ਤਾਜਾ ਖ਼ਬਰਾਂ


44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  8 minutes ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  29 minutes ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 1 hour ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 1 hour ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 1 hour ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 3 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 4 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  1 minute ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 6 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 6 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 7 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਸੰਪਾਦਕੀ

ਚੋਣ ਸਰਗਰਮੀ ਜਾਰੀ ਹੈ

ਭਾਰਤ ਵਿਚ ਕਿਸੇ ਨਾ ਕਿਸੇ ਥਾਂ 'ਤੇ ਅਤੇ ਕਿਸੇ ਨਾ ਕਿਸੇ ਪੱਧਰ 'ਤੇ ਚੋਣਾਂ ਦਾ ਮਾਹੌਲ ਬਣਿਆ ਹੀ ਰਹਿੰਦਾ ਹੈ। ਪੁਰਾਣਾ ਅਖਾਣ : 'ਭੰਡਾ ਭੰਡਾਰੀਆ ਕਿੰਨਾ ਕੁ ਭਾਰ, ਇਕ ਮੁੱਠ ਚੁੱਕ ਲੈ ਦੂਜੀ ਤਿਆਰ' ਅਨੁਸਾਰ ਭਾਰਤੀ ਲੋਕ ਚੋਣਾਂ ਲਈ ਤਿਆਰ-ਬਰ-ਤਿਆਰ ਰਹਿੰਦੇ ਹਨ। ਭਾਵੇਂ ...

ਪੂਰੀ ਖ਼ਬਰ »

ਦਾਅਵੇ, ਵਾਅਦੇ ਤੇ ਹਕੀਕਤਾਂ

2014 ਵਿਚ ਸ੍ਰੀ ਨਰਿੰਦਰ ਮੋਦੀ ਨੇ ਆਪਣਾ ਡੰਕਾ ਵਜਾ ਕੇ ਐਲਾਨ ਕੀਤਾ ਸੀ ਕਿ ਦੇਸ਼ ਨੇ ਸੱਠ ਸਾਲ ਕਾਂਗਰਸ ਨੂੰ ਦਿੱਤੇ ਹਨ, ਮੈਨੂੰ ਸਿਰਫ ਸੱਠ ਮਹੀਨੇ (ਪੰਜ ਸਾਲ) ਦਿਓ, ਮੈਂ ਭਾਰਤ ਨੂੰ ਤਰੱਕੀ ਦੇ ਅਜਿਹੇ ਰਾਹ 'ਤੇ ਲੈ ਜਾਵਾਂਗਾ ਕਿ ਤੁਹਾਡੇ ਸਾਰੇ ਸੁਪਨੇ ਪੂਰੇ ਹੋ ਜਾਣਗੇ। ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼

ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ

ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੇ ਧਾਰਮਿਕ, ਸਮਾਜਿਕ ਤੇ ਵਿੱਦਿਅਕ ਖੇਤਰ ਵਿਚ ਜੋ ਯੋਗਦਾਨ ਪਾਇਆ, ਉਸ ਨਾਲ ਸਮਾਜ ਦੀ ਨੁਹਾਰ ਹੀ ਬਦਲ ਗਈ। ਇਸ ਮਹਾਨ ਆਤਮਾ ਦਾ ਜਨਮ ਅਕਤੂਬਰ 1882 'ਚ ਖੇੜੀ ਦੁਨਾ ਸਿੰਘ ਜ਼ਿਲ੍ਹਾ ਗੁਜਰਾਤ (ਪਾਕਿਸਤਾਨ) 'ਚ ਪਿਤਾ ਸ: ...

ਪੂਰੀ ਖ਼ਬਰ »

ਸਾਕਾ ਨੀਲਾ ਤਾਰਾ ਦਾ ਨੌਜਵਾਨ ਪੀੜ੍ਹੀ 'ਤੇ ਪਿਆ ਗਹਿਰਾ ਅਸਰ

(ਕੱਲ੍ਹ ਤੋਂ ਅੱਗੇ) ਜੂਨ, 1984 ਦੇ ਪਹਿਲੇ ਹਫ਼ਤੇ ਸ਼ੁਰੂ ਹੋਇਆ ਘੱਲੂਘਾਰਾ ਪਹਿਲੇ ਘੱਲੂਘਾਰੇ ਵਾਂਗ ਜੂਨ ਦੇ ਪਹਿਲੇ ਹਫ਼ਤੇ ਸ਼ੁਰੂ ਹੋਇਆ ਤੇ ਇਸ ਵਿਚ ਵੀ ਪਹਿਲੇ-ਦੂਜੇ ਘੱਲੂਘਾਰੇ ਵਾਂਗ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ। ਇਸ ਕਰਕੇ ਇਸ ਨੂੰ 'ਤੀਸਰੇ ਘੱਲੂਘਾਰੇ' ਦਾ ਨਾਂਅ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ਾਂ ਨੇ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਾਸਲ

(ਕੱਲ੍ਹ ਤੋਂ ਅੱਗੇ)
ਪੰਜਾਬ ਦੇ ਸੰਦਰਭ ਵਿਚ ਇਨ੍ਹਾਂ ਸਮਿਆਂ ਦੌਰਾਨ ਪ੍ਰਮੁੱਖ ਤੌਰ 'ਤੇ ਪਗੜੀ ਸੰਭਾਲ ਜੱਟਾ ਲਹਿਰ (1907), ਬੰਨੇ ਤੇ ਅੱਧੋ ਅੱਧ ਦਾ ਸੰਘਰਸ਼ (1938), ਸ਼ਾਹੂਕਾਰ ਕਰਜ਼ੇ ਵਿਰੁੱਧ ਸੰਘਰਸ਼ (1937-38), ਲਾਹੌਰ ਦਾ ਮੋਰਚਾ (1939), ਹਰਸਾ ਛੀਨਾ ਮੋਘਾ ਮੋਰਚਾ (1946), ਇਤਿਹਾਸਕ ਮੁਜ਼ਾਰਾ ਲਹਿਰ (1953 ਤੱਕ), ਖੁਸ਼ਹੈਸ਼ੀਅਤੀ ਟੈਕਸ ਵਿਰੁੱਧ ਮਹਾਨ ਕਿਸਾਨ ਮੋਰਚਾ (1959) ਆਦਿ ਵਰਨਣਯੋਗ ਕਿਸਾਨ ਸੰਘਰਸ਼ ਹਨ। ਉਪਰੋਕਤ ਕਿਸਾਨ ਸੰਘਰਸ਼ਾਂ ਦੌਰਾਨ ਹੀ 1936 ਵਿਚ ਦੇਸ਼ ਦੀ ਇਤਿਹਾਸਕ ਕਿਸਾਨ ਜਥੇਬੰਦੀ ਆਲ ਇੰਡੀਆ ਕਿਸਾਨ ਸਭਾ ਅਤੇ 1937 ਵਿਚ ਪੰਜਾਬ ਕਿਸਾਨ ਸਭਾ ਦੀ ਸਥਾਪਨਾ ਹੋਈ। ਇਹ ਸਾਰੇ ਸੰਘਰਸ਼ ਮੁੱਖ ਤੌਰ 'ਤੇ ਕਿਸਾਨ ਸਭਾ ਦੀ ਅਗਵਾਈ ਵਿਚ ਹੀ ਲੜੇ ਗਏ।
ਇਨ੍ਹਾਂ ਸੰਘਰਸ਼ਾਂ ਦੀਆਂ ਇਤਿਹਾਸਕ ਪ੍ਰਾਪਤੀਆਂ ਹੋਈਆਂ। ਇਨ੍ਹਾਂ 'ਚੋਂ ਸਭ ਤੋਂ ਵੱਡੀ ਪ੍ਰਾਪਤੀ ਤਾਂ ਇਹ ਹੋਈ ਕਿ 1947 ਤੋਂ ਪਹਿਲਾਂ ਦੇ ਸੰਘਰਸ਼ਾਂ ਨੇ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਜਨਤਕ ਲਾਮਬੰਦੀ ਦੀ ਨੀਤੀ 'ਤੇ ਚਲਦਿਆਂ ਹੋਇਆਂ ਧੂਹ ਕੇ ਦੇਸ਼ ਦੇ ਸੁਤੰਤਰਤਾ ਸੰਗਰਾਮ ਵਿਚ ਸ਼ਾਮਿਲ ਕਰ ਦਿੱਤਾ। ਨਾਲ ਲਗਦੇ ਹੀ ਜ਼ਮੀਨ ਦੀ ਮੁੜ ਵੰਡ ਅਰਥਾਤ ਜ਼ਮੀਨੀ ਸੁਧਾਰਾਂ ਦਾ ਸਵਾਲ ਦੇਸ਼ ਦੇ ਏਜੰਡੇ 'ਤੇ ਆ ਗਿਆ। ਲਗਭਗ ਸਾਰੇ ਪ੍ਰਾਂਤਾਂ ਵਿਚ ਹੀ ਜ਼ਮੀਨੀ ਸੁਧਾਰ ਕਾਨੂੰਨ ਪਾਸ ਕਰਨੇ ਪਏ। ਇਨ੍ਹਾਂ ਕਾਨੂੰਨਾਂ ਵਿਚ ਅਨੇਕਾਂ ਖਾਮੀਆਂ, ਕਮਜ਼ੋਰੀਆਂ ਅਤੇ ਚੋਰ ਮੋਰੀਆਂ ਦੇ ਬਾਵਜੂਦ ਦੇਸ਼ ਭਰ ਵਿਚ ਖ਼ਾਸ ਕਰਕੇ ਪੱਛਮੀ ਬੰਗਾਲ, ਕੇਰਲਾ, ਤ੍ਰਿਪੁਰਾ, ਪੰਜਾਬ, ਜੰਮੂ ਕਸ਼ਮੀਰ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਮਹਾਰਾਸ਼ਟਰ, ਆਸਾਮ, ਬਿਹਾਰ ਆਦਿ ਪ੍ਰਾਂਤਾਂ ਵਿਚ ਕਰੋੜਾਂ ਏਕੜ ਜਗੀਰੂ ਤੇ ਸਰਕਾਰੀ ਜ਼ਮੀਨਾਂ ਦੇ ਕਿਸਾਨ ਮਾਲਕ ਬਣੇ। ਇਕੱਲੇ ਪੰਜਾਬ ਵਿਚ ਹੀ ਪੈਪਸੂ ਦੇ 1953 ਦੇ ਮੁਜ਼ਾਰਾ ਐਕਟ ਤਹਿਤ 20 ਲੱਖ ਏਕੜ ਤੋਂ ਵੱਧ ਜ਼ਮੀਨਾਂ ਦੇ ਮਾਲਕੀ ਹੱਕ ਮੁਜ਼ਾਰਿਆਂ ਨੂੰ ਪ੍ਰਾਪਤ ਹੋਏ। ਕਰਜ਼ਿਆਂ ਤੋਂ ਰਾਹਤ ਲਈ ਵੀ ਕੁਝ ਪ੍ਰਭਾਵਸ਼ਾਲੀ ਕਾਨੂੰਨ ਬਣਾਉਣੇ ਪਏ। 1937 ਵਿਚ ਪੰਜਾਬ ਵਿਚ ਸਰ ਛੋਟੂ ਰਾਮ ਵਲੋਂ ਪਾਸ ਕੀਤੇ ਗਏ ਕਰਜ਼ਾ ਰਾਹਤ ਕਾਨੂੰਨ ਇਨ੍ਹਾਂ ਦੀ ਉੱਘੜਵੀਂ ਉਦਾਹਰਨ ਹਨ। ਇਨ੍ਹਾਂ ਕਾਨੂੰਨਾਂ ਤਹਿਤ ਸ਼ਾਹੂਕਾਰਾਂ ਕੋਲ ਕਿਸਾਨਾਂ ਦੀਆਂ ਕਰਜ਼ਿਆਂ ਕਾਰਨ ਗਿਰਵੀ ਪਈਆਂ ਲੱਖਾਂ ਏਕੜ ਜ਼ਮੀਨਾਂ ਮੁਕਤ ਹੋ ਗਈਆਂ। ਟੈਕਸਾਂ ਦੇ ਬੋਝ ਤੋਂ ਵੀ ਪ੍ਰਭਾਵਸ਼ਾਲੀ ਰਿਆਇਤਾਂ ਪ੍ਰਾਪਤ ਹੋਈਆਂ।
ਉਪਰੋਕਤ ਪ੍ਰਾਪਤੀਆਂ ਭਾਵੇਂ ਕਿਸਾਨ ਲਹਿਰ ਦੇ ਇਤਿਹਾਸ ਵਿਚ ਬਹੁਤ ਵੱਡੀਆਂ ਹਨ ਪਰ ਕਿਸਾਨੀ ਅਤੇ ਖੇਤੀ ਦਾ ਸੰਕਟ ਏਨਾ ਵਿਸ਼ਾਲ ਅਤੇ ਵਿਕਰਾਲ ਸੀ ਅਤੇ ਹੈ ਕਿ ਕਿਸਾਨੀ ਦੀ ਆਰਥਿਕ ਹਾਲਤ ਵਿਚ ਕੋਈ ਬੁਨਿਆਦੀ ਸੁਧਾਰ ਨਾ ਹੋ ਸਕਿਆ। ਖੇਤੀ ਪਛੜੀ ਰਹੀ ਅਤੇ ਜ਼ਮੀਨੀ ਸੁਧਾਰਾਂ ਦਾ ਮੁੱਦਾ ਉਪਰੋਕਤ ਪ੍ਰਾਪਤੀਆਂ ਦੇ ਬਾਵਜੂਦ ਕਿਸਾਨ ਲਹਿਰ ਦੇ ਸਾਹਮਣੇ ਇਕ ਪ੍ਰਮੁੱਖ ਮੁੱਦਾ ਰਿਹਾ ਅਤੇ ਅੱਜ ਵੀ ਹੈ। 1950ਵਿਆਂ ਦੇ ਅਖੀਰ ਵਿਚ ਕੇਂਦਰੀ ਸਰਕਾਰ ਵਲੋਂ ਕਿਸਾਨ ਲਹਿਰ ਦੇ ਦਬਾਅ ਅਧੀਨ ਵੰਡਣ ਵਾਸਤੇ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਲਈ 'ਮਹਾਲੋ ਨੋਬਿਸ ਕਮੇਟੀ' ਦਾ ਗਠਨ ਕੀਤਾ ਗਿਆ। ਇਸ ਕਮੇਟੀ ਨੇ ਰਿਪੋਰਟ ਦਿੱਤੀ ਕਿ ਵੱਖ-ਵੱਖ ਪ੍ਰਾਂਤਾਂ ਵਿਚ ਪਾਸ ਹੋਏ ਜ਼ਮੀਨੀ ਸੁਧਾਰ ਐਕਟਾਂ ਦੇ ਕਾਨੂੰਨੀ ਘੇਰੇ ਵਿਚ ਰਹਿੰਦਿਆਂ ਹੋਇਆਂ ਵੀ ਲਗਭਗ 6 ਕਰੋੜ 30 ਲੱਖ ਏਕੜ ਸਰਪਲੱਸ ਜ਼ਮੀਨ ਗ਼ਰੀਬ ਤੇ ਬੇਜ਼ਮੀਨੇ ਕਿਸਾਨਾਂ ਵਿਚ ਵੰਡਣ ਲਈ ਉਪਲਬਧ ਹੈ। ਪਰ ਇਸ ਵਿਸ਼ਾਲ ਰਕਬੇ ਦਾ ਇਕ ਬਹੁਤ ਛੋਟਾ ਜਿਹਾ ਭਾਗ ਕੇਵਲ 53 ਲੱਖ ਏਕੜ ਤੋਂ ਵੀ ਘੱਟ ਜ਼ਮੀਨ ਸਾਰੇ ਦੇਸ਼ ਵਿਚ ਵੰਡੀ ਜਾ ਸਕੀ। ਇਸ ਵਿਚੋਂ ਵੀ ਸਾਢੇ 10 ਲੱਖ ਏਕੜ ਦੇ ਕਰੀਬ ਜ਼ਮੀਨ ਇਕੱਲੇ ਪੱਛਮੀ ਬੰਗਾਲ ਵਿਚ ਹੀ ਸ਼ਕਤੀਸ਼ਾਲੀ ਕਿਸਾਨ ਲਹਿਰ ਸਦਕਾ ਅਤੇ ਖੱਬੇ ਮੋਰਚੇ ਦੀ ਸਰਕਾਰ ਦੇ ਯਤਨਾਂ ਸਦਕਾ ਵੰਡੀ ਗਈ ਹੈ। ਬਾਕੀ ਸਾਰੀ ਜ਼ਮੀਨ ਜਗੀਰਦਾਰਾਂ ਅਤੇ ਹੋਰ ਲੁਟੇਰੀਆਂ ਜਮਾਤਾਂ/ਸ਼ਕਤੀਆਂ ਨੇ ਚੋਰ ਮੋਰੀਆਂ ਰਾਹੀਂ ਖੁਰਦ-ਬੁਰਦ ਕਰ ਲਈ ਹੈ।
ਉਪਰੋਕਤ ਪਿੱਠ ਭੂਮੀ ਵਿਚ ਵਰਤਮਾਨ ਦੌਰ ਵਿਚ ਭਾਰਤ ਦੀ ਕਿਸਾਨ ਲਹਿਰ ਸਾਹਮਣੇ ਦਰਪੇਸ਼ ਕਿਸਾਨ ਮੁੱਦਿਆਂ ਨੂੰ ਰੇਖਾਂਕਿਤ ਕਰਨ ਤੋਂ ਪਹਿਲਾਂ ਇਥੇ ਅਸੀਂ ਕਿਸਾਨੀ, ਖੇਤੀਬਾੜੀ, ਕਿਸਾਨ ਲਹਿਰ ਬਾਰੇ ਕੁਝ ਇਕ ਪ੍ਰਵਾਨਿਤ ਅਤੇ ਸੰਸਥਾਪਤ ਪੱਖਾਂ ਅਤੇ ਸਥਾਪਨਾਵਾਂ ਦਾ ਜ਼ਿਕਰ ਕਰਨਾ ਯੋਗ ਅਤੇ ਜ਼ਰੂਰੀ ਸਮਝਦੇ ਹਾਂ। ਇਸ ਸਬੰਧੀ ਸਭ ਤੋਂ ਪਹਿਲੀ ਅਤੇ ਅਤਿ ਮਹੱਤਵਪੂਰਨ ਸਥਾਪਨਾ ਇਹ ਹੈ ਕਿ ਸਮੁੱਚੇ ਸੰਸਾਰ ਵਾਸਤੇ ਖੇਤੀਬਾੜੀ ਸਿਰਫ ਇਕ ਕਿੱਤਾ ਹੀ ਨਹੀਂ ਹੈ ਅਤੇ ਨਾ ਹੀ ਇਹ ਕੋਈ ਲਾਹੇਵੰਦ ਕਾਰੋਬਾਰ (ਬਿਜ਼ਨਸ) ਹੈ। ਖੇਤੀਬਾੜੀ ਧਰਤੀ ਉਤੇ ਜੀਵਨ, ਖ਼ਾਸ ਕਰਕੇ ਮਨੁੱਖੀ ਜੀਵਨ ਲਈ ਇਕ ਮੁਢਲੀ ਸ਼ਰਤ ਅਤੇ ਜ਼ਰੂਰਤ ਹੈ। ਇਸ ਲਈ ਮਨੁੱਖਤਾ ਨੂੰ ਖੇਤੀਬਾੜੀ ਨੂੰ ਇਸੇ ਸੰਦਰਭ ਵਿਚ ਹੀ ਲੈਣਾ ਚਾਹੀਦਾ ਹੈ ਨਾ ਕਿ ਇਕ ਲਾਭਦਾਇਕ ਕਾਰੋਬਾਰ ਵਜੋਂ। ਪਰ ਅੱਜ ਦੀਆਂ ਸਾਮਰਾਜਵਾਦੀ ਅਤੇ ਕਾਰਪੋਰੇਟ ਸ਼ਕਤੀਆਂ ਖੇਤੀਬਾੜੀ ਨੂੰ ਇਕ ਲਾਭਦਾਇਕ ਵਪਾਰ ਵਜੋਂ ਅਤੇ ਦੁਨੀਆ ਦੀ ਕੁੱਲ ਵਸੋਂ ਅਤੇ ਸਾਰੇ ਦੇਸ਼ਾਂ ਨੂੰ ਆਪਣੇ ਪ੍ਰਭਾਵ ਅਤੇ ਕਬਜ਼ੇ ਹੇਠ ਕਰਨ ਲਈ ਇਕ ਹਥਿਆਰ ਵਜੋਂ ਵਰਤਣ ਦੇ ਰਾਹ 'ਤੇ ਚੱਲ ਰਹੀਆਂ ਹਨ।
ਖੇਤੀਬਾੜੀ ਸਬੰਧੀ ਇਕ ਹੋਰ ਏਨੀ ਹੀ ਮਹੱਤਵਪੂਰਨ ਸਥਾਪਨਾ ਇਹ ਹੈ ਕਿ ਇਤਿਹਾਸ ਦੇ ਹਰ ਦੌਰ ਵਿਚ, ਦੁਨੀਆ ਦੇ ਹਰ ਦੇਸ਼ ਵਿਚ, ਸਮਾਜ ਦੇ ਹਰ ਸਮਾਜਿਕ, ਆਰਥਿਕ ਅਤੇ ਰਾਜਨੀਤਕ ਸਿਸਟਮ ਵਿਚ, ਚਾਹੇ ਇਹ ਸਿਸਟਮ ਗੁਲਾਮਦਾਰੀ ਦਾ ਹੋਵੇ, ਜਗੀਰਦਾਰੀ ਜਾਂ ਪੂੰਜੀਵਾਦ ਦਾ ਹੋਵੇ ਜਾਂ ਸਮਾਜਵਾਦ ਦਾ ਹੋਵੇ, ਗੁਲਾਮੀ ਦਾ ਹੋਵੇ ਜਾਂ ਆਜ਼ਾਦੀ ਦਾ, ਤਾਨਾਸ਼ਾਹੀ ਦਾ ਹੋਵੇ ਜਾਂ ਜਮਹੂਰੀਅਤ ਦਾ, ਕਿਸੇ ਵੀ ਦੌਰ ਵਿਚ ਅਰਥਾਤ ਹਰ ਦੌਰ ਵਿਚ ਖੇਤੀਬਾੜੀ ਸਰਕਾਰੀ ਸਹਾਇਤਾ, ਸਰਕਾਰੀ ਸੁਰੱਖਿਆ ਅਤੇ ਸਰਕਾਰੀ ਨਿਵੇਸ਼ ਤੋਂ ਬਿਨਾਂ ਕਿਸੇ ਵੀ ਪੱਖ ਤੋਂ ਵਿਕਾਸ ਨਹੀਂ ਕਰ ਸਕਦੀ। ਦੂਸਰੇ ਸ਼ਬਦਾਂ ਵਿਚ ਖੇਤੀ ਖੇਤਰ ਨੂੰ ਕਾਇਮ ਰਹਿਣ ਅਤੇ ਵਿਕਾਸ ਕਰਨ ਲਈ ਸਰਕਾਰੀ ਸਹਾਇਤਾ, ਬੁਨਿਆਦੀ ਸ਼ਰਤ ਅਤੇ ਜ਼ਰੂਰਤ ਹੈ। ਇਸ ਵਾਸਤੇ ਦੁਨੀਆ ਦੇ ਕਿਸੇ ਵੀ ਦੇਸ਼ ਦੀ, ਕਿਸੇ ਵੀ ਕਿਸਮ ਦੀ ਕਿਸੇ ਵੀ ਸਰਕਾਰ ਵਾਸਤੇ ਖੇਤੀ ਖੇਤਰ ਦੀ ਹਰ ਪ੍ਰਕਾਰ ਦੀ ਸਹਾਇਤਾ ਕਰਨੀ ਲਾਜ਼ਮੀ ਹੈ। ਪਰ ਅੱਜ ਦੇ ਦੌਰ ਦੀਆਂ ਲੋਟੂ ਵਰਗਾਂ ਦੀਆਂ ਸਰਕਾਰਾਂ ਏਨੀਆਂ ਅਣਮਨੁੱਖੀ ਅਤੇ ਮੁਨਾਫ਼ਾਖੋਰ ਹੋ ਚੁੱਕੀਆਂ ਹਨ ਕਿ ਉਨ੍ਹਾਂ ਵਾਸਤੇ ਆਪਣੇ ਅਤੇ ਆਪਣੀਆਂ ਜਮਾਤਾਂ ਦੇ ਅੰਨ੍ਹੇ ਮੁਨਾਫ਼ੇ ਪਹਿਲਾਂ ਹਨ ਅਤੇ ਬਾਕੀ ਸਭ ਕੁਝ ਪਿੱਛੋਂ।
ਇਥੇ ਅਸੀਂ ਆਪਣਾ ਇਕ ਹੋਰ ਮਹੱਤਵਪੂਰਨ ਦ੍ਰਿਸ਼ਟੀਕੋਣ ਵੀ ਸਪੱਸ਼ਟ ਕਰਨਾ ਲਾਜ਼ਮੀ ਸਮਝਦੇ ਹਾਂ ਕਿ ਸ਼ਬਦ 'ਕਿਸਾਨ' ਤੋਂ ਸਾਡਾ ਭਾਵ ਕੇਵਲ ਜ਼ਮੀਨ ਦੇ ਮਾਲਕ ਕਿਸਾਨ ਦਾ ਹੀ ਨਹੀਂ ਹੈ ਸਗੋਂ ਖੇਤੀਬਾੜੀ ਕਿਤੇ ਨਾਲ ਕਿਸੇ ਵੀ ਪੱਖ ਤੋਂ ਜੁੜਿਆ ਹੋਇਆ ਕੋਈ ਵੀ ਵਿਅਕਤੀ ਚਾਹੇ ਉਹ ਮੁਜ਼ਾਰਾ ਹੋਵੇ, ਸਾਂਝੀਦਾਰ ਹੋਵੇ, ਬਟਾਈਦਾਰ ਹੋਵੇ, ਸੀਰੀ ਹੋਵੇ, ਖੇਤ ਮਜ਼ਦੂਰ ਹੋਵੇ, ਦਿਹਾੜੀਦਾਰ ਹੋਵੇ ਜਾਂ ਹੋਰ ਵੀ ਕਿਸੇ ਰੂਪ ਵਿਚ ਖੇਤੀ ਕਿੱਤੇ ਨਾਲ ਜੁੜਿਆ ਵਿਅਕਤੀ ਸਾਡੀ ਵਿਚਾਰਧਾਰਕ ਸਮਝ ਅਨੁਸਾਰ ਕਿਸਾਨ ਹੈ ਅਤੇ ਕਿਸਾਨ ਦੇ ਇਹ ਸਾਰੇ ਰੂਪ ਕਿਸਾਨ ਲਹਿਰ ਦੇ ਅਨਿੱਖੜਵੇਂ ਹਿੱਸੇ ਹਨ।
ਭਾਰਤ ਦੇ ਖੇਤੀ ਸੈਕਟਰ ਦੇ ਮੁੱਦਿਆਂ ਸਬੰਧੀ ਇਕ ਹੋਰ ਮਹੱਤਵਪੂਰਨ ਅਤੇ ਪ੍ਰਵਾਨਿਤ ਸਥਾਪਨਾ ਅਤੇ ਹਕੀਕਤ ਇਹ ਵੀ ਹੈ ਕਿ ਸਾਡਾ ਦੇਸ਼ ਬਹੁਤ ਹੀ ਵਿਸ਼ਾਲ ਹੈ। ਏਨੇ ਵਿਸ਼ਾਲ ਦੇਸ਼ ਦੇ ਵੱਖ-ਵੱਖ ਭਾਗਾਂ ਦੀਆਂ ਵੱਖ-ਵੱਖ ਸਮੱਸਿਆਵਾਂ ਹਨ। ਇਸ ਲਈ ਦੇਸ਼ ਦੀ ਕਿਸਾਨੀ ਨੂੰ ਲਾਮਬੰਦ ਕਰਨ ਲਈ ਹਰ ਥਾਂ ਇਕੋ ਜਿਹੇ ਮੁੱਦਿਆਂ ਨੂੰ ਆਧਾਰ ਨਹੀਂ ਬਣਾਇਆ ਜਾ ਸਕਦਾ। ਵੱਖ-ਵੱਖ ਖੇਤਰਾਂ ਦੇ ਵੱਖ-ਵੱਖ ਮੁੱਦਿਆਂ ਨੂੰ ਸਮਝਣਾ ਅਤੇ ਉਠਾਉਣਾ ਪਵੇਗਾ।
ਖੇਤੀ ਦੇ ਪਛੜੀ ਰਹਿਣ ਕਾਰਨ 1947 ਤੋਂ ਬਾਅਦ ਵੀ ਸਾਡਾ ਦੇਸ਼ ਅਨਾਜ ਵਾਸਤੇ ਅਮਰੀਕਾ, ਕੈਨੇਡਾ, ਆਸਟਰੇਲੀਆ ਵਰਗੇ ਦੇਸ਼ਾਂ ਦਾ ਮੁਥਾਜ ਹੀ ਰਿਹਾ ਹੈ। ਸਾਮਰਾਜਵਾਦੀ ਦੇਸ਼ਾਂ ਤੋਂ ਅਨਾਜ ਪ੍ਰਾਪਤ ਕਰਨ ਲਈ ਭਾਰਤ ਨੂੰ ਪੀ.ਐਲ.-480 ਵਰਗੀਆਂ ਸ਼ਰਮਨਾਕ ਅਤੇ ਗੋਡੇ ਟੇਕੂ ਸ਼ਰਤਾਂ ਪ੍ਰਵਾਨ ਕਰਨੀਆਂ ਪੈ ਰਹੀਆਂ ਸਨ। 1960ਵਿਆਂ ਦੇ ਦੂਸਰੇ ਅੱਧ ਵਿਚ ਭਾਰਤ ਦੀਆਂ ਹਾਕਮ ਜਮਾਤਾਂ ਨੇ ਅਨਾਜ ਦੀ ਥੁੜ ਨੂੰ ਪੂਰਾ ਕਰਨ ਲਈ ਜਗੀਰਦਾਰੀ ਢਾਂਚੇ ਨੂੰ ਖ਼ਤਮ ਕੀਤਿਆਂ ਬਗੈਰ ਹੀ ਖੇਤੀਬਾੜੀ ਖੇਤਰ ਵਿਚ ਪੂੰਜੀਵਾਦੀ ਨੀਤੀਆਂ ਲਾਗੂ ਕਰਨ ਦਾ ਪ੍ਰੋਗਰਾਮ ਉਲੀਕਿਆ। ਇਸ ਪ੍ਰੋਗਰਾਮ ਨੂੰ ਹਰੇ ਇਨਕਲਾਬ ਦਾ ਲੁਭਾਵਣਾ ਨਾਂਅ ਦਿੱਤਾ ਗਿਆ। ਇਸ ਤਹਿਤ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ ਦੇ ਪੰਜਾਬ ਨਾਲ ਲਗਦੇ ਇਲਾਕੇ ਅਤੇ ਦੱਖਣ ਵਿਚ ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕਰਨਾਟਕਾ, ਮਹਾਰਾਸ਼ਟਰ ਆਦਿ ਪ੍ਰਾਂਤਾਂ ਦੇ ਉਨ੍ਹਾਂ ਇਲਾਕਿਆਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਜਿਥੇ ਬਾਕੀ ਭਾਰਤ ਦੇ ਮੁਕਾਬਲਤਨ ਵੱਧ ਸਿੰਚਾਈ ਸਹੂਲਤਾਂ ਉਪਲਬਧ ਸਨ। ਇਨ੍ਹਾਂ ਖੇਤਰਾਂ ਲਈ ਖੇਤੀ ਮਸ਼ੀਨਰੀ ਟਰੈਕਟਰ, ਥਰੈਸ਼ਰ, ਕੰਬਾਈਨਾਂ ਆਦਿ ਉਪਲਬਧ ਕਰਵਾਈਆਂ ਗਈਆਂ। ਨਵੇਂ ਬੀਜ, ਨਵੀਆਂ ਖਾਦਾਂ, ਕੀੜੇਮਾਰ ਤੇ ਨਦੀਨ ਨਾਸ਼ਕ ਦਵਾਈਆਂ ਆਦਿ ਦੀਆਂ ਸਹੂਲਤਾਂ ਦਿੱਤੀਆਂ ਜਾਣ ਲੱਗੀਆਂ। (ਬਾਕੀ ਕੱਲ੍ਹ)


-ਮੋ: 94635-42023

 

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX