ਤਾਜਾ ਖ਼ਬਰਾਂ


ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  1 day ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  1 day ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  1 day ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  1 day ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  1 day ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  1 day ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  1 day ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  1 day ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  1 day ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  1 day ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  1 day ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  1 day ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  1 day ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  1 day ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  1 day ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  1 day ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  1 day ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  1 day ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 22 ਜੇਠ ਸੰਮਤ 553
ਵਿਚਾਰ ਪ੍ਰਵਾਹ: ਆਪਣੇ ਵਿਰੋਧੀ ਨੂੰ ਗੁੱਸੇ ਨਾਲ ਨਹੀਂ ਸਗੋਂ ਵਿਚਾਰ-ਵਟਾਂਦਰੇ ਨਾਲ ਹਰਾਉਣਾ-ਹਟਾਉਣਾ ਚਾਹੀਦਾ ਹੈ। -ਸ਼ੇਖ਼ ਫ਼ਰੀਦ

ਸੰਪਾਦਕੀ

ਪੰਜਾਬ ਸਰਕਾਰ ਅਤੇ ਕਾਂਗਰਸ ਦੀ ਕਸ਼ਮਕਸ਼

ਪੰਜਾਬ ਕਾਂਗਰਸ ਦੀ ਖਾਨਾਜੰਗੀ ਦੀ ਵੱਡੀ ਪੱਧਰ 'ਤੇ ਚਰਚਾ ਹੋ ਰਹੀ ਹੈ। ਇਸ ਨਾਲ ਰਾਜ ਵਿਚ ਪਾਰਟੀ ਦੇ ਪਹਿਲਾਂ ਹੀ ਡਿਗ ਰਹੇ ਅਕਸ ਨੂੰ ਹੋਰ ਵੀ ਢਾਹ ਲੱਗੀ ਹੈ। ਪਿਛਲੇ ਸਮੇਂ ਤੋਂ ਕਾਂਗਰਸ ਦੇ ਆਪਣੇ ਹੀ ਆਗੂਆਂ ਦੀ ਇਕ-ਦੂਜੇ ਵਿਰੁੱਧ ਬਿਆਨਬਾਜ਼ੀ ਅਤੇ ਇਕ-ਦੂਜੇ ਨੂੰ ...

ਪੂਰੀ ਖ਼ਬਰ »

ਕੀ ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਮੁੱਕ ਜਾਏਗਾ ?

ਸੁਬਹ ਹੋਤੇ ਹੀ ਨਿਕਲ ਆਤੇ ਹੈਂ ਬਾਜ਼ਾਰ ਮੇਂ ਲੋਕ, ਗਠਰੀਆਂ ਸਰ ਪੇ ਉਠਾਏ ਹੂਏ ਈਮਾਨੋਂ ਕੀ। ਅਹਿਮਦ ਨਦੀਮ ਕਾਸਮੀ ਦਾ ਇਹ ਸ਼ਿਅਰ ਸ਼ਾਇਦ ਦੁਨੀਆ ਭਰ ਦੇ ਸਿਆਸਤਦਾਨਾਂ 'ਤੇ ਢੁਕਦਾ ਹੈ। ਪਰ ਹੁਣ ਜਦੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਿਰ 'ਤੇ ਹਨ ਤਾਂ ਇਹ ਹਾਲਤ ਪੰਜਾਬ ...

ਪੂਰੀ ਖ਼ਬਰ »

ਸਿੱਖ ਭਾਈਚਾਰੇ ਲਈ ਅਭੁੱਲ ਹੈ ਦਰਬਾਰ ਸਾਹਿਬ 'ਤੇ ਫ਼ੌਜੀ ਹਮਲਾ

ਜੂਨ 1984 ਵਿਚ ਭਾਰਤੀ ਫ਼ੌਜ ਵਲੋਂ ਸ੍ਰੀ ਦਰਬਾਰ ਸਾਹਿਬ ਉੱਤੇ ਕੀਤਾ ਗਿਆ ਫ਼ੌਜੀ ਹਮਲਾ ਸਿੱਖ ਇਤਿਹਾਸ ਵਿਚ ਤੀਜੇ ਘੱਲੂਘਾਰੇ ਵਜੋਂ ਸਥਾਪਤ ਹੋ ਚੁੱਕਾ ਹੈ। ਫ਼ੌਜ ਵਲੋਂ ਟੈਂਕਾਂ ਅਤੇ ਤੋਪਾਂ ਦੁਆਰਾ 'ਸ੍ਰੀ ਦਰਬਾਰ ਸਾਹਿਬ' ਉੱਤੇ ਕੀਤਾ ਗਿਆ ਹਮਲਾ 'ਪਰਮਾਤਮਾ ਦੇ ਘਰ' ਉੱਪਰ ਹਮਲਾ ਸੀ। ਸ੍ਰੀ ਦਰਬਾਰ ਸਾਹਿਬ ਦੇ ਚਹੁੰ ਦਿਸ਼ਾਵਾਂ ਵਿਚ ਸਦਾ ਖੁੱਲ੍ਹੇ ਰਹਿਣ ਵਾਲੇ ਚਾਰ ਦਰਵਾਜੇ ਸਰਬ ਸਾਂਝੀਵਾਲਤਾ ਦਾ ਪ੍ਰਤੀਕ ਹਨ, ਜਿੱਥੋਂ ਸਦਾ ਹੀ 'ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ' ਦਾ ਸੰਦੇਸ਼ ਦਿੱਤਾ ਜਾਂਦਾ ਹੈ। ਜੂਨ 84 ਦੇ ਘੱਲੂਘਾਰੇ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਚ ਪ੍ਰਕਾਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਿੱਕ 'ਚ ਵੀ ਗੋਲੀਆਂ ਮਾਰੀਆਂ ਗਈਆਂ ਜਿਨ੍ਹਾਂ ਨੂੰ ਦੁਨੀਆ ਦਾ ਹਰ ਸਿੱਖ ਹਾਜ਼ਰ ਨਾਜ਼ਰ ਗੁਰੂ ਮੰਨਦਾ ਹੈ। ਭਾਰਤੀ ਫ਼ੌਜ ਵਲੋਂ ਗੋਲੀਆਂ ਨਾਲ ਛਨਣੀ ਕੀਤੇ ਗੁਰੂ ਸਾਹਿਬ ਦੇ ਸਰੂਪ ਅੱਜ ਵੀ ਸ੍ਰੀ ਦਰਬਾਰ ਸਾਹਿਬ ਅੰਦਰ ਸੁਸ਼ੋਭਿਤ ਭਾਰਤੀ ਸਟੇਟ ਦੇ ਦਹਿਸ਼ਗਰਦੀ ਭਰੇ ਰਵੱਈਏ ਦੀ ਗਵਾਹੀ ਭਰਦੇ ਹਨ। ਬੰਦਗੀ ਦੇ ਘਰ 'ਤੇ ਕੀਤੇ ਭਾਰਤੀ ਫ਼ੌਜ ਦੇ ਇਸ ਹਮਲੇ ਨੇ ਕੇਵਲ ਸਿੱਖਾਂ ਦੇ ਹੀ ਨਹੀਂ ਬਲਕਿ ਹਰ ਧਰਮ ਦੇ ਮਨੁੱਖਾਂ ਦੇ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਸੀ। ਕੇਂਦਰ ਵਿਚ ਉਸ ਸਮੇਂ ਦੀ ਕਾਂਗਰਸ ਹਕੂਮਤ ਵਲੋਂ ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕਰਨ ਲਈ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 3 ਜੂਨ ਦਾ ਸਮਾਂ ਮਿੱਥਿਆ ਗਿਆ। ਸਿੱਖਾਂ ਵਲੋਂ ਗੁਰੂ ਸਾਹਿਬ ਦੇ ਸ਼ਹੀਦੀ ਦਿਵਸ 'ਤੇ ਲਗਾਈਆਂ ਠੰਢੇ ਪਾਣੀ ਦੀ ਛਬੀਲਾਂ ਉੱਪਰ ਫ਼ੌਜ ਦੁਆਰਾ ਬਾਰੂਦ ਦੇ ਦਾਗੇ ਗੋਲੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਹੋਰ ਵੀ ਉਤੇਜਿਤ ਕਰਦੇ ਹਨ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬਾਦਸ਼ਾਹ ਜਹਾਂਗੀਰ ਦੇ ਭਾਰਤ ਵਿੱਚ ਮਚਾਏ ਕਹਿਰ ਨੂੰ ਠੱਲ੍ਹਣ ਅਤੇ ਮਾਨਵੀ ਹੱਕਾਂ ਦੀ ਰਾਖੀ ਲਈ ਦਿੱਤੀ ਗਈ ਕੁਰਬਾਨੀ ਸੀ। ਹਿੰਦੁਸਤਾਨ ਉੱਪਰ ਮੁਗਲਾਂ ਦੁਆਰਾ ਕੀਤੇ ਅੱਤਿਆਚਾਰ ਨੂੰ ਰੋਕਣ ਦੀ ਸ਼ੁਰੂਆਤ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਾਬਰ ਨੂੰ ਲਲਕਾਰ ਕੇ ਕੀਤੀ ਸੀ। ਜਦੋਂ ਮੁਗ਼ਲ ਹਕੂਮਤ ਨੇ ਕਸ਼ਮੀਰੀ ਪੰਡਿਤਾਂ ਦੇ ਜੰਝੂ ਲਾਹ ਕੇ ਉਨ੍ਹਾਂ ਅਪਮਾਨਿਤ ਕੀਤਾ ਅਤੇ ਉਨ੍ਹਾਂ ਦੀ ਧਾਰਮਿਕ ਆਜ਼ਾਦੀ ਵਿਚ ਦਖ਼ਲ ਦਿੱਤਾ ਅਤੇ ਹਿੰਦੁਸਤਾਨ ਵਿਚ ਪਵਿੱਤਰ ਮੰਦਰਾਂ ਨੂੰ ਨਿਸ਼ਾਨਾ ਬਣਾ ਕੇ ਮੰਦਰ ਢਾਹੇ ਗਏ ਤਾਂ ਉਸ ਸਮੇਂ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਪੋਤਰੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਚਾਂਦਨੀ ਚੌਕ ਵਿਚ ਸ਼ਹਾਦਤ ਦੇ ਕੇ 'ਹਿੰਦ ਦੀ ਚਾਦਰ' ਹੋਣ ਦਾ ਮਾਣ ਪ੍ਰਾਪਤ ਕੀਤਾ। ਉਸੇ ਵਿਰਾਸਤ ਨੇ ਚਮਕੌਰ ਦੇ ਮੈਦਾਨ ਅਤੇ ਸਰਹਿੰਦ ਦੀਆਂ ਦੀਵਾਰਾਂ ਵਿੱਚ ਸ਼ਹਾਦਤਾਂ ਦੇ ਕੇ ਸਿੱਖ ਧਰਮ ਦਾ ਇਤਿਹਾਸ ਰਚਿਆ। ਸਿੱਖਾਂ ਨੇ ਜਬਰ ਜ਼ੁਲਮ ਅਤੇ ਅਨਿਆਂ ਦੀ ਹਕੂਮਤ ਦਾ ਅੰਤ ਕਰਕੇ ਸੂਬਾ ਸਰਹਿੰਦ ਵਜ਼ੀਰ ਖਾਂ ਦਾ ਚੱਪੜਚਿੜੀ ਦੇ ਮੈਦਾਨ ਵਿੱਚ ਸਿਰ ਲਾਹ ਕੇ 700 ਸਾਲ ਪੁਰਾਣੀ ਮੁਗਲ ਬਾਦਸ਼ਾਹਤ ਦਾ ਅੰਤ ਕਰਕੇ ਸਰਹਿੰਦ ਫ਼ਤਹਿ ਕਰਵਾਇਆ। ਸਿੱਖਾਂ ਨੇ ਜਿੱਥੇ ਸਰਹਿੰਦ ਫ਼ਤਹਿ ਕਰਕੇ 'ਖਾਲਸਾ ਰਾਜ' ਦੀ ਨੀਂਹ ਰੱਖੀ ਉੱਥੇ ਹੀ ਹਿੰਦੁਸਤਾਨੀਆਂ ਨੂੰ ਪਹਿਲੀ ਵਾਰ ਆਜ਼ਾਦੀ ਦੀ ਕਿਰਨ ਵੀ ਦਿਖਾਈ। ਸ੍ਰੀ ਦਰਬਾਰ ਸਾਹਿਬ 'ਤੇ ਫ਼ੌਜੀ ਹਮਲੇ ਲਈ ਭਾਰਤੀ ਫ਼ੌਜ ਨੂੰ ਵਰਤਿਆ ਜਾਣਾ ਕਈ ਤਰ੍ਹਾਂ ਦੇ ਸਵਾਲੇ ਖੜ੍ਹੇ ਕਰਦਾ ਹੈ। ਭਾਰਤੀ ਫੌਜ ਜਾਤ, ਧਰਮ, ਸਿਆਸਤ ਅਤੇ ਹੋਰ ਕਿਸੇ ਵੀ ਵਖੇਰਵੇਂ ਤੋਂ ਉੱਪਰ ਉੱਠ ਕੇ ਇਕ ਜ਼ਬਤ ਵਿਚ ਰਹਿਣ ਵਾਲੀ ਨਿਰੋਲ ਪ੍ਰੋਫੈਸ਼ਨਲ ਫੋਰਸ ਵਜੋਂ ਜਾਣੀ ਜਾਂਦੀ ਹੈ। ਫ਼ੌਜ ਦੀ ਵਰਤੋਂ ਹਮੇਸ਼ਾ ਹੀ ਦੁਸ਼ਮਣਾਂ ਤੋਂ ਦੇਸ਼ ਦੀ ਰਖਵਾਲੀ ਕਰਨ ਲਈ ਸਰਹੱਦਾਂ 'ਤੇ ਕੀਤੀ ਜਾਂਦੀ ਹੈ।ਪ੍ਰੰਤੂ ਉਸ ਸਮੇਂ ਦੇਸ਼ ਦੇ ਕਿਸੇ ਇਕ ਭਾਈਚਾਰੇ ਜਾਂ ਧਰਮ ਨੂੰ ਨਿਸ਼ਾਨਾ ਬਣਾ ਕੇ ਉਸ ਦੀ ਨਸਲਕੁਸ਼ੀ ਕਰਨ ਲਈ ਫ਼ੌਜ ਦਾ ਕੀਤਾ ਇਸਤੇਮਾਲ ਸਿੱਖ ਕੌਮ ਨੂੰ ਰਹਿੰਦੀ ਦੁਨੀਆ ਤੱਕ ਯਾਦ ਰਹੇਗਾ।
ਜੂਨ 1984 'ਚ ਸ੍ਰੀ ਦਰਬਾਰ ਸਾਹਿਬ 'ਤੇ ਕੀਤੇ ਗਏ ਫ਼ੌਜੀ ਹਮਲੇ ਨੇ ਜਿੱਥੇ ਦੇਸ਼ ਅੰਦਰ ਕਾਂਗਰਸ ਦੇ ਚਿਹਰੇ ਨੂੰ ਕਾਲਖ ਮਲ ਕੇ ਦਾਗੀ ਕੀਤਾ, ਉੱਥੇ ਹੀ ਉਸ ਨੂੰ ਸੰਸਾਰ ਭਰ ਵਿਚ ਸ਼ਰਮਸਾਰ ਵੀ ਕੀਤਾ। ਸ੍ਰੀਦਰਬਾਰ ਸਾਹਿਬ ਦੇ ਹੋਏ ਹਮਲੇ ਦੇ 30 ਸਾਲਾਂ ਬਾਅਦ ਬਰਤਾਨਵੀ ਸੰਸਦ ਵਲੋਂ ਹਮਲੇ ਨਾਲ ਸਬੰਧਿਤ ਗੁਪਤ-ਦਸਤਾਵੇਜ਼ਾਂ ਦੇ ਬਾਹਰ ਆਉਣ ਨਾਲ ਇਹ ਸਾਬਤ ਹੁੰਦਾ ਹੈ ਕਿ ਹਮਲਾ ਕਰਨ ਸਮੇਂ ਉਸ ਸਮੇਂ ਦੀ ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਚਰ ਦੀ ਵੀ ਸਲਾਹ ਲਈ ਗਈ ਸੀ। ਸ੍ਰੀਦਰਬਾਰ ਸਾਹਿਬ ਦੇ ਹਮਲੇ ਤੋਂ ਕੁਝ ਦਿਨ ਪਹਿਲਾਂ ਬਰਤਾਨਵੀ ਕਮਾਂਡੋ ਫੋਰਸ ਵਲੋਂ ਸ੍ਰੀ ਹਰਮਿੰਦਰ ਸਾਹਿਬ ਸਮੂਹ ਦੀ ਰੈਕੀ ਕਰਨ ਦੇ ਤੱਥ ਵੀ ਉਸ ਸਮੇਂ ਦੀ ਕਾਂਗਰਸ ਸਰਕਾਰ ਨੂੰ ਕਟਹਿਰੇ ਵਿਚ ਖੜ੍ਹੇ ਕਰਦੇ ਹਨ ਕਿ ਕਿਵੇਂ ਇਕ ਆਜ਼ਾਦ ਮੁਲਕ ਦੀ ਸਰਕਾਰ ਆਪਣੇ ਹੀ ਦੇਸ਼ ਦੇ ਨਾਗਰਿਕਾਂ ਅਤੇ ਉਨ੍ਹਾਂ ਦੇ ਧਰਮ ਨੂੰ ਮਿਟਾਉਣ ਲਈ ਵਿਦੇਸ਼ੀ ਸਰਕਾਰ ਦੀ ਸਹਾਇਤਾ ਲੈਂਦੀ ਹੈ, ਜਿਸ ਨੇ ਭਾਰਤ ਵਾਸੀਆਂ ਨੂੰ 200 ਸਾਲ ਆਪਣਾ ਗੁਲਾਮ ਬਣਾ ਕੇ ਰੱਖਿਆ ਸੀ। ਹਰ ਸਾਲ ਜੂਨ ਦਾ ਇਹ ਹਫ਼ਤਾ ਸਾਡੇ ਲਈ ਕਈ ਤਰ੍ਹਾਂ ਦੇ ਸਵਾਲ ਅਤੇ ਚੁਣੌਤੀਆਂ ਛੱਡ ਕੇ ਚਲਾ ਜਾਂਦਾ ਹੈ। ਭਾਰਤੀ ਫ਼ੌਜਾਂ ਵੱਲੋਂ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ 'ਤੇ ਕੀਤਾ ਗਿਆ ਵਹਿਸ਼ੀਆਨਾ ਹਮਲਾ ਆਜ਼ਾਦ ਭਾਰਤ ਦੇ ਇਤਿਹਾਸ ਦੀ ਸਭ ਤੋਂ ਮੰਦਭਾਗੀ ਅਤੇ ਕਲੰਕਤ ਘਟਨਾ ਹੈ।ਇਸ ਨੂੰ ਯਾਦ ਕਰਦਿਆਂ ਅੱਜ ਵੀ ਦਿਲ ਕੰਬ ਜਾਂਦਾ ਹੈ। ਇਸ ਘਟਨਾ ਨੇ ਪੰਜਾਬ ਦੀ ਰਾਜਨੀਤੀ ਅਤੇ ਸਮਾਜਿਕ ਜੀਵਨ ਨੂੰ ਬਦਲ ਕੇ ਰੱਖ ਦਿੱਤਾ। ਸਮੇਂ ਦਾ ਲੰਬਾ ਦੌਰ ਬੀਤ ਜਾਣ ਤੋਂ ਬਾਅਦ ਵੀ3ਤੋਂ6ਜੂਨ ਦੀਆਂ ਇਹ ਦਰਦਨਾਕ,ਖੌਫ਼ਨਾਕ ਘਟਨਾਵਾਂ ਹਰ ਸਾਲ ਰੌਂਗਟੇ ਖੜ੍ਹੇ ਕਰ ਦਿੰਦੀਆਂ ਹਨ।
ਆਜ਼ਾਦ ਭਾਰਤ ਦਾ ਰਾਜਸੀ, ਸਮਾਜਿਕ, ਆਰਥਿਕ ਅਤੇ ਕਾਨੂੰਨੀ ਪ੍ਰਬੰਧ ਲਿਖਤੀ ਸੰਵਿਧਾਨ ਅਨੁਸਾਰ ਚਲਦਾ ਹੈ। ਭਾਰਤੀ ਸੰਵਿਧਾਨ ਦੀ ਆਤਮਾ 'ਪ੍ਰਸਤਾਵਨਾ' ਵਿਚ ਸਪੱਸ਼ਟ ਲਿਖਿਆ ਹੋਇਆ ਹੈ ਕਿ ਇਹ ਦੇਸ਼ ਪ੍ਰਭੂਸੱਤਾ, ਧਰਮ-ਨਿਰਪੱਖ ਅਤੇ ਲੋਕਤੰਤਰੀ ਰਾਜ ਹੈ।ਭਾਰਤੀ ਸੰਵਿਧਾਨ ਨਾ ਸਿਰਫ ਇਕ ਕਾਨੂੰਨੀ ਦਸਤਾਵੇਜ਼ ਹੈ, ਜੋ ਕਿ ਦੇਸ਼ ਦੇ ਢਾਂਚੇ ਅਤੇ ਅੰਗਾਂ ਦਾ ਵੇਰਵਾ ਦਿੰਦਾ ਹੈ ਬਲਕਿ ਦੇਸ਼ ਦੇ ਨਾਗਰਿਕਾਂ ਦੇ ਅਧਿਕਾਰ, ਕਰਤੱਵ ਅਤੇ ਆਜ਼ਾਦੀ ਦਾ ਇਕ ਚਾਰਟਰ ਵੀ ਹੈ। ਭਾਵ ਇੱਥੋਂ ਦੀਆਂ ਸਰਕਾਰਾਂ ਲੋਕਾਂ ਹਿੱਤਾਂ ਲਈ ਕੰਮ ਕਰਨਗੀਆਂ। ਦੇਸ਼ ਦੇ ਹਰ ਨਾਗਰਿਕ ਨੂੰ ਆਪਣੇ ਵਿਚਾਰ ਰੱਖਣ ਅਤੇ ਲਿਖਣ ਦੀ ਸੰਪੂਰਨ ਆਜ਼ਾਦੀ ਹੋਵੇਗੀ।ਸਾਰੇ ਧਰਮਾਂ ਨੂੰ ਬਰਾਬਰ ਦਾ ਸਨਮਾਨ ਦਿੱਤਾ ਜਾਵੇਗਾ। ਸੰਵਿਧਾਨ 'ਚ ਦਰਜ ਮੌਲਿਕ ਨਾਗਰਿਕ ਅਧਿਕਾਰ ਅਤੇ ਬੁਨਿਆਦੀ ਆਜ਼ਾਦੀ ਭਾਰਤੀ ਲੋਕਤੰਤਰ ਦੀ ਹੋਂਦ ਦੇ ਮਹੱਤਵਪੂਰਨ ਤੱਤਾਂ ਵਿਚੋਂ ਇਕ ਹਨ। ਪਰ ਜੂਨ 1984 ਵਿਚ ਭਾਰਤੀ ਸਟੇਟ ਨੇ ਮੁਲਕ ਦੇ ਇਕ ਬਹੁਤ ਛੋਟੇ ਪਰ ਮਹੱਤਵਪੂਰਨ ਘੱਟ-ਗਿਣਤੀ ਭਾਈਚਾਰੇ ਦੇ ਸਭ ਤੋਂ ਮੁਕੱਦਸ ਅਸਥਾਨ ਉੱਤੇ ਫ਼ੌਜੀ ਹਮਲਾ ਕਰ ਕੇ ਮੁਲਕ ਦੇ ਸੰਵਿਧਾਨ ਦੀ ਰੂਹ ਨੂੰ ਵੀ ਕਤਲ ਕਰ ਦਿੱਤਾ ਸੀ।


-ਸਾਬਕਾ ਪਾਰਲੀਮੈਂਟ ਮੈਂਬਰ।
ਮੋ: 98889-00070

ਖ਼ਬਰ ਸ਼ੇਅਰ ਕਰੋ

 

ਕੋਵਿਡ-19, ਕੁਦਰਤ ਦੀ ਕਰੋਪੀ

ਬੂੰਦ ਸਮੁੰਦਰ ਹੋਣ ਦਾ ਭਰਮ ਪਾਲਣਾ ਛੱਡੇ

ਕੋਵਿਡ-19 ਦੀ ਮਹਾਂਮਾਰੀ ਨੇ ਪੂਰੇ ਸੰਸਾਰ ਵਿਚ ਹਾਹਾਕਾਰ ਮਚਾ ਦਿੱਤੀ ਹੈ। ਕੋਈ ਵਿਰਲਾ ਹੋਵੇਗਾ ਜੋ ਇਸ ਮਹਾਂਮਾਰੀ ਤੋਂ ਸਿੱਧੇ ਜਾਂ ਅਸਿੱਧੇ ਤੌਰ 'ਤੇ ਪ੍ਰਭਾਵਿਤ ਨਹੀਂ ਹੋਇਆ। ਇਸ ਲਈ ਅਸੀਂ ਕਦੀ ਕੁਦਰਤ ਦੀ ਕਰੋਪੀ, ਇਕ ਦੇਸ਼ ਵਲੋਂ ਰਚੀ ਸਾਜਿਸ਼, ਲਾਪਰਵਾਹ ਸਰਕਾਰਾਂ ...

ਪੂਰੀ ਖ਼ਬਰ »

ਹਰੇ ਇਨਕਲਾਬ ਦੀ ਸ਼ੁਰੂਆਤ ਨਾਲ ਕਿਸਾਨਾਂ ਦੀ ਹਾਲਤ ਸੁਧਰੀ

(ਕੱਲ੍ਹ ਤੋਂ ਅੱਗੇ) ਘੱਟੋ-ਘੱਟ ਸਹਾਇਕ ਕੀਮਤ ਅਤੇ ਫ਼ਸਲਾਂ ਦੀ ਸਰਕਾਰੀ ਖ਼ਰੀਦ ਦੀਆਂ ਪ੍ਰਣਾਲੀਆਂ ਲਾਗੂ ਕੀਤੀਆਂ ਗਈਆਂ। ਖੇਤੀ ਖੇਤਰ ਲਈ ਜ਼ਿਆਦਾ ਫੰਡ ਖਰਚੇ ਜਾਣ ਲੱਗੇ ਅਤੇ ਸਬਸਿਡੀਆਂ ਦਿੱਤੀਆਂ ਜਾਣ ਲੱਗੀਆਂ। ਨਤੀਜੇ ਵਜੋਂ ਅਨਾਜ ਦੀ ਪੈਦਾਵਾਰ ਵਿਚ ਭਾਰੀ ਵਾਧਾ ਹੋਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX