ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਵਿਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਸੰਪਾਦਕੀ

ਮੁਢਲੀ ਸਿੱਖਿਆ ਸੂਬੇ ਦੇ ਅੱਗੇ ਵਧਦੇ ਕਦਮ

ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਸਾਲ 2019-20 ਦੀ ਰਾਜਾਂ ਅਤੇ ਕੇਂਦਰ ਪ੍ਰਸ਼ਾਸਿਤ ਪ੍ਰਦੇਸ਼ਾਂ ਦੀ ਸਿੱਖਿਆ ਦੇ ਮਾਮਲੇ ਦੀ ਕਾਰਗੁਜ਼ਾਰੀ ਦੇ ਮੁਲਾਂਕਣ ਵਿਚ ਪੰਜਾਬ ਨੂੰ ਮੋਢੀ ਰਾਜਾਂ ਵਿਚ ਸ਼ਾਮਿਲ ਕੀਤਾ ਗਿਆ ਹੈ। ਇਸ ਦੇ ਨਾਲ ਕੇਰਲ ਅਤੇ ਤਾਮਿਲਨਾਡੂ ਨੂੰ ਵੀ ਅੰਕਾਂ ਦੀ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਤੇ ਚੁੱਪ ਕਿਉਂ ਹੈ ਸਰਕਾਰ ਅਤੇ ਸੁਪਰੀਮ ਕੋਰਟ ?

ਕੇਂਦਰ ਸਰਕਾਰ ਦੇ ਬਣਾਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜਾਰੀ ਕਿਸਾਨਾਂ ਦੇ ਅੰਦੋਲਨ ਨੂੰ 6 ਮਹੀਨੇ ਪੂਰੇ ਹੋ ਚੁੱਕੇ ਹਨ। ਇਹ ਅੰਦੋਲਨ ਨਾ ਸਿਰਫ ਮੋਦੀ ਸਰਕਾਰ ਦੇ ਕਾਰਜਕਾਲ ਦਾ ਸਗੋਂ ਆਜ਼ਾਦ ਭਾਰਤ ਦਾ ਅਜਿਹਾ ਸਭ ਤੋਂ ਵੱਡਾ ਅੰਦੋਲਨ ਹੈ ਜੋ ਏਨੇ ਲੰਮੇ ਸਮੇਂ ਤੋਂ ਜਾਰੀ ਹੈ। ਦੇਸ਼ ਦੇ ਕਈ ਰਾਜਾਂ ਦੇ ਕਿਸਾਨ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸਰਦੀ, ਗਰਮੀ ਅਤੇ ਬਰਸਾਤ ਝੱਲਦੇ 6 ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਧਰਨਾ ਲਾਈ ਬੈਠੇ ਹਨ। ਇਸ ਦੌਰਾਨ ਅੰਦੋਲਨ ਵਿਚ ਕਈ ਉਤਰਾਅ ਚੜ੍ਹਾਅ ਆਏ। ਅੰਦੋਲਨ ਦੇ ਰੂਪ ਅਤੇ ਤੇਵਰ ਵਿਚ ਵੀ ਬਦਲਾਅ ਆਏ ਪਰ ਇਹ ਅੰਦੋਲਨ ਅੱਜ ਵੀ ਜਾਰੀ ਹੈ। ਹਾਲਾਂਕਿ ਕੋਰੋਨਾ ਵਾਇਰਸ, ਗਰਮੀ ਦੀ ਮਾਰ ਅਤੇ ਖੇਤੀ ਸਬੰਧੀ ਜ਼ਰੂਰੀ ਕੰਮਾਂ ਵਿਚ ਛੋਟੇ ਕਿਸਾਨਾਂ ਦੇ ਰੁਝੇਵੇਂ ਨੇ ਅੰਦੋਲਨ ਦੀ ਧਾਰ ਨੂੰ ਕੁਝ ਕੁ ਘੱਟ ਕੀਤਾ ਹੈ ਪਰ ਇਸ ਸਭ ਦੇ ਬਾਵਜੂਦ ਕਿਸਾਨਾਂ ਦਾ ਹੌਸਲਾ ਅਜੇ ਵੀ ਟੁੱਟਿਆ ਨਹੀਂ ਹੈ।
ਅੰਦੋਲਨਕਾਰੀ ਕਿਸਾਨ ਸੰਗਠਨਾਂ ਦੇ ਸੰਯੁਕਤ ਮੋਰਚੇ ਨੇ ਅੰਦੋਲਨ ਦੇ 6 ਮਹੀਨੇ ਪੂਰੇ ਹੋਣ 'ਤੇ ਲੰਘੀ 26 ਮਈ ਨੂੰ ਕਾਲਾ ਦਿਵਸ ਮਨਾਇਆ ਸੀ। ਇਸ ਮੌਕੇ ਦੇਸ਼ ਦੇ ਹੋਰਾਂ ਹਿੱਸਿਆਂ ਵਿਚ ਵੀ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਦੇਸ਼ ਦੀਆਂ 12 ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਵੀ ਕਿਸਾਨਾਂ ਦੇ ਕਾਲਾ ਦਿਵਸ ਮਨਾਉਣ ਦੇ ਸੱਦੇ ਨੂੰ ਸਮਰਥਨ ਦਿੱਤਾ। ਸੰਯੁਕਤ ਕਿਸਾਨ ਮੋਰਚੇ ਦੀ ਅਪੀਲ 'ਤੇ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਤੋਂ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਆ ਡਟੇ ਹਨ। ਜ਼ਾਹਰ ਹੈ ਕਿ ਕਿਸਾਨ ਸੰਗਠਨ ਅਜਿਹੇ ਮੌਕਿਆਂ ਦੀ ਵਰਤੋਂ ਕਰਕੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦੇ ਰੌਂਅ ਵਿਚ ਹਨ।
ਤਾਂ ਕੀ ਇਹ ਮੰਨ ਲਿਆ ਜਾਵੇ ਕਿ ਕੋਰੋਨਾ ਦੀ ਵਿਨਾਸ਼ਕਾਰੀ ਅਤੇ ਦਰਦਨਾਕ ਦੂਜੀ ਲਹਿਰ ਦਰਮਿਆਨ ਹੀ ਕਿਸਾਨ ਅੰਦੋਲਨ ਦੀ ਦੂਜੀ ਲਹਿਰ ਸ਼ੁਰੂ ਹੋਣ ਵਾਲੀ ਹੈ। ਕੋਰੋਨਾ ਦੀ ਮਹਾਂਮਾਰੀ ਨੇ ਦੇਸ਼ ਵਾਸੀਆਂ ਨੂੰ ਕਿਹੋ ਜਿਹੀ ਭਿਆਨਕ ਸਥਿਤੀ ਵਿਚ ਪਾਇਆ ਹੈ, ਇਹ ਅਸੀਂ ਵੇਖ ਹੀ ਰਹੇ ਹਾਂ। ਵੱਡੇ ਸ਼ਹਿਰਾਂ ਵਿਚ ਹਾਲਾਤ ਥੋੜ੍ਹੇ ਸੁਧਰਦੇ ਦਿਖਾਈ ਦੇ ਰਹੇ ਹਨ ਪਰ ਪਿੰਡਾਂ ਵਿਚ ਕੋਰੋਨਾ ਦੇ ਪ੍ਰਕੋਪ ਵਿਚ ਕੋਈ ਕਮੀ ਨਹੀਂ ਆਈ। ਅਜਿਹੇ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਕਿਸਾਨਾਂ ਦੇ ਜਥਿਆਂ ਦਾ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ 'ਤੇ ਇਕੱਠੇ ਹੋਣਾ ਜਾਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਪ੍ਰਦਰਸ਼ਨ ਕਰਨਾ ਖ਼ਤਰਨਾਕ ਸਿੱਧ ਹੋ ਸਕਦਾ ਹੈ।
ਜ਼ਿਕਰਯੋਗ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਨੇ ਜੋ ਭਿਆਨਕ ਸ਼ਕਲ ਅਖਤਿਆਰ ਕੀਤੀ ਹੈ, ਉਸ ਵਿਚ ਵੱਡੀ ਭੂਮਿਕਾ ਪੰਜ ਰਾਜਾਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਹੋਈਆਂ ਵੱਡੀਆਂ-ਵੱਡੀਆਂ ਰੈਲੀਆਂ ਅਤੇ ਰੋਡ ਸ਼ੋਆਂ ਅਤੇ ਉੱਤਰ ਪ੍ਰਦੇਸ਼ ਵਿਚ ਹੋਈਆਂ ਪੰਚਾਇਤੀ ਚੋਣਾਂ ਦੀ ਵੀ ਰਹੀ ਹੈ। ਜੋ ਕਸਰ ਬਾਕੀ ਰਹਿ ਗਈ ਸੀ, ਉਹ ਹਰਿਦੁਆਰ ਵਿਚ ਕੁੰਭ ਦੇ ਮੇਲੇ ਵਿਚ ਕਰੀਬ ਇਕ ਮਹੀਨੇ ਤੱਕ ਲਗਾਤਾਰ ਜੁਟਦੀ ਰਹੀ ਲੱਖਾਂ ਲੋਕਾਂ ਦੀ ਭੀੜ ਨੇ ਪੂਰੀ ਕਰ ਦਿੱਤੀ। ਕਹਿਣ ਦੀ ਲੋੜ ਨਹੀਂ ਕਿ ਚੋਣ ਰੈਲੀਆਂ ਲਈ, ਜਿੱਥੇ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰਨ ਵਾਲੇ ਚੋਣ ਕਮਿਸ਼ਨ ਸਮੇਤ ਸਾਰੀਆਂ ਰਾਜਸੀ ਪਾਰਟੀਆਂ ਜ਼ਿੰਮੇਵਾਰ ਰਹੀਆਂ ਹਨ ਤਾਂ ਕੁੰਭ ਵਿਚ ਜੁਟੀ ਭੀੜ ਲਈ ਸਪੱਸ਼ਟ ਤੌਰ 'ਤੇ ਕੇਂਦਰ ਅਤੇ ਉੱਤਰਾਖੰਡ ਸਰਕਾਰ ਜ਼ਿੰਮੇਵਾਰ ਹੈ। ਅਜਿਹੇ ਵਿਚ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਜੇਕਰ ਕਿਸਾਨ ਅੰਦੋਲਨ ਮੁੜ ਜ਼ੋਰ ਫੜਦਾ ਹੈ ਤਾਂ ਕੀ ਹੋਵੇਗਾ?
ਸਵਾਲ ਹੈ ਕਿ ਕੇਂਦਰ ਸਰਕਾਰ ਅਤੇ ਸਰਬਉੱਚ ਅਦਾਲਤ ਦੋਵੇਂ ਹੀ ਕਿਸਾਨ ਅੰਦੋਲਨ ਦੇ ਮਾਮਲੇ ਵਿਚ ਕਿਸ ਗੱਲ ਦੀ ਉਡੀਕ ਵਿਚ ਹਨ। ਕੇਂਦਰ ਸਰਕਾਰ ਨੇ ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧਾਂ ਨਾਲ ਆਖਰੀ ਵਾਰ 22 ਜਨਵਰੀ 2021 ਨੂੰ ਗੱਲਬਾਤ ਕੀਤੀ ਸੀ। ਉਸ ਤੋਂ ਬਾਅਦ ਗੱਲਬਾਤ ਦਾ ਸਿਲਸਿਲਾ ਪੂਰੀ ਤਰ੍ਹਾਂ ਬੰਦ ਹੈ। ਹਾਲਾਂਕਿ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਇਕ ਤੋਂ ਜ਼ਿਆਦਾ ਵਾਰ ਕਹਿ ਚੁੱਕੇ ਹਨ ਕਿ ਸਰਕਾਰ ਕਿਸਾਨਾਂ ਨਾਲ ਖੁੱਲ੍ਹੇ ਮਨ ਨਾਲ ਗੱਲ ਕਰਨ ਲਈ ਤਿਆਰ ਹੈ ਪਰ ਅਜੇ ਤੱਕ ਗੱਲਬਾਤ ਲਈ ਖੇਤੀ ਮੰਤਰਾਲੇ ਵਲੋਂ ਕੋਈ ਪਹਿਲ ਨਹੀਂ ਕੀਤੀ ਗਈ।
ਹੈਰਾਨੀ ਵਾਲੀ ਗੱਲ ਇਹ ਹੈ ਕਿ ਜਿਸ ਸਰਬਉੱਚ ਅਦਾਲਤ ਨੇ ਕੋਰੋਨਾ ਮਹਾਂਮਾਰੀ ਦਾ ਹਵਾਲਾ ਦਿੰਦਿਆਂ ਇਸ ਮਸਲੇ 'ਤੇ ਹੈਰਾਨ ਕਰਨ ਵਾਲੀ ਸਰਗਰਮੀ ਦਿਖਾਈ ਸੀ, ਉਹ ਵੀ ਹੁਣ ਇਸ ਮਸਲੇ ਸਬੰਧੀ ਪੂਰੀ ਤਰ੍ਹਾਂ ਉਦਾਸੀਨ ਬਣ ਕੇ ਫਿਲਹਾਲ ਗਰਮੀਆਂ ਦੀਆਂ ਛੁੱਟੀਆਂ 'ਤੇ ਹੈ। ਜਨਵਰੀ ਮਹੀਨੇ ਵਿਚ ਸਰਬਉੱਚ ਅਦਾਲਤ ਨੇ ਇਕ ਆਦੇਸ਼ ਰਾਹੀਂ ਕੇਂਦਰ ਦੇ ਬਣਾਏ ਤਿੰਨ ਖੇਤੀ ਕਾਨੂੰਨਾਂ ਦੇ ਅਮਲ 'ਤੇ ਰੋਕ ਲਗਾ ਦਿੱਤੀ ਸੀ ਅਤੇ ਤਿੰਨ ਮੈਂਬਰੀ ਕਮੇਟੀ ਬਣਾ ਕੇ ਇਸ ਮਾਮਲੇ ਵਿਚ ਸਲਾਹ ਮਸ਼ਵਰੇ ਦੀ ਪ੍ਰਕਿਰਿਆ ਸ਼ੁਰੂ ਕਰਵਾਈ ਸੀ। ਹਾਲਾਂਕਿ, ਅੰਦੋਲਨਕਾਰੀ ਕਿਸਾਨਾਂ ਨੇ ਆਪਣੇ ਆਪ ਨੂੰ ਇਸ ਪ੍ਰਕਿਰਿਆ ਤੋਂ ਦੂਰ ਰੱਖਿਆ ਸੀ, ਫਿਰ ਵੀ ਦੇਸ਼ ਦੇ ਦੂਜੇ ਕੁਝ ਕਿਸਾਨ ਸੰਗਠਨਾਂ ਅਤੇ ਖੇਤੀ ਮਾਮਲਿਆਂ ਦੇ ਜਾਣਕਾਰਾਂ ਨੇ ਆਪਣੀ ਰਾਇ ਸੁਪਰੀਮ ਕੋਰਟ ਦੀ ਕਮੇਟੀ ਨੂੰ ਦਿੱਤੀ ਹੈ। ਕਮੇਟੀ ਵੀ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪ ਚੁੱਕੀ ਹੈ।
ਹੁਣ ਸਥਿਤੀ ਇਹ ਹੈ ਕਿ ਨਾ ਤਾਂ ਸੁਪਰੀਮ ਕੋਰਟ ਉਸ ਰਿਪੋਰਟ ਦੇ ਆਧਾਰ 'ਤੇ ਕੋਈ ਸੁਣਵਾਈ ਕਰ ਰਹੀ ਹੈ ਅਤੇ ਨਾ ਹੀ ਕੇਂਦਰ ਸਰਕਾਰ ਤਿੰਨ ਖੇਤੀ ਕਾਨੂੰਨਾਂ 'ਤੇ ਲੱਗੀ ਰੋਕ ਹਟਵਾਉਣ ਦੀ ਕੋਸ਼ਿਸ਼ ਕਰਦੀ ਦਿਖਾਈ ਦਿੰਦੀ ਹੈ। ਸਵਾਲ ਹੈ ਕਿ ਆਖਰ ਸੁਪਰੀਮ ਕੋਰਟ ਅਤੇ ਸਰਕਾਰ ਦੋਵੇਂ ਕਿਸ ਗੱਲ ਦੀ ਉਡੀਕ ਕਰ ਰਹੇ ਹਨ? ਇਹ ਸਹੀ ਹੈ ਕਿ ਧਰਨੇ ਦੀਆਂ ਥਾਵਾਂ 'ਤੇ ਪਿਛਲੇ ਦਿਨੀਂ ਕਿਸਾਨਾਂ ਦੀ ਗਿਣਤੀ ਘੱਟ ਹੋ ਗਈ ਸੀ ਪਰ ਸਵਾਲ ਹੈ ਕਿ ਕੀ ਸਰਕਾਰ ਅਤੇ ਅਦਾਲਤ ਦਾ ਫੈਸਲਾ ਲੋਕਾਂ ਦੀ ਭੀੜ 'ਤੇ ਨਿਰਭਰ ਕਰਦਾ ਹੈ?
ਸਰਕਾਰ ਅਤੇ ਉਸ ਦੇ ਸਮਰਥਕ ਆਰਥਿਕ ਮਾਹਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਕਾਨੂੰਨਾਂ 'ਤੇ ਅਮਲ ਨਹੀਂ ਹੋਇਆ ਤਾਂ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਉਦੇਸ਼ ਪੂਰਾ ਨਹੀਂ ਹੋ ਸਕੇਗਾ। ਜੇਕਰ ਸਰਕਾਰ ਆਪਣੇ ਤੈਅ ਕੀਤੇ ਇਸ ਉਦੇਸ਼ ਪ੍ਰਤੀ ਵਾਕਈ ਗੰਭੀਰ ਹੈ ਤਾਂ ਉਸ ਨੂੰ ਅਦਾਲਤ ਵਿਚ ਜਾ ਕੇ ਅਪੀਲ ਕਰਨੀ ਚਾਹੀਦੀ ਹੈ ਕਿ ਇਨ੍ਹਾਂ ਕਾਨੂੰਨਾਂ ਦੇ ਅਮਲ 'ਤੇ ਲਗਾਈ ਗਈ ਰੋਕ ਹਟਾਈ ਜਾਵੇ। ਪਰ ਸਰਕਾਰ ਨਾ ਰੋਕ ਹਟਵਾਉਣ ਜਾ ਰਹੀ ਹੈ ਅਤੇ ਨਾ ਹੀ ਕਿਸਾਨਾਂ ਦਾ ਅੰਦੋਲਨ ਖ਼ਤਮ ਕਰਵਾਉਣ ਦੀ ਦਿਸ਼ਾ ਵਿਚ ਕੋਈ ਪਹਿਲ ਕਰਦੀ ਨਜ਼ਰ ਆ ਰਹੀ ਹੈ।
ਜੇਕਰ ਕੇਂਦਰ ਸਰਕਾਰ ਕੋਈ ਫ਼ੈਸਲਾ ਨਹੀਂ ਕਰਦੀ ਤਾਂ ਉਸ ਦਾ ਕਾਰਨ ਤਾਂ ਸਮਝ ਵਿਚ ਆ ਸਕਦਾ ਹੈ। ਉਸ ਦੇ ਰਾਜਸੀ ਹਿਤ ਹਨ ਅਤੇ ਜਿਸ ਕਾਰੋਬਾਰੀ ਮਕਸਦ ਲਈ ਉਸ ਨੇ ਇਹ ਕਾਨੂੰਨ ਬਣਾਏ ਹਨ, ਉਸ ਨੂੰ ਵੀ ਪੂਰਾ ਕਰਨਾ ਹੈ। ਕੁਝ ਚੋਣਵੇਂ ਕਾਰੋਬਾਰੀਆਂ ਦੇ ਹਿਤਾਂ ਅੱਗੇ ਕਿਸਾਨਾਂ ਦੇ ਹਿਤ ਉਸ ਲਈ ਜ਼ਿਆਦਾ ਮਾਅਨੇ ਨਹੀਂ ਰੱਖਦੇ। ਉਂਜ ਕਿਸਾਨ ਅੰਦੋਲਨ ਪ੍ਰਤੀ ਸਰਕਾਰ ਦੇ ਬੇਪ੍ਰਵਾਹ ਹੋਣ ਦੀ ਇਕ ਅਹਿਮ ਵਜ੍ਹਾ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਮਿਲੀ ਹਾਰ ਵੀ ਹੈ। ਇਨ੍ਹਾਂ ਚੋਣਾਂ ਵਿਚ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਵੀ ਬੰਗਾਲ ਜਾ ਕੇ ਰੈਲੀਆਂ ਕੀਤੀਆਂ ਸਨ ਅਤੇ ਲੋਕਾਂ ਨੂੰ ਭਾਜਪਾ ਨੂੰ ਹਰਾਉਣ ਦੀ ਅਪੀਲ ਵੀ ਕੀਤੀ ਸੀ। ਕਿਸਾਨ ਆਗੂਆਂ ਨੇ ਕਿਹਾ ਸੀ ਕਿ ਭਾਜਪਾ ਬੰਗਾਲ ਵਿਚ ਹਾਰੇਗੀ, ਤਾਂ ਹੀ ਉਹ ਦਿੱਲੀ ਵਿਚ ਕਿਸਾਨਾਂ ਦੀ ਗੱਲ ਸੁਣੇਗੀ।
ਉਦੋਂ ਅਜਿਹਾ ਮੰਨਿਆ ਵੀ ਜਾ ਰਿਹਾ ਸੀ ਕਿ ਜੇਕਰ ਬੰਗਾਲ ਸਣੇ ਪੰਜ ਰਾਜਾਂ ਦੀਆਂ ਚੋਣਾਂ ਦੇ ਨਤੀਜੇ ਭਾਜਪਾ ਦੇ ਅਨੁਕੂਲ ਨਹੀਂ ਆਏ ਤਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਅੱਗੇ ਝੁਕਣਾ ਪਵੇਗਾ। ਪੰਜ ਰਾਜਾਂ, ਖ਼ਾਸ ਤੌਰ 'ਤੇ ਪੱਛਮੀ ਬੰਗਾਲ ਵਿਚ ਤਾਂ ਪ੍ਰਧਾਨ ਮੰਤਰੀ ਨੇ ਸਪੱਸ਼ਟ ਤੌਰ 'ਤੇ ਆਪਣਾ ਅਕਸ ਹੀ ਦਾਅ 'ਤੇ ਲਗਾ ਦਿੱਤਾ ਸੀ। ਇਸ ਦੇ ਬਾਵਜੂਦ ਨਤੀਜੇ ਭਾਜਪਾ ਦੀਆਂ ਉਮੀਦਾਂ ਅਨੁਸਾਰ ਨਹੀਂ ਆਏ, ਹਾਲਾਂਕਿ ਸਰਕਾਰ ਫਿਰ ਵੀ ਝੁਕਦੀ ਦਿਖਾਈ ਨਹੀਂ ਦਿੰਦੀ।
ਜ਼ਾਹਰ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਕਿਸਾਨ ਆਗੂਆਂ ਦੇ ਬੰਗਾਲ ਵਿਚ ਜਾ ਕੇ ਭਾਜਪਾ ਨੂੰ ਹਰਾਉਣ ਦੀ ਅਪੀਲ ਤੋਂ ਨਾਰਾਜ਼ ਹਨ। ਉਨ੍ਹਾਂ ਨੇ ਇਸ ਪ੍ਰਚਾਰ ਨੂੰ ਵੀ ਆਪਣੇ ਲਈ ਇਕ ਚੁਣੌਤੀ ਦੇ ਰੂਪ ਵਿਚ ਲਿਆ ਹੈ ਕਿ ਬੰਗਾਲ ਵਿਚ ਭਾਜਪਾ ਹਾਰੇਗੀ ਤਾਂ ਹੀ ਕਿਸਾਨਾਂ ਦੀ ਗੱਲ ਦਿੱਲੀ ਵਿਚ ਸੁਣੀ ਜਾਵੇਗੀ। ਅਜਿਹਾ ਲੱਗ ਰਿਹਾ ਹੈ ਕਿ ਹੁਣ ਸਰਕਾਰ ਨੇ ਜ਼ਿਦ ਫੜ ਲਈ ਹੈ ਕਿ ਅਸੀਂ ਹਾਰ ਗਏ ਤਾਂ ਵੀ ਕਿਸਾਨਾਂ ਦੀ ਗੱਲ ਨਹੀਂ ਸੁਣਾਂਗੇ। ਇਸੇ ਵਜ੍ਹਾ ਨਾਲ ਸਰਕਾਰ ਅਜੇ ਕਿਸਾਨਾਂ ਦਰਮਿਆਨ ਜਮੂਦ ਖ਼ਤਮ ਨਹੀਂ ਹੋ ਰਿਹਾ।
ਇਸ ਤਰ੍ਹਾਂ ਇਕ ਪਾਸੇ ਸਰਕਾਰ ਕਿਸਾਨਾਂ ਪ੍ਰਤੀ ਦੁਸ਼ਮਣੀ ਦਾ ਭਾਵ ਰੱਖਦਿਆਂ ਚੁੱਪਚਾਪ ਬੈਠੀ ਹੈ ਤਾਂ ਦੂਜੇ ਪਾਸੇ ਸੁਪਰੀਮ ਕੋਰਟ ਨੇ ਆਪਣੀ ਬਣਾਈ ਕਮੇਟੀ ਦੀ ਰਿਪੋਰਟ ਮਿਲਣ ਤੋਂ ਬਾਅਦ ਵੀ ਕੋਈ ਪਹਿਲ ਨਹੀਂ ਦਿਖਾਈ। ਸੁਪਰੀਮ ਕੋਰਟ ਦੀ ਇਹ ਚੁੱਪੀ ਹੈਰਾਨ ਕਰਨ ਵਾਲੀ ਹੈ। ਸਵਾਲ ਹੈ ਕਿ ਸੁਪਰੀਮ ਕੋਰਟ ਦੇ ਸਾਹਮਣੇ ਅਜਿਹੀ ਕੀ ਮਜਬੂਰੀ ਹੈ ਜੋ ਉਹ ਰਿਪੋਰਟ 'ਤੇ ਸੁਣਵਾਈ ਕਰਕੇ ਮਾਮਲੇ ਦਾ ਨਿਪਟਾਰਾ ਨਹੀਂ ਕਰ ਰਹੀ। (ਸੰਵਾਦ)

ਖ਼ਬਰ ਸ਼ੇਅਰ ਕਰੋ

 

ਸਿਹਤਮੰਦ ਸਮਾਜ ਹੀ ਤਰੱਕੀ ਦਾ ਮੋਢੀ ਬਣਦਾ ਹੈ

ਕਲਮ ਵੀ ਮਾਹੌਲ ਦੀ ਕਾਇਲ ਹੈ। ਜੇ ਮਾਹੌਲ ਨਾ ਲੱਭੇ ਤਾਂ ਅੱਖਰ ਵੀ ਗੁਆਚ ਜਾਂਦੇ ਹਨ। ਖ਼ਿਆਲ ਤਾਂ ਖ਼ੈਰ, ਪਨਪਦੇ ਹੀ ਨਹੀਂ। ਇਨਸਾਨ ਲੋੜੋਂ ਵੱਧ ਸੂਖਮ ਹੋ ਗਿਆ ਸ਼ਾਇਦ। ਘਰਾਂ ਵਿਚ ਮਾਹੌਲ, ਰਿਸ਼ਤਿਆਂ ਵਿਚ ਮਾਹੌਲ, ਸਭ ਥਾਂ ਸਾਜ਼ਗਾਰ ਮਾਹੌਲ ਬਹੁਤ ਜ਼ਰੂਰੀ ਹੈ। ਕੁਝ ਰਿਸ਼ਤੇ ...

ਪੂਰੀ ਖ਼ਬਰ »

ਪੰਜਾਬੀ ਚੈਨਲਾਂ 'ਤੇ ਪੰਜਾਬ ਦੀ ਸਿਆਸੀ ਹਿਲਜੁਲ ਦੀ ਚਰਚਾ

ਪੰਜਾਬੀ ਟੈਲੀਵਿਜ਼ਨ ਚੈਨਲਾਂ 'ਤੇ ਬੀਤੇ ਦਿਨਾਂ ਦੌਰਾਨ ਕੋਰੋਨਾ ਸੰਕਟ ਤੋਂ ਇਲਾਵਾ ਪੰਜਾਬ ਦੀ ਸਿਆਸੀ ਹਿਲਜੁਲ, ਐਲੋਪੈਥੀ-ਆਯੁਰਵੇਦ ਵਿਵਾਦ ਅਤੇ ਸੋਸ਼ਲ ਮੀਡੀਆ ਨਾਲ ਸਰਕਾਰ ਦਾ ਟਕਰਾਅ ਲਗਾਤਾਰ ਚਰਚਾ ਵਿਚ ਰਹੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX