ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਵਿਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਸੰਪਾਦਕੀ

ਮੁਢਲੀ ਸਿੱਖਿਆ ਸੂਬੇ ਦੇ ਅੱਗੇ ਵਧਦੇ ਕਦਮ

ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਸਾਲ 2019-20 ਦੀ ਰਾਜਾਂ ਅਤੇ ਕੇਂਦਰ ਪ੍ਰਸ਼ਾਸਿਤ ਪ੍ਰਦੇਸ਼ਾਂ ਦੀ ਸਿੱਖਿਆ ਦੇ ਮਾਮਲੇ ਦੀ ਕਾਰਗੁਜ਼ਾਰੀ ਦੇ ਮੁਲਾਂਕਣ ਵਿਚ ਪੰਜਾਬ ਨੂੰ ਮੋਢੀ ਰਾਜਾਂ ਵਿਚ ਸ਼ਾਮਿਲ ਕੀਤਾ ਗਿਆ ਹੈ। ਇਸ ਦੇ ਨਾਲ ਕੇਰਲ ਅਤੇ ਤਾਮਿਲਨਾਡੂ ਨੂੰ ਵੀ ਅੰਕਾਂ ਦੀ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਤੇ ਚੁੱਪ ਕਿਉਂ ਹੈ ਸਰਕਾਰ ਅਤੇ ਸੁਪਰੀਮ ਕੋਰਟ ?

ਕੇਂਦਰ ਸਰਕਾਰ ਦੇ ਬਣਾਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜਾਰੀ ਕਿਸਾਨਾਂ ਦੇ ਅੰਦੋਲਨ ਨੂੰ 6 ਮਹੀਨੇ ਪੂਰੇ ਹੋ ਚੁੱਕੇ ਹਨ। ਇਹ ਅੰਦੋਲਨ ਨਾ ਸਿਰਫ ਮੋਦੀ ਸਰਕਾਰ ਦੇ ਕਾਰਜਕਾਲ ਦਾ ਸਗੋਂ ਆਜ਼ਾਦ ਭਾਰਤ ਦਾ ਅਜਿਹਾ ਸਭ ਤੋਂ ਵੱਡਾ ਅੰਦੋਲਨ ਹੈ ਜੋ ਏਨੇ ਲੰਮੇ ਸਮੇਂ ...

ਪੂਰੀ ਖ਼ਬਰ »

ਸਿਹਤਮੰਦ ਸਮਾਜ ਹੀ ਤਰੱਕੀ ਦਾ ਮੋਢੀ ਬਣਦਾ ਹੈ

ਕਲਮ ਵੀ ਮਾਹੌਲ ਦੀ ਕਾਇਲ ਹੈ। ਜੇ ਮਾਹੌਲ ਨਾ ਲੱਭੇ ਤਾਂ ਅੱਖਰ ਵੀ ਗੁਆਚ ਜਾਂਦੇ ਹਨ। ਖ਼ਿਆਲ ਤਾਂ ਖ਼ੈਰ, ਪਨਪਦੇ ਹੀ ਨਹੀਂ। ਇਨਸਾਨ ਲੋੜੋਂ ਵੱਧ ਸੂਖਮ ਹੋ ਗਿਆ ਸ਼ਾਇਦ। ਘਰਾਂ ਵਿਚ ਮਾਹੌਲ, ਰਿਸ਼ਤਿਆਂ ਵਿਚ ਮਾਹੌਲ, ਸਭ ਥਾਂ ਸਾਜ਼ਗਾਰ ਮਾਹੌਲ ਬਹੁਤ ਜ਼ਰੂਰੀ ਹੈ। ਕੁਝ ਰਿਸ਼ਤੇ ਅਜਿਹੇ ਹੁੰਦੇ ਹਨ ਜਿਹੜੇ ਤੁਹਾਨੂੰ ਬੰਦ ਦਰਵਾਜ਼ੇ ਤੋਂ ਅੰਦਰ ਆਉਣ ਦੀ ਇਜਾਜ਼ਤ ਨਹੀਂ ਦਿੰਦੇ ਤੇ ਕਈ ਏਨੇ ਕੁ ਫ਼ਿਰਾਕ ਤਬੀਅਤ ਕਿ ਤੁਸੀਂ ਉਨ੍ਹਾਂ ਵਿਚ ਪਸਰ ਕੇ ਉਮਰ ਕੱਟ ਸਕਦੇ ਹੋ। ਓਪਰਾ ਅਹਿਸਾਸ ਰਾਹ ਨਹੀਂ ਰੋਕਦਾ। ਅਪਣੱਤ, ਮੁੜਨ ਦਾ ਰਾਹ ਰੋਕ ਲੈਂਦੀ ਹੈ। ਵਕਤ ਦੀਆਂ ਪਾਈਆਂ ਦੂਰੀਆਂ ਵੀ ਕੁਝ ਖੋਹ ਨਹੀਂ ਸਕਦੀਆਂ ਰਿਸ਼ਤਿਆਂ ਵਿਚੋਂ।
ਇਕ ਵਾਰ ਫਿਰ ਜ਼ਿੰਦਗੀ ਤਰਤੀਬ ਮੰਗ ਰਹੀ ਹੈ। ਅਜੇ ਮਹਾਂਮਾਰੀ ਤੋਂ ਪੂਰੀ ਤਰ੍ਹਾਂ ਆਜ਼ਾਦ ਨਹੀਂ ਹੋਏ। ਕਾਰੋਬਾਰੀ ਫ਼ਿਕਰ ਵੀ ਸਿਹਤ 'ਤੇ ਭਾਰੀ ਹਨ। ਪਰ ਇਹੋ ਤਾਂ ਜ਼ਿੰਦਗੀ ਦੇ ਰੰਗ-ਰੂਪ ਹਨ। ਕਦੇ ਵੀ ਕਿਸੇ ਵੀ ਕਿਸਮ ਦਾ ਨਾ ਸੋਚੇ ਜਾਣ ਵਾਲਾ ਮਸਲਾ ਘੇਰਾ ਪਾ ਸਕਦਾ ਹੈ। ਇਨਸਾਨ ਨੂੰ ਆਪਣੀ ਸਾਰੀ ਤਾਕਤ ਜਗਾ ਕੇ ਨਾ ਸਿਰਫ ਮਸਲਾ ਨਜਿੱਠਣਾ ਪੈਂਦਾ ਹੈ ਬਲਕਿ ਉਸ ਤੋਂ ਅੱਗੇ ਲਈ ਵੀ ਪੈਂਤੜਾ ਤਿਆਰ ਕਰਨਾ ਪੈਂਦਾ ਹੈ। ਪੈਰ-ਪੈਰ 'ਤੇ ਰਣਨੀਤਕ ਸੰਨ੍ਹ ਬਣਾਉਣੇ ਪੈਂਦੇ ਹਨ ਤਾਂ ਕਿ ਮਸਲੇ ਦਾ ਆਕਾਰ ਫ਼ਤਹਿ ਕਰ ਸਕੀਏ। ਇਨਸਾਨ ਕਿੰਨਾ ਹੀ ਸਿਆਣਾ ਕਿਉਂ ਨਾ ਹੋਵੇ, ਉਹ ਵਕਤ ਤੋਂ ਦੋ ਪੈਰ ਅਗਾਂਹ ਨਹੀਂ ਤੁਰ ਸਕਦਾ। ਪਰ ਵਕਤ ਨਾਲ ਰਲਣ ਦੀ ਕੋਸ਼ਿਸ਼ ਨਾ ਛੱਡੇ ਤਾਂ ਇਹ ਵੀ ਬਹੁਤ ਵੱਡੀ ਪ੍ਰਾਪਤੀ ਹੈ। ਜ਼ਿੰਦਗੀ ਕਿੰਨੀ ਵੀ ਵਿਸ਼ਾਲ ਖੇਡ ਕਿਉਂ ਨਾ ਹੋਵੇ, ਇਕ ਅਨੁਸ਼ਾਸਨ ਮੰਗਦੀ ਹੈ। ਇਸ ਵਿਚ ਦਿਨਚਰਿਆ ਦਾ ਵੀ ਬੜਾ ਹੱਥ ਹੈ। ਅੱਜਕਲ੍ਹ ਬੱਚਿਆਂ ਦਾ, ਵੱਡਿਆਂ ਦੀ ਦਿਨਚਰਿਆ ਹੀ ਬੇਤਰਤੀਬ ਹੋ ਗਈ ਹੈ। ਕੋਵਿਡ ਕਰਕੇ ਤਾਂ ਉਥਲ-ਪੁਥਲ ਹੀ ਮਚ ਗਈ ਮਾਹੌਲ ਵਿਚ। ਵੱਡੀ ਤਸਵੀਰ ਵਿਚ ਵੀ ਕੰਮ ਦੀ, ਕਮਾਈ ਦੀ ਤੇ ਆਰਾਮ ਦੀ ਤਰਤੀਬ ਜ਼ਰੂਰੀ ਹੈ। ਕੰਮ ਦੀ ਉਮਰ ਵਿਚ ਆਰਾਮ ਬੇਤਰਤੀਬੀ ਹੈ। ਇਕ ਗੱਲ ਜਿਹੜੀ ਪੂਰੀ ਤਰ੍ਹਾਂ ਉੱਭਰ ਕੇ ਆਈ ਹੈ ਕਿਸਾਨੀ ਸੰਘਰਸ਼ ਦੇ ਦੌਰਾਨ ਉਹ ਹੈ ਕਿ ਸਾਡੇ ਨੌਜਵਾਨ ਕੰਮ ਤੋਂ ਭੱਜਦੇ ਨਹੀਂ। ਵਕਤ ਆਉਣ 'ਤੇ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਰ੍ਹਾਂ ਸਾਂਭ ਲੈਂਦੇ ਹਨ। ਆਪਣੀ ਲਾਪਰਵਾਹੀ ਤੇ ਅਸਾਵਧਾਨ ਤਬੀਅਤ ਤੱਜ ਕੇ ਮਿਹਨਤ ਦਾ ਰੰਗ ਫੜ ਲੈਂਦੇ ਹਨ। ਉਨ੍ਹਾਂ ਨੂੰ ਕਿਸੇ ਪਾਸੇ ਲਗਾਓ ਤਾਂ ਸਹੀ। ਸਾਡੀ ਨੌਜਵਾਨੀ ਨੂੰ ਉਸਾਰੂ ਮਾਹੌਲ ਨਾਲ ਇਕ ਤਰਤੀਬ ਅਤੇ ਕਾਰਜ ਦੇਣ ਦੀ ਵੱਡੀ ਜ਼ਰੂਰਤ ਹੈ, ਮੌਜੂਦਾ ਸਮੇਂ ਵਿਚ। ਸ਼ਾਇਦ ਅਸੀਂ ਸਮਾਜਿਕ ਢਾਂਚੇ ਵਿਚ ਬੁਨਿਆਦੀ ਕਦਰਾਂ-ਕੀਮਤਾਂ ਨੂੰ ਸਹੀ ਜਗ੍ਹਾ ਨਹੀਂ ਦੇ ਸਕੇ। ਸ਼ਾਇਦ ਵਕਤੀ ਰੰਗਾਂ ਨੇ ਜ਼ਿੰਦਗੀ ਦੇ ਅਸਲ ਕਾਰਜ 'ਤੇ ਪਰਦਾ ਪਾ ਦਿੱਤਾ। ਸਿੱਖਣ ਦੀ ਲੋੜ ਤਾਂ ਇਹ ਹੈ ਕਿ ਉਹ ਅਪਣਾਓ ਜਿਹੜਾ ਦੂਰ ਤੱਕ ਨਿਭਣਾ ਹੈ। ਚਲੋ ਏਨੀ ਕੁ ਗੱਲ ਆਪਣੇ ਕਿਸਾਨ ਭਾਈਆਂ ਤੋਂ ਹੀ ਸਿੱਖ ਲਈਏ। ਸਿਰੜ, ਸਿਦਕ ਤੇ ਸਚਾਈ। ਇਹ ਉਹ ਗਹਿਣੇ ਹਨ ਜਿਹੜੇ ਹਰ ਕਿਰਦਾਰ ਲਿਸ਼ਕਾ ਸਕਦੇ ਹਨ ਤੇ ਉਂਜ ਵੀ ਔਖਾ ਪੈਂਡਾ ਸੁਖਾਲਾ ਬਣਾ ਸਕਦੇ ਹਨ। ਹਰ ਇਨਸਾਨ ਯੋਧਾ ਹੈ, ਕਿਉਂਕਿ ਜ਼ਿੰਦਗੀ ਦੀ ਜੰਗ ਲੜਦਾ ਹੈ। ਹਰ ਉਹ ਇਨਸਾਨ ਕਾਮਯਾਬ ਹੈ ਜੋ ਜੰਗ ਦੇ ਮੈਦਾਨ ਵਿਚੋਂ ਭੱਜਦਾ ਨਹੀਂ, ਕਿਉਂਕਿ ਮੰਜ਼ਲਾਂ ਦੇ ਹੱਕਦਾਰ, ਰਾਹ ਨਹੀਂ ਬਦਲਦੇ ਹੁੰਦੇ। ਪੈਸੇ ਦੀ ਚਕਾਚੌਂਧ ਤੇ ਸ਼ੁਹਰਤਾਂ ਦੇ ਲਾਟੂ ਵੱਖਰੀ ਦੁਨੀਆ ਦਾ ਹਿੱਸਾ ਹਨ। ਆਪਣੇ ਸਾਰਿਆਂ ਦੀ ਦੁਨੀਆ ਤਾਂ ਵੱਖਰੇ ਕਿਸਮ ਦੀ ਮਿਹਨਤ ਮੰਗਦੀ ਹੈ ਆਪਣੇ ਤੋਂ। ਇਸ ਮਿਹਨਤ ਨੇ ਹੀ ਆਪਣੀ ਜ਼ਿੰਦਗੀ ਵਿਚ ਚਾਨਣ ਭਰਨਾ ਹੈ। ਇਸ ਖ਼ਾਤਰ ਬੁਨਿਆਦੀ ਗੱਲਾਂ ਵਿਚਾਰ ਲਈਏ। ਹਰ ਮੁਲਕ ਵਿਚ ਵਿੱਦਿਆ, ਸਿਹਤ ਅਤੇ ਰੁਜ਼ਗਾਰ ਹੀ ਮੁੱਖ ਥੰਮ੍ਹ ਹੁੰਦੇ ਹਨ ਵਿਕਾਸ ਦੇ। ਜੇਕਰ ਵਿੱਦਿਆ ਦਾ ਪੱਧਰ ਚੁੱਕਿਆ ਜਾਵੇ ਤਾਂ ਵਿਦਿਆਰਥੀ ਵੱਡੇ ਪੱਧਰ ਦੇ ਮੁਕਾਬਲੇ ਜੋਗੇ ਹੋ ਜਾਣ। ਆਰ.ਟੀ.ਈ. ਤਹਿਤ ਵਿਦਿਆਰਥੀ ਕਿੰਨੇ ਹੀ ਕਮਜ਼ੋਰ ਕਿਉਂ ਨਾ ਹੋਣ ਆਟੋਮੈਟਿਕ ਪ੍ਰਮੋਸ਼ਨ ਦਾ ਫਾਇਦਾ ਚੁੱਕਦੇ ਹਨ। ਬਹੁਤੀਆਂ ਵਿੱਦਿਅਕ ਸੰਸਥਾਵਾਂ ਵਿਚ ਇਕੋ ਗੱਲ 'ਤੇ ਜ਼ੋਰ ਦਿੱਤਾ ਜਾਂਦਾ ਹੈ ਕਿ ਨਤੀਜੇ ਵਿਚ ਨੰਬਰ ਕਿੰਨੇ ਆਏ ਪਰ ਵਿਦਿਆਰਥੀ ਕਿੰਨੀ ਕੁ ਸਿੱਖਿਆ ਹਾਸਲ ਕਰ ਸਕਿਆ ਉਹ ਨਾਪਣ ਦਾ ਕੋਈ ਪੱਧਰ ਨਹੀਂ। ਜੇਕਰ ਵਿੱਦਿਆ ਪ੍ਰਦਾਨ ਕਰਨ ਦਾ ਪੱਧਰ ਉੱਚਾ ਕੀਤਾ ਜਾਵੇ ਤਾਂ ਬਹੁਤ ਸਾਰੇ ਬੱਚੇ ਕੈਨੇਡਾ-ਅਮਰੀਕਾ ਦਾ ਸੁਪਨਾ ਤਿਆਗ ਦੇਣ। ਇਸ ਮੁਲਕ ਵਿਚ ਹੀ ਆਪਣੇ ਖੰਭ ਖਿਲਾਰ ਨਵੀਂ ਉਡਾਣ ਭਰਨ।
ਫਿਰ ਅਗਲੀ ਗੱਲ ਸਿਹਤ ਕੇਂਦਰ ਦੀ ਹੈ। ਸਹੂਲੀਅਤ ਤੇ ਜ਼ਿੰਮੇਵਾਰੀ ਦੋਵਾਂ ਨੂੰ ਸੁਧਾਰਨ ਦੀ ਲੋੜ ਹੈ। ਆਪਣਾ ਸਮਾਜ ਬਿਮਾਰੀ 'ਤੇ ਸਭ ਤੋਂ ਘੱਟ ਖ਼ਰਚ ਕਰਕੇ ਰਾਜ਼ੀ ਹੈ। ਜਾਂ ਤਾਂ ਅਣਗਹਿਲੀ ਕਰ ਦੇਣਗੇ ਤੇ ਜਾਂ ਫਿਰ ਮੰਨ ਕੇ ਹੀ ਰਾਜ਼ੀ ਨਹੀਂ ਕਿ ਸਿਹਤ ਦੀ ਪ੍ਰਵਾਹ ਜ਼ਰੂਰੀ ਹੈ। ਉਤੋਂ ਨਿੱਜੀਕਰਨ ਕਰਕੇ, ਖਪਤਕਾਰ, ਸਿਰਫ ਪੈਸੇ ਬਣਾਉਣ ਵਾਲੀ ਮਸ਼ੀਨ ਬਣ ਕੇ ਰਹਿ ਗਿਆ ਹੈ। ਸਿਹਤਮੰਦ ਸਮਾਜ ਵੀ ਤਰੱਕੀ ਦਾ ਮੋਢੀ ਬਣ ਸਕਦਾ ਹੈ। ਤੀਜਾ ਮੁੱਦਾ ਰੁਜ਼ਗਾਰ ਹੈ। ਰੁਜ਼ਗਾਰ ਅਜਿਹਾ, ਜਿਸ ਵਿਚ ਸਮਾਜ ਦਾ ਹਰ ਵਰਗ ਸ਼ਾਮਿਲ ਹੋਵੇ ਤੇ ਆਪੋ-ਆਪਣਾ ਯੋਗਦਾਨ ਪਾਵੇ। ਇਹ ਨਹੀਂ ਕਿ ਰੁਜ਼ਗਾਰ ਦਾ ਮੌਕਾ ਹੀ ਹਰ ਕਿਸੇ ਦੀ ਪਹੁੰਚ ਤੋਂ ਬਾਹਰ ਹੋ ਜਾਵੇ। ਕੰਮ ਕੋਈ ਵੀ ਹੋਵੇ ਛੋਟਾ-ਵੱਡਾ, ਜੇਕਰ ਤੁਹਾਡੀ ਖ਼ਾਤਰ ਇਕ ਦਿਨਚਰਿਆ ਬਣਾ ਰਿਹਾ ਹੈ, ਤੁਹਾਨੂੰ ਆਮਦਨੀ ਦੇ ਰਿਹਾ ਹੈ ਤੇ ਤੁਹਾਡੀਆਂ ਜ਼ਰੂਰਤਾਂ ਪੂਰੀਆਂ ਕਰ ਰਿਹਾ ਹੈ, ਫਿਰ ਉਹ ਇਕ ਨਿਆਮਤ ਹੀ ਹੈ। ਉਸ ਉੱਪਰ ਕਿੰਨੀਆਂ ਹੀ ਪੌੜੀਆਂ ਹੋਰ ਟਿਕਾ ਲਓ, ਕੋਈ ਰੋਕ ਨਹੀਂ। ਅਗਾਂਹ ਵਧਣ ਦੇ ਕਿੰਨੇ ਹੀ ਰਾਹ ਬਣ ਜਾਂਦੇ ਹੁੰਦੇ ਹਨ। ਤੁਰਨ ਦੀ ਆਦਤ ਤਾਂ ਪਾਓ, ਮੰਜ਼ਲਾਂ ਅਗਾਂਹ ਵੱਧ ਮਿਲਣਗੀਆਂ।

bubbutir@yahoo.com

ਖ਼ਬਰ ਸ਼ੇਅਰ ਕਰੋ

 

ਪੰਜਾਬੀ ਚੈਨਲਾਂ 'ਤੇ ਪੰਜਾਬ ਦੀ ਸਿਆਸੀ ਹਿਲਜੁਲ ਦੀ ਚਰਚਾ

ਪੰਜਾਬੀ ਟੈਲੀਵਿਜ਼ਨ ਚੈਨਲਾਂ 'ਤੇ ਬੀਤੇ ਦਿਨਾਂ ਦੌਰਾਨ ਕੋਰੋਨਾ ਸੰਕਟ ਤੋਂ ਇਲਾਵਾ ਪੰਜਾਬ ਦੀ ਸਿਆਸੀ ਹਿਲਜੁਲ, ਐਲੋਪੈਥੀ-ਆਯੁਰਵੇਦ ਵਿਵਾਦ ਅਤੇ ਸੋਸ਼ਲ ਮੀਡੀਆ ਨਾਲ ਸਰਕਾਰ ਦਾ ਟਕਰਾਅ ਲਗਾਤਾਰ ਚਰਚਾ ਵਿਚ ਰਹੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX