ਤਾਜਾ ਖ਼ਬਰਾਂ


ਭਾਰਤ ਨੇ ਸ੍ਰੀਲੰਕਾ ਨੂੰ 165 ਦੌੜਾਂ ਦਾ ਦਿੱਤਾ ਟੀਚਾ
. . .  12 minutes ago
ਭਾਰਤ ਦਾ ਦੂਜਾ ਖਿਡਾਰੀ ਸੰਜੂ ਸੈਮਸਨ ਆਊਟ ਹੋਇਆ
. . .  55 minutes ago
ਪੰਜਾਬ 'ਚ ਕੱਲ੍ਹ ਤੋਂ 10ਵੀਂ,11ਵੀਂ ਤੇ 12ਵੀਂ ਦੇ ਸਕੂਲ ਖੋਲ੍ਹਣ ਸਬੰਧੀ ਹਦਾਇਤਾਂ ਜਾਰੀ
. . .  about 2 hours ago
15 ਦਿਨਾਂ ਲਈ ਮੁਅੱਤਲ ਕੀਤਾ ਰੁਲਦੂ ਸਿੰਘ
. . .  about 2 hours ago
ਕਾਰ ਨਹਿਰ ਵਿਚ ਡਿੱਗਣ ਕਾਰਨ ਲੜਕੀ ਸਮੇਤ 3 ਡੁੱਬੇ
. . .  about 3 hours ago
ਲੁਧਿਆਣਾ , 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਾਊਥ ਸਿਟੀ ਨੇੜੇ ਜਾਂਦੀ ਸਿੱਧਵਾਂ ਨਹਿਰ ਵਿਚ ਕਾਰ ਡਿੱਗਣ ਕਾਰਨ ਲੜਕੀ ਸਮੇਤ ਤਿੰਨ ਨੌਜਵਾਨ ਡੁੱਬ ਗਏ ਹਨ ਜਦਕਿ ਇਕ ਨੌਜਵਾਨ ਨੂੰ ਸਹੀ ਸਲਾਮਤ ਬਾਹਰ ...
ਟੋਕੀਓ ਉਲੰਪਿਕ : ਭਾਰਤ ਦੀ ਪੁਰਸ਼ ਟੀਮ ਹਾਕੀ ਪੂਲ ਏ ਮੈਚ ਵਿਚ ਆਸਟਰੇਲੀਆ ਤੋਂ 1-7 ਨਾਲ ਹਾਰੀ
. . .  about 4 hours ago
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ 'ਆਪ' ਦਾ ਗੱਠਜੋੜ ਨਹੀਂ - ਰਾਘਵ ਚੱਢਾ
. . .  1 minute ago
ਚੰਡੀਗੜ੍ਹ , 25 ਜੁਲਾਈ -'ਆਪ' ਪੰਜਾਬ ਦਾ ਸਹਿ ਪ੍ਰਭਾਰੀ ਹੋਣ ਦੇ ਨਾਤੇ ਮੈਂ ਇਹ ਗੱਲ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਨਾ ਤਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗੱਠਜੋੜ ਸਬੰਧੀ ਕੋਈ ਫ਼ੈਸਲਾ ਲਿਆ ...
ਕਸ਼ਮੀਰ 'ਚ ਮੁਕਾਬਲੇ 'ਚ ਮਾਰਿਆ ਗਿਆ ਅੱਤਵਾਦੀ , ਵਾਹਗਾ ਸਰਹੱਦ ਰਾਹੀਂ ਹੋਇਆ ਸੀ ਦਾਖ਼ਲ
. . .  about 5 hours ago
ਹਿਮਾਚਲ ਪ੍ਰਦੇਸ਼ ਦੇ ਕਿੰਨੌਰ 'ਚ ਵੱਡਾ ਹਾਦਸਾ, ਕਈ ਮੌਤਾਂ ਹੋਣ ਦਾ ਖ਼ਦਸ਼ਾ
. . .  about 6 hours ago
ਕਿੰਨੌਰ , 25 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ 'ਚ ਵੱਡਾ ਹਾਦਸਾ ਵਾਪਰਿਆ ਹੈ। ਪੱਥਰਾਂ ਦੀ ਚਪੇਟ 'ਚ ਵਾਹਨਾਂ ਦੇ ਆਉਣ ਕਾਰਨ 9 ਸੈਲਾਨੀਆਂ ਦੀ...
ਮਹਾਰਾਸ਼ਟਰ 'ਚ ਮਾਨਸੂਨ ਕਾਰਨ ਮਚੀ ਤਬਾਹੀ, 113 ਮੌਤਾਂ, 100 ਲਾਪਤਾ, ਉਧਵ ਠਾਕਰੇ ਨੇ ਕੀਤਾ ਦੌਰਾ
. . .  about 6 hours ago
ਮੁੰਬਈ, 25 ਜੁਲਾਈ - ਮਹਾਰਾਸ਼ਟਰ 'ਚ ਹੜ੍ਹਾਂ, ਜ਼ਮੀਨ ਖਿਸਕਣ ਤੇ ਮੀਂਹ ਕਾਰਨ ਵਾਪਰੀਆਂ ਘਟਨਾਵਾਂ ਵਿਚ 113 ਲੋਕਾਂ ਦੀ ਮੌਤ ਹੋਈ ਹੈ ਤੇ 100 ਲੋਕ ਲਾਪਤਾ ਹਨ। ਅੱਜ ਸੂਬੇ ਦੇ ਮੁੱਖ ਮੰਤਰੀ ਉਧਵ ਠਾਕਰੇ ਚਿਪਲਨ...
ਅੱਤਵਾਦੀਆਂ ਨੇ ਪੁਲਿਸ ਵਾਲੇ ਕੋਲੋਂ ਖੋਹੀ ਏ.ਕੇ.47
. . .  about 6 hours ago
ਸ੍ਰੀਨਗਰ, 25 ਜੁਲਾਈ - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਖੁਦਵਾਣੀ ਇਲਾਕੇ ਵਿਚ ਅੱਤਵਾਦੀਆਂ ਵਲੋਂ ਪੁਲਿਸ ਮੁਲਾਜ਼ਮ ਕੋਲੋਂ ਏ.ਕੇ.47...
ਭਲਕੇ ਤੇ 9 ਅਗਸਤ ਨੂੰ 200 ਮਹਿਲਾਵਾਂ ਚਲਾਉਣਗੀਆਂ ਕਿਸਾਨ ਸੰਸਦ - ਰਾਕੇਸ਼ ਟਿਕੈਤ
. . .  about 7 hours ago
ਨਵੀਂ ਦਿੱਲੀ, 25 ਜੁਲਾਈ - ਸੰਯੁਕਤ ਕਿਸਾਨ ਮੋਰਚੇ ਦੇ ਅੰਦੋਲਨਕਾਰੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਜਾਣਕਾਰੀ ਦਿੱਤੀ ਕਿ ਭਲਕੇ ਤੇ 9 ਅਗਸਤ ਨੂੰ ਜੰਤਰ ਮੰਤਰ ਵਿਖੇ ਮਹਿਲਾ ਸੰਸਦ ਚੱਲੇਗੀ। 200 ਮਹਿਲਾਵਾਂ...
ਮਹਿਲਾ ਮੁੱਕੇਬਾਜ਼ ਮੈਰੀਕਾਮ ਦਾ ਜਿੱਤ ਤੋਂ ਆਗਾਜ਼, ਮਹਿਲਾ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਨੇ ਵੀ ਜਿੱਤਿਆ ਆਪਣਾ ਮੁਕਾਬਲਾ
. . .  about 7 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ 'ਚ ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਨੇ ਮਹਿਲਾ ਫਲਾਈਵੇਟ (48-51 ਕਿਲੋਗ੍ਰਾਮ) ਵਰਗ ਦੀ ਸ਼ੁਰੂਆਤੀ ਗੇੜ ਵਿਚ ਡੋਮੀਨਿਕਨ ਗਣਰਾਜ ਦੀ ਮਿਗੂਐਲੀਨਾ ਹਨਾਰਡੇਜ਼ ਗਰਸੀਆ ਨੂੰ ਹਰਾ ਦਿੱਤਾ ਹੈ। ਉੱਥੇ ਹੀ, ਮਹਿਲਾ ਸਿੰਗਲਜ਼ ਟੇਬਲ ਟੈਨਿਸ ਮੁਕਾਬਲੇ...
ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ ਖੂਹ 'ਚੋਂ ਬਰਾਮਦ
. . .  about 8 hours ago
ਨੂਰਮਹਿਲ, 25 ਜੁਲਾਈ (ਜਸਵਿੰਦਰ ਸਿੰਘ ਲਾਂਬਾ) - ਜ਼ਿਲ੍ਹਾ ਜਲੰਧਰ ਦੇ ਕਸਬਾ ਨੂਰਮਹਿਲ ਦੇ ਪਿੰਡ ਚੀਮਾ ਕਲਾਂ ਵਿਖੇ ਖੂਹ ਵਿਚੋਂ ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ...
ਕਾਂਗਰਸ ਸਰਕਾਰ ਨਾਕਾਮੀਆਂ ਲੁਕਾਉਣ ਲਈ ਕਰ ਰਹੀ ਹੈ ਡਰਾਮੇਬਾਜ਼ੀ - ਅਸ਼ਵਨੀ ਸ਼ਰਮਾ
. . .  about 8 hours ago
ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਕਾਂਗਰਸ ਵਿਚ ਚੱਲ ਰਹੇ ਘਟਨਾਕ੍ਰਮ ਸਿਰਫ਼ ਲੋਕਾਂ ਦਾ ਧਿਆਨ ਨਾਕਾਮੀਆਂ...
ਦਾਦੇ ਨੇ ਪੋਤੇ ਅਤੇ ਉਸ ਦੇ ਪਰਿਵਾਰ 'ਤੇ ਪੈਟਰੋਲ ਛਿੜਕ ਕੇ ਲਗਾਈ ਅੱਗ
. . .  about 8 hours ago
ਅਬੋਹਰ, 25 ਜੁਲਾਈ (ਕੁਲਦੀਪ ਸਿੰਘ ਸੰਧੂ) - ਸਥਾਨਕ ਚੰਡੀਗੜ੍ਹ ਮੁਹੱਲੇ 'ਚ ਇਕ ਦਾਦੇ ਨੇ ਘਰ ਦੀ ਜਗ੍ਹਾ ਦੀ ਵੰਡ ਨੂੰ ਲੈ ਕੇ ਆਪਣੇ ਪੋਤਰੇ ਅਤੇ ਉਸ ਦੇ ਪਰਿਵਾਰ ਉੱਪਰ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਸਿੱਟੇ ਵਜੋਂ ਪੋਤਰਾ ਬੁਰੀ ਤਰ੍ਹਾਂ ਝੁਲਸ ਗਿਆ। ਜਦੋਂ ਕਿ ਉਸ ਦੀ ਪਤਨੀ ਅਤੇ ਇਕ ਸਾਲ ਦੀ ਮਾਸੂਮ...
ਤਿੰਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਝੰਡਾ ਮਾਰਚ
. . .  about 8 hours ago
ਚੋਗਾਵਾਂ, 25 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ) - ਕੁਲ ਹਿੰਦ ਕਿਸਾਨ ਸਭਾ, ਕੁਲਹਿੰਦ ਖੇਤ ਮਜ਼ਦੂਰ ਸਭਾ ਯੂਨੀਅਨ ਤੇ ਸੀਟੂ ਦੇ ਸਾਂਝੇ ਕੌਮੀ ਸੱਦੇ ਉੱਪਰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੋਗਾਵਾਂ ਤੋਂ ਜੋਗਾ ਸਿੰਘ ਜ਼ਿਲ੍ਹਾ ਪ੍ਰਧਾਨ, ਜਸਬੀਰ ਸਿੰਘ ਝਬਾਲ, ਤਰਸੇਮ ਸਿੰਘ ਟਪਿਆਲਾ, ਸੁਖਦੇਵ ਸਿੰਘ ਬਰੀਕੀ, ਕਿਸਾਨ...
ਜੇ ਸਮਝਦੇ ਦੇਸ਼ ਦੀ 'ਮਨ ਕੀ ਬਾਤ' , ਅਜਿਹੇ ਨਾ ਹੁੰਦੇ ਟੀਕਾਕਰਨ ਦੇ ਹਾਲਾਤ - ਰਾਹੁਲ ਦਾ ਮੋਦੀ ਖ਼ਿਲਾਫ਼ ਤਿੱਖਾ ਤਨਜ਼
. . .  about 9 hours ago
ਨਵੀਂ ਦਿੱਲੀ, 25 ਜੁਲਾਈ - ਦੇਸ਼ ਵਿਚ ਕੋਰੋਨਾ ਵੈਕਸੀਨ ਦੀ ਕਿੱਲਤ ਵਿਚਕਾਰ ਬਹੁਤ ਸਾਰੇ ਵੈਕਸੀਨ ਕੇਂਦਰ ਬੰਦ ਹੋ ਗਏ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਦੀ 'ਮਨ ਕੀ ਬਾਤ' ਦੇ ਰੇਡੀਓ ਪ੍ਰੋਗਰਾਮ ਤੋਂ ਬਾਅਦ ਕਾਂਗਰਸ ਲੀਡਰ...
ਹੰਗਰੀ 'ਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤ ਦੀ ਪ੍ਰਿਆ ਮਲਿਕ ਨੇ ਜਿੱਤਿਆ ਸੋਨ ਤਗਮਾ
. . .  about 9 hours ago
ਨਵੀਂ ਦਿੱਲੀ, 25 ਜੁਲਾਈ - ਭਾਰਤੀ ਮਹਿਲਾ ਪਹਿਲਵਾਨ ਪ੍ਰਿਆ ਮਲਿਕ ਨੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਹੰਗਰੀ ਵਿਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ...
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ
. . .  about 9 hours ago
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ...
ਅੰਮ੍ਰਿਤਸਰ 'ਚ ਪਿਆ ਭਾਰੀ ਮੀਂਹ
. . .  about 10 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਅੰਮ੍ਰਿਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਨਾਲ ਜਲਥਲ ਹੋ...
ਲੰਗਾਹ ਵਲੋਂ ਲਗਾਤਾਰ ਖਿਮਾ ਯਾਚਨਾ ਦੀ ਅਰਦਾਸ
. . .  about 10 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਲੰਗਾਹ ਵਲੋਂ ਲਗਾਤਾਰ 101 ਦਿਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਖਿਮਾ...
ਪੁਰਾਣੀ ਰੰਜਸ਼ ਤਹਿਤ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 10 hours ago
ਫ਼ਾਜ਼ਿਲਕਾ, 25 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਾਮਲਵਾਲਾ ਵਿਚ ਪੁਰਾਣੀ ਰੰਜਸ਼ ਨੂੰ ਲੈ ਕੇ ਇਕ ਕਿਸਾਨ ਦੀ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਪੁਸ਼ਪਿੰਦਰ ਸਿੰਘ ਆਪਣੇ ਘਰ ਵਿਚ ਸੀ, ਇਸ ਦੌਰਾਨ ਉਸ ਦੇ ਪਿੰਡ ਦੇ ਜਸਵਿੰਦਰ ਸਿੰਘ ਨੇ ਪੁਰਾਣੀ ਰੰਜਸ਼...
ਮਨ ਕੀ ਬਾਤ : ਸਿੰਗਾਪੁਰ 'ਚ ਗੁਰਦੁਆਰੇ ਤੇ ਸਿੱਖ ਸਮੂਹ ਦਾ ਮੋਦੀ ਨੇ ਕੀਤਾ ਜ਼ਿਕਰ, ਸਿੰਗਾਪੁਰ ਦੇ ਪ੍ਰਧਾਨ ਮੰਤਰੀ ਪੱਗ ਬੰਨ੍ਹ ਕੇ ਗੁਰਦੁਆਰਾ ਸਾਹਿਬ ਪੁੱਜੇ ਸਨ -ਮੋਦੀ
. . .  about 10 hours ago
ਮਨ ਕੀ ਬਾਤ : ਮਨੀਪੁਰ ਦੇ ਉਖਰਲ 'ਚ ਸੇਬ ਦੀ ਖੇਤੀ ਵੱਧ ਫੁਲ ਰਹੀ ਹੈ, ਕਿਸਾਨਾਂ ਨੂੰ ਮਿਲ ਰਿਹਾ ਲਾਭ - ਮੋਦੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਫਾਜ਼ਿਲਕਾ / ਅਬੋਹਰ

ਜ਼ਿਲ੍ਹਾ ਮੈਜਿਸਟਰੇਟ ਨੇ ਕੁਝ ਛੋਟਾਂ ਸਮੇਤ 15 ਜੂਨ ਤੱਕ ਵਧਾਈਆਂ ਪਾਬੰਦੀਆਂ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲੇ੍ਹ ਅੰਦਰ ਕੁੱਝ ਛੋਟਾਂ ਸਮੇਤ 15 ਜੂਨ ਤੱਕ ਪਾਬੰਦੀਆਂ ਨੂੰ ਵਧਾਇਆ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਛੋਟਾਂ ਵਿਚ ਦੁਕਾਨਾਂ ਨੂੰ ਸ਼ਾਮ 6 ਵਜੇ ਤੱਕ ਖੋਲ੍ਹਣ ਤੇ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕਾਂ ਨੇ ਬਦਲੀਆਂ ਲਾਗੂ ਨਾ ਕਰਨ ਸਬੰਧੀ ਜਾਰੀ ਪੱਤਰਾਂ ਦੀਆਂ ਕਾਪੀਆਂ ਫੂਕੀਆਂ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ) - ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ ਤੇ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੇ ਰੋਸ ਵਜੋਂ ਬਲਾਕ ਦਫ਼ਤਰ ਅੱਗੇ ਰੋਹ ਭਰਪੂਰ ਮੁਜ਼ਾਹਰੇ ਕੀਤੇ ਗਏ ਅਤੇ ਬਦਲੀਆਂ ਲਾਗੂ ਨਾ ਕਰਨ ਸਬੰਧੀ ਸਿੱਖਿਆ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)- ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰਾਜ ਡੀ.ਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਕਰਮਚਾਰੀਆਂ ਨੇ 17ਵੇਂ ਦਿਨ ਵੀ ਆਪਣੀ ਹੜਤਾਲ ਜਾਰੀ ਰੱਖਦਿਆਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕ ਯੂਨੀਅਨ ਨੇ ਵਜਾਇਆ ਸੰਘਰਸ਼ ਦਾ ਬਿਗਲ

ਅਬੋਹਰ, 9 ਜੂਨ (ਸੁਖਜੀਤ ਸਿੰਘ ਬਰਾੜ)-ਈ.ਈ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਪੰਜਾਬ ਭਰ ਵਿਚ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੇ ਰੋਸ ਵਜੋਂ ਬਲਾਕ ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ ਕੀਤੇ ਗਏ ਅਤੇ ਬਦਲੀਆਂ ਨਾ ਕਰਨ ਸਬੰਧੀ ਸਿੱਖਿਆ ...

ਪੂਰੀ ਖ਼ਬਰ »

ਸਰਕਾਰ ਵਲੋਂ ਨੌਜਵਾਨਾਂ ਲਈ ਵੱਖ-ਵੱਖ ਪੋਸਟਾਂ ਲਈ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਦੀ ਸਹੂਲਤ

ਫ਼ਾਜ਼ਿਲਕਾ, 9 ਜੂਨ (ਅਮਰਜੀਤ ਸ਼ਰਮਾ) - ਪੀ. ਟੀ. ਆਈ. ਕੈਂਪ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਵਿਖੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਪੋਸਟਾਂ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 72 ਨਵੇਂ ਮਾਮਲੇ, 2 ਮੌਤਾਂ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 18002 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਠੀਕ ਹੋਣ ਵਾਲਿਆਂ ਦੀ ...

ਪੂਰੀ ਖ਼ਬਰ »

ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ - ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿਚ ਕੁੱਝ ਤਬਦੀਲੀ ਲਿਆਂਦੀ ਗਈ ਹੈ | ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਸਮਾਂ ਤਬਦੀਲ ਕਰਕੇ ਸਵੇਰੇ 9:00 ...

ਪੂਰੀ ਖ਼ਬਰ »

ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਲੋਕ ਨਗਰ ਨਿਗਮ ਦਾ ਸਹਿਯੋਗ ਕਰਨ- ਵਿਮਲ ਠਠਈ

ਅਬੋਹਰ, 9 ਜੂਨ (ਕੁਲਦੀਪ ਸਿੰਘ ਸੰਧੂ) - ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸੁਧਾਰਨ ਲਈ ਨਗਰ ਨਿਗਮ ਦੇ ਮੇਅਰ ਵਿਮਲ ਠਠਈ ਨੇ ਸ਼ਹਿਰ ਦੀਆਂ ਵੱਖ-ਵੱਖ ਵਪਾਰਿਕ ਸੰਗਠਨਾਂ ਦੇ ਅਹੁਦੇਦਾਰ ਨਾਲ ਬੈਠਕ ਕੀਤੀ ਗਈ | ਇਸ ਬੈਠਕ ਵਿਚ ਬਾਜ਼ਾਰ ਨੰਬਰ 9 ਐਸੋਸੀਏਸ਼ਨ, ਰੇਹੜੀ ਯੂਨੀਅਨ, ...

ਪੂਰੀ ਖ਼ਬਰ »

ਕੋਵਿਡ ਕਰ ਕੇ ਆਰਥਿਕ ਤੰਗੀ ਦਾ ਸ਼ਿਕਾਰ ਹੋਏ ਟੈਕਸੀ ਚਾਲਕਾਂ ਵਲੋਂ ਆਰਥਿਕ ਮਦਦ ਦੀ ਗੁਹਾਰ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ) - ਕੋਵਿਡ ਦੇ ਕਾਰਨ ਆਰਥਿਕ ਤੰਗੀ ਦਾ ਸ਼ਿਕਾਰ ਹੋਏ ਟੈਕਸੀ ਚਾਲਕਾਂ ਨੇ ਸਰਕਾਰ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਹੈ | ਇਸ ਸਬੰਧੀ ਪੰਜਾਬ ਟੈਕਸੀ ਓਪਰੇਟਰਜ਼ ਯੂਨੀਅਨ ਨੇ ਡਿਪਟੀ ਕਮਿਸ਼ਨਰ ਅਤੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ...

ਪੂਰੀ ਖ਼ਬਰ »

ਅਧਿਆਪਕਾਂ ਤੇ ਲਾਠੀਚਾਰਜ ਕਰਨ ਦੀ ਬਜਾਏ ਰੋਜ਼ਗਾਰ ਦੇਵੇ ਸਰਕਾਰ - ਬੱਬੂ

ਮੰਡੀ ਲਾਧੂਕਾ, 9 ਜੂਨ (ਮਨਪ੍ਰੀਤ ਸਿੰਘ ਸੈਣੀ) - ਪਟਿਆਲਾ ਵਿਖੇ ਬੇਰੁਜ਼ਗਾਰ ਸਾਂਝਾ ਮੋਰਚਾ ਵਲੋਂ ਆਪਣੇ ਹੱਕ ਮੰਗਣ ਲਈ ਕੀਤੇ ਗਏ ਰੋਸ ਪ੍ਰਦਰਸ਼ਨ ਵਿਚ ਪੰਜਾਬ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਤੇ ਅਣਮਨੁੱਖੀ ਤਸ਼ੱਦਦ ਕਰਨਾ ਬੇਹੱਦ ਨਿੰਦਣਯੋਗ ਹੈ ਜੋ ਕਿ ਪੰਜਾਬ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨੇ ਸੁਣੀਆਂ ਦੁਕਾਨਦਾਰਾਂ ਦੀਆਂ ਸਮੱਸਿਆਵਾਂ

ਅਬੋਹਰ, 9 ਜੂਨ (ਕੁਲਦੀਪ ਸਿੰਘ ਸੰਧੂ) - ਸਥਾਨਕ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਵਲੋਂ ਸ਼ੁਰੂ ਕੀਤੀ ਗਈ 'ਸਰਕਾਰ ਆਪਕੇ ਦੁਆਰ' ਮੁਹਿੰਮ ਤਹਿਤ ਅੱਜ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਨਿਲ ਨਾਗਪਾਲ ਨੇ ਵੱਖ-ਵੱਖ ਥਾਵਾਂ 'ਤੇ ਜਾ ਕੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਸਕੂਲ ਸਿੱਖਿਆ ਦੇ ਖੇਤਰ 'ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ 'ਤੇ ਵਿੱਦਿਅਕ ਹਲਕਿਆਂ 'ਚ ਖ਼ੁਸ਼ੀ ਦੀ ਲਹਿਰ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਸਕੂਲ ਸਿੱਖਿਆ ਦੇ ਖੇਤਰ 'ਚ ਕੀਤੀ ਗਈ ਤਾਜ਼ਾ ਦਰਜਾਬੰਦੀ (ਪਰਫਾਰਮੈਂਸ ਗਰੇਡਿੰਗ ਇੰਡੈੱਕਸ) ਤਹਿਤ ਦੇਸ਼ ਭਰ 'ਚੋਂ ਪੰਜਾਬ ਵਲੋਂ ਪਹਿਲਾ ਸਥਾਨ ਹਾਸਿਲ ਕਰਨ ਨਾਲ ਵਿੱਦਿਅਕ ਹਲਕਿਆਂ 'ਚ ਖ਼ੁਸ਼ੀ ਦੀ ਲਹਿਰ ...

ਪੂਰੀ ਖ਼ਬਰ »

ਹੀਰਾਂ ਵਾਲੀ ਸਕੂਲ ਦੀ ਵਿਦਿਆਰਥਣ ਦਿਵਿਆ ਨੇ ਪਾਸ ਕੀਤੀ ਮੈਰਿਟ ਸਕਾਲਰ ਪ੍ਰੀਖਿਆ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ) - ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਦੀ ਵਿਦਿਆਰਥਣ ਦੀਵਿਆਂ ਨੇ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ ਪਾਸ ਕੀਤੀ ਹੈ | ਸਕੂਲ ਸਟਾਫ਼ ਨੇ ਦੀਵਿਆ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਵਿੱਖ 'ਚ ਆਪਣੀ ਮਿਹਨਤ ਜਾਰੀ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਪਿੰਡ ਗਿੱਦੜਾਂ ਵਾਲੀ ਵਿਖੇ ਸ਼ੁਰੂ ਕਰਵਾਏ 9 ਕਰੋੜ ਰੁਪਏ ਦੇ ਵਿਕਾਸ ਕਾਰਜ

ਖੂਈਆਂ ਸਰਵਰ, 9 ਜੂਨ (ਵਿਵੇਕ ਹੂੜੀਆ)-ਇਲਾਕੇ ਦੇ ਪਿੰਡ ਗਿੱਦੜਾਂ ਵਾਲੀ ਵਿਖੇ 9 ਕਰੋੜ ਰੁਪਏ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਵਲੋਂ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੰਦੀਪ ਜਾਖੜ ਨੇ ਦੱਸਿਆ ਕਿ ਪਿੰਡ ਦੇ ਮੁੱਖ ...

ਪੂਰੀ ਖ਼ਬਰ »

ਵਿਪਨ ਨਾਗਪਾਲ ਚੇਅਰਮੈਨ ਤੇ ਰਾਜਿੰਦਰ ਬਤਰਾ ਬਣੇ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ

ਅਬੋਹਰ, 9 ਜੂਨ (ਕੁਲਦੀਪ ਸਿੰਘ ਸੰਧੂ)- ਦ ਬਿ੍ਕ ਕਲੀਨ ਐਸੋਸੀਏਸ਼ਨ ਦੀ ਇਕ ਬੈਠਕ ਅੱਜ ਅਰੋੜਵੰਸ਼ ਧਰਮਸ਼ਾਲਾ ਵਿਖੇ ਪ੍ਰਧਾਨ ਵਿਪਨ ਨਾਗਪਾਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਐਸੋਸੀਏਸ਼ਨ ਮੈਂਬਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

18 ਸਾਲਾਂ ਦੇ ਨੌਜਵਾਨ ਆਪਣੀ ਵੋਟ ਜ਼ਰੂਰੀ ਬਣਾਉਣ- ਚੋਣ ਤਹਿਸੀਲਦਾਰ

ਫ਼ਿਰੋਜ਼ਪੁਰ, 9 ਜੂਨ (ਤਪਿੰਦਰ ਸਿੰਘ)- ਤਹਿਸੀਲਦਾਰ ਚੋਣਾਂ ਫ਼ਿਰੋਜ਼ਪੁਰ ਚਾਂਦ ਪ੍ਰਕਾਸ਼ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਕ ਸਨੇਹੇ 'ਚ ਆਖਿਆ ਕਿ ਜਿਨ੍ਹਾਂ ਵਿਅਕਤੀਆਂ ਦੀ ਉਮਰ ਯੋਗਤਾ 1 ਜਨਵਰੀ 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਤੇ ਜਿਨ੍ਹਾਂ ਦੀ ਵੋਟ ਅਜੇ ਤੱਕ ...

ਪੂਰੀ ਖ਼ਬਰ »

ਸਰਬੱਤ ਸਿਹਤ ਸੇਵਾ ਬੀਮਾ ਯੋਜਨਾ ਕਾਰਡ ਧਾਰਕ ਕੋਰੋਨਾ ਮਰੀਜ਼ ਦਾ ਕੀਤਾ ਜਾਵੇਗਾ ਮੁਫ਼ਤ ਇਲਾਜ- ਡਾ: ਬਾਗੀ

ਫ਼ਿਰੋਜ਼ਪੁਰ, 9 ਜੂਨ (ਜਸਵਿੰਦਰ ਸਿੰਘ ਸੰਧੂ)- ਆਕਸੀਜਨ ਦੀ ਘਾਟ ਨਾਲ ਨਿਪਟਣ ਲਈ ਹਵਾ ਤੋਂ ਹੀ ਆਕਸੀਜਨ ਤਿਆਰ ਕਰਨ ਲਈ ਤਿੰਨ ਆਕਸੀਜਨ ਪਲਾਟ ਲਗਾਉਣ ਵਾਲੇ ਜ਼ਿਲ੍ਹੇ ਦੇ ਪਹਿਲੇ ਅਨਿਲ ਬਾਗੀ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਪ੍ਰਾਪਤੀ ਸਾਂਝੀ ਕਰਦਿਆਂ ਐਮ.ਡੀ. ਡਾ: ਕਮਲ ਬਾਗੀ ਅਤੇ ਸੀ.ਈ.ਓ. ਡਾ: ਸੌਰਭ ਬਾਗੀ ਨੇ ਦੱਸਿਆ ਕਿ ਕੋਰੋਨਾ ਦੀ ਮਾਰ ਝੱਲ ਰਹੇ ਲੋਕਾਂ ਲਈ ਹਸਪਤਾਲ ਵਲੋਂ ਚੁੱਕੇ ਗਏ ਵੱਖ-ਵੱਖ ਕਦਮਾਂ ਤਹਿਤ ਸਰਬੱਤ ਸਿਹਤ ਸੇਵਾ ਬੀਮਾ ਯੋਜਨਾ ਦੇ ਕਾਰਡ ਧਾਰਕ ਕੋਰੋਨਾ ਮਰੀਜ਼ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ 3 ਆਕਸੀਜਨ ਪਲਾਟ ਲਗਾਉਣ ਤੋਂ ਇਲਾਵਾ ਕੋਰੋਨਾ ਮਰੀਜ਼ਾਂ ਦੀ ਯੋਗ ਇਲਾਜ ਦੇਣ ਲਈ ਵੱਖਰੀ ਵਾਤਾ ਅਨੁਕੂਲ ਆਈ.ਸੀ.ਯੂ., ਪ੍ਰਾਈਵੇਟ ਕਮਰੇ ਅਤੇ ਕੋਵਿਡ ਮਰੀਜ਼ ਲਈ ਵਿਸ਼ੇਸ਼ ਤੌਰ 'ਤੇ 12 ਕਮਰੇ ਨਵੇਂ ਤਿਆਰ ਕੀਤੇ ਗਏ ਹਨ ਤੇ ਲੋੜ ਅਨੁਸਾਰ ਵੈਂਟੀਲੇਟਰਾਂ ਦੀ ਘਾਟ ਨੂੰ ਵੀ ਪੂਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਹੀ ਨਹੀਂ, ਨੇੜਲੇ ਕਸਬਿਆਂ ਦੇ ਵਸਨੀਕਾਂ ਨੂੰ ਹਰ ਤਰ੍ਹਾਂ ਦੇ ਇਲਾਜ ਦੀ ਸਹੂਲਤ ਦੇਣ ਲਈ ਢੁਕਵੇਂ ਕਦਮ ਚੁੱਕੇ ਗਏ ਹਨ | ਉਨ੍ਹਾਂ ਕਿਹਾ ਕਿ ਕੋਰੋਨਾ ਮਰੀਜ਼ ਨੂੰ ਜੀਵਨ ਦੇਣ ਲਈ ਸਰਬੱਤ ਸਿਹਤ ਸੇਵਾ ਯੋਜਨਾ ਵਾਲੇ ਕਾਰਡ 'ਤੇ ਮੁਫ਼ਤ ਇਲਾਜ ਦਿੱਤਾ ਜਾਂਦਾ ਹੈ |

ਖ਼ਬਰ ਸ਼ੇਅਰ ਕਰੋ

 

ਕਿਰਤੀ ਕਿਸਾਨ ਯੂਨੀਅਨ ਨੇ ਮਨਾਇਆ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ

ਤਲਵੰਡੀ ਭਾਈ, 9 ਜੂਨ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵਲੋਂ ਤਲਵੰਡੀ ਭਾਈ ਨੇੜੇ ਪਿੰਡ ਕੋਟ ਕਰੋੜ ਟੋਲ ਪਲਾਜ਼ਾ 'ਤੇ ਕਾਲੇ ਕਾਨੂੰਨਾਂ ਖ਼ਿਲਾਫ਼ ਚਲਾਏ ਜਾ ਰਹੇ ਮੋਰਚੇ 'ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ...

ਪੂਰੀ ਖ਼ਬਰ »

ਕੋਵਿਡ ਟੀਕਾਕਰਨ ਹੀ ਹੈ ਕੋਰੋਨਾ ਦੀ ਮਾਰ ਤੋਂ ਬਚੇ ਰਹਿਣ ਦਾ ਪੱਕਾ ਉਪਾਅ- ਸਿਵਲ ਸਰਜਨ

ਫ਼ਿਰੋਜ਼ਪੁਰ, 9 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਲਈ ਸਿਹਤ ਵਿਭਾਗ ਵਲੋਂ ਚੁੱਕੇ ਜਾ ਰਹੇ ਕਦਮਾਂ 'ਤੇ ਚਾਨਣਾ ਪਾਉਂਦਿਆਂ ਸਿਵਲ ਸਰਜਨ ਡਾ: ਰਾਜਿੰਦਰ ਰਾਜ ਨੇ ਕਿਹਾ ਕਿ ਕੋਵਿਡ ਟੀਕਾਕਰਨ ਹੀ ਕੋਰੋਨਾ ਦੀ ਮਾਰ ਤੋਂ ਬਚਣ ਦਾ ਸੌਖਾ ਤੇ ਪੱਕਾ ...

ਪੂਰੀ ਖ਼ਬਰ »

ਪੀ.ਡਬਲਿਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਜਲਾਲਾਬਾਦ ਦੀ ਮੀਟਿੰਗ

ਜਲਾਲਾਬਾਦ, 9 ਜੂਨ(ਜਤਿੰਦਰ ਪਾਲ ਸਿੰਘ)-ਪੀ.ਡਬਲਿਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਜਲਾਲਾਬਾਦ ਦੀ ਮੀਟਿੰਗ ਪ੍ਰਧਾਨ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ | ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ ਤੇ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਜ਼ੀਰਾ, 9 ਜੂਨ (ਜੋਗਿੰਦਰ ਸਿੰਘ ਕੰਡਿਆਲ)-ਹੜਤਾਲ 'ਤੇ ਚੱਲ ਰਹੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਅੱਜ 17ਵੇਂ ਦਿਨ ਵੀ ਸਮੂਹਿਕ ਛੁੱਟੀ ਲੈ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜੁਗਰਾਜ ...

ਪੂਰੀ ਖ਼ਬਰ »

ਜਿਆਣੀ ਨੇ ਝੋਨੇ ਤੇ ਬਾਜਰੇ ਦੀ ਐਮ.ਐੱਸ.ਪੀ. ਵਧਾਉਣ 'ਤੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਝੋਨਾ, ਬਾਜਰਾ ਸਮੇਤ ਹੋਰ ਫ਼ਸਲਾਂ 'ਤੇ ਐਮ.ਐੱਸ.ਪੀ. ਵਧਾਉਣ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ | ਖੇਤੀਬਾੜੀ ਮੰਤਰੀ ...

ਪੂਰੀ ਖ਼ਬਰ »

15 ਬੋਤਲਾਂ ਨਜਾਇਜ਼ ਸ਼ਰਾਬ ਸਣੇ 1 ਔਰਤ ਕਾਬੂ

ਜਲਾਲਾਬਾਦ, 9 ਜੂਨ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਪੁਲਿਸ ਨੇ ਇਕ ਔਰਤ ਨੂੰ 15 ਬੋਤਲਾਂ ਨਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਦੇ ...

ਪੂਰੀ ਖ਼ਬਰ »

ਪੰਜਵੀਂ ਜਮਾਤ 'ਚੋਂ ਲੜਕੀਆਂ ਨੇ ਬਾਜ਼ੀ ਮਾਰੀ

ਮੰਡੀ ਅਰਨੀਵਾਲਾ, 9 ਜੂਨ (ਨਿਸ਼ਾਨ ਸਿੰਘ ਸੰਧੂ) - ਸਰਕਾਰੀ ਪ੍ਰਾਇਮਰੀ ਸਕੂਲ ਬੰਨਾ ਵਾਲਾ ਬਲਾਕ ਅਬੋਹਰ-2 ਦੀ ਸੈਸ਼ਨ 2020-21 ਦੀ ਪੰਜਵੀਂ ਜਮਾਤ ਦਾ ਬੋਰਡ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਮੁਖੀ ਮੁਕੇਸ਼ ਕੁਮਾਰ ਬਾਂਮ ਨੇ ਦੱਸਿਆ ਕਿ ਸਕੂਲ ਦੇ ਸਾਰੇ 41 ਵਿਦਿਆਰਥੀ ਚੰਗੇ ...

ਪੂਰੀ ਖ਼ਬਰ »

ਕਿਸਾਨ ਨਾਲ ਕੁੱਟਮਾਰ ਕਰਨ ਤੇ ਮਾਮਲਾ ਦਰਜ

ਮੰਡੀ ਅਰਨੀਵਾਲਾ, 9 ਜੂਨ (ਨਿਸ਼ਾਨ ਸਿੰਘ ਸੰਧੂ)- ਪੁਲਿਸ ਥਾਣਾ ਅਰਨੀਵਾਲਾ ਨੇ ਇਕ ਕਿਸਾਨ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪਿੰਡ ਕੁਹਾੜਿਆਵਾਲੀ ਵਾਸੀ ਰਾਜਵਿੰਦਰ ਸਿੰਘ ਪੁੱਤਰ ਵੀਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ 'ਚ 'ਚ ਦੋਸ਼ੀ ਤੇ ਪਰਚਾ

ਜਲਾਲਾਬਾਦ, 9 ਜੂਨ (ਕਰਨ ਚੁਚਰਾ) - ਥਾਣਾ ਅਮੀਰ ਖ਼ਾਸ ਦੀ ਪੁਲਿਸ ਨੇ ਔਰਤ ਦੇ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐਸ.ਆਈ ਜੋਗਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਸੜੀਆਂ ਨਿਵਾਸੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ...

ਪੂਰੀ ਖ਼ਬਰ »

ਸ਼ਮਸ਼ਾਨ ਭੂਮੀ 'ਚ ਚੋਰੀ ਕਰਨ ਵਾਲੇ ਚਾਰ ਵਿਅਕਤੀ ਕਾਬੂ

ਅਬੋਹਰ, 9 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਸ਼ਹਿਰ ਦੀ ਸ਼ਮਸ਼ਾਨ ਭੂਮੀ 'ਚ ਬੀਤੇ ਦਿਨੀਂ ਪੱਖੇ ਤੇ ਹੋਰ ਸਾਮਾਨ ਚੋਰੀ ਕਰਨ ਦੇ ਸਬੰਧ ਵਿਚ ਨਾਮਜ਼ਦ ਚਾਰ ਵਿਅਕਤੀਆਂ ਨੂੰ ਨਗਰ ਥਾਣਾ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ | ਨਗਰ ਥਾਣਾ ਮੁਖੀ ਤੇਜਿੰਦਰ ਪਾਲ ਸਿੰਘ ਨੇ ...

ਪੂਰੀ ਖ਼ਬਰ »

ਅਕਾਲੀ ਆਗੂ ਪਿ੍ਥੀ ਰਾਮ ਮੇਘਵਾਲ ਵਲੋਂ ਪਿੰਡਾਂ ਮੀਟਿੰਗਾਂ ਜਾਰੀ

ਅਬੋਹਰ, 9 ਜੂਨ (ਕੁਲਦੀਪ ਸਿੰਘ ਸੰਧੂ)-ਹਲਕਾ ਬੱਲੂਆਣਾ ਤੋਂ ਅਕਾਲੀ ਆਗੂ ਪਿ੍ਥੀ ਰਾਮ ਮੇਘਵਾਲ ਵਲੋਂ ਪਿੰਡਾਂ ਵਿਚ ਲੋਕਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸ ਦੌਰਾਨ ਉਨ੍ਹਾਂ ਵਲੋਂ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਲਈ ਪ੍ਰੇਰਿਤ ...

ਪੂਰੀ ਖ਼ਬਰ »

ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਵਿੱਤੀ ਸਹਾਇਤਾ ਦੀ ਕੀਤੀ ਮੰਗ

ਮੰਡੀ ਲਾਧੂਕਾ, 9 ਜੂਨ (ਰਾਕੇਸ਼ ਛਾਬੜਾ/ਮਨਪ੍ਰੀਤ ਸੈਣੀ)-ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਦੇ ਮਾਲਵਾ ਜ਼ੋਨ ਦੇ ਵਾਈਸ ਚੇਅਰਮੈਨ ਇਕਬਾਲ ਸਿੰਘ ਚੱਕ ਪੱਖੀ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਕ੍ਰਿਸ਼ਨ ਲਾਲ ਗਰਗ ਨੇ ਪੰਜਾਬ ਸਰਕਾਰ ਤੋਂ ਟੈਕਸੀ ਆਪ੍ਰੇਟਰਾਂ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਦੀ ਹੜਤਾਲ 17ਵੇਂ ਦਿਨ 'ਚ ਦਾਖ਼ਲ

ਅਬੋਹਰ, 9 ਜੂਨ (ਕੁਲਦੀਪ ਸਿੰਘ ਸੰਧੂ)- ਆਪਣੀ ਹੱਕੀ ਮੰਗਾਂ ਨੂੰ ਲੈ ਕੇ ਦਫ਼ਤਰੀ ਕਾਮਿਆਂ ਦੀ ਹੜਤਾਲ ਲਗਾਤਾਰ ਜਾਰੀ ਹੈ | ਅੱਜ ਸਥਾਨਕ ਮਨਿਸਟਰੀਅਲ ਸਟਾਫ਼ ਕਰਮਚਾਰੀ ਯੂਨੀਅਨ ਨੇ ਆਪਣੀ ਹੜਤਾਲ ਦੇ 17ਵੇਂ ਦਿਨ ਐਸ.ਡੀ.ਐਮ. ਦਫ਼ਤਰ ਦੇ ਬਾਹਰ ਗੇਟ ਰੈਲੀ ਕੀਤੀ ਅਤੇ ਪੰਜਾਬ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਸੰਦੀਪ ਜਾਖੜ

ਖੂਈਆਂ ਸਰਵਰ, 9 ਜੂਨ (ਵਿਵੇਕ ਹੂੜੀਆ)- ਪਿੰਡ ਤੂਤ ਵਾਲਾ ਵਿਖੇ ਪਿੰਡ 'ਚ 20 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਆਂਗਣਵਾੜੀ ਸੈਂਟਰ ਤੇ ਪਖਾਨਿਆਂ ਦੇ ਨਿਰਮਾਣ ਦੇ ਵਿਕਾਸ ਕਾਰਜ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਵਲੋਂ ਸ਼ੁਰੂ ਕਰਵਾਏ ਗਏ ਹਨ | ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ ਮਨਾਇਆ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ

ਜਲਾਲਾਬਾਦ, 9 ਜੂਨ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲ਼ੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਸੰਘਰਸ਼ ਦੌਰਾਨ ਫ਼ਾਜ਼ਿਲਕਾ ਸੜਕ 'ਤੇ ਰਿਲਾਇੰਸ ਪੰਪ 'ਤੇ ਚੱਲ ਰਹੇ ਧਰਨੇ ਵਿਚ ਅੱਜ ਸ਼ਰਧਾਂਜਲੀ ਦਿਵਸ ਮਨਾਇਆ ...

ਪੂਰੀ ਖ਼ਬਰ »

ਗਾਇਕ ਧੀਰਾ ਬਰਾੜ ਨਾਲ ਕੀਤਾ ਦੁੱਖ ਸਾਂਝਾ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)- ਪੰਜਾਬੀ ਲੋਕ ਗਾਇਕ ਧੀਰਾ ਬਰਾੜ ਦੇ ਵੱਡੇ ਭਰਾ ਦਲਜੀਤ ਸਿੰਘ ਬਰਾੜ ਦੀ ਮੌਤ 'ਤੇ ਸੰਗੀਤ ਖੇਤਰ ਨਾਲ ਜੁੜੇ ਸੰਗੀਤਕਾਰ ਮਨਜਿੰਦਰ ਤਨੇਜਾ, ਗਾਇਕ ਵੇਦ ਹੰਸ, ਗਾਇਕ ਗੁਰਨਾਮ ਭੁੱਲਰ, ਬਲਜੀਤ ਸਿੰਘ ਭੁੱਲਰ, ਜਸਵਿੰਦਰ ਜੱਸੀ, ਛਿੰਦਾ ...

ਪੂਰੀ ਖ਼ਬਰ »

ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦਾ ਕੋਰਸ ਕਰਨ ਵਾਲੇ ਨੌਜਵਾਨਾਂ ਲਈ ਸੁਨਹਿਰੀ ਮੌਕਾ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ) - ਪੰਜਾਬ ਘਰ-ਘਰ ਰੋਜ਼ਗਾਰ ਮਿਸ਼ਨ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਕੋਰਸ ਮੁਫ਼ਤ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ | ਪੰਜਾਬ ...

ਪੂਰੀ ਖ਼ਬਰ »

ਮਨਿਸਟਰੀਅਲ ਸਟਾਫ਼ ਕਰਮਚਾਰੀ ਯੂਨੀਅਨ ਅਬੋਹਰ ਦੀ ਚੋਣ

ਅਬੋਹਰ, 9 ਜੂਨ (ਕੁਲਦੀਪ ਸਿੰਘ ਸੰਧੂ)- ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਯੂਨੀਅਨ ਫ਼ਾਜ਼ਿਲਕਾ ਦੀ ਦੇਖ-ਰੇਖ ਹੇਠ ਸਥਾਨਕ ਸਬ ਡਵੀਜ਼ਨ ਦੇ ਮਨਿਸਟਰੀਅਲ ਸਟਾਫ਼ ਕਰਮਚਾਰੀ ਯੂਨੀਅਨ ਦੀ ਚੋਣ ਕੀਤੀ ਗਈ ਜਿਸ 'ਚ ਸਮੂਹ ਕਰਮਚਾਰੀਆਂ ਵਲੋਂ ਸਰਵ ਸੰਮਤੀ ਨਾਲ ਇਕਬਾਲ ਸਿੰਘ ...

ਪੂਰੀ ਖ਼ਬਰ »

ਮੋਜਗੜ੍ਹ ਦੇ ਸਰਕਾਰੀ ਸਕੂਲ 'ਚ ਲਗਾਇਆ ਸਮਰ ਕੈਂਪ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌਜਗੜ੍ਹ ਵਿਖੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪਿ੍ੰਸੀਪਲ ਚਰਨਜੀਤ ਸਿੰਘ ਦੀ ਅਗਵਾਈ ਵਿਚ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਸਕੂਲ ਸਟਾਫ਼ ਵਲੋਂ ਛੇਵੀਂ ਤੋਂ 12ਵੀਂ ਜਮਾਤ ਤੱਕ ...

ਪੂਰੀ ਖ਼ਬਰ »

ਝੋਟਿਆਵਾਲੀ ਵਿਖੇ ਲੋਕਾਂ ਨੂੰ ਡੇਂਗੂ ਮਲੇਰੀਆ ਸਬੰਧੀ ਦਿੱਤੀ ਜਾਣਕਾਰੀ

ਮੰਡੀ ਅਰਨੀਵਾਲਾ, 9 ਜੂਨ (ਨਿਸ਼ਾਨ ਸਿੰਘ ਸੰਧੂ) - ਸਬ ਸੈਂਟਰ ਝੋਟਿਆਵਾਲੀ ਵਿਖੇ ਡੇਂਗੂ ਮਲੇਰੀਆ ਜਾਗਰੂਕ ਕੈਂਪ ਲਗਾਇਆ ਗਿਆ, ਜਿਸ 'ਚ ਸੈਨੇਟਰੀ ਇੰਸਪੈਕਟਰ ਬਲਜੀਤ ਸਿੰਘ ਨੇ ਪਿੰਡ ਵਾਸੀਆਂ ਨੂੰ ਮਲੇਰੀਆ ਸਬੰਧੀ ਮਹੱਤਵਪੂਰਨ ਗੱਲਾਂ ਦੱਸੀਆਂ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਮਹਾਂਰਿਸ਼ੀ ਦਯਾਨੰਦ ਕਾਲਜ ਦਾ ਬੀ.ਐ ੱਡ. ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 9 ਜੂਨ (ਕੁਲਦੀਪ ਸਿੰਘ ਸੰਧੂ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਐਡ. ਭਾਗ ਤੀਜਾ ਦਾ ਨਤੀਜਿਆਂ 'ਚ ਸਥਾਨਕ ਮਹਾਂਰਿਸ਼ੀ ਦਯਾਨੰਦ ਕਾਲਜ ਦਾ ਬੀ.ਐਡ. ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਦੇ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਮਾਰਕੁੱਟ ਕਰਨ ਦੇ ਦੋਸ਼ 'ਚ ਮੁਕੱਦਮਾ ਦਰਜ

ਜਲਾਲਾਬਾਦ , 9 ਜੂਨ (ਕਰਨ ਚੁਚਰਾ) - ਥਾਣਾ ਸਿਟੀ ਪੁਲਿਸ ਨੇ ਘਰ 'ਚ ਦਾਖਲ ਹੋ ਕੇ ਮਾਰ ਕੁੱਟ ਕਰਨ ਵਾਲੇ 7 ਲੋਕਾਂ ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐਸ.ਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਮੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਟਿਵਾਣਾ ਕਲਾ ਨੇ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ) - ਪਿੰਡ ਕਮਾਲ ਵਾਲਾ ਵਿਖੇ ਇਕ ਘਰ ਵਿਚੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਗਦੀ ਚੋਰੀ ਹੋਣ ਦੇ ਮਾਮਲੇ 'ਚ ਖੂਈਖੇੜਾ ਥਾਣਾ ਪੁਲਿਸ ਨੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਜਗਦੀਸ਼ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕੇਰੀਆਂ 'ਚ 7 ਸਮਰ ਕੈਂਪ ਸਮਾਪਤ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ) - ਸਰਕਾਰੀ ਹਾਈ ਸਕੂਲ ਕੇਰੀਆਂ ਬਲਾਕ ਫ਼ਾਜ਼ਿਲਕਾ-2 ਵਿਖੇ ਵੱਖ-ਵੱਖ ਗਤੀਵਿਧੀਆਂ ਤੇ ਆਧਾਰਤ ਲਗਾਇਆ ਗਿਆ ਸਮਰ ਕੈਂਪ ਸਮਾਪਤ ਹੋ ਗਿਆ ਹੈ | ਜਾਣਕਾਰੀ ਦਿੰਦਿਆਂ ਸਕੂਲ ਦੇ ਸੋਸ਼ਲ ਮੀਡੀਆ ਇੰਚਾਰਜ ਅਸ਼ਵਨੀ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX