ਤਾਜਾ ਖ਼ਬਰਾਂ


ਭਾਰਤ ਬਨਾਮ ਸ੍ਰੀਲੰਕਾ : ਸ੍ਰੀਲੰਕਾ ਨੇ ਭਾਰਤ ਨੂੰ ਤੀਸਰੇ ਟੀ20 ਮੈਚ 'ਚ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਭਾਰਤ ਬਨਾਮ ਸ੍ਰੀਲੰਕਾ : ਭਾਰਤ ਨੇ ਤੀਸਰੇ ਟੀ20 'ਚ ਸ੍ਰੀਲੰਕਾ ਨੂੰ ਮਹਿਜ਼ 82 ਦੌੜਾਂ ਦਾ ਦਿੱਤਾ ਟੀਚਾ
. . .  1 day ago
ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  1 day ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  1 day ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  1 day ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  1 day ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  1 day ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  1 day ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  1 day ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  1 day ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  1 day ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  1 day ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  1 day ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  1 day ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  1 day ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  1 day ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  1 day ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਪਹਿਲਾ ਸਫ਼ਾ

ਅਫ਼ਗਾਨਿਸਤਾਨ ਦੀ ਸਥਿਰਤਾ ਲਈ ਭਾਰਤ ਅਹਿਮ ਯੋਗਦਾਨ ਜਾਰੀ ਰੱਖੇਗਾ-ਬਲਿੰਕਨ

ਅਮਰੀਕੀ ਵਿਦੇਸ਼ ਮੰਤਰੀ ਵਲੋਂ ਪ੍ਰਧਾਨ ਮੰਤਰੀ ਮੋਦੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਗੱਲਬਾਤ
ਨਵੀਂ ਦਿੱਲੀ, 28 ਜੁਲਾਈ (ਏਜੰਸੀ)-ਭਾਰਤ ਅਤੇ ਅਮਰੀਕਾ ਦਰਮਿਆਨ ਵਧਦੇ ਦੁਵੱਲੇ ਸਬੰਧਾਂ ਦੀ ਝਲਕ ਦੇ ਰੂਪ 'ਚ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਅਫ਼ਗਾਨਿਸਤਾਨ ਦੀ ਸਥਿਤੀ, ਹਿੰਦ-ਪ੍ਰਸ਼ਾਂਤ ਖੇਤਰ ਵਿਚ ਸਾਂਝੇਦਾਰੀ, ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਦੇ ਯਤਨਾਂ ਅਤੇ ਖੇਤਰੀ ਸੁਰੱਖਿਆ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਵਿਆਪਕ ਗੱਲਬਾਤ ਕੀਤੀ | ਸਾਂਝੀ ਪੱਤਰਕਾਰ ਮਿਲਣੀ ਦੌਰਾਨ ਬਲਿੰਕਨ ਨੇ ਕਿਹਾ ਕਿ ਭਾਰਤ, ਅਮਰੀਕਾ ਦਾ ਅਹਿਮ ਭਾਈਵਾਲ ਹੈ ਅਤੇ ਭਾਰਤ ਅਫ਼ਗਾਨਿਸਤਾਨ ਦੀ ਸਥਿਰਤਾ ਅਤੇ ਵਿਕਾਸ ਵਿਚ ਆਪਣਾ ਵਡਮੁੱਲਾ ਯੋਗਦਾਨ ਦਿੰਦਾ ਰਿਹਾ ਹੈ ਅਤੇ ਅੱਗੇ ਵੀ ਜਾਰੀ ਰੱਖੇਗਾ | ਉਨ੍ਹਾਂ ਕਿਹਾ ਕਿ ਭਾਰਤ ਅਤੇ ਅਮਰੀਕਾ ਅਫ਼ਗਾਨਿਸਤਾਨ ਵਿਚ ਸ਼ਾਂਤੀ ਅਤੇ ਸਥਿਰਤਾ ਸਥਾਪਿਤ ਕਰਨ ਵਿਚ ਬੇਹੱਦ ਗਹਿਰੀ ਰੁਚੀ ਰੱਖਦੇ ਹਨ | ਉਨ੍ਹਾਂ ਕਿਹਾ ਕਿ ਅਸੀਂ (ਭਾਰਤ ਤੇ ਅਮਰੀਕਾ) ਅਫ਼ਗਾਨਿਸਤਾਨ ਲੋਕਾਂ ਲਈ ਅਤੇ ਦੇਸ਼ ਵਿਚ ਸਥਿਰਤਾ ਲਈ ਆਪਣੀਆਂ ਫੌਜਾਂ ਦੀ ਵਾਪਸੀ ਤੋਂ ਬਾਅਦ ਵੀ ਮਿਲ ਕੇ ਕੰਮ ਕਰਦੇ ਰਹਾਂਗੇ | ਅਫ਼ਗਾਨਿਸਤਾਨ ਦਾ ਜ਼ਿਕਰ ਕਰਦੇ ਹੋਏ ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਇਸ ਪ੍ਰਸਤਾਵ ਪ੍ਰਤੀ ਵਚਨਬੱਧ ਹਨ ਕਿ ਉਸ ਦੇਸ਼ ਵਿਚ ਸੰਘਰਸ਼ ਦਾ ਕੋਈ ਸੈਨਿਕ ਹੱਲ ਨਹੀਂ ਹੈ | ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸ਼ਾਂਤੀਪੂਰਨ ਹੱਲ ਹੋਵੇ, ਜਿਸ ਲਈ ਜ਼ਰੂਰੀ ਹੈ ਕਿ ਤਾਲਿਬਾਨ ਅਤੇ ਅਫ਼ਗਾਨ ਸਰਕਾਰ ਗੱਲਬਾਤ ਲਈ ਤਿਆਰ ਹੋਣ | ਉਨ੍ਹਾਂ ਕਿਹਾ ਕਿ ਭਾਰਤ ਅਤੇ ਅਮਰੀਕਾ ਇਸ ਗੱਲ ਪ੍ਰਤੀ ਪੂਰਨ ਤੌਰ 'ਤੇ ਸਹਿਮਤ ਹਨ ਕਿ ਅਫ਼ਗਾਨਿਸਤਾਨ ਦੀ ਕੋਈ ਵੀ ਭਵਿੱਖ ਵਾਲੀ ਸਰਕਾਰ ਸਮੂਹਿਕ ਅਤੇ ਅਫ਼ਗਾਨ ਲੋਕਾਂ ਦੀ ਪੂਰਨ ਅਗਵਾਈ ਕਰਨ ਵਾਲੀ ਹੋਵੇ | ਉਨ੍ਹਾਂ ਕਿਹਾ ਕਿ ਦੁਨੀਆ ਦੇ ਅਗਲੀ ਕਤਾਰ ਦੇ ਲੋਕਤੰਤਰਿਕ ਦੇਸ਼ਾਂ ਦੇ ਤੌਰ 'ਤੇ ਅਸੀਂ ਆਪਣੇ ਸਾਰੇ ਲੋਕਾਂ ਨੂੰ ਸੁਤੰਤਰਤਾ, ਸਮਾਨਤਾ ਅਤੇ ਮੌਕਿਆਂ ਨੂੰ ਲੈ ਕੇ ਆਪਣੀ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਲੈਂਦੇ ਹਾਂ | ਉਨ੍ਹਾਂ ਕਿਹਾ ਕਿ ਭਾਰਤ ਅਤੇ ਅਮਰੀਕਾ ਦੇ ਕਦਮ ਹੀ 21ਵੀਂ ਸਦੀ ਅਤੇ ਉਸ ਤੋਂ ਬਾਅਦ ਦੇ ਦੌਰ ਦਾ ਸਵਰੂਪ ਤੈਅ ਕਰਨਗੇ ਅਤੇ ਇਹੀ ਕਾਰਨ ਹੈ ਕਿ ਭਾਰਤ ਨਾਲ ਭਾਈਵਾਲੀ ਮਜ਼ਬੂਤ ਕਰਨਾ ਅਮਰੀਕਾ ਦੀ ਵਿਦੇਸ਼ ਨੀਤੀ ਦੀਆਂ ਤਰਜੀਹਾਂ ਵਿਚੋਂ ਇਕ ਹੈ | ਜੈ ਸ਼ੰਕਰ ਨੇ ਕਿਹਾ ਕਿ ਇਹ ਗੱਲਬਾਤ ਅਜਿਹੇ ਅਹਿਮ ਪੜਾਅ ਦੌਰਾਨ ਹੋਈ ਹੈ ਜਦੋਂ ਅਹਿਮ ਵਿਸ਼ਵ ਪੱਧਰੀ ਅਤੇ ਖੇਤਰੀ ਚੁਣੌਤੀਆਂ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਸਾਡੀ ਦੁਵੱਲੀ ਭਾਈਵਾਲੀ ਇਸ ਪੱਧਰ ਤੱਕ ਵਧੀ ਹੈ ਕਿ ਇਹ ਸਾਨੂੰ ਵੱਡੇ ਮੁੱਦਿਆਂ ਨਾਲ ਮਿਲ ਕੇ ਨਜਿੱਠਣ ਦੇ ਸਮਰੱਥ ਬਣਾਉਂਦੀ ਹੈ | ਅਫ਼ਗਾਨਿਸਤਾਨ ਦੇ ਸਬੰਧ ਵਿਚ ਉਨ੍ਹਾਂ ਕਿਹਾ ਕਿ ਵਿਸ਼ਵ ਇਸ ਦੇਸ਼ ਨੂੰ ਸੁਤੰਤਰ, ਪ੍ਰਭੂਸੱਤਾ, ਲੋਕਤੰਤਰਿਕ ਅਤੇ ਸਥਿਰ ਦੇਖਣਾ ਚਾਹੁੰਦਾ ਹੈ |
ਮੋਦੀ ਨਾਲ ਮੁਲਾਕਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਮੁਲਾਕਾਤ ਕੀਤੀ ਅਤੇ ਭਾਰਤ-ਅਮਰੀਕਾ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਦੀ ਰਾਸ਼ਟਰਪਤੀ ਜੋ ਬਾਈਡਨ ਦੀ ਪ੍ਰਤੀਬੱਧਤਾ ਦਾ ਸਵਾਗਤ ਕੀਤਾ | ਮੋਦੀ ਨੇ ਟਵੀਟ ਕਰਕੇ ਕਿਹਾ ਕਿ ਅੱਜ ਅਮਰੀਕੀ ਵਿਦੇਸ਼ ਮੰਤਰੀ ਨਾਲ ਮਿਲ ਕੇ ਬਹੁਤ ਖੁਸ਼ੀ ਹੋਈ | ਭਾਰਤ-ਅਮਰੀਕੀ ਰਣਨੀਤਕ ਭਾਈਵਾਲੀ ਨੂੰ ਲੈ ਕੇ ਰਾਸ਼ਟਰਪਤੀ ਜੋ ਬਾਈਡਨ ਦੀ ਮਜ਼ਬੂਤ ਪ੍ਰਤੀਬੱਧਤਾ ਦਾ ਮੈਂ ਸਵਾਗਤ ਕਰਦਾ ਹਾਂ | ਇਹ ਭਾਈਵਾਲੀ ਸਾਡੇ ਸਾਂਝੇ ਲੋਕਤੰਤਰਿਕ ਕਦਰਾਂ ਕੀਮਤਾਂ ਨੂੰ ਆਕਾਰ ਦਿੰਦੀ ਹੈ ਅਤੇ ਵਿਸ਼ਵ ਪੱਧਰੀ ਭਲਾਈ ਲਈ ਇਕ ਤਾਕਤ ਵੀ ਹੈ |
ਕੋਰੋਨਾ ਟੀਕਾਕਰਨ ਪ੍ਰੋਗਰਾਮ ਲਈ 2.5 ਕਰੋੜ ਡਾਲਰ ਦਾ ਐਲਾਨ
ਇਸ ਦੌਰਾਨ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਐਲਾਨ ਕੀਤਾ ਕਿ ਅਮਰੀਕਾ ਵਲੋਂ ਭਾਰਤ 'ਚ ਜਾਰੀ ਕੋਰੋਨਾ ਖ਼ਿਲਾਫ਼ ਟੀਕਾਕਰਨ ਪ੍ਰੋਗਰਾਮ ਲਈ 2.5 ਕਰੋੜ ਡਾਲਰ ਦੀ ਸਹਾਇਤਾ ਦਿੱਤੀ ਜਾਵੇਗੀ | ਇਸ ਦੌਰਾਨ ਜੈਸ਼ੰਕਰ ਨੇ ਅਮਰੀਕਾ ਵਲੋਂ ਕੋਰੋਨਾ ਦੀ ਦੂਸਰੀ ਲਹਿਰ ਦੌਰਾਨ ਕੀਤੀ ਗਈ ਸਹਾਇਤਾ ਅਤੇ ਟੀਕੇ ਬਣਾਉਣ ਲਈ ਦਿੱਤੀ ਕੱਚੀ ਸਮੱਗਰੀ ਲਈ ਬਲਿੰਕਨ ਦਾ ਧੰਨਵਾਦ ਕੀਤਾ | ਇਸ ਤੋਂ ਇਲਾਵਾ ਅਮਰੀਕਾ ਅੰਬੈਸੀ ਵਿਚ ਹੋਏ ਇਕ ਪ੍ਰੋਗਰਾਮ ਦੌਰਾਨ ਬਲਿੰਕਨ ਨੇ ਕਿਹਾ ਕਿ ਅਗਸਤ ਮਹੀਨੇ ਦੇ ਆਖਰ ਤੱਕ 68000 ਵਿਦਿਆਰਥੀਆਂ ਦੀ ਵੀਜ਼ਾ ਇੰਟਰਵਿਊ ਲਈ ਜਾਵੇਗੀ |

ਜੰਮੂ-ਕਸ਼ਮੀਰ, ਹਿਮਾਚਲ ਤੇ ਲੱਦਾਖ 'ਚ ਬੱਦਲ ਫਟੇ-17 ਮੌਤਾਂ

ਸ਼ਿਮਲਾ/ਸ੍ਰੀਨਗਰ, 28 (ਏਜੰਸੀ, ਮਨਜੀਤ ਸਿੰਘ)-ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਤੇ ਲੱਦਾਖ 'ਚ ਆਏ ਹੜ੍ਹਾਂ ਕਾਰਨ 17 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕਾਂ ਦੇ ਲਾਪਤਾ ਹੋਣ ਦੀ ਖਬਰ ਹੈ | ਇਸ ਤੋਂ ਇਲਾਵਾ ਹੜ੍ਹਾਂ ਕਾਰਨ ਘਰਾਂ, ਫਸਲਾਂ ਤੇ ਬਿਜਲੀ ਦੇ ਪ੍ਰਾਜੈਕਟਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ | ਜੰਮੂ ਕਸ਼ਮੀਰ ਦੇ ਕਿਸ਼ਤਵਾੜ 'ਚ ਬੱਦਲ ਫਟਣ ਦੀ ਘਟਨਾ 'ਚ 7 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 17 ਜ਼ਖ਼ਮੀ ਹੋ ਗਏ ਹਨ | ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪੀਤੀ 'ਚ ਆਏ ਅਚਾਨਕ ਹੜ੍ਹ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਕਿਸ਼ਤਵਾੜ 'ਚ ਬੱਦਲ ਫਟਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਜਦਕਿ 17 ਜ਼ਖਮੀ ਹੋ ਗਏ ਹਨ 14 ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ | ਇਸ ਘਟਨਾ 'ਚ 9 ਘਰਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ | ਇਸੇ ਤਰ੍ਹਾਂ ਕਾਰਗਿਲ ਵਿਖੇ ਵੀ ਬੱਦਲ ਫਟਣ ਦੀ ਖਬਰ ਹੈ, ਪਰ ਇਸ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋ ਬਚਾਅ ਹੋ ਗਿਆ ਹੈ | ਇਸ ਸਬੰਧੀ ਕਿਸ਼ਤਵਾੜ ਦੇ ਡੀ.ਸੀ. ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਕਿਸ਼ਤਵਾੜ ਤੋਂ 25 ਕਿਲੋਮੀਟਰ ਦੂਰੀ 'ਤੇ ਸਥਿਤ ਤਹਿਸੀਲ ਡਚਨ ਦੇ ਹੁੰਜਰ ਪਿੰਡ ਵਿਖੇ ਬੁੱਧਵਾਰ ਸਵੇਰ 4.30 ਵਜੇ ਬੱਦਲ ਫਟਣ ਦੀ ਘਟਨਾ ਵਾਪਰੀ, ਜਿਸ ਕਾਰਨ ਪਾਣੀ ਦੇ ਤੇਜ਼ ਵਹਾਅ 'ਚ 6 ਘਰ ਤੇ ਇਕ ਰਾਸ਼ਨ ਡੀਪੂ ਸਮੇਤ 38 ਵਿਆਕਤੀ ਰੁੜ੍ਹ ਗਏ | ਘਟਨਾ ਦੇ ਤੁਰੰਤ ਬਾਅਦ ਐਨ.ਡੀ.ਆਰ.ਐਫ, ਪੁਲਿਸ, ਫੌਜ ਤੇ ਸਥਾਨਕ ਲੋਕਾਂ ਨੇ ਬਚਾਅ ਕਾਰਜਾਂ ਤੋਂ ਬਾਅਦ ਮਲਬੇ 'ਚੋ 7 ਲਾਸ਼ਾਂ, ਜਿਨ੍ਹਾਂ 'ਚ 3 ਔਰਤਾਂ ਸਨ, ਕੱਢ ਲਈਆਂ | ਇਸ ਤੋਂ ਇਲਾਵਾ 17 ਹੋਰ ਵਿਅਕਤੀਆਂ ਨੂੰ ਬਚਾ ਲਿਆ ਗਿਆ, ਜੋ ਵੱਖ-ਵੱਖ ਹਸਪਤਾਲਾਂ 'ਚ ਜ਼ੇਰੇ ਇਲਾਜ ਹਨ, ਇਨ੍ਹਾਂ 'ਚੋ 5 ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ | ਇਸ ਤੋਂ ਇਲਾਵਾ ਪਿੰਡ ਦੇ 14 ਵਿਅਕਤੀ ਅਜੇ ਵੀ ਲਾਪਤਾ ਦਸੇ ਜਾਂਦੇ ਹਨ | ਪਿਛਲੇ 12 ਘੰਟਿਆਂ ਦੌਰਾਨ ਕਿਸ਼ਤਵਾੜ 'ਚ ਬੱਦਲ ਫਟਣ ਦੀ ਇਹ ਤੀਜੀ ਘਟਨਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਗਿਆ ਹੈ | ਉਨ੍ਹਾਂ ਇਸ ਘਟਨਾ ਦੀ ਟਵਿੱਟਰ 'ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਇਸ 'ਤੇ ਨਜ਼ਰ ਰੱਖ ਰਹੀ ਹੈ | ਘਟਨਾਂ ਦੇ ਤੁਰੰਤ ਬਾਅਦ ਗ੍ਰਹਿ ਮੰਤਰੀ ਨੇ ਯੂ.ਟੀ. ਦੇ ਉਪ-ਰਾਜਪਾਲ ਮਨੋਜ ਸਿਹਨਾ ਤੇ ਡੀ.ਜੀ.ਪੀ. ਦਿਲਬਾਗ ਸਿੰਘ ਕੋਲੋਂ ਇਸ ਸਬੰਧੀ ਜਾਣਕਾਰੀ ਲਈ ਹੈ | ਕਾਰਗਿਲ ਜ਼ਿਲੇ੍ਹ ਦੇ ਖੰਗਰਾਲ ਕਾਰਗਿਲ ਤੋ 60 ਕਿਲੋਮੀਟਰ ਦੀ ਦੂਰੀ 'ਤੇ ਅਤੇ ਸਾਂਗਰਾ ਕਾਰਗਿਲ ਤੋ 40 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹਨ | ਮੰਗਲਵਾਰ ਦੇਰ ਸ਼ਾਮ ਬੱਦਲ ਫਟਣ ਦੀਆਂ 2 ਵਖ-ਵਖ ਘਟਨਾਵਾਂ 'ਚ ਮਿੰਨਾ ਪਣ ਬਿਜਲੀ ਪ੍ਰਾਜੈਕਟਾਂ ਸਮੇਤ ਅੱਧੀ ਦਰਜਨ ਮਕਾਨਾਂ ਸਮੇਤ ਖੜੀ ਫਸਲਾਂ ਨੂੰ ਨੁਕਾਸਨ ਪਹੁੰਚਿਆ ਹੈ | 300 ਦੇ ਕਰੀਬ ਭੇਡ-ਬਕਰੀਆਂ ਤੇਜ਼ ਪਾਣੀ 'ਚ ਰੁੜ੍ਹ ਗਈਆਂ ਹਨ | ਹੜ੍ਹ ਕਾਰਨ ਕਾਰਗਿਲ-ਜੰਨਸਕਾਰ ਹਾਈਵੇਅ ਬੰਦ ਹੋ ਗਿਆ ਹੈ | ਇਸ ਤੋਂ ਇਲਾਵਾ ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਂਦੀਪੋਰਾ ਦੇ ਆਲੂਸਾ ਇਲਾਕੇ ਦੇ ਉੱਚੇ ਪਹਾੜੀ ਇਲਕੇ 'ਚ ਬੱਦਲ ਫਟਣ ਨਾਲ ਅਚਾਨਕ ਆਏ ਹੜ੍ਹ ਕਾਰਨ ਮਸਜਿਦ, ਮਕਾਨ ਤੇ ਸੜਕਾਂ ਨੂੰ ਨੁਕਸਾਨ ਪਹੰੁਚਿਆ ਹੈ | ਇਸ ਤੋਂ ਇਲਾਵਾ ਅਮਰਨਾਥ ਗੁਫਾ ਨੇੜੇ ਵੀ ਬੱਦਲ ਫਟਣ ਦੀ ਇਕ ਘਟਨਾ ਵਾਪਰੀ ਹੈ | ਇਸ ਵੇਲੇ ਪਵਿੱਤਰ ਗੁਫਾ ਨੇੜੇ ਐਸ.ਡੀ.ਆਰ.ਐਫ. ਦੀਆਂ 2 ਟੀਮਾਂ ਮੌਜੂਦ ਹਨ | ਹੇਠਲੇ ਇਲਾਕੇ 'ਚ ਰਹਿਣ ਵਾਲੇ ਲੋਕਾਂ ਨੂੰ ਉਚਾਈ ਵੱਲ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ | ਉਧਰ ਚਿਨਾਬ ਨਦੀ 'ਚ ਤੇਜ਼ ਬਾਰਿਸ਼ ਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਪਾਣੀ ਦਾ ਪੱਧਰ ਵਧ ਗਿਆ ਹੈ |

ਸੰਸਦ 'ਚ ਖੇਤੀ ਕਾਨੂੰਨ ਅਤੇ ਜਾਸੂਸੀ ਮੁੱਦੇ 'ਤੇ ਰੇੜਕਾ ਬਰਕਰਾਰ

• ਲਗਾਤਾਰ 7ਵੇਂ ਦਿਨ ਭਾਰੀ ਹੰਗਾਮਾ • ਸਪੀਕਰ ਦੀ ਕੁਰਸੀ ਵੱਲ ਸੁੱਟੇ ਕਾਗ਼ਜ਼
ਉਪਮਾ ਡਾਗਾ ਪਾਰਥ

ਨਵੀਂ ਦਿੱਲੀ, 28 ਜੁਲਾਈ -ਪੈਗਾਸਸ ਜਾਸੂਸੀ ਕਾਂਡ ਅਤੇ ਕਿਸਾਨ ਮੁੱਦੇ 'ਤੇ ਹਮਲਾਵਰ ਹੋਈ ਵਿਰੋਧੀ ਧਿਰ ਨੇ ਬੁੱਧਵਾਰ ਨੂੰ ਵੀ ਸਰਕਾਰ ਨੂੰ ਘੇਰਨ ਦੀ ਕਵਾਇਦ ਜਾਰੀ ਰੱਖਦਿਆਂ ਦੋਵੇਂ ਸਦਨਾਂ 'ਚ ਭਾਰੀ ਹੰਗਾਮਾ ਕੀਤਾ, ਜਿਸ ਕਾਰਨ ਦੋਵੇਂ ਸਦਨਾਂ ਦੀ ਕਾਰਵਾਈ ਕਈ ਵਾਰ ਮੁਲਤਵੀ ਕਰਨ ਤੋਂ ਬਾਅਦ ਦਿਨ ਭਰ ਲਈ ਉਠਾ ਦਿੱਤੀ ਗਈ | ਲੋਕ ਸਭਾ 'ਚ ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਦੇ ਆਗੂ ਇਕਜੁਟਤਾ ਪ੍ਰਗਟਾਉਂਦਿਆਂ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਭਾ ਦੇ ਵਿਚਕਾਰ ਆ ਗਏ, ਜਿਸ ਦੌਰਾਨ ਟੀ.ਐੱਮ.ਸੀ. ਸੰਸਦ ਮੈਂਬਰਾਂ ਵਲੋਂ ਸ਼ੁਰੂ ਕੀਤਾ ਨਾਅਰਾ 'ਖੇਲਾ ਹੋਬੇ' ਅਤੇ 'ਸੰਸਦ ਦੇ ਵਿਚ ਖੇਲਾ ਹੋਬੇ' ਦੇ ਨਾਅਰੇ ਸਾਰੀਆਂ ਪਾਰਟੀਆਂ ਦੇ ਆਗੂ ਹੀ ਲਾਉਂਦੇ ਨਜ਼ਰ ਆਏ | ਹਾਲਾਂਕਿ ਹੰਗਾਮਿਆਂ ਦੌਰਾਨ ਵੀ ਸਪੀਕਰ ਓਮ ਬਿਰਲਾ ਨੇ ਸਦਨ ਦੀ ਕਾਰਵਾਈ ਜਾਰੀ ਰੱਖੀ ਅਤੇ ਪ੍ਰਸ਼ਨ ਕਾਲ ਪੂਰਾ ਕਰਵਾਇਆ | ਜ਼ਿਕਰਯੋਗ ਹੈ ਕਿ 19 ਜੁਲਾਈ ਤੋਂ ਸ਼ੁਰੂ ਹੋਏ ਮੌਨਸੂਨ ਇਜਲਾਸ 'ਚ ਬੁੱਧਵਾਰ ਨੂੰ ਪਹਿਲੀ ਵਾਰ ਪ੍ਰਸ਼ਨ ਕਾਲ ਪੂਰਾ ਚੱਲਿਆ ਹੈ |
ਸਪੀਕਰ ਦੀ ਕੁਰਸੀ ਵੱਲ ਸੁੱਟੇ ਕਾਗਜ਼ ਦੇ ਟੁਕੜੇ
ਲੋਕ ਸਭਾ 'ਚ ਦੀ ਕਾਰਵਾਈ ਉਸ ਵੇਲੇ ਹੰਗਾਮੇ ਭਰਪੂਰ ਹੋ ਗਈ ਜਦੋਂ ਕੁਝ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਸਪੀਕਰ ਦੀ ਕੁਰਸੀ ਵੱਲ ਕਾਗਜ਼ ਦੇ ਟੁਕੜੇ ਸੁੱਟੇ ਗਏ | ਉਸ ਸਮੇਂ ਰਜਿੰਦਰ ਅਗਰਵਾਲ ਚੇਅਰ 'ਤੇ ਸਨ | ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਅੰਮਿ੍ਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਕਾਗਜ਼ ਸੁੱਟਣ ਦੇ ਇਸ ਅਮਲ 'ਚ ਸ਼ਾਮਿਲ ਸਨ | ਇਸ ਤੋਂ ਇਲਾਵਾ ਕੇਰਲ ਤੋਂ ਸੰਸਦ ਮੈਂਬਰ ਰਿਧੀ ਈਡੇਕ, ਟੀ.ਐੱਸ. ਪ੍ਰਤਾਪਨ, ਤਾਮਿਲਨਾਡੂ ਤੋਂ ਮਨਿਕਮ ਟੈਗੋਰ, ਜੋਤੀਸਨੀ, ਓਡੀਸ਼ਾ ਤੋਂ ਸਪਤਗਿਰੀ ਸ਼ੰਕਰ ਓਲਾਕਾ, ਪੁਡੂਚੇਰੀ ਤੋਂ ਵੀ ਵੈਥੀਲਿੰਗਮ ਅਤੇ ਕੇਰਲ ਤੋਂ ਸੀ.ਪੀ.ਆਈ. (ਐੱਮ) ਦੇ ਏ.ਐੱਮ. ਆਰਿਫ ਦੇ ਨਾਂਅ ਵੀ ਇਸ 'ਚ ਸ਼ਾਮਿਲ ਸਨ | ਔਜਲਾ ਵਲੋਂ ਸਪੀਕਰ ਵੱਲ ਉਛਾਲੀ ਇਕ ਤਖਤੀ ਮੀਡੀਆ ਗੈਲਰੀ ਤੱਕ ਵੀ ਜਾ ਪਹੁੰਚੀ ਸੀ | ਹਾਲਾਂਕਿ ਉੱਥੇ ਖ਼ਾਲੀ ਸੀਟ 'ਤੇ ਡਿੱਗਣ ਕਾਰਨ ਕਿਸੇ ਨੂੰ ਕਿਸੇ ਕਿਸਮ ਦਾ ਨੁਕਸਾਨ ਨਹੀਂ ਹੋਇਆ | ਹਲਕਿਆਂ ਮੁਤਾਬਿਕ ਕਾਗਜ਼ ਉਛਾਲਣ ਦੀ ਘਟਨਾ ਤੋਂ ਬਾਅਦ ਸਪੀਕਰ ਓਮ ਬਿਰਲਾ ਵਲੋਂ 13 ਸੰਸਦ ਮੈਂਬਰਾਂ ਨੂੰ ਆਪਣੇ ਚੈਂਬਰ 'ਚ ਬੁਲਾਇਆ ਗਿਆ, ਜਿਨ੍ਹਾਂ 'ਚ ਉਕਤ 10 ਮੈਂਬਰਾਂ ਤੋਂ ਇਲਾਵਾ ਖਡੂਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ, ਕੇਰਲ ਤੋਂ ਕਾਂਗਰਸੀ ਸਾਂਸਦ ਮੈੈਂਬਰ ਡੀਨ ਕੋਰੀਆਕੋਸ ਅਤੇ ਤਿ੍ਣਮੂਲ ਸੰਸਦ ਮੈਂਬਰ ਸ਼ਤਾਬਦੀ ਰਾਏ ਸ਼ਾਮਿਲ ਸਨ | ਲੋਕ ਸਭਾ ਹਲਕਿਆਂ ਮੁਤਾਬਿਕ ਇਨ੍ਹਾਂ 10 ਸੰਸਦ ਮੈਂਬਰਾਂ ਖ਼ਿਲਾਫ਼ ਸਰਕਾਰ ਮਤਾ ਪਾਸ ਕਰੇਗੀ ਅਤੇ ਇਨ੍ਹਾਂ ਨੂੰ ਸਦਨ 'ਚ ਕੀਤੇ ਇਸ ਹੰਗਾਮੇ ਲਈ ਬਾਕੀ ਰਹਿੰਦੇ ਸਮੇਂ ਲਈ ਸਦਨ 'ਚੋਂ ਮੁਅੱਤਲ ਵੀ ਕੀਤਾ ਜਾ ਸਕਦਾ ਹੈ | ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸੰਸਦ ਮੈਂਬਰਾਂ ਦੇ ਇਸ ਵਰਤਾਰੇ 'ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਇਸ ਨੂੰ ਲੋਕਤੰਤਰ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਕਰਾਰ ਦਿੱਤਾ |
ਹੰਗਾਮਿਆਂ 'ਚ ਹੀ ਚਲਦਾ ਰਿਹਾ ਪ੍ਰਸ਼ਨਕਾਲ
ਹੰਗਾਮਿਲਆਂ ਦੌਰਾਨ ਵੀ ਸਪੀਕਰ ਓਮ ਬਿਰਲਾ ਨੇ ਪ੍ਰਸ਼ਨ ਕਾਲ ਜਾਰੀ ਰੱਖਿਆ | ਬੁੱਧਵਾਰ ਨੂੰ ਇਜਲਾਸ 'ਚ ਪਹਿਲੀ ਵਾਰ ਚੱਲੇ ਪ੍ਰਸ਼ਨ ਕਾਲ ਦੌਰਾਨ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ, ਸ਼ਹਿਰੀ ਹਵਾਬਾਜ਼ੀ ਬਾਰੇ ਮੰਤਰੀ ਜਿਓਤੀਰਾਦਿੱਤਿਆ ਸਿੰਧੀਆ ਕਿਰਤ ਅਤੇ ਰੁਜ਼ਗਾਰ ਮੰਤਰੀ ਭੁਪਿੰਦਰ ਯਾਦਵ ਅਤੇ ਸਮਾਜਿਕ ਨਿਆਂ ਬਾਰੇ ਮੰਤਰੀ ਪ੍ਰਤਿਸ਼ਾ ਭੌਮਿਕ ਨੇ ਸੰਸਦ ਮੈਂਬਰਾਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ |
ਲੋਕ ਸਭਾ 'ਚ ਪਾਸ ਹੋਇਆ ਦਿਵਾਲੀਆ (ਸੋਧ) ਬਿੱਲ
ਹੰਗਾਮਿਆ ਦੌਰਾਨ ਹੀ ਕੇਂਦਰ ਵਲੋਂ ਦਿਵਾਲੀਆ (ਸੋਧ) ਬਿੱਲ ਪਾਸ ਕਰਵਾ ਲਿਆ ਗਿਆ | ਦੁਪਹਿਰ 2:32 ਵਜੇੇ ਸਰਕਾਰ ਵਲੋਂ ਪੇਸ਼ ਕੀਤਾ ਬਿੱਲ 5 ਮਿੰਟ 'ਚ ਹੀ ਜ਼ੁਬਾਨੀ ਵੋਟਾਂ ਰਾਹੀਂ ਪਾਸ ਕਰਵਾ ਲਿਆ ਗਿਆ | ਹਾਲਾਂਕਿ ਡੀ.ਐੱਮ.ਕੇ. ਦੇ ਸੰਸਦ ਮੈਂਬਰ ਦਯਾਨਿਧੀ ਮਾਰਨ ਨੇ ਇਸ ਮਾਮਲੇ 'ਚ ਡਿਵੀਜ਼ਨ ਦੀ ਮੰਗ ਵੀ ਕੀਤੀ ਪਰ ਇਸ ਮੰਗ ਨੂੰ ਖ਼ਾਰਜ ਕਰ ਦਿੱਤਾ ਗਿਆ |
ਰਾਜ ਸਭਾ 'ਚ ਹੰਗਾਮਾ
ਰਾਜ ਸਭਾ 'ਚ ਵੀ ਦਿਨ ਭਰ ਹੰਗਾਮਿਆਂ ਦਾ ਦੌਰ ਜਾਰੀ ਰਿਹਾ | ਸਭਾ ਦੀ ਕਾਰਵਾਈ ਸ਼ੁਰੂ ਹੋਣ 'ਤੇ ਵੀ ਵਿਰੋਧੀ ਧਿਰਾਂ ਵਲੋਂ ਸਦਨ ਦੇ ਵਿਚਕਾਰ ਆ ਕੇ ਕੀਤੀ ਨਾਅਰੇਬਾਜ਼ੀ ਕਾਰਨ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੇ 6 ਮਿੰਟ ਬਾਅਦ ਹੀ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ | ਸਭਾ ਜੁੜਨ 'ਤੇ ਸਦਨ 'ਚ ਜੁਵੇਨਾਇਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਸੋਧ ਬਿੱਲ 2021 ਪਾਸ ਕਰ ਦਿੱਤਾ ਗਿਆ | ਹਾਲਾਂਕਿ ਲਗਾਤਾਰ ਹੰਗਾਮਿਆਂ ਕਾਰਨ ਸਭਾ ਦੀ ਕਾਰਵਾਈ ਵੀਰਵਾਰ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ |
ਭਾਜਪਾ ਦਾ ਸ਼ਸ਼ੀ ਥਰੂਰ 'ਤੇ ਨਿਸ਼ਾਨਾ
ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਕਾਂਗਰਸੀ ਆਗੂ ਸ਼ਸ਼ੀ ਥਰੂਰ 'ਤੇ ਨਿਸ਼ਾਨਾ ਕੱਸਦਿਆਂ ਵਿਸ਼ੇਸ਼ ਅਧਿਕਾਰ ਮਤਾ ਪੇਸ਼ ਕੀਤਾ | ਦੂਬੇ ਨੇ ਸੂਚਨਾ ਤਕਨੀਕ ਮਾਮਲਿਆਂ ਬਾਰੇ ਸੰਸਦ ਦੀ ਸਥਾਈ ਕਮੇਟੀ ਦੇ ਪ੍ਰਧਾਨ ਸ਼ਸ਼ੀ ਥਰੂਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕਾਂਗਰਸ ਸੰਸਦ ਚੱਲਣ ਨਹੀਂ ਦੇ ਰਹੀ | ਜੇਕਰ ਸੰਸਦ ਚੱਲ ਨਹੀਂ ਰਹੀ ਤਾਂ ਉਹ ਸਥਾਈ ਕਮੇਟੀ 'ਚ ਪੈਗਾਸਸ 'ਤੇ ਚਰਚਾ ਕਿਉਂ ਚਾਹੁੰਦੇ ਹਨ, ਜੋ ਕਿ ਸੰਸਦ ਦਾ ਹੀ ਵਿਸਥਾਰ ਹੈ | ਨਿਸ਼ੀਕਾਂਤ ਦੂਬੇ ਨੇ ਕਿਹਾ ਕਿ ਸਥਾਈ ਕਮੇਟੀ ਦੇ ਪ੍ਰ੍ਰਧਾਨ ਸਪੀਕਰ ਦੀਆਂ ਤਾਕਤਾਂ ਦੇ ਅਧੀਨ ਕੰਮ ਕਰਦੇ ਹਨ ਅਤੇ ਸੰਵਿਧਾਨ ਦੀ ਧਾਰਾ 94 ਅਤੇ 96 ਮੁਤਾਬਿਕ ਪ੍ਰਧਾਨ ਅਤੇ ਉਪ ਪ੍ਰਧਾਨ ਖ਼ਿਲਾਫ਼ ਬੇਭਰੋਸਗੀ ਮਤਾ ਲਿਆਂਦਾ ਜਾ ਸਕਦਾ ਹੈ | ਇਸ ਲਈ ਉਨ੍ਹਾਂ ਇਨ੍ਹਾਂ ਨੇਮਾਂ ਦੇ ਹਵਾਲੇ ਨਾਲ ਪ੍ਰਧਾਨ ਨੂੰ ਹਟਾਉਣ ਦੀ ਮੰਗ ਕੀਤੀ ਹੈ | ਜ਼ਿਕਰਯੋਗ ਹੈ ਕਿ ਸਥਾਈ ਕਮੇਟੀ ਦੇ ਪ੍ਰਧਾਨ ਨੂੰ ਹਟਾਉਣਾ, ਸੰਸਦੀ ਨੇਮਾਂ ਤਹਿਤ, ਮੈਂਬਰਾਂ ਦੇ ਅਧਿਕਾਰ ਖੇਤਰ 'ਚ ਨਹੀਂ ਆਉਂਦਾ | ਦੂਬੇ ਨੇ ਕਿਹਾ ਕਿ ਆਈ.ਟੀ. 'ਤੇ ਸੰਸਦੀ ਸਥਾਈ ਕਮੇਟੀ ਦੇ 30 'ਚੋਂ 17 ਮੈਂਬਰ ਨੇ ਸਪੀਕਰ ਨੂੰ ਲਿਖਿਆ ਹੈ ਕਿ ਸਾਨੂੰ ਸ਼ਸ਼ੀ ਥਰੂਰ 'ਤੇ ਭਰੋਸਾ ਨਹੀਂ ਹੈ | ਸ਼ਸ਼ੀ ਥਰੂਰ ਨੇ 'ਅਜੀਤ' ਵਲੋਂ ਉਨ੍ਹਾਂ ਖ਼ਿਲਾਫ਼ ਲਿਆਂਦੇ ਇਸ ਮਤੇ 'ਤੇ ਟਿੱਪਣੀ ਲਈ ਪੁੱਛੇ ਸਵਾਲ 'ਤੇ ਕਿਹਾ ਕਿ ਜਦੋਂ ਉਨ੍ਹਾਂ ਕੋਲ ਇਹ ਮਤਾ ਨਹੀਂ ਪਹੁੰਚਦਾ ਉਹ ਕੋਈ ਟਿੱਪਣੀ ਨਹੀਂ ਕਰਨਗੇ |

ਪੈਗਾਸਸ ਲੋਕਤੰਤਰ ਦੀ ਆਤਮਾ 'ਤੇ ਲੱਗਾ ਤੀਰ-ਰਾਹੁਲ ਗਾਂਧੀ

14 ਵਿਰੋਧੀ ਪਾਰਟੀਆਂ ਨੇ ਲਗਾਤਾਰ ਦੂਜੇ ਦਿਨ ਵੀ ਕੀਤੀ ਰਣਨੀਤਕ ਬੈਠਕ
ਨਵੀਂ ਦਿੱਲੀ, 28 ਜੁਲਾਈ (ਉਪਮਾ ਡਾਗਾ ਪਾਰਥ)-ਪੈਗਾਸਸ ਜਾਸੂਸੀ ਕਾਂਡ ਰਾਸ਼ਟਰਵਾਦ ਅਤੇ ਦੇਸ਼ ਧ੍ਰੋਹ ਨਾਲ ਜੁੜਿਆ ਮਾਮਲਾ ਹੈ | ਇਸ ਹਥਿਆਰ ਦੀ ਵਰਤੋਂ ਲੋਕਤੰਤਰ ਦੇ ਖ਼ਿਲਾਫ਼ ਕੀਤੀ ਗਈ ਹੈ ਅਤੇ ਇਹ ਲੋਕਤੰਤਰ ਦੀ ਆਤਮਾ 'ਤੇ ਲੱਗਾ ਤੀਰ ਹੈ | ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਪੈਗਾਸਸ ਮੁੱਦੇ 'ਤੇ ਹਮਲਾਵਰ ਹੁੰਦਿਆਂ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਉਕਤ ਬਿਆਨ ਦਿੱਤਾ | ਰਾਹੁਲ ਗਾਂਧੀ ਨੇ 14 ਵਿਰੋਧੀ ਪਾਰਟੀਆਂ ਦੇ ਨਾਲ ਸੰਸਦ ਦੇ ਅੰਦਰ ਪੈਗਾਸਸ ਮੁੱਦੇ 'ਤੇ ਰਣਨੀਤਕ ਬੈਠਕ ਕਰਨ ਤੋਂ ਬਾਅਦ ਇਕ ਸਾਂਝੀ ਪੈ੍ਰੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿਰੋਧੀ ਇਕਜੁੱਟਤਾ 'ਤੇ ਉਚੇਚਾ ਜ਼ੋਰ ਦਿੰਦਿਆਂ ਕਿਹਾ ਕਿ ਸਮੁੱਚੀ ਵਿਰੋਧੀ ਧਿਰ ਇੱਥੇ ਹੈ | ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਸੰਸਦ ਦੇ ਅੰਦਰ ਰਾਹੁਲ ਗਾਂਧੀ ਨੇ ਸਰਕਾਰ ਤੋਂ ਸਿੱਧੇ ਤੌਰ 'ਤੇ ਹਾਂ ਜਾਂ ਨਾਂਹ 'ਚ ਦੋ ਸਵਾਲ ਪੁੱਛਦਿਆਂ ਕਿਹਾ ਕਿ ਕੀ ਸਰਕਾਰ ਨੇ ਪੈਗਾਸਸ ਖ਼ਰੀਦਿਆ ਹੈ ਅਤੇ ਕੀ ਸਰਕਾਰ ਨੇ ਇਸ ਦੀ ਵਰਤੋਂ ਆਪਣੇ ਹੀ ਦੇਸ਼ ਦੇ ਲੋਕਾਂ ਖ਼ਿਲਾਫ਼ ਕੀਤੀ ਹੈ? ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੈਗਾਸਸ ਜਾਸੂਸੀ ਕਾਂਡ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਤੁਹਾਡੇ ਫ਼ੋਨਾਂ 'ਚ ਹਥਿਆਰ ਪਲਾਂਟ ਕੀਤਾ ਹੈ, ਜਿਸ ਦੀ ਵਰਤੋਂ ਵਿਰੋਧੀ ਧਿਰ ਦੇ ਨੇਤਾਵਾਂ, ਪੱਤਰਕਾਰਾਂ ਅਤੇ ਸਮਾਜਿਕ ਕਾਰਕੁੰਨਾਂ ਖ਼ਿਲਾਫ਼ ਕੀਤੀ ਜਾ ਰਹੀ ਹੈ | ਉਨ੍ਹਾਂ ਮੀਡੀਆ ਨੂੰ ਸਵਾਲੀਆ ਲਹਿਜੇ 'ਚ ਪੁੱਛਿਆ ਕਿ ਕੀ ਅਜਿਹੇ ਮੁੱਦੇ 'ਤੇ ਸੰਸਦ ਦੇ ਅੰਦਰ ਚਰਚਾ ਹੋਣੀ ਚਾਹੀਦੀ ਹੈ? ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰਾਂ ਇਸ 'ਤੇ ਰਾਜ਼ੀ ਹੋ ਜਾਣ ਕਿ ਪੈਗਾਸਸ 'ਤੇ ਕੋਈ ਚਰਚਾ ਨਹੀਂ ਹੋਵੇਗੀ ਤਾਂ ਇਹ ਮੁੱਦਾ ਇੱਥੇ ਹੀ ਦੱਬਿਆ ਜਾਵੇਗਾ | ਉਨ੍ਹਾਂ ਫਿਰ ਜ਼ੋਰ ਦਿੰਦਿਆਂ ਕਿਹਾ ਕਿ ਜਦੋਂ ਤੱਕ ਪੈਗਾਸਸ 'ਤੇ ਚਰਚਾ ਨਹੀਂ ਕਰਵਾਈ ਜਾਵੇਗੀ ਅਸੀਂ ਇੱਥੇ ਹੀ ਰਹਾਂਗੇ | ਵਿਰੋਧੀ ਧਿਰਾਂ ਨੇ ਸਾਂਝੀ ਪ੍ਰੈੱਸ ਕਾਨਫ਼ਰੰਸ ਤੋਂ ਪਹਿਲਾਂ ਬਾਰਿਸ਼ 'ਚ ਹੀ ਸੰਸਦ ਤੋਂ ਲੈ ਕੇ ਵਿਜੈ ਚੌਕ ਤੱਕ ਰੋਸ ਮਾਰਚ ਵੀ ਕੱਢਿਆ | ਵਿਰੋਧੀ ਧਿਰਾਂ ਦੀ ਸਾਂਝੀ ਪ੍ਰੈੱਸ ਕਾਨਫ਼ਰੰਸ 'ਚ ਮੌਜੂਦ ਆਰ.ਜੇ.ਡੀ. ਦੇ ਮਨੋਜ ਝਾਅ ਨੇ ਕਿਹਾ ਕਿ ਸਦਨ 'ਚ ਸੂਚਨਾ ਤਕਨੀਕੀ ਮੰਤਰੀ ਵਲੋਂ ਦਿੱਤੇ ਬਿਆਨ ਨੂੰ ਚਰਚਾ ਦਾ ਨਾਂਅ ਨਹੀਂ ਦਿੱਤਾ ਜਾ ਸਕਦਾ | ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੇ ਵੀ ਪੈਗਾਸਸ 'ਤੇ ਚਰਚਾ ਦਾ ਸਮਰਥਨ ਕਰਦਿਆਂ ਕਿਹਾ ਕਿ ਸਰਕਾਰ ਨੇ ਇਸ ਹਥਿਆਰ (ਪੈਗਾਸਸ) ਨਾਲ ਲੋਕਤੰਤਰ ਦੀ ਆਤਮਾ 'ਤੇ ਪਿੱਛੋਂ ਵਾਰ ਕੀਤਾ ਹੈ, ਜੋ ਕਿ ਲੋਕਾਂ ਨਾਲ ਕੀਤਾ ਧੋਖਾ ਕਰਾਰ ਦਿੱਤਾ ਜਾਵੇਗਾ |
ਕੀਤੀ ਰਣਨੀਤਕ ਬੈਠਕ
ਸਾਂਝੀ ਪ੍ਰੈੱਸ ਕਾਨਫ਼ਰੰਸ ਤੋਂ ਪਹਿਲਾਂ ਸੰਸਦ ਦੇ ਅੰਦਰ ਵਿਰੋਧੀ ਪਾਰਟੀਆਂ ਵਲੋਂ ਬੁੱਧਵਾਰ ਸਵੇਰੇ ਇਕ ਰਣਨੀਤਕ ਬੈਠਕ ਵੀ ਕੀਤੀ ਗਈ | ਮਲਿਕ ਅਰਜਨ ਖੜਗੇ ਦੇ ਕੈਬਿਨ 'ਚ ਹੋਈ ਇਸ ਬੈਠਕ ਦੀ ਪ੍ਰਧਾਨਗੀ ਰਾਹੁਲ ਗਾਂਧੀ ਵਲੋਂ ਕੀਤੀ ਗਈ, ਜਿਸ 'ਚ 14 ਪਾਰਟੀਆਂ ਵਲੋਂ ਸ਼ਿਰਕਤ ਕੀਤੀ ਗਈ, ਇਸ 'ਚ ਕਾਂਗਰਸ ਤੋਂ ਇਲਾਵਾ ਡੀ.ਐੱਮ.ਕੇ., ਸ਼ਿਵ ਸੈਨਾ, ਆਰ.ਜੇ.ਡੀ., 'ਆਪ', ਐੱਮ.ਸੀ.ਪੀ., ਨੈਸ਼ਨਲ ਕਾਨਫ਼ਰੰਸ, ਸੀ.ਪੀ.ਆਈ., ਸੀ.ਪੀ.ਆਈ. (ਐੱਮ), ਸਮਾਜਵਾਦੀ ਪਾਰਟੀ, ਮੁਸਲਿਮ ਲੀਗ, ਆਰ.ਐੱਸ.ਪੀ., ਕੇਰਲ ਕਾਂਗਰਸ ਅਤੇ ਵਿਧੂਥਾਲਾਈ ਚਿਰੂਥੈਗਲ ਕਾਚੀ ਸ਼ਾਮਿਲ ਸਨ | ਵਿਰੋਧੀ ਧਿਰ ਦੀ ਇਸ ਇਕਜੁੱਟਤਾ 'ਚ ਤਿ੍ਣਮੂਲ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਗ਼ੈਰ-ਹਾਜ਼ਰ ਸਨ | ਜਦਕਿ ਲੋਕ ਸਭਾ 'ਚ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ 'ਚ ਦੋਵੇਂ ਪਾਰਟੀਆਂ ਸ਼ਾਮਿਲ ਸਨ | ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਨੇ ਵਿਰੋਧੀ ਧਿਰਾਂ ਦਾ ਰੁਖ਼ ਸਪੱਸ਼ਟ ਕਰਦਿਆਂ ਕਿਹਾ ਕਿ ਪੈਗਾਸਸ ਜਾਸੂਸੀ ਕਾਂਡ, ਮਹਿੰਗਾਈ ਅਤੇ ਕਿਸਾਨਾਂ ਦੇ ਮੁੱਦੇ 'ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ |

ਸਿੱਧੂ ਵਲੋਂ ਦਿੱਲੀ 'ਚ ਰਾਹੁਲ ਤੇ ਪਿ੍ਅੰਕਾ ਨਾਲ ਮੁਲਾਕਾਤ

• ਕਾਂਗਰਸ ਦੇ ਜਥੇਬੰਦਕ ਢਾਂਚੇ ਦਾ ਗਠਨ ਤੇ ਕੁਝ ਵਿਧਾਇਕਾਂ ਨੂੰ ਸਰਕਾਰ ਵਲੋਂ ਪ੍ਰੇਸ਼ਾਨ ਕਰਨਾ ਏਜੰਡੇ 'ਤੇ ਹੋਣ ਦੀ ਚਰਚਾ • ਮੁੱਖ ਮੰਤਰੀ ਅਗਲੇ ਹਫ਼ਤੇ ਦਿੱਲੀ ਜਾਣਗੇ, ਸੋਨੀਆ ਤੋਂ ਮੰਗਿਆ ਸਮਾਂ
ਚੰਡੀਗੜ੍ਹ, 28 ਜੁਲਾਈ (ਹਰਕਵਲਜੀਤ ਸਿੰਘ)-ਅਚਾਨਕ ਦਿੱਲੀ ਪੁੱਜੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਰਾਹੁਲ ਗਾਂਧੀ ਤੇ ਪਿ੍ਅੰਕਾ ਗਾਂਧੀ ਨਾਲ ਮੁਲਾਕਾਤ ਕੀਤੇ ਜਾਣ ਦੀ ਸੂਚਨਾ ਹੈ | ਉੱਚ-ਕਾਂਗਰਸੀ ਸੂਤਰਾਂ ਅਨੁਸਾਰ ਨਵਜੋਤ ਸਿੰਘ ਅੱਜ ਸਵੇਰੇ ਦਿੱਲੀ ਪੁੱਜੇ ਤੇ ਉਕਤ ਮੀਟਿੰਗ ਤੋਂ ਬਾਅਦ ਸ਼ਾਮ ਪਟਿਆਲਾ ਲਈ ਵਾਪਸ ਚੱਲ ਪਏ ਸਨ | ਪਾਰਟੀ ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਵਲੋਂ ਪਾਰਟੀ ਹਾਈਕਮਾਂਡ ਨੂੰ ਆਪਣੀ ਇਸ ਮੀਟਿੰਗ ਦੌਰਾਨ ਪ੍ਰਦੇਸ਼ ਕਾਂਗਰਸ ਦੇ ਜਥੇਬੰਦਕ ਢਾਂਚੇ ਦੇ ਗਠਨ, ਰਾਜ ਸਰਕਾਰ ਤੋਂ ਕੁਝ ਕਰਵਾਏ ਜਾਣ ਵਾਲੇ ਅਤਿ-ਜ਼ਰੂਰੀ ਕੰਮ ਤੇ ਸੂਬੇ 'ਚ ਕੁਝ ਕਾਂਗਰਸ ਵਿਧਾਇਕਾਂ ਨੂੰ ਸਰਕਾਰੀ ਮਸ਼ੀਨਰੀ ਵਲੋਂ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਏਜੰਡੇ 'ਤੇ ਸਮਝੇ ਜਾ ਰਹੇ ਹਨ | ਸ. ਸਿੱਧੂ ਵਲੋਂ ਪਾਰਟੀ ਦੇ ਚਾਰ ਕਾਰਜਕਾਰੀ ਪ੍ਰਧਾਨਾਂ ਸਮੇਤ ਮੁੱਖ ਮੰਤਰੀ ਨੂੰ ਚਾਰ ਮੁੱਖ ਕੰਮ ਲਿਖਤੀ ਤੌਰ 'ਤੇ ਤੁਰੰਤ ਕਰਨ ਲਈ ਕਿਹਾ ਗਿਆ ਹੈ | ਇਸ ਤੋਂ ਇਲਾਵਾ ਪਾਰਟੀ ਹਾਈਕਮਾਂਡ ਵਲੋਂ ਦਿੱਤੇ ਗਏ 18 ਨੁਕਾਤੀ ਪ੍ਰੋਗਰਾਮ 'ਤੇ ਅਮਲ ਦਾ ਮੁੱਦਾ ਸ. ਸਿੱਧੂ ਵਲੋਂ ਹਾਈਕਮਾਂਡ ਨਾਲ ਵੀ ਵਿਚਾਰੇ ਜਾਣ ਦੇ ਚਰਚੇ ਹਨ ਜਦਕਿ ਕੁਝ ਵਿਧਾਇਕਾਂ ਵਲੋਂ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀਆਂ ਸ਼ਿਕਾਇਤਾਂ ਵੀ ਪਾਰਟੀ ਹਾਈਕਮਾਂਡ ਦੇ ਧਿਆਨ 'ਚ ਲਿਆਂਦੀਆਂ ਗਈਆਂ ਹੋ ਸਕਦੀਆਂ ਹਨ | ਬੀਤੇ ਦਿਨਾਂ ਦੌਰਾਨ ਰਾਜ ਸਰਕਾਰ ਦੀ ਮਸ਼ੀਨਰੀ ਵਲੋਂ ਕੁਝ ਉਨ੍ਹਾਂ ਕਾਂਗਰਸੀ ਵਿਧਾਇਕਾਂ ਖ਼ਿਲਾਫ਼ ਉਨ੍ਹਾਂ ਵਿਰੁੱਧ ਪੁਰਾਣੀਆਂ ਸ਼ਿਕਾਇਤਾਂ ਸਬੰਧੀ ਜਾਂਚ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ 'ਤੇ ਪਹਿਲਾਂ ਕਾਰਵਾਈ ਨਹੀਂ ਹੋਈ ਸੀ | ਸੂਚਨਾ ਅਨੁਸਾਰ ਸੁਨੀਲ ਜਾਖੜ ਵਲੋਂ ਇਕ ਕੈਬਨਿਟ ਮੰਤਰੀ ਵਿਰੁੱਧ ਸਰਕਾਰ ਤੋਂ ਦੋ ਵਾਰ ਮੁਆਵਜ਼ਾ ਲੈਣ ਦੇ ਉਠਾਏ ਗਏ ਮੁੱਦੇ ਤੇ ਦੋ ਹੋਰ ਕੈਬਨਿਟ ਮੰਤਰੀਆਂ ਵਿਰੁੱਧ ਕਥਿਤ ਭਿ੍ਸ਼ਟਾਚਾਰ ਦੀਆਂ ਸ਼ਿਕਾਇਤਾਂ ਦਾ ਮੁੱਦਾ ਵੀ ਪਾਰਟੀ ਹਾਈਕਮਾਂਡ ਕੋਲ ਉਠਾਇਆ ਗਿਆ ਹੋ ਸਕਦਾ ਹੈ | ਪੰਜਾਬ 'ਚ ਕਾਂਗਰਸ ਦੇ ਦੋ ਧੜਿਆਂ 'ਚ ਵੰਡੇ ਜਾਣ ਤੋਂ ਬਾਅਦ ਜੋ ਆਪਸੀ ਖਿੱਚੋਤਾਣ ਸ਼ੁਰੂ ਹੋਈ ਹੈ, ਉਸ ਦੇ ਹੁੰਦਿਆਂ ਦੋਵਾਂ ਧੜਿਆਂ ਵਲੋਂ ਇਕ ਦੂਸਰੇ ਦੇ ਵਿਧਾਇਕਾਂ ਤੇ ਮੰਤਰੀਆਂ ਵਿਰੁੱਧ ਹੁਣ ਦੂਸ਼ਣਬਾਜ਼ੀ ਵੀ ਸ਼ੁਰੂ ਹੋ ਗਈ ਹੈ | ਅੱਜ ਸਰਕਾਰੀ ਤੌਰ 'ਤੇ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਮੁੱਖ ਮੰਤਰੀ ਅਗਲੇ ਸੋਮਵਾਰ ਦਿੱਲੀ ਜਾਣ ਦਾ ਪੋ੍ਰਗਰਾਮ ਬਣਾ ਰਹੇ ਹਨ, ਜਿਸ ਦੌਰਾਨ ਉਨ੍ਹਾਂ ਵਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਤੇ ਇਕ ਹੋਰ ਕੇਂਦਰੀ ਮੰਤਰੀ ਨਾਲ ਮੁਲਾਕਾਤ ਕੀਤੀ ਜਾਣੀ ਹੈ | ਮੁੱਖ ਮੰਤਰੀ ਸਕੱਤਰੇਤ ਦੇ ਸੂਤਰਾਂ ਅਨੁਸਾਰ ਮੁੱਖ ਮੰਤਰੀ ਵਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਦਾ ਸਮਾਂ ਮੰਗਿਆ ਗਿਆ ਹੈ ਤੇ ਚਰਚਾ ਇਹ ਹੈ ਕਿ ਮੁੱਖ ਮੰਤਰੀ ਵਲੋਂ 18 ਨੁਕਾਤੀ ਪ੍ਰੋਗਰਾਮ 'ਤੇ ਕੀਤੇ ਜਾ ਰਹੇ ਅਮਲ ਤੋਂ ਇਲਾਵਾ ਕੁਝ ਪਾਰਟੀ ਵਿਧਾਇਕਾਂ ਵਿਰੁੱਧ ਕੀਤੀ ਗਈ ਚਰਚਿਤ ਕਾਰਵਾਈ ਸਬੰਧੀ ਤੱਥ ਵੀ ਉਨ੍ਹਾਂ ਸਾਹਮਣੇ ਪੇਸ਼ ਕਰਨਗੇ ਕਿ ਸਰਕਾਰੀ ਮਸ਼ੀਨਰੀ ਵਲੋਂ ਉਨ੍ਹਾਂ ਵਿਰੁੱਧ ਉਕਤ ਕਾਰਵਾਈ ਕਿਨ੍ਹਾਂ ਕਾਰਨਾਂ ਕਰਕੇ ਕੀਤੀ ਗਈ | ਇਹ ਵੀ ਪਤਾ ਲੱਗਾ ਹੈ ਕਿ ਸਰਕਾਰ ਵਲੋਂ ਅਜਿਹੇ ਵਿਧਾਇਕਾਂ ਸਬੰਧੀ ਜੋ ਕਰਵਾਈ ਕੀਤੀ ਗਈ ਹੈ ਉਨ੍ਹਾਂ ਸਬੰਧੀ ਤੱਥਾਂ 'ਤੇ ਆਧਾਰਿਤ ਰਿਪੋਰਟ ਬਣਾ ਕੇ ਪਾਰਟੀ ਹਾਈਕਮਾਂਡ ਨੂੰ ਭੇਜੀ ਜਾ ਰਹੀ ਹੈ | ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕੱਲ੍ਹ ਜਲੰਧਰ ਵਿਖੇ ਕੁਝ ਪ੍ਰੋਗਰਾਮ ਰੱਖੇ ਹੋਏ ਹਨ ਤੇ ਪਾਰਟੀ ਸੂਤਰਾਂ ਅਨੁਸਾਰ ਪਰਸੋਂ ਉਹ ਪ੍ਰਦੇਸ਼ ਕਾਂਗਰਸ ਦੇ ਦਫ਼ਤਰ ਵਿਖੇ ਹਾਜ਼ਰ ਹੋਣਗੇ |

ਬੈਂਕ ਡੁੱਬਣ 'ਤੇ ਖਾਤਾਧਾਰਕਾਂ ਨੂੰ 90 ਦਿਨਾਂ 'ਚ ਮਿਲੇਗੀ 5 ਲੱਖ ਤੱਕ ਦੀ ਰਕਮ

ਨਵੀਂ ਦਿੱਲੀ, 28 ਜੁਲਾਈ (ਏਜੰਸੀ)-ਕੇਂਦਰੀ ਕੈਬਨਿਟ ਨੇ ਬੁੱਧਵਾਰ ਨੂੰ ਬੈਂਕਾਂ 'ਚ ਪੈਸਾ ਜਮ੍ਹਾਂ ਕਰਨ ਵਾਲਿਆਂ ਨੂੰ ਬੈਂਕਾਂ ਦੇ ਡੁੱਬ ਜਾਣ ਦੀ ਸੂਰਤ 'ਚ ਸਮੇਂ ਸਿਰ ਵਿੱਤੀ ਮਦਦ ਦੇਣ ਲਈ 90 ਦਿਨਾਂ ਦੇ ਅੰਦਰ- ਅੰਦਰ ਖਾਤਾਧਾਰਕਾਂ ਨੂੰ 5 ਲੱਖ ਰੁਪਏ ਤੱਕ ਦੇ ਫੰਡ ਮੁਹੱਈਆ ਕਰਵਾਉਣ ਲਈ ਡਿਪਾਜ਼ਿਟ ਇੰਸ਼ੋਰੈਂਸ ਐਂਡ ਕਰੈਡਿਟ ਗਾਰੰਟੀ ਕਾਰਪੋਰੇਸ਼ਨ (ਡੀ. ਆਈ. ਸੀ. ਜੀ. ਸੀ.) ਐਕਟ 'ਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ | ਹੁਣ ਤੱਕ ਬੈਂਕ ਗਾਹਕਾਂ ਦੀ ਬੈਂਕਾਂ 'ਚ ਉਨ੍ਹਾਂ ਦੀ ਜਮ੍ਹਾਂ ਰਕਮ 'ਚੋਂ ਕੇਵਲ 1 ਲੱਖ ਰੁਪਏ ਤੱਕ ਦੀ ਰਕਮ ਸੁਰੱਖਿਅਤ ਹੁੰਦੀ ਸੀ, ਜੋ ਹੁਣ ਵਧ ਕੇ 5 ਲੱਖ ਰੁਪਏ ਹੋ ਜਾਵੇਗੀ | ਭਾਵੇਂ ਸਰਕਾਰ ਪਿਛਲੇ ਸਾਲ ਪੰਜਾਬ ਤੇ ਮਹਾਰਾਸ਼ਟਰ ਸਹਿਕਾਰੀ (ਪੀ. ਐਮ. ਸੀ.) ਬੈਂਕ ਵਰਗੇ ਬਿਮਾਰ ਰਿਣਦਾਤਾਵਾਂ (ਬੈਂਕਾਂ) ਦੇ ਖਾਤਾਧਾਰਕਾਂ ਦੇ ਬੀਮਾ ਕਵਰ ਨੂੰ ਵਧਾ ਕੇ 5 ਲੱਖ ਰੁਪਏ ਤੱਕ ਕਰਨ ਦਾ ਐਲਾਨ ਕਰ ਚੁੱਕੀ ਸੀ | ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਪੇਸ਼ ਕਰਨ ਦੌਰਾਨ ਡੀ.ਆਈ.ਸੀ.ਜੀ.ਸੀ. ਐਕਟ, 1961'ਚ ਸੋਧ ਕਰਨ ਦਾ ਐਲਾਨ ਕਰ ਚੁੱਕੀ ਹੈ | ਹੁਣ ਕੇਂਦਰੀ ਮੰਤਰੀ-ਮੰਡਲ ਵਲੋਂ ਇਸ ਸੋਧ ਬਿੱਲ ਨੂੰ ਪ੍ਰਵਾਨਗੀ ਮਿਲਣ ਬਾਅਦ ਇਸ ਨੂੰ ਚੱਲ ਰਹੇ ਮੌਨਸੂਨ ਇਜਲਾਸ ਦੌਰਾਨ ਪੇਸ਼ ਕੀਤੇ ਜਾਣ ਦੀ ਉਮੀਦ ਹੈ | ਇਕ ਵਾਰ ਇਸ ਬਿੱਲ ਦੇ ਕਾਨੂੰਨ ਬਣਨ ਬਾਅਦ ਉਨ੍ਹਾਂ ਹਜ਼ਾਰਾਂ ਲੋਕਾਂ ਨੂੰ ਸੁੱਖ ਦਾ ਸਾਹ ਆਵੇਗਾ ਜਿਨ੍ਹਾਂ ਦੀ ਪੀ.ਐਮ.ਸੀ. ਬੈਂਕ ਤੇ ਉਸ ਜਿਹੇ ਹੋਰ ਬੈਂਕਾਂ 'ਚ ਜਮ੍ਹਾਂ ਕੀਤੀ ਰਕਮ ਫਸੀ ਹੋਈ ਹੈ |

ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਸਾਰੇ ਬਿਜਲੀ ਸਮਝੌਤੇ ਰੱਦ ਕਰਨ ਲਈ ਕਿਹਾ

ਚੰਡੀਗੜ੍ਹ, 28 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਨੂੰ ਉਨ੍ਹਾਂ ਨਿੱਜੀ ਕੰਪਨੀਆਂ ਨਾਲ ਕੀਤੇ ਸਾਰੇ ਬਿਜਲੀ ਖ਼ਰੀਦ ਸਮਝੌਤੇ (ਪੀ.ਪੀ. ਏਜ਼) ਰੱਦ ਕਰਨ ਜਾਂ ਮੁੜ ਘੋਖਣ ਲਈ ਕਿਹਾ ਹੈ, ਜੋ ਝੋਨੇ ਦੀ ਬਿਜਾਈ ਤੇ ਗਰਮੀ ਦੇ ਸੀਜ਼ਨ 'ਚ ਬਿਜਲੀ ਦੀ ਸਿਖਰਲੀ ਮੰਗ ਨੂੰ ਪੂਰਾ ਕਰਨ ਲਈ ਤਸੱਲੀਬਖ਼ਸ਼ ਸਪਲਾਈ ਦੇਣ ਲਈ ਕੀਤੇ ਸਮਝੌਤਿਆਂ 'ਤੇ ਖਰੀਆਂ ਨਹੀਂ ਉੱਤਰੀਆਂ | ਤਲਵੰਡੀ ਸਾਬੋ ਪਾਵਰ ਲਿਮਟਿਡ ਮਾਨਸਾ, ਜੋ ਸੂਬੇ 'ਚ ਸਭ ਤੋਂ ਵੱਡੇ ਨਿੱਜੀ ਥਰਮਲ ਪਲਾਂਟਾਂ 'ਚੋਂ ਇਕ ਹੈ, ਦੀ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਵੱਡੀ ਅਸਫਲਤਾ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਇਸ ਦੇ ਪੀ.ਪੀ.ਏ. ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ | ਉਨ੍ਹਾਂ ਪੀ.ਐਸ.ਪੀ.ਸੀ.ਐਲ. ਨੂੰ ਇਹ ਵੀ ਆਖਿਆ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਵੱਖ-ਵੱਖ ਆਜ਼ਾਦਾਨਾ ਬਿਜਲੀ ਨਿਰਮਾਤਾਵਾਂ (ਆਈ.ਪੀ. ਪੀਜ਼), ਜੋ ਮੁਢਲੇ ਤੌਰ 'ਤੇ ਸੂਬੇ ਦੀ ਖਾਸ ਕਰਕੇ ਝੋਨੇ ਦੀ ਬਿਜਾਈ ਤੇ ਗਰਮੀ ਦੇ ਮੌਸਮ ਦੌਰਾਨ ਪੈਦਾ ਹੁੰਦੀ ਮੰਗ ਨੂੰ ਪੂਰਾ ਕਰਨ ਲਈ ਸਥਾਪਿਤ ਕੀਤੇ ਗਏ ਸਨ, ਨਾਲ ਸਹੀਬੱਧ ਕੀਤੇ ਸਾਰੇ ਬਿਜਲੀ ਖ਼ਰੀਦ ਸਮਝੌਤਿਆਂ ਦਾ ਨਿਰੀਖਣ ਕੀਤਾ ਜਾਵੇ | ਉਨ੍ਹਾਂ ਪੀ.ਐਸ.ਪੀ.ਸੀ.ਐਲ. ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਇਕਪਾਸੜ ਪੀ.ਪੀ. ਏਜ਼ ਰੱਦ ਕਰਨ/ਮੁੜ ਘੋਖੇ ਜਾਣ, ਜਿਨ੍ਹਾਂ ਦਾ ਸੂਬੇ ਨੂੰ ਕੋਈ ਫ਼ਾਇਦਾ ਨਹੀਂ | ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਸਾਰੇ ਤਿੰਨੇ ਯੂਨਿਟ ਬਿਜਲੀ ਦੀ ਮੰਗ ਦੇ ਸਿਖਰ ਦੌਰਾਨ ਕੁਝ ਦਿਨਾਂ ਲਈ ਬਿਜਲੀ ਪੈਦਾ ਕਰਨ ਵਿਚ ਨਾਕਾਮ ਰਹੇ | ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਇਕ ਯੂਨਿਟ ਮਾਰਚ 2021 ਤੋਂ ਨਹੀਂ ਚੱਲ ਸਕਿਆ ਤੇ ਦੋ ਯੂਨਿਟ ਪਿਛਲੇ ਇਕ ਮਹੀਨੇ ਤੋਂ ਬਿਜਲੀ ਪੈਦਾ ਕਰਨ ਤੋਂ ਅਸਮਰੱਥ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਵੇਲੇ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਸਿਰਫ਼ ਇਕ ਯੂਨਿਟ ਚੱਲ ਰਿਹਾ ਹੈ ਤੇ ਇਨ੍ਹਾਂ ਕਾਰਨਾਂ ਨਾਲ ਰਾਜ ਵਿਚ ਬਿਜਲੀ ਦੀ ਭਾਰੀ ਘਾਟ ਆਈ ਹੈ | ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀਆਂ ਫ਼ਸਲਾਂ ਦੀ ਰਾਖੀ ਲਈ ਸੂਬੇ ਨੂੰ ਕੇਂਦਰੀ ਸੈਕਟਰ ਦੇ ਬਿਜਲੀ ਪੈਦਾ ਕਰਨ ਵਾਲੇ ਸਟੇਸ਼ਨਾਂ ਤੋਂ ਬਿਜਲੀ ਦੀ ਪੂਰੀ ਵਰਤੋਂ ਲਈ ਮਜਬੂਰ ਹੋਣਾ ਪਿਆ |

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 117 ਹਲਕਿਆਂ 'ਚ ਆਪਣੇ ਉਮੀਦਵਾਰ ਉਤਾਰੇਗਾ-ਢੀਂਡਸਾ

ਐੱਸ. ਏ. ਐੱਸ. ਨਗਰ, 28 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ 'ਤੇ ਇਕੱਲਿਆਂ ਹੀ ਲੜੇਗੀ | ਇਸ ਸਬੰਧੀ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਰਹਿ ਰਹੇ ਸਿਰਫ਼ 20 ਸਿੱਖ ਪਰਿਵਾਰ

• ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਨਿਸ਼ਾਨੀਆਂ ਦੀ ਸੇਵਾ ਸੰਭਾਲ ਕਾਰਨ ਨਹੀਂ ਛੱਡ ਰਹੇ ਦੇਸ਼ • ਅਫ਼ਗਾਨ ਸਰਕਾਰ ਤੋਂ ਸੁਰੱਖਿਆ ਦੀ ਮੰਗ — ਸੁਰਿੰਦਰ ਕੋਛੜ — ਅੰਮਿ੍ਤਸਰ, 28 ਜੁਲਾਈ-ਅਫ਼ਗਾਨਿਸਤਾਨ 'ਚ ਪਿਛਲੇ ਲੰਬੇ ਸਮੇਂ ਤੋਂ ਜਾਰੀ ਹਿੰਸਕ ਘਟਨਾਵਾਂ ਦੇ ...

ਪੂਰੀ ਖ਼ਬਰ »

ਅਫ਼ਗਾਨ ਫ਼ੌਜ ਨੇ ਤਾਲਿਬਾਨ ਦਾ ਡਿਪਟੀ ਚੀਫ਼ ਮਾਰ ਮੁਕਾਇਆ

ਅੰਮਿ੍ਤਸਰ, 28 ਜੁਲਾਈ (ਸੁਰਿੰਦਰ ਕੋਛੜ)-ਅਫ਼ਗ਼ਾਨਿਸਤਾਨ 'ਚ ਤਾਲਿਬਾਨ ਅੱਤਵਾਦੀਆਂ ਅਤੇ ਅਫ਼ਗ਼ਾਨ ਫ਼ੌਜ ਵਿਚਾਲੇ ਚੱਲ ਰਹੀ ਲੜਾਈ 'ਚ ਪਿਛਲੇ 24 ਘੰਟਿਆਂ ਦੌਰਾਨ ਫ਼ੌਜ ਨੇ ਪਕਤਿਆ ਸੂਬੇ 'ਚ ਤਾਲਿਬਾਨ ਦੇ ਡਿਪਟੀ ਚੀਫ਼ ਅਬਦੁੱਲ ਹੱਕ ਉਮਰੀ ਨੂੰ ਮਾਰ ਦਿੱਤਾ ਹੈ | ਅਬਦੁੱਲ ...

ਪੂਰੀ ਖ਼ਬਰ »

ਪੰਜਵੇਂ ਦਿਨ ਬਾਰਿਸ਼ 'ਚ ਵੀ ਚੱਲਦੀ ਰਹੀ ਕਿਸਾਨ ਸੰਸਦ

ਨਵੀਂ ਦਿੱਲੀ, 28 ਜੁਲਾਈ (ਉਪਮਾ ਡਾਗਾ ਪਾਰਥ)-ਜੰਤਰ-ਮੰਤਰ ਵਿਖੇ ਕਿਸਾਨ ਸੰਸਦ ਭਾਰੀਂ ਮੀਂਹ ਦੇ ਬਾਵਜੂਦ ਪੰਜਵੇਂ ਦਿਨ ਵੀ ਜਾਰੀ ਰਹੀ | ਕਿਸਾਨਾਂ ਵਲੋਂ ਬੁੱਧਵਾਰ ਨੂੰ ਕੰਟਰੈਕਟ ਫਾਰਮਿੰਗ ਕਾਨੂੰਨ 'ਤੇ ਬਹਿਸ ਕੀਤੀ ਗਈ | ਕਿਸਾਨ ਸਾਂਸਦਾਂ ਨੇ ਇਸ ਕਾਨੂੰਨ ਨੂੰ ਕਿਸਾਨ ...

ਪੂਰੀ ਖ਼ਬਰ »

ਸੂਬੇ 'ਚ ਲਗਾਤਾਰ ਦੂਜੇ ਦਿਨ ਕੋਰੋਨਾ ਕਾਰਨ ਕੋਈ ਮੌਤ ਨਹੀਂ

ਚੰਡੀਗੜ੍ਹ, 28 ਜੁਲਾਈ (ਅਜੀਤ ਬਿਊਰੋ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਅੱਜ ਲਗਾਤਾਰ ਦੂਜੇ ਦਿਨ ਕੋਰੋਨਾ ਕਾਰਨ ਕੋਈ ਹੋਰ ਮੌਤ ਨਹੀਂ ਹੋਈ | ਉੱਥੇ 84 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 65 ਨਵੇਂ ਮਾਮਲੇ ਸਾਹਮਣੇ ਆਏ ਹਨ | ...

ਪੂਰੀ ਖ਼ਬਰ »

ਭਗਵੰਤ ਮਾਨ ਨੇ ਫਿਰ ਪੇਸ਼ ਕੀਤਾ ਕੰਮ ਰੋਕੂ ਮਤਾ

ਨਵੀਂ ਦਿੱਲੀ/ਚੰਡੀਗੜ੍ਹ, 28 ਜੁਲਾਈ (ਅਜੀਤ ਬਿਊਰੋ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅੰਗਰੇਜ਼ੀ ਹਕੂਮਤ ਦੀ 'ਫੁੱਟ ਪਾਓ ਤੇ ਰਾਜ ਕਰੋ' ਨੀਤੀ ਤੋਂ ਚਾਰ ਕਦਮ ਅੱਗੇ ਵਧਦੀ ਹੋਈ ਲੜਾਓ ਤੇ ਰਾਜ ਕਰੋ' ਦੀ ਨਫ਼ਰਤ ਭਰੀ ਨੀਤੀ 'ਤੇ ਉੱਤਰ ਆਈ ਹੈ | ਇਸ ...

ਪੂਰੀ ਖ਼ਬਰ »

ਪੰਜਾਬ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਲਿਜਾ ਰਹੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ-18 ਮੌਤਾਂ

ਬਾਰਾਬਾਂਕੀ, 28 ਜੁਲਾਈ (ਏਜੰਸੀ)-ਉੱਤਰ ਪ੍ਰਦੇਸ਼ ਦੇ ਲਖਨਊ-ਅਯੱੁਧਿਆ ਹਾਈਵੇਅ 'ਤੇ ਕੋਤਵਾਲੀ ਰਾਮਸਨੇਹੀਘਾਟ ਇਲਾਕੇ 'ਚ ਮੰਗਲਵਾਰ ਦੇਰ ਰਾਤ ਭਾਰੀ ਬਾਰਿਸ਼ ਦੌਰਾਨ ਇਕ ਟਰੱਕ ਦੇ ਡਬਲ-ਡੈੱਕਰ ਬੱਸ ਨੂੰ ਟੱਕਰ ਮਾਰਨ 'ਤੇ 18 ਲੋਕਾਂ ਦੀ ਮੌਤ ਹੋ ਗਈ ਤੇ 25 ਹੋਰ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX