ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਅੱਜ ਕਰਿਅੱਪਾ ਪਰੇਡ ਮੈਦਾਨ 'ਚ 'ਐਨ.ਸੀ.ਸੀ. ਪੀ.ਐੱਮ' ਰੈਲੀ ਨੂੰ ਕਰਨਗੇ ਸੰਬੋਧਨ
. . .  52 minutes ago
ਨਵੀਂ ਦਿੱਲੀ, 28 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ 'ਚ ਸਲਾਨਾ ਐਨ.ਸੀ.ਸੀ. ਪ੍ਰਧਾਨ ਮੰਤਰੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਪ੍ਰਧਾਨ ਮੰਤਰੀ ਰਾਜ ਦੇ ਲੋਕ ਦੇਵਤਾ...
ਯੇਰੂਸ਼ਲਮ ਦੇ ਧਾਰਮਿਕ ਸਥਾਨ 'ਤੇ ਗੋਲੀਬਾਰੀ, 7 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 28 ਜਨਵਰੀ-ਯੇਰੂਸ਼ਲਮ ਦੇ ਬਾਹਰਵਾਰ ਇਕ ਪੂਜਾ ਵਾਲੀ ਸਥਾਨ 'ਤੇ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਗੋਲੀਬਾਰੀ 'ਚ ਮਰਨ ਵਾਲਿਆਂ ਦੀ ਗਿਣਤੀ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਨਿਊਜ਼ੀਲੈਂਡ ਨੇ ਭਾਰਤ ਨੂੰ 21 ਦੌੜਾਂ ਨਾਲ ਹਰਾਇਆ
. . .  1 day ago
ਅੰਮ੍ਰਿਤਸਰ 'ਚ ਪ੍ਰੇਮੀ ਨੇ ਚਲਾਈ ਆਪਣੀ ਪ੍ਰੇਮਿਕਾ 'ਤੇ ਗੋਲੀ , ਦੋਸ਼ੀ ਫ਼ਰਾਰ
. . .  1 day ago
ਮੁੰਬਈ : ਐੱਸ.ਸੀ.ਓ.ਫਿਲਮ ਫੈਸਟੀਵਲ ਦਾ ਅਨੁਰਾਗ ਠਾਕੁਰ ਅਤੇ ਮੀਨਾਕਸ਼ੀ ਲੇਖੀ ਨੇ ਕੀਤਾ ਉਦਘਾਟਨ
. . .  1 day ago
ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਮੌਤ
. . .  1 day ago
ਕਰਨਾਲ, 27 ਜਨਵਰੀ (ਗੁਰਮੀਤ ਸਿੰਘ ਸੱਗੂ)-ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਅਚਾਨਕ ਮੌਤ ਹੋ ਜਾਣ ਕਾਰਨ ਗਊ ਪ੍ਰੇਮੀਆਂ ਨੂੰ ਭਾਰੀ ਨਮੋਸ਼ੀ ਹੋਈ। ਦੱਸਿਆ ਜਾ ਰਿਹਾ ਕਿ ਫੂਸਗੜ੍ਹ ਮਾਰਗ ਸਥਿਤ ਬਾਬਾ ਬੰਸੀ ਵਾਲਾ ਗਊਸ਼ਾਲਾ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਗਾਵਾਂ...
ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਤੇ ਖੁੱਲ੍ਹ ਕੇ ਬੋਲੇ ਪਵਨ ਟੀਨੂੰ -ਕਿਹਾ, 'ਆਪ' ਤੇ ਭਾਜਪਾ 'ਚ ਜਾਣ ਦਾ ਸਵਾਲ ਹੀ ਨਹੀਂ
. . .  1 day ago
ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕਮੀ ਨਿਰਾਸ਼ਾਜਨਕ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਮੁੱਦੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਜੰਮੂ-ਕਸ਼ਮੀਰ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਵੇਰਵਿਆਂ ਵਿਚ ਕਮੀ ਘੱਟ ਤੋਂ ਘੱਟ ਕਹਿਣ ਲਈ ਨਿਰਾਸ਼ਾਜਨਕ ਹੈ। ਭਾਰਤ...
ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਆਏ ਦੋ ਨੌਜਵਾਨ ਜਾਅਲੀ ਕਰੰਸੀ ਸਣੇ ਗਿ੍ਫ਼ਤਾਰ
. . .  1 day ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਨੇ ਜਾਲੀ ਭਾਰਤੀ ਕਰੰਸੀ ਸਣੇ ਗਿ੍ਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਵਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਮਾਮਲਾ ਯਾਤਰੀਆਂ ਨੂੰ ਛੱਡਣ ਦਾ: ਡੀ.ਜੀ.ਸੀ.ਏ. ਨੇ gofirst ਏਅਰਲਾਈਨਜ਼ ’ਤੇ ਲਗਾਇਆ ਵੱਡਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 27 ਜਨਵਰੀ- ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀ.ਜੀ.ਸੀ.ਏ. ਨੇ 55 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੱਡ ਕੇ gofirst ਏਅਰਲਾਈਨਜ਼ ਦੀ ਉਡਾਣ ਲਈ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਡੀ.ਜੀ.ਸੀ.ਏ. ਨੇ ਕੰਪਨੀ ’ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਏਵੀਏਸ਼ਨ ਰੈਗੂਲੇਟਰ ਡੀ.ਜੀ.ਸੀ.ਏ. ਨੇ...
ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਰਤੀ ਮਹਿਲਾ ਟੀਮ ਅੰਡਰ-19 ਟੀ-20 ਵਿਸ਼ਵ ਕੱਪ ਦੇ ਫ਼ਾਈਨਲ ’ਚ ਪਹੁੰਚ ਗਈ ਹੈ। ਮਹਿਲਾ ਅੰਡਰ-19 ਟੀਮ ਸੈਮੀਫ਼ਾਈਨਲ ’ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਫ਼ਾਈਨਲ ’ਚ...
ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 ਲਾਗੂ
. . .  1 day ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ਦੀ ਸਕ੍ਰੀਨਿੰਗ ਲਈ NS”9-KS” ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 (ਵੱਡੇ ਇਕੱਠਾਂ ’ਤੇ ਪਾਬੰਦੀ) ਲਾਗੂ ਕਰ ਦਿੱਤੀ। ਆਰਟਸ ਫੈਕਲਟੀ ਦੇ ਬਾਹਰ ਵੀ...
ਪਤੰਗ ਉਡਾਉਂਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ ਬੱਚੇ ਦੀ ਮੌਤ
. . .  1 day ago
ਮੋਗਾ, 27 ਜਨਵਰੀ- ਮੋਗਾ ਦੇ ਮੁਹੱਲਾ ਬੇਦੀ ਨਗਰ ’ਚ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਸਮੇਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਏ 11 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
. . .  1 day ago
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਿਆ ਹੁਣ ਮੁਹੱਲਾ ਕਲੀਨਿਕ, ਕਾਂਗਰਸ ਨੇ ਚੁੱਕੇ ਸਵਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ)- ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਵਿਚ ਕਰੀਬ ਇਕ ਦਹਾਕਾ ਪਹਿਲਾਂ ਸਥਾਪਿਤ ਹੋਏ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਜੋ ਇਸ ਵੇਲੇ ਚਾਲੂ ਹੈ, ਸ਼ੁੱਕਰਵਾਰ ਨੂੰ ਮੁਹੱਲਾ ਕਲੀਨਿਕ ਵਿਚ ਤਬਦੀਲ ਹੋ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸੰਚਾਲਿਤ ਸਿਹਤ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . .  1 day ago
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . .  1 day ago
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
ਭਾਜਪਾ ਦੀ ਕੇਂਦਰ ਚੋਣ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ...
ਸਟਾਰ ਇੰਪੈਕਟ ਦਾ ਜਨਰਲ ਮੈਨੇਜਰ ਬਣ ਡੀਲਰਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ
. . .  1 day ago
ਸੰਦੌੜ, 27 ਜਨਵਰੀ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਦੇ ਲੁਧਿਆਣਾ ਰੋਡ ’ਤੇ ਸਥਿਤ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਮੁਹੰਮਦ ਯੂਨਸ ਵਲੋਂ ਥਾਣਾ ਸਿਟੀ - 1 ’ਚ ਇਕ ਦਰਖ਼ਾਸਤ ਦੇ ਕੇ ਸ਼ਿਕਾਇਤ ਕੀਤੀ ਗਈ ਕਿ ਵਿਨੈ ਕੁਮਾਰ ਮਿਸ਼ਰਾ ਵਾਸੀ ਬਿਹਾਰ ਆਪਣੇ ਸਾਥੀਆਂ ਮੁਰਲੀਧਰ ਮਿਸ਼ਰਾ, ਅਜੈ ਕੁਮਾਰ, ਸ਼ਿਵਚੰਦਰਾ ਸਿੰਘ,...
ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਸਮਝੌਤੇ 'ਤੇ ਹਸਤਾਖਰ
. . .  1 day ago
ਨਵੀਂ ਦਿੱਲੀ, 27 ਜਨਵਰੀ-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਨੁਸਾਰ ਦੱਖਣੀ ਅਫ਼ਰੀਕਾ ਅਤੇ ਭਾਰਤ ਨੇ ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਹਨ। ਸਮਝੌਤੇ ਦੇ ਤਹਿਤ ਫਰਵਰੀ 2023 ਵਿਚ ਦੱਖਣੀ ਅਫਰੀਕਾ ਤੋਂ ਭਾਰਤ ਲਈ...
ਜਨਤਕ ਇਕੱਠ ਵਿਚ ਆਪ ਵਿਧਾਇਕ ਹੋਇਆ ਆਪੇ ਤੋਂ ਬਾਹਰ
. . .  1 day ago
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ/ਸੁਰੇਸ਼ ਗੋਗੀ)- ਇੱਥੇ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਲਾਭ ਸਿੰਘ ਉੱਗੋਕੇ ਆਪੇ ਤੋਂ ਬਾਹਰ ਹੋ ਗਏ। ਇੱਥੇ ਹੋਏ ਜਨਤਕ ਇਕੱਠ ਵਿਚ ਉਨ੍ਹਾਂ ਉਦੋਂ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ ਜਦੋਂ ਸ਼ਹਿਣਾ ਪਿੰਡ ਵਾਸੀ...
ਫ਼ਿਲਮਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਨਾਲ ਵਾਤਾਵਰਨ ’ਤੇ ਅਸਰ ਪੈਂਦਾ ਹੈ-ਅਨੁਰਾਗ ਠਾਕੁਰ
. . .  1 day ago
ਮਹਾਰਾਸ਼ਟਰ, 27 ਜਨਵਰੀ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀਆਂ ਫ਼ਿਲਮਾਂ ਅੱਜ ਦੁਨੀਆ ਵਿਚ ਆਪਣਾ ਨਾਮ ਕਮਾ ਰਹੀਆਂ ਹਨ। ਫ਼ਿਰ ਇਸ ਕਿਸਮ ਦੀਆਂ ਗੱਲਾਂ ਦਾ ਵਾਤਾਵਰਨ ’ਤੇ ਅਸਰ ਪੈਂਦਾ ਹੈ। ਵਾਤਾਵਰਣ ਨੂੰ ਖ਼ਰਾਬ ਕਰਨ ਲਈ ਕਈ ਵਾਰ ਲੋਕ ਪੂਰੀ ਜਾਣਕਾਰੀ ਤੋਂ ਬਿਨਾਂ ਟਿੱਪਣੀ ਕਰਦੇ ਹਨ ਤਾਂ ਇਸ ਨਾਲ...
ਹਿੰਦ ਪਾਕਿ ਸੀਮਾ ਨੇੜਿਓਂ ਕਰੀਬ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਫਿਰੋਜ਼ਪੁਰ, 27 ਜਨਵਰੀ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਪੈਂਦੇ ਪਿੰਡ ਟੇਡੀ ਵਾਲਾ ਤੋਂ ਬੀ. ਐੱਸ. ਐਫ਼ ਦੇ ਜਵਾਨਾਂ ਵਲੋ ਕਰੀਬ 15 ਕਰੋੜ ਦੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਪੀਲੀ ਟੇਪ ਵਿਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553

ਪਹਿਲਾ ਸਫ਼ਾ

ਅਕਾਲੀ ਦਲ ਤੇ ਬਸਪਾ ਦਾ ਗੱਠਜੋੜ 2022 ਦੀਆਂ ਚੋਣਾਂ ਮਿਲ ਕੇ ਲੜਨ ਦਾ ਐਲਾਨ

• 20 ਸੀਟਾਂ 'ਤੇ ਚੋਣ ਲੜੇਗੀ ਬਸਪਾ • ਸੁਖਬੀਰ ਤੇ ਸਤੀਸ਼ ਮਿਸ਼ਰਾ ਨੇ ਗੱਠਜੋੜ ਨੂੰ ਦੱਸਿਆ ਇਤਿਹਾਸਕ ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 12 ਜੂਨ -25 ਸਾਲ ਬਾਅਦ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਹਾਥੀ 'ਤੇ ਸਵਾਰ ਹੋ ਗਿਆ | ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਇਕ ਧਰਮ ਨਿਰਪੱਖ ਤੇ ਸੰਘੀ ਕ੍ਰਾਂਤੀ ਦੀ ਸ਼ੁਰੂਆਤ-ਬਾਦਲ

ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਨੂੰ ਸੂਬੇ ਤੇ ਦੇਸ਼ 'ਚ ਇਕ ਧਰਮ ਨਿਰਪੱਖ ਤੇ ਸੰਘੀ ਕ੍ਰਾਂਤੀ ਦੀ ਸ਼ੁਰੂਆਤ ਕਰਾਰ ਦਿੱਤਾ, ਜੋ ਸਮਾਜਿਕ-ਆਰਥਿਕ ਤੇ ਸਿਆਸਤ 'ਚ ਤਬਦੀਲੀ ਲਿਆ ਦੇਵੇਗਾ | ਇਸ ਸਦਕਾ ਗ਼ਰੀਬਾਂ, ਦੱਬੇ ਕੁਚਲਿਆਂ ਤੇ ਘੱਟ ਗਿਣਤੀਆਂ ਲਈ ਇਨਸਾਫ਼ ਤੇ ਬਰਾਬਰੀ ਦੀ ਸ਼ੁਰੂਆਤ ਹੋਵੇਗੀ ਤੇ ਵਿਕਾਸ ਨੂੰ ਹੁਲਾਰਾ ਮਿਲੇਗਾ | ਜਾਰੀ ਇਕ ਬਿਆਨ 'ਚ ਉਨ੍ਹਾਂ ਕਿਹਾ ਕਿ ਗੱਠਜੋੜ ਗੁਰੂ ਨਾਨਕ ਦੇਵ ਜੀ, ਗੁਰੂ ਰਵਿਦਾਸ ਜੀ ਤੇ ਭਗਵਾਨ ਵਾਲਮੀਕਿ ਤੇ ਹੋਰ ਸੰਤਾਂ ਮਹਾਂਪੁਰਖਾਂ ਦੀ ਸਾਂਝੀਵਾਲਤਾ ਵਾਲੀ ਸੋਚ ਪ੍ਰਤੀ ਸੱਚੀ ਸ਼ਰਧਾਂਜਲੀ ਹੈ ਤੇ ਇਹ ਉਨ੍ਹਾਂ ਦੇ ਲੰਬੇ ਸਿਆਸੀ ਜੀਵਨ ਦਾ ਸਭ ਤੋਂ ਖ਼ੁਸ਼ੀਆਂ ਭਰਿਆ ਦਿਨ ਹੈ | ਇਸ ਮੌਕੇ ਬਾਦਲ ਨੇ ਬਸਪਾ ਮੁਖੀ ਕੁਮਾਰੀ ਮਾਇਆਵਤੀ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਪੰਜਾਬ ਤੋਂ ਚੋਣ ਲੜਨ ਦਾ ਸੱਦਾ ਦਿੱਤਾ |

ਖ਼ਬਰ ਸ਼ੇਅਰ ਕਰੋ

 

ਸੋਪੋਰ 'ਚ ਅੱਤਵਾਦੀ ਹਮਲਾ-2 ਪੁਲਿਸ ਜਵਾਨ ਸ਼ਹੀਦ, ਦੋ ਨਾਗਰਿਕ ਹਲਾਕ

ਮਨਜੀਤ ਸਿੰਘ ਸ੍ਰੀਨਗਰ, 12 ਜੂਨ-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ ਦੇ ਸੋਪੋਰ ਕਸਬੇ 'ਚ ਅੱਤਵਾਦੀ ਹਮਲੇ 'ਚ 2 ਪੁਲਿਸ ਜਵਾਨ ਸ਼ਹੀਦ ਹੋ ਗਏ ਅਤੇ ਦੋ ਨਾਗਰਿਕ ਮਾਰੇ ਗਏ | ਹਮਲੇ 'ਚ ਦੋ ਪੁਲਿਸ ਕਰਮੀਆਂ ਸਮੇਤ ਚਾਰ ਲੋਕ ਜ਼ਖ਼ਮੀ ਵੀ ਹੋਏ ਹਨ, ਜੋ ਜ਼ੇਰੇ ਇਲਾਜ ਹਨ | ...

ਪੂਰੀ ਖ਼ਬਰ »

ਬਲੈਕ ਫੰਗਸ ਦੀ ਦਵਾਈ ਟੈਕਸ ਮੁਕਤ-ਕੋਰੋਨਾ ਵੈਕਸੀਨ 'ਤੇ 5 ਫ਼ੀਸਦੀ ਜੀ.ਐਸ.ਟੀ. ਬਰਕਰਾਰ

ਜੀ. ਐਸ. ਟੀ. ਕੌ ਾਸਲ ਦੀ ਮੀਟਿੰਗ ਨਵੀਂ ਦਿੱਲੀ, 12 ਜੂਨ (ਉਪਮਾ ਡਾਗਾ ਪਾਰਥ)-ਜੀ. ਐਸ. ਟੀ. ਕੌ ਾਸਲ ਦੀ 44ਵੀਂ ਬੈਠਕ 'ਚ ਬਲੈਕ ਫੰਗਸ ਦੀਆਂ ਦਵਾਈਆਂ 'ਤੇ ਟੈਕਸ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਦਕਿ ਕੋਰੋਨਾ ਵੈਕਸੀਨ 'ਤੇ 5 ਫ਼ੀਸਦੀ ਟੈਕਸ 'ਚ ਕੋਈ ਕਟੌਤੀ ਨਹੀਂ ਕੀਤੀ ਗਈ | ...

ਪੂਰੀ ਖ਼ਬਰ »

ਡੋਮੀਨਿਕਾ ਹਾਈਕੋਰਟ ਵਲੋਂ ਮੇਹੁਲ ਚੋਕਸੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ

ਨਵੀਂ ਦਿੱਲੀ, 12 ਜੂਨ (ਏਜੰਸੀ)-ਡੋਮੀਨਿਕਾ ਹਾਈਕੋਰਟ ਨੇ ਐਂਟੀਗੁਆ ਅਤੇ ਬਾਰਬੁਡਾ ਤੋਂ ਭੇਦਭਰੇ ਹਾਲਾਤ 'ਚ ਗ਼ਾਇਬ ਹੋਣ ਦੇ ਬਾਅਦ ਟਾਪੂ ਦੇਸ਼ 'ਚ ਗ਼ੈਰਕਾਨੂੰਨੀ ਢੰਗ ਨਾਲ ਦਾਖ਼ਲ ਹੋਣ ਦੇ ਮਾਮਲੇ 'ਚ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਜ਼ਮਾਨਤ ਦੇਣ ਤੋਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੇ ਜੀ-7 ਸੰਮੇਲਨ ਨੂੰ 'ਵਰਚੂਅਲੀ' ਕੀਤਾ ਸੰਬੋਧਨ

'ਇਕ ਧਰਤੀ ਇਕ ਸਿਹਤ' ਦਾ ਦਿੱਤਾ ਮੰਤਰ ਨਵੀਂ ਦਿੱਲੀ, 12 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-7 ਸੰਮੇਲਨ 'ਚ 'ਵਰਚੂਅਲ' ਹਿੱਸਾ ਲੈਂਦੇ ਹੋਏ ਆਪਣੇ ਸੰਬੋਧਨ ਦੌਰਾਨ ਵਿਸ਼ਵਵਿਆਪੀ ਤੌਰ 'ਤੇ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਪਰਿਵਾਰ ਦੇ 4 ਲੋਕਾਂ ਦਾ ਕਤਲ-ਨਾਬਾਲਗ ਹਿੰਦੂ ਲੜਕੀ ਅਗਵਾ

ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਘੱਟ-ਗਿਣਤੀਆਂ ਨੂੰ ਸੁਰੱਖਿਆ ਮੁਹੱਈਆ ਕਰਾਏ ਜਾਣ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਹਿੰਦੂ ਭਾਈਚਾਰੇ ਦੀਆਂ ਲੜਕੀਆਂ ਦੇ ਅਗਵਾ, ਧਰਮ ਪਰਿਵਰਤਨ ਅਤੇ ਜਬਰ ਜਨਾਹ ਦੇ ਮਾਮਲੇ ਲਗਾਤਾਰ ਜ਼ੋਰ ਫੜਦੇ ...

ਪੂਰੀ ਖ਼ਬਰ »

ਪਤਨੀ ਤੇ ਜਵਾਨ ਧੀ ਨੂੰ ਨਹਿਰ 'ਚ ਦਿੱਤਾ ਧੱਕਾ

ਚੱਬਾ, 12 ਜੂਨ (ਜੱਸਾ ਅਨਜਾਣ)- ਅੰਮਿ੍ਤਸਰ ਝਬਾਲ ਰੋਡ 'ਤੇ ਪੈਂਦੀ ਬਹੋੜੂ ਵਾਲੀ ਨਹਿਰ 'ਚ ਬੀਤੀ ਰਾਤ ਆਪਣੀ ਪਤਨੀ ਅਤੇ ਬੇਟੀ ਨੂੰ ਧੱਕਾ ਮਾਰ ਕੇ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਚਾਟੀਵਿੰਡ ਅਧੀਨ ਪੈਂਦੀ ਪੁਲਿਸ ਚੌਕੀ ...

ਪੂਰੀ ਖ਼ਬਰ »

'ਕੋਲਚੀਸੀਨ' ਦਵਾਈ ਦੇ ਕਲੀਨੀਕਲ ਪ੍ਰੀਖਣ ਨੂੰ ਮਨਜ਼ੂਰੀ

ਨਵੀਂ ਦਿੱਲੀ, 12 ਜੂਨ (ਏਜੰਸੀ)-ਡੀ. ਸੀ. ਜੀ. ਆਈ. ਨੇ ਸੀ. ਐਸ. ਆਈ. ਆਰ. ਤੇ ਲਕਸਾਏ ਲਾਈਫ਼ ਸਾਇੰਸਜ਼ ਪ੍ਰਾਈਵੇਟ ਲਿਮ. ਨੂੰ ਕੋਰੋਨਾ ਮਰੀਜ਼ਾਂ 'ਤੇ ਕੋਲਚੀਸੀਨ ਦਵਾਈ ਦੇ ਕਲੀਨਿਕਲ ਪ੍ਰੀਖਣ ਨੂੰ ਮਨਜ਼ੂਰੀ ਦੇ ਦਿੱਤੀ ਹੈ | ਸੀ.ਐਸ.ਆਈ.ਆਰ. ਦੇ ਡਾਇਰੈਕਟਰ ਜਨਰਲ ਦੇ ਸਲਾਹਕਾਰ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਦਿੱਲੀ ਪੁਲਿਸ ਦੇ ਦੋ ਥਾਣੇਦਾਰਾਂ ਨਾਲ ਕੁੱਟਮਾਰ

ਨਵੀਂ ਦਿੱਲੀ, 12 ਜੂਨ (ਏਜੰਸੀ)-ਸਿੰਘੂ ਬਾਰਡਰ 'ਤੇ ਲੋਕਾਂ ਦੇ ਇਕ ਗਰੁੱਪ ਵਲੋਂ ਦਿੱਲੀ ਪੁਲਿਸ ਦੇ ਦੋ ਥਾਣੇਦਾਰਾਂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਪੁਲਿਸ ਦੀ ਵਿਸ਼ੇਸ਼ ਸ਼ਾਖਾ 'ਚ ਥਾਣੇਦਾਰ ਵਜੋਂ ਤਾਇਨਾਤ ਦੋਵਾਂ ...

ਪੂਰੀ ਖ਼ਬਰ »

ਆਸਾਮ 'ਚ ਦੋ ਨਾਬਾਲਗ ਭੈਣਾਂ ਨਾਲ ਜਬਰ ਜਨਾਹ ਤੋਂ ਬਾਅਦ ਹੱਤਿਆ

ਕੋਕਰਾਝਾਰ (ਆਸਾਮ), 12 ਜੂਨ (ਏਜੰਸੀ)-ਆਸਾਮ ਦੇ ਕੋਕਰਾਝਾਰ ਜ਼ਿਲ੍ਹੇ ਦੇ ਇਕ ਪਿੰਡ 'ਚ ਦੋ ਨਾਬਾਲਗ ਸਕੀਆਂ ਭੈਣਾਂ ਦੀਆਂ ਦਰੱਖ਼ਤ ਨਾਲ ਲਟਕਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦਾਅਵਾ ਕੀਤਾ ਕਿ ਲੜਕੀਆਂ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ ...

ਪੂਰੀ ਖ਼ਬਰ »

ਭਾਰੀ ਤੂਫ਼ਾਨ ਤੇ ਮੀਂਹ ਕਾਰਨ ਜਾਨੀ ਤੇ ਮਾਲੀ ਨੁਕਸਾਨ-ਬੱਚੇ ਸਮੇਤ 2 ਮੌਤਾਂ

ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਕਮਲ ਕਾਹਲੋਂ ਬਟਾਲਾ, 12 ਜੂਨ-ਬੀਤੀ ਰਾਤ 11 ਵਜੇ ਦੇ ਕਰੀਬ ਆਏ ਭਾਰੀ ਤੂਫ਼ਾਨ ਅਤੇ ਮੀਂਹ ਕਾਰਨ ਲੋਕਾਂ ਦਾ ਜਾਨੀ ਅਤੇ ਭਾਰੀ ਮਾਲੀ ਨੁਕਸਾਨ ਹੋਣ ਦੀ ਦੁਖਦਾਈ ਖ਼ਬਰ ਹੈ | ਇਸ ਤੂਫ਼ਾਨ ਨੇ ਸਭ ਤੋਂ ਵੱਧ ਗੁਰਦਾਸਪੁਰ ਜ਼ਿਲ੍ਹੇ ...

ਪੂਰੀ ਖ਼ਬਰ »

ਕੋਰੋਨਾ ਮਾਮਲਿਆਂ 'ਚ ਗਿਰਾਵਟ ਜਾਰੀ-ਨਹੀਂ ਘਟ ਰਹੀਆਂ ਮੌਤਾਂ

• 71 ਦਿਨਾਂ ਬਾਅਦ ਸਭ ਤੋਂ ਘੱਟ 84,332 ਨਵੇਂ ਮਾਮਲੇ • 4000 ਤੋਂ ਵੱਧ ਮੌਤਾਂ ਨਵੀਂ ਦਿੱਲੀ, 12 ਜੂਨ (ਉਪਮਾ ਡਾਗਾ ਪਾਰਥ)-ਕੋਰੋਨਾ ਦੇ ਨਵੇਂ ਮਾਮਲਿਆਂ 'ਚ ਗਿਰਾਵਟ ਦੇ ਰੁਝਾਨ ਦੇ ਬਾਵਜੂਦ ਮੌਤਾਂ ਦੇ ਅੰਕੜਿਆਂ 'ਚ ਕਮੀ ਨਜ਼ਰ ਨਹੀਂ ਆ ਰਹੀ | ਕੋਰੋਨਾ ਕਾਰਨ ਮਾਰੇ ਗਏ ਲੋਕਾਂ ਦੀ ...

ਪੂਰੀ ਖ਼ਬਰ »

ਆਈ.ਐਮ.ਏ. ਵਲੋਂ ਦੇਸ਼ ਭਰ 'ਚ ਪ੍ਰਦਰਸ਼ਨ 18 ਨੂੰ

ਨਵੀਂ ਦਿੱਲੀ, 12 ਜੂਨ (ਏਜੰਸੀ)-ਡਾਕਟਰਾਂ 'ਤੇ ਹੋਏ ਹਮਲਿਆਂ ਖ਼ਿਲਾਫ਼ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐਮ.ਏ.) ਵਲੋਂ 18 ਜੂਨ ਨੂੰ ਦੇਸ਼ ਭਰ 'ਚ 'ਸੇਵ ਦਾ ਸੇਵੀਅਰ' ਦੇ ਨਾਅਰੇ ਹੇਠ ਪ੍ਰਦਰਸ਼ਨ ਕੀਤੇ ਜਾਣਗੇ। ਆਈ. ਐਮ.ਏ. ਨੇ ਦੱਸਿਆ ਕਿ ਇਸ ਦੌਰਾਨ ਕੋਈ ਹਸਪਤਾਲ ਬੰਦ ਨਹੀਂ ...

ਪੂਰੀ ਖ਼ਬਰ »

ਮੋਦੀ ਤੇ ਕੈਪਟਨ ਵਿਚਕਾਰ ਗੁਪਤ ਦੋਸਤੀ-ਸਿਸੋਦੀਆ

ਨਵੀਂ ਦਿੱਲੀ, 12 ਜੂਨ (ਜਗਤਾਰ ਸਿੰਘ)-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਚਕਾਰ 'ਗੁਪ-ਚੁੱਪ ਦੋਸਤੀ' ਦਾ ਦੋਸ਼ ਲਾਇਆ ਹੈ | ਕੇਂਦਰ ਸਰਕਾਰ ਦੁਆਰਾ ਜਾਰੀ ਸਕੂਲ ਸਿੱਖਿਆ ...

ਪੂਰੀ ਖ਼ਬਰ »

ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਗੱਠਜੋੜ-ਮਾਇਆਵਤੀ

ਅਕਾਲੀ ਦਲ ਨਾਲ ਪੰਜਾਬ 'ਚ ਗੱਠਜੋੜ ਮਗਰੋਂ ਬਸਪਾ ਸੁਪਰੀਮੋ ਮਾਇਆਵਤੀ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਗੱਠਜੋੜ ਇਕ ਨਵੀਂ ਅਤੇ ਸਮਾਜਿਕ ਪਹਿਲ ਹੈ, ਜਿਸ ਨਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਯੁੱਗ ਦੀ ਸ਼ੁਰੂਆਤ ਹੋਵੇਗੀ | ਉਨ੍ਹਾਂ ਲਿਖਿਆ ਕਿ ਪੰਜਾਬ 'ਚ ਹਰ ਵਰਗ ਪੰਜਾਬ ਦੀ ...

ਪੂਰੀ ਖ਼ਬਰ »

ਮੁੰਬਈ 'ਚ ਭਾਰੀ ਬਾਰਿਸ਼ ਕਾਰਨ ਰੇਲ ਤੇ ਸੜਕੀ ਆਵਾਜਾਈ ਠੱਪ-ਆਮ ਜਨਜੀਵਨ ਪ੍ਰਭਾਵਿਤ

ਮੁੰਬਈ, 12 ਜੂਨ (ਏਜੰਸੀ)-ਤੇਜ਼ ਹਵਾਵਾਂ ਤੇ ਤੂਫ਼ਾਨ ਦੇ ਨਾਲ ਮੁੰਬਈ ਅਤੇ ਇਸ ਦੇ ਉਪ ਨਗਰਾਂ 'ਚ ਭਾਰੀ ਬਾਰਿਸ਼ ਹੋਈ | ਇਸ ਦੌਰਾਨ ਕਈ ਥਾਵਾਂ 'ਤੇ ਸੜਕਾਂ ਤੇ ਰੇਲ ਪਟੜੀਆਂ 'ਤੇ ਪਾਣੀ ਖੜ੍ਹਾ ਹੋਣ ਕਾਰਨ ਰੇਲ ਤੇ ਬੱਸ ਸੇਵਾਵਾਂ ਪ੍ਰਭਾਵਿਤ ਹੋਈਆਂ ਅਤੇ ਲੋਕਾਂ ਨੂੰ ਵੀ ਕਾਫੀ ...

ਪੂਰੀ ਖ਼ਬਰ »

ਭਾਰਤ ਸਰਕਾਰ ਦੇ ਕੁਝ ਕਦਮ ਜਮਹੂਰੀ ਕਦਰਾਂ ਕੀਮਤਾਂ ਖਿਲਾਫ਼-ਅਮਰੀਕੀ ਉੱਚ ਅਧਿਕਾਰੀ

ਵਾਸ਼ਿੰਗਟਨ, 12 ਜੂਨ (ਏਜੰਸੀ)- ਅਮਰੀਕਾ ਦੇ ਉੱਚ ਅਧਿਕਾਰੀ ਨੇ ਸੰਸਦ ਮੈਂਬਰਾਂ ਨੂੰ ਕਿਹਾ ਹੈ ਕਿ ਭਾਰਤ ਮਜ਼ਬੂਤ ਕਾਨੂੰਨ ਵਿਵਸਥਾ ਪ੍ਰਣਾਲੀ ਨਾਲ ਵਿਸ਼ਵ ਦਾ ਸਭ ਤੋਂ ਵੱਡਾ ਲੋਕਤੰਤਰ ਬਣਿਆ ਹੋਇਆ ਹੈ, ਪਰ ਭਾਰਤ ਸਰਕਾਰ ਦੇ ਕੁਝ ਕਦਮਾਂ ਜਿਨ੍ਹਾਂ 'ਚ ਪ੍ਰਗਟਾਵੇ ਦੀ ...

ਪੂਰੀ ਖ਼ਬਰ »

ਮੋਦੀ ਦੇ ਇਸ਼ਾਰੇ 'ਤੇ ਹੋਇਆ ਹੈ ਅਕਾਲੀ ਦਲ-ਬਸਪਾ ਦਾ ਅਨੈਤਿਕ ਗੱਠਜੋੜ-'ਆਪ'

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਨੂੰ ਪੰਜਾਬ ਵਿਰੋਧੀ ਅਤੇ ਨਾਪਾਕ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਰਾਹ ਰੋਕਣ ਲਈ ਪ੍ਰਧਾਨ ...

ਪੂਰੀ ਖ਼ਬਰ »

ਇਨ੍ਹਾਂ 20 ਸੀਟਾਂ 'ਤੇ ਚੋਣ ਲੜੇਗੀ ਬਸਪਾ

ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਨੇ ਐਲਾਨ ਕੀਤਾ ਕਿ ਬਸਪਾ ਅਕਾਲੀ ਦਲ ਨਾਲ ਗੱਠਜੋੜ ਤਹਿਤ 20 ਸੀਟਾਂ 'ਤੇ ਚੋਣਾਂ ਲੜੇਗੀ, ਜਿਸ 'ਚੋਂ ਦੁਆਬਾ 'ਚ 8, ਮਾਲਵਾ ਦੀਆਂ 7 ਤੇ ਮਾਝਾ ਦੀਆਂ 5 ਸੀਟਾਂ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸੀਟਾਂ 'ਚ ਕਰਤਾਰਪੁਰ, ਜਲੰਧਰ ਵੈਸਟ, ...

ਪੂਰੀ ਖ਼ਬਰ »

ਸੂਬੇ 'ਚ 979 ਨਵੇਂ ਮਾਮਲੇ, 56 ਮੌਤਾਂ

ਚੰਡੀਗੜ੍ਹ, 12 ਜੂਨ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 56 ਹੋਰ ਮੌਤਾਂ ਹੋ ਗਈਆਂ, ਉਥੇ ਹੀ 2135 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ 979 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 56 ਮੌਤਾਂ ਵਿਚ ਅੰਮਿ੍ਤਸਰ ਤੋਂ 6, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX