ਤਾਜਾ ਖ਼ਬਰਾਂ


ਭਾਰਤ ਬਨਾਮ ਨਿਊਜ਼ੀਲੈਂਡ ਤੀਜਾ ਟੀ-20, ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ
. . .  8 minutes ago
ਭਾਰਤ ਬਨਾਮ ਨਿਊਜ਼ੀਲੈਂਡ ਤੀਜਾ ਟੀ-20, ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ
ਭੇਦਭਰੀ ਹਾਲਤ ’ਚ ਔਰਤ ਲਾਪਤਾ
. . .  15 minutes ago
ਚੌਗਾਵਾਂ, 1 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸਰਹੱਦੀ ਪਿੰਡ ਲੋਧੀਗੁੱਜਰ ਵਿਖੇ ਭੇਦਭਰੀ ਹਾਲਤ ਵਿਚ ਇਕ ਔਰਤ ਦੇ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਦੇਵ ਸਿੰਘ ਪਿੰਡ ਲੋਧੀਗੁੱਜਰ ਨੇ ਦੱਸਿਆ ਕਿ ਉਸਦੀ ਪਤਨੀ ਕੁਲਵਿੰਦਰ ਕੌਰ (45) ਜਿਸਦੀ ਦਿਮਾਗੀ ਹਾਲਤ ਕੁਝ...
ਦਿੱਲੀ ਦੇ ਉਪ ਰਾਜਪਾਲ ਨੇ 6 ਫਰਵਰੀ ਨੂੰ ਮੇਅਰ ਚੁਣਨ ਲਈ ਐਮ.ਸੀ.ਡੀ. ਹਾਊਸ ਸੈਸ਼ਨ ਨੂੰ ਬੁਲਾਉਣ ਦੀ ਮੰਨਜ਼ੂਰੀ ਦੇ ਦਿੱਤੀ ਹੈ।
. . .  22 minutes ago
ਨਵੀਂ ਦਿੱਲੀ, 1 ਫਰਵਰੀ- ਦਿੱਲੀ ਦੇ ਉਪ ਰਾਜਪਾਲ ਨੇ 6 ਫਰਵਰੀ ਨੂੰ ਮੇਅਰ ਚੁਣਨ ਲਈ ਐਮ.ਸੀ.ਡੀ. ਹਾਊਸ ਸੈਸ਼ਨ ਨੂੰ ਬੁਲਾਉਣ ਦੀ ਮੰਨਜ਼ੂਰੀ ਦੇ ਦਿੱਤੀ ਹੈ।
ਬਜਟ ਵਿਚ ਪੰਜਾਬ ਲਈ ਕੁੱਝ ਨਹੀਂ- ਸੁਖਬੀਰ ਸਿੰਘ ਬਾਦਲ
. . .  29 minutes ago
ਚੰਡੀਗੜ੍ਹ, 1 ਫਰਵਰੀ- ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਗਏ ਬਜਟ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਇਸ ਨੂੰ ਪੰਜਾਬ ਲਈ ਅਸਫ਼ਲ ਬਜਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿਚ ਪੰਜਾਬ ਲਈ ਵੀ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ 2022...
ਇਹ ਬਜਟ ਕਿਸੇ ਵੀ ਤਰ੍ਹਾਂ ਦੇਸ਼ ਦੇ ਲੋਕਾਂ ਦੀ ਸਾਂਝੀ ਸਮੱਸਿਆ ਦਾ ਹੱਲ ਨਹੀਂ - ਡਾ. ਅਮਰ ਸਿੰਘ
. . .  36 minutes ago
ਨਵੀਂ ਦਿੱਲੀ, 1 ਫ਼ਰਵਰੀ- ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਇਸ ਬਜਟ ਵਿਚ ਮਹਿੰਗਾਈ, ਬੇਰੁਜ਼ਗਾਰੀ ਘਟਾਉਣ ਲਈ ਕੋਈ ਕਦਮ ਨਹੀਂ ਸੁਝਾਇਆ ਗਿਆ ਅਤੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੇ ਮੁੱਦਿਆਂ ਨੂੰ ਵੀ ਨਹੀਂ ਛੂਹਿਆ ਗਿਆ। ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ’ਤੇ ਸੈੱਸ ਅਤੇ ਸਰਚਾਰਜ ਘਟਾਉਣ ਦਾ...
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਸ਼ੁਰੂ
. . .  44 minutes ago
ਨਵੀਂ ਦਿੱਲੀ, 1 ਫ਼ਰਵਰੀ- ਮੇਘਾਲਿਆ ਅਤੇ ਨਾਗਾਲੈਂਡ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਹੈਡਕੁਆਰਟਰ ’ਚ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ ਚੱਲ ਰਹੀ ਹੈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਦੇਸ਼ ਅੰਦਰ ਨਸ਼ੇ ਦਾ ਪ੍ਰਕੋਪ ਵੱਡੀ ਚਿੰਤਾ ਦਾ ਵਿਸ਼ਾ- ਬਨਵਾਰੀ ਲਾਲ ਪੁਰੋਹਿਤ
. . .  about 1 hour ago
ਗੁਰਦਾਸਪੁਰ, 1 ਫ਼ਰਵਰੀ- ਗਵਰਨਰ ਪੰਜਾਬ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਜ਼ਿਲ੍ਹੇ ਦੇ ਦੌਰੇ ’ਤੇ ਪਹੁੰਚੇ ਅਤੇ ਸਰਹੱਦੀ ਖ਼ੇਤਰ ਦੇ ਲੋਕਾਂ ਅਤੇ ਪੰਚਾਂ ਸਰਪੰਚਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਅੰਦਰ ਨਸ਼ੇ ਦਾ ਪ੍ਰਕੋਪ ਬਹੁਤ ਚਿੰਤਾ ਦਾ...
ਸਿਹਤ ਮੰਤਰਾਲੇ ਲਈ ਇਸ ਬਜਟ ਵਿਚ ਅਹਿਮ ਐਲਾਨ ਹਨ- ਕੇਂਦਰੀ ਸਿਹਤ ਮੰਤਰੀ
. . .  about 1 hour ago
ਨਵੀਂ ਦਿੱਲੀ, 1 ਫ਼ਰਵਰੀ- ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਬਜਟ ਵਿਚ ਸਿਹਤ ਸੰਬੰਧੀ ਕੀਤੇ ਐਲਾਨਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਸਿਕਲ ਸੈਲ ਅਨੀਮੀਆ ਸਾਡੀ ਕਬਾਇਲੀ ਆਬਾਦੀ ਵਿਚ ਇਕ ਬਹੁਤ ਹੀ ਆਮ ਬਿਮਾਰੀ ਹੈ। ਇਸ ਬਜਟ ਵਿਚ ਐਲਾਨ ਕੀਤਾ ਗਿਆ ਹੈ ਕਿ ਸਿਕਲ ਸੈਲ ਅਨੀਮੀਆ ਨੂੰ ਖ਼ਤਮ ਕਰਨ ਲਈ ਮਿਸ਼ਨ ਮੋਡ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ਵਿਚ ਤੈਨਾਤ ਕੀਤੇ ਪੰਜ ਗਾਈਡ
. . .  about 1 hour ago
ਅੰਮ੍ਰਿਤਸਰ, 1 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਦੇਸ਼ ਵਿਦੇਸ਼ ਦੀ ਸੰਗਤ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਪਰਕਰਮਾ ਅੰਦਰ ਪੰਜ ਗਾਈਡ ਤਾਇਨਾਤ ਕੀਤੇ ਹਨ। ਬੀਤੇ ਕੁਝ ਦਿਨ ਪਹਿਲਾਂ ਲਗਾਏ ਗਏ ਇਨ੍ਹਾਂ ਕਰਮਚਾਰੀਆਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਪੰਜਾਬ ਤੋਂ ਬਾਹਰੋਂ ਪੁੱਜਦੀ ਸੰਗਤ ਨੂੰ...
ਦੇਸ਼ ਦੇ ਬਜਟ ਵਿਚ ਮੋਦੀ ਸਰਕਾਰ ਨੇ ਕਿਸਾਨਾਂ ਮਜਦੂਰਾਂ ਨਾਲ ਕੀਤਾ ਧੋਖਾ- ਪਨੂੰ, ਪੰਧੇਰ
. . .  about 1 hour ago
ਜੰਡਿਆਲਾ ਗੁਰੂ, 1 ਫ਼ਰਵਰੀ (ਰਣਜੀਤ ਸਿੰਘ ਜੋਸਨ)- ਅੱਜ ਭਾਰਤ ਸਰਕਾਰ ਵਲੋਂ ਆਮ ਬਜਟ ਪੇਸ਼ ਕੀਤੇ ਜਾਣ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਤਿੱਖੀ ਪ੍ਰਤੀਕਿਰਿਆ ਦਿੰਦੇ ਕਿਹਾ ਕਿ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਆਮ ਬਜਟ ਕਹਿਣਾ ਵੀ...
ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ 30 ਲੱਖ ਪ੍ਰੋਫ਼ਾਰਮੇ ਭਰ ਕੇ ਰਾਸ਼ਟਰਪਤੀ ਨੂੰ ਭੇਜੇਗੀ- ਐਡਵੋਕੇਟ ਧਾਮੀ
. . .  about 2 hours ago
ਅੰਮ੍ਰਿਤਸਰ, 1 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਸ ਮੁਹਿੰਮ ਤਹਿਤ 13 ਲੱਖ ਤੋਂ ਵੱਧ ਲੋਕਾਂ ਵਲੋਂ ਸਵੈ-ਇੱਛਾ ਅਨੁਸਾਰ ਪ੍ਰੋਫ਼ਾਰਮੇ ਭਰੇ ਜਾ ਚੁੱਕੇ ਹਨ ਅਤੇ ਸ਼੍ਰੋਮਣੀ ਕਮੇਟੀ ਨੇ ਹੁਣ ਇਸ ਦਾ ਵਿਸਥਾਰ ਕਰਦਿਆਂ ਕਰੀਬ 30 ਲੱਖ ਲੋਕਾਂ...
ਜੇਲ੍ਹ ਅੰਦਰ ਨਸ਼ੇ ਸਪਲਾਈ ਕਰਨ ਦੇ ਦੋਸ਼ਾਂ ਹੇਠ ਜੇਲ੍ਹ ਵਾਰਡਨ ਪੁੱਤਰ ਸਮੇਤ ਕਾਬੂ
. . .  about 2 hours ago
ਫਿਰੋਜ਼ਪੁਰ, 1 ਫ਼ਰਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਵਲੋਂ ਅੱਜ ਜੇਲ੍ਹ ਅੰਦਰ ਨਸ਼ੇ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਜੇਲ੍ਹ ਵਾਰਡਨ, ਉਸ ਦੇ ਪੁੱਤਰ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਕਾਉਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੇ ਏ....
ਲੁਟੇਰਿਆਂ ਨੇ ਸਕੂਲੀ ਬੱਚਿਆਂ ਤੋਂ ਖੋਹੀ ਬਾਈਕ
. . .  about 2 hours ago
ਜਲੰਧਰ, 1 ਫ਼ਰਵਰੀ (ਅੰਮ੍ਰਿਤਪਾਲ)- ਜਲੰਧਰ ਦੇ ਸਲੇਮਪੁਰ ’ਚ ਲੁਟੇਰਿਆਂ ਨੇ ਹਵਾ ’ਚ ਗੋਲੀਆਂ ਚਲਾ ਕੇ ਸਕੂਲੀ ਬੱਚਿਆਂ ਤੋਂ ਮੋਟਰਸਾਈਕਲ ਲੁੱਟ ਲਿਆ। ਜਾਣਕਾਰੀ ਅਨੁਸਾਰ ਲੁੱਟ ਤੋਂ ਪਹਿਲਾਂ ਹਾਦਸੇ ਦੇ ਬਹਾਨੇ ਝਗੜਾ ਹੋਇਆ ਸੀ। ਪੁਲਿਸ ਨੇ ਮੌਕੇ ’ਤੋਂ ਦੋ ਤੋਂ ਤਿੰਨ ਗੋਲੀਆਂ ਦੇ ਖੋਲ...
ਬਜਟ 2-4 ਰਾਜਾਂ ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਪੇਸ਼ ਕੀਤਾ ਗਿਆ- ਕਾਂਗਰਸ ਪ੍ਰਧਾਨ
. . .  about 2 hours ago
ਨਵੀਂ ਦਿੱਲੀ, 1 ਫ਼ਰਵਰੀ- ਬਜਟ ਸੰਬੰਧੀ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਬਜਟ 2-4 ਰਾਜਾਂ ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਪੇਸ਼ ਕੀਤਾ ਗਿਆ ਹੈ। ਇਹ ਬਜਟ ਨਹੀਂ ਸਗੋਂ ਚੋਣ ਭਾਸ਼ਣ ਹੈ। ਬਾਹਰੋਂ ਜੋ ਵੀ ਕਿਹਾ ਹੈ, ਉਸ ਨੂੰ ਇਸ ਬਜਟ ਵਿਚ ਜੁਮਲੇ ਲਗਾ ਕੇ ਮੁੜ ਸੁਰਜੀਤ ਕੀਤਾ ਹੈ। ਬਜਟ ’ਚ ਮਹਿੰਗਾਈ ਤੋਂ ਕੋਈ...
ਧਨਬਾਦ ਤ੍ਰਾਸਦੀ ਵਿਚ ਮਾਰੇ ਗਏ ਲੋਕਾਂ ਲਈ ਮੁੱਖ ਮੰਤਰੀ ਨੇ ਕੀਤਾ 4 ਲੱਖ ਰੁਪਏ ਮੁਆਵਜ਼ੇ ਦਾ ਐਲਾਨ
. . .  about 2 hours ago
ਰਾਂਚੀ, 1 ਫ਼ਰਵਰੀ- ਝਾਰਖ਼ੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਧਨਬਾਦ ਦੇ ਆਸ਼ੀਰਵਾਦ ਅਪਾਰਟਮੈਂਟ ਤ੍ਰਾਸਦੀ ਅਤੇ ਹੋਰ ਘਟਨਾਵਾਂ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਲਈ 4 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ...
ਜੰਮੂ-ਕਸ਼ਮੀਰ: ਗੁਲਮਰਗ 'ਚ ਖ਼ਿਸਕੀ ਜ਼ਮੀਨ, 2 ਵਿਦੇਸ਼ੀ ਨਾਗਰਿਕਾਂ ਦੀ ਮੌਤ
. . .  about 3 hours ago
ਸ਼੍ਰੀਨਗਰ, 1 ਫਰਵਰੀ-ਜੰਮੂ-ਕਸ਼ਮੀਰ 'ਚ ਗੁਲਮਰਗ ਦੀ ਮਸ਼ਹੂਰ ਅਫਰਾਵਤ ਚੋਟੀ 'ਤੇ ਬਰਫ਼ ਦਾ ਤੋਦਾ ਡਿੱਗ ਗਿਆ। ਬਾਰਾਮੂਲਾ ਪੁਲਿਸ ਨੇ ਹੋਰ ਏਜੰਸੀਆਂ ਨਾਲ ਮਿਲ ਕੇ ਬਚਾਅ ਕਾਰਜ ਸ਼ੁਰੂ ਕਰ...
ਰੋਹ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਬਰਨਾਲਾ-ਮਾਨਸਾ ਮੁੱਖ ਮਾਰਗ ਕੀਤਾ ਜਾਮ
. . .  about 3 hours ago
ਬਰਨਾਲਾ / ਰੂੜੇਕੇ ਕਲਾਂ, 1 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸਬ ਸਿਡਰੀ ਹੈਲਥ ਸੈਟਰ ਧੂਰਕੋਟ ਦੇ ਡਾਕਟਰ ਤੇ ਸਟਾਫ ਦੀ ਬਦਲੀ ਆਮ ਆਮ ਆਦਮੀ ਕਲੀਨਿਕ ਰੂੜੇਕੇ ਕਲਾਂ ਵਿਖੇ ਕਰਨ ਵਿਰੁੱਧ ਬਰਨਾਲਾ-ਮਾਨਸਾ ਮੁੱਖ ਮਾਰਗ ਬੱਸ ਸਟੈਡ ਰੂੜੇਕੇ ਕਲਾਂ ਵਿਖੇ ਪ੍ਰਦਰਸ਼ਨਕਾਰੀਆਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਾਰੇ ਸਕੂਲ-ਕਾਲਜ ਰਹਿਣਗੇ ਬੰਦ
. . .  about 4 hours ago
ਜਲੰਧਰ, 1 ਫਰਵਰੀ- ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਜਲੰਧਰ ਦੇ ਡਿਪਟੀ ਕਮਿਸ਼ਨਰ ਵਲੋਂ 4 ਫਰਵਰੀ 2023 ਵਾਲੇ ਦਿਨ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਅੱਧੇ ਦਿਨ ਦੀ ਛੁੱਟੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਕੀਤੀ ਗਈ ਹੈ।
ਬਜਟ ਤੋਂ ਬਾਅਦ ਬੋਲੇ ਪ੍ਰਧਾਨ ਮੰਤਰੀ ਮੋਦੀ, 'ਸੁਪਨਿਆਂ ਨੂੰ ਪੂਰਾ ਕਰਨ ਵਾਲਾ ਬਜਟ'
. . .  about 4 hours ago
ਨਵੀਂ ਦਿੱਲੀ, 1 ਫਰਵਰੀ- ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਹੈ ਕਿ ਸਰਕਾਰ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ 'ਚ ਔਰਤਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਕਈ ਕਦਮ ਚੁੱਕੇ ਹਨ। ਔਰਤਾਂ ਦੇ ਸਵੈ-ਸਹਾਇਤਾ ਸਮੂਹ ਉਨ੍ਹਾਂ ਨੂੰ ਹੋਰ ਅੱਗੇ ਵਧਾਉਣਗੇ। ਪਰਿਵਾਰਾਂ...
ਅਹੁਦਾ ਸੰਭਾਲਣ ਤੋਂ ਬਾਅਦ ਏਅਰ ਮਾਰਸ਼ਲ ਏ.ਪੀ. ਸਿੰਘ ਨੇ ਸ਼ਹੀਦ ਫ਼ੌਜੀਆਂ ਨੂੰ ਕੀਤੀ ਸ਼ਰਧਾਂਜਲੀ ਭੇਟ
. . .  about 4 hours ago
ਨਵੀਂ ਦਿੱਲੀ, 1 ਫ਼ਰਵਰੀ- ਵਾਇਸ ਚੀਫ਼ ਆਫ਼ ਏਅਰ ਸਟਾਫ਼ ਦਾ ਅਹੁਦਾ ਸੰਭਾਲਣ ’ਤੇ ਏਅਰ ਮਾਰਸ਼ਲ ਏ.ਪੀ. ਸਿੰਘ ਨੇ ਕੌਮੀ ਜੰਗੀ ਯਾਦਗਾਰ ਵਿਖੇ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਰਿਸ਼ਵਤ ਮੰਗਣ ਦੇ ਇਲਜ਼ਾਮਾਂ ’ਚ ਘਿਰੇ ਸੀ.ਡੀ.ਪੀ.ਓ ਅਜਨਾਲਾ ਜਸਪ੍ਰੀਤ ਸਿੰਘ ਨੂੰ ਕੀਤਾ ਮੁਅੱਤਲ
. . .  about 4 hours ago
ਅਜਨਾਲਾ, 1 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਪਿੰਡ ਕਮੀਰਪੁਰਾ ਦੀ ਆਂਗਣਵਾੜੀ ਵਰਕਰ ਅਮਨਦੀਪ ਕੌਰ ਕੋਲੋਂ ਬਦਲੀ ਕਰਨ ਬਦਲੇ ਰਿਸ਼ਵਤ ਮੰਗਣ ਦੇ ਇਲਜ਼ਾਮਾਂ ’ਚ ਘਿਰੇ ਸੀ.ਡੀ.ਪੀ.ਓ ਅਜਨਾਲਾ ਜਸਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ...
ਨਵੀਂ ਆਮਦਨ ਕਰ ਲੋਕਾਂ ਨੂੰ ਰਾਹਤ ਦੇਵੇਗੀ- ਮਨੋਹਰ ਲਾਲ ਖੱਟਰ
. . .  about 5 hours ago
ਨਵੀਂ ਦਿੱਲੀ, 1 ਫ਼ਰਵਰੀ- ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਇਹ ਇਕ ਇਨਕਲਾਬੀ ਬਜਟ ਸੀ ਜੋ ਸਮਾਜ ਦੇ ਹਰ ਵਰਗ ਨੂੰ ਰਾਹਤ ਦੇਵੇਗਾ। ਨਵੀਂ ਆਮਦਨ ਕਰ ਦਰਾਂ ਲੋਕਾਂ ਨੂੰ ਰਾਹਤ ਦਿੰਦੀਆਂ ਹਨ। ਇਸ ਬਜਟ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਖ਼ਰਚੇ ਵਿਚ 66% ਦਾ...
ਬਜਟ ਵਿਚ ਔਰਤਾਂ ਦਾ ਸਨਮਾਨ ਵਧਿਆ ਹੈ- ਸਮਰਿਤੀ ਇਰਾਨੀ
. . .  about 5 hours ago
ਨਵੀਂ ਦਿੱਲੀ, 1 ਫ਼ਰਵਰੀ- ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਨਾ ਚਾਹਾਂਗੀ। ਉਨ੍ਹਾਂ ਕਿਹਾ ਕਿ ਜੇ ਅੱਜ ਦੇ ਐਲਾਨਾਂ ਨੂੰ ਦੇਖੀਏ ਤਾਂ ਮੇਰਾ ਮੰਨਣਾ ਹੈ ਕਿ ਬਜਟ ਵਿਚ ਔਰਤਾਂ ਦਾ ਸਨਮਾਨ ਵਧਿਆ ਹੈ। ਮੈਂ ਬੱਚਿਆਂ ਅਤੇ ਕਿਸ਼ੋਰਾਂ ਲਈ ਰਾਸ਼ਟਰੀ ਡਿਜੀਟਲ ਲਾਇਬ੍ਰੇਰੀ ਦੀ ਘੋਸ਼ਣਾ ਦਾ...
ਬਜਟ 2023: ਇਹ ਸਾਮਾਨ ਹੋਵੇਗਾ ਸਸਤਾ ਅਤੇ ਇਹ ਚੀਜ਼ਾਂ ਹੋਣਗੀਆਂ ਮਹਿੰਗੀਆਂ, ਦੇਖੋ ਪੂਰੀ ਲਿਸਟ
. . .  about 3 hours ago
ਨਵੀਂ ਦਿੱਲੀ, 1 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਵਿੱਤੀ ਸਾਲ 2023-24 ਲਈ ਕੇਂਦਰੀ ਬਜਟ ਪੇਸ਼ ਕੀਤਾ। ਬਜਟ ਭਾਸ਼ਣ 'ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਾਂ, ਸਮਾਰਟਫੋਨ, ਟੀਵੀ ਅਤੇ ਹੋਰ ਕਈ ਚੀਜ਼ਾਂ 'ਤੇ ਕਸਟਮ ਡਿਊਟੀ 'ਚ ਕਟੌਤੀ ਦਾ ਐਲਾਨ ਕੀਤਾ...
ਬਜਟ ਵਿਚ ਮਨਰੇਗਾ ਦਾ ਕੋਈ ਜ਼ਿਕਰ ਨਹੀਂ ਕੀਤਾ- ਸ਼ਸ਼ੀ ਥਰੂਰ
. . .  about 5 hours ago
ਨਵੀਂ ਦਿੱਲੀ, 1 ਫ਼ਰਵਰੀ- ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਬਜਟ ਸੰਬੰਧੀ ਕਿਹਾ ਕਿ ਬਜਟ ਵਿਚ ਕੁਝ ਚੀਜ਼ਾਂ ਚੰਗੀਆਂ ਸਨ, ਮੈਂ ਇਸ ਨੂੰ ਪੂਰੀ ਤਰ੍ਹਾਂ ਨਾਂਹ-ਪੱਖੀ ਨਹੀਂ ਕਹਾਂਗਾ, ਪਰ ਫ਼ਿਰ ਵੀ ਕਈ ਸਵਾਲ ਖੜ੍ਹੇ ਹੁੰਦੇ ਹਨ। ਬਜਟ ਵਿਚ ਮਨਰੇਗਾ ਦਾ ਕੋਈ ਜ਼ਿਕਰ ਨਹੀਂ ਸੀ। ਸਰਕਾਰ ਮਜ਼ਦੂਰਾਂ ਲਈ ਕੀ ਕਰਨ ਜਾ ਰਹੀ ਹੈ? ਬੇਰੁਜ਼ਗਾਰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553

ਅੰਮ੍ਰਿਤਸਰ

ਹਾਈ ਵੋਲਟੇਜ ਤਾਰਾਂ ਦੀ ਸਪਾਰਕਿੰਗ ਕਾਰਨ ਭਾਰੀ ਨੁਕਸਾਨ

ਛੇਹਰਟਾ, 12 ਜੂਨ (ਵਡਾਲੀ) - ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੇ ਇਲਾਕਾ ਸੰਨ੍ਹ ਸਾਹਿਬ ਰੋਡ ਛੇਹਰਟਾ ਵਿਖੇ ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਸ਼ਾਰਟ ਸਰਕਟ ਹੋਣ ਤੇ ਪਿੰਡ ਬਾਸਰਕੇ ਦੇ ਇਕ ਕਿਸਾਨ ਦਾ ਡੰਗਰਾਂ ਦਾ ਢਾਰਾ, 4 ਡੰਗਰ ਬੁਰੀ ਤਰ੍ਹਾਂ ਝੁਲਸ ਜਾਣ ਤੇ ਪਨਸਪ ਦੇ ਗੋਦਾਮ ਵਿਚ ਲੱਗੀਆਂ ਕਣਕ ਦੀਆਂ ਬੋਰੀਆਂ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਬਾਸਰਕੇ ਦੇ ਵਸਨੀਕ ਮਹਾਂਬੀਰ ਸਿੰਘ ਪੁੱਤਰ ਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬਾਬਾ ਨਾਗਾ ਸ਼ੈਲਰ ਦੇ ਨਾਲ ਪਸ਼ੂਆਂ ਦਾ ਸ਼ੈੱਡ ਬਣਿਆ ਹੋਇਆ ਹੈ ਤੇ ਨਾਲ ਲੱਗਦੀ ਮੈਂ ਆਪਣੀ ਜਗ੍ਹਾ ਪਨਸਪ ਏਜੰਸੀ ਨੂੰ ਗੁਦਾਮ ਲਈ ਕਿਰਾਏ 'ਤੇ ਦਿੱਤੀ ਹੋਈ ਹੈ ਤੇ ਮੇਰੀ ਜਗ੍ਹਾ ਦੇ ਉੱਪਰੋਂ ਦੀ ਹਾਈ ਵੋਲਟੇਜ ਤਾਰਾਂ ਲੰਘ ਰਹੀਆਂ ਹਨ ਜਿਸ ਰਾਹੀਂ ਸ਼ੈਲਰ ਨੂੰ ਬਿਜਲੀ ਦਿੱਤੀ ਹੋਈ ਸੀ ਜੋ ਬਹੁਤ ਹੀ ਮਾੜੀਆਂ ਤੇ ਢਿੱਲੀਆਂ ਸਨ ਉਕਤ ਤਾਰਾਂ ਨੂੰ ਬਦਲਣ ਤੇ ਬਾਹਰ ਕੱਢਣ ਲਈ ਮੈਂ ਕਰੀਬ ਇਕ ਸਾਲ ਤੋਂ ਬਿਜਲੀ ਵਿਭਾਗ ਦੇ ਜੇ.ਈ. ਮਨਜੀਤ ਸਿੰਘ ਨੂੰ ਕਹਿ ਰਿਹਾ ਸੀ ਜਿਨ੍ਹਾਂ ਵਲੋਂ ਤਾਰਾਂ ਨੂੰ ਬਾਹਰ ਕੱਢਣ ਲਈ ਪੋਲ ਵੀ ਲਗਾ ਦਿੱਤੇ ਗਏ ਸਨ, ਉਪਰੰਤ ਮੇਰੇ ਕੋਲੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਮੇਰੇ ਵਲੋਂ ਉਕਤ ਜੇ.ਈ. ਨੂੰ ਪੈਸੇ ਨਾ ਦੇਣ ਤੇ ਉਸ ਵਲੋਂ ਹਾਈ ਵੋਲਟੇਜ਼ ਤਾਰਾਂ ਨੂੰ ਬਾਹਰ ਨਹੀਂ ਕੱਢਿਆ ਗਿਆ ਤੇ ਨਾ ਹੀ ਬਦਲਿਆ ਗਿਆ ਤੇ ਤਾਰਾਂ ਬਾਹਰ ਕੱਢਣ ਲਈ ਲਗਾਏ ਗਏ ਪੋਲ ਵੀ ਉਹ ਬਾਹਰੋਂ ਪੁੱਟ ਕੇ ਹੋਰ ਕਿਸੇ ਜਗ੍ਹਾ 'ਤੇ ਲੈ ਗਏ ਹਨ ਜਿਸ ਕਾਰਨ ਦੇਰ ਰਾਤ ਹਨ੍ਹੇਰੀ ਆਉਣ ਨਾਲ ਪਸ਼ੂ ਢਾਰੇ ਦੇ ਉਪਰੋਂ ਦੀ ਲੰਘਦੀਆਂ ਹਾਈਵੋਲਟੇਜ਼ ਤਾਰਾਂ ਦੀ ਸਪਾਰਕਿੰਗ ਹੋਣ ਨਾਲ ਪਸ਼ੂ ਢਾਰੇ ਨੂੰ ਅੱਗ ਲੱਗ ਗਈ ਜਿਸ ਨਾਲ ਮੇਰੇ ਚਾਰ ਡੰਗਰ ਜੋ ਕਿ ਬਹੁਤ ਕੀਮਤੀ ਸਨ ਬੁਰੀ ਤਰ੍ਹਾਂ ਅੱਗ ਨਾਲ ਝੁਲਸ ਗਏ | ਉਨ੍ਹਾਂ ਦੱਸਿਆ ਕਿ ਪਸ਼ੂ ਢਾਰੇ ਨੂੰ ਅੱਗ ਲੱਗਣ ਸਬੰਧੀ ਗੋਦਾਮ 'ਚ ਚੌਕੀਦਾਰ ਵਲੋਂ ਰਾਤੀ ਕਰੀਬ 12:30 ਤੇ ਫੋਨ ਆਇਆ ਕਿ ਤੁਹਾਡੇ ਪਸ਼ੂ ਸ਼ੈੱਡ ਤੇ ਗੁਦਾਮ 'ਚ ਅੱਗ ਲੱਗ ਗਈ ਹੈ, ਮੈਂ ਤੁਰੰਤ ਪਸ਼ੂ ਛੱਡ ਤੇ ਪਹੁੰਚਿਆ ਤੇ ਪਸ਼ੂਆਂ ਦੇ ਰੱਸੇ ਕੱਟੇ ਤੇ ਲੋਕਾਂ ਦੇ ਸਹਿਯੋਗ ਤੇ ਫਾਇਰ ਬਿ੍ਗੇਡ ਵਿਭਾਗ ਦੀ ਗੱਡੀ ਨੇ ਪਹੁੰਚ ਕੇ ਬੜੀ ਮੁਸ਼ਕਿਲ ਨਾਲ ਅੱਗ 'ਤੇ ਕਾਬੂ ਪਾਇਆ ਨਹੀਂ ਤਾਂ ਹੋਰ ਜ਼ਿਆਦਾ ਨੁਕਸਾਨ ਹੋ ਸਕਦਾ ਸੀ | ਉਨ੍ਹਾਂ ਕਿਹਾ ਕਿ ਅੱਗ ਲੱਗਣ ਨਾਲ ਉਨ੍ਹਾਂ ਦਾ ਕਰੀਬ 2 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ | ਪੀੜਤ ਕਿਸਾਨ ਮਹਾਂਵੀਰ ਸਿੰਘ ਨੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਉਕਤ ਜੇ. ਈ. ਮਨਜੀਤ ਸਿੰਘ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਮੈਨੂੰ ਇਨਸਾਫ ਦਿਵਾਇਆ ਜਾਵੇ | ਇਸ ਮੌਕੇ ਪਨਸਪ ਵਿਭਾਗ ਦੇ ਫੂਡ ਸਪਲਾਈ ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਗੁਦਾਮ ਵਿਚ 4355 ਮੀਟਿ੍ਕ ਟਨ ਕਣਕ ਲੱਗੀ ਹੈ ਤੇ ਰਾਤੀਂ ਸ਼ਾਰਟ ਸਰਕਟ ਹੋਣ ਨਾਲ ਕਣਕ ਦੇ ਲਗਾਏ ਗਏ 2 ਚੱਕਿਆਂ ਨੂੰ ਬਹੁਤ ਨੁਕਸਾਨ ਪੁੱਜਾ ਹੈ ਅਸਲ ਨੁਕਸਾਨ ਬਾਅਦ ਵਿਚ ਹੀ ਪਤਾ ਲੱਗ ਸਕੇਗਾ ਜਦੋਂ ਬਾਰਦਾਨਾ ਬਦਲ ਕੇ ਕਣਕ ਨੂੰ ਦੁਬਾਰਾ ਭਰਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਕਣਕ ਗੁਦਾਮ ਨੂੰ ਅੱਗ ਲੱਗਣ ਦੀ ਸੂਚਨਾ ਉਨ੍ਹਾਂ ਨੂੰ ਚੌਕੀਦਾਰ ਵਲੋਂ ਫੋਨ ਤੇ ਮਿਲੀ ਸੀ ਜਿਸ ਦੀ ਸੂਚਨਾ ਮੈਂ ਤੁਰੰਤ ਫਾਇਰ ਬਿ੍ਗੇਡ ਵਿਭਾਗ ਨੂੰ ਦੇ ਦਿੱਤੀ ਸੀ ਜਿਸ ਕਾਰਨ ਵੱਡਾ ਨੁਕਸਾਨ ਹੋਣ ਤੋਂ ਬਚ ਗਿਆ ਤੇ ਘਟਨਾ ਸਬੰਧੀ ਪੁਲਿਸ ਥਾਣਾ ਘਰਿੰਡਾ ਨੂੰ ਦਰਖਾਸਤ ਵੀ ਦਿੱਤੀ ਹੈ ਤੇ ਆਪ ਵੀ ਮੌਕੇ ਤੇ ਪਹੁੰਚੇ ਸਨ | ਇਸ ਸਬੰਧੀ ਜੇ.ਈ. ਮਨਜੀਤ ਸਿੰਘ ਨਾਲ ਜਦੋਂ ਗੱਲ ਕੀਤੀ ਤਾਂ ਉਨ੍ਹਾਂ ਆਪਣੇ 'ਤੇ ਲਗਾਏ ਗਏ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਉਕਤ ਜੋ ਘਟਨਾ ਵਾਪਰੀ ਹੈ ਉਹ ਕੁਦਰਤੀ ਹੈ | ਹਾਈ ਵੋਲਟੇਜ਼ ਤਾਰਾਂ ਬਾਹਰ ਕੱਢਣ ਲਈ ਐਸਟੀਮੇਟ ਬਣਨ ਉਪਰੰਤ ਫ਼ੀਸ ਜਮ੍ਹਾਂ ਕਰਵਾਉਣੀ ਹੁੰਦੀ ਹੈ, ਉਕਤ ਕਿਸਾਨ ਵਲੋਂ ਅਜੇ ਤੱਕ ਫ਼ੀਸ ਨਹੀਂ ਜਮ੍ਹਾ ਕਰਵਾਈ ਗਈ ਜਿਸ ਕਾਰਨ ਹਾਈ ਵੋਲਟੇਜ਼ ਤਾਰਾਂ ਬਾਹਰ ਨਹੀਂ ਕੱਢੀਆਂ ਜਾ ਸਕੀਆਂ |

ਖ਼ਬਰ ਸ਼ੇਅਰ ਕਰੋ

 

ਐਮਾਜ਼ਾਨ ਅਤੇ ਫਲਿੱਪਕਾਰਟ ਖ਼ਿਲਾਫ਼ ਤੁਰੰਤ ਦਿੱਤੇ ਜਾਣ ਜਾਂਚ ਦੇ ਆਦੇਸ਼ : ਵਪਾਰੀ ਸੰਗਠਨ

ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ)- ਕਰਨਾਟਕ ਹਾਈ ਕੋਰਟ ਵਲੋਂ ਐਮਾਜ਼ਾਨ ਅਤੇ ਫਲਿੱਪਕਾਰਟ ਦੀਆਂ ਪਟੀਸ਼ਨਾਂ ਨੂੰ ਖ਼ਾਰਜ ਕਰਨ ਦੇ ਲਏ ਫ਼ੈਸਲੇ ਤੋਂ ਤੁਰੰਤ ਬਾਅਦ ਪੰਜਾਬ ਪ੍ਰਦੇਸ਼ ਵਪਾਰ ਮੰਡਲ ਅਤੇ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਸੀ. ਏ. ਟੀ.) ਨੇ ਅੱਜ ...

ਪੂਰੀ ਖ਼ਬਰ »

ਵਾਰਡ ਨੰ: 20 'ਚ ਬਣ ਰਿਹਾ ਕਮਿਊਨਿਟੀ ਹਾਲ ਵਿਧਾਇਕ ਸਿੱਧੂ ਦੀ ਦੇਣ- ਹੁੰਦਲ

ਵੇਰਕਾ, 12 ਜੂਨ (ਪਰਮਜੀਤ ਸਿੰਘ ਬੱਗਾ)- ਹਲਕਾ ਪੂਰਬੀ ਦਾ ਹਿੱਸਾ ਬਣੀ ਵਾਰਡ ਨੰ: 20 ਅਧੀਨ ਆਉਦੇ ਪੰਡੋਰੀ ਲੁਬਾਣਾ ਰੋਡ ਵਿਖੇ ਬਣਾਏ ਗਏ ਖੇਡ ਸਟੇਡੀਅਮ ਅੰਦਰ ਉਸਾਰਿਆ ਜਾ ਰਿਹਾ ਕਮਿਊਨਿਟੀ ਹਾਲ ਹਲਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਦੇਣ ਹੈ ਜਿਸਦੇ ਮੁਕੰਮਲ ਹੋਣ ਨਾਲ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਉੱਪਰ ਅਸ਼ਲੀਲ ਫ਼ਿਲਮਾਂ ਸਾਂਝੀਆਂ ਕਰਨ 'ਤੇ ਸੱਤ ਵਿਰੁੱਧ ਕੇਸ ਦਰਜ

ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਅੱਜ ਦੇ ਆਧੁਨਿਕ ਯੁੱਗ 'ਚ ਜਿਥੇ ਇੰਟਰਨੈੱਟ ਸੁਵਿਧਾ ਵਰਦਾਨ ਸਾਬਤ ਹੋ ਰਹੀ ਹੈ ਉੱਥੇ ਕਈ ਨੌਜਵਾਨਾਂ ਨੂੰ ਵਿਗਾੜਨ ਦਾ ਕੰਮ ਵੀ ਕਰ ਰਹੀ ਹੈ | ਅਜਿਹੇ ਨੌਜਵਾਨਾਂ ਨੂੰ ਸਬਕ ਸਿਖਾਉਣ ਲਈ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ...

ਪੂਰੀ ਖ਼ਬਰ »

ਕੋਰੋਨਾ ਦੇ 100 ਨਵੇਂ ਮਾਮਲੇ, 6 ਮੌਤਾਂ

ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਅੱਜ ਕੋਰੋਨਾ ਦੇ 100 ਨਵੇਂ ਮਾਮਲੇ ਮਿਲੇ ਹਨ ਜਦਕਿ ਇਕ ਮਹਿਲਾ ਸਮੇਤ 6 ਮਰੀਜ਼ਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਸਿਵਲ ਸਰਜਨ ਦਫ਼ਤਰ ਤੋਂ ਜਾਰੀ ਕੀਤੀ ਗਈ ਸੂਚੀ ਦੇ ਮੁਤਾਬਿਕ ਮਿ੍ਤਕਾਂ ਦੀ ਪਹਿਚਾਣ ਬਚਿੱਤਰ ਸਿੰਘ (86) ਵਾਸੀ ਗੁਰੂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ ਦੋ ਕਾਬੂ

ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਮਾਈ ਭਾਗੋ ਪੁਲਿਸ ਚੌਕੀ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਏ.ਐਸ.ਆਈ ਸਤਪਾਲ ਸਿੰਘ ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ ਦੀ ਤਲਾਸ਼ 'ਚ ਮਜੀਠਾ ਰੋਡ ਬਾਈਪਾਸ ਤੇ ਸਪੈਸ਼ਲ ਨਾਕਾਬੰਦੀ ਕਰਕੇ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫਰੰਟ ਵਲੋਂ 18 ਨੂੰ ਸਿੱਖਿਆ ਸਕੱਤਰ ਦੇ ਘਿਰਾਓ ਦੀਆਂ ਤਿਆਰੀਆਂ ਮੁਕੰਮਲ

ਅੰਮਿ੍ਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਵਿੱਤ ਸਕੱਤਰ ਅਸ਼ਵਨੀ ਅਵਸਥੀ ਦੀ ਅਗਵਾਈ ਹੇਠ ਮੀਟਿੰਗ ਕਰਕੇ ਸਾਂਝੇ ਅਧਿਆਪਕ ਮੋਰਚੇ ਵਲੋਂ 18 ਜੂਨ ਨੂੰ ...

ਪੂਰੀ ਖ਼ਬਰ »

ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ 'ਚ 40 ਸਾਲਾਂ ਤਕ ਸੇਵਾਵਾਂ ਦੇਣ ਵਾਲਾ ਮੁਨੀਰ ਮਸੀਹ 30 ਨੂੰ ਹੋਵੇਗਾ ਸੇਵਾ-ਮੁਕਤ

ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਲਾਹੌਰ ਸਥਿਤ ਗੁਰਦੁਆਰਾ ਡੇਰਾ ਸਾਹਿਬ ਵਿਖੇ ਪਿਛਲੇ 40 ਵਰਿ੍ਹਆਂ ਤੋਂ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਮੁਨੀਰ ਮਸੀਹ ਨੂੰ 30 ਜੂਨ ਨੂੰ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸੇਵਾ-ਮੁਕਤ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਬਸਪਾ ਅਤੇ ਅਕਾਲੀ ਦਲ ਗੱਠਜੋੜ ਨਾਲ ਪਿੰਡ ਕਾਲੇ ਘਣੂੰਪੁਰ ਵਿਖੇ ਵਰਕਰਾਂ 'ਚ ਭਾਰੀ ਉਤਸ਼ਾਹ

ਛੇਹਰਟਾ 12 ਜੂਨ (ਸੁਰਿੰਦਰ ਸਿੰਘ ਵਿਰਦੀ) - ਬਸਪਾ ਅਤੇ ਅਕਾਲੀ ਦਲ ਦਾ ਗਠਜੋੜ ਇਕ ਇਤਿਹਾਸਕ ਗਠਜੋੜ ਹੈ, ਜਿਸ ਬਾਰੇ ਸਮੂਹ ਬਸਪਾ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਜਿੱਤ ਹਾਸਲ ਕਰਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਗੋਲਡਨ ਗੇਟ ਨਿਊ ਅੰਮਿ੍ਤਸਰ ਵਿਖੇ ਕੋਰੋਨਾ ਮੈਡੀਕਲ ਕੈਂਪ ਲਗਾਇਆ

ਸੁਲਤਾਨਵਿੰਡ, 12 ਜੂਨ (ਗੁਰਨਾਮ ਸਿੰਘ ਬੁੱਟਰ) - ਦੇਸ਼ ਭਰ 'ਚ ਕੋਰੋਨਾ ਦੀ ਦੂਜੀ ਲਹਿਰ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਜਨਤਾ ਦੇ ਬਚਾਅ ਲਈ ਤਰ੍ਹਾਂ-ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਅੱਜ ਸੀਨੀਅਰ ਮੈਡੀਕਲ ਅਫਸਰ ਡਾ. ਰਾਜ ਕੁਮਾਰ ਦੇ ਨਿਰਦੇਸ਼ਾਂ ...

ਪੂਰੀ ਖ਼ਬਰ »

ਆਨੰਦ ਅੰਮਿ੍ਤ ਪਾਰਕ ਵਿਖੇ ਜਲਿ੍ਹਆਂਵਾਲਾ ਬਾਗ਼ ਸ਼ਤਾਬਦੀ ਯਾਦਗਾਰ ਦੀ ਉਸਾਰੀ ਅੰਤਿਮ ਪੜਾਅ 'ਚ

ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ)- ਸੰਨ 1919 ਦੀ ਵਿਸਾਖੀ ਮੌਕੇ ਜਲਿ੍ਹਆਂਵਾਲਾ ਬਾਗ਼ 'ਚ ਘਟਿਤ ਖ਼ੂਨੀ ਸਾਕੇ ਦੌਰਾਨ ਮਾਰੇ ਗਏ ਸ਼ਹੀਦਾਂ ਨੂੰ ਸਨਮਾਨ ਦੇਣ ਲਈ ਸਥਾਨਕ ਰਣਜੀਤ ਐਵਿਨਿਊ ਦੇ ਆਨੰਦ ਅੰਮਿ੍ਤ ਪਾਰਕ ਵਿਖੇ ਉਸਾਰੇ ਜਾ ਰਹੇ ਜਲਿ੍ਹਆਂਵਾਲਾ ਬਾਗ਼ ਸ਼ਹੀਦੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਪਲੇਸਮੈਂਟ ਦੌਰਾਨ ਵਿਦਿਆਰਥੀਆਂ ਦੀ ਚੋਣ

ਅੰਮਿ੍ਤਸਰ 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਏ. ਵੀ. ਕਾਲਜ ਦੇ ਪਲੇਸਮੈਂਟ ਤੇ ਟ੍ਰੇਨਿੰਗ ਸੈੱਲ ਦੀ ਪਲੇਸਮੈਂਟ ਡਰਾਈਵ ਸਿਖਰਾਂ ਨੂੰ ਛੂਹ ਰਹੀ ਹੈ ਤੇ ਅੰਤਿਮ ਸਾਲ ਦੇ ਵਿਦਿਆਰਥੀ ਵੱਖ-ਵੱਖ ਬਹੁ-ਰਾਸ਼ਟਰੀ ਕੰਪਨੀਆਂ 'ਚ ਨੌਕਰੀ ਦੇ ਬਹੁਤ ਸਾਰੇ ਮੌਕੇ ਪ੍ਰਾਪਤ ਕਰ ...

ਪੂਰੀ ਖ਼ਬਰ »

75 ਸਾਲਾ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ 'ਚ ਸੰਦੀਪ ਕੌਰ ਅੱਵਲ

ਅੰਮਿ੍ਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਦੇਸ਼ ਦੀ ਅਜ਼ਾਦੀ ਦੇ 75 ਸਾਲਾ ਜਸ਼ਨਾਂ 'ਚ ਹਾਜ਼ਰੀ ਭਰਦਿਆਂ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ ਅੰਦਰ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ 'ਚ ਜ਼ਿਲ਼੍ਹਾ ਅੰਮਿ੍ਤਸਰ ਦੇ ਵਿਦਿਆਰਥੀਆਂ ਵਲੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਡਾਇਮੰਡ ਐਵੇਨਿਊ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਅੰਮਿ੍ਤਸਰ, 12 ਜੂਨ (ਜਸਵੰਤ ਸਿੰਘ ਜੱਸ) - ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸ਼ਹਿਰ ਦੀ ਦਿੱਖ ਨੂੰ ਨਿਖਾਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰਬਰ-12 ਦੇ ਇਲਾਕੇ ਡਾਇਮੰਡ ਐਵੀਨਿਊ ਵਿਖੇ ਪੁਰਾਣੀ ਹੋ ਚੁੱਕੀ ...

ਪੂਰੀ ਖ਼ਬਰ »

ਟਿਊਸ਼ਨ ਪੜ੍ਹਨ ਗਏ ਵਿਦਿਆਰਥੀ ਦਾ ਮੋਟਰਸਾਈਕਲ ਚੋਰੀ

ਛੇਹਰਟਾ, 12 ਜੂਨ (ਵਡਾਲੀ) - ਬਲਵਿੰਦਰ ਸਿੰਘ ਪੁੱਤਰ ਦਾਮਨ ਸਿੰਘ ਵਾਸੀ ਪਿੰਡ ਬਾਸਰਕੇ ਗਿੱਲਾਂ ਜ਼ਿਲ੍ਹਾ ਅੰਮਿ੍ਤਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੇਰਾ ਪੁੱਤਰ ਗੁਰਪ੍ਰਤਾਪ ਸਿੰਘ ਰੋਜ਼ਾਨਾ ਟਿਊੂਸ਼ਨ ਪੜ੍ਹ ਲਈ ਅੰਮਿ੍ਤ ਵਿਹਾਰ ਪ੍ਰਤਾਪ ਮਿੱਲ ਵਿਚ ਸ਼ਾਮ ...

ਪੂਰੀ ਖ਼ਬਰ »

ਦੁਕਾਨਦਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਨੌਜਵਾਨ ਕਾਬੂ

ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਵਿਜੈ ਨਗਰ ਪੁਲਿਸ ਵਲੋਂ ਬਟਾਲਾ ਰੋਡ ਇਲਾਕੇ ਦੀ ਗਲੀ ਬਾਂਕੇ ਬਿਹਾਰੀ ਵਿਖੇ ਇਕ ਦੁਕਾਨਦਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਥਾਣਾ ਸਦਰ ਦੇ ਮੁੱਖ ਅਫ਼ਸਰ ਇੰਸ. ...

ਪੂਰੀ ਖ਼ਬਰ »

ਬਾਬਾ ਸੋਹਣ ਸਿੰਘ ਸਕੂਲ ਨੂੰ ਮੁਹਤਬਰਾਂ ਵਲੋਂ 1,45,000 ਰੁਪਏ ਭੇਟ

ਖਾਸਾ, 12 ਜੂਨ (ਗੁਰਨੇਕ ਸਿੰਘ ਪੰਨੂ)- ਬਾਬਾ ਸੋਹਣ ਸਿੰਘ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਭਕਨਾ ਕਲਾਂ ਵਿਖੇ ਇਲਾਕੇ ਦੇ ਮੋਹਤਬਾਰਾਂ ਵਲੋਂ ਅਧੂਰੇ ਰਹਿੰਦੇ ਕੰਮਾਂ ਲਈ ਆਪਸੀ ਸਹਿਯੋਗ ਨਾਲ 1,45,000 ਰੁਪਏ ਸਕੂਲ ਪ੍ਰਸ਼ਾਸਨ ਨੂੰ ਦਿੱਤੇ | ਸਕੂਲ ਦੇ ਅਧਿਆਪਕ ਡਾ: ...

ਪੂਰੀ ਖ਼ਬਰ »

ਕੋਰੋਨਾ ਦੇ ਨਾਲ-ਨਾਲ ਹੋਰ ਸਿਹਤ ਸੇਵਾਵਾਂ ਵੱਲ ਵੀ ਧਿਆਨ ਦੇਵੇ ਸਿਹਤ ਵਿਭਾਗ- ਡਾ. ਜੌਹਲ

ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਸਾਬਕਾ ਡਾਇਰੈਕਟਰ ਅਤੇ ਸਲਾਹਕਾਰ ਡਾ. ਪ੍ਰਭਦੀਪ ਕੌਰ ਜੌਹਲ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਹਿਦਾਇਤ ਕੀਤੀ ਗਈ ਕਿ ਕੋਰੋਨਾ ਦੇ ਨਾਲ-ਨਾਲ ਬਾਕੀ ਦੀਆਂ ...

ਪੂਰੀ ਖ਼ਬਰ »

ਬਸਪਾ ਨੇ ਸ਼ੋ੍ਰਮਣੀ ਅਕਾਲੀ ਦਲ ਨਾਲ ਗਠਜੋੜ ਹੋਣ ਦੀ ਖੁਸ਼ੀ 'ਚ ਹਾਲ ਗੇਟ ਵਿਖੇ ਵੰਡੇ ਲੱਡੂ

ਅੰਮਿ੍ਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਬਹੁਜਨ ਸਮਾਜ ਪਾਰਟੀ ਲੋਕ ਸਭਾ ਅੰਮਿ੍ਤਸਰ ਦੇ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਸ਼੍ਰੌਮਣੀ ਅਕਾਲੀ ਦਲ ਨਾਲ ਗਠਜੋੜ ਹੋਣ ਦੌਰਾਨ ਅੰਮਿ੍ਤਸਰ ਹਾਲ ਗੇਟ ਵਿਖੇ ਢੋਲ ਵਜਾ ਕੇ ਭੰਗੜੇ ਪਾਏ ਗਏ ਅਤੇ ਲੱਡੂ ਵੰਡ ਕੇ ਖੁਸ਼ੀ ...

ਪੂਰੀ ਖ਼ਬਰ »

ਪੰਜਾਬ 'ਚ ਚਾਰ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ-ਸੋਨੀ

ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਪੰਜਾਬ ਦੇ ਮੋਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਲੇਰਕੋਟਲਾ ਸ਼ਹਿਰਾਂ 'ਚ 1500 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾ ਰਹੇ ਹਨ, ਜਿਸ ਨਾਲ ਸੂਬੇ ਦੀ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਮਿਲੇਗਾ | ...

ਪੂਰੀ ਖ਼ਬਰ »

ਕਸਟਮ ਅਧਿਕਾਰੀਆਂ ਨੇ ਆਈ.ਸੀ.ਪੀ ਅਟਾਰੀ ਦਾ ਕੀਤਾ ਦੌਰਾ

ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ) - ਕਸਟਮ ਵਿਭਾਗ ਦੇ ਆਲਾ ਅਧਿਕਾਰੀਆਂ ਨੇ ਅੱਜ ਇਨਟੈਗਰੇਟਿਡ ਚੈੱਕ ਪੋਸਟ (ਆਈ. ਸੀ. ਪੀ.) ਅਟਾਰੀ ਦਾ ਦੌਰਾ ਕਰਦਿਆਂ ਯਾਤਰੀਆਂ ਦੀ ਸਮੁੱਚੀ ਕਸਟਮ ਪ੍ਰਵਾਨਗੀ ਪ੍ਰਕਿਰਿਆ ਦੇ ਨਾਲ-ਨਾਲ ਉਥੇ ਪਏ ਮਾਲ ਦਾ ਵੀ ਜਾਇਜ਼ਾ ਲਿਆ | ਪ੍ਰਾਪਤ ...

ਪੂਰੀ ਖ਼ਬਰ »

ਪੰਜਾਬ 'ਚ ਚਾਰ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ-ਸੋਨੀ

ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਪੰਜਾਬ ਦੇ ਮੋਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਲੇਰਕੋਟਲਾ ਸ਼ਹਿਰਾਂ 'ਚ 1500 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾ ਰਹੇ ਹਨ, ਜਿਸ ਨਾਲ ਸੂਬੇ ਦੀ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਮਿਲੇਗਾ | ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਲੋਂ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ

ਅੰਮਿ੍ਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਡੀ.ਏ.ਵੀ. ਕਾਲਜ ਦੇ ਫਿਜਿਕਸ ਅਤੇ ਇਲੈਕਟ੍ਰਾਨਿਕਸ ਵਿਭਾਗ ਵਲੋਂ 'ਭਵਿੱਖ ਦੀਆਂ ਸਮੱਗਰੀਆਂ, ਸਕੋਪਜ਼ ਅਤੇ ਚੁਣੌਤੀਆਂ' ਵਿਸ਼ੇ 'ਤੇ ਇਕ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ ਜਿਸ 'ਚ ਮਲੇਸ਼ੀਆ ਯੂਨੀਵਰਸਿਟੀ ਦੇ ਡਾ: ...

ਪੂਰੀ ਖ਼ਬਰ »

ਕੰਧਾਰੀ ਪਰਿਵਾਰ ਨੇ ਅੰਮਿ੍ਤਸਰ ਲਈ ਭੇਜੇ 100 ਆਕਸੀਜਨ ਕੰਸਨਟ੍ਰੇਟਰ

ਅੰਮਿ੍ਤਸਰ, 12 ਜੂਨ (ਗਗਨਦੀਪ ਸ਼ਰਮਾ) - ਦੁਬਈ 'ਚ ਵੱਸਦੇ ਕੰਧਾਰੀ ਪਰਿਵਾਰ ਵਲੋਂ ਕੋਰੋਨਾ ਸੰਕਟ ਦੇ ਸਮੇਂ 'ਚ ਅੰਮਿ੍ਤਸਰ ਲਈ 100 ਆਕਸੀਜਨ ਕੰਸਨਟ੍ਰੇਟਰ ਭੇਜੇ ਗਏ ਜੋ ਕਿ ਜ਼ਿਲੇ੍ਹ ਦੇ ਵੱਖ-ਵੱਖ ਹਸਪਤਾਲਾਂ ਨੂੰ ਸੌਂਪੇ ਜਾਣਗੇ | ਗੁਰੂ ਨਾਨਕ ਹਸਪਤਾਲ ਵਿਖੇ ਇਹ ਸਹਾਇਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX