ਤਾਜਾ ਖ਼ਬਰਾਂ


ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  6 minutes ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  21 minutes ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  29 minutes ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  32 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  32 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  37 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  39 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  49 minutes ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 1 hour ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 1 hour ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 1 hour ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 1 hour ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 1 hour ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 2 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਚੋਹਲਾ ਸਾਹਿਬ ਵਿਖੇ ਦਿਨ ਦਿਹਾੜੇ ਚੱਲੀਆਂ ਗੋਲੀਆਂ
. . .  about 2 hours ago
ਚੋਹਲਾ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ ਚੋਹਲਾ) - ਇਤਿਹਾਸਿਕ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜਨ ਦੇਵ ਜੀ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੇ ਦੋ ਗਰੁੱਪ ਵਿਚ ਆਹਮੋ-ਸਾਹਮਣੇ ਗੋਲੀਆਂ ਚੱਲਣ ਦਾ ਸਮਾਚਾਰ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਸੰਭਾਲਿਆ ਕਾਰਜ ਭਾਰ
. . .  about 2 hours ago
ਚੰਡੀਗੜ੍ਹ, 28 ਸਤੰਬਰ - ਸੁਖਬਿੰਦਰ ਸਿੰਘ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ -1 ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਕਾਰਜ ਭਾਰ ਸੰਭਾਲਿਆ। ਉਨ੍ਹਾਂ ਨੂੰ ਜਲ ਸਰੋਤ ਅਤੇ ਮਕਾਨ ਅਤੇ ...
ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਫ਼ੌਜ ਨੂੰ ਮਿਲੀ ਵੱਡੀ ਕਾਮਯਾਬੀ,ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  about 2 hours ago
ਉੜੀ, 28 ਸਤੰਬਰ - ਜੰਮੂ -ਕਸ਼ਮੀਰ ਦੇ ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਇਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ ਜਦਕਿ ਇਕ ਹੋਰ ਅੱਤਵਾਦੀ ਨੂੰ ਜਿੰਦਾ ਫੜਿਆ ਗਿਆ ਹੈ ਜੋ ...
ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 2 hours ago
ਜਲੰਧਰ, 28 ਸਤੰਬਰ (ਸ਼ਿਵ) - ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ...
ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ, ਕੱਲ੍ਹ ਪਹੁੰਚ ਰਹੇ ਹਨ ਲੁਧਿਆਣਾ
. . .  about 2 hours ago
ਜਲੰਧਰ, 28 ਸਤੰਬਰ - ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ ਹੋਣਗੇ | ਕੇਜਰੀਵਾਲ ਲੁਧਿਆਣਾ ਵਿਖੇ ਆ ਰਹੇ ਹਨ ...
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ 'ਚ ਸਮਾਰਕ 'ਤੇ ਸਿਜਦਾ
. . .  about 3 hours ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ...
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਸ਼ਅਿਾਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ
. . .  about 3 hours ago
ਫ਼ਿਰੋਜ਼ਪੁਰ,ਸੰਗਰੂਰ 28 ਸਤੰਬਰ (ਕੁਲਬੀਰ ਸਿੰਘ ਸੋਢੀ,ਧੀਰਜ ਪਸ਼ੋਰੀਆ ) ਫ਼ਿਰੋਜ਼ਪੁਰ ਵਿਚ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
. . .  about 3 hours ago
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ...
ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  1 minute ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤਕ ਬਿਰਤੀ ਕਾਰਨ ਮਨੁੱਖ ਸਮਝੌਤੇ ਅਤੇ ਗੱਠਜੋੜ ਕਰਕੇ ਇਕ-ਦੂਜੇ ਨੂੰ ਪੌੜੀ ਬਣਾ ਕੇ ਉੱਪਰ ਚੜ੍ਹਦੇ ਹਨ। -ਗਿਆਤ

ਤਰਨਤਾਰਨ

ਸਕਾਲਰਸ਼ਿਪ ਘੁਟਾਲੇ ਦੇ ਮੁੱਦੇ ਸਬੰਧੀ 'ਆਪ' ਵਲੋਂ ਮੰਤਰੀ ਧਰਮਸੋਤ ਦੇ ਸਾੜੇ ਪੁਤਲੇ

ਤਰਨ ਤਾਰਨ, 12 ਜੂਨ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਵਲੋਂ ਤਰਨ ਤਾਰਨ ਵਿਖੇ ਕਾਗਰਸ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫ਼ੂਕਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ ਤੇ ਬਲਜੀਤ ਸਿੰਘ ਖਹਿਰਾ ਜੁਆਇੰਟ ਸਕੱਤਰ ਪੰਜਾਬ ਤੋਂ ਇਲਾਵਾ ...

ਪੂਰੀ ਖ਼ਬਰ »

ਪਿੰਡ ਗੁਲਾਲੀਪੁਰ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਪਿੰਡ ਗੁਲਾਲੀਪੁਰ ਵਿਖੇ ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਔਲਖ ਨੇ ਕਿਹਾ ਕਿ ਪੰਜਾਬ ਦੀ ਸਤਾ ਦਾ ਰਾਜ ਕਰਨ ...

ਪੂਰੀ ਖ਼ਬਰ »

ਕੋਰੋਨਾ ਕਾਰਨ ਜ਼ਿਲ੍ਹੇ ਵਿਚ ਇਕ ਵਿਅਕਤੀ ਦੀ ਮੌਤ, 6 ਨਵੇਂ ਮਾਮਲੇ-ਡੀ.ਸੀ.

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ 6 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਮਿ੍ਤਕ ਵਿਅਕਤੀ ਦਾ ਸਿਹਤ ਵਿਭਾਗ ਦੀ ਟੀਮ ਵਲੋਂ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਅੰਤਿਮ ...

ਪੂਰੀ ਖ਼ਬਰ »

ਜੇਲ੍ਹ 'ਚੋਂ ਪੈਰੋਲ 'ਤੇ ਆਇਆ ਕੈਦੀ ਫਰਾਰ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਜੇਲ੍ਹ 'ਚੋਂ ਪੈਰੋਲ 'ਤੇ ਆਏ ਕੈਦੀ ਵਲੋਂ ਫਰਾਰ ਹੋਣ ਦੇ ਮਾਮਲੇ ਵਿਚ ਕੈਦੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਚੋਹਲਾ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਔਰਤ ਦੀ ਮੌਤ

ਤਰਨ ਤਾਰਨ, 12 ਜੂਨ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਔਰਤ ਦੀ ਮੌਤ ਹੋਣ ਦੇ ਮਾਮਲੇ ਵਿਚ ਅਣਪਛਆਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਜਗਦੀਪ ਸਿੰਘ ਪੁੱਤਰ ਅਜੈਬ ਸਿੰਘ ...

ਪੂਰੀ ਖ਼ਬਰ »

ਵਾਹਿਗੁਰੂ ਇੰਟਰਪ੍ਰਾਈਜਜ਼ ਦੇ ਵਿਦਿਆਰਥੀ ਨੇ ਪੀ.ਟੀ.ਈ. 'ਚ ਵਧੀਆ ਬੈਂਡ ਪ੍ਰਾਪਤ ਕਰ ਸੰਸਥਾ ਦਾ ਨਾਂਅ ਕੀਤਾ ਰੌਸ਼ਨ

ਗੋਇੰਦਵਾਲ ਸਾਹਿਬ, 12 ਜੂਨ (ਸਕੱਤਰ ਸਿੰਘ ਅਟਵਾਲ)-ਇਤਿਹਾਸਕ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਵਾਹਿਗੁਰੂ ਇੰਟਰਪ੍ਰਾਈਜਜ਼ ਦੇ ਆਈਲੈਟਸ ਅਤੇ ਪੀ.ਟੀ.ਈ. ਦੇ ਵਿਦਿਆਰਥੀਆਂ ਵਲੋਂ ਵਧੀਆ ਬੈਂਡ ਪ੍ਰਾਪਤ ਕਰ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਹੋਇਆਂ ਵਾਹਿਗੁਰੂ ਇੰਟਰਪ੍ਰਾਈਜਜ਼ ਦੇ ਮੁਖੀ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਇੰਸਟੀਚਿਊਟ ਵਿਖੇ ਬੱਚਿਆਂ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਆਈਲਟਸ ਅਤੇ ਇੰਗਲਿਸ਼ ਸਪੀਕਿੰਗ ਕੋਰਸ ਕਰਵਾਏ ਜਾ ਰਹੇ ਹਨ | ਉਨ੍ਹਾਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕੇ ਸਾਡੇ ਇੰਸਟੀਚਿਊਟ ਦੇ ਰਸਾਲਦੀਪ ਸਿੰਘ ਨੇ ਪੀ.ਟੀ.ਈ. ਦਾ ਇਮਤਿਹਾਨ ਦਿੱਤਾ ਸੀ ਜਿਸ ਵਿਚ ਵਿਦਿਆਰਥੀ ਨੇ ਓਵਰਆਲ 57 ਸਕੋਰ ਪ੍ਰਾਪਤ ਕਰ 6 ਬੈਂਡ ਹਾਸਲ ਕੀਤੇ ਅਤੇ ਸੰਸਥਾ ਦਾ ਮਾਣ ਵਧਾਇਆ ਹੈ | ਵਿਦਿਆਰਥੀਆਂ ਦੇ ਆ ਰਹੇ ਚੰਗੇ ਨਤੀਜਿਆਂ ਨੂੰ ਦੇਖ ਤੇ ਵਾਹਿਗੁਰੂ ਇੰਟਰਪ੍ਰਾਈਜਜ਼ ਦੇ ਸਟਾਫ ਦੀ ਮਿਹਨਤ ਸਦਕਾ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ ਪਿਤਾ ਸੰਤੁਸ਼ਟ ਦਿਖਾਈ ਦੇ ਰਹੇ ਹਨ | ਐੱਮ.ਡੀ ਰਾਜਵਿੰਦਰ ਸਿੰਘ ਨੇ ਵਿਦਿਆਰਥੀ ਨੂੰ ਵਧਾਈ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ |

ਖ਼ਬਰ ਸ਼ੇਅਰ ਕਰੋ

 

ਵਧੇ ਹੋਏ ਡੀਜ਼ਲ ਦੇ ਰੇਟਾਂ ਕਾਰਨ ਸਮੂਹ ਟਰਾਂਸਪੋਰਟ ਤੇ ਟਰੱਕ ਆਪ੍ਰੇਟਰਾਂ ਦੀ ਮੀਟਿੰਗ ਹੋਈ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਟਰਾਂਸਪੋਰਟ ਤੇ ਟਰੱਕ ਆਪ੍ਰੇਟਰਾਂ ਦੀ ਇਕੱਤਰਤਾ ਹੋਈ, ਜਿਸ ਵਿਚ ਡੀਜ਼ਲ ਦੇ ਵਧੇ ਹੋਏ ਰੇਟਾਂ ਦੇ ਰੇਟਾਂ ਦੇ ਮੁੱਦੇ 'ਤੇ ਵਿਚਾਰ ਵਟਾਂਦਰਾ ਹੋਇਆ | ਮੀਟਿੰਗ ਦੌਰਾਨ ਸਮੂਹ ਟਰਾਂਸਪੋਰਟਰਾਂ ਵਲੋਂ ...

ਪੂਰੀ ਖ਼ਬਰ »

ਸਫਾਈ ਸੇਵਕਾਂ ਦੀਆਂ ਮੰਗਾਂ ਫੌਰੀ ਤੌਰ 'ਤੇ ਮੰਨੀਆਂ ਜਾਣ-ਅਰੋੜਾ

ਤਰਨ ਤਾਰਨ, 12 ਜੂਨ (ਪਰਮਜੀਤ ਜੋਸ਼ੀ)-ਲੋਕ ਲਹਿਰ ਪਾਰਟੀ ਦੇ ਕੌਮੀ ਪਰਧਾਨ ਗੁਰਜੀਤ ਸਿੰਘ ਅਰੋੜਾ ਨੇ ਨਗਰ ਕੌਂਸਲ ਦੇ ਸਫਾਈ ਸੇਵਕਾਂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਨਾਦਰਸ਼ਾਹੀ ਹੁਕਮਾਂ ਦੀ ਪੁਰਜੋਰ ਨਿੰਦਾ ...

ਪੂਰੀ ਖ਼ਬਰ »

2022 ਦੀਆਂ ਚੋਣਾਂ ਵਿਚ ਇਤਿਹਾਸ ਸਿਰਜੇਗਾ ਨਵਾਂ ਗੱਠਜੋੜ- ਇਕਬਾਲ ਸਿੰਘ ਸੰਧੂ

ਝਬਾਲ, 12 ਜੂਨ (ਸੁਖਦੇਵ ਸਿੰਘ)-ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਕਰ ਰਹੇ ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ 2022 ਦੀਆਂ ਚੋਣਾਂ ਵਿਚ ਇਤਿਹਾਸ ਸਿਰਜੇਗਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ 'ਤੇ ਬਸਪਾ ਦਾ ਸਮਝੌਤਾ ਫਿਰ ਪੰਜਾਬ 'ਚ ਇਤਿਹਾਸ ਸਿਰਜੇਗਾ-ਭਰੋਵਾਲ, ਮੰਨਾ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਸ਼੍ਰੋਮਣੀ ਆਕਾਲੀ ਦਲ ਤੇ ਬਸਪਾ ਦਾ ਸਮਝੌਤਾ ਇਕ ਵਾਰ ਫਿਰ ਪੰਜਾਬ 'ਚ ਇਤਿਹਾਸ ਲਿਖੇਗਾ ਤੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਦੇ ਯਤਨਾਂ ਨਾਲ ਇਹ ਇਤਿਹਾਸਕ ਸਮਝੌਤਾ 2022 'ਚ ਆਕਾਲੀ-ਬਸਪਾ ਸਰਕਾਰ ਬਣਾਏਗਾ, ਜਿਸ ਲਈ ਹਾਈਕਮਾਡ ...

ਪੂਰੀ ਖ਼ਬਰ »

'ਆਪ' ਦੀਆਂ ਨੀਤੀਆਂ ਦੇ ਕਾਰਨ ਹੀ ਅੱਜ ਲੋਕ ਧੜਾਧੜ ਪਾਰਟੀ ਨਾਲ ਜੁੜ ਰਹੇ ਹਨ- ਢਿੱਲੋਂ

ਤਰਨ ਤਾਰਨ, 12 ਜੂਨ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦੀ ਅੱਜ ਚਾਰੇ ਪਾਸੇ ਚਰਚਾ ਹੋ ਰਹੀ ਹੈ ਉਥੇ ਪੂਰੇ ਪੰਜਾਬ ਵਿਚ ਬੁੱਧੀਜੀਵੀ, ਪੜਿ੍ਹਆ ਲਿਖਿਆ ਵਰਗ, ਮੁਲਾਜਮ ਵਰਗ, ਵਪਾਰੀ ਅਤੇ ਮਜ਼ਦੂਰ ਵਰਗ ਦੋਹਾ ਰਵਾਇਤੀ ਪਾਰਟੀਆਂ ਤੋਂ ਅੱਕ ਕੇ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤੇ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਵਿਧਾਇਕਾਂ ਨੂੰ ਦੇਵੇਗੀ ਮੰਗ ਪੱਤਰ

ਖਡੂਰ ਸਾਹਿਬ, 12 ਜੂਨ (ਰਸ਼ਪਾਲ ਸਿੰਘ ਕੁਲਾਰ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤੇ ਜਨਵਾਦੀ ਇਸਤਰੀ ਸਭਾ ਦੀ ਮੀਟਿੰਗ ਪਿੰਡ ਮੁਗਲਾਣੀ ਵਿਖੇ ਹੋਈ | ਮੀਟਿੰਗ ਕਰਵਾਉਣ ਪਹੁੰਚੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾਈ ਆਗੂ ਸਰਪੰਚ ਸੁਲੱਖਣ ਸਿੰਘ ਤੁੜ, ਸੁਖਵੰਤ ਸਿੰਘ ...

ਪੂਰੀ ਖ਼ਬਰ »

ਸ਼ਮਸ਼ੇਰ ਸਿੰਘ ਸ਼ੇਰਾ ਬਣੇ ਐੱਸ.ਸੀ. ਸੈੱਲ. ਜ਼ਿਲ੍ਹਾ ਤਰਨਤਾਰਨ ਦੇ ਸੀਨੀਅਰ ਮੀਤ ਪ੍ਰਧਾਨ

ਪੱਟੀ, 12 ਜੂਨ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਸ਼ਮਸ਼ੇਰ ਸਿੰਘ ਸ਼ੇਰਾ ਨੰਬਰਦਾਰ ਤਲਵੰਡੀ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਸਕੂਲਾਂ, ਹਸਪਤਾਲਾਂ ਤੇ ਬਿਜਲੀ ਬੋਰਡ ਵਿਚ ਖਾਲੀ ਅਸਾਮੀਆਂ ਭਰੀਆਂ ਜਾਣ-ਸੰਘਾ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਵਿਭਾਗਾਂ ਵਿਚ ਠੇਕੇ ਦੀ ਭਰਤੀ (ਘੱਟ ਤਨਖਾਹ) ਕਰ ਕੇ ਜਦ ਤੋਂ ਡੰਗ ਟਪਾਇਆ ਜਾ ਰਿਹਾ ਹੈ ਅਤੇ ਨਵੀਂ ਭਰਤੀ ਨਾ ਹੋਣ ਕਾਰਨ ਕੰਮ ਦਾ ਬੋਝ ਵਧਣ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਝੋਨੇ ਦੇ ਰੇਟ 'ਚ ਮਾਮੂਲੀ ਵਾਧਾ ਕਰਕੇ ਕੇਂਦਰ ਨੇ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ-ਭੂਰਾ

ਖੇਮਕਰਨ, 12 ਜੂਨ (ਰਾਕੇਸ਼ ਬਿੱਲਾ)-ਦੇਸ਼ ਵਾਸੀਆਂ ਦੇ ਪੇਟ ਪਾਲਣ ਲਈ ਆਪਣੀਆਂ ਜ਼ਮੀਨਾਂ 'ਚ ਦਿਨ ਰਾਤ ਮਿਹਨਤ ਕਰਕੇ ਅਨਾਜ ਪੈਦਾ ਕਰਨ ਵਾਲਾ ਕਿਸਾਨ ਜਿਹੜਾ ਇਕ ਸਾਲ ਤੋਂ ਆਪਣੀਆਂ ਫ਼ਸਲਾਂ ਦੇ ਘੱਟੋ-ਘੱਟ ਖ਼ਰੀਦ ਮੁੱਲ ਦੀ ਗਰੰਟੀ ਮੁਕੱਕਰ ਕਰਨ ਦੀਆਂ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਦੇ ਪਹਿਲੇ ਦਿਨ ਹੀ ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ-ਸ਼ੇਖ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਲਵਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵਿਆ ਦੀ ਅੱਜ ਉਸ ਸਮੇਂ ਫੂਕ ਨਿਕਲਦੀ ਨਜ਼ਰ ਆਈ ਜਦੋਂ 10 ਜੂਨ ਤੋਂ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋਇਆ ਤਾਂ ਬਿਜਲੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਸਮਝੌਤਾ ਹੋਣ ਨਾਲ ਪੰਜਾਬ 'ਚ ਅਕਾਲੀ ਦਲ ਦੀ ਸਰਕਾਰ ਬਣਨੀ ਪੱਕੀ-ਪੱਖੋਕੇ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਿਚ ਹੋਏ ਸਮਝੌਤੇ ਨਾਲ ਪੰਜਾਬ ਵਿਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਅਤੇ ਬਸਪਾ ਵੱਡੀ ਜਿੱਤ 'ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ ਅਤੇ ਇਹ ਪੱਕਾ ਹੋ ਗਿਆ ਹੈ ਕਿ ਇਨ੍ਹਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ 2022 ਦੀਆਂ ਚੋਣਾਂ 'ਚ ਇਤਿਹਾਸਕ ਜਿੱਤ ਦਰਜ ਕਰੇਗਾ- ਸੰਧੂ

ਖਡੂਰ ਸਾਹਿਬ, 12 ਜੂਨ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਭੈਣ ਕੁਮਾਰੀ ਮਾਇਆਵਤੀ ਦੇ ਇਤਿਹਾਸਕ ਫੈਸਲੇ ਨਾਲ ਜੋ ਗੱਠਜੋੜ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਚ ਹੋਇਆ ਹੈ ਉਹ 2022 ...

ਪੂਰੀ ਖ਼ਬਰ »

ਜਬਰ ਜਨਾਹ ਕਰਨ 'ਤੇ ਕੇਸ ਦਰਜ

ਤਰਨ ਤਾਰਨ, 12 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਝਬਾਲ ਦੀ ਪੁਲਿਸ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਇਸ ਕੰਮ ਵਿਚ ਉਸਦਾ ਸਾਥ ਦੇਣ ਦੇ ਦੋਸ਼ ਹੇਠ ਇਕ ਔਰਤ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਲੁੱਟ-ਖੋਹ ਕਰਨ ਵਾਲੇ ਤਿੰਨ ਗਿ੍ਫ਼ਤਾਰ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਇਕ ਦਾਤਰ, 2 ਮੋਬਾਈਲ ਫੋਨ, 1 ਪਰਸ ਅਤੇ ਕੁਝ ...

ਪੂਰੀ ਖ਼ਬਰ »

ਸਿੰਘੂ ਬਾਰਡਰ ਤੋਂ ਪਰਤੇ ਕਿਸਾਨ ਦੀ ਦਰਿਆ ਵਿਚ ਡੁੱਬਣ ਕਾਰਨ ਮੌਤ

ਚੋਹਲਾ ਸਾਹਿਬ, 12 ਜੂਨ (ਬਲਵਿੰਦਰ ਸਿੰਘ ਚੋਹਲਾ)-ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਦਰਿਆ ਬਿਆਸ ਦੇ ਕੰਢੇ ਵੱਸੇ ਪਿੰਡ ਚੰਬਾ ਕਲਾਂ ਦਾ ਕਿਸਾਨ ਜੋ ਬੀਤੇ ਦਿਨੀਂ ਸਿੰਘੂ ਬਾਰਡਰ 'ਤੇ ਚਲ ਰਹੇ ਕਿਸਾਨ ਮੋਰਚੇ ਤੋਂ ਵਾਪਸ ਪਰਤਿਆ ਸੀ ਦੀ ਦਰਿਆ ਵਿਚ ਡੁੱਬਣ ਕਾਰਨ ਮੌਤ ਹੋ ਗਈ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸੂਇਆਂ 'ਚ ਪਾਣੀ ਛੱਡਣ ਦੀ ਮੰਗ

ਝਬਾਲ, 12 ਜੂਨ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ 10 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਕਰਨ ਦੇ ਹੁਕਮਾਂ ਤਹਿਤ ਕਿਸਾਨਾਂ ਵਲੋਂ ਖੇਤਾਂ ਵਿਚ ਝੋਨੇ ਦੀ ਫਸਲ ਲਾਉਣ ਦਾ ਕੰਮ ਖੇਤਾਂ 'ਚ ਪਾਣੀ ਦੀ ਘਾਟ ਕਾਰਨ ਪੱਛੜਦਾ ਜਾ ਰਿਹਾ ਹੈ | ਇਸ ਕਰਕੇ ਕਿਸਾਨ ਪ੍ਰੇਸ਼ਾਨ ਹੋ ਰਹੇ ਕਈ ...

ਪੂਰੀ ਖ਼ਬਰ »

ਦੁਕਾਨ 'ਤੇ ਬੈਠੀ ਔਰਤ ਨੂੰ ਜ਼ਖ਼ਮੀ ਕਰਕੇ ਲਾਹੀਆਂ ਵਾਲੀਆਂ 'ਤੇ ਖੋਹੀ ਨਕਦੀ

ਤਰਨ ਤਾਰਨ, 12 ਜੂਨ (ਲਾਲੀ ਕੈਰੋਂ)-ਤਰਨਤਾਰਨ ਦੇ ਨੇੜਲੇ ਪਿੰਡ ਮੱਲੀਆਂ ਵਿਖੇ ਕਰਿਆਨੇ ਦੀ ਦੁਕਾਨ ਕਰਦੀ ਮਹਿਲਾ ਬੀਬੀ ਮਹਿੰਦਰ ਕੌਰ ਜੋ ਕਿ ਬੀਤੇ ਦਿਨ ਦੁਪਹਿਰ ਆਪਣੀ ਦੁਕਾਨ ਅੰਦਰ ਬੈਠੀ ਸੀ ਤਾਂ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ...

ਪੂਰੀ ਖ਼ਬਰ »

ਥਾਣਾ ਪੱਟੀ ਦੀ ਪੁਲਿਸ ਵਲੋਂ ਇਕ ਮੋਟਰਸਾਈਕਲ, 3 ਮੋਬਾਇਲਾਂ ਸਮੇਤ 3 ਕਾਬੂ

ਪੱਟੀ, 12 ਜੂਨ (ਬੋਨੀ ਕਾਲੇਕੇ, ਖਹਿਰਾ)-ਥਾਣਾ ਸਿਟੀ ਪੱਟੀ ਦੀ ਪੁਲਿਸ ਵਲੋਂ ਇਕ ਮੋਟਰਸਾਈਕਲ, ਤਿੰਨ ਮੋਬਾਇਲ, 300 ਰੁਪਏ, ਇਕ ਲੇਡੀਜ਼ ਪਰਸ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਪੁਲਿਸ ਥਾਣਾ ਸਿਟੀ ਪੱਟੀ ਦੇ ਐੱਸ.ਐੱਚ.ਓ. ...

ਪੂਰੀ ਖ਼ਬਰ »

ਇਨਸਾਫ਼ ਲੈਣ ਲਈ ਚੌਂਕੀ ਪਹੁੰਚੇ ਸਾਲਾ-ਜੀਜੇ ਦੀ ਪੁਲਿਸ ਨੇ ਕੀਤੀ ਕੁੱਟਮਾਰ

ਤਰਨਤਾਰਨ, 12 ਜੂਨ (ਪਰਮਜੀਤ ਜੋਸ਼ੀ)-ਪਿੰਡ ਖਾਰਾ ਵਿਖੇ ਪਿਛਲੇ ਦਿਨੀਂ ਹੋਈ ਲੜਾਈ ਵਿਚ ਜ਼ਖ਼ਮੀ ਹੋਏ ਇਕ ਨੌਜਵਾਨ ਲਈ ਇਨਸਾਫ ਲੈਣ ਲਈ ਚੌਂਕੀ ਦਬੁਰਜੀ ਵਿਖੇ ਪੁਹੰਚੇ ਸਾਲਾ-ਜੀਜਾ ਨੂੰ ਪੁਲਿਸ ਨੇ ਇਨਸਾਫ ਦੇਣ ਦੀ ਬਜਾਏ ਡੰਡੇ ਵਰਾਏ ਤੇ ਚੌਂਕੀ ਵਿਚ 'ਕਾਠ' ਵਿਚ ਪੈਰ ਦੇ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 6 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)- ਜਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਨੇ ਦੱਸਿਆ ਕਿ ਥਾਣਾ ਖਾਲੜਾ ...

ਪੂਰੀ ਖ਼ਬਰ »

ਬੀ.ਐੱਚ.ਈ.ਐਲ., ਆਈ.ਵੀ.ਪੀ. ਗੋਇੰਦਵਾਲ ਸਾਹਿਬ ਵਿਖੇ ਵਿਸ਼ਵ ਵਾਤਾਵਰਨ ਜਾਗਰੂਕਤਾ ਹਫਤਾ ਮਨਾਇਆ

ਗੋਇੰਦਵਾਲ ਸਾਹਿਬ, 12 ਜੂਨ (ਸਕੱਤਰ ਸਿੰਘ ਅਟਵਾਲ)-ਇਕਾਈ ਬੀ.ਐੱਚ.ਈ.ਐੱਲ. ਦੇ ਨਜ਼ਦੀਕ ਪੈਂਦੇ ਪਿੰਡ ਧੂੰਦਾ ਦੇ ਯੂਥ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਤੇ ਉਨ੍ਹਾਂ ਦੀ ਟੀਮ ਜਿਨ੍ਹਾਂ ਵਲੋਂ ਪਿਛਲੇ ਸਮੇਂ ਤੋਂ ਵਾਤਾਵਰਣ ਸੰਭਾਲ ਤੇ ਬੂਟੇ ਲਗਾਉਣ ਦੇ ਖੇਤਰ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਅੱਤ ਦੀ ਗਰਮੀ ਵਿਚ ਸੇਵਾ ਕੇਂਦਰ ਖੇਮਕਰਨ ਦੇ ਬਾਹਰ ਖੱਜਲ ਹੋ ਰਹੀ ਹੈ ਜਨਤਾ ਪ੍ਰਸ਼ਾਸਨ ਗੂੜੀ ਨੀਂਦੇ ਸੁੱਤਾ

ਖੇਮਕਰਨ, 12 ਜੂਨ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਸਰਕਾਰ ਜਨਤਾ ਨੂੰ ਸੇਵਾ ਕੇਂਦਰਾਂ ਰਾਹੀਂ ਇਕੋ ਛੱਤ ਹੇਠ ਕਈ ਕਈ ਸੁਵਿਧਾਵਾਂ ਦੇਣ ਦੇ ਦਾਅਵੇ ਕਰਦੀ ਨਹੀਂ ਥੱਕ ਰਹੀ ਪਰ ਹਕੀਕਤ ਵਿਚ ਇਹ ਸੇਵਾ ਕੇਂਦਰ ਕਿਸ ਤਰ੍ਹਾਂ ਨਾਲ ਚੱਲ ਰਹੇ ਹਨ 'ਤੇ ਲੋਕਾਂ ਨੂੰ ਕੀ ਕੀ ...

ਪੂਰੀ ਖ਼ਬਰ »

ਰੁਸਤਮ-ਏ-ਹਿੰਦ ਪਹਿਲਵਾਨ ਮਿਹਰਦੀਨ ਤੇ ਪਰਿਵਾਰ ਦੀਆਂ ਕਬਰਾਂ ਤੋਂ 50-60 ਸਾਲ ਪੁਰਾਣੇ ਦਰੱਖਤ ਕੱਟਣ ਦੇ ਦੋਸ਼

ਖਡੂਰ ਸਾਹਿਬ, 12 ਜੂਨ (ਰਸ਼ਪਾਲ ਸਿੰਘ ਕੁਲਾਰ)-ਸਵ ਰੁਸਤਮ-ਏ-ਹਿੰਦ ਮਿਹਰਦੀਨ ਤੇ ਉਨ੍ਹਾਂ ਦੇ ਪਰਿਵਾਰ ਦੀਆਂ ਕਬਰਾਂ ਤੋਂ ਦਰੱਖਤ ਕੱਟਣ ਦੇ ਦੋਸ਼ ਲਗਾਉਂਦੇ ਹੋਏ ਨੇੜਲੇ ਪਿੰਡ ਬਾਣੀਆਂ ਦੇ ਲਾਲਦੀਨ ਉਰਫ (ਗੋਗਾ ਪਹਿਲਵਾਨ), ਰੋਸ਼ਨਦੀਨ ਉੱਪ ਪ੍ਰਧਾਨ ਮੁਸਲਿਮ ਵੈੱਲਫੇਅਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX