ਤਾਜਾ ਖ਼ਬਰਾਂ


ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  19 minutes ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  3 minutes ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ 6 ਅਪ੍ਰੈਲ ਤੱਕ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  about 2 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  about 2 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਭਾਰਤ ’ਚ ਕੋਰੋਨਾ ਦੇ 1590 ਨਵੇਂ ਮਾਮਲੇ ਦਰਜ
. . .  about 3 hours ago
ਨਵੀਂ ਦਿੱਲੀ, 25 ਮਾਰਚ- ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ 1,590 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ। ਇਹ 146 ਦਿਨਾਂ...
ਪਪਲਪ੍ਰੀਤ ਨਾਲ ਸੰਬੰਧਿਤ ਦੋ ਨੂੰ ਜੰਮੂ ਪੁਲਿਸ ਨੇ ਲਿਆ ਹਿਰਾਸਤ ’ਚ
. . .  about 3 hours ago
ਸ੍ਰੀਨਗਰ, 25 ਮਾਰਚ- ਜੰਮੂ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕ ਸਿੰਘ, ਵਾਸੀ ਆਰ.ਐਸ.ਪੁਰਾ ਅਤੇ ਉਸਦੀ ਪਤਨੀ ਪਰਮਜੀਤ ਕੌਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਹੈ, ਨਾਲ....
ਚੰਡੀਗੜ੍ਹ: ਯੂਥ ਕਾਂਗਰਸ ਦੇ ਆਗੂਆਂ ਨੇ ਰੋਕੀ ਰੇਲਗੱਡੀ
. . .  about 2 hours ago
ਚੰਡੀਗੜ੍ਹ, 25 ਮਾਰਚ- ਰਾਹੁਲ ਗਾਂਧੀ ਨੂੰ ਸੰਸਦ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਨਵੀਂ ਦਿੱਲੀ-ਚੰਡੀਗੜ੍ਹ ਸ਼ਤਾਬਦੀ...
ਭਲਕੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ 2 ਘੰਟੇ ਅੱਗੇ
. . .  about 3 hours ago
ਇਟਲੀ, 25 ਮਾਰਚ (ਹਰਦੀਪ ਸਿੰਘ ਕੰਗ)- 26 ਮਾਰਚ ਨੂੰ ਯੂਰਪ ਦੀਆਂ ਘੜੀਆਂ ਦਾ ਸਮਾਂ ਸਵੇਰ 2 ਵਜੇ ਤੋਂ ਇਕ ਘੰਟਾ ਅੱਗੇ ਹੋ ਜਾਵੇਗਾ। ਭਾਵ ਜਦੋਂ 2 ਵੱਜ ਜਾਣਗੇ ਤਾਂ ਉਸ ਸਮੇਂ 3 ਦਾ ਟਾਇਮ ਹੋ ਜਾਵੇਗਾ। ਯੂਰਪ ਭਰ ਵਿਚ ਬਣੇ ਇਲੈਕਟ੍ਰਾਨਿਕ ਸਿਸਟਮਾਂ, ਮੋਬਾਈਲ ਅਤੇ ਲੈਪਟਾਪ ਆਦਿ ’ਤੇ ਇਹ....
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਅਪ੍ਰੈਲ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 25 ਮਾਰਚ- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ.....
ਹਿੰਦ-ਪਾਕਿ ਸਰਹੱਦ ਤੋਂ 35 ਕਰੋੜ ਦੀ ਹੈਰੋਇਨ ਬਰਾਮਦ
. . .  about 3 hours ago
ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐਸ. ਐਫ਼. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਖ਼ੇਤਰ ਅੰਦਰੋਂ ਜਵਾਨਾਂ ਵਲੋਂ 7 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਿਸ ਦੀ....
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
. . .  about 4 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ
. . .  about 3 hours ago
ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਰਾਜ ਕੁਮਾਰ...
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
. . .  about 4 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 4 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਅਗਲੇ 24 ਘੰਟਿਆਂ 'ਚ ਇਨ੍ਹਾਂ ਸ਼ਹਿਰਾਂ 'ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
. . .  about 4 hours ago
ਚੰਡੀਗੜ੍ਹ, 25 ਮਾਰਚ-ਅਗਲੇ 24 ਘੰਟਿਆਂ ਦੌਰਾਨ ਬਰਨਾਲਾ, ਬਠਿੰਡਾ, ਫਰੀਦਕੋਟ, ਫ਼ਿਰੋਜ਼ਪੁਰ, ਜਲੰਧਰ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ, ਤਰਨਤਾਰਨ ਵਿਚ ਜ਼ਿਆਦਾਤਰ ਥਾਵਾਂ 'ਤੇ ਹਨੇਰੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਪਹੁੰਚੇ ਸੀ.ਬੀ.ਆਈ. ਦਫ਼ਤਰ
. . .  1 minute ago
ਨਵੀਂ ਦਿੱਲੀ, 25 ਮਾਰਚ- ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਸੀ.ਬੀ.ਆਈ. ਦਫ਼ਤਰ ਪਹੁੰਚੇ। ਉਹ ਨੌਕਰੀ ਘੁਟਾਲੇ ਦੇ ਮਾਮਲੇ ’ਚ ਜ਼ਮੀਨ ਦੇ ਸੰਬੰਧ ’ਚ ਪੁੱਛਗਿੱਛ ਲਈ ਸੀ.ਬੀ.ਆਈ ਦੇ ਸਾਹਮਣੇ ਪੇਸ਼ ਹੋਣਗੇ।
ਰਾਹੁਲ ਗਾਂਧੀ ਪਾਰਟੀ ਹੈੱਡਕੁਆਰਟਰ ਦਿੱਲੀ ਵਿਖੇ ਅੱਜ ਦੁਪਹਿਰ ਇਕ ਵਜੇ ਕਰਨਗੇ ਪ੍ਰੈੱਸ ਕਾਨਫ਼ਰੰਸ
. . .  about 5 hours ago
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ)-ਕੁੱਲ ਹਿੰਦ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ’ਚ ਸਜ਼ਾ ਹੋਣ ਮਗਰੋਂ ਜਿੱਥੇ ਸਿਆਸੀ ਪਾਰਾ ਵਧਿਆ ਹੋਇਆ ਹੈ, ਉੱਥੇ ਰਾਹੁਲ ਗਾਂਧੀ ਅੱਜ ਪਾਰਟੀ ਹੈਡਕੁਆਰਟਰ...
ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਰਾਊਵਾਲ ਦੇ ਐੱਨ.ਆਰ.ਆਈ. ਦੀ ਕੋਠੀ 'ਚੋਂ 3 ਨੌਜਵਾਨ ਕੀਤੇ ਕਾਬੂ
. . .  about 5 hours ago
ਕਾਦੀਆਂ, 25 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਭਾਈ ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਪੂਰੇ ਪੰਜਾਬ 'ਚ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ 8 ਵਜੇ ਦੇ ਕਰੀਬ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਰਾਊਵਾਲ 'ਚ ਅੰਮ੍ਰਿਤਸਰ...
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡਾ ਪਹੁੰਚੇ
. . .  about 6 hours ago
ਅੰਮ੍ਰਿਤਸਰ, 25 ਮਾਰਚ-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ। ਰਾਜਨਾਥ ਸਿੰਘ ਅੱਜ ਅੰਮ੍ਰਿਤਸਰ 'ਚ ਰਾਧਾ ਸੁਆਮੀ ਸਤਿਸੰਗ ਬਿਆਸ ਦਰਸ਼ਨ ਲਈ ਪਹੁੰਚਣਗੇ।
ਫਰੀਦਕੋਟ ਦੀ ਕੇਂਦਰੀ ਜੇਲ੍ਹ ਮੁੜ ਵਿਵਾਦਾਂ 'ਚ, ਮਿਲੇ 15 ਮੋਬਾਈਲ ਫ਼ੋਨ
. . .  about 6 hours ago
ਫਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 15 ਮੋਬਾਈਲ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਿਕ ਸਿਮ, ਚਾਰਜਰ ਅਤੇ ਯੋਕ ਪਾਊਚ ਵੀ ਬਰਾਮਦ ਕੀਤਾ ਗਿਆ...
ਤੇਜ਼ ਮੀਹ ਅਤੇ ਝੱਖੜ ਕਾਰਨ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਦਾ ਹੋਇਆ ਨੁਕਸਾਨ
. . .  about 6 hours ago
ਹੰਡਿਆਇਆ, 25 ਮਾਰਚ (ਗੁਰਜੀਤ ਸਿੰਘ ਖੁੱਡੀ)- ਬੀਤੀ ਰਾਤ ਆਏ ਤੇਜ਼ ਮੀਹ ਅਤੇ ਝੱਖੜ ਨੇ ਕਿਸਾਨਾਂ ਦੀਆਂ ਪੁੱਤਾਂ ਵਾਂਗੂੰ ਪਾਲੀਆਂ ਫ਼ਸਲਾਂ ਦਾ ਨੁਕਸਾਨ ਹੋਇਆ। ਹੰਡਿਆਇਆ ਇਲਾਕੇ ਵਿਚ ਬੇਮੌਸਮੀ ਮੀਂਹ ਨੇ ਕਣਕ, ਸਰੋਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਤੇ ਕਿਸਾਨਾਂ ਨੂੰ ਚਿੰਤਾ ਸਤਾਉਣ ਲੱਗੀ।
ਬੇਮੌਸਮੇ ਮੀਂਹ ਨੇ ਕਿਸਾਨਾਂ ਦਾ ਲੱਕ ਤੋੜਿਆ
. . .  about 6 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)-ਬੇਮੌਸਮੇ ਤੇਜ਼ ਮੀਂਹ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਖੇਤਾਂ 'ਚ ਪੱਕ ਰਹੀ ਸੋਨੇ ਰੰਗੀ ਕਣਕ ਦੀ ਫ਼ਸਲ ਬਰਬਾਦ ਕਰਕੇ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ, ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਤੰਗੀ ਦਾ ਸਤਾਇਆ ਖੁਦਕੁਸ਼ੀਆਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553

ਸੰਗਰੂਰ

ਕਾਗ਼ਜ਼ਾਂ ਤੱਕ ਹੀ ਸੀਮਤ ਹੈ ਅਮਰਗੜ੍ਹ ਨੂੰ ਸਬ-ਡਵੀਜ਼ਨ ਬਣਾਉਣ ਦਾ ਐਲਾਨ

ਅਮਰਗੜ੍ਹ, 12 ਜੂਨ (ਸੁਖਜਿੰਦਰ ਸਿੰਘ ਝੱਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਲੇਰਕੋਟਲਾ ਨੂੰ ਜ਼ਿਲ੍ਹਾ ਐਲਾਨੇ ਜਾਣ ਦੇ ਨਾਲ ਹੀ ਅਮਰਗੜ੍ਹ ਨੂੰ ਸਬ ਡਵੀਜ਼ਨ ਬਣਾਉਣ ਦਾ ਐਲਾਨ ਵੀ ਕੀਤਾ ਗਿਆ ਸੀ ਅਤੇ ਮਾਲੇਰਕੋਟਲਾ ਨੂੰ ਜ਼ਿਲ੍ਹਾ ਐਲਾਨੇ ਜਾਣ ਤੋਂ ...

ਪੂਰੀ ਖ਼ਬਰ »

ਬਸਪਾ ਨਾਲ ਗੱਠਜੋੜ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਹੋਇਆ ਹੋਰ ਮਜ਼ਬੂਤ - ਹਰੀ ਸਿੰਘ

ਧੂਰੀ, 12 ਜੂਨ (ਸੰਜੇ ਲਹਿਰੀ, ਦੀਪਕ) - ਅੱਜ ਸ਼ੋ੍ਰਮਣੀ ਅਕਾਲੀ ਦਲ (ਬ) ਅਤੇ ਬਸਪਾ ਦੇ ਗੱਠਜੋੜ ਹੋਣ ਦੇ ਚੱਲਦਿਆਂ ਧੂਰੀ ਵਿਖੇ ਸ. ਹਰੀ ਸਿੰਘ ਪ੍ਰੀਤ ਦੀ ਅਗਵਾਈ ਵਿੱਚ ਹਾਜ਼ਰ ਹੋਏ ਵਰਕਰਾਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਜਤਾਏ ਰੋਸ ਤੋਂ ਬੁਖਲਾਏ ਸਿੱਖਿਆ ਸਕੱਤਰ

ਸੰਗਰੂਰ, 12 ਜੂਨ (ਧੀਰਜ ਪਸ਼ੌਰੀਆ)-ਫ਼ਰਜ਼ੀ ਅੰਕੜਿਆਂ ਰੂਪੀ ਪ੍ਰਾਪਤੀਆਂ ਨੂੰ ਚੋਣ ਸਟੰਟ ਬਣਾ ਕੇ ਸਿੱਖਿਆ ਵਿਭਾਗ ਵਲੋਂ ਮੁੱਖ ਮੰਤਰੀ ਪੰਜਾਬ ਦੀ ਅਧਿਆਪਕਾਂ ਨਾਲ ਕਰਵਾਈ ਵਰਚੂਅਲ ਮੀਟਿੰਗ 'ਚ ਅਧਿਆਪਕਾਂ ਵਲੋਂ ਬੇਪਸੰਦਗੀ ਦੇ ਵਿਖਾਏ ਰੋਸ ਤੋਂ ਬੁਖਲਾਏ ਸਿੱਖਿਆ ...

ਪੂਰੀ ਖ਼ਬਰ »

ਹਰ ਹਫ਼ਤੇ 50 ਲੱਖ ਦੀ ਬਕਾਇਆ ਰਾਸ਼ੀ ਕਿਸਾਨ ਖ਼ਾਤਿਆਂ 'ਚ ਪਾਏ ਜਾਣ ਦੇ ਫ਼ੈਸਲੇ ਮਗਰੋਂ ਮਰਨ ਵਰਤ ਸਮਾਪਤ

ਧੂਰੀ, 12 ਜੂਨ (ਦੀਪਕ, ਲਹਿਰੀ, ਭੁੱਲਰ) - ਮਿੱਲ ਮੈਨੇਜਮੈਂਟ ਤੋਂ ਸਾਢੇ ਛੇ ਕਰੋੜ ਦੀ ਬਕਾਇਆ ਰਾਸ਼ੀ ਪਵਾਏ ਜਾਣ ਲਈ ਪਿਛਲੇ ਚਾਰ ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਬੁਗਰਾ ਅਤੇ ਸ਼ੂਗਰ ਕੇਨ ਸੁਸਾਇਟੀ ਦੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

18 ਤੋਂ 45 ਸਾਲ ਉਮਰ ਵਰਗ ਲਈ ਕੋਰੋਨਾ ਵੈਕਸੀਨ ਸ਼ੁਰੂ - ਬੈਨਿਥ

ਮਾਲੇਰਕੋਟਲਾ, 12 ਜੂਨ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਪ੍ਰੋਗਰਾਮ ਤਹਿਤ ਕੋਰੋਨਾ ਮਹਾਂਮਾਰੀ ਨੂੰ ਜੜੋਂ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਮਾਲੇਰਕੋਟਲਾ ਸ਼ਹਿਰ ਵਿਚ 18 ਤੋਂ 45 ਸਾਲ ਉਮਰ ਵਰਗ ਦੇ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਲਈ ਬਿਹਾਰੀ ਮਜ਼ਦੂਰ ਪੰਜਾਬ ਪਰਤਣ ਲੱਗੇ

ਲਹਿਰਾਗਾਗਾ, 12 ਜੂਨ (ਅਸ਼ੋਕ ਗਰਗ)-ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਵਲੋਂ ਸੂਬੇ ਵਿਚ ਜਾਰੀ ਆਦੇਸ਼ਾਂ 'ਤੇ ਕਿਸਾਨਾਂ ਨੇ ਰਵਾਇਤੀ ਵਿਧੀ ਨਾਲ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਕਰ ਦੇਣ ਨਾਲ ਬਿਹਾਰੀ ਮਜ਼ਦੂਰ ਵੱਡੀ ਗਿਣਤੀ ਵਿਚ ਪੰਜਾਬ ਪਰਤਣ ਲੱਗ ਪਏ ਹਨ | ...

ਪੂਰੀ ਖ਼ਬਰ »

ਨਰਸਿੰਗ ਦਾ ਨਤੀਜਾ ਰਿਹਾ ਸ਼ਾਨਦਾਰ

ਸੰਗਰੂਰ, 12 ਜੂਨ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਨੈਸ਼ਨਲ ਨਰਸਿੰਗ ਕਾਲਜ ਦੀ ਜੀ.ਐਨ.ਐਮ. ਸਾਲ ਪਹਿਲਾ ਦੀ ਪ੍ਰੀਖਿਆ ਦੇ ਐਲਾਨੇ ਨਤੀਜੇ ਅਨੁਸਾਰ ਰਿਪਨਜੀਤ ਕੌਰ ਨੇ ਕਾਲਜ ਵਿਚੋਂ ਪਹਿਲਾ, ਹਰਮਨਪ੍ਰੀਤ ਕੌਰ ਨੇ ਦੂਜਾ ਅਤੇ ਨਵਸੀਰਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ...

ਪੂਰੀ ਖ਼ਬਰ »

ਸਿਹਤ ਸੇਵਾਵਾਂ ਵਿਚ ਸੁਧਾਰ ਦੀ ਮੰਗ ਨੰੂ ਲੈ ਕੇ 15 ਜੂਨ ਨੰੂ ਧਰਨਾ ਦੇਣ ਦਾ ਫ਼ੈਸਲਾ

ਸੰਗਰੂਰ, 12 ਜੂਨ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਜਿੱਥੇ ਹੁਣ ਤੱਕ 817 ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਵਿਖੇ ਕੋਰੋਨਾ ਮਰੀਜ਼ਾਂ ਲਈ ਸਿਹਤ ਸੇਵਾਵਾਂ ਦੀਆਂ ਕਮੀਆਂ ਦਾ ਮੁੱਦਾ ਫਿਰ ਗਰਮਾ ਗਿਆ ਹੈ | ਸੰਗਰੂਰ ਵਿਖੇ ਜਨਤਕ ਅਤੇ ਜਮਹੂਰੀ ਜਥੇਬੰਦੀਆਂ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਲਗਾਉਣ ਲਈ ਜਗ੍ਹਾ ਦੇ ਰੇੜਕੇ ਕਾਰਨ ਪਿੰਡ ਵਾਸੀਆਂ ਲਗਾਇਆ ਧਰਨਾ

ਛਾਜਲੀ, 12 ਜੂਨ (ਕੁਲਵਿੰਦਰ ਸਿੰਘ ਰਿੰਕਾ)-ਪਿੰਡ ਛਾਜਲੀ ਵਿਖੇ ਟਰਾਂਸਫ਼ਾਰਮਰ ਨੂੰ ਲਗਾਉਣ ਲਈ ਦੋ ਧਿਰਾਂ ਆਹਮੋ-ਸਾਹਮਣੇ ਹੋ ਜਾਣ ਕਾਰਨ ਪਿੰਡ ਵਿਚ ਇਸ ਦਾ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ | ਅੱਜ ਪਿੰਡ ਵਾਸੀਆਂ ਨੇ ਧਰਨਾ ਲਗਾ ਕੇ ਲਹਿਰਾ ਸੁਨਾਮ ਰੋਡ ਜਾਮ ਕਰ ...

ਪੂਰੀ ਖ਼ਬਰ »

ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ - ਗੋਰਾ ਦਾਸ

ਸ਼ੇਰਪੁਰ, 12 ਜੂਨ (ਦਰਸ਼ਨ ਸਿੰਘ ਖੇੜੀ) - ਪੀ.ਐਸ.ਈ.ਬੀ. ਇਪੰਲਾਈਜ ਫੈਡਰੇਸ਼ਨ ਏਟਕ ਸਬ ਯੂਨਿਟ ਸ਼ੇਰਪੁਰ 1 ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਸਾਥੀ ਗੋਰਾ ਦਾਸ ਸੀਨੀਅਰ ਆਗੂ ਫੈਡਰੇਸ਼ਨ ਏਟਕ ਨੇ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਛੇਵੇਂ ਪੇ ...

ਪੂਰੀ ਖ਼ਬਰ »

ਕੋਰੋਨਾ ਦੇ ਕੇਸ ਲਗਾਤਾਰ ਘਟਣੇ ਜਾਰੀ

ਸੰਗਰੂਰ, 12 ਜੂਨ (ਸੁਖਵਿੰਦਰ ਸਿੰਘ ਫੁੱਲ) - ਜ਼ਿਲ੍ਹਾ ਸੰਗਰੂਰ ਅਤੇ ਜ਼ਿਲ੍ਹਾ ਮਲੇਰਕੋਟਲਾ ਵਿਚ ਕੋਰੋਨਾ ਦੀ ਹਨੇਰੀ ਨੂੰ ਤੇਜ਼ੀ ਨਾਲ ਠੱਲ੍ਹ ਪੈਣੀ ਜਾਰੀ ਹੈ | ਸਰਕਾਰੀ ਬੁਲਾਰੇ ਅਨੁਸਾਰ ਇਨ੍ਹਾਂ ਦੋਵਾਂ ਜ਼ਿਲਿ੍ਹਆਂ ਵਿਚ ਕੋਰੋਨਾ ਦੇ ਨਵੇਂ 43 ਕੇਸ ਆਏ ਜਦ ਕਿ 105 ...

ਪੂਰੀ ਖ਼ਬਰ »

180 ਬੋਤਲਾਂ ਸ਼ਰਾਬ ਬਰਾਮਦ

ਛਾਜਲੀ, 12 ਜੂਨ (ਕੁਲਵਿੰਦਰ ਸਿੰਘ ਰਿੰਕਾ) - ਮੁੱਖ ਮੁਨਸ਼ੀ ਥਾਣਾ ਛਾਜਲੀ ਮੇਜਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਪਿੰਡ ਨੀਲੋਵਾਲ ਤੋਂ ਮੁਖ਼ਬਰ ਦੀ ਇਤਲਾਹ ਤੇ ਏ. ਐਸ.ਆਈ ਗੁਰਮੀਤ ਸਿੰਘ ਜਲੂਰ, ਹੌਲਦਾਰ ਗਗਨਦੀਪ ਸਿੰਘ ਸਮੇਤ ਪੁਲਿਸ ਪਾਰਟੀ ਸੰਦੀਪ ਕੌਰ ਉਰਫ਼ ਪ੍ਰੀਤੀ ...

ਪੂਰੀ ਖ਼ਬਰ »

ਕਿਸਾਨਾਂ ਦੇ ਜਜ਼ਬਾਤਾਂ ਨਾਲ ਖੇਡ ਰਹੀ ਹੈ ਕੇਂਦਰ ਸਰਕਾਰ - ਚੱਠਾ

ਛਾਜਲੀ, 12 ਜੂਨ (ਕੁਲਵਿੰਦਰ ਸਿੰਘ ਰਿੰਕਾ) - ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਸਾਲ 2021-22 ਦੌਰਾਨ ਝੋਨੇ ਦੇ ਭਾਅ 'ਚ 72 ਰੁਪਏ ਅਤੇ ਕਪਾਹ ਦਾਲਾਂ ਸਮੇਤ ਸਾਉਣੀ ਦੀਆਂ 14 ਫ਼ਸਲਾਂ ਦੀ ਐਮ ਐਸ ...

ਪੂਰੀ ਖ਼ਬਰ »

ਤੇਜ਼ ਹਨੇਰੀ ਕਾਰਨ ਬਰਬਾਦ ਹੋਈ ਕਰੇਲੀ ਦੀ ਫ਼ਸਲ

ਅਮਰਗੜ੍ਹ, 12 ਜੂਨ (ਸੁਖਜਿੰਦਰ ਸਿੰਘ ਝੱਲ) - ਬੀਤੀ ਰਾਤ ਚੱਲੀ ਤੇਜ਼ ਹਨੇਰੀ ਅਤੇ ਝੱਖੜ ਕਾਰਨ ਜਿੱਥੇ ਸੈਂਕੜੇ ਦਰਖ਼ਤ, ਬਿਜਲੀ ਦੇ ਖੰਭੇ, ਟਰਾਂਸਫ਼ਾਰਮਰ, ਚਾਦਰਾਂ ਤੋਂ ਬਣੇ ਸ਼ੈੱਡ ਆਦਿ ਦਾ ਕਾਫ਼ੀ ਨੁਕਸਾਨ ਹੋਇਆ, ਉੱਥੇ ਹੀ ਪਿੰਡ ਬੁਰਜ ਬਘੇਲ ਸਿੰਘ ਵਾਲਾ ਦੇ ਕਿਸਾਨ ...

ਪੂਰੀ ਖ਼ਬਰ »

ਪਟਿਆਲਾ ਗੇਟ ਬਣ ਰਹੇ ਵਿਰਾਸਤੀ ਗੇਟ ਨੰੂ ਲੈ ਕੇ ਆਜ਼ਾਦੀ ਘੁਲਾਟੀਏ ਦੇ ਦੋਹਤੇ ਨੇ ਖੜਕਾਇਆ ਅਦਾਲਤ ਦਾ ਦਰਵਾਜਾ

ਸੰਗਰੂਰ, 12 ਜੂਨ (ਧੀਰਜ਼ ਪਸ਼ੌਰੀਆ) - ਸੰਗਰੂਰ ਦੇ ਚਾਰੋ ਰਸਤਿਆਂ 'ਤੇ ਬਣ ਰਹੇ ਵਿਰਾਸਤੀ ਗੇਟਾਂ ਵਿਚੋਂ ਇਕ ਜੋ ਪਟਿਆਲਾ ਗੇਟ ਵੱਲ ਬਣਾਇਆ ਜਾ ਰਿਹਾ ਹੈ, ਦੇ ਨਿਰਮਾਣ ਨੰੂ ਲੈ ਕੇ ਪ੍ਰਭਾਵਿਤ ਹੋਣ ਜਾ ਰਹੇ ਸੰਗਰੂਰ ਦੇ ਇਕ ਵਸਨੀਕ ਵਲੋਂ ਅਦਾਲਤ ਦਾ ਦਰਵਾਜਾ ਖੜਕਾਇਆ ਗਿਆ ...

ਪੂਰੀ ਖ਼ਬਰ »

ਅਜੀਤ ਨਰਸਿੰਗ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਨੇ ਰੁਸ਼ਨਾਇਆ ਕਾਲਜ ਦਾ ਨਾਂਅ

ਸੁਨਾਮ ਊਧਮ ਸਿੰਘ ਵਾਲਾ, 12 ਜੂਨ (ਰੁਪਿੰਦਰ ਸਿੰਘ ਸੱਗੂ) - ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਅਜੀਤ ਨਰਸਿੰਗ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਦਾ ਪੰਜਾਬ ਨਰਸਿੰਗ ਰਜਿਸਟ੍ਰੇਸਨ ਕੌਂਸਲ ਮੋਹਾਲੀ ਵੱਲੋਂ ਐਲਾਨੇ ਜੀ. ਐਨ. ਐਮ ਨਰਸਿੰਗ ਭਾਗ ਪਹਿਲੇ ਸਾਲ ਦਾ ਨਤੀਜਾ ...

ਪੂਰੀ ਖ਼ਬਰ »

ਤੇਜ਼ ਹਨੇਰੀ ਤੇ ਬਾਰਿਸ਼ ਨਾਲ ਘਰ ਦੀਆਂ ਕੰਧਾਂ ਤੇ ਸ਼ੈੱਡ ਢਹਿ-ਢੇਰੀ

ਨਦਾਮਪੁਰ, ਚੰਨੋਂ, 12 ਜੂਨ (ਹਰਜੀਤ ਸਿੰਘ ਨਿਰਮਾਣ) - ਨਦਾਮਪੁਰ ਨੇੜਲੇ ਪਿੰਡ ਰਾਜਪੁਰਾ ਵਿਖੇ ਬੀਤੀ ਰਾਤ ਆਏ ਤੇਜ਼ ਤੁਫਾਨ ਕਾਰਨ ਇਕ ਵਿਅਕਤੀ ਦੇ ਘਰ ਦੀਆਂ ਕੰਧਾਂ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਪਸ਼ੂਆਂ ਦੇ ਰੱਖ ਰਖਾਅ ਲਈ ਪਾਇਆ ਸ਼ੈੱਡ ਢਹਿ ਜਾਣ ਕਾਰਨ ਲੱਖਾਂ ...

ਪੂਰੀ ਖ਼ਬਰ »

ਤੂਫ਼ਾਨ ਨਾਲ ਟੁੱਟ ਕੇ ਡਿੱਗਿਆ ਸ਼ੈੱਡ

ਭਵਾਨੀਗੜ੍ਹ, 12 ਜੂਨ (ਰਣਧੀਰ ਸਿੰਘ ਫੱਗੂਵਾਲਾ)-ਬੀਤੀ ਰਾਤ ਆਏ ਤੇਜ਼ ਤੁਫ਼ਾਨ ਕਾਰਨ ਵੇਅਰ ਹਾਊਸ ਦੇ ਦੋ ਗੋਦਾਮਾਂ ਦੇ ਸ਼ੈੱਡ ਉੱਡ ਜਾਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਸਰਕਾਰੀ ਵੇਅਰ ਹਾਊਸ ਵਿਭਾਗ ਦੇ ਦੋ ...

ਪੂਰੀ ਖ਼ਬਰ »

ਜ਼ਿਲ੍ਹਾ ਮਾਲੇਰਕੋਟਲਾ ਕੈਮਿਸਟ ਐਸੋਸੀਏਸ਼ਨ ਦੀ ਚੋਣ

ਮਾਲੇਰਕੋਟਲਾ, 12 ਜੂਨ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਮਾਲੇਰਕੋਟਲਾ ਕੈਮਿਸਟ ਐਸੋਸੀਏਸ਼ਨ ਬਣਾਉਣ ਲਈ ਜ਼ਿਲ੍ਹਾ ਮਾਲੇਰਕੋਟਲਾ ਕੈਮਿਸਟ ਐਸੋਸੀਏਸ਼ਨ ਦੀਆਂ ਸਾਰੀਆਂ ਇਕਾਈਆਂ ਦੀ ਅੱਜ ਇਕ ਸਾਂਝੀ ਮੀਟਿੰਗ ਬੁਲਾਈ ਗਈ ਹੈ | ਇਸ ਮੀਟਿੰਗ ਵਿਚ ਸਬੰਧਤ ਇਕਾਈਆਂ ਦੇ ...

ਪੂਰੀ ਖ਼ਬਰ »

ਕਿਸਾਨਾਂ ਦੇ ਧਰਨੇ ਰਹੇ ਜਾਰੀ

ਸੰਗਰੂਰ, 12 ਜੂਨ (ਅਮਨਦੀਪ ਸਿੰਘ ਬਿੱਟਾ) - ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ ਬਾਹਰ ਚੱਲ ਰਹੇ ਧਰਨੇ ਦੇ 254ਵੇਂ ਦਿਨ ਧਰਨੇ ਦੀ ਅਗਵਾਈ ਇੰਦਰਪਾਲ ਸਿੰਘ ਪੁੰਨਾਵਾਲ ਨੇ ਕੀਤੀ | ਧਰਨੇ ਨੰੂ ਡਾਕਟਰ ਅਮਨਦੀਪ ਕੌਰ ਗੋਸਲ, ਡਾਕਟਰ ਹਰਪ੍ਰੀਤ ਕੌਰ ਖ਼ਾਲਸਾ, ਰੋਹੀ ...

ਪੂਰੀ ਖ਼ਬਰ »

ਚੇਅਰਮੈਨ ਮੁਨੀਸ਼ ਸੋਨੀ ਨੂੰ ਸਦਮਾ, ਪਿਤਾ ਦਾ ਦਿਹਾਂਤ

ਸੁਨਾਮ ਊਧਮ ਸਿੰਘ ਵਾਲਾ, 12 ਜੂਨ (ਭੁੱਲਰ, ਧਾਲੀਵਾਲ) - ਸੁਨਾਮ ਸ਼ਹਿਰ ਦੇ ਨਾਮਵਰ ਖਡਿਆਲੀਆ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਮਾਰਕਿਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਨੀਸ਼ ਕੁਮਾਰ ਸੋਨੀ ਦੇ ਪਿਤਾ ਕਮਲੇਸ਼ ਚੰਦ ਦਾ ਅਚਾਨਕ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਪਿੰਡਾਂ ਵਿਚ ਨਸ਼ਾ ਤਸਕਰੀ ਰੋਕਣ ਸਬੰਧੀ ਪੁਲਿਸ ਦਾ ਕੀਤਾ ਧੰਨਵਾਦ

ਖਨੌਰੀ, 12 ਜੂਨ (ਰਮੇਸ਼ ਕੁਮਾਰ) - ਜ਼ਿਲ੍ਹਾ ਸੰਗਰੂਰ ਦੇ ਅਧੀਨ ਥਾਣਾ ਖਨੌਰੀ ਦੀ ਪੁਲਿਸ ਵਲੋਂ ਵਰਤੀ ਗਈ ਮੁਸਤੈਦੀ ਕਾਰਨ ਖਨੌਰੀ ਦੇ ਨੇੜਲੇ ਕਈ ਪਿੰਡਾਂ ਦੇ ਵਿੱਚ ਕੋਈ ਵੀ ਵਿਅਕਤੀ ਨਸ਼ਾ ਤਸਕਰੀ ਨਹੀਂ ਕਰਦਾ | ਪਿੰਡ ਭੂਲਣ ਦੇ ਸਰਪੰਚ ਸੁਰੇਸ਼ ਕੁਮਾਰ ਨੇ ਅਜੀਤ ਦੇ ਨਾਲ ...

ਪੂਰੀ ਖ਼ਬਰ »

—ਮਾਮਲਾ ਖ਼ਾਨਪੁਰ ਵਿਖੇ ਕੱਢੀ ਜਾ ਰਹੀ ਬਿਜਲੀ ਲਾਈਨ ਦਾ—

ਬਿਜਲੀ ਲਾਈਨ ਨੂੰ ਲੈ ਕੇ 2 ਧਿਰਾਂ ਫਿਰ ਹੋਈਆਂ ਆਹਮੋ-ਸਾਹਮਣੇ

ਕੁੱਪ ਕਲਾਂ, 12 ਜੂਨ (ਮਨਜਿੰਦਰ ਸਿੰਘ ਸਰੌਦ)-ਨੇੜਲੇ ਪਿੰਡ ਖ਼ਾਨਪੁਰ ਵਿਖੇ ਪਾਵਰਕਾਮ ਵਲੋਂ ਇਕ ਨਿੱਜੀ ਪੋਲਟਰੀ ਫਾਰਮ ਨੂੰ ਬਿਜਲੀ ਦੇਣ ਦੇ ਲਈ ਕੱਢੀ ਜਾ ਰਹੀ 24 ਘੰਟੇ ਬਿਜਲੀ ਲਾਈਨ ਨੂੰ ਲੈ ਕੇ ਕਿਸਾਨਾਂ ਤੇ ਪੋਲਟਰੀ ਫਾਰਮ ਦੇ ਮਾਲਕਾਂ ਵਿਚਕਾਰ ਚੱਲ ਰਹੀ ਕਸ਼ਮਕਸ਼ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਲਈ ਦੱਬੀ ਜਾ ਰਹੀ ਪਾਈਪ ਲਾਈਨ ਨੂੰ ਲੈ ਕੇ ਦੋ ਪਿੰਡਾਂ ਦੀਆਂ ਪੰਚਾਇਤਾਂ ਤੇ ਕਿਸਾਨਾਂ 'ਚ ਖੜਕੀ

ਲਹਿਰਾਗਾਗਾ, 12 ਜੂਨ (ਅਸ਼ੋਕ ਗਰਗ)-ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਰਾਏਧਰਾਣਾ ਤੇ ਜਲੂਰ ਦੀਆਂ ਪੰਚਾਇਤਾਂ ਅਤੇ ਕਿਸਾਨ ਬਰਸਾਤੀ ਪਾਣੀ ਦੀ ਨਿਕਾਸੀ ਲਈ ਦੱਬੀ ਜਾ ਰਹੀ ਪਾਈਪ ਲਾਈਨ ਨੂੰ ਲੈ ਕੇ ਆਹਮੋ-ਸਾਹਮਣੇ ਹੋ ਗਈਆਂ ਹਨ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਦਾ ਘਿਰਾਓ 18 ਨੂੰ

ਸੰਗਰੂਰ, 12 ਜੂਨ (ਧੀਰਜ ਪਸ਼ੋਰੀਆ) - ਸਕੂਲ ਸਿਖਿਆ ਵਿਭਾਗ ਪੰਜਾਬ ਦੇ ਸਕੱਤਰ ਦੇ ਅੰਕੜਿਆਂ ਦੀ ਝੂਠੀ ਖੇਡ ਦਾ ਭਾਂਡਾ ਭੰਨਣ ਲਈ ਸਾਂਝਾ ਅਧਿਆਪਕ ਮੋਰਚਾ 18 ਜੂਨ ਨੂੰ ਸਿਖਿਆ ਸਕੱਤਰ ਦਾ ਘਿਰਾਓ ਕਰੇਗਾ ਜਿਸ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਭਰਵੀਂ ...

ਪੂਰੀ ਖ਼ਬਰ »

ਬੁੱਧੀਜੀਵੀਆਂ ਦੀ ਰਿਹਾਈ ਲਈ ਰੋਸ ਮਾਰਚ 19 ਨੂੰ

ਸੰਗਰੂਰ, 12 ਜੂਨ (ਧੀਰਜ ਪਸ਼ੋਰੀਆ) - ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜ਼ਿਲ੍ਹਾ ਇਕਾਈ ਸੰਗਰੂਰ ਤੇ ਜ਼ਿਲ੍ਹੇ ਦੀਆਂ ਵੱਖ-ਵੱਖ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਵਲੋਂ ਜੇਲ੍ਹੀ ਡੱਕੇ ਬੁੱਧੀਜੀਵੀਆਂ ਦੀ ਰਿਹਾਈ ਲਈ ਜ਼ਿਲ੍ਹਾ ਪ੍ਰਧਾਨ ਨਾਮਦੇਵ ਭੂਟਾਲ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਮੀਨ ਲੇਬਰਫੈਡ ਪੰਜਾਬ ਦੇ ਬਣੇ ਮੈਨੇਜਿੰਗ ਡਾਇਰੈਕਟਰ

ਸੰਗਰੂਰ, 12 ਜੂਨ (ਅਮਨਦੀਪ ਸਿੰਘ ਬਿੱਟਾ) - ਸੰਗਰੂਰ ਦੇ ਉੱਦਮੀ ਨੌਜਵਾਨ ਅਤੇ ਕਾਂਗਰਸ ਆਗੂ ਰਵਿੰਦਰ ਸਿੰਘ ਮੀਨ ਨੰੂ ਲੇਬਰਫੈਡ ਪੰਜਾਬ ਦਾ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ | ਲੇਬਰਫੈਡ ਦੇ ਡਾਇਰੈਕਟਰਾਂ ਵਲੋਂ ਸਰਬਸੰਮਤੀ ਨਾਲ ਰਵਿੰਦਰ ਸਿੰਘ ਮੀਨ ਦੀ ਚੋਣ ਕੀਤੀ ਗਈ ਹੈ | ਇਸ ਤੋਂ ਪਹਿਲਾਂ ਮੀਨ ਲੇਬਰ ਯੂਨੀਅਨ ਸੰਗਰੂਰ ਦੇ ਵੀ ਚੇਅਰਮੈਨ ਹਨ | ਆਪਣੀ ਨਵੀਂ ਨਿਯੁਕਤੀ ਉੱਤੇ ਰਵਿੰਦਰ ਸਿੰਘ ਮੀਨ ਨੇ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ, ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਮੇਅਰ ਪਟਿਆਲਾ ਸੰਜੀਵ ਬਿੱਟੂ ਦਾ ਆਭਾਰ ਪ੍ਰਗਟਾਉਂਦਿਆਂ ਕਿਹਾ ਕਿ ਮਜ਼ਦੂਰ ਵਰਗ ਦੇ ਹਿੱਤਾਂ ਲਈ ਉਹ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ |

ਖ਼ਬਰ ਸ਼ੇਅਰ ਕਰੋ

 

ਨਹਿਰ 'ਚ ਲੱਗੇ ਸੋਲਰ ਪਾਵਰ ਪਲਾਂਟ ਦਾ ਵੱਡਾ ਹਿੱਸਾ ਤੂਫ਼ਾਨ ਨਾਲ ਨੁਕਸਾਨਿਆ

ਨਦਾਮਪੁਰ, ਚੰਨੋਂ, 12 ਜੂਨ (ਹਰਜੀਤ ਸਿੰਘ ਨਿਰਮਾਣ) - ਬੀਤੀ ਰਾਤ ਆਈ ਤੇਜ਼ ਮੀਂਹ ਤੇ ਹਨੇਰੀ ਕਾਰਨ ਨਦਾਮਪੁਰ ਵਿਖੇ ਘੱਗਰ ਬਰਾਂਚ ਦੀ ਨਹਿਰ 'ਚ ਲੱਗੇ ਸੈਮ ਸੋਲਰ ਕੈਨਾਲ ਟੋਪ ਪਾਵਰ ਪਲਾਂਟ ਦਾ ਕਾਫੀ ਹਿੱਸਾ ਨੁਕਸਾਨੇ ਜਾਣ ਸਮੇਤ ਹੋਰ ਵੀ ਬਿਜਲੀ ਦੇ ਖੰਭੇ ਅਤੇ ਦਰਖਤ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਤੇ ਮੁੱਦਿਆਂ ਦੇ ਸਮਰਥਨ 'ਚ ਡਟ ਕੇ ਖੜ੍ਹਾਂਗੇ - ਬਰਨਾਲਾ

ਧੂਰੀ, 12 ਜੂਨ (ਸੁਖਵੰਤ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਸ. ਗਗਨਜੀਤ ਸਿੰਘ ਬਰਨਾਲਾ ਨੇ ਆਪਣੇ ਬਰਨਾਲਾ ਸਥਿਤ ਨਿਵਾਸ ਸਥਾਨ ਉੱਤੇ ਭਾਜਪਾ ਆਗੂ ਦੇ ਪਹੁੰਚਣ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਸਾਡਾ ਪਹਿਲਾ ਧਰਮ ਅਤੇ ਫ਼ਰਜ਼ ਕਿਸਾਨੀ ਹੈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਧਰਨਾ ਅੱਜ

ਲਹਿਰਾਗਾਗਾ 12 ਜੂਨ (ਪ੍ਰਵੀਨ ਖੋਖਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ 13 ਜੂਨ ਨੂੰ ਲਹਿਰਾ ਥਾਣਾ ਅੱਗੇ ਜ਼ਬਰਦਸਤ ਧਰਨਾ ਦੇਵੇਗੀ | ਇਸ ਗੱਲ ਦਾ ਪ੍ਰਗਟਾਵਾ ਯੂਨੀਅਨ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਸ਼ੋਰ ਨੇ ਇੱਥੇ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ

ਸੰਗਰੂਰ, 12 ਜੂਨ (ਧੀਰਜ ਪਸ਼ੌਰੀਆ) - ਅੱਜ ਇੱਥੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਐਸ.ਸੀ. ਵਿਦਿਆਰਥੀਆਂ ਦੇ ਸਕਾਲਰਸ਼ਿਪ ਵਿਚ ਕਰੋੜਾਂ ਰੁਪਏ ਦਾ ਘਪਲਾ ਕਰਨ ਦਾ ਦੋਸ਼ ਲਾਉਂਦਿਆਂ ਮੰਤਰੀ ਦਾ ਪੁਤਲਾ ਫੂਕ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨਾ ਆਉਣ ਕਾਰਨ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 12 ਜੂਨ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਸਕਰੌਦੀ ਦਾ ਬਿਜਲੀ ਫੀਡਰ ਕਰੀਬ ਡੇਢ ਹਫ਼ਤੇ ਤੋਂ ਬੰਦ ਹੋਣ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਪਾਵਰਕਾਮ ਦੇ ਦਫ਼ਤਰ ਅੱਗੇ ਰੋਸ ਜ਼ਾਹਿਰ ਕਰਦਿਆਂ ਪਾਵਰਕਾਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸ਼ੋ੍ਰਮਣੀ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਦੇ ਆਗੂਆਂ ਨੇ ਢੋਲ ਵਜਾ ਕੇ ਮਨਾਈ ਗੱਠਜੋੜ ਦੀ ਖ਼ੁਸ਼ੀ

ਸੰਗਰੂਰ, 12 ਜੂਨ (ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਹੁਜਨ ਸਮਾਜ ਪਾਰਟੀ ਦੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਹੋਏ ਚੋਣ ਸਮਝੌਤੇ ਦੇ ਚੱਲਦਿਆਂ ਅੱਜ ਬਸਪਾ ਅਤੇ ਅਕਾਲੀ ਦਲ ਦੇ ਆਗੂਆਂ ਵੱਲੋਂ ਸਥਾਨਕ ਪੀ.ਡਬਲਯੂ.ਡੀ. ਰੈਸਟ ਹਾਊਸ ਲਾਗੇ ਇਕੱਤਰ ਹੋ ਕੇ ਖੁਸ਼ੀਂ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਵਲੋਂ ਸੋਸ਼ਲ ਮੀਡੀਆ 'ਤੇ ਕਿਸਾਨਾਂ ਖ਼ਿਲਾਫ਼ ਕੁਮੈਂਟ ਕਰਨ ਦੇ ਰੋਸ ਵਜੋਂ ਨਾਅਰੇਬਾਜ਼ੀ

ਭਵਾਨੀਗੜ੍ਹ, 12 ਜੂਨ (ਰਣਧੀਰ ਸਿੰਘ ਫੱਗੂਵਾਲਾ)-ਇਕ ਸਾਬਕਾ ਫ਼ੌਜੀ ਵਲੋਂ ਕਿਸਾਨਾਂ ਦੀ ਸ਼ਾਨ ਦੇ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਕੁਮੈਂਟ ਕਰਨ ਦੇ ਰੋਸ ਵਜੋਂ 3 ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਘਰਾਚੋਂ ਚੌਂਕੀ ਅੱਗੇ ਰੋਸ ਧਰਨਾ ਦਿੰਦਿਆਂ ਸਾਬਕਾ ਫ਼ੌਜੀ ਖ਼ਿਲਾਫ਼ ਸਖ਼ਤ ...

ਪੂਰੀ ਖ਼ਬਰ »

ਝੋਨੇ ਦੇ ਮੁੱਲ 'ਚ ਨਿਗੂਣੇ ਵਾਧੇ ਨੇ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ - ਝੂੰਦਾਂ

ਸ਼ੇਰਪੁਰ, 12 ਜੂਨ (ਦਰਸਨ ਸਿੰਘ ਖੇੜੀ) - ਕੇਂਦਰ ਸਰਕਾਰ ਵੱਲੋਂ ਝੋਨੇ ਅਤੇ ਹੋਰ ਫ਼ਸਲਾਂ ਦੇ ਸਮਰਥਨ ਮੁੱਲ ਵਿਚ ਕੀਤਾ ਗਿਆ ਨਿਗੂਣਾ ਵਾਧਾ ਸਿਰਫ਼ ਤੇ ਸਿਰਫ਼ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਅਕਾਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX