ਤਾਜਾ ਖ਼ਬਰਾਂ


ਪੰਜਾਬ ਪੁਲਿਸ ਵਿਚ ਆਈ.ਪੀ.ਐਸ. ਅਤੇ ਪੀ.ਪੀ.ਐਸ.ਅਧਿਕਾਰੀਆਂ ਦੇ ਹੋਏ ਤਬਾਦਲੇ
. . .  16 minutes ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 1 ਆਈ.ਪੀ. ਐਸ. ਅਤੇ 8 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ...
ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
. . .  12 minutes ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਵਲੋਂ ਪ੍ਰੈਸ ਕਾਨਫ਼ਰੰਸ ਦੌਰਾਨ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ ਲੰਧਰ ਵਿਚ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਦੱਸ...
ਕਰਨਾਟਕ : 10 ਮਈ ਨੂੰ ਹੋਣਗੀਆਂ ਚੋਣਾਂ
. . .  29 minutes ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਨੇ ਇਕ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੰਦਿਆ ਦੱਸਿਆ ਕਿ ਕਰਨਾਟਕ ਵਿਧਾਨ ਸਭਾ ਚੋਣਾਂ 10 ਮਈ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਕੀਤੀਆਂ...
ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਕੇਸ ਦਰਜ
. . .  43 minutes ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਪਰਮੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਬੀਤੀ ਸ਼ਾਮ ਇਕ ਨਸ਼ਾ ਤਸਕਰ....
ਪੰਜਾਬ ਸਰਕਾਰ ਵਲੋਂ 13 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  20 minutes ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 13 ਪੀ.ਸੀ.ਐ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ ਦਿੱਤਾ...
ਇਨੋਵਾ ਛੱਡ ਕੇ ਭੱਜੇ ਨੌਜਵਾਨਾਂ ਦੀ ਭਾਲ ’ਚ ਪੁਲਿਸ ਵਲੋਂ ਦਰਜਨਾਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ
. . .  50 minutes ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਪੈਂਦੇ ਪਿੰਡ ਮਰਨਾਈਆਂ ’ਚ ਬੀਤੀ ਰਾਤ ਇਨੋਵਾ ਸਵਾਰ 2 ਨੌਜਵਾਨਾਂ ਦਾ ਪਿੱਛਾ ਕਰ ਰਹੀ ਪੁਲਿਸ ਨੂੰ ਵੇਖ ਕੇ ਗੱਡੀ ਛੱਡ ਕੇ ਭੱਜੇ ਸ਼ੱਕੀ ਵਿਅਕਤੀਆਂ ਦਾ ਪਤਾ ਲਗਾਉਣ ਲਈ ਬੀਤੀ ਰਾਤ ਤੋਂ ਲੈ ਕੇ ਹੁਣ ਤੱਕ ਇਲਾਕੇ ਦੇ ਪਿੰਡਾਂ ’ਚ ਪੁਲਿਸ ਵਲੋਂ ਤਲਾਸ਼ੀ....
ਹੋਟਲ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ
. . .  55 minutes ago
ਕਪੂਰਥਲਾ, 29 ਮਾਰਚ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਫ਼ਾਟਕ ਨੇੜੇ ਫੂਡ ਵਿਲਾ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ ਕਰਨ ਦਾ ਸਮਾਚਾਰ ਹੈ, ਜਿਸ ਵਿਚ ਤਿੰਨੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਓਮ ਪ੍ਰਕਾਸ਼....
ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਹੋਈ ਸ਼ੁਰੂ
. . .  about 1 hour ago
ਨਵੀਂ ਦਿੱਲੀ, 29 ਮਾਰਚ- ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਅੱਜ ਇੱਥੇ ਚੱਲ ਰਹੀ ਹੈ। ਇਸ ਬੈਠਕ ਲਈ ਮੈਂਬਰ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਪਹੁੰਚੇ ਹਨ। ਮੀਟਿੰਗ ਤੋਂ ਪਹਿਲਾਂ ਆਪਣੀ ਟਿੱਪਣੀ ਵਿਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕਿਹਾ ਕਿ.....
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
. . .  about 1 hour ago
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 1 hour ago
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ
. . .  about 1 hour ago
ਨਵੀਂ ਦਿੱਲੀ, 29 ਮਾਰਚ-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 1,222 ਠੀਕ ਹੋਏ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ...
ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 29 ਮਾਰਚ-ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਸੰਸਦ ਵਿਚ ਰਾਜ ਸਭਾ ਦੇ ਮਲਿਕ ਅਰਜੁਨ ਖੜਗੇ ਦੇ ਚੈਂਬਰ ਵਿਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਅਫ਼ਗਾਨਿਸਤਾਨ ਦੇ ਕਾਬੁਲ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਕਾਬੁਲ, 29 ਮਾਰਚ-ਅੱਜ ਸਵੇਰੇ 5:49 'ਤੇ ਅਫਗਾਨਿਸਤਾਨ ਦੇ ਕਾਬੁਲ ਤੋਂ 85 ਕਿਲੋਮੀਟਰ ਪੂਰਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਜਨਮ ਦਿਨ ਮੌਕੇ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  41 minutes ago
ਚੰਡੀਗੜ੍ਹ, 29 ਮਾਰਚ-ਪੰਜਾਬੀ ਗਾਇਕ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਭਾਰਤ 'ਚ ਰੋਕ ਲਗਾ ਦਿੱਤੀ ਗਈ...
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 29 ਮਾਰਚ-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁੱਖ ਮੰਤਰੀ ਨਾਲ ਮੁਲਾਕਾਤ...।
ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  about 1 hour ago
ਚੰਡੀਗੜ੍ਹ, 29 ਮਾਰਚ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਟਵੀਟ ਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ...
ਦਿੱਲੀ ਕ੍ਰਾਈਮ ਬ੍ਰਾਂਚ ਵਲੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਾਈਜੀਰੀਅਨ ਨਾਗਰਿਕਾਂ ਸਣੇ 3 ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 29 ਮਾਰਚ-ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਦੋ ਨਾਈਜੀਰੀਅਨ ਨਾਗਰਿਕਾਂ ਡੇਨੀਅਲ ਅਤੇ ਬੇਨੇਥ ਅਤੇ ਇਕ ਭਾਰਤੀ ਬਲਜੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ...
ਕੈਲਗਰੀ:ਨੌਰਥ ਈਸਟ ਮਾਰਟਿਨਡੇਲ 15 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ 'ਚ ਲੈਣਗੇ ਹਿੱਸਾ
. . .  about 3 hours ago
ਨਵੀਂ ਦਿੱਲੀ, 29 ਮਾਰਚ-ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਤਰੁਸ਼ੇਵ ਅੱਜ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ. ) ਦੇ ਮੈਂਬਰ ਦੇਸ਼ਾਂ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ...
ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਮਤੇ ਦਾ ਨੋਟਿਸ
. . .  about 3 hours ago
ਨਵੀਂ ਦਿੱਲੀ, 29 ਮਾਰਚ-ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਲੋਕ ਸਭਾ ਵਿਚ ਮੁਲਤਵੀ ਮਤੇ ਦਾ...
ਕਾਂਗਰਸ ਨੇ ਅੱਜ 10:30 ਵਜੇ ਬੁਲਾਈ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ
. . .  about 4 hours ago
ਨਵੀਂ ਦਿੱਲੀ, 29 ਮਾਰਚ-ਕਾਂਗਰਸ ਪਾਰਟੀ ਨੇ ਅੱਜ ਸਵੇਰੇ 10:30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਸੰਸਦ ਭਵਨ ਵਿਚ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ...
ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
. . .  about 4 hours ago
ਨਵੀਂ ਦਿੱਲੀ, 29 ਮਾਰਚ-ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 11 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553

ਬਠਿੰਡਾ

ਰੇਹੜੀ ਵਾਲੇ ਦੇ ਥੱਪੜ ਮਾਰਨ ਦੀ ਵੀਡੀਓ ਵਾਇਰਲ ਹੋਣ 'ਤੇ ਥਾਣਾ ਤਲਵੰਡੀ ਸਾਬੋ ਮੁਖੀ ਅਵਤਾਰ ਸਿੰਘ ਮੁਅੱਤਲ

ਤਲਵੰਡੀ ਸਾਬੋ, 12 ਜੂਨ (ਰਣਜੀਤ ਸਿੰਘ ਰਾਜੂ)- ਅਜੇ ਪਿਛਲੇ ਦਿਨੀਂ ਥਾਣਾ ਤਲਵੰਡੀ ਸਾਬੋ ਦਾ ਮੁਖੀ ਬਣਨ ਉਪਰੰਤ ਚਿੱਟਾ ਤਸਕਰਾਂ ਖ਼ਿਲਾਫ਼ ਜ਼ੋਰਦਾਰ ਮੁਹਿੰਮ ਵਿੱਢਣ ਕਾਰਣ ਸੁਰਖ਼ੀਆਂ ਵਿਚ ਆਏ ਅਵਤਾਰ ਸਿੰਘ ਐੱਸ.ਆਈ. ਨੂੰ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਨੇ ਇਕ ਰੇਹੜੀ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਫ਼ਲੈਕਸ ਉਪਰ ਲੱਗੀ ਮੁੱਖ ਮੰਤਰੀ ਦੀ ਤਸਵੀਰ 'ਤੇ ਮਲੀ ਕਾਲਖ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼ਰਾਰਤੀ ਅਨਸਰਾਂ ਵਲੋਂ ਬਠਿੰਡਾ ਵਿਚ ਇਕ ਫ਼ਲੈਕਸ 'ਤੇ ਲੱਗੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ 'ਤੇ ਕਾਲਖ ਮਲਣ ਦਾ ਮਾਮਲਾ ਸਾਹਮਣੇ ਆਇਆ ਹੈ | ਹਾਲਾਂਕਿ ਕਾਲਖ ਮਲਣ ਵਾਲਿਆਂ ਦਾ ਪਤਾ ਨਹੀਂ ਲੱਗ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ, 3 ਦਰਜਨ ਅਹੁਦੇਦਾਰਾਂ ਦੀ ਸੂਚੀ ਜਾਰੀ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਢਿੱਲੋਂ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਹਲਕਾ ਇੰਚਾਰਜ, ...

ਪੂਰੀ ਖ਼ਬਰ »

ਤਲਵੰਡੀ ਸਾਬੋ 'ਚ 15 ਹੋਰ ਕੋਰੋਨਾ ਪਾਜ਼ੀਟਿਵ ਮਿਲੇ

ਤਲਵੰਡੀ ਸਾਬੋ, 12 ਜੂਨ (ਰਣਜੀਤ ਸਿੰਘ ਰਾਜੂ)- ਇਲਾਕੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਜਿੱਥੇ ਲਗਾਤਾਰ ਘਟ ਰਹੀ ਹੈ ਉੱਥੇ ਬੀਤੇ 24 ਘੰਟਿਆਂ ਵਿਚ ਕਿਸੇ ਕੋਰੋਨਾ ਪ੍ਰਭਾਵਿਤ ਵਿਅਕਤੀ ਦੀ ਮੌਤ ਨਾ ਹੋਣ ਸਬੰਧੀ ਖ਼ਬਰ ਸਾਹਮਣੇ ਆਈ ਹੈ ਜਦੋਂਕਿ ਸਿਹਤ ਵਿਭਾਗ ਦੀਆਂ ...

ਪੂਰੀ ਖ਼ਬਰ »

ਕੋਰੋਨਾਂ ਨਾਲ 3 ਮੌਤਾਂ, 79 ਨਵੇਂ ਕੇਸ ਆਏ

ਬਠਿੰਡਾ, 12 ਜੂਨ (ਅਵਤਾਰ ਸਿੰਘ)- ਜ਼ਿਲ੍ਹਾ ਮੈਜਿਸਟੇ੍ਰਟ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 3 ਵਿਅਕਤੀਆਂ ਦੀ ਮੌਤ ਹੋਈ ਹੈ, 79 ਨਵੇਂ ਕੇਸ ਆਏ ਅਤੇ 178 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚੋਂ ਮੋਟਰਸਾਈਕਲ ਚੋਰੀ

ਨਥਾਣਾ, 12 ਜੂਨ (ਗੁਰਦਰਸ਼ਨ ਲੁੱਧੜ)- ਸਰਕਾਰੀ ਸਿਵਲ ਹਸਪਤਾਲ ਨਥਾਣਾ ਵਿਚੋਂ ਸਿਹਤ ਕਰਮੀ ਬਲਤੇਜ ਸਿੰਘ ਦਾ ਮੋਟਰਸਾਈਕਲ ਚੋਰੀ ਹੋ ਗਿਆ ਹੈ | ਥਾਣਾ ਨਥਾਣਾ ਵਿਖੇ ਇਸ ਸਬੰਧੀ ਸੂਚਨਾ ਦੇਣ ਉਪਰੰਤ ਬਲਤੇਜ ਸਿੰਘ ਨੇ ਦੱਸਿਆ ਕਿ ਉਹ ਬਲਾਕ ਸਿਹਤ ਸਰਕਲ ਨਥਾਣਾ ਤਹਿਤ ਪੈਂਦੇ ...

ਪੂਰੀ ਖ਼ਬਰ »

ਖੇਤੀ ਮੋਟਰਾਂ ਲਈ ਤਿੰਨ ਦਿਨਾਂ ਤੋਂ ਬਿਜਲੀ ਸਪਲਾਈ ਨਾ ਮਿਲਣ ਤੋਂ ਪ੍ਰੇਸ਼ਾਨ ਕਿਸਾਨਾਂ ਵਲੋਂ ਬਿਜਲੀ ਗਰਿੱਡ ਦੇ ਗੇਟ ਮੂਹਰੇ ਰੋਸ ਪ੍ਰਦਰਸ਼ਨ

ਭੁੱਚੋ ਮੰਡੀ, 12 ਜੂਨ (ਬਿੱਕਰ ਸਿੰਘ ਸਿੱਧੂ)- ਬਾਬਾ ਖੇਮ ਸਿੰਘ ਫੀਡਰ ਭੁੱਚੋ ਕਲਾਂ ਨੂੰ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਲੈ ਕੇ ਭਾਰਤੀ ...

ਪੂਰੀ ਖ਼ਬਰ »

ਹਰਿਆਣੇ ਦਾ ਤਸਕਰ ਪੰਜਾਬ ਦੇ ਸਾਥੀ ਸਮੇਤ ਕਾਬੂ 13 ਗ੍ਰਾਮ ਚਿੱਟਾ ਬਰਾਮਦ

ਰਾਮਾਂ ਮੰਡੀ, 12 ਮਾਰਚ (ਤਰਸੇਮ ਸਿੰਗਲਾ)- ਰਾਮਾਂ ਥਾਣਾ ਮੁਖੀ ਪਰਵਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਜਾਂਚ ਦੌਰਾਨ ਗੁਰਪ੍ਰੀਤ ਸਿੰਘ ਸਬ ਇੰਸਪੈਕਟਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸ਼ਹਿਰ 'ਚ ਨਾਕਾਬੰਦੀ ਕਰਕੇ ਹਰਿਆਣਾ ਸੂਬੇ ਦੇ ਇਕ ਤਸਕਰ ਬਲਵੀਰ ਸਿੰਘ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਖੇਤ ਮਜ਼ਦੂਰ ਵਲੋਂ ਖੁਦਕੁਸ਼ੀ

ਚਾਉਕੇ, 12 ਜੂਨ (ਮਨਜੀਤ ਸਿੰਘ ਘੜੈਲੀ )-ਅੱਜ ਪਿੰਡ ਜੇਠੂਕੇ ਦੇ ਖੇਤ ਮਜ਼ਦੂਰ ਮਿੱਠੂ ਸਿੰਘ ਪੁੱਤਰ ਜੀਤ ਸਿੰਘ ਉਮਰ ਕਰੀਬ 68 ਸਾਲ ਵਲੋਂ ਆਰਥਿਕ ਤੰਗੀ ਕਾਰਨ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦੇ ਚੱਲਦਿਆਂ ਸਵੱਛ ਭਾਰਤ 'ਚ ਨੰਬਰ 1 ਸ਼ਹਿਰ ਦੇ ਜਨਤਕ ਪਖਾਨਿਆਂ ਨੂੰ ਲੱਗੇ ਤਾਲੇ, ਆਮ ਲੋਕ ਹੋਣ ਲੱਗੇ ਪ੍ਰੇਸ਼ਾਨ

ਬਠਿੰਡਾ, 12 ਜੂਨ (ਅਵਤਾਰ ਸਿੰਘ)- ਸਵੱਛ ਭਾਰਤ ਵਿਚ ਨੰਬਰ ਵੰਨ 'ਤੇ ਰਹਿਣ ਵਾਲੇ ਬਠਿੰਡਾ ਸ਼ਹਿਰ ਵਿਚ ਸਫ਼ਾਈ ਕਰਮਚਾਰੀਆਂ ਦੀਆਂ ਹੜਤਾਲ ਦੇ ਚੱਲਦਿਆਂ ਜਨਤਕ ਪਖਾਨਿਆਂ ਨੂੰ ਤਾਲੇ ਲੱਗ ਗਏ ਹਨ ਜਿਸ ਦੇ ਚੱਲਦਿਆਂ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਕਾਫ਼ੀ ...

ਪੂਰੀ ਖ਼ਬਰ »

ਚਾਉਕੇ ਨੂੰ ਚਿੱਟੇ ਦੇ ਨਾਂਅ 'ਤੇ ਬਦਨਾਮ ਕਰਕੇ ਪਿੰਡ ਦਾ ਅਕਸ ਨਾ ਖ਼ਰਾਬ ਕੀਤਾ ਜਾਵੇ-ਰਾਜਨੀਤਕ ਆਗੂ

ਚਾਉਕੇ, 12 ਜੂਨ (ਮਨਜੀਤ ਸਿੰਘ ਘੜੈਲੀ)-ਪਿਛਲੇ ਦਿਨੀਂ ਜੋ ਪਿੰਡ ਚਾਉਕੇ ਵਿਖੇ ਲੜਾਈ ਹੋਈ ਸੀ, 'ਚ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਕੋਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ ਅਤੇ ਕੁੱਝ ਦਿਨ ਪਹਿਲਾਂ ਲੁਧਿਆਣਾ ਦੇ ਕਿਸੇ ਵੱਡੇ ਹਸਪਤਾਲ ਵਿਖੇ ਉਸ ਨੇ ਆਪਣਾ ਦਮ ਤੋੜ ਦਿੱਤਾ ...

ਪੂਰੀ ਖ਼ਬਰ »

15 ਦੀ ਪਟਿਆਲਾ ਰੈਲੀ ਮੌਕੇ ਕੈਪਟਨ ਦੀ ਕੋਠੀ ਦਾ ਘਿਰਾਓ ਬੇਮਿਸਾਲ ਹੋਵੇਗਾ- ਸਫ਼ਾਈ ਸੇਵਕ

ਭੁੱਚੋ ਮੰਡੀ, 12 ਜੂਨ (ਪਰਵਿੰਦਰ ਸਿੰਘ ਜੌੜਾ)- ਮਹੀਨੇ ਭਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਵਲੋਂ ਹੁਣ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ | ਸਥਾਨਕ ਨਗਰ ਕੌਂਸਲ ਦਫ਼ਤਰ ਅੱਗੇ ਲਗਾਤਾਰ ਧਰਨੇ 'ਤੇ ਬੈਠੇ ਸਫ਼ਾਈ ਸੇਵਕਾਂ ਦੀ ਅੱਜ ...

ਪੂਰੀ ਖ਼ਬਰ »

1 ਬਲੈਕ ਫੰਗਸ ਤੇ 2 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਸਸਕਾਰ ਕਰਿਆ

ਬਠਿੰਡਾ, 12 ਜੂਨ (ਅਵਤਾਰ ਸਿੰਘ)- ਕੋਵਿਡ-19 ਦੇ ਚੱਲਦਿਆਂ ਸ਼ਹਿਰ ਵਿਚ ਸਹਾਰਾ ਜਨ ਸੇਵਾ ਬਠਿੰਡਾ ਦੀ ਲਾਈਫ਼ ਸੇਵਿੰਗ ਬਿ੍ਗੇਡ ਦੀ ਕੋਰੋਨਾ ਯੋਧਿਆਂ ਦੀ ਟੀਮ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਮੁਤਾਬਿਕ 2 ਕੋਰੋਨਾ ਮਰੀਜ਼ਾਂ ਅਤੇ 1 ਬਲੈਕ ਫੰਗਸ ਦਾ ਅੰਤਿਮ ...

ਪੂਰੀ ਖ਼ਬਰ »

ਪਿ੍ੰਸੀਪਲ ਬਲਦੇਵ ਸਿੰਘ ਆਕਲੀਆ ਨੇ ਥਰਮਲ ਜਥੇਬੰਦੀ ਦੇ ਮੁਲਾਜ਼ਮਾਂ ਨਾਲ ਕੀਤੀ ਮੁਲਾਕਾਤ

ਲਹਿਰਾ ਮੁਹੱਬਤ, 12 ਜੂਨ (ਸੁਖਪਾਲ ਸਿੰਘ ਸੁੱਖੀ)- ਸਥਾਨਕ ਗੁਰੁ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਦੀ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੇ ਆਗੂਆਂ ਨਾਲ ਪਿ੍ੰਸੀਪਲ ਬਲਦੇਵ ਸਿੰਘ ਆਕਲੀਆ ਨੇ ਮੁਲਾਜ਼ਮਾਂ ਦੇ ਮਸਲਿਆਂ ਤੇ ਦਰਪੇਸ਼ ਸਮੱਸਿਆਵਾਂ ...

ਪੂਰੀ ਖ਼ਬਰ »

ਪਿੰਡਾਂ ਦੇ ਦੌਰੇ ਉਪਰੰਤ ਸਮਾਜ ਸੇਵੀ ਜਗਦੇਵ ਜੱਜਲ ਨੇ ਨੁਕਸਾਨੀਆਂ ਫ਼ਸਲਾਂ ਲਈ ਮੰਗਿਆ ਮੁਆਵਜ਼ਾ

ਤਲਵੰਡੀ ਸਾਬੋ, 12 ਜੂਨ (ਰਣਜੀਤ ਸਿੰਘ ਰਾਜੂ)- ਪਿਛਲੇ ਲੰਬੇ ਸਮੇਂ ਤੋਂ ਹਲਕੇ ਵਿਚ ਸਿਆਸੀ ਅਤੇ ਸਮਾਜਿਕ ਤੌਰ 'ਤੇ ਵਿਚਰ ਰਹੇ ਜਗਦੇਵ ਸਿੰਘ ਜੱਜਲ ਮੈਂਬਰ ਬਲਾਕ ਸੰਮਤੀ ਨੇ ਅੱਜ ਹਲਕੇ ਦੇ ਪਿੰਡਾਂ ਤਿਉਣਾ ਪੁਜਾਰੀਆਂ, ਬਹਿਮਣ ਕੌਰ ਸਿੰਘ, ਬਹਿਮਣ ਜੱਸਾ ਸਿੰਘ ਆਦਿ ਦਾ ਦੌਰ ਕਰਦਿਆਂ ਜਿੱਥੇ ਪਿਛਲੇ ਦਿਨੀਂ ਝੱਖੜ ਨਾਲ ਬਰਬਾਦ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ ਉੱਥੇ ਉਨ੍ਹਾਂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਰਕਾਰ ਤੋਂ ਨੁਕਸਾਨੀਆਂ ਫ਼ਸਲਾਂ ਲਈ ਮੁਆਵਜ਼ੇ ਦੀ ਮੰਗ ਦੇ ਨਾਲ ਨਾਲ ਕੋਰੋਨਾ ਮਹਾਂਮਾਰੀ ਤੋਂ ਪ੍ਰਭਾਵਿਤ ਹੋਏ ਲੋਕਾਂ ਦੀ ਆਰਥਿਕ ਮਦਦ ਦੀ ਵੀ ਮੰਗ ਕੀਤੀ | ਪ੍ਰੈੱਸ ਬਿਆਨ ਜਾਰੀ ਕਰਦਿਆਂ ਜਗਦੇਵ ਜੱਜਲ ਨੇ ਕਿਹਾ ਕਿ ਅੱਜ ਦੌਰੇ ਦੌਰਾਨ ਉਨ੍ਹਾਂ ਦੇਖਿਆ ਕਿ ਨਰਮੇ ਦੀਆਂ ਫ਼ਸਲਾਂ ਦਾ ਇਲਾਕੇ ਅੰਦਰ ਭਾਰੀ ਨੁਕਸਾਨ ਹੋਇਆ ਹੈ ਜਿਸ ਲਈ ਪੰਜਾਬ ਸਰਕਾਰ ਤੁਰੰਤ ਸਰਵੇ ਕਰਵਾ ਕੇ ਪੀੜਿਤ ਕਿਸਾਨਾਂ ਨੂੰ ਫ਼ਸਲਾਂ ਦਾ ਮੁਆਵਜ਼ਾ ਦੇਵੇ | ਆਗੂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪਿਛਲੇ ਸਾਲ ਗੜ੍ਹੇਮਾਰੀ ਕਾਰਣ ਬਰਬਾਦ ਹੋਈਆਂ ਫ਼ਸਲਾਂ ਦੇ ਸਰਕਾਰ ਵਲੋਂ ਜਾਰੀ 11 ਕਰੋੜ ਮੁਆਵਜ਼ੇ ਵਿਚੋਂ 9 ਕਰੋੜ ਰੁਪਏ ਹੀ ਵੰਡਣ ਦੇ ਕਿਸਾਨ ਆਗੂਆਂ ਵਲੋਂ ਲਾਏ ਦੋਸ਼ਾਂ ਦੀ ਵੀ ਜਾਂਚ ਕੀਤੀ ਜਾਵੇ ਅਤੇ ਸੱਚ ਲੋਕਾਂ ਸਾਹਮਣੇ ਲਿਆਂਦਾ ਜਾਵੇ | ਉਨ੍ਹਾਂ ਅੱਗੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਣ ਲੋਕਾਂ ਦੇ ਹੋਏ ਆਰਥਿਕ ਨੁਕਸਾਨ ਦੀ ਵੀ ਪੰਜਾਬ ਸਰਕਾਰ ਪੂਰਤੀ ਕਰੇ | ਉਨ੍ਹਾਂ ਕਿਹਾ ਕਿ ਖੇਤੀ, ਉਦਯੋਗਿਕ ਖੇਤਰ ਦੇ ਇੱਕ ਸਾਲ ਦੇ ਟੈਕਸ, ਬਿਜਲੀ ਦੇ ਫਿਕਸ ਚਾਰਜਿਸ, ਹੋਟਲਾਂ ਤੇ ਰੈਸਟੋਰੈਂਟਾਂ ਦੇ ਚਾਰਜਿਜ਼ ਮੁਆਫ਼ ਕੀਤੇ ਜਾਣ ਤਾਂ ਜੋ ਲੋਕਾਂ ਪੈਰ ਸਿਰ ਖੜੇ ਹੋ ਸਕਣ | ਉਨ੍ਹਾਂ ਨੇ 1 ਅਪ੍ਰੈਲ 2021 ਤੋਂ 31 ਮਾਰਚ 2022 ਤੱਕ ਆਮ ਲੋਕਾਂ ਅਤੇ ਵਪਾਰੀਆਂ ਦੇ ਬਿਜਲੀ ਬਿੱਲ ਵੀ ਮੁਆਫ਼ ਕਰਨ ਦੀ ਮੰਗ ਕੀਤੀ ਹੈ |

ਖ਼ਬਰ ਸ਼ੇਅਰ ਕਰੋ

 

ਇਕ ਮਹੀਨੇ ਦੇ ਅੰਦਰ-ਅੰਦਰ ਮੌੜ ਹਲਕੇ 'ਚ ਵੈਕਸੀਨੇਸ਼ਨ ਦਾ ਕੰਮ ਪੂਰਾ ਕਰ ਲਿਆ ਜਾਵੇਗਾ- ਵਿਧਾਇਕ ਕਮਾਲੂ

ਮੌੜ ਮੰਡੀ, 12 ਜੂਨ (ਗੁਰਜੀਤ ਸਿੰਘ ਕਮਾਲੂ)- ਕੋਵਿਡ ਮਹਾਂਮਾਰੀ ਦੀ ਦੂਸਰੀ ਲਹਿਰ ਦੌਰਾਨ ਹਲਕੇ ਦੇ ਲੋਕਾਂ ਨੂੰ ਸਿਵਲ ਹਸਪਤਾਲ ਮੌੜ ਵਿਚ ਡਾਕਟਰਾਂ ਦੀ ਅਤੇ ਸਿਹਤ ਸਮੱਗਰੀ ਦੀ ਘਾਟ ਕਾਰਨ ਬਹੁਤ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ | ਇਨ੍ਹਾਂ ਮੁਸ਼ਕਿਲਾਂ ...

ਪੂਰੀ ਖ਼ਬਰ »

ਭਾਜਪਾ ਵਿਧਾਇਕ ਦੀ ਕੁੱਟਮਾਰ ਮਾਮਲੇ ਪਿੱਛੇ ਕਾਂਗਰਸ ਦੀ ਸੋਚੀ ਸਮਝੀ ਸੀ ਸਾਜਿਸ਼-ਸੁਖਪਾਲ ਸਰਾਂ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਸੁਖਪਾਲ ਸਰਾਂ ਨੇ ਅੱਜ ਇਥੇ ਕਾਨਫ਼ਰੰਸ ਕਰਦਿਆਂ ਕਿਹਾ ਕਿ ਮਾਰਚ 2021 ਵਿਚ ਅਬੋਹਰ ਤੋਂ ਭਾਜਪਾ ਵਿਧਾਇਕ ਆਰੁਨ ਨਾਰੰਗ ਦੀ ਕੁੱਟਮਾਰ ਕਰਨ ਤੇ ਨਿਰਵਸਤਰ ਕਰਨ ਪਿੱਛੇ ਕਾਂਗਰਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਦੀ ਖ਼ੁਸ਼ੀ 'ਚ ਲੱਡੂ ਵੰਡੇ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਪਾਰਟੀ ਦਾ ਸਿਆਸੀ ਤੌਰ 'ਤੇ ਗੱਠਜੋੜ ਹੋ ਗਿਆ ਹੈ ਜਿਸ ਮਗਰੋਂ ਸ਼ੋ੍ਰਮਣੀ ਅਕਾਲੀ ਦਲ ਆਗੂਆਂ-ਵਰਕਰਾਂ ਤੇ ਬਸਪਾ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ...

ਪੂਰੀ ਖ਼ਬਰ »

-ਪਾਵਰਕਾਮ ਦੇ ਸਹਾਇਕ ਲਾਈਨਮੈਨ ਦੀ ਮੌਤ ਦਾ ਮਾਮਲਾ- ਇਨਸਾਫ਼ ਦੀ ਮੰਗ ਕਰਦਿਆਂ ਤੀਸਰੇ ਦਿਨ ਵੀ ਬਠਿੰਡਾ-ਮਾਨਸਾ ਹਾਈਵੇ 'ਤੇ ਪਰਿਵਾਰਕ ਮੈਂਬਰਾਂ ਤੇ ਜਥੇਬੰਦੀਆਂ ਵਲੋਂ ਧਰਨਾ

ਮੌੜ ਮੰਡੀ, 12 ਜੂਨ (ਗੁਰਜੀਤ ਸਿੰਘ ਕਮਾਲੂ)- ਬੀਤੇ ਦਿਨ ਪਾਵਰਕਾਮ ਦੇ ਇਕ ਸਹਾਇਕ ਲਾਈਨਮੈਨ ਦੀ ਬਿਜਲੀ ਬੰਦ ਮੌਕੇ ਦਾ ਪਰਮਿਟ ਲਏ ਹੋਣ ਦੇ ਬਾਵਜੂਦ ਫੀਡਰ ਵਿਚ ਆਈ ਬਿਜਲੀ ਕਾਰਨ ਮੌਤ ਹੋ ਗਈ ਜਿਸ ਨੂੰ ਲੈ ਕੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦੇ ਹੋਏ ...

ਪੂਰੀ ਖ਼ਬਰ »

ਚੋਰੀ ਤੇ ਲੁੱਟਾਂ-ਖੋਹਾਂ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ, ਤਿੰਨ ਗਿ੍ਫ਼ਤਾਰ, ਦੋ ਦੀ ਭਾਲ ਜਾਰੀ

ਤਲਵੰਡੀ ਸਾਬੋ, 12 ਜੂਨ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਪੁਲਿਸ ਨੇ ਇਲਾਕੇ ਵਿਚ ਚੋਰੀਆਂ ਅਤੇ ਲੁੱਟਾਂ ਖੋਹਾਂ ਕਰਨ ਵਾਲੇ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਤਿੰਨ ਲੋਕਾਂ ਨੂੰ ਕਾਬੂ ਕੀਤਾ ਹੈ, ਬਾਕੀ ਦੋ ਕਥਿਤ ਦੋਸ਼ੀਆਂ ਦੀ ਪੁਲਸ ਭਾਲ ਕਰ ਰਹੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਕਿਸਾਨੀ ਮੋਰਚਿਆਂ 'ਚ ਅੱਜ ਬੁੱਧੀਜੀਵੀਆਂ ਤੇ ਜਮਹੂਰੀ ਹੱਕਾਂ ਦੇ ਕਾਰਕੁੰਨਾ ਦੀ ਰਿਹਾਈ ਲਈ ਕੀਤੀ ਜਾਵੇਗੀ ਆਵਾਜ਼ ਬੁਲੰਦ

ਭੁੱਚੋ ਮੰਡੀ, 12 ਜੂਨ (ਪਰਵਿੰਦਰ ਸਿੰਘ ਜੌੜਾ)- ਕਿਸਾਨੀ ਮੋਰਚਿਆਂ ਵਿਚ 13 ਜੂਨ ਨੂੰ ਬੁੱਧੀਜੀਵੀਆਂ ਅਤੇ ਜਮਹੂਰੀ ਹੱਕਾਂ ਦੇ ਕਾਰਕੁੰਨਾਂ ਦੀ ਬਿਨਾਂ ਸ਼ਰਤ ਰਿਹਾਈ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ | ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ 'ਤੇ ਭੁੱਚੋ ਖ਼ੁਰਦ ...

ਪੂਰੀ ਖ਼ਬਰ »

20 ਗ੍ਰਾਮ ਨਸ਼ੀਲੇ ਪਾਊਡਰ ਤੇ ਮੋਟਰਸਾਈਕਲ ਸਮੇਤ ਇਕ ਕਾਬੂ

ਤਲਵੰਡੀ ਸਾਬੋ, 12 ਜੂਨ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਅਤੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਸ ਨੇ ਮਾਮਲਾ ਦਰਜ ਕਰਕੇ ...

ਪੂਰੀ ਖ਼ਬਰ »

'ਆਪ' ਨੇ ਸਕਾਲਰਸ਼ਿਪ ਘੁਟਾਲੇ ਵਿਰੁੱਧ ਧਰਮਸੋਤ ਦਾ ਪੁਤਲਾ ਫੂਕਿਆ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ, ਜ਼ਿਲ੍ਹਾ ਬਠਿੰਡਾ ਨੇ ਸੂਬੇ ਦੇ ਐਸ.ਸੀ./ਐਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਘੁਟਾਲੇ ਵਿਰੁੱਧ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕਰਕੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਗਠਜੋੜ ਦਾ ਫ਼ੈਸਲਾ ਇਤਿਹਾਸਿਕ -ਮਲੂਕਾ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਪੰਜਾਬ ਲਈ ਇਤਿਹਾਸਿਕ ਦਿਨ ਹੈ | ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਪੰਜਾਬ ਵਿਚ ਨਵੀਂ ਕ੍ਰਾਂਤੀ ਲੈ ਕੇ ਆਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ...

ਪੂਰੀ ਖ਼ਬਰ »

ਸੇਵਾ ਕੇਂਦਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਸੰਜੀਵ ਕੁਮਾਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਹੁਣ ਬਿਨ੍ਹਾਂ ਅਗਾਊਾ ਪ੍ਰਵਾਨਗੀ ਦੇ ਵੀ ...

ਪੂਰੀ ਖ਼ਬਰ »

ਕਾਂਗਰਸ ਦਾ ਡੁੱਲ੍ਹ-ਡੁੱਲ੍ਹ ਪੈਂਦਾ ਵਿਕਾਸ, ਮੁਹੱਲੇ ਵਾਲਿਆਂ ਨੇ ਪੱਲਿਉਂ ਪੈਸੇ ਖ਼ਰਚ ਕੇ ਗਲੀ 'ਚ ਪਵਾਈ ਸੀਵਰੇਜ ਪਾਈਪ ਲਾਈਨ

ਸੰਗਤ ਮੰਡੀ, 12 ਜੂਨ (ਅੰਮਿ੍ਤਪਾਲ ਸ਼ਰਮਾ)- ਸੰਗਤ ਮੰਡੀ 'ਚ ਕਾਂਗਰਸ ਦੀ ਸਰਕਾਰ ਵਲੋਂ ਕਰਵਾਇਆ ਵਿਕਾਸ ਡੁੱਲ੍ਹ-ਡੁੱਲ੍ਹ ਪੈਂਦਾ ਨਜ਼ਰੀਂ ਪੈ ਰਿਹਾ ਹੈ ਜਿੱਥੇ ਟੁੱਟੀਆਂ ਸੜਕਾਂ ਤੋਂ ਰਾਹਗੀਰਾਂ ਨੂੰ ਲੰਘਣਾ ਮੁਸ਼ਕਿਲ ਹੋ ਰਿਹਾ ਹੈ ਉੱਥੇ ਬੁਨਿਆਦੀ ਸਹੂਲਤਾਂ ਨੂੰ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਡੀ.ਐੱਸ.ਪੀ. ਦੇ ਪਰਿਵਾਰ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਦੀ ਮੰਗ

ਬਠਿੰਡਾ, 12 ਜੂਨ (ਅਵਤਾਰ ਸਿੰਘ)- ਸਥਾਨਕ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਬਠਿੰਡਾ ਦੇ ਦਫ਼ਤਰ ਵਿਚ ਰਣਜੀਤ ਸਿੰਘ ਤੂਰ ਪ੍ਰਧਾਨ ਦੀ ਹਾਜ਼ਰੀ ਵਿਚ ਮੀਟਿੰਗ ਹੋਈ | ਮੀਟਿੰਗ ਵਿਚ ਸਵਰਗਵਾਸੀ ਚੈਂਚਲ ਸਿੰਘ ਰਿਟਾਇਰ ਐੱਸ.ਪੀ. ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਤੂਰ ਪ੍ਰਧਾਨ ...

ਪੂਰੀ ਖ਼ਬਰ »

ਥਰਮਲ ਪਲਾਂਟ 'ਚ ਐੱਸ.ਐੱਸ.ਏ. ਦੀਆਂ ਖਾਲੀ ਪਈਆਂ ਪੋਸਟਾਂ ਜਲਦ ਭਰਨ ਦੀ ਮੰਗ

ਲਹਿਰਾ ਮੁਹੱਬਤ, 12 ਜੂਨ (ਭੀਮ ਸੈਨ ਹਦਵਾਰੀਆ/ਸੁਖਪਾਲ ਸਿੰਘ ਸੁੱਖੀ)- ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀ ਵਾਲਾ (ਸੂਬਾ ਮੀਤ ਪ੍ਰਧਾਨ) ਨੇ ਥਰਮਲ ਪਲਾਂਟ 'ਚ ਐੱਸ. ਐੱਸ. ਏ. ਦੀਆਂ ਖਾਲੀ ਪਈਆਂ ਪੋਸਟਾਂ ...

ਪੂਰੀ ਖ਼ਬਰ »

ਦੀਪ ਇੰਸਟੀਟਿਊਟ ਦਾ ਜੀ.ਐਨ.ਐਮ. (ਪਹਿਲਾ ਸਾਲ) ਦਾ ਨਤੀਜਾ 100 ਫੀਸਦੀ ਰਿਹਾ

ਲਹਿਰਾ ਮੁਹੱਬਤ, 12 ਜੂਨ (ਭੀਮ ਸੈਨ ਹਦਵਾਰੀਆ)-ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਂਸਲ ਮੋਹਾਲੀ ਵਲੋਂ ਐਲਾਨੇ ਗਏ ਜੀ.ਐਨ.ਐਮ. (ਪਹਿਲਾ ਸਾਲ) ਦੇ ਨਤੀਜੇ 'ਚੋਂ ਦੀਪ ਇੰਸਟੀਟਿਊਟ ਆਫ਼ ਨਰਸਿੰਗ ਐਂਡ ਮੈਡੀਕਲ ਸਾਇੰਸਜ਼ ਲਹਿਰਾ ਮੁਹੱਬਤ ਦਾ ਨਤੀਜਾ ਸੌ ਫੀਸਦੀ ਰਿਹਾ ਹੈ | ...

ਪੂਰੀ ਖ਼ਬਰ »

ਸਕੂਲ ਵਿਦਿਆਰਥੀਆਂ ਦਾ ਆਨਲਾਈਨ ਸਮਰ ਕੈਂਪ ਲਗਾਇਆ

ਭਾਗੀਵਾਂਦਰ, 12 ਜੂਨ (ਮਹਿੰਦਰ ਸਿੰਘ ਰੂਪ)-ਸਕੂਲੀ ਸਿੱਖਿਆ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਕਾਲ ਦੇ ਚੱਲਦਿਆਂ ਵਿਦਿਆਰਥੀਆਂ ਨੂੰ ਸਕੂਲ ਗਤੀਵਿਧੀਆਂ ਨਾਲ ਜੋੜੀ ਰੱਖਣ ਦੇ ਮਕਸਦ ਨਾਲ ਗਰਮੀ ਦੀਆਂ ਛੁੱਟੀਆਂ ਦੌਰਾਨ ਸ. ਸ. ਸ. ਸ. ਜੀਵਨ ਸਿੰਘ ਵਾਲਾ ਵਲੋਂ ਅੱਠ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਨੇ ਲਾਇਆ ਖ਼ੂਨਦਾਨ ਕੈਂਪ

ਤਲਵੰਡੀ ਸਾਬੋ, 12 ਜੂਨ (ਰਣਜੀਤ ਸਿੰਘ ਰਾਜੂ)- ਕੋਰੋਨਾ ਕਾਲ ਦੌਰਾਨ ਬਲੱਡ ਬੈਂਕਾਂ ਵਿਚ ਖੂਨ ਦੀ ਆਈ ਭਰੀ ਕਮੀ ਨੂੰ ਦੇਖਦਿਆਂ ਆਪਣੇ ਵਲੋਂ ਯੋਗਦਾਨ ਪਾਉਣ ਦੇ ਮਨੋਰਥ ਨਾਲ ਅੱਜ ਕੈਮਿਸਟ ਐਸੋਸੀਏਸ਼ਨ ਤਲਵੰਡੀ ਸਾਬੋ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਮਨੀ ਸਿੰਘ ...

ਪੂਰੀ ਖ਼ਬਰ »

ਗੁਰਮੇਲ ਸਿੰਘ ਮਹਿਰਾਜ ਨੂੰ ਪੰਜਾਬ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਖ਼ੁਸ਼ੀ ਦਾ ਮਾਹੌਲ

ਮਹਿਰਾਜ, 12 ਜੂਨ (ਸੁਖਪਾਲ ਮਹਿਰਾਜ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪਾਰਟੀ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਪੰਜਾਬ ਵਰਕਿੰਗ ਕਮੇਟੀ ਮੈਂਬਰ ਗੁਰਮੇਲ ਸਿੰਘ ਮਹਿਰਾਜ ਨੂੰ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਸਿੱਧੂ ਸਰਬਸੰਮਤੀ ਨਾਲ ਗੌਰਮਿੰਟ ਸੀ.ਐਂਡ.ਵੀ. ਅਧਿਆਪਕ ਯੂਨੀਅਨ ਦੇ ਬਣੇ ਜ਼ਿਲ੍ਹਾ ਪ੍ਰਧਾਨ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਗੌਰਮਿੰਟ ਸੀ. ਐਂਡ ਵੀ. ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਹਰੀਕਾ ਅਤੇ ਸੂਬਾ ਜਨਰਲ ਸਕੱਤਰ ਹਰਜੀਤ ਸਿੰਘ ਜੁਨੇਜਾ ਦੀ ਪ੍ਰਧਾਨਗੀ ਹੇਠ ਬਠਿੰਡਾ ਵਿਖੇ ਹੋਈ ਜਿਸ ਵਿਚ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਹੜਤਾਲ ਕਾਰਨ ਸਫ਼ਾਈ ਦੇ ਨਾਲ-ਨਾਲ ਸੀਵਰੇਜ ਦੀ ਸਮੱਸਿਆ ਵੀ ਉਲਝੀ, ਲੋਕਾਂ ਦਾ ਘਰਾਂ ਅੰਦਰ ਰਹਿਣਾ ਹੋਇਆ ਮੁਸ਼ਕਿਲ

ਰਾਮਾਂ ਮੰਡੀ, 12 ਜੂਨ (ਤਰਸੇਮ ਸਿੰਗਲਾ)- ਪਿਛਲੇ ਕਈ ਦਿਨਾਂ ਤੋਂ ਸਫ਼ਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਜਿੱਥੇ ਸ਼ਹਿਰ ਅੰਦਰ ਥਾਂ ਥਾਂ ਅਤੇ ਬਾਜ਼ਾਰਾਂ ਵਿਚ ਸੜਕਾਂ 'ਤੇ ਕੂੜੇ ਦੇ ਢੇਰ ਲੱਗ ਗਏ ਹਨ ਤੇ ਡੇਂਗੂ, ਮਲੇਰੀਆ ਰੋਗ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ ਉੱਥੇ ...

ਪੂਰੀ ਖ਼ਬਰ »

ਅਧਿਆਪਕ ਜੋੜੇ ਵਲੋਂ ਮੁਫ਼ਤ ਆਨਲਾਈਨ ਕਲਾਸਾਂ ਦੀ ਸੇਵਾ ਸ਼ੁਰੂ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਸ਼ਹਿਰ ਦੇ ਇਕ ਅਧਿਆਪਕ ਜੋੜੇ ਨੇ ਮੁਫ਼ਤ ਆਨ ਲਾਇਨ ਕਲਾਸਾਂ ਦੀ ਸੇਵਾ ਸ਼ੁਰੂ ਕੀਤੀ ਹੈ | ਉਨ੍ਹਾਂ ਆਪਣੀ ਸੇਵਾ ਦੌਰਾਨ 10ਵੀਂ ਕਲਾਸ ਦੀ ਟਿਊਸ਼ਨ ਸਾਰੀ ਉਮਰ ਤੱਕ ਮੁਫ਼ਤ ਦੇਣ ਦਾ ਐਲਾਨ ਕੀਤਾ | ਕੋਰੋਨਾ ਕਾਲ ਵਿਚ ਆਈ ...

ਪੂਰੀ ਖ਼ਬਰ »

ਕਿੱਤਾ ਮੁਖੀ ਵਿਸ਼ੇ ਪੜ੍ਹ ਰਹੇ ਬੱਚਿਆਂ ਨੂੰ ਸਿਲਾਈ ਮਸ਼ੀਨਾਂ ਤੇ ਹੈਲਥ ਕਿੱਟਾਂ ਵੰਡੀਆਂ

ਭੁੱਚੋ ਮੰਡੀ, 12 ਜੂਨ (ਬਿੱਕਰ ਸਿੰਘ ਸਿੱਧੂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਕਲਾਂ ਵਿਖੇ ਕਿੱਤਾ ਮੁਖੀ ਵਿਸ਼ੇ ਪੜ੍ਹ ਰਹੇ ਲੜਕੇ ਤੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਹੈਲਥ ਕਿੱਟਾਂ ਵੰਡੀਆਂ ਗਈ | ਪਿ੍ੰਸੀਪਲ ਮੈਡਮ ਗੀਤਾ ਅਰੋੜਾ ਨੇ ਦੱਸਿਆ ਕਿ ਸਰਕਾਰ ...

ਪੂਰੀ ਖ਼ਬਰ »

ਫਰੰਟ ਲਾਈਨ ਸਿਹਤ ਮੁਲਾਜ਼ਮ ਸਨਮਾਨਿਤ

ਭੁੱਚੋ ਮੰਡੀ, 12 ਜੂਨ (ਬਿੱਕਰ ਸਿੰਘ ਸਿੱਧੂ)- ਦਿ੍ਸ਼ਟੀ ਆਈ ਡੋਨੇਸ਼ਨ ਸੁਸਾਇਟੀ ਵਲੋਂ ਨੀਲ ਕੰਠ ਮੰਦਰ ਵਿਚ ਸਮਾਗਮ ਦੌਰਾਨ ਫਰੰਟ ਲਾਈਨ ਸਿਹਤ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਉਨ੍ਹਾਂ ਸਨਮਾਨਿਤ ਕੀਤਾ ਗਿਆ | ਸ੍ਰੀਮਤੀ ਰਮਨ ਗੋਇਲ ਮੇਅਰ ਨਗਰ ਨਿਗਮ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸਿੰਗਲਾ ਦੀ ਅਗਵਾਈ 'ਚ ਵੰਡੇ ਮਾਸਕ ਤੇ ਸੈਨੀਟਾਈਜ਼ਰ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨੇ ਦੇਸ਼ ਅਤੇ ਸੂਬੇ ਦੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਪ੍ਰਭਾਵਿਤ ਕੀਤਾ ਹੈ | ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ, ...

ਪੂਰੀ ਖ਼ਬਰ »

ਤੁੰਗਵਾਲੀ ਦੇ ਕਿਸਾਨਾਂ ਨੇ ਬਿਜਲੀ ਵਿਭਾਗ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਭੁੱਚੋ ਮੰਡੀ, 12 ਜੂਨ (ਬਿੱਕਰ ਸਿੰਘ ਸਿੱਧੂ)- ਖੇਤੀ ਮੋਟਰਾਂ ਨੂੰ ਪੂਰੀ ਬਿਜਲੀ ਨਾ ਦਿੱਤੇ ਜਾਣ ਦੇ ਵਿਰੋਧ ਵਿਚ ਪਿੰਡ ਤੁੰਗਵਾਲੀ ਦੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਪਾਵਰਕਾਮ ਖ਼ਿਲਾਫ਼ ...

ਪੂਰੀ ਖ਼ਬਰ »

ਹਲਕਾ ਇੰਚਾਰਜ ਜਟਾਣਾ ਵਲੋਂ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਦੇ ਦੌਰੇ

ਤਲਵੰਡੀ ਸਾਬੋ, 12 ਜੂਨ (ਰਵਜੋਤ ਸਿੰਘ ਰਾਹੀ)-ਕਾਂਗਰਸ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਅਤੇ ਤਲਵੰਡੀ ਸਾਬੋ ਦੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਵਲੋਂ ਅੱਜ ਤਲਵੰਡੀ ਸਾਬੋ ਦੇ ਦਰਜਨ ਦੇ ਕਰੀਬ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ ਜਿਸ ਦੌਰਾਨ ਜਟਾਣਾ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX