ਤਾਜਾ ਖ਼ਬਰਾਂ


ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  1 day ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  1 day ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  1 day ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  1 day ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  1 day ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  1 day ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  1 day ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  1 day ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  1 day ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  1 day ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  1 day ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  1 day ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  1 day ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  1 day ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  1 day ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  1 day ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  1 day ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  1 day ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤਕ ਬਿਰਤੀ ਕਾਰਨ ਮਨੁੱਖ ਸਮਝੌਤੇ ਅਤੇ ਗੱਠਜੋੜ ਕਰਕੇ ਇਕ-ਦੂਜੇ ਨੂੰ ਪੌੜੀ ਬਣਾ ਕੇ ਉੱਪਰ ਚੜ੍ਹਦੇ ਹਨ। -ਗਿਆਤ

ਸੰਪਾਦਕੀ

ਗੱਠਜੋੜ ਦੀ ਸਿਆਸਤ

ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ, ਉਵੇਂ-ਉਵੇਂ ਸੂਬੇ ਦੀ ਸਿਆਸਤ ਦੇ ਸੁਰ ਵੀ ਤਿੱਖੇ ਹੋ ਰਹੇ ਹਨ ਅਤੇ ਇਸ ਦਿਸ਼ਾ ਵਿਚ ਸਰਗਰਮੀ ਵੀ ਵਧਦੀ ਜਾ ਰਹੀ ਹੈ। ਸਿਆਸੀ ਪਾਰਟੀਆਂ ਚੋਣ ਉਡਾਰੀ ਲਈ ਆਪਣੇ ਪਰ ਤੋਲਣ ਲੱਗੀਆਂ ਹਨ। ...

ਪੂਰੀ ਖ਼ਬਰ »

ਵਕਤ ਦੇ ਬੀਤ ਜਾਣ ਤੋਂ ਪਹਿਲਾਂ

ਸਮੇਂ ਕੋਲ ਏਨਾ ਸਮਾਂ ਕਿੱਥੇ ਉਹ ਤੁਹਾਨੂੰ ਦੁਬਾਰਾ ਸਮਾਂ ਦੇਵੇ। ਸਮੇਂ ਦੇ ਹਰ ਦੌਰ ਵਿਚ ਸਮਾਜ ਦੀ ਬਹੁਗਿਣਤੀ ਸਮੇਂ ਦੀ ਕੀਮਤ ਨੂੰ ਨਹੀਂ ਸਮਝਦੀ। ਸਮੇਂ ਦੀ ਕੀਮਤ ਇਹ ਹੈ ਕਿ ਸਮੇਂ ਦੀ ਕਦਰ ਕਰਕੇ ਬਹੁਤ ਕੁਝ ਖੱਟਿਆ ਕਮਾਇਆ ਜਾ ਸਕਦਾ ਹੈ ਪਰ ਕਰੋੜਾਂ ਅਰਬਾਂ ਰੁਪਏ ਖਰਚ ...

ਪੂਰੀ ਖ਼ਬਰ »

ਮਜ਼ਦੂਰੀ ਦੀ ਦਲਦਲ ਵਿਚ ਧਸਿਆ ਬਚਪਨ

ਬੱਚਾ ਮਨੁੱਖੀ ਜੀਵਨ ਦੀ ਇਕ ਮਹੱਤਵਪੂਰਨ ਇਕਾਈ ਹੈ ਪ੍ਰੰਤੂ ਵਰਤਮਾਨ ਦੌਰ ਦੇ ਬਚਪਨ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ। ਕੋਵਿਡ-19 ਦੇ ਦੌਰ ਵਿਚ ਇਹ ਸਥਿਤੀ ਹੋਰ ਵੀ ਜਟਿਲ ਤੇ ਭਿਆਨਕ ਰੂਪ ਅਖ਼ਤਿਆਰ ਕਰਦੀ ਮਹਿਸੂਸ ਹੋ ਰਹੀ ਹੈ। ਸਮਾਜ ਵਿਚ ਵਾਪਰ ਰਹੇ ਬਚਪਨ ਵਿਰੋਧੀ ਵਰਤਾਰਿਆਂ ਨੇ ਬੱਚਿਆਂ ਦੇ ਬਹੁਪੱਖੀ ਵਿਕਾਸ ਉੱਪਰ ਡੂੰਘਾ ਅਸਰ ਪਾਇਆ ਹੈ। ਖ਼ਾਸ ਤੌਰ 'ਤੇ ਸਿੱਖਿਆ-ਪ੍ਰਣਾਲੀ, ਸੱਭਿਆਚਾਰ ਅਤੇ ਸਿਹਤ ਆਦਿ ਦੇ ਪ੍ਰਸੰਗ ਵਿਚ ਬੱਚਿਆਂ ਦੀ ਸਥਿਤੀ ਤਾਂ ਹੋਰ ਵੀ ਜਟਿਲ ਬਣ ਰਹੀ ਹੈ।
ਆਰਥਿਕ ਦ੍ਰਿਸ਼ਟੀਕੋਣ ਤੋਂ ਵੇਖਿਆ ਜਾਵੇ ਤਾਂ ਗ਼ਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਦੇ ਬੱਚੇ ਵੱਡੀ ਤਾਦਾਦ ਵਿਚ ਬਾਲ ਮਜ਼ਦੂਰੀ ਦੀ ਦਲਦਲ ਵਿਚ ਧੱਸੇ ਹੋਏ ਵੇਖੇ ਜਾ ਸਕਦੇ ਹਨ। ਇਹ ਮੰਜ਼ਰ ਇਕੱਲੇ ਭਾਰਤ ਦੇਸ਼ ਵਿਚ ਹੀ ਵਿਖਾਈ ਨਹੀਂ ਦਿੰਦਾ, ਵਿਸ਼ਵ ਦੇ ਬਹੁਤ ਸਾਰੇ 'ਵਿਕਸਿਤ' ਮੁਲਕਾਂ ਵਿਚ ਵੀ ਇਹੋ ਸੂਰਤ-ਇ-ਹਾਲ ਹੈ। ਭਾਰਤ ਵਿਚ ਅਜਿਹੇ ਬਾਲ ਮਜ਼ਦੂਰਾਂ ਦੀ ਗਿਣਤੀ ਲਗਭਗ 10 ਕਰੋੜ ਹੈ। ਛੇ ਤੋਂ ਚੌਦਾਂ ਸਾਲਾਂ ਦੇ ਇਹ ਬਾਲ ਮਜ਼ਦੂਰ ਸਵੇਰ ਤੋਂ ਲੈ ਕੇ ਰਾਤ ਤੱਕ ਹੋਟਲਾਂ, ਢਾਬਿਆਂ, ਰੇਹੜੀਆਂ, ਕੋਠੀਆਂ, ਸੜਕਾਂ, ਕੋਇਲੇ ਦੀਆਂ ਖਾਣਾਂ ਵਿਚ ਕੰਮ ਕਰਦੇ ਅਤੇ ਭੱਠਿਆਂ ਉਪਰ ਇੱਟਾਂ ਪੱਥਦੇ ਹੋਏੇ ਅਕਸਰ ਵੇਖੇ ਜਾ ਸਕਦੇ ਹਨ। ਸਿੱਖਿਆ ਦੇ ਅਧਿਕਾਰ ਤੋਂ ਵਾਂਝੇ ਇਨ੍ਹਾਂ ਬਾਲ ਮਜ਼ਦੂਰਾਂ ਦੇ ਸੁਪਨੇ ਰੇਤ ਦੀ ਮੁੱਠੀ ਵਾਂਗ ਕਿਰ ਰਹੇ ਹਨ। ਭਾਵੇਂ ਕੁਝ ਅਰਸਾ ਪਹਿਲਾਂ ਕੇਂਦਰ ਸਰਕਾਰ ਦੇ ਕਿਰਤ ਤੇ ਰੁਜ਼ਗਾਰ ਮੰਤਰਾਲੇ ਵਲੋਂ ਇਨ੍ਹਾਂ ਬਾਲ ਮਜ਼ਦੂਰਾਂ ਵਿਚੋਂ 6000 ਬੱਚਿਆਂ ਨੂੰ ਮਜ਼ਦੂਰੀ ਦੀ ਦਲਦਲ ਵਿਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਮੁੜ ਵਸੇਬੇ ਦੀ ਗੱਲ ਵੀ ਆਖੀ ਗਈ ਸੀ ਅਤੇ ਕੁਝ ਨੀਤੀਆਂ ਵੀ ਘੜੀਆਂ ਗਈਆਂ ਸਨ। ਇਸ ਪ੍ਰਸੰਗ ਵਿਚ ਵੱਖ ਵੱਖ ਫੈਕਟਰੀਆਂ, ਢਾਬਿਆਂ, ਭੱਠਿਆਂ, ਘਰਾਂ-ਕੋਠੀਆਂ ਅਤੇ ਹੋਰ ਸਥਾਨਾਂ ਤੋਂ ਬਾਲ ਮਜ਼ਦੂਰੀ ਵਿਚ ਫਸੇ ਬੱਚਿਆਂ ਨੂੰ ਮੁਕਤ ਵੀ ਕਰਵਾਇਆ ਗਿਆ ਜੋ ਇਕ ਚੰਗਾ ਕਦਮ ਮੰਨਿਆ ਗਿਆ ਪਰੰਤੂ ਇਸ ਦੇ ਬਾਵਜੂਦ ਆਂਧਰਾ ਪ੍ਰਦੇਸ਼, ਕਰਨਾਟਕ, ਓਡੀਸ਼ਾ, ਪੰਜਾਬ, ਤਾਮਿਲਨਾਡੂ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਰਗੇ ਪ੍ਰਾਂਤਾਂ ਵਿਚ ਬਾਲ ਮਜ਼ਦੂਰਾਂ ਦੀ ਵੱਡੀ ਗਿਣਤੀ ਅੱਜ ਵੀ ਮੌਜੂਦ ਹੈ। ਸਿੱਖਿਆ ਵਿਭਾਗ ਵਲੋਂ ਕੀਤੇ ਗਏ ਸਰਵੇਖਣ ਦੇ ਪ੍ਰਾਪਤ ਅੰਕੜਿਆਂ ਮੁਤਾਬਿਕ ਪੰਜਾਬ ਦਾ ਲੁਧਿਆਣਾ ਜ਼ਿਲ੍ਹਾ ਇਸ ਹਵਾਲੇ ਨਾਲ ਮੋਹਰੀ ਗਿਣਿਆ ਗਿਆ ਹੈ। ਪਰ ਵਿਡੰਬਨਾ ਇਹ ਹੈ ਕਿ ਬਾਲ ਮਜ਼ਦੂਰ ਤਬਕਾ ਭਾਰਤ ਸਰਕਾਰ ਵੱਲੋਂ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਅਧਿਕਾਰ ਕਾਨੂੰਨ 2008 ਦੀ ਸਹੂਲਤ ਤੋਂ ਵਾਂਝਾ ਰਹਿਣ ਲਈ ਮਜਬੂਰ ਹੈ।
ਬਾਲ ਮਜ਼ਦੂਰੀ ਅਤੇ ਬੱਚਿਆਂ ਦੀ ਤਸਕਰੀ ਦੀ ਪ੍ਰਵਿਰਤੀ ਨੂੰ ਠੱਲ੍ਹ ਪਾਉਣ ਲਈ ਆਪਣੀ ਆਵਾਜ਼ ਬੁਲੰਦ ਕਰਨ ਵਾਲੇ ਮੱਧ ਪ੍ਰਦੇਸ਼ ਦੇ ਕੈਲਾਸ਼ ਸਤਿਆਰਥੀ ਅਤੇ ਪਾਕਿਸਤਾਨੀ ਮੁਸਲਿਮ ਲੜਕੀ ਮਲਾਲਾ ਯੂਸਫ਼ਜ਼ੇਈ, ਜਿਸ ਨੂੰ ਬੱਚਿਆਂ ਦੀ ਸਿੱਖਿਆ ਦੇ ਹੱਕ ਵਿਚ ਡਟਣ ਲਈ ਭਾਰੀ ਕੀਮਤ ਚੁਕਵਾਉਣੀ ਪਈ, ਦੋਵਾਂ ਨੂੰ ਸਾਂਝੇ ਰੂਪ ਵਿਚ ਸਾਲ 2014 ਦਾ ਨੋਬਲ ਸ਼ਾਂਤੀ ਪੁਰਸਕਾਰ ਪ੍ਰਦਾਨ ਕਰਨ ਦਾ ਨਿਰਣਾ ਲਿਆ ਗਿਆ ਸੀ ਜੋ ਬੇਹੱਦ ਸਲਾਹੁਣ ਯੋਗ ਹੈ। ਭਾਰਤੀ ਨਾਗਰਿਕ ਸਤਿਆਰਥੀ ਨੇ ਤਾਂ ਬਾਲ ਮਜ਼ਦੂਰਾਂ ਨੂੰ ਤਰਸਯੋਗ ਅਵਸਥਾ ਵਿਚੋਂ ਬਾਹਰ ਕੱਢਣ ਦਾ ਖ਼ਾਸ ਤੌਰ 'ਤੇ ਅਹਿਦ ਕੀਤਾ ਹੋਇਆ ਹੈ। ਉਸ ਨੇ ਭਾਰਤ ਦੇ ਲਗਭਗ 85,000 ਬਾਲਕਾਂ ਨੂੰ ਬਾਲ ਮਜ਼ਦੂਰੀ ਦੇ ਜੂਲੇ ਤੋਂ ਮੁਕਤ ਕਰਵਾ ਕੇ ਉਨ੍ਹਾਂ ਦੇ ਜੀਵਨ ਵਿਚ ਉਮੀਦ ਦੀ ਨਵੀਂ ਕਿਰਨ ਜਗਾਈ ਹੈ। ਇਸ ਪ੍ਰਸੰਸਾਮਈ ਨਿਰਣੇ ਦਾ ਸੁਆਗਤ ਕਰਦੇ ਹੋਏ ਬਾਨ ਕੀ ਮੂਨ ਨੇ ਇਨ੍ਹਾਂ ਦੋਵਾਂ ਜਣਿਆਂ ਨੂੰ 'ਵਿਸ਼ਵ ਦੇ ਦੱਬੇ ਕੁਚਲੇ ਬੱਚਿਆਂ ਦੇ ਸਰਬੋਤਮ ਚੈਂਪੀਅਨ' ਦਾ ਖ਼ਿਤਾਬ ਵੀ ਦਿੱਤਾ ਸੀ।
ਵਿਸ਼ਵ ਵਿਚ ਸਕੂਲੀ ਸਿੱਖਿਆ ਤੋਂ ਵਿਰਵੇ ਬਾਲ ਮਜ਼ਦੂਰਾਂ ਦੀ ਸਥਿਤੀ ਨੂੰ ਗਹੁ ਨਾਲ ਵਾਚਿਆ ਜਾਵੇ ਤਾਂ ਇਹ ਤੱਥ ਉੱਭਰ ਕੇ ਸਾਹਮਣੇ ਆਉਂਦਾ ਹੈ ਕਿ ਸਮਾਜ ਵਿਚ ਬੱਚਿਆਂ ਪ੍ਰਤੀ ਸਾਡਾ ਵਿਵਹਾਰ ਦੋਸਤਾਨਾ ਨਹੀਂ ਰਿਹਾ। ਕਈ ਵਾਰੀ ਬੱਚਿਆਂ ਦੀ ਸਿੱਖਿਆ ਪ੍ਰਾਪਤੀ ਦੇ ਨਾਂ ਹੇਠ ਵੀ ਬਚਪਨ ਨਾਲ ਜ਼ੁਲਮ ਕੀਤਾ ਜਾਂਦਾ ਹੈ। ਪਹਿਲੀ ਜਮਾਤ ਵਿਚ ਦਾਖ਼ਲ ਹੋਣ ਤੋਂ ਪਹਿਲਾਂ ਹੀ ਨੰਨ੍ਹੇ ਮੁੰਨ੍ਹੇ ਬੱਚਿਆਂ ਨੂੰ ਪ੍ਰੀ-ਨਰਸਰੀ, ਨਰਸਰੀ, ਲੋਅਰ ਕੇ ਜੀ ਅਤੇ ਅੱਪਰ ਕੇ ਜੀ ਸ਼੍ਰੇਣੀਆਂ ਵਿਚ ਦਾਖ਼ਲ ਕਰਵਾਇਆ ਜਾਂਦਾ ਹੈ। ਉਨ੍ਹਾਂ ਨੂੰ ਇਨ੍ਹਾਂ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਦੀ ਪ੍ਰਕਿਰਿਆ ਵਿਚੋਂ ਲੰਘਣ ਲਈ ਮਜਬੂਰ ਕੀਤਾ ਜਾਂਦਾ ਹੈ।
ਸੂਚਨਾ ਅਤੇ ਤਕਨਾਲੋਜੀ ਦੇ ਵਰਤਮਾਨ ਯੁੱਗ ਵਿਚ ਮਾਨਵ ਖ਼ੁਦ ਮਸ਼ੀਨ ਬਣਦਾ ਜਾ ਰਿਹਾ ਹੈ ਜਿਸ ਕਰਕੇ ਉਸ ਕੋਲ ਆਪਣੇ ਬੱਚਿਆਂ ਲਈ ਸਮੇਂ ਦੀ ਘਾਟ ਵਧਦੀ ਜਾ ਰਹੀ ਹੈ। ਦਾਦੀਆਂ-ਨਾਨੀਆਂ ਕੋਲ ਮਿਲ ਬਹਿਣ ਤੇ ਵਿਰਾਸਤ ਸਾਂਝੀ ਕਰਨ ਦੀ ਰਵਾਇਤ ਸਮਾਪਤ ਹੋ ਕੇ ਰਹਿ ਗਈ ਹੈ।
ਵਰਤਮਾਨ ਬਚਪਨ ਸੁਰੱਖਿਅਤ ਨਹੀਂ ਰਿਹਾ। ਇਨਸਾਨੀ ਕਰੂਰਤਾ ਦੀ ਇਸ ਤੋਂ ਵੱਡੀ ਹੋਰ ਕੀ ਮਿਸਾਲ ਹੋ ਸਕਦੀ ਹੈ ਜਿਸ ਦੀ ਭੁੱਖ ਆਪਣੀ ਹੀ ਸੰਤਾਨ ਨੂੰ ਢਿੱਡ ਵਿਚ ਖ਼ਤਮ ਕਰਕੇ ਸ਼ਾਂਤ ਨਹੀਂ ਹੁੰਦੀ। ਨਵਜੰਮੇ ਜਾਂ ਮਾਸੂਮ ਬੱਚਿਆਂ ਨੂੰ ਬੰਦ ਡੱਬਿਆਂ ਵਿਚ ਪੈਕ ਕਰਕੇ ਸਟੋਰਾਂ ਵਿਚ ਸਪਲਾਈ ਕਰਨ ਅਤੇ ਮਨੁੱਖ ਵਲੋਂ ਹੀ ਉਨ੍ਹਾਂ ਦਾ ਮਾਸ ਸੁਆਦ ਨਾਲ ਖਾਣ ਤੋਂ ਵੱਡੀ ਹੋਰ ਕਿਹੜੀ ਦਰਿੰਦਗੀ ਹੋ ਸਕਦੀ ਹੈ?
ਬੱਚਿਆਂ ਦੇ ਗਲਾਂ ਉੱਪਰੋਂ ਬਾਲ ਮਜ਼ਦੂਰੀ ਦਾ ਜਾਲਾ ਲਾਹੁਣ ਦੀ ਫੌਰੀ ਜ਼ਰੂਰਤ ਹੈ। ਬਾਲ ਮਜ਼ਦੂਰ ਵਿਰੋਧੀ ਜੋ ਨੀਤੀਆਂ ਘੜੀਆਂ ਵੀ ਹੋਈਆਂ ਹਨ, ਉਨ੍ਹਾਂ ਨਾਲ ਵੀ ਬਾਲ ਮਜ਼ਦੂਰੀ ਨੂੰ ਬਹੁਤ ਜ਼ਿਆਦਾ ਠੱਲ੍ਹ ਨਹੀਂ ਪੈ ਸਕੀ। ਅਸਲ ਕਾਰਨ ਬਾਲ ਮਜ਼ਦੂਰੀ ਦੇ ਕਾਰਨਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਦਾ ਸਮਾਧਾਨ ਲੱਭਣ ਦੀ ਜ਼ਰੂਰਤ ਹੈ। ਸਿੱਖਿਆ ਵਿਹੂਣੇ ਬਾਲ ਮਜ਼ਦੂਰਾਂ ਨੂੰ ਵੀ ਸੁਤੰਤਰਤਾ ਅਤੇ ਖੁਸ਼ੀ ਭਰਿਆ ਜੀਵਨ ਜਿਊਣ ਦਾ ਪੂਰਨ ਹੱਕ ਹੈ। ਜੇਕਰ ਬਚਪਨ ਹੱਸੇਗਾ ਤਾਂ ਪਰਿਵਾਰ ਹੱਸੇਗਾ। ਪਰਿਵਾਰ ਖੁਸ਼ ਤਾਂ ਸਮੁੱਚਾ ਸਮਾਜ ਖ਼ੁਦ ਬ ਖ਼ੁਦ ਸਿਹਤਮੰਦ ਹੋ ਜਾਵੇਗਾ। ਇਸ ਤੋਂ ਪਹਿਲਾਂ ਕਿ ਬਾਲ ਮਜ਼ਦੂਰੀ ਵਿਚ ਧਸੇ ਹੋਏ ਬਚਪਨ ਦੇ ਵਿਨਾਸ਼ ਲਈ ਖ਼ਤਰੇ ਦੀ ਘੰਟੀ ਵੱਜਣੀ ਸ਼ੁਰੂ ਹੋ ਜਾਵੇ, ਬਚਪਨ ਬਚਾਉਣ ਦਾ ਅਹਿਦ ਲਿਆ ਜਾਣਾ ਬਹੁਤ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਲਈ ਇਕ ਅਜਿਹਾ ਉਸਾਰੂ ਵਾਤਾਵਰਨ ਸਿਰਜਿਆ ਜਾ ਸਕੇ ਜਿਸ ਨਾਲ ਉਹ ਦੇਸ਼ ਦਾ ਭਾਰ ਆਪਣੇ ਮੋਢਿਆਂ 'ਤੇ ਕਾਮਯਾਬੀ ਨਾਲ ਚੁੱਕਣ ਦੇ ਸਮਰੱਥ ਹੋ ਸਕਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਮਾਰਗ ਦਰਸ਼ਕ ਬਣ ਸਕਣ।

-ਪੰਜਾਬੀ ਯੂਨੀਵਰਸਿਟੀ ਕੈਂਪਸ, ਪਟਿਆਲਾ
ਮੋ: 9814423703

 

ਖ਼ਬਰ ਸ਼ੇਅਰ ਕਰੋ

 

ਉੱਤਰ ਪ੍ਰਦੇਸ਼ ਵਿਚ ਵਧ ਚੁੱਕੀ ਹੈ ਸਿਆਸੀ ਸਰਗਰਮੀ

ਪਾਰਟੀ ਦੇ ਅੰਦਰੂਨੀ ਮਸਲਿਆਂ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦਰਮਿਆਨ ਤਲਖੀ ਵਧ ਗਈ ਜਾਪਦੀ ਹੈ। ਭਾਜਪਾ ਦੇ ਸੂਤਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਦੀ ਇਹ ਇੱਛਾ ਕਿ ਗੁਜਰਾਤ ਕਾਡਰ ਦੇ ਸਾਬਕਾ ...

ਪੂਰੀ ਖ਼ਬਰ »

ਸਾਕਾ ਨੀਲਾ ਤਾਰਾ ਤੇ ਸੇਵਾ-ਮੁਕਤ ਅਧਿਕਾਰੀ ਗੁਰਦੇਵ ਸਿੰਘ

ਨੀਲਾ ਤਾਰਾ ਆਪ੍ਰੇਸ਼ਨ ਦੇ ਦਿਨਾਂ ਵਿਚੋਂ ਲੰਘਦਿਆਂ ਮੈਨੂੰ ਸੇਵਾ-ਮੁਕਤ ਪ੍ਰਸ਼ਾਸਨ ਅਧਿਕਾਰੀ ਗੁਰਦੇਵ ਸਿੰਘ ਨਾਲ ਬਿਤਾਏ ਕੁਝ ਪਲ ਚੇਤੇ ਆ ਗਏ। ਉਹ ਅੱਜਕਲ੍ਹ ਸਿੱਖ ਐਜੂਕੇਸ਼ਨਲ ਸੋਸਾਇਟੀ ਦਾ ਪ੍ਰੈਜ਼ੀਡੈਂਟ ਹੈ। ਉਨ੍ਹਾਂ ਦਾ ਮੁੱਖ ਦਫ਼ਤਰ ਚੰਡੀਗੜ੍ਹ ਵਿਚ ਹੈ। ਇਹ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX