ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਵਿਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਸੰਪਾਦਕੀ

ਕਟਹਿਰੇ ਵਿਚ ਖੜ੍ਹਾ ਚੀਨ

ਇੰਗਲੈਂਡ ਵਿਚ ਹੋਏ ਜੀ-7 ਸੰਮੇਲਨ ਵਿਚ ਦੁਨੀਆ ਨੂੰ ਦਰਪੇਸ਼ ਚੁਣੌਤੀਆਂ ਅਤੇ ਹੋਰ ਮਹੱਤਵਪੂਰਨ ਮਸਲਿਆਂ 'ਤੇ ਚਰਚਾ ਕਰਨ ਤੋਂ ਇਲਾਵਾ ਚੀਨ ਨੂੰ ਵੀ ਨਿਸ਼ਾਨੇ 'ਤੇ ਲਿਆ ਗਿਆ। ਪਿਛਲੇ ਕੁਝ ਦਹਾਕਿਆਂ ਤੋਂ ਚੀਨ ਇਕ ਵੱਡੀ ਸ਼ਕਤੀ ਬਣ ਕੇ ਉੱਭਰਿਆ ਹੈ। ਪਰ ਲਗਦਾ ਹੈ ਕਿ ਇਸ ਵਧਦੀ ...

ਪੂਰੀ ਖ਼ਬਰ »

ਪੱਛਮੀ ਬੰਗਾਲ ਵਿਚ ਭਾਜਪਾ ਅਸੁਰੱਖਿਅਤ ਕਿਉਂ?

ਪੱਛਮੀ ਬੰਗਾਲ ਵਿਚ ਕੁਝ ਤਾਂ ਅਜਿਹਾ ਹੈ ਜੋ ਬਾਕੀ ਦੇਸ਼ ਨਾਲੋਂ ਵੱਖਰਾ ਹੈ। ਉਥੇ ਦੀ ਰਾਜਨੀਤੀ ਕੁਝ ਜ਼ਿਆਦਾ ਹੀ ਹਿੰਸਕ ਹੈ, ਏਨੀ ਗੱਲ ਤਾਂ ਸਭ ਨੂੰ ਪਤਾ ਹੈ। ਪਰ ਸਿਰਫ ਵਧੇਰੇ ਹਿੰਸਾ ਬੰਗਾਲ ਦੀ ਵਿਸ਼ੇਸ਼ਤਾ ਨੂੰ ਨਹੀਂ ਦਰਸਾਉਂਦੀ। ਜੇ ਪੂਰੀ ਦੀ ਪੂਰੀ ਰਾਜਨੀਤਕ ਸੰਸਕ੍ਰਿਤੀ ਹੀ ਹਿੰਸਕ ਹੈ ਤਾਂ ਫਿਰ ਸੱਤਾਧਾਰੀ ਪਾਰਟੀ ਹੋਵੇ ਜਾਂ ਵਿਰੋਧੀ ਧਿਰ, ਸਾਰਿਆਂ ਕੋਲ ਹਿੰਸਾ ਦੀ ਕੁਝ ਨਾ ਕੁਝ ਸਮਰੱਥਾ ਤਾਂ ਹੁੰਦੀ ਹੀ ਹੈ। ਸੱਤਾਧਾਰੀ ਦਾ ਹੱਥ ਭਾਰੀ ਰਹਿੰਦਾ ਹੈ, ਪਰ ਹਿੰਸਾ ਦਾ ਸ਼ਿਕਾਰ ਤਾਂ ਉਸ ਨੂੰ ਵੀ ਹੋਣਾ ਪੈਂਦਾ ਹੈ। ਦੂਜੇ ਪਾਸੇ, ਸੱਤਾਧਾਰੀ ਸਿਰਫ ਹਿੰਸਾ ਦਾ ਸਹਾਰਾ ਲੈ ਕੇ ਵਿਰੋਧੀ ਧਿਰ ਨੂੰ ਖ਼ਤਮ ਨਹੀਂ ਕਰ ਸਕਦਾ। ਵਿਰੋਧੀ ਧਿਰ ਨੂੰ ਰਾਜਨੀਤਕ ਮੁਕਾਬਲੇਬਾਜ਼ੀ ਤੋਂ ਬਾਹਰ ਕਰਨ ਲਈ ਕੁਝ ਹੋਰ ਵੀ ਢੰਗ-ਤਰੀਕੇ ਅਤੇ ਰਣਨੀਤੀਆਂ ਅਜ਼ਮਾਉਣੀਆਂ ਪੈਂਦੀਆਂ ਹਨ। ਦਰਅਸਲ, ਇਹ ਪੂਰਾ ਵਿਚਾਰ ਕਿ ਰਾਜਨੀਤਕ ਵਿਰੋਧੀ ਨੂੰ ਏਨੇ ਕਮਜ਼ੋਰ ਕਰ ਦਿਓ ਕਿ ਉਹ ਮੁਕਾਬਲਾ ਕਰਨ ਦੇ ਕਾਬਲ ਹੀ ਨਾ ਰਹਿਣ ਇਹ ਹੈ ਬੰਗਾਲ ਦੀ ਵਿਸ਼ੇਸ਼ਤਾ। ਬਾਕੀ ਸੂਬਿਆਂ ਵਿਚ ਅਜਿਹਾ ਨਹੀਂ ਹੁੰਦਾ। ਜਿੱਤਣ ਵਾਲੇ ਜਿੱਤਦੇ ਰਹਿੰਦੇ ਹਨ, ਹਾਰਨ ਵਾਲੇ ਹਾਰ ਜਾਂਦੇ ਹਨ। ਪਰ ਅਜਿਹਾ ਨਹੀਂ ਹੁੰਦਾ ਕਿ ਜਿੱਤਣ ਵਾਲਾ ਜਾਂ ਜਿੱਤ ਸਕਣ ਵਾਲਾ ਹਾਰਨ ਵਾਲੇ ਜਾਂ ਹਾਰ ਸਕਣ ਵਾਲੇ ਨੂੰ ਟੱਕਰ ਲੈਣ ਯੋਗ ਹੀ ਨਾ ਛੱਡੇ। ਪਰ ਬੰਗਾਲ ਵਿਚ ਅਜਿਹਾ ਹੁੰਦਾ ਹੈ।
ਮੀਡੀਆ ਦਾ ਜ਼ਿਆਦਾ ਜ਼ੋਰ ਇਹ ਦੱਸਣ ਵਿਚ ਰਿਹਾ ਹੈ ਕਿ ਮੁਕੁਲ ਰਾਏ ਭਾਜਪਾ ਛੱਡ ਕੇ ਆਪਣੀ ਪੁਰਾਣੀ ਪਾਰਟੀ ਤ੍ਰਿਣਮੂਲ ਕਾਂਗਰਸ ਵਿਚ ਕਿਉਂ ਪਰਤੇ? ਦਲੀਲ ਇਹ ਦਿੱਤੀ ਜਾ ਰਹੀ ਹੈ ਕਿ ਚੋਣਾਂ ਤੋਂ ਬਾਅਦ ਜਿਵੇਂ ਹੀ ਸੁਵੇਂਦੂ ਅਧਿਕਾਰੀ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਇਆ ਗਿਆ, ਮੁਕੁਲ ਰਾਏ 'ਘਰ ਵਾਪਸੀ' ਦੀ ਯੋਜਨਾ ਬਣਾਉਣ ਲੱਗੇ। ਇਥੇ ਪੁੱਛਿਆ ਜਾ ਸਕਦਾ ਹੈ ਕਿ, ਕੀ ਜੇਕਰ ਮੁਕੁਲ ਰਾਏ ਨੂੰ ਵਿਰੋਧੀ ਧਿਰ ਦਾ ਨੇਤਾ ਬਣਾ ਦਿੱਤਾ ਜਾਂਦਾ ਤਾਂ ਉਹ ਭਾਜਪਾ ਨਾ ਛੱਡਦੇ? ਇਸੇ ਨਾਲ ਸਬੰਧਿਤ ਇਕ ਸਵਾਲ ਇਹ ਵੀ ਹੈ ਕਿ, ਕੀ ਉਸ ਸੂਰਤ ਵਿਚ ਸੁਵੇਂਦੂ ਅਧਿਕਾਰੀ ਨਾਰਾਜ਼ ਹੋ ਕੇ ਬਗ਼ਾਵਤੀ ਮੂਡ ਵਿਚ ਆ ਜਾਂਦੇ? ਮੀਡੀਆ ਇਹ ਨਹੀਂ ਦੱਸ ਰਿਹਾ ਕਿ ਮੁਕੁਲ ਰਾਏ ਦੇ ਭਾਜਪਾ ਛੱਡਣ ਦੀ ਅਫ਼ਵਾਹ ਉਡਾਉਣ ਤੋਂ ਬਾਅਦ ਉਨ੍ਹਾਂ ਨੂੰ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫੋਨ ਆਇਆ ਸੀ। ਦੋਵਾਂ ਵਿਚ ਕੀ ਗੱਲਬਾਤ ਹੋਈ, ਕਿਸੇ ਨੂੰ ਨਹੀਂ ਪਤਾ। ਮੁਕੁਲ ਰਾਏ ਨੂੰ ਭਾਜਪਾ ਦਾ ਕੌਮੀ ਉਪ ਪ੍ਰਧਾਨ ਬਣਾਇਆ ਗਿਆ ਸੀ, ਜੋ ਇਕ ਵੱਡਾ ਅਤੇ ਸਨਮਾਨਜਨਕ ਅਹੁਦਾ ਹੈ। ਪ੍ਰਧਾਨ ਮੰਤਰੀ ਦੇ ਫੋਨ ਅਤੇ ਕੇਂਦਰੀ ਸੰਗਠਨ ਵਿਚ ਉਪ ਪ੍ਰਧਾਨ ਦਾ ਅਹੁਦਾ ਵੀ ਉਨ੍ਹਾਂ ਨੂੰ ਭਾਜਪਾ ਵਿਚ ਰਹਿਣ ਲਈ ਨਹੀਂ ਰੋਕ ਸਕਿਆ। ਜ਼ਾਹਰ ਹੈ ਕਿ ਇਸ ਤਰ੍ਹਾਂ ਦੀ ਅਟਕਲਬਾਜ਼ੀ ਨਾਲ ਅਸੀਂ ਅਸਲੀਅਤ ਦੇ ਨੇੜੇ ਨਹੀਂ ਪਹੁੰਚ ਸਕਦੇ। ਇਹ ਵਿਅਕਤੀਆਂ ਦਾ ਕਿਸੇ ਅਹੁਦੇ ਦਾ ਮਸਲਾ ਹੁੰਦਿਆਂ ਹੋਇਆਂ ਵੀ ਮੂਲ ਕਾਰਨ ਨਹੀਂ ਹੈ। ਜੇ ਇਹੀ ਮੂਲ ਕਾਰਨ ਹੁੰਦਾ ਤਾਂ ਬੰਗਾਲ ਵਿਚ ਉਹ ਕਿਉਂ ਹੋ ਰਿਹਾ ਹੁੰਦਾ, ਜੋ ਕਿਸੇ ਹੋਰ ਸੂਬੇ ਵਿਚ ਨਾ ਹੋ ਰਿਹਾ ਹੈ ਅਤੇ ਨਾ ਹੁੰਦਾ ਹੈ।
ਬੰਗਾਲ ਵਿਚ ਹੋ ਇਹ ਰਿਹਾ ਹੈ ਕਿ ਚੋਣਾਂ ਤੋਂ ਬਾਅਦ ਹਰ ਜ਼ਿਲ੍ਹੇ ਵਿਚ ਭਾਜਪਾ ਦੇ ਹੇਠਲੇ ਪੱਧਰ ਦੇ ਕਾਰਕੁੰਨ (ਇਨ੍ਹਾਂ ਵਿਚ ਉਹ ਵੀ ਸ਼ਾਮਿਲ ਹਨ ਜੋ ਪਿਛਲੇ ਚਾਰ-ਪੰਜ ਸਾਲ ਤੋਂ ਪਾਰਟੀ ਵਿਚ ਕੰਮ ਕਰ ਰਹੇ ਹਨ) ਰਿਕਸ਼ੇ 'ਤੇ ਲਾਊਡ ਸਪੀਕਰ ਲਗਾ ਕੇ ਐਲਾਨ ਦੇ ਰੂਪ ਵਿਚ ਮੁਆਫ਼ੀ ਮੰਗ ਰਹੇ ਹਨ। ਇਨ੍ਹਾਂ ਲਾਊਡ ਸਪੀਕਰਾਂ ਵਿਚ ਕਿਹਾ ਜਾਂਦਾ ਹੈ ਕਿ ਉਨ੍ਹਾਂ ਨੇ ਭਾਜਪਾ ਨੂੰ ਸਮਝਣ ਵਿਚ ਗ਼ਲਤੀ ਕੀਤੀ। ਇਸੇ ਕਾਰਨ ਉਹ ਭਾਜਪਾ ਵਿਚ ਚਲੇ ਗਏ ਸਨ, ਹੁਣ ਉਹ ਵਾਪਸ ਤ੍ਰਿਣਮੂਲ ਕਾਂਗਰਸ ਵਿਚ ਆਉਣਾ ਚਾਹੁੰਦੇ ਹਨ। ਇਹ ਇਕ ਅਲੱਗ ਤਰ੍ਹਾਂ ਦਾ ਦ੍ਰਿਸ਼ ਹੈ। ਮੁਕੁਲ ਰਾਏ ਦੇ ਨਾਲ ਜਿੰਨੇ ਵਿਅਕਤੀਆਂ ਨੇ ਤ੍ਰਿਣਮੂਲ ਕਾਂਗਰਸ ਛੱਡੀ ਸੀ, ਉਹ ਸਾਰੇ ਭਾਜਪਾ ਦੀਆਂ ਜ਼ਿਲ੍ਹਾ ਕਮੇਟੀਆਂ ਤੋਂ ਅਸਤੀਫ਼ਾ ਦੇ ਰਹੇ ਹਨ। ਅੱਜ ਜੇਕਰ ਮਮਤਾ ਬੈਨਰਜੀ ਦਰਵਾਜ਼ਾ ਖੋਲ੍ਹ ਦੇਣ, ਭਾਜਪਾ ਵਿਚ ਸਿਰਫ ਮੁੱਠੀ ਭਰ ਲੋਕ ਹੀ ਰਹਿ ਜਾਣਗੇ। ਪਰ ਮਮਤਾ ਨੇ ਤ੍ਰਿਣਮੂਲ ਕਾਂਗਰਸ ਛੱਡ ਕੇ ਭਾਜਪਾ ਵਿਚ ਗਏ ਲੋਕਾਂ ਨੂੰ ਸ਼੍ਰੇਣੀਆਂ ਵਿਚ ਵੰਡਿਆ ਹੈ। ਇਕ ਸ਼੍ਰੇਣੀ ਵਿਚ ਉਹ ਆਉਂਦੇ ਹਨ ਜੋ ਦਲਬਦਲ ਕਰਨ ਦੇ ਬਾਵਜੂਦ ਮੁੱਖ ਮੰਤਰੀ ਅਤੇ ਪਾਰਟੀ ਦੇ ਖਿਲਾਫ਼ ਜ਼ਿਆਦਾ ਹਮਲਾਵਰ ਨਹੀਂ ਹੋਏ। ਆਲੋਚਨਾ ਕੀਤੀ, ਚੋਣਾਂ ਵੀ ਵਿਰੋਧ ਵਿਚ ਲੜੀਆਂ, ਪਰ ਮਰਯਾਦਾ ਨਹੀਂ ਛੱਡੀ। ਦੂਜੀ ਸ਼੍ਰੇਣੀ ਵਿਚ ਉਹ ਆਉਂਦੇ ਹਨ ਜਿਨ੍ਹਾਂ ਨੇ ਸਾਰੀਆਂ ਹੱਦਾਂ ਟੱਪ ਕੇ ਤਿੱਖੀ ਆਲੋਚਨਾ ਕੀਤੀ, ਮਮਤਾ 'ਤੇ ਨਿੱਜੀ ਦੋਸ਼ ਵੀ ਲਗਾਏ, ਅਭਿਸ਼ੇਕ ਬੈਨਰਜੀ 'ਤੇ ਹਮਲਾ ਕੀਤਾ ਅਤੇ ਭਾਜਪਾ ਦੀ ਸ਼ਹਿ 'ਤੇ ਖੂਬ ਫ਼ਿਰਕਾਪ੍ਰਸਤੀ ਦੀ ਰਾਜਨੀਤੀ ਕੀਤੀ। ਮਮਤਾ ਬੈਨਰਜੀ ਅਜਿਹੇ ਲੋਕਾਂ ਨੂੰ ਪਾਰਟੀ ਵਿਚ ਵਾਪਸ ਨਹੀਂ ਲੈਣਾ ਚਾਹੁੰਦੀ। 2011 ਵਿਚ ਸੱਤਾ ਹਾਸਲ ਕਰਨ ਤੋਂ ਬਾਅਦ ਮਮਤਾ ਬੈਨਰਜੀ ਨੇ ਕਾਂਗਰਸ ਦੇ ਬਚੇ ਹੋਏ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਅਤੇ ਮਾਰਕਸਵਾਦੀ ਪਾਰਟੀ ਨੂੰ ਬੇਹੱਦ ਕਮਜ਼ੋਰ ਕਰਨ ਦੀ ਲੰਮੀ ਯੋਜਨਾ ਬਣਾਈ ਸੀ। ਇਸ ਦੇ ਤਹਿਤ ਇਨ੍ਹਾਂ ਦੋਵਾਂ ਪਾਰਟੀਆਂ ਤੋਂ ਵੱਡੇ ਪੈਮਾਨੇ 'ਤੇ ਸਥਾਨਕ ਪੱਧਰ ਦੇ ਆਗੂਆਂ ਅਤੇ ਕਾਰਕੁੰਨਾਂ ਨੇ ਪਾਲਾ ਬਦਲ ਲਿਆ। 2016 ਵਿਚ ਜਦੋਂ ਮਮਤਾ ਬੈਨਰਜੀ ਨੇ ਦੂਜੀ ਵਾਰ ਚੋਣਾਂ ਜਿੱਤੀਆਂ ਤਾਂ ਕਾਂਗਰਸ ਅਤੇ ਮਾਰਕਸਵਾਦੀ ਪਾਰਟੀ ਦੇ ਲੋਕਾਂ ਨੂੰ ਯਕੀਨ ਹੋ ਗਿਆ ਕਿ ਤ੍ਰਿਣਮੂਲ ਕਾਂਗਰਸ ਨੂੰ ਸੱਤਾ ਤੋਂ ਬਾਹਰ ਕਰਨਾ ਸੌਖਾ ਨਹੀਂ ਹੋਵੇਗਾ। ਇਸ ਲਈ ਮਮਤਾ ਬੈਨਰਜੀ ਦੀ ਬਣਾਈ ਹੋਈ ਰਣਨੀਤੀ ਤੇਜ਼ੀ ਨਾਲ ਸਫਲ ਹੋਣ ਲੱਗੀ। 2018 ਵਿਚ ਪੰਚਾਇਤ ਚੋਣਾਂ ਦੌਰਾਨ ਮਮਤਾ ਬੈਨਰਜੀ ਨੇ ਤਾਕਤ ਦੇ ਦਮ 'ਤੇ ਇਕ-ਤਿਹਾਈ ਸੀਟਾਂ ਬਿਨਾਂ ਕਿਸੇ ਮੁਕਾਬਲੇ ਦੇ ਜਿੱਤ ਲਈਆਂ। ਇਸ ਤਰ੍ਹਾਂ ਉਨ੍ਹਾਂ ਨੇ ਭਰੋਸਾ ਕਾਇਮ ਕਰ ਲਿਆ ਕਿ ਕਾਂਗਰਸ ਅਤੇ ਮਾਰਕਸਵਾਦੀ ਪਾਰਟੀ ਕੋਲ ਉਨ੍ਹਾਂ ਖਿਲਾਫ਼ ਸੰਘਰਸ਼ ਕਰਨ ਦੀ ਤਾਕਤ ਨਹੀਂ ਬਚੀ। ਪਰ ਇਸ ਚੱਕਰ ਵਿਚ ਇਕ ਹੋਰ ਘਟਨਾ ਵਾਪਰੀ, ਜਿਸ ਦਾ ਮਮਤਾ ਬੈਨਰਜੀ ਨੂੰ ਅੰਦਾਜ਼ਾ ਵੀ ਨਹੀਂ ਸੀ। ਸੂਬੇ ਦੀ ਰਾਜਨੀਤੀ ਵਿਚ ਇਕ ਨਵਾਂ ਖਿਡਾਰੀ ਆ ਗਿਆ, ਜੋ ਬਹੁਤ ਅਭਿਲਾਸ਼ੀ, ਹਮਲਾਵਰ ਅਤੇ ਸਾਧਨ ਸੰਪੰਨ ਸੀ। ਇਹ ਸੀ ਭਾਜਪਾ। 2016 ਵਿਚ ਉਸ ਨੂੰ ਸਿਰਫ 3 ਸੀਟਾਂ ਅਤੇ 10 ਫ਼ੀਸਦੀ ਵੋਟ ਮਿਲੇ ਸਨ। ਪਰ 2018 ਦੀਆਂ ਪੰਚਾਇਤ ਚੋਣਾਂ ਤੋਂ ਬਾਅਦ ਉਹ ਸਾਰੇ ਕਾਂਗਰਸੀ ਅਤੇ ਮਾਰਕਸਵਾਦੀ ਭਾਜਪਾ ਵਿਚ ਚਲੇ ਗਏ ਜੋ ਤ੍ਰਿਣਮੂਲ ਕਾਂਗਰਸ ਵਿਚ ਨਹੀਂ ਸਨ ਜਾਣਾ ਚਾਹੁੰਦੇ। ਇਸ ਨਾਲ ਭਾਜਪਾ ਨੂੰ ਜ਼ਬਰਦਸਤ ਉਭਾਰ ਮਿਲਿਆ ਅਤੇ ਸਾਲ ਭਰ ਦੇ ਅੰਦਰ 2019 ਦੀਆਂ ਲੋਕ ਸਭਾ ਚੋਣਾਂ ਵਿਚ ਉਹ 40 ਫ਼ੀਸਦੀ ਵੋਟਾਂ, 18 ਲੋਕ ਸਭਾ ਸੀਟਾਂ ਅਤੇ ਤਕਰੀਬਨ ਸਵਾ ਸੌ ਵਿਧਾਨ ਸਭਾ ਸੀਟਾਂ ਵਿਚ ਬੜ੍ਹਤ ਬਣਾਉਣ ਵਾਲੀ ਪਾਰਟੀ ਬਣ ਗਈ। ਹੁਣ ਮਮਤਾ ਬੈਨਰਜੀ ਚਾਹੁੰਦੀ ਹੈ ਕਿ ਉਹ ਭਾਜਪਾ ਨੂੰ ਵੀ ਉਸੇ ਘਾਟ 'ਤੇ ਉਤਾਰ ਦੇਵੇ, ਜਿਸ 'ਤੇ ਉਨ੍ਹਾਂ ਨੇ ਕਾਂਗਰਸ ਅਤੇ ਮਾਰਕਸਵਾਦੀ ਪਾਰਟੀ ਨੂੰ ਉਤਾਰਿਆ ਸੀ।
ਇਕ ਤਰ੍ਹਾਂ ਨਾਲ ਦੇਖਿਆ ਜਾਵੇ ਤਾਂ ਮਮਤਾ ਬੈਨਰਜੀ ਦੇ ਵਿਰੁੱਧ ਭਾਜਪਾ ਦੀ ਰਣਨੀਤੀ ਵੀ ਇਹੀ ਸੀ। ਕਾਂਗਰਸ ਅਤੇ ਮਾਰਕਸਵਾਦੀ ਪਾਰਟੀਆਂ ਦੀਆਂ ਸ਼ਕਤੀਆਂ ਆਪਣੀ ਵੱਲ ਖਿੱਚ ਲੈਣ ਤੋਂ ਬਾਅਦ ਉਸ ਨੇ ਪ੍ਰਚਾਰ ਦੇ ਦਮ 'ਤੇ ਹਵਾ ਬਣਾਈ ਅਤੇ ਤ੍ਰਿਣਮੂਲ ਕਾਂਗਰਸ ਦੇ ਬਹੁਤ ਸਾਰੇ ਕਾਰਕੁੰਨਾਂ ਨੂੰ ਯਕੀਨ ਦਿਵਾਇਆ ਕਿ ਉਹ ਮਮਤਾ ਦਾ ਤਖ਼ਤਾ ਪਲਟ ਸਕਦੀ ਹੈ। ਲੋਕ ਸਭਾ ਚੋਣਾਂ ਦੌਰਾਨ ਤਸਵੀਰ ਇਹ ਸਾਹਮਣੇ ਆਈ ਕਿ ਭਾਜਪਾ ਦਫ਼ਤਰ ਦੇ ਸਾਹਮਣੇ ਮੈਂਬਰਸ਼ਿਪ ਲੈਣ ਵਾਲਿਆਂ ਦੀਆਂ ਲਾਈਨਾਂ ਲੱਗ ਗਈਆਂ। ਇਹ ਲੋਕ ਕਾਂਗਰਸ ਅਤੇ ਮਾਰਕਸਵਾਦੀ ਪਾਰਟੀ ਦੇ ਸਨ। ਪਰ ਇਹ ਤਸਵੀਰਾਂ ਤ੍ਰਿਣਮੂਲ ਕਾਂਗਰਸ ਦੇ ਕਾਰਕੁੰਨਾਂ ਨੇ ਵੀ ਦੇਖੀਆਂ। ਸਿੱਟੇ ਵਜੋਂ ਮਮਤਾ ਬੈਨਰਜੀ ਦੀ ਪਾਰਟੀ ਦੇ ਲੋਕ ਵੀ ਭਾਜਪਾ ਵਿਚ ਜਾਣ ਲੱਗੇ। ਵੱਡੇ ਪੈਮਾਨੇ 'ਤੇ ਦਲਬਦਲ ਹੋਇਆ। ਪਰ ਮਮਤਾ ਨੇ ਚੋਣਾਂ ਜਿੱਤ ਕੇ ਇਸ ਸਥਿਤੀ ਨੂੰ ਪਲਟ ਦਿੱਤਾ ਹੈ। ਜੋ ਭਾਜਪਾ ਉਨ੍ਹਾਂ ਨਾਲ ਕਰ ਰਹੀ ਸੀ, ਉਹੀ ਮਮਤਾ ਹੁਣ ਭਾਜਪਾ ਦੇ ਨਾਲ ਕਰ ਰਹੀ ਹੈ।
ਭਾਜਪਾ ਕੋਲ ਅੱਜ ਵੀ ਪੱਛਮੀ ਬੰਗਾਲ ਵਿਚ ਕੋਈ ਸੂਬਾਈ ਪੱਧਰ ਦਾ ਆਗੂ ਨਹੀਂ ਹੈ। ਦਿਲੀਪ ਘੋਸ਼ ਦੀ ਸਥਿਤੀ ਇਹ ਹੈ ਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਉਹ ਆਪਣੀ ਵਿਧਾਨ ਸਭਾ ਸੀਟ ਵੀ ਭਾਜਪਾ ਨੂੰ ਨਹੀਂ ਸਨ ਜਿਤਾ ਸਕੇ। ਉਂਜ ਵੀ ਉਹ ਸੰਘ ਦੇ ਪ੍ਰਚਾਰਕ ਰਹੇ ਹਨ ਅਤੇ ਨੇਤਾ ਨਹੀਂ ਹਨ। ਮਿਥੁਨ ਚੱਕਰਵਰਤੀ ਹਾਰੇ ਹੋਏ ਸਾਬਤ ਹੋਏ। ਉਨ੍ਹਾਂ ਦਾ ਡਾਇਲਾਗ ਕਿ 'ਮੈਂ ਕੋਬਰਾ ਹੂੰ' ਮਜ਼ਾਕ ਹੀ ਬਣ ਗਿਆ। ਸੌਰਵ ਗਾਂਗੁਲੀ ਨੇ ਦਿਮਾਗ ਨਾਲ ਕੰਮ ਲਿਆ ਅਤੇ ਭਾਜਪਾ ਵਿਚ ਜਾਣ ਤੋਂ ਪਾਸਾ ਵੱਟ ਲਿਆ। ਕੈਲਾਸ਼ ਵਿਜੈਵਰਗੀ ਅਤੇ ਦਿਲੀਪ ਘੋਸ਼ ਜੇਕਰ ਇਹ ਚਾਹੁੰਦੇ ਹਨ ਕਿ ਰਾਜਪਾਲ ਦੀ ਮਦਦ ਨਾਲ ਵਿਰੋਧੀ ਧਿਰ ਦੀ ਰਾਜਨੀਤੀ ਕਰਕੇ ਉਹ ਆਪਣੀ ਪਾਰਟੀ ਦੇ ਨੇਤਾਵਾਂ ਅਤੇ ਕਾਰਕੁੰਨਾਂ ਨੂੰ ਤ੍ਰਿਣਮੂਲ ਕਾਂਗਰਸ ਵਿਚ ਜਾਣ ਤੋਂ ਰੋਕ ਸਕਦੇ ਹਨ, ਤਾਂ ਉਹ ਗ਼ਲਤਫਹਿਮੀ ਵਿਚ ਹਨ। ਇਸੇ ਤਰ੍ਹਾਂ ਵਿਜੈਵਰਗੀ ਦਾ ਇਹ ਵਿਚਾਰ ਕਿ ਸੂਬੇ ਵਿਚ ਛੇਤੀ ਹੀ ਰਾਸ਼ਟਰਪਤੀ ਸ਼ਾਸਨ ਲੱਗਣ ਵਾਲਾ ਹੈ, ਉਨ੍ਹਾਂ ਦੇ ਕਾਰਕੁੰਨਾਂ ਨੂੰ ਭਰੋਸਾ ਨਹੀਂ ਦੇ ਸਕਦਾ। ਭਾਜਪਾ ਨੂੰ ਇਕ ਭਰੋਸੇਯੋਗ ਅਤੇ ਆਕਰਸ਼ਕ ਬੰਗਾਲੀ ਚਿਹਰਾ ਚਾਹੀਦਾ ਹੈ, ਜਿਸ ਨੂੰ ਮਮਤਾ ਬੈਨਰਜੀ ਦੀ ਸ਼ਕਤੀਸ਼ਾਲੀ ਸ਼ਖ਼ਸੀਅਤ ਵਿਰੁੱਧ ਖੜ੍ਹਾ ਕੀਤਾ ਜਾ ਸਕੇ। ਜਦੋਂ ਤੱਕ ਉਹ ਅਜਿਹਾ ਨਹੀਂ ਕਰੇਗੀ, ਉਸ ਦੀਆਂ ਰਾਜਨੀਤਕ ਯੋਜਨਾਵਾਂ ਸਿਰੇ ਨਹੀਂ ਚੜ੍ਹਨਗੀਆਂ।

E. mail : abhaydubey@csds.in

 

ਖ਼ਬਰ ਸ਼ੇਅਰ ਕਰੋ

 

ਨਾਇਬ ਸੂਬੇਦਾਰ ਮਨਦੀਪ ਸਿੰਘ ਤੇਨਾਇਬ ਸੂਬੇਦਾਰ ਸਤਨਾਮ ਸਿੰਘਨੂੰ ਯਾਦ ਕਰਦਿਆਂ

ਕਿਸਾਨ ਇਕੱਲਾ ਦੇਸ਼ ਦੇ ਅੰਨ ਦੇ ਭੰਡਾਰ ਹੀ ਨਹੀਂ ਭਰਦਾ, ਸਗੋਂ ਦੇਸ਼ ਦੀ ਰਾਖੀ ਵਾਸਤੇਆਪਣੇ ਜਵਾਨ ਪੁੱਤ ਵੀ ਫ਼ੌਜ ਵਿਚ ਭਰਤੀ ਕਰਵਾਉਂਦਾ ਹੈ। ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਸੀਲ ਸੈਨਾ ਮੈਡਲ ਤੇਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘਸੈਨਾ ਮੈਡਲਨੂੰ ਯਾਦ ਕਰਦਿਆਂ ...

ਪੂਰੀ ਖ਼ਬਰ »

ਕੋਰੋਨਾ ਪ੍ਰਬੰਧਨ ਵਿਚ ਅਸਫਲ ਰਹੀ ਸਰਕਾਰ

ਮੋਦੀ ਸਰਕਾਰ ਦੇ ਦੁਬਾਰਾ ਚੁਣੇ ਜਾਣ ਤੋਂ ਬਾਅਦ ਇਨ੍ਹਾਂ ਦੋ ਸਾਲਾਂ ਵਿਚ ਨਵੇਂ ਜੋਸ਼ ਨਾਲ ਉਸ ਵਲੋਂ ਭਾਰਤ ਨੂੰ ਇਕ ਕਠੋਰ ਢੰਗ ਨਾਲ ਸੰਘ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਅਨੁਸਾਰ ਢਾਲਣ ਲਈ ਰਫ਼ਤਾਰ ਤੇਜ਼ ਕਰ ਦਿੱਤੀ ਗਈ ਹੈ। 1925 ਵਿਚ ਸੰਘ ਦੀ ਸਥਾਪਨਾ 'ਤੇ ਇਸ ਦਾ ਉਦੇਸ਼ ਹਿੰਦੂ ...

ਪੂਰੀ ਖ਼ਬਰ »

ਕੋਰੋਨਾ ਦਾ ਸਾਹਮਣਾ ਕਰਨ ਲਈ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਲੋੜ

(ਕੱਲ੍ਹ ਤੋਂ ਅੱਗੇ) ਕੋਈ ਸ਼ੱਕ ਨਹੀਂ ਕਿ ਸਾਡੇ ਦੇਸ਼ ਦੇ ਬਹੁਤ ਸਾਰੇ ਡਾਕਟਰਾਂ, ਪੈਰਾਮੈਡੀਕਲ ਸਟਾਫ ਆਦਿ ਨੇ ਆਪਣੀਆਂ ਜਾਨਾਂ 'ਤੇ ਖੇਡ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ ਪ੍ਰੰਤੂ ਸਰਕਾਰਾਂ ਦੀ ਗ਼ੈਰ-ਮਿਆਰੀ ਵਿਉਂਤਬੰਦੀ, ਅਫਸਰਸ਼ਾਹਾਨਾ ਪਹੁੰਚ ਤੇ ਲੋੜੀਦੇ ਬਚਾਅ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX