ਤਾਜਾ ਖ਼ਬਰਾਂ


ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  16 minutes ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  55 minutes ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  about 1 hour ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 3 hours ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  about 3 hours ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  about 3 hours ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  about 3 hours ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  about 3 hours ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 4 hours ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 4 hours ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 5 hours ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 4 hours ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 5 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 6 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 6 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 6 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 7 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 7 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 7 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 8 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 8 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 8 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਹੁਸ਼ਿਆਰਪੁਰ / ਮੁਕੇਰੀਆਂ

ਨਸ਼ੀਲੇ ਪਦਾਰਥ ਸਮੇਤ ਵਿਅਕਤੀ ਕਾਬੂ

ਤਲਵਾੜਾ, 15 ਜੂਨ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਸਰਕਾਰ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਲਵਾੜਾ ਪੁਲਿਸ ਨੇ ਇਕ ਵਿਅਕਤੀ ਪਾਸੋਂ 35 ਗ੍ਰਾਮ ਨਸ਼ੀਲਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ 1 ਕਾਬੂ

ਮੁਕੇਰੀਆਂ, 15 ਜੂਨ (ਰਾਮਗੜ੍ਹੀਆ)- ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਿਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਰਵਿੰਦਰ ਸਿੰਘ ਡੀ. ਐੱਸ. ਪੀ. ਮੁਕੇਰੀਆਂ ਦੀਆਂ ਹਦਾਇਤਾਂ ਅਨੁਸਾਰ ਐੱਚ. ਐੱਚ. ਓ. ਬਲਵਿੰਦਰ ਸਿੰਘ ਨੇ 40 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਹਰਿਆਣਾ, 15 ਜੂਨ (ਹਰਮੇਲ ਸਿੰਘ ਖੱਖ)- ਗੌਰਮਿੰਟ ਟੀਚਰਜ਼ ਯੂਨੀਅਨ ਇਕਾਈ ਭੂੰਗਾ-1 ਦੇ ਪ੍ਰਧਾਨ ਕਮਲਦੀਪ ਸਿੰਘ ਤੇ ਪੰਜਾਬੀ ਵਿਕਾਸ ਮੰਚ ਹਰਿਆਣਾ ਦੇ ਸਰਪ੍ਰਸਤ ਵਰਿੰਦਰ ਸਿੰਘ ਨਿਮਾਣਾ ਦੇ ਪਿਤਾ ਪ੍ਰੀਤਮ ਸਿੰਘ ਦੀ ਅੰਤਿਮ ਅਰਦਾਸ ਮੌਕੇ ਜ਼ਿਲੇ੍ਹ ਦੀਆਂ ਵੱਖ ਵੱਖ ...

ਪੂਰੀ ਖ਼ਬਰ »

ਐਨ.ਆਰ.ਆਈ. ਪਰਿਵਾਰ ਵਲੋਂ ਮੈਡੀਕਲ ਸਟੋਰ ਖੋਲ੍ਹਣ ਲਈ ਸੁਸਾਇਟੀ ਨੂੰ ਚੈੱਕ ਭੇਟ

ਹੁਸ਼ਿਆਰਪੁਰ, 15 ਜੂਨ (ਨਰਿੰਦਰ ਸਿੰਘ ਬੱਡਲਾ)-ਅਮਰ ਕੌਰ, ਚਰਨ ਕੌਰ ਵੈੱਲਫੇਅਰ ਸੁਸਾਇਟੀ ਵਲੋਂ ਸਰਪ੍ਰਸਤ ਡਾ.ਹਰਦੇਵ ਸਿੰਘ ਪਰਹਾਰ ਤੇ ਜਸਵਿੰਦਰ ਕੌਰ ਪਰਹਾਰ ਦੇ ਨਿਰਦੇਸ਼ਾਂ ਤਹਿਤ ਪਿੰਡ ਭੁੰਗਰਨੀ ਵਿਖੇ ਪਹਿਲਾਂ ਤੋਂ ਹੀ ਗੁਰੂ ਨਾਨਕ ਮੋਦੀਖ਼ਾਨਾ ਕਰਿਆਨਾ ਸਟੋਰ ...

ਪੂਰੀ ਖ਼ਬਰ »

ਚਮੂਹੀ ਸਕੂਲ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੇ ਐਨ. ਐਮ. ਐਮ. ਐਸ. ਪ੍ਰੀਖਿਆ ਪਾਸ ਕੀਤੀ

ਰਾਮਗੜ੍ਹ ਸੀਕਰੀ, 15 ਜੂਨ (ਕਟੋਚ)- ਸਰਕਾਰੀ ਹਾਈ ਸਕੂਲ ਚਮੂਹੀ ਦੀਆਂ ਦੋ ਪ੍ਰਤਿਭਾਸ਼ਾਲੀ ਵਿਦਿਆਰਥਣਾਂ ਸੇਜਲ ਕੁਮਾਰੀ ਅਤੇ ਪਿ੍ਆ ਨੇ ਨੈਸ਼ਨਲ ਮੀਨਜ-ਕਮ-ਮੈਰਟ ਸਕਾਲਰਸ਼ਿਪ ਪ੍ਰੀਖਿਆ ਪਾਸ ਕਰਕੇ ਆਪਣੇ ਸਕੂਲ ਤੇ ਜੁਝਾਰੂ ਮਿਹਨਤੀ ਅਧਿਆਪਕਾਂ ਦੀ ਮਿਹਨਤ 'ਚ ਬਾਖੂਬੀ ...

ਪੂਰੀ ਖ਼ਬਰ »

ਚਮੂਹੀ ਸਕੂਲ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੇ ਐਨ. ਐਮ. ਐਮ. ਐਸ. ਪ੍ਰੀਖਿਆ ਪਾਸ ਕੀਤੀ

ਰਾਮਗੜ੍ਹ ਸੀਕਰੀ, 15 ਜੂਨ (ਕਟੋਚ)- ਸਰਕਾਰੀ ਹਾਈ ਸਕੂਲ ਚਮੂਹੀ ਦੀਆਂ ਦੋ ਪ੍ਰਤਿਭਾਸ਼ਾਲੀ ਵਿਦਿਆਰਥਣਾਂ ਸੇਜਲ ਕੁਮਾਰੀ ਅਤੇ ਪਿ੍ਆ ਨੇ ਨੈਸ਼ਨਲ ਮੀਨਜ-ਕਮ-ਮੈਰਟ ਸਕਾਲਰਸ਼ਿਪ ਪ੍ਰੀਖਿਆ ਪਾਸ ਕਰਕੇ ਆਪਣੇ ਸਕੂਲ ਤੇ ਜੁਝਾਰੂ ਮਿਹਨਤੀ ਅਧਿਆਪਕਾਂ ਦੀ ਮਿਹਨਤ 'ਚ ਬਾਖੂਬੀ ...

ਪੂਰੀ ਖ਼ਬਰ »

ਬਲੱਡ ਡੋਨਰਜ਼ ਕਲੱਬ ਵਲੋਂ ਖ਼ੂਨਦਾਨ ਕੈਂਪ

ਮਾਹਿਲਪੁਰ, 15 ਜੂਨ (ਰਜਿੰਦਰ ਸਿੰਘ)-ਬਲੱਡ ਡੋਨਰਜ਼ ਕਲੱਬ ਹੁਸ਼ਿਆਰਪੁਰ ਵਲੋਂ ਰਸ਼ਪਾਲ ਸਿੰਘ ਦੀ ਅਗਵਾਈ 'ਚ ਪਿੰਡ ਬੰਬੇਲੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸਮੂਹ ਕਲੱਬ ਮੈਂਬਰਾਂ ਵਲੋਂ ਖ਼ੂਨਦਾਨ ਕਰਕੇ ਕੀਤਾ ਗਿਆ | ਇਸ ਕੈਂਪ 'ਚ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 5 ਨਸ਼ਾ ਤਸਕਰ ਕਾਬੂ

ਦਸੂਹਾ, 15 ਜੂਨ (ਕੌਸ਼ਲ)- ਦਸੂਹਾ ਪੁਲਿਸ ਵੱਲੋਂ ਨਸ਼ਿਆਂ ਤੇ ਠੱਲ੍ਹ ਪਾਉਂਦੇ ਹੋਏ ਬਹੁਤ ਹੀ ਅਹਿਮ ਕਾਰਵਾਈਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਡੀ.ਐੱਸ.ਪੀ. ਮਨੀਸ਼ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵੱਲੋਂ ਵੱਖ-ਵੱਖ ਥਾਈਾ ਨਸ਼ਾ ਤਸਕਰਾਂ 'ਤੇ ਨਕੇਲ ...

ਪੂਰੀ ਖ਼ਬਰ »

ਤਲਵੰਡੀ ਕਲਾਂ ਦੇ ਜੋਗਿੰਦਰ ਪਾਲ ਦੀ ਦੱਖਣੀ ਅਫ਼ਰੀਕਾ 'ਚ ਮੌਤ

ਮੁਕੇਰੀਆਂ, 15 ਜੂਨ (ਰਾਮਗੜ੍ਹੀਆ)- ਬਲਾਕ ਮੁਕੇਰੀਆਂ ਦੇ ਪਿੰਡ ਤਲਵੰਡੀ ਕਲਾਂ ਦੇ ਇਕ ਨੌਜਵਾਨ ਦੀ ਦੱਖਣੀ ਅਫ਼ਰੀਕਾ ਦੇ ਸ਼ਹਿਰ ਜੁਗੰਡਾ 'ਚ ਸੰਖੇਪ ਅਜਿਹੀ ਬਿਮਾਰੀ ਤੋਂ ਬਾਅਦ ਮੌਤ ਹੋਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਤਲਵੰਡੀ ਕਲਾਂ ਦੇ ਪ੍ਰਸਿੱਧ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਮੁਕੇਰੀਆਂ, 15 ਜੂਨ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ.ਐੱਸ.ਸੀ. ਦੇ ਤੀਜੇ ਸਮੈਸਟਰ ਵਿਚ ਨਤੀਜਾ ਸੌ ਪ੍ਰਤੀਸ਼ਤ ਰਿਹਾ | ਕਾਲਜ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਸਖ਼ਤ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਪੰਜਾਬ ਅੰਦਰੋਂ ਘੁਟਾਲਿਆਂ ਵਾਲੀ ਕਾਂਗਰਸ ਨੂੰ ਚਲਦਾ ਕਰੇਗਾ-ਜੌਨੀ ਘੁੰਮਣ

ਦਸੂਹਾ, 15 ਜੂਨ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਦੇ ਨਾਲ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਘੁਟਾਲਿਆਂ ਵਾਲੀ ਕਾਂਗਰਸ ਸਰਕਾਰ ਨੂੰ ਪੰਜਾਬ ਚੋਂ ਚਲਦਾ ਕਰੇਂਗਾ ਅਤੇ ਜੋ ਕਾਂਗਰਸ ਅੰਦਰ ਭਿ੍ਸ਼ਟ ਸਿਸਟਮ ਨੇ ਪੈਰ ਪਸਾਰੇ ਹੋਏ ਹਨ, ਉਸ ਸਿਸਟਮ ਦੇ ਵੀ ਹੁਣ ਦਿਨ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਪੰਜਾਬ ਅੰਦਰੋਂ ਘੁਟਾਲਿਆਂ ਵਾਲੀ ਕਾਂਗਰਸ ਨੂੰ ਚਲਦਾ ਕਰੇਗਾ-ਜੌਨੀ ਘੁੰਮਣ

ਦਸੂਹਾ, 15 ਜੂਨ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਦੇ ਨਾਲ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਘੁਟਾਲਿਆਂ ਵਾਲੀ ਕਾਂਗਰਸ ਸਰਕਾਰ ਨੂੰ ਪੰਜਾਬ ਚੋਂ ਚਲਦਾ ਕਰੇਂਗਾ ਅਤੇ ਜੋ ਕਾਂਗਰਸ ਅੰਦਰ ਭਿ੍ਸ਼ਟ ਸਿਸਟਮ ਨੇ ਪੈਰ ਪਸਾਰੇ ਹੋਏ ਹਨ, ਉਸ ਸਿਸਟਮ ਦੇ ਵੀ ਹੁਣ ਦਿਨ ...

ਪੂਰੀ ਖ਼ਬਰ »

ਹਨੇਰੀ ਨਾਲ ਹੋਏ ਨੁਕਸਾਨ ਦਾ ਵਿਧਾਇਕ ਨੇ ਲਿਆ ਜਾਇਜ਼ਾ

ਬੀਣੇਵਾਲ, 15 ਜੂਨ (ਬੈਜ ਚੌਧਰੀ)-ਬੀਤੇ ਦਿਨੀਂ ਆਈ ਤੇਜ਼ ਹਨੇਰੀ ਅਤੇ ਝੱਖੜ ਕਾਰਨ ਹੋਏ ਕਿਸਾਨਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਧਾਇਕ ਗੜ੍ਹਸ਼ੰਕਰ ਜੈ ਕਿਸ਼ਨ ਸਿੰਘ ਰੌੜੀ ਨੇ ਬੀਤ ਇਲਾਕੇ ਦੇ ਪਿੰਡ ਕੋਟ ਦਾ ਦੌਰਾ ਕੀਤਾ | ਇਸ ਮੌਕੇ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ...

ਪੂਰੀ ਖ਼ਬਰ »

'ਆਪ' ਦੇ ਨਵ-ਨਿਯੁਕਤ ਹਲਕਾ ਇੰਚਾਰਜ ਹਰਮਿੰਦਰ ਸੰਧੂ ਦਾ ਜ਼ਿਲ੍ਹਾ ਇਕਾਈ ਵਲੋਂ ਸਨਮਾਨ

ਚੱਬੇਵਾਲ, 15 ਜੂਨ (ਥਿਆੜਾ)-ਆਮ ਆਦਮੀ ਪਾਰਟੀ ਵਲੋਂ ਹਲਕਾ ਚੱਬੇਵਾਲ ਦੇ ਨਵੇਂ ਨਿਯੁਕਤ ਕੀਤੇ ਗਏ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਨੂੰ ਜ਼ਿਲ੍ਹਾ ਇਕਾਈ ਵਲੋਂ ਸਨਮਾਨਿਤ ਕਰਨ ਹਿੱਤ ਚੱਬੇਵਾਲ ਵਿਖੇ ਸਨਮਾਨ ਸਮਾਗਮ ਰੱਖਿਆ ਗਿਆ | ਸਨਮਾਨ ਸਮਾਗਮ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਕੇ.ਐਮ.ਐਸ. ਕਾਲਜ ਦੀ ਵਿਦਿਆਰਥਣ ਨੇ ਪਹਿਲੇ ਸਥਾਨ 'ਤੇ ਕੀਤਾ ਕਬਜ਼ਾ

ਦਸੂਹਾ, 15 ਜੂਨ (ਭੁੱਲਰ)- ਕੇ.ਐੱਮ.ਐੱਸ ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸੈਸ਼ਨ ਨਵੰਬਰ 2020 ਦਾ ਨਤੀਜਾ ਪੀ.ਟੀ.ਯੂ ਵੱਲੋਂ ਘੋਸ਼ਿਤ ਕੀਤਾ ਗਿਆ | ਜਿਸ ਵਿਚ ਐਮ.ਐੱਸ.ਸੀ ਆਈ.ਟੀ ਤੀਸਰੇ ਸਮੈਸਟਰ ਦੀ ਅਨੀਤਾ ਰਾਣੀ ਪੁੱਤਰੀ ਸ਼੍ਰੀ ...

ਪੂਰੀ ਖ਼ਬਰ »

ਭਾਜਪਾ ਦੀ ਕੇਂਦਰ ਸਰਕਾਰ ਦੇਸ਼ ਦੀ ਜਨਤਾ ਨੂੰ ਖ਼ਤਮ ਕਰਨ 'ਤੇ ਤੁਲੀ–ਤਰਸੇਮ ਮਿਨਹਾਸ

ਭੰਗਾਲਾ, 15 ਜੂਨ (ਬਲਵਿੰਦਰਜੀਤ ਸਿੰਘ ਸੈਣੀ)– ਭਾਜਪਾ ਦੀ ਮੋਦੀ ਸਰਕਾਰ ਸਿਰਫ਼ ਤੇ ਸਿਰਫ਼ ਪ੍ਰਾਈਵੇਟ ਘਰਾਨਿਆਂ ਦਾ ਢਿੱਡ ਭਰਨ ਤੇ ਲੱਗੀ ਹੋਈ ਹੈ ਪਰ ਸੱਤਾ ਸੰਭਾਲਣ ਤੋਂ ਬਾਅਦ ਸਰਕਾਰ ਦਾ ਹਰ ਫ਼ੈਸਲਾ ਹੀ ਗ਼ਰੀਬਾਂ ਦੇ ਵਿਰੁੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀ ਛਾਏ

ਦਸੂਹਾ, 15 ਜੂਨ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ ਐਸ ਸੀ (ਬਾਇਓ ਟੈਕਨਾਲੋਜੀ) ਸਮੈਸਟਰ ਪੰਜਵਾਂ ਦੇ ਨਤੀਜਿਆਂ ਵਿੱਚ ਜੇ.ਸੀ.ਡੀ.ਏ.ਵੀ ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ ਅਮਰਦੀਪ ਗੁਪਤਾ ਨੇ ...

ਪੂਰੀ ਖ਼ਬਰ »

ਮੀਨਾਕਸ਼ੀ ਡੋਗਰਾ ਵਲੋਂ ਵਾਰਡ ਨੰਬਰ 2 ਵਿਖੇ ਕੰਕਰੀਟ ਸਲੈਬ ਦਾ ਸ਼ੁੱਭ ਆਰੰਭ

ਤਲਵਾੜਾ, 14 ਜੂਨ (ਅ.ਪ) - ਤਲਵਾੜਾ ਦੇ ਵਾਰਡ ਨੰਬਰ 2 ਵਿਚ ਨਵੀਂ ਬਣਨ ਜਾ ਰਹੀ ਕੰਕਰੀਟ ਦੀ ਸਲੈਬ ਦਾ ਸ਼ੁੱਭ ਆਰੰਭ ਸ਼੍ਰੀਮਤੀ ਮੀਨਾਕਸ਼ੀ ਡੋਗਰਾ ਧਰਮ ਪਤਨੀ ਵਿਧਾਇਕ ਅਰੁਣ ਡੋਗਰਾ ਵਲੋਂ ਕੀਤਾ ਗਿਆ | ਮੀਨਾਕਸ਼ੀ ਡੋਗਰਾ ਨੇ ਕਿਹਾ ਕਿ ਹਲਕਾ ਦਸੂਹਾ ਵਿਚ ਵਿਕਾਸ ਦੀ ਕਮੀ ...

ਪੂਰੀ ਖ਼ਬਰ »

ਸਾਊਥ ਸਿਟੀ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦਾ ਗਠਨ

ਦਸੂਹਾ, 15 ਜੂਨ (ਭੁੱਲਰ)-ਸਾਊਥ ਸਿਟੀ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਨਵ ਨਿਯੁਕਤ ਪ੍ਰਧਾਨ ਮਨਜੀਤ ਸਿੰਘ ਦਸੂਹਾ ਅਤੇ ਜਨਰਲ ਸਕੱਤਰ ਕਸ਼ਮੀਰੀ ਲਾਲ ਵੱਲੋਂ ਕਮੇਟੀ ਦਾ ਗਠਨ ਕੀਤਾ ਗਿਆ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਨਾਗਰਾ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਨਗਰ ਨਿਗਮ/ਕੌ ਾਸਲਾਂ ਦੇ ਮੁਲਾਜ਼ਮਾਂ ਦੀ ਹੜਤਾਲ ਦਾ 34ਵਾਂ ਦਿਨ

ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਨਿਗਮ ਵਲੋਂ 34ਵੇਂ ਦਿਨ ਵੀ ਹੜਤਾਲ ਨੂੰ ਜਾਰੀ ਰੱਖਿਆ ਗਿਆ | ਇਸ ਮੌਕੇ ਮੁਲਾਜ਼ਮਾਂ ਵਲੋਂ ਸਫ਼ਾਈ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਮਾਹਿਲਪੁਰ, 15 ਜੂਨ (ਰਜਿੰਦਰ ਸਿੰਘ) ਥਾਣਾ ਮਾਹਿਲਪੁਰ ਦੀ ਪੁਲਿਸ ਵਲੋ ਇੱਕ ਵਿਅਕਤੀ ਤੋਂ 30 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਬ ਇੰਸਪੈਕਟਰ ਗੁਰਨਾਮ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਟਾਂਡਾ ਉੜਮੁੜ, 15 ਜੂਨ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਪੁਲਿਸ ਨੇ ਗਸ਼ਤ ਦੌਰਾਨ ਇਕ ਔਰਤ ਨੂੰ 368 ਨਸ਼ੀਲੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਉਕਤ ਔਰਤ ਦੀ ਪਹਿਚਾਣ ਰੀਨਾ ਪਤਨੀ ਕੁਲਦੀਪ ਸਿੰਘ ਵਾਸੀ ਸਾਂਸੀਆਂ ਮਹੱਲਾ ਨੇੜੇ ਸਿਨੇਮਾ ਚੌਕ ਟਾਂਡਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਮੋਹਾਲੀ ਰੈਲੀ ਨੂੰ ਲੈ ਕੇ ਅਧਿਆਪਕਾਂ ਵਿਚ ਭਾਰੀ ਉਤਸ਼ਾਹ

ਟਾਂਡਾ ਉੜਮੁੜ, 15 ਜੂਨ (ਕੁਲਬੀਰ ਸਿੰਘ ਗੁਰਾਇਆ)- ਗੌਰਮਿੰਟ ਟੀਚਰ ਯੂਨੀਅਨ ਬਲਾਕ ਟਾਂਡਾ ਦੀ ਇਕ ਵਿਸ਼ੇਸ਼ ਮੀਟਿੰਗ ਸ਼ਿਮਲਾ ਪਹਾੜੀ ਟਾਂਡਾ ਵਿਖੇ ਬਲਾਕ ਟਾਂਡਾ ਦੇ ਜੀ. ਟੀ. ਯੂ. ਪ੍ਰਧਾਨ ਸਰਬਜੀਤ ਸਿੰਘ ਅਤੇ ਨਰਿੰਦਰ ਮੰਗਲ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 44 ਹੋਰ ਨਵੇਂ ਮਾਮਲੇ, 2 ਦੀ ਮੌਤ

ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 44 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28023 ਅਤੇ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 950 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ ਨਸ਼ਾ ਕਰਵਾਉਣ ਤੇ ਵੇਚਣ ਵਾਲੇ 5 ਦੋਸ਼ੀ ਨਾਮਜ਼ਦ

ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ)-ਕਰੀਬ 3 ਹਫ਼ਤੇ ਪਹਿਲਾਂ ਵੱਧ ਨਸ਼ੇ ਦਾ ਸੇਵਨ ਕਰਨ ਨਾਲ ਹੋਈ ਨੌਜਵਾਨ ਦੀ ਮੌਤ ਵਾਲੇ ਮਾਮਲੇ 'ਚ ਉਸ ਸਮੇਂ ਨਵਾਂ ਮੋੜ ਆਇਆ, ਜਦੋਂ ਥਾਣਾ ਸਿਟੀ ਪੁਲਿਸ ਨੇ ਨਸ਼ਾ ਕਰਵਾਉਣ ਅਤੇ ਵੇਚਣ ਵਾਲੇ 5 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਉਨ੍ਹਾਂ ਖ਼ਿਲਾਫ਼ ਗੈਰ-ਇਰਾਦਤਨ ਹੱਤਿਆ ਦੇ ਦੋਸ਼ 'ਚ ਮਾਮਲਾ ਦਰਜ ਕੀਤਾ | ਪ੍ਰਾਪਤ ਜਾਣਕਾਰੀ ਅਨੁਸਾਰ ਖ਼ਾਨਪੁਰੀ ਗੇਟ ਦੇ ਵਾਸੀ ਸਤੀਸ਼ ਕੁਮਾਰ ਪੁੱਤਰ ਰਾਜਿੰਦਰ ਕੁਮਾਰ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਸ ਦਾ ਭਰਾ ਪ੍ਰਦੀਪ ਕੁਮਾਰ 25 ਮਈ ਨੂੰ ਕੰਮ ਤੋਂ ਘਰ ਆਉਣ ਤੋਂ ਬਾਅਦ ਪੈਸੇ ਲੈਣ ਲਈ ਸਕੂਟਰੀ 'ਤੇ ਗਿਆ ਸੀ, ਪ੍ਰੰਤੂ ਵਾਪਸ ਨਹੀਂ ਪਰਤਿਆ | ਇਸ ਦੌਰਾਨ ਉਸ ਦੇ ਚਾਚਾ ਅਸ਼ੋਕ ਕੁਮਾਰ ਨੇ ਉਸ ਨੂੰ ਸੂਚਿਤ ਕੀਤਾ ਕਿ ਪ੍ਰਦੀਪ, ਰਮਨ ਵਾਸੀ ਪਿੱਪਲਾ ਮੁਹੱਲਾ ਦੇ ਘਰ 'ਚੋਂ ਬੇਹੋਸ਼ੀ ਦੀ ਹਾਲਤ 'ਚ ਪਿਆ ਹੈ | ਸੂਚਨਾ ਮਿਲਣ ਤੋਂ ਬਾਅਦ ਉਹ ਉੱਥੇ ਪਹੁੰਚੇ ਅਤੇ ਉਸ ਨੂੰ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਸ਼ਿਕਾਇਤ ਕਰਤਾ ਨੇ ਦੋਸ਼ ਲਗਾਇਆ ਕਿ ਰਮਨ ਕੁਮਾਰ ਉਰਫ਼ ਰਾਮਾ ਨੇ ਉਸ ਦੇ ਭਰਾ ਨੂੰ ਵੱਧ ਮਾਤਰਾ 'ਚ ਨਸ਼ੇ ਦਾ ਸੇਵਨ ਕਰਵਾਇਆ | ਪੀੜਤ ਦੇ ਭਰਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਭਰਾ ਨਸ਼ੇ ਦਾ ਆਦੀ ਸੀ ਅਤੇ ਉਸ ਨੇ ਉਕਤ ਨਸ਼ਾ ਰਮਨ ਕੁਮਾਰ ਨਾਲ ਮਿਲ ਕੇ ਗੋਮਸੀ ਆਦੀਆ ਅਤੇ ਕਰਨ ਆਦੀਆ ਤੋਂ ਖ਼ਰੀਦਿਆ ਸੀ, ਜਦਕਿ ਗੋਮਸੀ ਅਤੇ ਕਰਨ ਨੇ ਉਕਤ ਨਸ਼ਾ ਦੀਪਾ ਅਤੇ ਸਾਹਿਤ ਆਦੀਆ ਤੋਂ ਖ਼ਰੀਦਿਆ ਸੀ | ਉਸ ਨੇ ਦੋਸ਼ ਲਗਾਇਆ ਕਿ ਉਕਤ ਲੋਕਾਂ ਨੇ ਉਸ ਦੇ ਭਰਾ ਨੂੰ ਗਲਤ ਅਤੇ ਵੱਧ ਮਾਤਰਾ 'ਚ ਨਸ਼ੇ ਦਾ ਸੇਵਨ ਕਰਵਾਇਆ, ਜਿਸ ਦੇ ਚੱਲਦਿਆਂ ਉਸ ਦੇ ਭਰਾ ਦੀ ਮੌਤ ਹੋ ਗਈ | ਥਾਣਾ ਸਿਟੀ ਪੁਲਿਸ ਨੇ ਪੰਜਾਂ ਕਥਿਤ ਦੋਸ਼ੀਆਂ ਖ਼ਿਲਾਫ਼ ਧਾਰਾ 304 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਹੈਰੋਇਨ ਸਮੇਤ 3 ਕਾਬੂ

ਹਾਜੀਪੁਰ, 15 ਜੂਨ (ਜੋਗਿੰਦਰ ਸਿੰਘ, ਪੁਨੀਤ ਭਾਰਦਵਾਜ)- ਹਾਜੀਪੁਰ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਏ. ਐੱਸ. ਆਈ. ਰਜਿੰਦਰ ਸਿੰਘ ਸਮੇਤ ...

ਪੂਰੀ ਖ਼ਬਰ »

ਸਾਬਕਾ ਪੁਲਿਸ ਅਧਿਕਾਰੀ ਬਲਕਾਰ ਸਿੰਘ 'ਆਪ' 'ਚ ਸ਼ਾਮਿਲ

ਜਲੰਧਰ, 15 ਜੂਨ (ਸ਼ਿਵ)-ਪੰਜਾਬ ਪੁਲਿਸ ਦੇ ਸਾਬਕਾ ਡੀ. ਸੀ. ਪੀ. ਬਲਕਾਰ ਸਿੰਘ ਅੱਜ ਆਪਣੀ ਸਿਆਸੀ ਪਾਰੀ ਸ਼ੁਰੂ ਕਰਦੇ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਬਲਕਾਰ ਸਿੰਘ ਨੂੰ ਪੰਜਾਬ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਸ਼ਾਮਿਲ ਕਰਵਾਇਆ | ਪਾਰਟੀ ਵਿਚ ...

ਪੂਰੀ ਖ਼ਬਰ »

ਬਿਸਤ ਦੁਆਬ ਨਹਿਰ 'ਚ ਦੇਰ ਰਾਤ ਡਿੱਗੇ ਨੰਗਲ ਦੇ ਨੌਜਵਾਨ ਦੀ ਲਾਸ਼ ਮਿਲੀ

ਕੋਟਫ਼ਤੂਹੀ, 15 ਜੂਨ (ਅਵਤਾਰ ਸਿੰਘ ਅਟਵਾਲ)-ਪਿੰਡ ਪਚਨੰਗਲਾਂ ਦੇ ਬਿਸਤ ਦੁਆਬ ਨਹਿਰ ਦੇ ਪੁਲ ਦੇ ਕਰੀਬ ਪਿੰਡ ਨੰਗਲ ਦਾ 27 ਸਾਲਾਂ ਨੌਜਵਾਨ ਦੇਰ ਸ਼ਾਮ ਡਿਗ ਪਿਆ ਸੀ, ਜਿਸ ਦੀ ਲਾਸ਼ ਬਾਅਦ ਦੁਪਹਿਰ ਪਾਂਸ਼ਟਾ ਦੇ ਕਰੀਬ ਨਹਿਰ ਵਿਚੋਂ ਮਿਲਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਨਾਲ ਆਗੂਆਂ ਤੇ ਵਰਕਰਾਂ 'ਚ ਨਵੀਂ ਰੂਹ ਫੂਕੀ ਗਈ-ਬੀਬੀ ਠੁਕਰਾਲ

ਦਸੂਹਾ, 15 ਜੂਨ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬੀਬੀ ਜਤਿੰਦਰ ਕੌਰ ਠੁਕਰਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਇਤਿਹਾਸਕ ਫ਼ੈਸਲਾ ਹੈ | ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਦੇ ...

ਪੂਰੀ ਖ਼ਬਰ »

20 ਲੱਖ ਦੀ ਗਰਾਂਟ ਨਾਲ ਵੀ ਛੱਪੜ ਦਾ ਕੰਮ ਪੂਰਾ ਨਹੀਂ ਹੋਇਆ

ਟਾਂਡਾ ਉੜਮੁੜ, 15 ਜੂਨ (ਕੁਲਬੀਰ ਸਿੰਘ ਗੁਰਾਇਆ)- ਨਜ਼ਦੀਕੀ ਪਿੰਡ ਕੋਟਲੀ ਜੰਡ ਵਿਚ ਛੱਪੜ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ ਇੱਥੇ ਬਰਸਾਤੀ ਮੌਸਮ ਵਿਚ ਗੰਦਾ ਪਾਣੀ ਰੋਡ ਉੱਤੇ ਆ ਜਾਂਦਾ ਹੈ ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਰਹਿੰਦਾ ਹੈ | ਇਸੇ ਸਮੱਸਿਆ ਨੂੰ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਬਣਨ ਉਪਰੰਤ ਵਿਕਾਸ ਅਤੇ ਸਹੂਲਤਾਂ ਦੀ ਆਏਗੀ ਹਨ੍ਹੇਰੀ-ਪ੍ਰੋ. ਮੁਲਤਾਨੀ

ਮੁਕੇਰੀਆਂ, 15 ਜੂਨ (ਰਾਮਗੜ੍ਹੀਆ)- ਮੁਕੇਰੀਆਂ ਸ਼ਹਿਰ ਅਤੇ ਹਲਕੇ ਦੇ ਪਿੰਡਾਂ ਵਿਚੋਂ ਮਿਲ ਰਿਹਾ ਲੋਕਾਂ ਦਾ ਭਰਵਾਂ ਹੁੰਗਾਰਾ, ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਵਿਸ਼ਵਾਸ ਅਤੇ ਪਿਆਰ, ਲੋਕਾਂ ਦਾ ਬੀਜੇਪੀ ਕਾਂਗਰਸ ਅਕਾਲੀ ਦਲ ਦੇ 72 ਸਾਲਾਂ ਦੇ ਰਾਜ ਤੋਂ ਨਿਰਾਸ਼ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 3 ਤਸਕਰ ਕਾਬੂ

ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ 3 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਚੱਬੇਵਾਲ ਪੁਲਿਸ ਨੇ ਪਿੰਡ ਮੰਨਣ ਦੇ ਵਾਸੀ ਅਮਨਦੀਪ ਸਿੰਘ ...

ਪੂਰੀ ਖ਼ਬਰ »

ਹੈਰੋਇਨ ਸਮੇਤ 1 ਕਾਬੂ

ਹਰਿਆਣਾ, 15 ਜੂਨ (ਹਰਮੇਲ ਸਿੰਘ ਖੱਖ)-ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਸ਼ਾ ਤਸਕਰਾ 'ਤੇ ਸ਼ਿਕੰਜਾ ਕੱਸਦੇ ਹੋਏ ਹਰਿਆਣਾ ਪੁਲਿਸ ਵਲੋਂ 265 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ | ਇਸ ...

ਪੂਰੀ ਖ਼ਬਰ »

ਦਲਜੀਤ ਸਿੰਘ ਚੀਮਾ ਵਲੋਂ ਬਿੱਕਾ ਚੀਮਾ ਦਾ ਸਨਮਾਨ

ਦਸੂਹਾ, 15 ਜੂਨ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਜ਼ੀਰ ਦਲਜੀਤ ਸਿੰਘ ਚੀਮਾ ਵੱਲੋਂ ਪੀ.ਏ.ਸੀ ਮੈਂਬਰ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦੀ ਹੌਸਲਾ ਅਫਜਾਈ ਕਰਦੇ ਹੋਏ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ | ਇਸ ਮੌਕੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਗੁਰਪ੍ਰੀਤ ...

ਪੂਰੀ ਖ਼ਬਰ »

ਪਿੰਡ ਬਾਜਾਚੱਕ ਵਿਖੇ ਸਤ ਰੋਜ਼ਾ ਕਿ੍ਕਟ ਟੂਰਨਾਮੈਂਟ ਸ਼ੁਰੂ

ਐਮਾਂ ਮਾਂਗਟ, 15 ਜੂਨ (ਗੁਰਾਇਆ)- ਨਜ਼ਦੀਕੀ ਪਿੰਡ ਬਾਜਾਚੱਕ ਵਿਖੇ ਸ਼੍ਰੀ ਗੁਰੂ ਰਵਿਦਾਸ ਸਪੋਰਟਸ ਕਲੱਬ ਵੱਲੋਂ ਕਰਵਾਏ ਜਾ ਰਹੇ ਚੌਥੇ ਸਤ ਰੋਜ਼ਾ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਜ਼ਿਲ੍ਹਾ ਦਿਹਾਤੀ ਪ੍ਰਧਾਨ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਵੱਲੋਂ ਕੀਤਾ ...

ਪੂਰੀ ਖ਼ਬਰ »

ਬਲਵੀਰ ਸਿੰਘ ਫੁਗਲਾਣਾ ਬਣੇ ਵਿਸ਼ਵ ਦੋਆਬਾ ਰਾਜਪੂਤ ਸਭਾ ਦੇ ਪ੍ਰਧਾਨ

ਹੁਸ਼ਿਆਰਪੁਰ, 15 ਜੂਨ (ਨਰਿੰਦਰ ਸਿੰਘ ਬੱਡਲਾ)- ਰਾਜਪੂਤ ਭਾਈਚਾਰੇ ਦੀ ਇੱਕ ਮੀਟਿੰਗ ਫਤਹਿ ਸਿੰਘ ਪਰਹਾਰ ਦੀ ਅਗਵਾਈ 'ਚ ਗੁਰਦੁਆਰਾ ਸ਼ਹੀਦ ਬਾਬਾ ਮਤੀ ਪਿੰਡ ਡਰੋਲੀ ਕਲਾਂ ਵਿਖੇ ਹੋਈ ਜਿਸ 'ਚ ਰਾਜਪੂਤ ਭਾਈਚਾਰੇ ਦੇ ਸਰਗਰਮ ਮੈਂਬਰਾਂ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ...

ਪੂਰੀ ਖ਼ਬਰ »

ਜੋੜ ਮੇਲਾ ਮੁਲਤਵੀ

ਅੱਡਾ ਸਰਾਂ, 15 ਜੂਨ (ਹਰਜਿੰਦਰ ਸਿੰਘ ਮਸੀਤੀ)-ਪਿੰਡ ਨੈਨੋਵਾਲ ਵੈਦ ਵਿਚ ਹੋਣ ਵਾਲਾ ਪੀਰ ਬਾਬਾ ਕੱਲੂ ਸ਼ਾਹ ਯਾਦਗਾਰੀ ਜੋੜ ਮੇਲਾ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਦਰਗਾਹ ਕਮੇਟੀ ਦੇ ਸੇਵਾਦਾਰਾਂ ਨੰਬਰਦਾਰ ...

ਪੂਰੀ ਖ਼ਬਰ »

ਐੱਮ. ਸੀ. ਨੇ ਵਾਰਡ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਗੜ੍ਹਦੀਵਾਲਾ, 15 ਜੂਨ (ਚੱਗਰ)-ਸ਼ਹਿਰ 'ਚ ਸੂਬਾ ਸਰਕਾਰ ਵਲੋਂ ਵਿਕਾਸ ਕਾਰਜ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ | ਇਸੇ ਕੜੀ ਤਹਿਤ ਵਾਰਡ ਨੰਬਰ-3 ਦੇ ਐੱਮ. ਸੀ. ਲੈਕਚਰਾਰ ਕਮਲਜੀਤ ਕੌਰ ਤੇ ਪ੍ਰੋ. ਕਰਨੈਲ ਸਿੰਘ ਕਲਸੀ ਵਲੋਂ ਅਨਮੋਲ ਨਗਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ...

ਪੂਰੀ ਖ਼ਬਰ »

ਸੀ.ਜੇ.ਐਮ. ਵਲੋਂ ਚਿਲਡਰਨ ਹੋਮ, ਸਪੈਸ਼ਲ ਹੋਮ ਤੇ ਅਬਜਰਵੇਸ਼ਨ ਹੋਮ ਦਾ ਦੌਰਾ

ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੀ.ਜੇ.ਐਮ-ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਪਰਾਜਿਤਾ ਜੋਸ਼ੀ ਵਲੋਂ ਚਿਲਡਰਨ ਹੋਮ, ਸਪੈਸ਼ਲ ਹੋਮ ਅਤੇ ਅਬਜਰਵੇਸ਼ਨ ਹੋਮ ਦਾ ਦੌਰਾ ਕੀਤਾ ਗਿਆ | ਸਭ ਤੋਂ ਪਹਿਲਾਂ ਉਨ੍ਹਾਂ ਚਿਲਡਰਨ ਹੋਮ ...

ਪੂਰੀ ਖ਼ਬਰ »

ਕੰਢੀ ਨਹਿਰ 'ਚ ਪਾਣੀ ਦੀ ਬੂੰਦ ਨਹੀਂ ਛੱਡ ਸਕੀ ਕਾਂਗਰਸ ਸਰਕਾਰ-ਰਾਠਾਂ

ਗੜ੍ਹਸ਼ੰਕਰ, 15 ਜੂਨ (ਧਾਲੀਵਾਲ)- ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਇਥੇ ਬੰਦ ਪਈ ਕੰਢੀ ਨਹਿਰ ਦਾ ਪਾਰਟੀ ਆਗੂਆਂ ਨੂੰ ਨਾਲ ਕੇ ਦੌਰਾ ਕਰਦਿਆਂ ਕੰਢੀ ਨਹਿਰ ਚਾਲੂ ਨਾ ਹੋਣ ਨੂੰ ਲੈ ਕੇ ...

ਪੂਰੀ ਖ਼ਬਰ »

ਮਨਿਸਟੀਰੀਅਲ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀਆਂ

ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਸੂਬੇ ਦੇ ਸਾਰੇ ਦਫ਼ਤਰਾਂ ਸਾਹਮਣੇ ਮਨਿਸਟੀਰੀਅਲ ਕਰਮਚਾਰੀਆਂ ਵਲੋਂ ਕੀਤੀਆਂ ਜਾਣ ਵਾਲੀਆਂ ਰੋਸ ਰੈਲੀਆਂ ਤਹਿਤ ...

ਪੂਰੀ ਖ਼ਬਰ »

ਬਸਪਾ ਨੇ ਕਾਂਗਰਸੀ ਸੰਸਦ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬਹੁਜਨ ਸਮਾਜ ਪਾਰਟੀ ਹੁਸ਼ਿਆਰਪੁਰ ਦੇ ਇੰਚਾਰਜ ਦਿਨੇਸ਼ ਕੁਮਾਰ ਪੱਪੂ ਅਤੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ 'ਚ ਕਾਂਗਰਸ ਦੇ ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ...

ਪੂਰੀ ਖ਼ਬਰ »

ਕਾਂਗਰਸ ਵਲੋਂ ਤੇਲ ਦੀਆਂ ਕੀਮਤਾਂ ਦਾ ਵਿਰੋਧ ਸਿਰਫ਼ ਕੁਰਸੀ ਲਈ-ਸ਼ੰਭੂ ਭਾਰਤੀ

ਮੁਕੇਰੀਆਂ, 15 ਜੂਨ (ਰਾਮਗੜ੍ਹੀਆ)-ਕਾਂਗਰਸ ਨੇ ਇਕ ਵਾਰ ਫੇਰ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਦੇ ਸੂਝਵਾਨ ਲੋਕਾਂ ਨੂੰ ਗੁਮਰਾਹ ਕਰਨ ਦੀ ਅਸਫਲ ਕੋਸ਼ਿਸ਼ ਕਰ ਰਹੀ ਹੈ, ਪੰਜਾਬ ਭਰ 'ਚ ਤੇਲ ਦੀਆਂ ਕੀਮਤਾਂ ਦੇ ਵਿਰੋਧ 'ਚ ਮੋਦੀ ਦੇ ਪੁਤਲੇ ਫੂਕਣ ਦੀ ਡਰਾਮੇਬਾਜ਼ੀ ਕਰਕੇ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 15 ਜੂਨ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ.ਐੱਸ.ਸੀ ਸਮੈਸਟਰ ਪੰਜਵਾਂ ਦੇ ਨਤੀਜਿਆਂ ਵਿਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ: ਅਮਰਦੀਪ ਗੁਪਤਾ ਨੇ ਦੱਸਿਆ ਕਿ ਅਮਿ੍ਤਾ ...

ਪੂਰੀ ਖ਼ਬਰ »

ਨਸਰਾਲਾ ਸਕੂਲ ਦਾ ਬਾਲ ਮੈਗਜ਼ੀਨ ਡੀ.ਈ.ਓ. ਵਲੋਂ ਲੋਕ ਅਰਪਣ

ਨਸਰਾਲਾ, 15 ਜੂਨ (ਸਤਵੰਤ ਸਿੰਘ ਥਿਆੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਸਰਾਲਾ ਦੇ ਬਾਲ ਮੈਗਜ਼ੀਨ 'ਨਵ ਕਿਰਣ' ਦਾ ਪੰਜਵਾਂ ਐਡੀਸ਼ਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸ:ਸ:) ਗੁਰਸ਼ਰਨ ਸਿੰਘ ਵਲੋਂ ਲੋਕ ਅਰਪਣ ਕੀਤਾ ਗਿਆ | ਬਾਲ ਮੈਗਜ਼ੀਨ ਨੂੰ ਵਿਦਿਆਰਥੀਆਂ ਦੇ ਨਾ ...

ਪੂਰੀ ਖ਼ਬਰ »

ਕਿੱਤਾ ਮੁਖੀ ਵਿਦਿਆਰਥੀਆਂ ਨੂੰ ਕਿੱਟਾਂ ਵੰਡੀਆਂ

ਚੱਬੇਵਾਲ, 15 ਜੂਨ (ਥਿਆੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿਆਣ-ਚੱਬੇਵਾਲ ਵਿਖੇ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ) ਪ੍ਰੋਜੈਕਟ ਅਧੀਨ ਕਿੱਤਾਮੁਖੀ ਸਿੱਖਿਆ ਤਹਿਤ ਹੈਲਥ ਕੇਅਰ ਅਤੇ ਆਟੋਮੋਬਾਇਲ ਦੀ ਸਿੱਖਿਆ ਲੈ ਰਹੇ ਬਾਰ੍ਹਵੀਂ ਕਲਾਸ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡ ਕਿੱਟਾਂ ਭੇਟ

ਰਾਮਗੜ੍ਹ ਸੀਕਰੀ, 15 ਜੂਨ (ਕਟੋਚ)-ਬਲਾਕ ਤਲਵਾੜਾ ਦੇ ਪਿੰਡ ਭਵਨੌਰ ਵਿਖੇ ਇਲਾਕੇ ਦੇ ਨੌਜਵਾਨਾਂ ਦੀ ਬੈਠਕ ਭਾਜਪਾ ਜ਼ਿਲ੍ਹਾ ਸਕੱਤਰ ਠਾਕੁਰ ਰਣਵੀਰ ਪਟਿਆਲ ਅਤੇ ਨੌਜਵਾਨ ਆਗੂ ਵਿਨੋਦ ਗਾਂਗੁਲੀ ਦੀ ਅਗਵਾਈ 'ਚ ਆਯੋਜਿਤ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਭਾਜਪਾ ...

ਪੂਰੀ ਖ਼ਬਰ »

ਅਕਾਲੀ ਸਰਕਾਰ ਬਣਨ 'ਤੇ ਕੱਟੇ ਨੀਲੇ ਕਾਰਡ ਦੁਬਾਰਾ ਬਣਾਏ ਜਾਣਗੇ-ਮੰਝਪੁਰ

ਭੰਗਾਲਾ, 15 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਉਪ ਮੰਡਲ ਮੁਕੇਰੀਆਂ ਦੇ ਪਿੰਡ ਜਹਾਨਪੁਰ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੁਲਾਜ਼ਮ ਵਿੰਗ ਦੇ ਪ੍ਰਧਾਨ ਸ. ਈਸ਼ਰ ਸਿੰਘ ਮੰਝਪੁਰ ਨੇ ਇਕ ਵਰਕਰ ਮੀਟਿੰਗ ਦੌਰਾਨ ਕਿਹਾ ਕਿ ਹਰੇਕ ਪਿੰਡ ਵਿਚ ਵਰਕਰ ...

ਪੂਰੀ ਖ਼ਬਰ »

ਸ਼ੇਰਗੜ੍ਹ ਸਕੂਲ ਦੇ 7 ਵਿਦਿਆਰਥੀਆਂ ਨੇ ਪਾਸ ਕੀਤੀ ਐਨ. ਐੱਸ. ਐੱਸ. ਐੱਸ. ਦੀ ਪ੍ਰੀਖਿਆ

ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ)- ਸ.ਸ.ਸ. ਸਕੂਲ ਸ਼ੇਰਗੜ੍ਹ ਦੇ 7 ਵਿਦਿਆਰਥੀ ਨੇ 8ਵੀਂ ਕਲਾਸ ਦੇ ਐਨ. ਐੱਸ. ਐੱਸ. ਐੱਸ ਦੀ ਪ੍ਰੀਖਿਆ ਪਾਸ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ ਹੈ | ਜ਼ਿਕਰਯੋਗ ਹੈ ਕਿ ਸ਼ੇਰਗੜ੍ਹ ਸਕੂਲ ਦੇ ਵਿਦਿਆਰਥੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ ਸਨਮਾਨਿਤ

ਸ਼ਾਮਚੁਰਾਸੀ, 15 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਬਰਿਆਲ ਵਿਖੇ ਸੀਨੀਅਰ ਆਗੂ ਬਲਵੰਤ ਸਿੰਘ ਬਰਿਆਲ ਦੇ ਪ੍ਰਬੰਧਾਂ ਹੇਠ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ ਤੇ ਐਸ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ...

ਪੂਰੀ ਖ਼ਬਰ »

ਐਡ. ਘੁੰਮਣ ਨੂੰ 'ਆਪ' ਹਲਕਾ ਦਾ ਇੰਚਾਰਜ ਬਣਨ 'ਤੇ ਕੀਤਾ ਸਨਮਾਨਿਤ

ਤਲਵਾੜਾ, 15 ਜੂਨ (ਅ. ਪ)- ਆਮ ਆਦਮੀ ਪਾਰਟੀ ਵਲੋਂ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਨੂੰ ਹਲਕਾ ਦਸੂਹਾ ਦੀ ਵਾਗਡੋਰ ਦਿੱਤੀ ਗਈ ਜਿਸ ਤੇ ਸਮੂਹ ਹਲਕਾ ਦਸੂਹਾ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਹਲਕਾ ਇੰਚਾਰਜ ਬਣਨ ਉਪਰੰਤ ਐਡਵੋਕੇਟ ...

ਪੂਰੀ ਖ਼ਬਰ »

ਤਲਵੰਡੀ ਅਰਾਈਆਂ ਵਿਖੇ ਸ਼ਹੀਦੀ ਗੁਰਪੁਰਬ ਸਮਾਗਮ 20 ਨੂੰ

ਸ਼ਾਮਚੁਰਾਸੀ, 15 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਇਕ ਮੀਟਿੰਗ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਹੋਈ ਮੀਟਿੰਗ

ਹਾਜੀਪੁਰ, 15 ਜੂਨ (ਜੋਗਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆ ਮੁਕੇਰੀਆਂ ਇਕਾਈ ਦੀ ਮੀਟਿੰਗ ਬਲਾਕ ਹਾਜੀਪੁਰ ਦੇ ਪਿੰਡ ਪੂਰੋਚੱਕ, ਸਰਿਆਣਾ ਵਿਖੇ ਪ੍ਰਧਾਨ ਜਸਵੰਤ ਸਿੰਘ ਰੰਧਾਵਾ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਭਵਾਨੀਪੁਰ-ਬੀਤ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ-ਪੰਕਜ ਕ੍ਰਿਪਾਲ

ਬੀਣੇਵਾਲ, 15 ਜੂਨ (ਬੈਜ ਚੌਧਰੀ)-ਸ੍ਰੀ ਗੁਰੂ ਰਵਿਦਾਸ ਫਾੳਾੂਡੇਸ਼ਨ ਪੰਜਾਬ ਦੇ ਨਵ ਨਿਯੁਕਤ ਮੈਂਬਰ ਅਤੇ ਪੰਜਾਬ ਕਾਂਗਰਸ ਕਮੇਟੀ ਲੀਗਲ ਸੈਲ ਦੇ ਸੂਬਾ ਕੋ-ਚੇਅਰਮੈਨ ਪੰਕਜ ਕ੍ਰਿਪਾਲ ਐਡਵੋਕੇਟ ਨੇ ਬੀਤ ਇਲਾਕੇ ਦੇ ਪਿੰਡ ਭਵਾਨੀਪੁਰ ਵਿਚ ਕਾਂਗਰਸੀ ਵਰਕਰਾਂ ਅਤੇ ਪਿੰਡ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਵਲੋਂ ਭੁੱਲੇਵਾਲ ਰਾਠਾਂ ਦਾ ਸਨਮਾਨ

ਚੱਬੇਵਾਲ, 15 ਜੂਨ (ਥਿਆੜਾ) - ਸੋਸ਼ਲ ਮੀਡੀਆ ਤੋਂ ਉਪਜੀ 'ਆਪ' ਪਾਰਟੀ ਨੂੰ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਜਿਆਦਾ ਚਿੰਤਾ ਹੋ ਗਈ ਹੈ ਜਿਸ ਕਾਰਨ ਦੋਨੋਂ ਪਾਰਟੀਆਂ ਨੂੰ ਮਿਲੀ ਨਵੀਂ ਊਰਜ਼ਾ ਤੋਂ ਘਬਰਾਏ ਆਪ ਆਗੂ ਸੋਸ਼ਲ ਮੀਡੀਆ 'ਤੇ ਕੂੜ ਪ੍ਰਚਾਰ ਕਰ ਰਹੇ ਹਨ ਪਰੰਤੂ ਲੋਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੰਗਾਲਾ ਦੇ ਅਧਿਆਪਕਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਆਨਲਾਈਨ ਮੀਟਿੰਗ

ਭੰਗਾਲਾ, 15 ਜੂਨ (ਬਲਵਿੰਦਰਜੀਤ ਸਿੰਘ ਸੈਣੀ)- ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਨਲਾਈਨ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਕੱਤਰ ਕਿ੍ਸ਼ਨ ਕੁਮਾਰ ਤੇ ਉਨ੍ਹਾਂ ਦੀ ਅਧਿਆਪਕਾਂ ਦੀ ਸਮੁੱਚੀ ਟੀਮ ਨੂੰ ਵਧਾਈਆਂ ਦਿੱਤੀਆਂ, ...

ਪੂਰੀ ਖ਼ਬਰ »

ਸ਼ਾਮ ਸਿੰਘ ਸ਼ਾਮਾ ਨੂੰ ਮੁਕੇਰੀਆਂ ਹਲਕੇ ਦਾ ਪ੍ਰਧਾਨ ਥਾਪਿਆ

ਮੁਕੇਰੀਆਂ, 15 ਜੂਨ (ਰਾਮਗੜ੍ਹੀਆ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਰਮਜੀਤ ਸਿੰਘ ਭੁੱਲਾ ਚੋਣ ਪ੍ਰਧਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿਚ ਸ਼ਾਮ ਸਿੰਘ ਸ਼ਾਮਾ ...

ਪੂਰੀ ਖ਼ਬਰ »

ਪਿੰਡ ਬਹਿ ਨੰਗਲ ਦੇ ਕਈ ਪਰਿਵਾਰ 'ਆਪ' 'ਚ ਸ਼ਾਮਿਲ

ਹਾਜੀਪੁਰ, 15 ਜੂਨ (ਪੁਨੀਤ ਭਾਰਦਵਾਜ)- ਹਲਕਾ ਦਸੂਹਾ ਦੇ ਅਧੀਨ ਪੈਂਦੇ ਪਿੰਡ ਬਹਿ ਨੰਗਲ ਦੇ ਕਈ ਪਰਿਵਾਰ 'ਆਪ' ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਆਪ ਦੇ ਜ਼ਿਲ੍ਹਾ ਪ੍ਰਧਾਨ ਸਪੋਰਟਸ ਵਿੰਗ ਅਤੇ ਅੰਤਰਰਾਸ਼ਟਰੀ ਪਹਿਲਵਾਨ ਨਿਰਮਲ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਦੀ ਡੀ.ਟੀ.ਐੱਫ. ਵਲੋਂ ਨਿਖੇਧੀ

ਗੜ੍ਹਸ਼ੰਕਰ, 15 ਜੂਨ (ਧਾਲੀਵਾਲ)- ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ 'ਤੇ ਪੰਜਾਬ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਸਖ਼ਤ ਨਿਖਧੀ ਕੀਤੀ ਗਈ ਹੈ | ਡੀ.ਟੀ.ਐੱਫ. ਦੇ ਸੂਬਾ ...

ਪੂਰੀ ਖ਼ਬਰ »

ਧੁੱਗਾ ਤੇ ਹੋਰਾਂ ਨੇ ਮਨਜੋਤ ਤਲਵੰਡੀ ਦੇ ਪਿਤਾ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਗੜ੍ਹਦੀਵਾਲਾ, 15 ਜੂਨ (ਚੱਗਰ)-ਸਰਪੰਚ ਮਨਜੋਤ ਸਿੰਘ ਪਿੰਡ ਤਲਵੰਡੀ ਜੱਟਾਂ ਪ੍ਰਧਾਨ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਪਿਤਾ ਨੰਬਰਦਾਰ ਇਕਬਾਲ ਸਿੰਘ ਜਿਹੜੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਹਨ ਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਐਸ.ਸੀ. ਵਿੰਗ ਦੀ ਇਕੱਤਰਤਾ ਹੋਈ

ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ) - ਰਿਟਾ: ਐਸ.ਡੀ.ਓ. ਬਲਵੀਰ ਸਿੰਘ ਕਲੋਆ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੀ ਅਗਵਾਈ 'ਚ ਸ਼ਾਮਚੁਰਾਸੀ ਵਿਖੇ ਇਕੱਤਰਤਾ ਕੀਤੀ ਗਈ | ਇਸ ਮੌਕੇ ਐਸ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਦੇਸ ਰਾਜ ਸਿੰਘ ...

ਪੂਰੀ ਖ਼ਬਰ »

ਡੇਰਾ ਬਾਬਾ ਚਰਨਸ਼ਾਹ 'ਚ ਸ਼ਹੀਦੀ ਦਿਹਾੜੇ ਮੌਕੇ ਧਾਰਮਿਕ ਸਮਾਗਮ

ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ) - ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ, ਹੁਸ਼ਿਆਰਪੁਰ ਵਿਖੇ ਮਹੰਤ ਰਮਿੰਦਰ ਦਾਸ ਦੀ ਦੇਖ-ਰੇਖ ਹੇਠ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਪੰਥਕ ਕਵੀ ਸਭਾ ਵਲੋਂ ਕਰਵਾਇਆ ਗਿਆ ਦੂਸਰਾ ਮਹਾਨ ਕਵੀ ਦਰਬਾਰ

ਦਸੂਹਾ, 15 ਜੂਨ (ਭੁੱਲਰ)- ਸ਼੍ਰੋਮਣੀ ਪੰਥਕ ਕਵੀ ਸਭਾ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਕਵੀ ਦਰਬਾਰਾਂ ਦੀ ਲੜੀ ਦਾ ਦੂਸਰਾ ਮਹਾਨ ਕਵੀ ਦਰਬਾਰ ਕੋਰੋਨਾ ਹਦਾਇਤਾਂ ਦੇ ਮੱਦੇਨਜ਼ਰ ਆਨਲਾਈਨ ਮਾਧਿਅਮ ਰਾਹੀਂ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇਜ਼ ਟੋਲ ਰੋਡ 'ਤੇ ਨਾਜਾਇਜ਼ ਕਬਜ਼ੇ, ਟ੍ਰੈਫਿਕ ਸਾਇਨ ਬੋਰਡ ਲੁੱਕੇ ਝਾੜੀਆਂ 'ਚ-ਧੀਮਾਨ

ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੇਬਰ ਪਾਰਟੀ ਵਲੋਂ ਹੁਸਿਆਰਪੁਰ ਤੋਂ ਗੜ੍ਹਸ਼ੰਕਰ,ਸ਼ਹੀਦ ਭਗਤ ਸਿੰਘ 103 ਏ ਨੈਸ਼ਨਲ ਹਾਈਵੇਜ਼ ਉਤੇ ਰੋਡ ਟੈਕਸ, ਟੋਲ ਟੈਕਸ ਅਤੇ ਹੋਰ ਟੈਕਸ ਦੇਣ ਦੇ ਬਾਵਜੂਦ ਸੜਕ ਉਤੇ ਨਜਾਇਜ ਕਬਜੇ, ਸੜਕ ਦੇ ਵਰਮਾਂ ਦਾ ...

ਪੂਰੀ ਖ਼ਬਰ »

ਸੀ. ਐਚ. ਸੀ. ਹਾਜੀਪੁਰ 'ਚ ਮਲੇਰੀਆ ਦਿਵਸ ਮਨਾਇਆ

ਹਾਜੀਪੁਰ, 15 ਜੂਨ (ਜੋਗਿੰਦਰ ਸਿੰਘ)- ਸਿਵਲ ਸਰਜਨ ਹੁਸ਼ਿਆਰਪੁਰ ਡਾ.ਰਣਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਐੱਚ. ਸੀ. ਹਾਜੀਪੁਰ 'ਚ ਡਾ. ਸੈਣੀ ਬਾਜਵਾ ਦੀ ਅਗਵਾਈ ਵਿਚ ਮਲੇਰੀਆ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਹਰਮਿੰਦਰ ਸਿੰਘ ਨੇ ਦੱਸਿਆ ਕਿ ਕੋਈ ਵੀ ਬੁਖ਼ਾਰ ...

ਪੂਰੀ ਖ਼ਬਰ »

ਬੰਬੇਲੀ ਵਿਖੇ ਗੱਠਜੋੜ ਦੀ ਖ਼ੁਸ਼ੀ 'ਚ ਲੱਡੂ ਵੰਡੇ

ਚੱਬੇਵਾਲ, 15 ਜੂਨ (ਥਿਆੜਾ)-ਸ਼©ੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੋਏ ਗੱਠਜੋੜ ਮੌਕੇ ਅਕਾਲੀ ਦਲ ਦੇ ਸਰਕਲ ਪ©ਧਾਨ ਬਾਹੋਵਾਲ ਨੰ. ਸੁਖਦੇਵ ਸਿੰਘ ਬੰਬੇਲੀ ਦੀ ਅਗਵਾਈ ਵਿਚ ਸ਼©ੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ...

ਪੂਰੀ ਖ਼ਬਰ »

ਭਗਵੰਤ ਮਾਨ ਨੂੰ 'ਆਪ' ਦੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨਿਆ ਜਾਵੇ-ਨਵਜੋਤ ਮਹਿਤਾ

ਚੱਬੇਵਾਲ, 15 ਜੂਨ (ਥਿਆੜਾ)-ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਵਿਚ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਜਲਦੀ ਤੋਂ ਜਲਦੀ 'ਆਪ' ਦੇ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨ ਦੇਣਾ ਚਾਹੀਦਾ ਹੈ ਤਾਂ ਜੋ ...

ਪੂਰੀ ਖ਼ਬਰ »

ਹਲਕਾ ਵਿਧਾਇਕ ਅਰੁਣ ਡੋਗਰਾ ਦੀ ਪਤਨੀ ਨੇ ਕੀਤਾ ਤਲਵਾੜੇ ਦਾ ਦੌਰਾ

ਤਲਵਾੜਾ, 15 ਜੂਨ (ਅ.ਪ)- ਅੱਜ ਹਲਕਾ ਵਿਧਾਇਕ ਅਰੁਣ ਡੋਗਰਾ ਦੀ ਧਰਮ ਪਤਨੀ ਮੀਨਾਕਸ਼ੀ ਡੋਗਰਾ ਨੇ ਤਲਵਾੜਾ ਦੇ ਵੱਖ-ਵੱਖ ਮੁਹੱਲਿਆਂ 'ਚ ਦੌਰਾ ਕੀਤਾ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਮੁਹੱਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਅਗਰ ਮੁਹੱਲੇ ਦੇ ਕਾਰਜ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 15 ਜੂਨ (ਧਾਲੀਵਾਲ)-ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਂਸਲ ਮੋਹਾਲੀ ਵਲੋਂ ਐਲਾਨੇ ਗਏ ਜੀ.ਐਨ.ਐੱਮ. ਪਹਿਲਾ ਸਾਲ ਦੇ ਨਤੀਜੇ ਵਿਚ ਗੁਰਸੇਵਾ ਨਰਸਿੰਗ ਕਾਲਜ ਪਨਾਮ ਦੀ ਸ਼ਾਨਦਾਰ ਕਾਰਗੁਜ਼ਾਰੀ ਰਹੀ ਹੈ | ਜੀ.ਐਨ.ਐੱਮ. ਪਹਿਲਾ ਸਾਲ ਦੇ ਨਤੀਜੇ ਵਿਚ ਗੁਰਸੇਵਾ ...

ਪੂਰੀ ਖ਼ਬਰ »

ਆਯੂਰਵੈਦਿਕ ਪ੍ਰੈਕਟੀਸ਼ਨਰ ਵੈੱਲਫੇਅਰ ਐਸੋਸੀਏਸ਼ਨ ਵਲੋਂ ਵੈਦ ਮੁਲਖ ਰਾਜ ਨੂੰ ਸ਼ਰਧਾਂਜਲੀ ਭੇਟ

ਗੜ੍ਹਸ਼ੰਕਰ, 15 ਜੂਨ (ਧਾਲੀਵਾਲ)- ਆਯੂਰਵੈਦਿਕ ਪ੍ਰੈਕਟੀਸ਼ਨਰ ਵੈੱਲਫੇਅਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਬੀਤੇ ਦਿਨੀਂ ਸਵਰਗ ਸਿਧਾਰ ਗਏ ਐਸੋਸੀਏਸ਼ਨ ਦੇ ਮੈਂਬਰ ਵੈਦ ਮੁਲਖ ਰਾਜ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਗਈ | ਵੈਦ ਮੁਲਖ ਰਾਜ ਨਮਿਤ ਉਨ੍ਹਾਂ ਦੇ ਗ੍ਰਹਿ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸੀਪਰੀਆਂ ਵਿਖੇ ਸਮਰ ਕੈਂਪ ਲਗਾਇਆ

ਨੰਗਲ ਬਿਹਾਲਾਂ, 15 ਜੂਨ (ਵਿਨੋਦ ਮਹਾਜਨ)-ਸਿਖਿਆ ਸਕੱਤਰ ਕਿ੍ਸ਼ਨ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਗੁਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਰਕਾਰੀ ਹਾਈ ਸਕੂਲ ਸੀਪਰੀਆਂ ਵਿਖੇ ਗਰਮੀ ਦੀਆਂ ਛੁੱਟੀਆਂ ਵਿਚ ਹੈੱਡ ਮਾਸਟਰ ਸੁਰੇਸ਼ ਕੁਮਾਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵਿਕਾਸ ਦੇ ਦਮ 'ਤੇ ਇਕ ਵਾਰ ਫਿਰ ਸੱਤਾ 'ਚ ਆਵੇਗੀ ਕਾਂਗਰਸ–ਇੰਦੂ ਬਾਲਾ

ਭੰਗਾਲਾ, 15 ਜੂਨ (ਬਲਵਿੰਦਰਜੀਤ ਸਿੰਘ ਸੈਣੀ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਤੇ ਗਤੀਸ਼ੀਲ ਅਗਵਾਈ ਹੇਠ ਸਮੁੱਚਾ ਪੰਜਾਬ ਵਿਕਾਸ ਦੀ ਲੀਹਾਂ 'ਤੇ ਦੌੜ ਰਿਹਾ ਹੈ | ਪਿੰਡਾਂ ਤੇ ਸ਼ਹਿਰਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚਲ ਰਹੇ ਹਨ ਅਤੇ ਇਨ੍ਹਾਂ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਬਣਨ 'ਤੇ ਕੰਢੀ ਇਲਾਕੇ ਦਾ ਵਿਕਾਸ ਕੀਤਾ ਜਾਵੇਗਾ-ਰਾਜਾ ਗਿੱਲ

ਗੜ੍ਹਦੀਵਾਲਾ, 15 ਜੂਨ (ਚੱਗਰ)- 'ਆਪ' ਦੇ ਸੂਬਾ ਟ੍ਰਾਂਸਪੋਰਟ ਵਿੰਗ ਦੇ ਪ੍ਰਧਾਨ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਪਿੰਡ ਚਾਂਘ-ਬਸੋਆ ਵਿਖੇ ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਰਾਜਾ ਗਿੱਲ ਨੇ ਕਿਹਾ ਕਿ ਇਸ ਸਮੇਂ ਸੂਬੇ ਦੇ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਲਈ ਪ੍ਰੇਰਿਤ ਕਰਨਾ ਮੇਰਾ ਮੁੱਖ ਉਦੇਸ਼-ਹੁੰਦਲ

ਖੁੱਡਾ, 15 ਜੂਨ (ਸਰਬਜੀਤ ਸਿੰਘ) - ਪਿੰਡ ਪਵੇਂ ਝਿੰਗੜ ਖ਼ੁਰਦ ਅਤੇ ਖੁਣ-ਖੁਣ ਖ਼ੁਰਦ ਵਿਖੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਸੰਮਤੀ ਮੈਂਬਰ ਅਤੇ ਸਮਾਜ ਸੇਵਕ ਅਮੋਲਕ ਸਿੰਘ ਹੁੰਦਲ ਨੇ ਖਿਡਾਰੀਆਂ ਨੂੰ ਖੇਡ ...

ਪੂਰੀ ਖ਼ਬਰ »

ਡੈਮੋਕ੍ਰੈਟਿਕ ਟੀਚਰ ਫਰੰਟ ਵਲੋਂ ਮੋਹਾਲੀ ਰੈਲੀ ਦੀ ਤਿਆਰੀ ਲਈ ਮੀਟਿੰਗ

ਗੜ੍ਹਸ਼ੰਕਰ, 15 ਜੂਨ (ਧਾਲੀਵਾਲ)- ਇਥੇ ਗਾਂਧੀ ਪਾਰਕ ਵਿਖੇ ਡੈਮੋਕ੍ਰੈਟਿਕ ਟੀਚਰ ਫਰੰਟ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਮੁਕੇਸ਼ ਕੁਮਾਰ, ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ ਅਤੇ ਹੰਸ ਰਾਜ ਦੀ ਅਗਵਾਈ ਹੇਠ ਮੀਟਿੰਗ ਕਰਕੇ ਸਾਂਝੇ ਅਧਿਆਪਕ ਮੋਰਚੇ ਵਲੋਂ 18 ਜੂਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX