ਤਾਜਾ ਖ਼ਬਰਾਂ


ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  6 minutes ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  13 minutes ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  26 minutes ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  21 minutes ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  57 minutes ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  about 1 hour ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  about 1 hour ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  about 1 hour ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਕਸਬਾ ਪੋਜੇਵਾਲ ਵਿਖੇ ਦੁਕਾਨਦਾਰਾਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ
. . .  about 1 hour ago
ਪੋਜੇਵਾਲ ਸਰਾਂ, 27 ਸਤੰਬਰ (ਨਵਾਂਗਰਾਈਂ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਕਸਬਾ ਪੋਜੇਵਾਲ ਦੇ ਸਮੂਹ ਦੁਕਾਨਦਾਰਾਂ ਨੇ ਆਪਣੀਆਂ ...
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ
. . .  about 1 hour ago
ਜੋਧਾਂ, 27 ਸਤੰਬਰ (ਗੁਰਵਿੰਦਰ ਸਿੰਘ ਹੈਪੀ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਵੇਰ ਤੋਂ ਹੀ ਮਾਛੀਵਾੜਾ ਤੇ ਆਸ-ਪਾਸ ਦਾ ਇਲਾਕਾ ਬੰਦ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਮੋਗਾ ਬਲਾਕ 1 ਵਲੋਂ ਬੁੱਟਰ ਕਲਾਂ ਵਿਖੇ ਨੈਸ਼ਨਲ ਹਾਈਵੇਅ ਜਾਮ
. . .  about 1 hour ago
ਬੱਧਨੀ ਕਲਾਂ, 27 ਸਤੰਬਰ (ਸੰਜੀਵ ਕੋਛੜ) - ਸੰਯੁਕਤ ਮੋਰਚੇ ਵਲੋਂ ਦਿੱਤੀ ਗਈ ਭਾਰਤ ਬੰਦ ਦੀ ਕਾਲ ਤਹਿਤ ਮੋਗਾ ਬਰਨਾਲਾ ਨੈਸ਼ਨਲ ਹਾਈਵੇਅ ਪਿੰਡ ਬੁੱਟਰ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ 1 ਦੇ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਦੀ ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੀਤਾ ਮੋਦੀ ਸਰਕਾਰ ਦਾ ਸਿਆਪਾ
. . .  about 1 hour ago
ਨਿਹਾਲ ਸਿੰਘ ਵਾਲਾ ਦੇ ਮੁੱਖ ਚੌਕ ਵਿਚ ਕਿਸਾਨਾਂ ਲਾਇਆ ਰੋਸ ਧਰਨਾ
. . .  about 1 hour ago
ਨਿਹਾਲ ਸਿੰਘ ਵਾਲਾ (ਮੋਗਾ), 27 ਸਤੰਬਰ (ਸੁਖਦੇਵ ਸਿੰਘ ਖ਼ਾਲਸਾ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਨੂੰ ਲੈਕੇ ਨਿਹਾਲ ਸਿੰਘ ਵਾਲਾ ਸ਼ਾਂਤੀਪੂਰਵਕ ਬੰਦ ਰਿਹਾ | ਉਥੇ ਹੀ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ...
ਭਾਰਤ ਬੰਦ ਦੇ ਸੱਦੇ ਨੂੰ ਗੁਰੂਸਰ ਸੁਧਾਰ ਵਿਖੇ ਪੂਰਨ ਹੁੰਗਾਰਾ
. . .  about 1 hour ago
ਗੁਰੂਸਰ ਸੁਧਾਰ (ਲੁਧਿਆਣਾ), 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਕਸਬਾ ਗੁਰੂਸਰ ਸੁਧਾਰ ਅੰਦਰ ਪੂਰਨ ਤੇ ਭਰਵਾਂ ਹੁੰਗਾਰਾ ਮਿਲਿਆ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 28 ਨੂੰ ਪੁੱਜਣਗੇ ਖਟਕੜ ਕਲਾਂ
. . .  about 1 hour ago
ਬੰਗਾ, 27 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ 'ਤੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ ਵਿਖੇ ਵੱਖ - ਵੱਖ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਦਿੱਤੀਆਂ ...
ਮੁੱਖ ਮੰਤਰੀ ਦੀ ਆਪਣੇ ਨਵੇਂ ਮੰਤਰੀ ਮੰਡਲ ਨਾਲ ਹੋਈ ਪਹਿਲੀ ਮੀਟਿੰਗ, ਕਿਸਾਨੀ ਦੇ ਮੁੱਦੇ ਹੀ ਵਿਚਾਰੇ ਗਏ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨਵੇਂ ਮੰਤਰੀ ਮੰਡਲ ਦੀ ਬੈਠਕ ਹੋਈ। ਜਿਸ ਵਿਚ ਕਿਸਾਨਾਂ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਗਈ। ਇਸ ਮੀਟਿੰਗ ਵਿਚ ਸਿਰਫ਼ ਕਿਸਾਨੀ ਮੁੱਦਿਆਂ ਬਾਰੇ ਚਰਚਾ ਕੀਤਾ ਗਈ। ਬਾਕੀ ਦੇ ਸਾਰੇ ਏਜੰਡੇ ਅਗਲੀ...
ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਜਾਰੀ
. . .  about 1 hour ago
ਸੰਘੋਲ, (ਫਤਹਿਗੜ੍ਹ ਸਾਹਿਬ) 27 ਸਤੰਬਰ (ਗੁਰਨਾਮ ਸਿੰਘ ਚੀਨਾ) - ਸੰਯੁਕਤ ਕਿਸਾਨ ਮੋਰਚੇ ਦੁਆਰਾ ਦਿੱਤੇ ਗਏ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਪੋਹਲੋ ਮਾਜਰਾ ਵਿਖੇ ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਲਗਾ ਕੇ ...
ਅੰਮ੍ਰਿਤਸਰ ਵਿਚ ਕਿਸਾਨਾਂ ਨੇ ਆਰ.ਐੱਸ. ਟਾਵਰ ਹਾਲ ਬਾਜ਼ਾਰ ਵਿਚ ਖੁੱਲ੍ਹੇ ਦਫ਼ਤਰ ਬੰਦ ਕਰਵਾਏ
. . .  about 1 hour ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਦਿੱਤੇ ਗਏ ਅੱਜ ਦੇ ਭਾਰਤ ਬੰਦ ਦੇ ਸੱਦੇ ਦੌਰਾਨ ਜਿੱਥੇ ਅੱਜ ਸਮੁੱਚਾ ਅੰਮ੍ਰਿਤਸਰ ਸ਼ਹਿਰ ਬੰਦ ਰਿਹਾ, ਉੱਥੇ ਹੀ ਸ਼ਹਿਰ ਦੇ ਪ੍ਰਮੁੱਖ...
ਪ੍ਰਧਾਨ ਮੰਤਰੀ ਖ਼ੁਦ ਕਿਸਾਨਾਂ ਨਾਲ ਗੱਲਬਾਤ ਕਰਨ - ਲਕਸ਼ਮੀ ਕਾਂਤਾ ਚਾਵਲਾ
. . .  about 1 hour ago
ਅੰਮ੍ਰਿਤਸਰ, 27 ਸਤੰਬਰ ( ਹਰਮਿੰਦਰ ਸਿੰਘ ) - ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਇਕ ਵਾਰ ਫਿਰ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਘੇਰਦੇ ...
ਸਰਪੰਚਾਂ ਤੇ ਮਿਊਂਸੀਪਲ ਕੌਂਸਲਰਾਂ ਦੀ ਸਹੂਲਤ ਲਈ ਜਾਰੀ ਹੋਣਗੇ ਐਂਟਰੀ ਕਾਰਡ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਚੁਣੇ ਹੋਏ ਨੁਮਾਇੰਦੇ ਜਿਵੇਂ ਸਰਪੰਚ, ਮਿਊਂਸੀਪਲ ਕੌਂਸਲਰ ਤੇ ਹੋਰਾਂ ਨੂੰ ਡੀ.ਸੀ./ਐਸ.ਡੀ.ਐਮ. ਦਫਤਰਾਂ ਤੋਂ ਦਾਖਲਾ ਪਹਿਚਾਣ ਪੱਤਰ (ਐਂਟਰੀ ਕਾਰਡ) ਜਾਰੀ ਹੋਵੇਗਾ। ਜਿਸ ਦਾ ਸਵਰੂਪ (ਫਾਰਮੈਟ) ਸਰਕਾਰ ਵਲੋਂ ਡੀ.ਸੀ./ਐਸ.ਡੀ.ਐਮ. ਦਫ਼ਤਰਾਂ ਨਾਲ ਸਾਂਝਾ...
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਭਾਰਤ ਬੰਦ ਵਿਚ ਭਰਵੀਂ ਸ਼ਮੂਲੀਅਤ
. . .  about 2 hours ago
ਪਠਾਨਕੋਟ, 27 ਸਤੰਬਰ (ਸੰਧੂ ) - ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਉੱਪਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਪੰਜਾਬ ਦੇ ਵੱਖ - ਵੱਖ ਸ਼ਹਿਰਾਂ ਵਿਚ ਕੀਤੇ ਜਾ ਰਹੇ ਮੁਜ਼ਾਹਰਿਆਂ ਉੱਪਰ ਭਰਵੀਂ ਸ਼ਮੂਲੀਅਤ ਕੀਤੀ...
ਕਿਸਾਨਾਂ ਵਲੋਂ ਪਟਿਆਲਾ ਨੂੰ ਆਉਂਦੀਆਂ ਸਾਰੀਆਂ ਸੜਕਾਂ 'ਤੇ ਧਰਨੇ, ਰੇਲ ਵੀ ਰੋਕੀ ਗਈ
. . .  about 2 hours ago
ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ ਨੂੰ ਦੇਖਦਿਆਂ ਜਿੱਥੇ ਸ਼ਹਿਰ ਵਾਸੀਆਂ ਵਲੋਂ ਬੰਦ ਨੂੰ ਪੂਰਨ ਸਮਰਥਨ ਦਿੱਤਾ ਗਿਆ । ਉੱਥੇ ਹੀ ਹੁਣ ਪਟਿਆਲਾ ਨੂੰ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ...
ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
. . .  about 2 hours ago
ਬੀਣੇਵਾਲ, 27 ਸਤੰਬਰ (ਬੈਜ ਚੌਧਰੀ) - ਤਹਿਸੀਲ ਗੜਸ਼ੰਕਰ ਵਿਚ ਪੈਂਦੇ ਬੀਤ ਇਲਾਕੇ ਵਿਚ ਅੱਜ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ...
ਜੰਡਿਆਲਾ ਮੰਜਕੀ ਵਿਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਜਗਰਾਓਂ

ਹੁਣ ਵਿਧਾਇਕ ਇਯਾਲੀ ਪੇਂਡੂ ਸੱਥਾਂ ਦੇ 'ਸ਼ੀਸ਼ੇ' 'ਚੋਂ ਸਿਆਸੀ ਭਵਿੱਖ ਦੇਖਣ ਲੱਗਾ

ਜਗਰਾਉਂ, 15 ਜੂਨ (ਜੋਗਿੰਦਰ ਸਿੰਘ)- ਕ੍ਰਿਕਟ ਦੀ ਪਿੱਚ ਤੋਂ ਸਿਆਸੀ ਛੱਕਾ ਲਾਉਂਦਿਆਂ ਮੀਡੀਆ ਦੀ ਸੁਰਖੀ ਬਣਿਆ ਦਾਖਾ ਹਲਕੇ ਦਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅੱਜ-ਕੱਲ੍ਹ ਬਾਬਿਆਂ ਦੀ ਢਾਣੀ 'ਚ ਬੈਠ ਕੇ ਆਪਣੇ ਪਰ ਤੋਲਣ ਲੱਗਾ ਹੈ | ਦੇਖਿਆ ਜਾਵੇ ਤਾਂ ਪੇਂਡੂ ਸੱਥਾਂ, ...

ਪੂਰੀ ਖ਼ਬਰ »

ਜਗਰਾਉਂ 'ਚ ਸਫ਼ਾਈ ਸੇਵਕਾਂ ਨੇ ਅਰਥੀ ਫੂਕ ਮੁਜ਼ਾਹਰਾ ਕੀਤਾ

ਜਗਰਾਉਂ, 15 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਦੇ ਦਰਜਾ ਚਾਰ ਮੁਲਾਜ਼ਮ ਜੋ ਆਪਣੀਆਂ ਹੱਕੀ ਮੰਗਾਂ ਲਈ ਅਣਮਿਥੇ ਸਮੇਂ ਲਈ ਹੜਤਾਲ 'ਤੇ ਬੈਠੇ ਹੋਏ ਹਨ ਨੇ ਅੱਜ ਅਰਥੀ ਫੂਕ ਮੁਜ਼ਾਹਰਾ ਕੀਤਾ | ਇਕ ਦਰਜਨ ਤੋਂ ਵੱਧ ਸਹਿਯੋਗੀ ਜਥੇਬੰਦੀਆਂ ਨੂੰ ਨਾਲ ਲੈ ਕੇ ...

ਪੂਰੀ ਖ਼ਬਰ »

ਕਸਬਾ ਸਿੱਧਵਾਂ ਬੇਟ ਵਿਖੇ ਗੱਠਜੋੜ ਦੀ ਖੁਸ਼ੀ 'ਚ ਵਰਕਰਾਂ ਨੇ ਲੱਡੂ ਵੰਡੇ

ਸਿੱਧਵਾਂ ਬੇਟ, 15 ਜੂਨ (ਜਸਵੰਤ ਸਿੰਘ ਸਲੇਮਪੁਰੀ)- ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਸਾਂਝੇ ਤੌਰ 'ਤੇ ਲੜਣ ਲਈ ਅਕਾਲੀ-ਬਸਪਾ ਵਲੋਂ ਕੀਤੇ ਗਏ ਗੱਠਜੋੜ ਦੀ ਖੁਸ਼ੀ ਵਿਚ ਦੋਹਾਂ ਪਾਰਟੀਆਂ ਦੇ ਵਰਰਕਾਂ ਵਲੋਂ ਸਥਾਨਕ ਕਸਬੇ ਅੰਦਰ ਲੱਡੂ ਵੰਡੇ ਅਤੇ ਇਕ ਦੂਜੇ ਨੂੰ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਨਾਲ ਜੁੜੇ ਨੌਜਵਾਨਾਂ ਵਲੋਂ ਕਿਸਾਨ ਨੇਤਾ ਚੜੂਨੀ ਨਾਲ ਮੀਟਿੰਗ

ਜਗਰਾਉਂ, 15 ਜੂਨ (ਜੋਗਿੰਦਰ ਸਿੰਘ)- ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨੀ ਸੰਘਰਸ਼ ਨਾਲ ਪਹਿਲੇ ਦਿਨ ਤੋਂ ਜੁੜੇ ਨੌਜਵਾਨਾਂ ਵਲੋਂ ਦਿੱਲੀ 'ਚ ਹਰਿਆਣਾ ਦੇ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨਾਲ ਮੀਟਿੰਗ ਕਰਕੇ ਭਵਿੱਖ ਦੇ ਨਵੇਂ ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਦਾ ਜਾਇਜ਼ਾ

ਭੂੰਦੜੀ, 15 ਜੂਨ (ਕੁਲਦੀਪ ਸਿੰਘ ਮਾਨ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕਿਸਾਨਾਂ ਨੂੰ ਪਾਣੀ ਦੀ ਬੱਚਤ ਨੂੰ ਲੈ ਕੇ 'ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ' ਦੇ ਨਾਂਅ 'ਤੇ ਕੰਪੇਅਨ ਚਲਾਈ ਗਈ ਹੈ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਕੇਂਦਰੀ ਸਿਹਤ ਸਕੱਤਰ ਨੂੰ ਮਿਲੇ

ਰਾਏਕੋਟ, 15 ਜੂਨ (ਸੁਸ਼ੀਲ)- ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਅੱਜ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਮੰਗ ਕੀਤੀ ਕਿ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਅਧੀਨ ...

ਪੂਰੀ ਖ਼ਬਰ »

ਲੋਪੋ ਅਗਵਾੜ ਤੋਂ ਨਾਨਕਸਰ ਸੜਕ 'ਤੇ ਖੜ੍ਹੇ ਸੈਂਕੜੇ ਦਰੱਖ਼ਤ ਵੱਢੇ

ਜਗਰਾਉਂ, 15 ਜੂਨ (ਹਰਵਿੰਦਰ ਸਿੰਘ ਖ਼ਾਲਸਾ)- ਲੋਪੋ ਅਗਵਾੜ ਤੋਂ ਨਾਨਕਸਰ ਕਲੇਰਾਂ ਨੂੰ ਜਾਂਦੀ ਸੜਕ 'ਤੇ ਖੜੇ ਕਰੀਬ ਸੈਂਕੜੇ ਦਰੱਖ਼ਤ ਵੱਢ ਦਿੱਤੇ ਹਨ | ਇਹ ਦਰੱਖ਼ਤ ਵੱਢਣ ਦਾ ਕਾਰਨ ਬਿਜਲੀ ਦੀਆਂ ਤਾਰਾਂ ਦਾ ਨੁਕਸਾਨ ਕਰਨਾ ਦੱਸਿਆ ਹੈ | ਬਿਜਲੀ ਮਹਿਕਮੇ ਦੇ ਅਧਿਕਾਰੀ ਨੇ ...

ਪੂਰੀ ਖ਼ਬਰ »

ਮਾਈਨਿੰਗ ਵਿਭਾਗ ਨੇ ਦਰਿਆ ਸਤਲੁਜ 'ਚ ਨਾਜਾਇਜ਼ ਖੱਡਾਂ ਚਲਾ ਰਹੇ ਰੇਤ ਮਾਫ਼ੀਆ ਅੱਗੇ ਗੋਡੇ ਟੇਕੇ

ਸਿੱਧਵਾਂ ਬੇਟ, 15 ਜੂਨ (ਜਸਵੰਤ ਸਿੰਘ ਸਲੇਮਪੁਰੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੋ ਕੁਝ ਮੀਲ ਦੂਰ ਵਗ ਰਹੇ ਦਰਿਆ ਸਤਲੁਜ ਵਿਚਲੀਆਂ ਖੱਡਾਂ ਵਿਚ ਕੱਕੇ ਰੇਤੇ ਦੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਦਿੱਤੇ ਗਏ ...

ਪੂਰੀ ਖ਼ਬਰ »

18 ਜੂਨ ਦੀ ਰੈਲੀ ਨੂੰ ਲੈ ਕੇ ਅਧਿਆਪਕਾਂ ਵਲੋਂ ਲਾਮਬੰਦੀ ਜਾਰੀ

ਰਾਏਕੋਟ, 15 ਜੂਨ (ਸੁਸ਼ੀਲ)-ਸਾਂਝੇ ਅਧਿਆਪਕ ਮੋਰਚੇ ਪੰਜਾਬ ਵਲੋਂ ਸਰਕਾਰ ਦੀਆਂ ਨਾਦਰਸ਼ਾਹੀ ਨੀਤੀਆਂ ਵਿਰੁੱਧ 18 ਜੂਨ ਨੂੰ ਸਿੱਖਿਆ ਸਕੱਤਰ ਵਿਰੁੱਧ ਮੋਹਾਲੀ ਵਿਚ ਕੀਤੀ ਜਾ ਰਹੀ ਲਾ-ਮਿਸਾਲ ਰੈਲੀ ਦੀਆਂ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਵੱਖ-ਵੱਖ ਬਲਾਕਾਂ ...

ਪੂਰੀ ਖ਼ਬਰ »

ਬੱਦੋਵਾਲ 'ਚ ਕੈਪਟਨ ਸੰਦੀਪ ਸੰਧੂ ਦੇ ਜਨਮ ਦਿਨ 'ਤੇ ਮਹਿਲਾ ਨਰੇਗਾ ਵਰਕਰਾਂ ਨੂੰ ਸੂਟ ਦਿੱਤੇ

ਮੁੱਲਾਂਪੁਰ-ਦਾਖਾ, 15 ਜੂਨ (ਨਿਰਮਲ ਸਿੰਘ ਧਾਲੀਵਾਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਦੇ ਅੱਜ ਜਨਮ ਦਿਨ ਮੌਕੇ ਹਲਕੇ ਦੇ ਯੂਥ ਕਾਂਗਰਸੀ ਵਰਕਰਾਂ ਵਲੋਂ ਥਾਂ-ਥਾਂ ਕੇਕ ਕੱਟੇ ਗਏ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਬੰਟੀ ਰੋਮਾਣਾ ਵਲੋਂ ਮਿੰਟੂ ਜੱਟਪੁਰਾ ਸਨਮਾਨਿਤ

ਰਾਏਕੋਟ, 15 ਜੂਨ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਯੂਥ ਅਕਾਲੀ ਦਲ ਪੰਜਾਬ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਦਫ਼ਤਰ ਵਿਖੇ ਮਿੰਟੂ ਜੱਟਪੁਰਾ ਨੂੰ ਕੌਮੀ ਮੀਤ ਪ੍ਰਧਾਨ ਬਣਨ 'ਤੇ ਸਨਮਾਨਿਤ ਕੀਤਾ | ਇਸ ਮੌਕੇ ਬੰਟੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦਾ ਸੂਬੇ ਅੰਦਰ ਕੋਈ ਵਜੂਦ ਨਹੀਂ-ਦਾਖਾ

ਸਿੱਧਵਾਂ ਬੇਟ, 15 ਜੂਨ (ਜਸਵੰਤ ਸਿੰਘ ਸਲੇਮਪੁਰੀ)- ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੇਨ ਅਤੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਇੰਚਾਰਜ ਮਲਕੀਤ ਸਿੰਘ ਦਾਖਾ ਸਾਬਕਾ ਮੰਤਰੀ ਪੰਜਾਬ ਨੇ ਅਕਾਲੀ-ਬਸਪਾ ਗਠਜੋੜ ਨੂੰ ਆਪਣੀ ਹੋਂਦ ਬਚਾਉਣ ਵਾਲਾ ਗੱਠਜੋੜ ਕਰਾਰ ਦਿੰਦੇ ਆਖਿਆ ...

ਪੂਰੀ ਖ਼ਬਰ »

ਧਾਰਮਿਕ ਤੇ ਇਤਿਹਾਸਿਕ ਪੱਖੋਂ ਅਹਿਮ ਸਥਾਨ ਰੱਖਦਾ ਹੈ ਪਿੰਡ ਬੱਸੀਆਂ

ਸੁਸ਼ੀਲ ਕੁਮਾਰ 98723-27887 ਰਾਏਕੋਟ-ਇਤਿਹਾਸ-ਰਾਏਕੋਟ ਤੋਂ ਤਕਰੀਬਨ 6 ਕਿੱਲੋਮੀਟਰ ਦੇ ਫਾਸਲੇ 'ਤੇ ਪੱਛਮ ਵੱਲ ਰਾਏਕੋਟ-ਜਗਰਾਉਂ ਮਾਰਗ 'ਤੇ ਸਥਿਤ ਪਿੰਡ ਬੱਸੀਆਂ ਧਾਰਮਿਕ ਤੇ ਇਤਿਹਾਸਕ ਪੱਖੋਂ ਅਹਿਮ ਸਥਾਨ ਰੱਖਦਾ ਹੈ | ਇਹ ਪਿੰਡ ਜਿੱਥੇ ਦਸਮੇਸ਼ ਪਿਤਾ ਸ੍ਰੀ ਗੁਰੂ ...

ਪੂਰੀ ਖ਼ਬਰ »

ਗੁ: ਬਾਬਾ ਜੀਵਨ ਸਿੰਘ ਤਲਵੰਡੀ ਰਾਏ ਵਿਖੇ ਡਿਉਢੀ ਦੀ ਉਸਾਰੀ ਕਰਵਾਈ

ਰਾਏਕੋਟ, 15 ਜੂਨ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਤਲਵੰਡੀ ਰਾਏ ਵਿਖੇ ਸਮਾਜ ਸੇਵੀ ਪਿੰਦਰਪਾਲ ਸਿੰਘ ਪੁੱਤਰ ਮਨਮੋਹਣ ਸਿੰਘ ਗਰੇਵਾਲ (ਸਰਗੋਧੇ ਵਾਲੇ) ਪਰਿਵਾਰ ਵਲੋਂ ਲੱਖਾਂ ਰੁਪਏ ਦੀ ਲਾਗਤ ਨਾਲ ਸਵ: ਗੁਰਦੀਪ ਸਿੰਘ ਤੇ ਸਵ: ਜੋਗਿੰਦਰ ...

ਪੂਰੀ ਖ਼ਬਰ »

ਐੱਸ.ਐੱਮ.ਐੱਲ ਕਾਲਜ ਦਾ ਨਤੀਜਾ ਸ਼ਾਨਦਾਰ

ਰਾਏਕੋਟ, 15 ਜੂਨ (ਸੁਸ਼ੀਲ)-ਜੀ.ਐੱਚ.ਜੀ ਕਾਲਜ ਗਰੁੱਪ ਆਫ਼ ਕਾਲਜਜ਼ ਤਹਿਤ ਚੱਲ ਰਹੀ ਨਰਸਿੰਗ ਸੰਸਥਾ ਐੱਸ.ਐੱਮ.ਐੱਲ ਕਾਲਜ ਆਫ਼ ਨਰਸਿੰਗ (ਭਨੋਹੜ) ਦਾ ਜੀ.ਐੱਨ.ਐੱਮ (ਭਾਗ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਗੁ: ਕਰੀਰ ਸਾਹਿਬ ਲਿੱਤਰ ਵਿਖੇ ਧਾਰਮਿਕ ਸਮਾਗਮ

ਰਾਏਕੋਟ, 15 ਜੂਨ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਕਰੀਰ ਸਾਹਿਬ ਪਾਤਸ਼ਾਹੀਂ 6ਵੀਂ ਪਿੰਡ ਲਿੱਤਰ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਹੈੱਡ ਗ੍ਰੰਥੀ ...

ਪੂਰੀ ਖ਼ਬਰ »

ਮਹਾਂਮਾਰੀ ਦੇ ਖ਼ਾਤਮੇ ਲਈ ਪਾਠਾਂ ਦੇ ਭੋਗ ਪਾਏ

ਰਾਏਕੋਟ, 15 ਜੂਨ (ਸੁਸ਼ੀਲ)-ਕਰੀਬੀ ਪਿੰਡ ਭੈਣੀ ਦਰੇੜਾਂ ਵਿਖੇ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਵਲੋਂ ਕੋਰੋਨਾ ਮਹਾਂਮਾਰੀ ਦੇ ਖਾਤਮੇ ਅਤੇ ਸਰਬੱਤ ਦੇ ਭਲੇ ਲਈ ਅਰੰਭ ਕੀਤੇ ਗਏ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਪਾਏ ਗਏ | ...

ਪੂਰੀ ਖ਼ਬਰ »

'ਬਲਿਹਾਰੀ ਕੁਦਰਤ ਵਸਿਆ' ਮੁਹਿੰਮ ਦਾ ਆਗਾਜ਼ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਨੇ 200 ਬੂਟੇ ਵੰਡ ਕੇ ਸ਼ਹੀਦੀ ਦਿਹਾੜਾ ਮਨਾਇਆ

ਰਾਏਕੋਟ, 15 ਜੂਨ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਸਮੂਹ ਸ਼ਹੀਦਾਂ ਨੂੰ ਸਮਰਪਿਤ ਤੇ ਵਾਤਾਵਰਨ ਦੀ ...

ਪੂਰੀ ਖ਼ਬਰ »

ਹੰਬੜਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਹੰਬੜਾਂ, 15 ਜੂਨ (ਮੇਜਰ ਹੰਬੜਾਂ)- ਕਸਬਾ ਹੰਬੜਾਂ ਦੇ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਵਿਖੇ ਸੰਗਤਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ | ਗੁਰਦੁਆਰਾ ਸਾਹਿਬ ਵਿਖੇ ਤਿੰਨ ਦਿਨ ਤੋਂ ਅਰੰਭ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਅਰਦਾਸ ...

ਪੂਰੀ ਖ਼ਬਰ »

ਇਯਾਲੀ-ਗਰੇਵਾਲ ਵਲੋਂ ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ ਨਾਲ ਦੁੱਖ ਸਾਂਝਾ ਕੀਤਾ

ਮੁੱਲਾਂਪੁਰ-ਦਾਖਾ, 15 ਜੂਨ (ਨਿਰਮਲ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ, ਮਾਰਕੀਟ ਕਮੇਟੀ ਦਾਖਾ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ, ਪਿ੍ੰ: ਸੁਰਿੰਦਰਪਾਲ ਸਿੰਘ ਗਿੱਲ, ਸੈਕਟਰੀ ਗੁਰਬਖਸ ਸਿੰਘ, ਸੁਖਵਿੰਦਰ ਸਿੰਘ ਗਿੱਲ ਦੀ ਮਾਂ ਹਰਬੰਸ ਕੌਰ ਮੁੱਲਾਂਪੁਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਹਲਕਾ ਦਾਖਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਦੋਵਾਂ ਚੇਅਰਮੈਨ ਅਮਰਜੀਤ ਸਿੰਘ ਦੇ ਮੁੱਲਾਂਪੁਰ ਬਿਜਲੀ ਘਰ ਰੋਡ ਗ੍ਰਹਿ ਪਹੁੰਚ ਕੇ ਮਾਤਾ ਦੀ ਮੌਤ 'ਤੇ ਦੁੱਖ ਪ੍ਰਗਟਾਇਆ | ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਪਰਿਵਾਰ ਵਲੋਂ ਮਾਂ ਦਾ ਸਤਿਕਾਰ, ਸੇਵਾ ਸੱਭਿਅਕ ਸਮਾਜ ਦੀ ਨਿਸ਼ਾਨੀ ਹੈ, ਮਾਤਾ-ਪਿਤਾ ਦੀ ਸੇਵਾ ਭਾਵੇਂ ਹਰ ਇਕ ਦੀ ਜ਼ਿੰਮੇਵਾਰੀ ਹੈ, ਪਰ ਭਾਗਸ਼ਾਲੀ ਵਿਅਕਤੀ ਮਾਤਾ-ਪਿਤਾ ਦੀ ਸੇਵਾ 'ਚ ਲਾਹਾ ਲੈ ਜਾਂਦਾ ਹੈ | ਦਿ੍ੜ ਸੰਕਲਪ ਤੇ ਦੂਰ ਅੰਦੇਸ਼ੀ ਸੋਚ ਵਾਲੀ ਮਾਤਾ ਹਰਬੰਸ ਕੌਰ ਨੂੰ ਮਿਹਨਤ ਦਾ ਮੁਜੱਸਮਾ ਦੱਸਦਿਆਂ ਵਿਧਾਇਕ ਇਯਾਲੀ ਕਿਹਾ ਕਿ ਮਾਤਾ ਦੀ ਸਾਕਾਰਾਤਮਕ ਸੋਚ ਕਰਕੇ ਘਰ ਦਾ ਮਾਹੌਲ ਸ਼ਾਂਤ ਰਿਹਾ ਅਤੇ ਪਰਿਵਾਰ ਅੱਗੇ ਵਧਦਾ ਗਿਆ | ਪਿ੍ੰ: ਸੁਰਿੰਦਰਪਾਲ ਸਿੰਘ, ਚੇਅਰਮੈਨ ਅਮਰਜੀਤ ਸਿੰਘ ਦੀ ਮਾਤਾ ਹਰਬੰਸ ਕੌਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ, ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਜਗਜੀਤ ਸਿੰਘ ਤਲਵੰਡੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਇੰਚਾਰਜ ਬਲਵਿੰਦਰ ਸਿੰਘ ਸੰਧੂ, ਲਖਵੀਰ ਸਿੰਘ ਦੇਤਵਾਲ, ਅਮਰਦੀਪ ਸਿੰਘ ਰੂਬੀ, ਅਵਤਾਰ ਸਿੰਘ ਤਾਰੀ, ਗੁਰਦੀਪ ਸਿੰਘ ਕਾਕਾ, ਗੋਪੀ ਧਾਲੀਵਾਲ, ਹੋਰਨਾਂ ਦੁੱਖ ਪ੍ਰਗਟਾਇਆ | ਸੈਕਟਰੀ ਗੁਰਬਖਸ਼ ਸਿੰਘ ਅਨੁਸਾਰ ਉਨ੍ਹਾਂ ਦੀ ਮਾਤਾ ਹਰਬੰਸ ਕੌਰ ਨਮਿਤ ਅੰਤਿਮ ਅਰਦਾਸ ਸੋਮਵਾਰ 21 ਜੂਨ ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਵਿਖੇ ਦੁਪਿਹਰ 12 ਤੋਂ 1 ਵਜੇ ਤੱਕ ਹੋਵੇਗੀ |

ਖ਼ਬਰ ਸ਼ੇਅਰ ਕਰੋ

 

ਦਾਣਾ ਮੰਡੀ ਮੁੱਲਾਂਪੁਰ ਕੈਂਪ 'ਚ ਸਵਾ ਸੌ ਲੋਕਾਂ ਨੇ ਲਵਾਇਆ ਟੀਕਾ

ਮੁੱਲਾਂਪੁਰ-ਦਾਖਾ, 15 ਜੂਨ (ਨਿਰਮਲ ਸਿੰਘ ਧਾਲੀਵਾਲ)-ਪੰਜਾਬ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਘੱਟ ਹੋ ਰਹੇ ਹਨ, ਉਥੇ ਜਨ ਜੀਵਨ ਆਮ ਵਾਂਗ ਹੋਣ ਨਾਲ ਸਿਹਤ ਵਿਭਾਗ ਸਮਾਜ ਸੇਵੀ ਲੋਕਾਂ ਦੇ ਸਹਿਯੋਗ ਦੁਆਰਾ ਕੋਰੋਨਾ (ਵੈਕਸੀਨ) ਟੀਕਾਕਰਨ ਵਿਚ ਲੱਗਾ ਹੋਇਆ | ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗੱਠਜੋੜ ਯੂਥ 'ਚ ਭਰੇਗਾ ਨਵਾਂ ਜੋਸ਼-ਸੰਧੂ, ਧਾਲੀਵਾਲ

ਰਾਏਕੋਟ, 15 ਜੂਨ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਰਾਏਕੋਟ ਤੋਂ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਤੇ ਦਿਹਾਤੀ ਯੂਥ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਵਲੋਂ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੋਗ ਆਗੂਆਂ ਨੂੰ ਮਾਣ ...

ਪੂਰੀ ਖ਼ਬਰ »

ਬਸਪਾ ਆਗੂਆਂ ਵਲੋਂ ਲੋਕ ਸਭਾ ਮੈਂਬਰ ਬਿੱਟੂ ਦੇ ਬਿਆਨ ਦੀ ਆਲੋਚਨਾ

ਜਗਰਾਉਂ, 15 ਜੂਨ (ਜੋਗਿੰਦਰ ਸਿੰਘ)-ਬਸਪਾ ਦੀ ਵਿਸ਼ੇਸ਼ ਇਕੱਤਰਤਾ ਸੂਬਾ ਸਕੱਤਰ ਸ੍ਰੀ ਸੰਤਰਾਮ ਮੱਲ੍ਹੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਲੋਕ ਸਭਾ ਹਲਕਾ ਲੁਧਿਆਣਾ ਦੀ ਸਮੁੱਚੀ ਟੀਮ ਹਾਜ਼ਰ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੱਲ੍ਹੀਆਂ ਨੇ ਲੋਕ ਸਭਾ ਮੈਂਬਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX