ਤਾਜਾ ਖ਼ਬਰਾਂ


ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  2 minutes ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  6 minutes ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  10 minutes ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  about 1 hour ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਮੰਤਰੀ ਵਜੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਰਾਣਾ ਗੁਰਜੀਤ ਸਿੰਘ ਦੇ ਮੁੱਦੇ 'ਤੇ ਖਹਿਰਾ ਨੇ ਕਿਹਾ ਪਾਰਟੀ ਬਹੁਤ ਵੱਡੀ ਕਰ ਰਹੀ ਗ਼ਲਤੀ
. . .  about 1 hour ago
ਚੰਡੀਗੜ੍ਹ, 26 ਸਤੰਬਰ - ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੇ ਪ੍ਰਸਤਾਵ 'ਤੇ ਪੰਜਾਬ ਕਾਂਗਰਸ ਪਾਰਟੀ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਬਹੁਤ ਵੱਡੀ ਗ਼ਲਤੀ ਕਰਨ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਹ...
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲਿਆਈ ਮਹਿਲਾ ਕ੍ਰਿਕਟ ਟੀਮ ਦਾ ਰੋਕਿਆ ਜੇਤੂ ਰੱਥ
. . .  about 1 hour ago
ਨਵੀਂ ਦਿੱਲੀ, 26 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਸਰੇ ਅਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੀ ਮਹਿਲਾ ਟੀਮ ਨੂੰ 2 ਵਿਕਟਾਂ ਨਾਲ ਮਾਤ ਦਿੱਤੀ। ਭਾਰਤੀ ਮਹਿਲਾਵਾਂ ਨੇ ਮਿਲੇ ਹੋਏ ਟੀਚੇ 265 ਨੂੰ 49.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ ਸਰ ਕਰ ਲਿਆ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ...
ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਿਆਂ ਦੀ ਲੁੱਟ
. . .  about 2 hours ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ) - ਸੁਲਤਾਨਵਿੰਡ ਰੋਡ ਨੇੜੇ ਇਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਪਿਸਤੌਲ ਦਿਖਾ ਕੇ ਲੱਖਾਂ ਰੁਪਿਆਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ...
ਨਵੇਂ ਮੰਤਰੀ ਮੰਡਲ 'ਚ ਸ਼ਾਮਿਲ ਕੀਤੇ ਗਏ ਰਾਣਾ ਗੁਰਜੀਤ ਸਿੰਘ ਦੇ ਨਾਂਅ ਦਾ ਵਿਰੋਧ , ਦੁਆਬਾ ਖੇਤਰ ਦੇ ਵਿਧਾਇਕਾਂ ਨੇ ਇਸ ਦਾ ਕੀਤਾ ਵਿਰੋਧ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕਾਂਗਰਸ ਦੇ ਸੱਤ ਲੀਡਰਾਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਦਾ ਵਿਰੋਧ ਕੀਤਾ ਹੈ। ਇਨ੍ਹਾਂ ਲੀਡਰਾਂ ਨੇ ਰਾਣਾ ਗੁਰਜੀਤ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਹ ਚਿੱਠੀ 7....
ਬਠਿੰਡਾ ਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।
. . .  about 2 hours ago
ਬਠਿੰਡਾ,26 ਸਤੰਬਰ - ਬਠਿੰਡਾਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ....
‘ਮਨ ਕੀ ਬਾਤ’ ਦੇ ਮੁੱਖ ਅੰਸ਼
. . .  about 2 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਜਲੰਧਰ ਦੇ ਖਿਡਾਰੀਆਂ ਨਾਲ ਰੂਬਰੂ ਹੋਏ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਅਸੀਂ ਅੱਜ ਵਿਸ਼ਵ ਨਦੀ ਦਿਵਸ ਮਨਾ ਰਹੇ ਹਾਂ, ਮੈਂ ਦੇਸ਼ ਭਰ ਦੇ ਲੋਕਾਂ ਨੂੰ ਸਾਲ 'ਚ ਘੱਟੋ-ਘੱਟ ਇਕ ਵਾਰ 'ਨਦੀ ਉਤਸਵ' ਮਨਾਉਣ ਦੀ ਅਪੀਲ ਕਰਦਾ ਬਿਹਾਰ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਤਾਮਿਲਨਾਡੂ 'ਚ ਕਾਂਜੀਰੰਗਲ ਪੰਚਾਇਤ ਦੇ ਕੂੜੇ ਪ੍ਰਬੰਧਨ 'ਤੇ ਇਸ ਦਿਸ਼ਾ 'ਚ ਉਨ੍ਹਾਂ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਸੀਂ ਸਾਰਿਆਂ ਦੇ ਸਮੂਹਿਕ ਯਤਨਾਂ ਤੇ ਸਹਿਯੋਗ ਨਾਲ ਆਪਣੀਆਂ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਬਣਾ ਸਕਦੇ ਹਾਂ....
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਅਮਰੀਕਾ ਤੋਂ ਆਉਣ 'ਤੇ ਵਧਾਈ ਦਿੱਤੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਵੱਲੀ ਅਤੇ ਚੌਥੀ ਗੱਲਬਾਤ ਤੋਂ ਬਾਅਦ ਅਮਰੀਕਾ.....
ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ਬੈਠ ਕੇ ਖਾਧਾ ਖਾਣਾ
. . .  about 3 hours ago
ਬਠਿੰਡਾ 26 ਸਤੰਬਰ - ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ....
ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ....
ਪ੍ਰਧਾਨ ਮੰਤਰੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ....
ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ ਸ਼ੋਅ' ਕੀਤਾ
. . .  49 minutes ago
ਜੰਮੂ -ਕਸ਼ਮੀਰ , 26 ਸਤੰਬਰ - ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ....
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
. . .  about 4 hours ago
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਲੱਥੀ,3 ਵਿਅਕਤੀਆਂ ਦੀ ਮੌਤ,ਸੈਂਕੜੇ ਲੋਕ ਜ਼ਖ਼ਮੀ
. . .  about 4 hours ago
ਸਿਆਟਲ, 26 ਸਤੰਬਰ (ਹਰਮਨਪ੍ਰੀਤ ਸਿੰਘ) - ਅੱਜ ਸ਼ਾਮ ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਉੱਤਰ ਜਾਣ ਕਾਰਨ ਕਾਫ਼ੀ ਲੋਕ ਜ਼ਖ਼ਮੀ ਹੋ ਗਏ। ਐਮ ਟਰੈਕ ਦੇ ਬੁਲਾਰੇ ਜੇਸਨ ਅਬਰਾਮਸ ਨੇ ....
ਟਰੰਪ ਪ੍ਰਸ਼ਾਸਨ ਨੇ ਐੱਚ 1 ਬੀ ਵੀਜ਼ੇ ਜਾਰੀ ਕਰਨ ਤੋਂ ਰੋਕਣ ਲਈ ਸਿਰਤੋੜ ਕੋਸ਼ਿਸ਼ਾਂ ਕੀਤੀਆਂ
. . .  about 4 hours ago
ਸੈਕਰਾਮੈਂਟੋ 26 ਸਤੰਬਰ (ਹੁਸਨ ਲੜੋਆ ਬੰ ਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਐੱਚ1ਬੀ ਵੀਜ਼ਾ ਪ੍ਰੋਗਰਾਮ ਉੱਪਰ ਪਾਬੰਦੀਆਂ ਲਾਉਣ ਲਈ ਕੀਤੀਆਂ ਗਈਆਂ ਅਨੇਕਾਂ ਕੋਸ਼ਿਸ਼ਾਂ ਦੇ....
ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ਭਵਨ ਪਹੁੰਚੇ
. . .  about 5 hours ago
ਨਵੀਂ ਦਿੱਲੀ,26 ਸਤੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ....
ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ ਲੋਕ ਆਪਣੀ ਜ਼ਿੰਮੇਵਾਰੀ ਭੁੱਲ ਜਾਂਦੇ ,ਪਰ ਮੇਰੇ ਨਾਲ ਅਜਿਹਾ ਨਹੀਂ ਹੋਵੇਗਾ - ਵਿਧਾਇਕ ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਵਿਸਥਾਰ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਸਹੁੰ ਚੁੱਕਣ ਤੋਂ ਕੁਝ ਘੰਟੇ ਪਹਿਲਾਂ ਮੰਤਰੀਆਂ ਦੀ ਸੂਚੀ ਭੇਜੀ ਜਾਵੇਗੀ। ਇਹ ਮੰਤਰੀਸ਼ਿਪ ਇਕ ਜ਼ਿੰਮੇਵਾਰੀ ਹੈ ਨਾ ਸਿਰਫ਼ ਅਹੁਦਾ। ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ....
ਸਿੰਘੁ ਬਾਰਡਰ 'ਤੇ ਜਾ ਰਹੇ ਕਿਸਾਨ ਦੀ ਕਰਨੈਲ ਨਜ਼ਦੀਕ ਸੜਕ ਹਾਦਸੇ 'ਚ ਹੋਈ ਮੌਤ
. . .  about 5 hours ago
ਪੱਟੀ,26 ਸਤੰਬਰ(ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ) 25 ਸਤੰਬਰ ਨੂੰ ਪੱਟੀ ਹਲਕੇ ਤੋਂ ਸਿੰਘੁ ਬਾਰਡਰ ਲਈ ਟਰੈਕਟਰ ਟਰਾਲੀਆਂ 'ਤੇ ਕਿਸਾਨ ਸੰਘਰਸ਼ ਕਮੇਟੀ ਦੇ ਜਥੇਦਾਰ ਢਾਂਚੇ ਦੇ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਹੁਣ ਸ਼ਾਮ 7 ਵਜੇ ਤੱਕ ਖੁੱਲ੍ਹ ਸਕਣਗੀਆਂ ਦੁਕਾਨਾਂ

ਚੰਡੀਗੜ੍ਹ, 15 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੋਰੋਨਾ ਮਾਮਲਿਆਂ 'ਚ ਆਈ ਕਮੀ ਤੋਂ ਬਾਅਦ ਦੁਕਾਨਾਂ ਬੰਦ ਕਰਨ ਦੇ ਸਮੇਂ 'ਚ ਇਕ ਘੰਟਾ ਹੋਰ ਵਧਾ ਦਿੱਤਾ ਗਿਆ ਹੈ | ਸ਼ਹਿਰ 'ਚ ਹੁਣ ਸਾਰੀਆਂ ਦੁਕਾਨਾਂ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 7 ਵਜੇ ਤੱਕ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 23 ਨਵੇਂ ਮਾਮਲੇ

ਪੰਚਕੂਲਾ, 15 ਜੂਨ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 23 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 20 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ ਜਦ ਕਿ 3 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਤ ਹਨ | ਇਸ ਸਬੰਧੀ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ...

ਪੂਰੀ ਖ਼ਬਰ »

ਨਿੱਜੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕ ਸਰਕਾਰੀ ਮੁਲਾਜ਼ਮਾਂ ਨਾਲ ਸਮਾਨਤਾ ਦਾ ਦਾਅਵਾ ਨਹੀਂ ਕਰ ਸਕਦੇ-ਹਾਈਕੋਰਟ

ਚੰਡੀਗੜ੍ਹ, 15 ਜੂਨ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਕ ਕੇਸ ਦੀ ਸੁਣਵਾਈ ਦੌਰਾਨ ਕਿਹਾ ਹੈ ਕਿ ਨਿੱਜੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕ ਸਰਕਾਰੀ ਮੁਲਾਜ਼ਮਾਂ ਨੂੰ ਮਿਲਣ ਵਾਲੇ ਲਾਭ ਦੇ ਨਾਲ ਸਮਾਨਤਾ ਦਾ ਦਾਅਵਾ ਨਹੀਂ ਕਰ ਸਕਦੇ | ਇਸ ਦੇ ਨਾਲ ...

ਪੂਰੀ ਖ਼ਬਰ »

ਸੈਕਟਰ-51 'ਚ ਘਰ ਦੇ ਤਾਲੇ ਤੋੜ ਗਹਿਣੇ ਤੇ ਸਾਮਾਨ ਚੋਰੀ

ਚੰਡੀਗੜ੍ਹ, 15 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੇ ਸੈਕਟਰ-51 ਵਿਚ ਪੁਲਿਸ ਨੇ ਚੋਰੀ ਦਾ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਸੈਕਟਰ-51 ਦੀ ਰਹਿਣ ਵਾਲੀ ਮੰਨਦੀਪ ਕੌਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ 'ਚ ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਲੜਕੀ ਨੂੰ ਪੁਲਿਸ ਕਰਮੀ ਨੇ ਭੇਜੇ ਮੈਸੇਜ, ਪਰਿਵਾਰ ਵਲੋਂ ਬੀਟ ਬਾਕਸ ਦਾ ਘਿਰਾਓ

ਚੰਡੀਗੜ੍ਹ, 15 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੀ ਇਕ ਲੜਕੀ ਨੂੰ ਦੇਰ ਰਾਤ ਫ਼ੋਨ 'ਤੇ ਮੈਸੇਜ ਭੇਜਣ ਵਾਲੇ ਇਕ ਕਾਂਸਟੇਬਲ ਖ਼ਿਲਾਫ਼ ਲੋਕਾਂ ਨੇ ਬੀਟ ਬਾਕਸ 'ਤੇ ਪਹੁੰਚ ਕੇ ਪ੍ਰਦਰਸ਼ਨ ਕੀਤਾ ਤੇ ਕਾਰਵਾਈ ਦੀ ਮੰਗ ਕੀਤੀ, ਜਿਸ ਦੇ ਬਾਅਦ ਉੱਚ ਅਧਿਕਾਰੀਆਂ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਚੰਡੀਗੜ੍ਹ, 15 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 26 ਟਰਾਂਸਪੋਰਟ ਲਾਈਟ ਪੁਆਇੰਟ 'ਤੇ ਇਕ ਮਹਿੰਦਰਾ ਪਿਕਅੱਪ ਗੱਡੀ ਪਲਟੀ ਖਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦ ਕਿ ਇਕ ਜ਼ਖ਼ਮੀ ਹੋ ਗਿਆ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸਾ ਬੀਤੀ ਰਾਤ ਇਕ ਵਜੇ ਦਾ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦਾ ਮੋਬਾਈਲ ਤੇ ਪਰਸ ਝਪਟਿਆ

ਚੰਡੀਗੜ੍ਹ, 15 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ 'ਚ ਝਪਟਮਾਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ, ਜਦ ਕਿ ਕ੍ਰਾਈਮ ਬਰਾਂਚ ਨੇ ਕੁਝ ਦਿਨ ਪਹਿਲਾਂ ਹੀ ਦੋ ਝਪਟਮਾਰਾਂ ਨੂੰ ਗਿ੍ਫ਼ਤਾਰ ਵੀ ਕੀਤਾ ਸੀ | ਜਾਣਕਾਰੀ ਅਨੁਸਾਰ ਬੀਤੇ ਦਿਨ ਝਪਟਮਾਰੀ ...

ਪੂਰੀ ਖ਼ਬਰ »

ਮਾਲ ਵਿਭਾਗ ਵਲੋਂ ਜਮ੍ਹਾਂਬੰਦੀਆਂ ਦੀਆਂ ਫ਼ਰਦਾਂ ਘਰ 'ਚ ਹੀ ਮੁਹੱਈਆ ਕਰਵਾਉਣ ਦੀ ਦਿੱਤੀ ਜਾਵੇਗੀ ਸਹੂਲਤ

ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)-ਜਮ੍ਹਾਂਬੰਦੀਆਂ (ਫਰਦਾਂ) ਦੀਆਂ ਪ੍ਰਮਾਣਿਤ ਕਾਪੀਆਂ ਜੋ ਹੁਣ ਤੱਕ ਸੂਬੇ ਵਿਚ 172 ਫ਼ਰਦ ਕੇਂਦਰਾਂ ਤੇ 516 ਸੇਵਾ ਕੇਂਦਰਾਂ ਰਾਹੀਂ ਜਨਤਾ ਨੂੰ ਕਾਊਾਟਰਾਂ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਹੁਣ ਉਨ੍ਹਾਂ ਨੂੰ ਆਪਣੇ ਘਰਾਂ 'ਚ ਹੀ ...

ਪੂਰੀ ਖ਼ਬਰ »

ਹਰਿਆਣਾ 'ਚ ਸਰਕਾਰੀ ਤੇ ਨਿੱਜੀ ਸਕੂਲ 30 ਤੱਕ ਬੰਦ

ਚੰਡੀਗੜ੍ਹ, 15 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਵਿਦਿਆਰਥੀਆਂ ਦੇ ਲਈ 30 ਜੂਨ ਤਕ ਬੰਦ ਰੱਖਿਆ ਜਾਵੇਗਾ | ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਕੰਵਰਪਾਲ ਨੇ ਆਪਣੇ ਇਕ ਟਵੀਟ ਦੇ ਜ਼ਰੀਏ ਇਹ ਜਾਣਕਾਰੀ ਸਾਂਝੀ ਕੀਤੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਵਲੋਂ ਧਰਨਾ ਜਾਰੀ

ਚੰਡੀਗੜ੍ਹ, 15 ਜੂਨ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਐਸ. ਐਫ. ਐਸ. ਵਲੋਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਕੀ ਬਲਾਕ ਬਾਹਰ ਅਣਮਿਥੇ ਸਮੇਂ ਲਈ ਧਰਨਾ 15ਵੇਂ ਦਿਨ ਵੀ ਜਾਰੀ ਰਿਹਾ | ਇਸ ਦੌਰਾਨ ਵਿਦਿਆਰਥੀਆਂ ਨੇ ਕਿਹਾ ਕਿ ਪਿਛਲੇ ਤਿੰਨ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਹਿਤਾਬ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ 'ਆਪ' 'ਚ ਸ਼ਾਮਿਲ

ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)-ਲੰਮਾ ਸਮਾਂ ਪੰਜਾਬ ਦੀ ਰਾਜਨੀਤੀ ਵਿਚ ਸਰਗਰਮ ਰਹੇ ਤੇ ਤਿੰਨ ਵਾਰ ਜਲਾਲਾਬਾਦ ਤੋਂ ਵਿਧਾਇਕ ਰਹੇ ਮਹਿਤਾਬ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ 'ਚ ਸ਼ਾਮਿਲ ਹੋ ਗਏ | ਇਸੇ ਤਰ੍ਹਾਂ ਬਠਿੰਡਾ ਦੇ ਸਮਾਜ ਸੇਵੀ ...

ਪੂਰੀ ਖ਼ਬਰ »

ਹਰਿਆਣਾ ਮੰਤਰੀ ਮੰਡਲ ਦੇ ਅਹਿਮ ਫ਼ੈਸਲੇ

ਕੈਬਨਿਟ ਨੇ ਹਰਿਆਣਾ ਖਪਤਕਾਰ ਸੁਰੱਖਿਆ ਨਿਯਮ 2021 ਬਣਾਉਣ ਦੀ ਦਿੱਤੀ ਮਨਜ਼ੂਰੀ

ਚੰਡੀਗੜ੍ਹ, 15 ਜੂਨ (ਐਨ.ਐਸ. ਪਰਵਾਨਾ)-ਹਰਿਆਣਾ ਰਾਜ ਖ਼ਪਤਕਾਰ ਵਿਵਾਦ ਹੱਲ ਕਮਿਸ਼ਨ ਤੇ ਜ਼ਿਲ੍ਹਾ ਖ਼ਪਤਕਾਰ ਵਿਵਾਦ ਹੱਲ ਕਮਿਸ਼ਨਾਂ ਦੇ ਚੇਅਰਮੈਨਾਂ ਤੇ ਮੈਂਬਰਾਂ ਦੇ ਤਨਖ਼ਾਹ, ਭੱਤੇ ਤੇ ਹੋਰ ਸੇਵਾ ਸ਼ਰਤਾਂ ਨੂੰ ਕੰਟਰੋਲ ਕਰਨ ਦੇ ਲਈ ਹਰਿਆਣਾ ਖ਼ਪਤਕਾਰ ਸੁਰੱਖਿਆ ...

ਪੂਰੀ ਖ਼ਬਰ »

ਇਲੈਕਸ਼ਨ ਸਟਾਰ ਬਣਨ 'ਤੇ ਦਿੱਤਾ ਜਾਵੇਗਾ ਪ੍ਰਮਾਣ-ਪੱਤਰ ਤੇ ਤੋਹਫ਼ਾ-ਜ਼ਿਲ੍ਹਾ ਚੋਣ ਅਫ਼ਸਰ

ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)-ਮੁੱਖ ਚੋਣ ਅਫ਼ਸਰ ਪੰਜਾਬ/ਚੰਡੀਗੜ੍ਹ ਵਲੋਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ 18 ਸਾਲ ਦੇ ਨਵੇਂ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਕਾਲਜਾਂ ਦੇ ਚੋਣ ਸਾਖਰਤਾ ਕਲੱਬਾਂ ਦੇ ਮੈਂਬਰਾਂ ਲਈ ...

ਪੂਰੀ ਖ਼ਬਰ »

ਗੱਡੀ ਦੇ ਹੇਠ ਆਉਣ ਕਾਰਨ ਵਿਅਕਤੀ ਦੀ ਮੌਤ

ਐੱਸ. ਏ. ਐੱਸ. ਨਗਰ, 15 ਜੂਨ (ਜੱਸੀ)-ਚੰਡੀਗੜ੍ਹ-ਲੁਧਿਆਣਾ ਰੇਲਵੇ ਟਰੈਕ 'ਤੇ ਮੁਹਾਲੀ ਰੇਲਵੇ ਸਟੇਸ਼ਨ ਨੇੜੇ ਪੈਂਦੇ ਪਿੰਡ ਜਗਤਪੁਰਾ ਦੇ ਕੋਲ ਰੇਲ ਦੀ ਪੱਟਰੀ ਤੋਂ ਇਕ ਵਿਅਕਤੀ ਦਾ ਲਾਸ਼ ਮਿਲੀ ਹੈ | ਇਸ ਸਬੰਧੀ ਥਾਣਾ ਜਗਰੂਪ ਸਿੰਘ ਨੇ ਦੱਸਿਆ ਕਿ ਲਾਸ਼ ਦੀ ਪਛਾਣ ਨਹੀਂ ਹੋਈ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਸਿਰਫ਼ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਦੇ ਦਫ਼ਤਰਾਂ ਵਿਖੇ ਹੀ ਵਿਚਾਰਨਯੋਗ

ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)-ਡਾਇਰੈਕਟੋਰੇਟ ਆਫ਼ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਵਲੋਂ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਨੂੰ ...

ਪੂਰੀ ਖ਼ਬਰ »

ਰੇਲਵੇ ਟਰੈਕ ਨੇੜਿਓਾ ਅਣਪਛਾਤੀ ਲਾਸ਼ ਮਿਲੀ

ਖਰੜ, 15 ਜੂਨ (ਮਾਨ)-ਖਰੜ-ਮੁਹਾਲੀ ਰੇਲਵੇ ਟਰੈਕ ਨੇੜਿਓਾ ਇਕ ਅਣਪਛਾਤੀ ਲਾਸ਼ ਮਿਲੀ ਹੈ | ਰੇਲਵੇ ਪੁਲਿਸ ਚੌਕੀ ਖਰੜ ਦੇ ਇੰਚਾਰਜ ਜਗਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਨੰਗਲ ਤੋਂ ਦਿੱਲੀ ਜਾ ਰਹੀ ਜਨ-ਸ਼ਤਾਬਦੀ ਦੇ ਡਰਾਈਵਰ ਵਲੋਂ ਸੂਚਨਾ ਦਿੱਤੀ ਗਈ ਸੀ ਕਿ ਰੇਲਵੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਿੰਡ ਪੀਰ ਸੋਹਾਣਾ ਵਿਖੇ ਫਾਰਮ 'ਚ ਵੱਟਾਂ 'ਤੇ ਝੋਨੇ ਦੀ ਬਿਜਾਈ ਕਰਵਾਈ

ਖਰੜ, 15 ਜੂਨ (ਗੁਰਮੁੱਖ ਸਿੰਘ ਮਾਨ)-ਬਲਾਕ ਖਰੜ ਤਹਿਤ ਪੈਂਦੇ ਪਿੰਡ ਪੀਰ ਸੁਹਾਣਾ ਵਿਖੇ ਆਤਮਾ ਸਕੀਮ ਤਹਿਤ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ: ਰਾਜੇਸ਼ ਕੁਮਾਰ ਰਹੇਜਾ ਦੀ ਰਹਿਨੁਮਾਈ ਹੇਠ ਕਿਸਾਨ ਜਗਦੀਪ ਸਿੰਘ ਦੇ ਫਾਰਮ ਵਿਖੇ ਵੱਟਾਂ 'ਤੇ ਝੋਨੇ ਦੀ ਬਿਜਾਈ ...

ਪੂਰੀ ਖ਼ਬਰ »

11 ਕਿੱਲੋ ਗਾਂਜੇ ਸਮੇਤ 2 ਕਾਬੂ

ਲਾਲੜੂ, 15 ਜੂਨ (ਰਾਜਬੀਰ ਸਿੰਘ)-ਸਥਾਨਕ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 11 ਕਿੱਲੋ ਗਾਂਜਾ ਬਰਾਮਦ ਕੀਤਾ ਹੈ | ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਨ੍ਹਾਂ ਨੂੰ ਦੋ ਦਿਨਾਂ ...

ਪੂਰੀ ਖ਼ਬਰ »

ਸ਼ੁੱਧ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਨਗਰ ਕੌਂਸਲ ਨੂੰ ਦਿੱਤਾ ਹਫ਼ਤੇ ਦਾ ਅਲਟੀਮੇਟਮ

ਕੁਰਾਲੀ, 15 ਜੂਨ (ਬਿੱਲਾ ਅਕਾਲਗੜ੍ਹੀਆ)-ਸਥਾਨਕ ਵਾ. ਨੰ. 11 ਵਿਖੇ ਘਰਾਂ 'ਚ ਸਪਲਾਈ ਹੋ ਰਹੇ ਦੂਸ਼ਿਤ ਪਾਣੀ ਕਾਰਨ ਬੇਕਾਬੂ ਹੋਈ ਪੇਚਿਸ ਦੀ ਬਿਮਾਰੀ ਤੇ ਪੁਰਾਣੀ ਹੋਮਿਓਪੈਥੀ ਡਿਸਪੈਂਸਰੀ ਅੱਗੇ ਲੱਗੇ ਗੰਦਗੀ ਦੇ ਢੇਰ ਨੂੰ ਹਟਵਾਉਣ ਲਈ ਇਲਾਕੇ ਦੇ ਸਮਾਜ ਸੇਵੀ ਆਗੂਆਂ ਵਲੋਂ ਨਗਰ ਕੌਂਸਲ ਨੂੰ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ | ਇਸ ਮੌਕੇ ਸਮਾਜ ਸੇਵੀ ਜਸਵੀਰ ਸਿੰਘ ਰਾਠੌਰ, ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਤੇ ਰਣਜੀਤ ਸਿੰਘ ਕਾਕਾ ਦੀ ਅਗਵਾਈ 'ਚ ਵਫ਼ਦ ਵਲੋਂ ਲਿਖਤੀ ਰੂਪ 'ਚ ਕੌਂਸਲ ਪ੍ਰਧਾਨ ਰਣਜੀਤ ਸਿੰਘ ਪਡਿਆਲਾ ਅਤੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਨੰਦੀਪਾਲ ਬਾਂਸਲ ਨੂੰ ਮੰਗ-ਪੱਤਰ ਸੌਂਪਿਆ ਗਿਆ | ਇਸ ਮੌਕੇ ਕੌਂਸਲ ਪ੍ਰਧਾਨ ਰਣਜੀਤ ਸਿੰਘ ਪਡਿਆਲਾ ਨੇ ਇਨ੍ਹਾਂ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਈਆਂ ਜਾਣਗੀਆਂ | ਇਸ ਮੌਕੇ ਰਣਜੀਤ ਸਿੰਘ ਕਾਕਾ ਨੇ ਦੱਸਿਆ ਕਿ ਵਾ. ਨੰ. 11 ਅੰਦਰ ਪਿਛਲੇ ਦੋ ਹਫ਼ਤਿਆਂ ਤੋਂ ਪੀਣ ਵਾਲਾ ਦੂਸ਼ਿਤ ਪਾਣੀ ਆਉਣ ਕਾਰਨ ਦਰਜਨਾਂ ਪਰਿਵਾਰ ਪੇਚਿਸ ਦੇ ਰੋਗ ਤੋਂ ਪੀੜਤ ਹਨ | ਉਨ੍ਹਾਂ ਦੱਸਿਆ ਕਿ ਖ਼ਾਲਸਾ ਸਕੂਲ ਦੇ ਸਾਹਮਣੇ ਖਸਤਾ ਹਾਲ ਹੋਮਿਓਪੈਥਿਕ ਡਿਸਪੈਂਸਰੀ ਗੰਦਗੀ ਦੇ ਢੇਰਾਂ ਦੀ ਡਿਸਪੈਂਸਰੀ ਬਣ ਕੇ ਰਹਿ ਗਈ ਹੈ | ਉਨ੍ਹਾਂ ਦੱਸਿਆ ਕਿ ਵਫ਼ਦ ਨੇ ਨਗਰ ਕੌਂਸਲ ਨੂੰ ਇਕ ਹਫ਼ਤੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਪੀਣ ਵਾਲੇ ਸ਼ੁੱਧ ਪਾਣੀ ਦੀ ਸਪਲਾਈ ਤੇ ਸਫ਼ਾਈ ਪ੍ਰਬੰਧਾਂ ਨੂੰ ਯਕੀਨੀ ਨਾ ਬਣਾਇਆ ਗਿਆ ਤਾਂ ਅਗਲੇ ਹਫ਼ਤੇ ਨਗਰ ਕੌਂਸਲ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਮਹਿਮਾ ਸਿੰਘ, ਜਸਬੀਰ ਚੌਧਰੀ, ਜਗਦੀਪ ਕੌਰ, ਕਮਲੇਸ਼ ਚੁੱਘ, ਹੈਪੀ ਵਰਮਾ, ਦਰਸ਼ਨ ਸਿੰਘ ਰਾਹੀ, ਅਵਤਾਰ ਸਿੰਘ, ਕੈਪਟਨ ਅਮਰੀਕ ਸਿੰਘ, ਚੰਦਰ ਮੋਹਨ ਵਰਮਾ, ਗੁਰਿੰਦਰ ਸਿੰਘ ਪੰਮੀ, ਮੁਕੇਸ਼ ਚਨਾਲੋਂ, ਮੰਗਤ ਰਾਮ ਕੈਂਥ ਤੇ ਸੋਨੂੰ ਬਠਲਾ ਆਦਿ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੰਜਾਬ ਸਮੇਤ ਹੋਰਨਾਂ ਰਾਜਾਂ ਤੋਂ ਪੁੱਜੇ ਆਗੂਆਂ ਵਲੋਂ ਸਾਥੀ ਸੱਜਣ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)-ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸੰਘਰਸ਼ਾਂ ਦੀ 60 ਸਾਲਾਂ ਤੱਕ ਅਗਵਾਈ ਕਰਦੇ ਰਹੇ ਸਾਥੀ ਸੱਜਣ ਸਿੰਘ ਨੂੰ ਫੇਜ਼-2 ਦੇ ਕਮਿਊਨਿਟੀ ਸੈਂਟਰ ਵਿਖੇ ਕਰਵਾਏ ਸ਼ਰਧਾਂਜਲੀ ਸਮਾਗਮ ਦੌਰਾਨ ਪੰਜਾਬ ਸਮੇਤ ਦੇਸ਼ ਦੇ ਹੋਰਨਾਂ ...

ਪੂਰੀ ਖ਼ਬਰ »

ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਸਬੰਧੀ ਕਿਸਾਨ ਜਥੇਬੰਦੀ ਵਲੋਂ ਬੈਂਕ ਮੈਨੇਜਰਾਂ ਨਾਲ ਰਾਬਤਾ

ਲਾਲੜੂ, 15 ਜੂਨ (ਰਾਜਬੀਰ ਸਿੰਘ)-ਦੱਪਰ ਟੋਲ ਪਲਾਜ਼ਾ 'ਤੇ ਸੰਯੁਕਤ ਕਿਸਾਨ ਮੋਰਚੇ ਦੀ ਇਕ ਮੀਟਿੰਗ ਹੋਈ, ਜਿਸ 'ਚ ਲੋਕਾਂ ਦੇ ਮਸਲੇ ਵਿਚਾਰੇ ਗਏ ਅਤੇ ਬੈਂਕ ਦੇ ਬਾਹਰ ਖੜ੍ਹੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਬੈਂਕ ਮੈਨੇਜਰਾਂ ਨਾਲ ਰਾਬਤਾ ਕਾਇਮ ਕੀਤਾ ...

ਪੂਰੀ ਖ਼ਬਰ »

ਮੁਸਲਿਮ ਪ੍ਰਚਾਰਕ ਨਾਸੀਰ ਅਖਤਰ ਮਲੇਰਕੋਟਲਾ ਵਲੋਂ ਰਤਵਾੜਾ ਸਾਹਿਬ ਵਿਖੇ ਸੰਤ ਬਾਬਾ ਹਰਪਾਲ ਸਿੰਘ ਨਾਲ ਮੁਲਾਕਾਤ

ਮੁੱਲਾਂਪੁਰ ਗਰੀਬਦਾਸ, 15 ਜੂਨ (ਦਿਲਬਰ ਸਿੰਘ ਖੈਰਪੁਰ)-ਸੂਫੀ ਮੱਤ ਦੇ ਪ੍ਰਚਾਰਕ ਨਾਸੀਰ ਅਖਤਰ ਮਲੇਰਕੋਟਲਾ ਵਲੋਂ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਸੰਤ ਬਾਬਾ ਹਰਪਾਲ ਸਿੰਘ ਨਾਲ ਮੁਲਾਕਾਤ ਕੀਤੀ ਗਈ | ਇਸ ਸਬੰਧੀ ਮੁਸਲਿਮ ਪ੍ਰਚਾਰਕ ਨਾਸੀਰ ਅਖਤਰ ...

ਪੂਰੀ ਖ਼ਬਰ »

ਮੁੱਖ ਸਕੱਤਰ ਵਲੋਂ ਵਿਭਾਗਾਂ ਨੂੰ ਚੱਲ ਰਹੀ ਭਰਤੀ ਮੁਹਿੰਮ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰੋਜ਼ਗਾਰ ਉੱਤਪਤੀ ਸਬੰਧੀ ਪ੍ਰਮੁੱਖ ਯੋਜਨਾ 'ਘਰ-ਘਰ ਰੋਜ਼ਗਾਰ' ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਾਉਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਖ਼ਾਲੀ ...

ਪੂਰੀ ਖ਼ਬਰ »

ਭਾਜਪਾ ਇਸ ਵਾਰ ਪੰਜਾਬ 'ਚ ਸਾਰੀਆਂ ਸੀਟਾਂ 'ਤੇ ਉਮੀਦਵਾਰ ਖੜ੍ਹੇ ਕਰੇਗੀ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 15 ਜੂਨ (ਐਨ.ਐਸ.ਪਰਵਾਨਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਅਗਲੇ ਕੁਝ ਮਹੀਨਿਆਂ ਤੱਕ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 'ਚ ਉਨ੍ਹਾਂ ਦੀ ਪਾਰਟੀ ਇਕੱਲਿਆਂ ਹੀ ਮੈਦਾਨ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਚੋਰ ਕਾਬੂ

ਡੇਰਾਬੱਸੀ, 15 ਜੂਨ (ਗੁਰਮੀਤ ਸਿੰਘ)-ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ 2 ਨੌਜਵਾਨਾਂ ਨੂੰ ਕਾਬੂ ਕਰ ਉਨ੍ਹਾਂ ਕੋਲੋਂ ਚੋਰੀ ਦੇ 2 ਮੋਟਰਸਾਈਕਲ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਦੀ ਪਛਾਣ ਵਿਕਾਸ ਕੁਮਾਰ ਉਰਫ ਬੱਬੂ ਪੁੱਤਰ ਜਸਬੀਰ ਸਿੰਘ ਤੇ ਰਵੀ ਕੁਮਾਰ ਪੁੱਤਰ ਅਮਰੀਕ ...

ਪੂਰੀ ਖ਼ਬਰ »

ਸਿੰਗਲਾ ਵਲੋਂ ਐਨ.ਐੱਮ.ਐੱਮ.ਐੱਸ. ਪ੍ਰੀਖਿਆ 'ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)-ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਪੁਰਾਣੀ ਪੁਲਿਸ ਲਾਈਨ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਨੈਸ਼ਨਲ ਮੀਨਜ-ਕਮ-ਮੈਰਿਟ ਸਕਾਲਰਸ਼ਿਪ-2021 ਦੀ ...

ਪੂਰੀ ਖ਼ਬਰ »

'ਆਪ' ਆਗੂਆਂ ਵਲੋਂ ਮੁਹਾਲੀ 'ਚ ਭੁੱਖ ਹੜਤਾਲ ਸ਼ੁਰੂ

ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਜ਼ਿਲ੍ਹਾ ਪੱਧਰ 'ਤੇ ਮੌਜੂਦਾ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਜਿਨ੍ਹਾਂ ਨੇ ਵਜੀਫਾ ਘੋਟਾਲਾ ਕਰਕੇ ਦਲਿਤ ਵਿਦਿਆਰਥੀਆਂ ਦਾ ਜੀਵਨ ਹਨੇਰੇ 'ਚ ਧੱਕ ਦਿੱਤਾ ਗਿਆ, ਜਿਸ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਲੋਂ ਆਨਲਾਈਨ ਲੈਕਚਰ

ਚੰਡੀਗੜ੍ਹ, 15 ਜੂਨ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਚੰਡੀਗੜ੍ਹ ਦੇ ਕੌਮੀ ਹੁਨਰ ਯੋਗਤਾ ਫਰੇਮਵਰਕ (ਐਨ. ਐਸ. ਕਿਊ. ਐਫ) ਸੈੱਲ ਵਲੋਂ 'ਮੀਡੀਆ ਇੰਡਸਟਰੀ ਵਿਚ ਕਰੀਅਰ ਦੀਆਂ ਸੰਭਾਵਨਾਵਾਂ' ਵਿਸ਼ੇ 'ਤੇ ਇਕ ਭਾਸ਼ਣ ਕਰਵਾਇਆ ਗਿਆ | ਇਸ ਮੌਕੇ ਕਾਲਜ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਰਾਜ 'ਚ ਪੈਟਰੋਲ/ਡੀਜ਼ਲ ਤੇ ਖਾਣ-ਪੀਣ ਵਾਲੇ ਸਾਮਾਨ ਦੇ ਰੇਟ ਅਸਮਾਨੀ ਚੜੇ੍ਹ-ਮੱਛਲੀ ਕਲਾਂ

ਐੱਸ. ਏ. ਐੱਸ. ਨਗਰ, 15 ਜੂਨ (ਜਸਬੀਰ ਸਿੰਘ ਜੱਸੀ)-ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੇਸ਼ 'ਚ ਰੋਜ਼ਾਨਾ ਵਧ ਰਹੀ ਮਹਿੰਗਾਈ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਪ੍ਰਧਾਨ ...

ਪੂਰੀ ਖ਼ਬਰ »

ਅਭੇਪੁਰ ਦੇ ਵਸਨੀਕਾਂ ਵਲੋਂ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਗ੍ਰਾਂਟ ਦੀ ਮੰਗ

ਖਰੜ, 15 ਜੂਨ (ਜੰਡਪੁਰੀ)-ਪਿੰਡ ਅਭੇਪੁਰ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਗ੍ਰਾਂਟ ਦਿੱਤੀ ਜਾਵੇ | ਇਸ ਸਬੰਧੀ ਮਨਜੀਤ ਕੌਰ ਰੇਖਾ ਰਾਣੀ, ਸਰੋਜ ਰਾਣੀ, ਕੁਲਵਿੰਦਰ ਕੌਰ, ਹਰਦੀਪ ਸਿੰਘ ਤੇ ਸੁਖਵਿੰਦਰ ...

ਪੂਰੀ ਖ਼ਬਰ »

3582 ਅਧਿਆਪਕ ਯੂਨੀਅਨ ਦਾ ਵਫ਼ਦ ਸਕੱਤਰ ਸਕੂਲ ਸਿੱਖਿਆ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 15 ਜੂਨ (ਤਰਵਿੰਦਰ ਸਿੰਘ ਬੈਨੀਪਾਲ)-3582 ਅਧਿਆਪਕ ਯੂਨੀਅਨ ਦਾ ਵਫ਼ਦ ਸੂਬਾ ਪ੍ਰਧਾਨ ਰਾਜਪਾਲ ਖਨੌਰੀ ਦੀ ਅਗਵਾਈ 'ਚ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਨੂੰ ਮਿਲਿਆ | ਇਸ ਸਬੰਧੀ ਯੂਨੀਅਨ ਆਗੂਆਂ ਤਲਵਿੰਦਰ ਕੌਰ, ਹਰਪ੍ਰੀਤ ਕੌਰ, ਨਿਰਮਲ ਸਿੰਘ ਰੋਪੜ ...

ਪੂਰੀ ਖ਼ਬਰ »

ਸਿਹਤ ਮੰਤਰੀ ਵਲੋਂ ਪਿੰਡ ਝਾਂਮਪੁਰ 'ਚ ਸੀਵਰੇਜ ਪਾਉਣ ਲਈ 30 ਲੱਖ ਦੀ ਗ੍ਰਾਂਟ

ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)-ਪਿੰਡਾਂ ਅੰਦਰ ਸ਼ਹਿਰਾਂ ਦੀ ਤਰਜ਼ 'ਤੇ ਵਿਕਾਸ ਕਾਰਜ ਕਰਵਾਉਣ ਲਈ ਗ੍ਰਾਂਟਾਂ ਦੀ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪਿੰਡ ਝਾਂਮਪੁਰ ...

ਪੂਰੀ ਖ਼ਬਰ »

ਵਰਲਡ ਬਲੱਡ ਡੋਨਰ ਡੇ ਤੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੁਹਾਲੀ ਵਲੋਂ ਵਿਸ਼ਵਾਸ ਫਾਊਾਡੇਸ਼ਨ ਦੇ ਸਹਿਯੋਗ ਨਾਲ ਵਰਲਡ ਬਲੱਡ ਡੋਨਰ ਡੇ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਫੇਜ਼-10 ਵਿਖੇ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸੰਕੇਤਕ ਧਰਨਾ

ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਮੁਹਾਲੀ ਇਕਾਈ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ ਗਈ ਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਸੰਕਤੇਕ ਧਰਨਾ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਨਗਰ ਨਿਗਮ ਮੁਹਾਲੀ ਦੀ ਆਨਲਾਈਨ ਮੀਟਿੰਗ ਇਕ ਮਤੇ ਨੂੰ ਛੱਡ ਕੇ ਬਾਕੀ ਸਾਰੇ ਮਤੇ ਪਾਸ

ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੀ ਮੀਟਿੰਗ ਆਨਲਾਈਨ ਢੰਗ ਨਾਲ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ, ਜਿਸ 'ਚ ਇਕ ਮਤੇ ਨੂੰ ਪੈਂਡਿੰਗ ਰੱਖਣ ਤੋਂ ਬਿਨਾਂ ਬਾਕੀ ਸਾਰੇ ਮਤੇ ਪਾਸ ਕਰ ਦਿੱਤੇ ਗਏ | ਮੀਟਿੰਗ 'ਚ ਸੀਨੀਅਰ ...

ਪੂਰੀ ਖ਼ਬਰ »

ਪਰਵਿੰਦਰ ਸਿੰਘ ਗੋਲਡੀ ਦਾ ਪਿੰਡ ਵਾਸੀਆਂ ਤੇ ਨੌਜਵਾਨਾਂ ਵਲੋਂ ਸਨਮਾਨ

ਖਰੜ, 15 ਜੂਨ (ਜੰਡਪੁਰੀ)-ਪਿੰਡ ਤਿਊੜ ਵਿਖੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਉਪ ਪ੍ਰਧਾਨ ਪਰਵਿੰਦਰ ਸਿੰਘ ਗੋਲਡੀ ਦਾ ਪਿੰਡ ਵਾਸੀਆਂ ਤੇ ਨੌਜਵਾਨਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਗੋਲਡੀ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ...

ਪੂਰੀ ਖ਼ਬਰ »

ਦਿਨ-ਦਿਹਾੜੇ ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਡੇਰਾਬੱਸੀ, 15 ਜੂਨ (ਡੇਰਾਬੱਸੀ)-ਸਥਾਨਕ ਵਾ. ਨੰ. 14 'ਚ ਤਹਿਤ ਪੈਂਦੇ ਸ਼ਕਤੀ ਨਗਰ ਵਿਖੇ ਇਕ ਬੰਦ ਘਰ ਦੇ ਤਾਲੇ ਤੋੜ ਕੇ ਚੋਰ ਨਕਦੀ ਸਮੇਤ ਲੱਖਾਂ ਰੁਪਏ ਦੇ ਗਹਿਣੇ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਲੈ ਗਏ | ਸ਼ਿਕਾਇਤ ਮਿਲਣ 'ਤੇ ਪੁਲਿਸ ਨੇ ਮੌਕੇ ਦਾ ਦੌਰਾ ਕਰਨ ਉਪਰੰਤ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਵਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 15 ਜੂਨ (ਜਸਬੀਰ ਸਿੰਘ ਜੱਸੀ)-ਸੀ. ਆਈ. ਏ. ਸਟਾਫ਼ ਵਲੋਂ ਚੋਰੀ ਦੇ ਕਈ ਮੋਟਰਸਾਈਕਲਾਂ ਸਮੇਤ ਤਿੰਨ ਨੌਜਵਾਨਾਂ ਨੂੰ ਗਿ੍ਫਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਉਕਤ ਨੌਜਵਾਨਾਂ ਦੀ ਪਛਾਣ ਸੁਖਵੀਰ ਸਿੰਘ ਉਰਫ ਸੁੱਖਾ ਵਾਸੀ ਪਟਿਆਲਾ ਹਾਲ ਵਾਸੀ ...

ਪੂਰੀ ਖ਼ਬਰ »

ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਤੇ ਫਿਰੌਤੀ ਮੰਗਣ ਦੇ ਮਾਮਲੇ 'ਚ ਸੇਖੋਂ ਨੂੰ ਲਿਆਂਦਾ ਪ੍ਰੋਡਕਸ਼ਨ ਵਾਰੰਟ 'ਤੇ, 18 ਤੱਕ ਪੁਲਿਸ ਰਿਮਾਂਡ

ਐੱਸ. ਏ. ਐੱਸ. ਨਗਰ, 15 ਜੂਨ (ਜਸਬੀਰ ਸਿੰਘ ਜੱਸੀ)-ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਅਤੇ ਕਾਰੋਬਾਰੀਆਂ ਤੇ ਗਾਇਕਾਂ ਤੋਂ ਫਿਰੌਤੀ ਮੰਗਣ ਦੇ ਮਾਮਲੇ 'ਚ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ ਨੂੰ ਬਠਿੰਡਾ ਜੇਲ੍ਹ 'ਚੋਂ ...

ਪੂਰੀ ਖ਼ਬਰ »

ਅਧਿਆਪਕ ਸੰਘ ਪੰਜਾਬ ਵਲੋਂ ਮਾਸਟਰ ਕਾਡਰ ਤੋਂ ਲੈਕਚਰਾਰ ਦੀ ਪਦਉੱਨਤੀ ਤੇ ਸਟੇਸ਼ਨ ਚੋਣ ਤੁਰੰਤ ਕਰਵਾਉਣ ਦੀ ਮੰਗ

ਐੱਸ. ਏ. ਐੱਸ. ਨਗਰ, 15 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ 'ਚ ਮਾਸਟਰ ਕਾਡਰ ਤੋਂ ਲੈਕਚਰਾਰ ਦੀ ਪਦਉੱਨਤੀ ਲਈ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੀ ਸਕਰੂਟਨੀ 20 ਅਪ੍ਰੈਲ ਨੂੰ ਖ਼ਤਮ ਹੋ ਚੁੱਕੀ ਹੈ, ਪਰ ਸਕਰੂਟਨੀ ਕਰਵਾ ਚੁੱਕੇ ਵੱਡੀ ਗਿਣਤੀ ਅਧਿਆਪਕ ਪਦਉੱਨਤੀ ...

ਪੂਰੀ ਖ਼ਬਰ »

ਵੋਟ ਬਣਾਉਣ ਲਈ ਘਰ ਬੈਠੇ ਹੀ ਜਾਣੋ ਆਪਣੇ ਬੂਥ ਲੈਵਲ ਅਫ਼ਸਰ ਦੇ ਵੇਰਵੇ-ਜ਼ਿਲ੍ਹਾ ਚੋਣ ਅਫ਼ਸਰ

ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਵੋਟਰ ਸੂਚੀ ਦੀ ਸੁਧਾਈ ਨੂੰ ਮੁੱਖ ਰੱਖਦਿਆਂ ਵੋਟਰ ਸੂਚੀ 'ਚ ਨਾਂਅ ਦਰਜ ਕਰਵਾਉਣ/ਕਟਵਾਉਣ ਜਾਂ ਕਿਸੇ ਕਿਸਮ ਦੀ ਸੋਧ ਕਰਵਾਉਣ ਸਬੰਧੀ ਹਰੇਕ ਪੋਲਿੰਗ ਬੂਥ ਵਾਸਤੇ ਬੂਥ ਲੈਵਲ ਅਫ਼ਸਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX