ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਫਰੀਦਕੋਟ

ਕੋਰੋਨਾ ਦੀ ਤੀਜੀ ਲਹਿਰ ਤੋਂ ਬਚਣ ਲਈ ਵੈਕਸੀਨੇਸ਼ਨ ਜ਼ਰੂਰੀ- ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਟੀਕਾਕਰਨ ਮੁਹਿੰਮ ਬਹੁਤ ਵਧੀਆ ਤਰੀਕੇ ...

ਪੂਰੀ ਖ਼ਬਰ »

ਕੋਰੋਨਾ ਦੇ ਨਾਲ-ਨਾਲ ਲੋਕਾਂ ਨੂੰ ਸਾਰੇ ਸਿਹਤ ਪ੍ਰੋਗਰਾਮਾਂ ਬਾਰੇ ਕੀਤਾ ਜਾਵੇ ਜਾਗਰੂਕ- ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ, 27 ਜੂਨ ਨੂੰ ਸ਼ੁਰੂ ਹੋ ਰਹੀ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ, ਅਨੀਮੀਆ ਮੁਕਤ ਭਾਰਤ ਅਭਿਆਨ ਸਮੇਤ ਹੋਰ ਕੌਮੀ ਪ੍ਰੋਗਰਾਮਾਂ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨੇ ਸ਼ਹਿਰ 'ਚ ਕੱਢਿਆ ਰੋਸ ਮਾਰਚ

ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ)-ਸਫ਼ਾਈ ਸੇਵਕ ਯੂਨੀਅਨ ਨੂੰ ਫ਼ਰੀਦਕੋਟ ਸ਼ਹਿਰ ਦੀਆਂ ਹੋਰ ਵੱਖ-ਵੱਖ ਜਥੇਬੰਦੀਆਂ ਦਾ ਅੱਜ ਸਾਥ ਮਿਲਿਆ, ਜਿਨ੍ਹਾਂ ਨਾਲ ਮਿਲ ਕੇ ਹੜਤਾਲ ਦੇ 34 ਦਿਨ ਹੋਣ 'ਤੇ ਅੱਜ ਸ਼ਹਿਰ ਮੇਨ ਬਾਜ਼ਾਰ ਵਿਚ ਰੋਸ ਮਾਰਚ ਕੀਤਾ ਤੇ ਭਾਈ ਘਨੱ੍ਹਈਆ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਵਿਅਕਤੀ ਵਲੋਂ ਫ਼ਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

ਸਾਦਿਕ, 15 ਜੂਨ (ਆਰ. ਐਸ. ਧੁੰਨਾ)-ਪਿੰਡ ਸਾਦਿਕ ਵਿਖੇ ਇਕ ਵਿਅਕਤੀ ਵਲੋਂ ਆਰਥਿਕ ਤੰਗੀ ਦੇ ਚੱਲਦਿਆਂ ਫ਼ਾਹਾ ਲਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਲੈਣ ਦਾ ਦੁਖਦਾਈ ਸਮਾਚਾਰ ਹੈ | ਜਾਣਕਾਰੀ ਅਨੁਸਾਰ ਰਾਮ ਸਿੰਘ ਪੁੱਤਰ ਕਰਨੈਲ ਸਿੰਘ ਕੌਮ ਮਜ਼੍ਹਬੀ ਸਿੱਖ ਜੋ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਗਿ੍ਫ਼ਤਾਰ ਡੇਰਾ ਪ੍ਰੇਮੀਆਂ ਦੀ ਅਦਾਲਤੀ ਹਿਰਾਸਤ 28 ਤੱਕ ਵਧੀ

ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਬੇਅਦਬੀ ਕਾਂਡ 'ਚ ਏ.ਡੀ.ਜੀ.ਪੀ. ਐੱਲ.ਕੇ. ਯਾਦਵ ਦੀ ਅਗਵਾਈ 'ਚ ਬਣੀ ਵਿਸ਼ੇਸ਼ ਜਾਂਚ ਟੀਮ ਵਲੋਂ ਗਿ੍ਫ਼ਤਾਰ ਕੀਤੇ ਗਏ 6 ਡੇਰਾ ਪ੍ਰੇਮੀਆਂ ਦੀ ਅਦਾਲਤੀ ਹਿਰਾਸਤ 28 ਜੂਨ ਤੱਕ ਵਧਾ ਦਿੱਤੀ ਗਈ ਹੈ | 25 ਸਤੰਬਰ 2015 ਨੂੰ ...

ਪੂਰੀ ਖ਼ਬਰ »

'ਆਪ' ਵਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਭੁੱਖ ਹੜਤਾਲ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਐੱਸ. ਸੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਵਿਚ ਕੀਤੇ ਗਏ ਘੁਟਾਲੇ ਦੇ ਸਬੰਧ ਵਿਚ ਆਮ ਆਦਮੀ ਪਾਰਟੀ ਦੇ ਐੱਸ. ਸੀ. ਵਿੰਗ ਵਲੋਂ ਸਥਾਨਕ ਡੀ. ਸੀ. ਦਫ਼ਤਰ ਸਾਹਮਣੇ ਅੱਜ ਭੁੱਖ ਹੜਤਾਲ ਸਤਪਾਲ ਸਿੰਘ ...

ਪੂਰੀ ਖ਼ਬਰ »

ਸੰਗਤਾਂ ਨੇ ਗੁਰਦੁੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਲਗਾਏ ਗੰਭੀਰ ਦੋਸ਼

ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਹਿਰ ਦੀਆਂ ਸੰਗਤਾਂ ਵਲੋਂ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਕਥਿਤ ਤੌਰ 'ਤੇ ਨਸ਼ੇ ਆਦਿ ਦਾ ਸੇਵਨ ਕਰਨ ਦਾ ਦੋਸ਼ ਲਗਾਇਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਥੋਂ ਦੀਆਂ ਸੰਗਤਾਂ ਦਾ ਇਕ ਵਫ਼ਦ ਬੀਤੇ ਕੱਲ੍ਹ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਕਲਰਕ ਸੁਖਮੰਦਰ ਸਿੰਘ, ਸੇਵਾਦਾਰ ਗੁਰਬਾਜ ਸਿੰਘ ਤੇ ਸੇਵਾਦਾਰ ਲਖਵੀਰ ਸਿੰਘ ਦੇ ਵਿਰੁੱਧ ਗੰਭੀਰ ਦੋਸ਼ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਕੋਲ ਲਿਖਤੀ ਸ਼ਿਕਾਇਤ ਕਰਕੇ ਆਏ ਸਨ, ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੇ ਉਕਤ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਫ਼ਲੈਗ ਮੈਂਬਰ ਗੁੁਰਜੋਗਤ ਸਿੰਘ ਆਪਣੀ ਟੀਮ ਨਾਲ ਅੱਜ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਜਿੱਥੇ ਪਹਿਲਾਂ ਹੀ ਸੰਗਤਾਂ ਉਨ੍ਹਾਂ ਦੀ ਉਡੀਕ ਵਿਚ ਖੜ੍ਹੀਆਂ ਹੋਈਆਂ ਸਨ, ਨੇ ਇਸ ਟੀਮ ਨੂੰ ਆਪਣੇ ਬਿਆਨ ਕਲਮ ਬੰਦ ਕਰਵਾਉਣੇ ਸ਼ੁਰੂ ਕੀਤੇ | ਇਸ ਦੌਰਾਨ ਸਥਾਨਕ ਐੱਸ. ਪੀ. ਕੁਲਦੀਪ ਸਿੰਘ ਸੋਹੀ, ਡੀ. ਐੱਸ. ਪੀ. ਪਰਮਿੰਦਰ ਸਿੰਘ ਗਰੇਵਾਲ ਪੀ.ਪੀ.ਐੱਸ., ਥਾਣਾ ਜੈਤੋ ਦੇ ਐੱਸ.ਐੱਚ.ਓ ਰਾਜੇਸ਼ ਕੁਮਾਰ ਅਤੇ ਥਾਣਾ ਬਜਾਖਾਨਾ ਦੇ ਐੱਸ.ਐੱਚ.ਓ. ਇਕਬਾਲ ਤੇ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੇ ਇਸ ਦੌਰਾਨ ਸੰਗਤਾਂ ਵਿਚ ਮੌਜੂਦ ਵਿਅਕਤੀਆਂ ਨੇ ਕਥਿਤ ਦੋਸ਼ੀਆਂ ਵਿਰੁੱਧ ਸਬੂਤ ਇਕੱਤਰ ਕਰਨ ਲਈ ਇੱਧਰ ਉਧਰ ਵੇਖਣ ਲੱਗ ਗਏ ਅਤੇ ਗੁਰਦੁਆਰਾ ਸਾਹਿਬ ਦੇ ਪੁਰਾਤਨ ਖੂਹ ਵਿਚੋਂ ਸ਼ਰਾਬ, ਪਾਣੀ ਦੀਆਂ ਖਾਲੀ ਬੋਤਲਾਂ, ਮੀਟ ਤੇ ਇਤਰਾਜ਼ਯੋਗ ਸਮੱਗਰੀ ਮਿਲਦਿਆਂ ਹੀ ਸੰਗਤਾਂ ਦਾ ਗੁੱਸਾ ਅਸਮਾਨੀ ਚੜ੍ਹ ਗਿਆ ਅਤੇ ਗੁਰਦੁਆਰਾ ਸਾਹਿਬ ਦੇ ਕਲਰਕ ਸੁਖਮੰਦਰ ਸਿੰਘ ਤੇ ਸੇਵਾਦਾਰ ਗੁਰਬਾਜ ਸਿੰਘ ਨੂੰ ਵੇਹਲਾ ਕਰਕੇ ਤੁਰੰਤ ਘਰੇ ਭੇਜਣ ਦੀ ਮੰਗ ਕਰਨ ਲੱਗੇ | ਹਾਲਾਤ ਭਖਦੇ ਵੇਖ ਫਲੈਗ ਮੈਂਬਰ ਗੁੁਰਜੋਗਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਨੂੰ ਜਾਣੂ ਕਰਵਾਇਆ ਤੇ ਸ਼ਾਮ ਕਰੀਬ 4-5 ਵਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਫ਼ਲੈਗ ਦੇ ਚੀਫ਼ ਸਤਨਾਮ ਸਿੰਘ ਰਿਆੜ ਜੈਤੋ ਵਿਖੇ ਪਹੁੰਚੇ ਤੇ ਉਨ੍ਹਾਂ ਨੇ ਕਲਰਕ ਸੁਖਮੰਦਰ ਸਿੰਘ ਤੇ ਸੇਵਾਦਾਰ ਗੁਰਬਾਜ ਸਿੰਘ ਨੂੰ ਸਸਪੈਂਡ ਕਰਕੇ ਅੱਗੋਂ ਤਫ਼ਤੀਸ਼ ਕਰਨ ਦਾ ਵਿਸ਼ਵਾਸ ਪ੍ਰਦਰਸ਼ਨਕਾਰੀਆਂ ਨੂੰ ਦਿਵਾਇਆ, ਪਰ ਸੰਗਤਾਂ ਨੇ ਫਲੈਗ ਦੇ ਚੀਫ਼ ਸਤਨਾਮ ਸਿੰਘ ਰਿਆੜ, ਫਲੈਗ ਮੈਂਬਰ ਗੁੁਰਜੋਗਤ ਸਿੰਘ ਤੇ ਉਨ੍ਹਾਂ ਦੇ ਸਾਥੀ ਨੂੰ ਕਮਰੇ ਦੇ ਅੰਦਰ ਹੀ ਬੰਦ ਕਰ ਦਿੱਤਾ ਅਤੇ ਕਿਹਾ ਕਿ ਜਿਨ੍ਹਾਂ ਚਿਰ ਕਥਿਤ ਦੋਸ਼ੀਆਂ ਨੂੰ ਘਰੇ ਨਹੀਂ ਭੇਜਦੇ | ਉੰਨਾਂ ਚਿਰ ਰੋਸ ਧਰਨਾ ਜਾਰੀ ਰਹੇਗਾ | ਇਸ ਦੌਰਾਨ ਸਿੱਖ ਤਾਲਮੇਲ ਸੇਵਾ ਸੰਗਠਨ ਚੈਰੀਟੇਬਲ ਟਰੱਸਟ ਦੇ ਮੁਖੀ ਬੀਬੀ ਰਾਜਿੰਦਰ ਕੌਰ, ਸੁੁਖਰਾਜ ਸਿੰਘ ਬਹਿਬਲ ਖੁਰਦ (ਨਿਆਮੀਵਾਲਾ), ਗੁੁਰਮੀਤ ਸਿੰਘ ਕਾਲੂ, ਸੁੁਖਵਿੰਦਰ ਸਿੰਘ ਬੱਬੀ ਸਿੰਘ, ਰਸੀਵਰ ਗੁੁਰਦੁੁਆਰਾ ਗੁੁਰੂ ਕੀ ਢਾਬ ਲਖਵਿੰਦਰ ਸਿੰਘ ਲੱਖਾ ਤੇ ਐਡਵੋਕੇਟ ਗੁੁਰਸ਼ਾਨਜੀਤ ਸਿੰਘ ਆਦਿ ਵਲੋਂ ਸਥਾਨਕ ਥਾਣਾ ਜੈਤੋ ਵਿਖੇ ਸ਼ਿਕਾਇਤ ਕੀਤੀ ਹੈ ਕਿ ਲੰਘੀ ਮਿਤੀ 7 ਜੂਨ ਨੂੰ ਸੇਵਾਦਾਰ ਬਲਰਾਜ ਸਿੰਘ ਨੇ ਗੁੁਰੂ ਘਰ ਦੇ ਮੁੁਲਾਜ਼ਮਾਂ (ਕਥਿਤ ਦੋਸ਼ੀ ਸੁੁਖਮੰਦਰ ਸਿੰਘ ਤੇ ਗੁੁਰਬਾਜ ਸਿੰਘ) ਵਲੋਂ ਗੁੁਰੂ ਕਲਗੀਧਰ ਨਿਵਾਸ ਦੇ ਕਮਰਿਆਂ ਵਿਚ ਮਾੜੀ ਨੀਅਤ ਨਾਲ ਜਨਾਨੀਆਂ ਨੂੰ ਲੈ ਕੇ ਆਉਣ ਸਬੰਧੀ ਗੁੁਰਮੀਤ ਸਿੰਘ ਕਾਲੂ ਨੂੰ ਸੂਚਿਤ ਕੀਤਾ ਗਿਆ ਸੀ | ਇਸ ਦੌਰਾਨ ਉਕਤ ਗੁੁਰਮੀਤ ਸਿੰਘ ਵਲੋਂ ਉਕਤ ਘਟਨਾ ਦੀ ਜਾਣਕਾਰੀ ਰਸੀਵਰ ਲਖਵਿੰਦਰ ਸਿੰਘ ਲੱਖਾ ਅਤੇ ਸੁੁਖਵਿੰਦਰ ਸਿੰਘ ਬੱਬੀ ਨਾਲ ਸਾਂਝੀ ਕੀਤੀ ਤੇ ਮੌਕੇ 'ਤੇ ਵੀ ਪਹੁੰਚੇ ਸਨ | ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ | ਇੱਥੇ ਇਹ ਪਤਾ ਲੱਗਿਆ ਹੈ ਕਿ ਕਥਿਤ ਦੋਸ਼ੀਆਂ 'ਚੋਂ ਕਲਰਕ ਸੁਖਮੰਦਰ ਸਿੰਘ ਦੀ ਇੱਥੋਂ ਬਦਲੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਗਈ ਹੈ |

ਖ਼ਬਰ ਸ਼ੇਅਰ ਕਰੋ

 

ਹੁਣ ਤੱਕ ਜ਼ਿਲੇ੍ਹ 'ਚ 1 ਲੱਖ 22 ਹਜ਼ਾਰ ਦੇ ਕਰੀਬ ਲੋਕਾਂ ਦਾ ਹੋਇਆ ਟੀਕਾਕਰਨ-ਸੇਤੀਆ

ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਕੋਵਿਡ ਮਹਾਂਮਾਰੀ ਨੂੰ ਮਾਤ ਦੇਣ ਲਈ ਪ੍ਰਸ਼ਾਸਨ ਵਲੋਂ ਟੀਕਾਕਰਨ ਮੁਹਿੰਮ ਨੂੰ ਲਗਾਤਾਰ ਵਿਆਪਕ ਰੂਪ ਵਿਚ ਚਲਾਇਆ ਜਾ ਰਿਹਾ ਹੈ ਅਤੇ ਇਸ ਟੀਕਾਕਰਨ ਮੁਹਿੰਮ ਵਿਚ ਜ਼ਿਲ੍ਹੇ ਦੀਆਂ ਸਮੂਹ ਸੰਸਥਾਵਾਂ, ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੜਾ ਸੱਟਾ ਲਗਵਾਉਂਦੇ ਇਕ ਵਿਅਕਤੀ ਨੂੰ 510 ਰੁਪਏ ਸਣੇ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ...

ਪੂਰੀ ਖ਼ਬਰ »

ਪਿੰਡ ਤੱਪਾਖੇੜਾ 'ਚ ਹੋਈ ਚੋਰੀ ਸਬੰਧੀ ਮੁਕੱਦਮਾ ਦਰਜ

ਲੰਬੀ, 15 ਜੂਨ (ਮੇਵਾ ਸਿੰਘ)-ਬੀਤੀ ਰਾਤ ਪਿੰਡ ਤੱਪਾਖੇੜਾ ਵਿਖੇ ਵਾਪਰੀ ਚੋਰੀ ਦੀ ਵੱਡੀ ਵਾਰਦਾਤ ਸਬੰਧੀ ਲੰਬੀ ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਵੱਖ-ਵੱਖ ਕਾਨੂੰਨੀ ਧਰਾਵਾਂ ਤਹਿਤ ਮੁਕੱਦਮਾ ਨੰ: 157 ਮਿਤੀ 15/6/2021 ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕਾਂ ਵਿਚੋਂ ਇਕ ਮਰੀਜ਼ ਮਲੋਟ ਤੇ ਇਕ ਮਰੀਜ਼ ਪਿੰਡ ਮਧੀਰ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਪੰਜ ਮੋਬਾਈਲ ਫ਼ੋਨ ਬਰਾਮਦ, ਮਾਮਲਾ ਦਰਜ

ਫ਼ਰੀਦਕੋਟ, 15 ਜੂਨ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਤਲਾਸ਼ੀ ਦੌਰਾਨ ਪੰਜ ਮੋਬਾਈਲ ਫ਼ੋਨ ਮਿਲਣ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਇਕ ਕੈਦੀ ਤੇ ਚਾਰ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 20 ਨਵੇਂ ਮਾਮਲੇ ਆਏ, ਇਕ ਮਰੀਜ਼ ਦੀ ਮੌਤ

ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 20 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ 1 ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ਐਕਟਿਵ ...

ਪੂਰੀ ਖ਼ਬਰ »

ਪੱਤਰਕਾਰ ਬਲਰਾਜ ਸਿੰਗਲਾ ਨਮਿਤ ਅੰਤਿਮ ਅਰਦਾਸ ਅੱਜ

ਕੋਟਕਪੂਰਾ, 15 ਜੂਨ (ਮੋਹਰ ਸਿੰਘ ਗਿੱਲ)-ਰੋਜ਼ਾਨਾ 'ਅਜੀਤ' ਦੇ ਬਾਘਾ ਪੁਰਾਣਾ (ਮੋਗਾ) ਤੋਂ ਸੀਨੀਅਰ ਪੱਤਰਕਾਰ ਬਲਰਾਜ ਸਿੰਗਲਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ 16 ਜੂਨ ਦਿਨ ਬੁੱਧਵਾਰ ਨੂੰ ਦੁਪਹਿਰ 1 ਵਜੇ ਮਹਿੰਦਰਾ ਪੈਲੇਸ, ਚੰਨੂਵਾਲਾ ਰੋਡ ਬਾਘਾ ...

ਪੂਰੀ ਖ਼ਬਰ »

ਦੀਪਕ ਮੌ ਾਗਾ ਡੇਅਰੀ ਯੂਨੀਅਨ ਦੇ ਪ੍ਰਧਾਨ ਬਣੇ

ਕੋਟਕਪੂਰਾ, 15 ਜੂਨ (ਮੋਹਰ ਸਿੰਘ ਗਿੱਲ)-ਸਥਾਨਕ ਸੇਤੀਆ ਰੈਸਟੋਰੈਂਟ 'ਚ ਡੇਅਰੀ ਯੂਨੀਅਨ ਕੋਟਕਪੂਰਾ ਦੀ ਮੀਟਿੰਗ ਧਰਮਿੰਦਰ ਕਟਾਰੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਦੀਪਕ ਮੌਂਗਾ ਨੂੰ ਸਰਬਸੰਮਤੀ ਨਾਲ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ | ਦੀਪਕ ਮੌਂਗਾ ਨੇ ਕਿਹਾ ਕਿ ...

ਪੂਰੀ ਖ਼ਬਰ »

ਕਿਸਾਨਾਂ ਘੇਰਾਬੰਦੀ ਕਰਕੇ ਬਿਜਲੀ ਮੁਲਾਜ਼ਮਾਂ ਤੇ ਐੱਸ. ਡੀ. ਓ ਤੋਂ ਕੀਤੀ ਪੁੱਛ ਪੜਤਾਲ

ਬਾਜਾਖਾਨਾ, 15 ਜੂਨ (ਜਗਦੀਪ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਪੰਜਾਬ) ਇਕਾਈ ਗੋਬਿੰਦਗੜ੍ਹ ਨੇ ਪਿੰਡ 'ਚ ਚੁੱਪ ਚੁਪੀਤੇ ਛਾਪਾਮਾਰੀ ਕਰ ਰਹੇ ਬਿਜਲੀ ਮੁਲਾਜ਼ਮਾਂ ਤੇ ਐੱਸ.ਡੀ.ਓ. ਬਲਵੰਤ ਸਿੰਘ ਸੰਧੂ ਕੋਲੋਂ ਘੇਰਾਬੰਦੀ ਕਰਕੇ ਪੁੱਛ ਪੜਤਾਲ ਕੀਤੀ ਗਈ | ...

ਪੂਰੀ ਖ਼ਬਰ »

ਡੀ. ਸੀ. ਫ਼ਰੀਦਕੋਟ ਨੇ ਸੁਣੀਆਂ ਫ਼ੋਕਲ ਪੁਆਇੰਟ ਕਾਰੋਬਾਰੀਆਂ ਦੀਆਂ ਸਮੱਸਿਆਵਾਂ

ਕੋਟਕਪੂਰਾ, 15 ਜੂਨ (ਮੋਹਰ ਸਿੰਘ ਗਿੱਲ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਵਲੋਂ ਭਾਰਤ ਮਿਲਕ ਪ੍ਰੋਡਕਟਸ ਪ੍ਰਾਈਵੇਟ ਲਿਮਟਡ ਕੰਪਨੀ (ਬਾਬਾ ਮਿਲਕ) ਫੋਕਲ ਪੁਆਇੰਟ ਕੋਟਕਪੂਰਾ ਵਿਖੇ ਫ਼ੋਕਲ ਪੁਆਇੰਟ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ ...

ਪੂਰੀ ਖ਼ਬਰ »

ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਨੇ ਮੰਤਰੀ ਬ੍ਰਹਮ ਮਹਿੰਦਰਾ ਦਾ ਪੁਤਲਾ ਸਾੜਿਆ

ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਲੋਕਲ ਬਾਡੀ ਮੰਤਰੀ ਬ੍ਰਹਮ ਮਹਿੰਦਰਾ ਦੀ ਅਰਥੀ ਨੂੰ ਚੁੱਕ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਪੰਜਾਬ ਸਰਕਾਰ ਅਤੇ ਲੋਕਲ ਬਾਡੀ ਮੰਤਰੀ ਪੰਜਾਬ ਦੇ ਵਿਰੁੱਧ ਨਾਅਰੇਬਾਜ਼ੀ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਵਰਚੂਅਲ ਮੀਟਿੰਗ

ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ)-ਵਿਮਲ ਕੁਮਾਰ ਸੇਤੀਆ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਦੇ ਕੋਰੋਨਾ ਕਾਲ ਦੌਰਾਨ ਨਿਰਵਿਘਨ ਸੰਚਾਲਨ ਤੇ ਵਿਸ਼ੇਸ਼ ਰੂਪ ਵਿਚ ਕੀਤੀਆਂ ਜਾਣ ਵਾਲੀਆਂ ...

ਪੂਰੀ ਖ਼ਬਰ »

ਪੰਜ ਦਿਨਾਂ ਸਮਰ ਕੈਂਪ 'ਚ ਬੱਚਿਆਂ ਨੂੰ ਦਿੱਤੀ ਨੈਤਿਕ ਸਿੱਖਿਆ

ਕੋਟਕਪੂਰਾ, 15 ਜੂਨ (ਮੋਹਰ ਸਿੰਘ ਗਿੱਲ)-ਆਕਸਬਿ੍ਜ ਵਰਲਡ ਸਕੂਲ ਢਿੱਲਵਾਂ ਕਲਾਂ ਵਿਖੇ ਲਗਾਏ ਗਏ ਪੰਜ ਦਿਨਾਂ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੇ ਆਨਲਾਈਨ ਵੱਖ-ਵੱਖ ਵੰਨਗੀਆਂ ਦੇ ਮੁਕਾਬਲਿਆਂ 'ਚ ਭਰਪੂਰ ਦਿਲਚਸਪੀ ਦਿਖਾਈ | ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ ਦੇ ਨੌਜਵਾਨ ਦੀ ਜੇਲ੍ਹ 'ਚ ਮੌਤ

ਪੰਜਗਰਾੲੀਂ ਕਲਾਂ, 15 ਜੂਨ (ਸੁਖਮੰਦਰ ਸਿੰਘ ਬਰਾੜ)-ਕੇਂਦਰ ਜੇਲ੍ਹ ਫ਼ਰੀਦਕੋਟ 'ਚ ਸਜ਼ਾ ਕੱਟ ਰਹੇ ਪੰਜਗਰਾੲੀਂ ਕਲਾਂ ਦੇ ਨੌਜਵਾਨ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਪੁੱਤਰ ਗੁਰਦਿੱਤ ਸਿੰਘ ਗੁਰਾ ਜੋ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ 'ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ

ਸਾਦਿਕ, 15 ਜੂਨ (ਆਰ. ਐਸ. ਧੁੰਨਾ)-ਆਦੇਸ਼ ਕਾਲਜ ਮਚਾਕੀ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਭੋਗ ਉਪਰੰਤ ਸੰਗਤ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਤੇ ਚਾਹ ਦਾ ਲੰਗਰ ਵੀ ਵਰਤਾਇਆ ਗਿਆ | ...

ਪੂਰੀ ਖ਼ਬਰ »

ਗੁਰਦਿੱਤ ਸਿੰਘ ਸੇਖੋਂ ਨੇ ਸਾਥੀਆਂ ਸਮੇਤ ਗੁਰਦੁਆਰਾ ਜੰਡ ਸਾਹਿਬ ਵਿਖੇ ਮੱਥਾ ਟੇਕਿਆ

ਸਾਦਿਕ, 15 ਜੂਨ (ਆਰ. ਐਸ. ਧੁੰਨਾ, ਗੁਰਭੇਜ ਸਿੰਘ ਚੌਹਾਨ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਥਾਪੇ ਗਏ ਇੰਚਾਰਜ ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਸਾਥੀਆਂ ਸਮੇਤ ਇਤਿਹਾਸਕ ਗੁਰਦੁਆਰਾ ਜੰਡ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਤੋਂ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦਾ ਅਕਾਲੀ ਆਗੂਆਂ ਵਲੋਂ ਸਵਾਗਤ

ਪੰਜਗਰਾਈਾ ਕਲਾਂ, 15 ਜੂਨ (ਕੁਲਦੀਪ ਸਿੰਘ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਹੋਏ ਸਿਆਸੀ ਗਠਜੋੜ 'ਤੇ ਪੰਜਗਰਾਈਾ ਕਲਾਂ ਖੇਤਰ ਦੇ ਪਿੰਡਾਂ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਸੁਖਵਿੰਦਰ ਸਿੰਘ ਕੋਟਸੁਖੀਆ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ ਆਨਲਾਈਨ ਸਮਰ ਕੈਂਪ ਲਗਾਇਆ

ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਲਈ ਨਰਸਰੀ ਤੋਂ ਲੈ ਕੇ ਨੌਵੀਂ ਜਮਾਤ ਤੱਕ ਆਨਲਾਈਨ ਸਮਰ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਆਸ਼ੀਸ਼ ਤੋਲਾ ਅਤੇ ਡਾਇਰੈਕਟਰ ਅਨੁਪਮਾ ਤੋਲਾ ਨੇ ਕੀਤਾ | ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਕੋਟਕਪੂਰਾ, 15 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਸਰਕਾਰੀ ਬਹੁ-ਤਕਨੀਕੀ ਕਾਲਜ ਕੋਟਕਪੂਰਾ ਵਿਚ ਚੱਲ ਰਹੇ ਡਿਪਲੋਮਾ ਕੋਰਸ (ਕੰਪਿਊਟਰ ਸਾਇੰਸ ਐਂਡ ਇੰਜੀ: ਵਿਭਾਗ ਅਤੇ ਇਲੈਕਟੋ੍ਰਨਿਕਸ ਤੇ ਕੰਮਿਊਨੀਕੇਸ਼ਨ ਇੰਜੀ:) ਦਾ ਨਤੀਜਾ 100 ਫ਼ੀਸਦੀ ਰਿਹਾ | ਕਾਲਜ ਮੁਖੀ ਸੁਖਵਿੰਦਰ ...

ਪੂਰੀ ਖ਼ਬਰ »

ਚੋਰਾਂ ਵਲੋਂ ਦੋ ਟਰਾਂਸਫ਼ਾਰਮਰਾਂ 'ਚੋਂ ਤਾਂਬਾ ਚੋਰੀ

ਪੰਜਗਰਾੲੀਂ ਕਲਾਂ, 15 ਜੂਨ (ਸੁਖਮੰਦਰ ਸਿੰਘ ਬਰਾੜ)-ਪੰਜਗਰਾੲੀਂ ਕਲਾਂ ਦੇ ਮੋਗਾ ਰੋਡ 'ਤੇ ਸਥਿਤ ਖੇਤਾਂ 'ਚ ਲੱਗੇ ਦੋ ਟਰਾਂਸਫ਼ਾਰਮਰਾਂ 'ਚੋਂ ਚੋਰਾਂ ਵਲੋਂ ਤਾਂਬਾ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਬੀਤੀ ਰਾਤ ਸਥਾਨਕ ਪਿੰਡ ਦੇ ਕਿਸਾਨ ਸ਼ਿੰਗਾਰਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਨੇ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨੇ ਪੰਜਾਬ ਸਰਕਾਰ ਦਾ ਸਾੜਿਆ ਪੁਤਲਾ

ਮੰਡੀ ਬਰੀਵਾਲਾ, 15 ਜੂਨ (ਨਿਰਭੋਲ ਸਿੰਘ)-ਬਰੀਵਾਲਾ 'ਚ ਸਫ਼ਾਈ ਸੇਵਕ ਯੂਨੀਅਨ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ | ਸਫ਼ਾਈ ਸੇਵਕ ਯੂਨੀਅਨ ਨੇ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਸਫ਼ਾਈ ਸੇਵਕ ਯੂਨੀਅਨ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਸੈਮੀਨਾਰ

ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਅੱਜ ਬਜ਼ੁਰਗ ਦੁਰਵਿਹਾਰ ਰੋਕਥਾਮ ਦਿਹਾੜਾ ਪੂਰੇ ਦੇਸ਼ 'ਚ ਮਨਾਇਆ ਜਾ ਰਿਹਾ ਹੈ | ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੁਆਰਡੀਨੇਟਰ ਸਮੂਹ ਸਮਾਜਸੇਵੀ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਦੀ ਅਗਵਾਈ ਵਿਚ ਸੀਨੀਅਰ ਸਿਟੀਜ਼ਨ ...

ਪੂਰੀ ਖ਼ਬਰ »

ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਵਲੋਂ ਫ਼ੱਤਣਵਾਲਾ ਪਰਿਵਾਰ ਨਾਲ ਦੁੱਖ ਸਾਂਝਾ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਇਲਾਕੇ ਦੀ ਪ੍ਰਸਿੱਧ ਸ਼ਖ਼ਸੀਅਤ ਤੇ ਸੀਨੀਅਰ ਆਗੂ ਗੁਰਰਾਜ ਸਿੰਘ ਬਰਾੜ ਫ਼ੱਤਣਵਾਲਾ ਪੁੱਤਰ ਸਵ: ਹਰਚੰਦ ਸਿੰਘ ਬਰਾੜ ਫ਼ੱਤਣਵਾਲਾ ਸਾਬਕਾ ਵਿਧਾਇਕ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਇਸ ਮੌਕੇ ਸਾਬਕਾ ...

ਪੂਰੀ ਖ਼ਬਰ »

ਸੇਵਾ-ਮੁਕਤ ਐੱਸ.ਡੀ.ਓ. ਬਚਿੱਤਰ ਸਿੰਘ ਭੁੱਲਰ ਨਮਿੱਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਡਾ. ਰਣਬੀਰ ਸਿੰਘ ਭੁੱਲਰ ਤੇ ਇੰਜੀ: ਰਣਜੀਤ ਸਿੰਘ ਭੁੱਲਰ ਦੇ ਪਿਤਾ ਬਚਿੱਤਰ ਸਿੰਘ ਭੁੱਲਰ ਰਿਟਾ: ਐੱਸ.ਡੀ.ਓ. ਜਨ ਸਿਹਤ ਵਿਭਾਗ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਗ੍ਰਹਿ ਵਿਖੇ ਪਾਠ ਦਾ ਭੋਗ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੱਢੀ ਜਾਗਰੂਕਤਾ ਰੈਲੀ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਐੱਸ. ਡੀ. ਐੱਮ. ਸਵਰਨਜੀਤ ਕੌਰ, ਸਿਹਤ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਏ ਜਾ ਰਹੇ ਕੋਰੋਨਾ ਵੈਕਸੀਨ ਕੈਂਪ ਸਬੰਧੀ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਵਿੱਢਿਆ ਗਿਆ ਸੰਘਰਸ਼ ਲਗਾਤਾਰ ਜਾਰੀ ਹੈ, ਜਿਸ ਦੀ ਕੜੀ ਤਹਿਤ ਅੱਜ ਡੀ. ਸੀ. ਦਫ਼ਤਰ ਕਾਮਿਆਂ ਵਲੋਂ ਗੇਟ ਰੈਲੀ ਕੀਤੀ ਗਈ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਪਿੰਡਾਂ 'ਚ ਫੇਰੀਆਂ ਲਾਉਣ ਦਾ ਸਿਲਸਿਲਾ ਜਾਰੀ

ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਐੱਸ. ਡੀ. ਐੱਮ. ਮਲੋਟ ਗੋਪਾਲ ਸਿੰਘ ਵਲੋਂ ਕੋਰੋਨਾ ਤੋਂ ਬਚਾਅ ਲਈ ਪਿੰਡਾਂ 'ਚ ਫੇਰੀਆਂ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਉਨ੍ਹਾਂ ਪਿੰਡ ਚੰਨੂੰ, ਮਾਨ, ਬਾਦਲ, ਗੱਗੜ, ਮਿੱਠੜੀ ਬੁੱਧਗਿਰ, ਪਿੰਡ ਕਿੱਲਿਆਂਵਾਲੀ ਤੇ ਮੰਡੀ ...

ਪੂਰੀ ਖ਼ਬਰ »

ਐੱਸ.ਡੀ. ਸਕੂਲ ਮਲੋਟ 'ਚ ਗਤੀਵਿਧੀਆਂ ਹਫ਼ਤਾ ਮਨਾਇਆ

ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪਿ੍ੰਸੀਪਲ ਸ੍ਰੀਮਤੀ ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਦੁਆਰਾ ਗਤੀਵਿਧੀਆਂ ਹਫ਼ਤਾ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਨੇ ਕਿਹਾ ਕਿ ਇਨ੍ਹਾਂ ਗਤੀਵਿਧੀਆਂ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਮਲੋਟ ਵਿਖੇ ਵੀਡੀਓਗ੍ਰਾਫ਼ੀ ਮੁਕਾਬਲੇ ਕਰਵਾਏ

ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਡੀ. ਏ. ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਹੇਠ ਬੋਟਨੀ ਅਤੇ ਜੋਲੋਜੀ ਵਿਭਾਗ ਦੇ ਅਦਿਤੀ ਸ਼ਰਮਾ ਅਤੇ ਵਰਿੰਦਰ ਸਿੰਘ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ 'ਚ ਵੀਡੀਓਗ੍ਰਾਫ਼ੀ ਮੁਕਾਬਲੇ ...

ਪੂਰੀ ਖ਼ਬਰ »

ਆਲ ਇੰਡੀਆ ਰੰਘਰੇਟਾ ਦਲ ਵਲੋਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਰੰਘਰੇਟਾ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ 'ਚ ਆਨਲਾਈਨ ਸਮਰ ਕੈਂਪ ਲਗਾਇਆ

ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਡੀ. ਏ. ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਦੁਆਰਾ ਪਿ੍ੰਸੀਪਲ ਸੰਧਿਆ ਬਠਲਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਆਨਲਾਈਨ ਹਫ਼ਤਾਵਾਰੀ ਸਮਰ ਕੈਂਪ ਦੇ ਦੂਜੇ ਦਿਨ ਐੱਲ.ਕੇ.ਜੀ ਅਤੇ ਯੂ.ਕੇ.ਜੀ. ਦੇ ਵਿਦਿਆਰਥੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX