ਤਾਜਾ ਖ਼ਬਰਾਂ


3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  3 minutes ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  23 minutes ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  50 minutes ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 1 hour ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 1 hour ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 1 hour ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 2 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 2 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 2 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 2 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 2 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਵਾਲਮੀਕੀ ਆਸ਼ਰਮ ਦੇ ਵਿਕਾਸ ਲਈ 100 ਕਰੋੜ ਖ਼ਰਚਣ ਦਾ ਮੁੱਖ ਮੰਤਰੀ ਚੰਨੀ ਨੇ ਕੀਤਾ ਵਾਅਦਾ
. . .  about 2 hours ago
ਰਾਮ ਤੀਰਥ , 22 ਸਤੰਬਰ ( ਧਰਵਿੰਦਰ ਸਿੰਘ ਔਲਖ ) ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਪਹਿਲੀ ਵਾਰ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ , ਜਿੱਥੇ ਉਨ੍ਹਾਂ ਨੇ ਸ਼ਰਧਾ ਨਾਲ ਭਗਵਾਨ ਵਾਲਮੀਕੀ ...
ਬਟਾਲਾ 'ਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ, ਪ੍ਰਤਾਪ ਸਿੰਘ ਬਾਜਵਾ ਦਾ ਚੇਅਰਮੈਨ ਹਟਾਇਆ
. . .  about 3 hours ago
ਬਟਾਲਾ, 22 ਸਤੰਬਰ (ਕਾਹਲੋਂ) - ਪੰਜਾਬ ਦੀ ਕਾਂਗਰਸ ਸਰਕਾਰ 'ਚ ਆਏ ਬਦਲਾਅ ਤੋਂ ਬਾਅਦ ਬਟਾਲਾ 'ਚ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ ਪੈਣਾ ਸ਼ੁਰੂ ਹੋ ਗਿਆ ਹੈ ...
ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 3 hours ago
ਜਲੰਧਰ, 22 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਅਤੇ ਵਿਦਿਆਰਥੀਆਂ ਨਾਲ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ
. . .  about 3 hours ago
ਕਿਸ਼ਨਗੜ੍ਹ, 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਗਏ ਹਨ | ਸਭ ਤੋਂ ਪਹਿਲਾਂ ਉਨ੍ਹਾਂ ਨੇ ਸੰਤ ...
ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਆਦੇਸ਼, ਇਸੇ ਸਾਲ ਤੋਂ ਮਹਿਲਾਵਾਂ ਨੂੰ ਮਿਲੇ ਐਨ.ਡੀ.ਏ.ਦੀ ਪ੍ਰੀਖਿਆ ਵਿਚ ਬੈਠਣ ਦੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਮਹਿਲਾਵਾਂ ਨੂੰ ਇਸ ਸਾਲ ਤੋਂ ਹੀ ਐਨ.ਡੀ.ਏ. ਦੀ ਪ੍ਰਵੇਸ਼ ਪ੍ਰੀਖਿਆ ਵਿਚ ਬੈਠਣ ਦੀ ਆਗਿਆ ਦੇਣ ਦਾ ਆਦੇਸ਼ ਦਿੱਤਾ ਹੈ। ਕੇਂਦਰ ...
ਭੇਦ - ਭਰੇ ਹਾਲਾਤ ਅੰਦਰ ਨੌਜਵਾਨ ਦੀ ਮੌਤ
. . .  about 3 hours ago
ਬਲਾਚੌਰ, 22 ਸਤੰਬਰ (ਨਰੇਸ਼ ਧੌਲ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਦੇ ਪਿੰਡ ਜੋਗੇਵਾਲ ਵਿਖੇ ਇਕ ਨੌਜਵਾਨ ਦੀ ਬੀਤੀ ਰਾਤ ਭੇਦ - ਭਰੇ ਹਲਾਤਾਂ ਅੰਦਰ ਮੌਤ ਹੋਣ ਦਾ ਮਾਮਲਾ ਸਾਹਮਣੇ...
ਨੈਸ਼ਨਲ ਐਵਾਰਡੀ ਅਧਿਆਪਕ ਦੀ ਬਦਲੀ ਖ਼ਿਲਾਫ਼ ਪੰਚਾਇਤ ਤੇ ਪਿੰਡ ਵਾਸੀਆਂ ਨੇ ਸਰਕਾਰੀ ਸਕੂਲ ਦੀ ਕੀਤੀ ਤਾਲਾਬੰਦੀ
. . .  about 4 hours ago
ਐੱਸ. ਏ. ਐੱਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਇੱਥੋਂ ਨੇੜਲੇ ਪਿੰਡ ਸਿਆਊ ਦੇ ਸਰਕਾਰੀ ਮਿਡਲ ਸਕੂਲ ਦੇ ਨੈਸ਼ਨਲ ਐਵਾਰਡੀ ਪੰਜਾਬੀ ਅਧਿਆਪਕ ਜਸਵਿੰਦਰ ਸਿੰਘ ਔਲਖ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਘਰ ਪਹੁੰਚੇ
. . .  about 2 hours ago
ਅੰਮ੍ਰਿਤਸਰ , 22 ਸਤੰਬਰ (ਰੇਸ਼ਮ ਸਿੰਘ ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ...
ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦਾ ਬਦਲਿਆ ਗਿਆ ਚੇਅਰਮੈਨ
. . .  about 4 hours ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ) - ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਹਟਾ ਕੇ ਸਿੱਧੂ ਦੇ ਕਰੀਬੀ ਦਮਨਦੀਪ ਸਿੰਘ ਨੂੰ ਚੇਅਰਮੈਨ ਬਣਾਇਆ ਗਿਆ...
ਸਰਕਾਰੀ ਬੱਸਾਂ ਤੋਂ ਹਟਣਗੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ
. . .  about 4 hours ago
ਚੰਡੀਗੜ੍ਹ, 22 ਸਤੰਬਰ - ਸਰਕਾਰੀ ਬੱਸਾਂ ਤੋਂ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਏ ਜਾਣਗੇ...
ਡੇਅਰੀ ਕੰਪਲੈਕਸ ਦੀ ਡਿੱਗੀ ਛੱਤ, 12 ਮੱਝਾਂ ਦੀ ਮੌਤ
. . .  about 4 hours ago
ਲੁਧਿਆਣਾ, 22 ਸਤੰਬਰ ( ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਲੁਧਿਆਣਾ ਦੇ ਹੰਬੜਾਂ ਰੋਡ ਸਥਿਤ ਡੇਅਰੀ ਕੰਪਲੈਕਸ 'ਚ ਇਕ ਛੱਤ ਡਿੱਗਣ ਨਾਲ ਕਰੀਬ 12 ਮੱਝਾਂ ਦੀ ਮੌਤ ਹੋ...
ਸਲਾਮੀ ਲੈਣ ਤੋਂ ਬਾਅਦ ਪੁਲਿਸ ਦੀ ਬੈਂਡ ਟੀਮ ਨਾਲ ਕਰਵਾਈ ਮੁੱਖ ਮੰਤਰੀ ਚੰਨੀ ਨੇ ਤਸਵੀਰ
. . .  about 4 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਚ ਸਲਾਮੀ ਲੈਣ ਤੋਂ ਬਾਅਦ ਪੁਲਿਸ ਦੀ ਬੈਂਡ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਫਰੀਦਕੋਟ

ਕੋਰੋਨਾ ਦੀ ਤੀਜੀ ਲਹਿਰ ਤੋਂ ਬਚਣ ਲਈ ਵੈਕਸੀਨੇਸ਼ਨ ਜ਼ਰੂਰੀ- ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਟੀਕਾਕਰਨ ਮੁਹਿੰਮ ਬਹੁਤ ਵਧੀਆ ਤਰੀਕੇ ...

ਪੂਰੀ ਖ਼ਬਰ »

ਕੋਰੋਨਾ ਦੇ ਨਾਲ-ਨਾਲ ਲੋਕਾਂ ਨੂੰ ਸਾਰੇ ਸਿਹਤ ਪ੍ਰੋਗਰਾਮਾਂ ਬਾਰੇ ਕੀਤਾ ਜਾਵੇ ਜਾਗਰੂਕ- ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ, 27 ਜੂਨ ਨੂੰ ਸ਼ੁਰੂ ਹੋ ਰਹੀ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ, ਅਨੀਮੀਆ ਮੁਕਤ ਭਾਰਤ ਅਭਿਆਨ ਸਮੇਤ ਹੋਰ ਕੌਮੀ ਪ੍ਰੋਗਰਾਮਾਂ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨੇ ਸ਼ਹਿਰ 'ਚ ਕੱਢਿਆ ਰੋਸ ਮਾਰਚ

ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ)-ਸਫ਼ਾਈ ਸੇਵਕ ਯੂਨੀਅਨ ਨੂੰ ਫ਼ਰੀਦਕੋਟ ਸ਼ਹਿਰ ਦੀਆਂ ਹੋਰ ਵੱਖ-ਵੱਖ ਜਥੇਬੰਦੀਆਂ ਦਾ ਅੱਜ ਸਾਥ ਮਿਲਿਆ, ਜਿਨ੍ਹਾਂ ਨਾਲ ਮਿਲ ਕੇ ਹੜਤਾਲ ਦੇ 34 ਦਿਨ ਹੋਣ 'ਤੇ ਅੱਜ ਸ਼ਹਿਰ ਮੇਨ ਬਾਜ਼ਾਰ ਵਿਚ ਰੋਸ ਮਾਰਚ ਕੀਤਾ ਤੇ ਭਾਈ ਘਨੱ੍ਹਈਆ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਵਿਅਕਤੀ ਵਲੋਂ ਫ਼ਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

ਸਾਦਿਕ, 15 ਜੂਨ (ਆਰ. ਐਸ. ਧੁੰਨਾ)-ਪਿੰਡ ਸਾਦਿਕ ਵਿਖੇ ਇਕ ਵਿਅਕਤੀ ਵਲੋਂ ਆਰਥਿਕ ਤੰਗੀ ਦੇ ਚੱਲਦਿਆਂ ਫ਼ਾਹਾ ਲਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਲੈਣ ਦਾ ਦੁਖਦਾਈ ਸਮਾਚਾਰ ਹੈ | ਜਾਣਕਾਰੀ ਅਨੁਸਾਰ ਰਾਮ ਸਿੰਘ ਪੁੱਤਰ ਕਰਨੈਲ ਸਿੰਘ ਕੌਮ ਮਜ਼੍ਹਬੀ ਸਿੱਖ ਜੋ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਗਿ੍ਫ਼ਤਾਰ ਡੇਰਾ ਪ੍ਰੇਮੀਆਂ ਦੀ ਅਦਾਲਤੀ ਹਿਰਾਸਤ 28 ਤੱਕ ਵਧੀ

ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਬੇਅਦਬੀ ਕਾਂਡ 'ਚ ਏ.ਡੀ.ਜੀ.ਪੀ. ਐੱਲ.ਕੇ. ਯਾਦਵ ਦੀ ਅਗਵਾਈ 'ਚ ਬਣੀ ਵਿਸ਼ੇਸ਼ ਜਾਂਚ ਟੀਮ ਵਲੋਂ ਗਿ੍ਫ਼ਤਾਰ ਕੀਤੇ ਗਏ 6 ਡੇਰਾ ਪ੍ਰੇਮੀਆਂ ਦੀ ਅਦਾਲਤੀ ਹਿਰਾਸਤ 28 ਜੂਨ ਤੱਕ ਵਧਾ ਦਿੱਤੀ ਗਈ ਹੈ | 25 ਸਤੰਬਰ 2015 ਨੂੰ ...

ਪੂਰੀ ਖ਼ਬਰ »

'ਆਪ' ਵਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਭੁੱਖ ਹੜਤਾਲ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਐੱਸ. ਸੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਵਿਚ ਕੀਤੇ ਗਏ ਘੁਟਾਲੇ ਦੇ ਸਬੰਧ ਵਿਚ ਆਮ ਆਦਮੀ ਪਾਰਟੀ ਦੇ ਐੱਸ. ਸੀ. ਵਿੰਗ ਵਲੋਂ ਸਥਾਨਕ ਡੀ. ਸੀ. ਦਫ਼ਤਰ ਸਾਹਮਣੇ ਅੱਜ ਭੁੱਖ ਹੜਤਾਲ ਸਤਪਾਲ ਸਿੰਘ ...

ਪੂਰੀ ਖ਼ਬਰ »

ਸੰਗਤਾਂ ਨੇ ਗੁਰਦੁੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਲਗਾਏ ਗੰਭੀਰ ਦੋਸ਼

ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਹਿਰ ਦੀਆਂ ਸੰਗਤਾਂ ਵਲੋਂ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਕਥਿਤ ਤੌਰ 'ਤੇ ਨਸ਼ੇ ਆਦਿ ਦਾ ਸੇਵਨ ਕਰਨ ਦਾ ਦੋਸ਼ ਲਗਾਇਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਥੋਂ ਦੀਆਂ ਸੰਗਤਾਂ ...

ਪੂਰੀ ਖ਼ਬਰ »

ਹੁਣ ਤੱਕ ਜ਼ਿਲੇ੍ਹ 'ਚ 1 ਲੱਖ 22 ਹਜ਼ਾਰ ਦੇ ਕਰੀਬ ਲੋਕਾਂ ਦਾ ਹੋਇਆ ਟੀਕਾਕਰਨ-ਸੇਤੀਆ

ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਕੋਵਿਡ ਮਹਾਂਮਾਰੀ ਨੂੰ ਮਾਤ ਦੇਣ ਲਈ ਪ੍ਰਸ਼ਾਸਨ ਵਲੋਂ ਟੀਕਾਕਰਨ ਮੁਹਿੰਮ ਨੂੰ ਲਗਾਤਾਰ ਵਿਆਪਕ ਰੂਪ ਵਿਚ ਚਲਾਇਆ ਜਾ ਰਿਹਾ ਹੈ ਅਤੇ ਇਸ ਟੀਕਾਕਰਨ ਮੁਹਿੰਮ ਵਿਚ ਜ਼ਿਲ੍ਹੇ ਦੀਆਂ ਸਮੂਹ ਸੰਸਥਾਵਾਂ, ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੜਾ ਸੱਟਾ ਲਗਵਾਉਂਦੇ ਇਕ ਵਿਅਕਤੀ ਨੂੰ 510 ਰੁਪਏ ਸਣੇ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ...

ਪੂਰੀ ਖ਼ਬਰ »

ਪਿੰਡ ਤੱਪਾਖੇੜਾ 'ਚ ਹੋਈ ਚੋਰੀ ਸਬੰਧੀ ਮੁਕੱਦਮਾ ਦਰਜ

ਲੰਬੀ, 15 ਜੂਨ (ਮੇਵਾ ਸਿੰਘ)-ਬੀਤੀ ਰਾਤ ਪਿੰਡ ਤੱਪਾਖੇੜਾ ਵਿਖੇ ਵਾਪਰੀ ਚੋਰੀ ਦੀ ਵੱਡੀ ਵਾਰਦਾਤ ਸਬੰਧੀ ਲੰਬੀ ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਵੱਖ-ਵੱਖ ਕਾਨੂੰਨੀ ਧਰਾਵਾਂ ਤਹਿਤ ਮੁਕੱਦਮਾ ਨੰ: 157 ਮਿਤੀ 15/6/2021 ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕਾਂ ਵਿਚੋਂ ਇਕ ਮਰੀਜ਼ ਮਲੋਟ ਤੇ ਇਕ ਮਰੀਜ਼ ਪਿੰਡ ਮਧੀਰ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਪੰਜ ਮੋਬਾਈਲ ਫ਼ੋਨ ਬਰਾਮਦ, ਮਾਮਲਾ ਦਰਜ

ਫ਼ਰੀਦਕੋਟ, 15 ਜੂਨ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਤਲਾਸ਼ੀ ਦੌਰਾਨ ਪੰਜ ਮੋਬਾਈਲ ਫ਼ੋਨ ਮਿਲਣ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਇਕ ਕੈਦੀ ਤੇ ਚਾਰ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 20 ਨਵੇਂ ਮਾਮਲੇ ਆਏ, ਇਕ ਮਰੀਜ਼ ਦੀ ਮੌਤ

ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 20 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ 1 ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ਐਕਟਿਵ ...

ਪੂਰੀ ਖ਼ਬਰ »

ਪੱਤਰਕਾਰ ਬਲਰਾਜ ਸਿੰਗਲਾ ਨਮਿਤ ਅੰਤਿਮ ਅਰਦਾਸ ਅੱਜ

ਕੋਟਕਪੂਰਾ, 15 ਜੂਨ (ਮੋਹਰ ਸਿੰਘ ਗਿੱਲ)-ਰੋਜ਼ਾਨਾ 'ਅਜੀਤ' ਦੇ ਬਾਘਾ ਪੁਰਾਣਾ (ਮੋਗਾ) ਤੋਂ ਸੀਨੀਅਰ ਪੱਤਰਕਾਰ ਬਲਰਾਜ ਸਿੰਗਲਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ 16 ਜੂਨ ਦਿਨ ਬੁੱਧਵਾਰ ਨੂੰ ਦੁਪਹਿਰ 1 ਵਜੇ ਮਹਿੰਦਰਾ ਪੈਲੇਸ, ਚੰਨੂਵਾਲਾ ਰੋਡ ਬਾਘਾ ...

ਪੂਰੀ ਖ਼ਬਰ »

ਦੀਪਕ ਮੌ ਾਗਾ ਡੇਅਰੀ ਯੂਨੀਅਨ ਦੇ ਪ੍ਰਧਾਨ ਬਣੇ

ਕੋਟਕਪੂਰਾ, 15 ਜੂਨ (ਮੋਹਰ ਸਿੰਘ ਗਿੱਲ)-ਸਥਾਨਕ ਸੇਤੀਆ ਰੈਸਟੋਰੈਂਟ 'ਚ ਡੇਅਰੀ ਯੂਨੀਅਨ ਕੋਟਕਪੂਰਾ ਦੀ ਮੀਟਿੰਗ ਧਰਮਿੰਦਰ ਕਟਾਰੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਦੀਪਕ ਮੌਂਗਾ ਨੂੰ ਸਰਬਸੰਮਤੀ ਨਾਲ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ | ਦੀਪਕ ਮੌਂਗਾ ਨੇ ਕਿਹਾ ਕਿ ...

ਪੂਰੀ ਖ਼ਬਰ »

ਕਿਸਾਨਾਂ ਘੇਰਾਬੰਦੀ ਕਰਕੇ ਬਿਜਲੀ ਮੁਲਾਜ਼ਮਾਂ ਤੇ ਐੱਸ. ਡੀ. ਓ ਤੋਂ ਕੀਤੀ ਪੁੱਛ ਪੜਤਾਲ

ਬਾਜਾਖਾਨਾ, 15 ਜੂਨ (ਜਗਦੀਪ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਪੰਜਾਬ) ਇਕਾਈ ਗੋਬਿੰਦਗੜ੍ਹ ਨੇ ਪਿੰਡ 'ਚ ਚੁੱਪ ਚੁਪੀਤੇ ਛਾਪਾਮਾਰੀ ਕਰ ਰਹੇ ਬਿਜਲੀ ਮੁਲਾਜ਼ਮਾਂ ਤੇ ਐੱਸ.ਡੀ.ਓ. ਬਲਵੰਤ ਸਿੰਘ ਸੰਧੂ ਕੋਲੋਂ ਘੇਰਾਬੰਦੀ ਕਰਕੇ ਪੁੱਛ ਪੜਤਾਲ ਕੀਤੀ ਗਈ | ...

ਪੂਰੀ ਖ਼ਬਰ »

ਡੀ. ਸੀ. ਫ਼ਰੀਦਕੋਟ ਨੇ ਸੁਣੀਆਂ ਫ਼ੋਕਲ ਪੁਆਇੰਟ ਕਾਰੋਬਾਰੀਆਂ ਦੀਆਂ ਸਮੱਸਿਆਵਾਂ

ਕੋਟਕਪੂਰਾ, 15 ਜੂਨ (ਮੋਹਰ ਸਿੰਘ ਗਿੱਲ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਵਲੋਂ ਭਾਰਤ ਮਿਲਕ ਪ੍ਰੋਡਕਟਸ ਪ੍ਰਾਈਵੇਟ ਲਿਮਟਡ ਕੰਪਨੀ (ਬਾਬਾ ਮਿਲਕ) ਫੋਕਲ ਪੁਆਇੰਟ ਕੋਟਕਪੂਰਾ ਵਿਖੇ ਫ਼ੋਕਲ ਪੁਆਇੰਟ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ ...

ਪੂਰੀ ਖ਼ਬਰ »

ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਨੇ ਮੰਤਰੀ ਬ੍ਰਹਮ ਮਹਿੰਦਰਾ ਦਾ ਪੁਤਲਾ ਸਾੜਿਆ

ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਲੋਕਲ ਬਾਡੀ ਮੰਤਰੀ ਬ੍ਰਹਮ ਮਹਿੰਦਰਾ ਦੀ ਅਰਥੀ ਨੂੰ ਚੁੱਕ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਪੰਜਾਬ ਸਰਕਾਰ ਅਤੇ ਲੋਕਲ ਬਾਡੀ ਮੰਤਰੀ ਪੰਜਾਬ ਦੇ ਵਿਰੁੱਧ ਨਾਅਰੇਬਾਜ਼ੀ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਵਰਚੂਅਲ ਮੀਟਿੰਗ

ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ)-ਵਿਮਲ ਕੁਮਾਰ ਸੇਤੀਆ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਦੇ ਕੋਰੋਨਾ ਕਾਲ ਦੌਰਾਨ ਨਿਰਵਿਘਨ ਸੰਚਾਲਨ ਤੇ ਵਿਸ਼ੇਸ਼ ਰੂਪ ਵਿਚ ਕੀਤੀਆਂ ਜਾਣ ਵਾਲੀਆਂ ਤਿਆਰੀਆਂ/ਪ੍ਰਬੰਧਾਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਜ਼ਿਲ੍ਹੇ ਦੇ ਸਾਰੇ ਚੋਣ ਕਾਰ ਰਜਿਸਟਰੇਸ਼ਨ ਅਫ਼ਸਰਾਂ ਤੇ ਚੋਣਾਂ ਦੇ ਕੰਮ ਨਾਲ ਸਬੰਧਿਤ ਅਫ਼ਸਰਾਂ ਨਾਲ ਵਰਚੂਅਲ ਮੀਟਿੰਗ ਕੀਤੀ ਗਈ | ਜ਼ਿਲ੍ਹਾ ਚੋੋਣ ਅਫ਼ਸਰ ਨੇ ਦੱਸਿਆ ਕਿ ਜਿਵੇਂ ਕੁਝ ਸਮਾਂ ਪਹਿਲਾਂ ਹੋਈਆਂ 5 ਰਾਜਾਂ ਦੀ ਵਿਧਾਨ ਸਭਾ ਚੋਣਾਂ ਦੌਰਾਨ ਭਾਰਤ ਚੋਣ ਕਮਿਸ਼ਨ ਵਲੋਂ ਕੋਵਿਡ-19 ਲਈ ਨਿਰਧਾਰਤ ਪ੍ਰੋਟੋਕਾਲ ਦੀ ਪਾਲਣਾ ਹਿੱਤ ਕਾਫ਼ੀ ਕਦਮ ਚੁੱਕੇ ਗਏ ਸਨ | ਇਨ੍ਹਾਂ ਵਿਚੋਂ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਦੀ ਗਿਣਤੀ 1000 ਤੱਕ ਸੀਮਤ ਕਰਨਾ ਵੀ ਸ਼ਾਮਿਲ ਹੈ ਤਾਂਕਿ ਪੋਲਿੰਗ ਦੌਰਾਨ ਸ਼ੋਸ਼ਲ ਡਿਸਟੈਸਿੰਗ ਦੀ ਧਾਰਨਾ ਨੂੰ ਲਾਗੂ ਕੀਤਾ ਜਾ ਸਕੇ | ਉਨ੍ਹਾਂ ਵਲੋਂ ਆਪਣੇ ਅਧਿਕਾਰੀਆਂ ਨੂੰ ਸਮਾਂ ਰਹਿੰਦੇ ਪੋਲਿੰਗ ਸਟੇਸ਼ਨਾਂ ਦੀ ਵੈਰੀਫਿਕੇਸ਼ਨ ਅਤੇ ਜਿੱਥੇ ਜ਼ਰੂਰੀ ਹੋਵੇ, ਨਵੇਂ ਪੋਲਿੰਗ ਸਟੇਸ਼ਨਾਂ ਦੀ ਸਥਾਪਨਾ ਲਈ ਇਮਾਰਤਾਂ ਦੀ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ ਗਏ ਤੇ ਇਮਾਰਤਾਂ ਦੀ ਸ਼ਨਾਖਤ ਦੌਰਾਨ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਤ ਕੀਤੀਆਂ ਬੁਨਿਆਦੀ ਸਹੂਲਤਾਂ ਦੀ ਮੌਜ਼ੂਦਗੀ ਹੋਣਾਂ ਯਕੀਨੀ ਬਣਾਉਣ ਲਈ ਕਿਹਾ ਗਿਆ | ਆਮ ਜਨਤਾ ਨੂੰ ਵੋਟਿੰਗ ਪ੍ਰਤੀ ਜਾਗਰੂਕ ਕਰਨ ਲਈ ਪਹਿਲਾਂ ਤੋਂ ਕੰਮ ਕਰ ਰਹੇ ਬੂਥ ਅਵੇਅਰਨੈੱਸ ਗਰੁੱਪਾਂ (ਬੀ.ਏ.ਜੀ.) ਨੂੰ ਅਪਡੇਟ ਕਰਨ, ਸਿੱਖਿਆ ਸੰਸਥਾਵਾਂ ਵਿਚ ਇਲੈਕਟੋਰਲਲਿਟਰੇਸੀ ਕਲੱਬਾਂ (ਈ.ਐਲ.ਸੀ.) ਦੀ ਵਧੇਰੇ ਸਥਾਪਨਾ ਅਤੇ ਸਿੱਖਿਆ ਸੰਸਥਾਵਾਂ ਵਿਚ ਵਧੇਰੇ ਕੈਂਪਸ ਅੰਬੈਸਡਰਜ਼ ਦੀ ਨਿਯੁਕਤੀ ਕਰਨ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨ ਸਧਾਰਨ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਸਬੰਧੀ ਜਾਗਰੂਕ ਕਰਨ ਲਈ ਇਨ੍ਹਾਂ ਦੀ ਬਹੁਤ ਵੱਡੀ ਭੂਮਿਕਾ ਰਹਿੰਦੀ ਹੈ | ਦਿਵਿਆਂਗ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ 'ਤੇ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਬੰਧਿਤ ਸਾਫਟਵੇਅਰ ਵਿਚ ਉਨ੍ਹਾਂ ਦੀ ਮਾਰਕਿੰਗ ਕੀਤੇ ਜਾਣ ਨੂੰ ਅਤਿਅੰਤ ਜ਼ਰੂਰੀ ਦੱਸਦਿਆਂ ਉਨ੍ਹਾਂ ਵਲੋਂ ਕਿਹਾ ਕਿ ਦਿਵਿਆਂਗਤਾ ਦੀ ਕਿਸਮ ਦੇ ਆਧਾਰ 'ਤੇ ਕਿਸੇ ਵੋਟਰ ਨੂੰ ਪੋਲਿੰਗ ਦੌਰਾਨ ਪੋਲਿੰਗ ਸਟੇਸ਼ਨ 'ਤੇ ਲੋੜੀਂਦੀ ਸਹੂਲਤ ਦਿੱਤੀ ਜਾ ਸਕਦੀ ਹੈ | ਉਨ੍ਹਾਂ ਹਦਾਇਤ ਕੀਤੀ ਕਿ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਆਪਣੇ ਬੂਥ ਲੈਵਲ ਅਫ਼ਸਰਾਂ, ਸੁਪਰਵਾਈਜ਼ਰਾਂ ਨਾਲ ਵਰਚੂਅਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਕੋਵਿਡ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਤਿਆਰੀਆਂ/ਪ੍ਰਬੰਧ ਕਰਨ ਲਈ ਵਿਸ਼ੇਸ਼ ਰੂਪ ਵਿਚ ਤਿਆਰ ਕੀਤਾ ਜਾਵੇ, ਆਪਣੇ ਵਿਧਾਨ ਸਭਾ ਹਲਕੇ ਵਿਚ ਮਾਸਟਰ ਟ੍ਰੇਨਰਜ਼ ਦੀ ਨਿਯੁਕਤੀ ਸਮਾਂ ਰਹਿੰਦੇ ਕਰ ਲਈ ਜਾਵੇ ਤਾਂ ਜੋ ਭਾਰਤ ਚੋਣ ਕਮਿਸ਼ਨ ਵਲੋਂ ਦਿੱਤੀਆਂ ਜਾਣ ਵਾਲੀਆਂ ਟ੍ਰੇਨਿੰਗਾਂ ਪ੍ਰਾਪਤ ਕਰਕੇ ਅੱਗੋਂ ਬੀ.ਐੱਲ.ਓਜ਼./ਸੁਪਰਵਾਈਜ਼ਰ/ਪੋਲਿੰਗ ਸਟਾਫ਼ ਨੂੰ ਟ੍ਰੇਡ ਕੀਤਾ ਜਾ ਸਕੇੇ | ਭਾਰਤ ਚੋਣ ਕਮਿਸ਼ਨ ਦੇ ਚੱਲ ਰਹੇ ਪ੍ਰੋਜੈਕਟ ਈ-ਐਪਿਕ ਅਧੀਨ ਬਕਾਇਆ ਰਹਿੰਦੇ ਵੋਟਰਾਂ ਪਾਸੋਂ ਵੋਟਰ ਸ਼ਨਾਖਤੀ ਕਾਰਡ ਡਾਊਨਲੋਡ ਕਰਵਾਉਣ ਦਾ ਟੀਚਾ ਜਲਦੀ ਮੁਕੰਮਲ ਕਰਵਾਉਣ, ਪ੍ਰਾਪਤ ਹੋਣ ਵਾਲੇ ਦਾਅਵੇ/ਇਤਰਾਜ਼ਾਂ ਦਾ ਸਮੇਂ ਸਿਰ ਨਿਪਟਾਰਾ ਕੀਤੇ ਜਾਣ ਦੇ ਨਿਰਦੇਸ਼ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਦਿੱਤੇ ਗਏ |

ਖ਼ਬਰ ਸ਼ੇਅਰ ਕਰੋ

 

ਪੰਜ ਦਿਨਾਂ ਸਮਰ ਕੈਂਪ 'ਚ ਬੱਚਿਆਂ ਨੂੰ ਦਿੱਤੀ ਨੈਤਿਕ ਸਿੱਖਿਆ

ਕੋਟਕਪੂਰਾ, 15 ਜੂਨ (ਮੋਹਰ ਸਿੰਘ ਗਿੱਲ)-ਆਕਸਬਿ੍ਜ ਵਰਲਡ ਸਕੂਲ ਢਿੱਲਵਾਂ ਕਲਾਂ ਵਿਖੇ ਲਗਾਏ ਗਏ ਪੰਜ ਦਿਨਾਂ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੇ ਆਨਲਾਈਨ ਵੱਖ-ਵੱਖ ਵੰਨਗੀਆਂ ਦੇ ਮੁਕਾਬਲਿਆਂ 'ਚ ਭਰਪੂਰ ਦਿਲਚਸਪੀ ਦਿਖਾਈ | ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ ਦੇ ਨੌਜਵਾਨ ਦੀ ਜੇਲ੍ਹ 'ਚ ਮੌਤ

ਪੰਜਗਰਾੲੀਂ ਕਲਾਂ, 15 ਜੂਨ (ਸੁਖਮੰਦਰ ਸਿੰਘ ਬਰਾੜ)-ਕੇਂਦਰ ਜੇਲ੍ਹ ਫ਼ਰੀਦਕੋਟ 'ਚ ਸਜ਼ਾ ਕੱਟ ਰਹੇ ਪੰਜਗਰਾੲੀਂ ਕਲਾਂ ਦੇ ਨੌਜਵਾਨ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਪੁੱਤਰ ਗੁਰਦਿੱਤ ਸਿੰਘ ਗੁਰਾ ਜੋ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ 'ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ

ਸਾਦਿਕ, 15 ਜੂਨ (ਆਰ. ਐਸ. ਧੁੰਨਾ)-ਆਦੇਸ਼ ਕਾਲਜ ਮਚਾਕੀ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਭੋਗ ਉਪਰੰਤ ਸੰਗਤ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਤੇ ਚਾਹ ਦਾ ਲੰਗਰ ਵੀ ਵਰਤਾਇਆ ਗਿਆ | ...

ਪੂਰੀ ਖ਼ਬਰ »

ਗੁਰਦਿੱਤ ਸਿੰਘ ਸੇਖੋਂ ਨੇ ਸਾਥੀਆਂ ਸਮੇਤ ਗੁਰਦੁਆਰਾ ਜੰਡ ਸਾਹਿਬ ਵਿਖੇ ਮੱਥਾ ਟੇਕਿਆ

ਸਾਦਿਕ, 15 ਜੂਨ (ਆਰ. ਐਸ. ਧੁੰਨਾ, ਗੁਰਭੇਜ ਸਿੰਘ ਚੌਹਾਨ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਥਾਪੇ ਗਏ ਇੰਚਾਰਜ ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਸਾਥੀਆਂ ਸਮੇਤ ਇਤਿਹਾਸਕ ਗੁਰਦੁਆਰਾ ਜੰਡ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਤੋਂ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦਾ ਅਕਾਲੀ ਆਗੂਆਂ ਵਲੋਂ ਸਵਾਗਤ

ਪੰਜਗਰਾਈਾ ਕਲਾਂ, 15 ਜੂਨ (ਕੁਲਦੀਪ ਸਿੰਘ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਹੋਏ ਸਿਆਸੀ ਗਠਜੋੜ 'ਤੇ ਪੰਜਗਰਾਈਾ ਕਲਾਂ ਖੇਤਰ ਦੇ ਪਿੰਡਾਂ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਸੁਖਵਿੰਦਰ ਸਿੰਘ ਕੋਟਸੁਖੀਆ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ ਆਨਲਾਈਨ ਸਮਰ ਕੈਂਪ ਲਗਾਇਆ

ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਲਈ ਨਰਸਰੀ ਤੋਂ ਲੈ ਕੇ ਨੌਵੀਂ ਜਮਾਤ ਤੱਕ ਆਨਲਾਈਨ ਸਮਰ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਆਸ਼ੀਸ਼ ਤੋਲਾ ਅਤੇ ਡਾਇਰੈਕਟਰ ਅਨੁਪਮਾ ਤੋਲਾ ਨੇ ਕੀਤਾ | ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਕੋਟਕਪੂਰਾ, 15 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਸਰਕਾਰੀ ਬਹੁ-ਤਕਨੀਕੀ ਕਾਲਜ ਕੋਟਕਪੂਰਾ ਵਿਚ ਚੱਲ ਰਹੇ ਡਿਪਲੋਮਾ ਕੋਰਸ (ਕੰਪਿਊਟਰ ਸਾਇੰਸ ਐਂਡ ਇੰਜੀ: ਵਿਭਾਗ ਅਤੇ ਇਲੈਕਟੋ੍ਰਨਿਕਸ ਤੇ ਕੰਮਿਊਨੀਕੇਸ਼ਨ ਇੰਜੀ:) ਦਾ ਨਤੀਜਾ 100 ਫ਼ੀਸਦੀ ਰਿਹਾ | ਕਾਲਜ ਮੁਖੀ ਸੁਖਵਿੰਦਰ ...

ਪੂਰੀ ਖ਼ਬਰ »

ਚੋਰਾਂ ਵਲੋਂ ਦੋ ਟਰਾਂਸਫ਼ਾਰਮਰਾਂ 'ਚੋਂ ਤਾਂਬਾ ਚੋਰੀ

ਪੰਜਗਰਾੲੀਂ ਕਲਾਂ, 15 ਜੂਨ (ਸੁਖਮੰਦਰ ਸਿੰਘ ਬਰਾੜ)-ਪੰਜਗਰਾੲੀਂ ਕਲਾਂ ਦੇ ਮੋਗਾ ਰੋਡ 'ਤੇ ਸਥਿਤ ਖੇਤਾਂ 'ਚ ਲੱਗੇ ਦੋ ਟਰਾਂਸਫ਼ਾਰਮਰਾਂ 'ਚੋਂ ਚੋਰਾਂ ਵਲੋਂ ਤਾਂਬਾ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਬੀਤੀ ਰਾਤ ਸਥਾਨਕ ਪਿੰਡ ਦੇ ਕਿਸਾਨ ਸ਼ਿੰਗਾਰਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਨੇ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨੇ ਪੰਜਾਬ ਸਰਕਾਰ ਦਾ ਸਾੜਿਆ ਪੁਤਲਾ

ਮੰਡੀ ਬਰੀਵਾਲਾ, 15 ਜੂਨ (ਨਿਰਭੋਲ ਸਿੰਘ)-ਬਰੀਵਾਲਾ 'ਚ ਸਫ਼ਾਈ ਸੇਵਕ ਯੂਨੀਅਨ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ | ਸਫ਼ਾਈ ਸੇਵਕ ਯੂਨੀਅਨ ਨੇ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਸਫ਼ਾਈ ਸੇਵਕ ਯੂਨੀਅਨ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਸੈਮੀਨਾਰ

ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਅੱਜ ਬਜ਼ੁਰਗ ਦੁਰਵਿਹਾਰ ਰੋਕਥਾਮ ਦਿਹਾੜਾ ਪੂਰੇ ਦੇਸ਼ 'ਚ ਮਨਾਇਆ ਜਾ ਰਿਹਾ ਹੈ | ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੁਆਰਡੀਨੇਟਰ ਸਮੂਹ ਸਮਾਜਸੇਵੀ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਦੀ ਅਗਵਾਈ ਵਿਚ ਸੀਨੀਅਰ ਸਿਟੀਜ਼ਨ ...

ਪੂਰੀ ਖ਼ਬਰ »

ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਵਲੋਂ ਫ਼ੱਤਣਵਾਲਾ ਪਰਿਵਾਰ ਨਾਲ ਦੁੱਖ ਸਾਂਝਾ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਇਲਾਕੇ ਦੀ ਪ੍ਰਸਿੱਧ ਸ਼ਖ਼ਸੀਅਤ ਤੇ ਸੀਨੀਅਰ ਆਗੂ ਗੁਰਰਾਜ ਸਿੰਘ ਬਰਾੜ ਫ਼ੱਤਣਵਾਲਾ ਪੁੱਤਰ ਸਵ: ਹਰਚੰਦ ਸਿੰਘ ਬਰਾੜ ਫ਼ੱਤਣਵਾਲਾ ਸਾਬਕਾ ਵਿਧਾਇਕ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਇਸ ਮੌਕੇ ਸਾਬਕਾ ...

ਪੂਰੀ ਖ਼ਬਰ »

ਸੇਵਾ-ਮੁਕਤ ਐੱਸ.ਡੀ.ਓ. ਬਚਿੱਤਰ ਸਿੰਘ ਭੁੱਲਰ ਨਮਿੱਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਡਾ. ਰਣਬੀਰ ਸਿੰਘ ਭੁੱਲਰ ਤੇ ਇੰਜੀ: ਰਣਜੀਤ ਸਿੰਘ ਭੁੱਲਰ ਦੇ ਪਿਤਾ ਬਚਿੱਤਰ ਸਿੰਘ ਭੁੱਲਰ ਰਿਟਾ: ਐੱਸ.ਡੀ.ਓ. ਜਨ ਸਿਹਤ ਵਿਭਾਗ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਗ੍ਰਹਿ ਵਿਖੇ ਪਾਠ ਦਾ ਭੋਗ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੱਢੀ ਜਾਗਰੂਕਤਾ ਰੈਲੀ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਐੱਸ. ਡੀ. ਐੱਮ. ਸਵਰਨਜੀਤ ਕੌਰ, ਸਿਹਤ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਏ ਜਾ ਰਹੇ ਕੋਰੋਨਾ ਵੈਕਸੀਨ ਕੈਂਪ ਸਬੰਧੀ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਵਿੱਢਿਆ ਗਿਆ ਸੰਘਰਸ਼ ਲਗਾਤਾਰ ਜਾਰੀ ਹੈ, ਜਿਸ ਦੀ ਕੜੀ ਤਹਿਤ ਅੱਜ ਡੀ. ਸੀ. ਦਫ਼ਤਰ ਕਾਮਿਆਂ ਵਲੋਂ ਗੇਟ ਰੈਲੀ ਕੀਤੀ ਗਈ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਪਿੰਡਾਂ 'ਚ ਫੇਰੀਆਂ ਲਾਉਣ ਦਾ ਸਿਲਸਿਲਾ ਜਾਰੀ

ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਐੱਸ. ਡੀ. ਐੱਮ. ਮਲੋਟ ਗੋਪਾਲ ਸਿੰਘ ਵਲੋਂ ਕੋਰੋਨਾ ਤੋਂ ਬਚਾਅ ਲਈ ਪਿੰਡਾਂ 'ਚ ਫੇਰੀਆਂ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਉਨ੍ਹਾਂ ਪਿੰਡ ਚੰਨੂੰ, ਮਾਨ, ਬਾਦਲ, ਗੱਗੜ, ਮਿੱਠੜੀ ਬੁੱਧਗਿਰ, ਪਿੰਡ ਕਿੱਲਿਆਂਵਾਲੀ ਤੇ ਮੰਡੀ ...

ਪੂਰੀ ਖ਼ਬਰ »

ਐੱਸ.ਡੀ. ਸਕੂਲ ਮਲੋਟ 'ਚ ਗਤੀਵਿਧੀਆਂ ਹਫ਼ਤਾ ਮਨਾਇਆ

ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪਿ੍ੰਸੀਪਲ ਸ੍ਰੀਮਤੀ ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਦੁਆਰਾ ਗਤੀਵਿਧੀਆਂ ਹਫ਼ਤਾ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਨੇ ਕਿਹਾ ਕਿ ਇਨ੍ਹਾਂ ਗਤੀਵਿਧੀਆਂ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਮਲੋਟ ਵਿਖੇ ਵੀਡੀਓਗ੍ਰਾਫ਼ੀ ਮੁਕਾਬਲੇ ਕਰਵਾਏ

ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਡੀ. ਏ. ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਹੇਠ ਬੋਟਨੀ ਅਤੇ ਜੋਲੋਜੀ ਵਿਭਾਗ ਦੇ ਅਦਿਤੀ ਸ਼ਰਮਾ ਅਤੇ ਵਰਿੰਦਰ ਸਿੰਘ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ 'ਚ ਵੀਡੀਓਗ੍ਰਾਫ਼ੀ ਮੁਕਾਬਲੇ ...

ਪੂਰੀ ਖ਼ਬਰ »

ਆਲ ਇੰਡੀਆ ਰੰਘਰੇਟਾ ਦਲ ਵਲੋਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਰੰਘਰੇਟਾ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ 'ਚ ਆਨਲਾਈਨ ਸਮਰ ਕੈਂਪ ਲਗਾਇਆ

ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਡੀ. ਏ. ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਦੁਆਰਾ ਪਿ੍ੰਸੀਪਲ ਸੰਧਿਆ ਬਠਲਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਆਨਲਾਈਨ ਹਫ਼ਤਾਵਾਰੀ ਸਮਰ ਕੈਂਪ ਦੇ ਦੂਜੇ ਦਿਨ ਐੱਲ.ਕੇ.ਜੀ ਅਤੇ ਯੂ.ਕੇ.ਜੀ. ਦੇ ਵਿਦਿਆਰਥੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX