ਤਾਜਾ ਖ਼ਬਰਾਂ


ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  7 minutes ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  30 minutes ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  35 minutes ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  42 minutes ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  47 minutes ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  57 minutes ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਵਾਲਮੀਕੀ ਆਸ਼ਰਮ ਦੇ ਵਿਕਾਸ ਲਈ 100 ਕਰੋੜ ਖ਼ਰਚਣ ਦਾ ਮੁੱਖ ਮੰਤਰੀ ਚੰਨੀ ਨੇ ਕੀਤਾ ਵਾਅਦਾ
. . .  about 1 hour ago
ਰਾਮ ਤੀਰਥ , 22 ਸਤੰਬਰ ( ਧਰਵਿੰਦਰ ਸਿੰਘ ਔਲਖ ) ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਪਹਿਲੀ ਵਾਰ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ , ਜਿੱਥੇ ਉਨ੍ਹਾਂ ਨੇ ਸ਼ਰਧਾ ਨਾਲ ਭਗਵਾਨ ਵਾਲਮੀਕੀ ...
ਬਟਾਲਾ 'ਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ, ਪ੍ਰਤਾਪ ਸਿੰਘ ਬਾਜਵਾ ਦਾ ਚੇਅਰਮੈਨ ਹਟਾਇਆ
. . .  about 1 hour ago
ਬਟਾਲਾ, 22 ਸਤੰਬਰ (ਕਾਹਲੋਂ) - ਪੰਜਾਬ ਦੀ ਕਾਂਗਰਸ ਸਰਕਾਰ 'ਚ ਆਏ ਬਦਲਾਅ ਤੋਂ ਬਾਅਦ ਬਟਾਲਾ 'ਚ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ ਪੈਣਾ ਸ਼ੁਰੂ ਹੋ ਗਿਆ ਹੈ ...
ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 1 hour ago
ਜਲੰਧਰ, 22 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਅਤੇ ਵਿਦਿਆਰਥੀਆਂ ਨਾਲ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ
. . .  about 1 hour ago
ਕਿਸ਼ਨਗੜ੍ਹ, 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਗਏ ਹਨ | ਸਭ ਤੋਂ ਪਹਿਲਾਂ ਉਨ੍ਹਾਂ ਨੇ ਸੰਤ ...
ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਆਦੇਸ਼, ਇਸੇ ਸਾਲ ਤੋਂ ਮਹਿਲਾਵਾਂ ਨੂੰ ਮਿਲੇ ਐਨ.ਡੀ.ਏ.ਦੀ ਪ੍ਰੀਖਿਆ ਵਿਚ ਬੈਠਣ ਦੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 22 ਸਤੰਬਰ - ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਮਹਿਲਾਵਾਂ ਨੂੰ ਇਸ ਸਾਲ ਤੋਂ ਹੀ ਐਨ.ਡੀ.ਏ. ਦੀ ਪ੍ਰਵੇਸ਼ ਪ੍ਰੀਖਿਆ ਵਿਚ ਬੈਠਣ ਦੀ ਆਗਿਆ ਦੇਣ ਦਾ ਆਦੇਸ਼ ਦਿੱਤਾ ਹੈ। ਕੇਂਦਰ ...
ਭੇਦ - ਭਰੇ ਹਾਲਾਤ ਅੰਦਰ ਨੌਜਵਾਨ ਦੀ ਮੌਤ
. . .  about 2 hours ago
ਬਲਾਚੌਰ, 22 ਸਤੰਬਰ (ਨਰੇਸ਼ ਧੌਲ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਦੇ ਪਿੰਡ ਜੋਗੇਵਾਲ ਵਿਖੇ ਇਕ ਨੌਜਵਾਨ ਦੀ ਬੀਤੀ ਰਾਤ ਭੇਦ - ਭਰੇ ਹਲਾਤਾਂ ਅੰਦਰ ਮੌਤ ਹੋਣ ਦਾ ਮਾਮਲਾ ਸਾਹਮਣੇ...
ਨੈਸ਼ਨਲ ਐਵਾਰਡੀ ਅਧਿਆਪਕ ਦੀ ਬਦਲੀ ਖ਼ਿਲਾਫ਼ ਪੰਚਾਇਤ ਤੇ ਪਿੰਡ ਵਾਸੀਆਂ ਨੇ ਸਰਕਾਰੀ ਸਕੂਲ ਦੀ ਕੀਤੀ ਤਾਲਾਬੰਦੀ
. . .  about 2 hours ago
ਐੱਸ. ਏ. ਐੱਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਇੱਥੋਂ ਨੇੜਲੇ ਪਿੰਡ ਸਿਆਊ ਦੇ ਸਰਕਾਰੀ ਮਿਡਲ ਸਕੂਲ ਦੇ ਨੈਸ਼ਨਲ ਐਵਾਰਡੀ ਪੰਜਾਬੀ ਅਧਿਆਪਕ ਜਸਵਿੰਦਰ ਸਿੰਘ ਔਲਖ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਘਰ ਪਹੁੰਚੇ
. . .  59 minutes ago
ਅੰਮ੍ਰਿਤਸਰ , 22 ਸਤੰਬਰ (ਰੇਸ਼ਮ ਸਿੰਘ ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ...
ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦਾ ਬਦਲਿਆ ਗਿਆ ਚੇਅਰਮੈਨ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ) - ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਹਟਾ ਕੇ ਸਿੱਧੂ ਦੇ ਕਰੀਬੀ ਦਮਨਦੀਪ ਸਿੰਘ ਨੂੰ ਚੇਅਰਮੈਨ ਬਣਾਇਆ ਗਿਆ...
ਸਰਕਾਰੀ ਬੱਸਾਂ ਤੋਂ ਹਟਣਗੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ
. . .  about 2 hours ago
ਚੰਡੀਗੜ੍ਹ, 22 ਸਤੰਬਰ - ਸਰਕਾਰੀ ਬੱਸਾਂ ਤੋਂ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਏ ਜਾਣਗੇ...
ਡੇਅਰੀ ਕੰਪਲੈਕਸ ਦੀ ਡਿੱਗੀ ਛੱਤ, 12 ਮੱਝਾਂ ਦੀ ਮੌਤ
. . .  about 2 hours ago
ਲੁਧਿਆਣਾ, 22 ਸਤੰਬਰ ( ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਲੁਧਿਆਣਾ ਦੇ ਹੰਬੜਾਂ ਰੋਡ ਸਥਿਤ ਡੇਅਰੀ ਕੰਪਲੈਕਸ 'ਚ ਇਕ ਛੱਤ ਡਿੱਗਣ ਨਾਲ ਕਰੀਬ 12 ਮੱਝਾਂ ਦੀ ਮੌਤ ਹੋ...
ਸਲਾਮੀ ਲੈਣ ਤੋਂ ਬਾਅਦ ਪੁਲਿਸ ਦੀ ਬੈਂਡ ਟੀਮ ਨਾਲ ਕਰਵਾਈ ਮੁੱਖ ਮੰਤਰੀ ਚੰਨੀ ਨੇ ਤਸਵੀਰ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਚ ਸਲਾਮੀ ਲੈਣ ਤੋਂ ਬਾਅਦ ਪੁਲਿਸ ਦੀ ਬੈਂਡ...
ਪੰਜਾਬ ਪੁਲਿਸ 'ਚ 2016 ਨੂੰ ਕੀਤੀ ਭਰਤੀ ਦੇ ਇੰਤਜ਼ਾਰ ਸੂਚੀ 'ਚ ਸ਼ਾਮਿਲ 780 ਮੁਲਾਜ਼ਮ ਪਹੁੰਚੇ ਸ੍ਰੀ ਚਮਕੌਰ ਸਾਹਿਬ
. . .  about 3 hours ago
ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਜਗਮੋਹਣ ਸਿੰਘ ਨਾਰੰਗ) - ਪੰਜਾਬ ਪੁਲਿਸ 'ਚ 2016 ਨੂੰ ਕੀਤੀ ਭਰਤੀ ਦੇ ਇੰਤਜ਼ਾਰ ਸੂਚੀ 'ਚ ਸ਼ਾਮਿਲ 780 ਮੁਲਾਜ਼ਮ ਸ੍ਰੀ ਚਮਕੌਰ ਸਾਹਿਬ ਪਹੁੰਚੇ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖ਼ਲ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ ਵਿਚ ...
ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਧਾਈ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਾਧਾ...
ਐੱਸ. ਡੀ. ਐਮ. ਖਮਾਣੋਂ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ - ਵੱਖ ਦਫ਼ਤਰਾਂ ਦੀ ਕੀਤੀ ਗਈ ਚੈਕਿੰਗ, ਕਈ ਅਧਿਕਾਰੀ ਅਤੇ ਕਰਮਚਾਰੀ ਮਿਲੇ ਗ਼ੈਰਹਾਜ਼ਰ
. . .  about 3 hours ago
ਖਮਾਣੋਂ, 22 ਸਤੰਬਰ (ਮਨਮੋਹਣ ਸਿੰਘ ਕਲੇਰ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਸਵੇਰੇ ਨੌਂ ਵਜੇ ਹਾਜ਼ਰ ਰਹਿਣ ...
ਪੀ.ਐਮ.ਦਾ ਅਮਰੀਕਾ ਦੌਰਾ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
. . .  1 minute ago
ਨਵੀਂ ਦਿੱਲੀ, 22 ਸਤੰਬਰ - ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ...
26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
. . .  about 4 hours ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਪੰਜਾਬ / ਜਨਰਲ

ਨੌਕਰੀ ਦੀ ਮੰਗ ਕਰਦੇ ਬੇਰੁਜ਼ਗਾਰਾਂ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ

ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ)-ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ ਲੰਮੇ ਸਮੇਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਕੀਤੇ ਜਾ ਰਹੇ ਸੰਘਰਸ਼ ਅਤੇ ਪਿਛਲੇ 86 ਦਿਨਾਂ ਤੋਂ ਸ਼ਾਹੀ ਸ਼ਹਿਰ ਵਿਖੇ ਟਾਵਰ 'ਤੇ ਬੈਠੇ ਸੁਰਿੰਦਰਪਾਲ ਗੁਰਦਾਸਪੁਰ ਦੀ ਸਿਹਤ ...

ਪੂਰੀ ਖ਼ਬਰ »

'ਆਪ' ਵਲੋਂ ਵਜ਼ੀਫ਼ਾ ਘੁਟਾਲੇ ਖ਼ਿਲਾਫ਼ ਸਾਰੇ ਜ਼ਿਲਿ੍ਹਆਂ 'ਚ ਭੁੱਖ ਹੜਤਾਲ ਤੇ ਪ੍ਰਦਰਸ਼ਨ

ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਐਸ. ਸੀ. ਵਿੰਗ ਵਲੋਂ ਮੰਗਲਵਾਰ ਨੂੰ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਕੀਤੇ ਗਏ ਘੁਟਾਲੇ ਖ਼ਿਲਾਫ਼ ਸੂਬਾ ...

ਪੂਰੀ ਖ਼ਬਰ »

ਗੈਂਗਸਟਰ ਜਸਪ੍ਰੀਤ ਸਿੰਘ ਦੀ ਪਤਨੀ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ

ਐੱਸ. ਏ. ਐੱਸ. ਨਗਰ, 15 ਜੂਨ (ਜਸਬੀਰ ਸਿੰਘ ਜੱਸੀ)-ਜਗਰਾਉਂ 'ਚ 2 ਥਾਣੇਦਾਰਾਂ ਦਾ ਗੋਲੀ ਮਾਰ ਕੇ ਕੀਤੇ ਗਏ ਕਤਲ ਮਾਮਲੇ 'ਚ ਨਾਮਜ਼ਦ ਜਸਪ੍ਰੀਤ ਸਿੰਘ ਜੱਸੀ ਵਾਸੀ ਖਰੜ ਜਿਸਦਾ ਕੋਲਕਾਤਾ ਵਿਖੇ ਐਸ. ਆਈ. ਟੀ. ਵਲੋਂ ਇਕ ਮੁਕਾਬਲੇ 'ਚ ਕਤਲ ਕਰ ਦਿੱਤਾ ਗਿਆ ਸੀ, ਦੀ ਪਤਨੀ ਲਵਪ੍ਰੀਤ ...

ਪੂਰੀ ਖ਼ਬਰ »

ਸੂਬੇ ਦੇ ਸਮਾਰਕਾਂ ਦੇ ਬਾਹਰ ਅਜੇ ਜੜੇ ਰਹਿਣਗੇ ਤਾਲੇ

ਸੁਰਿੰਦਰ ਕੋਛੜ ਅੰਮਿ੍ਤਸਰ, 15 ਜੂਨ-ਕੋਵਿਡ-19 ਦੇ ਫੈਲਣ 'ਤੇ ਕਾਬੂ ਪਾਉਣ ਹਿਤ ਲਗਪਗ ਦੋ ਮਹੀਨਿਆਂ ਤੋਂ ਬੰਦ ਕੀਤੇ ਦੇਸ਼ ਦੇ 3693 ਵਿਰਾਸਤੀ ਸਮਾਰਕ ਅਤੇ 50 ਅਜਾਇਬ-ਘਰਾਂ ਨੂੰ ਭਾਵੇਂ ਕਿ 16 ਜੂਨ ਤੋਂ ਖੋਲ੍ਹਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਪਰ ਇਸ ਦੌਰਾਨ ਅੰਮਿ੍ਤਸਰ ਸਮੇਤ ...

ਪੂਰੀ ਖ਼ਬਰ »

ਅਕਾਲੀ ਦਲ ਦੇ ਵਫ਼ਦ ਵਲੋਂ ਪੰਜਾਬ ਐਸ.ਸੀ. ਕਮਿਸ਼ਨ ਨਾਲ ਮੁਲਾਕਾਤ

ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਦੇ ਇਕ ਵਫ਼ਦ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਖ਼ਿਲਾਫ਼ ਸ਼ਿਕਾਇਤ ਦਾਇਰ ਕੀਤੀ ਤੇ ਬੇਨਤੀ ਕੀਤੀ ਕਿ ਕਾਂਗਰਸੀ ਆਗੂ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਦਾ ਨਾਂਅ ਵਰਤਣ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਨਕਲੀ ਪ੍ਰਸ਼ਾਂਤ ਕਿਸ਼ੋਰ ਬਣ ਕੇ ਸਿਆਸੀ ਆਗੂਆਂ ਨਾਲ ਠੱਗੀ ਕਰਨ ਵਾਲੇ ਗਿਰੋਹ ਦੇ ਅਣਪਛਾਤੇ ਮੈਂਬਰਾਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ...

ਪੂਰੀ ਖ਼ਬਰ »

ਕਿਸਾਨਾਂ ਤੇ ਸਰਕਾਰ ਵਿਚਕਾਰ ਟੁੱਟੀ ਗੱਲਬਾਤ ਨੂੰ ਜਲਦ ਸ਼ੁਰੂ ਕਰਵਾਏਗੀ ਪੰਜਾਬ ਭਾਜਪਾ-ਮਿੱਤਲ

ਸ੍ਰੀ ਅਨੰਦਪੁਰ ਸਾਹਿਬ, 15 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਤੇ ਮਾ. ਮੋਹਨ ਲਾਲ ਵਲੋਂ ਸਿੱਧੇ ਤੌਰ 'ਤੇ ਕਿਸਾਨਾਂ ਦੇ ਹੱਕ 'ਚ ਆ ਜਾਣ ਤੋਂ ਬਾਅਦ ਪਾਰਟੀ ਦੀ ਸੂਬਾ ਇਕਾਈ ਦੇ ਹੋਰਨਾਂ ਆਗੂਆਂ ਦੇ ਤੇਵਰ ਵੀ ਨਰਮ ਪੈਂਦੇ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਬੈਠਕ 18 ਨੂੰ

ਚੰਡੀਗੜ੍ਹ, 15 ਜੂਨ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 18 ਜੂਨ ਸ਼ੁੱਕਰਵਾਰ ਪੰਜਾਬ ਮੰਡੀ ਮੰਡਲ ਦੀ ਇਕ ਅਹਿਮ ਮੀਟਿੰਗ ਸੱਦੀ ਗਈ ਹੈ | ਇਸ ਵਰਚੂਅਲ ਮੀਟਿੰਗ ਲਈ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਸਮੇਤ ਮੰਤਰੀ ਮੰਡਲ ਦੀ ...

ਪੂਰੀ ਖ਼ਬਰ »

ਦਲ ਬਦਲੂਆਂ ਦਾ ਫ਼ੈਸਲਾ 6 ਨੂੰ ਸੰਭਵ

ਚੰਡੀਗੜ੍ਹ, 15 ਜੂਨ (ਐਨ.ਐਸ.ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਆਮ ਆਦਮੀ ਪਾਰਟੀ (ਆਪ) ਨਾਲ ਸਬੰਧਿਤ ਸਾਰੇ ਦੇ ਸਾਰੇ 6 ਦਲ ਬਦਲੂ ਵਿਧਾਇਕਾਂ ਦੀ ਗੱਲ ਸੁਣਨ ਲਈ 6 ਜੁਲਾਈ ਨੂੰ ੂ ਸਵੇਰੇ 11 ਵਜੇ ਵਾਰੀ-ਵਾਰੀ ਆਪਣੇ ਚੈਂਬਰ ਵਿਚ ਬੁਲਾਇਆ ਹੈ | ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਵਜ਼ੀਫ਼ਾ ਘਪਲੇ ਨੂੰ ਲੈ ਕੇ ਦੂਲੋੋ ਨੇ ਆਪਣੀ ਹੀ ਸਰਕਾਰ ਖ਼ਿਲਾਫ਼ ਖੋਲਿ੍ਹਆ ਮੋਰਚਾ

ਜਲੰਧਰ, 15 ਜੂਨ (ਰਣਜੀਤ ਸਿੰਘ ਸੋਢੀ)-ਪੋਸਟ ਮੈਟਿ੍ਕ ਸਕਾਲਰਸ਼ਿਪ ਘਪਲੇ ਦੇ ਲੰਮੇ ਸਮੇਂ ਤੋਂ ਚੱਲ ਰਹੇ ਵਿਵਾਦ ਦਾ ਵਿਦਿਆਰਥੀਆਂ ਨੂੰ ਸਮਰਥਨ ਦਿੰਦਿਆਂ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਆਪਣੀ ਹੀ ਪਾਰਟੀ ਦੇ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸੀ. ਬੀ. ਆਈ. ਵਲੋਂ ...

ਪੂਰੀ ਖ਼ਬਰ »

ਅਕਾਲੀ ਦਲ ਨੇ ਮਾਝੇ ਦੇ ਕਈ ਹਲਕਿਆਂ 'ਚ ਉਤਾਰੇ ਨਵੇਂ ਚਿਹਰੇ

ਹਰਿੰਦਰ ਸਿੰਘ ਤਰਨ ਤਾਰਨ, 15 ਜੂਨ-ਸਾਲ 2022 ਦੇ ਸ਼ੁਰੂ 'ਚ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਵਲੋਂ ਜੰਗੀ ਪੱਧਰ 'ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਆਪਣੀ ਪੁਰਾਣੀ ਭਾਈਵਾਲ ਪਾਰਟੀ ਭਾਜਪਾ ਨਾਲੋਂ ਤੋੜ ਵਿਛੋੜਾ ਕਰਨ ...

ਪੂਰੀ ਖ਼ਬਰ »

ਜੈਪਾਲ ਭੁੱਲਰ ਦੇ ਪਿਤਾ ਵਲੋਂ ਹਾਈਕੋਰਟ 'ਚ ਪਟੀਸ਼ਨ ਦਾਇਰ

ਚੰਡੀਗੜ੍ਹ, 15 ਜੂਨ (ਬਿ੍ਜੇਂਦਰ ਗੌੜ)-ਹੈਮਰ ਥ੍ਰੋਅ ਦੇ ਰਾਸ਼ਟਰੀ ਪੱਧਰ ਦੇ ਖਿਡਾਰੀ ਜੈਪਾਲ ਸਿੰਘ ਭੁੱਲਰ ਦੇ ਸਰੀਰ 'ਤੇ ਗੋਲੀਆਂ ਦੇ ਜ਼ਖ਼ਮਾਂ ਤੋਂ ਇਲਾਵਾ ਕਈ ਸੱਟਾਂ ਦੇ ਨਿਸ਼ਾਨ ਮਿਲਣ ਅਤੇ ਇਸ ਤਕੜੇ 6 ਫੁੱਟ ਦੇ ਖਿਡਾਰੀ ਦੀ ਬਾਂਹ ਦੀ ਇਕ ਹੱਡੀ 2 ਥਾਵਾਂ ਤੋਂ ਟੁੱਟੀ ...

ਪੂਰੀ ਖ਼ਬਰ »

ਕੈਪਟਨ ਦੇ ਫਾਰਮ ਹਾਊਸ ਦੇ ਘਿਰਾਓ ਮੌਕੇ ਚੰਦੂਮਾਜਰਾ ਦੀ ਗ਼ੈਰ-ਹਾਜ਼ਰੀ ਨੇ ਛੇੜੀ ਨਵੀਂ ਚਰਚਾ

ਕੇ. ਐੱਸ. ਰਾਣਾ ਐੱਸ. ਏ. ਐੱਸ. ਨਗਰ, 15 ਜੂਨ-ਪੰਜਾਬ ਦੀ ਕਾਂਗਰਸ ਸਰਕਾਰ ਦੇ ਖਿਲਾਫ਼ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਮੁੱਖ ਮੰਤਰੀ ...

ਪੂਰੀ ਖ਼ਬਰ »

ਆਪਣਾ ਆਧਾਰ ਕਾਇਮ ਰੱਖਣ ਲਈ ਪੰਜਾਬ 'ਚ ਚੋਣ ਗੱਠਜੋੜ ਕਰਨਾ 'ਆਪ' ਦੀ ਹੋਵੇਗੀ ਮਜਬੂਰੀ

ਸੁਖਵਿੰਦਰ ਸਿੰਘ ਫੁੱਲ ਸੰਗਰੂਰ, 15 ਜੂਨ-ਅਕਾਲੀ ਦਲ (ਬ) ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਸਥਿਤੀ ਨੰੂ ਵੇਖਦਿਆਂ ਬਹੁਜਨ ਸਮਾਜ ਪਾਰਟੀ ਨਾਲ ਕੀਤੇ ਗੱਠਜੋੜ ਨੰੂ ਆਮ ਆਦਮੀ ਪਾਰਟੀ ਨੇ ਨਾਪਾਕ ਗੱਠਜੋੜ ਦੱਸਦਿਆਂ ਇਸ ਦੀ ਤਿਖੀ ਅਲੋਚਨਾ ਕੀਤੀ ਹੈ | ਪਾਰਟੀ ਦੇ ...

ਪੂਰੀ ਖ਼ਬਰ »

ਅਗਲੇ 48 ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ

ਲੁਧਿਆਣਾ, 15 ਜੂਨ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਆਉਣ ਵਾਲੇ 48 ਘੰਟਿਆਂ ਦੌਰਾਨ ਪੰਜਾਬ ਅੰਦਰ ਮੀਂਹ ਪੈਣ ਦੀ ਸੰਭਾਵਨਾ ਹੈ | ਜਾਣਕਾਰੀ ਅਨੁਸਾਰ ਆਉਣ ਵਾਲੇ 48 ਘੰਟਿਆਂ ਦੌਰਾਨ ਕਈ ਥਾਵਾਂ 'ਤੇ ...

ਪੂਰੀ ਖ਼ਬਰ »

ਲੰਬੀ 'ਚ ਯੂਥ ਅਕਾਲੀ ਆਗੂ ਦੇ ਘਰੋਂ ਕਰੀਬ 39 ਲੱਖ ਦਾ ਸੋਨਾ ਤੇ ਨਕਦੀ ਚੋਰੀ

ਲੰਬੀ, 15 ਜੂਨ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਗਮੀਤ ਸਿੰਘ ਨੀਟੂ ਤੱਪਾਖੇੜਾ ਦੇ ਘਰ ਰਾਤ ਸਮੇਂ ਲੱਖਾਂ ਰੁਪਏ ਦਾ ਸੋਨਾ ਅਤੇ ਨਕਦੀ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਯੂਥ ਆਗੂ ਜਗਮੀਤ ਸਿੰਘ ਨੀਟੂ ਨੇ ਦੱਸਿਆ ਕਿ ਸਵੇਰ ...

ਪੂਰੀ ਖ਼ਬਰ »

ਜਥੇਦਾਰ ਬਾਬਾ ਬਿਸ਼ਨ ਸਿੰਘ ਦੀ ਬਰਸੀ 20 ਨੂੰ -ਜਥੇ: ਬਾਬਾ ਗੱਜਣ ਸਿੰਘ

ਬਾਬਾ ਬਕਾਲਾ ਸਾਹਿਬ, 15 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ 12ਵੇਂ ਮੁਖੀ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 27ਵੀਂ ਬਰਸੀ 20 ਜੂਨ ਦਿਨ ਐਤਵਾਰ ਨੂੰ ਤਰਨਾ ਦਲ ਦੇ ਹੈਡਕੁਆਟਰ ਗੁ: ਛੇਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ...

ਪੂਰੀ ਖ਼ਬਰ »

ਭਾਖੜਾ 'ਚ ਪਾਣੀ ਘੱਟ ਹੋਣ ਕਰਕੇ ਇਸ ਵਾਰ ਝੋਨੇ ਦੇ ਸੀਜ਼ਨ 'ਚ ਪਾਵਰਕਾਮ ਨੂੰ ਮਿਲੇਗੀ ਘੱਟ ਬਿਜਲੀ

ਜਲੰਧਰ, 15 ਜੂਨ (ਸ਼ਿਵ ਸ਼ਰਮਾ)-ਪਿਛਲੇ ਸਾਲ ਨਾਲੋਂ ਇਸ ਵਾਰ ਭਾਖੜਾ 'ਚ ਪਾਣੀ ਦਾ ਪੱਧਰ ਘੱਟ ਹੋਣ ਕਰਕੇ ਪਾਵਰਕਾਮ ਨੂੰ ਝੋਨੇ ਦੇ ਸੀਜ਼ਨ 'ਚ ਘੱਟ ਬਿਜਲੀ ਮਿਲਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ ਤੇ ਪਾਵਰਕਾਮ ਨੂੰ ਆਸ ਹੈ ਕਿ ਉਹ ਬਿਜਲੀ ਦੀ ਕਮੀ 'ਤੇ ਹੋਰ ਸਰੋਤਾਂ ...

ਪੂਰੀ ਖ਼ਬਰ »

ਨਵੀਂ ਸਿਆਸੀ ਪਾਰਟੀ 'ਕਿਰਤੀ ਕਿਸਾਨ ਸ਼ੇਰੇ ਪੰਜਾਬ ਪਾਰਟੀ' ਦਾ ਗਠਨ

ਚੰਡੀਗੜ੍ਹ, 15 ਜੂਨ (ਮਨਜੋਤ ਸਿੰਘ ਜੋਤ)-ਪੰਜਾਬ 'ਚ 2022 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੁਝ ਬੁੱਧੀਜੀਵੀ, ਸੇਵਾ ਮੁਕਤ ਆਈ.ਏ.ਐਸ. ਅਧਿਕਾਰੀਆਂ ਅਤੇ ਸੇਵਾ ਮੁਕਤ ਫ਼ੌਜੀ ਅਧਿਕਾਰੀਆਂ ਨੇ ਮਿਲ ਕੇ 'ਕਿਰਤੀ ਕਿਸਾਨ ਸ਼ੇਰੇ ਪੰਜਾਬ ਪਾਰਟੀ' ਦਾ ਗਠਨ ਕੀਤਾ ਹੈ | ...

ਪੂਰੀ ਖ਼ਬਰ »

ਖੱਬੇ ਪੱਖੀ ਪਾਰਟੀਆਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਪੰਦਰਵਾੜੇ ਦੇ ਸਮਰਥਨ ਦਾ ਐਲਾਨ

ਜਲੰਧਰ, 15 ਜੂਨ (ਜਸਪਾਲ ਸਿੰਘ)-ਪੰਜਾਬ ਦੀਆਂ ਖੱਬੀਆਂ ਪਾਰਟੀਆਂ, ਮੋਦੀ ਸਰਕਾਰ ਦੀਆਂ ਮਹਿੰਗਾਈ, ਬੇਰੁਜ਼ਗਾਰੀ, ਭੁੱਖਮਰੀ ਵਧਾਉਣ ਵਾਲੀਆਂ ਨੀਤੀਆਂ ਖਿਲਾਫ਼ 16 ਤੋਂ 30 ਜੂਨ ਤੱਕ ਦੇਸ਼ ਵਿਆਪੀ ਰੋਸ ਪੰਦਰਵਾੜਾ ਮਨਾਉਣ ਦੇ ਖੱਬੇ ਮੋਰਚੇ ਦੇ ਸੱਦੇ ਨੂੰ ਪੂਰੀ ਤਨਦੇਹੀ ਨਾਲ ...

ਪੂਰੀ ਖ਼ਬਰ »

ਜਬਾੜੇ ਦੀ ਘਸੀ ਹੱਡੀ ਵਾਲੇ ਮਰੀਜ਼ ਵੀ ਲਗਵਾ ਸਕਦੇ ਹਨ 3 ਦਿਨਾਂ 'ਚ ਪੱਕੇ ਦੰਦ-ਡਾ. ਨੈਨਸੀ

ਜਲੰਧਰ, 15 ਜੂਨ (ਐੱਮ. ਐੱਸ. ਲੋਹੀਆ)-ਜਿਹੜੇ ਵਿਅਕਤੀਆਂ ਦੇ ਜਬਾੜੇ ਦੀ ਹੱਡੀ ਘੱਸ ਜਾਂਦੀ ਹੈ ਜਾਂ ਉਹ ਸ਼ੂਗਰ ਦੇ ਮਰੀਜ਼ ਹਨ, ਜਾਂ ਕਿਸੇ ਹਾਦਸੇ 'ਚ ਜਬਾੜਾ ਟੁੱਟ ਗਿਆ ਹੈ, ਤਾਂ ਉਹ ਵਿਅਕਤੀ ਵੀ 'ਬੇਸਲ ਇੰਪਲਾਂਟ' ਤਕਨੀਕ ਜ਼ਰੀਏ ਪੱਕੇ ਦੰਦ ਲਗਾ ਸਕਦੇ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਨੂੰ ਗਾਣੇ 'ਸੰਜੂ' ਲਈ ਵਕੀਲਾਂ ਨੇ ਕਾਨੂੰਨੀ ਨੋਟਿਸ ਭੇਜਿਆ

ਚੰਡੀਗੜ੍ਹ, 15 ਜੂਨ (ਬਿ੍ਜੇਂਦਰ ਗੌੜ)-ਜਸਟਿਸ ਫਾਰ ਯੂ ਨਾਂਅ ਦੀ ਲਾਅ ਫਰਮ ਵਲੋਂ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਨੂੰ ਉਨ੍ਹਾਂ ਦੇ ਗਾਣੇ 'ਸੰਜੂ' 'ਚ ਕਥਿਤ ਤੌਰ 'ਤੇ ਵਕੀਲਾਂ ਲਈ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰਨ ਨੂੰ ਲੈ ਕੇ ਇਕ ...

ਪੂਰੀ ਖ਼ਬਰ »

ਆਸ਼ੂ ਨੇ ਬਾਦਲ ਵਲੋਂ ਸਿੱਟ ਅੱਗੇ ਪੇਸ਼ ਨਾ ਹੋਣ ਲਈ ਬੇਤੁਕੇ ਬਹਾਨੇ ਬਣਾਉਣ 'ਤੇ ਚੁੱਕੇ ਸਵਾਲ

ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)-ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਸਿੱਧੀ ਸ਼ਮੂਲੀਅਤ ਹੋਣ ਕਰਕੇ ਸਿੱਟ (ਵਿਸ਼ੇਸ਼ ਜਾਂਚ ਟੀਮ) ਅੱਗੇ ਪੇਸ਼ ਹੋਣ ਤੋਂ ਦੂਰ ਭੱਜਣ ਲਈ ਬੇਤੁਕੇ ਬਹਾਨੇ ਬਣਾਉਣ ਲਈ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ (ਭਾਗ-50)

ਬਸੀ ਪਠਾਣਾਂ ਦੀ ਅਸਥਾਈ ਹਵਾਲਾਤ 'ਚ ਗੁਰੂ ਜੀ ਸਿੱਖਾਂ ਸਮੇਤ ਪੌਣੇ ਚਾਰ ਮਹੀਨੇ ਤੱਕ ਕੈਦ ਰਹੇ

ਬਲਜਿੰਦਰ ਸਿੰਘ, ਰਵਿੰਦਰ ਮੌਦਗਿਲ
ਫ਼ਤਹਿਗੜ੍ਹ ਸਾਹਿਬ/ਬਸੀ ਪਠਾਣਾਂ-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੀ ਪੁਰਾਤਨ ਜੇਲ੍ਹ ਨੂੰ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੋਣ ਦਾ ਮਾਣ ਹਾਸਲ ਹੈ | ਇਤਿਹਾਸਕਾਰਾਂ ਦੀਆਂ ਖੋਜਾਂ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਜੀ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਸੁਣ ਕੇ ਹਿੰਦ ਧਰਮ ਨੂੰ ਬਚਾਉਣ ਲਈ ਜਦੋਂ ਨਾਨਕੀ (ਹੁਣ ਅਨੰਦਪੁਰ ਸਾਹਿਬ) ਤੋਂ ਦਿੱਲੀ ਵੱਲ ਨੂੰ ਰਵਾਨਾ ਹੋਏ ਸਨ ਤਾਂ ਰਸਤੇ 'ਚ ਰੋਪੜ ਪੁਲਿਸ ਚੌਕੀ ਦੇ ਦਰੋਗੇ ਨੂਰ ਮੁਹੰਮਦ ਖਾਂ ਮਿਰਜ਼ਾ ਨੇ ਪਿੰਡ ਮਲਿਕਪੁਰ ਰੰਘੜਾ ਦੇ ਰੰਘੜਾ ਵਲੋਂ ਕੀਤੀ ਮੁਖ਼ਬਰੀ ਦੇ ਆਧਾਰ 'ਤੇ ਗੁਰੂ ਸਾਹਿਬ ਨੂੰ ਪਰਗਨਾ ਘਨੌਲਾ ਤੋਂ 12 ਜੁਲਾਈ 1675 ਈਸਵੀ ਵਿਚ ਗੁਰਸਿੱਖਾਂ ਸਮੇਤ ਗਿ੍ਫ਼ਤਾਰ ਕਰਕੇ ਸਰਹਿੰਦ ਦੇ ਹਾਕਮ ਅਬਦੁਲ ਅਜ਼ੀਜ਼ ਦਿਲਾਵਰ ਖਾਂ ਅੱਗੇ 13-14 ਜੁਲਾਈ ਨੂੰ ਪੇਸ਼ ਕੀਤਾ ਗਿਆ ਸੀ | ਜਿੱਥੇ ਉਸ ਨੇ ਗੁਰੂ ਸਾਹਿਬ ਜੀ ਨੂੰ ਗੁਰਸਿੱਖਾਂ ਸਮੇਤ ਬਸੀ ਪਠਾਣਾਂ ਦੇ ਕੈਦਖ਼ਾਨੇ ਦੀ ਇਕ ਅਸਥਾਈ ਹਵਾਲਾਤ ਵਿਚ ਬੰਦ ਕਰਨ ਦਾ ਹੁਕਮ ਦਿੱਤਾ ਸੀ | ਗੁਰੂ ਜੀ ਦੀ ਗਿ੍ਫ਼ਤਾਰੀ ਸਬੰਧੀ ਇਤਲਾਹ ਬਾਦਸ਼ਾਹ ਔਰੰਗਜ਼ੇਬ ਨੂੰ ਮਾਰਫ਼ਤ ਗਵਰਨਰ ਲਾਹੌਰ ਭੇਜ ਦਿੱਤੀ ਗਈ | ਬਸੀ ਪਠਾਣਾਂ ਦੇ ਬੰਦੀਖ਼ਾਨੇ ਜਿਸ ਨੂੰ ਹੁਣ ਪੁਰਾਤਨ ਜੇਲ੍ਹ ਕਿਹਾ ਜਾਂਦਾ ਹੈ, ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਪੌਣੇ ਚਾਰ ਮਹੀਨੇ ਤੱਕ ਦੀਵਾਨ ਮਤੀ ਦਾਸ ਅਤੇ ਦੀਵਾਨ ਸਤੀ ਦਾਸ ਪੁੱਤਰਾਨ ਹੀਰਾ ਮੱਲ ਛਿੱਬਰ, ਦਿਆਲ ਦਾਸ ਪੁੱਤਰ ਮਾਈ ਦਾਸ ਬਲੌਤ ਸਮੇਤ ਕੈਦ 'ਚ ਰੱਖਿਆ ਗਿਆ | ਇਸ ਦਾ ਉਲੇਖ ਵਿਦਵਾਨ ਇਤਿਹਾਸਕਾਰਾਂ ਨੇ ਭਟ ਵਹੀ ਮੁਲਤਾਨੀ ਸਿੰਧੀ ਖਾਤਾ ਬਲੋਤੋਂ ਦੇ ਹਵਾਲੇ ਅਨੁਸਾਰ ਕੀਤਾ ਹੈ, ਜੋ ਕਿ ਪ੍ਰੋ. ਪਿਆਰਾ ਸਿੰਘ ਪਦਮ ਦੀ ਪੁਸਤਕ 'ਤੇਗ ਬਹਾਦਰ ਸਿਮਰੀਐ' ਦੇ ਪੰਨਾ 63 'ਤੇ ਦਰਜ ਹੈ | ਬਸੀ ਪਠਾਣਾਂ ਦੇ ਉਸੇ ਅਸਥਾਨ 'ਤੇ ਸੁੱਥਰਿਆਂ ਵਲੋਂ ਗੁਰੂ ਸਾਹਿਬ ਜੀ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਬਣਾਇਆ ਗਿਆ ਸੀ |

ਖ਼ਬਰ ਸ਼ੇਅਰ ਕਰੋ

 

ਦੇਸ਼ 'ਚ ਹੁਣ ਤੱਕ ਦਾ ਸਭ ਤੋਂ ਜ਼ਿਆਦਾ ਅਨਾਜ ਉਤਪਾਦਨ ਹੋਇਆ-ਤੋਮਰ

ਨਵੀਂ ਦਿੱਲੀ, 15 ਜੂਨ (ਏਜੰਸੀ)-ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤੀ ਖੇਤੀ ਖੇਤਰ ਨੇ ਕੋਵਿਡ-19 ਮਹਾਂਮਾਰੀ ਦੌਰਾਨ ਬਿਹਤਰ ਪ੍ਰਦਰਸ਼ਨ ਕੀਤਾ ਹੈ ਅਤੇ 2020-21 ਦੌਰਾਨ 30.5 ਕਰੋੜ ਟਨ ਅਨਾਜ ਦਾ ਹੁਣ ਤੱਕ ਦਾ ਸਭ ਤੋਂ ਜ਼ਿਆਦਾ ਉਤਪਾਦਨ ਕੀਤਾ | ਸੰਯੁਕਤ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਇਟਲੀ ਦੇ ਜਲ ਸੈਨਿਕਾਂ ਖ਼ਿਲਾਫ਼ ਮਾਮਲਾ ਕੀਤਾ ਬੰਦ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਕੇਰਲ ਦੇ ਮਛੇਰਿਆਂ ਦੀ ਸਾਲ 2012 'ਚ ਹੱਤਿਆਵਾਂ ਦੇ ਕਥਿਤ ਦੋਸ਼ੀ ਇਟਾਲੀਅਨ ਮਰੀਨਜ਼ (ਜਲ ਸੈਨਿਕਾਂ) ਖਿਲਾਫ ਭਾਰਤ 'ਚ ਚੱਲ ਰਹੇ ਸਾਰੇ ਅਪਰਾਧਿਕ ਮਾਮਲਿਆਂ ਨੂੰ ਬੰਦ ਕਰਨ ਦਾ ਨਿਰਦੇਸ਼ ਦਿੱਤਾ ਹੈ | ਸੁਪਰੀਮ ਕੋਰਟ ਨੇ ...

ਪੂਰੀ ਖ਼ਬਰ »

ਟਵਿਟਰ ਵਲੋਂ ਭਾਰਤ 'ਚ ਅੰਤਰਿਮ ਮੁੱਖ ਪਾਲਣ ਅਧਿਕਾਰੀ ਨਿਯੁਕਤ

ਨਵੀਂ ਦਿੱਲੀ, 15 ਜੂਨ (ਏਜੰਸੀ)- ਟਵਿਟਰ ਵਲੋਂ ਭਾਰਤ ਵਿਚ ਅੰਤਿ੍ਮ ਮੁੱਖ ਪਾਲਣ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ ਅਤੇ ਜਲਦ ਹੀ ਸੂਚਨਾ ਅਤੇ ਤਕਨੀਕੀ ਮੰਤਰਾਲੇ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇਗੀ | ਟਵਿਟਰ ਦੇ ਬੁਲਾਰੇ ਨੇ ਕਿਹਾ ਕਿ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX