ਤਾਜਾ ਖ਼ਬਰਾਂ


ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  3 minutes ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  20 minutes ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  26 minutes ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 1 hour ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 1 hour ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 2 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 3 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 4 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 4 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 4 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 4 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਨਾਰੀ ਸੰਸਾਰ

ਆਨਲਾਈਨ ਕਲਾਸਾਂ : ਬੱਚੇ ਤੇ ਮਾਪੇ ਹੋ ਰਹੇ ਮਾਨਸਿਕ ਬੋਝ ਦਾ ਸ਼ਿਕਾਰ

ਜਿਵੇਂ ਕਿ ਅਸੀਂ ਸਾਰੇ ਹੀ ਇਸ ਗੱਲ ਤੋਂ ਭਲੀਭਾਂਤ ਜਾਣੂ ਹਾਂ ਕਿ ਅਸੀਂ ਸੰਕਟ ਦੀ ਸਥਿਤੀ ਵਿਚੋਂ ਗੁਜ਼ਰ ਰਹੇ ਹਾਂ। ਕੋਵਿਡ-19 ਦੇ ਚਲਦਿਆਂ ਸਭ ਘਰਾਂ ਅੰਦਰ ਬੰਦ ਹੋ ਕੇ ਰਹਿ ਗਏ ਹਨ। ਇਸ ਨਾਲ ਸਾਰੇ ਦਿਨੋ-ਦਿਨ ਮਾਨਸਿਕ ਰੂਪ ਵਿਚ ਕਮਜ਼ੋਰ ਹੁੰਦੇ ਜਾ ਰਹੇ ਹਨ। ਇਸ ਭਿਆਨਕ ਮਹਾਂਮਾਰੀ ਦੇ ਚਲਦਿਆਂ ਹੋਰ ਅਨੇਕਾਂ ਹੀ ਅਲਾਮਤਾਂ ਅਤੇ ਬਿਮਾਰੀਆਂ ਨੇ ਮਨੁੱਖਤਾ ਨੂੰ ਘੇਰਾ ਪਾਇਆ ਹੋਇਆ ਹੈ। ਨਿੱਤ ਦਿਨ ਹੁੰਦੀਆਂ ਮੌਤਾਂ ਅਤੇ ਲੋਕਾਂ ਦੀ ਨਾਜ਼ੁਕ ਹਾਲਤ ਦੀਆਂ ਖ਼ਬਰਾਂ ਅਤੇ ਤਸਵੀਰਾਂ ਨੇ ਸਭ ਨੂੰ ਡਰਾ ਕੇ ਰੱਖ ਦਿੱਤਾ ਹੈ।
ਅਜਿਹੀ ਸਥਿਤੀ ਵਿਚੋਂ ਗੁਜ਼ਰਦਿਆਂ ਇਕ ਸਾਲ ਤੋਂ ਵੀ ਵਧੇਰੇ ਸਮਾਂ ਹੋ ਗਿਆ ਹੈ। ਇਸ ਸਮੇਂ ਦੌਰਾਨ ਸਿੱਖਿਆ ਦਾ ਮਾਧਿਅਮ ਆਨਲਾਈਨ ਚਲ ਰਿਹਾ ਹੈ। ਜਿਸ ਦੇ ਤਹਿਤ ਵੱਖ-ਵੱਖ ਐਪਸ ਰਾਹੀਂ ਪੜ੍ਹਾਈ ਕਰਵਾਈ ਜਾ ਰਹੀ ਹੈ। ਇਸ ਵਿਚ ਮੁੱਖ ਤੌਰ 'ਤੇ ਜ਼ੂਮ, ਗੂਗਲ ਮੀਟ, ਗੂਗਲ ਕਲਾਸਰੂਮ, ਡੀਓ ਆਦਿ ਵੱਖ-ਵੱਖ ਐਪਸ ਵਰਤੀਆਂ ਜਾ ਰਹੀਆਂ ਹਨ। ਛੋਟੇ ਤੋਂ ਲੈ ਕੇ ਵੱਡੇ ਤੱਕ ਹਰ ਬੱਚਾ ਆਨਲਾਈਨ ਪੜ੍ਹਾਈ ਕਰ ਰਿਹਾ ਹੈ। ਬੱਚਿਆਂ ਦਾ ਪੂਰੇ ਦਿਨ ਦਾ ਵਧੇਰੇ ਸਮੇਂ ਮੋਬਾਈਲ ਫੋਨ, ਕੰਪਿਊਟਰ ਅਤੇ ਲੈਪਟਾਪ 'ਤੇ ਪੜ੍ਹਨ ਵਿਚ ਗੁਜ਼ਰਦਾ ਹੈ। ਪਹਿਲਾਂ ਅਧਿਆਪਕਾਂ ਦੁਆਰਾ ਕਲਾਸਾਂ ਲਗਾਈਆਂ ਜਾਂਦੀਆਂ ਹਨ, ਫਿਰ ਵਿਦਿਆਰਥੀਆਂ ਨੂੰ ਅਧਿਆਪਕਾਂ ਦੁਆਰਾ ਦਿੱਤਾ ਕੰਮ ਕਰਨਾ ਪੈਂਦਾ ਹੈ। ਇਸ ਤਰ੍ਹਾਂ ਨਾਲ ਉਹ ਖੇਡਣ-ਕੁੱਦਣ ਤੋਂ ਵੀ ਵਾਂਝਾ ਹੋ ਗਿਆ ਹੈ ਕਿਉਂਕਿ ਉਸ ਕੋਲ ਸਮਾਂ ਹੀ ਨਹੀਂ ਬਚਦਾ। ਅਜਿਹੀ ਸਥਿਤੀ ਬੱਚਿਆਂ ਅਤੇ ਮਾਪਿਆਂ 'ਤੇ ਦਿਨੋ-ਦਿਨ ਮਾਨਸਿਕ ਤਣਾਅ ਵਧਾ ਰਹੀ ਹੈ। ਇਸ ਤੋਂ ਬਿਨਾਂ ਹੋਰ ਵੀ ਬਹੁਤ ਸਾਰੀਆਂ ਬਿਮਾਰੀਆਂ ਨੂੰ ਸੱਦਾ ਦੇ ਰਹੀ ਹੈ, ਜਿਸ ਵਿਚ ਸਿਰ ਦਰਦ, ਪਿੱਠ ਦਰਦ, ਲੱਕ ਦਰਦ ਅਤੇ ਸਰਵਾਈਕਲ ਵਰਗੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਜਿਸ ਨਾਲ ਬੱਚੇ ਸਰੀਰਕ ਰੂਪ ਵਿਚ ਕਮਜ਼ੋਰ ਹੁੰਦੇ ਜਾ ਰਹੇ ਹਨ। ਅਜਿਹੀਆਂ ਬਿਮਾਰੀਆਂ ਆਉਣ ਵਾਲੇ ਸਮੇਂ ਵਿਚ ਭਿਆਨਕ ਰੂਪ ਲੈ ਸਕਦੀਆਂ ਹਨ।
ਛੋਟੇ ਬੱਚਿਆਂ ਦੇ ਮਾਤਾ-ਪਿਤਾ ਉੱਤੇ ਆਨਲਾਈਨ ਕਲਾਸਾਂ ਦਾ ਬੋਝ ਦਿਨੋ-ਦਿਨ ਲਗਾਤਾਰ ਵਧਦਾ ਜਾ ਰਿਹਾ ਹੈ ਕਿਉਂਕਿ ਉਹ ਕਲਾਸਾਂ ਦੇ ਸਮੇਂ ਦੌਰਾਨ ਆਪਣੇ ਬੱਚਿਆਂ ਨਾਲ ਬੱਝ ਜਾਂਦੇ ਹਨ। ਪਹਿਲਾਂ ਉਹ ਕਲਾਸਾਂ ਲਗਵਾਉਂਦੇ ਹਨ, ਬਾਅਦ ਵਿਚ ਸਕੂਲ ਦਾ ਅਤੇ ਘਰ ਦਾ ਦਿੱਤਾ ਕੰਮ ਕਰਵਾਉਂਦੇ ਹਨ। ਇਸ ਸਮੇਂ ਦੌਰਾਨ ਉਹ ਕੁਝ ਵੀ ਹੋਰ ਕਰਨ ਬਾਰੇ ਨਹੀਂ ਸੋਚ ਸਕਦੇ। ਇਸ ਦਾ ਸੰਤਾਪ ਔਰਤ ਵਧੇਰੇ ਹੰਢਾਅ ਰਹੀ ਹੈ ਕਿਉਂਕਿ ਜਿਸ ਸ਼ਿੱਦਤ ਨਾਲ ਉਹ ਬੱਚੇ ਪ੍ਰਤੀ ਆਪਣਾ ਫ਼ਰਜ਼ ਨਿਭਾਉਂਦੀ ਹੈ, ਬੱਚੇ ਦੀਆਂ ਆਨਲਾਈਨ ਕਲਾਸਾਂ ਦਾ ਬੋਝ ਵੀ ਉਸ 'ਤੇ ਹੀ ਵਧੇਰੇ ਪਿਆ ਹੈ।
ਨੌਕਰੀਪੇਸ਼ਾ ਮਾਪਿਆਂ ਨੂੰ ਹੋਰ ਵੀ ਬਹੁਤ ਸਾਰੀਆਂ ਦਿੱਕਤਾਂ ਆ ਰਹੀਆਂ ਹਨ। ਨਿੱਕੇ ਬੱਚਿਆਂ ਨੂੰ ਕਲਾਸਾਂ ਲਗਵਾਉਣੀਆਂ ਔਖੀਆਂ ਹੋ ਗਈਆਂ ਹਨ। ਉਨ੍ਹਾਂ ਵਿਚੋਂ ਕਈ ਲਗਾ ਨਹੀਂ ਸਕਦੇ ਤੇ ਕਈ ਮਹਿੰਗੀਆਂ-ਮਹਿੰਗੀਆਂ ਟਿਊਸ਼ਨਾਂ ਦੇ ਸਹਾਰੇ ਚੱਲ ਰਹੇ ਹਨ। ਇਸ ਤਰ੍ਹਾਂ ਹੋਰ ਵੀ ਦੋਹਰੀ ਮਾਰ ਝੱਲਣੀ ਪੈ ਰਹੀ ਹੈ।
ਕੋਵਿਡ-19 ਤੋਂ ਪਹਿਲਾਂ ਜਦੋਂ ਬੱਚੇ ਸਕੂਲ ਜਾਂਦੇ ਸੀ ਮਾਤਾ-ਪਿਤਾ ਉਨ੍ਹਾਂ ਨੂੰ ਸਕੂਲ ਭੇਜ ਕੇ ਸੁਰਖਰੂ ਹੋ ਜਾਂਦੇ ਸੀ ਕਿਉਂਕਿ ਸਕੂਲ ਵਿਚ ਅਧਿਆਪਕ ਕੋਲ ਬੱਚਾ ਵਧੇਰੇ ਸਿੱਖਦਾ ਅਤੇ ਸਮਝਦਾ ਹੈ। ਜਿਸ ਤਰ੍ਹਾਂ ਨਾਲ ਸਿੱਖਿਅਤ ਅਧਿਆਪਕਾਂ ਨੇ ਬੱਚਿਆਂ ਨੂੰ ਸਿੱਖਿਆ ਦੇਣੀ ਹੁੰਦੀ ਹੈ, ਉਹ ਸਿੱਖਿਆ ਘਰ ਵਿਚ ਮਾਤਾ-ਪਿਤਾ ਨਹੀਂ ਦੇ ਸਕਦੇ। ਅਧਿਆਪਕ ਵੱਖ-ਵੱਖ ਮਾਧਿਅਮਾਂ ਅਤੇ ਤਕਨੀਕਾਂ ਰਾਹੀਂ ਬੱਚਿਆਂ ਨੂੰ ਸਿਖਾਉਂਦੇ ਹਨ। ਘਰ ਵਿਚ ਲੱਗ ਰਹੀਆਂ ਆਨਲਾਈਨ ਕਲਾਸਾਂ ਰਾਹੀਂ ਇਸ ਚੀਜ਼ ਦੀ ਘਾਟ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ।
ਦੂਜੇ ਪਾਸੇ ਦਿਨੋ-ਦਿਨ ਮੋਬਾਈਲ ਫੋਨਾਂ ਅਤੇ ਵਧਦੇ ਜਾ ਰਹੇ ਇੰਟਰਨੈੱਟ ਦੇ ਖਰਚਿਆਂ ਦਾ ਬੋਝ ਵੀ ਮਾਤਾ-ਪਿਤਾ 'ਤੇ ਪੈਂਦਾ ਜਾ ਰਿਹਾ ਹੈ। ਆਰਥਿਕ ਪੱਖੋਂ ਸੌਖੇ ਮਾਪੇ ਤਾਂ ਬੱਚਿਆਂ ਨੂੰ ਹਰ ਸਹੂਲਤ ਮੁਹੱਈਆ ਕਰਵਾ ਦਿੰਦੇ ਹਨ ਪਰ ਬਹੁ-ਗਿਣਤੀ ਉਨ੍ਹਾਂ ਲੋਕਾਂ ਦੀ ਹੈ ਜੋ ਦਿਹਾੜੀਦਾਰ, ਮਜ਼ਦੂਰ ਅਤੇ ਹੋਰ ਨਿੱਕੇ-ਮੋਟੇ ਕੰਮ ਕਰਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦੇ ਹਨ। ਅਜਿਹੇ ਮਾਪਿਆਂ ਦੇ ਬੱਚੇ ਇਨ੍ਹਾਂ ਸਹੂਲਤਾਂ ਤੋਂ ਵਾਂਝੇ ਹਨ। ਇਨ੍ਹਾਂ ਬੱਚਿਆਂ ਨੂੰ ਪੜ੍ਹਾਈ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਇਨ੍ਹਾਂ ਮਾਪਿਆਂ ਦੇ ਹੁਸ਼ਿਆਰ ਬੱਚੇ ਇਕ ਵੱਖਰੀ ਤਰ੍ਹਾਂ ਦੇ ਤਣਾਅ ਵਿਚੋਂ ਗੁਜ਼ਰ ਰਹੇ ਹਨ। ਸਭ ਬੜੇ ਹੀ ਨਾਜ਼ੁਕ ਦੌਰ ਵਿਚੋਂ ਗੁਜ਼ਰ ਰਹੇ ਹਨ। ਅਜਿਹੇ ਗ਼ਰੀਬ ਬੱਚਿਆਂ ਦਾ ਭਵਿੱਖ ਲਗਭਗ ਖ਼ਤਮ ਹੋਣ ਵਰਗਾ ਹੀ ਹੈ। ਇਨ੍ਹਾਂ ਬੱਚਿਆਂ ਦੀ ਪੜ੍ਹਾਈ ਲਗਭਗ ਛੁੱਟ ਹੀ ਗਈ ਹੈ। ਇਹ ਬੱਚੇ ਆਪਣੇ ਮਾਪਿਆਂ ਨਾਲ ਕੰਮਾਂ 'ਤੇ ਜਾਂਦੇ ਹਨ। ਕੋਈ ਵੀ ਸਹੂਲਤ ਅਤੇ ਸਮਾਂ ਇਨ੍ਹਾਂ ਬੱਚਿਆਂ ਨੂੰ ਨਹੀਂ ਮਿਲ ਰਿਹਾ। ਜਿਹੜੇ ਅਜਿਹੇ ਗ਼ਰੀਬ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਵਧੇਰੇ ਚਿੰਤਤ ਹਨ, ਉਨ੍ਹਾਂ ਵਿਚੋਂ ਕਈਆਂ ਨੇ ਆਪਣੇ ਘਰ ਦਾ ਕੀਮਤੀ ਸਾਮਾਨ ਵੇਚ ਕੇ ਬੱਚਿਆਂ ਨੂੰ ਪੜ੍ਹਾਈ ਲਈ ਮੋਬਾਈਲ ਖ਼ਰੀਦ ਕੇ ਦਿੱਤਾ ਹੈ। ਸੋ ਇਹ ਬੋਝ ਮਾਪਿਆਂ ਨੂੰ ਆਰਥਿਕ ਅਤੇ ਮਾਨਸਿਕ ਪੱਖੋਂ ਖੋਰਾ ਲਾ ਰਿਹਾ ਹੈ। ਅਧਿਆਪਕ ਸਿਲੇਬਸਾਂ ਤੱਕ ਸੀਮਤ ਹੋ ਕੇ ਰਹਿ ਗਏ ਹਨ। ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨੂੰ ਵਧੇਰੇ ਮਾਨਸਿਕ ਤਣਾਅ ਵਿਚੋਂ ਲੰਘਣਾ ਪੈ ਰਿਹਾ ਹੈ। ਇਕ ਪਾਸੇ ਅਥਾਰਟੀ ਵਲੋਂ ਮਿਲੀਆਂ ਹਦਾਇਤਾਂ ਦੀ ਪਾਲਣਾ ਕਰਨੀ ਪੈਂਦੀ ਹੈ ਅਤੇ ਦੂਜੇ ਪਾਸੇ ਆਪਣੇ ਵਿਦਿਆਰਥੀਆਂ ਨੂੰ ਕਲਾਸਾਂ ਵਿਚ ਅਨੁਸ਼ਾਸਿਤ ਹੋਣ ਲਈ ਵਾਰ-ਵਾਰ ਕਹਿਣਾ ਪੈਂਦਾ ਹੈ। ਕਈ ਵਾਰ ਬੱਚਿਆਂ ਦੇ ਘਰ ਦਾ ਮਾਹੌਲ ਵੀ ਪੜ੍ਹਨ-ਲਿਖਣ ਵਾਲਾ ਨਹੀਂ ਬਣਦਾ। ਕਿਧਰੇ ਕੋਈ ਰੌਲਾ ਪਾ ਰਿਹਾ ਹੁੰਦਾ ਹੈ ਅਤੇ ਕਿਧਰੇ ਬਾਹਰੋਂ ਸ਼ੋਰ-ਸ਼ਰਾਬੇ ਦੀਆਂ ਆਵਾਜ਼ਾਂ ਆ ਰਹੀਆਂ ਹੁੰਦੀਆਂ ਹਨ।
ਇਸ ਪ੍ਰਕਾਰ ਦੀਆਂ ਬੜੀਆਂ ਦਿੱਕਤਾਂ ਹਨ ਜੋ ਸਭ ਨੂੰ ਮਾਨਸਿਕ ਤਣਾਅ ਦਾ ਸ਼ਿਕਾਰ ਬਣਾ ਰਹੀਆਂ ਹਨ। ਸੋ ਲੋੜ ਹੈ ਅਜਿਹੇ ਮਸਲਿਆਂ 'ਤੇ ਗੌਰ ਕਰਕੇ ਉਨ੍ਹਾਂ ਦੇ ਹੱਲ ਲੱਭਣ ਦੀ। ਅਜਿਹੇ ਹੱਲ ਅਧਿਆਪਕਾਂ, ਮਾਪਿਆਂ, ਬੱਚਿਆਂ ਅਤੇ ਸਰਕਾਰਾਂ ਦੇ ਸਹਿਯੋਗ ਨਾਲ ਹੀ ਨਿਕਲ ਸਕਦੇ ਹਨ। ਸਭ ਦਾ ਇਕ ਦੂਜੇ ਨਾਲ ਰਾਬਤਾ ਅਤੇ ਸਬੰਧ ਸੁਖਾਵਾਂ ਹੋਣਾ ਅਤਿ ਜ਼ਰੂਰੀ ਹੈ। ਅਧਿਆਪਕ ਮਾਪਿਆਂ ਨੂੰ ਸਹਿਯੋਗ ਦੇਣ ਅਤੇ ਬੱਚੇ ਮਾਪਿਆਂ ਅਤੇ ਅਧਿਆਪਕਾਂ ਨੂੰ ਤਾਂ ਹੀ ਇਸ ਸਥਿਤੀ ਵਿਚ ਮਾਨਸਿਕ ਤਣਾਅ ਤੋਂ ਬਚਿਆ ਜਾ ਸਕਦਾ ਹੈ।

-ਅਸਿਸਟੈਂਟ ਪ੍ਰੋਫ਼ੈਸਰ, ਖ਼ਾਲਸਾ ਕਾਲਜ ਪਟਿਆਲਾ। ਮੋਬਾਈਲ : 98154-29691.
ਈ-ਮੇਲ : swaranjitkaurbhutter@gmail.com

ਖ਼ਬਰ ਸ਼ੇਅਰ ਕਰੋ

 

ਪੇਕੇ ਮਾਂਵਾਂ ਨਾਲ, ਮਾਣ ਭਰਾਵਾਂ ਨਾਲ

ਇਕੋ ਮਾਂ ਦੇ ਪੇਟ ਵਿਚੋਂ ਜਨਮ ਲੈਣ ਵਾਲੇ ਭੈਣ-ਭਰਾਵਾਂ ਦਾ ਰਿਸ਼ਤਾ ਵੀ ਬਹੁਤ ਪਵਿੱਤਰ ਹੁੰਦਾ ਹੈ। ਅੱਜ ਵੀ ਜਦੋਂ ਵਿਆਹ-ਸ਼ਾਦੀ ਦੇ ਸਮੇਂ 'ਤੇ ਭਰਾ ਭੈਣ ਦੇ ਘਰ ਖੁਸ਼ੀ ਨਾਲ ਪਹੁੰਚਦਾ ਹੈ ਤਾਂ ਗੀਤ ਗਾਏ ਜਾਂਦੇ ਹਨ, 'ਵੇਲੇ ਦੇ ਵੇਲੇ ਹਾਜ਼ਰ ਹੋਏ ਨੀ ਮੇਰੀ ਅੰਮਾ ਦੇ ...

ਪੂਰੀ ਖ਼ਬਰ »

ਮੈਂਗੋ ਮਸਤਾਨੀ ਬਣਾਈਏ

* ਕੁਝ ਸੁੱਕੇ ਮੇਵਿਆਂ ਦੇ ਟੁਕੜਿਆਂ ਜਿਵੇਂ ਪਿਸਤਾ, ਬਦਾਮ ਅਤੇ ਕਾਜੂ ਲਵੋ। ਇਨ੍ਹਾਂ ਨੂੰ ਚਾਰ-ਪੰਜ ਚਮਕਦਾਰ ਚੈਰੀਆਂ ਦੇ ਨਾਲ ਪਾਸੇ ਰੱਖ ਦਿਓ। * ਤਿੰਨ ਕੱਟੇ ਹੋਏ ਵੱਡੇ ਅੰਬ ਵਿਚ ਇਨ੍ਹਾਂ ਨੂੰ ਬਲੈਂਡਰ ਜਾਂ ਮਿਕਚਰ ਨਾਲ ਜਾਰ ਵਿਚ ਮਿਲਾ ਲਓ। ਅੰਬ ਬਿਲਕੁਲ ਤਾਜ਼ੇ ...

ਪੂਰੀ ਖ਼ਬਰ »

ਗਰਮੀਆਂ ਵਿਚ ਨਾਰੀਅਲ ਤੇਲ ਨਾਲ ਸੁੰਦਰਤਾ

ਗਰਮੀਆਂ ਆਉਂਦਿਆਂ ਹੀ ਅਸੀਂ ਖੁੱਲ੍ਹੇ ਅਸਮਾਨ ਵਿਚ ਜ਼ਿਆਦਾ ਸਮਾਂ ਬਿਤਾਉਣ ਲਈ ਉਤਸੁਕ ਰਹਿੰਦੇ ਹਾਂ। ਤਾਪਮਾਨ ਵਿਚ ਵਾਧੇ ਨਾਲ ਵਾਤਾਵਰਨ ਵਿਚ ਗਰਮੀ ਵਧ ਜਾਂਦੀ ਹੈ, ਜਿਸ ਨਾਲ ਸਰੀਰ ਦੇ ਕੁਦਰਤੀ ਤੇਲ ਖ਼ੁਸ਼ਕ ਹੋ ਜਾਂਦੇ ਹਨ ਅਤੇ ਸਰੀਰ ਵਿਚ ਨਮੀ ਦੀ ਕਮੀ ਹੋ ਜਾਂਦੀ ਹੈ। ...

ਪੂਰੀ ਖ਼ਬਰ »

ਫਰਨੀਚਰ ਨੂੰ ਸੁਰੱਖਿਅਤ ਕਿਸ ਤਰ੍ਹਾਂ ਰੱਖੀਏ

ਆਓ, ਤੁਹਾਨੂੰ ਦੱਸੀਏ ਕਿ ਤੁਸੀਂ ਆਪਣੇ ਫਰਨੀਚਰ ਨੂੰ ਕਿਸ ਤਰ੍ਹਾਂ ਸਾਫ਼-ਸੁਥਰਾ ਤੇ ਸੁਰੱਖਿਅਤ ਰੱਖ ਸਕਦੇ ਹੋ। * ਤਿੰਨ ਹਿੱਸੇ ਪਾਣੀ ਤੇ ਇਕ ਹਿੱਸਾ ਸਰ੍ਹੋਂ ਦੇ ਤੇਲ ਨੂੰ ਮਿਲਾ ਕੇ ਲੱਕੜੀ ਦੇ ਫਰਨੀਚਰ 'ਤੇ ਰਗੜਨ ਨਾਲ ਉਸ ਵਿਚ ਚਮਕ ਆ ਜਾਂਦੀ ਹੈ। * ਸਾਬਣ, ਪਾਣੀ ਤੇ ...

ਪੂਰੀ ਖ਼ਬਰ »

ਰਹਿਣਾ ਹੋਵੇ ਅਪਾਰਟਮੈਂਟ ਵਿਚ ਤਾਂ...

ਮਹਾਂਨਗਰਾਂ ਵਿਚ ਅਪਾਰਟਮੈਂਟ ਜਾਂ ਫਲੈਟਸ ਬਣਦੇ ਜਾ ਰਹੇ ਹਨ। ਇਨ੍ਹਾਂ ਅਪਾਰਟਮੈਂਟਾਂ ਵਿਚ ਰਹਿਣ ਦੇ ਤੌਰ-ਤਰੀਕੇ ਆਮ ਤੌਰ ਤਰੀਕਿਆਂ ਤੋਂ ਇਕਦਮ ਹਟ ਕੇ ਹੁੰਦੇ ਹਨ। ਧਿਆਨ ਦਿਓ ਕੁਝ ਵਿਸ਼ੇਸ਼ ਗੱਲਾਂ 'ਤੇ ਤਾਂ ਕਿ ਤੁਸੀਂ ਸਭ ਤੋਂ ਪਿੱਛੇ ਜਾਂ ਪਛੜੇ ਬਣ ਕੇ ਨਾ ਰਹਿ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX