ਤਾਜਾ ਖ਼ਬਰਾਂ


ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  2 minutes ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  12 minutes ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  52 minutes ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  about 1 hour ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  about 1 hour ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  about 1 hour ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  about 2 hours ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  about 2 hours ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  about 2 hours ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  about 2 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਪੰਜਾਬ ਨੂੰ ਵੀ ਮਿਲਿਆ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਦੇਸ਼ ਦੇ ਰਾਸ਼ਟਰਪਤੀ ਵਲੋਂ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਇਕ ਸਮਾਗਮ ਵਿਚ ਸਾਲ 2019-20 ਲਈ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ ਪੇਸ਼ ਕੀਤੇ ਗਏ...
ਅਸ਼ਲੀਲਤਾ ਪਰੋਸਣ ਮਾਮਲੇ ਵਿਚ ਅਕਸ਼ੈ ਕੁਮਾਰ ਖ਼ਿਲਾਫ਼ ਸ਼ਿਕਾਇਤਾਂ ਦਰਜ
. . .  about 4 hours ago
ਚੰਡੀਗੜ੍ਹ, 24 ਸਤੰਬਰ (ਬਰਜਿੰਦਰ ਗੌੜ) - ਵਕੀਲ ਅਤੇ ਸਮਾਜਿਕ ਵਰਕਰ ਐਚ.ਸੀ. ਅਰੋੜਾ ਵਲੋਂ ਫ਼ਿਲਮ ਸਟਾਰ ਅਕਸ਼ੈ ਕੁਮਾਰ ਤੇ ਡਾਲਰ ਕੰਪਨੀ ਖ਼ਿਲਾਫ਼ ਇਲੈਕਟ੍ਰੋਨਿਕ ਮੀਡੀਆ ਦੇ ਇਸ਼ਤਿਹਾਰ 'ਚ ਅਸ਼ਲੀਲਤਾ ਤੇ ਦੋਹਰੇ ਅਰਥ ਵਾਲੇ ਇਤਰਾਜ਼ਯੋਗ ਡਾਇਲਾਗ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ...
ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਵਾਰ ਫਿਰ ਬੁਲਾਇਆ ਗਿਆ ਦਿੱਲੀ
. . .  1 minute ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 5 hours ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 5 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 5 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 6 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 6 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਨਾਰੀ ਸੰਸਾਰ

ਆਨਲਾਈਨ ਕਲਾਸਾਂ : ਬੱਚੇ ਤੇ ਮਾਪੇ ਹੋ ਰਹੇ ਮਾਨਸਿਕ ਬੋਝ ਦਾ ਸ਼ਿਕਾਰ

ਜਿਵੇਂ ਕਿ ਅਸੀਂ ਸਾਰੇ ਹੀ ਇਸ ਗੱਲ ਤੋਂ ਭਲੀਭਾਂਤ ਜਾਣੂ ਹਾਂ ਕਿ ਅਸੀਂ ਸੰਕਟ ਦੀ ਸਥਿਤੀ ਵਿਚੋਂ ਗੁਜ਼ਰ ਰਹੇ ਹਾਂ। ਕੋਵਿਡ-19 ਦੇ ਚਲਦਿਆਂ ਸਭ ਘਰਾਂ ਅੰਦਰ ਬੰਦ ਹੋ ਕੇ ਰਹਿ ਗਏ ਹਨ। ਇਸ ਨਾਲ ਸਾਰੇ ਦਿਨੋ-ਦਿਨ ਮਾਨਸਿਕ ਰੂਪ ਵਿਚ ਕਮਜ਼ੋਰ ਹੁੰਦੇ ਜਾ ਰਹੇ ਹਨ। ਇਸ ਭਿਆਨਕ ...

ਪੂਰੀ ਖ਼ਬਰ »

ਪੇਕੇ ਮਾਂਵਾਂ ਨਾਲ, ਮਾਣ ਭਰਾਵਾਂ ਨਾਲ

ਇਕੋ ਮਾਂ ਦੇ ਪੇਟ ਵਿਚੋਂ ਜਨਮ ਲੈਣ ਵਾਲੇ ਭੈਣ-ਭਰਾਵਾਂ ਦਾ ਰਿਸ਼ਤਾ ਵੀ ਬਹੁਤ ਪਵਿੱਤਰ ਹੁੰਦਾ ਹੈ। ਅੱਜ ਵੀ ਜਦੋਂ ਵਿਆਹ-ਸ਼ਾਦੀ ਦੇ ਸਮੇਂ 'ਤੇ ਭਰਾ ਭੈਣ ਦੇ ਘਰ ਖੁਸ਼ੀ ਨਾਲ ਪਹੁੰਚਦਾ ਹੈ ਤਾਂ ਗੀਤ ਗਾਏ ਜਾਂਦੇ ਹਨ, 'ਵੇਲੇ ਦੇ ਵੇਲੇ ਹਾਜ਼ਰ ਹੋਏ ਨੀ ਮੇਰੀ ਅੰਮਾ ਦੇ ...

ਪੂਰੀ ਖ਼ਬਰ »

ਮੈਂਗੋ ਮਸਤਾਨੀ ਬਣਾਈਏ

* ਕੁਝ ਸੁੱਕੇ ਮੇਵਿਆਂ ਦੇ ਟੁਕੜਿਆਂ ਜਿਵੇਂ ਪਿਸਤਾ, ਬਦਾਮ ਅਤੇ ਕਾਜੂ ਲਵੋ। ਇਨ੍ਹਾਂ ਨੂੰ ਚਾਰ-ਪੰਜ ਚਮਕਦਾਰ ਚੈਰੀਆਂ ਦੇ ਨਾਲ ਪਾਸੇ ਰੱਖ ਦਿਓ। * ਤਿੰਨ ਕੱਟੇ ਹੋਏ ਵੱਡੇ ਅੰਬ ਵਿਚ ਇਨ੍ਹਾਂ ਨੂੰ ਬਲੈਂਡਰ ਜਾਂ ਮਿਕਚਰ ਨਾਲ ਜਾਰ ਵਿਚ ਮਿਲਾ ਲਓ। ਅੰਬ ਬਿਲਕੁਲ ਤਾਜ਼ੇ ...

ਪੂਰੀ ਖ਼ਬਰ »

ਗਰਮੀਆਂ ਵਿਚ ਨਾਰੀਅਲ ਤੇਲ ਨਾਲ ਸੁੰਦਰਤਾ

ਗਰਮੀਆਂ ਆਉਂਦਿਆਂ ਹੀ ਅਸੀਂ ਖੁੱਲ੍ਹੇ ਅਸਮਾਨ ਵਿਚ ਜ਼ਿਆਦਾ ਸਮਾਂ ਬਿਤਾਉਣ ਲਈ ਉਤਸੁਕ ਰਹਿੰਦੇ ਹਾਂ। ਤਾਪਮਾਨ ਵਿਚ ਵਾਧੇ ਨਾਲ ਵਾਤਾਵਰਨ ਵਿਚ ਗਰਮੀ ਵਧ ਜਾਂਦੀ ਹੈ, ਜਿਸ ਨਾਲ ਸਰੀਰ ਦੇ ਕੁਦਰਤੀ ਤੇਲ ਖ਼ੁਸ਼ਕ ਹੋ ਜਾਂਦੇ ਹਨ ਅਤੇ ਸਰੀਰ ਵਿਚ ਨਮੀ ਦੀ ਕਮੀ ਹੋ ਜਾਂਦੀ ਹੈ। ਇਸ ਤਰ੍ਹਾਂ ਆਪਣੀ ਚਮੜੀ ਨੂੰ ਮੁਲਾਇਮ, ਕੋਮਲ ਅਤੇ ਤਾਜ਼ਾ ਬਣਾਈ ਰੱਖਣ ਲਈ ਨਾਰੀਅਲ ਤੇਲ ਕੁਦਰਤੀ, ਸਸਤਾ ਤੇ ਚੰਗਾ ਬਦਲ ਮੰਨਿਆ ਜਾਂਦਾ ਹੈ।
ਨਾਰੀਅਲ ਤੇਲ ਦੀ ਲਗਾਤਾਰ ਵਰਤੋਂ ਨਾਲ ਤੁਹਾਡੀ ਚਮੜੀ ਵਿਚ ਨਮੀ ਬਰਕਰਾਰ ਰਹਿੰਦੀ ਹੈ। ਵਾਲਾਂ ਵਿਚ ਚਮਕ ਰਹਿੰਦੀ ਹੈ ਅਤੇ ਚਿਹਰੇ 'ਤੇ ਝੁਰੜੀਆਂ ਨੂੰ ਰੋਕਣ ਵਿਚ ਮਦਦ ਮਿਲਦੀ ਹੈ। ਨਾਰੀਅਲ ਤੇਲ ਵਿਚ ਮੌਜੂਦ ਐਂਟੀ ਐਸਿਡ ਚਮੜੀ ਵਿਚ ਨਮੀ ਅਤੇ ਤਾਜ਼ਗੀ ਦੇਣ ਵਿਚ ਮਦਦਗਾਰ ਸਾਬਤ ਹੁੰਦੇ ਹਨ ਅਤੇ ਗਰਮੀਆਂ ਵਿਚ ਸੂਰਜ ਦੀ ਅਲਟਰਾ ਵਾਇਲਟ ਭਾਵ ਪਰਾਬੈਂਗਣੀ ਕਿਰਨਾਂ ਤੋਂ ਚਮੜੀ ਨੂੰ ਸੁਰਖਿਅਤ ਰੱਖਦੇ ਹਨ।
ਹਾਲਾਂਕਿ ਨਾਰੀਅਲ ਤੇਲ ਨੂੰ ਮੁੱਖ ਤੌਰ 'ਤੇ ਖਾਣਾ ਬਣਾਉਣ ਲਈ ਹੀ ਵਰਤਿਆ ਜਾਂਦਾ ਹੈ ਪਰ ਗਰਮੀਆਂ ਵਿਚ ਚਮੜੀ ਦੀ ਦੇਖਭਾਲ ਲਈ ਵੀ ਵੱਡੇ ਪੱਧਰ 'ਤੇ ਵਰਤਿਆ ਜਾਂਦਾ ਹੈ।
ਦੋ ਜਾਂ ਤਿੰਨ ਚਮਚ ਨਾਰੀਅਲ ਤੇਲ ਨੂੰ ਮਾਈਸਚਰਾਈਜ਼ਰ ਵਿਚ ਮਿਲਾ ਕੇ ਚਿਹਰੇ, ਹੱਥਾਂ ਅਤੇ ਲੱਤਾਂ 'ਤੇ ਮਾਲਿਸ਼ ਕਰਨ ਨਾਲ ਸਰੀਰ ਦੀ ਚਮੜੀ ਮੁਲਾਇਮ ਅਤੇ ਨਰਮ ਹੋ ਜਾਂਦੀ ਹੈ। ਗਰਮੀਆਂ ਵਿਚ ਬੁੱਲ੍ਹਾਂ ਨੂੰ ਫਟਣ ਤੋਂ ਬਚਾਉਣ ਲਈ ਨਾਰੀਅਲ ਤੇਲ ਨੂੰ 'ਲਿਪਬਾਮ' ਵਿਚ ਮਿਲਾਉਣ ਨਾਲ ਤੁਹਾਡੇ ਬੁੱਲ੍ਹ ਮੁਲਾਇਮ ਰਹਿਣਗੇ ਅਤੇ ਬੁੱਲ੍ਹਾਂ ਨੂੰ ਖੁਸ਼ਕੀ ਤੋਂ ਵੀ ਛੁਟਕਾਰਾ ਮਿਲੇਗਾ। ਤੁਸੀਂ ਨਾਰੀਅਲ ਤੇਲ ਵਿਚ ਚੀਨੀ ਮਿਲਾ ਕੇ ਬੁੱਲ੍ਹਾਂ 'ਤੇ ਹਲਕਾ-ਹਲਕਾ ਰਗੜ ਕੇ ਬੁੱਲ੍ਹਾਂ ਦੀਆਂ ਮਰ ਚੁੱਕੀਆਂ ਕੋਸ਼ਿਕਾਵਾਂ ਨੂੰ ਹਟਾ ਕੇ ਬੁੱਲ੍ਹਾਂ ਨੂੰ ਗੁਲਾਬੀ ਤੇ ਆਕਰਸ਼ਕ ਬਣਾ ਸਕਦੇ ਹੋ। ਰਾਤ ਨੂੰ ਸੌਂਦੇ ਸਮੇਂ ਬੁੱਲ੍ਹਾਂ 'ਤੇ ਨਾਰੀਅਲ ਤੇਲ ਲਗਾ ਕੇ ਸਵੇਰੇ ਤਾਜ਼ੇ ਪਾਣੀ ਨਾਲ ਧੋ ਲਓ। ਜੇਕਰ ਇਹ ਤੁਹਾਨੂੰ ਸਹਿਜ ਨਹੀਂ ਲਗਦਾ ਤਾਂ ਤੁਸੀਂ ਬੁੱਲ੍ਹਾਂ 'ਤੇ ਨਾਰੀਅਲ ਤੇਲ ਲਗਾ ਕੇ ਅੱਧੇ ਘੰਟੇ ਬਾਅਦ ਇਸ ਨੂੰ ਗਿੱਲੇ ਰੂੰ ਨਾਲ ਸਾਫ਼ ਕਰ ਦਿਓ। ਇਸ ਦਾ ਫਾਇਦਾ ਇਹ ਹੈ ਕਿ ਜੇਕਰ ਨਾਰੀਅਲ ਤੇਲ ਮੂੰਹ ਦੇ ਅੰਦਰ ਵੀ ਚਲਾ ਜਾਵੇ ਤਾਂ ਤੁਹਾਨੂੰ ਕੋਈ ਨੁਕਸਾਨ ਨਹੀਂ ਹੋਵੇਗਾ ਅਤੇ ਦੂਜੇ ਤੇਲਾਂ ਦੀ ਤੁਲਨਾ ਵਿਚ ਨਾਰੀਅਲ ਤੇਲ ਕੋਈ ਬਦਬੂ ਵੀ ਪੈਦਾ ਨਹੀਂ ਕਰਦਾ। ਨਾਰੀਅਲ ਤੇਲ ਮੇਕਅਪ ਹਟਾਉਣ ਤੋਂ ਵੀ ਬਿਹਤਰੀਨ ਕੰਮ ਕਰਦਾ ਹੈ ਕਿਉਂਕਿ ਨਾਰੀਅਲ ਤੇਲ ਭਾਰੀ ਮੇਕਅਪ ਨੂੰ ਚਮੜੀ ਦੇ ਸੁਰਾਖਾਂ ਨੂੰ ਨੁਕਸਾਨ ਪਹੁੰਚਾਏ ਬਿਨਾਂ ਸੌਖਿਆਂ ਹੀ ਹਟਾ ਦਿੰਦਾ ਹੈ। ਨਾਰੀਅਲ ਤੇਲ ਵਿਚ ਮੌਜੂਦ ਵਿਟਾਮਿਨ ਅਤੇ ਫੈਟੀ ਐਸਿਡ ਖੋਪੜੀ ਨੂੰ ਪੌਸ਼ਟਿਕਤਾ ਪ੍ਰਦਾਨ ਕਰਕੇ ਵਾਲਾਂ ਦੀਆਂ ਜੜ੍ਹਾਂ ਨੂੰ ਮਜ਼ਬੂਤ ਕਰਦੇ ਹਨ ਅਤੇ ਵਾਲਾਂ ਦੀਆਂ ਕੋਸ਼ਿਕਾਵਾਂ ਵਿਚ ਮੌਜੂਦ ਗੰਦਗੀ, ਧੂੜ, ਮਿੱਟੀ ਆਦਿ ਨੂੰ ਹਟਾਉਣ ਵਿਚ ਮਦਦ ਕਰਦੇ ਹਨ।
ਰਾਤ ਨੂੰ ਸੌਣ ਤੋਂ ਪਹਿਲਾਂ ਸਾਫ਼ ਚਿਹਰੇ, ਬੁੱਲ੍ਹਾਂ 'ਤੇ ਨਾਰੀਅਲ ਤੇਲ ਲਗਾ ਕੇ ਸੌਣ ਨਾਲ ਚਿਹਰੇ ਦੀ ਰੰਗਤ ਵਧ ਜਾਂਦੀ ਹੈ ਅਤੇ ਚਿਹਰੇ ਵਿਚ ਕੁਦਰਤੀ ਆਕਰਸ਼ਣ ਵਧਦਾ ਹੈ।
ਜੇਕਰ ਤੁਹਾਡੀ ਤੇਲ ਵਾਲੀ ਚਮੜੀ ਹੈ ਅਤੇ ਤੁਸੀਂ ਕਿੱਲ ਮੁਹਾਂਸਿਆਂ ਨਾਲ ਜੂਝ ਰਹੇ ਹੋ ਤਾਂ ਆਪਣੀ ਰਾਤ ਦੀ ਕ੍ਰੀਮ ਵਿਚ ਕੁਝ ਬੂੰਦਾਂ ਨਾਰੀਅਲ ਤੇਲ ਮਿਲਾ ਕੇ ਚਿਹਰੇ ਦੀ ਮਾਲਿਸ਼ ਕਰੋ। ਨਾਰੀਅਲ ਤੇਲ ਵਿਚ ਥੋੜ੍ਹਾ ਜਿਹਾ ਬੇਕਿੰਗ ਸੋਢਾ ਮਿਲਾ ਕੇ ਇਸ ਮਿਸ਼ਰਨ ਨੂੰ ਸਕਰੱਬ ਦੇ ਤੌਰ 'ਤੇ ਵਰਤਿਆ ਜਾ ਸਕਦਾ ਹੈ। ਇਸ ਨਾਲ ਚਮੜੀ ਵਿਚ ਮਰੀਆਂ ਕੋਸ਼ਿਕਾਵਾਂ ਅਤੇ ਕਿੱਲ ਮੁਹਾਂਸਿਆਂ ਨਾਲ ਨਿਪਟਣ ਵਿਚ ਮਦਦ ਮਿਲੇਗੀ। ਜੇਕਰ ਤੁਸੀਂ ਅੱਖਾਂ ਦੇ ਹੇਠਾਂ ਕਾਲੇ ਧੱਬਿਆਂ ਦੀ ਸਮੱਸਿਆ ਨਾਲ ਜੂਝ ਰਹੇ ਹੋ ਤਾਂ ਰੂੰ ਦੇ ਤੂੰਬੇ 'ਤੇ ਨਾਰੀਅਲ ਤੇਲ ਦੀਆਂ ਬੂੰਦਾਂ ਲਗਾ ਕੇ ਅੱਖਾਂ ਦੇ ਹੇਠਾਂ ਹਲਕਾ ਹਲਕਾ ਘੁਮਾ ਦਿਓ ਪਰ ਧਿਆਨ ਰੱਖੋ ਕਿ ਨਾਰੀਅਲ ਤੇਲ ਤੁਹਾਡੀਆਂ ਅੱਖਾਂ ਵਿਚ ਨਾ ਚਲਾ ਜਾਵੇ।

ਖ਼ਬਰ ਸ਼ੇਅਰ ਕਰੋ

 

ਫਰਨੀਚਰ ਨੂੰ ਸੁਰੱਖਿਅਤ ਕਿਸ ਤਰ੍ਹਾਂ ਰੱਖੀਏ

ਆਓ, ਤੁਹਾਨੂੰ ਦੱਸੀਏ ਕਿ ਤੁਸੀਂ ਆਪਣੇ ਫਰਨੀਚਰ ਨੂੰ ਕਿਸ ਤਰ੍ਹਾਂ ਸਾਫ਼-ਸੁਥਰਾ ਤੇ ਸੁਰੱਖਿਅਤ ਰੱਖ ਸਕਦੇ ਹੋ। * ਤਿੰਨ ਹਿੱਸੇ ਪਾਣੀ ਤੇ ਇਕ ਹਿੱਸਾ ਸਰ੍ਹੋਂ ਦੇ ਤੇਲ ਨੂੰ ਮਿਲਾ ਕੇ ਲੱਕੜੀ ਦੇ ਫਰਨੀਚਰ 'ਤੇ ਰਗੜਨ ਨਾਲ ਉਸ ਵਿਚ ਚਮਕ ਆ ਜਾਂਦੀ ਹੈ। * ਸਾਬਣ, ਪਾਣੀ ਤੇ ...

ਪੂਰੀ ਖ਼ਬਰ »

ਰਹਿਣਾ ਹੋਵੇ ਅਪਾਰਟਮੈਂਟ ਵਿਚ ਤਾਂ...

ਮਹਾਂਨਗਰਾਂ ਵਿਚ ਅਪਾਰਟਮੈਂਟ ਜਾਂ ਫਲੈਟਸ ਬਣਦੇ ਜਾ ਰਹੇ ਹਨ। ਇਨ੍ਹਾਂ ਅਪਾਰਟਮੈਂਟਾਂ ਵਿਚ ਰਹਿਣ ਦੇ ਤੌਰ-ਤਰੀਕੇ ਆਮ ਤੌਰ ਤਰੀਕਿਆਂ ਤੋਂ ਇਕਦਮ ਹਟ ਕੇ ਹੁੰਦੇ ਹਨ। ਧਿਆਨ ਦਿਓ ਕੁਝ ਵਿਸ਼ੇਸ਼ ਗੱਲਾਂ 'ਤੇ ਤਾਂ ਕਿ ਤੁਸੀਂ ਸਭ ਤੋਂ ਪਿੱਛੇ ਜਾਂ ਪਛੜੇ ਬਣ ਕੇ ਨਾ ਰਹਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX