ਤਾਜਾ ਖ਼ਬਰਾਂ


ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  3 minutes ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  6 minutes ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  10 minutes ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  34 minutes ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  1 minute ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 2 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 2 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 3 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 3 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 4 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 4 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 5 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 4 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 6 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 5 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 7 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 8 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਸੰਪਾਦਕੀ

ਟੀਕਾਕਰਨ ਦੀ ਚੁਣੌਤੀ

ਦੇਸ਼ ਭਰ 'ਚੋਂ ਸੰਤੁਸ਼ਟੀ ਵਾਲੀ ਖ਼ਬਰ ਇਹ ਮਿਲ ਰਹੀ ਹੈ ਕਿ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਘਟ ਰਹੀ ਹੈ। ਚਾਹੇ ਇਸ ਦੀ ਤੀਸਰੀ ਲਹਿਰ ਦੇ ਆਉਣ ਦਾ ਖ਼ਤਰਾ ਬਣਿਆ ਹੋਇਆ ਹੈ ਪਰ ਹੁਣ ਤੱਕ ਹਰ ਪੱਧਰ 'ਤੇ ਜਿੰਨੀ ਕੁ ਤਿਆਰੀ ਕੀਤੀ ਗਈ ਹੈ, ਉਸ ਤੋਂ ਇਹ ਪ੍ਰਭਾਵ ਜ਼ਰੂਰ ਮਿਲਣ ਲੱਗਾ ਹੈ ...

ਪੂਰੀ ਖ਼ਬਰ »

2022 ਦੀਆਂ ਚੋਣਾਂ 'ਤੇ ਕਿਸਾਨ ਅੰਦੋਲਨ ਕੀ ਪ੍ਰਭਾਵ ਪਾਵੇਗਾ ?

6 ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਚੱਲ ਰਿਹਾ ਕਿਸਾਨ ਅੰਦੋਲਨ, ਜਿਹੜਾ ਇਤਿਹਾਸ ਵਿਚ ਸਭ ਤੋਂ ਵੱਡਾ ਅਤੇ ਲੰਮੇ ਸਮੇਂ ਤੱਕ ਨਿਰੰਤਰ ਚੱਲਣ ਵਾਲਾ ਅੰਦੋਲਨ ਬਣ ਗਿਆ ਹੈ, ਉਸ ਸਬੰਧੀ ਅੱਜਕੱਲ੍ਹ ਹਰ ਜ਼ਬਾਨ 'ਤੇ ਇਕ ਸਵਾਲ ਹੈ ਕਿ, ਕੀ ਆਉਣ ਵਾਲੀਆਂ 2022 ਦੀਆਂ ਚੋਣਾਂ ਨੂੰ ਇਹ ...

ਪੂਰੀ ਖ਼ਬਰ »

ਖੂੁਨ ਵਿਚ ਘੁਲ ਚੁੱਕੀ ਹੈ ਰਿਸ਼ਵਤਖੋਰੀ

ਪੰਜਾਬ ਪੰਜਾਂ ਦਰਿਆਵਾਂ ਦੀ ਧਰਤੀ 'ਤੇ ਪਿਛਲੇ ਕੁਝ ਸਮੇਂ ਤੋਂ ਨਸ਼ਿਆਂ ਦਾ ਛੇਵਾਂ ਦਰਿਆ ਵੀ ਬਹੁਤ ਤੇਜ਼ੀ ਨਾਲ ਵਗ ਰਿਹਾ ਹੈ ਜਿਸ ਦੀ ਲਪੇਟ ਵਿਚ ਬਹੁਤ ਹੀ ਨੌਜਵਾਨ ਆ ਚੁੱਕੇ ਹਨ ਤੇ ਜਿਸ ਨੇ ਕਈਆਂ ਮਾਂਵਾਂ ਤੋਂ ਪੁੱਤ ਖੋਹ ਲਏ ਹਨ ਤੇ ਘਰਾਂ ਵਿਚ ਸੱਥਰ ਵਿਛਾਅ ਦਿੱਤੇ ਹਨ। ਉਥੇ ਹੀ ਆਪਾਂ ਪੰਜਾਬ ਵਿਚ ਹਰ ਸਰਕਾਰੀ ਕੰਮ ਕਰਵਾਉਣ ਸਬੰਧੀ ਦੇਣੀ ਪੈਂਦੀ ਰਿਸ਼ਵਤ ਦਾ ਸੱਤਵਾਂ ਦਰਿਆ ਵੀ ਵਗਦਾ ਕਹਿ ਸਕਦੇ ਹਾਂ। ਜਿਵੇਂ ਅਮਲੀ ਨਸ਼ੇ ਤੋਂ ਬਗੈਰ ਨਹੀਂ ਰਹਿ ਸਕਦਾ ਉਵੇਂ ਹੀ ਰਿਸ਼ਵਤ ਖਾਣ ਦੇ ਆਦੀ, ਸਰਕਾਰੀ ਬਾਬੂ ਰਿਸ਼ਵਤ ਬਗੈਰ ਨਹੀਂ ਰਹਿ ਸਕਦੇ। ਕੰਮ ਭਾਵੇਂ ਸਹੀ ਹੋਵੇ ਜਾਂ ਗ਼ਲਤ ਰਿਸ਼ਵਤ ਦੇਣ ਲਈ ਮਜਬੂਰ ਕਰ ਦਿੰਦੇ ਹਨ ਸਰਕਾਰੀ ਬਾਬੂ। ਜਿਹੜਾ ਬੰਦਾ ਇਨ੍ਹਾਂ ਬਾਬੂਆਂ ਨੂੰ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਉਸ ਦੇ ਇਹ ਬਾਬੂ ਦਫ਼ਤਰਾਂ ਦੇ ਏਨੇ ਚੱਕਰ ਕਟਵਾਉਂਦੇ ਹਨ ਜਾਂ ਬਿਨਾਂ ਵਜ੍ਹਾ ਕਾਗਜ਼ਾਂ ਪੱਤਰਾਂ ਵਿਚ ਗ਼ਲਤੀਆਂ ਕੱਢੀ ਜਾਣੀਆਂ ਤਾਂ ਜੋ ਮਜਬੂਰੀ ਵੱਸ ਆਦਮੀ ਰਿਸ਼ਵਤ ਦੇ ਹੀ ਦੇਵੇ। ਕਿਸੇ ਵੀ ਸਰਕਾਰੀ ਮਹਿਕਮੇ ਦੀ ਗੱਲ ਕਰ ਲਉ ਸਭ ਰਿਸ਼ਵਤ ਲੈਣ ਦੀ ਤਾਂਘ ਰੱਖਦੇ ਹਨ। ਸਰਕਾਰੀ ਦਫ਼ਤਰ ਦੇ ਚੌਕੀਦਾਰ ਤੋਂ ਲੈ ਕੇ ਉਤੋਂ ਤੱਕ ਇਹ ਕੰੰਮ ਚਲਦਾ ਹੈ, ਜਿਸ ਨੂੰ ਅੱਜ ਤੱਕ ਸਰਕਾਰਾਂ ਬੰਦ ਨਹੀਂ ਸਕੀਆਂ ਤੇ ਇਹ ਰਿਸ਼ਵਤ ਦਾ ਕੰੰਮ ਜਿਵੇਂ ਸਰਕਾਰੀ ਡੀ.ਏ. ਵਧਦਾ ਹੈ, ਉਵੇਂ ਹੀ ਇਸ ਵਿਚ ਵਾਧਾ ਹੁੰਦਾ ਹੈ। ਲੋਕ ਸਰਕਾਰੀ ਬਾਬੂਆਂ ਦੇ ਦਫ਼ਤਰਾਂ ਅੱਗੇ ਚੱਕਰ ਮਾਰਨ ਤੋਂ ਡਰਦੇ ਰਿਸ਼ਵਤ ਦੇਣ ਵਿਚ ਭਲਾਈ ਸਮਝਦੇ ਹਨ ਤੇ ਫਿਰ ਕੰਮ ਵੀ ਜਲਦੀ ਸਮੇਂ ਸਿਰ ਹੋ ਜਾਂਦਾ ਹੈ। ਜਿਸ ਨੇ ਰਿਸ਼ਵਤ ਨਹੀਂ ਦਿੱਤੀ ਹੁੰਦੀ, ਉਸ ਦੀ ਫਾਈਲ ਉਥੇ ਹੀ ਦੱਬੀ ਰਹਿ ਜਾਂਦੀ ਹੈ। ਸਰਕਾਰੀ ਦਫ਼ਤਰ ਵਿਚੋਂ ਰਿਸ਼ਵਤ ਤੋਂ ਬਗੈਰ ਕੰਮ ਹੋਣਾ ਅਸੰਭਵ ਜਾਪਦਾ ਹੈ।
ਕੁਝ ਦਿਨ ਪਹਿਲਾਂ ਮੇਰੀ ਇਕ ਪੁਲਿਸ ਥਾਣੇ ਕੋਲ ਇਨਕੁਆਰੀ ਆਈ ਤੇ ਉਸ ਸਬੰਧੀ ਮੈਨੂੰ ਥਾਣੇ ਵਿਚ ਇਕ ਮੁਹਤਬਰ ਵਿਅਕਤੀ ਨਾਲ ਲੈ ਕੇ ਆਉਣ ਸਬੰਧੀ ਕਿਹਾ ਗਿਆ। ਜਦ ਮੈਂ ਆਪਣੇ ਸਾਰੇ ਕਾਗਜ਼ ਪੱਤਰ ਪੂਰੇ ਦਿੱਤੇ ਤੇ ਬਣਦੀ ਸਰਕਾਰੀ ਫੀਸ ਵੀ ਜਮ੍ਹਾਂ ਕਰਵਾ ਦਿੱਤੀ ਤਾਂ ਇਕ ਮੁਲਾਜ਼ਮ ਕਹਿਣ ਲੱਗਾ ਭਾਜੀ ਦੇਖ ਲਉ ਤੁਹਾਨੂੰ ਵੀ ਪਤਾ ਹੈ ਕਿ ਸਭ ਥਾਵਾਂ 'ਤੇ ਹਿੱਸਾ ਹੁੰਦਾ ਹੈ। ਜੇਕਰ ਤੁਸੀਂ ਨਹੀਂ ਦੇਉਗੇ ਤਾਂ ਮੈਨੂੰ ਦੇਣਾ ਪੈਣਾ ਹੈ ਜਾਂ ਫਿਰ ਮੈਂ ਆਪਣੇ ਹਿੱਸੇ ਆਉਂਦਾ ਕੰਮ ਕਰ ਦਿੰਦਾ ਹਾਂ ਤੇ ਬਾਕੀ ਅਧਿਕਾਰੀਆਂ ਕੋਲੋਂ ਤੁਸੀਂ ਆਪੇ ਹੀ ਕਰਵਾ ਲੈਣਾ ਜਾਂ ਫਿਰ ਪੰਜ ਸੌ ਰੁਪਏ ਹੋਰ ਦਿਉ। ਜੇਕਰ ਤੁਸੀਂ ਪੈਸੇ ਨਹੀਂ ਦਿਉਗੇ ਤਾਂ ਤੁਹਾਡੀ ਫਾਈਲ ਇਥੇ ਹੀ ਪਵੇਗੀ ਰਹੇਗੀ। ਜਦ ਮੈਂ ਉਸ ਨੂੰ ਪੰਜ ਸੌ ਰੁਪਏ ਹੋਰ ਵਾਧੂ ਦਿੱਤੇ ਤਾਂ ਫਿਰ ਉਕਤ ਮੁਲਾਜ਼ਮ ਦਾ ਜਵਾਬ ਸੀ ਕਿ ਭਾਜੀ ਤਿੰਨ ਦਿਨਾਂ ਅੰਦਰ ਤੁਹਾਡੀ ਇਨਕੁਆਰੀ ਭੇਜ ਦਿੱਤੀ ਜਾਵੇਗੀ ਤੇ ਤੁਸੀਂ ਪਤਾ ਕਰ ਲੈਣਾ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਜੇਕਰ ਰਿਸ਼ਵਤ ਦੇਣ ਨਾਲ ਸਾਰੀਆਂ ਕਾਰਵਾਈਆਂ ਕੀਤੀਆਂ ਜਾ ਸਕਦੀਆਂ ਹਨ ਉਥੇ ਇਨ੍ਹਾਂ ਭ੍ਰਿਸ਼ਟ ਬਾਬੂਆਂ ਦੀ ਮਰ ਚੁੱਕੀ ਜ਼ਮੀਰ ਨੂੰ ਇਹ ਸਮਝ ਨਹੀਂ ਆਉਂਦੀ ਕਿ ਸਰਕਾਰ ਸਾਨੂੰ ਲੋਕਾਂ ਦੇ ਕੰਮ ਕਰਨ ਬਦਲੇ ਹੀ ਮੋਟੀਆਂ ਤਨਖਾਹਾਂ ਦਿੰਦੀ ਹੈ। ਇਹ ਭ੍ਰਿਸ਼ਟ ਮੁਲਾਜ਼ਮ ਸਮਝਦੇ ਹਨ ਕਿ ਸਰਕਾਰ ਨੇ ਸਾਨੂੰ ਕੁਰਸੀ ਰਿਸ਼ਵਤ ਲੈਣ ਖ਼ਾਤਰ ਦਿੱਤੀ ਹੋਈ ਹੈ ਤੇ ਖੁੱਲ੍ਹੀ ਕਮਾਈ ਕਰੋ। ਰਿਸ਼ਵਤ ਲੈ ਕੇ ਕੰਮ ਕਰਨਾ ਮੁਲਾਜ਼ਮਾਂ ਦੇ ਖੁੂਨ ਵਿਚ ਘੁਲ-ਮਿਲ ਚੁੱਕਾ ਹੈ।
ਇਥੇ ਇਕ ਹੋਰ ਘਟਨਾ ਦਾ ਜ਼ਿਕਰ ਕਰਾਂ ਕਿ ਅਸੀਂ ਆਪਣੀ ਜਾਇਦਾਦ ਦੀ ਵਸੀਅਤ ਕਰਵਾਉਣੀ ਸੀ ਤੇ ਵਸੀਕਾ ਨਵੀਸ ਕੋਲੋਂ ਕਾਗਜ਼ ਲਿਖਵਾਉਣ ਸਬੰਧੀ ਗਏ ਤਾਂ ਉਸ ਨੇ ਸਰਕਾਰੀ ਫੀਸ ਵੀ ਦੱਸ ਦਿੱਤੀ ਤੇ ਜਿਹੜੀ ਦਫ਼ਤਰ ਅੰਦਰ ਰਿਸ਼ਵਤ ਦੇਣੀ ਪੈਣੀ ਸੀ, ਉਹ ਵੀ ਨਾਲ ਹੀ ਦੱਸ ਦਿੱਤੀ ਤੇ ਕਿਹਾ ਜੇਕਰ ਰਿਸ਼ਵਤ ਨਾ ਦਿੱਤੀ ਤਾਂ ਉਨ੍ਹਾਂ ਨੇ ਐਵੇਂ ਗ਼ਲਤੀਆਂ ਕੱਢੀ ਜਾਣੀਆਂ ਹਨ ਇਸ ਕਰਕੇ ਤੁਸੀਂ ਜਲ ਪਾਣੀ ਦੇ ਦਿਉ ਤਾਂ ਚੰਗੀ ਗੱਲ ਹੈ। ਲੋਕਾਂ ਨੂੰ ਸਰਕਾਰੀ ਦਫ਼ਤਰ ਵਿਚੋਂ ਕੰੰਮ ਕਰਵਾਉਣ ਲਈ ਇਕ ਸਰਕਾਰੀ ਫੀਸ ਤੇ ਦੂਜਾ ਰਿਸ਼ਵਤ ਦਾ ਇੰਤਜ਼ਾਮ ਕਰਨਾ ਪੈਂਦਾ ਹੈ। ਸਰਕਾਰਾਂ ਭ੍ਰਿਸ਼ਟਾਚਾਰ ਦੇ ਧੰਦੇ ਤੋਂ ਵਾਕਫ਼ ਹਨ ਤੇ ਫਿਰ ਵੀ ਕੁਝ ਨਹੀਂ ਕਰਦੀਆਂ। ਜਿਹੜਾ ਕੋਈ ਮਸਲਾ ਮੀਡੀਆ ਰਾਹੀਂ ਉੱਠਦਾ ਹੈ, ਉਸ 'ਤੇ ਮਾੜੀ ਮੋਟੀ ਕਾਰਵਾਈ ਹੋ ਜਾਂਦੀ ਹੈ ਤੇ ਕੁਝ ਸਮੇਂ ਬਾਅਦ ਇਹ ਕਾਰਵਾਈ ਵੀ ਠੱਪ ਕਰ ਦਿੱਤੀ ਜਾਂਦੀ ਹੈ। ਰਿਸ਼ਵਤਖੋਰ ਦੀ ਸ਼ਿਕਾਇਤ ਕਰਨ ਦੀ ਕੋਈ ਵਿਰਲਾ ਹੀ ਹਿੰਮਤ ਕਰਦਾ ਹੈ, ਕਿਉਂਕਿ ਸ਼ਿਕਾਇਤ ਕਰਤਾ ਨੂੰ ਰੱਜ ਕੇ ਖੱਜਲ-ਖੁਆਰ ਕੀਤਾ ਜਾਂਦਾ ਹੈ ਜਾਂ ਫ਼ੈਸਲਾ ਕਰਨ ਸਬੰਧੀ ਦਬਾਅ ਬਣਾਇਆ ਜਾਣ ਲਗਦਾ ਹੈ, ਕਿਵੇਂ ਵੀ ਕਰਕੇ ਉਸ ਦੀ ਆਵਾਜ਼ ਨੂੰ ਦਬਾ ਦਿੱਤਾ ਜਾਂਦਾ ਹੈ। ਰਿਸ਼ਵਤ ਖੋਰਾਂ ਨੇ ਸਾਰੇ ਉੱਚ ਅਧਿਕਾਰੀਆਂ ਦੇ ਦਫ਼ਤਰਾਂ ਵਿਚ ਆਪਣੀਆਂ ਤਾਰਾਂ ਜੋੜੀਆਂ ਹੁੰਦੀਆਂ ਹਨ ਇਸ ਕਰਕੇ ਉਹ ਬਿਨਾਂ ਝਿਜਕ ਕੰਮ ਕਰਦੇ ਹਨ, ਕਿਸੇ ਸ਼ਿਕਾਇਤ ਦੀ ਪਰਵਾਹ ਨਹੀਂ ਕਰਦੇ।
ਕੁਝ ਸਰਕਾਰੀ ਅਧਿਕਾਰੀ/ਕਰਮਚਾਰੀ ਬਹੁਤ ਇਮਾਨਦਾਰ ਵੀ ਹਨ ਪਰ ਉਨ੍ਹਾਂ ਦੀ ਗਿਣਤੀ ਬਹੁਤ ਘੱਟ ਹੈ ਚਾਹੇ ਕੋਈ ਵੀ ਮਹਿਕਮਾ ਹੋਵੇ। ਜੇਕਰ ਅਫਸਰ ਇਮਾਨਦਾਰ ਹੋਵੇ ਭਾਵੇਂ ਉਹ ਸਾਰੇ ਕੰਮ ਡਿਊਟੀ ਸਮਝ ਕੇ ਕਰਦਾ ਹੋਵੇ ਤਾਂ ਉਸ ਦੇ ਵਿਭਾਗ ਦੇ ਹੇਠਲੇ ਭ੍ਰਿਸ਼ਟ ਬਾਬੂ ਲੋਕਾਂ ਨੂੰ ਚੱਕਰਾਂ ਵਿਚ ਪਾ ਕੇ ਅਫਸਰ ਦੇ ਨਾਂਅ 'ਤੇ ਠੱਗੀ ਠੋਰੀ ਮਾਰੀ ਜਾਂਦੇ ਹਨ। ਜਿਹੜੇ ਰਿਸ਼ਵਤਖੋਰੀ ਕਰਦੇ ਫੜੇ ਗਏ ਥੋੜ੍ਹੇ ਜਿਹੇ ਮੁਲਾਜ਼ਮਾਂ 'ਤੇ ਕੇਸ ਦਰਜ ਕੀਤੇ ਜਾਂਦੇ ਹਨ, ਉਹ ਵੀ ਸਾਲਾਂਬੱਧੀ ਕੇਸ ਚਲਦੇ ਰਹਿੰਦੇ ਹਨ ਤੇ ਸਿੱਟਾ ਜ਼ੀਰੋ ਹੀ ਨਿਕਲਦਾ ਹੈ। ਕੋਈ ਠੋਸ ਕਾਰਵਾਈ ਨਹੀਂ ਹੁੰਦੀ, ਇਸ ਕਾਰਨ ਲੋਕਾਂ ਦਾ ਸਰਕਾਰੀ ਕਾਰਵਾਈਆਂ 'ਤੇ ਬਹੁਤਾ ਭਰੋਸਾ ਨਹੀਂ ਹੈ। ਸਰਕਾਰ ਨੂੰ ਭ੍ਰਿਸ਼ਟ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ ਕਰਦੇ ਹੋਏ ਜਿਹੜੇ ਵੀ ਰਿਸ਼ਵਤ ਲੈਂਦੇ ਫੜੇ ਜਾਂਦੇ ਹਨ, ਉਨ੍ਹਾਂ ਨੂੰ ਤੁਰੰਤ ਨੌਕਰੀ ਤੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ ਤਾਂ ਜੋ ਬਾਕੀ ਬਾਬੂਆਂ ਨੂੰ ਚੰਗੀ ਤਰ੍ਹਾਂ ਸਮਝ ਆ ਸਕੇ। ਉਂਜ ਸਰਕਾਰਾਂ ਦੇ ਬਿਆਨ ਲੋਕਾਂ ਨੇ ਬਹੁਤ ਪੜ੍ਹੇ ਸੁਣੇ ਹਨ ਕਿ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਜਾਵੇਗੀ ਪਰ ਨੱਥ ਅਜੇ ਤੱਕ ਪਾਈ ਨਹੀਂ ਜਾ ਸਕੀ।

-ਮੋ: 98767-85672

ਖ਼ਬਰ ਸ਼ੇਅਰ ਕਰੋ

 

ਆਓ, ਕਬਰਸਤਾਨਾਂ ਦੀ ਵੀ ਸੰਭਾਲ ਕਰੀਏ

ਸਿਵੇ, ਮੜ੍ਹੀਆਂ, ਸ਼ਮਸ਼ਾਨਘਾਟ ਅਤੇ ਕਬਰਸਤਾਨ ਮਨੁੱਖੀ ਜ਼ਿੰਦਗੀ ਦਾ ਆਖਰੀ ਪੜਾਅ ਹਨ। ਕੋਵਿਡ-19 ਦੀ ਮਹਾਂਮਾਰੀ ਕਾਰਨ ਹੋਈਆਂ ਮੌਤਾਂ ਨੇ ਸਾਰਿਆਂ ਦਾ ਧਿਆਨ ਇਨ੍ਹਾਂ ਦੀ ਤਰਸਯੋਗ ਸਥਿਤੀ ਵੱਲ ਖਿੱਚਿਆ ਹੈ। ਆਮ ਤੌਰ 'ਤੇ ਬਹੁਤੇ ਸਿਵੇ ਚਾਰਦੀਵਾਰੀ, ਪਾਣੀ, ਬਿਜਲੀ, ਛੱਤ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX