ਤਾਜਾ ਖ਼ਬਰਾਂ


ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  25 minutes ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  45 minutes ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 1 hour ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 2 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 2 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  1 minute ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 3 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 2 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 4 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 5 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਰਾਸ਼ਟਰੀ-ਅੰਤਰਰਾਸ਼ਟਰੀ

ਕੈਮੀਕਲ ਪਲਾਂਟ ਨੂੰ ਅੱਗ ਲੱਗਣ ਉਪਰੰਤ ਦੂਰ-ਦੂਰ ਤੱਕ ਫੈਲਿਆਂ ਧੂੰਆਂ

ਸੈਕਰਾਮੈਂਟੋ, 15 ਜੂਨ (ਹੁਸਨ ਲੜੋਆ ਬੰਗਾ)-ਰਾਕਟਨ, ਇਲੀਨੋਇਸ 'ਚ ਕੈਮਟੂਲ ਇੰਕ ਪਲਾਂਟ ਨੂੰ ਲੱਗੀ ਜ਼ਬਰਦਸਤ ਅੱਗ ਕਾਰਨ ਨਾਲ ਲੱਗਦੇ ਖੇਤਰ 'ਚ ਰਸਾਇਣਾਂ ਵਾਲਾ ਗੰਦਾ ਧੂੰਆਂ ਫੈਲ ਗਿਆ | ਪੁਲਿਸ ਅਨੁਸਾਰ ਸ਼ਹਿਰ ਦੇ ਅੱਗ ਬੁਝਾਊ ਵਿਭਾਗ ਨੇ ਪਲਾਂਟ ਤੋਂ ਇਕ ਕਿੱਲੋਮੀਟਰ ਦੇ ਘੇਰੇ 'ਚ ਰਹਿੰਦੇ ਲੋਕਾਂ ਨੂੰ ਤੁਰੰਤ ਘਰ ਬਾਰ ਛੱਡ ਕੇ ਬਾਹਰ ਨਿਕਲ ਜਾਣ ਦਾ ਆਦੇਸ਼ ਦਿੱਤਾ ਹੈ | ਜਨ ਸਿਹਤ ਅਧਿਕਾਰੀ ਡਾ. ਸਾਂਡਰਾ ਮਾਰਟੈਲ ਨੇ ਕਿਹਾ ਕਿ ਪਲਾਂਟ ਤੋਂ 3 ਮੀਲ ਦੇ ਘੇਰੇ 'ਚ ਰਹਿੰਦੇ ਲੋਕਾਂ ਲਈ ਮਾਸਕ ਪਾਉਣਾ ਜ਼ਰੂਰੀ ਹੈ, ਕਿਉਂਕਿ ਰਸਾਇਣ ਸਿਹਤ ਲਈ ਹਾਨੀਕਾਰਕ ਹੋ ਸਕਦੇ ਹਨ | ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਅਸਮਾਨ 'ਚੋਂ ਡਿੱਗੀ ਰਹਿੰਦ-ਖੂੰਹਦ ਨੂੰ ਹੱਥ ਨਾ ਲਾਇਆ ਜਾਵੇ, ਕਿਉਂਕਿ ਅਸੀਂ ਨਹੀਂ ਜਾਣਦੇ ਕਿ ਉਸ 'ਚ ਕੀ ਹੈ | ਉਹ ਸਿਹਤ ਲਈ ਨੁਕਸਾਨਦਾਇਕ ਹੋ ਸਕਦੀ ਹੈ | ਘੱਟੋ-ਘੱਟ ਨੰਗੇ ਹੱਥਾਂ ਨਾਲ ਇਸ ਰਹਿੰਦ-ਖੂੰਹਦ ਨੂੰ ਬਿਲਕੁੱਲ ਨਾ ਚੁੱਕਿਆ ਜਾਵੇ | ਰਾਕਟਨ ਦੇ ਅੱਗ ਬੁਝਾਊ ਵਿਭਾਗ ਦੇ ਮੁਖੀ ਕਿਰਕ ਵਿਲਸਨ ਨੇ ਜਾਰੀ ਇਕ ਬਿਆਨ 'ਚ ਕਿਹਾ ਕਿ ਪਲਾਂਟ 'ਚ ਕੁਝ ਦਿਨਾਂ ਤੋਂ ਸੜ ਰਹੀ ਰਹਿੰਦ-ਖੂੰਹਦ ਤੋਂ ਅੱਗ ਫੈਲੀ ਹੋ ਸਕਦੀ ਹੈ | ਅੱਗ ਲੱਗਣ ਉਪਰੰਤ ਹੋਏ ਧਮਾਕੇ ਵਾਲੇ ਸਥਾਨ ਤੋਂ ਧੰੂਆਂ ਦੱਖਣ ਤੇ ਦੱਖਣ-ਪੂਰਬ ਵੱਲ ਫੈਲ ਗਿਆ | ਵਿਲਸਨ ਅਨੁਸਾਰ ਚਿੰਤਾ ਦਾ ਮੁੱਖ ਕਾਰਨ ਇਹ ਹੈ ਕਿ ਤਕਰੀਬਨ 300 ਮੀਟਰ ਦੂਰ ਪੈਂਦੇ ਰਾਕ ਰਿਵਰ 'ਚ ਤੇਲ ਦੇ ਮਿਸ਼ਰਨ ਵਾਲਾ ਤਰਲ ਪਦਾਰਥ ਪੈ ਰਿਹਾ ਹੈ | ਇਸ ਦੌਰਾਨ ਹਵਾ ਦੀ ਸ਼ੁੱਧਤਾ ਬਾਰੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਮੀਨੀ ਪੱਧਰ 'ਤੇ ਹਵਾ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਯੂ.ਕੇ. ਅਤੇ ਆਸਟ੍ਰੇਲੀਆ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤੇ 'ਤੇ ਸਹਿਮਤੀ

ਲੰਡਨ, 15 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂਰਪੀ ਸੰਘ 'ਚੋਂ ਬਾਹਰ ਆਉਣ ਤੋਂ ਬਾਅਦ ਯੂ.ਕੇ. ਲਗਾਤਾਰ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਨਾਲ ਵਪਾਰ ਵਧਾਉਣ ਲਈ ਯਤਨ ਕਰ ਰਿਹਾ ਹੈ | ਯੂ.ਕੇ. ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ...

ਪੂਰੀ ਖ਼ਬਰ »

ਪਾਸਪੋਰਟ ਨਵਿਆਉਣ ਲਈ ਹਾਈਕੋਰਟ ਪੁੱਜੀ ਕੰਗਣਾ-ਸੁਣਵਾਈ 25 ਤੱਕ ਮੁਲਤਵੀ

ਮੁੰਬਈ, 15 ਜੂਨ (ਏਜੰਸੀ)—ਬੰਬੇ ਹਾਈਕੋਰਟ ਨੇ ਅਦਾਕਾਰਾ ਕੰਗਣਾ ਰਨੌਤ ਦੁਆਰਾ ਦਾਇਰ ਕੀਤੀ ਉਸ ਅਰਜ਼ੀ ਉੱਤੇ ਮੰਗਲਵਾਰ 25 ਜੂਨ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ, ਜਿਸ 'ਚ ਕਿਹਾ ਗਿਆ ਹੈ ਕਿ ਪਾਸਪੋਰਟ ਅਥਾਰਟੀ ਨੇ ਮੁੰਬਈ ਪੁਲਿਸ ਦੁਆਰਾ ਦਰਜ ਕੀਤੀ ਐੱਫ਼.ਆਈ.ਆਰ. ਦਾ ਹਵਾਲਾ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਪੋਲੀਓ ਟੀਕਾਕਰਨ ਟੀਮ 'ਤੇ ਹਮਲਾ-5 ਮੌਤਾਂ

ਕਾਬਲ, 15 ਜੂਨ (ਏਜੰਸੀ)-ਪੂਰਬੀ ਅਫ਼ਗਾਨਿਸਤਾਨ 'ਚ ਬੰਦੂਕਧਾਰੀਆਂ ਨੇ ਪੋਲੀਓ ਟੀਕਾਕਰਨ ਟੀਮ ਦੇ ਮੈਂਬਰਾਂ ਨੂੰ ਨਿਸ਼ਾਨਾ ਗੋਲੀਬਾਰੀ ਕੀਤੀ, ਜਿਸ 'ਚ ਘੱਟ ਤੋਂ ਘੱਟ 5 ਲੋਕਾਂ ਦੀ ਮੌਤ ਹੋ ਗਈ | ਅਧਿਕਾਰੀਆਂ ਨੇ ਇਸ ਘਟਨਾ ਬਾਰੇ ਦੱਸਿਆ | ਜਲਾਲਾਬਾਦ ਸ਼ਹਿਰ 'ਚ ਹੋਏ ਇਸ ਹਮਲੇ ...

ਪੂਰੀ ਖ਼ਬਰ »

ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਦੀ ਮਿਡਲੈਂਡ ਬਰਾਂਚ ਵਲੋਂ ਖਹਿਰਾ ਦਾ ਕਾਂਗਰਸ 'ਚ ਸ਼ਾਮਿਲ ਹੋਣ 'ਤੇ ਨਿੱਘਾ ਸਵਾਗਤ

ਲੰਡਨ, 15 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਦੀ ਮਿਡਲੈਂਡ ਬਰਾਂਚ ਵਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ 'ਤੇ ਨਿੱਘਾ ਸਵਾਗਤ ਕੀਤਾ ਗਿਆ ਹੈ | ਆਈ.ਓ.ਸੀ. ਯੂ.ਕੇ. ਦੇ ਪ੍ਰਧਾਨ ਕਮਲਪ੍ਰੀਤ ਸਿੰਘ ...

ਪੂਰੀ ਖ਼ਬਰ »

ਦੱਖਣੀ ਅਫ਼ਰੀਕਾ 'ਚ ਕਰੰਟ ਲੱਗਣ ਨਾਲ ਭਾਰਤੀ ਮੂਲ ਦੇ ਜੋੜੇ ਦੀ ਮੌਤ

ਜੌਹਾਨਸਬਰਗ, 15 ਜੂਨ (ਏਜੰਸੀ)—ਦੱਖਣੀ ਅਫ਼ਰੀਕਾ 'ਚ ਕਰੰਟ ਲੱਗਣ ਕਾਰਨ ਭਾਰਤੀ ਮੂਲ ਦੇ ਜੋੜੇ ਦੀ ਮੌਤ ਹੋ ਗਈ | ਦੋ ਹਫ਼ਤੇ ਪਹਿਲਾਂ ਹੀ ਇਸ ਜੋੜੇ ਦਾ ਵਿਆਹ ਹੋਇਆ ਸੀ | ਜ਼ਹੀਰ ਸਾਰੰਗ ਅਤੇ ਨਬੀਲਾਹ ਖ਼ਾਨ ਦੀਆਂ ਲਾਸ਼ਾਂ ਐਤਵਾਰ ਦੁਪਹਿਰ ਨੂੰ ਉਨ੍ਹਾਂ ਦੇ ਗ਼ੁਸਲਖ਼ਾਨੇ ...

ਪੂਰੀ ਖ਼ਬਰ »

ਪੁਲਾੜ 'ਚ ਹੋਣ ਵਾਲੇ ਹਮਲਿਆਂ ਖ਼ਿਲਾਫ਼ ਵੀ ਮਿਲ ਕੇ ਲੜਨਗੇ ਨਾਟੋ ਰਾਸ਼ਟਰ

ਬ੍ਰਸੇਲਜ਼, 15 ਜੂਨ (ਏਜੰਸੀ)—ਨਾਟੋ ਦੇ ਮੈਂਬਰ ਰਾਸ਼ਟਰਾਂ ਨੇ ਸੋਮਵਾਰ ਨੂੰ ਆਪਣੇ ਸਾਂਝੇ ਰੱਖਿਆ ਪ੍ਰਬੰਧ 'ਸਭ ਦੇ ਲਈ ਇਕ ਤੇ ਇਕ ਦੇ ਲਈ ਸਭ' ਨੂੰ ਹੋਰ ਵਿਆਪਕ ਕਰਦਿਆਂ ਇਸ 'ਚ ਪੁਲਾੜ 'ਚ ਹੋਣ ਵਾਲੇ ਹਮਲਿਆਂ ਖ਼ਿਲਾਫ਼ ਵੀ ਮਿਲ ਕੇ ਲੜਨ ਦਾ ਐਲਾਨ ਕੀਤਾ | ਇਸ ਫ਼ੌਜੀ ਸੰਗਠਨ ਦੇ ...

ਪੂਰੀ ਖ਼ਬਰ »

ਅਮਰੀਕੀ ਸਪੇਸ ਕਮਾਂਡ ਨੇ ਲਾਂਚ ਕੀਤਾ 'ਸੀਕ੍ਰੇਟ ਸਪੈਸ਼ਲ ਪ੍ਰਾਜੈਕਟ'

ਕੈਲੀਫੋਰਨੀਆ, 15 ਜੂਨ (ਏਜੰਸੀ)—ਅਮਰੀਕੀ ਸਪੇਸ ਕਮਾਂਡ ਨੇ ਇਕ 'ਸਪੈਸ਼ਲ ਮਿਲਟਰੀ ਸੈਟੇਲਾਈਟ' ਲਾਂਚ ਕੀਤਾ ਹੈ, ਜਿਸ ਨੂੰ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ ਗਿਆ | ਸੈਟੇਲਾਈਟ ਓਡਾਇਸੀ ਨੂੰ ਸਪੇਸ ਫੋਰਸ ਦੀ 'ਸੀਕ੍ਰੇਟ ਸਪੈਸ਼ਲ ਪ੍ਰਾਜੈਕਟ ਯੂਨਿਟ' ਨੇ ਲਾਂਚ ਕੀਤਾ ਹੈ | ...

ਪੂਰੀ ਖ਼ਬਰ »

ਸੋਨੂੰ ਸੂਦ ਨੂੰ ਮਿਲ ਕੇ ਫੁੱਟ-ਫੁੱਟ ਰੋਣ ਲੱਗਾ ਕੈਂਸਰ ਪੀੜਤ

ਨਵੀਂ ਦਿੱਲੀ, 15 ਜੂਨ (ਏਜੰਸੀ)—ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਕਸਰ ਬੇਸਹਾਰਾ, ਗ਼ਰੀਬ, ਪ੍ਰੇਸ਼ਾਨ ਤੇ ਬਿਮਾਰ ਲੋਕਾਂ ਦੀ ਮਦਦ ਕਰਨ ਕਰਕੇ ਅਕਸਰ ਸੁਰਖ਼ੀਆਂ 'ਚ ਰਹਿੰਦੇ ਹਨ | ਹਾਲ ਹੀ 'ਚ ਇਕ ਕੈਂਸਰ ਪੀੜਤ ਉਨ੍ਹਾਂ ਦੇ ਘਰ ਆਇਆ, ਜੋ ਸੋਨੂੰ ਸੂਦ ਨੂੰ ਦੇਖ ਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਫਾਈਜ਼ਰ ਤੇ ਐਸਟਰਾਜ਼ੇਨੇਕਾ ਵੈਕਸੀਨ ਡੈਲਟਾ ਵੇਰੀਐਂਟ 'ਤੇ ਪ੍ਰਭਾਵਸ਼ਾਲੀ ਹਨ-ਅਧਿਐਨ

ਲੰਡਨ, 15 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ 'ਚ ਪਹਿਲੀ ਵਾਰ ਪਛਾਣੇ ਗਏ ਕੋਰੋਨਾ ਵਾਇਰਸ ਦੇ ਡੈਲਟਾ ਰੂਪ ਨੂੰ ਯੂ.ਕੇ. 'ਚ ਪਹਿਲੀ ਵਾਰ ਦਿਖਾਈ ਦੇਣ ਵਾਲੇ ਅਲਫਾ ਫਾਰਮ ਨਾਲੋਂ ਜ਼ਿਆਦਾ ਖ਼ਤਰਨਾਕ ਮੰਨਿਆ ਗਿਆ ਹੈ, ਪਰ ਫਾਈਜ਼ਰ ਤੇ ਐਸਟਰਾਜ਼ੇਨੇਕਾ ਦੇ ਟੀਕੇ ਡੈਲਟਾ ...

ਪੂਰੀ ਖ਼ਬਰ »

ਲੈਸਟਰ ਦਾ ਮੁੱਖ ਮਾਰਗ ਆਵਾਜਾਈ ਲਈ ਬੰਦ

ਲੈਸਟਰ (ਇੰਗਲੈਂਡ), 15 ਜੂਨ (ਸੁਖਜਿੰਦਰ ਸਿੰਘ ਢੱਡੇ)-ਲੈਸਟਰ ਦਾ ਮੁੱਖ ਮਾਰਗ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ ਤਾਂ ਕਿ 'ਮਿਲੀਅਨ ਟਰਾਂਸਪੋਰਟ ਇਨਵੈਸਟਮੈਂਟ ਸਕੀਮ' ਤਹਿਤ ਜਦਕਿ ਨਵੀਂ ਬੱਸ ਅਤੇ ਸਾਈਕਲ ਲੇਨ ਨੂੰ ਚਾਲੂ ਕੀਤਾ ਜਾ ਸਕੇ | ਜਾਣਕਾਰੀ ਅਨੁਸਾਰ ਸ਼ਹਿਰ ...

ਪੂਰੀ ਖ਼ਬਰ »

ਕੈਲਗਰੀ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਕੈਲਗਰੀ, 15 ਜੂਨ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਇਆ ਗਿਆ, ਜਿਸ 'ਚ ਭਾਈ ਮਹਿਤਾਬ ਸਿੰਘ ...

ਪੂਰੀ ਖ਼ਬਰ »

ਅਮਰੀਕਾ ਦੇ 8 ਰਾਜਾਂ 'ਚ ਕੋਰੋਨਾ ਮਾਮਲਿਆਂ 'ਚ ਵਾਧਾ

ਸੈਕਰਾਮੈਂਟੋ, 15 ਜੂਨ (ਹੁਸਨ ਲੜੋਆ ਬੰਗਾ)-ਹਾਲਾਂਕਿ ਅਮਰੀਕਾ ਦੇ ਜ਼ਿਆਦਾਤਰ ਰਾਜਾਂ 'ਚ ਨਵੇਂ ਕੋਵਿਡ-19 ਮਾਮਲੇ ਘੱਟ ਰਹੇ ਹਨ ਪਰ 8 ਰਾਜਾਂ 'ਚ ਇਨਫੈਕਸ਼ਨ ਦਰ 'ਚ ਵਾਧਾ ਦਰਜ ਹੋਇਆ ਹੈ | ਇਨ੍ਹਾਂ 'ਚ 7 ਰਾਜ ਅਜਿਹੇ ਹਨ, ਜਿੱਥੇ ਔਸਤ ਵੈਕਸੀਨ ਦਰ ਤੋਂ ਘੱਟ ਟੀਕਾਕਰਨ ਹੋਇਆ ਹੈ | ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਗੁਰਪੁਰਬ ਅਤੇ ਡਾ: ਅੰਬੇਡਕਰ ਦਾ ਜਨਮ ਦਿਵਸ ਸਿਡਨੀ 'ਚ ਮਨਾਇਆ

ਸਿਡਨੀ, 15 ਜੂਨ (ਹਰਕੀਰਤ ਸਿੰਘ ਸੰਧਰ)-ਸ੍ਰੀ ਗੁਰੂ ਰਵਿਦਾਸ ਜੀ ਦਾ 644ਵਾਂ ਗੁਰਪੁਰਬ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਗੁਰੂ ਰਵਿਦਾਸ ਸਭਾ ਸਿਡਨੀ ਵਲੋਂ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਬਲਜਿੰਦਰ ਰਤਨ ਨੇ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆ 'ਚ ਸਟਰਾਅ ਬੇਰੀ ਤੋੜਨ ਆਉਣਗੇ 11 ਹਜ਼ਾਰ ਵਿਦੇਸ਼ੀ ਆਰਜ਼ੀ ਕਾਮੇ

ਐਬਟਸਫੋਰਡ, 15 ਜੂਨ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਵਿਚ ਸਟਰਾਅ ਬੇਰੀ ਤੋੜਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਤੇ ਆਉਂਦੇ ਦਿਨਾਂ ਵਿਚ ਰਸਬੇਰੀ ਤੇ ਬਲਿਊਬੇਰੀ ਤੋੜਨ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ | ਸੂਬੇ ਦੇ ਖੇਤੀਬਾੜੀ ਮੰਤਰਾਲੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਲੈਸਟਰ ਨੇੜੇ ਬਾਰ ਖੋਲ੍ਹੇ ਜਾਣ ਦਾ ਜ਼ੋਰਦਾਰ ਵਿਰੋਧ

ਲੈਸਟਰ (ਇੰਗਲੈਂਡ), 15 ਜੂਨ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਗੁਰੂ ਨਾਨਕ ਗੁਰਦੁਆਰਾ ਸਾਹਿਬ ਹੋਲੀ ਬੋਨ ਦੇ ਨੇੜੇ ਸ਼ਰਾਬ ਦੀ ਐਲਬੀ ਬਾਰ ਖੋਲੇ੍ਹ ਜਾਣ ਦਾ ਸਿੱਖ ਸੰਗਤਾਂ 'ਚ ਤਿੱਖਾ ਵਿਰੋਧ ਪਾਇਆ ਜਾ ਰਿਹਾ ਹੈ | ਗੁਰੂ ਨਾਨਕ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX