ਤਾਜਾ ਖ਼ਬਰਾਂ


⭐ਮਾਣਕ-ਮੋਤੀ⭐
. . .  6 minutes ago
⭐ਮਾਣਕ-ਮੋਤੀ⭐
ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  1 day ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  1 day ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  1 day ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  1 day ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  1 day ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  1 day ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  1 day ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  1 day ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  1 day ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  1 day ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  about 1 hour ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  about 1 hour ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  4 minutes ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  9 minutes ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  16 minutes ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  2 days ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  2 days ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  2 days ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553

ਦਿੱਲੀ / ਹਰਿਆਣਾ

ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਜਾਰੀ ਹਨ ਪ੍ਰਬੰਧਕਾਂ ਦੀਆਂ ਮਨਮਾਨੀਆਂ ਤੇ ਬੇਨਿਯਮੀਆਂ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)-ਪਿਛਲੇ ਮਹੀਨੇ ਦਿੱਲੀ ਵਿਚ ਕੋਰੋਨਾ ਦੇ ਮਾਮਲੇ ਵਧਣ ਕਾਰਣ ਸਰਕਾਰ ਵਲੋਂ 25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ ਅਤੇ ਚੋਣ ਜ਼ਾਬਤਾ ਲਾਗੂ ਰੱਖਣ ਦਾ ਫੈਸਲਾ ਕੀਤਾ ਗਿਆ ਸੀ | ...

ਪੂਰੀ ਖ਼ਬਰ »

ਦੜਾ ਸੱਟਾ ਲਾਉਣ ਦੇ ਦੋਸ਼ 'ਚ ਨਕਦੀ ਸਮੇਤ ਦੋਸ਼ੀ ਕਾਬੂ

ਜਲੰਧਰ ਛਾਉਣੀ, 15 ਜੂਨ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ ਦੜਾ ਸੱਟਾ ਲਾਉਣ ਦੇ ਦੋਸ਼ 'ਚ ਨਕਦੀ ਸਮੇਤ ਕਾਬੂ ਕੀਤਾ ਹੈ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਮੋਬਾਈਲ ਵਿੰਗ ਦਾ ਸਟੇਸ਼ਨ 'ਤੇ ਛਾਪਾ

ਜਲੰਧਰ, 15 ਜੂਨ (ਸ਼ਿਵ)-ਕਰ ਚੋਰੀ ਦੇ ਖ਼ਦਸ਼ੇ ਕਰਕੇ ਜੀ. ਐੱਸ. ਟੀ. ਮੋਬਾਈਲ ਵਿੰਗ ਨੇ ਸੋਮਵਾਰ ਸਵੇਰੇ ਵੱਡੀ ਕਾਰਵਾਈ ਕਰਦੇ ਹੋਏ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ ਇਕ 'ਤੇ ਛਾਪਾ ਮਾਰ ਕੇ ਸਾਮਾਨ ਨਾਲ ਭਰੇ 49 ਦੇ ਕਰੀਬ ਪਾਰਸਲ ਆਪਣੇ ਕਬਜ਼ੇ ਵਿਚ ਲੈ ਲਏ ਹਨ ਜਦਕਿ ਬਾਕੀ ...

ਪੂਰੀ ਖ਼ਬਰ »

ਬਸਪਾ ਨਾਲ ਗੱਠਜੋੜ ਨੂੰ ਸਵੀਕਾਰਨਾ ਅਕਾਲੀ ਵਰਕਰਾਂ ਲਈ ਹੋਇਆ ਔਖਾ

ਹਰਪ੍ਰੀਤ ਕੌਰ
ਹੁਸ਼ਿਆਰਪੁਰ, 15 ਜੂਨ- ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਚੋਣ ਸਮਝੌਤਾ ਕਰਕੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀਆਂ ਤਿੰਨ ਵਿਧਾਨ ਸਭਾ ਸੀਟਾਂ ਨਵੀਂ ਭਾਈਵਾਲ ਪਾਰਟੀ ਦੇ ਹਵਾਲੇ ਤਾਂ ਕਰ ਦਿੱਤੀਆਂ ਹਨ, ਪਰ ਪਾਰਟੀ ਹਾਈ ਕਮਾਨ ਦਾ ਇਹ ਫ਼ੈਸਲਾ ਅਕਾਲੀ ਵਰਕਰਾਂ ਦੇ ਗਲੇ 'ਚੋਂ ਨਹੀਂ ਉਤਰ ਰਿਹਾ | ਕਮਾਲ ਦੀ ਗੱਲ ਹੈ ਕਿ ਬਸਪਾ ਦਾ ਜ਼ਿਆਦਾ ਵੋਟ ਬੈਂਕ ਰਾਖਵੀਆਂ ਸੀਟਾਂ 'ਤੇ ਹੈ ਪਰ ਇਸ ਨੂੰ ਮਿਲੀਆਂ ਹੁਸ਼ਿਆਰਪੁਰ ਦੀਆਂ ਤਿੰਨੋਂ ਹੀ ਸੀਟਾਂ ਜਨਰਲ ਹਨ | ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੇ ਦਸੂਹਾ, ਭਾਰਤੀ ਜਨਤਾ ਪਾਰਟੀ ਲੜਦੀ ਰਹੀ ਹੈ ਜਦੋਂਕਿ ਉੜਮੁੜ (ਪਹਿਲਾਂ ਟਾਂਡਾ) ਅਕਾਲੀ ਦਲ ਆਪਣੇ ਚੋਣ ਨਿਸ਼ਾਨ 'ਤੇ ਲੜਦਾ ਰਿਹਾ ਹੈ ਅਤੇ ਇਹ ਸੀਟ 1997 ਤੋਂ 2002 ਵਿਚ ਜਿੱਤੀ ਵੀ ਹੈ | ਸੂਤਰਾਂ ਅਨੁਸਾਰ ਅਕਾਲੀ ਦਲ ਨੂੰ ਹੁਸ਼ਿਆਰਪੁਰ ਤੇ ਦਸੂਹਾ ਤੋਂ ਕੋਈ ਤਕੜਾ ਉਮੀਦਵਾਰ ਨਹੀਂ ਲੱਭ ਰਿਹਾ ਸੀ, ਇਸ ਕਰਕੇ ਇਹ ਸੀਟਾਂ ਬਸਪਾ ਦੇ ਹੱਥ ਫ਼ੜਾ ਦਿੱਤੀਆਂ ਗਈਆਂ | ਹਾਲਾਂਕਿ ਸੁਣਨ ਵਿਚ ਆ ਰਿਹਾ ਹੈ ਕਿ ਉੜਮੁੜ ਤੇ ਦਸੂਹਾ 'ਚ ਅਕਾਲੀ ਦਲ ਦੇ ਉਮੀਦਵਾਰ ਹੀ ਹਾਥੀ ਦੇ ਚੋਣ ਨਿਸ਼ਾਨ 'ਤੇ ਚੋਣ ਲੜਣਗੇ | ਸਿਆਸੀ ਹਲਕਿਆਂ 'ਚ ਇਸ ਗੱਲ ਦੀ ਵੀ ਚਰਚਾ ਹੈ ਕਿ ਬਹੁਜਨ ਸਮਾਜ ਪਾਰਟੀ ਦਾ ਜ਼ਿਆਦਾ ਪ੍ਰਭਾਵ ਚੱਬੇਵਾਲ ਤੇ ਸ਼ਾਮਚੁਰਾਸੀ ਰਾਖਵੇਂ ਹਲਕਿਆਂ 'ਚ ਹੋਣ ਦੇ ਬਾਵਜੂਦ ਇਹ ਸੀਟਾਂ ਬਗਾਵਤ ਦੇ ਡਰੋਂ ਅਕਾਲੀ ਦਲ ਨੇ ਆਪਣੇ ਕੋਲ ਰੱਖੀਆਂ ਹਨ | ਬਸਪਾ ਵਲੋਂ ਇਨ੍ਹਾਂ ਸੀਟਾਂ ਦੀ ਮੰਗ ਨਾ ਕਰਨਾ ਵੀ ਹੈਰਾਨੀਜਨਕ ਹੈ | ਬਸਪਾ ਦੇ ਸਥਾਨਕ ਆਗੂ ਇਸਨੂੰ ਹਾਈ ਕਮਾਨ ਦਾ ਫ਼ੈਸਲਾ ਦੱਸ ਕੇ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ | ਸ਼੍ਰੋਮਣੀ ਅਕਾਲੀ ਦਲ ਤਾਂ 1997 'ਚ ਹੁਸ਼ਿਆਰਪੁਰ ਜ਼ਿਲ੍ਹੇ 'ਚ ਪੱਕੇ ਪੈਰੀਂ ਹੋਇਆ ਜਦੋਂਕਿ ਬਹੁਜਨ ਸਮਾਜ ਪਾਰਟੀ ਨੇ 1992 ਵਿਚ ਹੀ ਚਾਰ ਵਿਧਾਨ ਸਭਾ ਹਲਕੇ ਜਿੱਤ ਕੇ ਆਪਣਾ ਦਬਦਬਾ ਕਾਇਮ ਕਰ ਲਿਆ ਸੀ | ਪਾਰਟੀ ਦੇ ਵਧਦੇ ਗ੍ਰਾਫ਼ ਨੂੰ ਦੇਖਦਿਆਂ ਹੀ ਮੌਜੂਦਾ ਪ੍ਰਧਾਨ ਮਾਇਆਵਤੀ ਤੇ ਪਾਰਟੀ ਦੇ ਸੰਸਥਾਪਕ ਮਰਹੂਮ ਕਾਂਸ਼ੀ ਰਾਮ ਨੇ ਇਥੋਂ ਲੋਕ ਸਭਾ ਚੋਣ ਲੜੀ | ਕਾਂਸ਼ੀ ਰਾਮ 1996 'ਚ ਅਕਾਲੀ ਦਲ ਦੀ ਮਦਦ ਨਾਲ ਇਥੋਂ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਸਨ | ਬਸਪਾ ਭਾਵੇਂ ਆਪਣੇ ਕਾਡਰ ਨੂੰ ਬਰਕਰਾਰ ਰੱਖਣ ਲਈ ਸਾਰੀਆਂ ਵਿਧਾਨ ਸਭਾ ਸੀਟਾਂ ਲੜਦੀ ਰਹੀ ਪਰ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਇਸ ਦਾ ਆਧਾਰ ਲਗਾਤਾਰ ਖੁਰਦਾ ਰਿਹਾ | ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਬਸਪਾ ਨੂੰ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ 'ਚ ਮਾਤਰ 3.64 ਫ਼ੀਸਦੀ, ਦਸੂਹਾ 'ਚ 2.45 ਫ਼ੀਸਦੀ ਅਤੇ ਉੜਮੁੜ 'ਚ 1.37 ਫ਼ੀਸਦੀ ਵੋਟਾਂ ਹੀ ਪੋਲ ਹੋਈਆਂ ਅਤੇ ਸਾਰੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜਬਤ ਹੋ ਗਈਆਂ | ਅਕਾਲੀ ਦਲ ਤੇ ਬਸਪਾ ਦਾ ਗੱਠਜੋੜ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਕਿੰਨਾ ਨੂੰ ਪ੍ਰਭਾਵਸ਼ਾਲੀ ਸਾਬਿਤ ਹੁੰਦਾ ਹੈ, ਇਹ ਤਾਂ ਸਮਾਂ ਹੀ ਦੱਸੇਗਾ ਪਰ ਫ਼ਿਲਹਾਲ ਅਕਾਲੀ ਆਗੂ ਤੇ ਵਰਕਰ ਜੋ ਵਰਿ੍ਹਆਂ ਤੋਂ ਪੰਥ ਦੇ ਝੰਡੇ ਨੂੰ ਝੁਲਾਉਂਦੇ ਰਹੇ, ਨੂੰ ਨੀਲੀਆਂ ਝੰਡੀਆਂ ਚੁੱਕ ਕੇ ਪ੍ਰਚਾਰ ਕਰਨਾ ਔਖਾ ਲੱਗ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਕੇਂਦਰੀ ਗੁਪਤਚਰ ਸਿਖਲਾਈ ਸੰਸਥਾਨ ਨੇ ਲਗਾਈ ਹਿੰਦੀ ਵਰਕਸ਼ਾਪ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਕੇਂਦਰੀ ਗੁਪਤਚਰ ਸੰਸਥਾਨ ਗਾਜ਼ੀਆਬਾਦ ਵਿਖੇ ਕੋਵਿਡ-19 ਪ੍ਰਤੀ ਜਾਰੀ ਨਿਰਦੇਸ਼ਾਂ ਦੇ ਅਨੁਸਾਰ ਸਮਾਜਿਕ ਦੂਰੀ ਬਣਾ ਕੇ ਰੱਖਦੇ ਹੋਏ ਤਿੰਨ ਦਿਨਾਂ ਦੀ ਹਿੰਦੀ ਵਰਕਸ਼ਾਪ ਲਗਾਈ ਗਈ, ਜਿਸ ਦਾ ਉਦਘਾਟਨ ਸੰਸਥਾਨ ਦੇ ਨਿਰਦੇਸ਼ਕ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ 'ਚ 6 ਗੁਣਾ ਵਾਧਾ ਕਰਨ 'ਤੇ ਸਕੂਲਾਂ ਨੇ ਪ੍ਰਗਟਾਈ ਨਰਾਜ਼ਗੀ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਾਈਵੇਟ ਸਕੂਲਾਂ ਨੇ ਪ੍ਰਾਪਰਟੀ ਟੈਕਸ ਵਿਚ 6 ਗੁਣਾ ਵਾਧਾ ਕੀਤੇ ਜਾਣ 'ਤੇ ਕਾਫ਼ੀ ਨਰਾਜ਼ਗੀ ਪ੍ਰਗਟ ਕੀਤੀ ਹੈ | ਸਕੂਲਾਂ ਦਾ ਕਹਿਣਾ ਹੈ ਕਿ ਨਗਰ ਨਿਗਮ ਸਕੂਲਾਂ ਤੋਂ ਇਹ ਮੋਟਾ ਟੈਕਸ ਵਸੂਲਣਾ ਚਾਹੁੰਦੀ ਹੈ ਅਤੇ ...

ਪੂਰੀ ਖ਼ਬਰ »

ਸਰਕਾਰ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਬਰ ਤੇ ਸਿਦਕ ਦੀ ਪਰਖ ਕਰ ਰਹੀ ਹੈ-ਪ੍ਰਗਟ ਸਿੰਘ ਜਾਮਾਰਾਏ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਜਮਹੂਰੀ ਕਿਸਾਨ ਸਭਾ (ਪੰਜਾਬ) ਦੀ ਬੈਠਕ ਸਿੰਘੂ ਬਾਰਡਰ 'ਤੇ ਮਨਜੀਤ ਸਿੰਘ ਬੱਗੂ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਸੰਬੋਧਨ ਕਰਦੇ ਹੋਏ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਸੰਯੁਕਤ ਮੋਰਚੇ ਦੇ ਸੱਦੇ ...

ਪੂਰੀ ਖ਼ਬਰ »

ਅੱਜ ਤੋਂ ਖੁੱਲੇ੍ਹਗਾ ਲਾਲ ਕਿਲ੍ਹਾ ਤੇ ਹੋਰ ਇਤਿਹਾਸਕ ਇਮਾਰਤਾਂ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਨੂੰ ਵੇਖਦੇ ਹੋਏ ਏ.ਐੱਸ.ਆਈ. ਦੇ ਨਾਲ ਸਬੰਧਿਤ ਇਮਾਰਤਾਂ ਨੂੰ 16 ਜੂਨ ਤੋਂ ਖੋਲਿ੍ਹਆ ਜਾਵੇਗਾ ਅਤੇ ਨਾਲ ਹੀ ਏ.ਐੱਸ.ਆਈ. ਦੇ ਮਿਊਜ਼ੀਅਮ ਵੀ ਖੁੋਲ੍ਹੇ ਜਾਣਗੇ | ਦਿੱਲੀ ਦਾ ਇਤਿਹਾਸਕ ਲਾਲ ਕਿਲ੍ਹਾ ਜੋ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੇ ਮਨਾਇਆ ਸ਼ਹੀਦ ਦਿਹਾੜਾ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ, ਸ਼ਾਹਦਰਾ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਜੋ ਕਿ ਆਨਲਾਈਨ ਕੀਤਾ ਗਿਆ | ਇਸ ਵਿਚ ਸਕੂਲ ਸਟਾਫ਼ ਨੇ ਵੀ ਹਿੱਸਾ ਲਿਆ | ਸਕੂਲ ਦੇ ਗੁਰਦੁਆਰੇ ...

ਪੂਰੀ ਖ਼ਬਰ »

ਬਾਰਡਰਾਂ 'ਤੇ ਬੈਠੇ ਕਿਸਾਨਾਂ ਦੇ ਬੁਲੰਦ ਨੇ ਹੌਸਲੇ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਆਸ-ਪਾਸ ਦੇ ਬਾਰਡਰਾਂ 'ਤੇ ਬੈਠੇ ਕਿਸਾਨਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ | ਉਨ੍ਹਾਂ ਦੀ ਗਿਣਤੀ ਭਾਵੇਂ ਘਟੀ ਜ਼ਰੂਰ ਹੈ ਪਰ ਆਪਣੀਆਂ ਮੰਗਾਂ ਪ੍ਰਤੀ ਉਹ ਪੂਰੀ ਤਰ੍ਹਾਂ ਨਾਲ ਅਡਿੱਗ ਹਨ | ਟਿਕਰੀ ਬਾਰਡਰ 'ਤੇ ...

ਪੂਰੀ ਖ਼ਬਰ »

ਰਾਸ਼ਨ ਵੰਡਣ ਵਾਲੇ ਸੈਂਟਰ ਤੇ ਕਰਮਚਾਰੀ ਰਾਸ਼ਨ ਲੈਣ ਵਾਲਿਆਂ ਨਾਲ ਕਰ ਰਹੇ ਨੇ ਦੁਰਵਿਵਹਾਰ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਨੇ ਆਪਣੇ ਸਰਕਾਰੀ ਸਕੂਲਾਂ ਵਿਚ ਗ਼ਰੀਬਾਂ ਨੂੰ ਰਾਸ਼ਨ ਵੰਡਣ ਦੇ ਕੇਂਦਰ ਬਣਾਏ ਹੋਏ ਹਨ, ਜਿਨ੍ਹਾਂ ਵਿਚ ਉਨ੍ਹਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ, ਜਿਸ ਵਿਚ ਪ੍ਰਤੀ ...

ਪੂਰੀ ਖ਼ਬਰ »

ਗੁਜਰਾਤ 'ਚ ਦਿੱਲੀ ਮਾਡਲ ਦੀ ਗੱਲ ਕਰ ਰਹੇ ਕੇਜਰੀਵਾਲ ਨੂੰ ਦਿੱਲੀ ਵਾਸੀਆਂ ਦੀਆਂ ਦਿੱਕਤਾਂ ਨਾਲ ਕੋਈ ਸਰੋਕਾਰ ਨਹੀਂ-ਦਿੱਲੀ ਕਾਂਗਰਸ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)-ਕਾਂਗਰਸ ਦਿੱਲੀ ਪ੍ਰਦੇਸ਼ ਕਮੇਟੀ ਦੇ ਪ੍ਰਧਾਨ ਚੌਧਰੀ ਅਨਿਲ ਕੁਮਾਰ ਨੇ ਕਿਹਾ ਕਿ ਇਹ ਬਹੁਤ ਹੀ ਗੈਰ ਜ਼ਿੰਮੇਵਾਰਾਨਾ ਹੈ ਕਿ ਮੁੱਖ ਮੰਤਰੀ ਕੇਜਰੀਵਾਲ ਗੁਜਰਾਤ ਦੌਰੇ ਦੇ ਦੌਰਾਨ ਦਿੱਲੀ ਮਾਡਲ ਦੀ ਗੱਲ ਕਰ ਰਹੇ ਹਨ ਜਦ ਕਿ ਕੋਵਿਡ-19 ...

ਪੂਰੀ ਖ਼ਬਰ »

ਵਾਤਾਵਰਨ ਮੰਤਰੀ ਗੋਪਾਲ ਰਾਇ ਵਲੋਂ ਵੈਕਸੀਨੇਸ਼ਨ ਕੇਂਦਰ ਦਾ ਦੌਰਾ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)-ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਇ ਨੇ ਬਾਬਰਪੁਰ ਤੇ ਵਿਜੈ ਨਗਰ ਵਿਖੇ ਸਥਿਤ 2 ਵੈਕਸੀਨੇਸ਼ਨ ਕੇਂਦਰਾਂ ਦਾ ਦੌਰਾ ਕਰ ਕੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਵੈਕਸੀਨੇਸ਼ਨ ਕੇਂਦਰਾਂ ...

ਪੂਰੀ ਖ਼ਬਰ »

ਦਿੱਲੀ ਕਮੇਟੀ ਪ੍ਰਬੰਧ 'ਚ ਨਿਗਰਾਨ ਵਜੋਂ ਪ੍ਰਸ਼ਾਸਨਿਕ ਅਧਿਕਾਰੀ ਦੀ ਨਿਯੁਕਤੀ ਦੀ ਮੰਗ

ਨਵੀਂ ਦਿੱਲੀ,15 ਜੂਨ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 5 ਮੈਂਬਰੀ ਵਫ਼ਦ ਵਲੋਂ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ, ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਮੰਤਰੀ ਰਾਜਿੰਦਰ ਗੌਤਮ ਤੇ ਗੁਰਦੁਆਰਾ ਚੋਣ ਡਾਇਰੈਕਟਰ ਨਰਿੰਦਰ ਸਿੰਘ ਨੂੰ ਇਕ ...

ਪੂਰੀ ਖ਼ਬਰ »

ਸਿਰਸਾ 'ਚ ਕੋਰੋਨਾ ਨਾਲ ਇਕ ਮਹਿਲਾ ਸਮੇਤ ਚਾਰ ਦੀ ਮੌਤ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਵਿਚ ਕੋਰੋਨਾ ਕਾਰਨ ਅੱਜ ਇਕ ਮਹਿਲਾ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ ਹੈ ਜਦੋਂ ਕਿ ਕੋਰੋਨਾ ਦੇ 15 ਨਵੇਂ ਕੇਸ ਆਏ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਰਸਾ ਸਿਵਲ ਸਰਜਨ ਡਾ. ਮਨੀਸ਼ ਬਾਂਸਲ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਕਿਸਾਨਾਂ ਦਾ ਅੰਦੋਲਨ 183ਵੇਂ ਦਿਨ ਵੀ ਰਿਹਾ ਜਾਰੀ

ਗੁਹਲਾ ਚੀਕਾ, 15 ਜੂਨ (ਓ.ਪੀ. ਸੈਣੀ)-ਰਿਲਾਇੰਸ ਪੈਟਰੋਲ ਪੰਪ ਚੀਕਾ ਵਿਖੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਜਾਰੀ ਧਰਨਾ 183ਵੇਂ ਦਿਨ ਵੀ ਜਾਰੀ ਰਿਹਾ | ਭਾਰਤੀਆ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਦਾਬਾ ...

ਪੂਰੀ ਖ਼ਬਰ »

ਜਮਹੂਰੀ ਹੱਕਾਂ ਲਈ ਚੇਤਨਾ ਮੁਹਿੰਮ

ਗਿ੍ਫ਼ਤਾਰ ਬੁੱਧੀਜੀਵੀ ਵਰਗ ਦੀ ਰਿਹਾਈ ਲਈ ਸਰਕਾਰ 'ਤੇ ਦਬਾਅ ਬਣਾਇਆ ਜਾਵੇ-ਡਾਕਟਰ ਸੁਖਦੇਵ

ਏਲਨਾਬਾਦ,15 ਜੂਨ (ਜਗਤਾਰ ਸਮਾਲਸਰ)-ਅੱਜ ਆਮ ਲੋਕ ਮਹਿਸੂਸ ਕਰ ਰਹੇ ਹਨ ਕਿ ਭਾਜਪਾ-ਆਰਐਸਐਸ ਦੀ ਹਕੂਮਤ ਭਾਰਤੀ ਜਨਤਾ ਲਈ ਇੱਕ ਜਾਲਮ ਹਕੂਮਤ ਸਾਬਤ ਹੋਈ ਹੈ | ਪਿਛਲੇ ਸਮੇਂ ਵਿੱਚ ਇਸ ਹਕੂਮਤ ਨੇ ਬਹੁਤ ਸਾਰੇ ਇਸਦੇ ਵਿਰੁੱਧ ਆਵਾਜ ਬੁਲੰਦ ਕਰਨ ਵਾਲਿਆਂ ਨੂੰ ਯੂਏਪੀਏ ...

ਪੂਰੀ ਖ਼ਬਰ »

ਪੈਸੇ ਡਬਲ ਕਰਨ ਦਾ ਲਾਲਚ ਦੇ ਕੇ 55 ਹਜ਼ਾਰ ਦੀ ਠੱਗੀ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ ਫਾਇਰ ਬਿ੍ਗੇਡ ਵਿਚ ਚਾਲਕ ਵਿਜੈਪਾਲ ਦੇ ਨਾਲ ਪੈਸੇ ਡਬਲ ਕਰਨ ਦੇ ਨਾਂ 'ਤੇ ਠੱਗੀ ਕੀਤੇ ਜਾਣ ਦੇ ਇਲਜ਼ਾਮ ਵਿਚ ਪੁਲਿਸ ਨੇ ਇਕ ਵਿਅਕਤੀ ਦੇ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਟਿਊਬਵੈੱਲ ਤੋਂ ਲੱਖਾਂ ਰੁਪਏ ਦੀਆਂ ਸੋਲਰ ਪਲੇਟਾਂ ਚੋਰੀ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਦੇ ਪਿੰਡ ਪਿਪਲੀ ਵਿੱਚ ਇੱਕ ਕਿਸਾਨ ਦੇ ਇੱਥੇ ਖੇਤਾਂ ਵਿੱਚ ਟਿਊਬਵੈਲ ਉੱਤੇ ਲੱਗੀ ਲੱਖਾਂ ਰੁਪਏ ਦੀ ਕੀਮਤ ਦੀਆਂ 16 ਸੋਲਰ ਪਲੇਟਾਂ ਚੋਰ ਚੋਰੀ ਕਰਕੇ ਲੈ ਗਏ | ਕਾਲਾਂਵਾਲੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ...

ਪੂਰੀ ਖ਼ਬਰ »

ਨਾਜਾਇਜ਼ ਅਸਲ੍ਹੇ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਪੁਲਿਸ ਨੇ ਡਿੰਗ ਖੇਤਰ ਚੋਂ ਦੋ ਨੌਜਵਾਨਾਂ ਨੂੰ ਦੋ 315 ਬੋਰ ਦੇ ਨਾਜਾਇਜ਼ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨਾਂ ਦੀ ਪਛਾ ਰਾਹੁਲ ਉਰਫ਼ ਬਾਗੀ ਅਤੇ ਰਾਧੇਸ਼ਾਮ ਵਾਸੀ ਡਿੰਗ ਮੰਡੀ ਵਜੋਂ ਹੋਈ ਹੈ | ਇਹ ...

ਪੂਰੀ ਖ਼ਬਰ »

ਸਿਰਸਾ 'ਚ ਤੇਜ਼ ਮੀਂਹ-ਝੱਖੜ ਨਾਲ ਫਿਰ ਖੰਬੇ ਤੇ ਰੁੱਖ ਡਿੱਗੇ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ 'ਚ ਅੱਜ ਫਿਰ ਤੇਜ਼ ਝੱਖੜ ਨਾਲ ਭਰਵਾਂ ਮੀਂਹ ਪਿਆ | ਮੀਂਹ ਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਨਾ ਹੋਣ ਕਾਰਨ ਨੀਵੀਆਂ ਥਾਵਾਂ 'ਚ ਪਾਣੀ ਭਰ ਗਿਆ ਜਿਸ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਮੀਂਹ ਦੇ ਪਾਣੀ ਦੇ ਨਿਕਾਸੀ ਦੇ ...

ਪੂਰੀ ਖ਼ਬਰ »

-ਮਾਮਲਾ ਰੋਡ ਸਮਾਜ ਵਲੋਂ ਆਸਟ੍ਰੇਲੀਆ 'ਚ ਗਿ੍ਫ਼ਤਾਰ ਕੀਤੇ ਗਏ ਵਿਦਿਆਰਥੀ ਦਾ

ਵਿਕਾਸ ਜੂਡ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੀ. ਐੱਮ. ਸਿਟੀ ਹਰਿਆਣਾ ਕਰਨਾਲ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ

ਕਰਨਾਲ, 15 ਜੂਨ (ਗੁਰਮੀਤ ਸਿੰਘ ਸੱਗੂ)­­-ਕਰਨਾਲ ਤੋਂ ਆਸਟ੍ਰੇਲੀਆ ਪੜ੍ਹਾਈ ਲਈ ਗਏ ਕੌਮਾਂਤਰੀ ਵਿਦਿਆਰਥੀ ਵਿਕਾਸ ਜੂਡ ਨੂੰ ਆਸਟ੍ਰੇਲੀਆ ਪੁਲਿਸ ਵਲੋਂ ਪਿਛਲੇ ਕਰੀਬ ਦੋ ਮਹੀਨੇ ਤੋਂ ਗਿ੍ਫ਼ਤਾਰ ਕੀਤੇ ਜਾਣ ਖਿਲਾਫ਼ ਰੋਡ ਸਮਾਜ ਨੇ ਅੱਜ ਇਥੇ ਸੀ. ਐਮ. ਸਿਟੀ ਹਰਿਆਣਾ ...

ਪੂਰੀ ਖ਼ਬਰ »

ਔਰਤ ਦੀ ਗਾਡਰ ਨਾਲ ਲਟਕਦੀ ਲਾਸ਼ ਮਿਲੀ, ਪਤੀ ਅਤੇ ਸਹੁਰੇ 'ਤੇ ਮਾਮਲਾ ਦਰਜ

ਅਲੀਵਾਲ, 15 ਜੂਨ (ਸੁੱਚਾ ਸਿੰਘ ਬੁੱਲੋਵਾਲ)-ਨਜ਼ਦੀਕੀ ਪਿੰਡ ਦਾਬਾਂਵਾਲ ਦੀ ਰਾਜਵੰਤ ਕÏਰ ਪਤਨੀ ਰਵਿੰਦਰ ਸਿੰਘ ਦੀ ਉਸ ਦੇ ਆਪਣੇ ਘਰ ਵਿਚ ਹੀ ਗਾਡਰ ਨਾਲ਼ ਲਟਕਦੀ ਲਾਸ਼ ਮਿਲੀ ਹੈ, ਜਿਸ ਨਾਲ਼ ਪੂਰੇ ਪਿੰਡ ਵਿਚ ਗ਼ਮ ਦਾ ਮਾਹÏਲ ਛਾ ਗਿਆ | ਮਿ੍ਤਕਾ ਦੇ ਪਿਤਾ ਵੱਸਣ ਸਿੰਘ ਅਤੇ ...

ਪੂਰੀ ਖ਼ਬਰ »

ਸ਼ਾਰਟ ਸਰਕਟ ਨਾਲ ਮੋਬਾਈਲ ਦੀ ਦੁਕਾਨ 'ਚ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਸੁਆਹ

ਕਪੂਰਥਲਾ, 15 ਜੂਨ (ਦੀਪਕ ਬਜਾਜ)-ਰਾਤ ਲਗਭਗ ਸਾਢੇ 8 ਵਜੇ ਸੀਨਪੁਰਾ ਚੌਂਕ ਵਿਖੇ ਰਮਨ ਮੋਬਾਈਲ ਰਿਪੇਅਰ ਦੁਕਾਨ 'ਤੇ ਭਿਆਨਕ ਅੱਗ ਲੱਗ ਗਈ | ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਥਾਣਾ ਸਿਟੀ ਪੁਲਿਸ ਅਤੇ ਫਾਇਰਬਿ੍ਗੇਡ ਕਰਮੀਆਂ ਨੇ ਮੁਹੱਲਾ ਨਿਵਾਸੀਆਂ ਦੀ ਮਦਦ ਨਾਲ ਮੇਅਰ ...

ਪੂਰੀ ਖ਼ਬਰ »

ਤੇਲੰਗਾਨਾ ਤੋਂ ਕਿਸਾਨਾਂ ਦਾ ਜਥਾ ਟਿਕਰੀ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਹੋਇਆ ਸ਼ਾਮਿਲ

ਜਲੰਧਰ, 15 ਜੂਨ (ਜਸਪਾਲ ਸਿੰਘ)-ਟਿਕਰੀ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਆਲ ਇੰਡੀਆ ਕਿਸਾਨ ਮਜ਼ਦੂਰ ਸਭਾ ਦਾ ਤੇਲੰਗਾਨਾ ਤੋਂ ਕਿਸਾਨਾਂ ਦਾ ਜੱਥਾ ਸ਼ਾਮਿਲ ਹੋਇਆ ਤੇ ਆਉਣ ਵਾਲੇ ਦਿਨਾਂ 'ਚ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਤੋਂ ਹੋਰ ਜੱਥੇ ਵੀ ਸ਼ਮੂਲੀਅਤ ਕਰ ਰਹੇ ਹਨ | ਇਸ ...

ਪੂਰੀ ਖ਼ਬਰ »

ਵਿਆਹੁਤਾ ਔਰਤ ਨੇ ਜ਼ਹਿਰੀਲਾ ਪਦਾਰਥ ਖ਼ਾ ਕੇ ਕੀਤੀ ਖ਼ੁਦਕੁਸ਼ੀ

ਪਿਹੋਵਾ, 15 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਪਿੰਡ ਬੋਧਨੀ 'ਚ ਇੱਕ ਵਿਆਹੁਤਾ ਔਰਤ ਵਲੋਂ ਜ਼ਹਿਰੀਲਾ ਪਦਾਰਥ ਖ਼ਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਪਛਾਣ ਮਨਦੀਪ ਕੌਰ, 24 ਸਾਲ ਵਜੋਂ ਹੋਈ ਹੈ | ਮਿ੍ਤਕਾ ਦੇ ਚਾਚੇ ਫੰੁਮਣ ਸਿੰਘ ਦੀ ...

ਪੂਰੀ ਖ਼ਬਰ »

21 ਕਿੱਲੋ ਅਫ਼ੀਮ ਸਣੇ ਇਕ ਵਿਅਕਤੀ ਗਿ੍ਫ਼ਤਾਰ, ਅਦਾਲਤ 'ਚ ਕੀਤਾ ਪੇਸ਼

ਗੂਹਲਾ ਚੀਕਾ 15 ਜੂਨ (ਓ.ਪੀ. ਸੈਣੀ)-ਸੀ.ਆਈ.ਏ-2 ਨੇ ਨਸ਼ਾ ਤਸਕਰਾਂ ਦਾ ਲੱਕ ਤੋੜਦਿਆਂ ਵੱਡੀ ਕਾਰਵਾਈ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਗੂਹਲਾ ਦੇ ਮਹਿਮੂਦਪੁਰ ਪਿੰਡ 'ਚ ਵੱਡੀ ਕਾਰਵਾਈ ਕਰਦੇ ਹੋਏ ਤਕਰੀਬਨ 21 ਕਿੱਲੋਗਰਾਮ ਅਫ਼ੀਮ ਬਰਾਮਦ ਕਰਨ 'ਚ ਵੱਡੀ ...

ਪੂਰੀ ਖ਼ਬਰ »

ਸਿੰਜਾਈ ਦੇ ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਐੱਸ. ਈ. ਦਾ ਦਫ਼ਤਰ ਘੇਰਿਆ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਸਿੰਜਾਈ ਦੇ ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਿੰਜਾਈ ਵਿਭਾਗ ਦੇ ਐਸ.ਈ. ਦੇ ਦਫ਼ਤਰ ਦਾ ਘੇਰਾਓ ਕਰਕੇ ਧਰਨਾ ਦਿੱਤਾ | ਇਸ ਦੌਰਾਨ ਕਿਸਾਨਾਂ ਨੇ ਸਰਕਾਰ ਤੇ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ...

ਪੂਰੀ ਖ਼ਬਰ »

ਸ਼ਹਿਰ ਦੇ ਹਰ ਕੋਨੇ ਨੂੰ ਨਵੀਂ ਐੱਲ. ਈ. ਡੀ. ਲਾਈਟਾਂ ਨਾਲ ਜਗਮਗਾਇਆ ਜਾਵੇਗਾ-ਅਮਨਦੀਪ ਕੌਰ

ਗੁਹਲਾ-ਚੀਕਾ, 15 ਜੂਨ (ਓ.ਪੀ. ਸੈਣੀ)-ਐਲ.ਈ.ਡੀ ਲਾਈਟਾਂ ਸ਼ਹਿਰ ਦੇ ਹਰ ਕੋਨੇ ਨੂੰ ਰੌਸ਼ਨ ਕਨਰਗੀਆਂ, ਪੂਰੇ ਸ਼ਹਿਰ ਦਾ ਸਰਵੇਖਣ ਕਰਵਾਇਆ ਗਿਆ | ਸਾਰੇ 17 ਵਾਰਡਾਂ ਦੇ ਵੱਖ-ਵੱਖ ਨਕਸ਼ੇ ਤਿਆਰ ਕੀਤੇ ਗਏ ਹਨ ਅਤੇ ਪੂਰੇ ਸ਼ਹਿਰ ਲਈ ਲਾਈਟਾਂ ਲਗਾਉਣ ਲਈ ਸਿਟੀ ਮੈਪ ਤਿਆਰ ਕੀਤਾ ...

ਪੂਰੀ ਖ਼ਬਰ »

ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਸਾਡੀ ਜ਼ਿੰਮੇਵਾਰੀ-ਡੀ. ਈ. ਈ. ਓ.

ਰਤੀਆ, 15 ਜੂਨ (ਬੇਅੰਤ ਕੌਰ ਮੰਡੇਰ)-ਸਕੂਲ 'ਚ ਬੱਚਿਆਂ ਦਾ ਦਾਖਲਾ 100 ਫੀਸਦੀ ਹੋਣਾ ਚਾਹੀਦਾ ਹੈ ਤੇ ਸਾਡਾ ਫ਼ਰਜ਼ ਬਣਦਾ ਹੈ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾਵੇ | ਉਕਤ ਪ੍ਰਗਟਾਵਾ ਜ਼ਿਲ੍ਹਾ ਮੌਲਿਕ ਸਿੱਖਿਆ ਅਧਿਕਾਰੀ ਅਨੀਤਾ ਸਿੰਗਲਾ ਨੇ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਮਸਤਗੜ੍ਹ ਵਿਖੇ ਸ਼ਰਧਾ ਨਾਲ ਮਨਾਇਆ ਸੰਗਰਾਂਦ ਦਾ ਦਿਹਾੜਾ

ਸ਼ਾਹਬਾਦ ਮਾਰਕੰਡਾ, 15 ਜੂਨ (ਅਵਤਾਰ ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੋਮ ਪ੍ਰਕਾਸ਼ ਕਪੂਰ ਦੇ ਪਰਿਵਾਰ ਵਲੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

'ਨੌਕਰੀ ਤੇ ਕੈਰੀਅਰ ਦੇ ਵਿਚਕਾਰ ਅੰਤਰ ਦੀ ਇਕ ਸਮਾਰਟ ਲਾਈਨ' ਵਿਸ਼ੇ 'ਤੇ ਭਾਸ਼ਨ ਕਰਵਾਇਆ

ਯਮੁਨਾਨਗਰ, 15 ਜੂਨ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਦੇ ਸਿਖਲਾਈ ਤੇ ਰੁਜ਼ਗਾਰ ਸੈੱਲ ਵਲੋਂ 'ਨੌਕਰੀ ਤੇ ਕੈਰੀਅਰ ਦੇ ਵਿਚਕਾਰ ਅੰਤਰ ਦੀ ਇਕ ਸਮਾਰਟ ਲਾਈਨ' ਵਿਸ਼ੇ 'ਤੇ ਇਕ ਮਾਹਿਰ ਭਾਸ਼ਣ ਕਰਵਾਇਆ ਗਿਆ | ਭਾਸ਼ਨ ਦੀ ਸ਼ੁਰੂਆਤ 'ਚ ਕਾਲਜ ਦੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਰਿਵਾਇਤੀ ਮੀਡੀਆ ਤੋਂ ਨਵੇਂ ਮੀਡੀਆ ਦੀ ਯਾਤਰਾ 'ਤੇ ਰਾਸ਼ਟਰੀ ਵੈਬੀਨਾਰ

ਯਮੁਨਾਨਗਰ, 15 ਜੂਨ (ਗੁਰਦਿਆਲ ਸਿੰਘ ਨਿਮਰ)-ਸਥਾਨਕ ਡੀ. ਏ. ਵੀ. ਗਰਲਜ਼ ਕਾਲਜ ਦੇ ਉੱਚ ਸਿੱਖਿਆ ਵਿਭਾਗ ਤੇ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਸਾਂਝੇ ਤੌਰ 'ਤੇ 'ਰਿਵਾਇਤੀ ਮੀਡੀਆ ਤੋਂ ਨਵੇਂ ਮੀਡੀਆ ਦੀ ਯਾਤਰਾ' ਦੇ ਵਿਸ਼ੇ 'ਤੇ ਇਕ ਰੋਜ਼ਾ ਰਾਸ਼ਟਰੀ ਵੈਬੀਨਾਰ ਕਰਵਾਇਆ ...

ਪੂਰੀ ਖ਼ਬਰ »

ਮਾਸਕ ਨਾ ਲਾਉਣ 'ਤੇ ਕੱਟੇ ਗਏ ਚਲਾਨਾਂ ਦਾ 'ਆਪ' ਨੇ ਮੰਗਿਆ ਹਿਸਾਬ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਆਮ ਆਦਮੀ ਪਾਰਟੀ ਜ਼ਿਲ੍ਹਾ ਸਿਰਸਾ ਨੇ ਮਾਸਕ ਨਾ ਲਾਉਣ ਵਾਲੇ ਵਿਅਕਤੀਆਂ ਦੇ ਕੱਟੇ ਗਏ ਚਲਾਨ ਦਾ ਹਿਸਾਬ-ਕਿਤਾਬ ਦਿੱਤੇ ਜਾਣ ਦੀ ਮੰਗ ਕੀਤੀ ਹੈ | ਆਰਟੀਆਈ ਐਕਟ ਦੇ ਤਹਿਤ ਇਹ ਹਿਸਾਬ ਕਿਤਾਬ ਮੰਗਿਆ ਗਿਆ ਹੈ | ਆਪ ਦੇ ਆਗੂ ਮਹਾਂਵੀਰ ...

ਪੂਰੀ ਖ਼ਬਰ »

ਔਰਤ ਦੀ ਗਾਡਰ ਨਾਲ ਲਟਕਦੀ ਲਾਸ਼ ਮਿਲੀ, ਪਤੀ ਅਤੇ ਸਹੁਰੇ 'ਤੇ ਮਾਮਲਾ ਦਰਜ

ਅਲੀਵਾਲ, 15 ਜੂਨ (ਸੁੱਚਾ ਸਿੰਘ ਬੁੱਲੋਵਾਲ)-ਨਜ਼ਦੀਕੀ ਪਿੰਡ ਦਾਬਾਂਵਾਲ ਦੀ ਰਾਜਵੰਤ ਕÏਰ ਪਤਨੀ ਰਵਿੰਦਰ ਸਿੰਘ ਦੀ ਉਸ ਦੇ ਆਪਣੇ ਘਰ ਵਿਚ ਹੀ ਗਾਡਰ ਨਾਲ਼ ਲਟਕਦੀ ਲਾਸ਼ ਮਿਲੀ ਹੈ, ਜਿਸ ਨਾਲ਼ ਪੂਰੇ ਪਿੰਡ ਵਿਚ ਗ਼ਮ ਦਾ ਮਾਹÏਲ ਛਾ ਗਿਆ | ਮਿ੍ਤਕਾ ਦੇ ਪਿਤਾ ਵੱਸਣ ਸਿੰਘ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX