ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਦਿੱਲੀ / ਹਰਿਆਣਾ

ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਜਾਰੀ ਹਨ ਪ੍ਰਬੰਧਕਾਂ ਦੀਆਂ ਮਨਮਾਨੀਆਂ ਤੇ ਬੇਨਿਯਮੀਆਂ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)-ਪਿਛਲੇ ਮਹੀਨੇ ਦਿੱਲੀ ਵਿਚ ਕੋਰੋਨਾ ਦੇ ਮਾਮਲੇ ਵਧਣ ਕਾਰਣ ਸਰਕਾਰ ਵਲੋਂ 25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ ਅਤੇ ਚੋਣ ਜ਼ਾਬਤਾ ਲਾਗੂ ਰੱਖਣ ਦਾ ਫੈਸਲਾ ਕੀਤਾ ਗਿਆ ਸੀ | ...

ਪੂਰੀ ਖ਼ਬਰ »

ਦੜਾ ਸੱਟਾ ਲਾਉਣ ਦੇ ਦੋਸ਼ 'ਚ ਨਕਦੀ ਸਮੇਤ ਦੋਸ਼ੀ ਕਾਬੂ

ਜਲੰਧਰ ਛਾਉਣੀ, 15 ਜੂਨ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ ਦੜਾ ਸੱਟਾ ਲਾਉਣ ਦੇ ਦੋਸ਼ 'ਚ ਨਕਦੀ ਸਮੇਤ ਕਾਬੂ ਕੀਤਾ ਹੈ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਮੋਬਾਈਲ ਵਿੰਗ ਦਾ ਸਟੇਸ਼ਨ 'ਤੇ ਛਾਪਾ

ਜਲੰਧਰ, 15 ਜੂਨ (ਸ਼ਿਵ)-ਕਰ ਚੋਰੀ ਦੇ ਖ਼ਦਸ਼ੇ ਕਰਕੇ ਜੀ. ਐੱਸ. ਟੀ. ਮੋਬਾਈਲ ਵਿੰਗ ਨੇ ਸੋਮਵਾਰ ਸਵੇਰੇ ਵੱਡੀ ਕਾਰਵਾਈ ਕਰਦੇ ਹੋਏ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ ਇਕ 'ਤੇ ਛਾਪਾ ਮਾਰ ਕੇ ਸਾਮਾਨ ਨਾਲ ਭਰੇ 49 ਦੇ ਕਰੀਬ ਪਾਰਸਲ ਆਪਣੇ ਕਬਜ਼ੇ ਵਿਚ ਲੈ ਲਏ ਹਨ ਜਦਕਿ ਬਾਕੀ ...

ਪੂਰੀ ਖ਼ਬਰ »

ਬਸਪਾ ਨਾਲ ਗੱਠਜੋੜ ਨੂੰ ਸਵੀਕਾਰਨਾ ਅਕਾਲੀ ਵਰਕਰਾਂ ਲਈ ਹੋਇਆ ਔਖਾ

ਹਰਪ੍ਰੀਤ ਕੌਰ ਹੁਸ਼ਿਆਰਪੁਰ, 15 ਜੂਨ- ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਚੋਣ ਸਮਝੌਤਾ ਕਰਕੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀਆਂ ਤਿੰਨ ਵਿਧਾਨ ਸਭਾ ਸੀਟਾਂ ਨਵੀਂ ਭਾਈਵਾਲ ਪਾਰਟੀ ਦੇ ਹਵਾਲੇ ਤਾਂ ਕਰ ਦਿੱਤੀਆਂ ਹਨ, ਪਰ ਪਾਰਟੀ ਹਾਈ ਕਮਾਨ ਦਾ ...

ਪੂਰੀ ਖ਼ਬਰ »

ਕੇਂਦਰੀ ਗੁਪਤਚਰ ਸਿਖਲਾਈ ਸੰਸਥਾਨ ਨੇ ਲਗਾਈ ਹਿੰਦੀ ਵਰਕਸ਼ਾਪ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਕੇਂਦਰੀ ਗੁਪਤਚਰ ਸੰਸਥਾਨ ਗਾਜ਼ੀਆਬਾਦ ਵਿਖੇ ਕੋਵਿਡ-19 ਪ੍ਰਤੀ ਜਾਰੀ ਨਿਰਦੇਸ਼ਾਂ ਦੇ ਅਨੁਸਾਰ ਸਮਾਜਿਕ ਦੂਰੀ ਬਣਾ ਕੇ ਰੱਖਦੇ ਹੋਏ ਤਿੰਨ ਦਿਨਾਂ ਦੀ ਹਿੰਦੀ ਵਰਕਸ਼ਾਪ ਲਗਾਈ ਗਈ, ਜਿਸ ਦਾ ਉਦਘਾਟਨ ਸੰਸਥਾਨ ਦੇ ਨਿਰਦੇਸ਼ਕ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ 'ਚ 6 ਗੁਣਾ ਵਾਧਾ ਕਰਨ 'ਤੇ ਸਕੂਲਾਂ ਨੇ ਪ੍ਰਗਟਾਈ ਨਰਾਜ਼ਗੀ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਾਈਵੇਟ ਸਕੂਲਾਂ ਨੇ ਪ੍ਰਾਪਰਟੀ ਟੈਕਸ ਵਿਚ 6 ਗੁਣਾ ਵਾਧਾ ਕੀਤੇ ਜਾਣ 'ਤੇ ਕਾਫ਼ੀ ਨਰਾਜ਼ਗੀ ਪ੍ਰਗਟ ਕੀਤੀ ਹੈ | ਸਕੂਲਾਂ ਦਾ ਕਹਿਣਾ ਹੈ ਕਿ ਨਗਰ ਨਿਗਮ ਸਕੂਲਾਂ ਤੋਂ ਇਹ ਮੋਟਾ ਟੈਕਸ ਵਸੂਲਣਾ ਚਾਹੁੰਦੀ ਹੈ ਅਤੇ ...

ਪੂਰੀ ਖ਼ਬਰ »

ਸਰਕਾਰ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਬਰ ਤੇ ਸਿਦਕ ਦੀ ਪਰਖ ਕਰ ਰਹੀ ਹੈ-ਪ੍ਰਗਟ ਸਿੰਘ ਜਾਮਾਰਾਏ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਜਮਹੂਰੀ ਕਿਸਾਨ ਸਭਾ (ਪੰਜਾਬ) ਦੀ ਬੈਠਕ ਸਿੰਘੂ ਬਾਰਡਰ 'ਤੇ ਮਨਜੀਤ ਸਿੰਘ ਬੱਗੂ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਸੰਬੋਧਨ ਕਰਦੇ ਹੋਏ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਸੰਯੁਕਤ ਮੋਰਚੇ ਦੇ ਸੱਦੇ ...

ਪੂਰੀ ਖ਼ਬਰ »

ਅੱਜ ਤੋਂ ਖੁੱਲੇ੍ਹਗਾ ਲਾਲ ਕਿਲ੍ਹਾ ਤੇ ਹੋਰ ਇਤਿਹਾਸਕ ਇਮਾਰਤਾਂ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਨੂੰ ਵੇਖਦੇ ਹੋਏ ਏ.ਐੱਸ.ਆਈ. ਦੇ ਨਾਲ ਸਬੰਧਿਤ ਇਮਾਰਤਾਂ ਨੂੰ 16 ਜੂਨ ਤੋਂ ਖੋਲਿ੍ਹਆ ਜਾਵੇਗਾ ਅਤੇ ਨਾਲ ਹੀ ਏ.ਐੱਸ.ਆਈ. ਦੇ ਮਿਊਜ਼ੀਅਮ ਵੀ ਖੁੋਲ੍ਹੇ ਜਾਣਗੇ | ਦਿੱਲੀ ਦਾ ਇਤਿਹਾਸਕ ਲਾਲ ਕਿਲ੍ਹਾ ਜੋ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੇ ਮਨਾਇਆ ਸ਼ਹੀਦ ਦਿਹਾੜਾ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ, ਸ਼ਾਹਦਰਾ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਜੋ ਕਿ ਆਨਲਾਈਨ ਕੀਤਾ ਗਿਆ | ਇਸ ਵਿਚ ਸਕੂਲ ਸਟਾਫ਼ ਨੇ ਵੀ ਹਿੱਸਾ ਲਿਆ | ਸਕੂਲ ਦੇ ਗੁਰਦੁਆਰੇ ...

ਪੂਰੀ ਖ਼ਬਰ »

ਬਾਰਡਰਾਂ 'ਤੇ ਬੈਠੇ ਕਿਸਾਨਾਂ ਦੇ ਬੁਲੰਦ ਨੇ ਹੌਸਲੇ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਆਸ-ਪਾਸ ਦੇ ਬਾਰਡਰਾਂ 'ਤੇ ਬੈਠੇ ਕਿਸਾਨਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ | ਉਨ੍ਹਾਂ ਦੀ ਗਿਣਤੀ ਭਾਵੇਂ ਘਟੀ ਜ਼ਰੂਰ ਹੈ ਪਰ ਆਪਣੀਆਂ ਮੰਗਾਂ ਪ੍ਰਤੀ ਉਹ ਪੂਰੀ ਤਰ੍ਹਾਂ ਨਾਲ ਅਡਿੱਗ ਹਨ | ਟਿਕਰੀ ਬਾਰਡਰ 'ਤੇ ...

ਪੂਰੀ ਖ਼ਬਰ »

ਰਾਸ਼ਨ ਵੰਡਣ ਵਾਲੇ ਸੈਂਟਰ ਤੇ ਕਰਮਚਾਰੀ ਰਾਸ਼ਨ ਲੈਣ ਵਾਲਿਆਂ ਨਾਲ ਕਰ ਰਹੇ ਨੇ ਦੁਰਵਿਵਹਾਰ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਨੇ ਆਪਣੇ ਸਰਕਾਰੀ ਸਕੂਲਾਂ ਵਿਚ ਗ਼ਰੀਬਾਂ ਨੂੰ ਰਾਸ਼ਨ ਵੰਡਣ ਦੇ ਕੇਂਦਰ ਬਣਾਏ ਹੋਏ ਹਨ, ਜਿਨ੍ਹਾਂ ਵਿਚ ਉਨ੍ਹਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ, ਜਿਸ ਵਿਚ ਪ੍ਰਤੀ ...

ਪੂਰੀ ਖ਼ਬਰ »

ਗੁਜਰਾਤ 'ਚ ਦਿੱਲੀ ਮਾਡਲ ਦੀ ਗੱਲ ਕਰ ਰਹੇ ਕੇਜਰੀਵਾਲ ਨੂੰ ਦਿੱਲੀ ਵਾਸੀਆਂ ਦੀਆਂ ਦਿੱਕਤਾਂ ਨਾਲ ਕੋਈ ਸਰੋਕਾਰ ਨਹੀਂ-ਦਿੱਲੀ ਕਾਂਗਰਸ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)-ਕਾਂਗਰਸ ਦਿੱਲੀ ਪ੍ਰਦੇਸ਼ ਕਮੇਟੀ ਦੇ ਪ੍ਰਧਾਨ ਚੌਧਰੀ ਅਨਿਲ ਕੁਮਾਰ ਨੇ ਕਿਹਾ ਕਿ ਇਹ ਬਹੁਤ ਹੀ ਗੈਰ ਜ਼ਿੰਮੇਵਾਰਾਨਾ ਹੈ ਕਿ ਮੁੱਖ ਮੰਤਰੀ ਕੇਜਰੀਵਾਲ ਗੁਜਰਾਤ ਦੌਰੇ ਦੇ ਦੌਰਾਨ ਦਿੱਲੀ ਮਾਡਲ ਦੀ ਗੱਲ ਕਰ ਰਹੇ ਹਨ ਜਦ ਕਿ ਕੋਵਿਡ-19 ...

ਪੂਰੀ ਖ਼ਬਰ »

ਵਾਤਾਵਰਨ ਮੰਤਰੀ ਗੋਪਾਲ ਰਾਇ ਵਲੋਂ ਵੈਕਸੀਨੇਸ਼ਨ ਕੇਂਦਰ ਦਾ ਦੌਰਾ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)-ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਇ ਨੇ ਬਾਬਰਪੁਰ ਤੇ ਵਿਜੈ ਨਗਰ ਵਿਖੇ ਸਥਿਤ 2 ਵੈਕਸੀਨੇਸ਼ਨ ਕੇਂਦਰਾਂ ਦਾ ਦੌਰਾ ਕਰ ਕੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਵੈਕਸੀਨੇਸ਼ਨ ਕੇਂਦਰਾਂ ...

ਪੂਰੀ ਖ਼ਬਰ »

ਦਿੱਲੀ ਕਮੇਟੀ ਪ੍ਰਬੰਧ 'ਚ ਨਿਗਰਾਨ ਵਜੋਂ ਪ੍ਰਸ਼ਾਸਨਿਕ ਅਧਿਕਾਰੀ ਦੀ ਨਿਯੁਕਤੀ ਦੀ ਮੰਗ

ਨਵੀਂ ਦਿੱਲੀ,15 ਜੂਨ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 5 ਮੈਂਬਰੀ ਵਫ਼ਦ ਵਲੋਂ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ, ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਮੰਤਰੀ ਰਾਜਿੰਦਰ ਗੌਤਮ ਤੇ ਗੁਰਦੁਆਰਾ ਚੋਣ ਡਾਇਰੈਕਟਰ ਨਰਿੰਦਰ ਸਿੰਘ ਨੂੰ ਇਕ ...

ਪੂਰੀ ਖ਼ਬਰ »

ਸਿਰਸਾ 'ਚ ਕੋਰੋਨਾ ਨਾਲ ਇਕ ਮਹਿਲਾ ਸਮੇਤ ਚਾਰ ਦੀ ਮੌਤ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਵਿਚ ਕੋਰੋਨਾ ਕਾਰਨ ਅੱਜ ਇਕ ਮਹਿਲਾ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ ਹੈ ਜਦੋਂ ਕਿ ਕੋਰੋਨਾ ਦੇ 15 ਨਵੇਂ ਕੇਸ ਆਏ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਰਸਾ ਸਿਵਲ ਸਰਜਨ ਡਾ. ਮਨੀਸ਼ ਬਾਂਸਲ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਕਿਸਾਨਾਂ ਦਾ ਅੰਦੋਲਨ 183ਵੇਂ ਦਿਨ ਵੀ ਰਿਹਾ ਜਾਰੀ

ਗੁਹਲਾ ਚੀਕਾ, 15 ਜੂਨ (ਓ.ਪੀ. ਸੈਣੀ)-ਰਿਲਾਇੰਸ ਪੈਟਰੋਲ ਪੰਪ ਚੀਕਾ ਵਿਖੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਜਾਰੀ ਧਰਨਾ 183ਵੇਂ ਦਿਨ ਵੀ ਜਾਰੀ ਰਿਹਾ | ਭਾਰਤੀਆ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਦਾਬਾ ...

ਪੂਰੀ ਖ਼ਬਰ »

ਜਮਹੂਰੀ ਹੱਕਾਂ ਲਈ ਚੇਤਨਾ ਮੁਹਿੰਮ

ਗਿ੍ਫ਼ਤਾਰ ਬੁੱਧੀਜੀਵੀ ਵਰਗ ਦੀ ਰਿਹਾਈ ਲਈ ਸਰਕਾਰ 'ਤੇ ਦਬਾਅ ਬਣਾਇਆ ਜਾਵੇ-ਡਾਕਟਰ ਸੁਖਦੇਵ

ਏਲਨਾਬਾਦ,15 ਜੂਨ (ਜਗਤਾਰ ਸਮਾਲਸਰ)-ਅੱਜ ਆਮ ਲੋਕ ਮਹਿਸੂਸ ਕਰ ਰਹੇ ਹਨ ਕਿ ਭਾਜਪਾ-ਆਰਐਸਐਸ ਦੀ ਹਕੂਮਤ ਭਾਰਤੀ ਜਨਤਾ ਲਈ ਇੱਕ ਜਾਲਮ ਹਕੂਮਤ ਸਾਬਤ ਹੋਈ ਹੈ | ਪਿਛਲੇ ਸਮੇਂ ਵਿੱਚ ਇਸ ਹਕੂਮਤ ਨੇ ਬਹੁਤ ਸਾਰੇ ਇਸਦੇ ਵਿਰੁੱਧ ਆਵਾਜ ਬੁਲੰਦ ਕਰਨ ਵਾਲਿਆਂ ਨੂੰ ਯੂਏਪੀਏ ...

ਪੂਰੀ ਖ਼ਬਰ »

ਪੈਸੇ ਡਬਲ ਕਰਨ ਦਾ ਲਾਲਚ ਦੇ ਕੇ 55 ਹਜ਼ਾਰ ਦੀ ਠੱਗੀ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ ਫਾਇਰ ਬਿ੍ਗੇਡ ਵਿਚ ਚਾਲਕ ਵਿਜੈਪਾਲ ਦੇ ਨਾਲ ਪੈਸੇ ਡਬਲ ਕਰਨ ਦੇ ਨਾਂ 'ਤੇ ਠੱਗੀ ਕੀਤੇ ਜਾਣ ਦੇ ਇਲਜ਼ਾਮ ਵਿਚ ਪੁਲਿਸ ਨੇ ਇਕ ਵਿਅਕਤੀ ਦੇ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਟਿਊਬਵੈੱਲ ਤੋਂ ਲੱਖਾਂ ਰੁਪਏ ਦੀਆਂ ਸੋਲਰ ਪਲੇਟਾਂ ਚੋਰੀ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਦੇ ਪਿੰਡ ਪਿਪਲੀ ਵਿੱਚ ਇੱਕ ਕਿਸਾਨ ਦੇ ਇੱਥੇ ਖੇਤਾਂ ਵਿੱਚ ਟਿਊਬਵੈਲ ਉੱਤੇ ਲੱਗੀ ਲੱਖਾਂ ਰੁਪਏ ਦੀ ਕੀਮਤ ਦੀਆਂ 16 ਸੋਲਰ ਪਲੇਟਾਂ ਚੋਰ ਚੋਰੀ ਕਰਕੇ ਲੈ ਗਏ | ਕਾਲਾਂਵਾਲੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ...

ਪੂਰੀ ਖ਼ਬਰ »

ਨਾਜਾਇਜ਼ ਅਸਲ੍ਹੇ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਪੁਲਿਸ ਨੇ ਡਿੰਗ ਖੇਤਰ ਚੋਂ ਦੋ ਨੌਜਵਾਨਾਂ ਨੂੰ ਦੋ 315 ਬੋਰ ਦੇ ਨਾਜਾਇਜ਼ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨਾਂ ਦੀ ਪਛਾ ਰਾਹੁਲ ਉਰਫ਼ ਬਾਗੀ ਅਤੇ ਰਾਧੇਸ਼ਾਮ ਵਾਸੀ ਡਿੰਗ ਮੰਡੀ ਵਜੋਂ ਹੋਈ ਹੈ | ਇਹ ...

ਪੂਰੀ ਖ਼ਬਰ »

ਸਿਰਸਾ 'ਚ ਤੇਜ਼ ਮੀਂਹ-ਝੱਖੜ ਨਾਲ ਫਿਰ ਖੰਬੇ ਤੇ ਰੁੱਖ ਡਿੱਗੇ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ 'ਚ ਅੱਜ ਫਿਰ ਤੇਜ਼ ਝੱਖੜ ਨਾਲ ਭਰਵਾਂ ਮੀਂਹ ਪਿਆ | ਮੀਂਹ ਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਨਾ ਹੋਣ ਕਾਰਨ ਨੀਵੀਆਂ ਥਾਵਾਂ 'ਚ ਪਾਣੀ ਭਰ ਗਿਆ ਜਿਸ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਮੀਂਹ ਦੇ ਪਾਣੀ ਦੇ ਨਿਕਾਸੀ ਦੇ ...

ਪੂਰੀ ਖ਼ਬਰ »

-ਮਾਮਲਾ ਰੋਡ ਸਮਾਜ ਵਲੋਂ ਆਸਟ੍ਰੇਲੀਆ 'ਚ ਗਿ੍ਫ਼ਤਾਰ ਕੀਤੇ ਗਏ ਵਿਦਿਆਰਥੀ ਦਾ

ਵਿਕਾਸ ਜੂਡ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੀ. ਐੱਮ. ਸਿਟੀ ਹਰਿਆਣਾ ਕਰਨਾਲ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ

ਕਰਨਾਲ, 15 ਜੂਨ (ਗੁਰਮੀਤ ਸਿੰਘ ਸੱਗੂ)­­-ਕਰਨਾਲ ਤੋਂ ਆਸਟ੍ਰੇਲੀਆ ਪੜ੍ਹਾਈ ਲਈ ਗਏ ਕੌਮਾਂਤਰੀ ਵਿਦਿਆਰਥੀ ਵਿਕਾਸ ਜੂਡ ਨੂੰ ਆਸਟ੍ਰੇਲੀਆ ਪੁਲਿਸ ਵਲੋਂ ਪਿਛਲੇ ਕਰੀਬ ਦੋ ਮਹੀਨੇ ਤੋਂ ਗਿ੍ਫ਼ਤਾਰ ਕੀਤੇ ਜਾਣ ਖਿਲਾਫ਼ ਰੋਡ ਸਮਾਜ ਨੇ ਅੱਜ ਇਥੇ ਸੀ. ਐਮ. ਸਿਟੀ ਹਰਿਆਣਾ ...

ਪੂਰੀ ਖ਼ਬਰ »

ਔਰਤ ਦੀ ਗਾਡਰ ਨਾਲ ਲਟਕਦੀ ਲਾਸ਼ ਮਿਲੀ, ਪਤੀ ਅਤੇ ਸਹੁਰੇ 'ਤੇ ਮਾਮਲਾ ਦਰਜ

ਅਲੀਵਾਲ, 15 ਜੂਨ (ਸੁੱਚਾ ਸਿੰਘ ਬੁੱਲੋਵਾਲ)-ਨਜ਼ਦੀਕੀ ਪਿੰਡ ਦਾਬਾਂਵਾਲ ਦੀ ਰਾਜਵੰਤ ਕÏਰ ਪਤਨੀ ਰਵਿੰਦਰ ਸਿੰਘ ਦੀ ਉਸ ਦੇ ਆਪਣੇ ਘਰ ਵਿਚ ਹੀ ਗਾਡਰ ਨਾਲ਼ ਲਟਕਦੀ ਲਾਸ਼ ਮਿਲੀ ਹੈ, ਜਿਸ ਨਾਲ਼ ਪੂਰੇ ਪਿੰਡ ਵਿਚ ਗ਼ਮ ਦਾ ਮਾਹÏਲ ਛਾ ਗਿਆ | ਮਿ੍ਤਕਾ ਦੇ ਪਿਤਾ ਵੱਸਣ ਸਿੰਘ ਅਤੇ ...

ਪੂਰੀ ਖ਼ਬਰ »

ਸ਼ਾਰਟ ਸਰਕਟ ਨਾਲ ਮੋਬਾਈਲ ਦੀ ਦੁਕਾਨ 'ਚ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਸੁਆਹ

ਕਪੂਰਥਲਾ, 15 ਜੂਨ (ਦੀਪਕ ਬਜਾਜ)-ਰਾਤ ਲਗਭਗ ਸਾਢੇ 8 ਵਜੇ ਸੀਨਪੁਰਾ ਚੌਂਕ ਵਿਖੇ ਰਮਨ ਮੋਬਾਈਲ ਰਿਪੇਅਰ ਦੁਕਾਨ 'ਤੇ ਭਿਆਨਕ ਅੱਗ ਲੱਗ ਗਈ | ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਥਾਣਾ ਸਿਟੀ ਪੁਲਿਸ ਅਤੇ ਫਾਇਰਬਿ੍ਗੇਡ ਕਰਮੀਆਂ ਨੇ ਮੁਹੱਲਾ ਨਿਵਾਸੀਆਂ ਦੀ ਮਦਦ ਨਾਲ ਮੇਅਰ ...

ਪੂਰੀ ਖ਼ਬਰ »

ਤੇਲੰਗਾਨਾ ਤੋਂ ਕਿਸਾਨਾਂ ਦਾ ਜਥਾ ਟਿਕਰੀ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਹੋਇਆ ਸ਼ਾਮਿਲ

ਜਲੰਧਰ, 15 ਜੂਨ (ਜਸਪਾਲ ਸਿੰਘ)-ਟਿਕਰੀ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਆਲ ਇੰਡੀਆ ਕਿਸਾਨ ਮਜ਼ਦੂਰ ਸਭਾ ਦਾ ਤੇਲੰਗਾਨਾ ਤੋਂ ਕਿਸਾਨਾਂ ਦਾ ਜੱਥਾ ਸ਼ਾਮਿਲ ਹੋਇਆ ਤੇ ਆਉਣ ਵਾਲੇ ਦਿਨਾਂ 'ਚ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਤੋਂ ਹੋਰ ਜੱਥੇ ਵੀ ਸ਼ਮੂਲੀਅਤ ਕਰ ਰਹੇ ਹਨ | ਇਸ ...

ਪੂਰੀ ਖ਼ਬਰ »

ਵਿਆਹੁਤਾ ਔਰਤ ਨੇ ਜ਼ਹਿਰੀਲਾ ਪਦਾਰਥ ਖ਼ਾ ਕੇ ਕੀਤੀ ਖ਼ੁਦਕੁਸ਼ੀ

ਪਿਹੋਵਾ, 15 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਪਿੰਡ ਬੋਧਨੀ 'ਚ ਇੱਕ ਵਿਆਹੁਤਾ ਔਰਤ ਵਲੋਂ ਜ਼ਹਿਰੀਲਾ ਪਦਾਰਥ ਖ਼ਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਪਛਾਣ ਮਨਦੀਪ ਕੌਰ, 24 ਸਾਲ ਵਜੋਂ ਹੋਈ ਹੈ | ਮਿ੍ਤਕਾ ਦੇ ਚਾਚੇ ਫੰੁਮਣ ਸਿੰਘ ਦੀ ...

ਪੂਰੀ ਖ਼ਬਰ »

21 ਕਿੱਲੋ ਅਫ਼ੀਮ ਸਣੇ ਇਕ ਵਿਅਕਤੀ ਗਿ੍ਫ਼ਤਾਰ, ਅਦਾਲਤ 'ਚ ਕੀਤਾ ਪੇਸ਼

ਗੂਹਲਾ ਚੀਕਾ 15 ਜੂਨ (ਓ.ਪੀ. ਸੈਣੀ)-ਸੀ.ਆਈ.ਏ-2 ਨੇ ਨਸ਼ਾ ਤਸਕਰਾਂ ਦਾ ਲੱਕ ਤੋੜਦਿਆਂ ਵੱਡੀ ਕਾਰਵਾਈ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਗੂਹਲਾ ਦੇ ਮਹਿਮੂਦਪੁਰ ਪਿੰਡ 'ਚ ਵੱਡੀ ਕਾਰਵਾਈ ਕਰਦੇ ਹੋਏ ਤਕਰੀਬਨ 21 ਕਿੱਲੋਗਰਾਮ ਅਫ਼ੀਮ ਬਰਾਮਦ ਕਰਨ 'ਚ ਵੱਡੀ ...

ਪੂਰੀ ਖ਼ਬਰ »

ਸਿੰਜਾਈ ਦੇ ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਐੱਸ. ਈ. ਦਾ ਦਫ਼ਤਰ ਘੇਰਿਆ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਸਿੰਜਾਈ ਦੇ ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਿੰਜਾਈ ਵਿਭਾਗ ਦੇ ਐਸ.ਈ. ਦੇ ਦਫ਼ਤਰ ਦਾ ਘੇਰਾਓ ਕਰਕੇ ਧਰਨਾ ਦਿੱਤਾ | ਇਸ ਦੌਰਾਨ ਕਿਸਾਨਾਂ ਨੇ ਸਰਕਾਰ ਤੇ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ | ਪ੍ਰਦਰਸ਼ਨਕਾਰੀ ਕਿਸਾਨਾਂ ਦੀ ਅਗਵਾਈ ਹਰਿਆਣਾ ਕਿਸਾਨ ਮੰਚ ਦੇ ਸੂਬਾਈ ਪ੍ਰਧਾਨ ਪ੍ਰਹਿਲਾਦ ਸਿੰਘ ਭਾਰੂਖੇੜਾ, ਹੈਪੀ ਰਾਣੀਆਂ ਤੇ ਬਾਬਾ ਗੁਰਦੀਪ ਸਿੰਘ ਨੇ ਸਾਂਝੇ ਤੌਰ 'ਤੇ ਕੀਤੀ | ਸਿੰਜਾਈ ਵਿਭਾਗ 'ਚ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਨਹਿਰਾਂ ਦੀ ਬੰਦੀ ਕਾਰਨ ਜਿਥੇ ਨਰਮੇ ਕਪਾਹ ਦੀ ਫ਼ਸਲ ਸੁੱਕ ਰਹੀ ਹੈ ਉਥੇ ਹੀ ਝੋਨੇ ਦੀ ਬੀਜਾਈ ਵੀ ਪ੍ਰਭਾਵਿਤ ਹੋ ਰਹੀ ਹੈ | ਨਹਿਰਾਂ ਦੀ ਬੰਦੀ ਕਾਰਨ ਜਿਥੇ ਕਿਸਾਨਾਂ ਨੂੰ ਸਿੰਜਾਈ ਲਈ ਪਾਣੀ ਨਹੀਂ ਮਿਲ ਰਿਹਾ ਉਥੇ ਹੀ ਪਿੰਡਾਂ ਦੇ ਵਾਟਰ ਵਰਕਸ ਦੇ ਟੈਂਕ ਵੀ ਸੁੱਕੇ ਪਏ ਹਨ | ਕਈ ਪਿੰਡਾਂ 'ਚ ਤਾਂ ਲੋਕਾਂ ਨੂੰ ਕਈ-ਕਈ ਕਿਲੋਮੀਟਰ ਦੂਰੋਂ ਪਾਣੀ ਟੈਂਕਰਾਂ ਰਾਹੀਂ ਲਿਆਉਣਾ ਪੈ ਰਿਹਾ ਹੈ | ਕਈ ਪਿੰਡਾਂ 'ਚ ਔਰਤਾਂ ਸਿਰ 'ਤੇ ਖੇਤਾਂ 'ਚ ਲੱਗੇ ਟਿਊਬਵੈੱਲਾਂ ਤੋਂ ਪਾਣੀ ਲਿਆਉਣ ਲਈ ਮਜ਼ਬੂਰ ਹੋ ਰਹੀਆਂ ਹਨ | ਕਿਸਾਨਾਂ ਨੇ ਕਿਹਾ ਕਿ ਪਹਿਲਾਂ ਨਹਿਰਾਂ ਮਹੀਨੇ 'ਚ ਪੰਦਰਾਂ ਦਿਨ ਚਲਦੀਆਂ ਸਨ ਪਰ ਹੁਣ ਮਹੀਨੇ 'ਚ ਸਿਰਫ ਇਕ ਹਫ਼ਤਾ ਹੀ ਨਹਿਰਾਂ 'ਚ ਪਾਣੀ ਛੱਡਿਆ ਜਾਂਦਾ ਹੈ | ਕਈ ਨਹਿਰਾਂ ਵਿੱਚ ਤਾਂ ਪਾਣੀ ਟੇਲਾਂ 'ਤੇ ਪਹੁੰਚਦਾ ਹੀ ਨਹੀਂ ਹੈ | ਕਿਸਾਨਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸਾਨਾਂ ਦੀ ਪਾਣੀ ਇਸ ਸਮੱਸਿਆ ਨੂੰ ਜਲਦ ਹਲ ਨਾ ਕੀਤਾ ਗਿਆ ਤਾਂ ਕਿਸਾਨ ਆਪਣੇ ਅੰਦੋਲਨ ਨੂੰ ਹੋਰ ਤਿੱਖਾ ਕਰਨ ਲਈ ਮਜ਼ਬੂਰ ਹੋਣਗੇ |
ਇਸ ਮੌਕੇ 'ਤੇ ਵੱਡੀ ਗਿਣਤੀ 'ਚ ਕਿਸਾਨਾਂ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਸ਼ਹਿਰ ਦੇ ਹਰ ਕੋਨੇ ਨੂੰ ਨਵੀਂ ਐੱਲ. ਈ. ਡੀ. ਲਾਈਟਾਂ ਨਾਲ ਜਗਮਗਾਇਆ ਜਾਵੇਗਾ-ਅਮਨਦੀਪ ਕੌਰ

ਗੁਹਲਾ-ਚੀਕਾ, 15 ਜੂਨ (ਓ.ਪੀ. ਸੈਣੀ)-ਐਲ.ਈ.ਡੀ ਲਾਈਟਾਂ ਸ਼ਹਿਰ ਦੇ ਹਰ ਕੋਨੇ ਨੂੰ ਰੌਸ਼ਨ ਕਨਰਗੀਆਂ, ਪੂਰੇ ਸ਼ਹਿਰ ਦਾ ਸਰਵੇਖਣ ਕਰਵਾਇਆ ਗਿਆ | ਸਾਰੇ 17 ਵਾਰਡਾਂ ਦੇ ਵੱਖ-ਵੱਖ ਨਕਸ਼ੇ ਤਿਆਰ ਕੀਤੇ ਗਏ ਹਨ ਅਤੇ ਪੂਰੇ ਸ਼ਹਿਰ ਲਈ ਲਾਈਟਾਂ ਲਗਾਉਣ ਲਈ ਸਿਟੀ ਮੈਪ ਤਿਆਰ ਕੀਤਾ ...

ਪੂਰੀ ਖ਼ਬਰ »

ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਸਾਡੀ ਜ਼ਿੰਮੇਵਾਰੀ-ਡੀ. ਈ. ਈ. ਓ.

ਰਤੀਆ, 15 ਜੂਨ (ਬੇਅੰਤ ਕੌਰ ਮੰਡੇਰ)-ਸਕੂਲ 'ਚ ਬੱਚਿਆਂ ਦਾ ਦਾਖਲਾ 100 ਫੀਸਦੀ ਹੋਣਾ ਚਾਹੀਦਾ ਹੈ ਤੇ ਸਾਡਾ ਫ਼ਰਜ਼ ਬਣਦਾ ਹੈ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾਵੇ | ਉਕਤ ਪ੍ਰਗਟਾਵਾ ਜ਼ਿਲ੍ਹਾ ਮੌਲਿਕ ਸਿੱਖਿਆ ਅਧਿਕਾਰੀ ਅਨੀਤਾ ਸਿੰਗਲਾ ਨੇ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਮਸਤਗੜ੍ਹ ਵਿਖੇ ਸ਼ਰਧਾ ਨਾਲ ਮਨਾਇਆ ਸੰਗਰਾਂਦ ਦਾ ਦਿਹਾੜਾ

ਸ਼ਾਹਬਾਦ ਮਾਰਕੰਡਾ, 15 ਜੂਨ (ਅਵਤਾਰ ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੋਮ ਪ੍ਰਕਾਸ਼ ਕਪੂਰ ਦੇ ਪਰਿਵਾਰ ਵਲੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

'ਨੌਕਰੀ ਤੇ ਕੈਰੀਅਰ ਦੇ ਵਿਚਕਾਰ ਅੰਤਰ ਦੀ ਇਕ ਸਮਾਰਟ ਲਾਈਨ' ਵਿਸ਼ੇ 'ਤੇ ਭਾਸ਼ਨ ਕਰਵਾਇਆ

ਯਮੁਨਾਨਗਰ, 15 ਜੂਨ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਦੇ ਸਿਖਲਾਈ ਤੇ ਰੁਜ਼ਗਾਰ ਸੈੱਲ ਵਲੋਂ 'ਨੌਕਰੀ ਤੇ ਕੈਰੀਅਰ ਦੇ ਵਿਚਕਾਰ ਅੰਤਰ ਦੀ ਇਕ ਸਮਾਰਟ ਲਾਈਨ' ਵਿਸ਼ੇ 'ਤੇ ਇਕ ਮਾਹਿਰ ਭਾਸ਼ਣ ਕਰਵਾਇਆ ਗਿਆ | ਭਾਸ਼ਨ ਦੀ ਸ਼ੁਰੂਆਤ 'ਚ ਕਾਲਜ ਦੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਰਿਵਾਇਤੀ ਮੀਡੀਆ ਤੋਂ ਨਵੇਂ ਮੀਡੀਆ ਦੀ ਯਾਤਰਾ 'ਤੇ ਰਾਸ਼ਟਰੀ ਵੈਬੀਨਾਰ

ਯਮੁਨਾਨਗਰ, 15 ਜੂਨ (ਗੁਰਦਿਆਲ ਸਿੰਘ ਨਿਮਰ)-ਸਥਾਨਕ ਡੀ. ਏ. ਵੀ. ਗਰਲਜ਼ ਕਾਲਜ ਦੇ ਉੱਚ ਸਿੱਖਿਆ ਵਿਭਾਗ ਤੇ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਸਾਂਝੇ ਤੌਰ 'ਤੇ 'ਰਿਵਾਇਤੀ ਮੀਡੀਆ ਤੋਂ ਨਵੇਂ ਮੀਡੀਆ ਦੀ ਯਾਤਰਾ' ਦੇ ਵਿਸ਼ੇ 'ਤੇ ਇਕ ਰੋਜ਼ਾ ਰਾਸ਼ਟਰੀ ਵੈਬੀਨਾਰ ਕਰਵਾਇਆ ...

ਪੂਰੀ ਖ਼ਬਰ »

ਮਾਸਕ ਨਾ ਲਾਉਣ 'ਤੇ ਕੱਟੇ ਗਏ ਚਲਾਨਾਂ ਦਾ 'ਆਪ' ਨੇ ਮੰਗਿਆ ਹਿਸਾਬ

ਸਿਰਸਾ, 15 ਜੂਨ (ਭੁਪਿੰਦਰ ਪੰਨੀਵਾਲੀਆ)-ਆਮ ਆਦਮੀ ਪਾਰਟੀ ਜ਼ਿਲ੍ਹਾ ਸਿਰਸਾ ਨੇ ਮਾਸਕ ਨਾ ਲਾਉਣ ਵਾਲੇ ਵਿਅਕਤੀਆਂ ਦੇ ਕੱਟੇ ਗਏ ਚਲਾਨ ਦਾ ਹਿਸਾਬ-ਕਿਤਾਬ ਦਿੱਤੇ ਜਾਣ ਦੀ ਮੰਗ ਕੀਤੀ ਹੈ | ਆਰਟੀਆਈ ਐਕਟ ਦੇ ਤਹਿਤ ਇਹ ਹਿਸਾਬ ਕਿਤਾਬ ਮੰਗਿਆ ਗਿਆ ਹੈ | ਆਪ ਦੇ ਆਗੂ ਮਹਾਂਵੀਰ ...

ਪੂਰੀ ਖ਼ਬਰ »

ਔਰਤ ਦੀ ਗਾਡਰ ਨਾਲ ਲਟਕਦੀ ਲਾਸ਼ ਮਿਲੀ, ਪਤੀ ਅਤੇ ਸਹੁਰੇ 'ਤੇ ਮਾਮਲਾ ਦਰਜ

ਅਲੀਵਾਲ, 15 ਜੂਨ (ਸੁੱਚਾ ਸਿੰਘ ਬੁੱਲੋਵਾਲ)-ਨਜ਼ਦੀਕੀ ਪਿੰਡ ਦਾਬਾਂਵਾਲ ਦੀ ਰਾਜਵੰਤ ਕÏਰ ਪਤਨੀ ਰਵਿੰਦਰ ਸਿੰਘ ਦੀ ਉਸ ਦੇ ਆਪਣੇ ਘਰ ਵਿਚ ਹੀ ਗਾਡਰ ਨਾਲ਼ ਲਟਕਦੀ ਲਾਸ਼ ਮਿਲੀ ਹੈ, ਜਿਸ ਨਾਲ਼ ਪੂਰੇ ਪਿੰਡ ਵਿਚ ਗ਼ਮ ਦਾ ਮਾਹÏਲ ਛਾ ਗਿਆ | ਮਿ੍ਤਕਾ ਦੇ ਪਿਤਾ ਵੱਸਣ ਸਿੰਘ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX