ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਜਲੰਧਰ

ਕਈ ਜਗ੍ਹਾ ਰੁਕਿਆ 525 ਕਰੋੜ ਦੇ ਨਹਿਰੀ ਪਾਣੀ ਪ੍ਰਾਜੈਕਟ ਦੀਆਂ ਪਾਈਪਾਂ ਪਾਉਣ

ਜਲੰਧਰ, 15 ਜੂਨ (ਸ਼ਿਵ)-ਅਗਲੇ ਸਾਲ ਆ ਰਹੀਆਂ ਚੋਣਾਂ ਨੂੰ ਦੇਖਦੇ ਹੋਏ ਕਾਂਗਰਸੀ ਆਗੂਆਂ ਦੀ ਨਾਰਾਜ਼ਗੀ ਤੋਂ ਬਾਅਦ 525 ਕਰੋੜ ਦੇ ਨਹਿਰੀ ਪਾਣੀ ਪ੍ਰਾਜੈਕਟ ਤਹਿਤ ਪਾਈਪਾਂ ਪੈਣ ਦੇ ਕੰਮ ਨੂੰ ਕਈ ਜਗ੍ਹਾ ਜਾਂ ਤੋ ਰੋਕ ਦਿੱਤਾ ਗਿਆ ਹੈ ਜਾਂ ਫਿਰ ਕਾਫੀ ਧੀਮਾ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਸਾਬਕਾ ਪੁਲਿਸ ਅਧਿਕਾਰੀ ਬਲਕਾਰ ਸਿੰਘ 'ਆਪ' ਵਿਚ ਸ਼ਾਮਿਲ

ਜਲੰਧਰ, 15 ਜੂਨ (ਸ਼ਿਵ)-ਪੰਜਾਬ ਪੁਲਿਸ ਦੇ ਸਾਬਕਾ ਡੀ. ਸੀ. ਪੀ. ਬਲਕਾਰ ਸਿੰਘ ਅੱਜ ਆਪਣੀ ਸਿਆਸੀ ਪਾਰੀ ਸ਼ੁਰੂ ਕਰਦੇ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਬਲਕਾਰ ਸਿੰਘ ਨੂੰ ਪੰਜਾਬ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਸ਼ਾਮਿਲ ਕਰਵਾਇਆ | ਪਾਰਟੀ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹਫ਼ਤਾ ਭਰ ਰਾਤ 8 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ

ਜਲੰਧਰ, 15 ਜੂਨ (ਚੰਦੀਪ ਭੱਲਾ)-ਪੰਜਾਬ ਸਰਕਾਰ ਵਲੋਂ ਅੱਜ ਕੋਰੋਨਾ ਪਾਬੰਦੀਆਂ 25 ਜੂਨ ਤੱਕ ਵਧਾ ਦਿੱਤੀਆਂ ਗਈਆਂ ਹਨ ਪਰ ਡੀ.ਸੀ. ਘਣਸ਼ਿਆਮ ਥੋਰੀ ਨੇ ਅੱਜ ਹੁਕਮ ਜਾਰੀ ਕਰਦੇ ਹੋਏ ਜ਼ਿਲ੍ਹੇ ਦੀਆਂ ਸਾਰੀਆਂ ਦੁਕਾਨਾਂ ਸੋਮਵਾਰ ਤੋਂ ਐਤਵਾਰ ਤੱਕ ਸਵੇਰੇ 5 ਵਜੇ ਤੋਂ ਰਾਤ 8 ਵਜੇ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲੈ ਜਾਣ ਵਾਲਾ ਗਿ੍ਫ਼ਤਾਰ

ਜਲੰਧਰ, 15 ਜੂਨ (ਐੱਮ. ਐੱਸ. ਲੋਹੀਆ)-ਨਾਬਾਲਗਾ ਨੂੰ ਵਰਗਲਾ ਕੇ ਲੈ ਜਾਣ ਵਾਲੇ ਨੂੰ ਗਿ੍ਫ਼ਤਾਰ ਕਰਕੇ ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਲੜਕੀ ਬਰਾਮਦ ਕਰ ਲਈ ਹੈ | ਥਾਣਾ ਮੁਖੀ ਭਗਵੰਤ ਭੁੱਲਰ ਨੇ ਜਾਣਕਾਰੀ ਦਿੱਤੀ ਕਿ ਇਕ ਵਿਅਕਤੀ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ 16 ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਵਿਖੇ ਸਰਵਰ ਦੀ ਖਰਾਬੀ, ਲੋਕ ਹੋਏ ਪ੍ਰੇਸ਼ਾਨ

ਜਲੰਧਰ, 15 ਜੂਨ (ਚੰਦੀਪ ਭੱਲਾ)-ਅੱਜ ਤਹਿਸੀਲ ਕੰਪਲੈਕਸ ਵਿਖੇ ਸਰਵਰ ਦੀ ਖਰਾਬੀ ਕਰਕੇ ਸਵੇਰ ਤੋਂ ਸ਼ਾਮ ਤੱਕ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਹੋ ਨਹੀਂ ਰਜਿਸਟਰੀਆਂ ਅਤੇ ਮੈਰਿਜ ਪ੍ਰਮਾਣ-ਪੱਤਰ ਅਤੇ ਹੋਰ ਕੰਮ ਨਾ ਹੋਣ ਅਤੇ ਕੰਮ ਦੀ ਰਫਤਾਰ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਸਾਮਾਨ ਤਿਆਰ ਕਰਨ ਵਾਲਾ 'ਹਰੀਆਂ ਚਿੜੀਆਂ' ਪ੍ਰਾਜੈਕਟ ਦਾ ਆਰੰਭ

ਜਲੰਧਰ, 15 ਜੂਨ (ਸ਼ਿਵ)-ਪ੍ਰਦੂਸ਼ਣ ਮੁਕਤ ਸਾਮਾਨ ਤਿਆਰ ਕਰਨ ਵਾਲੇ ਸੰਗਠਨ ਅਤੇ ਜਲੰਧਰ ਦੀ ਇਕ ਸਮਾਜ ਸੇਵਾ ਸੰਸਥਾ ਅਜੀਤ ਸਿੰਘ ਫਾਊਾਡੇਸ਼ਨ ਸੁਸਾਇਟੀ ਦੀਆਂ ਕੁੜੀਆਂ 'ਹਰੀਆਂ ਚਿੜੀਆਂ' ਨਾਂਅ ਦੇ ਵਿਸ਼ੇਸ਼ ਉਪਰਾਲੇ ਨਾਲ ਇਕ ਨਵੇਕਲਾ ਸੰਦੇਸ਼ ਲੈ ਕੇ ਆਈਆਂ ਹਨ | ਨਗਰ ...

ਪੂਰੀ ਖ਼ਬਰ »

ਸਟਰੀਟ ਲਾਈਟ ਠੀਕ ਕਰਦੇ ਸਮੇਂ ਪੌੜੀ ਤੋਂ ਡਿਗਣ ਕਾਰਨ ਵਿਅਕਤੀ ਦੀ ਮੌਤ

ਫਿਲੌਰ, 15 ਜੂਨ (ਸਤਿੰਦਰ ਸ਼ਰਮਾ)-ਅੱਜ ਇੱਥੇ ਪਾਠਸ਼ਾਲਾ ਮੰਦਰ ਦੇ ਬਾਹਰ ਸਟਰੀਟ ਲਾਈਟ ਠੀਕ ਕਰਦੇ ਸਮੇਂ ਇਕ ਵਿਅਕਤੀ ਗੌਰਵ (31) ਪੁੱਤਰ ਗਿਆਨ ਚੰਦ ਵਾਸੀ ਫਿਲੌਰ ਦੀ ਪੌੜੀ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ | ਗੌਰਵ ਦੇ ਭਰਾ ਸੌਰਵ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਘਪਲੇ ਨੂੰ ਲੈ ਕੇ 'ਆਪ' ਵਲੋਂ ਸੂਬਾ ਸਰਕਾਰ ਖ਼ਿਲਾਫ਼ 7 ਦਿਨਾਂ ਭੁੱਖ ਹੜਤਾਲ ਸ਼ੁਰੂ

ਜਲੰਧਰ, 15 ਜੂਨ (ਰਣਜੀਤ ਸਿੰਘ ਸੋਢੀ)-ਆਮ ਆਦਮੀ ਪਾਰਟੀ ਜਲੰਧਰ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਘਪਲਾ ਕਰਨ ਵਾਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਰੁੱਧ 7 ਦਿਨਾਂ ਭੁੱਖ ਹੜਤਾਲ ਡੀ. ਸੀ. ਦਫ਼ਤਰ ਦੇ ਸਾਹਮਣੇ ਪੁੱਡਾ ਕੰਪਲੈਕਸ ਵਿਖੇ ਸ਼ੁਰੂ ਕੀਤੀ | ਜ਼ਿਲ੍ਹਾ ...

ਪੂਰੀ ਖ਼ਬਰ »

ਕੋਰੋਨਾ ਕਾਰਨ 4 ਵਿਅਕਤੀਆਂ ਦੀ ਮੌਤ, 47 ਨਵੇਂ ਮਾਮਲੇ

ਜਲੰਧਰ, 15 ਜੂਨ (ਐੱਮ. ਐੱਸ. ਲੋਹੀਆ)- ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 4 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1459 ਹੋ ਗਈ ਹੈ | ਇਸ ਤੋਂ ਇਲਾਵਾ ਅੱਜ 47 ਮਰੀਜ਼ ਹੋਰ ਮਿਲਣ ਨਾਲ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 62135 ਪਹੁੰਚ ਗਈ ਹੈ | ਮਿ੍ਤਕਾਂ 'ਚ ਧਰਮਿੰਦਰ ...

ਪੂਰੀ ਖ਼ਬਰ »

ਹਕੂਮਤ ਦੇ ਜਬਰ ਦਾ ਸਾਹਮਣਾ ਕਰਨ ਲਈ ਲੋਕ ਲਾਮਬੰਦੀ ਜ਼ਰੂਰੀ-ਪ੍ਰੋ. ਜਗਮੋਹਣ ਸਿੰਘ

ਜਲੰਧਰ, 15 ਜੂਨ (ਜਸਪਾਲ ਸਿੰਘ)-ਮੁਲਕ ਦੇ ਨਾਮਵਰ ਬੁੱਧੀਜੀਵੀਆਂ, ਲੇਖਕਾਂ, ਸਾਹਿਤਕਾਰਾਂ, ਕਵੀਆਂ, ਰੰਗ ਕਰਮੀਆਂ, ਸਮਾਜਿਕ ਅਤੇ ਜਮਹੂਰੀ ਕਾਮਿਆਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੀ ਜ਼ੋਰਦਾਰ ਆਵਾਜ਼ ਉਠਾਉਂਦੇ ਹੋਏ ਜਮਹੂਰੀ ਅਧਿਕਾਰ ਸਭਾ ਜਲੰਧਰ ਅਤੇ ਦੇਸ਼ ਭਗਤ ...

ਪੂਰੀ ਖ਼ਬਰ »

ਯੂਥ ਮੋਰਚਾ ਵਲੋਂ ਸਿਵਲ ਹਸਪਤਾਲ 'ਚ ਕੀਤੀ ਜਾ ਰਹੀ ਹੈ ਲੰਗਰ ਸੇਵਾ

ਜਲੰਧਰ, 15 ਜੂਨ (ਐੱਮ. ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਦੌਰਾਨ ਸਿਵਲ ਹਸਪਤਾਲ 'ਚ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਪੌਸ਼ਟਿਕ ਭੋਜਨ ਅਤੇ ਰਾਹਤ ਦੇਣ ਲਈ ਯੂਥ ਮੋਰਚਾ ਜਲੰਧਰ ਵਲੋਂ ਪਿੱਛਲੇ 42 ਦਿਨਾਂ ਤੋਂ ਲੰਗਰ ਦੀ ਸੇਵਾ ਕੀਤਾ ਜਾ ਰਹੀ ਹੈ | ...

ਪੂਰੀ ਖ਼ਬਰ »

ਹਮਲਾ ਕਰਨ ਵਾਲਿਆਂ ਖ਼ਿਲਾਫ਼ ਗੁਰਾਇਆ ਪੁਲਿਸ ਨਹੀਂ ਕਰ ਰਹੀ ਕਾਰਵਾਈ-ਗੌਰਵ

ਜਲੰਧਰ, 15 ਜੂਨ (ਐੱਮ. ਐੱਸ. ਲੋਹੀਆ)-ਆਦਮਪੁਰ ਦੇ ਪਿੰਡ ਚੋਮੋ ਦੇ ਰਹਿਣ ਵਾਲੇ ਗੌਰਵ ਪੁੱਤਰ ਸੁਰਿੰਦਰ ਕੁਮਾਰ ਨੇ ਅੱਜ ਇਕ ਪੱਤਰਕਾਰ ਸੰਮੇਲਨ ਕਰਕੇ ਗੁਰਾਇਆ ਪੁਲਿਸ 'ਤੇ ਦੋਸ਼ ਲਗਾਏ ਹਨ ਕਿ ਉਸ 'ਤੇ ਹਮਲਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਪੁਲਿਸ ਕਾਰਵਾਈ ਨਹੀਂ ਕਰ ਰਹੀ | ...

ਪੂਰੀ ਖ਼ਬਰ »

ਕਾਜ਼ੀ ਮੰਡੀ ਦੇ ਲੋਕਾਂ ਨੂੰ ਮਿਲੀ ਜਗ੍ਹਾ 'ਤੇ ਨਿਰਮਾਣ ਦਾ ਕੰਮ ਬੰਦ

ਜਲੰਧਰ, 15 ਜੂਨ (ਸ਼ਿਵ)-120 ਫੁੱਟੀ ਰੋਡ ਨੂੰ ਬਣਾਉਣ ਲਈ ਕਾਜ਼ੀ ਮੰਡੀ ਦੇ ਹਟਾਏ ਗਏ ਲੋਕਾਂ ਨੂੰ ਮਿਲੇ ਪਲਾਟਾਂ 'ਤੇ ਨਿਰਮਾਣ ਕਰਨ ਤੋਂ ਰੋਕਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ | ਬੀਤੇ ਦਿਨੀਂ ਇਹ ਮਾਮਲਾ ਸਾਹਮਣੇ ਆਇਆ ਸੀ ਕਿ ਇੰਪਰੂਵਮੈਂਟ ਟਰੱਸਟ ਨੇ ਜਿਨ੍ਹਾਂ ਲੋਕਾਂ ...

ਪੂਰੀ ਖ਼ਬਰ »

ਅਰਜੁਨ ਨਗਰ ਗੁਰਦੁਆਰਾ ਨਾਨਕ ਨਿਵਾਸ ਨੂੰ ਹੈਨਰੀ ਵਲੋਂ 50 ਹਜ਼ਾਰ ਭੇਟ

ਜਲੰਧਰ, 15 ਜੂਨ (ਸ਼ਿਵ)-ਉੱਤਰੀ ਹਲਕਾ ਦੇ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਦੇ ਮੈਂਬਰ ਬਾਵਾ ਹੈਨਰੀ ਨੇ ਵਾਰਡ ਨੰਬਰ 58 ਦੇ ਗੁਰਦੁਆਰਾ ਨਾਨਕ ਨਿਵਾਸ ਨੂੰ ਪੰਜਾਹ ਹਜ਼ਾਰ ਦਾ ਚੈੱਕ ਭੇਟ ਕੀਤਾ | ਹੈਨਰੀ ਨੇ ਇਸ ਮੌਕੇ ਕਿਹਾ ਕਿ ਪ੍ਰਮਾਤਮਾ 'ਤੇ ਭਰੋਸਾ ਹੀ ਮਨੁੱਖ ਦੀ ਸਭ ਤੋਂ ...

ਪੂਰੀ ਖ਼ਬਰ »

ਬੱਚਿਆਂ ਦੇ ਮਾਹਿਰ ਡਾ. ਰੰਧਾਵਾ ਅੱਜ ਸ਼ਾਮ 6 ਵਜੇ ਆਉਣਗੇ ਡੀ.ਡੀ. ਪੰਜਾਬੀ 'ਤੇ

ਜਲੰਧਰ, 15 ਜੂਨ (ਐੱਮ. ਐੱਸ. ਲੋਹੀਆ)-ਡੀ.ਡੀ. ਪੰਜਾਬੀ 'ਤੇ ਬੁੱਧਵਾਰ ਸ਼ਾਮ 6 ਵਜੇ ਤੋਂ 6.30 ਵਜੇ ਤੱਕ ਆਉਣ ਵਾਲੇ ਪ੍ਰੋਗਰਾਮ 'ਹੈਲੋ ਡਾਕਟਰ' ਵਿਚ ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਤ੍ਰਲੋਚਨ ਸਿੰਘ ਰੰਧਾਵਾ ਆਉਣਗੇ | ਉਹ ਪ੍ਰੋਗਰਾਮ ਦੌਰਾਨ ਬੱਚਿਆਂ ਦੀਆਂ ਬਿਮਾਰੀਆਂ ...

ਪੂਰੀ ਖ਼ਬਰ »

ਕੁੱਟਮਾਰ ਅਤੇ ਕੇਸਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਥਾਣੇ ਅੱਗੇ ਲਗਾਇਆ ਧਰਨਾ

ਜਲੰਧਰ, 15 ਜੂਨ (ਐੱਮ. ਐੱਸ. ਲੋਹੀਆ)-ਬਸਤੀਆਂ ਦੇ ਖੇਤਰ 'ਚ ਰਹਿੰਦੇ ਇਕ ਪਰਿਵਾਰ ਨਾਲ ਕੁੱਟਮਾਰ ਕਰਨ ਅਤੇ ਉਨ੍ਹਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਹੋਣ ਕਰਕੇ ਸਿੱਖ ਤਾਲਮੇਲ ਕਮੇਟੀ ਅਤੇ ਯੂਥ ਅਕਾਲੀ ਦਲ ਵਲੋਂ ਥਾਣੇ ਦੇ ਬਾਹਰ ਧਰਨਾ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਸਾਮਾਨ ਤਿਆਰ ਕਰਨ ਵਾਲਾ 'ਹਰੀਆਂ ਚਿੱੜੀਆਂ' ਪ੍ਰਾਜੈਕਟ ਦਾ ਆਰੰਭ

ਜਲੰਧਰ, 15 ਜੂਨ (ਸ਼ਿਵ)-ਪ੍ਰਦੂਸ਼ਣ ਮੁਕਤ ਸਾਮਾਨ ਤਿਆਰ ਕਰਨ ਵਾਲੇ ਸੰਗਠਨ ਅਤੇ ਜਲੰਧਰ ਦੀ ਇਕ ਸਮਾਜ ਸੇਵਾ ਸੰਸਥਾ ਅਜੀਤ ਸਿੰਘ ਫਾਊਾਡੇਸ਼ਨ ਸੁਸਾਇਟੀ ਦੀਆਂ ਕੁੜੀਆਂ 'ਹਰੀਆਂ ਚਿੜੀਆਂ' ਨਾਂਅ ਦੇ ਵਿਸ਼ੇਸ਼ ਉਪਰਾਲੇ ਨਾਲ ਇਕ ਨਵੇਕਲਾ ਸੰਦੇਸ਼ ਲੈ ਕੇ ਆਈਆਂ ਹਨ | ਨਗਰ ...

ਪੂਰੀ ਖ਼ਬਰ »

ਹਾੜ ਦੀ ਸੰਗਰਾਂਦ ਸਬੰਧੀ ਨਿਰਮਲ ਕੁਟੀਆ ਜੌਹਲਾਂ ਵਿਖੇ ਕਰਵਾਇਆ ਗੁਰਮਤਿ ਸਮਾਗਮ

ਚੁਗਿੱਟੀ/ਜੰਡੂਸਿੰਘਾ, 15 ਜੂਨ (ਨਰਿੰਦਰ ਲਾਗੂ)-ਸੰਤ ਬਸੰਤ ਸਿੰਘ ਨਿਰਮਲ ਕੁਟੀਆ ਜੌਹਲਾਂ ਵਾਲਿਆਂ ਦੇ ਤਪ ਅਸਥਾਨ ਵਿਖੇ ਅੱਜ ਹਾੜ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ 4 ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਖੁੱਲ੍ਹੇ ਪੰਡਾਲ ਵਿਚ ...

ਪੂਰੀ ਖ਼ਬਰ »

ਕੱਚੀ ਰਬੜ ਦੇ 248 ਥੈਲਿਆਂ ਤੇ 1 ਟੈਂਪੂ ਸਮੇਤ 4 ਵਿਅਕਤੀ ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ, 15 ਜੂਨ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਕੱਚੀ ਰਬੜ ਦੇ 248 ਥੈਲਿਆਂ ਅਤੇ ਇਕ ਗੱਡੀ ਟਾਟਾ 407 ਸਮੇਤ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਮੁਖੀ ਸੁਲੱਖਣ ਸਿੰਘ ਬਾਜਵਾ ਨੇ ਦੱਸਿਆ ਕਿ ਮਨਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਧੀਣਾ 'ਚ ਚੋਰਾਂ ਵਲੋਂ ਕਈ ਘਰਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼

ਜਲੰਧਰ ਛਾਉਣੀ, 15 ਜੂਨ (ਪਵਨ ਖਰਬੰਦਾ)-ਥਾਣਾ ਸਦਰ ਦੇ ਅਧੀਨ ਆਉਂਦੀ ਆਰਮੀ ਇਨਕਲੇਵ ਵਿਖੇ ਬੀਤੀ ਰਾਤ ਚੋਰਾਂ ਵਲੋਂ 5 ਘਰਾਂ ਤੇ ਇਕ ਮੋਬਾਈਲ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਇਕ ਘਰ 'ਚੋਂ ਮੋਟਰਾਸਾਈਕਲ ਤੇ ਮੋਬਾਈਲ ਦੀ ਦੁਕਾਨ 'ਚੋਂ ਕੀਮਤੀ ਸਾਮਾਨ ਚੋਰੀ ਕੀਤੇ ...

ਪੂਰੀ ਖ਼ਬਰ »

ਦੀ ਨਿਊ ਫਰੈਂਡਜ਼ ਸਹਿਕਾਰੀ ਮਕਾਨ ਉਸਾਰੀ ਸਭਾ ਲਿਮ. ਸ਼ਾਂਤੀ ਵਿਹਾਰ ਦੀ ਚੋਣ

ਮਕਸੂਦਾਂ, 15 ਜੂਨ (ਲਖਵਿੰਦਰ ਪਾਠਕ)-ਦੀ ਨਿਊ ਫਰੈਂਡਜ਼ ਸਹਿਕਾਰੀ ਮਕਾਨ ਉਸਾਰੀ ਸਭਾ ਲਿਮ. ਸ਼ਾਂਤੀ ਵਿਹਾਰ ਦੀ ਚੋਣ ਰਿਟਰਨਿੰਗ ਅਫ਼ਸਰ ਮਲਕੀਤ ਸਿੰਘ ਸਹਾਇਕ ਰਜਿਸਟਰਾਰ ਫਿਲੌਰ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸੁਖਜੀਤ ਸਿੰਘ ਇੰਸਪੈਕਟਰ ਗੁਰਾਇਆ ਦੀ ਦੇਖ-ਰੇਖ 'ਚ ਹੋਈ, ...

ਪੂਰੀ ਖ਼ਬਰ »

ਯੂਨਾਈਟਿਡ ਕੈਨਵੈਸਰ ਆਰਗੇਨਾਈਜ਼ੇਸ਼ਨ ਨੇ ਖ਼ੂਨਦਾਨ ਕੈਂਪ ਲਗਾਇਆ

ਜਲੰਧਰ, 15 ਜੂਨ (ਸ਼ਿਵ)-ਯੂਨਾਈਟਿਡ ਕੈਨਵੈਸਰ ਆਰਗੇਨਾਈਜ਼ੇਸ਼ਨ ਵਲੋਂ ਇਕ ਸਥਾਨਕ ਹਸਪਤਾਲ ਵਿਚ ਪ੍ਰਧਾਨ ਪਵਨ ਕੁਮਾਰ ਦੀ ਪ੍ਰਧਾਨਗੀ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਵਿਚ ਪ੍ਰਧਾਨ ਪਵਨ ਕੁਮਾਰ ਤੇ ਉਨ੍ਹਾਂ ਦੀ ਪਤਨੀ ਮੀਨੂੰ ਨੇ ਵਿਸ਼ੇਸ਼ ਤੌਰ 'ਤੇ ਖ਼ੂਨਦਾਨ ...

ਪੂਰੀ ਖ਼ਬਰ »

ਰਜਿਸਟਰਡ ਮਾਰਕੇ ਦਾ ਜਾਅਲੀ ਸਾਮਾਨ ਤਿਆਰ ਕਰਨ ਵਾਲਿਆਂ ਖ਼ਿਲਾਫ਼ ਦਿੱਤੀ ਸ਼ਿਕਾਇਤ

ਜਲੰਧਰ, 15 ਜੂਨ (ਐੱਮ. ਐੱਸ. ਲੋਹੀਆ)-ਰਜਿਸਟਰਡ ਮਾਰਕਾ 'ਬਲੈਕ ਮੈਗਨਮ' ਦੇ ਅਧੀਨ ਤਿਆਰ ਹੋਣ ਵਾਲੇ ਪ੍ਰੈਸ਼ਰ ਕੁੱਕਰ, ਨਾਨ ਸਟਿੱਕ ਅਤੇ ਰਸੋਈ 'ਚ ਇਸਤੇਮਾਲ ਹੋਣ ਵਾਲੇ ਹੋਰ ਸਾਮਾਨ ਤਿਆਰ ਕਰਨ ਵਾਲੀ ਫੈਕਟਰੀ ਹੀਰਾ ਇੰਡਸਟਰੀਜ਼, ਸਾਹਮਣੇ ਦੇਵੀ ਤਲਾਬ ਮੰਦਰ, ਪ੍ਰੀਤ ਨਗਰ, ...

ਪੂਰੀ ਖ਼ਬਰ »

ਕਾਂਗਰਸੀ ਆਗੂ ਮਲਵਿੰਦਰ ਸਿੰਘ ਲੱਕੀ ਵਲੋਂ ਜਲੰਧਰ ਛਾਉਣੀ ਤੋਂ 'ਕੈਪਟਨ ਦੁਬਾਰਾ' ਮੁਹਿੰਮ ਦੀ ਸ਼ੁਰੂਆਤ

ਜਲੰਧਰ, 15 ਜੂਨ (ਜਸਪਾਲ ਸਿੰਘ)-ਲੋਕ ਸਭਾ ਹਲਕਾ ਜਲੰਧਰ ਤੋਂ 'ਪੁਲੀਟੀਕਲ ਇਨਫਰਮੇਸ਼ਨ ਸੈੱਲ' ਦੇ ਇੰਚਾਰਜ ਮਲਵਿੰਦਰ ਸਿੰਘ ਲੱਕੀ ਨੇ ਅੱਜ ਜਲੰਧਰ ਛਾਉਣੀ ਹਲਕੇ ਤੋਂ 'ਕੈਪਟਨ ਦੁਬਾਰਾ' ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਸਦਰ ਬਾਜ਼ਾਰ ਖੇਤਰ ਦਾ ਦੌਰਾ ਕੀਤਾ ਅਤੇ ਲੋਕਾਂ ...

ਪੂਰੀ ਖ਼ਬਰ »

ਫੋਲੜੀਵਾਲ ਚਰਚ 'ਚ ਫਾਦਰ ਪੀਟਰ ਦਾ ਕੀਤਾ ਸਵਾਗਤ

ਜਮਸ਼ੇਰ ਖਾਸ, 15 ਜੂਨ (ਅਵਤਾਰ ਤਾਰੀ)-ਪਿੰਡ ਫੋਲੜੀਵਾਲ 'ਚ ਫਾਦਰ ਪੀਟਰ ਦਾ ਸੇਂਟ ਜੋਸਫ ਚਰਚ ਫੋਲੜੀਵਾਲ ਵਿਚ ਸਵਾਗਤ ਕੀਤਾ ਗਿਆ | ਇਸ ਮੌਕੇ ਕ੍ਰਿਸਚਨ ਸਮਾਜ ਮੋਰਚੇ ਦੇ ਵਾਈਸ ਪ੍ਰਧਾਨ ਸਾਬਕਾ ਸਰਪੰਚ ਸੂਰਜ ਮਸੀਹ ਨੇ ਦੱਸਿਆ ਕਿ ਫਾਦਰ ਪੀਟਰ ਨੂੰ ਵਾਧੂ ਆਡੀਸ਼ਨਲ ਪਿੰਡ ...

ਪੂਰੀ ਖ਼ਬਰ »

ਸਮਾਰਟ ਸਿਟੀ ਦੇ ਪ੍ਰਾਜੈਕਟ ਫੜਨਗੇ ਤੇਜ਼ੀ, ਕੰਪਨੀ ਨੂੰ ਜਾਰੀ ਹੋਏਗਾ 100 ਕਰੋੜ

ਜਲੰਧਰ, 15 ਜੂਨ (ਸ਼ਿਵ)-ਸਮਾਰਟ ਸਿਟੀ ਦੇ ਚੱਲ ਰਹੇ ਪ੍ਰਾਜੈਕਟਾਂ ਨੂੰ ਪੂਰੇ ਕਰਨ ਲਈ ਸਮਾਰਟ ਸਿਟੀ ਕੰਪਨੀ ਨੇ ਪੰਜਾਬ ਸਰਕਾਰ ਤੋਂ ਆਉਣ ਵਾਲੇ ਦੋ ਮਹੀਨਿਆਂ ਵਿਚ 100 ਕਰੋੜ ਰੁਪਏ ਹੋਰ ਜਾਰੀ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਚੱਲ ਰਹੇ ਪ੍ਰਾਜੈਕਟਾਂ ਦਾ ਕੰਮ ਤੇਜ਼ੀ ਨਾਲ ...

ਪੂਰੀ ਖ਼ਬਰ »

ਜੇਲ੍ਹੀਂ ਡੱਕੇ ਬੁੱਧੀਜੀਵੀਆਂ ਦੀ ਰਿਹਾਈ ਲਈ ਲੋਕ ਹਿਤੈਸ਼ੀ ਕਾਫ਼ਲੇ ਨੇ ਮਨੁੱਖੀ ਚੇਨ ਬਣਾਈ

ਫਗਵਾੜਾ, 15 ਜੂਨ (ਵਾਲੀਆ)-ਦੇਸ਼ ਦੇ ਲੋਕਾਂ ਲਈ ਨਿਆਂ ਅਤੇ ਮਨੁੱਖੀ ਹੱਕਾਂ ਦੀ ਆਵਾਜ਼ ਉਠਾਉਣ ਵਾਲੇ ਬੁੱਧੀਜੀਵੀਆਂ ਅਤੇ ਸੰਘਰਸ਼ ਕਰਨ ਵਾਲੇ ਕਾਰਕੁੰਨਾਂ ਨੂੰ ਭਾਰਤੀ ਹਕੂਮਤ ਨੇ ਝੂਠੇ ਮੁਕੱਦਮੇ ਬਣਾ ਕੇ ਪਿਛਲੇ ਕਾਫ਼ੀ ਅਰਸੇ ਤੋਂ ਜੇਲ੍ਹਾਂ ਵਿਚ ਬੰਦ ਕੀਤਾ ਹੋਇਆ ਹੈ | ਪ੍ਰੋ. ਵਰਵਰਾ ਰਾਓ, ਵਰਨੋਨ ਗੋਜਾਲਵੇਜ, ਐਡਵੋਕੇਟ ਸੁਧਾ ਭਾਰਦਵਾਜ, ਸੁਰਿੰਦਰ ਗੈਡਲਿੰਗ, ਪ੍ਰੋ. ਸੋਮਾ ਸੇਨ, ਰੋਨਾ ਵਿਲਸਨ, ਪ੍ਰੋ. ਸਾਈ ਬਾਬਾ, ਪ੍ਰਸ਼ਾਂਤ ਰਾਹੀ, ਗੌਤਮ ਨਵਲੱਖਾ, ਅਨੰਦ ਤੇਲ ਤੁੰਬੜੇ, ਸੁਧੀਰ ਢਾਵਲੇ, ਪ੍ਰੋ. ਹੈਨੀ ਬਾਬੂ, ਸਟੈਨ ਸਵਾਮੀ, ਅਰੁਣ ਫਰੇਰਾ, ਹੇਮ ਮਿਸ਼ਰਾ, ਮਹੇਸ਼ ਰਾਵਤ, ਨਤਾਸ਼ਾ ਨਰਵਾਲ, ਜੋਤੀ ਜਗਤਪ, ਸਾਗਰ ਗੋਰਖੇ, ਰਾਮੇਸ਼ ਗੈਚਰ, ਉਮਰ ਖਾਲਿਦ ਆਦਿ ਨਾਮਵਰ ਬੁੱਧੀਜੀਵੀਆਂ, ਲੇਖਕਾਂ ਅਤੇ ਮਨੁੱਖੀ ਅਧਿਕਾਰ ਕਾਰਕੁੰਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਲੋਕ ਹਿਤੈਸ਼ੀ ਕਾਫ਼ਲਾ ਫਗਵਾੜਾ ਨੇ ਜੀ.ਟੀ.ਰੋਡ ਫਗਵਾੜਾ 'ਤੇ ਖੜ੍ਹੇ ਹੋ ਕੇ ਲੰਬੀ ਮਨੁੱਖੀ ਚੇਨ ਬਣਾਈ | ਲੋਕ ਹਿਤੈਸ਼ੀ ਕਾਫਲਾ ਦੇ ਸਾਥੀਆਂ ਨੇ ਉਕਤ ਬੁੱਧੀਜੀਵੀਆਂ ਦੇ ਰਿਹਾਈ ਕਰਨ ਦੀ ਮੰਗ ਕਰਦੇ ਬੈਨਰ ਤੇ ਤਖ਼ਤੀਆਂ ਉਠਾਈਆਂ ਹੋਈਆਂ ਸਨ | ਲੋਕ ਹਿਤੈਸ਼ੀ ਕਾਫਲਾ ਨੇ ਮੰਗ ਕੀਤੀ ਹੈ ਕਿ ਉਕਤ ਸਾਰੇ ਬੁੱਧੀਜੀਵੀਆਂ ਤੇ ਪਾਏ ਝੂਠੇ ਕੇਸ ਰੱਦ ਕੀਤੇ ਜਾਣ ਅਤੇ ਇਨ੍ਹਾਂ ਨੂੰ ਰਿਹਾਅ ਕੀਤਾ ਜਾਵੇ | ਇਸ ਮੌਕੇ ਪ੍ਰੋ. ਸੁਰਜੀਤ ਜੱਜ, ਜਸਵਿੰਦਰ ਸਿੰਘ, ਮਾ. ਸੁਖਦੇਵ ਸਿੰਘ, ਮਾ. ਕੁਲਦੀਪ ਸਿੰਘ, ਮਾ. ਸੀਤਲ ਰਾਮ ਬੰਗਾ ਤੇ ਮਾ. ਹੰਸ ਰਾਜ ਬੰਗੜ ਨੇ ਸੰਬੋਧਨ ਕੀਤਾ | ਇਸ ਸਮੇਂ ਪ੍ਰੋ. ਜਸਕਰਨ ਸਿੰਘ, ਹੈੱਡਮਾਸਟਰ ਗਿਆਨ ਚੰਦ, ਮਹਿੰਦਰਪਾਲ, ਬਲਦੇਵ ਰਾਜ ਕੋਮਲ, ਮਾ. ਸਾਧੂ ਸਿੰਘ ਜੱਸਲ, ਸੁਰਿੰਦਰ ਪਾਲ ਪੱਦੀ, ਕਵੀ ਲਸ਼ਕਰ ਸਿੰਘ, ਪਿ੍ੰ. ਕੇਵਲ ਸਿੰਘ, ਸੋਹਣ ਸਿੰਘ ਭਿੰਡਰ, ਮਾ. ਕੁਲਦੀਪ ਸਿੰਘ, ਡਾ. ਦਰਸ਼ਨ ਕਟਾਰੀਆ, ਬਲਵਿੰਦਰ ਸਿੰਘ ਤੇ ਕਹਾਣੀਕਾਰ ਰਵਿੰਦਰ ਚੋਟ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ 'ਚ ਜਲੰਧਰ ਸੂਬੇ ਭਰ 'ਚ ਅੱਵਲ : ਡੀ.ਸੀ.

ਜਲੰਧਰ, 15 ਜੂਨ (ਚੰਦੀਪ ਭੱਲਾ)-ਜ਼ਿਲ੍ਹਾ ਜਲੰਧਰ ਨੇ 0.01 ਫੀਸਦੀ ਪੈਂਡੈਂਸੀ ਨੂੰ ਯਕੀਨੀ ਬਣਾਉਂਦਿਆਂ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ 'ਚ ਸੂਬੇ ਭਰ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ, ਜੋ ਕਿ ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX