ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਕਪੂਰਥਲਾ / ਫਗਵਾੜਾ

ਕੋਰੋਨਾ ਦੀ ਸੰਭਾਵੀ ਤੀਜੀ ਲਹਿਰ ਤੋਂ ਪਹਿਲਾਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ਜਾਂਚ ਹੋਵੇਗੀ-ਦੀਪਤੀ ਉੱਪਲ

ਕਪੂਰਥਲਾ, 15 ਜੂਨ (ਅਮਰਜੀਤ ਕੋਮਲ)-ਕੋਰੋਨਾ ਦੀ ਸੰਭਾਵੀ ਤੀਜੀ ਲਹਿਰ ਤੋਂ ਪਹਿਲਾਂ ਬੱਚਿਆਂ ਦੀ ਸਿਹਤ ਜਾਂਚ ਲਈ ਸਿਹਤ ਵਿਭਾਗ ਦੀਆਂ ਟੀਮਾਂ 17 ਜੂਨ ਤੋਂ ਘਰ-ਘਰ ਜਾ ਕੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ਸਬੰਧੀ ਜਾਂਚ ਕਰਨਗੀਆਂ | ਇਹ ਗੱਲ ਦੀਪਤੀ ਉੱਪਲ ਡਿਪਟੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਕਾਰ ਦਰੱਖ਼ਤ ਨਾਲ ਟਕਰਾਈ-ਕਾਰ ਸਵਾਰ ਗੰਭੀਰ ਜ਼ਖ਼ਮੀ

ਕਾਲਾ ਸੰਘਿਆਂ, 15 ਜੂਨ (ਬਲਜੀਤ ਸਿੰਘ ਸੰਘਾ)- ਕਾਲਾ ਸੰਘਿਆਂ ਤੋਂ ਤਲਵੰਡੀ ਮਾਧੋ ਰੋਡ 'ਤੇ ਪਿੰਡ ਖੁਸਰੋਪੁਰ (ਅਈਆ) ਦੇ ਬਿਜਲੀ ਘਰ ਦੇ ਸਾਹਮਣੇ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਕਾਰ ਸਵਾਰ ਦੋ ਨੌਜਵਾਨਾਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ...

ਪੂਰੀ ਖ਼ਬਰ »

ਸਾਬਕਾ ਪੁਲਿਸ ਅਧਿਕਾਰੀ ਬਲਕਾਰ ਸਿੰਘ 'ਆਪ' 'ਚ ਸ਼ਾਮਿਲ

ਜਲੰਧਰ, 15 ਜੂਨ (ਸ਼ਿਵ)-ਪੰਜਾਬ ਪੁਲਿਸ ਦੇ ਸਾਬਕਾ ਡੀ. ਸੀ. ਪੀ. ਬਲਕਾਰ ਸਿੰਘ ਅੱਜ ਆਪਣੀ ਸਿਆਸੀ ਪਾਰੀ ਸ਼ੁਰੂ ਕਰਦੇ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਬਲਕਾਰ ਸਿੰਘ ਨੂੰ ਪੰਜਾਬ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਸ਼ਾਮਿਲ ਕਰਵਾਇਆ | ਪਾਰਟੀ ਵਿਚ ...

ਪੂਰੀ ਖ਼ਬਰ »

ਮਹਿਲਾ ਕਾਂਗਰਸੀ ਕੌ ਾਸਲਰ ਤੇ ਉਸ ਦਾ ਪਤੀ ਨਸ਼ੀਲੇ ਪਦਾਰਥਾਂ ਤੇ ਇਨੋਵਾ ਗੱਡੀ ਸਮੇਤ ਕਾਬੂ

ਭੁਲੱਥ, 15 ਜੂਨ (ਮਨਜੀਤ ਸਿੰਘ ਰਤਨ) - ਭੁਲੱਥ ਪੁਲਿਸ ਵਲੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ, ਨਸ਼ੀਲੇ ਕੈਪਸੂਲ ਤੇ ਡਰੱਗ ਮਨੀ ਸਮੇਤ ਇਕ ਕਾਂਗਰਸੀ ਮਹਿਲਾ ਕੌਂਸਲਰ ਤੇ ਉਸ ਦੇ ਪਤੀ ਨੂੰ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਸਬੀਰ ਸਿੰਘ ਮੁੱਖ ਥਾਣਾ ...

ਪੂਰੀ ਖ਼ਬਰ »

ਦੋ ਦਿਨਾ ਆਨਲਾਈਨ ਗੁਰਮਤਿ ਕੈਂਪ ਲਗਾਇਆ

ਨਡਾਲਾ, 15 ਜੂਨ (ਮਾਨ)- ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਵਲੋਂ ਵਿਦਿਆਰਥੀਆਂ ਲਈ ਦੋ ਦਿਨਾ ਆਨਲਾਈਨ ਗੁਰਮਤਿ ਕੈਂਪ ਲਗਾਇਆ ਗਿਆ | ਆਨਲਾਈਨ ਕੈਂਪ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਦਿਲਬਾਗ ਸਿੰਘ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ ਨੌਜਵਾਨ ਕਾਬੂ

ਸੁਲਤਾਨਪੁਰ ਲੋਧੀ, 15 ਜੂਨ (ਨਰੇਸ਼ ਹੈਪੀ, ਥਿੰਦ)-ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਇਕ 22 ਸਾਲਾ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜੇ ਵਿਚੋਂ ਚੋਰੀ ਦੇ ਤਿੰਨ ਮੋਟਰਸਾਈਕਲ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਪਤਾ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਗੱਠਜੋੜ ਸਹੀ ਸਮੇਂ 'ਤੇ ਲਿਆ ਸਹੀ ਫ਼ੈਸਲਾ- ਮੰਨਣ

ਕਾਲਾ ਸੰਘਿਆਂ, 15 ਜੂਨ (ਸੰਘਾ)- ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸਰਕਲ ਸਦਰ ਕਾਲਾ ਸੰਘਿਆਂ ਦੇ ਪ੍ਰਧਾਨ ਜਥੇ: ਇੰਦਰਜੀਤ ਸਿੰਘ ਮੰਨਣ ਨੇ ਅਕਾਲੀ ਦਲ ਦੇ ਬਸਪਾ ਨਾਲ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸਰਕਾਰ ਬਣਾਉਣਾ ਤਹਿ ਹੋ ਗਿਆ ਹੈ | ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਜੇਲ੍ਹ 'ਚ ਡੱਕੇ ਬੁੱਧੀਜੀਵੀਆਂ ਦੀ ਰਿਹਾਈ ਲਈ ਲੋਕ ਹਿਤੈਸ਼ੀ ਕਾਫ਼ਲੇ ਨੇ ਮਨੁੱਖੀ ਚੇਨ ਬਣਾਈ

ਫਗਵਾੜਾ, 15 ਜੂਨ (ਵਾਲੀਆ)-ਦੇਸ਼ ਦੇ ਲੋਕਾਂ ਲਈ ਨਿਆਂ ਅਤੇ ਮਨੁੱਖੀ ਹੱਕਾਂ ਦੀ ਆਵਾਜ਼ ਉਠਾਉਣ ਵਾਲੇ ਬੁੱਧੀਜੀਵੀਆਂ ਅਤੇ ਸੰਘਰਸ਼ ਕਰਨ ਵਾਲੇ ਕਾਰਕੁੰਨਾਂ ਨੂੰ ਭਾਰਤੀ ਹਕੂਮਤ ਨੇ ਝੂਠੇ ਮੁਕੱਦਮੇ ਬਣਾ ਕੇ ਪਿਛਲੇ ਕਾਫ਼ੀ ਅਰਸੇ ਤੋਂ ਜੇਲ੍ਹਾਂ ਵਿਚ ਬੰਦ ਕੀਤਾ ਹੋਇਆ ਹੈ | ਪ੍ਰੋ. ਵਰਵਰਾ ਰਾਓ, ਵਰਨੋਨ ਗੋਜਾਲਵੇਜ, ਐਡਵੋਕੇਟ ਸੁਧਾ ਭਾਰਦਵਾਜ, ਸੁਰਿੰਦਰ ਗੈਡਲਿੰਗ, ਪ੍ਰੋ. ਸੋਮਾ ਸੇਨ, ਰੋਨਾ ਵਿਲਸਨ, ਪ੍ਰੋ. ਸਾਈ ਬਾਬਾ, ਪ੍ਰਸ਼ਾਂਤ ਰਾਹੀ, ਗੌਤਮ ਨਵਲੱਖਾ, ਅਨੰਦ ਤੇਲ ਤੁੰਬੜੇ, ਸੁਧੀਰ ਢਾਵਲੇ, ਪ੍ਰੋ. ਹੈਨੀ ਬਾਬੂ, ਸਟੈਨ ਸਵਾਮੀ, ਅਰੁਣ ਫਰੇਰਾ, ਹੇਮ ਮਿਸ਼ਰਾ, ਮਹੇਸ਼ ਰਾਵਤ, ਨਤਾਸ਼ਾ ਨਰਵਾਲ, ਜੋਤੀ ਜਗਤਪ, ਸਾਗਰ ਗੋਰਖੇ, ਰਾਮੇਸ਼ ਗੈਚਰ, ਉਮਰ ਖਾਲਿਦ ਆਦਿ ਨਾਮਵਰ ਬੁੱਧੀਜੀਵੀਆਂ, ਲੇਖਕਾਂ ਅਤੇ ਮਨੁੱਖੀ ਅਧਿਕਾਰ ਕਾਰਕੁੰਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਲੋਕ ਹਿਤੈਸ਼ੀ ਕਾਫ਼ਲਾ ਫਗਵਾੜਾ ਨੇ ਜੀ.ਟੀ.ਰੋਡ ਫਗਵਾੜਾ 'ਤੇ ਖੜ੍ਹੇ ਹੋ ਕੇ ਲੰਬੀ ਮਨੁੱਖੀ ਚੇਨ ਬਣਾਈ | ਲੋਕ ਹਿਤੈਸ਼ੀ ਕਾਫਲਾ ਦੇ ਸਾਥੀਆਂ ਨੇ ਉਕਤ ਬੁੱਧੀਜੀਵੀਆਂ ਦੇ ਰਿਹਾਈ ਕਰਨ ਦੀ ਮੰਗ ਕਰਦੇ ਬੈਨਰ ਤੇ ਤਖ਼ਤੀਆਂ ਉਠਾਈਆਂ ਹੋਈਆਂ ਸਨ | ਲੋਕ ਹਿਤੈਸ਼ੀ ਕਾਫਲਾ ਨੇ ਮੰਗ ਕੀਤੀ ਹੈ ਕਿ ਉਕਤ ਸਾਰੇ ਬੁੱਧੀਜੀਵੀਆਂ ਤੇ ਪਾਏ ਝੂਠੇ ਕੇਸ ਰੱਦ ਕੀਤੇ ਜਾਣ ਅਤੇ ਇਨ੍ਹਾਂ ਨੂੰ ਰਿਹਾਅ ਕੀਤਾ ਜਾਵੇ | ਇਸ ਮੌਕੇ ਪ੍ਰੋ. ਸੁਰਜੀਤ ਜੱਜ, ਜਸਵਿੰਦਰ ਸਿੰਘ, ਮਾ. ਸੁਖਦੇਵ ਸਿੰਘ, ਮਾ. ਕੁਲਦੀਪ ਸਿੰਘ, ਮਾ. ਸੀਤਲ ਰਾਮ ਬੰਗਾ ਤੇ ਮਾ. ਹੰਸ ਰਾਜ ਬੰਗੜ ਨੇ ਸੰਬੋਧਨ ਕੀਤਾ | ਇਸ ਸਮੇਂ ਪ੍ਰੋ. ਜਸਕਰਨ ਸਿੰਘ, ਹੈੱਡਮਾਸਟਰ ਗਿਆਨ ਚੰਦ, ਮਹਿੰਦਰਪਾਲ, ਬਲਦੇਵ ਰਾਜ ਕੋਮਲ, ਮਾ. ਸਾਧੂ ਸਿੰਘ ਜੱਸਲ, ਸੁਰਿੰਦਰ ਪਾਲ ਪੱਦੀ, ਕਵੀ ਲਸ਼ਕਰ ਸਿੰਘ, ਪਿ੍ੰ. ਕੇਵਲ ਸਿੰਘ, ਸੋਹਣ ਸਿੰਘ ਭਿੰਡਰ, ਮਾ. ਕੁਲਦੀਪ ਸਿੰਘ, ਡਾ. ਦਰਸ਼ਨ ਕਟਾਰੀਆ, ਬਲਵਿੰਦਰ ਸਿੰਘ ਤੇ ਕਹਾਣੀਕਾਰ ਰਵਿੰਦਰ ਚੋਟ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੰਤ ਸੀਚੇਵਾਲ ਖ਼ਿਲਾਫ਼ ਘਿ੍ਣਾਯੋਗ ਸ਼ਬਦਾਵਲੀ ਕਦੇਈ ਬਰਦਾਸ਼ਤ ਨਹੀਂ- ਗ੍ਰਾਸ ਆਰਟਿਸਟ

ਸੁਲਤਾਨਪੁਰ ਲੋਧੀ, 15 ਜੂਨ (ਨਰੇਸ਼ ਹੈਪੀ, ਥਿੰਦ) - ਹਾਲ ਹੀ ਵਿਚ ਪਦਮਸ੍ਰੀ ਸੰਤ ਸੀਚੇਵਾਲ ਲਈ ਅਪਮਾਨਜਨਕ ਸ਼ਬਦਾਵਲੀ ਵਾਲੇ ਕਿਸੇ ਵਿਅਕਤੀ ਦਾ ਇਕ ਅਖੌਤੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ ਜਿਸ ਵਿਚ ਉਹ ਬੇਤੁਕੀ ਬਿਆਨਬਾਜ਼ੀ ਕਰਕੇ ਤੇ ਸੰਤ 'ਤੇ ਪਵਿੱਤਰ ...

ਪੂਰੀ ਖ਼ਬਰ »

ਦੂਨ ਓਲਡ ਏਜ ਬੁਆਏਜ਼ ਸੁਸਾਇਟੀ ਨੇ ਜ਼ਿਲ੍ਹੇ ਨੂੰ 6 ਆਕਸੀਜਨ ਕੰਸਟ੍ਰੇਟਰ ਦਾਨ ਕੀਤੇ

ਕਪੂਰਥਲਾ, 15 ਜੂਨ (ਵਿ.ਪ੍ਰ.) - ਕੋਵਿਡ ਵਿਰੁੱਧ ਲੜਾਈ ਵਿਚ ਚੈਰੀਟੇਬਲ ਸੁਸਾਇਟੀਆਂ ਦਾ ਅਹਿਮ ਯੋਗਦਾਨ ਹੈ ਤੇ ਲੋਕਾਂ ਨੂੰ ਕੋਵਿਡ ਤੋਂ ਬਚਾਉਣ ਲਈ ਇਹ ਸੁਸਾਇਟੀਆਂ ਮਸ਼ੀਨਰੀ, ਦਵਾਈਆਂ ਤੇ ਹੋਰ ਸਹਾਇਤਾ ਪ੍ਰਦਾਨ ਕਰਕੇ ਮੋਹਰੀ ਭੂਮਿਕਾ ਅਦਾ ਕਰ ਸਕਦੀਆਂ ਹਨ | ਇਹ ਗੱਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 15 ਜੂਨ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਤਰਸੇਮ ਸਿੰਘ ਨੇ ਕੁਸ਼ਟ ਆਸ਼ਰਮ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਪ੍ਰਦੀਪ ਕੁਮਾਰ ਵਾਸੀ ਮਹਿਤਾਬਗੜ੍ਹ ਨੂੰ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜੇ ਐਲਾਨੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਕਪੂਰਥਲਾ, 15 ਜੂਨ (ਸਡਾਨਾ)-ਥਾਣਾ ਸਦਰ ਪੁਲਿਸ ਨੇ ਅਦਾਲਤ ਵਲੋਂ ਭਗੌੜੇ ਐਲਾਨੇ ਗਏ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਪਹਿਲੇ ਮਾਮਲੇ ਤਹਿਤ ਏ.ਐਸ.ਆਈ. ਸੁਖਦੇਵ ਸਿੰਘ ਅਨੁਸਾਰ ਕਥਿਤ ਦੋਸ਼ੀ ਜਤਿੰਦਰ ਸਿੰਘ ਵਾਸੀ ਸ਼ਾਹਕੋਟ ਨੂੰ ਖੋਹ ਦੇ ਮਾਮਲੇ ਵਿਚ ਅਦਾਲਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ ਤਿੰਨੇ ਦੀ ਮੌਤ, 24 ਨਵੇਂ ਮਾਮਲੇ

ਕਪੂਰਥਲਾ, 15 ਜੂਨ (ਸਡਾਨਾ)- ਜ਼ਿਲ੍ਹੇ ਵਿਚ ਕੋਰੋਨਾ ਦੇ 24 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਤਿੰਨ ਵਿਅਕਤੀਆਂ ਦੀ ਮੌਤ ਹੋਈ ਹੈ | ਇਸ ਸਮੇਂ ਜ਼ਿਲ੍ਹੇ ਵਿਚ 347 ਕੋਰੋਨਾ ਦੇ ਐਕਟਿਵ ਮਰੀਜ਼ ਹਨ | ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਜ 54 ਵਿਅਕਤੀਆਂ ਨੂੰ ਕੋਰੋਨਾ ...

ਪੂਰੀ ਖ਼ਬਰ »

35 ਸਾਲਾ ਹਰਭਜਨ ਸਿੰਘ 2 ਹਫ਼ਤੇ ਤੋਂ ਗੁੰਮ

ਕਾਲਾ ਸੰਘਿਆਂ, 14 ਜੂਨ (ਬਲਜੀਤ ਸਿੰਘ ਸੰਘਾ)- ਪਿੰਡ ਬਲੇਰਖਾਨਪੁਰ ਦਾ ਨਿਵਾਸੀ ਹਰਭਜਨ ਸਿੰਘ 1 ਜੂਨ ਤੋਂ ਗੁੰਮ ਹੋ ਗਿਆ ਦੱਸਿਆ ਜਾ ਰਿਹਾ ਹੈ | ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਥਾਣਾ ਸਦਰ ਪੁਲਿਸ ਨੂੰ ਵੀ ਸੂਚਿਤ ਕੀਤਾ ਹੈ | ਗੁੰਮ ਹੋਏ ਵਿਅਕਤੀ ਦੀ ਭੈਣ ਮਨਜੀਤ ਕੌਰ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਵਿਖੇ ਪਹਿਲਾ ਕਿ੍ਕਟ ਟੂਰਨਾਮੈਂਟ ਕਰਵਾਇਆ

ਭੁਲੱਥ, 15 ਜੂਨ (ਮਨਜੀਤ ਸਿੰਘ ਰਤਨ)- ਇਥੋਂ ਨਜ਼ਦੀਕੀ ਪਿੰਡ ਰਾਮਗੜ੍ਹ ਵਿਖੇ ਹਰਪ੍ਰੀਤ ਸਿੰਘ, ਦਿਲਰਾਜ ਸਿੰਘ ਪੁੱਤਰ ਬਲਦੇਵ ਸਿੰਘ ਵਲੋਂ ਆਪਣੇ ਦਾਦਾ ਜੀ ਸਵ. ਜਗਤ ਸਿੰਘ ਅਤੇ ਸਵ. ਅਮਰ ਕੌਰ ਦੀ ਯਾਦ ਵਿਚ ਸਮੂਹ ਨਗਰ ਨਿਵਾਸੀ, ਐਨ.ਆਰ.ਆਈ. ਵੀਰਾਂ ਤੇ ਦਸਮੇਸ਼ ਯੁਵਕ ਕਲੱਬ ...

ਪੂਰੀ ਖ਼ਬਰ »

ਮਾਨਸਿਕ ਤੌਰ ਤੇ ਬਿਮਾਰ ਲਾਪਤਾ ਲੜਕੀ ਪੁਲਿਸ ਨੇ ਪਰਿਵਾਰ ਨੂੰ ਸੌ ਾਪੀ

ਕਾਲਾ ਸੰਘਿਆਂ, 15 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਜੱਲੋਵਾਲ-ਮਾਧੋਪੁਰ ਤੋਂ ਮਾਨਸਿਕ ਤੌਰ 'ਤੇ ਬਿਮਾਰ ਗੁਆਚੀ ਹੋਈ ਕਰੀਬ 16 ਸਾਲਾ ਲੜਕੀ ਪੁਲਿਸ ਨੇ ਪਰਿਵਾਰ ਨੂੰ ਸੌਂਪੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਾ ਸੰਘਿਆਂ ਪੁਲਿਸ ਚੌਂਕੀ ਦੇ ਇੰਚਾਰਜ ਸਬ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਡਡਵਿੰਡੀ, 15 ਜੂਨ (ਦਿਲਬਾਗ ਸਿੰਘ ਝੰਡ)- ਗੁਰਦੁਆਰਾ ਬਾਉਲੀ ਸਾਹਿਬ ਦੇ ਕੰਪਲੈਕਸ ਅੰਦਰੋਂ ਬੀਤੀ ਦੇਰ ਰਾਤ ਇਕ ਮੋਟਰਸਾਈਕਲ ਚੋਰੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਗੁਰਦੁਆਰਾ ਬੇਰ ਸਾਹਿਬ ਦੇ ਸਟੋਰ ਕੀਪਰ ਕੁਲਬੀਰ ਸਿੰਘ ਨੇ ਦੱਸਿਆ ਕਿ ਉਹ ਬੀਤੇ ਕੱਲ੍ਹ ਆਪਣੇ ...

ਪੂਰੀ ਖ਼ਬਰ »

ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ 'ਚ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ

ਕਪੂਰਥਲਾ, 15 ਜੂਨ (ਵਿਸ਼ੇਸ਼ ਪ੍ਰਤੀਨਿਧ) - ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਬੱਚਿਆਂ ਦੇ ਸ਼ਬਦ ਗਾਇਣ, ਗੁਰਮਤਿ ਕਵਿਤਾਵਾਂ, ਸ੍ਰੀ ਗੁਰੂ ਅਰਜਨ ਦੇਵ ਜੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ

ਜਲੰਧਰ, 15 ਜੂਨ (ਅ.ਬ)-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਗੁਰਦੁਆਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਪਿੰਡ ਨਿਜ਼ਾਮਪੁਰ ਵਿਖੇ ਗੁਰੂ ਨਾਨਕ ਬੰਸ ਬਾਬਾ ਮਨਜੀਤ ਸਿੰਘ ਬੇਦੀ ਅਤੇ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ...

ਪੂਰੀ ਖ਼ਬਰ »

ਲਾਇਨ ਅਸ਼ਵਨੀ ਬਘਾਣੀਆ ਬਣੇ ਲਾਇਨਜ਼ ਕਲੱਬ ਫਗਵਾੜਾ ਕਿੰਗਜ਼ ਦੇ ਪ੍ਰਧਾਨ

ਫਗਵਾੜਾ, 15 ਜੂਨ (ਤਰਨਜੀਤ ਸਿੰਘ ਕਿੰਨੜਾ)-ਲਾਇਨਜ਼ ਕਲੱਬ ਫਗਵਾੜਾ ਕਿੰਗਜ ਵਲੋਂ ਲਾਇਨ ਅਸ਼ਵਨੀ ਬਘਾਣੀਆ ਨੂੰ ਸਾਲ 2021-22 ਲਈ ਪ੍ਰਧਾਨ ਐਲਾਨਿਆ ਗਿਆ ਹੈ | ਇਸ ਮੌਕੇ ਕਲੱਬ ਦੇ ਚਾਰਟਰ ਪ੍ਰਧਾਨ ਸੁਖਬੀਰ ਸਿੰਘ ਕਿੰਨੜਾ ਦੀ ਹਾਜ਼ਰੀ 'ਚ ਸਮੂਹ ਕਲੱਬ ਮੈਂਬਰਾਂ ਨੇ ਫੁੱਲਾਂ ਦੇ ...

ਪੂਰੀ ਖ਼ਬਰ »

ਸਮੁੱਚੇ ਹਲਕੇ 'ਚ ਵਿਕਾਸ ਕਾਰਜ ਕਰਵਾ ਕੇ ਨੁਹਾਰ ਬਦਲੀ ਜਾਵੇਗੀ- ਚੀਮਾ

ਸੁਲਤਾਨਪੁਰ ਲੋਧੀ, 15 ਜੂਨ (ਨਰੇਸ਼ ਹੈਪੀ, ਥਿੰਦ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਵਲੋਂ ਗਰਾਂਟਾਂ ਦੇ ਖੁੱਲੇ੍ਹ ਗੱਫੇ ਬਿਨ੍ਹਾਂ ਭੇਦਭਾਵ ਦੇ ਦਿੱਤੇ ਜਾ ਰਹੇ ਹਨ, ਜਿਸ ਨਾਲ ਹਲਕਾ ਸੁਲਤਾਨਪੁਰ ਲੋਧੀ ਦੇ ਸਮੁੱਚੇ ਪਿੰਡਾਂ ਦਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਨਡਾਲਾ ਵਲੋਂ ਪਿੰਡ ਪੱਧਰੀ ਕਮੇਟੀਆਂ ਦਾ ਗਠਨ ਜਾਰੀ

ਨਡਾਲਾ, 15 ਜੂਨ (ਮਾਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੀਨੀਅਰ ਮੀਤ ਪ੍ਰਧਾਨ ਸ਼ਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ ਹੇਠ ਕਮੇਟੀ ਨੇ ਦਿੱਲੀ 'ਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦੇ ਇਰਾਦੇ ਨਾਲ ...

ਪੂਰੀ ਖ਼ਬਰ »

ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਵਲੋਂ ਵੈਬੀਨਾਰ

ਫਗਵਾੜਾ, 15 ਜੂਨ (ਤਰਨਜੀਤ ਸਿੰਘ ਕਿੰਨੜਾ)- ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਦੀ ਅਜੋਕੇ ਸਮੇਂ ਵਿਚ ਸਾਰਥਕਤਾ ਵਿਸ਼ੇ 'ਤੇ ਵੈੱਬੀਨਾਰ ਗੁਰਮੀਤ ਸਿੰਘ ਪਲਾਹੀ ਪ੍ਰਧਾਨ ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਦੀ ...

ਪੂਰੀ ਖ਼ਬਰ »

ਬਸਪਾ ਤੇ ਅਕਾਲੀ ਆਗੂਆਂ ਦੀ ਮੀਟਿੰਗ 'ਚ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਬਿਆਨ ਦਾ ਗੰਭੀਰ ਨੋਟਿਸ

ਕਪੂਰਥਲਾ, 15 ਜੂਨ (ਵਿ.ਪ੍ਰ.) - ਬਹੁਜਨ ਸਮਾਜ ਪਾਰਟੀ ਤੇ ਅਕਾਲੀ ਦਲ ਦੇ ਆਗੂਆਂ ਦੀ ਇਕ ਮੀਟਿੰਗ ਹੋਈ ਜਿਸ ਵਿਚ ਬਹੁਜਨ ਸਮਾਜ ਪਾਰਟੀ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਜ਼ੋਨਲ ਇੰਚਾਰਜ ਤਰਸੇਮ ਸਿੰਘ ਥਾਪਰ, ਜ਼ਿਲ੍ਹਾ ਪ੍ਰਧਾਨ ਰਕੇਸ਼ ਕੁਮਾਰ ਦਾਤਾਰਪੁਰੀ, ਜ਼ਿਲ੍ਹਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਦਿੱਤੇ ਧਰਨੇ 'ਚ ਲੋਕ ਆਪਮੁਹਾਰੇ ਹੋਏ ਸ਼ਾਮਿਲ-ਇੰਜ: ਸਵਰਨ ਸਿੰਘ

ਸੁਲਤਾਨਪੁਰ ਲੋਧੀ, 15 ਜੂਨ (ਪ.ਪ.) - ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਸੁਖਬੀਰ ਸਿੰਘ ਬਾਦਲ ਤੇ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਸਵਾਂ ...

ਪੂਰੀ ਖ਼ਬਰ »

ਤਪ-ਅਸਥਾਨ ਨਿਰਮਲ ਕੁਟੀਆ ਛੰਭਵਾਲੀ ਵਿਖੇ ਮਹਾਨ ਗੁਰਮਤਿ ਤੇ ਸੰਤ ਸਮਾਗਮ ਕਰਵਾਇਆ

ਫਗਵਾੜਾ, 15 ਜੂਨ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦੇ ਨਜ਼ਦੀਕ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ, ਸ਼ੋ੍ਰਮਣੀ ਵਿਰੱਕਤ ਸ੍ਰੀਮਾਨ 108 ਸੰਤ ਮੋਨੀ ਜੀ ਮਹਾਰਾਜ ਜੀ ਦਾ ਅਵਤਾਰ ਪੁਰਬ ਨੂੰ ਸਮਰਪਿਤ ਗੁਰਮਤਿ ...

ਪੂਰੀ ਖ਼ਬਰ »

100 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਢਿਲਵਾਂ, 15 ਜੂਨ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਪਿੰਡ ਧਾਲੀਵਾਲ ਬੇਟ ਦੇ ਅਮਰੀਕਾ ਰਹਿੰਦੇ ਉੱਘੇ ਸਮਾਜ ਸੇਵੀ, ਧਾਰਮਿਕ ਤੇ ਖੇਡ ਸੰਸਥਾਵਾਂ ਨਾਲ ਜੁੜੇ ਜਸਕਰਨ ਸਿੰਘ ਧਾਲੀਵਾਲ ਨੇ ਆਪਣੀ ਨੇਕ ਕਮਾਈ ਦਾ ਕੁੱਝ ਹਿੱਸਾ ਲੋੜਵੰਦਾਂ ਦੀ ਮਦਦ ਵਿਚ ਲਗਾਉਂਦਿਆਂ 100 ...

ਪੂਰੀ ਖ਼ਬਰ »

ਫਗਵਾੜਾ ਤੋਂ ਅਕਾਲੀ ਵਰਕਰਾਂ ਤੇ ਆਗੂਆਂ ਦਾ ਜਥਾ ਜਥੇਦਾਰ ਕੁਲਾਰ ਦੀ ਅਗਵਾਈ 'ਚ ਚੰਡੀਗੜ੍ਹ ਰਵਾਨਾ

ਫਗਵਾੜਾ, 15 ਜੂਨ (ਅਸ਼ੋਕ ਕੁਮਾਰ ਵਾਲੀਆ)- ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਫਗਵਾੜਾ ਤੋਂ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਤੇ ਆਗੂਆਂ ਦਾ ਜਥਾ ਚੰਡੀਗੜ੍ਹ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX