ਤਾਜਾ ਖ਼ਬਰਾਂ


ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  7 minutes ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  16 minutes ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  31 minutes ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  25 minutes ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  28 minutes ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  46 minutes ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 7 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਰਵਨੀਤ ਬਿੱਟੂ ਦੀ ਵਿਵਾਦਤ ਟਿੱਪਣੀ ਵਿਰੁੱਧ ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਵਲੋਂ ਨਾਅਰੇਬਾਜ਼ੀ

ਕਟਾਰੀਆਂ, 20 ਜੂਨ (ਨਵਜੋਤ ਸਿੰਘ ਜੱਖੂ) - ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਰਜਿ: ਪੰਜਾਬ ਵਲੋਂ ਉਪ ਚੇਅਰਮੈਨ ਲਵਲੀ ਰੁਕਸਾਨ ਦੀ ਅਗਵਾਈ 'ਚ ਇਕ ਹੰਗਾਮੀ ਮੀਟਿੰਗ ਪਿੰਡ ਕਟਾਰੀਆਂ ਵਿਖੇ ਕੀਤੀ ਗਈ ਜਿਸ ਵਿਚ ਉਪਰੋਕਤ ਫੋਰਸ ਦੇ ਸਮੂਹ ਅਹੁਦੇਦਾਰਾਂ ਅਤੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਬੀਬੀ ਸੁਨੀਤਾ ਚੌਧਰੀ ਨੇ ਬਸਪਾ ਆਗੂਆਂ ਨਾਲ ਭਵਿੱਖ ਦੀ ਰਣਨੀਤੀ ਲਈ ਕੀਤੀਆਂ ਵਿਚਾਰਾਂ

ਬਲਾਚੌਰ, 20 ਜੂਨ (ਸ਼ਾਮ ਸੁੰਦਰ ਮੀਲੂ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਹੁਜਨ ਸਮਾਜ ਪਾਰਟੀ ਦਰਮਿਆਨ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਹੋਏ ਸਿਆਸੀ ਗੱਠਜੋੜ ਉਪਰੰਤ ਦੋਨਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਇੱਕ ਵੱਖਰੀ ਝਲਕ ਵਿਖਾਈ ਦੇ ...

ਪੂਰੀ ਖ਼ਬਰ »

ਬਲਾਚੌਰ ਵਿਖੇ ਤਹਿਸੀਲਦਾਰਾਂ ਦੇ ਸਥਾਨ ਖ਼ਾਲੀ ਹੋਣ ਕਾਰਨ ਇਲਾਕਾ ਵਾਸੀ ਡਾਢੇ ਪ੍ਰੇਸ਼ਾਨ

ਭੱਦੀ, 20 ਜੂਨ (ਨਰੇਸ਼ ਧੌਲ)-ਇੱਕ ਪਾਸੇ ਜਿੱਥੇ ਕੋਰੋਨਾ ਮਹਾਂਮਾਰੀ ਦੇ ਝੰਬੇ ਲੋਕ ਵੱਡੀਆਂ ਦੁਸ਼ਵਾਰੀਆਂ ਦਾ ਸਾਹਮਣਾ ਕਰ ਰਹੇ ਹਨ ਦੂਜੇ ਪਾਸੇ ਬਲਾਕ ਬਲਾਚੌਰ ਅੰਦਰ ਤਹਿਸੀਲਦਾਰਾਂ ਦੇ ਸਥਾਨ ਖ਼ਾਲੀ ਹੋਣ ਨਾਲ ਸਮੁੱਚੇ ਇਲਾਕਾ ਵਾਸੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ...

ਪੂਰੀ ਖ਼ਬਰ »

ਬਸਪਾ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹੁਦੇਦਾਰ ਤੇ ਵਰਕਰ ਤਤਪਰ-ਔਲੀਆਪੁਰ

ਬਲਾਚੌਰ, 20 ਜੂਨ (ਦੀਦਾਰ ਸਿੰਘ ਬਲਾਚੌਰੀਆ)-2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਕੀਤੇ ਸਮਝੌਤੇ ਉਪਰੰਤ ਵਿਧਾਨ ਸਭਾ ਹਲਕਾ ਬਲਾਚੌਰ ਵਿਚ ਬਸਪਾ ਵਲੋਂ ਸਰਗਰਮੀਆਂ ਹੋਰ ਤੇਜ਼ ਕਰ ਲਈਆਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 400 ਪਿੰਡਾਂ ਦਾ ਕੰਮਕਾਜ ਅੱਜ ਤੋਂ ਠੱਪ, ਪਟਵਾਰੀਆਂ ਤੇ ਕਾਨੂੰਗੋਆਂ ਨੇ ਵਾਧੂ ਸਰਕਲਾਂ ਦਾ ਕੰਮ ਕੀਤਾ ਬੰਦ

ਨਵਾਂਸ਼ਹਿਰ, 20 ਜੂਨ (ਹਰਵਿੰਦਰ ਸਿੰਘ)-ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਸ਼ੁਰੂ ਕੀਤੇ ਗਏ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤਹਿਤ 21 ਜੂਨ ਤੋਂ ਵਾਧੂ ਸਰਕਲਾਂ ਦਾ ਕੰਮ ਕਾਜ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਟਵਾਰੀ ਕਾਨੂੰਗੋਅ ਤਾਲਮੇਲ ਕਮੇਟੀ ਦੇ ਕਨਵੀਨਰ ਪਲਵਿੰਦਰ ਸਿੰਘ ਸੂਦ ਅਤੇ ਕੁਲਵਿੰਦਰ ਸਿੰਘ ਗੁੱਲਪੁਰ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ 21 ਜੂਨ ਤੋਂ 400 ਪਿੰਡਾਂ ਦਾ ਜੋ ਪਟਵਾਰੀਆਂ ਨੂੰ ਵਾਧੂ ਸਰਕਲਾਂ ਦਾ ਕੰਮ ਦਿੱਤਾ ਗਿਆ ਹੈ ਉਹ ਬੰਦ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ਵਿਧਾਨ ਸਭਾ ਵਿਚ 152 ਬੰਗਾ 'ਚ 95 ਅਤੇ ਬਲਾਚੌਰ ਵਿਚ 153 ਪਿੰਡਾਂ ਦਾ ਕੰਮ ਕਾਜ ਬੰਦ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਸਿਰਫ਼ ਨਵਾਂਸ਼ਹਿਰ ਦੇ 68, ਬੰਗਾ ਦੇ 36 ਅਤੇ ਬਲਾਚੌਰ ਦੇ 39 ਪਿੰਡਾਂ ਦਾ ਹੀ ਕੰਮ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸਮੇਂ ਜ਼ਿਲ੍ਹੇ ਵਿਚ ਕਾਨੂੰਗੋਆ ਦੀਆਂ 26 ਅਸਾਮੀਆਂ 'ਚੋਂ ਸਿਰਫ਼ 13 ਅਤੇ ਪਟਵਾਰੀਆਂ ਦੀਆਂ 179 'ਚੋਂ 30 ਪਟਵਾਰੀ ਹੀ ਕੰਮ ਕਰ ਰਹੇ ਹਨ ਜਦਕਿ ਸਰਕਾਰ ਬਿਨਾਂ ਹੋਰ ਭਰਤੀ ਕੀਤਿਆਂ 30 ਪਟਵਾਰੀਆਂ ਤੋਂ 179 ਪਟਵਾਰੀਆਂ ਦਾ 4 ਤੋਂ 5 ਵਾਧੂ ਸਰਕਲ ਦੇ ਕੇ ਕੰਮ ਲੈ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਤੇ ਉਹ ਲੰਮੇ ਸਮੇਂ ਤੋਂ ਸੰਘਰਸ਼ ਦੇ ਰਾਹ ਤੇ ਹਨ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕੁੰਭਕਰਨੀ ਦੀ ਨੀਂਦ ਤੋਂ ਨਾ ਜਾਗੀ ਤਾਂ ਉਨ੍ਹਾਂ ਨੂੰ ਸੰਘਰਸ਼ ਹੋਰ ਤਿੱਖਾ ਕਰਨਾ ਪਵੇਗਾ |

ਖ਼ਬਰ ਸ਼ੇਅਰ ਕਰੋ

 

30 ਗਰਾਮ ਨਸ਼ੀਲੇ ਪਦਾਰਥ ਸਣੇ ਦੋ ਕਾਬੂ

ਸਮੁੰਦੜਾ 20 ਜੂਨ (ਤੀਰਥ ਸਿੰਘ ਰੱਕੜ)-ਨਵਜੋਤ ਸਿੰਘ ਮਾਹਲ ਪੀ. ਪੀ. ਐੱਸ. ਐੱਸ .ਐੱਸ ਹੁਸ਼ਿਆਰਪੁਰ ਵਲੋਂ ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਤਸਕਰੀ ਕਰਨ ਵਾਲਿਆਂ ਨੂੰ ਸਖ਼ਤੀ ਨਾਲ ਨੱਥ ਪਾਉਣ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਸਮੁੰਦੜਾ ਪੁਲਿਸ ਵਲੋਂ 30 ਗਰਾਮ ਨਸ਼ੀਲੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 11 ਨਵੇਂ ਮਾਮਲੇ

ਨਵਾਂਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 11 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਬਲਾਕ ਬੰਗਾ 'ਚ 1, ਬਲਾਕ ਮੁਜੱਫਰਪੁਰ 'ਚ 5, ਬਲਾਕ ਮੁਕੰਦਪੁਰ 'ਚ 2, ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮਜ਼ਦੂਰ ਮੋਰਚੇ ਵਲੋਂ ਵੱਖ-ਵੱਖ ਪਿੰਡਾਂ 'ਚ ਜਥਾ ਮਾਰਚ

ਰੱਤੇਵਾਲ 20 ਜੂਨ (ਸੂਰਾਪੁਰੀ)-ਅੱਜ ਸੰਯੁਕਤ ਕਿਸਾਨ ਮਜ਼ਦੂਰ ਮੋਰਚਾ ਯੂਨਿਟ ਟੋਲ ਪਲਾਜ਼ਾ ਬੱਛੂਆਂ ਵਲੋਂ 26 ਜੂਨ ਨੂੰ ਰਾਜ ਭਵਨ ਦੇ ਕੀਤੇ ਜਾ ਰਹੇ ਘਿਰਾਓ ਅਤੇ ਲਗਾਤਾਰ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਤੇ ਮਹਿੰਗਾਈ ਦੇ ਵਿਰੋਧ 'ਚ ਵੱਖ-ਵੱਖ ਪਿੰਡਾਂ ਵਿਚ ਜਥਾ ਮਾਰਚ ...

ਪੂਰੀ ਖ਼ਬਰ »

ਕਾਂਗਰਸ ਦੀ ਚੁੰਗਲ ਵਿਚੋਂ ਪੰਜਾਬ ਨੂੰ ਛਡਵਾਉਣ ਲਈ ਬਸਪਾ ਤੇ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦਾ ਗੱਠਜੋੜ ਸਮੇਂ ਦੀ ਮੁੱਖ ਲੋੜ ਸੀ-ਸ: ਗੜ੍ਹੀ

ਬਲਾਚੌਰ, 20 ਜੂਨ (ਸ਼ਾਮ ਸੁੰਦਰ ਮੀਲੂ)- ਬਹੁਜਨ ਸਮਾਜ ਪਾਰਟੀ ਨਾਲ ਸਿਆਸੀ ਗੱਠਜੋੜ ਹੋਣ ਤੇ ਬਲਾਚੌਰ ਵਿਧਾਨ ਸਭਾ ਹਲਕੇ ਤੋਂ ਚਾਰ ਵਾਰ ਵਿਧਾਇਕ ਰਹੇ ਚੌਧਰੀ ਨੰਦ ਲਾਲ ਦੀ ਸਪੁੱਤਰ ਨੂੰ ਹ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਅਤੇ ਬਲਾਚੌਰ ਹਲਕੇ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਜੇ. ਈ. ਦੇ ਪਰਿਵਾਰ ਨਾਲ ਦੁੱਖ ਸਾਂਝਾ

ਬੰਗਾ, 20 ਜੂਨ (ਕਰਮ ਲਧਾਣਾ) - ਪ੍ਰਸਿੱਧ ਧਾਰਮਿਕ ਅਸਥਾਨ ਦਰਬਾਰ ਬਾਬਾ ਹਾਥੀ ਰਾਮ ਗੁਣਾਚੌਰ ਵਿਖੇ ਸਟੇਜ ਸਕੱਤਰ ਦੀ ਸੇਵਾ ਨਿਭਾਉਣ ਵਾਲੇ ਸਮਾਜ ਸੇਵੀ ਸਾਬਕਾ ਜੇ. ਈ. ਬਿਜਲੀ ਬੋਰਡ ਸਵ. ਜੋਗਿੰਦਰ ਸਿੰਘ ਨਿਵਾਸੀ ਪਿੰਡ ਖਾਨਖਾਨਾ ਦੇ ਅਕਾਲ ਚਲਾਣੇ 'ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਸਮਝੌਤੇ ਕਾਰਨ ਵਿਰੋਧੀਆਂ ਦੇ ਪੈਰਾਂ ਹੇਠੋਂ ਸਿਆਸੀ ਜ਼ਮੀਨ ਖਿਸਕਣੀ ਸ਼ੁਰੂ-ਬਿ੍ਗੇ: ਰਾਜ ਕੁਮਾਰ, ਰਮਨਦੀਪ ਸਿੰਘ ਥਿਆੜਾ

ਬਲਾਚੌਰ, 20 ਜੂਨ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਦੀ ਸਿਆਸਤ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਹੋਏ ਸਮਝੌਤੇ ਕਾਰਨ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਪੈਰਾਂ ਹੇਠੋਂ ਸਿਆਸੀ ਜ਼ਮੀਨ ਫਿਸਲਦੀ ਨਜ਼ਰ ਆ ਰਹੀ ਹੈ | ਇਹ ...

ਪੂਰੀ ਖ਼ਬਰ »

ਪੰਜ ਪੀਰ ਦਰਬਾਰ ਚੱਕ ਰਾਮੂੰ ਦਾ ਸਾਲਾਨਾ ਮੇਲਾ ਸਮਾਪਤ

ਬਹਿਰਾਮ, 20 ਜੂਨ (ਸਰਬਜੀਤ ਸਿੰਘ ਚੱਕਰਾਮੂੰ) - ਪੰਜ ਪੀਰ ਦਰਬਾਰ ਪਿੰਡ ਚੱਕ ਰਾਮੂੰ ਵਿਖੇ ਪ੍ਰਬੰਧਕ ਕਮੇਟੀ ਵਲੋਂ ਐੱਨ. ਆਰ. ਆਈ ਵੀਰਾਂ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਮੇਲਾ ਕਰਵਾਇਆ ਗਿਆ | ਪ੍ਰਬੰਧਕਾਂ ਵਲੋਂ ਦਰਬਾਰ ਦੀਆਂ ਰਸਮਾਂ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਉੜਾਪੜ ਦੀ ਅੰਤਿਮ ਅਰਦਾਸ ਦੇ ਸ਼ਰਧਾਂਜਲੀ ਸਮਾਗਮ

ਉੜਾਪੜ/ਲਸਾੜਾ, 20 ਜੂਨ (ਲਖਵੀਰ ਸਿੰਘ ਖੁਰਦ)-ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਚੜਦੀਕਲਾ ਗਰੁੱਪ ਦੇ ਦੁਆਬਾ ਜੋਨ ਦੇ ਇੰਚਾਰਜ ਸੁਖਦੇਵ ਸਿੰਘ ਉੜਾਪੜ ਦੇ ਤਾਇਆ ਜੋਗਿੰਦਰ ਸਿੰਘ ਦੀ ਅੰਤਿਮ ਅਰਦਾਸ ਦੇਹਰਾ ਬਾਬਾ ਵਡਭਾਗ ਸਿੰਘ ਪਿੰੰਡ ਉੜਾਪੜ ਵਿਖੇ ਹੋਈ | ਉਨ੍ਹਾਂ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਾਠਗੜ੍ਹ, 20 ਜੂਨ (ਬਲਦੇਵ ਸਿੰਘ)-ਕਾਠਗੜ੍ਹ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਪੁਲਿਸ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਰਜਿੰਦਰ ਕੁਮਾਰ ਪੁਲਿਸ ਪਾਰਟੀ ਸਮੇਤ ਰੱਤੇਵਾਲ ਵੱਲ ਗਸ਼ਤ ਲਈ ਜਾ ਰਹੇ ਸਨ, ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ 26ਵੀਂ ਵਰ੍ਹੇਗੰਢ ਮਨਾਈ

ਰੱਤੇਵਾਲ, 20 ਜੂਨ (ਸੂਰਾਪੁਰੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਇਕਾਈ ਕਾਠਗੜ੍ਹ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਰਜਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਤੇ ਬੰਗਾ ਬਲਾਕ ਦੇ ਪ੍ਰਧਾਨ ਅੰਮਿ੍ਤ ਲਾਲ ਨੇ ...

ਪੂਰੀ ਖ਼ਬਰ »

ਬਸਪਾ, ਅਕਾਲੀ ਦਲ ਦੇ ਵਰਕਰਾਂ ਨੇ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕਿਆ

ਨਵਾਂਸ਼ਹਿਰ, 20 ਜੂਨ (ਹਰਵਿੰਦਰ ਸਿੰਘ)-ਅੱਜ ਪਿੰਡ ਸਲੋਹ ਵਿਖੇ ਬਸਪਾ, ਅਕਾਲੀ ਦਲ ਦੇ ਵਰਕਰਾਂ ਵਲੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫ਼ੂਕ ਕੇ ਤਿੱਖੀ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬਸਪਾ ਦੇ ਸੂਬਾ ਜਨਰਲ ਸਕੱਤਰ ਡਾ: ਨਛੱਤਰ ਪਾਲ, ਅਕਾਲੀ ਕੌਂਸਲਰ ...

ਪੂਰੀ ਖ਼ਬਰ »

ਗੁਰਦੀਪ ਸਿੰਘ ਦੀਪਾ ਮੇਹਲੀ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਮੀਤ ਪ੍ਰਧਾਨ ਨਿਯੁਕਤ

ਮੇਹਲੀ, 20 ਜੂਨ (ਸੰਦੀਪ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮਿਹਨਤੀ ਯੂਥ ਆਗੂ ਗੁਰਦੀਪ ਸਿੰਘ ਦੀਪਾ ਮੇਹਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਮਜੀਠੀਆ ਦੀ ਅਗਵਾਈ ਵਿਚ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਟੱਪਰੀਆਂ ਖੁਰਦ, 20 ਜੂਨ (ਸ਼ਾਮ ਸੁੰਦਰ ਮੀਲੂ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸ ਸੰਪਰਦਾਇ ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਲਾਲ ਦਾਸ ਬ੍ਰਹਮਾ ...

ਪੂਰੀ ਖ਼ਬਰ »

ਪਿੰਡ ਮਹੱਦੀਪੁਰ ਵਿਖੇ ਅੰਤਰ-ਰਾਸ਼ਟਰੀ ਯੋਗਾ ਦਿਵਸ ਮਨਾਇਆ

ਉਸਮਾਨਪੁਰ, 20 ਜੂਨ (ਮਝੂਰ)-ਪਿੰਡ ਮਹੱਦੀਪੁਰ ਦੇ ਡਾ.ਬੀ. ਆਰ ਅੰਬੇਡਕਰ ਐਂਡ ਵੈੱਲਫੇਅਰ ਯੂਥ ਸਪੋਰਟਸ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਯੋਗਾ ਦਿਵਸ ਮਨਾਇਆ ਗਿਆ | ਜਿਸ ਵਿਚ ਬੱਚਿਆਂ ਵਲੋਂ ਯੋਗਾ ਕੀਤਾ ਗਿਆ | ਇਸ ਸਬੰਧੀ ਜ਼ਿਲ੍ਹਾ ਯੂਥ ਅਫ਼ਸਰ ਵੰਦਨਾ ...

ਪੂਰੀ ਖ਼ਬਰ »

ਪਿੰਡ ਸੋਢੀਆਂ 'ਚ ਹਨੇਰੀ ਨੇ ਉਡਾਈ ਪਸ਼ੂਆਂ ਵਾਲੀ ਸ਼ੈੱਡ, ਲੱਖ ਰੁਪਏ ਦਾ ਹੋਇਆ ਨੁਕਸਾਨ

ਸਾਹਲੋਂ, 20 ਜੂਨ (ਜਰਨੈਲ ਸਿੰਘ ਨਿੱਘ੍ਹਾ)-ਨਜ਼ਦੀਕੀ ਪਿੰਡ ਸੋਢੀਆਂ ਵਿਖੇ ਬੀਤੀ ਰਾਤ ਹਨੇਰੀ ਨਾਲ ਇੱਕ ਘਰ ਵਿਚ ਬਣੀ ਪਸ਼ੂਆਂ ਵਾਲੀ ਸ਼ੈੱਡ ਟੁੱਟਣ ਦੀ ਖ਼ਬਰ ਹੈ | ਸੰਤੋਖ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਤ ਕਰੀਬ 8 ਕੁ ਵਜੇ ਨਾਲ ਤੇਜ਼ ਹਵਾ ਚੱਲਣ ਲੱਗੀ, ...

ਪੂਰੀ ਖ਼ਬਰ »

ਇਕ ਦੋ ਲੱਖ ਦੀਆਂ ਗਲੀਆਂ 'ਤੇ ਰਾਜਨੀਤੀ ਦੀ ਥਾਂ ਲੀਡਰ ਕਿਸਾਨਾਂ ਦਾ ਦਰਦ ਦੇਖਣ-ਕੁਲਦੀਪ ਸਿੰਘ

ਨਵਾਂਸ਼ਹਿਰ, 20 ਜੂਨ (ਹਰਵਿੰਦਰ ਸਿੰਘ)-ਅੱਜ ਦੋਆਬਾ ਕਿਸਾਨ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਮੁਤਾਬਿਕ ਰਾਜ ਭਵਨ ਦਾ 26 ਜੂਨ ਨੂੰ ਕੀਤੇ ਜਾ ਰਹੇ ਰੋਸ ਮਾਰਚ ਦੀ ਤਿਆਰੀ ਸਬੰਧੀ ਗੁਰਦੁਆਰਾ ਭਾਈ ਸਿੱਖ ਜੀ ਹਿਆਲਾ ਵਿਖੇ ਭਰਵੀਂ ਮੀਟਿੰਗ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਬੈਂਕ ਦੇ ਗ੍ਰਾਹਕ ਸਰਕਾਰੀ ਬੀਮਾ ਯੋਜਨਾ ਦਾ ਲਾਭ ਜ਼ਰੂਰ ਲੈਣ-ਵੀ. ਕੇ. ਗੌਰਵ

ਮਜਾਰੀ/ਸਾਹਿਬਾ, 20 ਜੂਨ (ਨਿਰਮਲਜੀਤ ਸਿੰਘ ਚਾਹਲ)-ਬੈਂਕ ਦੇ ਗ੍ਰਾਹਕਾਂ ਨੂੰ ਕੇਂਦਰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਵੱਖ ਵੱਖ ਬੀਮਾ ਸਕੀਮਾਂ ਦਾ ਲਾਭ ਜ਼ਰੂਰ ਲੈਣਾ ਚਾਹੀਦਾ ਹੈ | ਇਹ ਪ੍ਰਗਟਾਵਾ ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ਮਜਾਰੀ ਦੇ ਮੈਨੇਜਰ ਵਿਵੇਕ ...

ਪੂਰੀ ਖ਼ਬਰ »

ਬੂਟੇ ਲਗਾ ਕੇ ਪਾਲਣੇ ਅਜੋਕੇ ਸਮੇਂ ਦੀ ਮੁੱਖ ਲੋੜ-ਜੇ. ਈ. ਬੀਸਲਾ

ਸੰਧਵਾਂ, 20 ਜੂਨ (ਪ੍ਰੇਮੀ ਸੰਧਵਾਂ) - ਉੱਘੇ ਵਾਤਾਵਰਨ ਪ੍ਰੇਮੀ ਜੇ. ਈ. ਇੰਜੀਨੀਅਰ ਗੋਪਾਲ ਕ੍ਰਿਸ਼ਨ ਬੀਸਲਾ ਨੇ 66 ਕੇ. ਵੀ ਸਬ ਸਟੇਸ਼ਨ ਬਲਾਕੀਪੁਰ ਵਿਖੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾ ਕੇ ...

ਪੂਰੀ ਖ਼ਬਰ »

ਸਹੂਲਤਾਂ ਦੀ ਘਾਟ ਕਰਕੇ ਅਨੇਕਾਂ ਸਮੱਸਿਆਵਾਂ 'ਚ ਘਿਰਿਆ ਪਿੰਡ ਚੱਕ ਗੁੱਜਰਾਂ

ਤੀਰਥ ਸਿੰਘ ਰੱਕੜ 98153-21646 ਸਮੁੰਦੜਾ:- ਸਮੁੰਦੜਾ ਦੇ ਬਿਲਕੁਲ ਚੜ੍ਹਦੇ ਪਾਸੇ ਮਸਾਂ ਦੋ ਕੁ ਕਿੱਲੋਮੀਟਰ 'ਤੇ ਵਸਿਆ ਛੋਟਾ ਜਿਹਾ ਪਿੰਡ ਚੱਕ ਗੁੱਜਰਾਂ ਸਰਕਾਰੀ ਅਣਦੇਖੀ ਕਾਰਨ ਮੁੱਢ ਤੋਂ ਹੀ ਸਹੂਲਤਾਂ ਦੀ ਘਾਟ ਕਰਕੇ ਅਨੇਕਾਂ ਹੀ ਸਮੱਸਿਆਵਾਂ ਲਾਲ ਜੂਝ ਰਿਹਾ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX