ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 8 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਫ਼ਤਹਿਗੜ੍ਹ ਸਾਹਿਬ

ਹਲਕਾ ਅਮਲੋਹ ਦੇ ਪਿੰਡ ਕਪੂਰਗੜ੍ਹ 'ਚ ਡੀ. ਸੀ. ਵਲੋਂ ਪਿੰਡ ਵਾਸੀਆਂ ਨਾਲ ਮੀਟਿੰਗ

ਅਮਲੋਹ, 20 ਜੂਨ (ਰਿਸ਼ੂ ਗੋਇਲ)-ਹਲਕਾ ਅਮਲੋਹ ਅਧੀਨ ਆਉਂਦੇ ਪਿੰਡ ਕਪੂਰਗੜ੍ਹ ਵਿਖੇ ਹਰ ਸਾਲ ਹੋਰ ਇਲਾਕਿਆਂ ਤੋਂ ਬਰਸਾਤੀ ਪਾਣੀ ਆ ਜਾਣ ਕਾਰਨ ਪਿੰਡ ਵਾਸੀਆਂ ਵਲੋਂ ਆਪਣੇ ਖੇਤਾਂ 'ਚ ਲਗਾਈ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਜਾਣ ਕਾਰਨ ਕੁਦਰਤੀ ਆਫ਼ਤ ਦੀ ਭੇਟ ...

ਪੂਰੀ ਖ਼ਬਰ »

'ਆਪ' ਵਲੋਂ ਗੁਰਦੇਵ ਨਗਰ ਸਰਹਿੰਦ 'ਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 20 ਜੂਨ (ਮਨਪ੍ਰੀਤ ਸਿੰਘ)-ਗੁਰਦੇਵ ਨਗਰ ਸਰਹਿੰਦ ਵਾਰਡ ਨੰ-18 ਵਿਖੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਆਮ ਆਦਮੀ ਪਾਰਟੀ ਅਤੇ ਸਥਾਨਕ ਨਿਵਾਸੀਆਂ ਵਲੋਂ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਜਖਵਾਲੀ, 20 ਜੂਨ (ਨਿਰਭੈ ਸਿੰਘ)-ਬਲਾਕ ਸਰਹਿੰਦ ਅਧੀਨ ਥਾਣਾ ਮੂਲੇਪੁਰ ਦੀ ਪੁਲਿਸ ਨੇ ਇਕ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੂਲੇਪੁਰ ਦੇ ਮੁਖੀ ...

ਪੂਰੀ ਖ਼ਬਰ »

4 ਕਿੱਲੋ ਭੁੱਕੀ ਸਮੇਤ ਵਿਅਕਤੀ ਗਿ੍ਫ਼ਤਾਰ

ਜਖਵਾਲੀ, 20 ਜੂਨ (ਨਿਰਭੈ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਦੇ ਆਦੇਸ਼ਾਂ ਅਨੁਸਾਰ ਭੈੜੇ ਅਨਸਰਾਂ ਨੂੰ ਨੱਥ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਥਾਣਾ ਮੂਲੇਪੁਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ 4 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰਨ ...

ਪੂਰੀ ਖ਼ਬਰ »

ਘਰ ਦੀ ਛੱਤ 'ਤੇ ਖੜ੍ਹੇ ਹੋ ਕੇ ਹਵਾਈ ਫਾਇਰ ਕਰਨ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 20 ਜੂਨ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਦੀ ਸੰਘਣੀ ਆਬਾਦੀ ਵਾਲੇ ਇਲਾਕੇ 'ਚ ਆਪਣੇ ਘਰ ਦੀ ਛੱਤ 'ਤੇ ਚੜ੍ਹ ਕੇ ਪਿਤਾ ਦੀ ਲਾਇਸੈਂਸੀ ਬੰਦੂਕ ਨਾਲ ਹਵਾਈ ਫਾਇਰ ਕਰਨ ਦੇ ਦੋਸ਼ਾਂ ਤਹਿਤ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ...

ਪੂਰੀ ਖ਼ਬਰ »

ਨੌਸਰਬਾਜ਼ ਵਿਅਕਤੀ ਦਾ ਸੋਨੇ ਦਾ ਕੜਾ ਲੈ ਕੇ ਹੋਏ ਫ਼ਰਾਰ

ਖਮਾਣੋਂ, 20 ਜੂਨ (ਮਨਮੋਹਨ ਸਿੰਘ ਕਲੇਰ)-ਨੌਸਰਬਾਜ਼ ਵਲੋਂ ਸਥਾਨਕ ਸ਼ਹਿਰ 'ਚੋਂ ਇਕ ਦੁਕਾਨਦਾਰ ਦਾ ਕਰੀਬ ਢਾਈ ਤੋਲੇ ਸੋਨੇ ਦਾ ਕੜਾ ਲਾਹ ਕੇ ਫਰਾਰ ਹੋ ਜਾਣ ਦੀ ਜਾਣਕਾਰੀ ਮਿਲੀ ਹੈ | ਜਾਣਕਾਰੀ ਮੁਤਾਬਕ ਸਥਾਨਕ ਸ਼ਹਿਰ ਦੇ ਮੁੱਖ ਸੜਕ 'ਤੇ ਟਰੰਕ ਪੇਟੀ ਬਣਾਉਣ ਦਾ ਕਾਰੋਬਾਰ ...

ਪੂਰੀ ਖ਼ਬਰ »

ਸੂਬੇ ਦੇ ਵਿਕਾਸ 'ਚ ਮਾਰਕੀਟ ਕਮੇਟੀਆਂ ਦਾ ਅਹਿਮ ਰੋਲ-ਵਿਧਾਇਕ ਨਾਗਰਾ

ਫ਼ਤਹਿਗੜ੍ਹ ਸਾਹਿਬ, 20 ਜੂਨ (ਮਨਪ੍ਰੀਤ ਸਿੰਘ)-ਸੂਬੇ ਦੇ ਵਿਕਾਸ 'ਚ ਮਾਰਕੀਟ ਕਮੇਟੀਆਂ ਦਾ ਅਹਿਮ ਰੋਲ ਹੈ ਤੇ ਮਾਰਕੀਟ ਕਮੇਟੀ ਸਰਹਿੰਦ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਅ ਰਹੀ ਹੈ, ਜਿਸ ਨੂੰ ਕਿ ਕਾਰਜਸ਼ੀਲਤਾ ਸਬੰਧੀ ਜਿਹੜੀਆਂ ਵਸਤਾਂ ਦੀ ਲੋੜ ...

ਪੂਰੀ ਖ਼ਬਰ »

ਕਿਸਾਨਾਂ ਦੇ ਟਿਊਬਵੈੱਲਾਂ ਤੋਂ ਤਾਰਾਂ ਚੋਰੀ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ

ਜਟਾਣਾ ਉੱਚਾ, 20 ਜੂਨ (ਮਨਮੋਹਣ ਸਿੰਘ ਕਲੇਰ)-ਖਮਾਣੋਂ ਖੇਤਰ ਦੇ ਕਿਸਾਨਾਂ ਦੇ ਟਿਊਬਵੈੱਲਾਂ ਤੋਂ ਲਗਾਤਾਰ ਤਾਰਾਂ ਚੋਰੀ ਹੋਣ ਦਾ ਸਿਲਸਿਲਾ ਜਾਰੀ ਹੈ | ਇਸੇ ਸਿਲਸਿਲੇ ਨੂੰ ਅੱਗੇ ਤੋਰਦੇ ਹੋਏ ਚੋਰਾਂ ਨੇ ਪਿੰਡ ਜਟਾਣਾ ਉੱਚਾ ਦੇ ਕਿਸਾਨ ਸਤਵੰਤ ਸਿੰਘ, ਸੁਰਮੁੱਖ ਸਿੰਘ ...

ਪੂਰੀ ਖ਼ਬਰ »

ਪਿੰਡ ਰਸੂਲਪੁਰ-ਤਾਜਪੁਰਾ-ਮਹਿਤਾਬਗੜ੍ਹ ਨੂੰ ਆਪਸ 'ਚ ਜੋੜਦੇ ਕੱਚੇ ਰਸਤੇ ਨੂੰ ਪੱਕਾ ਕਰਨ ਦੀ ਮੰਗ

ਚੁੰਨ੍ਹੀ, 20 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਰਸੂਲਪੁਰ ਤੋਂ ਤਾਜਪੁਰਾ ਵੱਲ ਨੂੰ 4 ਗੱਠੇ ਦਾ ਇਕ ਕੱਚਾ ਰਸਤਾ ਜਾਂਦਾ ਹੈ, ਜਿਸ ਦੀ ਲੰਬਾਈ ਲਗਪਗ 2.5 ਕਿੱਲੋਮੀਟਰ ਹੈ ਜੋ ਕਿ ਪਿੰਡ ਰਸੂਲਪੂਰ, ਤਾਜਪੁਰਾ, ਦੌਲਤਪੁਰ, ਭੂਆ ਖੇੜੀ, ਮਹਿਤਾਬਗੜ੍ਹ ਅਤੇ ਪਤੋਂ ਨੂੰ ਆਪਸ 'ਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਰਾਸ ਸ਼ਰਾਰਤੀ ਅਨਸਰਾਂ ਨੇ ਬਣਾਇਆ ਕੂੜੇ ਦਾ ਅੱਡਾ

ਚੁੰਨ੍ਹੀ, 20 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਰਾਸ, ਜਿਸ ਦੇ ਪੂਰੇ ਜ਼ਿਲੇ੍ਹ 'ਚ ਚਰਚੇ ਹਨ | ਸਕੂਲ ਇਸ ਦੀ ਵਧੀਆ ਪੜ੍ਹਾਈ ਅਤੇ ਕਾਰਗੁਜ਼ਾਰੀ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ ਪਰ ਉੱਥੇ ਹੀ ਪਿੰਡ ਦੇ ਕੁਝ ਸ਼ਰਾਰਤੀ ਅਨਸਰ ਇਸ ਨੂੰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 2 ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 20 ਜੂਨ (ਬਲਜਿੰਦਰ ਸਿੰਘ)-ਸੀ. ਆਈ. ਏ. ਸਟਾਫ਼ ਸਰਹਿੰਦ ਅਤੇ ਥਾਣਾ ਸਰਹਿੰਦ ਦੀ ਪੁਲਿਸ ਵਲੋਂ ਸਾਂਝੀ ਕਾਰਵਾਈ ਦੌਰਾਨ 2 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਜੀਤ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ ਵਿਅਕਤੀ ਕਾਬੂ

ਬਸੀ ਪਠਾਣਾਂ, 20 ਜੂਨ (ਰਵਿੰਦਰ ਮੌਦਗਿਲ)-ਥਾਣਾ ਮੁਖੀ ਇੰਸਪੈਕਟਰ ਮਨਪ੍ਰੀਤ ਸਿੰਘ ਦਿਓਲ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਦੇ ਨਿਰਦੇਸ਼ਾਂ ਅਨੁਸਾਰ ਭੈੜੇ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਸੂਦ ਸਭਾ ਸਰਹਿੰਦ ਨੇ 6ਵਾਂ ਕੋਵਿਡ ਟੀਕਾਕਰਨ ਕੈਂਪ ਲਗਵਾਇਆ

ਫ਼ਤਹਿਗੜ੍ਹ ਸਾਹਿਬ, 20 ਜੂਨ (ਮਨਪ੍ਰੀਤ ਸਿੰਘ)-ਸੂਦ ਸਭਾ ਸਰਹਿੰਦ ਵਲੋਂ 6ਵਾਂ ਕੋਵਿਡ ਟੀਕਾਕਰਨ ਕੈਂਪ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਰਹਿੰਦ ਵਿਖੇ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸੂਦ ਸਭਾ ਦੇ ਸਰਪ੍ਰਸਤ ਸੁਭਾਸ਼ ਸੂਦ, ਸੂਦ ਸਭਾ ਦੇ ਪ੍ਰਧਾਨ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਤੇ ਨਸ਼ਿਆਂ ਖ਼ਿਲਾਫ਼ ਲੋਕ ਪੁਲਿਸ ਦਾ ਪਹਿਲ ਦੇ ਆਧਾਰ 'ਤੇ ਸਹਿਯੋਗ ਕਰਨ-ਡੀ. ਐੱਸ. ਪੀ.

ਫ਼ਤਹਿਗੜ੍ਹ ਸਾਹਿਬ, 20 ਜੂਨ (ਮਨਪ੍ਰੀਤ ਸਿੰਘ)-ਨਸ਼ਿਆਂ ਖ਼ਿਲਾਫ਼ ਥਾਣਾ ਸਰਹਿੰਦ ਪੁਲਿਸ ਵਲੋਂ ਮਾਧੋਪੁਰ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਡੀ. ਐੱਸ. ਪੀ. ਮਨਜੀਤ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ 'ਚ ਕਿਹਾ ਕਿ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਤੇ ਨਸ਼ਿਆਂ ਖ਼ਿਲਾਫ਼ ਲੋਕ ਪੁਲਿਸ ਦਾ ਪਹਿਲ ਦੇ ਆਧਾਰ 'ਤੇ ਸਹਿਯੋਗ ਕਰਨ-ਡੀ. ਐੱਸ. ਪੀ.

ਫ਼ਤਹਿਗੜ੍ਹ ਸਾਹਿਬ, 20 ਜੂਨ (ਮਨਪ੍ਰੀਤ ਸਿੰਘ)-ਨਸ਼ਿਆਂ ਖ਼ਿਲਾਫ਼ ਥਾਣਾ ਸਰਹਿੰਦ ਪੁਲਿਸ ਵਲੋਂ ਮਾਧੋਪੁਰ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਡੀ. ਐੱਸ. ਪੀ. ਮਨਜੀਤ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ 'ਚ ਕਿਹਾ ਕਿ ...

ਪੂਰੀ ਖ਼ਬਰ »

ਪੰਥਕ ਸੀਟਾਂ ਦੇ ਮੁੱਦੇ 'ਤੇ ਕਾਂਗਰਸ, ਭਾਜਪਾ ਤੇ ਸੰਯੁਕਤ ਮੋਰਚਾ ਅਕਾਲੀ ਦਲ ਦੀ ਸੋਚ ਦਲਿਤਾਂ ਪ੍ਰਤੀ ਹੋਈ ਬੇਪਰਦਾ-ਐਡ. ਕਲਿਆਣ

ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)-ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਸੰਯੁਕਤ ਮੋਰਚਾ ਦੀ ਦਲਿਤਾਂ ਪ੍ਰਤੀ ਸੋਚ ਪੰਥਕ ਸੀਟਾਂ ਦੇ ਮੁੱਦੇ 'ਤੇ ਬੇਪਰਦਾ ਹੋਈ ਹੈ, ਇਸ ਲਈ ਬਹੁਜਨ ਸਮਾਜ ਪਾਰਟੀ ਵਲੋਂ 21 ਜੂਨ ਨੂੰ ਪੰਜਾਬ ਭਰ 'ਚ ਡੀ. ਐੱਸ. ਪੀਜ਼ ਨੂੰ ਮਿਲ ਕੇ ਭਾਜਪਾ ਦੇ ...

ਪੂਰੀ ਖ਼ਬਰ »

ਪਿੰਡ ਮੁੱਲਾਂਪੁਰ ਸੌ ਫੀਸਦੀ ਕੋਰੋਨਾ ਟੀਕਾਕਰਨ ਪੂਰਾ ਕਰਨ 'ਚ ਹੋਇਆ ਸਫ਼ਲ

ਜਖਵਾਲੀ, 20 ਜੂਨ (ਨਿਰਭੈ ਸਿੰਘ)-ਮੁੱਢਲਾ ਸਿਹਤ ਕੇਂਦਰ ਚਨਾਰਥਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਿੰਦਰ ਕੌਰ ਵਾਲੀਆਂ ਦੀ ਅਗਵਾਈ ਹੇਠ ਮਿੰਨੀ ਪੀ. ਐੱਚ. ਸੀ. ਭਮਾਰਸੀ ਬੁਲੰਦ ਅਧੀਨ ਪੈਦੇਂ ਪਿੰਡ ਮੁੱਲਾਂਪੁਰ ਕਲਾਂ ਦੇ ਸਮੂਹ ਪਿੰਡ ਵਾਸੀਆਂ ਨੇ ਸੌ ਫੀਸਦੀ ...

ਪੂਰੀ ਖ਼ਬਰ »

ਪੰਥਕ ਸੀਟਾਂ ਦੇ ਮੁੱਦੇ 'ਤੇ ਕਾਂਗਰਸ, ਭਾਜਪਾ ਤੇ ਸੰਯੁਕਤ ਮੋਰਚਾ ਅਕਾਲੀ ਦਲ ਦੀ ਸੋਚ ਦਲਿਤਾਂ ਪ੍ਰਤੀ ਹੋਈ ਬੇਪਰਦਾ-ਐਡ. ਕਲਿਆਣ

ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)-ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਸੰਯੁਕਤ ਮੋਰਚਾ ਦੀ ਦਲਿਤਾਂ ਪ੍ਰਤੀ ਸੋਚ ਪੰਥਕ ਸੀਟਾਂ ਦੇ ਮੁੱਦੇ 'ਤੇ ਬੇਪਰਦਾ ਹੋਈ ਹੈ, ਇਸ ਲਈ ਬਹੁਜਨ ਸਮਾਜ ਪਾਰਟੀ ਵਲੋਂ 21 ਜੂਨ ਨੂੰ ਪੰਜਾਬ ਭਰ 'ਚ ਡੀ. ਐੱਸ. ਪੀਜ਼ ਨੂੰ ਮਿਲ ਕੇ ਭਾਜਪਾ ਦੇ ...

ਪੂਰੀ ਖ਼ਬਰ »

ਸਵ. ਹਰੀਸ਼ ਧੂਪਰ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 20 ਜੂਨ (ਬਲਜਿੰਦਰ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਫ਼ਤਹਿਗੜ੍ਹ੍ਹ ਸਾਹਿਬ ਵਲੋਂ ਸ਼ਹੀਦ ਊਧਮ ਸਿੰਘ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਸ੍ਰੀ ਨੈਣਾਂ ਦੇਵੀ ਮੰਦਰ ਵਿਖੇ ਸਵ. ਹਰੀਸ਼ ਧੂਪਰ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ...

ਪੂਰੀ ਖ਼ਬਰ »

ਐੱਸ. ਐੱਚ. ਓ. ਵਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਨੌਜਵਾਨਾਂ ਨਾਲ ਨੁੱਕੜ ਮੀਟਿੰਗ

ਮੰਡੀ ਗੋਬਿੰਦਗੜ੍ਹ, 20 ਜੂਨ (ਮੁਕੇਸ਼ ਘਈ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਥਾਣਾ ਮੁਖੀ ਇੰਸ: ਪ੍ਰੇਮ ਸਿੰਘ ਦੀ ਅਗਵਾਈ ਹੇਠ ਇਕ ਨੁੱਕੜ ਮੀਟਿੰਗ ਕੀਤੀ ਗਈ, ਜਿਸ 'ਚ ਡੀ. ਐੱਸ. ਪੀ. ਰੁਪਿੰਦਰ ਕੌਰ ਬਰਾੜ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਚਰਨ ਸਿੰਘ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲ੍ਹਾ ਸੀਨੀ. ਮੀਤ ਪ੍ਰਧਾਨ ਨਿਯੁਕਤ

ਫ਼ਤਹਿਗੜ੍ਹ ਸਾਹਿਬ, 20 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਮਲਕੀਤ ਸਿੰਘ ਮਠਾੜੂ ਨੇ ਦੱਸਿਆ ਕਿ ਜ਼ਿਲ੍ਹਾ ਕਾਰਜਕਾਰਨੀ 'ਚ ਵਿਸਥਾਰ ਕਰਦੇ ਹੋਏ ਚਰਨ ਸਿੰਘ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਵਿਸ਼ਵ ਗਤਕਾ ਫੈੱਡਰੇਸ਼ਨ ਵਲੋਂ ਕੌਮਾਂਤਰੀ ਗਤਕਾ ਦਿਵਸ ਅੱਜ

ਖਮਾਣੋਂ, 20 ਜੂਨ (ਜੋਗਿੰਦਰ ਪਾਲ)-ਵਿਸ਼ਵ ਗਤਕਾ ਫੈੱਡਰੇਸ਼ਨ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ (ਰਜਿ.) (ਇਸਮਾਕ) ਅਤੇ ਗਲੋਬਲ ਮਿਡਾਸ ਫਾਊਾਡੇਸ਼ਨ ਵਲੋਂ 21 ਜੂਨ ਨੂੰ ਵੱਖ-ਵੱਖ ਥਾਵਾਂ 'ਤੇ 7ਵਾਂ ਕੌਮਾਂਤਰੀ ਗਤਕਾ ਦਿਵਸ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸ. ...

ਪੂਰੀ ਖ਼ਬਰ »

ਐੱਸ. ਡੀ. ਮਾਡਲ ਸਕੂਲ ਨੇ ਆਨਲਾਈਨ ਪਿਤਾ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 20 ਜੂਨ (ਮੁਕੇਸ਼ ਘਈ)-ਐੱਸ. ਡੀ. ਮਾਡਲ ਸਕੂਲ ਦੇ ਵਿਦਿਆਰਥੀਆਂ ਵਲੋਂ ਘਰਾਂ 'ਚ ਰਹਿੰਦੇ ਹੀ ਆਨਲਾਈਨ ਪਿਤਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਕਵਿਤਾ ਉਚਾਰਨ, ਚਾਰਟ ਬਣਾਉਣਾ, ਗੀਤ ਗਾਉਣਾ ਅਤੇ ਡਾਂਸ ...

ਪੂਰੀ ਖ਼ਬਰ »

ਹੇਮਰਾਜ ਨੰਦਾ ਲਾਇਨ ਕਲੱਬ ਬਸੀ ਪਠਾਣਾਂ ਦੇ ਪ੍ਰਧਾਨ ਬਣੇ

ਬਸੀ ਪਠਾਣਾਂ, 20 ਜੂਨ (ਰਵਿੰਦਰ ਮੌਦਗਿਲ)-ਲਾਇਨ ਕਲੱਬ ਬਸੀ ਪਠਾਣਾਂ ਦੀ ਚੋਣ ਮੀਟਿੰਗ ਪ੍ਰਧਾਨ ਲਾਇਨ ਗੁਰਦੀਪ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਲਾਇਨ ਭਵਨ ਵਿਖੇ ਹੋਈ | ਚੋਣ ਅਫ਼ਸਰ ਸਤਪਾਲ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਬਕਾ ਪ੍ਰਧਾਨ ਲਾਇਨ ਓਮ ...

ਪੂਰੀ ਖ਼ਬਰ »

ਪਿੰਡ ਸ਼ਮਸ਼ਪੁਰ ਸਿੰਘਾਂ 'ਚ ਕਿ੍ਕਟ ਟੂਰਨਾਮੈਂਟ ਕਰਵਾਇਆ

ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)-ਪਿੰਡ ਸ਼ਮਸ਼ਪੁਰ ਸਿੰਘਾਂ ਵਿਖੇ ਨੌਜਵਾਨ ਕਿ੍ਕਟ ਕਲੱਬ ਵਲੋਂ ਕਰਵਾਏ ਗਏ ਕਿ੍ਕਟ ਟੂਰਨਾਮੈਂਟ ਦੌਰਾਨ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾਂ ਸ਼੍ਰੋ.ਅ.ਦਲ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਗਈ | ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਨੇ ਪਿੰਡ ਮਾਨਪੁਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਸੰਘੋਲ, 20 ਜੂਨ (ਗੁਰਨਾਮ ਸਿੰਘ ਚੀਨਾ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਵਲੋਂ ਪਿੰਡ ਮਾਨਪੁਰ ਵਾਸੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ ਤੇ ਉਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਵਿਧਾਇਕ ਜੀ. ਪੀ. ਨੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਪਿੰਡ ਦੇਦੜਾਂ 'ਚ ਹੋਇਆ ਸੌ ਫ਼ੀਸਦੀ ਟੀਕਾਕਰਨ

ਬਸੀ ਪਠਾਣਾ, 20 ਜੂਨ (ਰਵਿੰਦਰ ਮੌਦਗਿਲ)-ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਪਿੰਡਾਂ 'ਚ ਕੈਂਪ ਲਗਾ ਕੇ ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਵਿਧਾਇਕ ਦੇ ਨਿੱਜੀ ਸਕੱਤਰ ਨੇ ਨਵੀਂ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ

ਅਮਲੋਹ, 20 ਜੂਨ (ਰਿਸ਼ੂ ਗੋਇਲ)-ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਵਲੋਂ ਹਲਕੇ ਦੇ ਪਿੰਡਾਂ 'ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਜਿਸ ਦੇ ਚੱਲਦਿਆਂ ਵਿਧਾਇਕ ਦੇ ਨਿੱਜੀ ਸਕੱਤਰ ਰਾਮ ਕਿ੍ਸ਼ਨ, ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ ਤੇ ਹੋਰ ਵਲੋਂ ਅੱਜ ਸਲਾਣਾ ...

ਪੂਰੀ ਖ਼ਬਰ »

ਸੁਖਰਾਜ ਸਿੰਘ ਹੌਲਦਾਰ ਤੋਂ ਪਦ-ਉੱਨਤ ਹੋ ਕੇ ਏ. ਐੱਸ. ਆਈ. ਬਣੇ

ਬਸੀ ਪਠਾਣਾਂ, 20 ਜੂਨ (ਐੱਚ.ਐੱਸ. ਗੌਤਮ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਬਲਾੜੀ ਕਲਾਂ ਦੇ ਵਸਨੀਕ ਸੁਖਰਾਜ ਸਿੰਘ ਜੋ ਪਟਿਆਲਾ ਵਿਖੇ ਪੁਲਿਸ ਵਿਭਾਗ ਵਿਚ ਬਤੌਰ ਹੌਲਦਾਰ ਵਧੀਆ ਸੇਵਾਵਾਂ ਨਿਭਾ ਰਹੇ ਸਨ, ਪੰਜਾਬ ਦੇ ਡਾਇਰੈਕਟਰ ਜਰਨਲ ਦਿਨਕਰ ਗੁਪਤਾ ਵਲੋਂ ...

ਪੂਰੀ ਖ਼ਬਰ »

ਅੱਜ ਆਰੀਆ ਸਕੂਲ 'ਚ ਵਿਸ਼ਵ ਯੋਗ ਦਿਵਸ ਮਨਾਇਆ ਜਾਵੇਗਾ-ਭਾਟੀਆ

ਮੰਡੀ ਗੋਬਿੰਦਗੜ੍ਹ, 20 ਜੂਨ (ਬਲਜਿੰਦਰ ਸਿੰਘ)-ਯੁਵਾ ਖੱਤਰੀ ਸਭਾ, ਜਨ ਕਲਿਆਣ ਫਾਊਾਡੇਸ਼ਨ ਅਤੇ ਸ੍ਰੀ ਵੱਲਭ ਸੇਵਾ ਸੰਮਤੀ ਮੰਡੀ ਗੋਬਿੰਦਗੜ੍ਹ ਵਲੋਂ 21 ਜੂਨ ਨੂੰ ਵਿਸ਼ਵ ਯੋਗ ਦਿਵਸ ਮੌਕੇ ਸਥਾਨਕ ਰੇਲਵੇ ਫਾਟਕ ਰੋਡ ਸਥਿਤ ਐੱਸ. ਐੱਨ. ਏ. ਐੱਸ. ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ

ਜਖਵਾਲੀ, 20 ਜੂਨ (ਨਿਰਭੈ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਦੀਆਂ ਹਦਾਇਤਾਂ ਅਨੁਸਾਰ ਥਾਣਾ ਮੁਖੀ ਇੰਸ: ਰਜਨੀਸ਼ ਕੁਮਾਰ ਸੂਦ ਦੀ ਅਗਵਾਈ ਹੇਠ ਬੱਸ ਅੱਡਾ ਪਿੰਡ ਰੁੜਕੀ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਜਾਗਰੂਕਤਾ ਕੈਂਪ 'ਚ ...

ਪੂਰੀ ਖ਼ਬਰ »

ਪੁਲਿਸ ਵਿਭਾਗ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 20 ਜੂਨ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਪੁਲਿਸ ਵਿਭਾਗ ਵਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਵ ਨਾਲ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਆਰੰਭੀ ਗਈ ਹੈ | ਇਸੇ ਕੜੀ ਤਹਿਤ ਅੱਜ ਸੋਹਣ ਫਾਰਮ ਸਰਹਿੰਦ ਵਿਖੇ ਨਸ਼ਿਆਂ ਦੀ ਰੋਕਥਾਮ ...

ਪੂਰੀ ਖ਼ਬਰ »

ਪਿੰਡ ਮੁੱਲਾਂਪੁਰ ਕਲਾਂ ਦੇ ਲੋਕਾਂ ਨੇ ਕਰਵਾਇਆ 100 ਫ਼ੀਸਦੀ ਟੀਕਾਕਰਨ

ਜਖਵਾਲੀ, 20 ਜੂਨ (ਨਿਰਭੈ ਸਿੰਘ)-ਗ੍ਰਾਮ ਪੰਚਾਇਤ ਪਿੰਡ ਮੁੱਲਾਂਪੁਰ ਕਲਾਂ ਦੇ ਸਹਿਯੋਗ ਨਾਲ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਿੰਦਰ ਕੌਰ ਦੀ ਅਗਵਾਈ ਹੇਠ 18 ਤੋਂ 44 ਉਮਰ ਦੇ ਵਿਅਕਤੀਆਂ ਦਾ ਕੋਵਿਡ-19 ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਪਿੰਡ ਦੇ ਲੋਕਾਂ ਨੇ 100 ...

ਪੂਰੀ ਖ਼ਬਰ »

'ਆਜ਼ਾਦੀ ਕਾ ਅੰਮਿ੍ਤ ਮਹੋਤਸਵ' ਵਿਸ਼ੇ 'ਤੇ ਕਰਵਾਇਆ ਵਰਚੂਅਲ ਫ਼ੈਸ਼ਨ ਸ਼ੋਅ

ਮੰਡੀ ਗੋਬਿੰਦਗੜ੍ਹ, 20 ਜੂਨ (ਮੁਕੇਸ਼ ਘਈ)-ਰਿਮਟ ਯੂਨੀਵਰਸਿਟੀ ਦੇ ਸਕੂਲ ਆਫ਼ ਆਰਟ ਐਂਡ ਡਿਜ਼ਾਈਨ ਵਲੋਂ 'ਆਜ਼ਾਦੀ ਕਾ ਅੰਮਿ੍ਤ ਮਹੋਤਸਵ' ਨਾਮਕ ਵਿਸ਼ੇ 'ਤੇ ਵਰਚੂਅਲ ਫ਼ੈਸ਼ਨ ਸ਼ੋਅ ਕਰਵਾਇਆ ਗਿਆ | ਇਸ ਸਮਾਗਮ ਦੀ ਅਗਵਾਈ ਕਰਦਿਆਂ ਸਹਾਇਕ ਪ੍ਰੋ: ਮੋਨਿਕਾ ਅਤੇ ਅੰਜਲੀ ...

ਪੂਰੀ ਖ਼ਬਰ »

ਵਧੀਕ ਡੀ. ਸੀ. ਨੇ ਸਿਹਤ ਸਬੰਧੀ ਸਿਖਲਾਈ ਲੈਣ ਵਾਲੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਫ਼ਤਹਿਗੜ੍ਹ ਸਾਹਿਬ, 20 ਜੂਨ (ਬਲਜਿੰਦਰ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਜ) ਅਨੂਪਿ੍ਤਾ ਜੌਹਲ ਦੀ ਪਹਿਲ ਕਦਮੀ ਸਦਕਾ ਜ਼ਿਲੇ੍ਹ ਦੀਆਂ ਪੇਂਡੂ ਖੇਤਰ ਦੀਆਂ ਲੜਕੀਆਂ ਲਈ ਸਿਵਲ ਹਸਪਤਾਲ, ਫ਼ਤਹਿਗੜ੍ਹ ਸਾਹਿਬ ਵਿਖੇ ਬੇਸਿਕ ਹੈਲਥ ਸਰਵਿਸਿਜ਼ ਦੀ ਸਿਖਲਾਈ ਸ਼ੁਰੂ ਕਰਵਾਈ ਗਈ ...

ਪੂਰੀ ਖ਼ਬਰ »

ਕੌਂਸਲਰ ਨੇ ਚਿਰਾਂ ਤੋਂ ਬੰਦ ਪਾਈਆਂ ਸਟਰੀਟ ਲਾਈਟਾਂ ਦੀ ਕਰਵਾਈ ਮੁਰੰਮਤ

ਖਮਾਣੋਂ, 20 ਜੂਨ (ਜੋਗਿੰਦਰ ਪਾਲ)-ਸਥਾਨਕ ਵਾਰਡ ਨੰ-6 ਦੇ ਕੌਂਸਲਰ ਦੇ ਯਤਨਾਂ ਨਾਲ ਪੈਟਰੋਲ ਪੰਪ ਦੇ ਸਾਹਮਣੇ ਰੋਡ 'ਤੇ ਲੱਗੀਆਂ ਲਾਈਟਾਂ ਜੋ ਚਿਰਾਂ ਤੋਂ ਬੰਦ ਪਈਆਂ ਸਨ, ਦੀ ਮੁਰੰਮਤ ਕਰਵਾਈ ਗਈ ਹੈ, ਕਿਉਂਕਿ ਇਹ ਲਾਈਟਾਂ ਪਿਛਲੇ ਲੰਮੇ ਸਮੇਂ ਤੋਂ ਬੰਦ ਪਈਆਂ ਸਨ | ਇਸ ਵੱਲ ਨਗਰ ਪੰਚਾਇਤ ਨੇ ਕਦੇ ਵੀ ਗ਼ੌਰ ਨਹੀਂ ਕੀਤੀ | ਜਿਸ ਦੇ ਚੱਲਦਿਆਂ ਲੋਕਾਂ ਦੀ ਮੰਗ ਤੋਂ ਬਾਅਦ ਕੌਂਸਲਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਨਗਰ ਪੰਚਾਇਤ ਖਮਾਣੋਂ ਦੇ ਕਾਰਜ ਸਾਧਕ ਅਫ਼ਸਰ ਨੂੰ ਅਪੀਲ ਕੀਤੀ, ਜਿਸ ਤੋਂ ਬਾਅਦ ਬਿਜਲੀ ਕਰਮਚਾਰੀਆਂ ਅਤੇ ਹੋਰਨਾਂ ਕਰਮਚਾਰੀਆਂ ਨੂੰ ਨਾਲ ਲੈ ਕੇ ਪਹਿਲਾਂ ਦਰਖਤਾਂ ਦੀ ਸ਼ੰਗਾਈ ਕਾਰਵਾਈ ਗਈ ਅਤੇ ਲਾਈਟਾਂ ਦੀ ਮੁਰੰਮਤ ਕਰਵਾਈ ਗਈ | ਵਾਰਡ ਵਾਸੀਆਂ ਨੇ ਇਸ ਸਬੰਧੀ ਕੌਂਸਲਰ ਗੁਰਦੀਪ ਸਿੰਘ ਦਾ ਧੰਨਵਾਦ ਕੀਤਾ | ਇਸ ਮੌਕੇ ਅਮਰਿੰਦਰ ਸਿੰਘ ਇਲੈਕਟ੍ਰੀਸ਼ਨ ਤੇ ਜਗਜੀਤ ਸਿੰਘ ਹੈਪੀ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਐੱਸ. ਵੀ. ਐੱਮ. ਦੇ ਵਿਦਿਆਰਥੀਆਂ ਨੇ ਪਿਤਾ ਦਿਵਸ ਮਨਾਇਆ

ਖਮਾਣੋਂ, 20 ਜੂਨ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਦੇ ਵਿਦਿਆਰਥੀਆਂ ਵਲੋਂ ਪਿਤਾ ਦਿਵਸ ਮਨਾਇਆ ਗਿਆ ਅਤੇ ਵਿਦਿਆਰਥੀਆਂ ਦੁਆਰਾ ਫ਼ੋਟੋ ਫਰੇਮ ਬਣਾ ਕੇ, ਵੀਡੀਓ ਬਣਾ ਕੇ ਤੇ ਹੋਰ ਰਚਨਾਤਮਿਕ ਗਤੀਵਿਧੀਆਂ ਕਰਕੇ ਪਿਤਾ ਪ੍ਰਤੀ ਪਿਆਰ ਤੇ ਸਤਿਕਾਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਤੋਂ ਮਨਰੇਗਾ ਕਾਮਿਆਂ ਦੀ ਦਿਹਾੜੀ 'ਚ ਵਾਧਾ ਕਰਨ ਦੀ ਮੰਗ

ਬਸੀ ਪਠਾਣਾਂ, 20 ਜੂਨ (ਰਵਿੰਦਰ ਮੌਦਗਿਲ)-2022 ਦੀਆਂ ਵਿਧਾਨ ਸਭਾ ਚੋਣਾਂ 'ਚ ਹਲਕਾ ਬਸੀ ਪਠਾਣਾਂ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਚਾਹਵਾਨ ਯੂਥ ਆਗੂ ਕੁਲਦੀਪ ਸਿੰਘ ਸਿੱਧੂ ਪੁਰ ਵਲੋਂ ਆਮ ਲੋਕਾਂ ਨਾਲ ਨੁੱਕੜ ਮੀਟਿੰਗਾਂ ਦਾ ਦੌਰ ਜਾਰੀ ਹੈ | ਇਸੇ ਕੜੀ ਤਹਿਤ ਪਿੰਡ ...

ਪੂਰੀ ਖ਼ਬਰ »

ਨਗਰ ਕੌਂਸਲ ਤੇ ਵਿਧਾਇਕ ਦੀ ਮਾੜੀ ਕਾਰਗੁਜ਼ਾਰੀ ਤੋਂ ਮੰਡੀ ਗੋਬਿੰਦਗੜ੍ਹ ਵਾਸੀ ਪ੍ਰੇਸ਼ਾਨ-ਬੜਿੰਗ

ਮੰਡੀ ਗੋਬਿੰਦਗੜ੍ਹ, 20 ਜੂਨ (ਮੁਕੇਸ਼ ਘਈ)-ਹਲਕਾ ਜਿਹਾ ਮੀਂਹ ਪੈਣ ਨਾਲ ਸੰਤ ਨਗਰ ਤੇ ਇਕਬਾਲ ਨਗਰ ਦੇ ਲੋਕਾਂ ਨੂੰ ਭਾਰੀ ਗੰਦਗੀ ਅਤੇ ਚਿੱਕੜ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਇਸ ਦੇ ਬਾਬਤ ਨਾ ਕੌਂਸਲ ਕੋਈ ਹੀਲਾ ਕੱਢ ਰਹੀ ਅਤੇ ਨਾ ਹੀ ਵਿਧਾਇਕ ਰਣਦੀਪ ਸਿੰਘ | ਏਨੇ ਸਾਲ ...

ਪੂਰੀ ਖ਼ਬਰ »

ਗੋਬਿੰਦਗੜ੍ਹ ਸਾਈਕਲਿੰਗ ਕਲੱਬ ਨੇ ਪਹਿਲੀ ਵਰ੍ਹੇਗੰਢ ਮੌਕੇ ਸਾਈਕਲਿੰਗ ਰੇਸ ਕਰਵਾਈ

ਮੰਡੀ ਗੋਬਿੰਦਗੜ੍ਹ, 20 ਜੂਨ (ਬਲਜਿੰਦਰ ਸਿੰਘ)-ਗੋਬਿੰਦਗੜ੍ਹ ਸਾਈਕਲਿੰਗ ਕਲੱਬ ਵਲੋਂ ਪਹਿਲੀ ਵਰ੍ਹੇਗੰਢ ਮੌਕੇ ਮੰਡੀ ਗੋਬਿੰਦਗੜ੍ਹ ਤੋਂ ਰਾਜਪੁਰਾ ਮੈਕਡੋਨਲਡ ਤੱਕ 50 ਕਿੱਲੋਮੀਟਰ ਦੀ ਸਾਈਕਲਿੰਗ ਰੇਸ ਕਰਵਾਈ ਗਈ, ਜਿਸ 'ਚ 65 ਪ੍ਰਤੀ ਭਾਗੀਆਂ ਨੇ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX