ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  7 minutes ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  about 1 hour ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  about 2 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  about 3 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  about 3 hours ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  about 3 hours ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  about 3 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  about 4 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  about 4 hours ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  about 4 hours ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  about 4 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 5 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 5 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  about 5 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  about 5 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  about 5 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  about 5 hours ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  about 5 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  about 6 hours ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  about 6 hours ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  about 6 hours ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  about 6 hours ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  about 6 hours ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਤਰਨਤਾਰਨ

ਸੀ.ਆਈ.ਏ. ਸਟਾਫ਼ ਵਲੋਂ ਲੁਟੇਰਾ ਗਰੋਹ ਦੇ 7 ਮੈਂਬਰ ਹਥਿਆਰਾਂ ਸਮੇਤ ਕਾਬੂ, ਦੋ ਫ਼ਰਾਰ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਵੱਡੇ ਗਰੋਹ ਦਾ ਪਰਦਾਫਾਸ਼ ਕਰਦਿਆਂ ਗਰੋਹ ਦੇ ਸੱਤ ਮੈਂਬਰਾਂ ਨੂੰ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਜਦਕਿ ਇਨ੍ਹਾਂ ਦੇ ਦੋ ਸਾਥੀ ਮੌਕੇ ਤੋਂ ਫ਼ਰਾਰ ਹੋਣ ...

ਪੂਰੀ ਖ਼ਬਰ »

ਪ੍ਰੇਸ਼ਾਨੀਆਂ ਵਿਚੋਂ ਚੰਗੇ ਮੌਕੇ ਲੱਭਣ ਦਾ ਦੂਜਾ ਨਾਂਅ ਹੈ ਮਿਲਖਾ ਸਿੰਘ ਦਾ ਜੀਵਨ-ਯੈੱਸ ਕਲੱਬ

ਤਰਨ ਤਾਰਨ, 20 ਜੂਨ (ਲਾਲੀ ਕੈਰੋਂ)-ਉਡਣੇ ਸਿੱਖ ਵਜੋਂ ਜਾਣੇ ਜਾਂਦੇ ਬਹੁੁਤ ਹੀ ਉਦਮੀ ਤੇ ਭਾਰਤ ਦਾ ਨਾਂਅ ਰੌਸ਼ਨ ਕਰਨ ਵਾਲੇ ਮਿਲਖਾ ਸਿੰਘ ਨੂੰ ਖਿਡਾਰੀ ਅਤੇ ਚੰਗੀ ਸੋਚ ਰੱਖਣ ਵਾਲੇ ਲੋਕ ਹਮੇਸ਼ਾਂ ਆਪਣੇ ਮਨਾਂ ਵਿਚ ਜਿੰਦਾ ਰੱਖਣਗੇ | ਇਹ ਪ੍ਰਗਟਾਵਾ ਸਥਾਨਕ ਦਿਸ਼ਾ ...

ਪੂਰੀ ਖ਼ਬਰ »

ਟਰਾਂਸਫਾਰਮਰ 'ਚੋਂ ਸਾਮਾਨ ਚੋਰੀ ਹੋਣ ਨਾਲ ਕਿਸਾਨ ਪ੍ਰੇਸ਼ਾਨ

ਅਮਰਕੋਟ, 20 ਜੂਨ (ਗੁਰਚਰਨ ਸਿੰਘ ਭੱਟੀ)-ਪੁਲਿਸ ਥਾਣਾ ਵਲਟੋਹਾ ਅਧੀਨ ਆਉਂਦੇ ਪਿੰਡ ਆਸਲ ਉਤਾੜ ਵਿਖੇ ਬੀਤੀ ਰਾਤ ਤਿੰਨ ਕਿਸਾਨਾਂ ਦੇ ਖੇਤਾਂ 'ਚੋਂ ਟਰਾਂਸਫਾਰਮਰ ਚੋਰੀ ਹੋ ਗਏ | ਸਰਪੰਚ ਹਰਭਜਨ ਸਿੰਘ ਆਸਲ ਨੇ ਦੱਸਿਆ ਕਿ ਕਿਸਾਨ ਹਰਭਾਲ ਸਿੰਘ ਜੋ ਜਲੰਧਰ ਸਿੰਘ ਤੋਂ ...

ਪੂਰੀ ਖ਼ਬਰ »

ਮੱਲ੍ਹੀਆਂ ਖੁਰਦ ਵਿਖੇ ਕਈ ਪਰਿਵਾਰਾਂ ਨੇ ਅਕਾਲੀ ਦਲ ਨੂੰ ਦਿੱਤਾ ਸਮਰਥਨ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਕਾਫਲਾ ਦਿਨ-ਬ-ਦਿਨ ਵੱਡਾ ਹੋ ਰਿਹਾ ਹੈ | ਵੱਖ-ਵੱਖ ਪਾਰਟੀਆਂ ਦੇ ਲੋਕ ਜਿਥੇ ਅਕਾਲੀ ਦਲ ਨਾਲ ਜੁੜ ਰਹੇ ਹਨ, ਉਥੇ ਹੀ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਵਿਚ ਵੀ ਭਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਜੋੜ ਮੇਲਾ ਮਨਾਇਆ ਗਿਆ

ਤਰਨ ਤਾਰਨ, 20 ਜੂਨ (ਵਿਕਾਸ ਮਰਵਾਹਾ)-ਗੁਰਦੁਆਰਾ ਸ੍ਰੀ ਮੀਰੀ-ਪੀਰੀ ਸਾਹਿਬ ਗੰਗਾ ਸਿੰਘ ਨਗਰ ਤਰਨ ਤਾਰਨ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦਾ 415ਵਾਂ ਸ਼ਹੀਦੀ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀ ਕਾਬੂ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਤੋਂ ਇਲਾਵਾ ਸੱਤ ਹੋਰ ਵਿਅਕਤੀਆਂ ਨੂੰ ਹੈਰੋਇਨ ਪੀਂਦਿਆਂ ...

ਪੂਰੀ ਖ਼ਬਰ »

ਪਿੰਡ ਲਾਲਪੁਰਾ ਵਿਖੇ ਕਤਲ ਦੇ ਮਾਮਲੇ ਵਿਚ ਲੋੜੀਂਦੇ ਵਿਅਕਤੀ ਅਜੇ ਵੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਬੀਤੀ 6 ਜੂਨ ਨੂੰ ਪਿੰਡ ਲਾਲਪੁਰਾ ਵਿਖੇ ਹੈਲਥ ਕਲੱਬ ਵਿਚ ਗਏ ਇਕ ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ ਵਿਚ ਭਾਵੇਂ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਬਾਕੀ ਵਿਅਕਤੀ ਅਜੇ ਵੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ | ...

ਪੂਰੀ ਖ਼ਬਰ »

ਤਰਨ ਤਾਰਨ ਜ਼ਿਲ੍ਹੇ ਵਿਚ 8 ਵਿਅਕਤੀ ਹੋਰ ਕੋਰੋਨਾ ਪਾਜ਼ੀਟਿਵ ਪਾਏ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਇਰਸ ਦੇ 8 ਹੋਰ ਮਾਮਲੇ ਸਾਹਮਣੇ ਆਏ ਹਨ | ਜ਼ਿਲ੍ਹੇ ਵਿਚ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ 'ਤੇ ਅੱਜ 1824 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਈ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਲੁਟੇਰਿਆਂ ਬੈਂਕ ਲੁੱਟਣ ਦੀ ਕੀਤੀ ਕੋਸ਼ਿਸ਼

ਸਰਹਾਲੀ ਕਲਾਂ, 20 ਜੂਨ (ਅਜੇ ਸਿੰਘ ਹੁੰਦਲ)-ਬੀਤੀ ਰਾਤ ਅਣਪਛਾਤੇ ਲੁਟੇਰਿਆਂ ਕੋਆਪ੍ਰੇਟਿਵ ਬੈਂਕ ਸਰਹਾਲੀ ਦੀ ਬਰਾਂਚ ਲੁੱਟਣ ਦੀ ਕੋਸ਼ਿਸ਼ ਕੀਤੀ, ਪਰ ਸਫ਼ਲ ਨਹੀਂ ਹੋ ਸਕੇ | ਇਸ ਸਬੰਧ ਵਿਚ ਬੈਂਕ ਮੈਨੇਜਰ ਗੁਰਿੰਦਰ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਥਾਣਾ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 20 ਜੂਨ (ਪਰਮਜੀਤ ਜੋਸ਼ੀ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਪਿੰਡ ਮਾਣਕਦੇਕੇ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਪੁਲਿਸ ਨੇ ਪਿੰਡ ਦੇ ਹੀ ਇਕ ਨੌਜਵਾਨ ਦੇ ਖ਼ਿਲਾਫ਼ ਅਗਵਾ ਦਾ ਮਾਮਲਾ ਦਰਜ ...

ਪੂਰੀ ਖ਼ਬਰ »

ਨਸ਼ੇ ਦੀ ਹਾਲਤ ਵਿਚ ਹਵਾਈ ਫਾਇਰ ਤੇ ਹੁੱਲ੍ਹੜਬਾਜ਼ੀ ਕਰਨ 'ਤੇ ਦੋ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 20 ਜੂਨ (ਪਰਮਜੀਤ ਜੋਸ਼ੀ)-ਖਡੂਰ ਸਾਹਿਬ ਵਿਖੇ ਦਾਣਾ ਮੰਡੀ ਵਿਖੇ ਦੋ ਨੌਜਵਾਨਾਂ ਵਲੋਂ ਨਸ਼ੇ ਦੀ ਹਾਲਤ ਵਿਚ ਹਵਾਈ ਫਾਇਰ ਕਰਨ ਤੇ ਕਰਫਿਊ ਦੌਰਾਨ ਹੁੱਲ੍ਹੜਬਾਜ਼ੀ ਕਰਨ 'ਤੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਏ.ਐਸ.ਆਈ. ਮਨਜੀਤ ਸਿੰਘ ਚੌਂਕੀ ...

ਪੂਰੀ ਖ਼ਬਰ »

ਬਜ਼ੁਰਗ ਵਿਅਕਤੀ ਨੂੰ ਫ਼ਾਹਾ ਦੇ ਕੇ ਮਾਰਨ ਦੇ ਦੋਸ਼ ਹੇਠ ਦੋ ਔਰਤਾਂ ਸਮੇਤ ਚਾਰ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਪੈਸਿਆਂ ਦੇ ਲੈਣ ਦੇਣ ਦੇ ਮਾਮਲੇ ਵਿਚ ਥਾਣਾ ਸਦਰ ਤਰਨ ਤਾਰਨ ਦੇ ਪਿੰਡ ਰਸੂਲਪੁਰ ਦੇ ਇਕ ਬਜ਼ੁਰਗ ਵਿਅਕਤੀ ਦੇ ਗਲ ਵਿਚ ਪਰਨਾ ਪਾ ਕੇ ਉਸ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਪੁਲਿਸ ਨੇ ਦੋ ਔਰਤਾਂ ਸਮੇਤ ਚਾਰ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਧਾਰੀ ਚੁੱਪੀ, ਪਰ ਇਲਾਕੇ ਦੇ ਲੋਕਾਂ ਨੇ ਰੇਤ ਮਾਫ਼ੀਏ ਨੂੰ ਮਾਈਨਿੰਗ ਕਰਨ ਤੋਂ ਰੋਕਿਆ

ਪੱਟੀ, 20 ਜੂਨ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਪਿੰਡ ਕੋਟਬੁੱਢਾ ਨੇੜੇ ਦਰਿਆ ਤੇ ਬਣੇ ਪੁਲ ਦੇ ਨਜ਼ਦੀਕ ਡੀਸਿਲਟ ਨੀਤੀ ਤਹਿਤ ਇਕ ਕੰਪਨੀ ਵਲੋਂ ਮਾਈਨਿੰਗ ਵਿਭਾਗ ਦੀ ਮਿਲੀ ਭੁਗਤ ਨਾਲ ਕੀਤੀ ਜਾ ਰਹੀ ਰੇਤਾ ਦੀ ਮਾਈਨਿੰਗ ਨੂੰ ਇਲਾਕੇ ਦੇ ਲੋਕਾਂ ਤੇ ਪੱਟੀ ਤੋਂ 'ਆਪ' ...

ਪੂਰੀ ਖ਼ਬਰ »

ਕਤਲ ਕੀਤੇ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ 'ਤੇ ਮਿਲੀਭੁਗਤ ਦੇ ਲਗਾਏ ਦੋਸ਼

ਸਰਾਏ ਅਮਾਨਤ ਖਾਂ, 20 ਜੂਨ (ਨਰਿੰਦਰ ਸਿੰਘ ਦੋਦੇ)-ਪਿਛਲੇ ਦਿਨੀਂ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਗਹਿਰੀ ਵਿਖੇ ਜ਼ਮੀਨੀ ਵਿਵਾਦ ਕਾਰਨ ਹੋਏ ਇਕ ਵਿਅਕਤੀ ਕਤਲ ਦੇ ਮਾਮਲੇ ਵਿਚ ਮਿ੍ਤਕ ਰੇਸ਼ਮ ਸਿੰਘ ਦੇ ਪਰਿਵਾਰਕ ਮੈਂਬਰਾਂ ਜਿਨ੍ਹਾਂ 'ਚ ਮਿ੍ਤਕ ਦੀ ਪਤਨੀ ਪਰਮਜੀਤ ਕੌਰ, ਪੁੱਤਰ ਮਹਾਵੀਰ ਸਿੰਘ, ਸ਼ਮਸ਼ੇਰ ਸਿੰਘ, ਭਰਾ ਅਜੀਤ ਸਿੰਘ, ਜਸਵੰਤ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਗੁਰਮੁਖ ਸਿੰਘ, ਹਰਪਾਲ ਸਿੰਘ, ਨਿਸ਼ਾਨ ਸਿੰਘ, ਸਰਵਣ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ ਆਦਿ ਨੇ ਸਿੱਧੇ ਤੌਰ 'ਤੇ ਪੁਲਿਸ ਪ੍ਰਸ਼ਾਸਨ ਤੇ ਦੋਸ਼ ਲਗਾਉਂਦਿਆ ਕਿਹਾ ਕਿ ਪੁਲਿਸ ਨੂੰ ਝਗੜੇ ਤੋਂ ਪਹਿਲਾਂ ਕਾਰਵਾਈ ਕਰਨ ਲਈ ਦੱਸਿਆ ਗਿਆ ਸੀ, ਪਰ ਪੁਲਿਸ ਨੇ ਆਪਣੀ ਜਿੰਮੇਵਾਰੀ ਠੀਕ ਢੰਗ ਨਾਲ ਨਹੀਂ ਨਿਭਾਈ, ਜਿਸ ਕਾਰਨ ਸਾਡੇ ਪਰਿਵਾਰ ਦੇ ਇਕ ਮੈਂਬਰ ਰੇਸ਼ਮ ਸਿੰਘ ਦਾ ਕਤਲ ਹੋਇਆ | ਮਿ੍ਤਕ ਰੇਸ਼ਮ ਸਿੰਘ ਦੇ ਪੁੱਤਰ ਮਹਾਂਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸ਼ੁੱਕਰਵਾਰ ਨੂੰ 12-30 ਵਜੇ ਪੁਲਿਸ ਹੈਲਪਲਾਈਨ 112 ਤੇ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ ਕਿ ਮਨਜਿੰਦਰ ਸਿੰਘ ਬਹਿਲਾ ਦੇ ਘਰ ਭਾਰੀ ਗਿਣਤੀ ਵਿਚ ਅਣਪਛਾਤੇ ਵਿਅਕਤੀ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਇਕੱਠੇ ਹੋ ਰਹੇ ਹਨ | ਸਾਡੇ ਨਾਲ ਉਕਤ ਵਿਅਕਤੀਆਂ ਦਾ ਜ਼ਮੀਨੀ ਵਿਵਾਦ ਚੱਲ ਰਿਹਾ ਸੀ | ਜਿਸ 'ਚ ਉਨ੍ਹਾਂ ਦੇ ਚਾਚੇ ਦਿਲਬਾਗ ਸਿੰਘ ਉਰਫ ਦਰਬਾਰੇ ਨੇ ਆਪਣੇ ਹਿੱਸੇ ਵਿਚੋਂ 6 ਕਨਾਲਾਂ ਜ਼ਮੀਨ ਮਨਜਿੰਦਰ ਸਿੰਘ ਬਹਿਲਾ ਆਦਿ ਨੂੰ ਵੇਚੀ ਸੀ, ਪਰ ਜਿਹੜੀ ਜ਼ਮੀਨ ਉਹ ਵਾਹੁੰਦਾ ਸੀ | ਉਸ ਦਾ ਕਬਜ਼ਾ ਦੇਣ ਦੀ ਬਜਾਏ ਜੋ ਸਾਡੇ ਚਾਚੇ ਅਜੀਤ ਸਿੰਘ ਥੱਲੇ ਵਗਦੀ ਜ਼ਮੀਨ ਦਾ ਕਬਜ਼ਾ ਦੇ ਰਿਹਾ ਸੀ, ਜਿਸ ਨੂੰ ਧੱਕੇ ਨਾਲ ਮਨਜਿੰਦਰ ਸਿੰਘ ਬਹਿਲਾ ਆਦਿ ਜ਼ਮੀਨ ਵਾਹ ਰਹੇ ਸਨ | ਪੁਲਿਸ ਦੀ ਨਾਲਾਇਕੀ ਉਸ ਸਮੇਂ ਸਾਬਤ ਹੋਈ, ਜਦੋਂ ਪੁਲਿਸ ਘਟਨਾ ਸਥਾਨ 'ਤੇ ਉਸ ਸਮੇਂ ਪੁੱਜੀ, ਜਦੋਂ ਉਨ੍ਹਾਂ ਦੇ ਪਿਤਾ ਦੇ ਗੋਲੀ ਲਗਣ ਕਾਰਨ ਮੌਤ ਹੋ ਚੁੱਕੀ ਸੀ ਤੇ ਸਾਡੇ ਵਿਅਕਤੀ ਗੋਲੀਆਂ ਲੱਗਣ ਨਾਲ ਗੰਭੀਰ ਰੂਪ 'ਚ ਜ਼ਖ਼ਮੀ ਹੋ ਚੁੱਕੇ ਸਨ | ਉਸ ਸਮੇਂ ਪੁਲਿਸ ਪੁੱਜੀ ਵੀ ਤੇ ਸਿਰਫ਼ ਤੇ ਸਿਰਫ ਪੁਲਿਸ ਦੇ ਦੋ ਮੁਲਾਜ਼ਮ ਪੁੱਜੇ, ਜੋ ਇੰਨੇ ਸਾਰੇ ਲੋਕਾਂ ਨੂੰ ਕੁਝ ਵੀ ਨਹੀਂ ਸੀ ਕਰ ਸਕਦੇ | ਉਨ੍ਹਾਂ ਸਿੱਧੇ ਤੌਰ 'ਤੇ ਥਾਣਾ ਮੁਖੀ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕੀ ਉਨ੍ਹਾਂ ਦੇ ਪਿਤਾ ਦਾ ਕਤਲ ਪੁਲਿਸ ਦੀ ਮਿਲੀਭੁਗਤ ਨਾਲ ਹੋਇਆ ਹੈ ਤੇ ਸਾਨੂੰ ਅੱਜ ਵੀ ਕਾਤਲ ਧਮਕੀਆਂ ਦੇ ਰਹੇ ਹਨ | ਕੀ ਅਸੀਂ ਇਕ ਬੰਦੇ ਦਾ ਹੋਰ ਕਤਲ ਕਰਕੇ ਹੀ ਪੁਲਿਸ ਅੱਗੇ ਪੇਸ਼ ਹੋਣਾ ਹੈ, ਪਰ ਪੁਲਿਸ ਅੱਜ ਵੀ ਹੱਥ 'ਤੇ ਹੱਥ ਰੱਖ ਕੇ ਬੈਠੀ ਦਿਖਾਈ ਦੇ ਰਹੀ ਹੈ | ਇਕੱਤਰ ਪਰਿਵਾਰਕ ਮੈਂਬਰਾਂ ਨੇ ਪੁੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਸਿੱਧੇ ਤੌਰ 'ਤੇ ਮੁਲਜ਼ਮਾਂ ਨਾਲ ਮਿਲੀ ਹੋਈ ਹੈ, ਜਿਸ ਕਾਰਨ ਉਨ੍ਹਾਂ ਨੂੰ ਇਨਸਾਫ਼ ਨਾ ਮਿਲਣ ਦੀ ਆਸ ਦਿਖਾਈ ਨਹੀਂ ਦੇ ਰਹੀ | ਇਸ ਘਟਨਾ ਦੀ ਜਾਂਚ ਜੀ.ਓ. ਰੈਂਕ ਦੇ ਅਧਿਕਾਰੀਆਂ ਕੋਲੋਂ ਕਰਵਾਈ ਜਾਏ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ, ਜੇਕਰ ਪਿੁਲਸ ਨੇ ਹਫ਼ਤੇ ਦੇ ਅੰਦਰ-ਅੰਦਰ ਸਾਰੇ ਉਕਤ ਵਿਅਕਤੀ ਗਿ੍ਫ਼ਤਾਰ ਨਾ ਕੀਤੇ ਤਾਂ ਸਾਨੂੰ ਮਜ਼ਬੂਰਨ ਥਾਣਾ ਸਰਾਏ ਅਮਾਨਤ ਖਾਂ ਅੱਗੇ ਧਰਨਾ ਲਗਾਉਣਾ ਪਵੇਗਾ | ਇਸ ਸਬੰਧੀ ਥਾਣਾ ਮੁਖੀ ਸਬ ਇੰਸ: ਦੀਪਕ ਕੁਮਾਰ ਨੇ ਕਿਹਾ ਕਿ ਅਸੀਂ ਇਸ ਕੇਸ 'ਚ ਮੌਜੂਦ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਬਾਕੀ ਵਿਅਕਤੀਆਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਪੁਲਿਸ 'ਤੇ ਲਗਾਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਤੁਸੀ ਜੋ ਲਿਖਣਾ ਲਿਖ ਦਿਉ | ਅਸੀਂ ਪੰਜ ਮਿੰਟਾਂ 'ਚ ਘਟਨਾ ਵਾਲੀ ਜਗ੍ਹਾ 'ਤੇ ਪਹੁੰਚ ਗਏ ਸੀ | ਸਾਡੀ ਕਿਸੇ ਧਿਰ ਨਾਲ ਕੋਈ ਮਿਲੀ ਭੁਗਤ ਨਹੀਂ | ਇਸ ਸਮੇਂ ਜ਼ਿਲ੍ਹਾ ਪੁਲਿਸ ਮੁਖੀ ਧਰੁਮਨ ਐੱਚ. ਨਿੰਬਾਲੇ ਨੇ ਕਿਹਾ ਕਿ ਇਹ ਕੇਸ ਪੂਰੀ ਤਰ੍ਹਾਂ ਉਨ੍ਹਾਂ ਦੇ ਧਿਆਨ ਵਿਚ ਹੈ | ਇਸ ਦੀ ਕਾਰਵਾਈ ਡੀ.ਐੱਸ.ਪੀ. ਸਿਟੀ ਸੁੱਚਾ ਸਿੰਘ ਦੀ ਨਿਗਰਾਨੀ ਹੇਠ ਚੱਲ ਰਹੀ |

ਖ਼ਬਰ ਸ਼ੇਅਰ ਕਰੋ

 

ਪੋਸਟ ਮੈਟਿ੍ਕ ਸਕਾਲਸ਼ਿਪ ਘੁਟਾਲੇ 'ਚ 'ਆਪ' ਦੇ ਸੰਘਰਸ਼ ਅੱਗੇ ਸਰਕਾਰ ਨੂੰ ਝੁਕਣਾ ਪਿਆ-ਸੁਰਜੀਤ ਸਿੰਘ ਭੂਰਾ

ਖੇਮਕਰਨ, 20 ਜੂਨ (ਰਾਕੇਸ਼ ਬਿੱਲਾ)­-ਪੋਸਟ ਮੈਟਿ੍ਕ ਸਕਾਲਰਸ਼ਿਪ ਘੁਟਾਲੇ ਦੇ ਸਬੰਧ ਵਿਚ ਡੀ.ਸੀ. ਤਰਨ ਤਾਰਨ ਵਿਖੇ ਪਿਛਲੇ 5 ਦਿਨਾਂ ਤੋਂ 'ਆਪ' ਦੇ ਵਰਕਰਾਂ ਵਲੋਂ ਚੱਲ ਰਿਹਾ ਧਰਨਾ ਸੰਘਰਸ਼ ਜਿੱਤ ਕੇ ਸਮਾਪਤ ਹੋਇਆ ਤੇ 'ਆਪ' ਵਰਕਰਾਂ ਵਲੋਂ ਪੰਜਾਬ ਪੱਧਰ 'ਤੇ ਬਣਾਏ ਦਬਾਅ ...

ਪੂਰੀ ਖ਼ਬਰ »

ਕਿਸਾਨਾਂ ਦੇ ਨਾਲ 5 ਕਰੋੜ 28 ਲੱਖ 80 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ 'ਤੇ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 20 ਜੂਨ (ਪਰਮਜੀਤ ਜੋਸ਼ੀ)-ਥਾਣਾ ਖਾਲੜਾ ਦੀ ਪੁਲਿਸ ਨੇ ਕਿਸਾਨਾਂ ਨਾਲ ਪੰਜ ਕਰੋੜ 28 ਲੱਖ 80 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਪੰਜ ਵਿਅਕਤੀਆਂ ਦੇ ਖ਼ਿਲਾਫ਼ ਧੋਖਾਧੜੀ ਅਤੇ ਹੋਰਨਾਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਦੇ 60 ਤੋਂ ਵੱਧ ਪਰਿਵਾਰ ਅਕਾਲੀ ਦਲ ਤੇ ਕਾਂਗਰਸ ਛੱਡ ਕੇ 'ਆਪ' ਵਿਚ ਸ਼ਾਮਿਲ

ਫਤਿਆਬਾਦ, 20 ਜੂਨ (ਹਰਵਿੰਦਰ ਸਿੰਘ ਧੂੰਦਾ)-ਆਮ ਆਦਮੀ ਪਾਰਟੀ ਦੀਆਂ ਇਮਾਨਦਾਰ ਨੀਤੀਆਂ ਅਤੇ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਖਡੂਰ ਸਾਹਿਬ ਦੇ ਪਿੰਡ ਛਾਪੜੀ ਸਾਹਿਬ ਦੇ ਨੌਜਵਾਨ ਯੂਥ ਸਮੇਤ 60 ਤੋਂ ਵੱਧ ...

ਪੂਰੀ ਖ਼ਬਰ »

ਪੰਜ ਸਾਲ ਦੇ ਰਾਜ ਦੌਰਾਨ ਕੈਪਟਨ ਸਰਕਾਰ ਹਰ ਫਰੰਟ 'ਤੇ ਫ਼ੇਲ੍ਹ ਸਾਬਤ ਹੋਈ-ਪੱਖੋਕੇ, ਟੋਨੀ ਬ੍ਰਹਮਪੁਰਾ, ਭਰੋਵਾਲ

ਫਤਿਆਬਾਦ/ਗੋਇੰਦਵਾਲ ਸਾਹਿਬ, 20 ਜੂਨ (ਹਰਵਿੰਦਰ ਸਿੰਘ ਧੂੰਦਾ, ਸਕੱਤਰ ਸਿੰਘ ਅਟਵਾਲ)-ਸ਼ੋ੍ਰਮਣੀ ਆਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਲਵਿੰਦਰਪਾਲ ਸਿੰਘ ਪੱਖੋਕੇ, ਕਿਸਾਨ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਿੰਦਰ ...

ਪੂਰੀ ਖ਼ਬਰ »

ਸਾਬਕਾ ਸੰਸਦੀ ਸਕੱਤਰ ਮੰਨਾ ਨੇ ਕੀਤੀ ਮਜੀਠੀਆ ਨਾਲ ਮੁਲਾਕਾਤ

ਮੀਆਂਵਿੰਡ, 20 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਹਲਕੇ ਵਿਚ ਅਕਾਲੀ ਵਰਕਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੇ ਉਨ੍ਹਾਂ ਦੇ ਹੋਣ ਵਾਲੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸੁਰਜਨ ਸਾਹਿਬ ਵਿਖੇ ਅੰਮਿ੍ਤ ਸੰਚਾਰ ਕਰਵਾਇਆ

ਸ਼ਾਹਬਾਜ਼ਪੁਰ, 20 ਜੂਨ (ਪਰਦੀਪ ਬੇਗੇਪੁਰ)-ਸਥਾਨਕ ਇਤਿਹਾਸਕ ਗੁਰਦੁਆਰਾ ਧੰਨ ਧੰਨ ਬਾਬਾ ਸੁਰਜਨ ਸਾਹਿਬ ਵਿਖੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤ ਸੰਚਾਰ ਮੁੱਖ ਜਥੇ. ਬਾਬਾ ਗੁਰਮੇਜ ਸਿੰਘ ਢੋਟੀ ਦੀ ...

ਪੂਰੀ ਖ਼ਬਰ »

ਪਿੰਡ ਗੰਡੀਵਿੰਡ ਵਿਖੇ ਸਵਰਨ ਸਿੰਘ ਸਾਥੀਆਂ ਸਮੇਤ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਵਿਚ ਸ਼ਾਮਿਲ

ਹਰੀਕੇ ਪੱਤਣ, 20 ਜੂਨ (ਸੰਜੀਵ ਕੁੰਦਰਾ)-ਪਿੰਡ ਗੰਡੀਵਿੰਡ ਵਿਖੇ ਕੁੱਲ ਹਿੰਦ ਕਿਸਾਨ ਸਭਾ ਦਾ ਇਕੱਠ ਕਾਮਰੇਡ ਬਲਵੰਤ ਸਿੰਘ ਜੌਣੇਕੇ ਦੀ ਅਗਵਾਈ ਹੇਠ ਹੋਇਆ | ਇਸ ਮੌਕੇ ਸਵਰਨ ਸਿੰਘ ਆਪਣੇ ਸਾਥੀਆਂ ਸਮੇਤ ਜਮੂਹਰੀ ਕਿਸਾਨ ਸਭਾ ਨੂੰ ਛੱਡ ਕੇ ਕੁਲ ਹਿੰਦ ਕਿਸਾਨ ਸਭਾ ਪੰਜਾਬ ...

ਪੂਰੀ ਖ਼ਬਰ »

ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦਾ ਫ਼ੈਸਲਾ ਵਾਪਸ ਲਿਆ ਜਾਵੇ-ਸੰਧੂ

ਖੇਮਕਰਨ, 20 ਜੂਨ (ਰਾਕੇਸ਼ ਬਿੱਲਾ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਦੋ ਸੱਤਾਧਾਰੀ ਪਾਰਟੀ ਨਾਲ ਸਬੰਧਿਤ ਵਿਧਾਇਕਾਂ ਫਤਹਿ ਜੰਗ ਸਿੰਘ ਬਾਜਵਾ ਤੇ ਰਾਕੇਸ਼ ਪਾਡੇ ਦੇ ਸਪੁੱਤਰਾਂ ਨੂੰ ਨੌਂਕਰੀਆਂ ਦੇਣ ਦੇ ਫ਼ੈਸਲੇ ਦਾ ਵਿਰੋਧੀ ਦਲਾਂ ਦੇ ਨਾਲ ਕਾਂਗਰਸੀਆਂ ਨੇ ਵੀ ਵਿਰੋਧ ...

ਪੂਰੀ ਖ਼ਬਰ »

ਬਾਬਾ ਭਾਈ ਅਦਲੀ ਜੀ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ 24 ਨੂੰ

ਚੋਹਲਾ ਸਾਹਿਬ, 20 ਜੂਨ (ਬਲਵਿੰਦਰ ਸਿੰਘ)-ਬਾਬਾ ਬਿਧੀ ਚੰਦ ਜੀ ਨੂੰ ਚੋਰ ਤੋਂ ਸਾਧ ਬਣਾਉਣ ਵਾਲੇ ਮਹਾਨ ਤਪੱਸਵੀ ਬਾਬਾ ਭਾਈ ਅਦਲੀ ਜੀ ਦਾ ਸਾਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਿਤੀ 24 ਜੂਨ ਦਿਨ ਵੀਰਵਾਰ ਨੂੰ ਗੁਰਦੁਆਰਾ ਭਾਈ ਅਦਲੀ ਸਾਹਿਬ (ਧੁੰਨ ਰੋਡ, ...

ਪੂਰੀ ਖ਼ਬਰ »

ਮੋਦੀ ਵਲੋਂ ਕੀਤੀ ਮਹਿੰਗਾਈ ਲੋਕਾਂ ਦਾ ਖ਼ੂਨ ਚੂਸ ਰਹੀ-ਮਾੜੀਮੇਘਾ

ਹਰੀਕੇ ਪੱਤਣ, 20 ਜੂਨ (ਸੰਜੀਵ ਕੁੰਦਰਾ)-ਖੱਬੀਆਂ ਪਾਰਟੀਆਂ ਵਲੋਂ ਦੇਸ਼ ਭਰ ਵਿਚ ਮਹਿੰਗਾਈ ਵਿਰੁੱਧ 16 ਜੂਨ ਤੋਂ 30 ਜੂਨ ਤੱਕ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉਸੇ ਤਹਿਤ ਸੀ.ਪੀ.ਆਈ. ਅਤੇ ਆਰ.ਐੱਮ.ਪੀ.ਆਈ. ਵਲੋਂ ਕਸਬਾ ਹਰੀਕੇ ਪੱਤਣ ਵਿਖੇ ਮੋਦੀ ਸਰਕਾਰ ਵਿਰੁੱਧ ਰੋਹ ਭਰਪੂਰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਵਲੋਂ ਸਰਕਲ ਫੇਰੂਮਾਨ ਦੇ ਅਕਾਲੀ ਆਗੂਆਂ ਨਾਲ ਮੀਟਿੰਗ

ਮੀਆਂਵਿੰਡ, 20 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਲੋਂ ਸਰਕਲ ਫੇਰੂਮਾਨ ਦੇ ਅਕਾਲੀ ਆਗੂਆਂ ਨਾਲ ਆਪਣੇ ਗ੍ਰਹਿ ਵਿਖੇ ਮੀਟਿੰਗ ਕੀਤੀ | ਇਸ ਮੌਕੇ ਮੰਨਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ...

ਪੂਰੀ ਖ਼ਬਰ »

ਤੇਲ ਦੀਆਂ ਵਧ ਰਹੀਆਂ ਬੇਤਹਾਸ਼ਾ ਕੀਮਤਾਂ ਨੇ ਲੋਕਾਂ ਦਾ ਕਚੂੰਮਰ ਕੱਢਿਆ-ਚੇਅ. ਨਾਰਲੀ

ਖਾਲੜਾ, 20 ਜੂਨ (ਜੱਜਪਾਲ ਸਿੰਘ)-ਮੋਦੀ ਸਰਕਾਰ ਵਲੋਂ ਨਿੱਤ ਨਵੇਂ ਦਿਨ ਤੇਲ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਨੇ ਲੋਕਾਂ ਦਾ ਕਚੂੰਮਰ ਕੱਢ ਦਿੱਤਾ ਹੈ ਤੇ ਤੇਲ ਦੀਆਂ ਵਧ ਰਹੀਆਂ ਬੇਤਹਾਸ਼ਾ ਕੀਮਤਾਂ ਨੇ ਬੇਸ਼ੱਕ ਵਰਗ ਨੂੰ ਪ੍ਰਭਾਵਿਤ ਕੀਤਾ ਹੈ, ਪ੍ਰੰਤੂ ਸਭ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX