ਤਾਜਾ ਖ਼ਬਰਾਂ


ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  7 minutes ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  30 minutes ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  35 minutes ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  42 minutes ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  47 minutes ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  57 minutes ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਵਾਲਮੀਕੀ ਆਸ਼ਰਮ ਦੇ ਵਿਕਾਸ ਲਈ 100 ਕਰੋੜ ਖ਼ਰਚਣ ਦਾ ਮੁੱਖ ਮੰਤਰੀ ਚੰਨੀ ਨੇ ਕੀਤਾ ਵਾਅਦਾ
. . .  about 1 hour ago
ਰਾਮ ਤੀਰਥ , 22 ਸਤੰਬਰ ( ਧਰਵਿੰਦਰ ਸਿੰਘ ਔਲਖ ) ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਪਹਿਲੀ ਵਾਰ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ , ਜਿੱਥੇ ਉਨ੍ਹਾਂ ਨੇ ਸ਼ਰਧਾ ਨਾਲ ਭਗਵਾਨ ਵਾਲਮੀਕੀ ...
ਬਟਾਲਾ 'ਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ, ਪ੍ਰਤਾਪ ਸਿੰਘ ਬਾਜਵਾ ਦਾ ਚੇਅਰਮੈਨ ਹਟਾਇਆ
. . .  about 1 hour ago
ਬਟਾਲਾ, 22 ਸਤੰਬਰ (ਕਾਹਲੋਂ) - ਪੰਜਾਬ ਦੀ ਕਾਂਗਰਸ ਸਰਕਾਰ 'ਚ ਆਏ ਬਦਲਾਅ ਤੋਂ ਬਾਅਦ ਬਟਾਲਾ 'ਚ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ ਪੈਣਾ ਸ਼ੁਰੂ ਹੋ ਗਿਆ ਹੈ ...
ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 1 hour ago
ਜਲੰਧਰ, 22 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਅਤੇ ਵਿਦਿਆਰਥੀਆਂ ਨਾਲ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ
. . .  about 1 hour ago
ਕਿਸ਼ਨਗੜ੍ਹ, 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਗਏ ਹਨ | ਸਭ ਤੋਂ ਪਹਿਲਾਂ ਉਨ੍ਹਾਂ ਨੇ ਸੰਤ ...
ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਆਦੇਸ਼, ਇਸੇ ਸਾਲ ਤੋਂ ਮਹਿਲਾਵਾਂ ਨੂੰ ਮਿਲੇ ਐਨ.ਡੀ.ਏ.ਦੀ ਪ੍ਰੀਖਿਆ ਵਿਚ ਬੈਠਣ ਦੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 22 ਸਤੰਬਰ - ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਮਹਿਲਾਵਾਂ ਨੂੰ ਇਸ ਸਾਲ ਤੋਂ ਹੀ ਐਨ.ਡੀ.ਏ. ਦੀ ਪ੍ਰਵੇਸ਼ ਪ੍ਰੀਖਿਆ ਵਿਚ ਬੈਠਣ ਦੀ ਆਗਿਆ ਦੇਣ ਦਾ ਆਦੇਸ਼ ਦਿੱਤਾ ਹੈ। ਕੇਂਦਰ ...
ਭੇਦ - ਭਰੇ ਹਾਲਾਤ ਅੰਦਰ ਨੌਜਵਾਨ ਦੀ ਮੌਤ
. . .  about 2 hours ago
ਬਲਾਚੌਰ, 22 ਸਤੰਬਰ (ਨਰੇਸ਼ ਧੌਲ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਦੇ ਪਿੰਡ ਜੋਗੇਵਾਲ ਵਿਖੇ ਇਕ ਨੌਜਵਾਨ ਦੀ ਬੀਤੀ ਰਾਤ ਭੇਦ - ਭਰੇ ਹਲਾਤਾਂ ਅੰਦਰ ਮੌਤ ਹੋਣ ਦਾ ਮਾਮਲਾ ਸਾਹਮਣੇ...
ਨੈਸ਼ਨਲ ਐਵਾਰਡੀ ਅਧਿਆਪਕ ਦੀ ਬਦਲੀ ਖ਼ਿਲਾਫ਼ ਪੰਚਾਇਤ ਤੇ ਪਿੰਡ ਵਾਸੀਆਂ ਨੇ ਸਰਕਾਰੀ ਸਕੂਲ ਦੀ ਕੀਤੀ ਤਾਲਾਬੰਦੀ
. . .  about 2 hours ago
ਐੱਸ. ਏ. ਐੱਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਇੱਥੋਂ ਨੇੜਲੇ ਪਿੰਡ ਸਿਆਊ ਦੇ ਸਰਕਾਰੀ ਮਿਡਲ ਸਕੂਲ ਦੇ ਨੈਸ਼ਨਲ ਐਵਾਰਡੀ ਪੰਜਾਬੀ ਅਧਿਆਪਕ ਜਸਵਿੰਦਰ ਸਿੰਘ ਔਲਖ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਘਰ ਪਹੁੰਚੇ
. . .  59 minutes ago
ਅੰਮ੍ਰਿਤਸਰ , 22 ਸਤੰਬਰ (ਰੇਸ਼ਮ ਸਿੰਘ ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ...
ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦਾ ਬਦਲਿਆ ਗਿਆ ਚੇਅਰਮੈਨ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ) - ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਹਟਾ ਕੇ ਸਿੱਧੂ ਦੇ ਕਰੀਬੀ ਦਮਨਦੀਪ ਸਿੰਘ ਨੂੰ ਚੇਅਰਮੈਨ ਬਣਾਇਆ ਗਿਆ...
ਸਰਕਾਰੀ ਬੱਸਾਂ ਤੋਂ ਹਟਣਗੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ
. . .  about 2 hours ago
ਚੰਡੀਗੜ੍ਹ, 22 ਸਤੰਬਰ - ਸਰਕਾਰੀ ਬੱਸਾਂ ਤੋਂ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਏ ਜਾਣਗੇ...
ਡੇਅਰੀ ਕੰਪਲੈਕਸ ਦੀ ਡਿੱਗੀ ਛੱਤ, 12 ਮੱਝਾਂ ਦੀ ਮੌਤ
. . .  about 2 hours ago
ਲੁਧਿਆਣਾ, 22 ਸਤੰਬਰ ( ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਲੁਧਿਆਣਾ ਦੇ ਹੰਬੜਾਂ ਰੋਡ ਸਥਿਤ ਡੇਅਰੀ ਕੰਪਲੈਕਸ 'ਚ ਇਕ ਛੱਤ ਡਿੱਗਣ ਨਾਲ ਕਰੀਬ 12 ਮੱਝਾਂ ਦੀ ਮੌਤ ਹੋ...
ਸਲਾਮੀ ਲੈਣ ਤੋਂ ਬਾਅਦ ਪੁਲਿਸ ਦੀ ਬੈਂਡ ਟੀਮ ਨਾਲ ਕਰਵਾਈ ਮੁੱਖ ਮੰਤਰੀ ਚੰਨੀ ਨੇ ਤਸਵੀਰ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਚ ਸਲਾਮੀ ਲੈਣ ਤੋਂ ਬਾਅਦ ਪੁਲਿਸ ਦੀ ਬੈਂਡ...
ਪੰਜਾਬ ਪੁਲਿਸ 'ਚ 2016 ਨੂੰ ਕੀਤੀ ਭਰਤੀ ਦੇ ਇੰਤਜ਼ਾਰ ਸੂਚੀ 'ਚ ਸ਼ਾਮਿਲ 780 ਮੁਲਾਜ਼ਮ ਪਹੁੰਚੇ ਸ੍ਰੀ ਚਮਕੌਰ ਸਾਹਿਬ
. . .  about 3 hours ago
ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਜਗਮੋਹਣ ਸਿੰਘ ਨਾਰੰਗ) - ਪੰਜਾਬ ਪੁਲਿਸ 'ਚ 2016 ਨੂੰ ਕੀਤੀ ਭਰਤੀ ਦੇ ਇੰਤਜ਼ਾਰ ਸੂਚੀ 'ਚ ਸ਼ਾਮਿਲ 780 ਮੁਲਾਜ਼ਮ ਸ੍ਰੀ ਚਮਕੌਰ ਸਾਹਿਬ ਪਹੁੰਚੇ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖ਼ਲ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ ਵਿਚ ...
ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਧਾਈ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਾਧਾ...
ਐੱਸ. ਡੀ. ਐਮ. ਖਮਾਣੋਂ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ - ਵੱਖ ਦਫ਼ਤਰਾਂ ਦੀ ਕੀਤੀ ਗਈ ਚੈਕਿੰਗ, ਕਈ ਅਧਿਕਾਰੀ ਅਤੇ ਕਰਮਚਾਰੀ ਮਿਲੇ ਗ਼ੈਰਹਾਜ਼ਰ
. . .  about 3 hours ago
ਖਮਾਣੋਂ, 22 ਸਤੰਬਰ (ਮਨਮੋਹਣ ਸਿੰਘ ਕਲੇਰ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਸਵੇਰੇ ਨੌਂ ਵਜੇ ਹਾਜ਼ਰ ਰਹਿਣ ...
ਪੀ.ਐਮ.ਦਾ ਅਮਰੀਕਾ ਦੌਰਾ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
. . .  1 minute ago
ਨਵੀਂ ਦਿੱਲੀ, 22 ਸਤੰਬਰ - ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ...
26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
. . .  about 4 hours ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਅਕਾਲੀ ਦਲ ਚੰਡੀਗੜ੍ਹ ਵਲੋਂ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 20 ਜੂਨ (ਮਨਜੋਤ ਸਿੰਘ ਜੋਤ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਸਦਕਾ ਤੇ ਚੰਡੀਗੜ੍ਹ ਤੋਂ ਇੰਚਾਰਜ ਡਾ. ਦਲਜੀਤ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਚੰਡੀਗੜ੍ਹ ਤੋਂ ਪਾਰਟੀ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ ...

ਪੂਰੀ ਖ਼ਬਰ »

ਐਸ. ਜੀ. ਜੀ. ਐਸ. ਕਾਲਜ ਦੇ ਤਿੰਨ ਵਿਦਿਆਰਥੀਆਂ ਨੂੰ ਕੈਂਪਸ ਪਲੇਸਮੈਂਟ ਹੋਈ ਪ੍ਰਾਪਤ

ਚੰਡੀਗੜ੍ਹ, 20 ਜੂਨ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ 26 ਚੰਡੀਗੜ੍ਹ ਦੇ ਪਲੇਸਮੈਂਟ ਸੈੱਲ ਵਲੋਂ ਕਾਲਜ ਦੇ ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਕਲਾਸਾਂ ਦੇ ਅੰਤਿਮ ਸਾਲ ਦੇ ਵਿਦਿਆਰਥੀਆਂ ਲਈ ਵਰਚੂਅਲ ਪਲੇਸਮੈਂਟ ਡਰਾਈਵ ਕਰਵਾਈ ਗਈ | ...

ਪੂਰੀ ਖ਼ਬਰ »

ਆਲਮਗੀਰ ਦੇ 25 ਸਾਲਾ ਬੇਰੁਜ਼ਗਾਰ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲਾਲੜੂ, 20 ਜੂਨ (ਰਾਜਬੀਰ ਸਿੰਘ)-ਨੇੜਲੇ ਪਿੰਡ ਆਲਮਗੀਰ ਦੇ ਇਕ 25 ਸਾਲਾ ਨੌਜਵਾਨ ਨੇ ਖੁਦਕੁਸ਼ੀ ਕਰ ਲਈ ਹੈ | ਉਸ ਦੀ ਲਾਸ਼ ਭਾਰਤ ਪੈਟਰੋਲੀਅਮ ਪਲਾਂਟ ਦੇ ਨੇੜੇ ਸਫੈਦੇ ਦੇ ਦਰੱਖਤ 'ਤੇ ਕੱਪੜੇ ਦੀ ਰੱਸੀ ਦੇ ਫਾਹੇ ਨਾਲ ਲਮਕੀ ਹੋਈ ਮਿਲੀ | ਹਾਲਾਂਕਿ ਮੌਕੇ 'ਤੇ ਕੋਈ ਵੀ ...

ਪੂਰੀ ਖ਼ਬਰ »

ਪਿੰਡ ਛੋਟੀ ਬੜੀ ਨੰਗਲ ਦੇ ਲਾਪਤਾ ਸੁੱਚਾ ਸਿੰਘ ਬਿਨਾਂ ਸਿਰ ਧੜ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦੇ ਨੇੜੇ ਟੋਏ 'ਚੋਂ ਮਿਲਿਆ

ਮਾਜਰੀ, 20 ਜੂਨ (ਕੁਲਵੰਤ ਸਿੰਘ ਧੀਮਾਨ)-ਪਿੰਡ ਛੋਟੀ ਬੜੀ ਨੰਗਲ ਦੇ ਵਸਨੀਕ ਸੁੱਚਾ ਸਿੰਘ (38) ਜੋ ਕਿ 12 ਜੂਨ ਤੋਂ ਲਾਪਤਾ ਹੋਏ ਸੀ, ਦੀ ਲਾਸ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਨੇੜੇ ਤੋਂ ਬਿਨ੍ਹਾਂ ਸਿਰ ਤੋਂ ਮਿਲਣ ਕਾਰਨ ਖੇਤਰ 'ਚ ਸਨਸਨੀ ਫੈਲ ...

ਪੂਰੀ ਖ਼ਬਰ »

ਐਸ. ਟੀ. ਐਫ. ਵਲੋਂ ਹੈਰੋਇਨ ਸਮੇਤ ਇਕ ਕਾਬੂ

ਐੱਸ. ਏ. ਐੱਸ. ਨਗਰ, 20 ਜੂਨ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐਫ. ਵਲੋਂ ਮੁਹਾਲੀ ਵਿਚਲੇ ਪਿੰਡ ਲਖਨੌਰ ਦੇ ਕੋਲੋਂ 1 ਨੌਜਵਾਨ ਨੂੰ 26 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਸੱਖੋਂ ਮਾਜਰਾ (ਮੋਰਿੰਡਾ) ...

ਪੂਰੀ ਖ਼ਬਰ »

ਬਾਰਡਰ ਏਰੀਏ 'ਚ ਵੱਖ-ਵੱਖ ਵਿਸ਼ਿਆਂ ਦੀ ਭਰਤੀ ਲਿਖਤੀ ਪ੍ਰੀਖਿਆ ਦਾ ਕੰਮ ਮੁਕੰਮਲ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)-ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਹੇਠ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਬਾਰਡਰ ਏਰੀਏ 'ਚ ਮਾਸਟਰ ਕੇਡਰ 'ਚ ਵੱਖ-ਵੱਖ ਵਿਸ਼ਿਆਂ ਦੀਆਂ ਅਸਾਮੀਆਂ ਦਾ ਬੈਕਲਾਗ ਪੂਰਾ ਕਰਨ ਲਈ ਲਿਖਤੀ ਟੈੱਸਟ ਕਰਵਾ ਕੇ ...

ਪੂਰੀ ਖ਼ਬਰ »

ਪਿੰਡ ਸਨੇਟਾ 'ਚ ਬਣੇਗਾ ਨਵਾਂ ਪ੍ਰਾਇਮਰੀ ਹੈਲਥ ਸੈਂਟਰ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ ਤੇ ਪਿੰਡਾਂ 'ਚ ਵੱਧਦੀ ਆਬਾਦੀ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਹਰੇਕ ਕੋਨੇ ਤੱਕ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ...

ਪੂਰੀ ਖ਼ਬਰ »

ਸਾਬਕਾ ਡੀ. ਐਸ. ਪੀ. ਦੀ ਨੂੰਹ ਗੋਲੀ ਲੱਗਣ ਨਾਲ ਹੋਈ ਜ਼ਖ਼ਮੀ

ਐੱਸ. ਏ. ਐੱਸ. ਨਗਰ, 20 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-91 ਵਿਖੇ ਇਕ ਐਨ. ਆਰ. ਆਈ. ਮਹਿਲਾ ਵਲੋਂ ਆਪਣੇ ਪਤੀ ਦਾ ਰਿਵਾਲਵਰ ਰੱਖਣ ਸਮੇਂ ਅਚਾਨਕ ਗੋਲੀ ਲੱਗਣ ਨਾਲ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਗੋਲੀ ਮਹਿਲਾ ਦੇ ਪੇਟ ਦੇ ਨਜ਼ਦੀਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ 'ਚ 3 ਨੌਜਵਾਨ ਗਿ੍ਫ਼ਤਾਰ

ਜ਼ੀਰਕਪੁਰ, 20 ਜੂਨ (ਹੈਪੀ ਪੰਡਵਾਲਾ)-ਪੁਲਿਸ ਨੇ ਸ਼ਹਿਰ 'ਚ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਹੇਠ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਨੌਜਵਾਨਾਂ ਦੀ ਪਛਾਣ ਸਾਗਰ ਸ਼ਰਮਾ ਵਾਸੀ ਪਾਣੀਪਤ, ਰਾਹੁਲ ਗਰੋਵਰ ਵਾਸੀ ਜਵਾਹਰ ਨਗਰ ਹਿਸਾਰ ਤੇ ਗੌਰਵ ਬੱਤਰਾ ਵਾਸੀ ਟੋਹਾਣਾ ...

ਪੂਰੀ ਖ਼ਬਰ »

ਜੇਲ੍ਹਾਂ 'ਚ ਜਬਰੀ ਡੱਕੇ ਬੁੱਧੀਜੀਵੀਆਂ ਦੇ ਹੱਕ 'ਚ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 20 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਪੱਖੀ ਬੁੱਧੀਜੀਵੀਆਂ, ਪੱਤਰਕਾਰਾਂ, ਵਿਦਿਆਰਥੀ ਆਗੂਆਂ ਤੇ ਸੰਗੀਨ ਧਾਰਾਵਾਂ ਤਹਿਤ ਪਰਚੇ ਦਰਜ ਕਰਕੇ ਹਵਾਲਾਤਾਂ 'ਚ ਬੰਦ ਕਰਨ ਦੇ ਵਿਰੋਧ 'ਚ ਪੰਜਾਬ ਭਰ ਵਿਚ ਮਨਾਏ ਜਾ ਰਹੇ 'ਵਿਰੋਧ ਪੰਦਰਵਾੜ੍ਹੇ' ਤਹਿਤ ...

ਪੂਰੀ ਖ਼ਬਰ »

ਪਾਂਡੇ ਤੇ ਬਾਜਵਾ ਦੇ ਬੇਟਿਆਂ ਨੂੰ ਨੌਕਰੀਆਂ, 'ਆਪ' ਵਲੋਂ ਡਟਵੀਂ ਵਿਰੋਧਤਾ

ਚੰਡੀਗੜ੍ਹ, 20 ਜੂਨ (ਐਨ.ਐਸ.ਪਰਵਾਨਾ)-ਪੰਜਾਬ ਦੀ ਪ੍ਰਮੁੱਖ ਵਿਰੋਧੀ ਪਾਰਟੀ 'ਆਪ' ਦੇ ਨੇਤਾ ਸ. ਹਰਪਾਲ ਸਿੰਘ ਚੀਮਾ ਅਤੇ ਵਿਧਾਨ ਸਭਾ ਵਿਚ ਵਹਿਪ ਸ. ਕੁਲਤਾਰ ਸਿੰਘ ਸੰਧਵਾਂ ਨੇ ਵਜ਼ਾਰਤ ਵਲੋਂ 2 ਸੀਨੀਅਰ ਕਾਂਗਰਸੀ ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ ਦੇ ਪੁੱਤਰ ਅਰਜਨ ...

ਪੂਰੀ ਖ਼ਬਰ »

ਹੁੱਡਾ ਵਲੋਂ ਖੱਟਰ ਸਰਕਾਰ ਦੀਆਂ 600 ਦਿਨ ਦੀ ਕਾਰਵਾਈ 'ਤੇ ਤਿੱਖੀ ਪ੍ਰਕਿਰਿਆ

ਚੰਡੀਗੜ੍ਹ, 20 ਜੂਨ (ਐਨ. ਐਸ.ਪਰਵਾਨਾ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਖੱਟਰ ਸਰਕਾਰ ਦੀਆਂ 600 ਦਿਨ ਦੀ ਕਾਰਵਾਈ 'ਤੇ ਤਿੱਖੀ ਪ੍ਰਕਿਰਿਆ ਪ੍ਰਗਟ ਕੀਤੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਇਸ ਸਰਕਾਰ ਦੇ ਸਮੇਂ 'ਚ ਅਪਰਾਧ, ਬੇਰੁਜ਼ਗਾਰੀ ਤੇ ...

ਪੂਰੀ ਖ਼ਬਰ »

ਨਵਦੀਪ ਪਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਸੋਸ਼ਲ ਮੀਡੀਆ ਦਾ ਜੁਆਇੰਟ ਕੋਆਰਡੀਨੇਟਰ ਥਾਪਿਆ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)-ਆਲ ਇੰਡੀਆ ਕਾਂਗਰਸ ਸੇਵਾ ਦਲ ਦੇ ਚੀਫ਼ ਓਰਗਨਾਇਜ਼ਰ ਲਾਲ ਜੀ ਦੇਸਾਈ ਨੇ ਰਾਸ਼ਟਰੀ ਕਾਰਜਕਾਰਨੀ ਦਾ ਵਿਸਥਾਰ ਕਰਦੇ ਹੋਏ ਸਮੂਹ ਸੂਬਿਆਂ ਦੇ ਸੋਸ਼ਲ ਮੀਡੀਆ ਕੁਆਰਡੀਨੇਟਰ ਨਿਯੁਕਤ ਕੀਤੇ ਜਿਸ 'ਚ ਨਵਦੀਪ ਪਵਾਰ ਨੂੰ ਪੰਜਾਬ ਪ੍ਰਦੇਸ਼ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਲੋਂ ਸਾਲਾਨਾ ਮੈਗਜ਼ੀਨ ਜਾਰੀ

ਚੰਡੀਗੜ੍ਹ, 20 ਜੂਨ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਚੰਡੀਗੜ੍ਹ ਵਲੋਂ ਆਪਣਾ ਸਾਲਾਨਾ ਮੈਗਜ਼ੀਨ ਅਗੰਮੀ ਜੋਤ 2020-21 ਜਾਰੀ ਕੀਤਾ ਗਿਆ | ਪ੍ਰਧਾਨ ਸਿੱਖ ਐਜੂਕੇਸ਼ਨਲ ਸੁਸਾਇਟੀ ਗੁਰਦੇਵ ਸਿੰਘ ਬਰਾੜ ਆਈ. ਏ. ਐਸ. (ਸੇਵਾ-ਮੁਕਤ), ਵਾਈਸ ਪੈ੍ਰਜ਼ੀਡੈਂਟ ਐਸ. ਈ. ਐਸ. ਕੁਲਬੀਰ ਸਿੰਘ ਚੀਫ਼ ਇੰਜੀਨੀਅਰ (ਸੇਵਾ-ਮੁਕਤ), ਕਰਨਲ ਜਸਮੇਰ ਸਿੰਘ ਬਾਲਾ (ਸੇਵਾ-ਮੁਕਤ), ਕਰਨਦੀਪ ਸਿੰਘ ਚੀਮਾ, ਪਿ੍ੰਸੀਪਲ ਸਰਬਜੀਤ ਕੌਰ ਤੇ ਵਾਈਸ ਪਿ੍ੰਸੀਪਲ ਡਾ: ਗਿੰਨੀ ਕੰਗ ਨੇ ਇਸ ਮੌਕੇ ਸ਼ਿਰਕਤ ਕੀਤੀ | ਰਸਾਲਾ ਇਕ ਵਿਸ਼ੇਸ਼ ਸੰਸਕਰਣ ਹੈ ਤੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਜਨਮ ਦਿਵਸ ਨੂੰ ਸਮਰਪਿਤ ਹੈ | ਰਵਾਇਤੀ 9 ਭਾਗਾਂ 'ਚ ਸ਼ਾਮਿਲ, ਰਸਾਲੇ ਨੂੰ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਦੁਆਰਾ ਭਰਵਾਂ ਹੁੰਗਾਰਾ ਮਿਲਿਆ, ਜਿਨ੍ਹਾਂ ਨੇ ਗੁਰੂ ਜੀ ਦੇ ਪ੍ਰੇਰਣਾਦਾਇਕ ਜੀਵਨ ਤੇ ਉਨ੍ਹਾਂ ਦੀ ਬੇਮਿਸਾਲ ਸ਼ਹਾਦਤ ਦੇ ਨਾਲ ਸਬੰਧਤ ਲੇਖਾਂ 'ਚ ਯੋਗਦਾਨ ਪਾਇਆ | ਵਿਦਿਆਰਥੀਆਂ ਤੇ ਪਾਠਕਾਂ ਨੂੰ ਗੁਰੂ ਜੀ ਦੀ ਮਿਸਾਲੀ ਜ਼ਿੰਦਗੀ ਤੋਂ ਜਾਣੂ ਕਰਾਉਣ ਲਈ, ਇਕ ਵਿਸ਼ੇਸ਼ ਭਾਗ, ਰਸਾਲੇ ਦੀ ਵਿਆਪਕ ਪਹੁੰਚ ਲਈ ਚੁਣਿਆ ਗਿਆ ਹੈ | ਇਸ 'ਚ ਯੋਗਦਾਨ ਪਾਉਣ ਵਾਲੇ ਜਿਵੇਂ ਵਿਦਵਾਨ, ਪਰਉਪਕਾਰੀ, ਲੇਖਕ, ਸਮਾਜ ਸੇਵੀ ਤੇ ਪ੍ਰੇਰਕ ਗੁਰੂ ਜੀ ਦੇ ਜੀਵਨ ਬਾਰੇ ਇਕ ਵਿਆਪਕ ਦਿ੍ਸ਼ਟੀਕੋਣ ਪੇਸ਼ ਕਰਦੇ ਹਨ | ਪਿ੍ੰਸੀਪਲ ਸਰਬਜੀਤ ਕੌਰ ਨੇ ਹੋਰ ਮਹਿਮਾਨਾਂ ਸਮੇਤ ਇਸ ਵਿਸ਼ੇਸ਼ ਸੰਸਕਰਣ ਦੇ ਜਾਰੀ ਹੋਣ 'ਤੇ ਸੰਪਾਦਕੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ |

ਖ਼ਬਰ ਸ਼ੇਅਰ ਕਰੋ

 

ਚੰਡੀਗੜ੍ਹ 'ਚ ਕੋਰੋਨਾ ਦੇ 22 ਨਵੇਂ ਮਾਮਲੇ, 70 ਮਰੀਜ਼ ਹੋਏ ਠੀਕ

ਚੰਡੀਗੜ੍ਹ, 20 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਦੇ 22 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤਯਾਬ ਹੋਣ ਤੋਂ ਬਾਅਦ 70 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਜਿਸ ਉਪਰੰਤ ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦਾ ਅੰਕੜਾ ਘੱਟ ਕੇ 353 ਰਹਿ ਗਿਆ ਹੈ | ...

ਪੂਰੀ ਖ਼ਬਰ »

ਵਿਧਾਇਕਾਂ ਦੇ ਬੱਚਿਆਂ ਦੀਆਂ ਨਿਯੁਕਤੀਆਂ ਰੱਦ ਹੋਣ-ਬਡਹੇੜੀ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)-ਉੱਘੇ ਸਿੱਖ ਕਿਸਾਨ ਆਗੂ, ਆਲ ਇੰਡੀਆ ਜੱਟ ਮਹਾਂਸਭਾ ਦੇ ਰਾਸ਼ਟਰੀ ਡੈਲੀਗੇਟ ਤੇ ਮਹਾਂਸਭਾ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਪੰਜਾਬ 'ਚ 'ਕੁਰਸੀ ਬਚਾਓ' ਮੁਹਿੰਮ ਤਹਿਤ ਕੀਤੀਆਂ ਵਿਧਾਇਕਾਂ ਦੇ ਬੱਚਿਆਂ ...

ਪੂਰੀ ਖ਼ਬਰ »

ਚਾਰ ਰਾਜਾਂ 'ਚ ਧੱਕੇ ਖਾਣ ਵਾਲੇ ਪ੍ਰਵਾਸੀ ਮਜ਼ਦੂਰ ਦੇ ਲੜਕੇ ਦਾ ਪੰਜਾਬ ਆ ਕੇ ਹੋਇਆ ਦਿਲ ਦਾ ਮੁਫ਼ਤ ਆਪ੍ਰੇਸ਼ਨ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)-ਸਿਵਲ ਹਸਪਤਾਲ ਢੁੱਡੀਕੇ ਦੀ ਆਰ. ਬੀ. ਐਸ. ਕੇ. ਟੀਮ ਵਲੋਂ ਕੌਮੀ ਬਾਲ ਸਹਿਤ ਪ੍ਰੋਗਰਾਮ ਤਹਿਤ ਇਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੇ ਦਿਲ ਦਾ ਮੁਫ਼ਤ ਆਪ੍ਰੇਸ਼ਨ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਤੋਂ ਸਫਲਤਾਪੂਰਵਕ ਕਰਵਾਇਆ ਗਿਆ | ...

ਪੂਰੀ ਖ਼ਬਰ »

ਅੱਜ ਤੋਂ ਕਰਵਾਇਆ ਜਾਵੇਗਾ 3 ਰੋਜ਼ਾ 'ਇਮਿਊਨਿਟੀ ਬੂਸਟਰ ਪ੍ਰੋਗਰਾਮ'

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਕੋਵਿਡ ਮਹਾਂਮਾਰੀ ਦੇ ਮੌਜੂਦਾ ਹਾਲਾਤਾਂ ਨੂੰ ਧਿਆਨ 'ਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਰਟ ਆਫ਼ ਲਿਵਿੰਗ ਸੰਸਥਾ ਦੇ ਸਹਿਯੋਗ ਨਾਲ ਜ਼ਿਲ੍ਹਾ ਮੁਹਾਲੀ ਦੇ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸਿਹਤ ...

ਪੂਰੀ ਖ਼ਬਰ »

ਗਿੱਲ ਨੇ ਕੌਂਸਲ ਕਰਮਚਾਰੀਆਂ ਦੇ ਧਰਨੇ 'ਚ ਪੁੱਜ ਕੇ ਦਿੱਤੀ ਹਮਾਇਤ

ਖਰੜ, 20 ਜੂਨ (ਗੁਰਮੁੱਖ ਸਿੰਘ ਮਾਨ)-ਸਰਕਾਰ ਆਪਣੀ ਕੁਰਸੀ ਬਚਾਉਣ ਲਈ ਲੜਾਈ ਲੜ ਰਹੀ ਹੈ ਤੇ ਹੜਤਾਲ 'ਤੇ ਬੈਠੇ ਕੌਂਸਲ ਕਰਮਚਾਰੀਆਂ ਨਾਲ ਗੱਲ ਕਰਨ ਦਾ ਸਰਕਾਰ ਕੋਲ ਸਮਾਂ ਨਹੀਂ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਖਰੜ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾਵੇ-ਸੁਖਬੀਰ

ਖਰੜ, 20 ਜੂਨ (ਗੁਰਮੁੱਖ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਦੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਸ਼ਾਨਦਾਰ ਜਿੱਤ ਲਈ ਵਿਧਾਨ ਸਭਾ ਹਲਕਾ ਖਰੜ ਦੇ ਪਾਰਟੀ ਦੇ ਮੁੱਖ ...

ਪੂਰੀ ਖ਼ਬਰ »

ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਦੇ ਦੋ ਕੈਡਿਟ ਏਅਰ ਫੋਰਸ 'ਚ ਹੋਏ ਭਰਤੀ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਹੈਦਰਾਬਾਦ ਦੀ ਏਅਰ ਫੋਰਸ ਅਕੈਡਮੀ ਡੂੰਡੀਗਲ ਵਿਖੇ ਕੰਬਾਈਨਡ ਗ੍ਰੈਜੂਏਸ਼ਨ ਪਰੇਡ (ਸੀ. ਜੀ. ਪੀ.) ਕਰਵਾਈ ਗਈ | ਏਅਰ ਸਟਾਫ਼ ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਰ. ਕੇ. ਐਸ. ਭਦੌਰੀਆ ਪੀ. ਵੀ. ਐਸ. ਐਮ., ਏ. ਵੀ. ਐਸ. ਐਮ., ਵੀ. ਐਮ., ਏ. ਡੀ. ਸੀ. ...

ਪੂਰੀ ਖ਼ਬਰ »

ਪਟਿਆਲਾ ਵਿਚ ਰੋਸ ਧਰਨਾ 24 ਨੂੰ

ਖਰੜ, 20 ਜੂਨ (ਗੁਰਮੁੱਖ ਸਿੰਘ ਮਾਨ)-ਨਰੇਗਾ ਵਰਕਰ ਫਰੰਟ ਤੇ ਮਜ਼ਦੂਰ ਕਿਸਾਨ ਦਲਿਤ ਫਰੰਟ ਦੀ ਸਾਂਝੀ ਮੀਟਿੰਗ ਖਰੜ ਵਿਖੇ ਰੇਸ਼ਮ ਸਿੰਘ ਕਾਹਲੋ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ 24 ਜੂਨ ਨੂੰ ਨਰੇਗਾ ਵਰਕਰ ਫਰੰਟ ਤੇ ਮਜ਼ਦੂਰ ਕਿਸਾਨ ਮੋਰਚਾ ਦਲਿਤ ਫਰੰਟ ਅਤੇ ਹੋਰ ...

ਪੂਰੀ ਖ਼ਬਰ »

ਹਫ਼ਤੇ ਤੋਂ ਲਾਪਤਾ ਨੌਜਵਾਨ ਦੀ ਭਾਲ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਪਰਿਵਾਰ

ਡੇਰਾਬੱਸੀ, 20 ਜੂਨ (ਗੁਰਮੀਤ ਸਿੰਘ)-ਇਥੋਂ ਦੀ ਸ਼ਿਵਪੁਰੀ ਕਾਲੋਨੀ ਵਿਖੇ ਰਹਿੰਦਾ 19 ਸਾਲਾ ਰੋਹਿਤ ਕੁਮਾਰ ਪਿਛਲੇ ਇਕ ਹਫਤੇ ਤੋਂ ਲਾਪਤਾ ਹੈ | ਰੋਹਿਤ ਦੀ ਭਾਲ ਲਈ ਉਸ ਦੇ ਪਰਿਵਾਰਕ ਮੈਂਬਰ ਉਸ ਦੀ ਫੋਟੋ ਲੈ ਕੇ ਥਾਂ ਥਾਂ 'ਤੇ ਉਸ ਦੀ ਭਾਲ 'ਚ ਦਰ-ਦਰ ਦੀ ਠੋਕਰਾਂ ਖਾ ਰਹੇ ਹਨ | ...

ਪੂਰੀ ਖ਼ਬਰ »

ਸਵਿਤਰੀ ਗਰੀਨ ਫਲੈਟਸ ਮਾਲਕਾਂ ਵਲੋਂ ਪ੍ਰਬੰਧਕਾਂ ਖ਼ਿਲਾਫ਼ ਰੋਸ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਜ਼ੀਰਕਪੁਰ, 20 ਜੂਨ (ਅਵਤਾਰ ਸਿੰਘ)-ਜ਼ੀਰਕਪੁਰ ਦੀ ਵੀ. ਆਈ. ਪੀ. ਸੜਕ 'ਤੇ ਸਥਿਤ ਵਿਧਾਇਕ ਐਨ. ਕੇ. ਸ਼ਰਮਾ ਦੀ ਕੰਪਨੀ ਦੀ ਮਾਲਕੀ ਵਾਲੀ ਸੁਸਾਇਟੀ ਸਵਿਤਰੀ ਗਰੀਨ ਦੇ ਵਸਨੀਕਾਂ ਨੇ ਸਵਿਤਰੀ ਗ੍ਰੀਨਸ ਪ੍ਰੋਗਰੈਸਿਵ ਐਸੋਸੀਏਸ਼ਨ ਦੇ ਬੈਨਰ ਹੇਠ ਬਿਲਡਰ ਵਲੋਂ ਪੂਰੀਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 27 ਨਵੇਂ ਮਾਮਲੇ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਨਿਵਾਸੀਆਂ ਲਈ ਰਾਹਤ ਭਰੀ ਖਬਰ ਹੈ ਕਿ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਪਿਛਲੇ ਦੋ ਦਿਨਾਂ ਤੋਂ ਕਿਸੇ ਵੀ ਕੋਰੋਨਾ ਮਰੀਜ਼ ਦੀ ਮੌਤ ਨਹੀਂ ਹੋਈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਮੁਲਾਜ਼ਮ ਫਰੰਟ ਪੰਜਾਬ ਨੇ ਤਨਖਾਹ ਕਮਿਸ਼ਨ ਦੀ ਰਿਪੋਰਟ 'ਤੇ ਚੁੱਕੇ ਸਵਾਲ

ਐੱਸ. ਏ. ਐੱਸ. ਨਗਰ, 20 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਮੁਲਾਜ਼ਮ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਬਾਜ ਸਿੰਘ ਖਹਿਰਾ, ਸਕੱਤਰ ਜਨਰਲ ਮਨਜੀਤ ਸਿੰਘ ਚਾਹਲ ਤੇ ਹਰਮੇਸ ਧੀਮਾਨ ਨੇ ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਕੈਬਨਿਟ ਦੀ ਮਨਜ਼ੂਰੀ ਲਈ ਪੇਸ਼ ਕੀਤੀ ਤਨਖਾਹ ਕਮਿਸ਼ਨ ...

ਪੂਰੀ ਖ਼ਬਰ »

ਐਨ. ਆਰ. ਆਈ. ਨਾਲ 20 ਲੱਖ ਦੀ ਠੱਗੀ ਮਾਰਨ ਦੇ ਮਾਮਲੇ 'ਚ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 20 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਐਨ. ਆਰ. ਆਈ. ਪੁਲਿਸ ਨੇ ਇਕ ਐਨ. ਆਰ. ਆਈ. ਨਾਲ 20 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪਤੀ-ਪਤਨੀ ਦੀ ਪਛਾਣ ਮੇਹਰਬਾਨ ਸਿੰਘ ਤੇ ਪਰਮਪ੍ਰੀਤ ਕੌਰ ਵਾਸੀ ਪਿੰਡ ਬਰਨਾਲਾ ਖੁਰਦ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਮੰਨਾ ਕਾਂਗਰਸ ਪਾਰਟੀ ਦਾ ਇਮਾਨਦਾਰ ਵਰਕਰ-ਮਿਊਾਸੀਪਲ ਕੌਸਲਰ

ਖਰੜ, 20 ਜੂਨ (ਮਾਨ)-ਨਗਰ ਕੌਂਸਲ ਖਰੜ ਦੀ ਪ੍ਰਧਾਨਗੀ ਦੀ ਹੋਈ ਚੋਣ ਵਿਚ ਸ਼ਹਿਰ ਦੇ ਵਾਰਡ ਨੰ. 2 ਤੋਂ ਮਿਊਾਸੀਪਲ ਕੌਂਸਲਰ ਮਨਪ੍ਰੀਤ ਸਿੰਘ ਮੰਨਾ ਜੋ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਵੀ ਹਨ ਉਨ੍ਹਾਂ ਨੇ ਪਾਰਟੀ ਦੇ ਹੱਕ 'ਚ ਖੜ੍ਹਦੇ ਹੋਏ ਹਲਕਾ ਇੰਚਾਰਜ ਦੇ ਕਹਿਣ 'ਤੇ ਨਮਿਤਾ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਯੂ. ਐੱਸ./ ਕੈਨੇਡਾ ਲਈ ਪਾਥਵੇਅ ਪ੍ਰੋਗਰਾਮਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਕੈਨੇਡਾ ਦੇ ਈਟਨ ਕਾਲਜ ਨਾਲ ਸਮਝੌਤਾ ਕੀਤਾ ਗਿਆ, ਜਿਸ ਤਹਿਤ ਕੋਰਸ ਸ਼ੁਰੂ ਕਰਨ ਲਈ ਵਿਦਿਆਰਥੀ ਦੋ ਸਾਲ ਰਿਆਤ ਬਾਹਰਾ ਯੂਨੀਵਰਸਿਟੀ ਵਿਚ ਤੇ ਦੋ ਸਾਲ ਕੈਨੇਡਾ ਦੀ ਯੂਨੀਵਰਸਿਟੀ 'ਚ ਆਪਣੀ ...

ਪੂਰੀ ਖ਼ਬਰ »

ਬਹਿਲੋਲਪੁਰ ਦੀ ਪੰਚਾਇਤ ਨੇ ਲਗਾਇਆ ਖੂਨਦਾਨ ਕੈਂਪ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਪਿੰਡ ਬਹਿਲੋਲਪੁਰ ਦੀ ਗ੍ਰਾਮ ਪੰਚਾਇਤ ਵਲੋਂ ਰੋਟਰੀ ਚੰਡੀਗੜ੍ਹ ਮਿਡਟਾਊਨ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ | ਕਮਿਊਨਿਟੀ ਸੈਂਟਰ 'ਚ ਲਗਾਏ ਕੈਂਪ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਪ੍ਰਧਾਨ ਤੇ ...

ਪੂਰੀ ਖ਼ਬਰ »

ਸਵ: ਮਿਲਖਾ ਸਿੰਘ ਦੀਆਂ ਅਸਥੀਆਂ ਗੁ: ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ

ਕੀਰਤਪੁਰ ਸਾਹਿਬ, 20 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਉੱਡਣੇ ਸਿੱਖ ਦੇ ਨਾਂਅ ਨਾਲ ਸੰਸਾਰ ਭਰ 'ਚ ਪ੍ਰਸਿੱਧ ਦੌੜਾਕ ਮਿਲਖਾ ਸਿੰਘ ਜਿਨ੍ਹਾਂ ਦਾ ਕੱਲ੍ਹ ਦਿਹਾਂਤ ਹੋ ਗਿਆ ਸੀ ਉਨ੍ਹਾਂ ਦੀਆਂ ਅਸਥੀਆਂ ਅੱਜ ਪਰਿਵਾਰਕ ਮੈਂਬਰਾਂ ਤੇ ਸਾਕ ਸਬੰਧੀਆਂ ਵਲੋਂ ਜਲ ਪ੍ਰਵਾਹ ...

ਪੂਰੀ ਖ਼ਬਰ »

ਪਿੰਡਾਂ 'ਚ 100 ਫ਼ੀਸਦੀ ਕੁਨੈਕਸ਼ਨ ਦੇ ਕੇ ਜ਼ਿਲ੍ਹਾ ਮੁਹਾਲੀ ਸੂਬੇ 'ਚੋਂ ਅੱਵਲ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-'ਜਲ ਜੀਵਨ ਮਿਸ਼ਨ-ਹਰ ਘਰ ਜਲ' ਤਹਿਤ ਜ਼ਿਲ੍ਹੇ ਦੇ 91,790 ਪਿੰਡਾਂ ਨੂੰ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦੇ ਕੁਨੈਕਸ਼ਨ ਦੇ ਕੇ ਜ਼ਿਲ੍ਹਾ ਮੁਹਾਲੀ ਨੇ 100 ਫ਼ੀਸਦੀ ਘਰਾਂ ਨੂੰ ਪਾਣੀ ਕੁਨੈਕਸ਼ਨ ਦੇਣ ਦਾ ਟੀਚਾ ਪੂਰਾ ਕਰ ਲਿਆ ਹੈ, ਜਿਸ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ 6ਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨ ਦਾ ਐਲਾਨ ਕਰ ਕੇ ਲਾਭ ਦੇਣ ਦਾ ਜ਼ਿੰਮਾ ਅਗਲੀ ਸਰਕਾਰ 'ਤੇ ਛੱਡਿਆ-ਅਕਾਲੀ ਦਲ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦਾ ਸਿਰਫ਼ ਐਲਾਨ ਕਰ ਕੇ ਤੇ ਇਸ ਦਾ ਲਾਭ ਦੇਣ ਦਾ ਜ਼ਿੰਮਾ ਅਗਲੀ ਸਰਕਾਰ 'ਤੇ ਛੱਡ ਕੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ | ਪਾਰਟੀ ...

ਪੂਰੀ ਖ਼ਬਰ »

ਖਰੜ ਦੇ ਡੰਪਿੰਗ ਗਰਾਊਾਡ 'ਚ ਕੂੜੇ ਕਰਕਟ ਨੂੰ ਲੱਗੀ ਅੱਗੀ, 3 ਫਾਇਰ ਦਸਤੇ ਨੇ ਪਾਇਆ ਕਾਬੂ

ਖਰੜ, 20 ਜੂਨ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਦੇ ਸਟੇਡੀਅਮ ਨੇੜੇ ਬਣੇ ਹੋਏ ਡੰਪਿੰਗ ਗਰਾਊਡ 'ਚ ਅੱਜ ਕੂੜੇ ਕਰਕਟ ਨੂੰ ਅੱਗ ਲੱਗ ਗਈ | ਨਗਰ ਕੌਂਸਲ ਖਰੜ ਦੇ ਸੈਨੇਟਰੀ ਇੰਸਪੈਕਟਰ ਹਰਦਰਸ਼ਨਜੀਤ ਸਿੰਘ ਖੱਟੜਾ ਨੇ ਦੱਸਿਆ ਕਿ ਡੰਪਿਗ ਗਰਾਊਡ 'ਚੋਂ ਇਕ ਬਿਜਲੀ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਾਂਗਰਸ ਨੇ ਰਾਹੁਲ ਗਾਂਧੀ ਦਾ ਜਨਮ ਦਿਨ ਪ੍ਰਭ ਆਸਰਾ ਵਿਖੇ ਮਨਾਇਆ

ਕੁਰਾਲੀ, 20 ਜੂਨ (ਹਰਪ੍ਰੀਤ ਸਿੰਘ)-ਜ਼ਿਲ੍ਹਾ ਯੂਥ ਕਾਂਗਰਸ ਐੱਸ. ਏ. ਐੱਸ. ਨਗਰ ਵਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਰਾਹੁਲ ਗਾਂਧੀ ਦਾ ਜਨਮ ਦਿਨ ਸਥਾਨਕ ਪ੍ਰਭ ਆਸਰਾ ਸੰਸਥਾ ਵਿਚ ਰਹਿ ਰਹੇ ਬੇ-ਸਹਾਰਾ ਤੇ ਲਾਵਾਰਿਸ ਬੱਚਿਆਂ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਨੇ ਤਨਖਾਹ ਕਮਿਸ਼ਨ ਨੂੰ ਦੱਸਿਆ ਇਕ ਛਲਾਵਾ

ਐੱਸ. ਏ. ਐੱਸ. ਨਗਰ, 20 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਕੈਬਨਿਟ ਦੀ ਮਨਜ਼ੂਰੀ ਲਈ ਪੇਸ਼ ਕੀਤੀ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਗੌਰਮਿੰਟ ਟੀਚਰਜ਼ ਯੂਨੀਅਨ ਨੇ ਇਕ ਛਲਾਵਾ ਦੱਸਿਆ ਹੈ | ਇਸ ਰਿਪੋਰਟ ਦੇ ਜਨਤਕ ਹੋਣ ਤੋਂ ਬਾਅਦ ...

ਪੂਰੀ ਖ਼ਬਰ »

ਹੰਡੇਸਰਾ ਪੁਲਿਸ ਨੇ ਪਿੰਡ ਵਾਸੀਆਂ ਨੂੰ ਕੀਤਾ ਨਸ਼ਿਆਂ ਦੀ ਰੋਕਥਾਮ ਪ੍ਰਤੀ ਜਾਗਰੂਕ

ਲਾਲੜੂ, 20 ਜੂਨ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਪਿੰਡ ਜੌਲਾ ਕਲਾਂ ਵਿਖੇ ਸੈਮੀਨਾਰ ਲਗਾ ਕੇ ਲੋਕਾਂ ਨੂੰ ਨਸ਼ਿਆ ਦੀ ਰੋਕਥਾਮ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਥਾਣਾ ਹੰਡੇਸਰਾ ਮੁਖੀ ਇੰਸਪੈਕਟਰ ਰਜਨੀਸ਼ ਚੌਧਰੀ ਤੇ ਏ. ਐਸ. ਆਈ. ਜਸਵਿੰਦਰ ਸਿੰਘ ਨੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦਾਊਾ 'ਚ ਆਨਲਾਈਨ ਸਮਰ ਕੈਂਪ

ਐੱਸ. ਏ. ਐੱਸ. ਨਗਰ, 20 ਜੂਨ (ਬੈਨੀਪਾਲ)-ਸਰਕਾਰੀ ਹਾਈ ਸਕੂਲ ਦਾਊਾ ਵਿਚ ਆਨਲਾਈਨ ਸਮਰ ਕੈਂਪ ਲਗਾਇਆ ਗਿਆ | ਇਸ ਸਬੰਧੀ ਸਕੂਲ ਮੁਖੀ ਕਿਰਨ ਕੁਮਾਰੀ ਨੇ ਦੱਸਿਆ ਕਿ ਗਰਮੀ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਤੇ ਰੁਝੇਵੇਂ ਨੂੰ ਮੁੱਖ ਰੱਖਦਿਆਂ ਆਰਟ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਮਿਸ਼ਨ ਵਲੋਂ ਖੂਨਦਾਨ ਕੈਂਪ

ਲਾਲੜੂ, 20 ਜੂਨ (ਰਾਜਬੀਰ ਸਿੰਘ)-ਸੰਤ ਨਿਰੰਕਾਰੀ ਮਿਸ਼ਨ ਵਲੋਂ ਨਿਰੰਕਾਰੀ ਸਤਿਸੰਗ ਭਵਨ ਲਾਲੜੂ ਵਿਖੇ 13ਵਾਂ ਖੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ 142 ਯੂਨਿਟ ਖੂਨ ਇਕੱਤਰ ਕੀਤਾ ਗਿਆ | ਕੈਂਪ ਦਾ ਉਦਘਾਟਨ ਨਗਰ ਕੌਂਸਲ ਲਾਲੜੂ ਦੀ ਪ੍ਰਧਾਨ ਬਿੰਦੂ ਰਾਣਾ ਦੇ ਪਤੀ ਮੁਕੇਸ਼ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਦੇ ਅਸਥਾਨ 'ਤੇ ਦਸਮੀ ਦਾ ਦਿਹਾੜਾ ਮਨਾਇਆ

ਮਾਜਰੀ, 20 ਜੂਨ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਦੇ ਪਾਵਨ ਪਵਿੱਤਰ ਅਸਥਾਨ 'ਤੇ ਦਸਮੀ ਦਿਹਾੜਾ ਮਨਾਇਆ ਗਿਆ | ਇਸ ਸਬੰਧੀ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦਸਵੀਂ ਦਿਹਾੜੇ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਪਿੰਡ ਲਖਨੌਰ ਦੀ ਸੀਵਰੇਜ ਸਮੱਸਿਆ ਦਾ ਹੋਇਆ ਹੱਲ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਪਿੰਡ ਲਖਨੌਰ ਵਾਸੀਆਂ ਨੂੰ ਪਿਛਲੇ ਸਮੇਂ ਤੋਂ ਚਲੀ ਆ ਰਹੀ ਸੀਵਰੇਜ ਦੇ ਪਾਣੀ ਦੀ ਸਪਲਾਈ ਦੀ ਸਮੱਸਿਆ ਦਾ ਹੱਲ ਕਰਦਿਆਂ ਪਹਿਲਵਾਨ ਅਮਰਜੀਤ ਸਿੰਘ ਮੈਂਬਰ ਪੰਚਾਇਤ ਵਲੋਂ ਅੱਜ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਮੁਹਤਬਰਾਂ ਵਲੋਂ ਮਿਡਕੇਅਰ ਹਸਪਤਾਲ ਵਿਖੇ ਨਵੀਆਂ ਮਸ਼ੀਨਾਂ ਦਾ ਉਦਘਾਟਨ

ਕੁਰਾਲੀ, 20 ਜੂਨ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਚੰਡੀਗੜ੍ਹ ਰੋਡ 'ਤੇ ਸਥਿਤ ਮਿੱਡਕੇਅਰ ਸੁਪਰ ਸ਼ਪੈਸਲਿਟੀ ਹਸਪਤਾਲ ਵਿਖੇ ਕੌਂਸਲਰ ਬਹਾਦਰ ਸਿੰਘ ਓਕੇ ਤੇ ਸ਼ਹਿਰ ਦੇ ਮੋਹਤਬਰਾਂ ਨੇ ਸਾਂਝੇ ਤੌਰ 'ਤੇ ਨਵੀਆਂ ਮਸ਼ੀਨਾਂ ਦਾ ਉਦਘਾਟਨ ਕੀਤਾ | ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ 'ਚ ਪਿਤਾ ਦਿਵਸ ਮਨਾਇਆ

ਲਾਲੜੂ, 20 ਜੂਨ (ਰਾਜਬੀਰ ਸਿੰਘ)-ਪਿਤਾ ਨੂੰ ਪ੍ਰਣਾਮ ਕਰਦਿਆਂ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਲੋਂ ਆਨਲਾਈਨ 'ਫਾਦਰਜ਼ ਡੇ' (ਪਿਤਾ ਦਿਵਸ) ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਲੇਖ, ਕਾਰਡ ਮੇਕਿੰਗ, ਚਾਰਟ ਮੇਕਿੰਗ ਤੇ ਪੇਂਟਿੰਗ ...

ਪੂਰੀ ਖ਼ਬਰ »

ਭਾਜਪਾਈ ਆਗੂ ਮਹਿਤੋਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਕੁਰਾਲੀ, 20 ਜੂਨ (ਬਿੱਲਾ ਅਕਾਲਗੜੀਆ)-ਸਥਾਨਕ ਸ਼ਹਿਰ ਦੇ ਚੰਡੀਗੜ੍ਹ ਰੋਡ ਵਿਖੇ ਦੇਰ ਸ਼ਾਮ ਗੁਰਦੀਪ ਸਿੰਘ ਮਹਿਤੋਂ ਜਨਰਲ ਸਕੱਤਰ ਭਾਰਤੀ ਜਨਤਾ ਪਾਰਟੀ ਕੁਰਾਲੀ ਮੰਡਲ ਆਪਣੇ ਤਿੰਨ ਦਰਜਨ ਦੇ ਕਰੀਬ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ | ਸ਼ਹਿਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX