ਤਾਜਾ ਖ਼ਬਰਾਂ


ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 minute ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  7 minutes ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  5 minutes ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  32 minutes ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  41 minutes ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  56 minutes ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 1 hour ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 1 hour ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 2 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 2 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 2 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 2 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 2 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਚੋਹਲਾ ਸਾਹਿਬ ਵਿਖੇ ਦਿਨ ਦਿਹਾੜੇ ਚੱਲੀਆਂ ਗੋਲੀਆਂ
. . .  about 2 hours ago
ਚੋਹਲਾ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ ਚੋਹਲਾ) - ਇਤਿਹਾਸਿਕ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜਨ ਦੇਵ ਜੀ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੇ ਦੋ ਗਰੁੱਪ ਵਿਚ ਆਹਮੋ-ਸਾਹਮਣੇ ਗੋਲੀਆਂ ਚੱਲਣ ਦਾ ਸਮਾਚਾਰ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਸੰਭਾਲਿਆ ਕਾਰਜ ਭਾਰ
. . .  about 2 hours ago
ਚੰਡੀਗੜ੍ਹ, 28 ਸਤੰਬਰ - ਸੁਖਬਿੰਦਰ ਸਿੰਘ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ -1 ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਕਾਰਜ ਭਾਰ ਸੰਭਾਲਿਆ। ਉਨ੍ਹਾਂ ਨੂੰ ਜਲ ਸਰੋਤ ਅਤੇ ਮਕਾਨ ਅਤੇ ...
ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਫ਼ੌਜ ਨੂੰ ਮਿਲੀ ਵੱਡੀ ਕਾਮਯਾਬੀ,ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  about 3 hours ago
ਉੜੀ, 28 ਸਤੰਬਰ - ਜੰਮੂ -ਕਸ਼ਮੀਰ ਦੇ ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਇਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ ਜਦਕਿ ਇਕ ਹੋਰ ਅੱਤਵਾਦੀ ਨੂੰ ਜਿੰਦਾ ਫੜਿਆ ਗਿਆ ਹੈ ਜੋ ...
ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 3 hours ago
ਜਲੰਧਰ, 28 ਸਤੰਬਰ (ਸ਼ਿਵ) - ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ...
ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ, ਕੱਲ੍ਹ ਪਹੁੰਚ ਰਹੇ ਹਨ ਲੁਧਿਆਣਾ
. . .  about 3 hours ago
ਜਲੰਧਰ, 28 ਸਤੰਬਰ - ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ ਹੋਣਗੇ | ਕੇਜਰੀਵਾਲ ਲੁਧਿਆਣਾ ਵਿਖੇ ਆ ਰਹੇ ਹਨ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਰੂਪਨਗਰ

ਡਾ. ਚੀਮਾ ਦੀ ਅਗਵਾਈ ਹੇਠ ਸ਼੍ਰੋ: ਅ: ਦਲ ਤੇ ਬਸਪਾ ਵਰਕਰਾਂ ਦੀ ਮੀਟਿੰਗ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਰੂਪਨਗਰ ਦੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਡਾ. ਦਲਜੀਤ ਸਿੰਘ ਚੀਮਾ ਸਾਬਕਾ ਸਿੱਖਿਆ ਮੰਤਰੀ ਪੰਜਾਬ ਦੀ ਅਗਵਾਈ ਹੇਠ ਹੋਈ ਜਿਸ 'ਚ ਮੁੱਖ ਤੌਰ 'ਤੇ ਹਲਕੇ ਵਿਚ ...

ਪੂਰੀ ਖ਼ਬਰ »

ਨੂੰ ਹੋਂ ਕਾਲੋਨੀ ਦਾ ਜਤਿੰਦਰ ਚੌਹਾਨ ਬਣਿਆ ਪੀ. ਸੀ. ਐਸ. ਅਫ਼ਸਰ

ਘਨੌਲੀ, 20 ਜੂਨ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਨੂੰ ਹੋਂ ਕਾਲੋਨੀ ਦਾ ਵਸਨੀਕ ਜਤਿੰਦਰ ਚੌਹਾਨ ਪੀ. ਸੀ. ਐਸ. ਅਫ਼ਸਰ ਬਣ ਗਿਆ ਹੈ | ਜਤਿੰਦਰ ਚੌਹਾਨ ਦੇ ਪਿਤਾ ਥਰਮਲ ਪਲਾਂਟ ਰੂਪਨਗਰ ਵਿਖੇ ਸਹਾਇਕ ਇੰਜੀਨੀਅਰ ਹਨ ਜਦ ਕਿ ਉਸ ਦੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 20 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਮੁਹੱਲਾ ਅਰਾਂਈਵਾੜਾ ਦੀ ਧਰਮਸ਼ਾਲਾ 'ਚ ਆਮ ਆਦਮੀ ਪਾਰਟੀ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਪ੍ਰਧਾਨ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮੌਜੂਦਾ ਸਰਕਾਰਾਂ ਦੀਆਂ ਨੀਤੀਆਂ ...

ਪੂਰੀ ਖ਼ਬਰ »

ਬਰਿੰਦਰ ਢਿੱਲੋਂ ਨੇ ਵਾਰਡ ਨੰ. 5 'ਚ 44.50 ਲੱਖ ਦੇ ਵਿਕਾਸ ਕਾਰਜ ਆਰੰਭ ਕਰਵਾਏ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਤੇ ਰੂਪਨਗਰ ਵਿਧਾਨ ਸਭਾ ਹਲਕੇ ਦੇ ਸੇਵਾਦਾਰ ਬਰਿੰਦਰ ਸਿੰਘ ਢਿੱਲੋਂ ਵਲੋਂ ਸ਼ਹਿਰ ਦੇ ਵਾਰਡ ਨੰਬਰ 5 'ਚ 44.50 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ | ਇਸ ਦੌਰਾਨ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਕੈਂਪ 23 ਨੂੰ

ਨੰਗਲ, 20 ਜੂਨ (ਪ੍ਰੋ. ਅਵਤਾਰ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਭਾਖੜਾ ਨੰਗਲ ਬਰਾਂਚ ਵਲੋਂ ਪੀ. ਐਮ. ਓ. ਬੀ. ਬੀ. ਐਮ. ਬੀ. ਹਸਪਤਾਲ ਦੇ ਸਹਿਯੋਗ ਨਾਲ 23 ਜੂਨ ਨੂੰ ਸਟਾਫ਼ ਕਲੱਬ ਨੰਗਲ ਵਿਖੇ ਕੋਰੋਨਾ ਟੀਕਾਕਰਨ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ ਇਕ ਵਜੇ ਤੱਕ ਲਗਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਲੋਹਗੜ੍ਹ ਫਿੱਡੇ ਦੀ ਹੋਣਹਾਰ ਧੀ ਨੂੰ ਮਿਲਿਆ 24 ਲੱਖ ਦਾ ਵਜ਼ੀਫ਼ਾ

ਘਨੌਲੀ, 20 ਜੂਨ (ਜਸਵੀਰ ਸਿੰਘ ਸੈਣੀ)-ਜਿਥੇ ਘਨੌਲੀ ਇਲਾਕੇ ਦੇ ਅਧੀਨ ਆਉਂਦੇ ਨੂੰ ਹੋਂ ਕਲੋਨੀ ਦੇ ਨੌਜਵਾਨ ਪੀ. ਸੀ. ਐੱਸ. ਇਮਤਿਹਾਨ ਪਾਸ ਕਰ ਕੇ ਡੀ. ਐੱਸ. ਪੀ. ਦੇ ਰੈਂਕ 'ਤੇ ਤਾਇਨਾਤ ਹੋਣਗੇ, ਉਥੇ ਹੀ ਨੇੜਲੇ ਪਿੰਡ ਲੋਹਗੜ੍ਹ ਫਿੱਡੇ ਦੀ ਹੋਣਹਾਰ ਧੀ ਵਿਦਿਆਰਥਣਾਂ ...

ਪੂਰੀ ਖ਼ਬਰ »

ਜੇਲ੍ਹ ਸੁਪਰਡੈਂਟ ਬਣਨ 'ਤੇ ਰਵਨੀਤ ਕੌਰ ਦਾ ਸਨਮਾਨ

ਢੇਰ, 20 ਜੂਨ (ਸ਼ਿਵ ਕੁਮਾਰ ਕਾਲੀਆ)-ਪਿੰਡ ਥਲੂਹ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਪਿੰਡ ਦੀ ਦੋਹਤੀ ਰਵਨੀਤ ਕੌਰ ਪੁੱਤਰੀ ਦਲਜੀਤ ਸਿੰਘ ਪਿੰਡ ਲਸਾੜੀ ਦਾ ਜੇਲ੍ਹ ਸਹਾਇਕ ਸੁਪਰਡੈਂਟ ਬਣਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਐਸ. ਸੀ. ਬੀ. ਸੀ. ਅਧਿਆਪਕ ਜਥੇਬੰਦੀ ਵਲੋਂ ਰੋਸ ਮਾਰਚ ਤੇ ਪੁਤਲੇ ਫੂਕ ਮੁਜ਼ਾਹਰਾ ਅੱਜ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਐੱਸ. ਸੀ./ ਬੀ. ਸੀ. ਅਧਿਆਪਕ ਜਥੇਬੰਦੀ ਦੇ ਰੂਪਨਗਰ ਇਕਾਈ ਦੇ ਪ੍ਰਧਾਨ ਪਰਵਿੰਦਰ ਭਾਰਤੀ ਦੀ ਪ੍ਰਧਾਨਗੀ ਹੇਠ ਇਕ ਵਰਚੂਅਲ ਜ਼ੂਮ ਮੀਟਿੰਗ ਹੋਈ | ਜਿਸ 'ਚ ਪੰਜਾਬ ਸਰਕਾਰ ਤੇ ਪ੍ਰਸੋਨਲ ਵਿਭਾਗ ਪੰਜਾਬ ਦੀ ਐੱਸ. ਸੀ/ ਬੀ. ਸੀ. ਮੁਲਾਜ਼ਮਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮਾਂ ਦੇ ਬਣਦੇ ਬਕਾਏ ਸਾਢੇ ਚਾਰ ਸਾਲ ਦੀ ਥਾਂ ਜਲਦ ਜਾਰੀ ਕਰੇ-ਇੰਟਕ

ਨੰਗਲ, 20 ਜੂਨ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਦੁਆਰਾ 1 ਜੁਲਾਈ ਤੋਂ ਤਨਖ਼ਾਹ ਕਮਿਸ਼ਨ ਲਾਗੂ ਕਰ ਕੇ ਕਰਮਚਾਰੀਆਂ ਨੂੰ ਇਸ ਦਾ ਲਾਭ ਦੇਣ ਸਬੰਧੀ ਘੋਸ਼ਣਾ ਦੇ ਸਬੰਧ ਮੁਲਾਜ਼ਮ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਇੰਟਕ ਦੇ ਪ੍ਰਧਾਨ ਸਤਨਾਮ ਸਿੰਘ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਚਾਲਕ ਕਾਬੂ

ਕਾਹਨਪੁਰ ਖੂਹੀ, 20 ਜੂਨ (ਗੁਰਬੀਰ ਸਿੰਘ ਵਾਲੀਆ)-ਚੌਕੀ ਕਲਵਾਂ ਦੀ ਪੁਲੀਸ ਨੇ ਇਕ ਮੋਟਰਸਾਈਕਲ ਸਵਾਰ ਨੂੰ 140 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਦਰਜ ਕੀਤੇ ਮਾਮਲੇ ਅਨੁਸਾਰ ਜਦੋਂ ਏ. ਐੱਸ. ਆਈ. ਗੁਰਨਾਮ ਸਿੰਘ ਧਾਮੀ ਸਮੇਤ ਪੁਲਿਸ ਪਾਰਟੀ ਰਾਤ ਕਰੀਬ 12 ਵਜੇ ...

ਪੂਰੀ ਖ਼ਬਰ »

ਪੀ. ਸੀ. ਐਸ. ਪ੍ਰੀਖਿਆ 'ਚੋਂ ਅੱਵਲ ਰਹਿ ਕੇ ਬੇਲੀ ਦੀ ਮੋਨਿਕਾ ਸੈਣੀ ਨੇ ਮਰਹੂਮ ਦਾਦਾ ਦੇ ਸੁਪਨਿਆਂ ਨੂੰ ਕੀਤਾ ਸਾਕਾਰ

ਭਰਤਗੜ੍ਹ, 20 ਜੂਨ (ਜਸਬੀਰ ਸਿੰਘ ਬਾਵਾ)-ਪੰਜਾਬ ਪਬਲਿਕ ਸਰਵਿਸ ਕਮਿਸ਼ਨ ਪਟਿਆਲਾ ਵਲੋਂ ਇਸ ਵਰ੍ਹੇ ਲਏ ਪੰਜਾਬ ਸਿਵਲ ਸੇਵਾਵਾਂ ਸਾਂਝੀ ਪ੍ਰਤੀਯੋਗੀ ਪ੍ਰੀਖਿਆ ਦੌਰਾਨ ਜ਼ਿਲ੍ਹਾ ਰੂਪਨਗਰ ਦੇ ਪਿੰਡ ਬੇਲੀ ਨਾਲ ਸਬੰਧਤ ਲਖਵੀਰ ਸਿੰਘ ਸੈਣੀ ਤੇ ਸੁਰਿੰਦਰ ਕੌਰ ਦੀ ਧੀ ...

ਪੂਰੀ ਖ਼ਬਰ »

ਪੰਦ੍ਹਰਵਾੜੇ ਦੌਰਾਨ ਵੱਖ-ਵੱਖ ਪਿੰਡਾਂ ਵਿਚ ਮੋਦੀ ਸਰਕਾਰ ਦੇ ਫੂਕੇ ਪੁਤਲੇ

ਢੇਰ, 20 ਜੂਨ (ਸ਼ਿਵ ਕੁਮਾਰ ਕਾਲੀਆ)-ਖੱਬੀਆਂ ਪਾਰਟੀਆਂ ਵਲੋਂ ਦੇਸ਼ ਪੱਧਰ 'ਤੇ ਮਹਿੰਗਾਈ ਖ਼ਿਲਾਫ਼ ਮਨਾਏ ਜਾ ਰਹੇ ਪੰਦ੍ਹਰਵਾੜੇ ਤਹਿਤ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਜ਼ਿਲ੍ਹਾ ਸਕੱਤਰ ਸੁਰਜੀਤ ਸਿੰਘ ਢੇਰ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ 'ਚ ਕੇਂਦਰ ...

ਪੂਰੀ ਖ਼ਬਰ »

ਕੋਰੋਨਾ ਕਹਿਰ ਕਾਰਨ ਗ਼ਰੀਬ ਤੇ ਮੱਧਵਰਗ ਦੀ ਆਮਦਨ 'ਚ ਵੱਡੀ ਗਿਰਾਵਟ

ਨੰਗਲ, 20 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਕਾਰਨ ਗ਼ਰੀਬ ਤੇ ਮੱਧ ਵਰਗ ਦੀ ਆਮਦਨ 'ਚ ਵੱਡੀ ਗਿਰਾਵਟ ਆਈ ਹੈ | ਨਿਰੰਤਰ ਦਿਹਾੜੀ ਨਾ ਮਿਲਣ ਕਾਰਨ ਗ਼ਰੀਬ ਕਾਮੇ ਪ੍ਰੇਸ਼ਾਨ ਹਨ | ਛੋਟੇ ਦੁਕਾਨਦਾਰ ਤੇ ਨਿੱਜੀ ਅਦਾਰਿਆਂ ਦੇ ਸੇਲਜ਼ਮੈਨ, ਵੇਟਰ, ਰਸੋਈਏ ਬਹੁਤ ਹੀ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਨੂੰ ਮਿਲਾਉਣ ਵਾਲੇ ਤਿੰਨ ਮਾਰਗ ਹੋਏ ਮੁਕੰਮਲ-1 ਮਾਰਗ ਨਿਰਮਾਣ ਅਧੀਨ

ਭਾਓਵਾਲ 'ਚ ਭਾਖੜਾ ਨਹਿਰ ਦੇ ਪੁਲ ਲਈ ਲੋੜੀਂਦੀ ਕਾਰਵਾਈ ਮੁਕੰਮਲ-ਸਪੀਕਰ ਭਰਤਗੜ੍ਹ, 20 ਜੂਨ (ਜਸਬੀਰ ਸਿੰਘ ਬਾਵਾ)-ਪੰਜਾਬ ਸਰਕਾਰ ਵਲੋਂ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਯਤਨਾਂ ਸਦਕਾ ਦੋਵੇਂ ਸੂਬਿਆਂ ਦੀ ਵਪਾਰਕ ...

ਪੂਰੀ ਖ਼ਬਰ »

ਹਾਦਸਿਆਂ ਦਾ ਸਬੱਬ ਬਣੇ ਹੋਏ ਹਨ ਰੰਗੀਲਪੁਰ-ਪੁਰਖਾਲੀ ਸੜਕ 'ਤੇ ਖੜੇ੍ਹ ਸੁੱਕੇ ਦਰੱਖ਼ਤ

ਪੁਰਖਾਲੀ, 20 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਰੰਗੀਲਪੁਰ-ਪੁਰਖਾਲੀ ਸੜਕ ਦੀਆਂ ਦੋਵੇਂ ਸਾਈਡਾਂ 'ਤੇ ਖੜੇ੍ਹ ਸੁੱਕੇ ਦਰੱਖ਼ਤ ਕਿਸੇ ਵੀ ਸਮੇਂ ਹਾਦਸਿਆਂ ਦਾ ਸਬੱਬ ਬਣ ਸਕਦੇ ਹਨ ਪਰ ਇਹ ਸੁੱਕੇ ਦਰਖ਼ਤ ਨਾ ਹੀ ਜੰਗਲਾਤ ਵਿਭਾਗ ਨੂੰ ਦਿਖਾਈ ਦੇ ਰਹੇ ਹਨ ਤੇ ਨਾ ਹੀ ਲੋਕ ਨਿਰਮਾਣ ਵਿਭਾਗ ਨੂੰ ਦਿਖਾਈ ਦੇ ਰਹੇ ਹਨ | ਇਸ ਸਬੰਧੀ ਇਲਾਕਾ ਵਾਸੀਆਂ ਨੇ ਦੱਸਿਆ ਕਿ ਰੰਗੀਲਪੁਰ-ਪੁਰਖਾਲੀ ਸੜਕ ਤੇ ਸਫ਼ੈਦੇ ਆਦਿ ਦੇ ਅਨੇਕਾਂ ਹੀ ਸੁੱਕੇ ਦਰਖ਼ਤ ਖੜੇ੍ਹ ਹਨ | ਜਿਨ੍ਹਾਂ 'ਚੋਂ ਕਈ ਦਰੱਖ਼ਤ ਸੜਕ 'ਤੇ ਟੇਢੇ ਹੋਏ ਪਏ ਹਨ ਤੇ ਕਈਆਂ ਦੇ ਟਾਹਣੇ ਪੂਰੀ ਸੜਕ 'ਤੇ ਆਏ ਹੋਏ ਹਨ | ਲੋਕਾਂ ਅਨੁਸਾਰ ਸੜਕ ਤੇ ਦਿਨ-ਰਾਤ ਟ੍ਰੈਫ਼ਿਕ ਚੱਲਦੀ ਰਹਿੰਦੀ ਹੈ | ਲੋਕਾਂ ਅਨੁਸਾਰ ਥੋੜੀ ਜਿਹੀ ਵੀ ਹਵਾ-ਹਨੇਰੀ ਚੱਲਣ ਕਾਰਨ ਰਾਹਗੀਰਾਂ ਨੂੰ ਇਹ ਖ਼ਤਰਾ ਬਣ ਜਾਂਦਾ ਹੈ | ਲੋਕਾਂ ਨੇ ਦੱਸਿਆ ਕਿ ਰੰਗੀਲਪੁਰ ਤੋਂ ਲੈ ਕੇ ਗੰਧੋਂ ਪਿੰਡ ਤੱਕ ਤਾਂ ਕਈ ਅਜਿਹੇ ਦਰੱਖ਼ਤ ਹਨ ਜੋ ਸੁੱਕ ਚੁੱਕੇ ਹਨ ਤੇ ਸੜਕ ਤੇ ਟੇਢੇ ਹੋਏ ਪਏ ਹਨ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਪੰਜੋਲਾ, ਕੁਲਵਿੰਦਰ ਸਿੰਘ ਸਾਬਕਾ ਸਰਪੰਚ ਝੱਲੀਆਂ, ਜਸਕੀਰਤ ਸਿੰਘ ਬਬਾਨੀ, ਜਗਰੂਪ ਸਿੰਘ ਬਬਾਨੀ ਅਤੇ ਹੋਰ ਇਲਾਕਾ ਵਾਸੀਆਂ ਨੇ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਲੋਕਾਂ ਦੀ ਇਸ ਸਮੱਸਿਆ ਵੱਲ ਧਿਆਨ ਦਿੱਤਾ ਜਾਵੇ ਤੇ ਸੜਕ ਦੀਆਂ ਬਰਮਾਂ ਤੋਂ ਸੁੱਕੇ ਦਰੱਖ਼ਤ ਪੁਟਾਏ ਜਾਣ |

ਖ਼ਬਰ ਸ਼ੇਅਰ ਕਰੋ

 

ਮਾਸਟਰ ਕੇਡਰ ਯੂਨੀਅਨ ਪੰਜਾਬ ਨੇ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਮੁੱਢੋਂ ਨਕਾਰਿਆ

ਨੂਰਪੁਰ ਬੇਦੀ, 20 ਜੂਨ (ਹਰਦੀਪ ਸਿੰਘ ਢੀਂਡਸਾ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ, ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਬਾਨੀ ਮੈਂਬਰ ਵਾਸ਼ਿੰਗਟਨ ਸਿੰਘ ਸਮੀਰੋਵਾਲ, ਸੂਬਾ ਉਪ ਪ੍ਰਧਾਨ ਹਰਸੇਵਕ ਸਿੰਘ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਨੂੰ ਮਿਲਾਉਣ ਵਾਲੇ ਤਿੰਨ ਮਾਰਗ ਹੋਏ ਮੁਕੰਮਲ-1 ਮਾਰਗ ਨਿਰਮਾਣ ਅਧੀਨ

ਭਰਤਗੜ੍ਹ, 20 ਜੂਨ (ਜਸਬੀਰ ਸਿੰਘ ਬਾਵਾ)-ਪੰਜਾਬ ਸਰਕਾਰ ਵਲੋਂ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਯਤਨਾਂ ਸਦਕਾ ਦੋਵੇਂ ਸੂਬਿਆਂ ਦੀ ਵਪਾਰਕ ਸੰਭਾਵਨਾਵਾਂ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਉਲੀਕੀ ਵਿਆਪਕ ਯੋਜਨਾਵਾਂ ...

ਪੂਰੀ ਖ਼ਬਰ »

ਕੋਰੋਨਾ ਕਹਿਰ ਕਾਰਨ ਗ਼ਰੀਬ ਤੇ ਮੱਧਵਰਗ ਦੀ ਆਮਦਨ 'ਚ ਵੱਡੀ ਗਿਰਾਵਟ

ਨੰਗਲ, 20 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਕਾਰਨ ਗ਼ਰੀਬ ਤੇ ਮੱਧ ਵਰਗ ਦੀ ਆਮਦਨ 'ਚ ਵੱਡੀ ਗਿਰਾਵਟ ਆਈ ਹੈ | ਨਿਰੰਤਰ ਦਿਹਾੜੀ ਨਾ ਮਿਲਣ ਕਾਰਨ ਗ਼ਰੀਬ ਕਾਮੇ ਪ੍ਰੇਸ਼ਾਨ ਹਨ | ਛੋਟੇ ਦੁਕਾਨਦਾਰ ਤੇ ਨਿੱਜੀ ਅਦਾਰਿਆਂ ਦੇ ਸੇਲਜ਼ਮੈਨ, ਵੇਟਰ, ਰਸੋਈਏ ਬਹੁਤ ਹੀ ...

ਪੂਰੀ ਖ਼ਬਰ »

ਮੈਰਾਥਨ ਅਥਲੀਟ ਨੇ ਮਿਲਖਾ ਸਿੰਘ ਦੀ ਯਾਦ 'ਚ ਲਗਾਈ 21 ਕਿੱਲੋਮੀਟਰ ਦੀ ਦੌੜ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਜਿੰਦਗੀ 'ਚ ਮਹਾਨ ਖਿਡਾਰੀਆਂ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ ਪਦਮਸ੍ਰੀ ਮਿਲਖਾ ਸਿੰਘ ਨਾਲ ਕਈ ਖੇਡ ਪ੍ਰੋਗਰਾਮਾਂ 'ਚ ਮਿਲਣ ਦਾ ਮੌਕਾ ਮਿਲਿਆ ਉਨ੍ਹਾਂ ਦੀ ਨੇਕ ਸ਼ਖ਼ਸੀਅਤ ਹਮੇਸ਼ਾ ਯਾਦ ਰਹੇਗੀ | ਇਹ ਵਿਚਾਰ ਪ੍ਰਸਿੱਧ ...

ਪੂਰੀ ਖ਼ਬਰ »

ਸਵ: ਮਿਲਖਾ ਸਿੰਘ ਦੀਆਂ ਅਸਥੀਆਂ ਗੁ: ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ

ਕੀਰਤਪੁਰ ਸਾਹਿਬ, 20 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਉੱਡਣੇ ਸਿੱਖ ਦੇ ਨਾਂਅ ਨਾਲ ਸੰਸਾਰ ਭਰ 'ਚ ਪ੍ਰਸਿੱਧ ਦੌੜਾਕ ਮਿਲਖਾ ਸਿੰਘ ਜਿਨ੍ਹਾਂ ਦਾ ਕੱਲ੍ਹ ਦਿਹਾਂਤ ਹੋ ਗਿਆ ਸੀ ਉਨ੍ਹਾਂ ਦੀਆਂ ਅਸਥੀਆਂ ਅੱਜ ਪਰਿਵਾਰਕ ਮੈਂਬਰਾਂ ਤੇ ਸਾਕ ਸਬੰਧੀਆਂ ਵਲੋਂ ਜਲ ਪ੍ਰਵਾਹ ...

ਪੂਰੀ ਖ਼ਬਰ »

ਨਿਰਮਲੇ ਉਦਾਸੀਨ ਕਮੇਟੀ ਦੀ ਚੋਣ 'ਚ ਮਨਜੀਤ ਸਿੰਘ ਨੂੰ ਪ੍ਰਧਾਨ ਚੁਣਿਆ

ਨੂਰਪੁਰ ਬੇਦੀ, 20 ਜੂਨ (ਹਰਦੀਪ ਸਿੰਘ ਢੀਂਡਸਾ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਜਟਵਾਹੜ ਵਿਖੇ ਇਕ ਅਹਿਮ ਮੀਟਿੰਗ ਧਰਮਪਾਲ ਦੀ ਸਰਪ੍ਰਸਤੀ ਹੇਠ ਹੋਈ, ਜਿਸ 'ਚ ਨਿਰਮਲੇ ਉਦਾਸੀਨ ਕਮੇਟੀ ਦੀ ਚੋਣ ਕੀਤੀ ਗਈ | ਚੋਣ 'ਚ ਮਨਜੀਤ ਕਰਤਾਰਪੁਰੀ ਨੂੰ ਕਮੇਟੀ ਦਾ ਪ੍ਰਧਾਨ, ਬਲਵਿੰਦਰ ...

ਪੂਰੀ ਖ਼ਬਰ »

ਭੋਜੇਮਾਜਰਾ ਤੋਂ ਖੇੜੀ ਸਲਾਬਤਪੁਰ ਤੇ ਭਲਿਆਣ ਲਿੰਕ ਸੜਕਾਂ ਦਾ ਮੰਦੜਾ ਹਾਲ

ਸ੍ਰੀ ਚਮਕੌਰ ਸਾਹਿਬ, 20 ਜੂਨ (ਜਗਮੋਹਣ ਸਿੰਘ ਨਾਰੰਗ)-ਪਿੰਡ ਭੋਜੇਮਾਜਰਾ ਨੂੰ ਖੇੜੀ ਸਲਾਬਤਪੁਰ ਤੇ ਭਲਿਆਣ ਨਾਲ ਜੋੜਦੀਆਂ ਦੋਵੇਂ ਲਿੰਕ ਸੜਕਾਂ ਦੇ ਮੰਦੇਹਾਲ ਕਾਰਨ ਉਕਤ ਪਿੰਡਾਂ ਸਮੇਤ ਲਾਗਲੇ ਪਿੰਡਾਂ ਦੇ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰ ਯੂਨੀਅਨ ਦੇ ਆਗੂਆਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

ਨੂਰਪੁਰ ਬੇਦੀ, 20 ਜੂਨ (ਵਿੰਦਰ ਪਾਲ ਝਾਂਡੀਆਂ)-ਗੌਰਮਿੰਟ ਸਕੂਲ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਚੌਂਤਾ ਦੀ ਅਗਵਾਈ 'ਚ ਆਗੂਆਂ ਨੇ ਮੁਹਾਲੀ ਧਰਨੇ 'ਚ ਸ਼ਾਮਿਲ ਹੋਣ ਤੋਂ ਪਹਿਲਾਂ ਵੱਖ-ਵੱਖ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟ ...

ਪੂਰੀ ਖ਼ਬਰ »

ਓਇੰਦ ਵਿਖੇ ਮੂਰਤੀ ਸਥਾਪਨਾ ਸਮਾਗਮ

ਮੋਰਿੰਡਾ, 20 ਜੂਨ (ਕੰਗ)-ਪਿੰਡ ਓਇੰਦ ਦੇ ਸ੍ਰੀ ਦੁਰਗਾ ਮਾਤਾ ਮੰਦਰ ਵਿਖੇ ਮੂਰਤੀ ਸਥਾਪਨਾ ਸਮਾਰੋਹ ਕਰਵਾਇਆ ਗਿਆ, ਜਿਸ 'ਚ ਵਿਜੇ ਸ਼ਰਮਾ ਟਿੰਕੂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਰੋਹ ਤੋਂ ਪਹਿਲਾਂ ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਭਾਜਪਾ ਨਾਲ ਸਬੰਧਿਤ ਸ੍ਰੀ ਅਨੰਦਪੁਰ ਸਾਹਿਬ ਦੇ ਵਪਾਰੀ ਤੇ ਮਹਿਲਾ ਕੌ ਾਸਲਰ ਕਾਂਗਰਸ 'ਚ ਸ਼ਾਮਿਲ

ਸ੍ਰੀ ਅਨੰਦਪੁਰ ਸਾਹਿਬ, 20 ਜੂਨ (ਜੇ. ਐਸ. ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਨਾਲ ਸਬੰਧਿਤ ਸ੍ਰੀ ਅਨੰਦਪੁਰ ਸਾਹਿਬ ਦੇ ਉੱਘੇ ਵਪਾਰੀ ਤੇ ਮਹਿਲਾ ਕੌਂਸਲਰ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਸਪੀਕਰ ਰਾਣਾ ਕੇ. ਪੀ. ਸਿੰਘ ਦੀ ਹਾਜ਼ਰੀ 'ਚ ਭਾਜਪਾ ਨਾਲ ਸਬੰਧਤ ਉੱਘੇ ਵਪਾਰੀ ...

ਪੂਰੀ ਖ਼ਬਰ »

ਮੋਰਿੰਡਾ ਸ਼ਹਿਰ 'ਚ ਸਫ਼ਾਈ ਨਾ ਹੋਣ ਕਾਰਨ ਡਾਇਰੀਏ ਨੇ ਦਿੱਤੀ ਦਸਤਕ

ਮੋਰਿੰਡਾ, 20 ਜੂਨ (ਕੰਗ)-ਸ਼ਹਿਰ ਵਿਚ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਣ ਕਾਰਨ ਮੋਰਿੰਡਾ ਤੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਨੂੰ ਡਾਇਰੀਆ ਹੋਣਾ ਸ਼ੁਰੂ ਹੋ ਗਿਆ ਹੈ | ਸੀਵਰੇਜ ਦਾ ਗੰਦਾ ਪਾਣੀ, ਪੀਣ ਵਾਲੇ ਪਾਣੀ 'ਚ ਮਿਲਣ ਕਾਰਨ ਸ਼ਹਿਰ ਵਾਸੀ ਨਗਰ ਕੌਂਸਲ ਮੋਰਿੰਡਾ ਨੂੰ ...

ਪੂਰੀ ਖ਼ਬਰ »

ਸਮਾਜ ਸੇਵੀਆਂ ਨੇ ਬੇਸਹਾਰਾ ਮਾਸੂਮ ਲੜਕੀਆਂ ਲਈ ਬਣਾਇਆ ਮਕਾਨ

ਨੂਰਪੁਰ ਬੇਦੀ, 20 ਜੂਨ (ਹਰਦੀਪ ਸਿੰਘ ਢੀਂਡਸਾ)-ਬਲਾਕ ਨੂਰਪੁਰ ਬੇਦੀ ਦੇ ਲਾਗਲੇ ਪਿੰਡ ਟੱਪਰੀਆਂ (ਤਖਤਗੜ੍ਹ) ਵਿਖੇ ਦੋ ਬੇਸਹਾਰਾ ਮਾਸੂਮ ਧੀਆਂ ਲਈ ਸਮਾਜ ਸੇਵੀ ਲੋਕਾਂ ਵਲੋਂ ਮਕਾਨ ਬਣਾ ਕੇ ਦਿੱਤਾ | ਇਹ ਲੜਕੀਆਂ ਇਕ ਅਜਿਹੇ ਮਕਾਨ 'ਚ ਰਹਿ ਰਹੀਆਂ ਸਨ ਜਿਸ ਦੀ ਛੱਤ ਕਦੇ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੇ ਖਿਡਾਰੀਆਂ ਨੂੰ ਨਸ਼ੇ ਦੇ ਖ਼ਿਲਾਫ਼ ਕੀਤਾ ਜਾਗਰੂਕ

ਘਨੌਲੀ, 20 ਜੂਨ (ਜਸਵੀਰ ਸਿੰਘ ਸੈਣੀ)-26 ਜੂਨ ਨੂੰ ਨਸ਼ਾ ਵਿਰੋਧੀ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ ਨਸ਼ਿਆਂ ਦੀ ਰੋਕਥਾਮ ਦੇ ਇਰਾਦੇ ਨਾਲ ਜਾਗਰੂਕਤਾ ਕੈਂਪ ਲਗਾ ਕੇ ਨੌਜਵਾਨਾਂ ਤੇ ਸੱਜਣਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਮੀਟਿੰਗ

ਨੂਰਪੁਰ ਬੇਦੀ, 20 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਇਕ ਅਹਿਮ ਮੀਟਿੰਗ ਵਿਸ਼ਵਕਰਮਾ ਮੰਦਰ ਨੂਰਪੁਰ ਬੇਦੀ ਵਿਖੇ ਹੋਈ | ਇਸ ਮੌਕੇ ਜਿਥੇ ਯੂਨੀਅਨ ਦੇ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰਾਂ ਕੀਤੀਆਂ ਉਥੇ ਹੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX