ਤਾਜਾ ਖ਼ਬਰਾਂ


ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  13 minutes ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  18 minutes ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  45 minutes ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  27 minutes ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 1 hour ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 1 hour ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 1 hour ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 1 hour ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 1 hour ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 2 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 2 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 3 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 3 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 3 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 4 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 4 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 4 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 5 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 4 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 5 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 5 hours ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਰੂਪਨਗਰ

ਡਾ. ਚੀਮਾ ਦੀ ਅਗਵਾਈ ਹੇਠ ਸ਼੍ਰੋ: ਅ: ਦਲ ਤੇ ਬਸਪਾ ਵਰਕਰਾਂ ਦੀ ਮੀਟਿੰਗ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਰੂਪਨਗਰ ਦੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਡਾ. ਦਲਜੀਤ ਸਿੰਘ ਚੀਮਾ ਸਾਬਕਾ ਸਿੱਖਿਆ ਮੰਤਰੀ ਪੰਜਾਬ ਦੀ ਅਗਵਾਈ ਹੇਠ ਹੋਈ ਜਿਸ 'ਚ ਮੁੱਖ ਤੌਰ 'ਤੇ ਹਲਕੇ ਵਿਚ ...

ਪੂਰੀ ਖ਼ਬਰ »

ਨੂੰ ਹੋਂ ਕਾਲੋਨੀ ਦਾ ਜਤਿੰਦਰ ਚੌਹਾਨ ਬਣਿਆ ਪੀ. ਸੀ. ਐਸ. ਅਫ਼ਸਰ

ਘਨੌਲੀ, 20 ਜੂਨ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਨੂੰ ਹੋਂ ਕਾਲੋਨੀ ਦਾ ਵਸਨੀਕ ਜਤਿੰਦਰ ਚੌਹਾਨ ਪੀ. ਸੀ. ਐਸ. ਅਫ਼ਸਰ ਬਣ ਗਿਆ ਹੈ | ਜਤਿੰਦਰ ਚੌਹਾਨ ਦੇ ਪਿਤਾ ਥਰਮਲ ਪਲਾਂਟ ਰੂਪਨਗਰ ਵਿਖੇ ਸਹਾਇਕ ਇੰਜੀਨੀਅਰ ਹਨ ਜਦ ਕਿ ਉਸ ਦੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 20 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਮੁਹੱਲਾ ਅਰਾਂਈਵਾੜਾ ਦੀ ਧਰਮਸ਼ਾਲਾ 'ਚ ਆਮ ਆਦਮੀ ਪਾਰਟੀ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਪ੍ਰਧਾਨ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮੌਜੂਦਾ ਸਰਕਾਰਾਂ ਦੀਆਂ ਨੀਤੀਆਂ ...

ਪੂਰੀ ਖ਼ਬਰ »

ਬਰਿੰਦਰ ਢਿੱਲੋਂ ਨੇ ਵਾਰਡ ਨੰ. 5 'ਚ 44.50 ਲੱਖ ਦੇ ਵਿਕਾਸ ਕਾਰਜ ਆਰੰਭ ਕਰਵਾਏ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਤੇ ਰੂਪਨਗਰ ਵਿਧਾਨ ਸਭਾ ਹਲਕੇ ਦੇ ਸੇਵਾਦਾਰ ਬਰਿੰਦਰ ਸਿੰਘ ਢਿੱਲੋਂ ਵਲੋਂ ਸ਼ਹਿਰ ਦੇ ਵਾਰਡ ਨੰਬਰ 5 'ਚ 44.50 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ | ਇਸ ਦੌਰਾਨ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਕੈਂਪ 23 ਨੂੰ

ਨੰਗਲ, 20 ਜੂਨ (ਪ੍ਰੋ. ਅਵਤਾਰ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਭਾਖੜਾ ਨੰਗਲ ਬਰਾਂਚ ਵਲੋਂ ਪੀ. ਐਮ. ਓ. ਬੀ. ਬੀ. ਐਮ. ਬੀ. ਹਸਪਤਾਲ ਦੇ ਸਹਿਯੋਗ ਨਾਲ 23 ਜੂਨ ਨੂੰ ਸਟਾਫ਼ ਕਲੱਬ ਨੰਗਲ ਵਿਖੇ ਕੋਰੋਨਾ ਟੀਕਾਕਰਨ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ ਇਕ ਵਜੇ ਤੱਕ ਲਗਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਲੋਹਗੜ੍ਹ ਫਿੱਡੇ ਦੀ ਹੋਣਹਾਰ ਧੀ ਨੂੰ ਮਿਲਿਆ 24 ਲੱਖ ਦਾ ਵਜ਼ੀਫ਼ਾ

ਘਨੌਲੀ, 20 ਜੂਨ (ਜਸਵੀਰ ਸਿੰਘ ਸੈਣੀ)-ਜਿਥੇ ਘਨੌਲੀ ਇਲਾਕੇ ਦੇ ਅਧੀਨ ਆਉਂਦੇ ਨੂੰ ਹੋਂ ਕਲੋਨੀ ਦੇ ਨੌਜਵਾਨ ਪੀ. ਸੀ. ਐੱਸ. ਇਮਤਿਹਾਨ ਪਾਸ ਕਰ ਕੇ ਡੀ. ਐੱਸ. ਪੀ. ਦੇ ਰੈਂਕ 'ਤੇ ਤਾਇਨਾਤ ਹੋਣਗੇ, ਉਥੇ ਹੀ ਨੇੜਲੇ ਪਿੰਡ ਲੋਹਗੜ੍ਹ ਫਿੱਡੇ ਦੀ ਹੋਣਹਾਰ ਧੀ ਵਿਦਿਆਰਥਣਾਂ ...

ਪੂਰੀ ਖ਼ਬਰ »

ਜੇਲ੍ਹ ਸੁਪਰਡੈਂਟ ਬਣਨ 'ਤੇ ਰਵਨੀਤ ਕੌਰ ਦਾ ਸਨਮਾਨ

ਢੇਰ, 20 ਜੂਨ (ਸ਼ਿਵ ਕੁਮਾਰ ਕਾਲੀਆ)-ਪਿੰਡ ਥਲੂਹ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਪਿੰਡ ਦੀ ਦੋਹਤੀ ਰਵਨੀਤ ਕੌਰ ਪੁੱਤਰੀ ਦਲਜੀਤ ਸਿੰਘ ਪਿੰਡ ਲਸਾੜੀ ਦਾ ਜੇਲ੍ਹ ਸਹਾਇਕ ਸੁਪਰਡੈਂਟ ਬਣਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਐਸ. ਸੀ. ਬੀ. ਸੀ. ਅਧਿਆਪਕ ਜਥੇਬੰਦੀ ਵਲੋਂ ਰੋਸ ਮਾਰਚ ਤੇ ਪੁਤਲੇ ਫੂਕ ਮੁਜ਼ਾਹਰਾ ਅੱਜ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਐੱਸ. ਸੀ./ ਬੀ. ਸੀ. ਅਧਿਆਪਕ ਜਥੇਬੰਦੀ ਦੇ ਰੂਪਨਗਰ ਇਕਾਈ ਦੇ ਪ੍ਰਧਾਨ ਪਰਵਿੰਦਰ ਭਾਰਤੀ ਦੀ ਪ੍ਰਧਾਨਗੀ ਹੇਠ ਇਕ ਵਰਚੂਅਲ ਜ਼ੂਮ ਮੀਟਿੰਗ ਹੋਈ | ਜਿਸ 'ਚ ਪੰਜਾਬ ਸਰਕਾਰ ਤੇ ਪ੍ਰਸੋਨਲ ਵਿਭਾਗ ਪੰਜਾਬ ਦੀ ਐੱਸ. ਸੀ/ ਬੀ. ਸੀ. ਮੁਲਾਜ਼ਮਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮਾਂ ਦੇ ਬਣਦੇ ਬਕਾਏ ਸਾਢੇ ਚਾਰ ਸਾਲ ਦੀ ਥਾਂ ਜਲਦ ਜਾਰੀ ਕਰੇ-ਇੰਟਕ

ਨੰਗਲ, 20 ਜੂਨ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਦੁਆਰਾ 1 ਜੁਲਾਈ ਤੋਂ ਤਨਖ਼ਾਹ ਕਮਿਸ਼ਨ ਲਾਗੂ ਕਰ ਕੇ ਕਰਮਚਾਰੀਆਂ ਨੂੰ ਇਸ ਦਾ ਲਾਭ ਦੇਣ ਸਬੰਧੀ ਘੋਸ਼ਣਾ ਦੇ ਸਬੰਧ ਮੁਲਾਜ਼ਮ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਇੰਟਕ ਦੇ ਪ੍ਰਧਾਨ ਸਤਨਾਮ ਸਿੰਘ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਚਾਲਕ ਕਾਬੂ

ਕਾਹਨਪੁਰ ਖੂਹੀ, 20 ਜੂਨ (ਗੁਰਬੀਰ ਸਿੰਘ ਵਾਲੀਆ)-ਚੌਕੀ ਕਲਵਾਂ ਦੀ ਪੁਲੀਸ ਨੇ ਇਕ ਮੋਟਰਸਾਈਕਲ ਸਵਾਰ ਨੂੰ 140 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਦਰਜ ਕੀਤੇ ਮਾਮਲੇ ਅਨੁਸਾਰ ਜਦੋਂ ਏ. ਐੱਸ. ਆਈ. ਗੁਰਨਾਮ ਸਿੰਘ ਧਾਮੀ ਸਮੇਤ ਪੁਲਿਸ ਪਾਰਟੀ ਰਾਤ ਕਰੀਬ 12 ਵਜੇ ...

ਪੂਰੀ ਖ਼ਬਰ »

ਪੀ. ਸੀ. ਐਸ. ਪ੍ਰੀਖਿਆ 'ਚੋਂ ਅੱਵਲ ਰਹਿ ਕੇ ਬੇਲੀ ਦੀ ਮੋਨਿਕਾ ਸੈਣੀ ਨੇ ਮਰਹੂਮ ਦਾਦਾ ਦੇ ਸੁਪਨਿਆਂ ਨੂੰ ਕੀਤਾ ਸਾਕਾਰ

ਭਰਤਗੜ੍ਹ, 20 ਜੂਨ (ਜਸਬੀਰ ਸਿੰਘ ਬਾਵਾ)-ਪੰਜਾਬ ਪਬਲਿਕ ਸਰਵਿਸ ਕਮਿਸ਼ਨ ਪਟਿਆਲਾ ਵਲੋਂ ਇਸ ਵਰ੍ਹੇ ਲਏ ਪੰਜਾਬ ਸਿਵਲ ਸੇਵਾਵਾਂ ਸਾਂਝੀ ਪ੍ਰਤੀਯੋਗੀ ਪ੍ਰੀਖਿਆ ਦੌਰਾਨ ਜ਼ਿਲ੍ਹਾ ਰੂਪਨਗਰ ਦੇ ਪਿੰਡ ਬੇਲੀ ਨਾਲ ਸਬੰਧਤ ਲਖਵੀਰ ਸਿੰਘ ਸੈਣੀ ਤੇ ਸੁਰਿੰਦਰ ਕੌਰ ਦੀ ਧੀ ...

ਪੂਰੀ ਖ਼ਬਰ »

ਪੰਦ੍ਹਰਵਾੜੇ ਦੌਰਾਨ ਵੱਖ-ਵੱਖ ਪਿੰਡਾਂ ਵਿਚ ਮੋਦੀ ਸਰਕਾਰ ਦੇ ਫੂਕੇ ਪੁਤਲੇ

ਢੇਰ, 20 ਜੂਨ (ਸ਼ਿਵ ਕੁਮਾਰ ਕਾਲੀਆ)-ਖੱਬੀਆਂ ਪਾਰਟੀਆਂ ਵਲੋਂ ਦੇਸ਼ ਪੱਧਰ 'ਤੇ ਮਹਿੰਗਾਈ ਖ਼ਿਲਾਫ਼ ਮਨਾਏ ਜਾ ਰਹੇ ਪੰਦ੍ਹਰਵਾੜੇ ਤਹਿਤ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਜ਼ਿਲ੍ਹਾ ਸਕੱਤਰ ਸੁਰਜੀਤ ਸਿੰਘ ਢੇਰ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ 'ਚ ਕੇਂਦਰ ...

ਪੂਰੀ ਖ਼ਬਰ »

ਕੋਰੋਨਾ ਕਹਿਰ ਕਾਰਨ ਗ਼ਰੀਬ ਤੇ ਮੱਧਵਰਗ ਦੀ ਆਮਦਨ 'ਚ ਵੱਡੀ ਗਿਰਾਵਟ

ਨੰਗਲ, 20 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਕਾਰਨ ਗ਼ਰੀਬ ਤੇ ਮੱਧ ਵਰਗ ਦੀ ਆਮਦਨ 'ਚ ਵੱਡੀ ਗਿਰਾਵਟ ਆਈ ਹੈ | ਨਿਰੰਤਰ ਦਿਹਾੜੀ ਨਾ ਮਿਲਣ ਕਾਰਨ ਗ਼ਰੀਬ ਕਾਮੇ ਪ੍ਰੇਸ਼ਾਨ ਹਨ | ਛੋਟੇ ਦੁਕਾਨਦਾਰ ਤੇ ਨਿੱਜੀ ਅਦਾਰਿਆਂ ਦੇ ਸੇਲਜ਼ਮੈਨ, ਵੇਟਰ, ਰਸੋਈਏ ਬਹੁਤ ਹੀ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਨੂੰ ਮਿਲਾਉਣ ਵਾਲੇ ਤਿੰਨ ਮਾਰਗ ਹੋਏ ਮੁਕੰਮਲ-1 ਮਾਰਗ ਨਿਰਮਾਣ ਅਧੀਨ

ਭਾਓਵਾਲ 'ਚ ਭਾਖੜਾ ਨਹਿਰ ਦੇ ਪੁਲ ਲਈ ਲੋੜੀਂਦੀ ਕਾਰਵਾਈ ਮੁਕੰਮਲ-ਸਪੀਕਰ ਭਰਤਗੜ੍ਹ, 20 ਜੂਨ (ਜਸਬੀਰ ਸਿੰਘ ਬਾਵਾ)-ਪੰਜਾਬ ਸਰਕਾਰ ਵਲੋਂ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਯਤਨਾਂ ਸਦਕਾ ਦੋਵੇਂ ਸੂਬਿਆਂ ਦੀ ਵਪਾਰਕ ...

ਪੂਰੀ ਖ਼ਬਰ »

ਹਾਦਸਿਆਂ ਦਾ ਸਬੱਬ ਬਣੇ ਹੋਏ ਹਨ ਰੰਗੀਲਪੁਰ-ਪੁਰਖਾਲੀ ਸੜਕ 'ਤੇ ਖੜੇ੍ਹ ਸੁੱਕੇ ਦਰੱਖ਼ਤ

ਪੁਰਖਾਲੀ, 20 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਰੰਗੀਲਪੁਰ-ਪੁਰਖਾਲੀ ਸੜਕ ਦੀਆਂ ਦੋਵੇਂ ਸਾਈਡਾਂ 'ਤੇ ਖੜੇ੍ਹ ਸੁੱਕੇ ਦਰੱਖ਼ਤ ਕਿਸੇ ਵੀ ਸਮੇਂ ਹਾਦਸਿਆਂ ਦਾ ਸਬੱਬ ਬਣ ਸਕਦੇ ਹਨ ਪਰ ਇਹ ਸੁੱਕੇ ਦਰਖ਼ਤ ਨਾ ਹੀ ਜੰਗਲਾਤ ਵਿਭਾਗ ਨੂੰ ਦਿਖਾਈ ਦੇ ਰਹੇ ਹਨ ਤੇ ਨਾ ਹੀ ਲੋਕ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਪੰਜਾਬ ਨੇ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਮੁੱਢੋਂ ਨਕਾਰਿਆ

ਨੂਰਪੁਰ ਬੇਦੀ, 20 ਜੂਨ (ਹਰਦੀਪ ਸਿੰਘ ਢੀਂਡਸਾ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ, ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਬਾਨੀ ਮੈਂਬਰ ਵਾਸ਼ਿੰਗਟਨ ਸਿੰਘ ਸਮੀਰੋਵਾਲ, ਸੂਬਾ ਉਪ ਪ੍ਰਧਾਨ ਹਰਸੇਵਕ ਸਿੰਘ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਨੂੰ ਮਿਲਾਉਣ ਵਾਲੇ ਤਿੰਨ ਮਾਰਗ ਹੋਏ ਮੁਕੰਮਲ-1 ਮਾਰਗ ਨਿਰਮਾਣ ਅਧੀਨ

ਭਰਤਗੜ੍ਹ, 20 ਜੂਨ (ਜਸਬੀਰ ਸਿੰਘ ਬਾਵਾ)-ਪੰਜਾਬ ਸਰਕਾਰ ਵਲੋਂ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਯਤਨਾਂ ਸਦਕਾ ਦੋਵੇਂ ਸੂਬਿਆਂ ਦੀ ਵਪਾਰਕ ਸੰਭਾਵਨਾਵਾਂ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਉਲੀਕੀ ਵਿਆਪਕ ਯੋਜਨਾਵਾਂ ...

ਪੂਰੀ ਖ਼ਬਰ »

ਕੋਰੋਨਾ ਕਹਿਰ ਕਾਰਨ ਗ਼ਰੀਬ ਤੇ ਮੱਧਵਰਗ ਦੀ ਆਮਦਨ 'ਚ ਵੱਡੀ ਗਿਰਾਵਟ

ਨੰਗਲ, 20 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਕਾਰਨ ਗ਼ਰੀਬ ਤੇ ਮੱਧ ਵਰਗ ਦੀ ਆਮਦਨ 'ਚ ਵੱਡੀ ਗਿਰਾਵਟ ਆਈ ਹੈ | ਨਿਰੰਤਰ ਦਿਹਾੜੀ ਨਾ ਮਿਲਣ ਕਾਰਨ ਗ਼ਰੀਬ ਕਾਮੇ ਪ੍ਰੇਸ਼ਾਨ ਹਨ | ਛੋਟੇ ਦੁਕਾਨਦਾਰ ਤੇ ਨਿੱਜੀ ਅਦਾਰਿਆਂ ਦੇ ਸੇਲਜ਼ਮੈਨ, ਵੇਟਰ, ਰਸੋਈਏ ਬਹੁਤ ਹੀ ...

ਪੂਰੀ ਖ਼ਬਰ »

ਮੈਰਾਥਨ ਅਥਲੀਟ ਨੇ ਮਿਲਖਾ ਸਿੰਘ ਦੀ ਯਾਦ 'ਚ ਲਗਾਈ 21 ਕਿੱਲੋਮੀਟਰ ਦੀ ਦੌੜ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਜਿੰਦਗੀ 'ਚ ਮਹਾਨ ਖਿਡਾਰੀਆਂ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ ਪਦਮਸ੍ਰੀ ਮਿਲਖਾ ਸਿੰਘ ਨਾਲ ਕਈ ਖੇਡ ਪ੍ਰੋਗਰਾਮਾਂ 'ਚ ਮਿਲਣ ਦਾ ਮੌਕਾ ਮਿਲਿਆ ਉਨ੍ਹਾਂ ਦੀ ਨੇਕ ਸ਼ਖ਼ਸੀਅਤ ਹਮੇਸ਼ਾ ਯਾਦ ਰਹੇਗੀ | ਇਹ ਵਿਚਾਰ ਪ੍ਰਸਿੱਧ ...

ਪੂਰੀ ਖ਼ਬਰ »

ਸਵ: ਮਿਲਖਾ ਸਿੰਘ ਦੀਆਂ ਅਸਥੀਆਂ ਗੁ: ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ

ਕੀਰਤਪੁਰ ਸਾਹਿਬ, 20 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਉੱਡਣੇ ਸਿੱਖ ਦੇ ਨਾਂਅ ਨਾਲ ਸੰਸਾਰ ਭਰ 'ਚ ਪ੍ਰਸਿੱਧ ਦੌੜਾਕ ਮਿਲਖਾ ਸਿੰਘ ਜਿਨ੍ਹਾਂ ਦਾ ਕੱਲ੍ਹ ਦਿਹਾਂਤ ਹੋ ਗਿਆ ਸੀ ਉਨ੍ਹਾਂ ਦੀਆਂ ਅਸਥੀਆਂ ਅੱਜ ਪਰਿਵਾਰਕ ਮੈਂਬਰਾਂ ਤੇ ਸਾਕ ਸਬੰਧੀਆਂ ਵਲੋਂ ਜਲ ਪ੍ਰਵਾਹ ...

ਪੂਰੀ ਖ਼ਬਰ »

ਨਿਰਮਲੇ ਉਦਾਸੀਨ ਕਮੇਟੀ ਦੀ ਚੋਣ 'ਚ ਮਨਜੀਤ ਸਿੰਘ ਨੂੰ ਪ੍ਰਧਾਨ ਚੁਣਿਆ

ਨੂਰਪੁਰ ਬੇਦੀ, 20 ਜੂਨ (ਹਰਦੀਪ ਸਿੰਘ ਢੀਂਡਸਾ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਜਟਵਾਹੜ ਵਿਖੇ ਇਕ ਅਹਿਮ ਮੀਟਿੰਗ ਧਰਮਪਾਲ ਦੀ ਸਰਪ੍ਰਸਤੀ ਹੇਠ ਹੋਈ, ਜਿਸ 'ਚ ਨਿਰਮਲੇ ਉਦਾਸੀਨ ਕਮੇਟੀ ਦੀ ਚੋਣ ਕੀਤੀ ਗਈ | ਚੋਣ 'ਚ ਮਨਜੀਤ ਕਰਤਾਰਪੁਰੀ ਨੂੰ ਕਮੇਟੀ ਦਾ ਪ੍ਰਧਾਨ, ਬਲਵਿੰਦਰ ਸਿੰਘ ਉਪ-ਪ੍ਰਧਾਨ, ਜਗਤਾਰ ਸਿੰਘ ਨਲਹੋਟੀ ਜਨਰਲ ਸਕੱਤਰ, ਪਰਵਿੰਦਰ ਸਿੰਘ ਐਡਵਾਈਜ਼ਰ, ਹਰਪਾਲ ਸਿੰਘ ਜੁਆਇੰਟ ਸਕੱਤਰ, ਮਨੋਹਰ ਲਾਲ, ਦੇਸ ਰਾਜ, ਧਰਮਪਾਲ, ਪ੍ਰੀਤਮ ਚੰਦ ਤੇ ਹੇਮ ਰਾਜ ਨੂੰ ਮੈਂਬਰ ਨਿਯੁਕਤ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਭੋਜੇਮਾਜਰਾ ਤੋਂ ਖੇੜੀ ਸਲਾਬਤਪੁਰ ਤੇ ਭਲਿਆਣ ਲਿੰਕ ਸੜਕਾਂ ਦਾ ਮੰਦੜਾ ਹਾਲ

ਸ੍ਰੀ ਚਮਕੌਰ ਸਾਹਿਬ, 20 ਜੂਨ (ਜਗਮੋਹਣ ਸਿੰਘ ਨਾਰੰਗ)-ਪਿੰਡ ਭੋਜੇਮਾਜਰਾ ਨੂੰ ਖੇੜੀ ਸਲਾਬਤਪੁਰ ਤੇ ਭਲਿਆਣ ਨਾਲ ਜੋੜਦੀਆਂ ਦੋਵੇਂ ਲਿੰਕ ਸੜਕਾਂ ਦੇ ਮੰਦੇਹਾਲ ਕਾਰਨ ਉਕਤ ਪਿੰਡਾਂ ਸਮੇਤ ਲਾਗਲੇ ਪਿੰਡਾਂ ਦੇ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰ ਯੂਨੀਅਨ ਦੇ ਆਗੂਆਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

ਨੂਰਪੁਰ ਬੇਦੀ, 20 ਜੂਨ (ਵਿੰਦਰ ਪਾਲ ਝਾਂਡੀਆਂ)-ਗੌਰਮਿੰਟ ਸਕੂਲ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਚੌਂਤਾ ਦੀ ਅਗਵਾਈ 'ਚ ਆਗੂਆਂ ਨੇ ਮੁਹਾਲੀ ਧਰਨੇ 'ਚ ਸ਼ਾਮਿਲ ਹੋਣ ਤੋਂ ਪਹਿਲਾਂ ਵੱਖ-ਵੱਖ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟ ...

ਪੂਰੀ ਖ਼ਬਰ »

ਓਇੰਦ ਵਿਖੇ ਮੂਰਤੀ ਸਥਾਪਨਾ ਸਮਾਗਮ

ਮੋਰਿੰਡਾ, 20 ਜੂਨ (ਕੰਗ)-ਪਿੰਡ ਓਇੰਦ ਦੇ ਸ੍ਰੀ ਦੁਰਗਾ ਮਾਤਾ ਮੰਦਰ ਵਿਖੇ ਮੂਰਤੀ ਸਥਾਪਨਾ ਸਮਾਰੋਹ ਕਰਵਾਇਆ ਗਿਆ, ਜਿਸ 'ਚ ਵਿਜੇ ਸ਼ਰਮਾ ਟਿੰਕੂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਰੋਹ ਤੋਂ ਪਹਿਲਾਂ ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਭਾਜਪਾ ਨਾਲ ਸਬੰਧਿਤ ਸ੍ਰੀ ਅਨੰਦਪੁਰ ਸਾਹਿਬ ਦੇ ਵਪਾਰੀ ਤੇ ਮਹਿਲਾ ਕੌ ਾਸਲਰ ਕਾਂਗਰਸ 'ਚ ਸ਼ਾਮਿਲ

ਸ੍ਰੀ ਅਨੰਦਪੁਰ ਸਾਹਿਬ, 20 ਜੂਨ (ਜੇ. ਐਸ. ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਨਾਲ ਸਬੰਧਿਤ ਸ੍ਰੀ ਅਨੰਦਪੁਰ ਸਾਹਿਬ ਦੇ ਉੱਘੇ ਵਪਾਰੀ ਤੇ ਮਹਿਲਾ ਕੌਂਸਲਰ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਸਪੀਕਰ ਰਾਣਾ ਕੇ. ਪੀ. ਸਿੰਘ ਦੀ ਹਾਜ਼ਰੀ 'ਚ ਭਾਜਪਾ ਨਾਲ ਸਬੰਧਤ ਉੱਘੇ ਵਪਾਰੀ ...

ਪੂਰੀ ਖ਼ਬਰ »

ਮੋਰਿੰਡਾ ਸ਼ਹਿਰ 'ਚ ਸਫ਼ਾਈ ਨਾ ਹੋਣ ਕਾਰਨ ਡਾਇਰੀਏ ਨੇ ਦਿੱਤੀ ਦਸਤਕ

ਮੋਰਿੰਡਾ, 20 ਜੂਨ (ਕੰਗ)-ਸ਼ਹਿਰ ਵਿਚ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਣ ਕਾਰਨ ਮੋਰਿੰਡਾ ਤੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਨੂੰ ਡਾਇਰੀਆ ਹੋਣਾ ਸ਼ੁਰੂ ਹੋ ਗਿਆ ਹੈ | ਸੀਵਰੇਜ ਦਾ ਗੰਦਾ ਪਾਣੀ, ਪੀਣ ਵਾਲੇ ਪਾਣੀ 'ਚ ਮਿਲਣ ਕਾਰਨ ਸ਼ਹਿਰ ਵਾਸੀ ਨਗਰ ਕੌਂਸਲ ਮੋਰਿੰਡਾ ਨੂੰ ...

ਪੂਰੀ ਖ਼ਬਰ »

ਸਮਾਜ ਸੇਵੀਆਂ ਨੇ ਬੇਸਹਾਰਾ ਮਾਸੂਮ ਲੜਕੀਆਂ ਲਈ ਬਣਾਇਆ ਮਕਾਨ

ਨੂਰਪੁਰ ਬੇਦੀ, 20 ਜੂਨ (ਹਰਦੀਪ ਸਿੰਘ ਢੀਂਡਸਾ)-ਬਲਾਕ ਨੂਰਪੁਰ ਬੇਦੀ ਦੇ ਲਾਗਲੇ ਪਿੰਡ ਟੱਪਰੀਆਂ (ਤਖਤਗੜ੍ਹ) ਵਿਖੇ ਦੋ ਬੇਸਹਾਰਾ ਮਾਸੂਮ ਧੀਆਂ ਲਈ ਸਮਾਜ ਸੇਵੀ ਲੋਕਾਂ ਵਲੋਂ ਮਕਾਨ ਬਣਾ ਕੇ ਦਿੱਤਾ | ਇਹ ਲੜਕੀਆਂ ਇਕ ਅਜਿਹੇ ਮਕਾਨ 'ਚ ਰਹਿ ਰਹੀਆਂ ਸਨ ਜਿਸ ਦੀ ਛੱਤ ਕਦੇ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੇ ਖਿਡਾਰੀਆਂ ਨੂੰ ਨਸ਼ੇ ਦੇ ਖ਼ਿਲਾਫ਼ ਕੀਤਾ ਜਾਗਰੂਕ

ਘਨੌਲੀ, 20 ਜੂਨ (ਜਸਵੀਰ ਸਿੰਘ ਸੈਣੀ)-26 ਜੂਨ ਨੂੰ ਨਸ਼ਾ ਵਿਰੋਧੀ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ ਨਸ਼ਿਆਂ ਦੀ ਰੋਕਥਾਮ ਦੇ ਇਰਾਦੇ ਨਾਲ ਜਾਗਰੂਕਤਾ ਕੈਂਪ ਲਗਾ ਕੇ ਨੌਜਵਾਨਾਂ ਤੇ ਸੱਜਣਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਮੀਟਿੰਗ

ਨੂਰਪੁਰ ਬੇਦੀ, 20 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਇਕ ਅਹਿਮ ਮੀਟਿੰਗ ਵਿਸ਼ਵਕਰਮਾ ਮੰਦਰ ਨੂਰਪੁਰ ਬੇਦੀ ਵਿਖੇ ਹੋਈ | ਇਸ ਮੌਕੇ ਜਿਥੇ ਯੂਨੀਅਨ ਦੇ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰਾਂ ਕੀਤੀਆਂ ਉਥੇ ਹੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX