ਤਾਜਾ ਖ਼ਬਰਾਂ


ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  1 minute ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  17 minutes ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  1 day ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  1 day ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  1 day ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  1 day ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  1 day ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਅੰਮ੍ਰਿਤਸਰ / ਦਿਹਾਤੀ

ਸੂਬਾ ਆਗੂ ਡਾ: ਸੋਹਲ ਦੀ ਅਗਵਾਈ 'ਚ ਤਹਿਸੀਲ ਪੱਧਰੀ ਰੋਸ ਇਜਲਾਸ

ਅਜਨਾਲਾ, 20 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਕੈਪਟਨ ਸਰਕਾਰ ਦੀਆਂ ਚੋਣ ਵਾਅਦਾ ਖ਼ਿਲਾਫ਼ੀਆਂ ਦੇ ਰੋਸ 'ਚ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਕਰਵਾਏ ਗਏ ਤਹਿਸੀਲ ਪੱਧਰੀ ਇਜਲਾਸ 'ਚ ਮੰਗਾਂ ਮਨਵਾਉਣ ਲਈ ਬਣੀ ਸੰਘਰਸ਼ੀ ਨੀਤੀ ਦਾ ਐਲਾਨ ਕਰਦਿਆਂ ਸੂਬਾ ਸੀਨੀਅਰ ...

ਪੂਰੀ ਖ਼ਬਰ »

ਬੱਚਿਆਂ ਨੂੰ ਸਿੱਖੀ ਸਰੂਪ ਤੇ ਗੁਰਮਤਿ ਸਿਧਾਂਤਾ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ-ਭਾਈ ਸੂਰੇਪੁਰ

ਗੱਗੋਮਾਹਲ, 20 ਜੂਨ (ਬਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼, ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਹੇਠ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਤਹਿਤ ਹਰ ਸਾਲ ਗਰਮੀਆਂ ਦੀਆਂ ਛੁੱਟੀਆਂ 'ਚ ...

ਪੂਰੀ ਖ਼ਬਰ »

ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਓਠੀਆਂ, 20 ਜੂਨ (ਗੁਰਵਿੰਦਰ ਸਿੰਘ ਛੀਨਾ)-ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ ਦੀਆਂ ਹਦਾਇਤਾਂ ਤੇ ਸੀਨੀਅਰ ਮੈਡੀਕਲ ਅਫਸਰ ਲੋਪੋਕੇ ਡਾਕਟਰ ਅਲੋਕ ਨਰਾਇਣ ਸ਼ਰਮਾ ਦੇ ਨਿਰਦੇਸ਼ਾਂ ਤੇ ਮੈਡੀਕਲ ਅਫਸਰ ਓਠੀਆਂ ਡਾਕਟਰ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਓਠੀਆਂ ਅਤੇ ਸੋੜੀਆਂ ...

ਪੂਰੀ ਖ਼ਬਰ »

ਹੈੱਡ ਟੀਚਰਜ਼ ਦਾ ਤਨਖ਼ਾਹ ਸਕੇਲ ਖੋਹਣ ਵਿਰੁੱਧ 22 ਨੂੰ ਸੂਬਾ ਪੱਧਰੀ ਮੀਟਿੰਗ-ਪਨੂੰ

ਅਜਨਾਲਾ, 20 ਜੂਨ (ਐਸ. ਪ੍ਰਸ਼ੋਤਮ)-ਛੇਵੇਂ ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਦੇ ਫੈਸਲੇ ਸਬੰਧੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵਲੋਂ ਈ.ਟੀ.ਟੀ. /ਪ੍ਰਾਇਮਰੀ, ਹੈਡ ਟੀਚਰ, ਸੈਂਟਰ ਹੈਡ ਟੀਚਰਜ਼, ਬੀ.ਪੀ.ਈ.ਓ. ਦੇ ਤਨਖਾਹ ਸਕੇਲਾਂ, ਅਤੇ ਹੋਰ ਭੱਤਿਆਂ ...

ਪੂਰੀ ਖ਼ਬਰ »

ਸੱਚਰ ਵਲੋਂ ਉਦੋਕੇ 'ਚ ਵਿਕਾਸ ਕਾਰਜਾਂ ਦੇ ਉਦਘਾਟਨ

ਮੱਤੇਵਾਲ, 20 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਵਲੋਂ ਅੱਜ ਬਲਾਕ ਤਰਸਿੱਕਾ ਦੇ ਪਿੰਡ ਉਦੋਕੇ 'ਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਉਪਰੰਤ ...

ਪੂਰੀ ਖ਼ਬਰ »

ਕਾਤਲ ਨਾ ਫੜੇ ਜਾਣ 'ਤੇ ਪਰਿਵਾਰਕ ਮੈਂਬਰਾਂ ਵਲੋਂ ਥਾਣਾ ਕੱਥੂਨੰਗਲ ਦਾ ਘਿਰਾਓ

ਕੱਥੂਨੰਗਲ, 20 ਜੂਨ (ਦਲਵਿੰਦਰ ਸਿੰਘ ਰੰਧਾਵਾ)-ਪਿਛਲੇ ਦਿਨੀਂ ਪਿੰਡ ਵਰਿਆਮ ਨੰਗਲ ਦੇ ਨੌਜਵਾਨ ਦੀ ਭੋਆ ਫਤਿਹਗੜ੍ਹ ਦੀ ਗਰਾਊਾਡ ਵਿਚੋਂ ਪੁਲਿਸ ਨੂੰ ਲਾਸ਼ ਬਰਾਮਦ ਹੋਈ ਸੀ, ਜਿਸ ਦੇ ਹੁਣ ਤੱਕ ਕਾਤਲ ਗਿ੍ਫ਼ਤਾਰ ਨਹੀਂ ਕੀਤੇ ਗਏ, ਜਿਸ ਦੇ ਸਬੰਧ ਵਿਚ ਅੱਜ ਮਿ੍ਤਕ ਦੇ ਪਿਤਾ ...

ਪੂਰੀ ਖ਼ਬਰ »

ਪਿਸਤੌਲ ਦਿਖਾ ਕੇ ਅਣਪਛਾਤੇ ਲੁਟੇਰਿਆਂ ਵਲੋਂ 63 ਹਜ਼ਾਰ ਰੁਪਏ ਦੀ ਲੁੱਟ

ਜੰਡਿਆਲਾ ਗੁਰੂ, 20 ਜੂਨ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਨਜ਼ਦੀਕ ਜੇ. ਸੀ. ਫਿਊਲ ਪੁਆਇੰਟ ਨਵਾਂਕੋਟ ਵਿਖੇ ਅਣਪਛਾਤੇ ਲੁਟੇਰਿਆਂ ਵਲੋਂ ਪਸਤੌਲ ਦਿਖਾ ਕੇ ਪੈਟਰੋਲ ਪੰਪ ਦੇ ਮੈਨੇਜਰ ਪਾਸੋਂ 63,190 ਰੁਪਏ ਲੁੱਟ ਕੇ ਫਰਾਰ ਹੋ ਗਏ | ਇਸ ਸਬੰਧੀ ਪੁਲਿਸ ਥਾਣਾ ਜੰਡਿਆਲਾ ...

ਪੂਰੀ ਖ਼ਬਰ »

ਦੇਸ਼ ਦੀ ਵੰਡ ਮੌਕੇ ਵੀ ਫਿਰਕੂ ਖੂਨੀ ਹਨੇ੍ਹਰੀ ਤੋਂ ਸ਼ਾਂਤ ਰਿਹਾ ਸੀ ਪਿੰਡ ਕੋਟਲੀ ਅੰਬ


ਐੱਸ. ਪ੍ਰਸ਼ੋਤਮ
98152-71246
ਅਜਨਾਲਾ- ਸੱਕੀ ਨਾਲੇ (ਕਿਰਨ ਨਾਲੇ) ਦੇ ਐਨ ਕੰਢੇ 'ਤੇ ਸਥਿਤ ਪਿੰਡ ਕੋਟਲੀ ਅੰਬ ਨੂੰ ਪੁਰਾਤਨ ਪਿੰਡਾਂ 'ਚ ਗਿਣਿਆ ਜਾਂਦਾ ਹੈ | ਕਦੇ ਪਿੰਡ 'ਚ ਅੰਬਾਂ ਦੇ ਬਾਗ ਰਹੇ ਤੇ ਬਰਸਾਤੀ ਦਿਨਾਂ 'ਚ ਸੱਕੀ ਨਾਲੇ ਨੂੰ ਆਰ -ਪਾਰ ਕਰਨ ਲਈ ਅੰਬਾਂ ਦੇ ਟਾਹਣਾ ਦਾ ਸਹਾਰਾ ਲਏ ਜਾਣ ਵਜੋਂ ਹੀ ਪਿੰਡ ਕੋਟਲੀ ਨੂੰ ਕੋਟਲੀ ਅੰਬ ਵਜੋਂ ਜਾਣਿਆ ਜਾਣ ਲੱਗਾ | ਦੇਸ਼ ਦੀ ਵੰਡ ਮੌਕੇ ਝੁੱਲੀ ਫਿਰਕੂ ਖੂਨੀ ਹਨੇਰੀ ਦੌਰਾਨ ਪਿੰਡ 'ਚ ਫਿਰਕੂ ਸਦਭਾਵਨਾ ਨੂੰ ਕੋਈ ਠੇਸ ਨਹੀਂ ਪੁੱਜੀ ਸੀ ਤੇ ਮੁਸਲਮਾਨ ਭਰਾਵਾਂ ਨੂੰ ਸੁਰੱਖਿਅਤ ਰਵਾਨਾ ਕੀਤਾ ਗਿਆ | ਪਿੰਡ 'ਚ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਤੇ ਗੁਰਦੁਆਰਾ ਸਿੰਘ ਸਭਾ ਤੋਂ ਇਲਾਵਾ ਗਿਰਜਾਘਰ ਤੇ ਪੀਰ ਬਾਬਾ ਭੌਣ ਸ਼ਾਹ ਦਾ ਦਰਬਾਰ ਵੀ ਸਾਂਝੀਵਾਲਤਾ ਦੇ ਪ੍ਰਤੀਕ ਹਨ | ਪਿੰਡ ਦੀ ਇਲਾਕੇ 'ਚ ਪਾੜਿ੍ਹਆਂ/ਪੜਿਆਂ ਲਿਖਿਆਂ ਵਜੋਂ ਪਛਾਣ ਬਣੀ ਹੈ ਤੇ ਪਿੰਡ 'ਚ ਔਸਤ ਹਰ ਘਰ ਦਾ ਮੈਂਬਰ ਸਰਕਾਰੀ, ਅਰਧ ਸਰਕਾਰੀ, ਨਿੱਜੀ ਅਦਾਰਿਆਂ ਤੇ ਫੌਜ 'ਚ ਨੌਕਰੀ 'ਤੇ ਲੱਗਾ ਹੋਇਆ ਹੈ | ਪਿੰਡ ਦੇ ਬਹੁਪੱਖੀ ਵਿਕਾਸ ਪੱਖੋਂ ਸੁੰਦਰ ਮਾਡਲ ਪਿੰਡ ਵਜੋਂ ਸਥਾਪਤ ਕਰਨ ਲਈ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਰਾਹੀਂ ਸਰਕਾਰੀ ਗ੍ਰਾਂਟਾਂ ਲਿਆਉਣ ਲਈ ਡੀ. ਸੀ. ਤੇਜਿੰਦਰਪਾਲ ਸਿੰਘ ਕੋਟਲੀ, ਯੂਥ ਆਗੂ ਸਰਬਜੋਤ ਸਿੰਘ ਮਾਹਲ ਤੇ ਮਲੂਕ ਸਿੰਘ ਬਕਾਇਦਾ ਸਰਗਰਮ ਹਨ |
ਗ੍ਰਾਮ ਪੰਚਾਇਤ : ਸਰਪੰਚ ਚਰਨਜੀਤ ਕੌਰ, ਪੰਚ ਤੇਜਿੰਦਰਪਾਲ ਸਿੰਘ ਡੀ. ਸੀ., ਪੰਚ ਹਰਜਿੰਦਰ ਕੌਰ, ਪੰਚ ਮਨਦੀਪ ਕੌਰ, ਪੰਚ ਗੁਰਵਿੰਦਰ ਸਿੰਘ, ਪੰਚ ਸ਼ਸ਼ੀ ਸ਼ਾਮਿਲ ਹਨ |
ਸਰਕਾਰੀ ਅਦਾਰੇ : ਸਰਕਾਰੀ ਐਲੀਮੈਂਟਰੀ ਸਕੂਲ, ਸਰਕਾਰੀ ਮਿਡਲ ਸਕੂਲ, ਆਂਗਣਵਾੜੀ ਕੇਂਦਰ, ਪਸ਼ੂ ਪਾਲਣ ਡਿਸਪੈਂਸਰੀ ਤੋਂ ਇਲਾਵਾ ਸ਼ੁੱਧ ਪੀਣ ਵਾਲੇ ਪਾਣੀ ਦੀ ਟੈਂਕੀ ਆਦਿ ਸਰਕਾਰੀ ਅਦਾਰੇ ਸਥਿਤ ਹਨ |
ਮੁਹਤਬਰ ਤੇ ਸ਼ਖਸੀਅਤਾਂ : ਸੂਬੇਦਾਰ ਬੂੜ ਸਿੰਘ, ਸਾਬਕਾ ਸਰਪੰਚ ਹਰਜੀਤ ਕੌਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਪਰਿਕਰਮਾ 'ਚ ਸਥਿਤ ਦੁੱਖ ਭੰਜਨੀ ਬੇਰੀ ਸਮੇਤ ਹੋਰ ਬੇਰੀਆਂ ਦੀ ਦੇਖ ਰੇਖ ਦੀਆਂ ਨਿਸ਼ਕਾਮ ਸੇਵਾਵਾਂ ਨਿਭਾਅ ਰਹੇ ਬਾਗਬਾਨੀ ਅਫ਼ਸਰ ਡਾ: ਜਗਤਾਰ ਸਿੰਘ ਬੱਲ, ਸਮਾਜ ਸੇਵੀ ਮਲੂਕ ਸਿੰਘ, ਨੰਬਰਦਾਰ ਜਗਦੀਪ ਸਿੰਘ, ਨੰਬਰਦਾਰ ਹਰਪ੍ਰੀਤ ਸਿੰਘ ਹੈਪੀ, ਸਾਬਕਾ ਸਰਪੰਚ ਜਸਪ੍ਰੀਤ ਕੌਰ ਯੂ.ਐਸ.ਏ., ਸਾਬਕਾ ਸਰਪੰਚ ਅਮਰੀਕ ਕੌਰ ਹੰਜਰਾਅ, ਸਾਬਕਾ ਸਰਪੰਚ ਨਿਮਰਤਪਾਲ ਕੌਰ, ਹੌਲਦਾਰ ਨਰਿੰਦਰ ਸਿੰਘ, ਹੌਲਦਾਰ ਦਲੀਪ ਸਿੰਘ, ਸੂਬੇਦਾਰ ਮਹਿੰਦਰ ਸਿੰਘ, ਬਿ੍ਗੇਡੀਅਰ ਹੈਰੀ ਸਿੱਧੂ, ਕਰਨਲ ਦਿਲਦਾਰ ਸਿੰਘ, ਕਰਨਲ ਨਵਤੇਜ ਸਿੰਘ ਰੰਧਾਵਾ, ਥਾਣੇਦਾਰ ਬਲਰਾਜ ਸਿੰਘ, ਸਮਾਜ ਸੇਵੀ ਗੁਰਮੇਜ ਸਿੰਘ ਹੰਜਰਾਅ, ਕਾਨੂੰਨਗੋ ਸਤਪਾਲ ਸਿੰਘ, ਜਾਇੰਟ ਡਾਇਰੈਕਟਰ ਪੰਜਾਬ ਭੌਂ ਸੁਰੱਖਿਆ ਡਾ: ਸੁਖਵਿੰਦਰ ਸਿੰਘ, ਇੰਸਪੈਕਟਰ ਬਚਿੱਤਰ ਸਿੰਘ, ਸਰਪੰਚ ਝਿਰਮਲ ਸਿੰਘ ਕੋਟਲੀ ਯੂ.ਐਸ.ਏ., ਡੀ.ਐਸ.ਪੀ. ਅਵਤਾਰ ਸਿੰਘ ਬਾਜਵਾ, ਸਮਾਜ ਸੇਵੀ ਸੁਖਵਿੰਦਰ ਸਿੰਘ ਵਾਹਲਾ, ਮੈਨੇਜਰ ਕੁਲਵੰਤ ਸਿੰਘ, ਮੈਨੇਜਰ ਬਲਦੇਵ ਸਿੰਘ, ਸਾਹਿਤਕਾਰ ਤਰਲੋਚਣ ਸਿੰਘ ਬੱਲ, ਗੀਤਕਾਰ ਹਰਪ੍ਰੀਤ ਸਿੰਘ, ਡਾ: ਬਿਕਰਮਜੀਤ ਸਿੰਘ ਵਾਹਲਾ ਐਮ. ਬੀ. ਬੀ. ਐਸ., ਡਾ: ਵਰਿਆਮ ਸਿੰਘ, ਹੈਡਮਾਸਟਰ ਸਰਫਰਾਜ ਸਿੰਘ, ਹਜ਼ੂਰੀ ਰਾਗੀ ਭਾਈ ਅਨੋਖ ਸਿੰਘ, ਕਥਾਵਾਚਕ ਬਾਬਾ ਸਤਨਾਮ ਸਿੰਘ, ਮਨਿਸਟੀਰੀਅਲ ਸਟਾਫ ਯੂਨੀਅਨ ਤਹਿਸੀਲ ਪ੍ਰਧਾਨ ਪ੍ਰਗਟ ਸਿੰਘ ਹੇਰ, ਸਹਿਕਾਰੀ ਸਭਾ ਸੈਕਟਰੀ ਵਿਰਸਾ ਸਿੰਘ ਹੰਜਰਾਅ, ਸੈਕਟਰੀ ਅਜਨਾਲਾ ਗੁਰਵੰਤ ਸਿੰਘ, ਸੈਕਟਰੀ ਓਾਕਾਰ ਸਿੰਘ, ਸਹਾਇਕ ਸੈਕਟਰੀ ਬਚਿੱਤਰ ਸਿੰਘ ਕੋਟਲੀ, ਹੌਲਦਾਰ ਦਲਜਿੰਦਰ ਸਿੰਘ ਵਾਹਲਾ, ਖੇਤੀ ਸਹਿਕਾਰੀ ਬੈਂਕ ਲਿਮ: ਅਜਨਾਲਾ ਸੀਨੀਅਰ ਉੱਪ ਚੇਅਰਮੈਨ ਬਲਜੀਤ ਸਿੰਘ ਰੰਧਾਵਾ, ਨੌਜਵਾਨ ਆਗੂ ਗੁਰਪਾਲ ਸਿੰਘ ਰੰਧਾਵਾ, ਗ੍ਰੰਥੀ ਸਿੰਘ ਭਾਈ ਰਣਜੀਤ ਸਿੰਘ, ਗ੍ਰੰਥੀ ਸਿੰਘ ਭਾਈ ਜਸਵੰਤ ਸਿੰਘ ਆਦਿ ਸ਼ਾਮਿਲ ਹਨ |
ਵਿਕਾਸ ਕਾਰਜ : ਸਰਪੰਚ ਬੀਬੀ ਚਰਨਜੀਤ ਕੌਰ, ਡੀ. ਸੀ. ਤੇਜਿੰਦਰਪਾਲ ਸਿੰਘ ਕੋਟਲੀ, ਯੂਥ ਆਗੂ ਸਰਬਜੋਤ ਸਿੰਘ ਮਾਹਲ ਤੇ ਮਲੂਕ ਸਿੰਘ ਕੋਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਸਰਪ੍ਰਸਤੀ ਹੇਠ ਪ੍ਰਾਪਤ ਹੋਈ 15 ਲੱਖ ਰੁਪਏ ਗ੍ਰਾਂਟ 'ਚੋਂ ਪਿੰਡ ਦੇ ਵਸਨੀਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਵਾਲੀ ਸਰਕਾਰੀ ਟੈਂਕੀ ਦਾ ਕੁਨੈਕਸ਼ਨ ਕੱਟਣ ਤੋਂ ਬਚਾਓ ਲਈ ਬਕਾਇਆ ਬਿੱਲ 'ਚੋਂ 7 ਲੱਖ ਰੁਪਏ ਦੀ ਅਦਾਇਗੀ ਕਰਕੇ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ ਬਹਾਲ ਰੱਖਣ ਤੋਂ ਇਲਾਵਾ ਗਲੀਆਂ ਨਾਲੀਆਂ ਦੇ ਵਿਕਾਸ ਕਾਰਜ ਨੇਪੜੇ ਚਾੜੇ ਜਾ ਰਹੇ ਹਨ |
ਮੰਗਾਂ : ਪਿੰਡ ਦੇ ਸੁੰਦਰੀਕਰਨ ਤੇ ਬਹੁਪੱਖੀ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 24 ਘੰਟੇ ਸਰਗਰਮ ਸਹਿਯੋਗ ਕਰ ਰਹੇ ਡੀ.ਸੀ. ਤੇਜਿੰਦਰਪਾਲ ਸਿੰਘ ਕੋਟਲੀ, ਯੂਥ ਆਗੂ ਸਰਬਜੋਤ ਸਿੰਘ ਮਾਹਲ, ਸਮਾਜ ਸੇਵੀ ਗੁਰਮੇਜ ਸਿੰਘ ਨੇ ਜਾਣਕਾਰੀ ਦਿੱਤੀ ਕਿ ਛੱਪੜ ਦੇ ਬਹੁਪੱਖੀ ਵਿਕਾਸ, ਨੌਜਵਾਨਾਂ ਲਈ ਖੇਡ ਸਟੇਡੀਅਮ, ਆਂਗਣਵਾੜੀ ਕੇਂਦਰ ਲਈ ਨਵੀਂ ਇਮਾਰਤ, ਪੰਚਾਇਤ ਘਰ ਤੇ ਪਿੰਡ ਦੀ ਜੂਹ 'ਚ ਨਗਰ ਪੰਚਾਇਤ ਅਜਨਾਲਾ ਵਲੋਂ ਬਣਾਏ ਕੂੜੇ ਦੇ ਡੰਪ ਨੂੰ ਤਬਦੀਲ ਕਰਨ ਆਦਿ ਭਖਦੀਆਂ ਮੰਗਾਂ ਦੀ ਪੂਰਤੀ ਲਈ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਕੋਲ ਨਿੱਜੀ ਪਹੁੰਚ ਕੀਤੀ ਗਈ ਹੈ |

ਖ਼ਬਰ ਸ਼ੇਅਰ ਕਰੋ

 

ਪਟਵਾਰੀ ਮਨਜੀਤ ਸਿੰਘ ਬਾਬਾ ਬਕਾਲਾ ਸਾਹਿਬ ਨੂੰ ਸ਼ਰਧਾਂਜਲੀਆਂ ਭੇਟ

ਬਾਬਾ ਬਕਾਲਾ ਸਾਹਿਬ, 20 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਪਰਮਿੰਦਰਜੀਤ ਸਿੰਘ ਸਾਬਕਾ ਸਰਪੰਚ ਬਾਬਾ ਬਕਾਲਾ ਸਾਹਿਬ ਦੇ ਵੱਡੇ ਭਰਾ ਮਨਜੀਤ ਸਿੰਘ ਸਾਬਕਾ ਪਟਵਾਰੀ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ...

ਪੂਰੀ ਖ਼ਬਰ »

ਤਰਨਾ ਦਲ ਦੇ ਮੁਖੀ ਬਾਬਾ ਬਿਸ਼ਨ ਸਿੰਘ ਦੀ ਬਰਸੀ ਮੌਕੇ ਵੱਡੀ ਗਿਣਤੀ 'ਚ ਆਗੂਆਂ ਨੇ ਕੀਤੀ ਸ਼ਿਰਕਤ

ਬਾਬਾ ਬਕਾਲਾ ਸਾਹਿਬ, 20 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈਡਕੁਆਟਰ ਗੁ: ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ ...

ਪੂਰੀ ਖ਼ਬਰ »

ਉਦਘਾਟਨ ਦੀ ਰਸਮ ਦੇ ਕੁੱਝ ਘੰਟਿਆਂ ਬਾਅਦ ਹੀ ਪੱਕਾ ਸੂਆ ਰੁੜਿਆ

ਬੱਚੀਵਿੰਡ, 20 ਜੂਨ (ਬਲਦੇਵ ਸਿੰਘ ਕੰਬੋ)-ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡਾਂ ਦੇ ਨਹਿਰਾਂ- ਸੂਇਆਂ ਨੂੰ ਪੱਕਾ ਕਰਨ ਦੇ ਕੰਮ ਚੱਲਦਿਆਂ ਘੁੰਡ ਚੁਕਾਈ ਦੇ ਕੁੱਝ ਘੰਟਿਆਂ ਬਾਅਦ ਹੀ ਟੁੱਟ ਗਿਆ ਜਿਸ ਕਾਰਨ ਕਈ ਏਕੜ ਫ਼ਸਲ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਹਰਸਾ ਛੀਨਾ, 20 ਜੂਨ (ਕੜਿਆਲ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋੋਧ 'ਚ ਦਿੱਲੀ ਦੀਆਂ ਬਰੂਹਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਗਵਾਈ ਕਰਦੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਦੇ ਗਵਰਨਰ ਹਾਊਸ ਦੇ ਘਿਰਾਓ ਕਰਨ ਦੇ ਸੱਦੇ ...

ਪੂਰੀ ਖ਼ਬਰ »

ਵਧੀਆਂ ਤੇਲ ਕੀਮਤਾਂ ਖ਼ਿਲਾਫ਼ ਕਿਸਾਨਾਂ ਨੇ ਮੋਦੀ ਦਾ ਪੁਤਲਾ ਫੂਕਿਆ

ਨਵਾਂ ਪਿੰਡ, 20 ਜੂਨ (ਜਸਪਾਲ ਸਿੰਘ)-ਡੀਜ਼ਲ, ਪੈਟਰੋਲ ਤੇ ਖਾਦ ਤੇਲਾਂ ਦੀਆਂ ਕੀਮਤਾਂ 'ਚ ਆਏ ਦਿਨ ਹੋ ਰਹੇ ਬੇ-ਤਹਾਸ਼ਾ ਵਾਧੇ ਦੇ ਵਿਰੋਧ ਤੇ ਖੇਤੀ ਸੋਧ 3 ਕਾਨੂੰਨਾਂ ਖ਼ਿਲਾਫ਼ ਦਿੱਲੀ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੇ 26 ਜੂਨ ਨੂੰ 7ਵੇਂ ਮਹੀਨੇ 'ਚ ਪਹੰੁਚਣ ਨੂੰ ...

ਪੂਰੀ ਖ਼ਬਰ »

ਘੁੰਮਾਣ, ਏ. ਆਰ., ਜਲਾਲ ਉਸਮਾ ਵਲੋਂ ਗੋਲਡੀ ਨਾਲ ਮੁਲਾਕਾਤ

ਮੱਤੇਵਾਲ, 20 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਸੁਖਵਿੰਦਰ ਸਿੰਘ ਗੋਲਡੀ ਦੇ ਗ੍ਰਹਿ ਵਿਖੇ ਅੱਜ ਜੰਡਿਆਲਾ ਗੁਰੂ ਤੋਂ ਇੰਚਾਰਜ ਮਲਕੀਤ ਸਿੰਘ ਏ. ਆਰ, ਸੰਦੀਪ ਸਿੰਘ ਏ. ਆਰ., ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਨੀਤੀਆਂ ਦਾ ਪਰਦਾਫਾਸ਼ ਕਰਨ ਲਈ ਕੀਤੀਆਂ ਨੁਕੜ ਮੀਟਿੰਗਾਂ- ਮੱਦੂਛਾਂਗਾ, ਜੈਂਟੀ

ਅਜਨਾਲਾ, 20 ਜੂਨ (ਐਸ. ਪ੍ਰਸ਼ੋਤਮ)-ਬਲਾਕ ਕਾਂਗਰਸ ਕਮੇਟੀ ਅਜਨਾਲਾ -1 ਤਹਿਤ ਪੈਂਦੇ ਪਿੰਡਾਂ 'ਚ ਬਲਾਕ ਕਾਂਗਰਸ ਪ੍ਰਧਾਨ ਤੇ ਬਲਾਕ ਸੰਮਤੀ ਅਜਨਾਲਾ ਚੇਅਰਮੈਨ ਸਰਪੰਚ ਹਰਪਾਲ ਸਿੰਘ ਖਾਨੋਵਾਲ ਦੀ ਪ੍ਰਧਾਨਗੀ 'ਚ ਕੈਪਟਨ ਸਰਕਾਰ, ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ...

ਪੂਰੀ ਖ਼ਬਰ »

ਸਰਕਾਰਾਂ ਦੇ ਸਤਾਏ ਟਰੱਕ ਆਪ੍ਰੇਟਰਾਂ ਵਲੋਂ ਪ੍ਰਦਰਸ਼ਨ

ਅਜਨਾਲਾ, 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਦਿਨੋਂ-ਦਿਨ ਤੇਲ ਦੀਆਂ ਵਧ ਰਹੀਆਂ ਕੀਮਤਾਂ ਤੇ ਸਰਕਾਰ ਵਲੋਂ ਕਿਰਾਏ ਦੇ ਭਾੜੇ 'ਚ ਵਾਧਾ ਨਾ ਕਰਨ ਦੇ ਰੋਸ ਵਜੋਂ ਟਰੱਕ ਅਪਰੇਟਰ ਯੂਨੀਅਨ ਅਜਨਾਲਾ ਦੇ ਪ੍ਰਧਾਨ ਟਰਾਂਸਪੋਰਟਰ ਸੁਖਦੇਵ ਸਿੰਘ ਵੇਹਰੂ ਦੀ ਅਗਵਾਈ ਹੇਠ ਟਰੱਕ ...

ਪੂਰੀ ਖ਼ਬਰ »

ਅੰਗਰੇਜ਼ ਸਿੰਘ ਨੇ ਬਤੌਰ ਹਲਕਾ ਪਟਵਾਰੀ ਵਜੋਂ ਅਹੁਦਾ ਸੰਭਾਲਿਆ

ਬਾਬਾ ਬਕਾਲਾ ਸਾਹਿਬ, 20 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ) - ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ: ਅੰਗਰੇਜ ਸਿੰਘ ਨੇ ਬਤੌਰ ਹਲਕਾ ਪਟਵਾਰੀ ਬਾਬਾ ਬਕਾਲਾ ਸਾਹਿਬ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਕੁਲਵੰਤ ਸਿੰਘ ਡੇਹਰੀਵਾਲ ਜ਼ਿਲ੍ਹਾ ਪ੍ਰਧਾਨ, ਰਛਪਾਲ ...

ਪੂਰੀ ਖ਼ਬਰ »

ਲਾਵਾਰਸ ਬੱਚੇ ਨੂੰ ਕੀਤਾ ਵਾਰਸਾਂ ਹਵਾਲੇ

ਮਜੀਠਾ, 20 ਜੂਨ (ਮਨਿੰਦਰ ਸਿੰਘ ਸੋਖੀ)-ਕਸਬਾ ਮਜੀਠਾ ਵਿਚ ਲਾਵਾਰਸ ਘੁੰਮ ਰਹੇ ਇੱਕ ਬੱਚੇ ਨੂੰ ਥਾਣਾ ਮਜੀਠਾ ਦੇ ਐੱਸ. ਐੱਚ. ਓ. ਸਵਰਨਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਉਸ ਦੇ ਘਰ ਵਾਲਿਆਂ ਦਾ ਪਤਾ ਲਗਾ ਕੇ ਉਨ੍ਹਾਂ ਦੇ ਹਵਾਲੇ ਕੀਤਾ ਗਿਆ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਚਾਟੀਵਿੰਡ ਦੇ ਵਿਕਾਸ ਕਾਰਜਾਂ ਦਾ ਸੱਚਰ ਵਲੋਂ ਉਦਘਾਟਨ

ਚਵਿੰਡਾ ਦੇਵੀ, 20 ਜੂਨ (ਸਤਪਾਲ ਸਿੰਘ ਢੱਡੇ)-ਵਿਧਾਨ ਸਭਾ ਹਲਕਾ ਮਜੀਠਾ ਦੇ ਬਲਾਕ ਤਰਸਿੱਕਾ ਦੇ ਪਿੰਡ ਚਾਟੀਵਿੰਡ 'ਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੱਘ ...

ਪੂਰੀ ਖ਼ਬਰ »

ਬੱਲ ਕਲਾਂ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਜਗਦੇਵ ਕਲਾਂ/ਚੇਤਨਪੁਰਾ, 20 ਜੂਨ (ਸ਼ਰਨਜੀਤ ਸਿੰਘ ਗਿੱਲ, ਮਹਾਂਬੀਰ ਸਿੰਘ ਗਿੱਲ)-ਸੀਨੀਅਰ ਮੈਡੀਕਲ ਅਫ਼ਸਰ ਡਾ: ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਜ ਸਿੰਘ ਹੈਲਥ ਸੁਪਰਵਾਈਜ਼ਰ ਦੀ ਯੋਗ ਅਗਵਾਈ ਹੇਠ ਐੱਸ. ਐੱਚ. ਸੀ. ਬੱਲ ਕਲਾਂ ਵਿਖੇ ਡੇਂਗੂ ਅਤੇ ਮਲੇਰੀਆ ...

ਪੂਰੀ ਖ਼ਬਰ »

ਪੀਰ ਬਾਬਾ ਬੋਧੇ ਸ਼ਾਹ ਦਾ ਸਾਲਾਨਾ ਜੋੜ ਮੇਲਾ ਮਨਾਇਆ

ਅਜਨਾਲਾ, 20 ਜੂਨ (ਐਸ. ਪ੍ਰਸ਼ੋਤਮ, ਗੁਰਪ੍ਰੀਤ ਅਜਨਾਲਾ)- ਅੱਜ ਸਥਾਨਕ ਵਾਰਡ ਨੰ: 8 ਮੁਹੱਲਾ ਆਦਰਸ਼ ਨਗਰ 'ਚ ਸਥਿਤ ਪੀਰ ਬਾਬਾ ਬੋਧੇ ਸ਼ਾਹ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪੀਰ ਦੇ ਦਰਬਾਰ 'ਤੇ ਚਾਦਰ ਚੜਾਉਣ ਦੀ ਰਸਮ ਮੁੱਖ ਮਹਿਮਾਨ ...

ਪੂਰੀ ਖ਼ਬਰ »

ਮਹਿੰਗਾਈ ਕਾਰਨ ਪੰਜਾਬ ਦੀ ਜਨਤਾ ਕਰ ਰਹੀ ਹੈ ਤਰਾਹ-ਤਰਾਹ-ਕੋਟਲੀ ਔਲਖ

ਚੋਗਾਵਾਂ, 20 ਜੂਨ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਦੀ ਜਨਤਾ ਮਹਿੰਗਾਈ ਕਾਰਨ ਤਰਾਹ-ਤਰਾਹ ਕਰ ਰਹੀ ਹੈ, ਅੱਜ ਰਸੋਈ ਵਿਚ ਵਰਤਣ ਵਾਲੀ ਹਰ ਵਸਤੂ ਦਾਲਾਂ, ਘਿਓ, ਰਿਫਾਇੰਡ, ਚਾਹ ਪੱਤੀ, ਚੀਨੀ ਸਮੇਤ ਹੋਰ ਚੀਜਾਂ ਆਮ ਜਨਤਾ ਦੀ ਪਹੁੰਚ ਤੋਂ ਬਾਹਰ ਚਲੀਆਂ ਗਈਆਂ ਹਨ, ਕੋਰੋਨਾ ...

ਪੂਰੀ ਖ਼ਬਰ »

ਸਬਜ਼ੀ ਉਤਪਾਦਕ ਕਿਸਾਨ ਸੰਗਠਨ ਨੇ 'ਪਾਰਕਿੰਗ ਠੇਕੇਦਾਰ ਸਬਜ਼ੀ ਮੰਡੀ ਵੱਲ੍ਹਾ' 'ਤੇ ਕਿਸਾਨਾਂ ਕੋਲੋਂ ਧੱਕੇ ਨਾਲ ਫੀਸ ਵਸੂਲਣ ਦੇ ਲਾਏ ਦੋਸ਼

ਨਵਾਂ ਪਿੰਡ, 20 ਜੂਨ (ਜਸਪਾਲ ਸਿੰਘ)-ਸਬਜ਼ੀ ਮੰਡੀ ਵੱਲ੍ਹਾ ਵਿਖੇ ਕਿਸਾਨੀ ਸਮੱਸਿਆਵਾਂ ਨੂੰ ਲੈ ਕੇ ਸਬਜ਼ੀ ਉਤਪਾਦਕ ਕਿਸਾਨ ਸੰਗਠਨ ਵਲੋਂ ਸਥਾਨਕ ਦਫ਼ਤਰ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਮੌਕੇ ਸੰਗਠਨ ਵਲੋਂ ਸਕੱਤਰ ਮਾਰਕੀਟ ਕਮੇਟੀ ਅੰਮਿ੍ਤਸਰ ਦੇ ਨਾਂਅ ਜਾਰੀ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਲੁੱਧੜ 'ਚ ਜੱਗਾ ਮਜੀਠਾ ਦਾ ਕੀਤਾ ਸਨਮਾਨ

ਜੇਠੂਵਾਲ, 20 ਜੂਨ (ਮਿੱਤਰਪਾਲ ਸਿੰਘ ਰੰਧਾਵਾ)- ਹਲਕਾ ਮਜੀਠਾ ਦੇ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਨੇ ਹਲਕੇ ਦੇ ਪਿੰਡ ਲੁੱਧੜ ਵਿਖੇ ਸਰਪੰਚ ਜਸਵੰਤ ਸਿੰਘ ਦੀ ਅਗਵਾਈ ਕਾਂਗਰਸੀ ਵਰਕਰਾਂ ਵਲੋਂ ਜੱਗਾ ਮਜੀਠਾ ਦਾ ਹਲਕਾ ਇੰਚਾਰਜ ਬਨਣ 'ਤੇ ਸਨਮਾਨ ਕਰਨ ਮੌਕੇ ...

ਪੂਰੀ ਖ਼ਬਰ »

ਹਰਜੀਤ ਸਿੰਘ ਗੋਲੂ ਤਰਸਿੱਕਾ ਜਨਰਲ ਸਕੱਤਰ ਬਣੇ

ਤਰਸਿੱਕਾ, 20 ਜੂਨ (ਅਤਰ ਸਿੰਘ ਤਰਸਿੱਕਾ)-ਸ਼੍ਰੋਮਣੀ ਅਕਾਲੀ ਦਲ (ਯੂਥ ਵਿੰਗ ਦੇ ਪ੍ਰਧਾਨ ਪ੍ਰਮਬੰਸ ਸਿੰਘ ਨੇ ਆ ਰਹੀਆਂ 2022 ਦੀਆਂ ਚੋਣਾਂ ਲਈ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਬਿਕਰਮਜੀਤ ਸਿੰਘ ਮਜੀਠੀਆ ਸਾਬਕਾ ਮੰਤਰੀ ਪੰਜਾਬ ਦੀ ...

ਪੂਰੀ ਖ਼ਬਰ »

ਮੰਗਾਂ ਨਾ ਮੰਨੇ ਜਾਣ ਦੇ ਰੋਸ 'ਚ ਨਿੱਜੀ ਬੱਸ ਤੇ ਮਿੰਨੀ ਬੱਸ ਯੂਨੀਅਨਾਂ ਦੀ ਮੀਟਿੰਗ 'ਚ ਹੋਈ ਕੈਪਟਨ ਸਰਕਾਰ ਵਿਰੁੱਧ ਨਾਅਰੇਬਾਜ਼ੀ

ਅਜਨਾਲਾ, 20 ਜੂਨ (ਐਸ. ਪ੍ਰਸ਼ੋਤਮ)- ਅੱਜ ਇਥੇ ਜ਼ਿਲ੍ਹਾ ਨਿੱਜੀ ਬੱਸ ਅਪਰੇਟਰਜ਼ ਐਸੋਸੀਏਸ਼ਨ ਅੰਮਿ੍ਤਸਰ -ਗੁਰਦਾਸਪੁਰ ਦੇ ਪ੍ਰਧਾਨ ਚੌਧਰੀ ਅਸ਼ੋਕ ਕੁਮਾਰ ਮੰਨਣ ਤੇ ਮਿੰਨੀ ਬੱਸ ਅਪਰੇਟਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਬੱਬੂ ਦੀ ਸਾਂਝੀ ਪ੍ਰਧਾਨਗੀ 'ਚ ...

ਪੂਰੀ ਖ਼ਬਰ »

ਆਪਣੇ ਖੇਤਾਂ 'ਚ ਮਿੱਟੀ ਪਾ ਰਹੇ ਕਿਸਾਨ ਦੇ ਕੰਮ 'ਚ ਲੱਗੇ ਟਿੱਪਰ ਤੇ ਜੇ.ਸੀ.ਬੀ. ਮਸ਼ੀਨ ਦੇ ਚਾਲਕਾਂ 'ਤੇ ਚੋਰੀ ਦਾ ਪਰਚਾ ਦਰਜ

ਗੱਗੋਮਾਹਲ, 20 ਜੂਨ (ਬਲਵਿੰਦਰ ਸਿੰਘ ਸੰਧੂ)-ਆਪਣੇ ਹੀ ਖੇਤਾਂ 'ਚੋਂ ਮਿੱਟੀ ਪੁਟਾਅ ਕੇ ਦੂਜੇ ਆਪਣੇ ਖੇਤਾਂ 'ਚ ਪਵਾ ਰਹੇ ਕਿਸਾਨ 'ਤੇ ਮਾਇਨਿੰਗ ਵਿਭਾਗ ਵਲੋਂ ਪਰਚਾ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਕਿਸਾਨ ਸਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਬੁਰੀ ਤਰ੍ਹਾ ਫੇਲ੍ਹ ਸਾਬਤ ਹੋਈ- ਅਜੈਪਾਲ ਸਿੰਘ ਮੀਰਾਂਕੋਟ

ਜੰਡਿਆਲਾ ਗੁਰੂ, 20 ਜੂਨ (ਰਣਜੀਤ ਸਿੰਘ ਜੋਸਨ)-ਪੰਜਾਬ ਅੰਦਰ ਰਾਜ ਕਰ ਰਹੀ ਕੈਪਟਨ ਸਰਕਾਰ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਬੁਰੀ ਤਰ੍ਹਾ ਫੇਲ ਸਾਬਤ ਹੋਈ ਅਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਣ ਅੱਜ ਪੰਜਾਬ ਦਾ ਹਰ ਵਰਗ ਬੁੁਰੀ ਤਰ੍ਹਾਂ ਦੁਖੀ ਹੋ ਚੁੱਕਾ ...

ਪੂਰੀ ਖ਼ਬਰ »

ਕੰਦੋਵਾਲੀ ਵਿਖੇ ਕਬੱਡੀ ਦੇ ਸ਼ੋਅ ਮੈਚ 'ਚ ਬਾਬਾ ਬੁੱਢਾ ਸਾਹਿਬ ਕਲੱਬ ਰਮਦਾਸ ਦੀ ਟੀਮ ਜੇਤੂ ਰਹੀ

ਜਗਦੇਵ ਕਲਾਂ, 20 ਜੂਨ (ਸ਼ਰਨਜੀਤ ਸਿੰਘ ਗਿੱਲ)-ਪਿੰਡ ਕੰਦੋਵਾਲੀ ਵਿਖੇ ਬਾਬਾ ਲੰਗਰ ਭਗਤ ਸਾਹਿਬ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਸਮੂਹ ਨਗਰ ਦੇ ਸਹਿਯੋਗ ਸਦਕਾ ਕਬੱਡੀ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਕਬੱਡੀ ਦੇ ਵੱਡੇ ਸ਼ੋਅ ਮੈਚ ਦੌਰਾਨ ਬਾਬਾ ਬੁੱਢਾ ਸਾਹਿਬ ਕਲੱਬ ...

ਪੂਰੀ ਖ਼ਬਰ »

ਬੂਥ ਪੱਧਰ ਤੱਕ ਮਜਬੂਤੀ ਲਈ ਅਕਾਲੀ ਦਲ ਆਪਣੇ ਭਾਈਵਾਲ ਬਸਪਾ ਨਾਲ ਬਿਠਾਏਗਾ ਪੂਰਨ ਤਾਲਮੇਲ-ਬੋਨੀ ਅਜਨਾਲਾ

ਅਜਨਾਲਾ, 20 ਜੂਨ (ਐਸ. ਪ੍ਰਸ਼ੋਤਮ)-ਇਥੇ ਹਲਕਾ ਇੰਚਾਰਜ, ਸਾਬਕਾ ਅਕਾਲੀ ਵਿਧਾਇਕ ਤੇ ਬਾਦਲ ਦਲ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਅਕਾਲੀ ਵਰਕਰਾਂ ਦੀ ਹੋਈ ਮੀਟਿੰਗ 'ਚ ਹਲਕੇ ਦੇ ਸਰਗਰਮ ਵਰਕਰਾਂ ਤੇ ਆਗੂਆਂ ਨੂੰ ਪ੍ਰੇਰਿਤ ਕੀਤਾ ਕਿ ਬਸਪਾ ਨਾਲ ਹੋਏ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਕੈਪਟਨ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਅੱਗੇ ਟਿਕ ਨਹੀਂ ਸਕੇਗਾ- ਵਿਧਾਇਕ ਅਜਨਾਲਾ

ਅਜਨਾਲਾ, 20 ਜੂਨ (ਐਸ. ਪ੍ਰਸ਼ੋਤਮ) - ਹਲਕਾ ਵਿਧਾਇਕ ਤੇ ਪੇਂਡੂ ਵਿਕਾਸ ਪੰਚਾਇਤੀ ਰਾਜ ਵਿਧਾਨਕਾਰ ਸੰਸਦੀ ਕਮੇਟੀ ਪੰਜਾਬ ਦੇ ਚੇਅਰਮੈਨ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ 90 ਫੀਸਦੀ ਦੇ ਕਰੀਬ ਚੋਣ ਵਾਅਦੇ ਪੂਰੇ ਕੀਤੇ ਜਾਣ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਦਿਲਪ੍ਰੀਤ ਸਿੰਘ ਟੋਕੀਓ ਉਲੰਪਿਕ 'ਚ ਨਿਯੁਕਤ ਹੋਣ 'ਤੇ ਬੁਤਾਲਾ ਦਾ ਬਣਿਆ ਮਾਣ

ਸਠਿਆਲਾ, 20 ਜੂਨ (ਸਫਰੀ) - ਟੋਕੀਓ ਉਲੰਪਿਕ 'ਚ ਭਾਰਤੀ ਟੀਮ 'ਚ ਦਿਲਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਦੀ ਨਿਯੁਕਤੀ ਹੋਣ 'ਤੇ ਮਾਝੇ ਖੇਤਰ ਦੇ ਪਿੰਡ ਬੁਤਾਲਾ ਜ਼ਿਲ੍ਹਾ ਅੰਮਿ੍ਤਸਰ ਦਾ ਮਾਣ ਨਾਲ ਸਿਰ ਉੱਚਾ ਹੋ ਗਿਆ ਹੈ | ਇਸ ਬਾਰੇ ਉਲੰਪਿਕ ਖਿਡਾਰੀ ਦਿਲਪ੍ਰੀਤ ਦੇ ਪਿਤਾ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸੀਨੀ. ਸੈਕੰ. ਸਕੂਲ ਮਹਿਤਾ ਚੌਕ ਦਾ ਨਤੀਜਾ ਰਿਹਾ ਸ਼ਾਨਦਾਰ

ਚੌਕ ਮਹਿਤਾ, 20 ਜੂਨ (ਧਰਮਿੰਦਰ ਸਿੰਘ ਭੰਮਰ੍ਹਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਦਸ਼ਮੇਸ਼ ਪਬਲਿਕ ਸੀਨੀ. ਸੈਕੰ. ਸਕੂਲ ਮਹਿਤਾ ਚੌਂਕ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪੰਜਵੀਂ ਜਮਾਤ ਦੇ ਸਾਰੇ ਹੀ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਰਕਾਰੀਆ ਵਲੋਂ ਸੂਇਆਂ ਰਾਹੀਂ ਟੇਲਾਂ ਤੱਕ ਪਾਣੀ ਪਹੁੰਚਾਉਣ ਦਾ ਜਾਇਜ਼ਾ

ਲੋਪੋਕੇ, 20 ਜੂਨ (ਗੁਰਵਿੰਦਰ ਸਿੰਘ ਕਲਸੀ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਲਾਹੌਰ ਬ੍ਰਾਂਚ ਦੀਆਂ ਨਹਿਰਾਂ ਸੂਇਆਂ ਪੱਕੇ ਕੀਤੇ ਜਾਣ ਤੇ ਅੱਜ ਕਿਸਾਨਾਂ ਨੂੰ ਟੇਲਾਂ ਤੱਕ ਪਾਣੀ ਪਹੁੰਚਾਉੁਣ ...

ਪੂਰੀ ਖ਼ਬਰ »

ਪੰਚਾਇਤਾਂ ਵਲੋਂ ਵਿਧਾਇਕ ਭਲਾਈਪੁਰ ਦੇ ਹੱਕ 'ਚ ਪ੍ਰਦਰਸ਼ਨ

ਰਈਆ, 20 ਜੂਨ (ਸ਼ਰਨਬੀਰ ਸਿੰਘ ਕੰਗ)-ਹਲਕਾ ਬਾਬਾ ਬਕਾਲਾ ਦੀਆਂ ਪੰਚਾਇਤਾਂ ਵਲੋਂ ਅੱਜ ਨਹਿਰੀ ਵਿਸ਼ਰਾਮ ਘਰ ਰਈਆ ਵਿਖੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਹੱਕ 'ਚ ਸਮਾਗਮ ਕਰਾਇਆ ਗਿਆ, ਜਿਸ 'ਚ ਵਿਧਾਇਕ ਭਲਾਈਪੁਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਨ੍ਹਾਂ ਤੋਂ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਦੀ ਯੋਗ ਅਗਵਾਈ ਹੇਠ ਜੰਡਿਆਲਾ ਗੁਰੂ ਹਲਕੇ ਦਾ ਸਰਬਪੱਖੀ ਵਿਕਾਸ ਜਾਰੀ-ਕਸ਼ਮੀਰ ਸਿੰਘ ਜਾਣੀਆਂ

ਜੰਡਿਆਲਾ ਗੁਰੂ, 20 ਜੂਨ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਯੋਗ ਅਗਵਾਈ ਹੇਠ ਜੰਡਿਆਲਾ ਗੁਰੂ ਹਲਕੇ ਦਾ ਸਰਬਪੱਖੀ ਵਿਕਾਸ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਇਸ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ | ਇਸ ਗੱਲ ...

ਪੂਰੀ ਖ਼ਬਰ »

ਕੱਥੂਨੰਗਲ ਵਿਖੇ ਆਲ ਇੰਡੀਆ ਕ੍ਰਿਸਚਨ ਸਮਾਜ ਮੋਰਚਾ ਵਲੋਂ ਰਵਨੀਤ ਬਿੱਟੂ ਦਾ ਪੁਤਲਾ ਸਾੜਿਆ

ਕੱਥੂਨੰਗਲ, 20 ਜੂਨ (ਦਲਵਿੰਦਰ ਸਿੰਘ ਰੰਧਾਵਾ)-ਕੱਥੂਨੰਗਲ ਕਸਬੇ ਤੇ ਸਥਿਤ ਬਿਜਲੀ ਘਰ ਦੇ ਸਾਹਮਣੇ ਅੱਜ ਆਲ ਇੰਡੀਆ ਕ੍ਰਿਸਚਨ ਸਮਾਜ ਮੋਰਚੇ ਵਲੋਂ ਜਰਨਲ ਸਕੱਤਰ ਪੂਰਨ ਸਫਰੀ ਦੀ ਅਗਵਾਈ ਵਿਚ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਸਾੜ ਕੇ ਰੋਸ ...

ਪੂਰੀ ਖ਼ਬਰ »

ਨਾਜਾਇਜ਼ ਦੇਸੀ ਸ਼ਰਾਬ ਦਾ ਧੰਦਾ ਕਰਨ ਵਾਲਾ ਚਾਲੂ ਭੱਠੀ ਤੇ ਸ਼ਰਾਬ ਸਮੇਤ ਕਾਬੂ

ਅਜਨਾਲਾ, 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਸਬ ਡਵੀਜ਼ਨ ਅਜਨਾਲਾ ਦੇ ਡੀ.ਐਸ.ਪੀ ਵਿਪਨ ਕੁਮਾਰ ਦੀ ਅਗਵਾਈ 'ਚ ਅਜਨਾਲਾ ਪੁਲਿਸ ਵਲੋਂ ਐਕਸਾਈਜ਼ ਵਿਭਾਗ ਨੂੰ ਨਾਲ ਲੈ ਕੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ ...

ਪੂਰੀ ਖ਼ਬਰ »

ਕਾਲਜ ਸਠਿਆਲਾ ਦੀਆਂ ਵਿਦਿਅਰਥਣਾਂ ਨੇ ਬੀ. ਏ. ਦੀ ਪ੍ਰੀਖਿਆ 'ਚੋਂ ਮਾਰੀ ਬਾਜ਼ੀ

ਸਠਿਆਲਾ, 20 ਜੂਨ (ਸਫਰੀ)-ਗੁਰੂ ਨਾਨਕ ਦੇਵ ਜੀ ਯੁਨੀਵਰਸਿਟੀ ਵਲੋਂ ਬੀ. ਏ. ਸਮੈਸਟਰ ਤੀਜੇ ਦੀ ਪ੍ਰੀਖਿਆ ਦੇ ਐਲਾਨੇ ਨਤੀਜੇ 'ਚੋਂ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਕਾਲਜ ਦੇ ਓ. ਐਸ. ਡੀ. ਡਾ: ਕਲਮੇਸ਼ ਦੁੱਗਲ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗੱਠਜੋੜ ਦੀ ਸ਼ਾਨ ਨਾਲ ਬਣੇਗੀ ਸਰਕਾਰ-ਬੋਨੀ ਅਜਨਾਲਾ

ਰਮਦਾਸ, 20 ਜੂਨ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਸਰਬੱਤ ਦੇ ਭਲੇ ਲਈ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਨਤਮਸਤਕ ਹੋਏ | ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ ਵਿਖੇ ਯੋਗ ਦਿਵਸ ਮਨਾਇਆ

ਅਜਨਾਲਾ, 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ ਵਿਖੇ ਅੱਜ 11 ਪੰਜਾਬ ਬਟਾਲੀਅਨ ਐੱਨ.ਸੀ.ਸੀ ਅੰਮਿ੍ਤਸਰ ਦੇ ਕਮਾਂਡਿੰਗ ਅਫਸਰ ਸਰਤਨਾਕਰ ਤਿ੍ਵੇਦੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਡਮ ਅਫ਼ਸਰ ਕਰਨਲ ਅਬਰਮ ਜੌਰਜ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX