ਤਾਜਾ ਖ਼ਬਰਾਂ


ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  36 minutes ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  41 minutes ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  about 2 hours ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  about 2 hours ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  about 2 hours ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 2 hours ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  about 2 hours ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  about 2 hours ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  about 3 hours ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  about 3 hours ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  about 3 hours ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  about 3 hours ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  about 4 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  about 4 hours ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  about 4 hours ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਜਲਾਲਾਬਾਦ ਮੋਟਰ ਸਾਈਕਲ ਬਲਾਸਟ ਤੇ ਟਿਫ਼ਨ ਬੰਬ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਸੁਖਵਿੰਦਰ ਸਿੰਘ ਉਰਫ਼ ਸੁੱਖਾ, 27 ਸਤੰਬਰ ਤੱਕ ਪੁਲਿਸ ਰਿਮਾਂਡ 'ਤੇ
. . .  about 4 hours ago
ਜਲਾਲਾਬਾਦ, 20 ਸਤੰਬਰ (ਕਰਨ ਚੁਚਰਾ) ਬੀਤੇ ਦਿਨੀਂ 15 ਸਤੰਬਰ ਨੂੰ ਜਲਾਲਾਬਾਦ ਸ਼ਹਿਰ ਦੇ ਭੀੜ ਭੜਾਕੇ ਇਲਾਕੇ 'ਚ ਮੋਟਰ ਸਾਈਕਲ ਬਲਾਸਟ ਮਾਮਲੇ ਅਤੇ ਭਾਰਤ ਪਾਕਿਸਤਾਨ...
ਪੰਜ ਪਿਆਰੇ ਸਾਹਿਬਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਗ ਦਾ ਕੀਤਾ ਉਦਘਾਟਨ
. . .  about 5 hours ago
ਨਿਹਾਲ ਸਿੰਘ ਵਾਲਾ, 20 ਸਤੰਬਰ (ਮੋਗਾ) ਪਿੰਡ ਪੱਤੋ ਹੀਰਾ ਸਿੰਘ ਵਿਖੇ ਈਕੋਸਿੱਖ ਅਤੇ ਪੈਟਲਸ ਵਲੋਂ ਪਹਿਲੇ ਗੁਰਬਾਣੀ ਆਧਾਰਤ ਬਾਗ ਦਾ ਉਦਘਾਟਨ ਪੰਜ ਪਿਆਰੇ ਸਾਹਿਬਾਨ ਵਲੋਂ ਅਰਦਾਸ ਕਰਕੇ....
ਸਿੱਧੂ ਅਤੇ ਚੰਨੀ ਦੋਵੇਂ ਹੋਣਗੇ 2022 ਦੀਆਂ ਚੋਣਾਂ ਵਿਚ ਚਿਹਰਾ - ਰਣਦੀਪ ਸਿੰਘ ਸੁਰਜੇਵਾਲਾ
. . .  about 5 hours ago
ਨਵੀਂ ਦਿੱਲੀ, 20 ਸਤੰਬਰ - ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਦਾ ਕਹਿਣਾ ਹੈ ਕਿ 2022 ਦੀਆਂ ਚੋਣਾਂ ਵਿਚ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿਚ ਕਾਂਗਰਸ ਦਾ ਚਿਹਰਾ...
ਸਿਵਲ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਥੋੜ੍ਹੇ ਸਮੇਂ ਤੱਕ ਪੰਜਾਬ ਕੈਬਨਿਟ ਦੀ ਹੋ ਸਕਦੀ ਹੈ ਪਹਿਲੀ ਮੀਟਿੰਗ
. . .  about 5 hours ago
ਚੰਡੀਗੜ੍ਹ, 20 ਸਤੰਬਰ - ਸਿਵਲ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ। ਥੋੜ੍ਹੇ ਸਮੇਂ ਤੱਕ ਪੰਜਾਬ ਕੈਬਨਿਟ ਦੀ ਹੋ....
ਰੂਸ : ਯੂਨੀਵਰਸਿਟੀ ਦੇ ਕੈਂਪਸ ਵਿਚ ਹੋਈ ਗੋਲੀਬਾਰੀ , ਅੱਠ ਲੋਕਾਂ ਦੀ ਮੌਤ
. . .  about 6 hours ago
ਮਾਸਕੋ, 20 ਸਤੰਬਰ - ਰੂਸ ਦੇ ਸ਼ਹਿਰ ਪੇਰਮ ਦੀ ਇਕ ਯੂਨੀਵਰਸਿਟੀ ਦੇ ਕੈਂਪਸ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਇਸ ਘਟਨਾ ਵਿਚ ਅੱਠ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ਨਿਕਲੇ
. . .  about 6 hours ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ 5 ਮੈਂਬਰੀ ਕਮੇਟੀ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ) - ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ 'ਤੇ ਵਿਸਥਾਰ ਨਾਲ ਵਿਚਾਰ ਕਰਨ ਉਪਰੰਤ ਮਾਹਿਰਾਂ ਦੀ 5 ਮੈਂਬਰੀ ਕਮੇਟੀ ਦਾ ਗਠਿਤ ਕੀਤਾ...
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਗੁਰਧਾਮ ਯਾਤਰਾ ਲਈ ਹੋਏ ਰਵਾਨਾ
. . .  about 6 hours ago
ਅੰਮ੍ਰਿਤਸਰ,20 ਸਤੰਬਰ(ਜਸਵੰਤ ਜੱਸ) ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਅੰਮ੍ਰਿਤਸਰ / ਦਿਹਾਤੀ

ਸੂਬਾ ਆਗੂ ਡਾ: ਸੋਹਲ ਦੀ ਅਗਵਾਈ 'ਚ ਤਹਿਸੀਲ ਪੱਧਰੀ ਰੋਸ ਇਜਲਾਸ

ਅਜਨਾਲਾ, 20 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਕੈਪਟਨ ਸਰਕਾਰ ਦੀਆਂ ਚੋਣ ਵਾਅਦਾ ਖ਼ਿਲਾਫ਼ੀਆਂ ਦੇ ਰੋਸ 'ਚ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਕਰਵਾਏ ਗਏ ਤਹਿਸੀਲ ਪੱਧਰੀ ਇਜਲਾਸ 'ਚ ਮੰਗਾਂ ਮਨਵਾਉਣ ਲਈ ਬਣੀ ਸੰਘਰਸ਼ੀ ਨੀਤੀ ਦਾ ਐਲਾਨ ਕਰਦਿਆਂ ਸੂਬਾ ਸੀਨੀਅਰ ...

ਪੂਰੀ ਖ਼ਬਰ »

ਬੱਚਿਆਂ ਨੂੰ ਸਿੱਖੀ ਸਰੂਪ ਤੇ ਗੁਰਮਤਿ ਸਿਧਾਂਤਾ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ-ਭਾਈ ਸੂਰੇਪੁਰ

ਗੱਗੋਮਾਹਲ, 20 ਜੂਨ (ਬਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼, ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਹੇਠ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਤਹਿਤ ਹਰ ਸਾਲ ਗਰਮੀਆਂ ਦੀਆਂ ਛੁੱਟੀਆਂ 'ਚ ...

ਪੂਰੀ ਖ਼ਬਰ »

ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਓਠੀਆਂ, 20 ਜੂਨ (ਗੁਰਵਿੰਦਰ ਸਿੰਘ ਛੀਨਾ)-ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ ਦੀਆਂ ਹਦਾਇਤਾਂ ਤੇ ਸੀਨੀਅਰ ਮੈਡੀਕਲ ਅਫਸਰ ਲੋਪੋਕੇ ਡਾਕਟਰ ਅਲੋਕ ਨਰਾਇਣ ਸ਼ਰਮਾ ਦੇ ਨਿਰਦੇਸ਼ਾਂ ਤੇ ਮੈਡੀਕਲ ਅਫਸਰ ਓਠੀਆਂ ਡਾਕਟਰ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਓਠੀਆਂ ਅਤੇ ਸੋੜੀਆਂ ...

ਪੂਰੀ ਖ਼ਬਰ »

ਹੈੱਡ ਟੀਚਰਜ਼ ਦਾ ਤਨਖ਼ਾਹ ਸਕੇਲ ਖੋਹਣ ਵਿਰੁੱਧ 22 ਨੂੰ ਸੂਬਾ ਪੱਧਰੀ ਮੀਟਿੰਗ-ਪਨੂੰ

ਅਜਨਾਲਾ, 20 ਜੂਨ (ਐਸ. ਪ੍ਰਸ਼ੋਤਮ)-ਛੇਵੇਂ ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਦੇ ਫੈਸਲੇ ਸਬੰਧੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵਲੋਂ ਈ.ਟੀ.ਟੀ. /ਪ੍ਰਾਇਮਰੀ, ਹੈਡ ਟੀਚਰ, ਸੈਂਟਰ ਹੈਡ ਟੀਚਰਜ਼, ਬੀ.ਪੀ.ਈ.ਓ. ਦੇ ਤਨਖਾਹ ਸਕੇਲਾਂ, ਅਤੇ ਹੋਰ ਭੱਤਿਆਂ ...

ਪੂਰੀ ਖ਼ਬਰ »

ਸੱਚਰ ਵਲੋਂ ਉਦੋਕੇ 'ਚ ਵਿਕਾਸ ਕਾਰਜਾਂ ਦੇ ਉਦਘਾਟਨ

ਮੱਤੇਵਾਲ, 20 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਵਲੋਂ ਅੱਜ ਬਲਾਕ ਤਰਸਿੱਕਾ ਦੇ ਪਿੰਡ ਉਦੋਕੇ 'ਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਉਪਰੰਤ ...

ਪੂਰੀ ਖ਼ਬਰ »

ਕਾਤਲ ਨਾ ਫੜੇ ਜਾਣ 'ਤੇ ਪਰਿਵਾਰਕ ਮੈਂਬਰਾਂ ਵਲੋਂ ਥਾਣਾ ਕੱਥੂਨੰਗਲ ਦਾ ਘਿਰਾਓ

ਕੱਥੂਨੰਗਲ, 20 ਜੂਨ (ਦਲਵਿੰਦਰ ਸਿੰਘ ਰੰਧਾਵਾ)-ਪਿਛਲੇ ਦਿਨੀਂ ਪਿੰਡ ਵਰਿਆਮ ਨੰਗਲ ਦੇ ਨੌਜਵਾਨ ਦੀ ਭੋਆ ਫਤਿਹਗੜ੍ਹ ਦੀ ਗਰਾਊਾਡ ਵਿਚੋਂ ਪੁਲਿਸ ਨੂੰ ਲਾਸ਼ ਬਰਾਮਦ ਹੋਈ ਸੀ, ਜਿਸ ਦੇ ਹੁਣ ਤੱਕ ਕਾਤਲ ਗਿ੍ਫ਼ਤਾਰ ਨਹੀਂ ਕੀਤੇ ਗਏ, ਜਿਸ ਦੇ ਸਬੰਧ ਵਿਚ ਅੱਜ ਮਿ੍ਤਕ ਦੇ ਪਿਤਾ ...

ਪੂਰੀ ਖ਼ਬਰ »

ਪਿਸਤੌਲ ਦਿਖਾ ਕੇ ਅਣਪਛਾਤੇ ਲੁਟੇਰਿਆਂ ਵਲੋਂ 63 ਹਜ਼ਾਰ ਰੁਪਏ ਦੀ ਲੁੱਟ

ਜੰਡਿਆਲਾ ਗੁਰੂ, 20 ਜੂਨ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਨਜ਼ਦੀਕ ਜੇ. ਸੀ. ਫਿਊਲ ਪੁਆਇੰਟ ਨਵਾਂਕੋਟ ਵਿਖੇ ਅਣਪਛਾਤੇ ਲੁਟੇਰਿਆਂ ਵਲੋਂ ਪਸਤੌਲ ਦਿਖਾ ਕੇ ਪੈਟਰੋਲ ਪੰਪ ਦੇ ਮੈਨੇਜਰ ਪਾਸੋਂ 63,190 ਰੁਪਏ ਲੁੱਟ ਕੇ ਫਰਾਰ ਹੋ ਗਏ | ਇਸ ਸਬੰਧੀ ਪੁਲਿਸ ਥਾਣਾ ਜੰਡਿਆਲਾ ...

ਪੂਰੀ ਖ਼ਬਰ »

ਦੇਸ਼ ਦੀ ਵੰਡ ਮੌਕੇ ਵੀ ਫਿਰਕੂ ਖੂਨੀ ਹਨੇ੍ਹਰੀ ਤੋਂ ਸ਼ਾਂਤ ਰਿਹਾ ਸੀ ਪਿੰਡ ਕੋਟਲੀ ਅੰਬ

ਐੱਸ. ਪ੍ਰਸ਼ੋਤਮ 98152-71246 ਅਜਨਾਲਾ- ਸੱਕੀ ਨਾਲੇ (ਕਿਰਨ ਨਾਲੇ) ਦੇ ਐਨ ਕੰਢੇ 'ਤੇ ਸਥਿਤ ਪਿੰਡ ਕੋਟਲੀ ਅੰਬ ਨੂੰ ਪੁਰਾਤਨ ਪਿੰਡਾਂ 'ਚ ਗਿਣਿਆ ਜਾਂਦਾ ਹੈ | ਕਦੇ ਪਿੰਡ 'ਚ ਅੰਬਾਂ ਦੇ ਬਾਗ ਰਹੇ ਤੇ ਬਰਸਾਤੀ ਦਿਨਾਂ 'ਚ ਸੱਕੀ ਨਾਲੇ ਨੂੰ ਆਰ -ਪਾਰ ਕਰਨ ਲਈ ਅੰਬਾਂ ਦੇ ਟਾਹਣਾ ਦਾ ...

ਪੂਰੀ ਖ਼ਬਰ »

ਪਟਵਾਰੀ ਮਨਜੀਤ ਸਿੰਘ ਬਾਬਾ ਬਕਾਲਾ ਸਾਹਿਬ ਨੂੰ ਸ਼ਰਧਾਂਜਲੀਆਂ ਭੇਟ

ਬਾਬਾ ਬਕਾਲਾ ਸਾਹਿਬ, 20 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਪਰਮਿੰਦਰਜੀਤ ਸਿੰਘ ਸਾਬਕਾ ਸਰਪੰਚ ਬਾਬਾ ਬਕਾਲਾ ਸਾਹਿਬ ਦੇ ਵੱਡੇ ਭਰਾ ਮਨਜੀਤ ਸਿੰਘ ਸਾਬਕਾ ਪਟਵਾਰੀ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ...

ਪੂਰੀ ਖ਼ਬਰ »

ਤਰਨਾ ਦਲ ਦੇ ਮੁਖੀ ਬਾਬਾ ਬਿਸ਼ਨ ਸਿੰਘ ਦੀ ਬਰਸੀ ਮੌਕੇ ਵੱਡੀ ਗਿਣਤੀ 'ਚ ਆਗੂਆਂ ਨੇ ਕੀਤੀ ਸ਼ਿਰਕਤ

ਬਾਬਾ ਬਕਾਲਾ ਸਾਹਿਬ, 20 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈਡਕੁਆਟਰ ਗੁ: ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ ...

ਪੂਰੀ ਖ਼ਬਰ »

ਉਦਘਾਟਨ ਦੀ ਰਸਮ ਦੇ ਕੁੱਝ ਘੰਟਿਆਂ ਬਾਅਦ ਹੀ ਪੱਕਾ ਸੂਆ ਰੁੜਿਆ

ਬੱਚੀਵਿੰਡ, 20 ਜੂਨ (ਬਲਦੇਵ ਸਿੰਘ ਕੰਬੋ)-ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡਾਂ ਦੇ ਨਹਿਰਾਂ- ਸੂਇਆਂ ਨੂੰ ਪੱਕਾ ਕਰਨ ਦੇ ਕੰਮ ਚੱਲਦਿਆਂ ਘੁੰਡ ਚੁਕਾਈ ਦੇ ਕੁੱਝ ਘੰਟਿਆਂ ਬਾਅਦ ਹੀ ਟੁੱਟ ਗਿਆ ਜਿਸ ਕਾਰਨ ਕਈ ਏਕੜ ਫ਼ਸਲ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਹਰਸਾ ਛੀਨਾ, 20 ਜੂਨ (ਕੜਿਆਲ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋੋਧ 'ਚ ਦਿੱਲੀ ਦੀਆਂ ਬਰੂਹਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਗਵਾਈ ਕਰਦੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਦੇ ਗਵਰਨਰ ਹਾਊਸ ਦੇ ਘਿਰਾਓ ਕਰਨ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ ਦੀ ਪ੍ਰਧਾਨਗੀ ਹੇਠ ਕਾਮਰੇਡ ਸਰਬਜੀਤ ਸਿੰਘ ਭਿੱਟੇਵਡ ਹਾਲ ਕੁਕੜਾਂਵਾਲਾ ਵਿਖੇ ਮੀਟਿੰਗ ਹੋਈ ਜਿਸ 'ਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਹਾਜ਼ਰੀ ਭਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਖਤਰਾਏ ਕਲਾਂ ਨੇ ਦਿੱਲੀ ਦੇ ਕਿਸਾਨੀ ਸੰਘਰਸ਼ ਨੂੰ ਤੇਜ ਕਰਦਿਆਂ ਵੱਡੀ ਗਿਣਤੀ 'ਚ ਕਿਸਾਨਾਂ ਨੂੰ ਦਿੱਲੀ ਵੱਲ ਕੂਚ ਕਰਨ ਦੀ ਅਪੀਲ ਕੀਤੀ | ਬੁਲਾਰਿਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਜੂਨ ਨੂੰ ਗਵਰਨਰ ਹਾਊਸ ਦੇ ਕੀਤੇ ਜਾ ਰਹੇ ਘਿਰਾਓ ਦੇ ਸੱਦੇ ਨੂੰ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਪੂਰੀ ਦਿ੍ੜਤਾ ਨਾਲ ਲਾਗੂ ਕੀਤਾ ਜਾਵੇਗਾ | ਇਸ ਸਮੇਂ ਸੁਖਦੀਪ ਸਿੰਘ ਛੀਨਾ, ਜਗਬੀਰ ਸਿੰਘ ਛੀਨਾ, ਤੇਜਬੀਰ ਸਿੰਘ ਸਰਪੰਚ ਬੱਗਾ ਕਲਾਂ, ਹਰਪਾਲ ਸਿੰਘ ਛੀਨਾ, ਕਾਬਲ ਸਿੰਘ ਛੀਨਾ, ਦਰਸ਼ਨ ਸਿੰਘ ਟਰਪਈ, ਬਲਦੇਵ ਸਿੰਘ ਮੱਧੂਛਾਂਗਾ, ਸੁੱਚਾ ਸਿੰਘ, ਵਿਜੈ ਕੁਮਾਰ ਧਾਰੀਵਾਲ, ਮਾ: ਲੱਖਾ ਸਿੰਘ ਬੱਗਾ ਕਲਾਂ, ਸਰਪੰਚ ਬਲਵਿੰਦਰ ਸਿੰਘ ਮੁਕਾਮ, ਪਲਵਿੰਦਰ ਸਿੰਘ ਜੇਠੂਨੰਗਲ, ਸਾਧਾ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਵਧੀਆਂ ਤੇਲ ਕੀਮਤਾਂ ਖ਼ਿਲਾਫ਼ ਕਿਸਾਨਾਂ ਨੇ ਮੋਦੀ ਦਾ ਪੁਤਲਾ ਫੂਕਿਆ

ਨਵਾਂ ਪਿੰਡ, 20 ਜੂਨ (ਜਸਪਾਲ ਸਿੰਘ)-ਡੀਜ਼ਲ, ਪੈਟਰੋਲ ਤੇ ਖਾਦ ਤੇਲਾਂ ਦੀਆਂ ਕੀਮਤਾਂ 'ਚ ਆਏ ਦਿਨ ਹੋ ਰਹੇ ਬੇ-ਤਹਾਸ਼ਾ ਵਾਧੇ ਦੇ ਵਿਰੋਧ ਤੇ ਖੇਤੀ ਸੋਧ 3 ਕਾਨੂੰਨਾਂ ਖ਼ਿਲਾਫ਼ ਦਿੱਲੀ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੇ 26 ਜੂਨ ਨੂੰ 7ਵੇਂ ਮਹੀਨੇ 'ਚ ਪਹੰੁਚਣ ਨੂੰ ...

ਪੂਰੀ ਖ਼ਬਰ »

ਘੁੰਮਾਣ, ਏ. ਆਰ., ਜਲਾਲ ਉਸਮਾ ਵਲੋਂ ਗੋਲਡੀ ਨਾਲ ਮੁਲਾਕਾਤ

ਮੱਤੇਵਾਲ, 20 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਸੁਖਵਿੰਦਰ ਸਿੰਘ ਗੋਲਡੀ ਦੇ ਗ੍ਰਹਿ ਵਿਖੇ ਅੱਜ ਜੰਡਿਆਲਾ ਗੁਰੂ ਤੋਂ ਇੰਚਾਰਜ ਮਲਕੀਤ ਸਿੰਘ ਏ. ਆਰ, ਸੰਦੀਪ ਸਿੰਘ ਏ. ਆਰ., ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਨੀਤੀਆਂ ਦਾ ਪਰਦਾਫਾਸ਼ ਕਰਨ ਲਈ ਕੀਤੀਆਂ ਨੁਕੜ ਮੀਟਿੰਗਾਂ- ਮੱਦੂਛਾਂਗਾ, ਜੈਂਟੀ

ਅਜਨਾਲਾ, 20 ਜੂਨ (ਐਸ. ਪ੍ਰਸ਼ੋਤਮ)-ਬਲਾਕ ਕਾਂਗਰਸ ਕਮੇਟੀ ਅਜਨਾਲਾ -1 ਤਹਿਤ ਪੈਂਦੇ ਪਿੰਡਾਂ 'ਚ ਬਲਾਕ ਕਾਂਗਰਸ ਪ੍ਰਧਾਨ ਤੇ ਬਲਾਕ ਸੰਮਤੀ ਅਜਨਾਲਾ ਚੇਅਰਮੈਨ ਸਰਪੰਚ ਹਰਪਾਲ ਸਿੰਘ ਖਾਨੋਵਾਲ ਦੀ ਪ੍ਰਧਾਨਗੀ 'ਚ ਕੈਪਟਨ ਸਰਕਾਰ, ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ...

ਪੂਰੀ ਖ਼ਬਰ »

ਸਰਕਾਰਾਂ ਦੇ ਸਤਾਏ ਟਰੱਕ ਆਪ੍ਰੇਟਰਾਂ ਵਲੋਂ ਪ੍ਰਦਰਸ਼ਨ

ਅਜਨਾਲਾ, 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਦਿਨੋਂ-ਦਿਨ ਤੇਲ ਦੀਆਂ ਵਧ ਰਹੀਆਂ ਕੀਮਤਾਂ ਤੇ ਸਰਕਾਰ ਵਲੋਂ ਕਿਰਾਏ ਦੇ ਭਾੜੇ 'ਚ ਵਾਧਾ ਨਾ ਕਰਨ ਦੇ ਰੋਸ ਵਜੋਂ ਟਰੱਕ ਅਪਰੇਟਰ ਯੂਨੀਅਨ ਅਜਨਾਲਾ ਦੇ ਪ੍ਰਧਾਨ ਟਰਾਂਸਪੋਰਟਰ ਸੁਖਦੇਵ ਸਿੰਘ ਵੇਹਰੂ ਦੀ ਅਗਵਾਈ ਹੇਠ ਟਰੱਕ ...

ਪੂਰੀ ਖ਼ਬਰ »

ਅੰਗਰੇਜ਼ ਸਿੰਘ ਨੇ ਬਤੌਰ ਹਲਕਾ ਪਟਵਾਰੀ ਵਜੋਂ ਅਹੁਦਾ ਸੰਭਾਲਿਆ

ਬਾਬਾ ਬਕਾਲਾ ਸਾਹਿਬ, 20 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ) - ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ: ਅੰਗਰੇਜ ਸਿੰਘ ਨੇ ਬਤੌਰ ਹਲਕਾ ਪਟਵਾਰੀ ਬਾਬਾ ਬਕਾਲਾ ਸਾਹਿਬ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਕੁਲਵੰਤ ਸਿੰਘ ਡੇਹਰੀਵਾਲ ਜ਼ਿਲ੍ਹਾ ਪ੍ਰਧਾਨ, ਰਛਪਾਲ ...

ਪੂਰੀ ਖ਼ਬਰ »

ਲਾਵਾਰਸ ਬੱਚੇ ਨੂੰ ਕੀਤਾ ਵਾਰਸਾਂ ਹਵਾਲੇ

ਮਜੀਠਾ, 20 ਜੂਨ (ਮਨਿੰਦਰ ਸਿੰਘ ਸੋਖੀ)-ਕਸਬਾ ਮਜੀਠਾ ਵਿਚ ਲਾਵਾਰਸ ਘੁੰਮ ਰਹੇ ਇੱਕ ਬੱਚੇ ਨੂੰ ਥਾਣਾ ਮਜੀਠਾ ਦੇ ਐੱਸ. ਐੱਚ. ਓ. ਸਵਰਨਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਉਸ ਦੇ ਘਰ ਵਾਲਿਆਂ ਦਾ ਪਤਾ ਲਗਾ ਕੇ ਉਨ੍ਹਾਂ ਦੇ ਹਵਾਲੇ ਕੀਤਾ ਗਿਆ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਚਾਟੀਵਿੰਡ ਦੇ ਵਿਕਾਸ ਕਾਰਜਾਂ ਦਾ ਸੱਚਰ ਵਲੋਂ ਉਦਘਾਟਨ

ਚਵਿੰਡਾ ਦੇਵੀ, 20 ਜੂਨ (ਸਤਪਾਲ ਸਿੰਘ ਢੱਡੇ)-ਵਿਧਾਨ ਸਭਾ ਹਲਕਾ ਮਜੀਠਾ ਦੇ ਬਲਾਕ ਤਰਸਿੱਕਾ ਦੇ ਪਿੰਡ ਚਾਟੀਵਿੰਡ 'ਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੱਘ ...

ਪੂਰੀ ਖ਼ਬਰ »

ਬੱਲ ਕਲਾਂ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਜਗਦੇਵ ਕਲਾਂ/ਚੇਤਨਪੁਰਾ, 20 ਜੂਨ (ਸ਼ਰਨਜੀਤ ਸਿੰਘ ਗਿੱਲ, ਮਹਾਂਬੀਰ ਸਿੰਘ ਗਿੱਲ)-ਸੀਨੀਅਰ ਮੈਡੀਕਲ ਅਫ਼ਸਰ ਡਾ: ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਜ ਸਿੰਘ ਹੈਲਥ ਸੁਪਰਵਾਈਜ਼ਰ ਦੀ ਯੋਗ ਅਗਵਾਈ ਹੇਠ ਐੱਸ. ਐੱਚ. ਸੀ. ਬੱਲ ਕਲਾਂ ਵਿਖੇ ਡੇਂਗੂ ਅਤੇ ਮਲੇਰੀਆ ...

ਪੂਰੀ ਖ਼ਬਰ »

ਪੀਰ ਬਾਬਾ ਬੋਧੇ ਸ਼ਾਹ ਦਾ ਸਾਲਾਨਾ ਜੋੜ ਮੇਲਾ ਮਨਾਇਆ

ਅਜਨਾਲਾ, 20 ਜੂਨ (ਐਸ. ਪ੍ਰਸ਼ੋਤਮ, ਗੁਰਪ੍ਰੀਤ ਅਜਨਾਲਾ)- ਅੱਜ ਸਥਾਨਕ ਵਾਰਡ ਨੰ: 8 ਮੁਹੱਲਾ ਆਦਰਸ਼ ਨਗਰ 'ਚ ਸਥਿਤ ਪੀਰ ਬਾਬਾ ਬੋਧੇ ਸ਼ਾਹ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪੀਰ ਦੇ ਦਰਬਾਰ 'ਤੇ ਚਾਦਰ ਚੜਾਉਣ ਦੀ ਰਸਮ ਮੁੱਖ ਮਹਿਮਾਨ ...

ਪੂਰੀ ਖ਼ਬਰ »

ਮਹਿੰਗਾਈ ਕਾਰਨ ਪੰਜਾਬ ਦੀ ਜਨਤਾ ਕਰ ਰਹੀ ਹੈ ਤਰਾਹ-ਤਰਾਹ-ਕੋਟਲੀ ਔਲਖ

ਚੋਗਾਵਾਂ, 20 ਜੂਨ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਦੀ ਜਨਤਾ ਮਹਿੰਗਾਈ ਕਾਰਨ ਤਰਾਹ-ਤਰਾਹ ਕਰ ਰਹੀ ਹੈ, ਅੱਜ ਰਸੋਈ ਵਿਚ ਵਰਤਣ ਵਾਲੀ ਹਰ ਵਸਤੂ ਦਾਲਾਂ, ਘਿਓ, ਰਿਫਾਇੰਡ, ਚਾਹ ਪੱਤੀ, ਚੀਨੀ ਸਮੇਤ ਹੋਰ ਚੀਜਾਂ ਆਮ ਜਨਤਾ ਦੀ ਪਹੁੰਚ ਤੋਂ ਬਾਹਰ ਚਲੀਆਂ ਗਈਆਂ ਹਨ, ਕੋਰੋਨਾ ...

ਪੂਰੀ ਖ਼ਬਰ »

ਸਬਜ਼ੀ ਉਤਪਾਦਕ ਕਿਸਾਨ ਸੰਗਠਨ ਨੇ 'ਪਾਰਕਿੰਗ ਠੇਕੇਦਾਰ ਸਬਜ਼ੀ ਮੰਡੀ ਵੱਲ੍ਹਾ' 'ਤੇ ਕਿਸਾਨਾਂ ਕੋਲੋਂ ਧੱਕੇ ਨਾਲ ਫੀਸ ਵਸੂਲਣ ਦੇ ਲਾਏ ਦੋਸ਼

ਨਵਾਂ ਪਿੰਡ, 20 ਜੂਨ (ਜਸਪਾਲ ਸਿੰਘ)-ਸਬਜ਼ੀ ਮੰਡੀ ਵੱਲ੍ਹਾ ਵਿਖੇ ਕਿਸਾਨੀ ਸਮੱਸਿਆਵਾਂ ਨੂੰ ਲੈ ਕੇ ਸਬਜ਼ੀ ਉਤਪਾਦਕ ਕਿਸਾਨ ਸੰਗਠਨ ਵਲੋਂ ਸਥਾਨਕ ਦਫ਼ਤਰ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਮੌਕੇ ਸੰਗਠਨ ਵਲੋਂ ਸਕੱਤਰ ਮਾਰਕੀਟ ਕਮੇਟੀ ਅੰਮਿ੍ਤਸਰ ਦੇ ਨਾਂਅ ਜਾਰੀ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਲੁੱਧੜ 'ਚ ਜੱਗਾ ਮਜੀਠਾ ਦਾ ਕੀਤਾ ਸਨਮਾਨ

ਜੇਠੂਵਾਲ, 20 ਜੂਨ (ਮਿੱਤਰਪਾਲ ਸਿੰਘ ਰੰਧਾਵਾ)- ਹਲਕਾ ਮਜੀਠਾ ਦੇ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਨੇ ਹਲਕੇ ਦੇ ਪਿੰਡ ਲੁੱਧੜ ਵਿਖੇ ਸਰਪੰਚ ਜਸਵੰਤ ਸਿੰਘ ਦੀ ਅਗਵਾਈ ਕਾਂਗਰਸੀ ਵਰਕਰਾਂ ਵਲੋਂ ਜੱਗਾ ਮਜੀਠਾ ਦਾ ਹਲਕਾ ਇੰਚਾਰਜ ਬਨਣ 'ਤੇ ਸਨਮਾਨ ਕਰਨ ਮੌਕੇ ...

ਪੂਰੀ ਖ਼ਬਰ »

ਹਰਜੀਤ ਸਿੰਘ ਗੋਲੂ ਤਰਸਿੱਕਾ ਜਨਰਲ ਸਕੱਤਰ ਬਣੇ

ਤਰਸਿੱਕਾ, 20 ਜੂਨ (ਅਤਰ ਸਿੰਘ ਤਰਸਿੱਕਾ)-ਸ਼੍ਰੋਮਣੀ ਅਕਾਲੀ ਦਲ (ਯੂਥ ਵਿੰਗ ਦੇ ਪ੍ਰਧਾਨ ਪ੍ਰਮਬੰਸ ਸਿੰਘ ਨੇ ਆ ਰਹੀਆਂ 2022 ਦੀਆਂ ਚੋਣਾਂ ਲਈ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਬਿਕਰਮਜੀਤ ਸਿੰਘ ਮਜੀਠੀਆ ਸਾਬਕਾ ਮੰਤਰੀ ਪੰਜਾਬ ਦੀ ...

ਪੂਰੀ ਖ਼ਬਰ »

ਮੰਗਾਂ ਨਾ ਮੰਨੇ ਜਾਣ ਦੇ ਰੋਸ 'ਚ ਨਿੱਜੀ ਬੱਸ ਤੇ ਮਿੰਨੀ ਬੱਸ ਯੂਨੀਅਨਾਂ ਦੀ ਮੀਟਿੰਗ 'ਚ ਹੋਈ ਕੈਪਟਨ ਸਰਕਾਰ ਵਿਰੁੱਧ ਨਾਅਰੇਬਾਜ਼ੀ

ਅਜਨਾਲਾ, 20 ਜੂਨ (ਐਸ. ਪ੍ਰਸ਼ੋਤਮ)- ਅੱਜ ਇਥੇ ਜ਼ਿਲ੍ਹਾ ਨਿੱਜੀ ਬੱਸ ਅਪਰੇਟਰਜ਼ ਐਸੋਸੀਏਸ਼ਨ ਅੰਮਿ੍ਤਸਰ -ਗੁਰਦਾਸਪੁਰ ਦੇ ਪ੍ਰਧਾਨ ਚੌਧਰੀ ਅਸ਼ੋਕ ਕੁਮਾਰ ਮੰਨਣ ਤੇ ਮਿੰਨੀ ਬੱਸ ਅਪਰੇਟਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਬੱਬੂ ਦੀ ਸਾਂਝੀ ਪ੍ਰਧਾਨਗੀ 'ਚ ...

ਪੂਰੀ ਖ਼ਬਰ »

ਆਪਣੇ ਖੇਤਾਂ 'ਚ ਮਿੱਟੀ ਪਾ ਰਹੇ ਕਿਸਾਨ ਦੇ ਕੰਮ 'ਚ ਲੱਗੇ ਟਿੱਪਰ ਤੇ ਜੇ.ਸੀ.ਬੀ. ਮਸ਼ੀਨ ਦੇ ਚਾਲਕਾਂ 'ਤੇ ਚੋਰੀ ਦਾ ਪਰਚਾ ਦਰਜ

ਗੱਗੋਮਾਹਲ, 20 ਜੂਨ (ਬਲਵਿੰਦਰ ਸਿੰਘ ਸੰਧੂ)-ਆਪਣੇ ਹੀ ਖੇਤਾਂ 'ਚੋਂ ਮਿੱਟੀ ਪੁਟਾਅ ਕੇ ਦੂਜੇ ਆਪਣੇ ਖੇਤਾਂ 'ਚ ਪਵਾ ਰਹੇ ਕਿਸਾਨ 'ਤੇ ਮਾਇਨਿੰਗ ਵਿਭਾਗ ਵਲੋਂ ਪਰਚਾ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਕਿਸਾਨ ਸਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਬੁਰੀ ਤਰ੍ਹਾ ਫੇਲ੍ਹ ਸਾਬਤ ਹੋਈ- ਅਜੈਪਾਲ ਸਿੰਘ ਮੀਰਾਂਕੋਟ

ਜੰਡਿਆਲਾ ਗੁਰੂ, 20 ਜੂਨ (ਰਣਜੀਤ ਸਿੰਘ ਜੋਸਨ)-ਪੰਜਾਬ ਅੰਦਰ ਰਾਜ ਕਰ ਰਹੀ ਕੈਪਟਨ ਸਰਕਾਰ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਬੁਰੀ ਤਰ੍ਹਾ ਫੇਲ ਸਾਬਤ ਹੋਈ ਅਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਣ ਅੱਜ ਪੰਜਾਬ ਦਾ ਹਰ ਵਰਗ ਬੁੁਰੀ ਤਰ੍ਹਾਂ ਦੁਖੀ ਹੋ ਚੁੱਕਾ ...

ਪੂਰੀ ਖ਼ਬਰ »

ਕੰਦੋਵਾਲੀ ਵਿਖੇ ਕਬੱਡੀ ਦੇ ਸ਼ੋਅ ਮੈਚ 'ਚ ਬਾਬਾ ਬੁੱਢਾ ਸਾਹਿਬ ਕਲੱਬ ਰਮਦਾਸ ਦੀ ਟੀਮ ਜੇਤੂ ਰਹੀ

ਜਗਦੇਵ ਕਲਾਂ, 20 ਜੂਨ (ਸ਼ਰਨਜੀਤ ਸਿੰਘ ਗਿੱਲ)-ਪਿੰਡ ਕੰਦੋਵਾਲੀ ਵਿਖੇ ਬਾਬਾ ਲੰਗਰ ਭਗਤ ਸਾਹਿਬ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਸਮੂਹ ਨਗਰ ਦੇ ਸਹਿਯੋਗ ਸਦਕਾ ਕਬੱਡੀ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਕਬੱਡੀ ਦੇ ਵੱਡੇ ਸ਼ੋਅ ਮੈਚ ਦੌਰਾਨ ਬਾਬਾ ਬੁੱਢਾ ਸਾਹਿਬ ਕਲੱਬ ...

ਪੂਰੀ ਖ਼ਬਰ »

ਬੂਥ ਪੱਧਰ ਤੱਕ ਮਜਬੂਤੀ ਲਈ ਅਕਾਲੀ ਦਲ ਆਪਣੇ ਭਾਈਵਾਲ ਬਸਪਾ ਨਾਲ ਬਿਠਾਏਗਾ ਪੂਰਨ ਤਾਲਮੇਲ-ਬੋਨੀ ਅਜਨਾਲਾ

ਅਜਨਾਲਾ, 20 ਜੂਨ (ਐਸ. ਪ੍ਰਸ਼ੋਤਮ)-ਇਥੇ ਹਲਕਾ ਇੰਚਾਰਜ, ਸਾਬਕਾ ਅਕਾਲੀ ਵਿਧਾਇਕ ਤੇ ਬਾਦਲ ਦਲ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਅਕਾਲੀ ਵਰਕਰਾਂ ਦੀ ਹੋਈ ਮੀਟਿੰਗ 'ਚ ਹਲਕੇ ਦੇ ਸਰਗਰਮ ਵਰਕਰਾਂ ਤੇ ਆਗੂਆਂ ਨੂੰ ਪ੍ਰੇਰਿਤ ਕੀਤਾ ਕਿ ਬਸਪਾ ਨਾਲ ਹੋਏ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਕੈਪਟਨ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਅੱਗੇ ਟਿਕ ਨਹੀਂ ਸਕੇਗਾ- ਵਿਧਾਇਕ ਅਜਨਾਲਾ

ਅਜਨਾਲਾ, 20 ਜੂਨ (ਐਸ. ਪ੍ਰਸ਼ੋਤਮ) - ਹਲਕਾ ਵਿਧਾਇਕ ਤੇ ਪੇਂਡੂ ਵਿਕਾਸ ਪੰਚਾਇਤੀ ਰਾਜ ਵਿਧਾਨਕਾਰ ਸੰਸਦੀ ਕਮੇਟੀ ਪੰਜਾਬ ਦੇ ਚੇਅਰਮੈਨ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ 90 ਫੀਸਦੀ ਦੇ ਕਰੀਬ ਚੋਣ ਵਾਅਦੇ ਪੂਰੇ ਕੀਤੇ ਜਾਣ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਦਿਲਪ੍ਰੀਤ ਸਿੰਘ ਟੋਕੀਓ ਉਲੰਪਿਕ 'ਚ ਨਿਯੁਕਤ ਹੋਣ 'ਤੇ ਬੁਤਾਲਾ ਦਾ ਬਣਿਆ ਮਾਣ

ਸਠਿਆਲਾ, 20 ਜੂਨ (ਸਫਰੀ) - ਟੋਕੀਓ ਉਲੰਪਿਕ 'ਚ ਭਾਰਤੀ ਟੀਮ 'ਚ ਦਿਲਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਦੀ ਨਿਯੁਕਤੀ ਹੋਣ 'ਤੇ ਮਾਝੇ ਖੇਤਰ ਦੇ ਪਿੰਡ ਬੁਤਾਲਾ ਜ਼ਿਲ੍ਹਾ ਅੰਮਿ੍ਤਸਰ ਦਾ ਮਾਣ ਨਾਲ ਸਿਰ ਉੱਚਾ ਹੋ ਗਿਆ ਹੈ | ਇਸ ਬਾਰੇ ਉਲੰਪਿਕ ਖਿਡਾਰੀ ਦਿਲਪ੍ਰੀਤ ਦੇ ਪਿਤਾ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸੀਨੀ. ਸੈਕੰ. ਸਕੂਲ ਮਹਿਤਾ ਚੌਕ ਦਾ ਨਤੀਜਾ ਰਿਹਾ ਸ਼ਾਨਦਾਰ

ਚੌਕ ਮਹਿਤਾ, 20 ਜੂਨ (ਧਰਮਿੰਦਰ ਸਿੰਘ ਭੰਮਰ੍ਹਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਦਸ਼ਮੇਸ਼ ਪਬਲਿਕ ਸੀਨੀ. ਸੈਕੰ. ਸਕੂਲ ਮਹਿਤਾ ਚੌਂਕ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪੰਜਵੀਂ ਜਮਾਤ ਦੇ ਸਾਰੇ ਹੀ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਰਕਾਰੀਆ ਵਲੋਂ ਸੂਇਆਂ ਰਾਹੀਂ ਟੇਲਾਂ ਤੱਕ ਪਾਣੀ ਪਹੁੰਚਾਉਣ ਦਾ ਜਾਇਜ਼ਾ

ਲੋਪੋਕੇ, 20 ਜੂਨ (ਗੁਰਵਿੰਦਰ ਸਿੰਘ ਕਲਸੀ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਲਾਹੌਰ ਬ੍ਰਾਂਚ ਦੀਆਂ ਨਹਿਰਾਂ ਸੂਇਆਂ ਪੱਕੇ ਕੀਤੇ ਜਾਣ ਤੇ ਅੱਜ ਕਿਸਾਨਾਂ ਨੂੰ ਟੇਲਾਂ ਤੱਕ ਪਾਣੀ ਪਹੁੰਚਾਉੁਣ ...

ਪੂਰੀ ਖ਼ਬਰ »

ਪੰਚਾਇਤਾਂ ਵਲੋਂ ਵਿਧਾਇਕ ਭਲਾਈਪੁਰ ਦੇ ਹੱਕ 'ਚ ਪ੍ਰਦਰਸ਼ਨ

ਰਈਆ, 20 ਜੂਨ (ਸ਼ਰਨਬੀਰ ਸਿੰਘ ਕੰਗ)-ਹਲਕਾ ਬਾਬਾ ਬਕਾਲਾ ਦੀਆਂ ਪੰਚਾਇਤਾਂ ਵਲੋਂ ਅੱਜ ਨਹਿਰੀ ਵਿਸ਼ਰਾਮ ਘਰ ਰਈਆ ਵਿਖੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਹੱਕ 'ਚ ਸਮਾਗਮ ਕਰਾਇਆ ਗਿਆ, ਜਿਸ 'ਚ ਵਿਧਾਇਕ ਭਲਾਈਪੁਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਨ੍ਹਾਂ ਤੋਂ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਦੀ ਯੋਗ ਅਗਵਾਈ ਹੇਠ ਜੰਡਿਆਲਾ ਗੁਰੂ ਹਲਕੇ ਦਾ ਸਰਬਪੱਖੀ ਵਿਕਾਸ ਜਾਰੀ-ਕਸ਼ਮੀਰ ਸਿੰਘ ਜਾਣੀਆਂ

ਜੰਡਿਆਲਾ ਗੁਰੂ, 20 ਜੂਨ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਯੋਗ ਅਗਵਾਈ ਹੇਠ ਜੰਡਿਆਲਾ ਗੁਰੂ ਹਲਕੇ ਦਾ ਸਰਬਪੱਖੀ ਵਿਕਾਸ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਇਸ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ | ਇਸ ਗੱਲ ...

ਪੂਰੀ ਖ਼ਬਰ »

ਕੱਥੂਨੰਗਲ ਵਿਖੇ ਆਲ ਇੰਡੀਆ ਕ੍ਰਿਸਚਨ ਸਮਾਜ ਮੋਰਚਾ ਵਲੋਂ ਰਵਨੀਤ ਬਿੱਟੂ ਦਾ ਪੁਤਲਾ ਸਾੜਿਆ

ਕੱਥੂਨੰਗਲ, 20 ਜੂਨ (ਦਲਵਿੰਦਰ ਸਿੰਘ ਰੰਧਾਵਾ)-ਕੱਥੂਨੰਗਲ ਕਸਬੇ ਤੇ ਸਥਿਤ ਬਿਜਲੀ ਘਰ ਦੇ ਸਾਹਮਣੇ ਅੱਜ ਆਲ ਇੰਡੀਆ ਕ੍ਰਿਸਚਨ ਸਮਾਜ ਮੋਰਚੇ ਵਲੋਂ ਜਰਨਲ ਸਕੱਤਰ ਪੂਰਨ ਸਫਰੀ ਦੀ ਅਗਵਾਈ ਵਿਚ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਸਾੜ ਕੇ ਰੋਸ ...

ਪੂਰੀ ਖ਼ਬਰ »

ਨਾਜਾਇਜ਼ ਦੇਸੀ ਸ਼ਰਾਬ ਦਾ ਧੰਦਾ ਕਰਨ ਵਾਲਾ ਚਾਲੂ ਭੱਠੀ ਤੇ ਸ਼ਰਾਬ ਸਮੇਤ ਕਾਬੂ

ਅਜਨਾਲਾ, 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਸਬ ਡਵੀਜ਼ਨ ਅਜਨਾਲਾ ਦੇ ਡੀ.ਐਸ.ਪੀ ਵਿਪਨ ਕੁਮਾਰ ਦੀ ਅਗਵਾਈ 'ਚ ਅਜਨਾਲਾ ਪੁਲਿਸ ਵਲੋਂ ਐਕਸਾਈਜ਼ ਵਿਭਾਗ ਨੂੰ ਨਾਲ ਲੈ ਕੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ ...

ਪੂਰੀ ਖ਼ਬਰ »

ਕਾਲਜ ਸਠਿਆਲਾ ਦੀਆਂ ਵਿਦਿਅਰਥਣਾਂ ਨੇ ਬੀ. ਏ. ਦੀ ਪ੍ਰੀਖਿਆ 'ਚੋਂ ਮਾਰੀ ਬਾਜ਼ੀ

ਸਠਿਆਲਾ, 20 ਜੂਨ (ਸਫਰੀ)-ਗੁਰੂ ਨਾਨਕ ਦੇਵ ਜੀ ਯੁਨੀਵਰਸਿਟੀ ਵਲੋਂ ਬੀ. ਏ. ਸਮੈਸਟਰ ਤੀਜੇ ਦੀ ਪ੍ਰੀਖਿਆ ਦੇ ਐਲਾਨੇ ਨਤੀਜੇ 'ਚੋਂ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਕਾਲਜ ਦੇ ਓ. ਐਸ. ਡੀ. ਡਾ: ਕਲਮੇਸ਼ ਦੁੱਗਲ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗੱਠਜੋੜ ਦੀ ਸ਼ਾਨ ਨਾਲ ਬਣੇਗੀ ਸਰਕਾਰ-ਬੋਨੀ ਅਜਨਾਲਾ

ਰਮਦਾਸ, 20 ਜੂਨ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਸਰਬੱਤ ਦੇ ਭਲੇ ਲਈ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਨਤਮਸਤਕ ਹੋਏ | ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ ਵਿਖੇ ਯੋਗ ਦਿਵਸ ਮਨਾਇਆ

ਅਜਨਾਲਾ, 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ ਵਿਖੇ ਅੱਜ 11 ਪੰਜਾਬ ਬਟਾਲੀਅਨ ਐੱਨ.ਸੀ.ਸੀ ਅੰਮਿ੍ਤਸਰ ਦੇ ਕਮਾਂਡਿੰਗ ਅਫਸਰ ਸਰਤਨਾਕਰ ਤਿ੍ਵੇਦੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਡਮ ਅਫ਼ਸਰ ਕਰਨਲ ਅਬਰਮ ਜੌਰਜ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX