ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਪਟਿਆਲਾ

ਡੇਅਰੀ ਮਾਲਕਾਂ ਤੇ ਕਿਸਾਨਾਂ ਵਲੋਂ ਨਗਰ ਨਿਗਮ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ

ਪਟਿਆਲਾ, 20 ਜੂਨ (ਅ.ਸ. ਆਹਲੂਵਾਲੀਆ)-ਸ਼ਹਿਰ 'ਚ ਡੇਅਰੀਆਂ ਬਾਹਰ ਕੱਢਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ | ਡੇਅਰੀ ਮਾਲਕਾਂ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਉਗਰਾਹਾਂ ਵਲੋਂ ਅੱਜ ਸ਼ਹਿਰ ਦੇ ਨਹਿਰੂ ਪਾਰਕ 'ਚ ਨਗਰ ਨਿਗਮ ਅਤੇ ਮੇਅਰ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤ 'ਚ ਮੌਤ

ਸਮਾਣਾ, 20 ਜੂਨ (ਹਰਵਿੰਦਰ ਸਿੰਘ ਟੋਨੀ/ਗੁਰਦੀਪ ਸ਼ਰਮਾ)-ਪਿੰਡ ਤੁਲੇਵਾਲ ਵਿਖੇ ਇਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤ 'ਚ ਗਲ 'ਚ ਫਾਹਾ ਲੈਣ 'ਤੇ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਪੋਸਟ ਮਾਰਟਮ ਕਰਵਾਉਣ ਲਈ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ | ਜਾਣਕਾਰੀ ਮੁਤਾਬਿਕ ਪਿੰਡ ...

ਪੂਰੀ ਖ਼ਬਰ »

ਆਜ਼ਾਦੀ ਦੇ 75 ਸਾਲਾ ਸਮਾਗਮਾਂ ਸਬੰਧੀ ਵਿੱਦਿਅਕ ਮੁਕਾਬਲਿਆਂ 'ਚ ਪਟਿਆਲਵੀਆਂ ਦੀ ਝੰਡੀ

ਪਟਿਆਲਾ, 20 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ ਆਨਲਾਈਨ ਸਹਿ ਵਿੱਦਿਅਕ ਮੁਕਾਬਲਿਆਂ ਦੇ ਲੇਖ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਉੱਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਤਲਬ

ਪਟਿਆਲਾ, 20 ਜੂਨ (ਕੁਲਵੀਰ ਸਿੰਘ ਧਾਲੀਵਾਲ)-ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ ਦੇ ਚੇਅਰਮੈਨ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ੳੱੁਪ ਕੁਲਪਤੀ ਨੂੰ ਦਿੱਲੀ ਵਿਖੇ ਆਪਣੇ ਦਫ਼ਤਰ 'ਚ ਪੇਸ਼ ਹੋਣ ਲਈ ਤਲਬ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ...

ਪੂਰੀ ਖ਼ਬਰ »

ਬਰਸਾਤਾਂ ਦੇ ਮੌਸਮ 'ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ 'ਚ 7 ਕੰਟਰੋਲ ਰੂਮ ਸਥਾਪਿਤ-ਡੀ. ਸੀ.

ਪਟਿਆਲਾ, 20 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਬਰਸਾਤਾਂ ਦੇ ਮੌਸਮ 'ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਵਾਸਤੇ ਪਟਿਆਲਾ ਜ਼ਿਲ੍ਹੇ 'ਚ 7 ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ | ਜ਼ਿਲ੍ਹਾ ਪੱਧਰ 'ਤੇ ਸਥਾਪਿਤ ਕੀਤੇ ਕੰਟਰੋਲ ਰੂਮ ਦਾ ਟੈਲੀਫ਼ੋਨ ਨੰਬਰ 0175-2350550 ਤੇ ਵਟਸਐਪ ...

ਪੂਰੀ ਖ਼ਬਰ »

ਕਬਾੜ ਦੀ ਦੁਕਾਨ ਤੋਂ ਹੈਪੀਸੀਡਰ ਚੋਰੀ ਕਰਦੇ 3 ਵਿਅਕਤੀ ਕਾਬੂ

ਪਾਤੜਾਂ, 20 ਜੂਨ (ਜਗਦੀਸ਼ ਸਿੰਘ ਕੰਬੋਜ)-ਕਸਬਾ ਘੱਗਾ 'ਚ ਇਕ ਕਬਾੜ ਦੀ ਦੁਕਾਨ ਤੋਂ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ 3 ਵਿਅਕਤੀਆਂ ਦੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਏ ਆਪਣੇ ਬਿਆਨਾਂ 'ਚ ਹੰਸ ਰਾਜ ਪੁੱਤਰ ਮਿੱਠੂ ਰਾਮ ਵਾਸੀ ਪਾਤੜਾਂ ਨੇ ...

ਪੂਰੀ ਖ਼ਬਰ »

ਮੈਡੀਕਲ ਡੈਂਟਲ ਡਾਕਟਰਾਂ ਵਲੋਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨਾ-ਮਨਜੂਰ, ਸੰਘਰਸ਼ ਦੀ ਚਿਤਾਵਨੀ

ਪਟਿਆਲਾ, 20 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਅਧੀਨ ਪਟਿਆਲਾ ਅਤੇ ਅੰਮਿ੍ਤਸਰ ਮੈਡੀਕਲ ਅਤੇ ਡੈਂਟਲ ਕਾਲਜਾਂ 'ਚ ਕੰਮ ਕਰ ਰਹੇ ਡਾਕਟਰਾਂ ਵਲੋਂ ਪੰਜਾਬ ਸਰਕਾਰ ਵਲੋਂ ਤਨਖ਼ਾਹ ਕਮਿਸ਼ਨ ਦੀਆਂ ਸਰਕਾਰੀ ਡਾਕਟਰਾਂ ਸਬੰਧੀ ਜਾਰੀ ਮੌਜੂਦਾ ਸਿਫ਼ਾਰਸ਼ਾਂ ਨੂੰ ...

ਪੂਰੀ ਖ਼ਬਰ »

150 ਦੇ ਕਰੀਬ ਨੌਜਵਾਨ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ

ਪਟਿਆਲਾ, 20 ਜੂਨ (ਅ.ਸ. ਆਹਲੂਵਾਲੀਆ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹਲਕੇ ਪਟਿਆਲਾ ਸ਼ਹਿਰ 'ਚ ਅੱਜ ਆਮ ਆਦਮੀ ਪਾਰਟੀ ਦੇ ਕਾਫ਼ਲੇ ਵਿਚ ਹੋਰ ਵਾਧਾ ਹੋਇਆ | ਸ਼ਹਿਰ ਦੇ ਲਾਹੌਰੀ ਗੇਟ, ਗਾਂਧੀ ਨਗਰ ਇਲਾਕੇ ਵਿਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ...

ਪੂਰੀ ਖ਼ਬਰ »

ਫਰੀਡਮ ਫਾਈਟਰ ਤੇ ਪੰਥਕ ਆਗੂ ਸਤਨਾਮ ਸਿੰਘ ਬਾਗ਼ੀ ਪਰਿਵਾਰ ਸਮੇਤ ਮੁੜ ਅਕਾਲੀ ਦਲ 'ਚ ਸ਼ਾਮਿਲ

ਪਟਿਆਲਾ, 20 ਜੂਨ (ਧਰਮਿੰਦਰ ਸਿੰਘ ਸਿੱਧੂ)-ਫਰੀਡਮ ਫਾਈਟਰ ਅਤੇ ਪੰਥਕ ਆਗੂ ਜਥੇਦਾਰ ਸਤਨਾਮ ਸਿੰਘ ਬਾਗ਼ੀ ਅਲੀਪੁਰ ਅਰਾਈਆਂ ਪਰਿਵਾਰ ਸਮੇਤ 15 ਦਿਨਾਂ ਬਾਅਦ ਹੀ ਆਮ ਆਦਮੀ ਪਾਰਟੀ ਛੱਡ ਕੇ ਮੰਗਾ ਸਿੰਘ ਅਲੀਪੁਰ ਅਰਾਈਆਂ ਅਤੇ ਸੰਦੀਪ ਸਿੰਘ ਰਾਜਾਤੁੜ ਦੀ ਪ੍ਰੇਰਨਾ ਸਦਕਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਪਟਿਆਲਾ, 20 ਜੂਨ (ਧਰਮਿੰਦਰ ਸਿੰਘ ਸਿੱਧੂ)-ਥਾਣਾ ਅਨਾਜ ਮੰਡੀ ਪੁਲਿਸ ਕੋਲ ਰਜਨੀ ਵਾਸੀ ਏਕਤਾ ਨਗਰ ਨੇ ਦੱਸਿਆ ਕਿ 10 ਜੂਨ ਨੂੰ ਉਸ ਦਾ ਪਤੀ ਘਰ ਤੋਂ ਬਾਹਰ ਗਿਆ ਸੀ ਪਰ ਵਾਪਸ ਨਹੀਂ ਪਰਤਿਆ | ਉਸ ਨੂੰ 11 ਜੂਨ ਨੂੰ ਪਤਾ ਲੱਗਾ ਕਿ ਉਸ ਦੇ ਪਤੀ ਬਲਦੇਵ ਰਾਜ ਨੂੰ ਅਲੀਪੁਰ ਅਰਾਈਆਂ ...

ਪੂਰੀ ਖ਼ਬਰ »

ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ 'ਚੋਂ ਮੁੜ 2 ਮੋਬਾਈਲ ਬਰਾਮਦ

ਨਾਭਾ, 20 ਜੂਨ (ਅਮਨਦੀਪ ਸਿੰਘ ਲਵਲੀ)-ਇਤਿਹਾਸਕ ਨਗਰੀ ਨਾਭਾ ਲਗਾਤਾਰ 3 ਜੇਲ੍ਹਾਂ ਹੋਣ ਕਾਰਨ ਸੁਰਖ਼ੀਆਂ 'ਚ ਰਹਿੰਦੀ ਹੈ ਅਤੇ ਸੁਰੱਖਿਆ ਲਈ ਤਾਇਨਾਤ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਸਾਮਾਨ ਅੰਦਰ ਜਾਣ ਦਾ ਖ਼ੁਲਾਸਾ ਭਾਵੇਂ ਕਿ 2 ਦਿਨ ਪਹਿਲਾਂ ਹੀ ਹੋਇਆ, ...

ਪੂਰੀ ਖ਼ਬਰ »

ਪਾਵਰਕਾਮ ਠੱਪ ਹੋਈ ਬਿਜਲੀ ਸਪਲਾਈ ਨੂੰ ਮੁੜ ਚਾਲੂ ਕਰਨ ਦੇ ਨਾਂਅ 'ਤੇ ਕਰ ਰਿਹੈ ਕਿਸਾਨਾਂ ਦੀ ਸ਼ਰੇ੍ਹਆਮ ਲੁੱਟ-ਪ੍ਰੋ. ਚੰਦੂਮਾਜਰਾ

ਪਟਿਆਲਾ, 20 ਜੂਨ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਝੱਖੜ 'ਚ ਡਿੱਗੇ ਬਿਜਲੀ ਦੇ ਖੰਭੇ ਅਤੇ ਲਾਈਨਾਂ ਦੀ ਮੁਰੰਮਤ ਕਰਕੇ ਮੁੜ ਬਿਜਲੀ ਸਪਲਾਈ ਕਰਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 35 ਨਵੇਂ ਕੋਰੋਨਾ ਮਾਮਲਿਆਂ ਦੀ ਹੋਈ ਪੁਸ਼ਟੀ-ਸਿਵਲ ਸਰਜਨ

ਪਟਿਆਲਾ, 20 ਜੂਨ (ਧਰਮਿੰਦਰ ਸਿੰਘ ਸਿੱਧੂ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ੍ਹ 'ਚ 35 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਪਾਏ ਗਏ ਹਨ, ਜਿਸ ਨਾਲ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 48,295 ਹੋ ਗਈ ਹੈ | 'ਮਿਸ਼ਨ ਫ਼ਤਹਿ' ਤਹਿਤ ਜ਼ਿਲੇ੍ਹ ਦੇ 89 ਹੋਰ ਮਰੀਜ਼ ...

ਪੂਰੀ ਖ਼ਬਰ »

ਤੂਫ਼ਾਨ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ

ਦੇਵੀਗੜ੍ਹ, 20 ਜੂਨ (ਰਾਜਿੰਦਰ ਸਿੰਘ ਮੌਜੀ)-ਪਿਛਲੇ ਦਿਨੀਂ ਆਏ ਜ਼ਬਰਦਸਤ ਤੂਫ਼ਾਨ ਨਾਲ ਜਿੱਥੇ ਬਿਜਲੀ ਦੇ ਖੰਭਿਆਂ ਦਾ ਭਾਰੀ ਨੁਕਸਾਨ ਹੋਇਆ, ਉੱਥੇ ਹੀ ਵੱਖ-ਵੱਖ ਪਿੰਡਾਂ 'ਚ ਬਣੇ ਸ਼ੈੱਡ ਅਤੇ ਘਰਾਂ ਦੀਆਂ ਛੱਤਾਂ ਡਿੱਗਣ ਕਾਰਨ ਭਾਰੀ ਨੁਕਸਾਨ ਹੋਇਆ | ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਬਾਬਾ ਅਜਾਪਾਲ ਸਿੰਘ ਸੇਵਾ ਸੁਸਾਇਟੀ ਵਲੋਂ ਸਨਮਾਨ ਸਮਾਰੋਹ

ਨਾਭਾ, 20 ਜੂਨ (ਕਰਮਜੀਤ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਜੀ ਦੀ ਨਿੱਘੀ ਯਾਦ 'ਚ ਬਣਾਈ ਗਈ ਬਾਬਾ ਅਜਾਪਾਲ ਸਿੰਘ ਸੇਵਾ ਸੁਸਾਇਟੀ ਵਲੋਂ ਅੱਜ ਸਥਾਨਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ (ਘੋੜਿਆਂ ਵਾਲਾ) ਵਿਖੇ ਸੁਸਾਇਟੀ ਦੇ ਸਹਿਯੋਗੀਆਂ ਅਤੇ ...

ਪੂਰੀ ਖ਼ਬਰ »

ਵਰਿੰਦਰਪਾਲ ਸਿੰਘ ਲਾਲਵਾ ਨੂੰ ਯੂਥ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਏ ਜਾਣ 'ਤੇ ਪਾਰਟੀ ਹਾਈ ਕਮਾਨ ਦਾ ਧੰਨਵਾਦ

ਪਾਤੜਾਂ, 20 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਯੂਥ ਅਕਾਲੀ ਦਲ ਵਲੋਂ ਆਪਣੇ ਜਥੇਬੰਦਕ ਢਾਂਚੇ 'ਚ ਕੀਤੇ ਗਏ ਵਾਧੇ ਤਹਿਤ ਹਲਕਾ ਸ਼ੁਤਰਾਣਾ ਤੋਂ ਸਰਗਰਮ ਯੂਥ ਅਕਾਲੀ ਆਗੂ ਵਰਿੰਦਰਪਾਲ ਸਿੰਘ ਲਾਲਵਾ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਮੀਤ ਪ੍ਰਧਾਨ ਬਣਾਏ ਜਾਣ 'ਤੇ ਹਲਕਾ ...

ਪੂਰੀ ਖ਼ਬਰ »

ਭਲਕੇ ਦੀ ਮੀਟਿੰਗ ਬੇਸਿੱਟਾ ਰਹੀ ਤਾਂ ਪਰਿਵਾਰਾਂ ਸਮੇਤ ਮੋਤੀ ਮਹਿਲ ਘੇਰਾਂਗੇ-ਵੋਕੇਸ਼ਨਲ ਅਧਿਆਪਕ

ਪਟਿਆਲਾ, 20 ਜੂਨ (ਧਰਮਿੰਦਰ ਸਿੰਘ ਸਿੱਧੂ)-ਪਿਛਲੇ 11 ਦਿਨਾਂ ਤੋਂ ਪਟਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪੱਕੇ ਧਰਨੇ 'ਤੇ ਬੈਠੇ ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ ਅੱਜ ਪ੍ਰੈੱਸ ਕਾਨਫ਼ਰੰਸ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਤੇ ਕਿਹਾ ਕਿ ਜੇਕਰ 22 ...

ਪੂਰੀ ਖ਼ਬਰ »

ਰਜਨੀਸ਼ ਸ਼ੈਂਟੀ ਨੂੰ ਦੂਜੀ ਵਾਰ ਨਾਭਾ ਨਗਰ ਕੌਂਸਲ ਦਾ ਮੁਖੀ ਬਣਨ ਲਈ ਕੀਤਾ ਸਨਮਾਨਿਤ

ਨਾਭਾ, 20 ਜੂਨ (ਕਰਮਜੀਤ ਸਿੰਘ)-ਨਗਰ ਕੌਂਸਲ ਨਾਭਾ ਦਾ ਦੂਜੀ ਵਾਰ ਪ੍ਰਧਾਨ ਬਣਨ ਦੀ ਖੁਸ਼ੀ 'ਚ ਰਜਨੀਸ਼ ਮਿੱਤਲ ਸ਼ੈਟੀਂ ਨੂੰ ਨਾਭਾ ਉਤਸਵ ਸਮਿਤੀ ਤੇ 30 ਹੋਰ ਸੰਸਥਾਵਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਾਜਨੀਤਕ ਸਕੱਤਰ ਚਰਨਜੀਤ ਬਾਤਿਸ਼ ਵਿਸ਼ੇਸ਼ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਮੰਦਰ ਦੇ ਹਾਲ ਦਾ ਮੰਤਰੀ ਧਰਮਸੋਤ ਨੇ ਰੱਖਿਆ ਨੀਂਹ ਪੱਥਰ

ਨਾਭਾ, 20 ਜੂਨ (ਕਰਮਜੀਤ ਸਿੰਘ)-ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਪ੍ਰਧਾਨ ਜੋਰਾ ਸਿੰਘ ਧੰਮੂ ਦੀ ਅਗਵਾਈ 'ਚ ਹਾਲ ਦਾ ਨਿਰਮਾਣ ਕਰਵਾਇਆ ਗਿਆ, ਜਿਸ ਦਾ ਅੱਜ ਨੀਂਹ ਪੱਥਰ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਪਣੇ ਕਰ ਕਮਲਾ ਨਾਲ ਕੀਤਾ | ਮੰਤਰੀ ...

ਪੂਰੀ ਖ਼ਬਰ »

ਪੁਲਿਸ ਚੌਕੀ ਗਾਜੇਵਾਸ ਵਿਖੇ ਨਸ਼ਿਆਂ ਖ਼ਿਲਾਫ਼ ਤੇ ਕੋਰੋਨਾ ਤੋਂ ਬਚਾਅ ਸਬੰਧੀ ਕੈਂਪ

ਸਮਾਣਾ, 20 ਜੂਨ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਥਾਣਾ ਸਦਰ ਅਧੀਨ ਪੁਲਿਸ ਚੌਂਕੀ ਗਾਜੇਵਾਸ ਵਿਖੇ ਮੁੱਖ ਅਫ਼ਸਰ ਸਬ-ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼, ਕੋਰੋਨਾ ਤੋਂ ਬਚਾਅ ਅਤੇ ਆਵਾਜਾਈ ਨਿਯਮਾਂ ਦੀ ਜਾਣਕਾਰੀ ਦੇਣ ਸਬੰਧੀ ਕੈਂਪ ...

ਪੂਰੀ ਖ਼ਬਰ »

ਮੇਜਰ ਮਲਹੋਤਰਾ ਦੀ ਪ੍ਰੇਰਨਾ ਸਦਕਾ 50 ਤੋਂ ਵੱਧ ਪਰਿਵਾਰ 'ਆਪ' 'ਚ ਸ਼ਾਮਿਲ

ਪਟਿਆਲਾ, 20 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੇ ਗੋਬਿੰਦ ਨਗਰ ਵਿਖੇ ਹੋਏ ਇਕ ਪ੍ਰਭਾਵਸ਼ਾਲੀ ਸਮਾਗਮ 'ਚ ਗੋਬਿੰਦ ਨਗਰ ਦੇ 50 ਤੋਂ ਵੱਧ ਪਰਿਵਾਰ ਆਮ ਆਦਮੀ ਪਾਰਟੀ ਦੇ ਸਾਬਕਾ ਸੈਨਿਕ ਵਿੰਗ ਦੇ ਸਾਬਕਾ ਪ੍ਰਧਾਨ ਮੇਜਰ ਆਰ. ਪੀ. ਐੱਸ. ਮਲਹੋਤਰਾ ਦੀ ਪ੍ਰੇਰਨਾ ਸਦਕਾ ...

ਪੂਰੀ ਖ਼ਬਰ »

92 ਦਿਨਾਂ ਤੋਂ ਟਾਵਰ 'ਤੇ ਡਟੇ ਬੇਰੁਜ਼ਗਾਰ ਅਧਿਆਪਕ ਵਲੋਂ ਮਰਨ ਵਰਤ ਸ਼ੁਰੂ

ਪਟਿਆਲਾ, 20 ਜੂਨ (ਧਰਮਿੰਦਰ ਸਿੰਘ ਸਿੱਧੂ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ 92ਵੇਂ ਦਿਨ ਸਿਖਰ ਦੀ ਗਰਮੀ 'ਚ ਟਾਵਰ ਉੱਪਰ ਡਟਿਆ ਰਿਹਾ | ਸੁਰਿੰਦਰਪਾਲ ਗੁਰਦਾਸਪੁਰ ਦੀ ਸਿਹਤ ਲਗਾਤਾਰ ਖ਼ਰਾਬ ਹੁੰਦੀ ਜਾ ਰਹੀ ਹੈ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, 70 ਪਰਿਵਾਰ 'ਆਪ' 'ਚ ਸ਼ਾਮਿਲ

ਨਾਭਾ/ਭਾਦਸੋਂ, 20 ਜੂਨ-(ਕਰਮਜੀਤ ਸਿੰਘ/ਪ੍ਰਦੀਪ ਦੰਦਰਾਲ਼ਾ)-ਪਟਿਆਲਾ ਦਿਹਾਤੀ ਦੇ ਪਿੰਡ ਰੋਹਟਾ ਵਿਖੇ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਦੇ 70 ਦੇ ਕਰੀਬ ਪਰਿਵਾਰ ਜਸਦੀਪ ਸਿੰਘ ਨਿੱਕੂ ਦੀ ਅਗਵਾਈ 'ਚ ਆਮ ਆਦਮੀ ਪਾਰਟੀ 'ਚ ...

ਪੂਰੀ ਖ਼ਬਰ »

ਸਾਬਕਾ ਪੰਚਾਇਤ ਮੈਂਬਰ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਭਾਦਸੋਂ, 20 ਜੂਨ (ਪ੍ਰਦੀਪ ਦੰਦਰਾਲ਼ਾ, ਗੁਰਬਖ਼ਸ਼ ਸਿੰਘ ਵੜੈਚ)-ਬਲਾਕ ਭਾਦਸੋਂ ਦੇ ਪਿੰਡਾਂ 'ਚ ਆਮ ਆਦਮੀ ਪਾਰਟੀ ਵਲੋਂ ਨਿਰੰਤਰ ਲੋਕਾਂ ਨੂੰ ਪਾਰਟੀ 'ਚ ਸ਼ਾਮਿਲ ਕੀਤਾ ਜਾ ਰਹੀ ਹੈ, ਜਿਸ ਦੀ ਲੋਕਪਿ੍ਯਤਾ ਨੇੜਲੇ ਪਿੰਡ ਟੌਹੜਾ ਵਿਖੇ ਵੇਖਣ ਨੰੂ ਮਿਲੀ | ਪਿਛਲੇ ਸਮੇਂ 'ਚ ...

ਪੂਰੀ ਖ਼ਬਰ »

6ਵਾਂ ਤਨਖ਼ਾਹ ਕਮਿਸ਼ਨ ਦੂਰਅੰਦੇਸ਼ੀ ਨਾਲ ਲਿਆ ਸਹੀ ਫ਼ੈਸਲਾ-ਵਾਲੀਆ

ਪਟਿਆਲਾ, 20 ਜੂਨ (ਅ.ਸ. ਆਹਲੂਵਾਲੀਆ)-ਸੂਬਾ ਸਰਕਾਰ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ | ਇਸ ਵਿਚ ਮੌਜੂਦਾ ਸਮੇਂ ਕੰਮ ਕਰ ਰਹੇ ਤੇ ਸੇਵਾ-ਮੁਕਤ ਹੋਏ ਮੁਲਾਜ਼ਮਾਂ ਨੂੰ ਤਨਖ਼ਾਹਾਂ ਤੇ ਪੈਨਸ਼ਨਾਂ 'ਚ ...

ਪੂਰੀ ਖ਼ਬਰ »

ਸ਼ਹਿਰੀ ਪੁਲਿਸ ਵਲੋਂ ਵਿਸ਼ੇਸ਼ ਕੈਂਪ ਲਗਾ ਕੇ 50 ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ

ਰਾਜਪੁਰਾ, 20 ਜੂਨ (ਜੀ.ਪੀ. ਸਿੰਘ)-ਅੱਜ ਥਾਣਾ ਸ਼ਹਿਰੀ ਵਿਖੇ ਇੰਸਪੈਕਟਰ ਗੁਰਪ੍ਰਤਾਪ ਸਿੰਘ ਵਲੋਂ ਐੱਸ. ਐੱਸ. ਪੀ. ਪਟਿਆਲਾ ਡਾ. ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਮ ਪਬਲਿਕ ਨੂੰ ਜਲਦ ਇਨਸਾਫ਼ ਦੇਣ ਦੇ ਮਕਸਦ ਨਾਲ ਬਕਾਇਆ ਸ਼ਿਕਾਇਤਾਂ ਦੇ ਛੇਤੀ ਨਿਪਟਾਰੇ ਲਈ ...

ਪੂਰੀ ਖ਼ਬਰ »

ਧਰਮਸੋਤ ਵਲੋਂ ਕਾਂਗਰਸ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਨਮਾਨ

ਨਾਭਾ, 20 ਜੂਨ (ਅਮਨਦੀਪ ਸਿੰਘ ਲਵਲੀ)-ਪੰਥਕ ਅਖਵਾਉਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਜਿਸ ਦੇ ਰਾਜ 'ਚ ਗੁਰੂ ਸਾਹਿਬ ਦੀ ਬੇਅਦਬੀ ਅਤੇ ਨਿਹੱਥੇ ਸਿੰਘਾਂ ਉੱਪਰ ਗੋਲੀਆਂ ਚਲਾਈਆਂ ਗਈਆਂ ਸਨ, ਉਸ 'ਚ ਕਸੂਰਵਾਰ ਵਿਅਕਤੀਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ | ਐੱਸ. ਆਈ. ਟੀ. ...

ਪੂਰੀ ਖ਼ਬਰ »

6ਵਾਂ ਤਨਖ਼ਾਹ ਕਮਿਸ਼ਨ ਦੂਰਅੰਦੇਸ਼ੀ ਨਾਲ ਲਿਆ ਸਹੀ ਫ਼ੈਸਲਾ-ਵਾਲੀਆ

ਪਟਿਆਲਾ, 20 ਜੂਨ (ਅ.ਸ. ਆਹਲੂਵਾਲੀਆ)-ਸੂਬਾ ਸਰਕਾਰ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ | ਇਸ ਵਿਚ ਮੌਜੂਦਾ ਸਮੇਂ ਕੰਮ ਕਰ ਰਹੇ ਤੇ ਸੇਵਾ-ਮੁਕਤ ਹੋਏ ਮੁਲਾਜ਼ਮਾਂ ਨੂੰ ਤਨਖ਼ਾਹਾਂ ਤੇ ਪੈਨਸ਼ਨਾਂ 'ਚ ...

ਪੂਰੀ ਖ਼ਬਰ »

ਕੀ ਸਿਰਫ਼ ਦੋ ਪਰਿਵਾਰਾਂ ਨੇ ਹੀ ਪੰਜਾਬ 'ਚ ਅਮਨ ਤੇ ਸਦਭਾਵਨਾ ਬਣਾਈ ਰੱਖਣ 'ਚ ਸਹਿਯੋਗ ਦਿੱਤਾ-ਢਿੱਲੋਂ

ਪਟਿਆਲਾ, 20 ਜੂਨ (ਅ.ਸ. ਆਹਲੂਵਾਲੀਆ)-ਪੰਜਾਬ ਕੈਬਨਿਟ ਦੀ ਮੀਟਿੰਗ 'ਚ ਵਨ ਟਾਈਮ ਰਿਲੈਕਸੇਸ਼ਨ ਦੇ ਨਾਲ ਦੋ ਵਿਧਾਇਕਾਂ ਦੇ ਬੇਟਿਆਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ...

ਪੂਰੀ ਖ਼ਬਰ »

ਕੈਪਟਨ ਸਰਕਾਰ ਟੈੱਟ ਪਾਸ ਬੇਰੁਜ਼ਗਾਰ ਤੇ ਕੱਚੇ ਅਧਿਆਪਕਾਂ ਨੂੰ ਕੁੱਟਣ ਦੀ ਬਜਾਏ ਨੌਕਰੀ ਦੇਵੇ-ਜੱਸੀ ਸੋਹੀਆਂ ਵਾਲਾ

ਨਾਭਾ, 20 ਜੂਨ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਐੱਸ. ਸੀ. ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਅਤੇ ਹਲਕਾ ਨਾਭਾ ਦੇ ਆਗੂ ਜੱਸੀ ਸੋਹੀਆਂ ਵਾਲਾ ਨੇ ਦੋਸ਼ ਲਗਾਇਆ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਾਉਣ ਲਈ ਸ੍ਰੀ ਗੁਟਕਾ ਸਾਹਿਬ ...

ਪੂਰੀ ਖ਼ਬਰ »

ਮਾਣ ਭੱਤਾ, ਕੱਚਾ-ਕੰਟਰੈਕਟ ਮੁਲਾਜ਼ਮ ਮੋਰਚੇ ਵਲੋਂ ਰੋਸ ਰੈਲੀ

ਸਮਾਣਾ, 20 ਜੂਨ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਮਾਣ ਭੱਤਾ, ਕੱਚਾ-ਕੰਟਰੈਕਟ ਮੁਲਾਜ਼ਮ ਮੋਰਚੇ ਦੇ ਸੂਬਾਈ ਫ਼ੈਸਲੇ ਅਨੁਸਾਰ ਮੋਰਚੇ ਦੀ ਸਮਾਣਾ ਇਕਾਈ ਵਲੋਂ ਮਿਡ-ਡੇ-ਮੀਲ ਵਰਕਰਾਂ ਨੇ ਸਮਾਣਾ ਸ਼ਹਿਰ 'ਚ ਰੋਸ ਰੈਲੀ ਕੱਢਣ ਉਪਰੰਤ ਸ਼ੁਤਰਾਣਾ ਹਲਕਾ ਵਿਧਾਇਕ ਨਿਰਮਲ ਸਿੰਘ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ | ਮਿਡ-ਡੇ-ਮੀਲ ਵਰਕਰ ਯੂਨੀਅਨ ਤੋਂ ਵੀਨਾ ਘੱਗਾ ਤੇ ਗੁਰਜੀਤ ਕੌਰ ਸਮਾਣਾ ਨੇ ਕਿਹਾ ਕਿ ਸਰਕਾਰ ਬਣਾਉਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਣ ਭੱਤਾ, ਕੱਚਾ ਕੰਟਰੈਕਟ ਦੇ ਧਰਨਿਆਂ 'ਚ ਜਾ ਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਪੱਕੇ ਤਾਂ ਕਰਨਾ ਬਹੁਤ ਦੂਰ ਦੀ ਗੱਲ ਹੈ ਅੱਜ ਤੱਕ 4 ਸਾਲਾਂ 'ਚ ਕਿਸੇ ਵੀ ਮੁਲਾਜ਼ਮ ਜਥੇਬੰਦੀ ਨੂੰ ਮਿਲੇ ਤੱਕ ਨਹੀਂ | ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਕੁੱਕ ਵਰਕਰਾਂ ਤੋਂ ਸਰਕਾਰੀ ਸਕੂਲਾਂ ਵਿਚ ਖਾਣਾ ਬਣਾਉਣ ਦੇ ਨਾਲ ਸਫ਼ਾਈ ਕਰਮਚਾਰੀਆਂ ਵਾਲਾ ਕੰਮ ਲੈ ਕੇ 12 ਮਹੀਨਿਆਂ ਦੀ ਥਾਂ 10 ਮਹੀਨਿਆਂ ਦੀ ਸਿਰਫ਼ 1700 ਰੁਪਏ ਤਨਖ਼ਾਹ ਦਿੱਤੀ ਜਾ ਰਹੀ ਹੈ ਜੋ ਸਰਕਾਰ ਦੁਆਰਾ ਆਪ ਬਣਾਏ ਘੱਟੋ-ਘੱਟ ਉਜ਼ਰਤਾਂ ਦੇ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਇਹਨਾਂ ਵਰਕਰਾਂ ਦਾ ਲੰਬੇ ਸਮੇਂ ਤੋਂ ਸ਼ੋਸ਼ਣ ਕਰ ਰਹੀ ਹੈ | ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ (ਡੀ.ਐੱਮ.ਐੱਫ.) ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਜੀਤ ਸਿੰਘ ਘੱਗਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਕਾਂਗਰਸ ਦੀ ਸਰਕਾਰ ਬਣਨ 'ਤੇ 27,000 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਾਲੇ 2016 ਦੇ ਨੋਟੀਫ਼ਿਕੇਸ਼ਨ ਦੀਆਂ ਤਰੁੱਟੀਆਂ ਨੂੰ ਸੋਧ ਕੇ ਪੰਜਾਬ ਦੇ ਸਾਰੇ ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਦੋ ਮਹੀਨਿਆਂ ਵਿਚ ਪੱਕਾ ਕੀਤਾ ਜਾਵੇਗਾ ਪਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਬਜਾਏ 2016 ਦੇ ਨੋਟੀਫ਼ਿਕੇਸ਼ਨ ਨੂੰ ਹੀ ਖ਼ਤਮ ਕਰ ਦਿੱਤਾ | ਰੋਸ ਪ੍ਰਗਟ ਕਰਨ ਉਪਰੰਤ ਹਰਬੰਸ ਕੌਰ ਨੇ ਪੰਜਾਬ ਸਰਕਾਰ ਪਾਸੋਂ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ 9958 ਰੁਪਏ ਅਤੇ ਆਸ਼ਾ ਫੈਸਿਲੀਟੇਟਰਾਂ ਨੂੰ 21,000 ਰੁਪਏ ਉਜ਼ਰਤਾਂ ਦੇਣ, ਜੰਗਲਾਤ ਵਰਕਰਾਂ ਅਤੇ 3 ਸਾਲ ਸੇਵਾ ਪੂਰੀ ਕਰ ਚੁੱਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਵੀ ਕੀਤੀ | ਇਸ ਮੌਕੇ ਸਤਪਾਲ ਸਮਾਣਵੀ, ਹਰਵਿੰਦਰ ਬੇਲੂਮਾਜਰਾ, ਬਲਵਿੰਦਰ ਕੌਰ ਸਮਾਣਾ, ਰੇਣੂ, ਊਸ਼ਾ ਰਾਣੀ, ਕਰਮਜੀਤ ਸਰਾਂਪੱਤੀ ਅਤੇ ਪਰਵਿੰਦਰ ਕੌਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਯੂਥ ਕਾਂਗਰਸ ਨੇ ਰਾਹੁਲ ਗਾਂਧੀ ਦੇ ਜਨਮ ਦਿਨ 'ਤੇ ਲੋੜਵੰਦ ਵਿਦਿਆਰਥੀਆਂ ਦੀ ਕੀਤੀ ਵਿੱਤੀ ਸਹਾਇਤਾ-ਸੰਜੀਵ ਸ਼ਰਮਾ ਕਾਲੂ

ਪਟਿਆਲਾ, 20 ਜੂਨ (ਅ.ਸ. ਆਹਲੂਵਾਲੀਆ)-ਪੰਜਾਬ ਯੂਥ ਕਾਂਗਰਸ ਵਲੋਂ ਚਲਾਈ ਗਈ ਮੁਹਿੰਮ ਸਾਡਾ ਸੁਪਨਾ, ਹਰ ਬੱਚਾ ਪੜ੍ਹੇ, ਆਪਣੇ ਪੈਰਾਂ ਸਿਰ ਖੜ੍ਹੇ ਤਹਿਤ ਪੰਜਾਬ ਪ੍ਰਧਾਨ ਯੂਥ ਕਾਂਗਰਸ ਬਰਿੰਦਰ ਢਿੱਲੋਂ ਤੇ ਪੰਜਾਬ ਯੂਥ ਕਾਂਗਰਸ ਜਨਰਲ ਸਕੱਤਰ ਮੋਹਿਤ ਮੋਹਿੰਦਰਾ ਦੇ ...

ਪੂਰੀ ਖ਼ਬਰ »

ਸਾਰੀਆਂ ਬਲਾਕ ਪੱਧਰੀ ਮੀਟਿੰਗਾਂ ਹੋਈਆਂ ਕਾਮਯਾਬ-'ਆਪ' ਟੀਮ ਸਨੌਰ

ਸਨੌਰ, 20 ਜੂਨ (ਸੁਖਵਿੰਦਰ ਸਿੰਘ ਸੋਖਲ)-'ਆਪ' ਵਲੰਟੀਅਰਜ਼ ਟੀਮ ਸਨੌਰ ਨੇ ਹਲਕਾ ਸਨੌਰ ਦੀ ਇਕ ਵਿਸ਼ਾਲ ਮੀਟਿੰਗ ਕਰਨ ਤੋਂ ਬਾਅਦ ਵੱਖ-ਵੱਖ ਬਲਾਕ ਪੱਧਰੀ ਮੀਟਿੰਗਾਂ ਦਾ ਦੌਰ ਆਰੰਭ ਕੀਤਾ ਸੀ, ਜਿਸ 'ਚ ਬਲਾਕ ਬਹਾਦਰਗੜ੍ਹ, ਬਲਾਕ ਬਲਬੇੜ੍ਹਾ, ਬਲਾਕ ਦੇਵੀਗੜ੍ਹ 'ਚ ਮੀਟਿੰਗਾਂ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਸਮਾਣਾ, 20 ਜੂਨ (ਹਰਵਿੰਦਰ ਸਿੰਘ ਟੋਨੀ/ਗੁਰਦੀਪ ਸ਼ਰਮਾ)-ਥਾਣਾ ਸ਼ਹਿਰੀ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਸੰਜੀਵ ਕੁਮਾਰ ਗਰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 26 ਜੂਨ ਨੂੰ ਸੂਬਾ ਭਰ 'ਚ ਮਨਾਏ ਜਾ ਰਹੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੱਦੇਨਜ਼ਰ ਨੇੜਲੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX