ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਪੰਜਾਬ / ਜਨਰਲ

ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਨਾਲ ਪਾਰਟੀ ਤੇ ਸਰਕਾਰ ਦੇ ਅਕਸ ਨੂੰ ਢਾਅ ਲੱਗੀ-ਪ੍ਰਗਟ ਸਿੰਘ

ਜਲੰਧਰ, 20 ਜੂਨ (ਜਸਪਾਲ ਸਿੰਘ)-ਜਲੰਧਰ ਛਾਉਣੀ ਹਲਕੇ ਦੇ ਵਿਧਾਇਕ ਪ੍ਰਗਟ ਸਿੰਘ ਨੇ ਇਕ ਵਾਰ ਫਿਰ ਆਪਣੀ ਹੀ ਸਰਕਾਰ 'ਤੇ ਹਮਲਾ ਬੋਲਦੇ ਹੋਏ ਹੁਣ ਮੁੱਖ ਮੰਤਰੀ ਵਲੋਂ ਵਿਧਾਇਕਾਂ ਦੇ ਕਾਕਿਆਂ ਨੂੰ ਨੌਕਰੀਆਂ ਦੇਣ 'ਤੇ ਸਖਤ ਇਤਰਾਜ਼ ਉਠਾਇਆ ਹੈ | ਇੱਥੇ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਇਸ ਫੈਸਲੇ ਨਾਲ ਸਰਕਾਰ ਅਤੇ ਪਾਰਟੀ ਦੋਵਾਂ ਦੇ ਅਕਸ ਨੂੰ ਭਾਰੀ ਸੱਟ ਵੱਜੀ ਹੈ ਤੇ ਲੋਕਾਂ 'ਚ ਇਹ ਸੰਦੇਸ਼ ਗਿਆ ਹੈ ਕਿ ਕਾਂਗਰਸ ਸਰਕਾਰ ਭਾਈ-ਭਤੀਜਾਵਾਦ ਨੂੰ ਉਤਸ਼ਾਹਿਤ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਵਿਧਾਇਕਾਂ ਦੇ ਕਾਕਿਆਂ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਦੇਣਾ ਕਿਸੇ ਵੀ ਤਰ੍ਹਾਂ ਵਾਜਿਬ ਨਹੀਂ ਠਹਿਰਾਇਆ ਜਾ ਸਕਦਾ ਤੇ ਮੁੱਖ ਮੰਤਰੀ ਦੀ ਅਜਿਹੀ ਕਿਹੜੀ ਮਜ਼ਬੂਰੀ ਹੈ ਕਿ ਉਹ 5 ਮੰਤਰੀਆਂ ਅਤੇ ਕਈ ਹੋਰਨਾਂ ਵਿਧਾਇਕਾਂ ਦੇ ਵਿਰੋਧ ਦੇ ਬਾਵਜੂਦ ਆਪਣੀ ਜ਼ਿੱਦ 'ਤੇ ਅੜੇ ਹੋਏ ਹਨ | ਪ੍ਰਗਟ ਸਿੰਘ ਨੇ ਕਿਹਾ ਕਿ ਸੂਬੇ ਅੰਦਰ ਅੱਜ ਵੀ ਕਈ ਅਜਿਹੇ ਲੋੜਵੰਦ ਪਰਿਵਾਰ ਹਨ, ਜਿਨ੍ਹਾਂ ਦੇ ਮੈਂਬਰਾਂ ਵਲੋਂ ਸ਼ਹਾਦਤਾਂ ਦਿੱਤੀਆਂ ਪਰ ਉਨ੍ਹਾਂ ਦੇ ਪਰਿਵਾਰ ਅੱਜ ਵੀ ਨੌਕਰੀ ਲਈ ਮਾਰੇ ਮਾਰੇ ਫਿਰ ਰਹੇ ਹਨ ਪਰ ਸਰਕਾਰ ਵਲੋਂ ਅਜਿਹੇ ਪਰਿਵਾਰਾਂ ਨੂੰ ਛੱਡ ਕੇ ਕੇਵਲ ਵਿਧਾਇਕਾਂ ਦੇ ਲੜਕਿਆਂ ਨੂੰ ਨੌਕਰੀਆਂ ਦੇ ਕੇ ਗਲਤ ਪਿਰਤ ਪਾਈ ਗਈ ਹੈ | ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਸਰਕਾਰ ਵਲੋਂ ਕੀਤੀ ਜਾ ਰਹੀ 10 ਹਜ਼ਾਰ ਸਿਪਾਹੀਆਂ ਦੀ ਭਰਤੀ 'ਚ ਕੁਝ ਆਸਾਮੀਆਂ ਅੱਤਵਾਦ ਦੌਰਾਨ ਮਾਰੇ ਲੋਕਾਂ ਦੇ ਪਰਿਵਾਰਾਂ ਜਾਂ ਫਿਰ ਕਿਸਾਨੀ ਅੰਦੋਲਨ 'ਚ ਜਾਨਾਂ ਗੁਆਉਣ ਵਾਲੇ 450 ਦੇ ਕਰੀਬ ਪਰਿਵਾਰਾਂ ਦੇ ਮੈਂਬਰਾਂ ਲਈ ਰਾਖਵੀਆਂ ਰੱਖੀਆਂ ਜਾਂਦੀਆਂ | ਪ੍ਰਗਟ ਸਿੰਘ ਨੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਦੀ ਕਿਸੇ ਵੀ ਤਰ੍ਹਾਂ ਦੀ ਸੰਭਾਵਨਾ ਤੋਂ ਇਨਕਾਰ ਕਰਦਿਆਂ ਕਿਹਾ ਕਿ ਹਾਲ ਦੀ ਘੜੀ ਉਨ੍ਹਾਂ ਦਾ ਕਿਸੇ ਹੋਰ ਪਾਰਟੀ 'ਚ ਜਾਣ ਦਾ ਕੋਈ ਇਰਾਦਾ ਨਹੀਂ ਹੈ |

ਖ਼ਬਰ ਸ਼ੇਅਰ ਕਰੋ

 

ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਖ਼ਿਲਾਫ਼ ਸੱਥ ਤੋਂ ਲੈ ਕੇ ਵਿਧਾਨ ਸਭਾ ਤੱਕ ਸੰਘਰਸ਼ ਕਰੇਗੀ 'ਆਪ'-ਸੰਧਵਾਂ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੇਵਲ ਕਾਂਗਰਸੀਆਂ ਦੇ ਮੁੱਖ ਮੰਤਰੀ ਨਹੀਂ, ਪੰਜਾਬ ਵਾਸੀਆਂ ਦੇ ਮੁੱਖ ਮੰਤਰੀ ਵੀ ਹਨ ਪਰ ਕੈਪਟਨ ...

ਪੂਰੀ ਖ਼ਬਰ »

ਵਿਧਾਇਕਾਂ ਦੇ ਪੁੱਤਰਾਂ ਨੂੰ ਅਫ਼ਸਰ ਬਣਾਉਣ ਸਬੰਧੀ ਵਿਧਾਇਕ ਜ਼ੀਰਾ ਨੇ ਆਪਣੀ ਹੀ ਸਰਕਾਰ 'ਤੇ ਚੁੱਕੇ ਸਵਾਲ

ਜ਼ੀਰਾ, 20 ਜੂਨ (ਜੋਗਿੰਦਰ ਸਿੰਘ ਕੰਡਿਆਲ)- ਕਰੋੜਪਤੀ ਵਿਧਾਇਕਾਂ ਦੇ ਪੁੱਤਰਾਂ ਨੂੰ ਤਰਸ ਦਾ ਆਧਾਰ ਬਣਾ ਕੇ ਅਫ਼ਸਰ ਦੀਆਂ ਨੌਕਰੀਆਂ ਦੇਣ ਸਬੰਧੀ ਕੈਬਨਿਟ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਜ਼ੀਰਾ ਹਲਕੇ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਆਪਣੀ ਹੀ ਸਰਕਾਰ 'ਤੇ ...

ਪੂਰੀ ਖ਼ਬਰ »

ਪੀ.ਸੀ.ਐਸ. ਅਤੇ ਆਈ. ਏ. ਐਸ. ਅਧਿਕਾਰੀਆਂ ਦੇ ਤਬਾਦਲੇ 'ਤੇ ਲੱਗੀ ਰੋਕ ਵਧੀ

ਚੰਡੀਗੜ੍ਹ, 20 ਜੂਨ (ਬਿਊਰੋ ਚੀਫ਼)-ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਰਾਜ ਸਰਕਾਰ ਵਲੋਂ 26 ਮਈ ਨੂੰ 52 ਪੀ.ਸੀ.ਐਸ. ਅਤੇ ਆਈ.ਏ.ਐਸ ਅਧਿਕਾਰੀਆਂ ਦੇ ਤਬਾਦਲਿਆਂ ਸਬੰਧੀ ਜੋ ਹੁਕਮ ਜਾਰੀ ਕੀਤੇ ਸਨ ਅਤੇ ਜਿਨ੍ਹਾਂ ਦੇ ਬਾਅਦ 'ਚ 20 ਜੂਨ ਤੱਕ ਅਮਲ ਹੇਠ ਲਿਆਉਣ ਲਈ ਰੋਕ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਵਿਜੇ ਸਾਂਪਲਾ ਵਲੋਂ ਬੈਠਕ

ਅੰਮਿ੍ਤਸਰ, 20 ਜੂਨ (ਹਰਮਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਬੈਠਕ ਕੀਤੀ | ਦੋਵਾਂ ਦਰਮਿਆਨ ਇਹ ਬੈਠਕ ਇਕ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਅੱਜ ਪੇਸ਼ ਹੋਣਗੇ ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਤਲਬ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸ. ਰਵਨੀਤ ਸਿੰਘ ਬਿੱਟੂ 21 ਜੂਨ 2021 ਨੂੰ ਕਮਿਸ਼ਨ ਅੱਗੇ ਨਿੱਜੀ ਤੌਰ 'ਤੇ ਪੇਸ਼ ਹੋਣਗੇ | ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ...

ਪੂਰੀ ਖ਼ਬਰ »

ਗੈਂਗਸਟਰ ਸੂਰਜ ਰੌਂਤਾ ਹਥਿਆਰਾਂ ਸਮੇਤ ਗਿ੍ਫ਼ਤਾਰ

ਮੋਗਾ, 20 ਜੂਨ (ਗੁਰਤੇਜ ਸਿੰਘ)-ਮੋਗਾ ਪੁਲਿਸ ਨੇ ਐਤਵਾਰ ਨੂੰ ਇਕ ਗੈਂਗਸਟਰ, ਜਿਸ ਦੀ ਪਹਿਚਾਣ ਹਰਦੀਪ ਸਿੰਘ ਉਰਫ਼ ਸੂਰਜ ਰੌਂਤਾ ਵਜੋਂ ਹੋਈ ਹੈ, ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਕਿ ਕੈਨੇਡਾ ਸਥਿਤ ਖ਼ਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਦੇ ਕਾਰਜਸ਼ੀਲ ਅਰਸ਼ਦੀਪ ਸਿੰਘ ...

ਪੂਰੀ ਖ਼ਬਰ »

ਨੌਜਵਾਨ ਦੀ ਨਹਿਰ 'ਚ ਡੁੱਬਣ ਨਾਲ ਮੌਤ

ਰਾਜਾਸਾਂਸੀ/ਜਗਦੇਵ ਕਲਾਂ, 20 ਜੂਨ (ਹੇਰ, ਖੀਵਾ, ਗਿੱਲ)-ਪੁਲਿਸ ਰਾਜਾਸਾਂਸੀ ਅਧੀਨ ਆਉਂਦੀ ਲਾਹੌਰ ਬ੍ਰਾਂਚ ਨਹਿਰ ਪੁਲ ਜਗਦੇਵ ਕਲਾਂ ਨੇੜੇ ਲੁਹਾਰਕਾ ਰੋਡ 'ਤੇ ਵਸੀ ਅਬਾਦੀ, ਗੁੰਮਟਾਲਾ ਕਾਲੋਨੀ, ਅੰਮਿ੍ਤਸਰ ਤੋਂ ਨਹਾਉਣ ਆਏ ਕਰੀਬ ਛੇ ਨੌਜਵਾਨਾਂ 'ਚੋਂ ਇਕ ਦੀ ਡੂੰਘੇ ...

ਪੂਰੀ ਖ਼ਬਰ »

ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ 'ਚ ਕਰੋੜਾਂ ਦੇ ਕਾਰਜ ਕਰਵਾ ਕੇ ਪਿੰਡਾਂ ਦੀ ਬਦਲੀ ਨੁਹਾਰ- ਨੀਟਾ ਗੋਰਾਇਆ

ਕਲਾਨੌਰ, 20 ਜੂਨ (ਪੁਰੇਵਾਲ)-ਪ੍ਰਵਾਸੀ ਪੰਜਾਬੀ ਨਵਨੀਤ ਸਿੰਘ ਨੀਟਾ ਗੋਰਾਇਆ ਯੂ.ਐਸ.ਏ. ਨੇ ਕਿਹਾ ਕਿ ਪੰਜਾਬ ਕਾਂਗਰਸ ਸਰਕਾਰ ਵਲੋਂ ਚੋਣ ਵਾਅਦੇ ਤਹਿਤ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜਿੱਥੇ ਵਿਧਾਨ ਸਭਾ ...

ਪੂਰੀ ਖ਼ਬਰ »

ਕੈਪਟਨ ਨੇ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਕੀਤਾ-ਪਰਮਿੰਦਰ ਸਿੰਘ ਢੀਂਡਸਾ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)-ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ...

ਪੂਰੀ ਖ਼ਬਰ »

'ਗ੍ਰੇਟ ਖਲੀ' ਦੀ ਮਾਤਾ ਦਾ ਦਿਹਾਂਤ

ਲੁਧਿਆਣਾ, 20 ਜੂਨ (ਸਲੇਮਪੁਰੀ)- ਰੈਸਲਰ 'ਦ ਗ੍ਰੇਟ ਖਲੀ' ਦੇ ਨਾਂਅ ਨਾਲ ਮਸ਼ਹੂਰ ਦਲੀਪ ਸਿੰਘ ਦੀ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ | ਉਹ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ 13 ਜੂਨ ਤੋਂ ਜ਼ੇਰੇ ਇਲਾਜ ਸਨ | ਉਨ੍ਹਾਂ ਦੀ ਮਾਤਾ ਟਾਂਡੀ ਦੇਵੀ ਦੀ ਉਮਰ ਲਗਭਗ 75 ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ-ਹਲਕਾ ਡੇਰਾ ਬਾਬਾ ਨਾਨਕ ਦੇ ਅਕਾਲੀ ਆਗੂਆਂ ਨੇ ਸੁਖਬੀਰ ਦੇ ਫੈਸਲੇ ਨੂੰ ਦੱਸਿਆ ਇਤਿਹਾਸਕ

ਕਲਾਨੌਰ, 20 ਜੂਨ (ਪੁਰੇਵਾਲ)-ਭਵਿੱਖ ਦੀ ਰਾਜਨੀਤੀ ਅਤੇ ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਦੇ ਸਬੰਧ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਕਰਨ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਸਮੇਤ ਸੂਬੇ ...

ਪੂਰੀ ਖ਼ਬਰ »

ਕੇਜਰੀਵਾਲ ਅੱਜ ਅੰਮਿ੍ਤਸਰ 'ਚ

ਅੰਮਿ੍ਤਸਰ, 20 ਜੂਨ (ਹਰਮਿੰਦਰ ਸਿੰਘ)-ਸਾਬਕਾ ਆਈ. ਜੀ. ਪੁਲਿਸ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਸਬੰਧੀ ਚਰਚਾ ਦਾ ਬਾਜ਼ਾਰ ਪੂਰੀ ਤਰ੍ਹਾਂ ਨਾਲ ਗਰਮ ਹੈ | ਇਹ ਚਰਚਾ ਹੋਰ ਵੀ ਤੇਜ਼ ਹੋ ਗਈ ਜਦੋਂ ਇਹ ਪਤਾ ਚੱਲਿਆ ਕਿ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨਾਲ ਨਜਿੱਠਣ ਲਈ 75 ਪੀ.ਐਸ.ਏ. ਪਲਾਂਟ ਲਗਾਏ ਜਾਣਗੇ- ਮੁੱਖ ਸਕੱਤਰ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਮੈਡੀਕਲ ਆਕਸੀਜਨ ਦੀ ਸਪਲਾਈ ਵਧਾਉਣ ਅਤੇ ਸਾਰੀਆਂ ਸਿਹਤ ਸੰਭਾਲ ਸੰਸਥਾਵਾਂ ਸਮੇਤ ਨਿੱਜੀ ਹਸਪਤਾਲਾਂ ਵਿਚ ਲੋੜੀਂਦੀ ਮੈਡੀਕਲ ਆਕਸੀਜਨ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਿਲਿ੍ਹਆਂ ...

ਪੂਰੀ ਖ਼ਬਰ »

ਵਿਧਾਇਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇਣਾ ਕਿਸੇ ਤਰ੍ਹਾਂ ਵੀ ਵਾਜਿਬ ਨਹੀਂ- ਧੀਮਾਨ

ਦਿੜ੍ਹਬਾ ਮੰਡੀ, 20 ਜੂਨ (ਹਰਬੰਸ ਸਿੰਘ ਛਾਜਲੀ)- ਪੰਜਾਬ ਸਰਕਾਰ ਵਲੋਂ ਵਿਧਾਇਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆ ਦੇਣ ਦਾ ਕਾਂਗਰਸ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਸਖ਼ਤ ਵਿਰੋਧ ਕੀਤਾ ਹੈ | ਸ. ਧੀਮਾਨ ਨੇ ਕਿਹਾ ਕਿ ਵਿਧਾਇਕਾਂ ਦੇ ਪਰਿਵਾਰਕ ਮੈਂਬਰਾਂ ਨੂੰ ...

ਪੂਰੀ ਖ਼ਬਰ »

ਕੌ ਾਸਲ ਆਫ਼ ਮਨਿਸਟਰਜ਼ ਦੇ ਫ਼ੈਸਲੇ ਦਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਸਮਰਥਨ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)- ਸੀਨੀਅਰ ਕਾਂਗਰਸੀ ਲੀਡਰਾਂ ਨੇ ਅੱਜ ਕੌਂਸਲ ਆਫ਼ ਮਨਿਸਟਰਜ਼ ਵਲੋਂ ਮੌਜੂਦਾ ਵਿਧਾਇਕਾਂ ਦੇ ਪੁੱਤਰਾਂ ਫਤਹਿਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਨੂੰ ਸਰਕਾਰੀ ਨੌਕਰੀ ਦੇਣ ਦੇ ਫ਼ੈਸਲੇ ਦਾ ਸਮਰਥਨ ਕੀਤਾ ਅਤੇ ਕਿਹਾ ਕਿ ...

ਪੂਰੀ ਖ਼ਬਰ »

'ਬਾਕੀ ਦੇ ਕੰਮ ਬਾਅਦ 'ਚ ਪਹਿਲਾਂ ਸਿਹਤ ਜ਼ਰੂਰੀ ਏ'

ਯੋਗ ਭਜਾਏ ਰੋਗ-ਕੋਰੋਨਾ ਕਾਲ 'ਚ ਯੋਗ ਦੀ ਅਹਿਮੀਅਤ ਹੋਰ ਵਧੀ

ਅੱਜ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਵਿਸ਼ੇਸ਼

ਜਲੰਧਰ, 20 ਜੂਨ- ਇਕ ਪੁਰਾਣੀ ਕਹਾਵਤ ਹੈ ਕਿ ਯੋਗ ਭਜਾਏ ਰੋਗ, ਅੱਜ ਕੋਰੋਨਾ ਕਾਲ 'ਚ ਹੋਰ ਵੀ ਸਾਰਥਕ ਹੋ ਗਈ ਹੈ | ਕੋਰੋਨਾ ਵਾਇਰਸ ਦੇ ਟਾਕਰੇ ਲਈ ਇਨਸਾਨ ਅੰਦਰ ਰੋਗਾਂ ਨਾਲ ਲੜਨ ਦੀ ਤਾਕਤ ਪੈਦਾ ਕਰਨ ਲਈ ਯੋਗ ਇਕ ਅਹਿਮ ਕਾਰਗਰ ਹਥਿਆਰ ਸਾਬਤ ਹੋਇਆ ਹੈ ਤੇ ਵੱਡੀ ਗਿਣਤੀ ਲੋਕਾਂ ...

ਪੂਰੀ ਖ਼ਬਰ »

ਜਥੇ: ਬਾਬਾ ਬਿਸ਼ਨ ਸਿੰਘ ਦੀ 27ਵੀਂ ਬਰਸੀ ਸ਼ਰਧਾ ਨਾਲ ਮਨਾਈ

ਬਾਬਾ ਬਕਾਲਾ ਸਾਹਿਬ, 20 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁ: ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ...

ਪੂਰੀ ਖ਼ਬਰ »

ਮੁੱਖ ਮੰਤਰੀ ਕੋਲੋਂ ਸੂਬੇ 'ਚ ਦਰੱਖਤਾਂ ਦੀ ਕਟਾਈ 'ਤੇ 10 ਸਾਲ ਪਾਬੰਦੀ ਲਗਾਉਣ ਦੀ ਮੰਗ

ਸੰਗਰੂਰ, 20 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਸਮੇਤ ਪੰਜਾਬ ਵਿਚ ਅਖੌਤੀ ਵਿਕਾਸ ਦੇ ਨਾਂਅ 'ਤੇ ਵੱਢੇ ਜਾ ਰਹੇ ਦਰੱਖਤਾਂ ਦਾ ਮੁੱਦਾ ਫਿਰ ਗਰਮਾ ਗਿਆ ਹੈ | ਹੁਣ ਸੰਗਰੂਰ ਦੇ ਵਾਤਾਵਰਨ ਪ੍ਰੇਮੀ ਜਸਇੰਦਰ ਕੌਰ ਸੇਖੋਂ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖੇ ਇਕ ਪੱਤਰ ਵਿਚ ਕਿਹਾ ...

ਪੂਰੀ ਖ਼ਬਰ »

ਚੀਨ ਦੇ ਕੋਵਿਡ-19 ਪ੍ਰਤੀ ਅੰਤਰਰਾਸ਼ਟਰੀ ਜ਼ਿੰਮੇਵਾਰੀਆਂ ਬਾਰੇ ਜਵਾਬ 'ਤੇ ਵਿਚਾਰ ਕਰਾਂਗੇ- ਅਮਰੀਕਾ

ਵਾਸ਼ਿੰਗਟਨ, 20 ਜੂਨ (ਏਜੰਸੀ)- ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਾਨ ਨੇ ਐਤਵਾਰ ਨੂੰ ਕਿਹਾ ਹੈ ਕਿ ਜੇਕਰ ਚੀਨ ਕੋਵਿਡ-19 ਬਾਰੇ ਆਪਣੀਆਂ ਅੰਤਰਰਾਸ਼ਟਰੀ ਜ਼ਿੰਮੇਵਾਰੀਆਂ ਤੋਂ ਮੁਨਕਰ ਹੁੰਦਾ ਹੈ ਤਾਂ ਅਮਰੀਕਾ ਆਪਣੇ ਦੋਸਤ ਤੇ ਸਹਿਯੋਗੀ ਦੇਸ਼ਾਂ ...

ਪੂਰੀ ਖ਼ਬਰ »

ਦੇਸ਼ਧ੍ਰੋਹ ਮਾਮਲੇ 'ਚ ਫਿਲਮਕਾਰ ਸੁਲਤਾਨਾ ਤੋਂ ਪੁੱਛਗਿੱਛ

ਕੋਚੀ, 20 ਜੂਨ (ਏਜੰਸੀ)- ਲਕਸ਼ਦੀਪ 'ਚ ਦੇਸ਼ਧ੍ਰੋਹ ਮਾਮਲੇ 'ਚ ਨਾਮਜ਼ਦ ਫਿਲਮਕਾਰ ਆਇਸ਼ਾ ਸੁਲਤਾਨਾ ਐਤਵਾਰ ਨੂੰ ਕਾਵਾਰੱਤੀ ਪੁਲਿਸ ਸਾਹਮਣੇ ਪੇਸ਼ ਹੋਈ, ਉਹ ਦੁਪਹਿਰ ਬਾਅਦ 4 ਕੁ ਵਜੇ ਕਾਵਾਰੱਤੀ ਪੁਲਿਸ ਹੈਡਕੁਆਰਟਰ ਪੁੱਜੀ, ਜਿਥੇ ਉਸ ਤੋਂ ਸ਼ਾਮ 7.15 ਵਜੇ ਤੱਕ ਪੁਲਿਸ ਨੇ ...

ਪੂਰੀ ਖ਼ਬਰ »

ਪੱਛਮੀ ਬੰਗਾਲ ਸਰਕਾਰ ਵਲੋਂ ਕਲਕੱਤਾ ਹਾਈਕੋਰਟ ਨੂੰ ਚੋਣਾਂ ਬਾਅਦ ਹੋਈ ਹਿੰਸਾ ਬਾਰੇ ਜਾਰੀ ਆਦੇਸ਼ ਵਾਪਸ ਲੈਣ ਦੀ ਅਪੀਲ

ਕੋਲਕਾਤਾ, 20 ਜੂਨ (ਏਜੰਸੀ)- ਪੱਛਮੀ ਬੰਗਾਲ ਸਰਕਾਰ ਨੇ ਕਲਕੱਤਾ ਹਾਈਕੋਰਟ ਅੱਗੇ ਆਪਣੀ ਅਰਜ਼ੀ ਦਾਖਲ ਕਰਕੇ ਅਦਾਲਤ ਨੂੰ ਆਪਣੇ ਉਸ ਆਦੇਸ਼ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ, ਜਿਸ 'ਚ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ.) ਦੇ ਚੇਅਰਪਰਸਨ ਨੂੰ ਸੂਬਾ ...

ਪੂਰੀ ਖ਼ਬਰ »

ਅਯੁੱਧਿਆ 'ਚ ਜ਼ਮੀਨ ਖ਼ਰੀਦ ਘੁਟਾਲਾ

ਸਚਾਈ ਦਾ ਪਤਾ ਲਗਾਉਣਾ ਸੁਪਰੀਮ ਕੋਰਟ ਤੇ ਪ੍ਰਧਾਨ ਮੰਤਰੀ ਦੀ ਜ਼ਿੰਮੇਵਾਰੀ-ਕਾਂਗਰਸ

ਨਵੀਂ ਦਿੱਲੀ, 20 ਜੂਨ (ਏਜੰਸੀ)- ਕਾਂਗਰਸ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸੁਪਰੀਮ ਕੋਰਟ ਨੂੰ ਆਯੁੱਧਿਆ 'ਚ ਰਾਮ ਮੰਦਰ ਟਰੱਸਟ ਵਲੋਂ ਖਰੀਦੀ ਜ਼ਮੀਨ 'ਚ ਹੋਏ ਕਥਿਤ ਘੁਟਾਲੇ ਦੇ ਦੋਸ਼ਾਂ ਦਾ ਪਤਾ ਲਗਾਉਣ ਦੀ ਬੇਨਤੀ ਕਰਦਿਆਂ ਕਿਹਾ ਹੈ ਉਨ੍ਹਾਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX