ਤਾਜਾ ਖ਼ਬਰਾਂ


ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  24 minutes ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  30 minutes ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  49 minutes ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 1 hour ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  1 day ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  1 day ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਪੰਜਾਬ / ਜਨਰਲ

ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਨਾਲ ਪਾਰਟੀ ਤੇ ਸਰਕਾਰ ਦੇ ਅਕਸ ਨੂੰ ਢਾਅ ਲੱਗੀ-ਪ੍ਰਗਟ ਸਿੰਘ

ਜਲੰਧਰ, 20 ਜੂਨ (ਜਸਪਾਲ ਸਿੰਘ)-ਜਲੰਧਰ ਛਾਉਣੀ ਹਲਕੇ ਦੇ ਵਿਧਾਇਕ ਪ੍ਰਗਟ ਸਿੰਘ ਨੇ ਇਕ ਵਾਰ ਫਿਰ ਆਪਣੀ ਹੀ ਸਰਕਾਰ 'ਤੇ ਹਮਲਾ ਬੋਲਦੇ ਹੋਏ ਹੁਣ ਮੁੱਖ ਮੰਤਰੀ ਵਲੋਂ ਵਿਧਾਇਕਾਂ ਦੇ ਕਾਕਿਆਂ ਨੂੰ ਨੌਕਰੀਆਂ ਦੇਣ 'ਤੇ ਸਖਤ ਇਤਰਾਜ਼ ਉਠਾਇਆ ਹੈ | ਇੱਥੇ ਪੱਤਰਕਾਰ ਸੰਮੇਲਨ ...

ਪੂਰੀ ਖ਼ਬਰ »

ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਖ਼ਿਲਾਫ਼ ਸੱਥ ਤੋਂ ਲੈ ਕੇ ਵਿਧਾਨ ਸਭਾ ਤੱਕ ਸੰਘਰਸ਼ ਕਰੇਗੀ 'ਆਪ'-ਸੰਧਵਾਂ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੇਵਲ ਕਾਂਗਰਸੀਆਂ ਦੇ ਮੁੱਖ ਮੰਤਰੀ ਨਹੀਂ, ਪੰਜਾਬ ਵਾਸੀਆਂ ਦੇ ਮੁੱਖ ਮੰਤਰੀ ਵੀ ਹਨ ਪਰ ਕੈਪਟਨ ...

ਪੂਰੀ ਖ਼ਬਰ »

ਵਿਧਾਇਕਾਂ ਦੇ ਪੁੱਤਰਾਂ ਨੂੰ ਅਫ਼ਸਰ ਬਣਾਉਣ ਸਬੰਧੀ ਵਿਧਾਇਕ ਜ਼ੀਰਾ ਨੇ ਆਪਣੀ ਹੀ ਸਰਕਾਰ 'ਤੇ ਚੁੱਕੇ ਸਵਾਲ

ਜ਼ੀਰਾ, 20 ਜੂਨ (ਜੋਗਿੰਦਰ ਸਿੰਘ ਕੰਡਿਆਲ)- ਕਰੋੜਪਤੀ ਵਿਧਾਇਕਾਂ ਦੇ ਪੁੱਤਰਾਂ ਨੂੰ ਤਰਸ ਦਾ ਆਧਾਰ ਬਣਾ ਕੇ ਅਫ਼ਸਰ ਦੀਆਂ ਨੌਕਰੀਆਂ ਦੇਣ ਸਬੰਧੀ ਕੈਬਨਿਟ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਜ਼ੀਰਾ ਹਲਕੇ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਆਪਣੀ ਹੀ ਸਰਕਾਰ 'ਤੇ ...

ਪੂਰੀ ਖ਼ਬਰ »

ਪੀ.ਸੀ.ਐਸ. ਅਤੇ ਆਈ. ਏ. ਐਸ. ਅਧਿਕਾਰੀਆਂ ਦੇ ਤਬਾਦਲੇ 'ਤੇ ਲੱਗੀ ਰੋਕ ਵਧੀ

ਚੰਡੀਗੜ੍ਹ, 20 ਜੂਨ (ਬਿਊਰੋ ਚੀਫ਼)-ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਰਾਜ ਸਰਕਾਰ ਵਲੋਂ 26 ਮਈ ਨੂੰ 52 ਪੀ.ਸੀ.ਐਸ. ਅਤੇ ਆਈ.ਏ.ਐਸ ਅਧਿਕਾਰੀਆਂ ਦੇ ਤਬਾਦਲਿਆਂ ਸਬੰਧੀ ਜੋ ਹੁਕਮ ਜਾਰੀ ਕੀਤੇ ਸਨ ਅਤੇ ਜਿਨ੍ਹਾਂ ਦੇ ਬਾਅਦ 'ਚ 20 ਜੂਨ ਤੱਕ ਅਮਲ ਹੇਠ ਲਿਆਉਣ ਲਈ ਰੋਕ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਵਿਜੇ ਸਾਂਪਲਾ ਵਲੋਂ ਬੈਠਕ

ਅੰਮਿ੍ਤਸਰ, 20 ਜੂਨ (ਹਰਮਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਬੈਠਕ ਕੀਤੀ | ਦੋਵਾਂ ਦਰਮਿਆਨ ਇਹ ਬੈਠਕ ਇਕ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਅੱਜ ਪੇਸ਼ ਹੋਣਗੇ ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਤਲਬ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸ. ਰਵਨੀਤ ਸਿੰਘ ਬਿੱਟੂ 21 ਜੂਨ 2021 ਨੂੰ ਕਮਿਸ਼ਨ ਅੱਗੇ ਨਿੱਜੀ ਤੌਰ 'ਤੇ ਪੇਸ਼ ਹੋਣਗੇ | ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ...

ਪੂਰੀ ਖ਼ਬਰ »

ਗੈਂਗਸਟਰ ਸੂਰਜ ਰੌਂਤਾ ਹਥਿਆਰਾਂ ਸਮੇਤ ਗਿ੍ਫ਼ਤਾਰ

ਮੋਗਾ, 20 ਜੂਨ (ਗੁਰਤੇਜ ਸਿੰਘ)-ਮੋਗਾ ਪੁਲਿਸ ਨੇ ਐਤਵਾਰ ਨੂੰ ਇਕ ਗੈਂਗਸਟਰ, ਜਿਸ ਦੀ ਪਹਿਚਾਣ ਹਰਦੀਪ ਸਿੰਘ ਉਰਫ਼ ਸੂਰਜ ਰੌਂਤਾ ਵਜੋਂ ਹੋਈ ਹੈ, ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਕਿ ਕੈਨੇਡਾ ਸਥਿਤ ਖ਼ਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਦੇ ਕਾਰਜਸ਼ੀਲ ਅਰਸ਼ਦੀਪ ਸਿੰਘ ...

ਪੂਰੀ ਖ਼ਬਰ »

ਨੌਜਵਾਨ ਦੀ ਨਹਿਰ 'ਚ ਡੁੱਬਣ ਨਾਲ ਮੌਤ

ਰਾਜਾਸਾਂਸੀ/ਜਗਦੇਵ ਕਲਾਂ, 20 ਜੂਨ (ਹੇਰ, ਖੀਵਾ, ਗਿੱਲ)-ਪੁਲਿਸ ਰਾਜਾਸਾਂਸੀ ਅਧੀਨ ਆਉਂਦੀ ਲਾਹੌਰ ਬ੍ਰਾਂਚ ਨਹਿਰ ਪੁਲ ਜਗਦੇਵ ਕਲਾਂ ਨੇੜੇ ਲੁਹਾਰਕਾ ਰੋਡ 'ਤੇ ਵਸੀ ਅਬਾਦੀ, ਗੁੰਮਟਾਲਾ ਕਾਲੋਨੀ, ਅੰਮਿ੍ਤਸਰ ਤੋਂ ਨਹਾਉਣ ਆਏ ਕਰੀਬ ਛੇ ਨੌਜਵਾਨਾਂ 'ਚੋਂ ਇਕ ਦੀ ਡੂੰਘੇ ...

ਪੂਰੀ ਖ਼ਬਰ »

ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ 'ਚ ਕਰੋੜਾਂ ਦੇ ਕਾਰਜ ਕਰਵਾ ਕੇ ਪਿੰਡਾਂ ਦੀ ਬਦਲੀ ਨੁਹਾਰ- ਨੀਟਾ ਗੋਰਾਇਆ

ਕਲਾਨੌਰ, 20 ਜੂਨ (ਪੁਰੇਵਾਲ)-ਪ੍ਰਵਾਸੀ ਪੰਜਾਬੀ ਨਵਨੀਤ ਸਿੰਘ ਨੀਟਾ ਗੋਰਾਇਆ ਯੂ.ਐਸ.ਏ. ਨੇ ਕਿਹਾ ਕਿ ਪੰਜਾਬ ਕਾਂਗਰਸ ਸਰਕਾਰ ਵਲੋਂ ਚੋਣ ਵਾਅਦੇ ਤਹਿਤ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜਿੱਥੇ ਵਿਧਾਨ ਸਭਾ ...

ਪੂਰੀ ਖ਼ਬਰ »

ਕੈਪਟਨ ਨੇ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਕੀਤਾ-ਪਰਮਿੰਦਰ ਸਿੰਘ ਢੀਂਡਸਾ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)-ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ...

ਪੂਰੀ ਖ਼ਬਰ »

'ਗ੍ਰੇਟ ਖਲੀ' ਦੀ ਮਾਤਾ ਦਾ ਦਿਹਾਂਤ

ਲੁਧਿਆਣਾ, 20 ਜੂਨ (ਸਲੇਮਪੁਰੀ)- ਰੈਸਲਰ 'ਦ ਗ੍ਰੇਟ ਖਲੀ' ਦੇ ਨਾਂਅ ਨਾਲ ਮਸ਼ਹੂਰ ਦਲੀਪ ਸਿੰਘ ਦੀ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ | ਉਹ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ 13 ਜੂਨ ਤੋਂ ਜ਼ੇਰੇ ਇਲਾਜ ਸਨ | ਉਨ੍ਹਾਂ ਦੀ ਮਾਤਾ ਟਾਂਡੀ ਦੇਵੀ ਦੀ ਉਮਰ ਲਗਭਗ 75 ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ-ਹਲਕਾ ਡੇਰਾ ਬਾਬਾ ਨਾਨਕ ਦੇ ਅਕਾਲੀ ਆਗੂਆਂ ਨੇ ਸੁਖਬੀਰ ਦੇ ਫੈਸਲੇ ਨੂੰ ਦੱਸਿਆ ਇਤਿਹਾਸਕ

ਕਲਾਨੌਰ, 20 ਜੂਨ (ਪੁਰੇਵਾਲ)-ਭਵਿੱਖ ਦੀ ਰਾਜਨੀਤੀ ਅਤੇ ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਦੇ ਸਬੰਧ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਕਰਨ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਸਮੇਤ ਸੂਬੇ ...

ਪੂਰੀ ਖ਼ਬਰ »

ਕੇਜਰੀਵਾਲ ਅੱਜ ਅੰਮਿ੍ਤਸਰ 'ਚ

ਅੰਮਿ੍ਤਸਰ, 20 ਜੂਨ (ਹਰਮਿੰਦਰ ਸਿੰਘ)-ਸਾਬਕਾ ਆਈ. ਜੀ. ਪੁਲਿਸ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਸਬੰਧੀ ਚਰਚਾ ਦਾ ਬਾਜ਼ਾਰ ਪੂਰੀ ਤਰ੍ਹਾਂ ਨਾਲ ਗਰਮ ਹੈ | ਇਹ ਚਰਚਾ ਹੋਰ ਵੀ ਤੇਜ਼ ਹੋ ਗਈ ਜਦੋਂ ਇਹ ਪਤਾ ਚੱਲਿਆ ਕਿ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨਾਲ ਨਜਿੱਠਣ ਲਈ 75 ਪੀ.ਐਸ.ਏ. ਪਲਾਂਟ ਲਗਾਏ ਜਾਣਗੇ- ਮੁੱਖ ਸਕੱਤਰ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਮੈਡੀਕਲ ਆਕਸੀਜਨ ਦੀ ਸਪਲਾਈ ਵਧਾਉਣ ਅਤੇ ਸਾਰੀਆਂ ਸਿਹਤ ਸੰਭਾਲ ਸੰਸਥਾਵਾਂ ਸਮੇਤ ਨਿੱਜੀ ਹਸਪਤਾਲਾਂ ਵਿਚ ਲੋੜੀਂਦੀ ਮੈਡੀਕਲ ਆਕਸੀਜਨ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਿਲਿ੍ਹਆਂ ...

ਪੂਰੀ ਖ਼ਬਰ »

ਵਿਧਾਇਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇਣਾ ਕਿਸੇ ਤਰ੍ਹਾਂ ਵੀ ਵਾਜਿਬ ਨਹੀਂ- ਧੀਮਾਨ

ਦਿੜ੍ਹਬਾ ਮੰਡੀ, 20 ਜੂਨ (ਹਰਬੰਸ ਸਿੰਘ ਛਾਜਲੀ)- ਪੰਜਾਬ ਸਰਕਾਰ ਵਲੋਂ ਵਿਧਾਇਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆ ਦੇਣ ਦਾ ਕਾਂਗਰਸ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਸਖ਼ਤ ਵਿਰੋਧ ਕੀਤਾ ਹੈ | ਸ. ਧੀਮਾਨ ਨੇ ਕਿਹਾ ਕਿ ਵਿਧਾਇਕਾਂ ਦੇ ਪਰਿਵਾਰਕ ਮੈਂਬਰਾਂ ਨੂੰ ...

ਪੂਰੀ ਖ਼ਬਰ »

ਕੌ ਾਸਲ ਆਫ਼ ਮਨਿਸਟਰਜ਼ ਦੇ ਫ਼ੈਸਲੇ ਦਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਸਮਰਥਨ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)- ਸੀਨੀਅਰ ਕਾਂਗਰਸੀ ਲੀਡਰਾਂ ਨੇ ਅੱਜ ਕੌਂਸਲ ਆਫ਼ ਮਨਿਸਟਰਜ਼ ਵਲੋਂ ਮੌਜੂਦਾ ਵਿਧਾਇਕਾਂ ਦੇ ਪੁੱਤਰਾਂ ਫਤਹਿਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਨੂੰ ਸਰਕਾਰੀ ਨੌਕਰੀ ਦੇਣ ਦੇ ਫ਼ੈਸਲੇ ਦਾ ਸਮਰਥਨ ਕੀਤਾ ਅਤੇ ਕਿਹਾ ਕਿ ...

ਪੂਰੀ ਖ਼ਬਰ »

'ਬਾਕੀ ਦੇ ਕੰਮ ਬਾਅਦ 'ਚ ਪਹਿਲਾਂ ਸਿਹਤ ਜ਼ਰੂਰੀ ਏ'

ਯੋਗ ਭਜਾਏ ਰੋਗ-ਕੋਰੋਨਾ ਕਾਲ 'ਚ ਯੋਗ ਦੀ ਅਹਿਮੀਅਤ ਹੋਰ ਵਧੀ

ਅੱਜ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਵਿਸ਼ੇਸ਼

ਜਲੰਧਰ, 20 ਜੂਨ- ਇਕ ਪੁਰਾਣੀ ਕਹਾਵਤ ਹੈ ਕਿ ਯੋਗ ਭਜਾਏ ਰੋਗ, ਅੱਜ ਕੋਰੋਨਾ ਕਾਲ 'ਚ ਹੋਰ ਵੀ ਸਾਰਥਕ ਹੋ ਗਈ ਹੈ | ਕੋਰੋਨਾ ਵਾਇਰਸ ਦੇ ਟਾਕਰੇ ਲਈ ਇਨਸਾਨ ਅੰਦਰ ਰੋਗਾਂ ਨਾਲ ਲੜਨ ਦੀ ਤਾਕਤ ਪੈਦਾ ਕਰਨ ਲਈ ਯੋਗ ਇਕ ਅਹਿਮ ਕਾਰਗਰ ਹਥਿਆਰ ਸਾਬਤ ਹੋਇਆ ਹੈ ਤੇ ਵੱਡੀ ਗਿਣਤੀ ਲੋਕਾਂ ...

ਪੂਰੀ ਖ਼ਬਰ »

ਜਥੇ: ਬਾਬਾ ਬਿਸ਼ਨ ਸਿੰਘ ਦੀ 27ਵੀਂ ਬਰਸੀ ਸ਼ਰਧਾ ਨਾਲ ਮਨਾਈ

ਬਾਬਾ ਬਕਾਲਾ ਸਾਹਿਬ, 20 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁ: ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 27ਵੀਂ ਬਰਸੀ ਤਰਨਾ ਦਲ ਦੇ ਮੌਜੂਦਾ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਦੀ ਅਗਵਾਈ ਹੇਠ ਮਨਾਈ ਗਈ | ਭੋਗ ਉਪਰੰਤ ਦੀਵਾਨ ਹਾਲ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ | ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ, ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਪਟਨਾ ਸਾਹਿਬ, ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਹੈੱਡਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦੀਵਾਨ ਹਾਲ ਵਿਖੇ ਕਿਹਾ ਕਿ ਸਿੱਖ ਇਤਿਹਾਸ ਵਿਚ ਨਿਹੰਗ ਸਿੰਘਾਂ ਦੀਆਂ ਕੁਰਬਾਨੀਆਂ ਦਾ ਸ਼ਾਨਮੱਤਾ ਇਤਿਹਾਸ ਹੈ | ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਵਰਗੇੇੇ ਮਹਾਂਪੁਰਖਾਂ ਨੇ ਇਸ ਤਰਨਾ ਦਲ ਰਾਹੀਂ ਸਮੁੱਚੀ ਮਾਨਵਤਾ ਦੀ ਸੇਵਾ ਕੀਤੀ ਹੈ ਅਤੇ ਅੱਜ ਬਾਬਾ ਜੀ ਨੂੰ ਸੱਚੀ ਇਹੀ ਸ਼ਰਧਾਂਜਲੀ ਹੋਵੇਗੀ ਕਿ ਆਪਣੀ ਨੌਜਵਾਨ ਪਨੀਰੀ ਨੂੰ ਨਸ਼ਿਆਂ ਅਤੇ ਪਤਿਤਪੁਣੇ ਤੋਂ ਬਚਾਕੇ ਗੁਰਬਾਣੀ ਅਤੇ ਗੁਰੂ ਦੇ ਧਾਰਨੀ ਬਣਾਈਏ | ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਵਲੋਂ ਪ੍ਰਕਾਸ਼ਿਤ ਧਾਰਮਿਕ ਪੁਸਤਕ ਖ਼ਾਲਸਾ ਪੰਥ ਪ੍ਰਕਾਸ਼-ਕਿ੍ਤ ਪਾਤਸ਼ਾਹੀ 10ਵੀਂ (ਟੀਕਾਕਾਰ ਗਿਆਨੀ ਗੁਰਵਿੰਦਰ ਸਿੰਘ ਨੰਗਲੀ) ਵੀ ਸਿੰਘ ਸਾਹਿਬਾਨ ਵਲੋਂ ਸੰਗਤ ਨੂੰ ਅਰਪਿਤ ਕੀਤੀ ਗਈ | ਇਸ ਮੌਕੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਬੁੱਢਾ ਦਲ ਵਲੋਂ ਜਥੇਬੰਦੀ ਦੇ ਸਿੰਘ ਬਾਬਾ ਮਨਮੋਹਣ ਸਿੰਘ ਬਾਰਨਾ, ਬਾਬਾ ਜੱਸਾ ਸਿੰਘ ਦਮਦਮਾ ਸਾਹਿਬ, ਸਿੰਘ ਸਾਹਿਬ ਜ: ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਵਲੋਂ ਬਾਬਾ ਨੌਰੰਗ ਸਿੰਘ, ਬਾਬਾ ਅਵਤਾਰ ਸਿੰਘ ਦਲ ਬਾਬਾ ਬਿਧੀ ਚੰਦ ਸੁਰ ਸਿੰਘ ਵਾਲੇ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ, ਬਾਬਾ ਗੁਰਪਿੰਦਰ ਸਿੰਘ ਸਤਲਾਣੀ ਸਾਹਿਬ ਵਾਲੇ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਸ਼ਿੰਦਾ ਸਿੰਘ ਭਿੱਖੀਵਿੰਡ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਨੰਦ ਸਿੰਘ ਮੁੰਡਾ ਪਿੰਡ ਵਾਲੇ, ਬਾਬਾ ਵੱਸਣ ਸਿੰਘ ਮੜ੍ਹੀਆਂ ਵਾਲੇ ਮੁੱਖ ਬੁਲਾਰਾ, ਬਾਬਾ ਅਮਰ ਸਿੰਘ ਜੱਬੋਵਾਲ, ਬਾਬਾ ਭੱਰਥ ਸਿੰਘ ਗਊਆਂ ਵਾਲੇ, ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਜੈਮਲ ਸਿੰਘ ਗੋਇੰਦਵਾਲ ਸਾਹਿਬ, ਬਾਬਾ ਚੋਜਾ ਸਿੰਘ (ਤੱਤ ਖ਼ਾਲਸਾ), ਬਾਬਾ ਤਰਸੇਮ ਸਿੰਘ ਮਹਿਤਾ, ਬਾਬਾ ਮਾਹਣ ਸਿੰਘ ਮੜੀਆਂ ਵਾਲੇ, ਬਾਬਾ ਸਰਬਜੀਤ ਸਿੰਘ ਕਾਰ ਸੇਵਾ ਠੱਠੇ ਵਾਲੇ, ਗਿਆਨੀ ਭੁਪਿੰਦਰ ਸਿੰਘ ਪਟਿਆਲਾ, ਗਿਆਨੀ ਮਹਿਤਾਬ ਸਿੰਘ ਖਡੂਰ ਸਾਹਿਬ, ਗਿਅ: ਮਹਿਤਾਬ ਸਿੰਘ ਭੰਬੋਈ, ਬਾਬਾ ਇੰਦਰਜੀਤ ਸਿੰਘ ਢੋਟੇ ਗੋਇੰਦਵਾਲ ਸਾਹਿਬ, ਗਿ: ਗੁਰਜੰਟ ਸਿੰਘ ਤਰਨਾ ਤਾਰਨ, ਬਾਬਾ ਲਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਧਰਮ ਸਿੰਘ ਖਡੂਰ ਸਾਹਿਬ, ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸਾਬਕਾ ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾਂ, ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਜਥੇਬੰਦੀਆਂ ਅਤੇ ਸਿਆਸੀ ਸ਼ਖ਼ਸੀਅਤਾਂ ਨੇ ਹਾਜ਼ਰੀਆਂ ਭਰੀਆਂ |

ਖ਼ਬਰ ਸ਼ੇਅਰ ਕਰੋ

 

ਮੁੱਖ ਮੰਤਰੀ ਕੋਲੋਂ ਸੂਬੇ 'ਚ ਦਰੱਖਤਾਂ ਦੀ ਕਟਾਈ 'ਤੇ 10 ਸਾਲ ਪਾਬੰਦੀ ਲਗਾਉਣ ਦੀ ਮੰਗ

ਸੰਗਰੂਰ, 20 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਸਮੇਤ ਪੰਜਾਬ ਵਿਚ ਅਖੌਤੀ ਵਿਕਾਸ ਦੇ ਨਾਂਅ 'ਤੇ ਵੱਢੇ ਜਾ ਰਹੇ ਦਰੱਖਤਾਂ ਦਾ ਮੁੱਦਾ ਫਿਰ ਗਰਮਾ ਗਿਆ ਹੈ | ਹੁਣ ਸੰਗਰੂਰ ਦੇ ਵਾਤਾਵਰਨ ਪ੍ਰੇਮੀ ਜਸਇੰਦਰ ਕੌਰ ਸੇਖੋਂ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖੇ ਇਕ ਪੱਤਰ ਵਿਚ ਕਿਹਾ ...

ਪੂਰੀ ਖ਼ਬਰ »

ਚੀਨ ਦੇ ਕੋਵਿਡ-19 ਪ੍ਰਤੀ ਅੰਤਰਰਾਸ਼ਟਰੀ ਜ਼ਿੰਮੇਵਾਰੀਆਂ ਬਾਰੇ ਜਵਾਬ 'ਤੇ ਵਿਚਾਰ ਕਰਾਂਗੇ- ਅਮਰੀਕਾ

ਵਾਸ਼ਿੰਗਟਨ, 20 ਜੂਨ (ਏਜੰਸੀ)- ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਾਨ ਨੇ ਐਤਵਾਰ ਨੂੰ ਕਿਹਾ ਹੈ ਕਿ ਜੇਕਰ ਚੀਨ ਕੋਵਿਡ-19 ਬਾਰੇ ਆਪਣੀਆਂ ਅੰਤਰਰਾਸ਼ਟਰੀ ਜ਼ਿੰਮੇਵਾਰੀਆਂ ਤੋਂ ਮੁਨਕਰ ਹੁੰਦਾ ਹੈ ਤਾਂ ਅਮਰੀਕਾ ਆਪਣੇ ਦੋਸਤ ਤੇ ਸਹਿਯੋਗੀ ਦੇਸ਼ਾਂ ...

ਪੂਰੀ ਖ਼ਬਰ »

ਦੇਸ਼ਧ੍ਰੋਹ ਮਾਮਲੇ 'ਚ ਫਿਲਮਕਾਰ ਸੁਲਤਾਨਾ ਤੋਂ ਪੁੱਛਗਿੱਛ

ਕੋਚੀ, 20 ਜੂਨ (ਏਜੰਸੀ)- ਲਕਸ਼ਦੀਪ 'ਚ ਦੇਸ਼ਧ੍ਰੋਹ ਮਾਮਲੇ 'ਚ ਨਾਮਜ਼ਦ ਫਿਲਮਕਾਰ ਆਇਸ਼ਾ ਸੁਲਤਾਨਾ ਐਤਵਾਰ ਨੂੰ ਕਾਵਾਰੱਤੀ ਪੁਲਿਸ ਸਾਹਮਣੇ ਪੇਸ਼ ਹੋਈ, ਉਹ ਦੁਪਹਿਰ ਬਾਅਦ 4 ਕੁ ਵਜੇ ਕਾਵਾਰੱਤੀ ਪੁਲਿਸ ਹੈਡਕੁਆਰਟਰ ਪੁੱਜੀ, ਜਿਥੇ ਉਸ ਤੋਂ ਸ਼ਾਮ 7.15 ਵਜੇ ਤੱਕ ਪੁਲਿਸ ਨੇ ...

ਪੂਰੀ ਖ਼ਬਰ »

ਪੱਛਮੀ ਬੰਗਾਲ ਸਰਕਾਰ ਵਲੋਂ ਕਲਕੱਤਾ ਹਾਈਕੋਰਟ ਨੂੰ ਚੋਣਾਂ ਬਾਅਦ ਹੋਈ ਹਿੰਸਾ ਬਾਰੇ ਜਾਰੀ ਆਦੇਸ਼ ਵਾਪਸ ਲੈਣ ਦੀ ਅਪੀਲ

ਕੋਲਕਾਤਾ, 20 ਜੂਨ (ਏਜੰਸੀ)- ਪੱਛਮੀ ਬੰਗਾਲ ਸਰਕਾਰ ਨੇ ਕਲਕੱਤਾ ਹਾਈਕੋਰਟ ਅੱਗੇ ਆਪਣੀ ਅਰਜ਼ੀ ਦਾਖਲ ਕਰਕੇ ਅਦਾਲਤ ਨੂੰ ਆਪਣੇ ਉਸ ਆਦੇਸ਼ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ, ਜਿਸ 'ਚ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ.) ਦੇ ਚੇਅਰਪਰਸਨ ਨੂੰ ਸੂਬਾ ...

ਪੂਰੀ ਖ਼ਬਰ »

ਅਯੁੱਧਿਆ 'ਚ ਜ਼ਮੀਨ ਖ਼ਰੀਦ ਘੁਟਾਲਾ

ਸਚਾਈ ਦਾ ਪਤਾ ਲਗਾਉਣਾ ਸੁਪਰੀਮ ਕੋਰਟ ਤੇ ਪ੍ਰਧਾਨ ਮੰਤਰੀ ਦੀ ਜ਼ਿੰਮੇਵਾਰੀ-ਕਾਂਗਰਸ

ਨਵੀਂ ਦਿੱਲੀ, 20 ਜੂਨ (ਏਜੰਸੀ)- ਕਾਂਗਰਸ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸੁਪਰੀਮ ਕੋਰਟ ਨੂੰ ਆਯੁੱਧਿਆ 'ਚ ਰਾਮ ਮੰਦਰ ਟਰੱਸਟ ਵਲੋਂ ਖਰੀਦੀ ਜ਼ਮੀਨ 'ਚ ਹੋਏ ਕਥਿਤ ਘੁਟਾਲੇ ਦੇ ਦੋਸ਼ਾਂ ਦਾ ਪਤਾ ਲਗਾਉਣ ਦੀ ਬੇਨਤੀ ਕਰਦਿਆਂ ਕਿਹਾ ਹੈ ਉਨ੍ਹਾਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX