ਤਾਜਾ ਖ਼ਬਰਾਂ


ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  46 minutes ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  56 minutes ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  about 1 hour ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਮੰਤਰੀ ਵਜੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਰਾਣਾ ਗੁਰਜੀਤ ਸਿੰਘ ਦੇ ਮੁੱਦੇ 'ਤੇ ਖਹਿਰਾ ਨੇ ਕਿਹਾ ਪਾਰਟੀ ਬਹੁਤ ਵੱਡੀ ਕਰ ਰਹੀ ਗ਼ਲਤੀ
. . .  about 1 hour ago
ਚੰਡੀਗੜ੍ਹ, 26 ਸਤੰਬਰ - ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੇ ਪ੍ਰਸਤਾਵ 'ਤੇ ਪੰਜਾਬ ਕਾਂਗਰਸ ਪਾਰਟੀ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਬਹੁਤ ਵੱਡੀ ਗ਼ਲਤੀ ਕਰਨ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਹ...
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲਿਆਈ ਮਹਿਲਾ ਕ੍ਰਿਕਟ ਟੀਮ ਦਾ ਰੋਕਿਆ ਜੇਤੂ ਰੱਥ
. . .  about 1 hour ago
ਨਵੀਂ ਦਿੱਲੀ, 26 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਸਰੇ ਅਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੀ ਮਹਿਲਾ ਟੀਮ ਨੂੰ 2 ਵਿਕਟਾਂ ਨਾਲ ਮਾਤ ਦਿੱਤੀ। ਭਾਰਤੀ ਮਹਿਲਾਵਾਂ ਨੇ ਮਿਲੇ ਹੋਏ ਟੀਚੇ 265 ਨੂੰ 49.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ ਸਰ ਕਰ ਲਿਆ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ...
ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 minute ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਿਆਂ ਦੀ ਲੁੱਟ
. . .  about 2 hours ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ) - ਸੁਲਤਾਨਵਿੰਡ ਰੋਡ ਨੇੜੇ ਇਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਪਿਸਤੌਲ ਦਿਖਾ ਕੇ ਲੱਖਾਂ ਰੁਪਿਆਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ...
ਨਵੇਂ ਮੰਤਰੀ ਮੰਡਲ 'ਚ ਸ਼ਾਮਿਲ ਕੀਤੇ ਗਏ ਰਾਣਾ ਗੁਰਜੀਤ ਸਿੰਘ ਦੇ ਨਾਂਅ ਦਾ ਵਿਰੋਧ , ਦੁਆਬਾ ਖੇਤਰ ਦੇ ਵਿਧਾਇਕਾਂ ਨੇ ਇਸ ਦਾ ਕੀਤਾ ਵਿਰੋਧ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕਾਂਗਰਸ ਦੇ ਸੱਤ ਲੀਡਰਾਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਦਾ ਵਿਰੋਧ ਕੀਤਾ ਹੈ। ਇਨ੍ਹਾਂ ਲੀਡਰਾਂ ਨੇ ਰਾਣਾ ਗੁਰਜੀਤ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਹ ਚਿੱਠੀ 7....
ਬਠਿੰਡਾ ਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।
. . .  about 2 hours ago
ਬਠਿੰਡਾ,26 ਸਤੰਬਰ - ਬਠਿੰਡਾਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ....
‘ਮਨ ਕੀ ਬਾਤ’ ਦੇ ਮੁੱਖ ਅੰਸ਼
. . .  about 2 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਜਲੰਧਰ ਦੇ ਖਿਡਾਰੀਆਂ ਨਾਲ ਰੂਬਰੂ ਹੋਏ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਅਸੀਂ ਅੱਜ ਵਿਸ਼ਵ ਨਦੀ ਦਿਵਸ ਮਨਾ ਰਹੇ ਹਾਂ, ਮੈਂ ਦੇਸ਼ ਭਰ ਦੇ ਲੋਕਾਂ ਨੂੰ ਸਾਲ 'ਚ ਘੱਟੋ-ਘੱਟ ਇਕ ਵਾਰ 'ਨਦੀ ਉਤਸਵ' ਮਨਾਉਣ ਦੀ ਅਪੀਲ ਕਰਦਾ ਬਿਹਾਰ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਤਾਮਿਲਨਾਡੂ 'ਚ ਕਾਂਜੀਰੰਗਲ ਪੰਚਾਇਤ ਦੇ ਕੂੜੇ ਪ੍ਰਬੰਧਨ 'ਤੇ ਇਸ ਦਿਸ਼ਾ 'ਚ ਉਨ੍ਹਾਂ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਸੀਂ ਸਾਰਿਆਂ ਦੇ ਸਮੂਹਿਕ ਯਤਨਾਂ ਤੇ ਸਹਿਯੋਗ ਨਾਲ ਆਪਣੀਆਂ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਬਣਾ ਸਕਦੇ ਹਾਂ....
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਅਮਰੀਕਾ ਤੋਂ ਆਉਣ 'ਤੇ ਵਧਾਈ ਦਿੱਤੀ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਵੱਲੀ ਅਤੇ ਚੌਥੀ ਗੱਲਬਾਤ ਤੋਂ ਬਾਅਦ ਅਮਰੀਕਾ.....
ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ਬੈਠ ਕੇ ਖਾਧਾ ਖਾਣਾ
. . .  1 minute ago
ਬਠਿੰਡਾ 26 ਸਤੰਬਰ - ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ....
ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ....
ਪ੍ਰਧਾਨ ਮੰਤਰੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ....
ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ ਸ਼ੋਅ' ਕੀਤਾ
. . .  32 minutes ago
ਜੰਮੂ -ਕਸ਼ਮੀਰ , 26 ਸਤੰਬਰ - ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ....
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
. . .  about 3 hours ago
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਲੱਥੀ,3 ਵਿਅਕਤੀਆਂ ਦੀ ਮੌਤ,ਸੈਂਕੜੇ ਲੋਕ ਜ਼ਖ਼ਮੀ
. . .  about 4 hours ago
ਸਿਆਟਲ, 26 ਸਤੰਬਰ (ਹਰਮਨਪ੍ਰੀਤ ਸਿੰਘ) - ਅੱਜ ਸ਼ਾਮ ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਉੱਤਰ ਜਾਣ ਕਾਰਨ ਕਾਫ਼ੀ ਲੋਕ ਜ਼ਖ਼ਮੀ ਹੋ ਗਏ। ਐਮ ਟਰੈਕ ਦੇ ਬੁਲਾਰੇ ਜੇਸਨ ਅਬਰਾਮਸ ਨੇ ....
ਟਰੰਪ ਪ੍ਰਸ਼ਾਸਨ ਨੇ ਐੱਚ 1 ਬੀ ਵੀਜ਼ੇ ਜਾਰੀ ਕਰਨ ਤੋਂ ਰੋਕਣ ਲਈ ਸਿਰਤੋੜ ਕੋਸ਼ਿਸ਼ਾਂ ਕੀਤੀਆਂ
. . .  about 4 hours ago
ਸੈਕਰਾਮੈਂਟੋ 26 ਸਤੰਬਰ (ਹੁਸਨ ਲੜੋਆ ਬੰ ਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਐੱਚ1ਬੀ ਵੀਜ਼ਾ ਪ੍ਰੋਗਰਾਮ ਉੱਪਰ ਪਾਬੰਦੀਆਂ ਲਾਉਣ ਲਈ ਕੀਤੀਆਂ ਗਈਆਂ ਅਨੇਕਾਂ ਕੋਸ਼ਿਸ਼ਾਂ ਦੇ....
ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ਭਵਨ ਪਹੁੰਚੇ
. . .  about 4 hours ago
ਨਵੀਂ ਦਿੱਲੀ,26 ਸਤੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ....
ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ ਲੋਕ ਆਪਣੀ ਜ਼ਿੰਮੇਵਾਰੀ ਭੁੱਲ ਜਾਂਦੇ ,ਪਰ ਮੇਰੇ ਨਾਲ ਅਜਿਹਾ ਨਹੀਂ ਹੋਵੇਗਾ - ਵਿਧਾਇਕ ਪਰਗਟ ਸਿੰਘ
. . .  about 4 hours ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਵਿਸਥਾਰ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਸਹੁੰ ਚੁੱਕਣ ਤੋਂ ਕੁਝ ਘੰਟੇ ਪਹਿਲਾਂ ਮੰਤਰੀਆਂ ਦੀ ਸੂਚੀ ਭੇਜੀ ਜਾਵੇਗੀ। ਇਹ ਮੰਤਰੀਸ਼ਿਪ ਇਕ ਜ਼ਿੰਮੇਵਾਰੀ ਹੈ ਨਾ ਸਿਰਫ਼ ਅਹੁਦਾ। ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ....
ਸਿੰਘੁ ਬਾਰਡਰ 'ਤੇ ਜਾ ਰਹੇ ਕਿਸਾਨ ਦੀ ਕਰਨੈਲ ਨਜ਼ਦੀਕ ਸੜਕ ਹਾਦਸੇ 'ਚ ਹੋਈ ਮੌਤ
. . .  about 4 hours ago
ਪੱਟੀ,26 ਸਤੰਬਰ(ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ) 25 ਸਤੰਬਰ ਨੂੰ ਪੱਟੀ ਹਲਕੇ ਤੋਂ ਸਿੰਘੁ ਬਾਰਡਰ ਲਈ ਟਰੈਕਟਰ ਟਰਾਲੀਆਂ 'ਤੇ ਕਿਸਾਨ ਸੰਘਰਸ਼ ਕਮੇਟੀ ਦੇ ਜਥੇਦਾਰ ਢਾਂਚੇ ਦੇ ....
ਗੁਲਾਬੀ ਸੁੰਡੀ ਤੋਂ ਬਚਾਅ ਲਈ ਸਭ ਤੋਂ ਪਹਿਲਾਂ ਦਵਾਈਆਂ ਭੇਜ ਕੇ ਇਸ ਦਾ ਬਚਾਅ ਕੀਤਾ ਜਾਵੇਗਾ - ਚੰਨੀ
. . .  about 5 hours ago
ਗੁਲਾਬੀ ਸੁੰਡੀ ਤੋਂ ਬਚਾਅ ਲਈ ਸਭ ਤੋਂ ਪਹਿਲਾਂ ਦਵਾਈਆਂ ਭੇਜ ਕੇ ਇਸ ਦਾ ਬਚਾਅ ਕੀਤਾ ਜਾਵੇਗਾ। ਕਿਸਾਨਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਵੇਗਾ....
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬਠਿੰਡਾ ਖੇਤਰ 'ਚ ਗੁਲਾਬੀ ਸੁੰਡੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ
. . .  about 5 hours ago
ਚੰਡੀਗੜ੍ਹ, 26 ਸਤੰਬਰ(ਗੁਰਪ੍ਰੀਤ ਸਿੰਘ ਅਜਨਾਲਾ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬਠਿੰਡਾ ਖੇਤਰ 'ਚ ਗੁਲਾਬੀ ਸੁੰਡੀ ਨਾਲ ਫਸਲਾਂ ਦੇ ਹੋਏ ਨੁਕਸਾਨ
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ ਦੇ 28,326 ਨਵੇਂ ਮਾਮਲੇ, 260 ਮੌਤਾਂ
. . .  about 5 hours ago
ਨਵੀਂ ਦਿੱਲੀ, 26 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ ਦੇ 28,326 ਨਵੇਂ ਮਾਮਲੇ ਅਤੇ 260 ਮੌਤਾਂ ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਮੋਗਾ

ਅਕਾਲੀ-ਬਸਪਾ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ

ਬੱਧਨੀ ਕਲਾਂ, 20 ਜੂਨ (ਸੰਜੀਵ ਕੋਛੜ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਦਫ਼ਤਰ ਕਸਬਾ ਬੱਧਨੀ ਕਲਾਂ ਵਿਖੇ ਭੁਪਿੰਦਰ ਸਿੰਘ ਸਾਹੋਕੇ ਹਲਕਾ ਇੰਚਾਰਜ ਅਕਾਲੀ ਦਲ ...

ਪੂਰੀ ਖ਼ਬਰ »

ਮੋਗਾ 'ਚ ਕੋਰੋਨਾ ਦਾ ਪ੍ਰਕੋਪ ਘਟਿਆ, 2230 ਲੋਕਾਂ ਦੀ ਹੋਈ ਵੈਕਸੀਨੇਸ਼ਨ

ਮੋਗਾ, 20 ਜੂਨ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਪ੍ਰਕੋਪ ਪੂਰੀ ਤਰ੍ਹਾਂ ਘੱਟ ਗਿਆ ਹੈ ਤੇ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਘੱਟ ਕੇ 10 ਦੇ ਪੱਧਰ ਤੋਂ ਵੀ ਥੱਲੇ ਚਲਿਆ ਗਿਆ ਹੈ ਤੇ ਅੱਜ ਮਹਿਜ਼ ਤਿੰਨ ਲੋਕਾਂ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ

ਨੱਥੂਵਾਲਾ ਗਰਬੀ, 20 ਜੂਨ (ਸਾਧੂ ਰਾਮ ਲੰਗੇਆਣਾ)-ਅੱਜ ਦੁਪਹਿਰ ਦੇ ਸਮੇਂ ਬਾਘਾ ਪੁਰਾਣਾ ਵਿਖੇ ਮੋਗਾ ਰੋਡ 'ਤੇ ਸਥਿਤ ਮਾਤਾ ਦੇ ਮੰਦਰ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਤੀ ਪਤਨੀ ਦੀ ਮੌਤ ਹੋ ਜਾਣ ਦੀ ਬੜੀ ਦੁਖਦਾਇਕ ਖ਼ਬਰ ਮਿਲੀ ਹੈ | ਉਕਤ ਮੋਟਰਸਾਈਕਲ ...

ਪੂਰੀ ਖ਼ਬਰ »

ਪੀ. ਪੀ. ਐੱਸ. ਸੀ. 'ਚ ਪੰਜਵਾਂ ਰੈ ਾਕ ਪ੍ਰਾਪਤ ਕਰਨ ਵਾਲੀ ਨਵਕਿਰਨ ਕੌਰ ਦੇ ਨਾਨਕੇ ਪਿੰਡ ਦਾਤਾ ਵਿਖੇ ਖ਼ੁਸ਼ੀ ਦੀ ਲਹਿਰ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੀ. ਪੀ. ਐੱਸ. ਸੀ. ਵਲੋਂ ਹਾਲ ਹੀ ਵਿਚ ਐਲਾਨੇ ਗਏ ਨਤੀਜੇ ਵਿਚ ਪੰਜਵਾਂ ਰੈਂਕ ਪ੍ਰਾਪਤ ਕਰਨ ਵਾਲੀ ਨਵਕਿਰਨ ਕੌਰ ਦੇ ਨਾਨਕੇ ਪਿੰਡ ਦਾਤਾ ਵਿਖੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਪਿੰਡ ਦੇ ਸਾਬਕਾ ਸਰਪੰਚ ਗੁਰਿੰਦਰ ...

ਪੂਰੀ ਖ਼ਬਰ »

ਪੁਲਿਸ ਵਲੋਂ ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਵਿਰੋਧੀ ਸਰਚ ਆਪ੍ਰੇਸ਼ਨ

ਨੱਥੂਵਾਲਾ ਗਰਬੀ, 20 ਜੂਨ (ਸਾਧੂ ਰਾਮ ਲੰਗੇਆਣਾ)-ਜ਼ਿਲ੍ਹਾ ਮੋਗਾ ਦੇ ਐੱਸ. ਐੱਸ. ਪੀ. ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤੇ ਡੀ. ਐੱਸ. ਪੀ. ਬਾਘਾ ਪੁਰਾਣਾ ਜਸਬਿੰਦਰ ਸਿੰਘ ਖਹਿਰਾ ਦੀ ਅਗਵਾਈ ਵਿਚ ਮਨਾਏ ਜਾ ਰਹੇ ਨਸ਼ਿਆਂ ਵਿਰੋਧੀ ਹਫ਼ਤੇ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਦੇ ਦੋਸ਼ 'ਚ ਇਕ ਨਾਮਜ਼ਦ

ਮੋਗਾ, 20 ਜੂਨ (ਗੁਰਤੇਜ ਸਿੰਘ)-ਥਾਣਾ ਬਾਘਾ ਪੁਰਾਣਾ ਅਧੀਨ ਆਉਂਦੇ ਇਕ ਪਿੰਡ 'ਚ ਨੌਜਵਾਨ ਵਲੋਂ ਘਰ ਦੀ ਕੰਧ ਟੱਪ ਕੇ ਅੰਦਰ ਦਾਖ਼ਲ ਹੋ ਕੇ 15 ਸਾਲਾਂ ਨਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ...

ਪੂਰੀ ਖ਼ਬਰ »

ਪੁਲਿਸ ਵਲੋਂ ਅੰਤਰ ਜ਼ਿਲ੍ਹਾ ਲੁਟੇਰਾ ਗਿਰੋਹ ਦਾ ਪਰਦਾਫਾਸ਼

ਮੋਗਾ, 20 ਜੂਨ (ਗੁਰਤੇਜ ਸਿੰਘ)–ਸੀਨੀਅਰ ਪੁਲਿਸ ਕਪਤਾਨ ਮੋਗਾ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਮੋਗਾ ਪੁਲਿਸ ਨੇ ਬਾਘਾ ਪੁਰਾਣਾ ਥਾਣੇ ਦੇ ਖੇਤਰ ਵਿਚ ਹੋਏ ਕਤਲ ਕੇਸ ਸਮੇਤ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਲੁਟੇਰਿਆਂ ਦੇ ਅੰਤਰ ਜ਼ਿਲ੍ਹਾ ਗਿਰੋਹ ਦਾ ...

ਪੂਰੀ ਖ਼ਬਰ »

ਦੀ ਰਿਟਾਇਰਡ ਰੈਵੀਨਿਊ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 20 ਜੂਨ (ਅਸ਼ੋਕ ਬਾਂਸਲ)-ਦੀ ਰਿਟਾਇਰਡ ਰੈਵੀਨਿਊ ਇੰਪਲਾਈਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਅਹਿਮ ਮੀਟਿੰਗ ਇੱਥੇ ਅਸ਼ੋਕ ਕੁਮਾਰ ਵਰਮਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਜਾਣਕਾਰੀ ਦਿੰਦਿਆਂ ਪ੍ਰਧਾਨ ਨੇ ਸਰਕਾਰ ਦੁਆਰਾ ਜੋ ਛੇਵੇਂ ਤਨਖ਼ਾਹ ...

ਪੂਰੀ ਖ਼ਬਰ »

ਚਾਈਲਡ ਵੈੱਲਫੇਅਰ ਪੁਲਿਸ ਆਫ਼ੀਸਰਜ਼ ਦੀ 'ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ ਐਕਟ' ਤਹਿਤ ਟਰੇਨਿੰਗ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਮੋਗਾ ਮਨਦੀਪ ਪੰਨੂੰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਤਹਿਤ ਅੱਜ ਚਾਈਲਡ ਵੈੱਲਫੇਅਰ ਪੁਲਿਸ ਆਫ਼ੀਸਰਜ਼ ਨਾਲ ਜੁਡੀਸ਼ੀਅਲ ...

ਪੂਰੀ ਖ਼ਬਰ »

ਟਰਾਂਸਪੋਰਟਰਾਂ ਅਤੇ ਟਰੱਕ ਆਪ੍ਰੇਟਰਾਂ ਦੀ ਸੂਬਾ ਪੱਧਰੀ ਇਕੱਤਰਤਾ ਹੋਈ

ਨੱਥੂਵਾਲਾ ਗਰਬੀ, 19 ਜੂਨ (ਸਾਧੂ ਰਾਮ ਲੰਗੇਆਣਾ)-ਸਮੁੱਚੇ ਟਰਾਂਸਪੋਰਟਰਾਂ ਅਤੇ ਟਰੱਕ ਆਪ੍ਰੇਟਰਾਂ ਦੀ ਸੂਬਾ ਪੱਧਰੀ ਇਕੱਤਰਤਾ ਬਾਘਾ ਪੁਰਾਣਾ ਸ਼ਹਿਰ ਦੀ ਮੋਗਾ ਸੜਕ ਉੱਪਰ ਸਥਿਤ ਗੁਰਦੁਆਰਾ ਚਰਨ ਕੰਵਲ ਸਾਹਿਬ (ਮਸਤਾਨ ਸਿੰਘ ਵਾਲਾ) ਵਿਖੇ ਹੋਈ ਜਿਸ ਵਿਚ ਪੰਜਾਬ ਦੇ ...

ਪੂਰੀ ਖ਼ਬਰ »

ਨਈ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਨੇ ਪਾਰਕ ਲਈ ਬੈਂਚ ਅਤੇ ਡਸਟਬਿੰਨ ਦਾਨ ਕੀਤੇ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਈ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸਮਾਜ ਸੇਵੀ ਨਵੀਨ ਸਿੰਗਲਾ ਦੀ ਅਗਵਾਈ ਵਿਚ ਸ਼ਹਿਰ ਦੀ ਕਾਇਆ ਕਲਪ ਕਰਨ ਵਾਸਤੇ ਨਿੱਤ ਨਵੇਂ ਕਾਰਜਾਂ ਨੂੰ ਸਰਅੰਜਾਮ ਦਿੱਤਾ ਜਾ ਰਿਹਾ ਹੈ | ਜਿੱਥੇ ਸ਼ਹਿਰ ...

ਪੂਰੀ ਖ਼ਬਰ »

'ਆਪ' ਆਗੂ ਲਾਡੀ ਢੋਸ ਦੇ ਨਾਲ ਰਾਜਬੀਰ ਕੰਗ ਅਤੇ ਸਾਥੀਆਂ ਨੇ ਕੀਤੀ ਵਿਸ਼ੇਸ਼ ਮੀਟਿੰਗ

ਫ਼ਤਿਹਗੜ੍ਹ ਪੰਜਤੂਰ, 19 ਜੂਨ (ਜਸਵਿੰਦਰ ਸਿੰਘ ਪੋਪਲੀ)-ਹਲਕਾ ਧਰਮਕੋਟ ਦੇ ਦਰਵੇਸ਼ ਸਿਆਸਤਦਾਨ ਸਵ. ਜਥੇਦਾਰ ਕੁਲਦੀਪ ਸਿੰਘ ਢੋਸ ਦੇ ਸਪੁੱਤਰ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਆਪਣੇ ਪਿਤਾ ਦੇ ਪਾਏ ਹੋਏ ਪੂਰਨਿਆਂ 'ਤੇ ਚੱਲਦਿਆਂ ਰਾਜਨੀਤਕ ਖੇਤਰ ਵਿਚ ਵਿਚਰਦੇ ਹੋਏ ਆਮ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਨੇ ਆਨਲਾਈਨ ਯੋਗ ਦਿਵਸ ਮਨਾਇਆ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਵਿਚ ਜਿੱਥੇ ਵਿਦਿਆਰਥੀਆਂ ਨੂੰ ਆਨ-ਲਾਈਨ ਵਿੱਦਿਆ ਪ੍ਰਦਾਨ ਕਰ ਰਿਹਾ ਹੈ, ...

ਪੂਰੀ ਖ਼ਬਰ »

ਇੰਟਰਲਾਕ ਟਾਇਲਾਂ ਲਗਾ ਰਿਹਾ ਠੇਕੇਦਾਰ ਘੁਰਕੀ ਤੋਂ ਬਾਅਦ ਹੋਇਆ ਫ਼ਰਾਰ
ਵਾਰਡ ਨੰ.-47 ਦੀ ਅਕਾਲੀ ਕੌ ਾਸਲਰ ਨੇ ਵਿਧਾਇਕ 'ਤੇ ਲਗਾਏ ਵਿਕਾਸ ਕੰਮ ਰੁਕਵਾਉਣ ਦੇ ਦੋਸ਼

ਮੋਗਾ, 18 ਜੂਨ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ-47 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਪੂਨਮ ਰਾਣੀ ਮਖੀਜਾ ਚੋਣ ਜਿੱਤੇ ਸਨ ਤੇ ਹੁਣ ਉਸ ਦੇ ਪਤੀ ਰਾਜ ਕੁਮਾਰ ਮਖੀਜਾ ਨੇ ਹਲਕਾ ਵਿਧਾਇਕ 'ਤੇ ਇਹ ਦੋਸ਼ ਲਗਾਇਆ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਵਾਰਡ ਨੰ.-47 ਦੀ ਅਕਾਲੀ ਕੌ ਾਸਲਰ ਨੇ ਵਿਧਾਇਕ 'ਤੇ ਲਗਾਏ ਵਿਕਾਸ ਕੰਮ ਰੁਕਵਾਉਣ ਦੇ ਦੋਸ਼

ਮੋਗਾ, 18 ਜੂਨ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ-47 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਪੂਨਮ ਰਾਣੀ ਮਖੀਜਾ ਚੋਣ ਜਿੱਤੇ ਸਨ ਤੇ ਹੁਣ ਉਸ ਦੇ ਪਤੀ ਰਾਜ ਕੁਮਾਰ ਮਖੀਜਾ ਨੇ ਹਲਕਾ ਵਿਧਾਇਕ 'ਤੇ ਇਹ ਦੋਸ਼ ਲਗਾਇਆ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਮਾਸਕ ਤੇ ਸੈਨੀਟਾਈਜ਼ਰ ਵੰਡ ਕੇ ਮਨਾਇਆ ਰਾਹੁਲ ਗਾਂਧੀ ਦਾ ਜਨਮ ਦਿਨ

ਮੋਗਾ, 19 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਇੱਥੇ ਮਨਜੀਤ ਸਿੰਘ ਮਾਨ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਸਬਜ਼ੀ ਮੰਡੀ ਵਿਖੇ ਫਲ, ਸਬਜ਼ੀ ਵਿਕਰੇਤਾ ਤੇ ਸ਼ਹਿਰ ਵਾਸੀਆਂ ਨੂੰ ਮਾਸਕ ਤੇ ਸੈਨੀਟਾਈਜ਼ਰ ਵੰਡ ਕੇ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਵਾਰਡ ਨੰ.-35 'ਚ ਵਿਧਾਇਕ ਹਰਜੋਤ ਵਲੋਂ ਓਪਨ ਜਿੰਮ ਦਾ ਉਦਘਾਟਨ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ਹਿਰ ਵਾਸੀਆਂ ਦੀ ਨਰੋਈ ਸਿਹਤ ਯਕੀਨੀ ਬਣਾਉਣ ਲਈ ਵੱਖ-ਵੱਖ ਵਾਰਡਾਂ ਵਿਚ ਓਪਨ ਜਿੰਮ ਲਗਾਉਣ ਦੀ ਲੜੀ ਤਹਿਤ ਵਿਧਾਇਕ ਡਾ. ਹਰਜੋਤ ਕਮਲ ਨੇ ਵਾਰਡ ਨੰਬਰ-35 ਵਿਚ ਸਥਾਪਿਤ ਕੀਤੇ ਓਪਨ ਜਿੰਮ ਦਾ ਉਦਘਾਟਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸਵ. ਸੁਰਜੀਤ ਸਿੰਘ ਖੋਸਾ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਮੋਗਾ/ਕੋਟ ਈਸੇ ਖਾਂ, 20 ਜੂਨ (ਜਸਪਾਲ ਸਿੰਘ ਬੱਬੀ/ਨਿਰਮਲ ਸਿੰਘ ਕਾਲੜਾ)-ਗੁਰਦੁਆਰਾ ਬਾਬਾ ਰਣਧੀਰ ਸਿੰਘ ਪਿੰਡ ਖੋਸਾ ਰਣਧੀਰ (ਮੋਗਾ) ਵਿਖੇ ਪੰਜਾਬ ਪੁਲਿਸ ਵਿਚ ਬਤੌਰ ਸੁਪਰਡੈਂਟ ਆਫ਼ ਪੁਲਿਸ (ਐੱਸ. ਪੀ.) ਵਜੋਂ ਡਿਊਟੀ ਨਿਭਾਉਣ ਵਾਲੇ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸੁਰਜੀਤ ਸਿੰਘ ਖੋਸਾ ਬੀਤੇ ਦਿਨੀਂ ਮੋਗਾ ਵਿਖੇ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਹੋਈ | ਇਸ ਮੌਕੇ ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਵਾਲਿਆਂ ਦੇ ਜਥੇ ਨੇ ਵੈਰਾਗਮਈ ਕੀਰਤਨ ਕਰਦਿਆਂ ਮੌਤ ਨੂੰ ਅਟੱਲ ਸਚਾਈ ਕਿਹਾ | ਇਸ ਮੌਕੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਗਿਆਨੀ ਗੁਰਮੀਤ ਸਿੰਘ, ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ, ਰਜਿੰਦਰ ਸਿੰਘ ਡੱਲਾ ਪੀ.ਏ. ਜਥੇਦਾਰ ਤੋਤਾ ਸਿੰਘ, ਦਵਿੰਦਰਜੀਤ ਸਿੰਘ ਲਾਡੀ ਢੋਸ ਆਮ ਆਦਮੀ ਪਾਰਟੀ ਆਗੂ, ਸੁਖਜਿੰਦਰ ਸਿੰਘ ਖੋਸਾ ਸੂਬਾ ਪ੍ਰਧਾਨ ਬੀ.ਕੇ.ਯੂ. ਖੋਸਾ, ਜਗਜੀਤ ਸਿੰਘ ਗਿੱਲ ਸਾਬਕਾ ਐਸ.ਪੀ., ਤਾਰ ਸਿੰਘ ਖੋਸਾ ਨੈਸਲੇ, ਰਛਪਾਲ ਸਿੰਘ ਪੁਲਿਸ ਅਧਿਕਾਰੀ, ਹਰਬੰਸ ਸਿੰਘ ਪ੍ਰਧਾਨ ਨੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਹਿਣੀ ਤੇ ਕਥਨੀ ਦੇ ਪਰਪੱਕ ਸੁਰਜੀਤ ਸਿੰਘ ਖੋਸਾ ਸਾਬਕਾ ਐੱਸ.ਪੀ. ਦਾ ਜੀਵਨ ਫ਼ਲਸਫ਼ਾ ਦੂਜਿਆਂ ਲਈ ਪ੍ਰੇਰਨਾ ਸਰੋਤ ਰਿਹਾ | ਇਸ ਮੌਕੇ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ, ਵਿਧਾਇਕ ਡਾ. ਹਰਜੋਤ ਕਮਲ ਸਿੰਘ, ਬਰਜਿੰਦਰ ਸਿੰਘ ਮੱਖਣ ਸਾਬਕਾ ਚੇਅਰਮੈਨ, ਮਹੇਸ਼ਇੰਦਰ ਸਿੰਘ ਸਾਬਕਾ ਵਿਧਾਇਕ, ਸਰਦਾਰਨੀ ਕਮਲਜੀਤ ਕੌਰ ਖੋਸਾ, ਉਪਿੰਦਰਬੀਰ ਸਿੰਘ ਖੋਸਾ, ਕਿਰਨਦੀਪ ਕੌਰ ਖੋਸਾ, ਇੰਜੀਨੀਅਰ ਪੈਵਲਪ੍ਰੀਤ ਕੌਰ ਟਿਵਾਣਾ, ਇੰਜੀਨੀਅਰ ਬਰਿੰਦਰ ਸਿੰਘ ਟਿਵਾਣਾ, ਹਰਜੀਤ ਕੌਰ ਸਰਾਂ, ਕੁਲਦੀਪ ਸਿੰਘ ਜ਼ੈਲਦਾਰ, ਗੁਰਦੀਪ ਸਿੰਘ ਐਸ.ਪੀ.ਐਚ., ਜਤਿੰਦਰਪਾਲ ਸਿੰਘ ਖੋਸਾ, ਬਲਬੀਰ ਸਿੰਘ ਖਹਿਰਾ ਐਸ.ਪੀ., ਉਂਕਾਰ ਸਿੰਘ ਐਸ.ਪੀ., ਜਸਵਿੰਦਰ ਸਿੰਘ ਘਾਰੂ ਐਸ.ਪੀ., ਹਰਜੀਤ ਸਿੰਘ ਬਰਾੜ ਐਸ.ਪੀ., ਜਗਜੀਤ ਸਿੰਘ ਗਿੱਲ ਐਸ.ਪੀ., ਪਰਮਜੀਤ ਸਿੰਘ ਡਾਲਾ, ਸਵਰਨ ਸਿੰਘ ਆਦੀਵਾਲ ਮਾਸਟਰ ਚਰਨ ਸਿੰਘ ਖੋਸਾ, ਪਿੱਪਲ ਸਿੰਘ, ਬਲਦੇਵ ਸਿੰਘ ਅਮਰੀਕਾ, ਅਮਰਜੀਤ ਸਿੰਘ, ਸਤਵੀਰ ਸਿੰਘ, ਭੂਰਾ ਸਿੰਘ, ਜਗਸੀਰ ਸਿੰਘ, ਸੁਖਮੰਦਰ ਸਿੰਘ ਸ਼ੂਸ਼ਕ, ਰੇਸ਼ਮ ਸਿੰਘ, ਪਿਆਰਾ ਸਿੰਘ, ਗੁਰਜੰਟ ਸਿੰਘ ਨੰਬਰਦਾਰ, ਉਜਾਗਰ ਸਿੰਘ ਜੌਹਲ, ਗੁਰਦੀਪ ਸਿੰਘ ਮਹੇਸ਼ਰੀ, ਨਿਸ਼ਾਨ ਸਿੰਘ ਢਿੱਲੋਂ, ਜਸਵੀਰ ਸਿੰਘ ਬਲਖੰਡੀ, ਮਨਮੋਹਨ ਸਿੰਘ, ਬਾਬਾ ਅਮਰਜੀਤ ਸਿੰਘ ਦਾਤੇਵਾਲ, ਪਿ੍ੰਸੀਪਲ ਸੁਖਚੈਨ ਸਿੰਘ, ਰੂਪ ਲਾਲ, ਮੇਜਰ ਪ੍ਰਦੀਪ, ਦਰਸ਼ਨ ਸਿੰਘ, ਬਲਦੇਵ ਸਿੰਘ, ਬਲਵਿੰਦਰ ਸਿੰਘ, ਕਿ੍ਸ਼ਨ ਕੁਮਾਰ, ਗੁਰਸੇਵਕ ਸਿੰਘ, ਮਨਜੀਤ ਸਿੰਘ, ਮੇਜਰ ਸਿੰਘ, ਰਛਪਾਲ ਸਿੰਘ, ਡਾ. ਹਰਪ੍ਰੀਤ ਸਿੰਘ, ਵਿਮਲ ਜੈਸਵਾਲ ਤੋਂ ਇਲਾਵਾ ਇਲਾਕੇ ਦੀਆਂ ਧਾਰਮਿਕ, ਸਮਾਜ ਸੇਵੀ, ਰਾਜਨੀਤਕ ਸ਼ਖ਼ਸੀਅਤਾਂ ਸ਼ਾਮਿਲ ਸਨ | ਸਟੇਜ ਦੀ ਕਾਰਵਾਈ ਸੁਖਜਿੰਦਰ ਸਿੰਘ ਖੋਸਾ ਨੇ ਚਲਾਈ ਤੇ ਪੁੱਜੇ ਸ਼ੋਕ ਸੰਦੇਸ਼ ਪੜ੍ਹ ਕੇ ਸੁਣਾਏ |

ਖ਼ਬਰ ਸ਼ੇਅਰ ਕਰੋ

 

ਘਰ-ਘਰ ਨੌਕਰੀ ਦੇਣ ਵਾਲਾ ਕੈਪਟਨ ਆਪਣੇ ਚਹੇਤਿਆਂ ਨੂੰ ਨੌਕਰੀਆਂ ਦਿਵਾਉਣ ਲੱਗਾ- ਐਡ. ਧਾਲੀਵਾਲ

ਮੋਗਾ, 20 ਜੂਨ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਭੋਲੇ ਭਾਲੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਤਾਂ ਕੀ ਕਰਨੇ ਸੀ ਹੁਣ ਘਰ-ਘਰ ਨੌਕਰੀ ਦਾ ਵਾਅਦਾ ਕਰਨ ਵਾਲਾ ਕੈਪਟਨ ...

ਪੂਰੀ ਖ਼ਬਰ »

ਪੰਜਾਬ ਨੂੰ ਕੰਗਾਲ ਕਰਨ ਲਈ ਰਿਵਾਇਤੀ ਪਾਰਟੀਆਂ ਜ਼ਿੰਮੇਵਾਰ- ਬੈਂਸ

ਨਿਹਾਲ ਸਿੰਘ ਵਾਲਾ, 20 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸੋਨੇ ਦੀ ਚਿੜੀ ਕਹਾਉਣ ਵਾਲੇ ਪੰਜਾਬ ਨੂੰ ਕੰਗਾਲੀ ਦੀ ਰਾਹ 'ਤੇ ਪਹੁੰਚਾਉਣ ਵਿਚ ਅਕਾਲੀ ਤੇ ਕਾਂਗਰਸ ਦੋਨੋਂ ਰਵਾਇਤੀ ਪਾਰਟੀਆਂ ਦਾ ਮੁੱਖ ਰੋਲ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਬੱਧਨੀ ਕਲਾਂ ਦੇ ਵਾਰਡ ਨੰ.-12 ਦੇ ਨਿਵਾਸੀ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਤੋਂ ਪਰੇਸ਼ਾਨ

ਬੱਧਨੀ ਕਲਾਂ, 20 ਜੂਨ (ਸੰਜੀਵ ਕੋਛੜ)-ਨਗਰ ਪੰਚਾਇਤ ਬੱਧਨੀ ਕਲਾਂ ਦੇ ਸਫ਼ਾਈ ਕਰਮਚਾਰੀਆਂ ਦੀ ਅਣਮਿਥੇ ਸਮੇਂ ਲਈ ਕੀਤੀ ਹੜਤਾਲ ਕਾਰਨ ਸ਼ਹਿਰ 'ਚ ਹਰ ਪਾਸੇ ਕੂੜੇ ਦੇ ਢੇਰਾਂ ਅਤੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਸਾਰੇ ਹੀ ਵਾਰਡਾਂ ਦੇ ਲੋਕ ਮੁਸੀਬਤਾਂ 'ਚ ਘਿਰ ਚੁੱਕੇ ...

ਪੂਰੀ ਖ਼ਬਰ »

ਸਵ. ਨਿਹਾਲ ਕੌਰ ਕੈਂਥ ਨੂੰ ਸ਼ਰਧਾਂਜਲੀਆਂ ਭੇਟ

ਨੱਥੂਵਾਲਾ ਗਰਬੀ, 20 ਜੂਨ (ਸਾਧੂ ਰਾਮ ਲੰਗੇਆਣਾ)-ਮਾਤਾ ਨਿਹਾਲ ਕੌਰ ਕੈਂਥ ਜੋ ਬੀਤੇ ਦਿਨੀਂ ਸਵਰਗ ਸੁਧਾਰ ਗਏ ਸਨ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਗੁਰਦੁਆਰਾ ਨਾਮਦੇਵ ਭਵਨ ਬਾਘਾ ਪੁਰਾਣਾ ਵਿਖੇ ਪਾਇਆ ਗਿਆ | ਅਰਦਾਸ ਉਪਰੰਤ ਭਾਈ ਗੁਰਚਰਨ ਸਿੰਘ ਰਸੀਲਾ ਦੇ ਰਾਗੀ ਜਥੇ ...

ਪੂਰੀ ਖ਼ਬਰ »

ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਦਾ ਪੰਜਾਬ ਮਿਸ਼ਨ ਨੇ ਪੰਜਾਬ ਪੱਧਰੀ ਮੁਹਿੰਮ ਆਰੰਭੀ

ਕੋਟ ਈਸੇ ਖਾਂ, 20 ਜੂਨ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਅਜੋਕੇ ਪੰਜਾਬ 'ਚ ਜੋ ਸਮਾਜਿਕ, ਰਾਜਨੀਤਕ, ਸੱਭਿਆਚਾਰ, ਆਰਥਿਕ ਪੱਖੋ ਨਿਘਾਰ ਆ ਚੁੱਕਾ ਹੈ, ਦੇ ਸੁਧਾਰ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਜੋ ਜਾਗਦਾ ਪੰਜਾਬ ਮਿਸ਼ਨ ਵਲੋਂ ਸੂਬਾ ਪੱਧਰੀ ਮੁਹਿੰਮ ...

ਪੂਰੀ ਖ਼ਬਰ »

ਰੋਜ਼ਗਾਰ ਪ੍ਰਾਪਤੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਅਜੀਤਵਾਲ, 20 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਵਿਖੇ, ਬੀ. ਐੱਡ., ਐੱਮ. ਐੱਡ. ਤੇ ਈ. ਟੀ. ਟੀ. ਦੇ ਵਿਦਿਆਰਥੀਆਂ ਲਈ ਆਨਲਾਈਨ ਕੈਰੀਅਰ ਵਿਸ਼ੇ 'ਤੇ ਸੈਮੀਨਾਰ ਲਗਾਇਆ ਗਿਆ | ਸਮਾਗਮ ਦੀ ਸ਼ੁਰੂਆਤ ਕਰਦਿਆਂ ...

ਪੂਰੀ ਖ਼ਬਰ »

ਸਰਕਾਰ ਸੱਭਿਆਚਾਰਕ ਖੇਤਰ ਨਾਲ ਜੁੜੇ ਲੋਕਾਂ ਦੀਆਂ ਮੁਸ਼ਕਲਾਂ ਵੱਲ ਵੀ ਧਿਆਨ ਦੇਵੇ- ਪਾਲੀ, ਦਿਆਲਪੁਰੀ, ਗਿੱਲ ਕਮਲ

ਕਿਸ਼ਨਪੁਰਾ ਕਲਾਂ, 20 ਜੂਨ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪਿਛਲੇ ਲੰਮੇ ਸਮੇਂ ਤੋਂ ਦੇਸ਼ ਅੰਦਰ ਫੈਲੀ ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਆਮ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਪੰਜਾਬ ਦੇ ਸੱਭਿਆਚਾਰ ਨਾਲ ਜੁੜੇ ਹੋਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX