ਤਾਜਾ ਖ਼ਬਰਾਂ


ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  7 minutes ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  16 minutes ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  31 minutes ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  39 minutes ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  42 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  42 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  47 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  49 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  59 minutes ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 1 hour ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 1 hour ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 1 hour ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 1 hour ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 2 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 2 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਚੋਹਲਾ ਸਾਹਿਬ ਵਿਖੇ ਦਿਨ ਦਿਹਾੜੇ ਚੱਲੀਆਂ ਗੋਲੀਆਂ
. . .  about 2 hours ago
ਚੋਹਲਾ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ ਚੋਹਲਾ) - ਇਤਿਹਾਸਿਕ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜਨ ਦੇਵ ਜੀ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੇ ਦੋ ਗਰੁੱਪ ਵਿਚ ਆਹਮੋ-ਸਾਹਮਣੇ ਗੋਲੀਆਂ ਚੱਲਣ ਦਾ ਸਮਾਚਾਰ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਸੰਭਾਲਿਆ ਕਾਰਜ ਭਾਰ
. . .  about 2 hours ago
ਚੰਡੀਗੜ੍ਹ, 28 ਸਤੰਬਰ - ਸੁਖਬਿੰਦਰ ਸਿੰਘ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ -1 ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਕਾਰਜ ਭਾਰ ਸੰਭਾਲਿਆ। ਉਨ੍ਹਾਂ ਨੂੰ ਜਲ ਸਰੋਤ ਅਤੇ ਮਕਾਨ ਅਤੇ ...
ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਫ਼ੌਜ ਨੂੰ ਮਿਲੀ ਵੱਡੀ ਕਾਮਯਾਬੀ,ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  about 2 hours ago
ਉੜੀ, 28 ਸਤੰਬਰ - ਜੰਮੂ -ਕਸ਼ਮੀਰ ਦੇ ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਇਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ ਜਦਕਿ ਇਕ ਹੋਰ ਅੱਤਵਾਦੀ ਨੂੰ ਜਿੰਦਾ ਫੜਿਆ ਗਿਆ ਹੈ ਜੋ ...
ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 2 hours ago
ਜਲੰਧਰ, 28 ਸਤੰਬਰ (ਸ਼ਿਵ) - ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ...
ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ, ਕੱਲ੍ਹ ਪਹੁੰਚ ਰਹੇ ਹਨ ਲੁਧਿਆਣਾ
. . .  about 3 hours ago
ਜਲੰਧਰ, 28 ਸਤੰਬਰ - ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ ਹੋਣਗੇ | ਕੇਜਰੀਵਾਲ ਲੁਧਿਆਣਾ ਵਿਖੇ ਆ ਰਹੇ ਹਨ ...
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ 'ਚ ਸਮਾਰਕ 'ਤੇ ਸਿਜਦਾ
. . .  about 3 hours ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ...
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਸ਼ਅਿਾਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ
. . .  about 3 hours ago
ਫ਼ਿਰੋਜ਼ਪੁਰ,ਸੰਗਰੂਰ 28 ਸਤੰਬਰ (ਕੁਲਬੀਰ ਸਿੰਘ ਸੋਢੀ,ਧੀਰਜ ਪਸ਼ੋਰੀਆ ) ਫ਼ਿਰੋਜ਼ਪੁਰ ਵਿਚ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
. . .  about 3 hours ago
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਬਠਿੰਡਾ

ਰਜਵਾਹੇ 'ਚ ਪਾੜ ਪੈਣ ਕਾਰਨ 30 ਏਕੜ ਝੋਨੇ ਦੀ ਫ਼ਸਲ ਡੁੱਬੀ

ਭੁੱਚੋ ਮੰਡੀ, 20 ਜੂਨ (ਬਿੱਕਰ ਸਿੰਘ ਸਿੱਧੂ)- ਬੀਤੀ ਰਾਤ ਲਹਿਰਾ ਬੇਗਾ ਅਤੇ ਭੁੱਚੋ ਕਲਾਂ ਦੀ ਹੱਦ 'ਤੇ ਬੁਰਜ ਕਾਹਨ ਸਿੰਘ ਵਾਲਾ ਮਾਈਨਰ ਵਿਚ ਕਿਸਾਨ ਇਕਬਾਲ ਸਿੰਘ ਦੇ ਖੇਤ ਬਰਾਬਰ 20 ਫੁੱਟ ਚੌੜਾ ਪਾੜ ਪੈਣ ਕਰਕੇ ਕੁੱਝ ਦਿਨ ਪਹਿਲਾਂ ਲਗਾਈ ਲਗਭਗ ਤੀਹ ਏਕੜ ਝੋਨੇ ਦੀ ਫ਼ਸਲ ...

ਪੂਰੀ ਖ਼ਬਰ »

ਕੀੜੇਮਾਰ ਦਵਾਈਆਂ ਬਨਾਉਣ ਵਾਲੀ ਕੰਪਨੀ ਨਾਲ 36.29 ਲੱਖ ਰੁਪਏ ਦੀ ਠੱਗੀ

ਬਠਿੰਡਾ, 20 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੀੜੇਮਾਰ ਦਵਾਈ ਬਨਾਉਣ ਵਾਲੀ ਬਠਿੰਡਾ ਦੀ ਇਕ ਕੰਪਨੀ ਨਾਲ ਦਵਾਈਆਂ ਮੰਗਵਾਉਣ ਦੇ ਮਾਮਲੇ ਵਿਚ 36.29 ਲੱਖ ਰੁਪਏ ਦੀ ਠੱਗੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਥਰਮਲ ਪੁਲਿਸ ਨੇ ਪੜ੍ਹਤਾਲ ਉਪਰੰਤ ਆਧਰਾ ਪ੍ਰਦੇਸ਼ ਦੇ ...

ਪੂਰੀ ਖ਼ਬਰ »

ਨਾਕਾਬੰਦੀ ਦੌਰਾਨ ਵਾਹਨ ਚਾਲਕਾਂ ਦੇ ਕੀਤੇ ਗਏ ਰੈਪਿਡ ਕਰੋਨਾ ਟੈੱਸਟ ਦੌਰਾਨ 7 ਚਾਲਕ ਪਾਜ਼ੀਟਿਵ ਪਾਏ

ਰਾਮਾਂ ਮੰਡੀ, 20 ਜੂਨ (ਤਰਸੇਮ ਸਿੰਗਲਾ)- ਕੋਰੋਨਾ ਮਾਮਲਿਆਂ 'ਚ ਕਮੀ ਨੂੰ ਵੇਖਦੇ ਹੋਏ ਸਰਕਾਰ ਵਲੋਂ ਘਟਾਈ ਗਈ ਸਖ਼ਤੀ ਕਾਰਨ ਆਮ ਲੋਕਾਂ ਵਲੋਂ ਕੋਰੋਨਾ ਦੇ ਨਿਯਮਾਂ ਦੀ ਲਗਾਤਾਰ ਅਣਦੇਖੀ ਕੀਤੀ ਜਾ ਰਹੀ ਹੈ | ਨਿਯਮਾਂ ਦੀ ਅਣਦੇਖੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੱਜ ...

ਪੂਰੀ ਖ਼ਬਰ »

ਪਿੰਡ ਜਿਉਂਦ 'ਚ ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ, ਕਈ ਵਿਅਕਤੀ ਜਖ਼ਮੀ

ਚਾਉਕੇ, 20 ਜੂਨ (ਮਨਜੀਤ ਸਿੰਘ ਘੜੈਲੀ)-ਪਿੰਡ ਜਿਉਂਦ ਵਿਖੇ ਕਾਫ਼ੀ ਲੰਬੇ ਸਮੇਂ ਤੋਂ ਚੱਲ ਰਿਹਾ ਜ਼ਮੀਨੀ ਵਿਵਾਦ ਅੱਜ ਉਸ ਸਮੇਂ ਖੂਨੀ ਰੂਪ ਧਾਰਨ ਕਰ ਗਿਆ, ਜਦ ਇਸ ਖੂਨੀ ਝੜਪ 'ਚ ਇਕ ਧਿਰ ਵਲੋਂ ਚਲਾਈ ਗਈ ਗੋਲੀ ਕਰਕੇ ਦੂਜੀ ਧਿਰ ਦੇ 9 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ, ...

ਪੂਰੀ ਖ਼ਬਰ »

ਯੂਥ ਅਕਾਲੀ ਦਲ 'ਚ ਨਵੀਆਂ ਨਿਯੁਕਤੀਆਂ ਨਾਲ ਪਾਰਟੀ ਢਾਂਚੇ ਨੂੰ ਮਿਲੇਗੀ ਹੋਰ ਮਜ਼ਬੂਤੀ - ਮਲੂਕਾ

ਚਾਉਕੇ, 20 ਜੂਨ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਅਤੇ ਹਲਕਾ ਮੌੜ ਦੇ ਮੁੱਖ ਸੇਵਾਦਾਰ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਯੂਥ ਅਕਾਲੀ ਦਲ ਬਠਿੰਡਾ ਦਿਹਾਤੀ 1 ਦੇ ਨਵ ਨਿਯੁਕਤ ਪ੍ਰਧਾਨ ਸੰਦੀਪ ਸਿੰਘ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਵੀ ਪੰਜਾਬ 'ਚ ਕੈਪਟਨ ਸਰਕਾਰ ਬਣਨ ਤੋਂ ਨਹੀ ਰੋਕ ਸਕਦਾ- ਮਾਲ ਮੰਤਰੀ ਕਾਂਗੜ

ਮਹਿਰਾਜ, 20 ਜੂਨ (ਸੁਖਪਾਲ ਮਹਿਰਾਜ) - ਪੰਜਾਬ 'ਚ ਆਪਣੀ ਹੋਂਦ ਨੂੰ ਗਵਾਉਂਦੇ ਜਾ ਰਹੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੇ ਬਸਪਾ ਨਾਲ ਗੱਠਜੋੜ ਕਰਕੇ ਪੰਜਾਬ ਵਿਚ ਸਰਕਾਰ ਬਣਾਉਣ ਲਈ ਤਿਣਕੇ ਦਾ ਸਹਾਰਾ ਲਿਆ ਹੈ, ਪਰ ਇਹ ਗੱਠਜੋੜ ਵੀ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਕਟਾਰ ਸਿੰਘ ਵਾਲਾ ਵਿਖੇ ਕਿਸਾਨ ਯੂਨੀਅਨ ਸਿੱਧੂਪੁਰ ਦੀ ਚੋਣ ਹੋਈ

ਕੋਟਫੱਤਾ, 20 ਜੂਨ (ਰਣਜੀਤ ਸਿੰਘ ਬੁੱਟਰ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪਿੰਡ ਕਟਾਰ ਸਿੰਘ ਵਾਲਾ ਵਿਖੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਨੇਹੀਆਂਵਾਲਾ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੀ ਚੋਣ ਕੀਤੀ ਗਈ ਜਿਸ ਵਿਚ ਬਲਾਕ ਆਗੂ ਜਸਵੀਰ ਸਿੰਘ ਗਹਿਰੀ ਭਾਗੀ, ...

ਪੂਰੀ ਖ਼ਬਰ »

ਪੰਜਾਬ ਐਥਲੈਟਿਕਸ ਐਸੋਸੀਏਸ਼ਨ ਵਲੋਂ ਮਿਲਖਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਬਠਿੰਡਾ, 20 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਐਥਲੈਟਿਕਸ ਦੇ ਇਤਿਹਾਸ ਵਿਚ 'ਉੱਡਣਾ ਸਿੱਖ' ਮਿਲਖਾ ਸਿੰਘ ਉਹ ਚਮਕਦਾ ਸਿਤਾਰਾ ਹੈ, ਜੋ ਰਹਿੰਦੀ ਦੁਨੀਆਂ ਤੱਕ ਅਮਰ ਰਹੇਗਾ | ਕੋਵਿਡ-19 ਮਹਾਂਮਾਰੀ ਨੇ ਇਸ ਮਹਾਨ ਸ਼ਖ਼ਸੀਅਤ ਨੂੰ ਸਾਥੋਂ ਸਦਾ ਲਈ ਵਿਛੋੜ ਦਿੱਤਾ ਹੈ | ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਵਲੋਂ ਡਾ. ਦਲਜੀਤ ਸਿੰਘ ਗੁਰੂ ਸਨਮਾਨਿਤ

ਭੁੱਚੋ ਮੰਡੀ, 19 ਜੂਨ (ਪਰਵਿੰਦਰ ਸਿੰਘ ਜੌੜਾ)-ਇੱਥੋਂ ਦੀਆਂ ਸਮਾਜ ਸੇਵੀ ਸੰਸਥਾਵਾਂ ਦਿ੍ਸ਼ਟੀ ਆਈ ਡੋਨੇਸ਼ਨ ਸੁਸਾਇਟੀ ਅਤੇ ਨੀਲ ਕੰਠ ਮੰਦਰ ਕਮੇਟੀ ਵਲੋਂ ਉੱਦਮੀ ਅਤੇ ਮਿਲਣਸਾਰ ਨੌਜਵਾਨ ਡਾ. ਦਲਜੀਤ ਸਿੰਘ ਗੁਰੂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ...

ਪੂਰੀ ਖ਼ਬਰ »

ਖੁਸ਼ਬਾਜ਼ ਸਿੰਘ ਜਟਾਣਾ ਨੇ ਪਿੰਡਾਂ 'ਚ 1 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਰੱਖੇ ਨੀਂਹ ਪੱਥਰ

ਰਾਮਾਂ ਮੰਡੀ, 20 ਜੂਨ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਜੱਜ਼ਲ, ਲਾਲੇਆਣਾ, ਗਿਆਨਾ ਅਤੇ ਸੇਖੂ ਵਿਖੇ ਹਲਕਾ ਤਲਵੰਡੀ ਸਾਬੋ ਕਾਂਗਰਸ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ 1 ਕਰੋੜ 5 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਪਿੰਡਾਂ ਦੀਆਂ ਫਿਰਨੀਆਂ ਤੇ ਸੜਕਾਂ ਦੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਤੇ ਅਹੁਦੇਦਾਰ ਸ਼ੁਕਰਾਨੇ ਵਜੋਂ ਤਖਤ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 20 ਜੂਨ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਵੱਖ-ਵੱਖ ਵਿੰਗਾਂ ਵਿਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਦਿੱਤੇ ਨਿਰਦੇਸ਼ਾਂ ਉਪਰੰਤ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਕਿਲ੍ਹਾ ਮੁਬਾਰਕ ਵਿਖੇ ਧਾਰਮਿਕ ਸਮਾਗਮ ਅੱਜ

ਬਠਿੰਡਾ, 20 ਜੂਨ (ਅਵਤਾਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਸ਼ਹਿਰ ਬਠਿੰਡਾ ਦੇ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਤੇ ਹਾਜੀ ਰਤਨ ਵਿਖੇ 315ਵਾਂ ਆਗਮਨ ਦਿਹਾੜਾ 21 ਜੂਨ ਨੂੰ ਹਰ ਸਾਲ ਦੀ ਤਰ੍ਹਾਂ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਹਾਜੀ ...

ਪੂਰੀ ਖ਼ਬਰ »

ਭੁੱਚੋ ਮੰਡੀ ਤੋਂ ਥਾਂਦੇ ਕੋਠੇ ਤੱਕ ਬਣਨ ਵਾਲੀ ਸੜਕ ਦੀ ਸ਼ੁੁਰੂਆਤ

ਭੁੱਚੋ ਮੰਡੀ, 20 ਜੂਨ (ਬਿੱਕਰ ਸਿੰਘ ਸਿੱਧੂ) - ਮੰਡੀ ਦੇ ਫੁੁਆਰਾ ਚੌਕ ਤੋਂ ਪਿੰਡ ਥਾਂਦੇ ਕੋਠੇ ਤੱਕ ਨਵੇਂ ਸਿਰੇ ਤੋਂ ਬਣਾਈ ਜਾਣ ਵਾਲੀ ਸੜਕ ਜੋ ਕਿ ਪਿਛਲੇ ਲਗਭਗ 10 ਸਾਲਾਂ ਤੋਂ ਟੁੱਟੀ ਹੋਈ ਸੀ ਅਤੇ ਇਸ ਸੜਕ ਤੋਂ ਲੰਘਣ ਵਾਲੇ ਰਾਹਗੀਰਾਂ ਲਈ ਨਰਕ ਬਣੀ ਹੋਈ ਸੀ, ਦੇ ਕੰਮ ਦੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕਲੀਨੀਕਲ ਲੈਬ ਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ

ਬਠਿੰਡਾ, 20 ਜੂਨ (ਅਵਤਾਰ ਸਿੰਘ) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬਠਿੰਡਾ ਇਕਾਈ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ ਐਸ.ਐਸ.ਪੀ. ਭੁਪਿੰਦਰਜੀਤ ਸਿੰਘ ...

ਪੂਰੀ ਖ਼ਬਰ »

ਹੇਮੰਤ ਕੁਮਾਰ ਨੇ ਐਸ.ਡੀ.ਓ. ਸਬ-ਡਵੀਜ਼ਨ ਭੁੱਚੋ ਦਾ ਅਹੁਦਾ ਸੰਭਾਲਿਆ

ਭੁੱਚੋ ਮੰਡੀ, 20 ਜੂਨ (ਬਿੱਕਰ ਸਿੰਘ ਸਿੱਧੂ)- ਪਾਵਰਕਾਮ ਦਫ਼ਤਰ ਨਥਾਣਾ ਤੋਂ ਬਦਲਕੇ ਆਏ ਐਸ. ਡੀ. ਓ. ਹੇਮੰਤ ਕੁਮਾਰ ਨੇ ਸਬ ਡਵੀਜ਼ਨ ਭੁੱਚੋ ਵਿਖੇ ਅੱਜ ਆਪਣਾ ਐਸ. ਡੀ. ਓ. ਦਾ ਅਹੁਦਾ ਸੰਭਾਲ ਲਿਆ | ਉਨ੍ਹਾਂ ਅਹੁਦਾ ਸੰਭਾਲਣ ਤੋਂ ਪਹਿਲਾਂ ਸਥਾਨਕ ਬਿਜਲੀ ਘਰ ਵਿਖੇ ਬੂਟਾ ...

ਪੂਰੀ ਖ਼ਬਰ »

ਝੁਜਾਰੂਆਂ ਦਾ ਪਿੰਡ ਫ਼ਤਿਹਗੜ੍ਹ ਨੌਂ ਆਬਾਦ (ਨਵਾਂ ਪਿੰਡ)

ਰਣਜੀਤ ਸਿੰਘ ਰਾਜੂ 86995-76326 ਜਾਣ ਪਛਾਣ:-ਤਲਵੰਡੀ ਸਾਬੋ ਦੇ ਨਾਲ ਲੱਗਦੇ ਪਿੰਡ ਫ਼ਤਿਹਗੜ੍ਹ ਨੌਂ ਆਬਾਦ ਦਾ ਮੁੱਢ ਸੰਨ 1870 ਵਿਚ ਮਹਿਰਾਜ ਤੋਂ ਵਾਇਆ ਲਹਿਰਾ ਖਾਨਾ ਇੱਥੇ ਪੁੱਜੇ ਬਾਬਾ ਨਿਧਾਨ ਸਿੰਘ ਨੇ ਬੰਨਿ੍ਹਆ | ਪਿੰਡ ਦੀਆਂ ਤਿੰਨ ਪੱਤੀਆਂ ਮਸਤਾਨਾ ਪੱਤੀ, ਬੀਕਾ ਪੱਤੀ ਤੇ ...

ਪੂਰੀ ਖ਼ਬਰ »

ਹੁੱਲੜਬਾਜ਼ੀ ਕਰਨ ਵਾਲੇ ਗਿ੍ਫ਼ਤਾਰੀ ਉਪਰੰਤ ਜ਼ਮਾਨਤ 'ਤੇ ਰਿਹਾਅ

ਬਠਿੰਡਾ, 20 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਲੰਘੀ ਰਾਤ ਸਥਾਨਕ ਸਾਹਿਬਜ਼ਾਦਾ ਅਜੀਤ ਸਿੰਘ ਚੌਕ 'ਚ ਹੁੱਲੜਬਾੜੀ ਕਰਨ ਵਾਲਿਆਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਮਗਰੋਂ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ | ਉਨ੍ਹਾਂ ਨੂੰ ਜ਼ਮਾਨਤ ਨਾਬਾਲਗ ਹੋਣ ਕਰਕੇ ਦਿੱਤੀ ਗਈ ...

ਪੂਰੀ ਖ਼ਬਰ »

ਲਾਇਨੋਂ ਪਾਰ ਹੋਏ ਝਗੜੇ 'ਚ 5 ਖ਼ਿਲਾਫ਼ ਮਾਮਲਾ ਦਰਜ

ਗੋਨਿਆਣਾ, 20 ਜੂਨ (ਲਛਮਣ ਦਾਸ ਗਰਗ/ ਬਰਾੜ ਆਰ ਸਿੰਘ)- ਬੀਤੇ ਕੁਝ ਦਿਨ ਪਹਿਲਾ ਲਾਇਨੋਂਪਾਰ ਇਲਾਕੇ 'ਚ ਹੋਈ ਲੜਾਈ ਦੌਰਾਨ ਪੁਲਿਸ ਨੇ ਪੀੜਤ ਦੇ ਬਿਆਨਾਂ ਆਧਾਰਿਤ ਉਸ ਇਲਾਕੇ ਦੇ ਪੰਜ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਸਥਾਨਕ ...

ਪੂਰੀ ਖ਼ਬਰ »

ਅਜਾਇਬ ਹਮੀਰਗੜ੍ਹ ਹਲਕਾ ਰਾਮਪੁਰਾ ਦੇ ਮੁੱਖ ਬੁਲਾਰਾ ਨਿਯੁਕਤ

ਭਗਤਾ ਭਾਈਕਾ, 20 ਜੂਨ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਅਜਾਇਬ ਸਿੰਘ ਹਮੀਰਗੜ੍ਹ ਨੂੰ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਸਕਾਲਰਸ਼ਿੱਪ ਪੇਮੈਂਟ ਨੂੰ ਲੈ ਕੇ 'ਆਪ' ਦੇ ਸੰਘਰਸ਼ ਅੱਗੇ ਝੁਕੀ ਕੈਪਟਨ ਸਰਕਾਰ- ਬਲਕਾਰ ਸਿੱਧੂ

ਭਗਤਾ ਭਾਈਕਾ, 20 ਜੂਨ (ਸੁਖਪਾਲ ਸਿੰਘ ਸੋਨੀ)- ਕੈਪਟਨ ਸਰਕਾਰ ਵਲੋਂ ਘਰ-ਘਰ ਨੌਕਰੀ ਦੇਣ ਦਾ ਵਾਅਦਾ ਪੂਰਾ ਕਰਨ ਦੀ ਬਜਾਏ ਆਪਣੇ ਚਹੇਤੇ ਮੰਤਰੀਆਂ ਤੇ ਵਿਧਾਇਕਾ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇ ਕੇ ਉਨ੍ਹਾਂ ਦੇ ਘਰ ਭਰਨ ਉਪਰ ਜ਼ੋਰ ਦਿੱਤਾ ਜਾ ਰਿਹਾ ਹੈ ਜਿਸ ਦੀ ...

ਪੂਰੀ ਖ਼ਬਰ »

6ਵੇਂ ਤਨਖ਼ਾਹ ਕਮਿਸ਼ਨ ਨਾਲ ਸੂਬੇ ਦੇ 5.4 ਲੱਖ ਸਰਕਾਰੀ ਮੁਲਾਜ਼ਮਾਂ ਤੇ ਸੇਵਾ ਮੁਕਤ ਕਰਮਚਾਰੀਆਂ ਨੂੰ ਪੁੱਜੇਗਾ ਵੱਡਾ ਲਾਭ- ਮਨਪ੍ਰੀਤ

ਬਠਿੰਡਾ, 20 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਬਹੁਤੀਆਂ ਸਿਫ਼ਾਰਸ਼ਾਂ ਨੂੰ ਪ੍ਰਵਾਨ ਕਰਨ ਦਾ ਫ਼ੈਸਲਾ ਕੀਤਾ | ਇਨ੍ਹਾਂ ਨੂੰ ਪਹਿਲੀ ਜੁਲਾਈ 2021 ਤੋਂ ...

ਪੂਰੀ ਖ਼ਬਰ »

ਬੀ.ਐੱਸ.ਐੱਨ.ਐੱਲ ਦੀ ਮਾੜੀ ਸੇਵਾਵਾਂ ਕਾਰਨ ਲੋਕਾਂ 'ਚ ਰੋਸ

ਨਥਾਣਾ, 20 ਜੂਨ (ਗੁਰਦਰਸ਼ਨ ਲੁੱਧੜ)- ਪਿੰਡ ਕਲਿਆਣ ਵਿਖੇ ਭਾਰਤੀ ਸੰਚਾਰ ਨਿਗਮ ਲਿਮਟਿਡ ਦੀ ਟੈਲੀਫ਼ੋਨ ਐਕਸਚੇਂਜ ਦੀਆਂ ਸੇਵਾਵਾਂ ਤਸੱਲੀਬਖ਼ਸ਼ ਨਾ ਹੋਣ ਕਾਰਨ ਲੋਕਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ | ਮਾਸਟਰ ਗੁਰਮੀਤ ਸਿੰਘ ਦੀ ਅਗਵਾਈ ਵਿਚ ਪੱਤਰਕਾਰਾਂ ...

ਪੂਰੀ ਖ਼ਬਰ »

ਰਜਿਸਟਰੀਆਂ ਦਾ ਕੰਮ ਰੁਕਣ ਕਾਰਨ ਲੋਕ ਹੋ ਰਹੇ ਖੱਜਲ-ਖੁਆਰ

ਨਥਾਣਾ, 20 ਜੂਨ (ਗੁਰਦਰਸ਼ਨ ਲੁੱਧੜ)- ਸਬ-ਤਹਿਸੀਲ ਨਥਾਣਾ ਵਿਚ ਰਜਿਸਟਰੀਆਂ ਦਾ ਕੰਮ ਪਿਛਲੇ ਮਹੀਨੇ ਤੋਂ ਰੁਕਿਆ ਹੋਣ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ਿਕਰਯੋਗ ਹੈ ਕਿ ਲਗਭਗ ਇੱਕ ਮਹੀਨਾ ਦਫ਼ਤਰੀ ਸਟਾਫ਼ ਦੀ ਹੜਤਾਲ ਕਾਰਨ ਸਬ ...

ਪੂਰੀ ਖ਼ਬਰ »

ਦਮਦਮਾ ਸਾਹਿਬ ਪ੍ਰੈੱਸ ਕਲੱਬ ਨੇ ਲਗਾਇਆ ਮੁਫ਼ਤ ਵੈਕਸੀਨੇਸ਼ਨ ਕੈਂਪ

ਤਲਵੰਡੀ ਸਾਬੋ, 20 ਜੂਨ (ਰਵਜੋਤ ਸਿੰਘ ਰਾਹੀ/ਰਣਜੀਤ ਰਾਜੂ)- ਇਲਾਕੇ ਦੇ ਪੱਤਰਕਾਰਾਂ ਦੀ ਨੁਮਾਇੰਦਾ ਜਥੇਬੰਦੀ ਦਮਦਮਾ ਸਾਹਿਬ ਪ੍ਰੈੱਸ ਕਲੱਬ ਵਲੋਂ ਅੱਜ ਸਥਾਨਕ ਪ੍ਰੈੱਸ ਕਲੱਬ ਦੇ ਦਫ਼ਤਰ ਵਿਚ ਸਬ ਡਵੀਜ਼ਨਲ ਹਸਪਤਾਲ ਦੇ ਪ੍ਰਬੰਧਕਾਂ ਦੇ ਸਾਥ ਅਤੇ ਨਗਰ ਪੰਚਾਇਤ ਦੇ ਸਹਿਯੋਗ ਸਦਕਾ ਇਕ 'ਮੁਫ਼ਤ ਵੈਕਸੀਨੇਸ਼ਨ ਕੈਂਪ' ਲਗਾਇਆ ਗਿਆ ਜਿੱਥੇ ਸਿਹਤ ਵਿਭਾਗ ਦੀ ਟੀਮ ਨੇ ਕਰੀਬ 90 ਲੋਕਾਂ ਦੇ ਮੁਫ਼ਤ ਕੋਵਿਡ ਵੈਕਸੀਨ ਲਗਾਈ | ਅੱਜ ਪ੍ਰੈੱਸ ਕਲੱਬ ਦਫ਼ਤਰ ਵਿਖੇ ਲਗਾਏ ਗਏ ਉਕਤ ਵੈਕਸੀਨੇਸ਼ਨ ਕੈਂਪ ਵਿਚ ਡਾ: ਸੁਖਵਿੰਦਰ ਕੌਰ ਦੀ ਅਗਵਾਈ ਵਿਚ ਪੁੱਜੀ ਸਿਵਲ ਹਸਪਤਾਲ ਦੀ ਟੀਮ ਨੇ ਕੈਂਪ ਵਿਚ ਪੁੱਜੇ ਕਰੀਬ 90 ਲੋਕਾਂ ਦੇ ਜਿੱਥੇ ਮੁਫ਼ਤ ਵੈਕਸੀਨ ਲਗਾਈ ਉੱਥੇ ਮੌਕੇ 'ਤੇ ਹੀ ਉਨ੍ਹਾਂ ਨੂੰ ਵੈਕਸੀਨ ਲਗਾਉਣ ਦੇ ਪ੍ਰਮਾਣ ਪੱਤਰ ਵੀ ਸੌਂਪੇ ਗਏ | ਨਗਰ ਪੰਚਾਇਤ ਪ੍ਰਧਾਨ ਗੁਰਤਿੰਦਰ ਸਿੰਘ ਰਿੰਪੀ ਮਾਨ ਨੇ ਦਮਦਮਾ ਸਾਹਿਬ ਪ੍ਰੈੱਸ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਅਜਿਹੇ ਹੋਰ ਕਾਰਜਾਂ ਵਿਚ ਵੀ ਨਗਰ ਪੰਚਾਇਤ ਵਲੋਂ ਮਦਦ ਦਾ ਭਰੋਸਾ ਦਿੱਤਾ ਗਿਆ | ਡਾਕਟਰਾਂ ਦੀ ਟੀਮ, ਕੈਂਪ ਵਿਚ ਸਹਿਯੋਗ ਦੇਣ ਵਾਲੇ ਸਮੂਹ ਪੱਤਰਕਾਰ ਸਾਥੀਆਂ ਤੇ ਮੁਹਤਬਰਾਂ ਨੂੰ ਜੀ ਆਇਆਂ ਕਹਿੰਦਿਆਂ ਪ੍ਰੈੱਸ ਕਲੱਬ ਪ੍ਰਧਾਨ ਰਣਜੀਤ ਸਿੰਘ ਰਾਜੂ ਨੇ ਕੈਂਪ ਵਿਚ ਵਿਸ਼ੇਸ਼ ਸਹਿਯੋਗ ਲਈ ਐੱਸ.ਐੱਮ.ਓ. ਡਾ: ਦਰਸ਼ਨ ਕੌਰ ਦਾ ਧੰਨਵਾਦ ਵੀ ਕੀਤਾ | ਕੈਂਪ ਵਿਚ ਪੁੱਜੇ ਅਕਾਲੀ ਕੌਂਸਲਰ ਐਡਵੋਕੇਟ ਸਤਿੰਦਰ ਸਿੱਧੂ ਅਤੇ ਭਾਈ ਦਰਸ਼ਨ ਸਿੰਘ ਚੱਠਾ ਨੇ ਵੀ ਪੱਤਰਕਾਰਾਂ ਦੇ ਕਾਰਜ ਦੀ ਸ਼ਲਾਘਾ ਕੀਤੀ | ਕੈਂਪ ਵਿਚ ਮੈਡੀਕਲ ਟੀਮ ਵਿਚ ਮਨਦੀਪ ਕੌਰ, ਗੁਰਜੀਤ ਸਿੰਘ, ਰਵਨੀਤ ਕੌਰ, ਪਰਮਜੀਤ ਕੌਰ, ਪਰਮਜੀਤ ਕੌਰ ਸ਼ੇਖਪੁਰਾ, ਅਰਮਾਨ ਸਿੰਘ ਕੰਪਿਊਟਰ ਆਪਰੇਟਰ ਨੇ ਸੇਵਾ ਨਿਭਾਈ ਜਦੋਂਕਿ ਕੈਂਪ ਦੌਰਾਨ ਹਰਬੰਸ ਸਿੰਘ ਕੌਂਸਲਰ, ਅੰਮਿ੍ਤਪਾਲ ਬਰਾੜ ਮਾਲਵਾ ਸਪੋਰਟਸ ਐਂਡ ਵੈੱਲਫੇਅਰ ਕਲੱਬ, ਬਰਿੰਦਰਪਾਲ ਮਹੇਸ਼ਵਰੀ ਚੇਅਰਮੈਨ ਸਹਾਰਾ ਕਲੱਬ ਤੋਂ ਇਲਾਵਾ ਪ੍ਰੈੱਸ ਕਲੱਬ ਸਰਪ੍ਰਸਤ ਜਸਵੀਰ ਸਿੱਧੂ, ਕੈਸ਼ੀਅਰ ਮੁਨੀਸ਼ ਗਰਗ, ਅਹੁਦੇਦਾਰ ਰੇਸ਼ਮ ਨਥੇਹਾ, ਗੁਰਜੰਟ ਸਿੰਘ ਨਥੇਹਾ, ਰਵਜੋਤ ਸਿੰਘ ਰਾਹੀ, ਲਕਵਿੰਦਰ ਸ਼ਰਮਾ, ਰਾਮ ਜਿੰਦਲ ਜਗਾ, ਹਰਭਜਨ ਸਿੰਘ ਖ਼ਾਲਸਾ ਆਦਿ ਮੌਜੂਦ ਰਹੇ |

ਖ਼ਬਰ ਸ਼ੇਅਰ ਕਰੋ

 

ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ) ਵਲੋਂ ਪੇ–ਕਮਿਸ਼ਨ ਤੇ ਵਿੱਤ ਵਿਭਾਗ ਦੀਆਂ ਸਿਫ਼ਾਰਸ਼ਾਂ ਮੁੱਢੋਂ ਰੱਦ

ਲਹਿਰਾ ਮੁਹੱਬਤ, 20 ਜੂਨ (ਭੀਮ ਸੈਨ ਹਦਵਾਰੀਆ)- ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀ ਵਾਲਾ (ਸੂਬਾ ਮੀਤ ਪ੍ਰਧਾਨ) ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਇਤਿਹਾਸਕ ਕਦਮ- ਸਰੂਪ ਸਿੰਗਲਾ

ਬਠਿੰਡਾ, 20 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਪੁਰਾਣਾ ਰਿਸ਼ਤਾ ਮੁੜ ਮਜ਼ਬੂਤ ਹੋਇਆ ਹੈ, ਇਹ ਗਠਜੋੜ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਅਮਨ ਸ਼ਾਂਤੀ, ਭਾਈਚਾਰਕ ਸਾਂਝ ਲਈ ਦੋਨਾਂ ਪਾਰਟੀਆਂ ਦੀ ਲੀਡਰਸ਼ਿਪ ਦਾ ...

ਪੂਰੀ ਖ਼ਬਰ »

ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਮੈਂਬਰ ਦਾ ਮੋਟਰਸਾਈਕਲ ਚੋਰੀ

ਰਾਮਾਂ ਮੰਡੀ, 20 ਜੂਨ (ਤਰਸੇਮ ਸਿੰਗਲਾ)- ਬੀਤੀ ਰਾਤ ਰਾਮਾਂ ਮੰਡੀ ਅਤੇ ਕੋਟਬਖਤੂ ਪਿੰਡ ਵਿਚ ਚੋਰੀਆਂ ਹੋਣ ਦਾ ਸਮਾਚਾਰ ਹੈ | ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਹਨੀ ਅਰੋੜਾ ਨੇ ਦੱਸਿਆ ਕਿ ਉਸ ਦੇ ਮੋਟਰਸਾਈਕਲ ਬਜਾਜ ਪਲੈਟੀਨਾ 'ਚ ਬੀਤੀ ਰਾਤ ਅਚਾਨਕ ਪੈਟਰੋਲ ...

ਪੂਰੀ ਖ਼ਬਰ »

52 ਕਿਲੋਂ ਚੂਰਾ ਪੋਸਤ, 7 ਲੱਖ 20 ਹਜ਼ਾਰ ਨਕਦੀ ਸਮੇਤ ਕਾਬੂ ਵਿਅਕਤੀ ਥਾਣੇ 'ਚੋਂ ਫ਼ਰਾਰ

ਭਗਤਾ ਭਾਈਕਾ, 20 ਜੂਨ (ਸੁਖਪਾਲ ਸਿੰਘ ਸੋਨੀ)- ਬਠਿੰਡਾ ਪੁਲਿਸ ਦੇ ਸਪੈਸ਼ਲ ਸਟਾਫ਼ ਵਲੋਂ ਗਿ੍ਫ਼ਤਾਰ ਕੀਤਾ ਨਸ਼ਾ ਤਸਕਰ ਪੁਲਿਸ ਨੂੰ ਚਕਮਾ ਦੇਕੇ ਥਾਣੇ ਵਿਚੋਂ ਫ਼ਰਾਰ ਹੋ ਗਿਆ ਹੈ ਜਿਸ ਮਗਰੋਂ ਪੁਲਿਸ ਨੇ ਫ਼ਰਾਰ ਹੋਏ ਨਸ਼ਾ ਤਸਕਰ ਤੇ ਅਣਗਹਿਲੀ ਵਰਤਣ ਵਾਲੇ ਪੁਲਿਸ ...

ਪੂਰੀ ਖ਼ਬਰ »

ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਮਾਮਲੇ ਨੂੰ ਸਰਕਾਰ ਮੁੜ ਵਿਚਾਰੇ- ਜਸ ਬੱਜੋਆਣਾ

ਲਹਿਰਾ ਮੁਹੱਬਤ, 20 ਜੂਨ (ਸੁਖਪਾਲ ਸਿੰਘ ਸੁੱਖੀ)- ਵਿਧਾਨ ਸਭਾ ਹਲਕਾ ਭੁੱਚੋ ਦੇ ਯੂਥ ਕਾਂਗਰਸ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਜਸ ਬੱਜੋਆਣਾ ਨੇ ਕੈਪਟਨ ਸਰਕਾਰ ਵਲੋਂ ਆਪਣੇ ਵਿਧਾਇਕਾਂ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਦੇ ਫ਼ੈਸਲੇ ਨੂੰ ਮੁੜ ...

ਪੂਰੀ ਖ਼ਬਰ »

ਘੋੜਾ ਟਰਾਲਾ ਚਾਲਕ ਤੋਂ 30 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ

ਸੰਗਤ ਮੰਡੀ, 20 ਜੂਨ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗ਼ਵਾਲੀ ਨੇੜੇ ਇਕ ਘੋੜਾ ਟਰਾਲਾ ਚਾਲਕ ਤੋਂ 30 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਥਾਣਾ ਸੰਗਤ ਦੇ ਮੁਖੀ ਗੌਰਵਬੰਸ ਸਿੰਘ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸਾਂਝੀ ਜਥੇਬੰਦੀਆਂ ਵਲੋਂ ਵਿੱਤ ਮੰਤਰੀ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

ਬਠਿੰਡਾ, 20 ਜੂਨ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਬੈਨਰ ਹੇਠ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੇ ਦੋ ਦਿਨਾਂ ਧਰਨੇ ਦੇ ਸਬੰਧਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਨੂੰ ਘੇਰ ਕੇ ਪ੍ਰਦਰਸ਼ਨ ਕਰ ਰਹੇ ਠੇਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX