ਤਾਜਾ ਖ਼ਬਰਾਂ


ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  1 day ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  1 day ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  1 day ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  1 day ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  1 day ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  1 day ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  1 day ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਖੰਨਾ / ਸਮਰਾਲਾ

ਫੱਲੇਵਾਲ 'ਚ ਕਿਸਾਨ ਤੇ ਭੱਠਾ ਮਾਲਕ ਦੀ ਅਣਗਹਿਲੀ ਨਾਲ ਖੇਤ ਦੀ ਮਿੱਟੀ ਪੁੱਟਣ ਕਾਰਨ ਟੁੱਟੇਗਾ ਨਹਿਰੀ ਖਾਲ

ਲੋਹਟਬੱਦੀ, 20 ਜੂਨ (ਕੁਲਵਿੰਦਰ ਸਿੰਘ ਡਾਂਗੋ)- ਇਸ 'ਚ ਕੋਈ ਸ਼ੱਕ ਨਹੀਂ ਕਿ ਪਾਣੀ ਦੀ ਨਿਰੰਤਰ ਹੋ ਰਹੀ ਬਰਬਾਦੀ ਨੂੰ ਦੇਖਦਿਆਂ ਅੱਜ ਫ਼ਸਲਾਂ ਦੀ ਪੈਦਾਵਾਰ ਲਈ ਪਾਣੀ ਪ੍ਰਾਪਤ ਕਰਨ ਦੇ ਬਦਲਵੇਂ ਤੇ ਢੱੁਕਵੇਂ ਹੱਲ ਲੱਭੇ ਜਾ ਰਹੇ ਹਨ ਤਾਂ ਕਿ ਭਵਿੱਖਤ ਪੀੜ੍ਹੀਆਂ ਲਈ ਸਾਡੇ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਾਂ ਨੇ ਵਧ ਰਹੀਆਂ ਤੇਲ ਦੀਆਂ ਕੀਮਤਾਂ ਖ਼ਿਲਾਫ਼ ਪ੍ਰਗਟਾਇਆ ਰੋਸ

ਦੋਰਾਹਾ, 20 ਜੂਨ (ਮਨਜੀਤ ਸਿੰਘ ਗਿੱਲ)-ਅਸਮਾਨ ਛੂਹ ਰਹੀਆਂ ਤੇਲ ਦੀਆਂ ਕੀਮਤਾਂ ਕਾਰਨ ਜਿੱਥੇ ਮਹਿੰਗਾਈ ਵਧਣ ਕਾਰਨ ਆਮ ਆਦਮੀ ਦਾ ਜਿਉਣਾ ਦੁੱਭਰ ਹੋਇਆ ਪਿਆ ਹੈ, ਉੱਥੇ ਹੀ ਨਿੱਤ ਦਿਨ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਕਾਰਨ ਟਰਾਂਸਪੋਰਟ ਸਨਅਤ ਬਿਲਕੁਲ ਹੀ ਤਬਾਹ ਹੋ ਗਈ ...

ਪੂਰੀ ਖ਼ਬਰ »

ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਵਿਖੇ ਧਰਨਾ 171ਵੇਂ ਦਿਨ 'ਚ

ਡੇਹਲੋਂ, 20 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਕਾਲੇ ਕਾਨੰੂਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਲਗਾਤਾਰ ਧਰਨਾ 171ਵੇਂ ਦਿਨ ਵਿਚ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਨਾਂਅ ਚੜ੍ਹੀ 6 ਏਕੜ ਜ਼ਮੀਨ ਦੀ ਰਿੱਟ ਖ਼ਾਰਜ-ਪ੍ਰਧਾਨ ਕੁੰਦਰਾ

ਮਾਛੀਵਾੜਾ ਸਾਹਿਬ, 20 ਜੂਨ (ਸੁਖਵੰਤ ਸਿੰਘ ਗਿੱਲ)- ਨਗਰ ਕੌਂਸਲ ਮਾਛੀਵਾੜਾ ਦੇ ਪ੍ਰਧਾਨ ਸੁਰਿੰਦਰ ਕੁੰਦਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਛੀਵਾੜਾ ਸਾਹਿਬ ਦੀ ਪੱਤੀ ਨਾਲ ਸਬੰਧਿਤ ਬੁੱਢਾ ਦਰਿਆ ਨੇੜੇ ਨੂਰਪੁਰ ਰੋਡ 'ਤੇ ਪਈ 6 ਏਕੜ ਜ਼ਮੀਨ ਦਾ ਮਾਲ ਵਿਭਾਗ ਵਲੋਂ ...

ਪੂਰੀ ਖ਼ਬਰ »

ਇੰਸ. ਹੇਮੰਤ ਕੁਮਾਰ ਪਾਇਲ ਤੇ ਸਮਰਾਲਾ ਸਬ ਡਵੀਜ਼ਨਾਂ ਦੇ ਸਾਂਝ ਕੇਂਦਰਾਂ ਦੇ ਇੰਚਾਰਜ ਬਣੇ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)- ਥਾਣਾ ਸਦਰ ਖੰਨਾ ਦੇ ਸਾਬਕਾ ਐਸ.ਐੱਚ.ਓ. ਇੰਸਪੈਕਟਰ ਹੇਮੰਤ ਕੁਮਾਰ ਪਾਇਲ ਸਮਰਾਲਾ ਸਬ ਡਵੀਜ਼ਨਾਂ ਦੇ ਸਾਂਝ ਕੇਂਦਰਾਂ ਦੇ ਇੰਚਾਰਜ ਬਣਾਏ ਗਏ ਹਨ¢ ਉਨ੍ਹਾਂ ਨੇ ਪਾਇਲ ਸਬ ਡਵੀਜ਼ਨ ਸਾਂਝ ਕੇਂਦਰ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ¢ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਖੰਨਾ, 20 ਜੂਨ (ਮਨਜੀਤ ਧੀਮਾਨ) - ਥਾਣਾ ਸਦਰ ਖੰਨਾ ਪੁਲਿਸ ਨੇ 800 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਅਵਤਾਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਮਾਰਕੁੱਟ ਕਰਨ 'ਤੇ ਮਾਮਲਾ ਦਰਜ

ਕੁਹਾੜਾ, 20 ਜੂਨ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮ ਕਲਾਂ ਦੀ ਪੁਲਿਸ ਵਲੋਂ ਜ਼ਮੀਨ ਦੇ ਕੇਸ 'ਚ ਗਵਾਹੀ ਦੇਣ ਕਰਕੇ ਵਿਅਕਤੀ ਨਾਲ ਕੀਤੀ ਮਾਰਕੁੱਟ 'ਚ ਪਰਮਜੀਤ ਸਿੰਘ, ਸੁਰਿੰਦਰ ਸਿੰਘ, ਅੰਗਰੇਜ਼ ਸਿੰਘ, ਦੋਲੂ, ਕੁਲਵਿੰਦਰ ਸਿੰਘ ਅਤੇ ਬੰਟੀ ਵਾਸੀ ਪਿੰਡ ਬੌਕੜ ਗੁੱਜਰਾਂ ...

ਪੂਰੀ ਖ਼ਬਰ »

ਅੱਜ ਯੋਗ ਦਿਵਸ ਮੌਕੇ ਮਹਾਨ ਵਿਗਿਆਨਕ ਪਤੰਜਲੀ ਨੂੰ ਕੀਤਾ ਜਾਏਗਾ ਯਾਦ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਹਰੇਕ ਸਾਲ 21 ਜੂਨ ਨੂੰ ਸੰਸਾਰ ਦੇ ਕੋਨੇ ਕੋਨੇ ਵਿਚ ਹਰੇਕ ਛੋਟੇ ਤੋਂ ਵੱਡੇ ਕਸਬੇ ਵਿਚ ਯੋਗ ਦਿਵਸ ਨੰੂ ਮਨਾਇਆ ਜਾਂਦਾ ਹੈ¢ ਯੋਗ ਕੀ ਹੈ? ਇਸ ਨੂੰ ਸਮਝਣਾ ਅਤੀ ਜ਼ਰੂਰੀ ਹੈ¢ ਤਕਰੀਬਨ ਹਜ਼ਾਰਾਂ ਸਾਲ ਪਹਿਲਾਂ ਸਰੀਰ ਨੂੰ ਤੰਦਰੁਸਤ ...

ਪੂਰੀ ਖ਼ਬਰ »

ਈ.ਜੀ.ਐੱਸ, ਐੱਸ.ਟੀ.ਆਰ, ਏ.ਆਈ.ਈ, ਸਿਖਿਆ ਪ੍ਰੋਵਾਈਡਰ, ਅਧਿਆਪਕ ਯੂਨੀਅਨ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ) - ਈ.ਟੀ.ਟੀ ਅਧਿਆਪਕ ਯੂਨੀਅਨ ਖੰਨਾ ਦੀ ਮੀਟਿੰਗ ਪ੍ਰਧਾਨ ਹਰਬੰਸ ਸਿੰਘ ਪੱਪਾ ਦੀ ਅਗਵਾਈ ਵਿਚ ਮੋਹਾਲੀ ਵਿਖੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਈ.ਜੀ.ਐੱਸ, ਐੱਸ.ਟੀ.ਆਰ, ਏ.ਆਈ.ਈ. ਸਿਖਿਆ ਪ੍ਰੋਵਾਈਡਰ ਯੂਨੀਅਨ ਦੇ ਸੰਘਰਸ਼ ਦੀ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾ 'ਚ ਐੱਸ. ਸੀ. ਵਿੰਗ ਅਹਿਮ ਰੌਲ ਅਦਾ ਕਰੇਗਾ-ਅੜੈਚਾ, ਢੀਂਡਸਾ

ਬੀਜਾ, 20 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਮਾਲਵਾ ਜੋਨ 3 ਦੇ ਮੀਡੀਆ ਇੰਚਾਰਜ ਗੁਰਦੀਪ ਸਿੰਘ ਅੜੈਚਾ ਤੇ ਗੁਰਮੀਤ ਸਿੰਘ ਢੀਂਡਸਾ ਸਰਕਲ ਪ੍ਰਧਾਨ ਯੂਥ ਵਿੰਗ ਸਮਰਾਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੌਣਾ 'ਚ ਐੱਸ. ਸੀ. ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੇ ਹਲਕਾ ਇੰਚਾਰਜ ਡਾ. ਬੀਜਾ ਵਲੋਂ ਪਿੰਡਾਂ 'ਚ ਮੀਟਿੰਗਾਂ ਤੇਜ਼

ਮਲੌਦ, 20 ਜੂਨ (ਦਿਲਬਾਗ ਸਿੰਘ ਚਾਪੜਾ)-ਬਹੁਜਨ ਸਮਾਜ ਪਾਰਟੀ ਦੇ ਹਲਕਾ ਇੰਚਾਰਜ ਅਤੇ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸੰਭਾਵੀ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਵਲੋਂ ਹਲਕਾ ਪਾਇਲ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕੀਤਾ ਗਿਆ ਹੈ ਅਤੇ ...

ਪੂਰੀ ਖ਼ਬਰ »

ਯਾਦੂ ਨੇ ਸ਼ਹਿਰ ਦੀਆਂ ਕਈ ਗਲੀਆਂ-ਸੜਕਾਂ ਬਣਾਉਣ ਦੀ ਰਫ਼ਤਾਰ ਤੇਜ਼ ਕਰਨ ਲਈ ਦਿੱਤੀ ਚਿਤਾਵਨੀ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਸੀਵਰੇਜ ਪਾਈਪ ਪਏ ਹੋਣ ਦੇ ਬਾਵਜੂਦ ਖੰਨਾ ਸ਼ਹਿਰ ਦੀਆਂ ਕਈ ਗਲੀਆਂ-ਸੜਕਾਂ ਬਣਨ ਦੀ ਰਫ਼ਤਾਰ ਕੀੜੀ ਚਾਲ ਹੋਣ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਰੱਖਿਆ ਹੈ¢ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਯਾਦਵਿੰਦਰ ਸਿੰਘ ਯਾਦੂ ...

ਪੂਰੀ ਖ਼ਬਰ »

ਸਰਕਾਰ 'ਚ ਬੈਠੇ ਦਲਿਤ ਵਿਧਾਇਕ ਅਤੇ ਮੰਤਰੀ ਵਿਦਿਆਰਥੀਆਂ ਦੇ ਭਵਿੱਖ ਲਈ ਅੱਗੇ ਆਉਣ-ਵਿਧਾਇਕ ਹਿੱਸੋਵਾਲ

ਮਲੌਦ, 20 ਜੂਨ (ਸਹਾਰਨ ਮਾਜਰਾ)- ਲੋਕ ਹਿਤਾਂ ਲਈ ਸੰਘਰਸ਼ਸ਼ੀਲ ਨਿਧੜਕ ਆਗੂ ਆਪ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਪਹਿਲਾਂ ਵਾਲਾ ਦਲਿਤ ਵਿਰੋਧੀ ਚਿਹਰਾ ਹੁਣ ਬੇਨਕਾਬ ਹੋ ਗਿਆ ਹੈ ਕਿਉਂਕਿ ਸਰਕਾਰ ਵਲੋਂ ਸੂਬੇ ਦੇ ਕਰੀਬ 2 ਲੱਖ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਦਾ ਅਪਮਾਨ ਕਰਨ ਲਈ ਬਿੱਟੂ 'ਤੇ ਕੇਸ ਦਰਜ ਹੋਵੇ- ਭੌਰਲਾ

ਬੀਜਾ, 20 ਜੂਨ (ਕਸ਼ਮੀਰਾ ਸਿੰਘ ਬਗ਼ਲੀ)- ਗੁਰਮੀਤ ਸਿੰਘ ਭੌਰਲਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਨੇ ਇਕ ਬਿਆਨ ਰਾਹੀ ਕਿਹਾ ਕਿ ਲੁਧਿਆਣਾ ਦੇ ਐਮ .ਪੀ. ਰਵਨੀਤ ਸਿੰਘ ਬਿੱਟੂ ਖਿਲਾਫ ਐੱਸ. ਸੀ., ਐੱਸ .ਟੀ. ਐਕਟ ਅਧੀਨ ਪਰਚਾ ਦਰਜ ਕੀਤਾ ਜਾਣਾ ਚਾਹੀਦਾ ...

ਪੂਰੀ ਖ਼ਬਰ »

ਬਾਬਾ ਸਾਹਿਬ ਡਾ. ਅੰਬੇਦਕਰ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਪੰਜਾਬ ਦੇ 'ਮਦਨ' ਪ੍ਰਧਾਨ ਅਤੇ 'ਭੜੀ' ਸਕੱਤਰ ਬਣੇ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ, ਪੰਜਾਬ ਦੀ ਮੀਟਿੰਗ ਨਿਰਮਲ ਸਿੰਘ ਦੂਲੋ ਦੀ ਸਰਪ੍ਰਸਤੀ ਹੇਠਾਂ ਹੋਈ | ਮੀਟਿੰਗ 'ਚ ਦਲਿਤ ਸਮਾਜ ਨੂੰ ਦਰਪੇਸ਼ ਆ ਰਹੀਆਂ ਚੁਨੌਤੀਆਂ, ਦਲਿਤ ਸਮਾਜ ਦੇ ...

ਪੂਰੀ ਖ਼ਬਰ »

ਮਨਵਿੰਦਰ ਸਿੰਘ ਗਿਆਸਪੁਰਾ ਭੁੱਖ ਹੜਤਾਲ ਤੋਂ ਬਾਅਦ ਗੁਰਦੁਆਰਾ ਰਾੜਾ ਸਾਹਿਬ ਵਿਖੇ ਹੋਏ ਨਤਮਸਤਕ

ਰਾੜਾ ਸਾਹਿਬ, 20 ਜੂਨ (ਸਰਬਜੀਤ ਸਿੰਘ ਬੋਪਾਰਾਏ)-ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਆਮ ਆਦਮੀ ਪਾਰਟੀ ਹਲਕਾ ਪਾਇਲ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਆਪਣੇ ਸਮਰਥਕਾਂ ਨਾਲ ਸ਼ੁਕਰਾਨਾ ਕਰਨ ਲਈ ਨਤਮਸਤਕ ਹੋਏ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਘੁਡਾਣੀ ਕਲਾਂ ਵਿਖੇ ਅਕਾਲੀ–ਬਸਪਾ ਵਰਕਰਾਂ ਦੀ ਪਲੇਠੀ ਮੀਟਿੰਗ

ਰਾੜਾ ਸਾਹਿਬ, 20 ਜੂਨ (ਸਰਬਜੀਤ ਸਿੰਘ ਬੋਪਾਰਾਏ)-ਅਕਾਲੀ ਦਲ ਬਸਪਾ ਗੱਠਜੋੜ ਹੋਣ ਤੋਂ ਬਾਅਦ ਹਲਕਾ ਪਾਇਲ ਨਾਲ ਸੰਬੰਧਿਤ ਅਕਾਲੀ ਦਲ ਤੇ ਬਸਪਾ ਵਰਕਰਾਂ ਦੀ ਪਹਿਲੀ ਪਲੇਠੀ ਮੀਟਿੰਗ ਪਿੰਡ ਘੁਡਾਣੀ ਕਲਾਂ ਦੇ ਗੁਰਦੁਆਰਾ ਸ੍ਰੀ ਨਿੰਮਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਮਲੌਦ ਵਿਖੇ ਹੋਈ ਝੜਪ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਮਲੌਦ, 20 ਜੂਨ (ਦਿਲਬਾਗ ਸਿੰਘ ਚਾਪੜਾ)-ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਦਫ਼ਤਰ ਵਲੋਂ ਜਾਰੀ ਪ੍ਰੈੱਸ ਨੋਟਿਸ ਰਾਹੀ ਦੱਸਿਆ ਕਿ 16 ਜੂਨ ਨੂੰ ਮਲੌਦ ਵਿਖੇ ਦਲਿਤ ਆਗੂ ਗੁਰਦੀਪ ਸਿੰਘ ਕਾਲੀ ਵਲੋਂ ਦਿੱਤੇ ਜਾ ਰਹੇ ਧਰਨੇ ਵਿਚ ਹੋਈ ...

ਪੂਰੀ ਖ਼ਬਰ »

ਘੁਲਾਲ ਵਿਖੇ ਪੰਜਾਬ ਪੁਲਿਸ ਦੀ ਭਰਤੀ ਲਈ ਮੁਫ਼ਤ ਟਰੇਨਿੰਗ ਕੈਂਪ

ਸਮਰਾਲਾ, 20 ਜੂਨ (ਕੁਲਵਿੰਦਰ ਸਿੰਘ)- ਪਿੰਡ ਘੁਲਾਲ ਵਿਖੇ ਪੰਜਾਬ ਪੁਲਿਸ 'ਚ ਜੇਲ੍ਹ ਵਾਰਡਨ ਤੇ ਕਾਂਸਟੇਬਲ ਦੀ ਭਰਤੀ ਲਈ ਬੱਚਿਆਂ ਲਈ ਮੁਫ਼ਤ ਟਰੇਨਿੰਗ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਕੈਂਪ 'ਚ ਪੰਜਾਬ ਪੁਲਿਸ ਭਰਤੀ ਹੋਣ ਦੇ ਚਾਹਵਾਨ ਨੌਜਵਾਨ ਵਿਦਿਆਰਥੀਆ ...

ਪੂਰੀ ਖ਼ਬਰ »

ਭਾਕਿਯੂ (ਏਕਤਾ) ਉਗਰਾਹਾਂ ਵਲੋਂ ਮਲੌਦ ਘਟਨਾ ਦੀ ਨਿਖੇਧੀ

ਮਲੌਦ, 20 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਬਲਾਕ ਮਲੌਦ ਪ੍ਰਧਾਨ ਜਗਤਾਰ ਸਿੰਘ ਚੋਮੋਂ, ਕਨਵੀਨਰ ਬਲਾਕ ਮਲੌਦ ਲਖਵਿੰਦਰ ਸਿੰਘ ਲਾਡੀ ਉਕਸੀ, ਕਨਵੀਨਰ ਬਲਾਕ ...

ਪੂਰੀ ਖ਼ਬਰ »

'ਖੇਤੀ ਬਚਾਓ, ਲੋਕਤੰਤਰ ਬਚਾਓ ਦਿਵਸ' ਵਜੋਂ ਮਨਾਉਣ ਦੇ ਫ਼ੈਸਲੇ ਦਾ ਐਮ.ਸੀ.ਪੀ.ਆਈ. (ਯੂ.) ਵਲੋਂ ਸਮਰਥਨ

ਦੋਰਾਹਾ, 20 ਜੂਨ (ਜਸਵੀਰ ਝੱਜ)- ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਕਾਲੇ ਕਾਨੰੂਨਾਂ ਵਿਰੁੱਧ ਮਾਰੇ ਜਾ ਰਹੇ ਰੋਸ ਧਰਨੇ ਦੇ 7 ਮਹੀਨੇ ਪੂਰੇ ਹੋ ਜਾਣ 'ਤੇ ਅਤੇ ਠੀਕ ਇਸੇ ਦਿਨ ਇੰਦਰਾ ਗਾਂਧੀ ਨੇ 1975 ਵਿਚ ਦੇਸ਼ ਅੰਦਰ ਐਮਰਜੈਂਸੀ ਲਗਾਈ ਸੀ, ਨੂੰ 'ਖੇਤੀ ਬਚਾਓ, ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਵਲੋਂ ਬੱਚੇ ਨੂੰ ਪੜ੍ਹਾਈ ਲਈ 10 ਹਾਜ਼ਰ ਦੀ ਸਹਾਇਤਾ

ਬੀਜਾ, 20 ਜੂਨ (ਅਵਤਾਰ ਸਿੰਘ ਜੰਟੀ ਮਾਨ)- ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਸਾਬਕਾ ਮੀਤ ਪ੍ਰਧਾਨ ਐਸ. ਜੀ. ਪੀ. ਸੀ. ਸ੍ਰੀ ਅੰਮਿ੍ਤਸਰ ਸਾਹਿਬ ਨੇ ਬੀਬੀ ਹਰਬੰਸ ਕੌਰ ਵਿਧਵਾ ਸਵਰਗੀ ਅਰਜਨ ਸਿੰਘ ਪਿੰਡ ਜੱਲ੍ਹਾ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਸਿਹੌੜਾ ਵਿਖੇ ਗ੍ਰਾਮ ਪੰਚਾਇਤ ਤੇ ਯੂਥ ਕਲੱਬ ਵਲੋਂ ਛੱਪੜਾਂ ਦੀ ਸਫ਼ਾਈ ਸ਼ੁਰੂ

ਮਲੌਦ, 20 ਜੂਨ (ਦਿਲਬਾਗ ਸਿੰਘ ਚਾਪੜਾ)- ਪਿੰਡ ਸਿਹੌੜਾ ਵਿਖੇ ਛੱਪੜਾਂ ਦੀ ਸਫ਼ਾਈ ਦਾ ਕੰਮ ਗ੍ਰਾਮ ਪੰਚਾਇਤ ਵਲੋਂ 14ਵੇਂ ਵਿੱਤ ਕਮਿਸ਼ਨ ਦੀ ਗਰਾਂਟ ਰਾਹੀ ਯੂਥ ਕਲੱਬ ਸਿਹੌੜਾ ਅਤੇ ਮੁਹਤਬਰਾਂ ਦੀ ਸਹਿਮਤੀ ਨਾਲ ਸ਼ੁਰੂ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ਪੰਚਾਇਤ ...

ਪੂਰੀ ਖ਼ਬਰ »

'ਤਿੰਨ ਕਾਕਿਆਂ' ਨੂੰ ਤਰਸ ਦੇ ਆਧਾਰ 'ਤੇ ਨੌਕਰੀ, ਬੇਤਰਸਿਆ ਨੂੰ ਘਰ-ਘਰ ਨੌਕਰੀ ਸਿਰਫ਼ ਜੁਮਲਾ-ਖੀਰਨੀਆ ਢਿੱਲੋਂ

ਸਮਰਾਲਾ, 20 ਜੂਨ (ਰਾਮ ਗੋਪਾਲ ਸੋਫਤ)- ਪੰਜਾਬ ਕਾਂਗਰਸ ਵਿਚ ਪਏ ਸਿਆਸੀ ਘਮਸਾਣ ਨੂੰ ਭਾਵੇਂ ਤਿੰਨ ਕਾਕਿਆਂ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਦੇ ਕੇ ਕੁੱਝ ਠੱਲ੍ਹਣ ਦੇ ਯਤਨ ਤਾਂ ਕੀਤੇ ਗਏ ਹਨ, ਪਰ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਕਾਂਗਰਸ ਵਲੋਂ ਪੰਜਾਬ ਦੇ ਨੌਜਵਾਨਾਂ ...

ਪੂਰੀ ਖ਼ਬਰ »

ਡੀ.ਪੀ.ਐਸ. ਦੇ ਸਮਰ ਕੈਂਪ 'ਚ 400 ਤੋਂ ਵੱਧ ਵਿਦਿਆਰਥੀ ਸ਼ਾਮਿਲ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਦਿੱਲੀ ਪਬਲਿਕ ਸਕੂਲ ਖੰਨਾ ਵਿਖੇ ਆਯੋਜਿਤ 15 ਰੋਜਾ ਆਨਲਾਈਨ ਸਮਰ ਕੈਂਪ ਵਿਚ 400 ਤੋਂ ਜ਼ਿਆਦਾ ਵਿਦਿਆਰਥੀਆਂ ਨੇ ਹਿੱਸਾ ਲਿਆ¢ ਇਸ ਮੌਕੇ ਕਰਵਾਏ ਗਏ ਕਰੰਟ ਅਫੇਅਰਜ਼ ਮੁਕਾਬਲੇ ਵਿਚ ਅਸੈਂਬਲੀ ਆਫ਼ ਏਾਜਲਸ ਸਕੂਲ, ਬੈਰਕਪੁਰ, ਪੱਛਮੀ ਬੰਗਾਲ ਤੋਂ ਏ. ਚੱਕਰਵਤੀ ਨੂੰ ਜੇਤੂ ਐਲਾਨਿਆ ਗਿਆ¢ ਪਹਿਲੀ ਵਾਰ ਸਮਰ ਕੈਂਪ ਵਿਚ ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼, ਮਹਾਰਾਸ਼ਟਰ ਅਤੇ ਪੰਜਾਬ ਦੇ ਬਹੁਤ ਸਾਰੇ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ¢ ਕਰਾਫ਼ਟ ਫਨ ਮੁਕਾਬਲੇ ਵਿਚ ਪ੍ਰੀ-ਪ੍ਰਾਇਮਰੀ ਦੇ ਸ਼ਿਵਾਏ ਗੁਪਤਾ ਅਤੇ 5ਵੀਂ ਜਮਾਤ ਦੇ ਸਾਹਿਬਜੋਤ ਸਿੰਘ ਜੇਤੂ ਰਹੇ¢ ਜਨਤਕ ਭਾਸ਼ਣ ਮੁਕਾਬਲੇ ਵਿਚ ਵੀ ਸ਼ਿਵਾਏ ਗੁਪਤਾ ਨੇ ਇਨਾਮ ਪ੍ਰਾਪਤ ਕੀਤਾ¢ ਕੁਕਿੰਗ ਮੁਕਾਬਲਾ ਪਹਿਲੀ ਜਮਾਤ ਦੀ ਵਾਨਿਆ ਗੁਪਤਾ ਨੇ ਜਿੱਤਿਆ¢ ਡਾਂਸ ਮੁਕਾਬਲੇ ਵਿਚ ਤੀਜੀ ਜਮਾਤ ਦੇ ਅਨਹਦ ਸਿੰਘ ਨੂੰ ਪਹਿਲਾਂ ਅਤੇ ਤੀਜੀ ਬੀ ਦੇ ਜਸਤੇਜ ਸਿੰਘ ਨੂੰ ਕੋਨਸੋਲੇਸ਼ਨ ਇਨਾਮ ਦਿੱਤਾ ਗਿਆ¢ ਚੌਥੀ ਅਤੇ ਪੰਜਵੀਂ ਜਮਾਤ ਲਈ ਕਰਵਾਏ ਗਈ ਪ੍ਰਯੋਗ ਬਾਕਸ ਪ੍ਰਤੀਯੋਗਤਾ ਵਿਚ ਪੰਜਵੀਂ ਦੇ ਸਾਹਿਬਜੋਤ ਸਿੰਘ ਨੂੰ ਜੇਤੂ ਕਰਾਰ ਦਿੱਤਾ ਗਿਆ¢ ਕੋਡਿੰਗ ਪ੍ਰਤੀਯੋਗਿਤਾ ਜੋ ਛੇਵੀਂ ਅਤੇ ਸੱਤਵੀਂ ਜਮਾਤ ਲਈ ਸੀ, ਵਿਚ ਅਗਮਜੋਤ ਸਿੰਘ, ਸੱਤਵੀਂ ਦੇ ਨੈਤਿਕ ਅਗਰਵਾਲ ਨੇ ਇਨਾਮ ਜਿੱਤੇ¢ ਛੇਵੀਂ ਤੇ ਸੱਤਵੀਂ ਜਮਾਤ ਲਈ ਯੋਗਾ ਮੁਕਾਬਲੇ ਵਿਚ ਹਰਸਹਿਜ ਸਿੰਘ ਨੂੰ ਪਹਿਲਾ ਤੇ ਜੋਇਲ ਜੋਸ਼ੀ ਨੂੰ ਕੋਨਸੋਲੇਸ਼ਨ ਇਨਾਮ ਹਾਸਲ ਹੋਇਆ¢ ਗੁਰਸਿਮਰਨ ਸਿੰਘ ਤੇ ਜੈਸਮੀਨ ਕੌਰ ਸੇਖੋਂ ਨੇ 8ਵੀਂ ਤੇ 9ਵੀਂ ਜਮਾਤ ਲਈ ਕਰਵਾਏ ਗਏ ਵਾਦ ਵਿਵਾਦ ਮੁਕਾਬਲੇ ਵਿਚ ਜਿੱਤ ਦਰਜ ਕੀਤੀ¢ ਇਸ ਮੌਕੇ ਦਿੱਲੀ ਪਬਲਿਕ ਸਕੂਲ ਖੰਨਾ ਦੇ ਚੇਅਰਮੈਨ ਡੀ.ਐਸ. ਬੈਂਸ ਨੇ ਸਮਰ ਕੈਂਪ ਦੇ ਲਾਭਾਂ ਤੇ ਚਾਨਣਾ ਪਾਇਆ | ਮੁੱਖ ਅਧਿਆਪਕਾ ਨੇਹਾ ਰਤਨ ਨੇ ਸਾਰਿਆਂ ਦਾ ਧੰਨਵਾਦ ਕੀਤਾ |

ਖ਼ਬਰ ਸ਼ੇਅਰ ਕਰੋ

 

ਹਲਕਾ ਵਿਧਾਇਕ ਵਲੋਂ ਸਿਵਲ ਹਸਪਤਾਲ ਪਾਇਲ ਦੀ ਅਚਨਚੇਤ ਚੈਕਿੰਗ

ਪਾਇਲ, 20 ਜੂਨ (ਰਜਿੰਦਰ ਸਿੰਘ/ਨਿਜ਼ਾਮਪੁਰ)-ਅੱਜ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਅਚਨਚੇਤ ਸਿਵਲ ਹਸਪਤਾਲ ਪਾਇਲ ਦੀ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਡਾ. ਸ਼ਗਨ ਬੇਦੀ ਗੈਰ ਹਾਜ਼ਰ ਪਾਈ ਗਈ | ਜਿਸ ਸਬੰਧੀ ਉਨ੍ਹਾਂ ਮੌਕੇ 'ਤੇ ਸੀ. ਐਮ. ਓ. ਲੁਧਿਆਣਾ ਤੇ ਸਿਹਤ ...

ਪੂਰੀ ਖ਼ਬਰ »

ਡੀ.ਐਸ.ਪੀ. ਮਾਂਗਟ ਨੇ ਗੁ: ਸਿੱਧਸਰ ਸਾਹਿਬ ਵਿਖੇ ਬੂਟੇ ਲਗਾਏ

ਮਲੌਦ, 20 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਾਬਾ ਸੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਅਥਾਹ ਸ਼ਰਧਾ ਭਾਵਨਾ ਰੱਖਣ ਵਾਲੇ ਜਸਵੰਤ ਸਿੰਘ ਮਾਂਗਟ ਡੀ.ਐੱਸ.ਪੀ. ਪੰਜਾਬ ਪੁਲਿਸ ਨੇ ਬੂਟੇ ਲਗਾਏ | ਉਨ੍ਹਾਂ ਕਿਹਾ ਕਿ ਵਾਤਾਵਰਨ ...

ਪੂਰੀ ਖ਼ਬਰ »

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸਾਂਪਲਾ ਹਲਕੇ ਦਾ ਦੌਰਾ ਕਰਨਗੇ-ਚੀਮਾ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)- ਮਲੌਦ ਦਾਣਾ ਮੰਡੀ ਵਿਚ ਫੂਲ਼ੇ ਸ਼ਾਹੂ ਅੰਬੇਡਕਰ ਲੋਕ ਜਗਾਉ ਮੰਚ ਵਲੋਂ ਪੰਜਾਬ ਸਰਕਾਰ ਦੇ ਚੋਣ ਮੈਨੀਫੈਸਟੋ ਵਿਚ ਕੀਤੇ ਗਏ ਵਾਅਦਿਆਂ ਅਤੇ ਦਲਿਤ ਸਮਾਜ ਤੇ ਅੱਤਿਆਚਾਰ ਖ਼ਿਲਾਫ਼ ਪੋਲ-ਖੋਲ-ਸਥ ਰਾਹੀ ਗੁਰਦੀਪ ਸਿੰਘ ਕਾਲੀ ਦੀ ਅਗਵਾਈ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਲੋਕਾਂ ਨੂੰ ਝੂਠੇ ਵਾਅਦੇ ਕਰ ਕੇ ਲੁੱਟਿਆ-ਵਿਧਾਇਕ ਢਿੱਲੋਂ

ਸਾਹਨੇਵਾਲ, 20 ਜੂਨ (ਅਮਰਜੀਤ ਸਿੰਘ ਮੰਗਲੀ)- ਸਾਹਨੇਵਾਲ ਸਰਕਲ ਤੇ ਸ਼ਹਿਰ ਦੇ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੀ ਇਕ ਅਹਿਮ ਮੀਟਿੰਗ ਸਰਕਲ ਪ੍ਰਧਾਨ ਕੁਲਵੰਤ ਸਿੰਘ ਕਾਂਤੀ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਸਾਬਕਾ ਮੰਤਰੀ ਮੌਜੂਦਾ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX