ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਸੰਪਾਦਕੀ

ਮੁਲਾਜ਼ਮਾਂ ਨੂੰ ਰਾਹਤ

ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 6ਵੇਂ ਤਨਖਾਹ ਕਮਿਸ਼ਨਾਂ ਦੀਆਂ ਸਿਫ਼ਾਰਸ਼ਾਂ ਅਨੁਸਾਰ ਵਾਧਾ ਦੇਣ ਦੀ ਮਨਜ਼ੂਰੀ ਨਾਲ ਲਗਭਗ 6 ਲੱਖ ਕਰਮਚਾਰੀਆਂ ਨੂੰ ਸਪੱਸ਼ਟ ਲਾਭ ਹੋਵੇਗਾ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੇਸ਼ੱਕ ...

ਪੂਰੀ ਖ਼ਬਰ »

ਐਮਰਜੈਂਸੀ ਤੋਂ ਪਹਿਲਾਂ ਤੇ ਬਾਅਦ ਵਿਚ

ਇਤਿਹਾਸ ਵਿਚ ਜਦੋਂ ਵੀ ਕੋਈ ਘਟਨਾ ਵਾਪਰਦੀ ਹੈ ਤਾਂ ਸਮਕਾਲੀ ਲੋਕਾਂ ਦਾ ਉਸ 'ਤੇ ਪ੍ਰਤੀਕਰਮ ਵੱਖਰਾ-ਵੱਖਰਾ ਹੁੰਦਾ ਹੈ। ਆਜ਼ਾਦ ਭਾਰਤ ਦੇ ਇਤਿਹਾਸ ਵਿਚ ਐਮਰਜੈਂਸੀ ਦੀ ਘਟਨਾ ਸਬੰਧੀ ਵੀ ਇਸ ਦਾ ਕੋਈ ਅਪਵਾਦ ਨਹੀਂ। ਸਮਕਾਲੀ ਲੋਕਾਂ ਦੇ ਨਜ਼ਰੀਏ ਨੂੰ ਪ੍ਰਭਾਵਿਤ ਕਰਨ ਵਾਲੇ ਕਈ ਕਾਰਨ ਹੋ ਸਕਦੇ ਹਨ ਪਰ ਸਮੇਂ ਦਾ ਵਹਾਅ ਹਰੇਕ ਘਟਨਾ ਦੀ ਨਿਰਪੱਖ ਤਰੀਕੇ ਨਾਲ ਪੁਣ ਛਾਣ ਕਰਨ ਦੀ ਸ਼ਕਤੀ ਰੱਖਦਾ ਹੈ। 25 ਜੂਨ, 1975 ਜਿਸ ਦਿਨ ਉਸ ਸਮੇਂ ਦੀ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦੇਸ਼ ਵਿਚ ਐਮਰਜੈਂਸੀ ਲਗਾਈ, ਉਸ ਬਾਰੇ ਗੱਲਬਾਤ ਕਰਨ ਤੋਂ ਪਹਿਲਾਂ ਐਮਰਜੈਂਸੀ ਲਈ ਜ਼ਮੀਨ ਤਿਆਰ ਕਰਨ ਵਾਲੇ ਕੁਝ ਕਾਰਨਾਂ 'ਤੇ ਨਜ਼ਰ ਮਾਰਨੀ ਜ਼ਰੂਰੀ ਹੈ।
1971 ਵਿਚ ਸਾਬਕਾ ਸੋਵੀਅਤ ਸੰਘ ਨਾਲ ਕੂਟਨੀਤਕ ਸਮਝੌਤਾ, ਦਸੰਬਰ 1971 ਵਿਚ ਪਾਕਿਸਤਾਨ ਦੇ ਦੋ ਟੋਟੇ ਕਰਕੇ ਬੰਗਲਾਦੇਸ਼ ਨਾਂਅ ਦੇ ਸੁਤੰਤਰ ਦੇਸ਼ ਨੂੰ ਦੁਨੀਆ ਦੇ ਨਕਸ਼ੇ 'ਤੇ ਲਿਆਉਣ ਨਾਲ ਪੂਰੇ ਦੇਸ਼ ਵਿਚ ਇੰਦਰਾ ਗਾਂਧੀ ਦੇ ਪੱਖ ਵਿਚ ਹਵਾ ਚੱਲ ਪਈ ਸੀ। ਇਸ ਲੋਕਪ੍ਰਿਅਤਾ ਬਲਬੂਤੇ ਹੀ ਇੰਦਰਾ ਦੀ ਅਗਵਾਈ ਵਾਲੀ ਕਾਂਗਰਸ 1972 ਵਿਚ ਸੂਬਾਈ ਵਿਧਾਨ ਸਭਾ ਚੋਣਾਂ ਜਿੱਤਣ ਵਿਚ ਸਫਲ ਰਹੀ। ਲੋਕ ਸਭਾ ਵਿਚ ਪਹਿਲਾਂ ਹੀ ਇੰਦਰਾ ਗਾਂਧੀ ਕੋਲ ਭਾਰੀ ਬਹੁਮਤ ਸੀ, ਬਹੁਗਿਣਤੀ ਰਾਜਾਂ ਦੀਆਂ ਵਿਧਾਨ ਸਭਾਵਾਂ ਅਤੇ ਰਾਜਾਂ ਦੀਆਂ ਵਿਧਾਨ ਸਭਾਵਾਂ ਦੁਆਰਾ ਚੁਣੀ ਰਾਜ ਸਭਾ ਵਿਚ ਵੀ ਬਹੁਮਤ ਹੋਣ ਕਰਕੇ ਇੰਦਰਾ ਗਾਂਧੀ ਦੇਸ਼ ਦੀ ਰਾਜਨੀਤੀ ਦਾ ਇਕੋ ਇਕ ਕੇਂਦਰ ਸੀ। ਦਸੰਬਰ 1974 ਵਿਚ ਬੰਗਲਾਦੇਸ਼ ਦੇ ਸੰਸਥਾਪਕ ਅਤੇ ਤਤਕਾਲੀਨ ਪ੍ਰਧਾਨ ਮੰਤਰੀ ਸ਼ੇਖ ਮੁਜੀਬ ਉਰ ਰਹਿਮਾਨ ਨੇ ਬੰਗਲਾਦੇਸ਼ ਵਿਚ ਸੰਸਦੀ ਸ਼ਾਸਨ ਪ੍ਰਣਾਲੀ ਭੰਗ ਕਰਕੇ ਖੁਦ ਨੂੰ ਬੰਗਲਾਦੇਸ਼ ਦਾ ਰਾਸ਼ਟਰਪਤੀ ਐਲਾਨ ਦਿੱਤਾ ਜਿਸ ਨੇ ਕਿ ਭਾਰਤ ਸਮੇਤ ਬਾਕੀ ਅੰਤਰਰਾਸ਼ਟਰੀ ਹਲਕਿਆਂ ਦਾ ਧਿਆਨ ਵੀ ਖਿੱਚਿਆ।
1974 ਤੋਂ ਹੀ ਗੁਜਰਾਤ ਵਿਚ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਪ੍ਰਸ਼ਾਸਨ ਦੀਆਂ ਆਪਹੁਦਰੀਆਂ ਖਿਲਾਫ ਅੰਦੋਲਨ ਸ਼ੁਰੂ ਕੀਤਾ ਸੀ। ਮੋਰਾਰਜੀ ਡੇਸਾਈ ਇਸ ਅੰਦੋਲਨ ਦੀ ਅਗਵਾਈ ਕਰ ਰਹੇ ਸੀ। ਮੰਗਾਂ ਵਿਚੋਂ ਸਭ ਤੋਂ ਅਹਿਮ ਸੂਬੇ ਦੇ ਮੁੱਖ ਮੰਤਰੀ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ ਅਤੇ ਮੁੱਖ ਮੰਤਰੀ ਚਿਮਨ ਭਾਈ ਪਟੇਲ ਦੇ ਅਸਤੀਫੇ ਦੀ ਮੰਗ ਸੀ। ਮੋਰਾਰਜੀ ਡੇਸਾਈ ਦੀ ਭੁੱਖ ਹੜਤਾਲ ਅਤੇ ਅੰਦੋਲਨ ਨੂੰ ਮਿਲੀ ਭਾਰੀ ਲੋਕ ਹਮਾਇਤ ਦੇ ਕਾਰਨ ਇੰਦਰਾ ਗਾਂਧੀ ਨੂੰ ਦਸੰਬਰ 1974 ਵਿਚ ਆਪਣੀ ਹੀ ਪਾਰਟੀ ਦੇ ਮੁੱਖ ਮੰਤਰੀ ਨੂੰ ਬਰਖਾਸਤ ਕਰਨਾ ਪਿਆ। ਇਸ ਦੇ ਨਾਲ ਹੀ ਬਿਹਾਰ ਵਿਚ ਜੇ. ਪੀ. ਨਾਰਾਇਣ ਦੀ ਅਗਵਾਈ ਵਿਚ ਸ਼ੁਰੂ ਹੋਇਆ ਅੰਦੋਲਨ ਵੀ ਦੇਸ਼ ਵਿਆਪੀ ਰੂਪ ਧਾਰਨ ਕਰਨ ਵੱਲ ਵਧ ਰਿਹਾ ਸੀ। ਨਾਰਾਇਣ ਗਾਂਧੀਵਾਦੀ ਨੇਤਾ ਸਨ ਅਤੇ 1942 ਦੇ ਭਾਰਤ ਛੱਡੋ ਅੰਦੋਲਨ ਵਿਚ ਉਨ੍ਹਾਂ ਦੀ ਵਰਨਣਯੋਗ ਭੂਮਿਕਾ ਕਾਰਨ ਉਨ੍ਹਾਂ ਦਾ ਕਾਫੀ ਵੱਡਾ ਜਨ ਆਧਾਰ ਵੀ ਸੀ। ਇਸ ਹਾਲਤ ਵਿਚ ਜੇਕਰ ਨਾਰਾਇਣ ਦਾ ਅੰਦੋਲਨ ਪੂਰੇ ਦੇਸ਼ ਵਿਚ ਫੈਲ ਜਾਂਦਾ ਤਾਂ ਇਹ ਇੰਦਰਾ ਗਾਂਧੀ ਲਈ ਚੁਣੌਤੀ ਬਣ ਸਕਦਾ ਸੀ। ਦੂਸਰੇ ਪਾਸੇ ਰੇਲਵੇ ਮੁਲਾਜ਼ਮਾਂ ਨੇ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਜਾਰਜ ਫਰਨਾਂਡਿਸ ਦੀ ਅਗਵਾਈ ਹੇਠ ਮਈ, 1974 ਵਿਚ ਦੇਸ਼ ਵਿਆਪੀ ਹੜਤਾਲ ਕਰ ਦਿੱਤੀ। ਰੇਲਵੇ ਦੇ ਮੁਲਾਜ਼ਮਾਂ ਦਾ ਵੱਡਾ ਹਿੱਸਾ ਇਸ ਵਿਚ ਸ਼ਾਮਲ ਹੋਇਆ ਅਤੇ ਪੂਰੇ ਦੇਸ਼ ਦੀਆਂ ਰੇਲ ਸੇਵਾਵਾਂ ਠੱਪ ਹੋ ਗਈਆਂ। 18 ਮਈ, 1974 ਨੂੰ ਇੰਦਰਾ ਗਾਂਧੀ ਵੱਲੋਂ ਪੋਖਰਣ ਪ੍ਰਮਾਣੂ ਪ੍ਰਯੋਗ ਕਰਨ ਨਾਲ ਇਕ ਵਾਰ ਫਿਰ ਤੋਂ ਇੰਦਰਾ ਗਾਂਧੀ ਨੂੰ ਜਨਤਕ ਸਮਰਥਨ ਮਿਲਿਆ ਅਤੇ ਸਰਕਾਰ ਨੇ ਰੇਲਵੇ ਹੜਤਾਲ 'ਤੇ ਦਮਨਕਾਰੀ ਰੁਖ਼ ਅਪਣਾਉਂਦੇ ਹੋਏ ਹਜ਼ਾਰਾਂ ਮੁਲਾਜ਼ਮਾਂ ਨੂੰ ਜੇਲ੍ਹਾਂ ਵਿਚ ਸੁੱਟ ਦਿੱਤਾ ਅਤੇ ਹਜ਼ਾਰਾਂ ਦੀਆਂ ਹੀ ਨੌਕਰੀਆਂ ਖੋਹ ਲਈਆਂ। ਸਿੱਟੇ ਵਜੋਂ ਮਈ ਦੇ ਅਖੀਰ ਤੱਕ ਇਸ ਹੜਤਾਲ ਨੂੰ ਦਮਨਕਾਰੀ ਤਰੀਕੇ ਨਾਲ ਖਤਮ ਕਰ ਦਿੱਤਾ ਗਿਆ। ਇਸ ਸਮੇਂ ਤੱਕ ਇੰਦਰਾ ਗਾਂਧੀ ਦੇ ਪੁੱਤਰ ਸੰਜੇ ਗਾਂਧੀ ਨੇ ਰਾਜਨੀਤਕ ਦਖਲਅੰਦਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਸੀ। 1969 ਤੋਂ ਇੰਦਰਾ ਗਾਂਧੀ ਦੇ ਮੁੱਖ ਸਕੱਤਰ ਚਲੇ ਆ ਰਹੇ ਅਤੇ ਉਸ ਸਮੇਂ 'ਕਸ਼ਮੀਰੀ ਮਾਫੀਆ' ਕਹੇ ਜਾਣ ਵਾਲੇ ਇੰਦਰਾ ਗਾਂਧੀ ਦੇ ਨਜ਼ਦੀਕੀਆਂ ਵਿਚੋਂ ਪੀ. ਐਨ. ਹਕਸਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਵਾਂਝੇ ਕਰਕੇ ਸੰਜੇ ਗਾਂਧੀ ਨੇ ਆਪਣਾ ਰਾਜਨੀਤਕ ਪ੍ਰਭਾਵ ਦਰਸਾਇਆ।
ਦਸੰਬਰ, 1974 ਵਿਚ ਗੁਜਰਾਤ ਸਰਕਾਰ ਭੰਗ ਹੋਣ ਦੇ ਬਾਵਜੂਦ ਸਰਕਾਰ ਨਵੀਆਂ ਚੋਣਾਂ ਕਰਵਾਉਣ ਤੋਂ ਟਾਲਾ ਵੱਟ ਰਹੀ ਸੀ। ਮਾਰਚ ਵਿਚ ਮੋਰਾਰਜੀ ਡੇਸਾਈ ਨੇ ਇਸ ਦੇ ਵਿਰੋਧ ਵਿਚ ਫਿਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਅਤੇ ਇੰਦਰਾ ਗਾਂਧੀ ਨੂੰ ਐਲਾਨ ਕਰਨਾ ਪਿਆ ਕਿ 10 ਅਪ੍ਰੈਲ ਤੋਂ ਪਹਿਲਾਂ ਪਹਿਲਾਂ ਗੁਜਰਾਤ ਚੋਣਾਂ ਕਰਵਾਈਆਂ ਜਾਣਗੀਆਂ। ਨਾਰਾਇਣ ਦਾ ਬਿਹਾਰ ਤੋਂ ਸ਼ੁਰੂ ਹੋਇਆ ਅੰਦੋਲਨ ਦਿੱਲੀ ਤੱਕ ਪਹੁੰਚ ਗਿਆ ਸੀ ਅਤੇ ਅੰਦੋਲਨ ਦੀ ਇਕੋ ਇਕ ਮੰਗ ਇੰਦਰਾ ਗਾਂਧੀ ਦਾ ਅਸਤੀਫਾ ਸੀ। ਜਾਰਜ ਫਰਨਾਂਡਿਸ, ਮੋਰਾਰਜੀ ਡੇਸਾਈ, ਲਾਲੂ ਪ੍ਰਸਾਦ ਯਾਦਵ ਦੇ ਸਮਰਥਨ ਨਾਲ ਇਸ ਅੰਦੋਲਨ ਨੇ ਵਿਸ਼ਾਲ ਰੂਪ ਲੈ ਲਿਆ ਸੀ। 15 ਫਰਵਰੀ, 1974 ਨੂੰ ਦਿੱਲੀ ਵਿਚ ਇਕ ਰੈਲੀ ਦੌਰਾਨ ਜੇ. ਪੀ. ਨਾਰਾਇਣ ਨੇ ਸਿਵਲ ਨਾਫੁਰਮਾਨੀ ਅੰਦੋਲਨ ਦੀ ਤਰਜ਼ 'ਤੇ ਸਰਕਾਰੀ ਕਰਮਚਾਰੀਆਂ ਨੂੰ ਸਰਕਾਰ ਨੂੰ ਸਹਿਯੋਗ ਨਾ ਦੇਣ ਲਈ ਪ੍ਰੇਰਿਆ। 10 ਅਪ੍ਰੈਲ ਨੂੰ ਗੁਜਰਾਤ ਵਿਧਾਨ ਸਭਾ ਦੀਆਂ ਹੋਈਆਂ ਚੋਣਾਂ ਦੀ ਗਿਣਤੀ 12 ਜੂਨ ਨੂੰ ਸ਼ੁਰੂ ਹੋਣੀ ਸੀ।
12 ਜੂਨ 1975 ਦਾ ਦਿਨ ਇੰਦਰਾ ਗਾਂਧੀ ਦੇ ਰਾਜਨੀਤਕ ਜੀਵਨ ਦਾ ਸ਼ਾਇਦ ਸਭ ਤੋਂ ਭਿਆਨਕ ਦਿਨ ਸੀ। ਸਵੇਰੇ ਸਵੇਰੇ ਇੰਦਰਾ ਗਾਂਧੀ ਨੂੰ ਖਬਰ ਮਿਲੀ ਕਿ ਇੰਦਰਾ ਗਾਂਧੀ ਦੇ ਸੱਜੇ ਹੱਥ ਕਹੇ ਜਾਣ ਵਾਲੇ ਡੀ.ਪੀ. ਧਰ ਦੀ ਮੌਤ ਹੋ ਗਈ ਸੀ। ਡੀ.ਪੀ. ਧਰ 'ਕਸ਼ਮੀਰੀ ਮਾਫੀਆ' ਦਾ ਇਕ ਹੋਰ ਮਹੱਤਵਪੂਰਨ ਮੈਂਬਰ ਸੀ। ਦੁਪਹਿਰ ਤੱਕ ਗੁਜਰਾਤ ਚੋਣਾਂ ਦੇ ਨਤੀਜੇ ਵੀ ਆਉਣੇ ਸ਼ੁਰੂ ਹੋ ਗਏ ਸਨ ਅਤੇ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਪਾਰਟੀ ਹਾਰ ਵੱਲ ਵਧ ਰਹੀ ਸੀ। ਸ਼ਾਮ ਹੁੰਦੇ ਹੁੰਦੇ ਇੰਦਰਾ ਗਾਂਧੀ ਨੂੰ ਇਕ ਹੋਰ ਭਿਆਨਕ ਖਬਰ ਸੁਣਨ ਨੂੰ ਮਿਲੀ ਕਿ ਇਲਾਹਾਬਾਦ ਹਾਈ ਕੋਰਟ ਨੇ ਇਕ ਚੋਣ ਪਟੀਸ਼ਨ 'ਤੇ ਫ਼ੈਸਲਾ ਸੁਣਾਉਂਦੇ ਹੋਏ ਇੰਦਰਾ ਗਾਂਧੀ ਨੂੰ 1971 ਦੀਆਂ ਆਮ ਚੋਣਾਂ ਵਿਚ ਗਲਤ ਸਾਧਨ ਵਰਤਣ ਦੀ ਦੋਸ਼ੀ ਪਾਉਂਦੇ ਹੋਏ ਉਸ ਦੀ 1971 ਦੀ ਰਾਏ ਬਰੇਲੀ ਤੋਂ ਲੋਕ ਸਭਾ ਚੋਣ ਰੱਦ ਕਰ ਦਿੱਤੀ ਅਤੇ ਉਸ ਨੂੰ ਅਗਲੇ ਛੇ ਸਾਲਾਂ ਲਈ ਚੋਣ ਲੜਨ ਤੋਂ ਅਯੋਗ ਕਰਾਰ ਦਿੱਤਾ। ਇਲਾਹਾਬਾਦ ਹਾਈ ਕੋਰਟ ਨੇ ਕਾਂਗਰਸ ਪਾਰਟੀ ਨੂੰ ਪ੍ਰਧਾਨ ਮੰਤਰੀ ਦਾ ਬਦਲਵਾਂ ਪ੍ਰਬੰਧ ਕਰਨ ਲਈ 20 ਦਿਨ ਦਾ ਸਮਾਂ ਦਿੱਤਾ ਅਤੇ ਇੰਦਰਾ ਗਾਂਧੀ ਨੂੰ ਇਸ ਸਬੰਧੀ ਸੁਪਰੀਮ ਕੋਰਟ ਵਿਚ ਅਪੀਲ ਕਰਨ ਦੀ ਛੋਟ ਦਿੱਤੀ। ਇੰਦਰਾ ਗਾਂਧੀ ਦੇ ਵਕੀਲ ਨੇ ਸੁਪਰੀਮ ਕੋਰਟ ਵਿਚ ਅਪੀਲ ਕੀਤੀ ਪਰ ਜੂਨ ਦੀਆਂ ਛੁੱਟੀਆਂ ਕਾਰਨ ਸੁਪਰੀਮ ਕੋਰਟ ਵਿਚ ਹਾਜ਼ਰ ਜੱਜ ਨੇ ਇਹ ਹੀ ਕਿਹਾ ਕਿ ਅੰਤਿਮ ਫ਼ੈਸਲਾ ਛੁੱਟੀਆਂ ਤੋਂ ਬਾਅਦ ਸੁਪਰੀਮ ਕੋਰਟ ਦਾ ਬੈਂਚ ਹੀ ਕਰੇਗਾ ਅਤੇ ਉਦੋਂ ਤੱਕ ਇੰਦਰਾ ਗਾਂਧੀ ਪ੍ਰਧਾਨ ਮੰਤਰੀ ਤਾਂ ਰਹਿ ਸਕਦੀ ਹੈ ਪਰ ਲੋਕ ਸਭਾ ਵਿਚ ਉਹ ਕਿਸੇ ਬਹਿਸ ਵਿਚ ਭਾਗ ਨਹੀਂ ਲਵੇਗੀ ਅਤੇ ਨਾ ਹੀ ਕਿਸੇ ਵਿਸ਼ੇ 'ਤੇ ਵੋਟ ਪਾ ਸਕੇਗੀ।
ਜੇ.ਪੀ. ਨਾਰਾਇਣ ਨੇ 25 ਜੂਨ ਨੂੰ ਦਿੱਲੀ ਵਿਚ ਰੈਲੀ ਕਰਨ ਦਾ ਐਲਾਨ ਕਰ ਦਿੱਤਾ। ਸਰਕਾਰੀ ਧਿਰ ਨੂੰ ਖ਼ਦਸ਼ਾ ਸੀ ਕਿ ਇਸ ਰੈਲੀ ਵਿਚ ਨਾਰਾਇਣ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਸਰਕਾਰ ਦੀ ਮੁਖਾਲਫਤ ਕਰਨ ਦਾ ਸੱਦਾ ਦੇਵੇਗਾ। 25 ਜੂਨ ਦੀ ਸਵੇਰ ਤੋਂ ਹੀ ਇੰਦਰਾ ਗਾਂਧੀ ਆਪਣੇ ਵਿਸ਼ਵਾਸ ਪਾਤਰ ਅਤੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸਿਧਾਰਥ ਸ਼ੰਕਰ ਰੇਅ ਨਾਲ ਇਸ ਮੁੱਦੇ ਸਬੰਧੀ ਵਿਚਾਰ ਚਰਚਾ ਕਰ ਰਹੀ ਸੀ। ਸੰਵਿਧਾਨਿਕ ਮਾਹਿਰ ਹੋਣ ਕਰਕੇ ਸੰਵਿਧਾਨ ਦਾ ਬਾਰੀਕੀ ਨਾਲ ਅਧਿਐਨ ਕਰਨ ਤੋਂ ਬਾਅਦ ਰੇਅ ਨੇ ਇੰਦਰਾ ਗਾਂਧੀ ਨੂੰ ਅੰਦਰੂਨੀ ਗੜਬੜ ਦੇ ਖਦਸ਼ੇ ਦੇ ਆਧਾਰ 'ਤੇ ਐਮਰਜੈਂਸੀ ਲਗਾਉਣ ਦੀ ਸਲਾਹ ਦਿੱਤੀ।
(ਬਾਕੀ ਕੱਲ੍ਹ)


-ਪਿੰਡ ਉੱਭਾਵਾਲ, ਜ਼ਿਲਾ ਸੰਗਰੂਰ।
ਮੋਬਾਈਲ : 98148-29005

ਖ਼ਬਰ ਸ਼ੇਅਰ ਕਰੋ

 

ਸਹਿਜ ਸੰਗੀਤ ਨੂੰ ਸਮਰਪਿਤ ਪ੍ਰੋਗਰਾਮ 'ਸੁਰਾਂਜਲੀ'

ਸਾਹਿਤ ਤੇ ਸੰਗੀਤ ਦਾ ਪਰਸਪਰ ਗਹਿਰਾ ਰਿਸ਼ਤਾ ਹੈ। ਦੋਵੇਂ ਸੁਹਜ-ਤ੍ਰਿਪਤੀ ਦਾ ਕਾਰਜ ਕਰਦੇ ਹਨ। ਸ਼ਿਵ ਤੇ ਪਾਤਰ ਇਸ ਲਈ ਵਧੇਰੇ ਪ੍ਰਸਿੱਧ ਹੋਏ ਕਿ ਉਨ੍ਹਾਂ ਸਾਹਿਤ ਤੇ ਸੰਗੀਤ ਨੂੰ ਇਕਮਿਕ ਕਰ ਦਿੱਤਾ। ਸਾਹਿਤ, ਸੰਗੀਤ ਤੇ ਕਲਾ ਮਨੁੱਖੀ ਮਨ 'ਤੇ ਅਸਰ ਕਰਨ ਵਾਲੀਆਂ ਇਕੋ ...

ਪੂਰੀ ਖ਼ਬਰ »

ਦੇਸ਼ ਦੀਆਂ ਅਦਾਲਤਾਂ ਵਿਚ ਜੱਜਾਂ ਦੀ ਵੱਡੀ ਘਾਟ ਕਿਉਂ?

ਸੁਪਰੀਮ ਕੋਰਟ ਤੋਂ ਲੈ ਕੇ ਰਾਜਾਂ ਦੇ ਹਾਈਕੋਰਟਾਂ ਤੱਕ ਜੱਜ ਸੇਵਾਮੁਕਤ ਹੋ ਰਹੇ ਹਨ। ਕਈ ਉੱਚ ਅਦਾਲਤਾਂ ਵਿਚ ਤਾਂ 50 ਫ਼ੀਸਦੀ ਤੋਂ ਜ਼ਿਆਦਾ ਅਹੁਦੇ ਖਾਲੀ ਪਏ ਹਨ, ਪਰ ਉਨ੍ਹਾਂ ਨੂੰ ਭਰਿਆ ਨਹੀਂ ਜਾ ਰਿਹਾ। ਸੁਪਰੀਮ ਕੋਰਟ ਵਿਚ ਵੀ ਅੱਧੀ ਦਰਜਨ ਅਸਾਮੀਆਂ ਖਾਲੀ ਪਈਆਂ ਹਨ। ...

ਪੂਰੀ ਖ਼ਬਰ »

ਭਲਕੇ ਆਇਓ ਅੱਜ ਕੰਮ ਨਹੀਂ ਹੋਣਾ...

ਕਿਸੇ ਵੀ ਦਫ਼ਤਰ 'ਚ ਕੰਮ ਕਰਵਾਉਣ ਲਈ ਜਾਓ ਤਹਾਨੂੰ ਇਹ ਜਵਾਬ ਅਕਸਰ ਹੀ ਸੁਣਨ ਨੂੰ ਮਿਲਣਗੇ, 'ਅੱਜ ਸਾਹਿਬ ਛੁੱਟੀ 'ਤੇ ਹਨ' ਜਾਂ 'ਡੀਲਿੰਗ ਕਲਰਕ ਅਜੇ ਨਹੀਂ ਆਇਆ। ਬੈਠ ਜਾਓ, ਉਡੀਕ ਕਰੋ, ਨਹੀਂ ਤਾਂ ਭਲਕੇ ਆ ਜਾਇਓ'। ਇਹੋ ਜਿਹੇ ਫ਼ਿਕਰੇ ਅਨੇਕਾਂ ਹੀ ਦਫ਼ਤਰਾਂ ਦੀਆਂ ਚਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX