ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਸੰਪਾਦਕੀ

ਮੁਲਾਜ਼ਮਾਂ ਨੂੰ ਰਾਹਤ

ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 6ਵੇਂ ਤਨਖਾਹ ਕਮਿਸ਼ਨਾਂ ਦੀਆਂ ਸਿਫ਼ਾਰਸ਼ਾਂ ਅਨੁਸਾਰ ਵਾਧਾ ਦੇਣ ਦੀ ਮਨਜ਼ੂਰੀ ਨਾਲ ਲਗਭਗ 6 ਲੱਖ ਕਰਮਚਾਰੀਆਂ ਨੂੰ ਸਪੱਸ਼ਟ ਲਾਭ ਹੋਵੇਗਾ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੇਸ਼ੱਕ ...

ਪੂਰੀ ਖ਼ਬਰ »

ਐਮਰਜੈਂਸੀ ਤੋਂ ਪਹਿਲਾਂ ਤੇ ਬਾਅਦ ਵਿਚ

ਇਤਿਹਾਸ ਵਿਚ ਜਦੋਂ ਵੀ ਕੋਈ ਘਟਨਾ ਵਾਪਰਦੀ ਹੈ ਤਾਂ ਸਮਕਾਲੀ ਲੋਕਾਂ ਦਾ ਉਸ 'ਤੇ ਪ੍ਰਤੀਕਰਮ ਵੱਖਰਾ-ਵੱਖਰਾ ਹੁੰਦਾ ਹੈ। ਆਜ਼ਾਦ ਭਾਰਤ ਦੇ ਇਤਿਹਾਸ ਵਿਚ ਐਮਰਜੈਂਸੀ ਦੀ ਘਟਨਾ ਸਬੰਧੀ ਵੀ ਇਸ ਦਾ ਕੋਈ ਅਪਵਾਦ ਨਹੀਂ। ਸਮਕਾਲੀ ਲੋਕਾਂ ਦੇ ਨਜ਼ਰੀਏ ਨੂੰ ਪ੍ਰਭਾਵਿਤ ਕਰਨ ਵਾਲੇ ...

ਪੂਰੀ ਖ਼ਬਰ »

ਸਹਿਜ ਸੰਗੀਤ ਨੂੰ ਸਮਰਪਿਤ ਪ੍ਰੋਗਰਾਮ 'ਸੁਰਾਂਜਲੀ'

ਸਾਹਿਤ ਤੇ ਸੰਗੀਤ ਦਾ ਪਰਸਪਰ ਗਹਿਰਾ ਰਿਸ਼ਤਾ ਹੈ। ਦੋਵੇਂ ਸੁਹਜ-ਤ੍ਰਿਪਤੀ ਦਾ ਕਾਰਜ ਕਰਦੇ ਹਨ। ਸ਼ਿਵ ਤੇ ਪਾਤਰ ਇਸ ਲਈ ਵਧੇਰੇ ਪ੍ਰਸਿੱਧ ਹੋਏ ਕਿ ਉਨ੍ਹਾਂ ਸਾਹਿਤ ਤੇ ਸੰਗੀਤ ਨੂੰ ਇਕਮਿਕ ਕਰ ਦਿੱਤਾ। ਸਾਹਿਤ, ਸੰਗੀਤ ਤੇ ਕਲਾ ਮਨੁੱਖੀ ਮਨ 'ਤੇ ਅਸਰ ਕਰਨ ਵਾਲੀਆਂ ਇਕੋ ਜਿਹੀਆਂ ਤਰੰਗਾਂ ਪੈਦਾ ਕਰਦੇ ਹਨ।
ਸਮਾਜ ਵਿਚ ਸਾਹਿਤ ਤੇ ਸੰਗੀਤ ਦੋਵਾਂ ਦਾ ਵਡੇਰਾ ਮਹੱਤਵ ਹੈ। ਸਾਹਿਤ ਤੇ ਸੰਗੀਤ ਦਾ ਸੁਮੇਲ ਸੱਭਿਆਚਾਰਕ ਅਮੀਰੀ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਜਦ ਤੱਕ ਪੰਜਾਬੀ ਗਾਇਕ ਕਲਾਕਾਰ ਚੁਣੀਂਦੇ ਪੰਜਾਬੀ ਕਵੀਆਂ ਦੀਆਂ ਚੁਣੀਦੀਆਂ ਰਚਨਾਵਾਂ ਦਾ ਗਾਇਨ ਕਰਦੇ ਰਹੇ ਤਦ ਤੱਕ ਪੰਜਾਬੀ ਗਾਇਕੀ ਵਿਚ ਇਕ ਸਹਿਜ, ਇਕ ਸੁਹਜ, ਇਕ ਸੰਤੁਲਨ ਬਣਿਆ ਰਿਹਾ। ਫਿਰ ਇਕ ਉਹ ਦੌਰ ਆਇਆ ਜਿਸ ਵਿਚ ਪਾਪੂਲਰ ਤੇ ਪੌਪ ਸੰਗੀਤ ਦਾ ਬੋਲਬਾਲਾ ਰਿਹਾ। ਕਾਰੋਬਾਰੀ ਪਹੁੰਚ ਕਾਰਨ ਪੰਜਾਬੀ ਚੈਨਲ ਚੌਵੀ ਘੰਟੇ ਅਜਿਹੇ ਸੰਗੀਤ ਨੂੰ ਪ੍ਰਮੋਟ ਕਰਨ ਲੱਗੇ। ਸਹਿਜ ਤੇ ਸੁਹਜ ਭਰੀ ਸਾਹਿਤਕ ਰੰਗ ਵਾਲੀ ਗਾਇਕੀ ਪੂਰੀ ਤਰ੍ਹਾਂ ਹਾਸ਼ੀਏ 'ਤੇ ਚਲੀ ਗਈ। ਚਰਚਿਤ ਗਾਇਕ ਕਲਾਕਾਰਾਂ ਨੇ ਅਜਿਹੀ ਗਾਇਕੀ ਤੋਂ ਕਿਨਾਰਾ ਕਰ ਲਿਆ।
ਪਾਪੂਲਰ ਗਾਇਕੀ ਦੇ ਇਸ ਦੌਰ ਵਿਚ ਜਦ ਸਤਿੰਦਰ ਸਤਰਾਜ ਨੇ ਸਕੂਨ ਦੇਣ ਵਾਲੀ ਨਿਵੇਕਲੀ ਗਾਇਨ-ਸ਼ੈਲੀ ਨਾਲ ਕਦਮ ਰੱਖਿਆ ਤਾਂ ਸਰੋਤਿਆਂ, ਦਰਸ਼ਕਾਂ ਦਾ ਇਕ ਵਰਗ ਅਸ਼-ਅਸ਼ ਕਰ ਉਠਿਆ। ਹਲਕੀ ਤੇ ਗ਼ੈਰ-ਮਿਆਰੀ ਗਾਇਕੀ ਨੂੰ ਠੱਲ੍ਹ ਪਾਉਣ ਵਿਚ ਸਤਿੰਦਰ ਸਰਤਾਜ ਨੇ ਅਹਿਮ ਭੂਮਿਕਾ ਨਿਭਾਈ। ਇਹੀ ਭੂਮਿਕਾ ਹੁਣ ਡੀ.ਡੀ. ਪੰਜਾਬੀ ਦਾ ਨਵਾਂ ਆਰੰਭ ਹੋਇਆ ਪ੍ਰੋਗਰਾਮ 'ਸੁਰਾਂਜਲੀ' ਅਦਾ ਕਰ ਰਿਹਾ ਹੈ।
'ਸੁਰਾਂਜਲੀ' ਦੀ ਪਹਿਲੀ ਕੜੀ ਵਿਚ ਡਾ: ਬਰਜਿੰਦਰ ਸਿੰਘ ਹਮਦਰਦ ਨੇ ਆਪਣੀ ਪੁਰਜ਼ੋਰ ਆਵਾਜ਼ ਵਿਚ 'ਚੰਗੇ ਨਹੀਂ ਆਸਾਰ ਨਗਰ ਦੇ', 'ਕਿਆ ਜਾਣਾ ਮੈਂ ਕੋਈ ਰੇ ਬਾਬਾ', 'ਦਿਲ ਲੋਚੇ ਮਾਹੀ ਯਾਰ ਨੂੰ+, 'ਬੂਹੇ ਤੇਰੇ 'ਤੇ ਬੈਠਾ ਯੋਗੀ' ਅਤੇ 'ਗ਼ੈਰ ਨਾਲ ਤੇਰੀ ਮੁਲਾਕਾਤ ਹੋ ਗਈ' ਰਚਨਾਵਾਂ ਪੇਸ਼ ਕੀਤੀਆਂ। ਭਾਵੁਕਤਾ ਤੇ ਬੌਧਿਕਤਾ ਦੇ ਸੁਮੇਲ ਵਾਲੀ ਅਜਿਹੀ ਗਾਇਕੀ ਦਰਸ਼ਕਾਂ ਦੀ ਸੁਹਜ-ਤ੍ਰਿਪਤੀ ਕਰਨ ਦੇ ਨਾਲ-ਨਾਲ ਗਾਇਕ ਕਲਾਕਾਰ ਦੇ ਵਿਅਕਤੀਤਵ ਦੀ ਛਾਪ ਵੀ ਛੱਡ ਜਾਂਦੀ ਹੈ।
ਜਦ ਕਦੇ ਪੰਜਾਬੀ ਗਾਇਕੀ ਦਾ ਇਤਿਹਾਸ ਲਿਖਿਆ ਜਾਵੇਗਾ ਤਾਂ ਡਾ: ਬਰਜਿੰਦਰ ਸਿੰਘ ਹਮਦਰਦ ਦੁਆਰਾ ਪੇਸ਼ ਸਾਹਿਤਕ ਰੰਗ ਵਾਲੀਆਂ ਐਲਬਮਾਂ ਦਾ ਜ਼ਿਕਰ ਸੁਨਹਿਰੀ ਅੱਖਰਾਂ ਵਿਚ ਹੋਵੇਗਾ।
ਸੁਰਾਂਜਲੀ ਦੀਆਂ ਅਗਲੀਆਂ ਕੜੀਆਂ ਵਿਚ ਗੁਰਦੀਪ ਸਿੰਘ ਅਤੇ ਵਿਨੋਦ ਸਹਿਗਲ ਨੇ ਉਸੇ ਮਿਆਰ, ਉਸੇ ਸਹਿਜ, ਉਸੇ ਸੁਹਜ ਵਾਲੀ ਗਾਇਕੀ ਪੇਸ਼ ਕੀਤੀ ਜਿਸ ਨੂੰ ਦਰਸ਼ਕ, ਸਰੋਤੇ ਵਾਰ-ਵਾਰ ਸੁਣਨਾ ਪਸੰਦ ਕਰਨਗੇ।
ਕਲਾ ਦਾ ਦਰਜਾ ਸਰਵੋਤਮ
ਮੈਨੂੰ ਉਦੋਂ ਬਹੁਤ ਹੈਰਾਨੀ ਹੁੰਦੀ ਹੈ ਜਦੋਂ ਕੋਈ ਚਰਚਿਤ ਕਲਾਕਾਰ, ਲੇਖਕ ਸਿਆਸਤ ਵਿਚ ਸ਼ਾਮਿਲ ਹੋ ਜਾਂਦਾ ਹੈ। ਭਾਵੇਂ ਭਾਰਤ ਵਿਚ ਅਜਿਹੀਆਂ ਅਨੇਕਾਂ ਉਦਾਹਰਨਾਂ ਮਿਲਦੀਆਂ ਹਨ ਪ੍ਰੰਤੂ ਕਿਸੇ ਸਿਆਸੀ ਪਾਰਟੀ ਦਾ ਹਿੱਸਾ ਬਣ ਕੇ ਕਲਾਕਾਰ ਆਪਣਾ ਦਾਇਰਾ ਸੀਮਤ ਕਰ ਲੈਂਦਾ ਹੈ। ਜੇਕਰ ਜਿੱਤ ਵੀ ਜਾਵੇ ਤਾਂ ਸੈਂਕੜੇ ਸੰਸਦ ਮੈਂਬਰਾਂ ਵਿਚੋਂ ਇਕ ਸੰਸਦ ਮੈਂਬਰ ਜਾਂ ਹਜ਼ਾਰਾਂ ਵਿਧਾਇਕਾਂ ਵਿਚੋਂ ਇਕ ਵਿਧਾਇਕ ਹੁੰਦਾ ਹੈ। ਪਾਰਲੀਮੈਂਟ ਵਿਚ ਜਾਂ ਵਿਧਾਨ ਸਭਾ ਵਿਚ ਚਰਚਾ ਦੌਰਾਨ ਉਨ੍ਹਾਂ ਦੀ ਹਾਲਤ ਕੀ ਹੁੰਦੀ ਹੈ, ਆਪਾਂ ਸਾਰੇ ਜਾਣਦੇ ਹਾਂ। ਕਲਾਕਾਰ ਹੁੰਦਿਆਂ ਉਨ੍ਹਾਂ ਦਾ ਸਾਰੇ ਸਤਿਕਾਰ ਕਰਦੇ ਹਨ। ਪਾਰਟੀ ਵਿਚ ਸ਼ਾਮਿਲ ਹੋਣ 'ਤੇ ਬਹੁਤ ਬੁਰਾ ਭਲਾ ਕਹਿੰਦੇ ਹਨ।
ਗੁਲਾਮ ਅਲੀ ਦੁਨੀਆ ਵਿਚ ਇਕੋ ਹੈ। ਉਹਦੇ ਵਰਗਾ ਹੋਰ ਕੋਈ ਨਹੀਂ। ਗ਼ਜ਼ਲ, ਗਾਇਕ ਵਜੋਂ ਪੂਰੀ ਦੁਨੀਆ ਵਿਚ ਉਨ੍ਹਾਂ ਨੂੰ ਸਤਿਕਾਰ ਦੀ ਨਜ਼ਰ ਨਾਲ ਵੇਖਿਆ ਜਾਂਦਾ ਹੈ। ਜ਼ਰਾ ਸੋਚੋ ਜੇ ਉਹ ਕਿਸੇ ਰਾਜਨੀਤਕ ਪਾਰਟੀ ਵਿਚ ਸ਼ਾਮਿਲ ਹੋ ਜਾਣ ਤਾਂ ਉਨ੍ਹਾਂ ਦਾ ਕੀ ਹਸ਼ਰ ਹੋਵੇਗਾ। ਕਿਸੇ ਵੀ ਵੱਡੇ ਕਲਾਕਾਰ ਨੂੰ ਅਜਿਹਾ ਕਦਮ ਚੁੱਕਣ ਤੋਂ ਪਹਿਲਾਂ ਸੌ ਵਾਰ ਸੋਚਣਾ ਚਾਹੀਦਾ ਹੈ।
ਪੰਜਾਬ ਤੋਂ ਮੁੰਬਈ ਜਾ ਕੇ...
ਪੰਜਾਬ ਤੋਂ ਮੁੰਬਈ ਜਾ ਕੇ ਟੈਲੀਵਿਜ਼ਨ ਅਤੇ ਫ਼ਿਲਮ ਉਦਯੋਗ ਵਿਚ ਨਾਮਣਾ ਖੱਟਣ ਵਾਲੇ ਕਲਾਕਾਰ ਅਕਸਰ ਪੰਜਾਬ ਨੂੰ ਭੁੱਲ ਜਾਂਦੇ ਹਨ। ਇਨ੍ਹਾਂ ਵਿਚ ਅਦਾਕਾਰ, ਗਾਇਕ, ਕਾਮੇਡੀਅਨ ਸਾਰੇ ਸ਼ਾਮਿਲ ਹਨ। ਉਹ ਪੰਜਾਬ ਤੋਂ ਦੂਰੀ ਬਣਾ ਕੇ ਰੱਖਦੇ ਹਨ। ਇਹ ਵੀ ਹੋ ਸਕਦਾ ਹੈ ਕਿ ਦਾਇਰਾ ਮੋਕਲਾ ਹੋਣ ਕਾਰਨ, ਕੰਮ ਦੇ ਬੋਝ ਤੇ ਰੁਝੇਵਿਆਂ ਕਾਰਨ ਉਹ ਪੰਜਾਬ ਨਾਲੋਂ ਹੌਲੀ-ਹੌਲੀ ਟੁੱਟ ਜਾਂਦੇ ਹਨ। ਅਜਿਹੇ ਕਲਾਕਾਰਾਂ ਦੀ ਲੰਮੀ ਸੂਚੀ ਹੈ। ਨਵੇਂ ਵੀ, ਅੱਧਖੜ ਵੀ, ਪੁਰਾਣੇ ਵੀ। ਪ੍ਰੰਤੂ ਕਈ ਵਾਰ ਕਾਰਨ ਹੋਰ ਵੀ ਹੁੰਦੇ ਹਨ।
ਪੰਜਾਬ ਵਿਚ ਲੰਮਾ ਸੰਘਰਸ਼ ਕਰਨ ਉਪਰੰਤ ਕੌਮੀ ਪੱਧਰ 'ਤੇ ਪਹਿਚਾਣ ਸਥਾਪਤ ਕਰਨ ਵਾਲੇ ਇਕ ਗਾਇਕ ਕਲਾਕਾਰ ਨੇ ਮੈਨੂੰ ਦੱਸਿਆ ਸੀ ਕਿ ਜਿਸ ਕੰਪਨੀ ਨੇ ਉਹਦਾ ਬੇਹੱਦ ਚਰਚਿਤ ਗੀਤ ਤਿਆਰ ਅਤੇ ਦੇਸ਼ ਵਿਦੇਸ਼ ਵਿਚ ਪ੍ਰਮੋਟ ਕੀਤਾ, ਉਸ ਨੇ ਇਕ ਸ਼ਰਤ ਰੱਖੀ ਸੀ ਕਿ ਆਪਣੀ ਸ਼ੁਹਰਤ ਤੇ ਸਟਾਰਡਮ ਬਰਕਰਾਰ ਰੱਖਣ ਲਈ ਪੰਜਾਬ ਨਹੀਂ ਜਾਣਾ। ਪੰਜਾਬ ਤੋਂ ਦੂਰ ਰਹਿਣਾ ਹੈ। ਇਸੇ ਲਈ ਉਹ ਕਦੇ ਕਦਾਈਂ ਹਨੇਰੇ ਸਵੇਰੇ ਪੰਜਾਬ ਆਉਂਦਾ ਹੈ। ਚੁੱਪ-ਚੁਪੀਤਾ ਪਰਿਵਾਰਕ ਮੈਂਬਰਾਂ, ਦੋਸਤਾਂ, ਮਿੱਤਰਾਂ ਨੂੰ ਮਿਲ ਕੇ ਵਾਪਸ ਚਲਾ ਜਾਂਦਾ ਹੈ।


prof_kulbir@yahoo.com

 

ਖ਼ਬਰ ਸ਼ੇਅਰ ਕਰੋ

 

ਦੇਸ਼ ਦੀਆਂ ਅਦਾਲਤਾਂ ਵਿਚ ਜੱਜਾਂ ਦੀ ਵੱਡੀ ਘਾਟ ਕਿਉਂ?

ਸੁਪਰੀਮ ਕੋਰਟ ਤੋਂ ਲੈ ਕੇ ਰਾਜਾਂ ਦੇ ਹਾਈਕੋਰਟਾਂ ਤੱਕ ਜੱਜ ਸੇਵਾਮੁਕਤ ਹੋ ਰਹੇ ਹਨ। ਕਈ ਉੱਚ ਅਦਾਲਤਾਂ ਵਿਚ ਤਾਂ 50 ਫ਼ੀਸਦੀ ਤੋਂ ਜ਼ਿਆਦਾ ਅਹੁਦੇ ਖਾਲੀ ਪਏ ਹਨ, ਪਰ ਉਨ੍ਹਾਂ ਨੂੰ ਭਰਿਆ ਨਹੀਂ ਜਾ ਰਿਹਾ। ਸੁਪਰੀਮ ਕੋਰਟ ਵਿਚ ਵੀ ਅੱਧੀ ਦਰਜਨ ਅਸਾਮੀਆਂ ਖਾਲੀ ਪਈਆਂ ਹਨ। ...

ਪੂਰੀ ਖ਼ਬਰ »

ਭਲਕੇ ਆਇਓ ਅੱਜ ਕੰਮ ਨਹੀਂ ਹੋਣਾ...

ਕਿਸੇ ਵੀ ਦਫ਼ਤਰ 'ਚ ਕੰਮ ਕਰਵਾਉਣ ਲਈ ਜਾਓ ਤਹਾਨੂੰ ਇਹ ਜਵਾਬ ਅਕਸਰ ਹੀ ਸੁਣਨ ਨੂੰ ਮਿਲਣਗੇ, 'ਅੱਜ ਸਾਹਿਬ ਛੁੱਟੀ 'ਤੇ ਹਨ' ਜਾਂ 'ਡੀਲਿੰਗ ਕਲਰਕ ਅਜੇ ਨਹੀਂ ਆਇਆ। ਬੈਠ ਜਾਓ, ਉਡੀਕ ਕਰੋ, ਨਹੀਂ ਤਾਂ ਭਲਕੇ ਆ ਜਾਇਓ'। ਇਹੋ ਜਿਹੇ ਫ਼ਿਕਰੇ ਅਨੇਕਾਂ ਹੀ ਦਫ਼ਤਰਾਂ ਦੀਆਂ ਚਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX