ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਸੰਪਾਦਕੀ

ਮੁਲਾਜ਼ਮਾਂ ਨੂੰ ਰਾਹਤ

ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 6ਵੇਂ ਤਨਖਾਹ ਕਮਿਸ਼ਨਾਂ ਦੀਆਂ ਸਿਫ਼ਾਰਸ਼ਾਂ ਅਨੁਸਾਰ ਵਾਧਾ ਦੇਣ ਦੀ ਮਨਜ਼ੂਰੀ ਨਾਲ ਲਗਭਗ 6 ਲੱਖ ਕਰਮਚਾਰੀਆਂ ਨੂੰ ਸਪੱਸ਼ਟ ਲਾਭ ਹੋਵੇਗਾ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੇਸ਼ੱਕ ...

ਪੂਰੀ ਖ਼ਬਰ »

ਐਮਰਜੈਂਸੀ ਤੋਂ ਪਹਿਲਾਂ ਤੇ ਬਾਅਦ ਵਿਚ

ਇਤਿਹਾਸ ਵਿਚ ਜਦੋਂ ਵੀ ਕੋਈ ਘਟਨਾ ਵਾਪਰਦੀ ਹੈ ਤਾਂ ਸਮਕਾਲੀ ਲੋਕਾਂ ਦਾ ਉਸ 'ਤੇ ਪ੍ਰਤੀਕਰਮ ਵੱਖਰਾ-ਵੱਖਰਾ ਹੁੰਦਾ ਹੈ। ਆਜ਼ਾਦ ਭਾਰਤ ਦੇ ਇਤਿਹਾਸ ਵਿਚ ਐਮਰਜੈਂਸੀ ਦੀ ਘਟਨਾ ਸਬੰਧੀ ਵੀ ਇਸ ਦਾ ਕੋਈ ਅਪਵਾਦ ਨਹੀਂ। ਸਮਕਾਲੀ ਲੋਕਾਂ ਦੇ ਨਜ਼ਰੀਏ ਨੂੰ ਪ੍ਰਭਾਵਿਤ ਕਰਨ ਵਾਲੇ ...

ਪੂਰੀ ਖ਼ਬਰ »

ਸਹਿਜ ਸੰਗੀਤ ਨੂੰ ਸਮਰਪਿਤ ਪ੍ਰੋਗਰਾਮ 'ਸੁਰਾਂਜਲੀ'

ਸਾਹਿਤ ਤੇ ਸੰਗੀਤ ਦਾ ਪਰਸਪਰ ਗਹਿਰਾ ਰਿਸ਼ਤਾ ਹੈ। ਦੋਵੇਂ ਸੁਹਜ-ਤ੍ਰਿਪਤੀ ਦਾ ਕਾਰਜ ਕਰਦੇ ਹਨ। ਸ਼ਿਵ ਤੇ ਪਾਤਰ ਇਸ ਲਈ ਵਧੇਰੇ ਪ੍ਰਸਿੱਧ ਹੋਏ ਕਿ ਉਨ੍ਹਾਂ ਸਾਹਿਤ ਤੇ ਸੰਗੀਤ ਨੂੰ ਇਕਮਿਕ ਕਰ ਦਿੱਤਾ। ਸਾਹਿਤ, ਸੰਗੀਤ ਤੇ ਕਲਾ ਮਨੁੱਖੀ ਮਨ 'ਤੇ ਅਸਰ ਕਰਨ ਵਾਲੀਆਂ ਇਕੋ ...

ਪੂਰੀ ਖ਼ਬਰ »

ਦੇਸ਼ ਦੀਆਂ ਅਦਾਲਤਾਂ ਵਿਚ ਜੱਜਾਂ ਦੀ ਵੱਡੀ ਘਾਟ ਕਿਉਂ?

ਸੁਪਰੀਮ ਕੋਰਟ ਤੋਂ ਲੈ ਕੇ ਰਾਜਾਂ ਦੇ ਹਾਈਕੋਰਟਾਂ ਤੱਕ ਜੱਜ ਸੇਵਾਮੁਕਤ ਹੋ ਰਹੇ ਹਨ। ਕਈ ਉੱਚ ਅਦਾਲਤਾਂ ਵਿਚ ਤਾਂ 50 ਫ਼ੀਸਦੀ ਤੋਂ ਜ਼ਿਆਦਾ ਅਹੁਦੇ ਖਾਲੀ ਪਏ ਹਨ, ਪਰ ਉਨ੍ਹਾਂ ਨੂੰ ਭਰਿਆ ਨਹੀਂ ਜਾ ਰਿਹਾ। ਸੁਪਰੀਮ ਕੋਰਟ ਵਿਚ ਵੀ ਅੱਧੀ ਦਰਜਨ ਅਸਾਮੀਆਂ ਖਾਲੀ ਪਈਆਂ ਹਨ। ਹੈਰਾਨੀ ਦੀ ਗੱਲ ਹੈ ਕਿ ਪਿਛਲੇ ਮੁੱਖ ਜੱਜ ਐਸ.ਏ. ਬੋਬਡੇ ਦੇ ਪੂਰੇ ਕਾਰਜਕਾਲ ਵਿਚ ਕਾਲੇਜ਼ੀਅਮ ਨੇ ਸਰਬਉੱਚ ਅਦਾਲਤ ਵਿਚ ਨਿਯੁਕਤੀ ਦੀ ਇਕ ਸਿਫਾਰਸ਼ ਵੀ ਨਹੀਂ ਕੀਤੀ। ਉਨ੍ਹਾਂ ਨੂੰ ਸੇਵਾਮੁਕਤ ਹੋਇਆਂ ਵੀ ਇਕ ਮਹੀਨੇ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ ਪਰ ਫਿਰ ਵੀ ਨਵੀਂ ਨਿਯੁਕਤੀ ਦੀ ਸਿਫਾਰਸ਼ ਨਹੀਂ ਹੋ ਰਹੀ। ਖ਼ੈਰ ਸੁਪਰੀਮ ਕੋਰਟ ਵਿਚ ਤਾਂ ਨਿਯੁਕਤੀ ਹੋ ਜਾਵੇਗੀ ਪਰ ਹਾਈਕੋਰਟਾਂ ਦਾ ਹਾਲ ਜ਼ਿਆਦਾ ਖਰਾਬ ਹੈ। ਰਾਸ਼ਟਰੀ ਔਸਤ ਦੇ ਹਿਸਾਬ ਨਾਲ ਦੇਖੀਏ ਤਾਂ ਦੇਸ਼ ਦੀਆਂ ਹਾਈਕੋਰਟਾਂ ਵਿਚ 40 ਫ਼ੀਸਦੀ ਅਹੁਦੇ ਖਾਲੀ ਹਨ। ਪਰ ਕਈ ਹਾਈਕੋਰਟਾਂ ਵਿਚ 60 ਫ਼ੀਸਦੀ ਤੋਂ ਜ਼ਿਆਦਾ ਅਹੁਦੇ ਖਾਲੀ ਹਨ। ਮਿਸਾਲ ਦੇ ਤੌਰ 'ਤੇ ਬਿਹਾਰ ਨੂੰ ਵੇਖਿਆ ਜਾ ਸਕਦਾ ਹੈ। ਬਿਹਾਰ ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਪਿਤਰੀ ਰਾਜ ਹੈ ਅਤੇ ਉਥੇ ਹਾਈਕੋਰਟ ਵਿਚ ਸਿਰਫ਼ 20 ਜੱਜ ਹਨ, ਜਦਕਿ ਇਹ ਗਿਣਤੀ 53 ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਆਂਧਰਾ ਪ੍ਰਦੇਸ਼ ਵਿਚ 37 ਦੀ ਜਗ੍ਹਾ 19 ਅਤੇ ਦਿੱਲੀ ਵਿਚ 60 ਦੀ ਜਗ੍ਹਾ 31 ਜੱਜ ਹਨ। ਕੁੱਲ ਮਿਲਾ ਕੇ ਦੇਸ਼ ਦੀਆਂ 25 ਹਾਈਕੋਰਟਾਂ ਵਿਚ 1080 ਅਹੁਦੇ ਹਨ, ਜਿਨ੍ਹਾਂ ਵਿਚੋਂ 430 ਖਾਲੀ ਹਨ।
ਵੈਕਸੀਨ 'ਤੇ ਰਾਜਨੀਤੀ

ਭਾਰਤ ਵਿਚ ਹਰ ਚੀਜ਼ 'ਤੇ ਰਾਜਨੀਤੀ ਹੁੰਦੀ ਹੈ। ਕੋਰੋਨਾ ਵਾਇਰਸ 'ਤੇ ਵੀ ਹੋਈ ਅਤੇ ਹੁਣ ਵੈਕਸੀਨ 'ਤੇ ਵੀ ਹੋ ਰਹੀ ਹੈ। ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਵੈਕਸੀਨ ਸਬੰਧੀ ਜੋ ਨਾਅਰਾ ਬਣਾਇਆ ਹੈ, ਉਹ ਸ਼ੁੱਧ ਰੂਪ ਨਾਲ ਸਿਆਸੀ ਹੈ। ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਨੇ ਟੀਕਾਕਰਨ ਦੀ ਰਫ਼ਤਾਰ ਤੇਜ਼ ਕਰਨ ਲਈ ਇਕ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ, ਜਿਸ ਦਾ ਨਾਂਅ ਹੈ 'ਜਿਥੇ ਵੋਟ ਉਥੇ ਟੀਕਾਕਰਨ'। ਇਹ ਵੱਖ ਗੱਲ ਹੈ ਕਿ ਇਹ ਸਿਰਫ਼ ਨਾਅਰਾ ਹੀ ਹੈ ਕਿਉਂਕਿ ਹਰ ਪੋਲਿੰਗ ਬੂਥ 'ਤੇ ਵੈਕਸੀਨ ਲੱਗਣ ਦੀ ਗੱਲ ਤਾਂ ਛੱਡੋ, ਵੈਕਸੀਨ ਦੀ ਘਾਟ ਕਾਰਨ ਪਹਿਲਾਂ ਤੋਂ ਬਣਾਏ ਗਏ ਟੀਕਾਕਰਨ ਕੇਂਦਰ ਵੀ ਬੰਦ ਹੋ ਗਏ ਹਨ। ਕੇਂਦਰ ਵਿਚ ਸੱਤਾਧਾਰੀ ਭਾਜਪਾ ਨੇ ਵੀ ਟੀਕਾਕਰਨ ਦੀ ਰਫ਼ਤਾਰ ਵਧਾਉਣ ਲਈ ਇਕ ਨਾਅਰਾ ਲਗਾਇਆ ਹੈ 'ਮੇਰਾ ਬੂਥ, ਟੀਕਾਕਰਨ ਯੁਕਤ।' ਅਸਲ ਵਿਚ ਭਾਜਪਾ ਇਸ ਨਾਅਰੇ ਰਾਹੀਂ ਆਪਣੇ-ਆਪ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਮੌਤਾਂ ਦਾ ਅੰਕੜਾ

ਭਾਰਤ ਸਰਕਾਰ ਨੇ ਅਮਰੀਕੀ ਅਤੇ ਭਾਰਤੀ ਮਾਹਿਰਾਂ ਦੇ ਇਕ ਸਾਂਝੇ ਅਧਿਐਨ ਨੂੰ ਖਾਰਜ ਕੀਤਾ ਹੈ ਕਿ ਭਾਰਤ ਵਿਚ 24 ਤੋਂ 25 ਲੱਖਾਂ ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਜਾਣਕਾਰੀ ਪ੍ਰਮਾਣਿਕ ਨਹੀਂ ਹੈ। ਹਾਲਾਂਕਿ ਪਿਛਲੇ ਦਿਨੀਂ ਬਿਹਾਰ ਸਰਕਾਰ ਨੇ ਮੌਤਾਂ ਦਾ ਅੰਕੜਾ ਜਾਰੀ ਕੀਤਾ ਤਾਂ ਇਕ ਦਿਨ ਵਿਚ 3900 ਤੋਂ ਜ਼ਿਆਦਾ ਲੋਕਾਂ ਦੇ ਮਰਨ ਦੀ ਖ਼ਬਰ ਦਿੱਤੀ। ਇਸ ਤੋਂ ਭਾਵ ਹੈ ਕਿ ਰਾਜ ਸਰਕਾਰ ਪਹਿਲਾਂ ਮੌਤਾਂ ਲੁਕਾ ਰਹੀ ਸੀ। ਇਸ ਤੋਂ ਪਹਿਲਾਂ ਰਾਜ ਵਿਚ ਕੁੱਲ 5500 ਲੋਕਾਂ ਦੀ ਮੌਤ ਦਾ ਅੰਕੜਾ ਸੀ, ਜੋ ਇਕ ਦਿਨ ਵਧ ਕੇ 9400 ਹੋ ਗਿਆ, ਭਾਵ ਕੁੱਲ ਅੰਕੜੇ ਵਿਚ 40 ਫ਼ੀਸਦੀ ਤੋਂ ਜ਼ਿਆਦਾ ਵਾਧਾ ਹੋਇਆ। ਅਜਿਹਾ ਹੀ ਮਹਾਰਾਸ਼ਟਰ ਵਿਚ ਹੋਇਆ ਜਿਥੇ ਪਿਛਲੇ 7 ਦਿਨਾਂ ਤੋਂ 2000 ਦੇ ਕਰੀਬ ਲੋਕਾਂ ਦੀ ਮੌਤ ਦੀ ਖ਼ਬਰ ਆ ਰਹੀ ਸੀ। ਅਜਿਹੀ ਹੀ ਖ਼ਬਰ ਮੱਧ ਪ੍ਰਦੇਸ਼ ਤੋਂ ਆਈ ਕਿ ਮਈ ਮਹੀਨੇ ਵਿਚ 1 ਲੱਖ 70 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਹੈ, ਜਦਕਿ ਰਾਜ ਸਰਕਾਰ ਨੇ ਕੋਰੋਨਾ ਨਾਲ ਸਿਰਫ਼ 5500 ਮੌਤਾਂ ਦੀ ਪੁਸ਼ਟੀ ਕੀਤੀ ਹੈ। ਸਵਾਲ ਇਹ ਹੈ ਕਿ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਅਸਲ ਅੰਕੜਾ ਸਾਹਮਣੇ ਕਿਵੇਂ ਆਵੇਗਾ?
ਭਾਰਤ-ਚੀਨ ਕਾਰੋਬਾਰ

ਚੀਨ ਨੇ ਭਾਰਤ ਦੀ ਜ਼ਮੀਨ ਨੱਪੀ ਹੋਈ ਹੈ। ਪੂਰਬੀ ਲੱਦਾਖ ਦੇ ਕਈ ਇਲਾਕਿਆਂ ਵਿਚ ਉਹ ਆਪਣੀ ਫ਼ੌਜ ਤਾਇਨਾਤ ਕਰਕੇ ਬੈਠਾ ਹੈ। ਪਿਛਲੇ ਸਾਲ ਜੂਨ ਵਿਚ ਗਲਵਾਨ ਘਾਟੀ ਵਿਚ ਚੀਨੀ ਫ਼ੌਜੀਆਂ ਨਾਲ ਹੋਈ ਝੜਪ ਵਿਚ ਭਾਰਤ ਦੇ ਕਰੀਬ 20 ਜਵਾਨ ਸ਼ਹੀਦ ਹੋਏ ਅਤੇ ਚੀਨ ਨੂੰ ਸਬਕ ਸਿਖਾਉਣ ਲਈ ਭਾਰਤ ਸਰਕਾਰ ਨੇ ਉਸ ਦੀਆਂ ਇਕ ਸੌ ਤੋਂ ਜ਼ਿਆਦਾ ਮੋਬਾਈਲ ਐਪਾਂ ਬੰਦ ਕਰ ਦਿੱਤੀਆਂ ਪਰ ਹਕੀਕਤ ਇਹ ਹੈ ਕਿ ਭਾਰਤ ਅਤੇ ਚੀਨ ਦਰਮਿਆਨ ਇਸ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿਚ ਦੁਵੱਲਾ ਕਾਰੋਬਾਰ ਡੇਢ ਗੁਣਾ ਤੋਂ ਜ਼ਿਆਦਾ ਹੋ ਗਿਆ ਹੈ। ਚੀਨ ਦੇ ਅੰਕੜਿਆਂ ਅਨੁਸਾਰ ਇਸ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿਚ ਦੋਵਾਂ ਦੇਸ਼ਾਂ ਦਰਮਿਆਨ 48 ਅਰਬ ਡਾਲਰ ਦਾ ਕਾਰੋਬਾਰ ਹੋਇਆ ਹੈ। ਭਾਰਤ ਦੇ ਅੰਕੜਿਆਂ ਅਨੁਸਾਰ ਦੁਵੱਲਾ ਕਾਰੋਬਾਰ ਕਰੀਬ 45 ਅਰਬ ਡਾਲਰ ਦਾ ਹੈ। ਜੇਕਰ ਭਾਰਤ ਦੇ ਅੰਕੜਿਆਂ 'ਤੇ ਯਕੀਨ ਕਰੀਏ ਤਾਂ ਇਸ 45 ਅਰਬ ਡਾਲਰ ਵਿਚ ਚੀਨ ਤੋਂ ਹੋਣ ਵਾਲੀ ਦਰਾਮਦ 33 ਅਰਬ ਡਾਲਰ ਤੋਂ ਜ਼ਿਆਦਾ ਹੈ ਅਤੇ ਇਸ ਵਿਚ 59 ਫ਼ੀਸਦੀ ਦਾ ਵਾਧਾ ਹੋਇਆ ਹੈ। ਭਾਰਤ ਵਲੋਂ ਚੀਨ ਨੂੰ ਹੋਣ ਵਾਲੀ ਦਰਾਮਦ ਸਾਢੇ 10 ਅਰਬ ਡਾਲਰ ਦੀ ਹੈ।
ਮਿਥੁਨ ਚੱਕਰਵਰਤੀ

ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਦੋਂ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਮੁੰਬਈ ਵਿਚ ਫਿਲਮ ਅਦਾਕਾਰ ਮਿਥੁਨ ਚੱਕਰਵਰਤੀ ਨਾਲ ਮੁਲਾਕਾਤ ਕਰਨ ਗਏ ਸਨ ਤਾਂ ਭਾਜਪਾ ਅਤੇ ਸੰਘ ਦੇ ਬਹੁਤੇ ਸਮਰਥਕਾਂ ਨੂੰ ਇਹ ਗੱਲ ਚੰਗੀ ਨਹੀਂ ਲੱਗੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਮਿਥੁਨ ਚੱਕਰਵਰਤੀ ਨੂੰ ਭਾਜਪਾ ਵਿਚ ਸ਼ਾਮਿਲ ਕਰਵਾਉਣਾ ਵੀ ਸੀ ਤਾਂ ਭਾਜਪਾ ਦਾ ਕੋਈ ਨੇਤਾ ਉਨ੍ਹਾਂ ਨਾਲ ਗੱਲਬਾਤ ਕਰਦਾ ਜਾਂ ਸੰਘ ਦੇ ਕਿਸੇ ਹੋਰ ਅਹੁਦੇਦਾਰ ਨੂੰ ਉਨ੍ਹਾਂ ਲਈ ਗੱਲਬਾਤ ਕਰਨ ਲਈ ਭੇਜਿਆ ਜਾਣਾ ਚਾਹੀਦਾ ਸੀ। ਜੇਕਰ ਮਿਥੁਨ ਚੱਕਰਵਰਤੀ ਭਾਗਵਤ ਨੂੰ ਮਿਲਣਾ ਚਾਹੁੰਦੇ ਸਨ ਤਾਂ ਉਹ ਨਾਗਪੁਰ ਆ ਕੇ ਮਿਲਦੇ ਤਾਂ ਜ਼ਿਆਦਾ ਬਿਹਤਰ ਹੁੰਦਾ। ਖ਼ੈਰ ਉਹ ਗੱਲ ਤਾਂ ਬੀਤ ਗਈ। ਮਿਥੁਨ ਚੱਕਰਵਰਤੀ ਭਾਜਪਾ ਵਿਚ ਸ਼ਾਮਿਲ ਵੀ ਹੋ ਗਏ, ਪਰ ਉਸ ਦਾ ਕੋਈ ਫਾਇਦਾ ਭਾਜਪਾ ਨੂੰ ਮਿਲਿਆ ਨਹੀਂ ਲਗਦਾ। ਹੁਣ ਸਵਾਲ ਹੈ ਕਿ ਜਿਸ ਤਰ੍ਹਾਂ ਨਾਲ ਭਾਜਪਾ ਵਿਚ ਭਗਦੜ ਮਚੀ ਹੈ। ਜੇਕਰ ਮਿਥੁਨ ਚੱਕਰਵਰਤੀ ਵੀ ਪਾਰਟੀ ਛੱਡ ਦੇਣ ਤਾਂ ਕੀ ਹੋਵੇਗਾ। ਜ਼ਿਕਰਯੋਗ ਹੈ ਕਿ ਤ੍ਰਿਣਮੂਲ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਕਈ ਆਗੂ ਘਰ ਵਾਪਸੀ ਕਰ ਰਹੇ ਹਨ। ਮਿਥੁਨ ਵੀ ਪਹਿਲਾਂ ਤ੍ਰਿਣਮੂਲ ਕਾਂਗਰਸ ਵਿਚ ਸਨ ਅਤੇ ਮਮਤਾ ਨੇ ਉਨ੍ਹਾਂ ਨੂੰ ਰਾਜ ਸਭਾ ਵਿਚ ਭੇਜਿਆ ਸੀ। ਜੇਕਰ ਮਿਥੁਨ ਪਾਰਟੀ ਛੱਡਦੇ ਹਨ ਤਾਂ ਇਹ ਸੰਘ ਮੁਖੀ ਲਈ ਝਟਕਾ ਹੋਵੇਗਾ।

 

ਖ਼ਬਰ ਸ਼ੇਅਰ ਕਰੋ

 

ਭਲਕੇ ਆਇਓ ਅੱਜ ਕੰਮ ਨਹੀਂ ਹੋਣਾ...

ਕਿਸੇ ਵੀ ਦਫ਼ਤਰ 'ਚ ਕੰਮ ਕਰਵਾਉਣ ਲਈ ਜਾਓ ਤਹਾਨੂੰ ਇਹ ਜਵਾਬ ਅਕਸਰ ਹੀ ਸੁਣਨ ਨੂੰ ਮਿਲਣਗੇ, 'ਅੱਜ ਸਾਹਿਬ ਛੁੱਟੀ 'ਤੇ ਹਨ' ਜਾਂ 'ਡੀਲਿੰਗ ਕਲਰਕ ਅਜੇ ਨਹੀਂ ਆਇਆ। ਬੈਠ ਜਾਓ, ਉਡੀਕ ਕਰੋ, ਨਹੀਂ ਤਾਂ ਭਲਕੇ ਆ ਜਾਇਓ'। ਇਹੋ ਜਿਹੇ ਫ਼ਿਕਰੇ ਅਨੇਕਾਂ ਹੀ ਦਫ਼ਤਰਾਂ ਦੀਆਂ ਚਾਰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX