ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  15 minutes ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  17 minutes ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  20 minutes ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  46 minutes ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  50 minutes ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  58 minutes ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 1 hour ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 1 hour ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 1 hour ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 1 hour ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 1 hour ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 1 hour ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 2 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 2 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 2 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 2 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 3 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 3 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 5 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 5 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਕਪੂਰਥਲਾ / ਫਗਵਾੜਾ

ਮਾਮਲਾ ਦਿੱਲੀ-ਅੰਮਿ੍ਤਸਰ ਕਟੜਾ ਐਕਸਪੈੱ੍ਰਸ ਵੇਅ ਲਈ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦਾ

ਪ੍ਰਸ਼ਾਸਨ ਵਲੋਂ ਤੈਅ ਕੀਤੀ ਮੁਆਵਜ਼ਾ ਰਕਮ ਕਿਸਾਨਾਂ ਵਲੋਂ ਮੁੱਢੋਂ ਰੱਦ

ਸੁਲਤਾਨਪੁਰ ਲੋਧੀ, 20 ਜੂਨ (ਪ.ਪ. ਰਾਹੀਂ)-ਭਾਰਤ ਮਾਲਾ ਪਰਿਯੋਜਨਾ ਅਧੀਨ ਉਸਾਰੇ ਜਾ ਰਹੇ ਦਿੱਲੀ ਅੰਮਿ੍ਤਸਰ ਕਟੜਾ ਐਕਸਪੈੱ੍ਰਸ ਵੇਅ ਲਈ ਹਲਕਾ ਸੁਲਤਾਨਪੁਰ ਲੋਧੀ ਦੇ ਮੈਰੀਪੁਰ, ਜਾਰਜਪੁਰ, ਕਾਲਰੂ, ਟਿੱਬਾ, ਬਿਧੀਪੁਰ, ਤਲਵੰਡੀ ਚੌਧਰੀਆਂ, ਖਿਜਰਪੁਰ, ਫ਼ਤਿਹ ਅਲੀ ਅਤੇ ...

ਪੂਰੀ ਖ਼ਬਰ »

ਵਾਰਡ ਨੰਬਰ 37 ਤੇ 38 ਦੇ ਭਾਜਪਾ ਨੂੰ ਅਲਵਿਦਾ ਕਹਿ ਕੇ 10 ਤੋਂ ਵੱਧ ਪਰਿਵਾਰਾਂ ਵਲੋਂ ਕਾਂਗਰਸ 'ਚ ਸ਼ਾਮਿਲ ਹੋਣ ਦਾ ਐਲਾਨ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਨਗਰ ਨਿਗਮ ਦੇ ਵਾਰਡ ਨੰਬਰ 37, 38 ਮੁਹੱਲਾ ਸੰਤਪੁਰਾ ਦੇ 10 ਤੋਂ ਵੱਧ ਭਾਜਪਾ ਨਾਲ ਸਬੰਧਿਤ ਪਰਿਵਾਰਾਂ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਬਲਬੀਰ ਸਿੰਘ ਬਿੱਲਾ, ਅਸ਼ੋਕ ਕੁਮਾਰ, ਰਣਜੀਤ ਸਿੰਘ, ਵਿਕਾਸ ਕੁਮਾਰ ਵਿੱਕੀ, ਕਮਲਜੀਤ ਸਿੰਘ ਕਾਕਾ, ...

ਪੂਰੀ ਖ਼ਬਰ »

ਹਦਵਾਣੇ ਭਰਨ ਲਈ ਮਜ਼ਦੂਰੀ ਕਰਨ ਆਏ ਨੌਜਵਾਨ ਦੀ ਟਰਾਲੇ ਹੇਠਾਂ ਆਉਣ ਨਾਲ ਮੌਤ

ਕਾਲਾ ਸੰਘਿਆਂ, 20 ਜੂਨ (ਬਲਜੀਤ ਸਿੰਘ ਸੰਘਾ)-ਸਥਾਨਕ ਕਸਬੇ 'ਚ ਘਰੋਂ ਗੱਡੀ ਵਿਚ ਹਦਵਾਣੇ ਭਰਨ ਦਾ ਕੰਮ ਕਰਨ ਆਏ ਨੌਜਵਾਨ ਦੀ ਟਰਾਲੇ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ ਰੋਡ 'ਤੇ ਸਥਿਤ ਪਿੰਡ ਸੁਖਾਣੀ ਦੀ ਪੁਲੀ ਨੇੜੇ ਹਰਦਿਆਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 20 ਜੂਨ (ਸਡਾਨਾ)-ਥਾਣਾ ਕੋਤਵਾਲੀ ਮੁਖੀ ਹਰਪਾਲ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਸੁਰਿੰਦਰ ਸਿੰਘ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪਿੰਡ ਬੂਟਾਂ ਨੇੜੇ ਮੋਟਰਸਾਈਕਲ ਸਵਾਰ ਕਥਿਤ ਦੋਸ਼ੀ ਸ਼ਿੰਦਰ ਸਿੰਘ ਵਾਸੀ ਬੂਟਾਂ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਦੇ 24 ਨਵੇਂ ਮਾਮਲੇ, ਇਕ ਵਿਅਕਤੀ ਦੀ ਮੌਤ

ਕਪੂਰਥਲਾ, 20 ਜੂਨ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 24 ਮਾਮਲੇ ਸਾਹਮਣੇ ਆਏ ਹਨ ਜਦਕਿ ਇਕ ਵਿਅਕਤੀ ਦੀ ਇਲਾਜ ਦੌਰਾਨ ਲੁਧਿਆਣਾ ਦੇ ਹਸਪਤਾਲ ਵਿਚ ਮੌਤ ਹੋਈ ਹੈ | ਮਰਨ ਵਾਲਾ 32 ਸਾਲਾ ਵਿਅਕਤੀ ਪਿੰਡ ਮੈਣਵਾਂ ਨਾਲ ਸਬੰਧਿਤ ਹੈ | ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਦੇ ਨਾਲ ਭੱਠੇ ਦੇ ਚੌਕੀਦਾਰ ਦਾ ਕੀਤਾ ਕਤਲ

aਫਗਵਾੜਾ, 20 ਜੂਨ (ਹਰੀਪਾਲ ਸਿੰਘ)-ਫਗਵਾੜਾ ਦੇ ਪਿੰਡ ਬਘਾਣਾ ਵਿਖੇ ਦੇਰ ਰਾਤ ਇਕ ਭੱਠੇ 'ਤੇ ਚੌਕੀਦਾਰੀ ਕਰ ਰਹੇ ਇੱਕ ਚੌਂਕੀਦਾਰ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮੌਕੇ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਬਘਾਣਾ ...

ਪੂਰੀ ਖ਼ਬਰ »

ਚੋਰੀ ਕੀਤੇ 6 ਮੋਬਾਈਲ ਫੋਨਾਂ ਸਮੇਤ ਇਕ ਗਿ੍ਫ਼ਤਾਰ

ਕਪੂਰਥਲਾ, 20 ਜੂਨ (ਸਡਾਨਾ)-ਸਿਟੀ ਪੁਲਿਸ ਨੇ ਚੋਰੀ ਦੇ ਮੋਬਾਈਲ ਫੋਨਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸਿਟੀ ਮੁਖੀ ਰਘਬੀਰ ਸਿੰਘ ਸੰਧੂ ਦੀ ਦੇਖ-ਰੇਖ ਹੇਠ ਸਬ-ਇੰਸਪੈਕਟਰ ਜਤਿੰਦਰ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਮਨਪ੍ਰੀਤ ਸਿੰਘ ਉਰਫ਼ ਮੰਗਾ ਲੋਧੀ ਭੁਲਾਣਾ ਵਾਸੀ ਮੋਬਾਈਲ ਆਦਿ ਚੋਰੀ ਕਰਕੇ ਵੇਚਦਾ ਹੈ ਤੇ ਹੁਣ ਵੀ ਪੁਰਾਣੀ ਸਬਜ਼ੀ ਮੰਡੀ ਨੇੜੇ ਮੋਬਾਈਲ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਪੁਲਿਸ ਨੇ ਦੱਸੀ ਥਾਂ 'ਤੇ ਛਾਪੇਮਾਰੀ ਕਰਕੇ ਮਨਪ੍ਰੀਤ ਸਿੰਘ ਉਰਫ਼ ਮੰਗਾ ਨੂੰ ਕਾਬੂ ਕੀਤਾ ਤੇ ਉਸਦੇ ਕਬਜ਼ੇ ਵਿਚੋਂ 6 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ | ਜੋ ਕਿ ਉਸਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਇਹ ਫ਼ੋਨ ਉਸਨੇ ਦਾਣਾ ਮੰਡੀ ਤੋਂ ਰਾਤ ਦੇ ਸਮੇਂ ਸੁੱਤੇ ਹੋਏ ਵਿਅਕਤੀਆਂ ਦੇ ਚੋਰੀ ਕੀਤੇ ਸਨ | ਸਿਟੀ ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਹੈ |

ਖ਼ਬਰ ਸ਼ੇਅਰ ਕਰੋ

 

ਸਾਬਕਾ ਕੌਂਸਲਰ ਸੁਖਮੀਤ ਡਿਪਟੀ ਦੀ ਗੋਲੀਆਂ ਮਾਰ ਕੇ ਹੱਤਿਆ

ਜਲੰਧਰ, 20 ਜੂਨ (ਐੱਮ. ਐੱਸ. ਲੋਹੀਆ)-ਪ੍ਰਾਪਰਟੀ ਡੀਲਰ ਸੁਭਾਸ਼ ਮਹਿੰਦਰੂ ਦੇ ਲੜਕੇ ਮਿੱਕੀ ਮਹਿੰਦਰੂ ਨੂੰ ਅਗਵਾ ਕਰਕੇ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਸਾਬਕਾ ਕੌਂਸਲਰ ਸੁਖਮੀਤ ਸਿੰਘ ਡਿਪਟੀ (44) ਪੁੱਤਰ ਰਛਪਾਲ ਸਿੰਘ ਵਾਸੀ ਸਾਵਨ ਨਗਰ ...

ਪੂਰੀ ਖ਼ਬਰ »

ਵਾਧੂ ਚਾਰਜ ਛੱਡਣ ਪਿੱਛੋਂ ਜ਼ਿਲ੍ਹੇ ਦੇ 143 ਪਟਵਾਰ ਸਰਕਲ ਅੱਜ ਪਟਵਾਰੀਆਂ ਤੋਂ ਵਿਰਵੇ ਹੋਣਗੇ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਪਟਵਾਰੀਆਂ ਦੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਫ਼ੈਸਲੇ ਮੁਤਾਬਿਕ 21 ਜੂਨ ਨੂੰ ਰਾਜ ਭਰ ਵਿਚ ਪਟਵਾਰੀਆਂ ਨੇ ਵਾਧੂ ਪਟਵਾਰ ਸਰਕਲਾਂ ਦਾ ਚਾਰਜ ਛੱਡਣ ਦਾ ...

ਪੂਰੀ ਖ਼ਬਰ »

ਮਿਲਖਾ ਸਿੰਘ ਦਾ ਤੁਰ ਜਾਣਾ ਪੰਜਾਬ ਤੇ ਖੇਡ ਜਗਤ ਲਈ ਵੱਡਾ ਘਾਟਾ-ਇੰਜ: ਸਵਰਨ ਸਿੰਘ

ਸੁਲਤਾਨਪੁਰ ਲੋਧੀ, 20 ਜੂਨ (ਥਿੰਦ, ਹੈਪੀ)-ਮਹਾਨ ਅਥਲੀਟ ਉੱਡਣਾ ਸਿੱਖ ਪਦਮ ਸ਼੍ਰੀ ਮਿਲਖਾ ਸਿੰਘ ਦੀ ਬੀਤੇ ਦਿਨੀਂ ਕੋਰੋਨਾ ਕਾਰਨ ਹੋਈ ਮੌਤ 'ਤੇ ਸੀਨੀਅਰ ਅਕਾਲੀ ਆਗੂ ਇੰਜ ਸਵਰਨ ਸਿੰਘ ਮੈਂਬਰ ਪੀ ਏ ਸੀ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ | ਉਨ੍ਹਾਂ ਕਿਹਾ ਕਿ ਮਿਲਖਾ ...

ਪੂਰੀ ਖ਼ਬਰ »

ਕੋਤਵਾਲੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 20 ਜੂਨ (ਸਡਾਨਾ)-ਥਾਣਾ ਕੋਤਵਾਲੀ ਮੁਖੀ ਹਰਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਤੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਤਹਿਤ ਏ.ਐਸ.ਆਈ. ਦਲਜੀਤ ਸਿੰਘ ਨੇ ...

ਪੂਰੀ ਖ਼ਬਰ »

ਸੰਤ ਹੀਰਾ ਦਾਸ ਕੰਨਿਆ ਮਹਾਂਵਿਦਿਆਲਿਆ ਵਿਖੇ ਇਕ ਰੋਜ਼ਾ ਆਨਲਾਈਨ ਸੈਮੀਨਾਰ

ਕਾਲਾ ਸੰਘਿਆਂ, 20 ਜੂਨ (ਸੰਘਾ)-ਸਥਾਨਕ ਸੰਤ ਹੀਰਾ ਦਾਸ ਕੰਨਿਆਂ ਮਹਾਂਵਿਦਿਆਲਿਆ ਵਿਖੇ ਕਾਮਰਸ ਵਿਭਾਗ ਵੱਲੋਂ ਇੱਕ ਰੋਜ਼ਾ ਆਨਲਾਈਨ ਸੈਮੀਨਾਰ ਕਰਵਾਇਆ ਗਿਆ | ਪਿ੍ੰਸੀਪਲ ਡਾ. ਰਣਜੀਤ ਕੌਰ ਹੁੰਦਲ ਨੇ ਦੱਸਿਆ ਕਿ ਸੈਮੀਨਾਰ ਵਿਚ 30 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਤੇ ਨਸ਼ੀਲਾ ਪਦਾਰਥ ਬਰਾਮਦ

ਕਪੂਰਥਲਾ, 20 ਜੂਨ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਨੂੰ ਲੈ ਕੇ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਹਰਦੇਵ ਸਿੰਘ ਨੇ ਦੱਸਿਆ ਕਿ ਬੈਰਕਾਂ ਦੀ ਤਲਾਸ਼ੀ ਦੌਰਾਨ ...

ਪੂਰੀ ਖ਼ਬਰ »

26 ਨੂੰ ਵੱਡੀ ਪੱਧਰ 'ਤੇ ਕਿਸਾਨ ਚੰਡੀਗੜ੍ਹ ਪੁੱਜਣਗੇ: ਐਡ. ਰਾਣਾ

ਡਡਵਿੰਡੀ, 20 ਜੂਨ (ਦਿਲਬਾਗ ਸਿੰਘ ਝੰਡ)-ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੇ 7 ਮਹੀਨੇ ਮੁਕੰਮਲ ਹੋਣ 'ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਦੇ ਰਾਜਪਾਲ ਭਵਨ ਅੱਗੇ ਧਰਨਾ ਦੇਣ ਅਤੇ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂਅ ਰੋਸ ਪੱਤਰ ਦੇਣ ਦੇ ਦਿੱਤੇ ਹੋਏ ਸੱਦੇ ...

ਪੂਰੀ ਖ਼ਬਰ »

ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਨਵਤੇਜ ਸਿੰਘ ਚੀਮਾ ਦੀ ਜਿੱਤ ਪੱਕੀ-ਮੱਲ੍ਹੀ

ਹੁਸੈਨਪੁਰ, 20 ਜੂਨ (ਸੋਢੀ)-ਗੁਰੂ ਸਾਹਿਬ ਦੀ ਚਰਨ ਸ਼ੋ ਪ੍ਰਾਪਤ ਸੁਲਤਾਨਪੁਰ ਲੋਧੀ ਦੀ ਧਰਤੀ 'ਤੇ ਵਸੇ ਸ਼ਹਿਰ ਨੂੰ ਸੁੰਦਰ ਬਣਾਉਣ ਤੇ ਸੁਲਤਾਨਪੁਰ ਲੋਧੀ ਹਲਕੇ ਅਧੀਨ ਆਉਂਦੇ ਪਿੰਡਾਂ ਦੇ ਪਿਛਲੇ ਕਈ ਸਾਲਾਂ ਤੋਂ ਰੁਕੇ ਵਿਕਾਸ ਦੇ ਕੰਮ ਬਿਨਾ ਭੇਦਭਾਵ ਮੁਕੰਮਲ ਹੋ ਰਹੇ ...

ਪੂਰੀ ਖ਼ਬਰ »

ਕੇਂਦਰ ਵਲੋਂ ਅਸਲ੍ਹਾ ਫ਼ੈਕਟਰੀਆਂ ਦਾ ਨਿਗਮੀਕਰਨ ਕਰਨਾ ਦੇਸ਼ ਦੇ ਹਿਤ ਵਿਚ ਨਹੀਂ-ਸਰਵਜੀਤ ਸਿੰਘ

ਕਪੂਰਥਲਾ, 20 ਜੂਨ (ਸਡਾਨਾ)-ਇੰਡੀਅਨ ਰੇਲਵੇ ਇੰਪਲਾਈਜ਼ ਫੈਡਰੇਸ਼ਨ ਕੇਂਦਰ ਸਰਕਾਰ ਵਲੋਂ ਤਾਨਾਸ਼ਾਹੀ ਢੰਗ ਨਾਲ ਆਰਡੀਨੈਂਸ ਫ਼ੈਕਟਰੀ ਨੂੰ ਖ਼ਤਮ ਕਰਦਿਆਂ ਦੇਸ਼ ਦੀਆਂ 41 ਆਰਡੀਨੈਂਸ (ਅਸਲ੍ਹਾ) ਫ਼ੈਕਟਰੀਆਂ ਨੂੰ ਸੱਤ ਕਾਰਪੋਰੇਸ਼ਨ ਵਿਚ ਤਬਦੀਲ ਕਰਨ ਦੇ ਫ਼ੈਸਲੇ ਦਾ ...

ਪੂਰੀ ਖ਼ਬਰ »

ਪੰਚ, ਸਰਪੰਚ, ਕੌਂਸਲਰ ਤੇ ਹੋਰ ਸ਼ੇ੍ਰਣੀਆਂ ਨਾਲ ਸਬੰਧਿਤ ਲੋਕ ਕੈਂਪਾਂ 'ਚ ਜਾ ਕੇ ਟੀਕਾਕਰਨ ਕਰਵਾਉਣ

ਕਪੂਰਥਲਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਹੁਣ ਤੱਕ 1 ਲੱਖ 71 ਹਜ਼ਾਰ ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ, ਜਿਨ੍ਹਾਂ ਵਿਚ 83413 ਸੀਨੀਅਰ ਸਿਟੀਜ਼ਨ ਸ਼ਾਮਲ ਹਨ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ ਦੇ ਸਪੋਰਟਸ ਕਲੱਬ ਵਲੋਂ ਕਰਵਾਏ ਵੀਡੀਓ ਬਣਾਉਣ ਤੇ ਸਲੋਗਨ ਲਿਖਣ ਦੇ ਮੁਕਾਬਲੇ

ਕਪੂਰਥਲਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਹਿੰਦੂ ਕੰਨਿਆ ਕਾਲਜ ਦੇ ਸਪੋਰਟਸ ਕਲੱਬ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਅੰਤਰ ਕਾਲਜ ਸਲੋਗਨ ਲਿਖਣ ਤੇ ਵੀਡੀਓ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵੱਖ-ਵੱਖ ਕਾਲਜਾਂ ਦੇ 40 ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਬਾਬਾ ਰਾਮੂ ਸ਼ਾਹ ਦਾ 40ਵਾਂ ਮੇਲਾ ਕਰਵਾਇਆ

ਹੁਸੈਨਪੁਰ, 20 ਜੂਨ (ਸੋਢੀ)-ਬਾਬਾ ਮੰਡ ਪੀਰ ਦੀ ਦਰਗਾਹ (ਪਾਜੀਆਂ) ਦੇ ਮੁੱਖ ਸੇਵਾਦਾਰ ਬਾਬਾ ਰਾਮੂ ਸ਼ਾਹ ਜੋ ਕਿ ਬੀਤੇ ਦਿਨੀਂ ਸਵਰਗ ਸੁਧਾਰ ਗਏ ਸਨ, ਨਮਿੱਤ 40ਵਾਂ ਮੇਲਾ ਬਾਬਾ ਮੰਡ ਪੀਰ ਦੀ ਦਰਗਾਹ ਤੇ ਪਿੰਡ ਪਾਜੀਆਂ ਵਿਖੇ ਉਨ੍ਹਾਂ ਦੀਆਂ ਸ਼ਰਧਾਲੂ ਸੰਗਤਾਂ ਵਲੋਂ ...

ਪੂਰੀ ਖ਼ਬਰ »

250 ਕਿਲੋਗ੍ਰਾਮ ਲਾਹਣ ਬਰਾਮਦ

ਡਡਵਿੰਡੀ, 20 ਜੂਨ (ਦਿਲਬਾਗ ਸਿੰਘ ਝੰਡ)-ਮੋਠਾਂਵਾਲ ਚੌਂਕੀ ਦੀ ਪੁਲਿਸ ਨੇ 250 ਕਿਲੋਗ੍ਰਾਮ ਲਾਹਣ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਮੋਠਾਂਵਾਲ ਚੌਂਕੀ ਦੇ ਇੰਚਾਰਜ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਲਖਵਿੰਦਰ ਸਿੰਘ ਪੁਲਿਸ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਆਨਲਾਈਨ ਗੁਰਮਤਿ ਕੈਂਪ

ਸੁਲਤਾਨਪੁਰ ਲੋਧੀ, 20 ਜੂਨ (ਨਰੇਸ਼ ਹੈਪੀ, ਥਿੰਦ)-ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਦੇਖ ਰੇਖ ਹੇਠ ਕੋਰੋਨਾ ਨੂੰ ਦੇਖਦੇ ਹੋਏ ਬੱਚਿਆਂ ਅਤੇ ਨੌਜਵਾਨਾਂ ਲਈ ਪ੍ਰਚਾਰਕ ਸਾਹਿਬਾਨ ਵਲੋਂ ਆਨਲਾਈਨ ਗੁਰਮਤਿ ਕੈਂਪ ਚੱਲ ਰਹੇ ਹਨ | ਇਸੇ ਲੜੀ ਤਹਿਤ ਸ਼੍ਰੋਮਣੀ ...

ਪੂਰੀ ਖ਼ਬਰ »

ਜਗਜੀਤਪੁਰ ਵਿਖੇ ਕੀਤੀ ਫਾਇਰਿੰਗ, ਕੇਸ ਦਰਜ, ਤਿੰਨ ਖੋਲ ਬਰਾਮਦ

ਫਗਵਾੜਾ, 20 ਜੂਨ (ਹਰੀਪਾਲ ਸਿੰਘ)-ਫਗਵਾੜਾ ਦੇ ਪਿੰਡ ਜਗਜੀਤ ਪੁਰ ਵਿਖੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਮੌਕੇ ਤੋਂ ਤਿੰਨ ਖੋਲ ਬਰਾਮਦ ਕਰਕੇ ਕੇਸ ਦਰਜ ਕਰ ਲਿਆ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਗੋਬਿੰਦ ਪੁੱਤਰ ਮੇਜਰ ਸਿੰਘ ਦੇ ਘਰ ਦੇ ਨੇੜੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਦੋ ਕਾਬੂ

ਕਪੂਰਥਲਾ, 20 ਜੂਨ (ਸਡਾਨਾ)-ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਹਰਪ੍ਰਸ਼ਾਦ ਨੇ ਔਜਲਾ ਫਾਟਕ ਨੇੜੇ ਪੈਦਲ ਆਉਂਦੇ ਦੋ ਨੌਜਵਾਨਾਂ ਨੂੰ ਕਾਬੂ ...

ਪੂਰੀ ਖ਼ਬਰ »

ਕਾਂਗਰਸ ਵਲੋਂ ਵਿਧਾਇਕਾਂ ਦੇ ਬੱਚਿਆਂ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦੇਣਾ ਗੈਰ ਸੰਵਿਧਾਨਕ-ਜਥੇ: ਖੋਜੇਵਾਲ

ਕਪੂਰਥਲਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਕਾਂਗਰਸ ਵਲੋਂ ਆਪਣੇ ਹੀ ਮੰਤਰੀਆਂ ਤੇ ਵਿਧਾਇਕਾਂ ਦੇ ਬੱਚਿਆਂ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦੇਣਾ ਗੈਰ-ਸੰਵਿਧਾਨਕ ਹੈ | ਜਿਸ ਦਾ ਅਕਾਲੀ ਦਲ ਡਟ ਕੇ ਵਿਰੋਧ ਕਰੇਗਾ | ਇਹ ਗੱਲ ਜਥੇ: ਰਣਜੀਤ ਸਿੰਘ ਖੋਜੇਵਾਲ ਮੈਂਬਰ ਰਾਜਸੀ ...

ਪੂਰੀ ਖ਼ਬਰ »

ਅੰਮ ਮੁਹੰਮਦ ਸ਼ਾਹ ਅਲੀ ਦਾ ਪਿੰਡ ਬਿਹਾਰੀਪੁਰ ਵਿਖੇ ਸਾਲਾਨਾ ਮੇਲਾ ਕਰਵਾਇਆ

ਹੁਸੈਨਪੁਰ, 20 ਜੂਨ (ਸੋਢੀ)-ਬਾਬਾ ਅੰਮ ਮੁਹੰਮਦ ਸ਼ਾਹ ਅਲੀ ਦੀ ਦਰਗਾਹ 'ਤੇ ਪਿੰਡ ਬਿਹਾਰੀਪੁਰ ਵਿਖੇ ਮੇਲਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਵਲੋਂ ਸਾਂਝੇ ਤੌਰ 'ਤੇ ਸਾਲਾਨਾ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ, ਜਿਸ ਵਿਚ ਮੇਲਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ...

ਪੂਰੀ ਖ਼ਬਰ »

ਆਈਸੋਲੇਸ਼ਨ ਸੈਂਟਰ ਨੇੜੇ ਲੱਗਣ ਵਾਲੇ ਆਕਸੀਜਨ ਪਲਾਂਟ ਅਜੇ ਚਾਲੂ ਹੋਣ ਦੇ ਆਸਾਰ ਮੱਧਮ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਕੌਮੀ ਹਾਈਵੇ ਅਥਾਰਿਟੀ ਵਲੋਂ ਆਈਸੋਲੇਸ਼ਨ ਸੈਂਟਰ ਕਪੂਰਥਲਾ ਵਿਖੇ ਲਾਏ ਜਾਣ ਵਾਲੇ ਆਕਸੀਜਨ ਪਲਾਂਟ ਦਾ ਕੰਮ ਧੀਮੀ ਰਫ਼ਤਾਰ ਨਾਲ ਚੱਲਣ ਕਾਰਨ ਇਸ ਪਲਾਂਟ ਦੇ ਅਜੇ ਅਗਲੇ ਦਿਨਾਂ ਵਿਚ ਵੀ ਚਾਲੂ ਹੋਣ ਦੇ ਕੋਈ ਆਸਾਰ ਨਹੀਂ, ਕਿਉਂਕਿ ਜਿਸ ...

ਪੂਰੀ ਖ਼ਬਰ »

ਨਵਤੇਜ ਸਿੰਘ ਚੀਮਾ ਦੇ ਨਿਰਦੇਸ਼ਾਂ ਤੇ ਲੋਕਾਂ ਦੇ ਲਟਕਦੇ ਮਸਲੇ ਜਲਦ ਹੱਲ ਕਰਵਾਏ ਜਾਣਗੇ-ਖੈੜਾ

ਹੁਸੈਨਪੁਰ, 20 ਜੂਨ (ਸੋਢੀ)-ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਵਿਕਾਸ ਕਾਰਜਾਂ ਲਈ ਹਰ ਪਿੰਡ ਨੂੰ ਬਿਨਾ ਭੇਦਭਾਵ ਲੋੜੀਂਦੀਆਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਹਰ ਪਿੰਡ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਦੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਸਹਿਗਲ ਪਰਿਵਾਰ ਨਾਲ ਦੁੱਖ ਪ੍ਰਗਟ

ਭੁਲੱਥ, 19 ਜੂਨ (ਪੱਤਰ ਪੇ੍ਰਰਕ)-ਬਾਰ ਐਸੋਸੀਏਸ਼ਨ ਭੁਲੱਥ ਦੇ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਅਤੇ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਵਿੰਦਰ ਸਿੰਘ ਸਹਿਗਲ ਦੇ ਦਾਦਾ ਸਵ. ਤਰਲੋਕ ਸਿੰਘ ਦਾ ਬੀਤੇ ਦਿਨੀਂ ਅਕਾਲ ਚਲਾਣਾ ਹੋ ਗਿਆ ਸੀ | ਉਨ੍ਹਾਂ ਦੇ ਗ੍ਰਹਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX