ਤਾਜਾ ਖ਼ਬਰਾਂ


ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  21 minutes ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  32 minutes ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  48 minutes ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  57 minutes ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  about 1 hour ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553

ਤਰਨਤਾਰਨ

ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਨੇ ਵਾਧੂ ਪਟਵਾਰ ਸਰਕਲਾਂ ਦਾ ਕੰਮ ਕੀਤਾ ਬੰਦ

ਭਿੱਖੀਵਿੰਡ, 21 ਜੂਨ (ਬੌਬੀ)-ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਦੀ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਤਾਲਮੇਲ ਕਮੇਟੀ ਪੰਜਾਬ ਦੇ ਕਨਵੀਨਰ ਰੁਪਿੰਦਰ ਸਿੰਘ ਗਰੇਵਾਲ ਤੇ ਹਰਵੀਰ ਸਿੰਘ ਢੀਂਡਸਾ ਦੀ ਅਗਵਾਈ ਹੇਠਾਂ ਕੀਤੇ ਜਾ ਰਹੇ ਸੰਘਰਸ਼ ਤੇ ਆਦੇਸ਼ ਮੁਤਾਬਿਕ ਵਿੱਤ ...

ਪੂਰੀ ਖ਼ਬਰ »

ਛੋਟੇ ਬੱਚਿਆਂ ਵਿਚ ਕਬਜ਼ ਹੋਣਾ ਚਿੰਤਾਜਨਕ-ਡਾ. ਸੁਪਿ੍ਯਾ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)- ਬੱਚਿਆਂ ਵਿਚ ਦਿਨ ਬ ਦਿਨ ਵੱਧ ਰਹੀ ਕਬਜ ਦੀ ਬਿਮਾਰੀ ਚਿੰਤਾਜਨਕ ਹੈ | ਇਹ ਜਾਣਕਾਰੀ ਬੱਚਿਆਂ ਦੇ ਸਪੈਸ਼ਲਿਸਟ ਡਾ. ਸੁਪਿ੍ਯਾ ਰੰਧਾਵਾ ਨੇ ਡਾ. ਰੰਧਾਵਾ ਕਲੀਨਿਕ ਸਾਹਮਣੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ | ...

ਪੂਰੀ ਖ਼ਬਰ »

ਪੰਜਾਬ ਦੇ ਨੌਜਵਾਨਾਂ ਦਾ ਹੱਕ ਵਿਧਾਇਕਾਂ ਤੇ ਸਾਂਸਦਾਂ ਦੇ ਬੱਚਿਆਂ ਨੂੰ ਦੇ ਰਹੀ ਹੈ ਕੈਪਟਨ ਸਰਕਾਰ-ਤਰੁਣ ਜੋਸ਼ੀ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-ਪੰਜਾਬ ਅੰਦਰਲੇ ਵਿਧਾਇਕਾਂ ਅਤੇ ਸਾਂਸਦਾਂ ਦੇ ਬੱਚਿਆਂ ਨੂੰ ਸਰਕਾਰੀ ਉੱਚ ਅਹੁਦੇ ਅਤੇ ਨੌਂਕਰੀਆਂ ਦੇ ਕੇ ਪੰਜਾਬ ਦੀ ਨੌਜਵਾਨੀ ਦਾ ਹੱਕ ਖੋਹਿਆ ਜਾ ਰਿਹਾ ਹੈ ਅਤੇ ਪੰਜਾਬ ਦੇ ਨੌਜਵਾਨ ਲੜਕੇ ਲੜਕੀਆਂ ਆਪਣੀਆਂ ਡਿਗਰੀਆਂ ਹੱਥਾਂ 'ਚ ...

ਪੂਰੀ ਖ਼ਬਰ »

ਜੇਲ੍ਹ 'ਚੋਂ ਮੋਬਾਈਲ ਫੋਨ ਬਰਾਮਦ

ਤਰਨ ਤਾਰਨ, 21 ਜੂਨ (ਪਰਮਜੀਤ ਜੋਸ਼ੀ)-ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਸਬ ਜੇਲ੍ਹ ਪੱਟੀ ਵਿਚੋਂ 2 ਮੋਬਾਈਲ ਫੋਨ ਮਿਲਣ 'ਤੇ ਤਿੰਨ ਹਵਾਲਾਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਪੱਟੀ ਵਿਖੇ ਸਬ-ਜੇਲ੍ਹ ਪੱਟੀ ਦੇ ਸਹਾਇਕ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ-ਐੱਸ.ਐ ਸ.ਪੀ.

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਨੇ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ 'ਤੇ ਕੇਸ ਦਰਜ

ਤਰਨ ਤਾਰਨ, 21 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਔਰਤ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਪੱਟੀ ਵਿਖੇ ਕੰਚਨ ਪਤਨੀ ਬੂਟਾ ...

ਪੂਰੀ ਖ਼ਬਰ »

ਐੱਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਵਲੋਂ ਮੁਲਾਜ਼ਮਾਂ ਤੇ ਵਿਦਿਆਰਥੀ ਮੰਗਾਂ ਨੂੰ ਲੈ ਕੇ ਕੀਤਾ ਅਰਥੀ ਫੂਕ ਮੁਜ਼ਾਹਰਾ

ਤਰਨ ਤਾਰਨ, 21 ਜੂਨ (ਲਾਲੀ ਕੈਰੋਂ)-ਐੱਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਵਿਦਿਆਰਥੀਆਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਪਰਸੋਨਲ ਵਿਭਾਗ ਪੰਜਾਬ ਵਿਰੁੱਧ ਜ਼ਿਲ੍ਹਾ ਵਾਰ ਅਰਥੀ ਫੂਕ ਮੁਜ਼ਾਹਰਿਆਂ ਤਹਿਤ ...

ਪੂਰੀ ਖ਼ਬਰ »

ਭਿੱਖੀਵਿੰਡ ਵਿਚ ਚੋਰੀਆਂ ਦਾ ਸਿਲਸਿਲਾ ਜਾਰੀ

ਭਿੱਖੀਵਿੰਡ, 21 ਜੂਨ (ਬੌਬੀ)-ਭਿੱਖੀਵਿੰਡ ਇਲਾਕੇ ਵਿਚ ਲਗਾਤਾਰ ਹੋ ਰਹੀਆਂ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ, ਜਿਸ ਸਬੰਧੀ ਭਿੱਖੀਵਿੰਡ ਥਾਣੇ ਵਿਚ ਦਿੱਤੇ ਬਿਆਨਾਂ ਵਿਚ ਦਿਲਬਾਗ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਮਾਛੀਕੇ ਹਾਲ ਵਾਸੀ ਕੱਚਾ ...

ਪੂਰੀ ਖ਼ਬਰ »

ਆਤਮ ਹੱਤਿਆ ਲਈ ਮਜਬੂਰ ਕਰਨ 'ਤੇ 2 ਖਿਲਾਫ਼ ਕੇਸ ਦਰਜ

ਸਰਾਏ ਅਮਾਨਤ ਖਾਂ, 21 ਜੂਨ (ਨਰਿੰਦਰ ਸਿੰਘ ਦੋਦੇ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਆਤਮ ਹੱਤਿਆ ਲਈ ਮਜ਼ਬੂਰ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਗਿ੍ਫ਼ਤਾਰੀ ਲਈ ...

ਪੂਰੀ ਖ਼ਬਰ »

18 ਸਾਲ ਤੋਂ ਉੱਪਰ ਕੋਈ ਵੀ ਵਿਅਕਤੀ ਵੈਕਸੀਨ ਸੈਂਟਰ 'ਤੇ ਜਾ ਕੇ ਮੁਫ਼ਤ ਲਗਵਾ ਸਕਦਾ ਹੈ ਕੋਵਿਡ ਵੈਕਸੀਨ-ਵਧੀਕ ਡਿਪਟੀ ਕਮਿਸ਼ਨਰ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-­ਜ਼ਿਲ੍ਹੇ ਵਿਚ ਕੋਵਿਡ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਜਗਵਿੰਦਰਜੀਤ ਸਿੰਘ ਗਰੇਵਾਲ ਦੀ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਹੜਤਾਲ ਦੇ 40ਵੇਂ ਦਿਨ ਆਪਣੀਆਂ ਮੰਗਾਂ ਸਬੰਧੀ ਦਿੱਤਾ ਧਰਨਾ

ਤਰਨ ਤਾਰਨ, 21 ਜੂਨ (ਪਰਮਜੀਤ ਜੋਸ਼ੀ)-ਦਫ਼ਤਰ ਨਗਰ ਕੌਂਸਲ ਤਰਨ ਤਾਰਨ ਵਿਚ ਸਫ਼ਾਈ ਯੂਨੀਅਨ ਦੇ ਸੱਦੇ 'ਤੇ 40ਵੇਂ ਦਿਨ ਹੜਤਾਲ ਜਾਰੀ ਰਹੀ | ਜਿਸ ਵਿਚ ਸਫ਼ਾਈ ਕਰਮਚਾਰੀ ਅਤੇ ਸੀਵਰਮੈਨ ਨੇ ਆਪਣੀ ਹੜਤਾਲ ਨੂੰ ਕਾਮਯਾਬੀ ਵੱਲ ਵਧਣ ਲਈ ਹਾਜ਼ਰੀ ਭਰੀ | ਇਸ ਹੜਤਾਲ ਦੀ ਪ੍ਰਧਾਨਗੀ ਸੀਨੀਅਰ ਮੀਤ ਪ੍ਰਧਾਨ ਕਾਲਾ ਸਿੰਘ ਵਲੋਂ ਕੀਤੀ ਗਈ | ਸਰਕਾਰ ਵਲੋਂ ਜੋ ਸਫ਼ਾਈ ਕਾਮਿਆਂ ਨੂੰ ਪੱਕਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਉਸ ਨੂੰ ਪੂਰਾ ਕਰਨ ਲਈ ਅਜੇ ਤੱਕ ਸਰਕਾਰ ਵਲੋਂ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ | ਜਿੰਨਾ ਚਿਰ ਤੱਕ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਹੋ ਜਾਂਦਾ, ਓਨਾ ਚਿਰ ਤੱਕ ਹੜਤਾਲ ਜਾਰੀ ਰਹੇਗੀ | ਸਰਕਾਰ ਇਸ ਹੜਤਾਲ ਨੂੰ ਖ਼ਤਮ ਕਰਵਾਉਣ ਲਈ ਗ਼ਲਤ ਬਿਆਨਬਾਜੀ ਕਰ ਰਹੀ ਹੈ, ਪ੍ਰੰਤੂ ਮੁਲਾਜ਼ਮ ਜਾਗਰੂਕ ਹੋ ਚੁੱਕੇ ਹਨ ਕਿ ਇਸ ਸਰਕਾਰ ਨੇ ਸਾਡੇ ਨਾਲ ਸਾਢੇ ਚਾਰ ਸਾਲਾਂ ਵਿਚ ਹਮੇਸ਼ਾਂ ਧੋਖਾ ਹੀ ਕੀਤਾ ਹੈ | ਉਨ੍ਹਾਂ ਕਿਹਾ ਕਿ 22 ਜੂਨ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਚ ਮੁਲਾਜ਼ਮ ਵੱਡੀ ਕਨਵੈਨਸ਼ਨ ਕਰਕੇ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰਨਗੇ | ਇਸ ਮੌਕੇ ਰਾਮ ਪ੍ਰਕਾਸ਼, ਜੱਜਪਾਲ, ਗੁਰਦਿਆਲ ਸਿੰਘ, ਅਜੀਤ ਸਿੰਘ, ਸੁਰਿੰਦਰ ਸਿੰਘ, ਰਾਜਰਾਣੀ, ਕਮਲੇਸ਼, ਸੰਤੋਸ਼ ਕੁਮਾਰੀ, ਰਜਿੰਦਰਜੀਤ ਸਿੰਘ, ਰਾਜ ਸਿੰਘ ਪੱਟੀ, ਧਰਮ ਸਿੰਘ ਪੱਟੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਕਾਰਨ ਜ਼ਿਲ੍ਹੇ ਵਿਚ ਇਕ ਵਿਅਕਤੀ ਦੀ ਮੌਤ-ਡਿਪਟੀ ਕਮਿਸ਼ਨਰ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-ਕੋਰੋਨਾ ਕਾਰਨ ਜ਼ਿਲ੍ਹੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਮਿ੍ਤਕ ਵਿਅਕਤੀ ਦਾ ਸਿਹਤ ਵਿਭਾਗ ਦੀ ਟੀਮ ਵਲੋਂ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ ਅਤੇ ਜ਼ਿਲ੍ਹੇ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਵਲੋਂ ਲੁੱਟਖੋਹ ਕਰਨ ਵਾਲੇ ਗਰੋਹ ਦੇ 9 ਮੈਂਬਰ ਗਿ੍ਫ਼ਤਾਰ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਗਰੋਹ ਦੇ 9 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ ਪਾਸੋਂ ਇਕ ਰਾਈਫਲ, ਕਾਰਤੂਸ ਤੇ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਤੁਰੰਤ ਰੈਗੂਲਰ ਕਰਨ ਦੀ ਮੰਗ

ਸਰਾਏ ਅਮਾਨਤ ਖਾਂ, 21 ਜੂਨ (ਨਰਿੰਦਰ ਸਿੰਘ ਦੋਦੇ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਰਨਲ ਸਕੱਤਰ ਬਲਕਾਰ ਵਲਟੋਹਾ, ਸਟੇਟ ਕਮੇਟੀ ਮੈਂਬਰ ਕਾਰਜ ਕੈਰੋਂ, ਨਰਿੰਦਰ ਨੂਰ, ਗੁਰਪ੍ਰੀਤ ਸਿੰਘ ਮਾੜੀਮੇਘਾ ਨੇ ਪ੍ਰੈੱਸ ...

ਪੂਰੀ ਖ਼ਬਰ »

ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਦਾ ਅੰਮਿ੍ਤਸਰ ਆਉਣ 'ਤੇ ਔਲਖ ਵਲੋਂ ਕੀਤਾ ਸਵਾਗਤ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਮਿ੍ਤਸਰ ਫੇਰੀ ਨੂੰ ਲੈ ਕੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਵਲੋਂ ਅੰਮਿ੍ਤਸਰ ਪਹੁੰਚਣ ਕੇ ਅਰਵਿੰਦ ਕੇਜਰੀਵਾਲ ਤੇ ...

ਪੂਰੀ ਖ਼ਬਰ »

ਅਮਰਦੀਪ ਸਿੰਘ ਆਨੰਦ ਨੇ ਐੱਸ.ਡੀ.ਓ. ਦਾ ਅਹੁਦਾ ਸੰਭਾਲਿਆ

ਖਾਲੜਾ, 21 ਜੂਨ (ਜੱਜਪਾਲ ਸਿੰਘ)-ਅੰਮਿ੍ਤਸਰ ਤੋਂ ਬਦਲ ਕੇ ਆਏ ਐਸ.ਡੀ.ਓ. ਅਮਰਦੀਪ ਸਿੰਘ ਆਨੰਦ ਨੇ ਉੱਪ ਮੰਡਲ ਅਫ਼ਸਰ ਖਾਲੜਾ ਦਾ ਅਹੁਦਾ ਸੰਭਾਲ ਲਿਆ | ਨਵ ਨਿਯੁਕਤ ਐਸ.ਡੀ.ਓ. ਅਮਰਦੀਪ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਨੁਸੂਚਿਤ ਅਤੇ ਪੱਛੜੀਆਂ ਸ਼ੇ੍ਰਣੀਆਂ ਦੇ ...

ਪੂਰੀ ਖ਼ਬਰ »

ਭਾਰਤੀ ਜੀਵਨ ਬੀਮਾ ਨਿਗਮ ਦੀ ਏਜੰਟ ਯੂਨੀਅਨ ਨੇ ਮੈਨੇਜਰ ਨੂੰ ਦਿੱਤਾ ਮੰਗ ਪੱਤਰ

ਤਰਨ ਤਾਰਨ, 21 ਜੂਨ (ਪਰਮਜੀਤ ਜੋਸ਼ੀ)-ਭਾਰਤੀ ਜੀਵਨ ਬੀਮਾ ਨਿਗਮ ਦੀ ਏਜੰਟ ਯੂਨੀਅਨ ਤਰਨ ਤਾਰਨ ਬ੍ਰਾਂਚ ਵਲੋਂ ਅੱਜ ਬ੍ਰਾਂਚ ਦਫ਼ਤਰ ਵਿਖੇ ਤਰਨ ਤਾਰਨ ਵਿਖੇ ਬੀਮਾ ਏਜੰਟ ਵਲੋਂ ਬ੍ਰਾਂਚ ਦੇ ਮੈਨੇਜਰ ਵਿਕਰਮ ਸ਼ਰਮਾ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਏਜੰਟ ਯੂਨੀਅਨ ...

ਪੂਰੀ ਖ਼ਬਰ »

ਲੋਕਾਂ ਵਲੋਂ ਆਮ ਆਦਮੀ ਪਾਰਟੀ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਡਾ. ਸੋਹਲ

ਝਬਾਲ, 21 ਜੂਨ (ਸੁਖਦੇਵ ਸਿੰਘ)-ਆਮ ਆਦਮੀ ਪਾਰਟੀ ਦੀ ਮੀਟਿੰਗ ਪਿੰਡ ਪੱਧਰੀ ਕਲਾਂ ਵਿਖੇ ਸਰਕਲ ਇੰਚਾਰਜ ਮੰਗਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਕਸ਼ਮੀਰ ਸਿੰਘ ਸੋਹਲ, ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਪੰਨੂੰ ਅਤੇ ਅਮਰੀਕ ਸਿੰਘ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਦੀ ਮੀਟਿੰਗ

ਪੱਟੀ, 21 ਜੂਨ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਪੱਟੀ ਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਤਹਿਸੀਲ ਪੱਟੀ ਦੀ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਅੰਮਿ੍ਤਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ | ਜਿਸ ਵਿਚ ਮਤਾ ਨੰਬਰ 322 ...

ਪੂਰੀ ਖ਼ਬਰ »

ਸੇਵਾ ਦੇਵੀ ਐੱਸ.ਡੀ. ਕਾਲਜ ਵਿਖੇ ਯੋਗ ਦਿਵਸ ਨੂੰ ਸਮਰਪਿਤ ਵੈਬੀਨਾਰ ਕਰਵਾਇਆ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-ਸੇਵਾ ਦੇਵੀ ਐੱਸ.ਡੀ. ਕਾਲਜ ਤਰਨ ਤਾਰਨ ਵਿਖੇ ਕਾਲਜ ਮੈਨੇਜਿੰਗ ਕਮੇਟੀ ਤੇ ਕਾਲਜ ਪ੍ਰਸ਼ਾਸਨ ਵਲੋਂ ਅੰਤਰ ਰਾਸ਼ਟਰੀ ਯੋਗ ਦਿਵਸ 'ਤੇ ਵੈਬੀਨਾਰ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਸ੍ਰੀਮਤੀ ਸੰਗੀਤਾ ਸੂਦ ਸੀਨੀਅਰ ਲੈਕਚਰਾਰ ਪੀ.ਸੀ.ਏ. ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਡਿੰਪਾ ਨੇ ਵੰਡੀਆਂ ਹਲਕਾ ਬਾਬਾ ਬਕਾਲਾ ਦੇ ਸਰਪੰਚਾਂ ਨੂੰ ਗ੍ਰਾਂਟਾਂ

ਖਡੂਰ ਸਾਹਿਬ, 21 (ਰਸ਼ਪਾਲ ਸਿੰਘ ਕੁਲਾਰ)-ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ ਡਿੰਪਾ ਵਲੋਂ ਮੇਰਾ ਹਲਕਾ ਮੇਰਾ ਪਰਿਵਾਰ ਮੁਹਿੰਮ ਤਹਿਤ ਲੋਕਾਂ ਦੀਆਂ ਸਮਸਿਆਵਾਂ ਅਤੇ ਮੁਸ਼ਕਿਲਾਂ ਸੁਣੀਆ ਗਈਆਂ 'ਤੇ ਮੌਕੇ ਤੇ ਹੀ ਹੱਲ ਵੀ ਕੀਤਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਵਿਚ ਹੋ ਰਹੀ ਲੁੱਟ-ਖਸੁੱਟ ਦੀ ਜਾਂਚ ਕਰੇ-ਸੰਘਾ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-ਹਰ ਜਗ੍ਹਾ ਖੁੱਲੇ ਪ੍ਰਾਈਵੇਟ ਸਕੂਲ ਜਿਨ੍ਹਾਂ ਨੂੰ ਆਮ ਤੌਰ 'ਤੇ ਅੰਗਰੇਜੀ ਸਕੂਲ ਕਿਹਾ ਜਾਂਦਾ ਹੈ, ਲੁੱਟ ਦੇ ਅੱਡੇ ਬਣੇ ਹੋਏ ਹਨ | ਇਹ ਪ੍ਰਗਟਾਵਾ ਹਜ਼ਾਰਾਂ ਰੁਪਏ ਦਾਖਲਾ ਫੀਸ ਤੋਂ ਇਲਾਵਾ ਮਹੀਨਾਵਾਰ ਸੈਂਕੜੇ ਰੁਪਏ ਬੱਚਿਆਂ ਦੇ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਮਨਾਇਆ 'ਯੋਗਾ ਦਿਵਸ'

ਗੋਇੰਦਵਾਲ ਸਾਹਿਬ, 21 ਜੂਨ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਨਾਲ ਆਨਲਾਇਨ 'ਯੋਗਾ ਦਿਵਸ' ਮਨਾਇਆ ਗਿਆ | ਯੋਗਾ ਦਿਵਸ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਰੀਰਕ ਤੰਦਰੁਸਤ ਬਣਾਉਣਾ ਹੈ | ਇਸ ...

ਪੂਰੀ ਖ਼ਬਰ »

ਸ਼ਹੀਦ ਸਾਥੀ ਦੀਪਕ ਧਵਨ ਤੇ ਸਾਥੀਆਂ ਨੂੰ ਬਰਸੀ ਮੌਕੇ ਭਰਪੂਰ ਸ਼ਰਧਾਂਜਲੀਆਂ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-ਹਰ ਕਿਸਮ ਦੀ ਲੁੱਟ-ਖਸੁੱਟ, ਘੋਰ ਸਮਾਜਿਕ ਵਿਤਕਰੇ, ਇਸਤਰੀਆਂ ਖਿਲਾਫ਼ ਹੁੰਦੇ ਘਿਨਾਉਣੇ ਅਪਰਾਧਾਂ ਅਤੇ ਘੱਟ ਗਿਣਤੀਆਂ ਦੇ ਘਾਣ ਦੀਆਂ ਸਾਜਿਸ਼ਾਂ ਦੇ ਖਾਤਮੇ ਦੇ ਮਾਨਵਤਾਵਾਦੀ ਸੰਗਰਾਮਾਂ ਦੇ ਲੇਖੇ ਜਿੰਦਗੀਆਂ ਲਾ ਦੇਣਾ ਹੀ ਸਾਥੀ ...

ਪੂਰੀ ਖ਼ਬਰ »

ਕਸਬਾ ਹਰੀਕੇ ਪੱਤਣ ਤੋਂ ਅਕਾਲੀ ਦਲ ਤੇ ਕਾਂਗਰਸ ਨੂੰ ਝਟਕਾ, ਸੈਂਕੜੇ ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

ਹਰੀਕੇ ਪੱਤਣ, 21 ਜੂਨ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਤੋਂ ਅਕਾਲੀ ਦਲ ਅਤੇ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ 'ਚ ਕਰੀਬ 300 ਤੋਂ ਵੱਧ ਪਰਿਵਾਰ ਆਮ ਆਦਮੀ ਪਾਰਟੀ 'ਚ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਤੁਰੰਤ ਰੈਗੂਲਰ ਕਰਨ ਦੀ ਮੰਗ

ਤਰਨ ਤਾਰਨ, 21 ਜੂਨ (ਪਰਮਜੀਤ ਜੋਸ਼ੀ­)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਰਨਲ ਸਕੱਤਰ ਬਲਕਾਰ ਵਲਟੋਹਾ, ਸਟੇਟ ਕਮੇਟੀ ਮੈਂਬਰ ਕਾਰਜ ਕੈਰੋਂ, ਨਰਿੰਦਰ ਨੂਰ, ਗੁਰਪ੍ਰੀਤ ਸਿੰਘ ਮਾੜੀਮੇਘਾ ਨੇ ਪ੍ਰੈੱਸ ਨੋਟ ਜਾਰੀ ...

ਪੂਰੀ ਖ਼ਬਰ »

ਅਮਨਦੀਪ ਵੈੱਲਫੇਅਰ ਸੁਸਾਇਟੀ ਨੇ ਮਨਾਇਆ ਕੌਮਾਂਤਰੀ ਯੋਗਾ ਦਿਵਸ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-ਭਾਰਤ ਸਰਕਾਰ ਦੇ ਯੁਵਾ ਅਤੇ ਖੇਡ ਮੰਤਰਾਲਾ ਅਧੀਨ ਚੱਲ ਰਹੇ ਵਿਭਾਗ ਨਹਿਰੂ ਯੁਵਾ ਕੇਂਦਰ ਸੰਗਠਨ ਪੰਜਾਬ ਅਤੇ ਚੰਡੀਗੜ ਦੇ ਬਿਕਰਮ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਥਾਨਿਕ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਜਸਲੀਨ ਕੌਰ ਦੀ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਠੱਠੀ ਖਾਰਾ ਵਿਖੇ ਸ਼ਹੀਦੀ ਜੋੜ ਮੇਲਾ ਅੱਜ-ਬਾਬਾ ਗੁਲਾਬ ਸਿੰਘ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬ ਗੁਰਦੁਆਰਾ ਮੰਜੀ ਸਾਹਿਬ ਪਿੰਡ ਠੱਠੀਖਾਰਾ ਵਿਖੇ ਗੁਰੂ ਸਾਹਿਬ ਦਾ ਸ਼ਹੀਦੀ ਜੋੜ ਮੇਲਾ 22 ਜੂਨ ਨੂੰ ਮਨਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਿੰਡ ਭੈਲ ਢਾਏ ਵਾਲੇ ਦੇ 70 ਤੋਂ ਵੱਧ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

ਫਤਿਆਬਾਦ, 21 ਜੂਨ (ਹਰਵਿੰਦਰ ਸਿੰਘ ਧੂੰਦਾ)-ਪਿੰਡ ਭੈਲ ਢਾਏ ਵਾਲੇ ਵਿਖੇ ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਹੋਏ | ਇਸ ਮੌਕੇ ਵੱਖ-ਵੱਖ ਪਾਰਟੀਆਂ ਨੂੰ ਛੱਡ ...

ਪੂਰੀ ਖ਼ਬਰ »

ਮਾੜੇ ਵਤੀਰੇ ਕਾਰਨ ਡੀ.ਈ.ਓ. ਐਲੀ. ਦਾ ਘਿਰਾਓ ਅੱਜ-ਬੀ.ਐੱਡ ਫ਼ਰੰਟ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-ਅਧਿਆਪਕਾਂ ਦੀਆਂ ਮੰਗਾਂ ਦੀ ਆਵਾਜ਼ ਉਠਾਉਣ ਵਾਲੀ 'ਤੇ ਉਨ੍ਹਾਂ ਨੂੰ ਹੱਲ ਕਰਾਉਣ ਵਾਲੇ ਪੰਜਾਬ ਦੀ ਸਿਰਮੌਰ ਜਥੇਬੰਦੀ ਬੀ.ਐੱਡ ਅਧਿਆਪਕ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਵਲੋਂ ਪਿਛਲੇ ਦਿਨੀਂ ਸੈਂਟਰ ਹੈੱਡ ਟੀਚਰ ਤੇ ...

ਪੂਰੀ ਖ਼ਬਰ »

ਸੁਖਦੇਵ ਸਿੰਘ ਦੀ ਬੇਵਕਤੀ ਮੌਤ 'ਤੇ ਸ਼ੇਖ ਵਲੋਂ ਦੁੱਖ ਪ੍ਰਗਟ

ਚੋਹਲਾ ਸਾਹਿਬ, 21 ਜੂਨ (ਬਲਵਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਕੰਬੋਅ ਵਾਲਾ ਵਿਖੇ ਸੁਖਦੇਵ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਉਨਾਂ ਦੇ ਭਰਾ ਅਵਤਾਰ ਸਿੰਘ ਲਾਲੀ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਗ੍ਰਹਿ ਸ਼੍ਰੋਮਣੀ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਨੇ ਹਰਪ੍ਰੀਤ ਸਿੰਘ ਮਿੰਨਾ ਤੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

ਗੋਇੰਦਵਾਲ ਸਾਹਿਬ, 21 ਜੂਨ (ਸਕੱਤਰ ਸਿੰਘ ਅਟਵਾਲ)-ਸ਼੍ਰੀ ਗੋਇੰਦਵਾਲ ਸਾਹਿਬ ਦੇ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰਹੇ ਸਵ: ਬਾਵਾ ਸੁਜਿੰਦਰ ਸਿੰਘ ਲਾਲੀ ਜੋ ਕੇ ਸੰਖੇਪ ਬੀਮਾਰੀ ਦੇ ਚੱਲਦਿਆਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਹਲਕਾ ਵਿਧਾਇਕ ਰਮਨਜੀਤ ਸਿੰਘ ...

ਪੂਰੀ ਖ਼ਬਰ »

ਬੀ.ਐੱਡ. ਕਾਲਜ ਖਡੂਰ ਸਾਹਿਬ ਵਿਖੇ ਚੱਲ ਰਹੇ ਈ.ਟੀ.ਟੀ. ਕੋਰਸ ਦਾ ਨਤੀਜਾ ਸ਼ਾਨਦਾਰ ਰਿਹਾ

ਖਡੂਰ ਸਾਹਿਬ, 21 ਜੂਨ (ਕੁਲਾਰ)-ਬਾਬਾ ਸੇਵਾ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਖਡੂਰ ਸਾਹਿਬ ਵਿਖੇ ਚੱਲ ਰਹੀ ਈ.ਟੀ.ਟੀ. ਕੋਰਸ ਸ਼ਐਸ਼ਨ 2018-20 (ਸਾਲ ਦੂਸਰਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਨਤੀਜੇ ਵਿਚ ਸੰਸਥਾ ਤੇ ਤਿੰਨ ...

ਪੂਰੀ ਖ਼ਬਰ »

ਅੱਤਵਾਦ ਦੌਰਾਨ ਸ਼ਹੀਦ ਹੋਏ ਵਿਅਕਤੀਆਂ ਦੇ ਵਾਰਿਸਾਂ ਨੂੰ ਵਿਸ਼ੇਸ਼ ਕੇਸਾਂ ਵਿਚ ਨੌਕਰੀ ਦੇਣ ਦਾ ਫੈਸਲਾ ਸ਼ਲਾਘਾਯੋਗ-ਡਾ. ਹਸਤੀਰ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-ਆਲ ਇੰਡੀਆ ਅੱਤਵਾਦ ਪੀੜਤ ਐਸੋਸੀਏਸ਼ਨ ਦੇ ਮੁਖੀ ਡਾ. ਬੀ.ਆਰ. ਹਸਤੀਰ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਮੰਤਰੀ ਮੰਡਲ ਨੇ ਜੋ ਮਨਜੂਰੀ ਪੰਜਾਬ ਵਿਚ ਵਿਸ਼ੇਸ਼ ਕੇਸਾ ਨੂੰ ਵਿਚਾਰਨ ਲਈ ਦਿੱਤੀ ਹੈ, ਇਸ ...

ਪੂਰੀ ਖ਼ਬਰ »

ਸਾਬਕਾ ਚੇਅ. ਬਿੱਟੂ ਖੁਵਾਸਪੁਰ ਦੁੱਖ ਪ੍ਰਗਟ ਕਰਨ ਲਈ ਠੇਕਦਾਰ ਪਰਿਵਾਰ ਦੇ ਗ੍ਰਹਿ ਵਿਖੇ ਪੁੱਜੇ

ਖਡੂਰ ਸਾਹਿਬ, 21 ਜੂਨ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀ ਗੁਰੂੁ ਚਰਨਾਂ ਵਿਚ ਜਾ ਬਿਰਾਜੇ ਠੇਕੇਦਾਰ ਬਲਵਿੰਦਰ ਸਿੰਘ ਖਡੂਰ ਸਾਹਿਬ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਬਿੱਟੂ ਖੁਵਾਸਪੁਰ ...

ਪੂਰੀ ਖ਼ਬਰ »

ਰਿਤਿਕ ਅਰੋੜਾ ਦੀ ਨਿਯੁਕਤੀ ਨਾਲ ਵਧੀ ਤਰਨਤਾਰਨ ਜ਼ਿਲ੍ਹੇ ਦੀ ਸ਼ਾਨ- ਵਿਧਾਇਕ ਅਗਨੀਹੋਤਰੀ

ਤਰਨ ਤਾਰਨ, 21 ਜੂਨ (ਵਿਕਾਸ ਮਰਵਾਹਾ)-ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐੱਨ.ਐੱਸ.ਯੂ.ਆਈ.) ਦੇ ਰਾਸ਼ਟਰੀ ਪ੍ਰਧਾਨ ਨੀਰਜ ਕੁੰਦਨ ਅਤੇ ਪੰਜਾਬ ਪ੍ਰਧਾਨ ਅਕਸ਼ੈ ਸ਼ਰਮਾ ਵਲੋਂ ਨੌਜਵਾਨ ਰਿਤਿਕ ਅਰੋੜਾ ਨੂੰ ਪੰਜਾਬ ਸਕੱਤਰ ਤੇ ਜ਼ਿਲ੍ਹਾ ਤਰਨਤਾਰਨ ਦਾ ਇੰਚਾਰਜ਼ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-ਸੈਂਟਰ ਆਫ ਟਰੇਡ ਯੂਨੀਅਨ (ਸੀ.ਟੀ.ਯੂ.) ਪੰਜਾਬ ਨਾਲ ਸਬੰਧਿਤ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਸਰਗਰਮ ਵਰਕਰਾਂ ਦੀ ਮੀਟਿੰਗ ਪਿੰਡ ਕੋਟਲੀ ਵਿਖੇ ਪੰਜਾਬ ਨਿਰਮਾਣ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਖੇਮਕਰਨ ਤਹਿਸੀਲ ਤੇ ਚੌੜਾਂ ਬਾਜ਼ਾਰ ਦੀ ਐਸੋਸੀਏਸ਼ਨ ਦੇ ਪ੍ਰਧਾਨ ਸੰਦੀਪ ਮਹਿਤਾ ਚੁਣੇ ਗਏ

ਖੇਮਕਰਨ, 21 ਜੂਨ (ਰਾਕੇਸ਼ ਬਿੱਲਾ)-ਕਸਬਾ ਖੇਮਕਰਨ ਦੇ ਤਹਿਸੀਲ ਬਜ਼ਾਰ ਤੇ ਚੌੜਾ ਬਜ਼ਾਰ ਦੀ ਨਵੀ ਕਮੇਟੀ ਤੇ ਪ੍ਰਧਾਨਗੀ ਦੀ ਚੋਣ ਲਈ ਮੀਟਿੰਗ ਸਥਾਨਕ ਮੰਦਰ ਬਾਬਾ ਸੀਤਾ ਰਾਮ ਵਿਖੇ ਹੋਈ | ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਦੁਕਾਨਦਾਰ ਸ਼ਾਮਿਲ ਹੋਏ | ਇਸ ਸਾਰੀ ਚੋਣ ...

ਪੂਰੀ ਖ਼ਬਰ »

ਸਹਾਇਕ ਡਾਇਰੈਕਟਰ ਵਲੋਂ ਹੈਲਥ ਐਂਡ ਵੈੱਲਨੈੱਸ ਸੈਂਟਰ ਕੱਦਗਿੱਲ ਦਾ ਦੌਰਾ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-ਸਹਾਇਕ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਡਾ. ਬਲਜੀਤ ਕੌਰ ਵਲੋਂ ਸਿਹਤ ਵਿਭਾਗ ਅਧੀਨ ਚੱਲ ਰਹੇ ਹੈਲਥ ਐਂਡ ਵੈੱਲਨੈੱਸ ਸੈਂਟਰ ਪਲਾਸੌਰ, ਲਾਲੂਘੁੰਮਣ, ਕੱਦਗਿੱਲ ਦਾ ਦੌਰਾ ਕੀਤਾ ਗਿਆ | ਹੈਲਥ ਐਂਡ ਵੈਲਨੈਸ ਸੈਂਟਰ ਕੱਦਗਿੱਲ ਵਿਖੇ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ

ਤਰਨ ਤਾਰਨ, 21 ਜੂਨ (ਵਿਕਾਸ ਮਰਵਾਹਾ)-ਬਹੁਜਨ ਸਮਾਜ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਸਹੋਤਾ ਨੇ ਕੀਤੀ, ਜਿਸ ਵਿਚ ਮੁੱਖ ਮਹਿਮਾਨ ਸੂਬਾ ਜਨਰਲ ਸਕੱਤਰ ਸਵਿੰਦਰ ਸਿੰਘ ਛੱਜਲਵੱਡੀ ਨੇ ਸ਼ਿਰਕਤ ਕੀਤੀ ਤੇ ਪਾਰਟੀ ਦੇ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਬੂਹ ਨੇ ਸਬਜ਼ੀਆਂ ਦੀ ਕਾਸ਼ਤ 'ਤੇ ਵੈਬੀਨਾਰ ਕਰਵਾਇਆ

ਹਰੀਕੇ ਪੱਤਣ, 21 ਜੂਨ (ਸੰਜੀਵ ਕੁੰਦਰਾ)-ਕਿਸਾਨਾਂ ਦੀ ਮੰਗ ਅਤੇ ਕਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਕਿ੍ਸ਼ੀ ਵਿਗਿਆਨ ਕੇੰਦਰ, ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਤਰਨ ਤਾਰਨ ਨੇ ਅਟਾਰੀ ਜ਼ੋਨ-1, ਲੁਧਿਆਣਾ ਅਤੇ ਆਈ.ਆਈ.ਵੀ.ਆਰ., ਵਾਰਾਣਸੀ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਤਰਨ ਤਾਰਨ, 21 ਜੂਨ (ਲਾਲੀ ਕੈਰੋਂ)-ਚੀਫ਼ ਖਾਲਸਾ ਦੀਵਾਨ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਨੂੰ ਆਨ-ਲਾਈਨ ਲਿੰਕ ...

ਪੂਰੀ ਖ਼ਬਰ »

ਵਿਧਾਇਕ ਗਿੱਲ ਵਲੋਂ ਪੱਟੀ 'ਚ ਡਾ. ਭੀਮ ਰਾਓ ਅੰਬੇਡਕਰ ਪਾਰਕ ਦਾ ਉਦਘਾਟਨ

ਪੱਟੀ, 21 ਜੂਨ (ਬੋਨੀ ਕਾਲੇਕੇ, ਖਹਿਰਾ)- ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਦੇ ਸਾਹਮਣੇ ਡਾ. ਭੀਮ ਰਾਓ ਅੰਬੇਦਕਰ ਪਬਲਿਕ ਪਾਰਕ ਦਾ ਉਦਘਾਟਨ ਹਲਕੇ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕੀਤਾ | ਇਸ ਮੌਕੇ 'ਤੇ ਸੰਬੋਧਨ ਕਰਦਿਆ ਵਿਧਾਇਕ ਗਿੱਲ ਨੇ ਕਿਹਾ ਕਿ ਮੇਰਾ ਮਕਸਦ ...

ਪੂਰੀ ਖ਼ਬਰ »

ਓ.ਐੱਸ.ਡੀ. ਲਖਬੀਰ ਸਿੰਘ ਨੂੰ ਗੁਰਦੁਆਰਾ ਪ੍ਰਬੰਧਕਾਂ ਨੇ ਸਨਮਾਨਿਤ ਕੀਤਾ

ਝਬਾਲ, 21 ਜੂਨ (ਸੁਖਦੇਵ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਓ.ਐੱਸ.ਡੀ. ਲਖਬੀਰ ਸਿੰਘ ਲਤੀਫਪੁਰਾ ਦੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਪੁੱਜਣ 'ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਝਬਾਲ ਅਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਮੁੱਚੀ ਲੀਡਰਸ਼ਿਪ ਨੇ ਰਵਨੀਤ ਬਿੱਟੂ ਵਿਰੁੱਧ ਕਾਰਵਾਈ ਕਰਨ ਲਈ ਦਿੱਤੀ ਦਰਖਾਸਤ

ਗੋਇੰਦਵਾਲ ਸਾਹਿਬ, 21 ਜੂਨ (ਸਕੱਤਰ ਸਿੰਘ ਅਟਵਾਲ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਵਲੋਂ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੀਆਂ ਵਿਧਾਨ ਸਭਾ ਸੀਟਾਂ ਉੱਪਰ ਬਸਪਾ ਦੇ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸੰਸਦ ਮੈਂਬਰ ਰਵਨੀਤ ਸਿੰਘ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਬਾਗਬਾਨਾਂ ਨੂੰ ਬਾਗਬਾਨੀ ਵਿਭਾਗ ਤਰਨ ਤਾਰਨ ਰਾਹੀਂ ਪੀ.ਏ.ਯੂ. ਫਰੂਟ ਫਲਾਈ ਟਰੈਪ ਵੰਡਣ ਦੇ ਕਾਰਜ ਦੀ ਕੀਤੀ ਸ਼ੁਰੂਆਤ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਫਲਾਂ ਉੱਪਰ ਕੀਟਨਾਸ਼ਕਾਂ ਦੀਆਂ ਘੱਟ ਵਰਤੋਂ ਦੇ ਮੰਤਵ ਹੇਠ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸਨਰ ਕੁਲਵੰਤ ਸਿੰਘ ਵਲੋਂ ਆਤਮਾ ਸਕੀਮ ਅਧੀਨ ਜ਼ਿਲ੍ਹੇ ਦੇ 50 ...

ਪੂਰੀ ਖ਼ਬਰ »

ਕੋਟਬੁੱਢਾ ਪੁੱਲ ਨਜ਼ਦੀਕ ਹੁੰਦੀ ਰੇਤੇ ਦੀ ਨਾਜਾਇਜ਼ ਮਾਈਨਿੰਗ ਰੋਕਣ ਲਈ ਕਿਸਾਨ ਬਜਿੱਦ

ਪੱਟੀ, 21 ਜੂਨ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਕੋਟਬੁੱਢਾ ਪੁੱਲ ਦੇ ਨਜ਼ਦੀਕ ਹੁੰਦੀ ਨਾਜਾਇਜ਼ ਮਾਈਨਿੰਗ ਨੂੰ ਬੀਤੇ ਕੱਲ੍ਹ ਇਲਾਕੇ ਦੇ ਲੋਕਾਂ ਤੇ 'ਆਪ' ਆਗੂ ਲਾਲਜੀਤ ਸਿੰਘ ਭੁੱਲਰ ਨੇ ਰੋਕ ਦਿੱਤਾ ਸੀ, ਜਿਸ ਕਾਰਨ ਅੱਜ ਇਲਾਕੇ ਦੇ ਕਿਸਾਨਾਂ ਦਾ ਵਫ਼ਦ, ਮਾਈਨਿੰਗ ...

ਪੂਰੀ ਖ਼ਬਰ »

ਦਲਿਤਾਂ ਨੂੰ ਨੀਵਾਂ ਦਿਖਾਉਣ ਦਾ ਯਤਨ ਕਰਨ ਵਾਲੇ ਬਿੱਟੂ ਤੇ ਪੁਰੀ 'ਤੇ ਹੋਵੇ ਕਾਰਵਾਈ-ਸੰਧੂ, ਚੌਹਾਨ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਡੀ.ਐੱਸ.ਪੀ.ਨੂੰ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ | ਜਿਸ ਵਿਚ ...

ਪੂਰੀ ਖ਼ਬਰ »

ਸਿਹਤ ਵਿਭਾਗ ਤਰਨ ਤਾਰਨ ਵਲੋਂ ਮਲੇਰੀਆ ਮਹੀਨੇ ਦੌਰਾਨ ਗਤੀਵਿਧੀਆਂ ਜਾਰੀ-ਸਿਵਲ ਸਰਜਨ ਡਾ. ਰੋਹਿਤ ਮਹਿਤਾ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੁਆਰਾ ਮਹੀਨਾ ਜੂਨ ਨੂੰ ਮਲੇਰੀਆ ਵਿਰੋਧੀ ਮਹੀਨਾ ਵਜੋਂ ਮਨਾਇਆ ਜਾਂਦਾ ਹੈ, ਇਸੇ ਸਿਲਸਿਲੇ ਵਿਚ ਜ਼ਿਲ੍ਹਾ ਤਰਨ ਤਾਰਨ ਵਿਚ ਵੀ ਢੁੱਕਵੀਆਂ ਗਤੀਵਧੀਆ ਜਾਰੀ ਹਨ | ਇਸ ਸਬੰਧੀ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਦੇ ਫੈਸਲੇ ਨਾਲ ਵਰਕਰ ਖੁਸ਼-ਹਰਪਾਲ ਕੱਦਗਿੱਲ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਬਸਪਾ ਨਾਲ ਗਠਜੋੜ ਕਰਨ ਦਾ ਫੈਸਲਾ ਸ਼ਲਾਘਾਯੋਗ ਹੈ ਤੇ ਇਸ ਨਾਲ ਅਕਾਲੀ ਦਲ ਅਤੇ ਬਸਪਾ ਦਾ ਅਧਾਰ ਹੋਰ ਮਜ਼ਬੂਤ ਹੋਵੇਗਾ | ਇਹ ਪ੍ਰਗਟਾਵਾ ਪਿੰਡ ਕੱਦਗਿੱਲ ਵਿਖੇ ਸਾਬਕਾ ਸਰਪੰਚ ਹਰਪਾਲ ਸਿੰਘ ਵਲੋਂ ਪਿੰਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX