ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553
ਵਿਚਾਰ ਪ੍ਰਵਾਹ: ਵਿੱਦਿਆ ਦੇ ਪਾਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਵੱਖ-ਵੱਖ ਥਾਵਾਂ 'ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਚੰਡੀਗੜ੍ਹ, 21 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਵੱਖ-ਵੱਖ ਥਾਵਾਂ 'ਤੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਪੰਜਾਬ ਯੂਨੀਵਰਸਿਟੀ ਦੇ ਐਨ. ਐਸ. ਐਸ. ਵਲੋਂ ਇੰਸਟੀਚਿਊਟ ਆਫ਼ ਫੋਰੈਂਸਿਕ ਸਾਇੰਸ ਐਂਡ ਕਰੀਮੀਨੋਲੋਜੀ ਅਤੇ ਲੋਕ ਪ੍ਰਸ਼ਾਸਨ ਵਿਭਾਗ ਦੇ ਸਹਿਯੋਗ ...

ਪੂਰੀ ਖ਼ਬਰ »

ਰਾਜਧਾਨੀ 'ਚ ਸ਼੍ਰੋਮਣੀ ਅਕਾਲੀ ਦਲ (ਮਾਨ) ਤੇ ਯੂਨਾਈਟਿਡ ਅਕਾਲੀ ਦਲ ਨੇ ਮਨਾਇਆ ਗਤਕਾ ਦਿਵਸ

ਚੰਡੀਗੜ੍ਹ, 21 ਜੂਨ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਮਾਨ) ਤੇ ਯੂਨਾਈਟਿਡ ਅਕਾਲੀ ਦਲ ਵਲੋਂ ਸੈਕਟਰ 42 ਝੀਲ ਵਿਖੇ ਵਿਸ਼ਵ ਗਤਕਾ ਦਿਵਸ ਮਨਾਇਆ ਗਿਆ | ਜਿਸ ਦੌਰਾਨ ਗਤਕੇ ਦੀਆਂ ਕਈ ਟੀਮਾਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ | ਇਸ 'ਚ ਚੰਡੀਗੜ੍ਹ 37 ਸੈਕਟਰ ਅਖਾੜੇ ...

ਪੂਰੀ ਖ਼ਬਰ »

ਪੁਲਿਸ ਨੇ ਚੁੱਕਿਆ ਕਿਸਾਨ ਸਮਰਥਕ ਬਾਬਾ ਲਾਭ ਸਿੰਘ ਦਾ ਟੈਂਟ

ਚੰਡੀਗੜ੍ਹ, 21 ਜੂਨ (ਬਿ੍ਜੇਂਦਰ)-ਸੈਕਟਰ-17 ਮਟਕਾ ਚੌਕ 'ਤੇ ਲੰਮੇ ਸਮੇਂ ਤੋਂ ਕਿਸਾਨਾਂ ਦੇ ਹੱਕ 'ਚ ਧਰਨਾ ਲਾ ਰਹੇ ਬਾਬਾ ਲਾਭ ਸਿੰਘ ਦਾ ਟੈਂਟ ਚੰਡੀਗੜ੍ਹ ਪੁਲਿਸ ਨੇ ਸੋਮਵਾਰ ਨੂੰ ਚੁੱਕ ਦਿੱਤਾ | ਇਸ ਦੌਰਾਨ ਪੁਲਿਸ ਟੀਮ ਨੂੰ ਕਿਸਾਨਾਂ ਦੇ ਸਮਰਥਕਾਂ ਦੇ ਗੁੱਸੇ ਵੀ ਸਾਹਮਣਾ ...

ਪੂਰੀ ਖ਼ਬਰ »

ਨਿਊਜ਼ੀਲੈਂਡ ਸਰਕਾਰ ਖ਼ਿਲਾਫ਼ ਸ਼ਹਿਰ 'ਚ ਰੋਸ ਪ੍ਰਦਰਸ਼ਨ

ਚੰਡੀਗੜ੍ਹ, 21 ਜੂਨ (ਬਿ੍ਜੇਂਦਰ)-ਸੈਕਟਰ 10 ਦੇ ਮਿਊਜ਼ੀਅਮ ਨੇੜੇ ਦਰਜਨਾਂ ਨੌਜਵਾਨਾਂ ਨੇ ਨਿਊਜ਼ੀਲੈਂਡ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਹ ਦਿੱਲੀ, ਪੰਜਾਬ ਤੇ ਚੰਡੀਗੜ੍ਹ ਤੋਂ ਸਬੰਧਤ ਸਨ ਜਿਨ੍ਹਾਂ ਨੇ ਹੱਥਾਂ 'ਚ ਤਖ਼ਤੀਆਂ ਫੜ ਕੇ ਸਰਕਾਰ ਖ਼ਿਲਾਫ਼ ਆਪਣਾ ...

ਪੂਰੀ ਖ਼ਬਰ »

ਪੀ. ਜੀ. ਆਈ. 'ਚ ਓ. ਪੀ. ਡੀ. ਸੇਵਾ ਦੁਬਾਰਾ ਸ਼ੁਰੂ

ਚੰਡੀਗੜ੍ਹ, 21 ਜੂਨ (ਮਨਜੋਤ ਸਿੰਘ ਜੋਤ)-ਪੀ. ਜੀ. ਆਈ. 'ਚ ਕੋਰੋਨਾ ਦੇ ਮੱਦੇਨਜ਼ਰ ਲਗਪਗ ਦੋ ਮਹੀਨਿਆਂ ਤੋਂ ਬੰਦ ਓ. ਪੀ. ਡੀ. ਸੇਵਾ ਅੱਜ ਦੁਬਾਰਾ ਸ਼ੁਰੂ ਕਰ ਦਿੱਤੀ ਗਈ | ਓ. ਪੀ. ਡੀ. ਮੜ੍ਹ ਖੁੱਲਣ ਨਾਲ ਮਰੀਜ਼ਾਂ ਨੂੰ ਕਾਫ਼ੀ ਰਾਹਤ ਮਿਲੀ ਹੈ | ਫਿਜ਼ੀਕਲ ਓ. ਪੀ. ਡੀ. 'ਚ ਕੇਵਲ ...

ਪੂਰੀ ਖ਼ਬਰ »

ਚੋਰੀ ਤੇ ਝਪਟਮਾਰੀ ਦੇ ਦੋ ਮਾਮਲੇ ਦਰਜ

ਚੰਡੀਗੜ੍ਹ, 21 ਜੂਨ (ਬਿ੍ਜੇਂਦਰ)-ਸੈਕਟਰ 19 ਵਸਨੀਕ ਅਸ਼ੀਸ਼ ਗੁਪਤਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਕੋਈ ਅਣਪਛਾਤਾ ਵਿਅਕਤੀ ਉਨ੍ਹਾਂ ਦੇ ਫਾਰਮ ਹਾਊਸ ਦਾ ਜਿੰਦਰਾ ਤੋੜ ਕੇ ਸੋਲਰ ਕੇਬਲ ਵਾਇਰ, ਕੈਮਰਾ ਡੀ. ਵੀ. ਆਰ. ਤੇ ਇਕ ਡੋਂਗਲ ਚੋਰੀ ਕਰਕੇ ਲੈ ਗਿਆ | ਉਨ੍ਹਾਂ ਦਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ 166 ਉਪ-ਵੈਦਾਂ ਨੂੰ ਨਿਯੁਕਤੀ ਪੱਤਰ ਜਾਰੀ

ਚੰਡੀਗੜ੍ਹ, 21 ਜੂਨ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਅੱਜ 'ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਡਾਇਰੈਕਟੋਰੇਟ ਆਫ਼ ਆਯੁਰਵੈਦ 'ਚ ਰੈਗੂਲਰ ਆਧਾਰ 'ਤੇ 166 ਉਪ-ਵੈਦ ਭਰਤੀ ਕੀਤੇ ਗਏ | ਨਵ-ਨਿਯੁਕਤ ਉਪ-ਵੈਦਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ...

ਪੂਰੀ ਖ਼ਬਰ »

ਵਿਧਾਇਕ ਸੰਧੂ ਨੇ ਬਰਸਾਤੀ ਪਾਣੀ ਦੇ ਨਿਕਾਸ ਪ੍ਰਬੰਧਾਂ ਦਾ ਲਿਆ ਜਾਇਜ਼ਾ

ਖਰੜ, 21 ਜੂਨ (ਜੰਡਪੁਰੀ)-ਵਿਧਾਇਕ ਕੰਵਰ ਸੰਧੂ ਵਲੋਂ ਖਰੜ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਜਾ ਕੇ ਬਰਸਾਤੀ ਪਾਣੀ ਦੇ ਨਿਕਾਸੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਦੌਰਾਨ ਉਨ੍ਹਾਂ ਲਾਂਡਰਾਂ ਰੋਡ 'ਤੇ ਸ਼ਿਵਾਲਿਕ ਸਿਟੀ ਦੇ ਮੇਨ ਗੇਟ ਦੇ ਸਾਹਮਣੇ ਇਕੱਠੇ ਹੋਏ ਗੰਦੇ ਤੇ ...

ਪੂਰੀ ਖ਼ਬਰ »

ਕਿਸਾਨਾਂ ਦੇ ਵਿਰੋਧ ਤੋਂ ਡਰਦੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਡੇਰਾਬੱਸੀ ਵਿਖੇ ਚੁੱਪ-ਚੁਪੀਤੇ ਯੋਗਾ ਕਰਕੇ ਨਿਕਲੇ

ਡੇਰਾਬੱਸੀ, 21 ਜੂਨ (ਗੁਰਮੀਤ ਸਿੰਘ)-ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਯੋਗਾ ਦਿਵਸ ਮੌਕੇ ਡੇਰਾਬੱਸੀ ਵਿਖੇ ਪੁੱਜੇ ਤੇ ਹਰ ਪਾਸੇ ਕਿਸਾਨਾਂ ਵਲੋਂ ਭਾਜਪਾ ਖ਼ਿਲਾਫ਼ ਕੀਤੇ ਜਾ ਰਹੇ ਵਿਰੋਧ ਦੇ ਚਲਦਿਆਂ ਉਹ ਚੁੱਪ-ਚੁਪੀਤੇ ਇਥੋਂ ਦੇ ਸ੍ਰੀ ਅਰਜੁਨ ਦਾਸ ...

ਪੂਰੀ ਖ਼ਬਰ »

ਜਬਰ ਜਨਾਹ ਦਾ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 21 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਵਿਖੇ ਇਕ ਮਹਿਲਾ ਦੀ ਸ਼ਿਕਾਇਤ 'ਤੇ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ | ਦੋਸ਼ੀ ਦੀ ਪਛਾਣ ਤਲਵਿੰਦਰ ਸਿੰਘ ਸਿੱਧੂ ਦੇ ਰੂਪ ਵਿਚ ਹੋਈ ਹੈ ਅਤੇ ਦੋਸ਼ੀ ਅਜੇ ਪੁਲਿਸ ਦੀ ...

ਪੂਰੀ ਖ਼ਬਰ »

ਦੋ ਵੱਖ-ਵੱਖ ਹਾਦਸਿਆਂ 'ਚ ਬੱਚੇ ਸਮੇਤ 2 ਜਣਿਆਂ ਦੀ ਮੌਤ

ਲਾਲੜੂ, 21 ਜੂਨ (ਰਾਜਬੀਰ ਸਿੰਘ)-ਲਾਲੜੂ ਖੇਤਰ 'ਚ ਵਾਪਰੇ ਦੋ ਵੱਖ-ਵੱਖ ਹਾਦਸਿਆਂ ਦੌਰਾਨ 10 ਸਾਲਾ ਬੱਚੇ ਸਮੇਤ 2 ਜਣਿਆਂ ਦੀ ਛੱਪੜ 'ਚ ਡੁੱਬਣ ਕਾਰਨ ਮੌਤ ਹੋ ਗਈ ਹੈ | ਪਹਿਲਾ ਹਾਦਸਾ ਪਿੰਡ ਤਸਿੰਬਲੀ ਦੇ ਇਕ ਛੱਪੜ ਨਾਲ ਸਬੰਧਿਤ ਹੈ, ਜਿਸ 'ਚ ਇਕ ਬੱਚਾ ਡੁੱਬ ਗਿਆ, ਜਦ ਕਿ ਦੂਜਾ ...

ਪੂਰੀ ਖ਼ਬਰ »

ਸਕੱਤਰ ਸਕੂਲ ਸਿੱਖਿਆ ਵਲੋਂ ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਦਾ ਮੁੱਖ ਅਧਿਆਪਕ ਮੁਅੱਤਲ

ਐੱਸ. ਏ. ਐੱਸ. ਨਗਰ, 21 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਸਰਕਾਰੀ ਹਾਈ ਸਕੂਲ ਮੜੌਲੀ ਕਲਾਂ (ਰੂਪਨਗਰ) ਦੇ ਮੁੱਖ ਅਧਿਆਪਕ ਦੇ ਖ਼ਿਲਾਫ਼ ਆਈ ਸ਼ਿਕਾਇਤ ਦੀ ਮੁੱਢਲੀ ਪੜਤਾਲ 'ਚ ਉਸ ਨੂੰ ਦੋਸ਼ੀ ਪਾਏ ਜਾਣ 'ਤੇ ਮੁਅੱਤਲ ਕਰ ਦਿੱਤਾ ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਬਿੱਟੂ ਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਖ਼ਿਲਾਫ਼ ਪੁਲਿਸ ਨੂੰ ਦਿੱਤੀ ਸ਼ਿਕਾਇਤ

ਐੱਸ. ਏ. ਐੱਸ. ਨਗਰ, 21 ਜੂਨ (ਜਸਬੀਰ ਸਿੰਘ ਜੱਸੀ)-ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਵਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਪ੍ਰਤੀ ਕੀਤੀ ਇਤਰਾਜਯੋਗ ਟਿੱਪਣੀ ਦੇ ਵਿਰੋਧ 'ਚ ਬਹੁਜਨ ਸਮਾਜ ਪਾਰਟੀ ਤੇ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ 25 ਨੂੰ

ਐੱਸ. ਏ. ਐੱਸ. ਨਗਰ, 21 ਜੂਨ (ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 25 ਜੂਨ ਨੂੰ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਗੁ: ਪ੍ਰਬੰਧਕ ਕਮੇਟੀ ਦੇ ਬੁਲਾਰੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਐਡ. ਗਿੱਲ ਅਕਾਲੀ ਦਲ ਦਾ ਬੁਲਾਰਾ ਨਿਯੁਕਤ

ਹੰਬੜਾਂ, 21 ਜੂਨ (ਮੇਜਰ ਹੰਬੜਾਂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਮਜਬੂਤੀ ਲਈ ਜਥੇਬੰਦਕ ਢਾਂਚੇ ਵਿਚ ਬਦਲਾਅ ਤਹਿਤ ਪਿੰਡ ਫਾਗਲਾ ਦੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਇਕਬਾਲ ਸਿੰਘ ਗਿੱਲ ਜੋ ਪਾਰਟੀ ਵਿਚ ਪਹਿਲਾਂ ਵੀ ...

ਪੂਰੀ ਖ਼ਬਰ »

ਮਕਾਨ ਮਾਲਕਣ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਕਿਰਾਏਦਾਰਾਂ ਖ਼ਿਲਾਫ਼ ਕੇਸ ਦਰਜ

ਜ਼ੀਰਕਪੁਰ, 21 ਜੂਨ (ਹੈਪੀ ਪੰਡਵਾਲਾ)-ਕਿਰਾਏਦਾਰਾਂ ਵਲੋਂ ਫਲੈਟ ਖਾਲੀ ਨਾ ਕਰਨ ਤੇ ਫਲੈਟ ਮਾਲਕਣ ਦੀ ਕੁੱਟਮਾਰ ਕਰਨ ਤੇ ਕੱਪੜੇ ਪਾੜਨ ਦੇ ਦੋਸ਼ ਤਹਿਤ ਪੁਲਿਸ ਨੇ ਪਿਓ-ਪੁੱਤਰਾਂ ਸਮੇਤ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਭਾਰਤ ਭੂਸ਼ਣ ਤੇ ...

ਪੂਰੀ ਖ਼ਬਰ »

ਮਿੰਨੀ ਬੱਸ ਆਪਰੇਟਰ ਐਸੋਸੀਏਸ਼ਨ ਦੀ ਸਟੇਟ ਕਮਿਸ਼ਨਰ ਨਾਲ ਮੀਟਿੰਗ

ਚੰਡੀਗੜ੍ਹ, 21 ਜੂਨ (ਅਜੀਤ ਬਿਊਰੋ)-ਮਿੰਨੀ ਬੱਸ ਆਪਰੇਟਰ ਐਸੋਸੀਏਸ਼ਨ ਦੀ ਮੀਟਿੰਗ ਸਟੇਟ ਕਮਿਸ਼ਨਰ ਪੰਜਾਬ ਨਾਲ ਹੋਈ | ਇਸ ਮੌਕੇ ਸੂਬਾ ਪ੍ਰਧਾਨ ਬਲਦੇਵ ਸਿੰਘ ਬੱਬੂ, ਚੇਅਰਮੈਨ ਬਲਤੇਜ ਸਿੰਘ ਵਾਂਦਰ ਤੇ ਦੂਜੇ ਨੇਤਾਵਾਂ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ...

ਪੂਰੀ ਖ਼ਬਰ »

ਕੋਰੋਨਾ ਦੀ ਦੂਜੀ ਲਹਿਰ ਦੌਰਾਨ ਚੰਡੀਗੜ੍ਹ 'ਚ ਡੈਲਟਾ ਸਟਰੇਨ ਰਿਹਾ ਭਾਰੂ

ਚੰਡੀਗੜ੍ਹ, 21 ਜੂਨ (ਮਨਜੋਤ ਸਿੰਘ ਜੋਤ)-ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੌਰਾਨ ਚੰਡੀਗੜ੍ਹ 'ਚ ਡੈਲਟਾ ਸਟਰੇਨ ਦਾ ਅਸਰ ਵੱਧ ਰਿਹਾ | ਇਹ ਖ਼ੁਲਾਸਾ ਇਕ ਅਧਿਐਨ 'ਚ ਹੋਇਆ ਹੈ | ਪੀ. ਜੀ. ਆਈ. ਦੇ ਡਾਇਰੈਕਟਰ ਪ੍ਰੋ. ਜਗਤ ਰਾਮ ਨੇ ਦੱਸਿਆ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਡੈਲਟਾ ...

ਪੂਰੀ ਖ਼ਬਰ »

ਹਰਿਆਣਾ 'ਚ ਹੋਰ ਇਕ ਹਫ਼ਤੇ ਲਈ ਵਧਾਈ ਤਾਲਾਬੰਦੀ

ਚੰਡੀਗੜ੍ਹ, 21 ਜੂਨ (ਐਨ.ਐਸ.ਪਰਵਾਨਾ)-ਹਰਿਆਣਾ ਸਰਕਾਰ ਨੇ ਹਾਲਾਤ ਨੂੰ ਹੋਰ ਇਕ ਹਫ਼ਤੇ ਲਈ ਤਾਲਾਬੰਦੀ ਵਧਾ ਦਿੱਤੀ ਹੈ ਜੋ 28 ਜੂਨ ਤਕ ਚੱਲੇਗਾ | ਇਸ ਸਬੰਧ 'ਚ ਰਾਜ ਸਰਕਾਰ ਦੇ ਚੀਫ਼ ਸੈਕਟਰੀ ਵਲੋਂ ਕੱਲ੍ਹ ਦੇਰ ਰਾਤ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਕਿਹਾ ਗਿਆ ਹੈ ਕਿ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 14 ਨਵੇਂ ਮਾਮਲੇ

ਚੰਡੀਗੜ੍ਹ, 21 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ 14 ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ | ਇਹ ਨਵੇਂ ਮਰੀਜ਼ ਸੈਕਟਰ-15, 16, 22, 25, 26, 41, 42, ਧਨਾਸ, ਮਲੋਆ, ਮਨੀਮਾਜਰਾ, ਮੌਲੀ ਜੱਗਰਾਂ ਦੇ ਵਸਨੀਕ ਹਨ | ਯੂ. ਟੀ. ਦੇ ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ...

ਪੂਰੀ ਖ਼ਬਰ »

ਪੰਜਾਬ 'ਚ ਪ੍ਰੋਫੈਸ਼ਨਲ ਤੇ ਤਕਨੀਕੀ ਪੜ੍ਹਾਈ ਕਰਦੇ ਨੌਜਵਾਨਾਂ ਨੂੰ ਸਤਾਉਣ ਲੱਗੀ ਭਵਿੱਖ ਦੀ ਚਿੰਤਾ

ਚੰਡੀਗੜ੍ਹ, 21 ਜੂਨ (ਵਿਕਰਮਜੀਤ ਸਿੰਘ ਮਾਨ)-ਕੋਰੋਨਾ ਕਾਰਨ ਪਿਛਲੇ ਇਕ ਸਾਲ ਤੋਂ ਪ੍ਰੈਕਟੀਕਲ ਕਲਾਸਾਂ ਠੱਪ ਹੋਣ ਕਾਰਨ ਪੰਜਾਬ 'ਚ ਪ੍ਰੋਫੈਸ਼ਨਲ ਤੇ ਤਕਨੀਕੀ ਪੜ੍ਹਾਈ ਕਰਦੇ ਨੌਜਵਾਨਾਂ ਨੂੰ ਭਵਿੱਖ ਦੀ ਚਿੰਤਾ ਸਤਾਉਣ ਲੱਗੀ ਹੈ | ਉਹ ਵਿਦਿਆਰਥੀ, ਜੋ ਦਵਾਈਆਂ ਤਿਆਰ ਕਰਨ ...

ਪੂਰੀ ਖ਼ਬਰ »

ਮਾਇਆ ਗਾਰਡਨ ਸਿਟੀ 'ਚ ਕਾਰਾਂ 'ਤੇ ਲੱਗੇ ਐਂਟਰੀ ਪਾਸ ਨੂੰ ਲੈ ਕੇ ਹੰਗਾਮਾ

ਜ਼ੀਰਕਪੁਰ, 21 ਜੂਨ (ਅਵਤਾਰ ਸਿੰਘ)-ਜ਼ੀਰਕਪੁਰ ਦੀ ਮਾਇਆ ਗਾਰਡਨ ਸਿਟੀ ਸੁਸਾਇਟੀ 'ਚ ਅੱਜ ਸਵੇਰੇ ਸੁਰੱਖਿਆ ਗਾਰਡਾਂ ਵਲੋਂ ਬਿਨ੍ਹਾਂ ਪਾਸ ਵਾਲੀਆਂ ਗੱਡੀਆ ਦੀ ਐਂਟਰੀ ਬੰਦ ਕਰ ਦੇਣ ਕਾਰਨ ਸੁਸਾਇਟੀ 'ਚ ਹੰਗਾਮਾ ਹੋ ਗਿਆ | ਮਾਮਲੇ ਸਬੰਧੀ ਸੁਸਾਇਟੀ ਦੇ ਵਸਨੀਕ ਗੁਰਦੀਪ ...

ਪੂਰੀ ਖ਼ਬਰ »

ਕੋਰੋਨਾ ਕਾਲ ਦੌਰਾਨ 108 ਐਂਬੂਲੈਂਸ ਨੇ 44,000 ਤੋਂ ਵੱਧ ਰੋਗੀਆਂ ਨੂੰ ਦਿੱਤੀਆਂ ਸੇਵਾਵਾਂ-ਮੁਖਰਜੀ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਸੂਬੇ ਅੰਦਰ ਸਰਕਾਰੀ 108 ਐਂਬੂਲੈਂਸ ਸੇਵਾ ਦਾ ਸੰਚਾਲਨ ਕਰ ਰਹੀ ਕੰਮਨੀ ਜਿਕਿਤਸਾ ਹੈਲਥ ਕੇਅਰ ਲਿਮਟਿਡ ਨੇ ਕੋਰੋਨਾ ਕਾਲ ਦੌਰਾਨ ਪੰਜਾਬ 'ਚ 44,000 ਤੋਂ ਵੱਧ ਮਰੀਜ਼ਾਂ ਨੂੰ ਸਫਲਤਾਪੂਰਵਕ ਸੇਵਾਵਾਂ ਪ੍ਰਦਾਨ ਕੀਤੀਆਂ | ਇਹ ...

ਪੂਰੀ ਖ਼ਬਰ »

ਮਾਸਟਰ ਕੇਡਰ ਦੀਆਂ ਗਣਿਤ ਵਿਸ਼ੇ ਦੀਆਂ ਅਸਾਮੀਆਂ ਲਈ ਪ੍ਰੀਖਿਆ ਹੋਈ ਮੁਕੰਮਲ

ਐੱਸ. ਏ. ਐੱਸ. ਨਗਰ, 21 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਦੇਖ-ਰੇਖ ਅਧੀਨ ਗਣਿਤ ਵਿਸ਼ੇ ਦੀਆਂ ਮਾਸਟਰ ਦੀਆਂ ਅਸਾਮੀਆਂ ਲਈ ਪ੍ਰੀਖਿਆ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਗਮਾਡਾ ਨੇ ਪਿੰਡ ਬੜਮਾਜਰਾ ਵਿਖੇ ਨਾਜਾਇਜ਼ ਉਸਾਰੀਆਂ ਢਾਹੀਆਂ

ਐੱਸ. ਏ. ਐੱਸ. ਨਗਰ, 21 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਇਥੋਂ ਨੇੜਲੇ ਪਿੰਡ ਬੜਮਾਜਰਾ ਵਿਖੇ ਸਸਤੇ ਭਾਅ 'ਤੇ ਖੇਤੀਬਾੜੀ ਵਾਲੀ ਜ਼ਮੀਨ ਲੈ ਕੇ ਬਿਲਡਰਾਂ ਵਲੋਂ ਗ਼ੈਰ-ਕਾਨੂੰਨੀ ਤਰੀਕੇ ਨਾਲ ਕੀਤੀਆਂ ਜਾ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਗਮਾਡਾ ਵਲੋਂ ਢਾਹ ਦਿੱਤਾ ਗਿਆ | ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਸੀ. ਜੀ. ਸੀ. ਝੰਜੇੜੀ ਕਾਲਜ ਵਿਖੇ ਹਫ਼ਤਾਵਾਰੀ ਆਨਲਾਈਨ ਯੋਗਾ ਕੈਂਪ ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕਾਲਜ 'ਚ ਵਿਸ਼ਵ ਯੋਗਾ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ ਆਨਲਾਈਨ ਯੋਗਾ ਕੈਂਪ ਲਗਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 11 ਨਵੇਂ ਮਾਮਲੇ, 2 ਦੀ ਮੌਤ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 11 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦ ਕਿ ਕੋਰੋਨਾ ਤੋਂ ਪੀੜਤ 2 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਤੇ 69 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »

ਬੱਸ ਅੱਡੇ 'ਤੇ ਸੁੱਤੇ ਲਾਵਾਰਸ ਬਜ਼ੁਰਗ ਨੂੰ ਦਰੜ ਕੇ ਵਾਹਨ ਚਾਲਕ ਫ਼ਰਾਰ

ਡੇਰਾਬੱਸੀ, 21 ਜੂਨ (ਗੁਰਮੀਤ ਸਿੰਘ)-ਡੇਰਾਬੱਸੀ ਬੱਸ ਅੱਡੇ 'ਤੇ ਸੁੱਤੇ ਲਾਵਾਰਸ ਬਜ਼ੁਰਗ ਨੂੰ ਕੋਈ ਅਣਪਛਾਤਾ ਵਾਹਨ ਚਾਲਕ ਦਰੜ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਗਿਆ ਤੇ ਖ਼ੁਦ ਮੌਕੇ ਤੋਂ ਫ਼ਰਾਰ ਹੋ ਗਿਆ | ਰਾਤ ਦੇ ਹਨ੍ਹੇਰੇ 'ਚ ਜ਼ਖ਼ਮੀ ਬਜ਼ੁਰਗ ਫਲਾਈ ਓਵਰ ਹੇਠਾਂ ...

ਪੂਰੀ ਖ਼ਬਰ »

ਮਾਇਆ ਗਾਰਡਨ ਸਿਟੀ 'ਚ ਕਾਰਾਂ 'ਤੇ ਲੱਗੇ ਐਂਟਰੀ ਪਾਸ ਨੂੰ ਲੈ ਕੇ ਹੰਗਾਮਾ

ਜ਼ੀਰਕਪੁਰ, 21 ਜੂਨ (ਅਵਤਾਰ ਸਿੰਘ)-ਜ਼ੀਰਕਪੁਰ ਦੀ ਮਾਇਆ ਗਾਰਡਨ ਸਿਟੀ ਸੁਸਾਇਟੀ 'ਚ ਅੱਜ ਸਵੇਰੇ ਸੁਰੱਖਿਆ ਗਾਰਡਾਂ ਵਲੋਂ ਬਿਨ੍ਹਾਂ ਪਾਸ ਵਾਲੀਆਂ ਗੱਡੀਆ ਦੀ ਐਂਟਰੀ ਬੰਦ ਕਰ ਦੇਣ ਕਾਰਨ ਸੁਸਾਇਟੀ 'ਚ ਹੰਗਾਮਾ ਹੋ ਗਿਆ | ਮਾਮਲੇ ਸਬੰਧੀ ਸੁਸਾਇਟੀ ਦੇ ਵਸਨੀਕ ਗੁਰਦੀਪ ...

ਪੂਰੀ ਖ਼ਬਰ »

ਜ਼ਮੀਨ ਦੀ ਖਰੀਦੋ ਫ਼ਰੋਖਤ ਮਾਮਲੇ 'ਚ ਫਰਜ਼ੀ ਜ਼ਮੀਨ ਮਾਲਕ ਬਣ ਕੇ ਸਾਢੇ 28 ਲੱਖ ਦੀ ਮਾਰੀ ਠੱਗੀ

ਐੱਸ. ਏ. ਐੱਸ. ਨਗਰ, 21 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਜ਼ਮੀਨ ਦੀ ਖਰੀਦੋ ਫਰੋਖਤ ਨੂੰ ਲੈ ਕੇ 28 ਲੱਖ 50 ਹਜ਼ਾਰ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ 1 ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਕਰਮਚਾਰੀਆਂ ਲਈ 'ਇਮਿਊਨਿਟੀ ਐਂਡ ਵੈਲਬੀਇੰਗ ਪ੍ਰੋਗਰਾਮ' ਕਰਵਾਇਆ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਐਨ. ਜੀ. ਓ. 'ਆਰਟ ਆਫ਼ ਲਿਵਿੰਗ' ਦੇ ਸਹਿਯੋਗ ਨਾਲ ਸਰਕਾਰੀ ਕਰਮਚਾਰੀਆਂ ਲਈ 'ਇਮਿਊਨਿਟੀ ਐਂਡ ਵੈੱਲਬੀਇੰਗ ਪ੍ਰੋਗਰਾਮ' ਕਰਵਾਇਆ ਗਿਆ | ਪ੍ਰੋਗਰਾਮ 'ਚ ਸੋਮਵਾਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਅਧਿਆਪਕਾਂ ਦੇ ਧਰਨੇ 'ਤੇ ਪੁੱਜ ਕੇ ਵੰਡੇ ਮਾਸਕ ਅਤੇ ਸੈਨੇਟਾਈਜ਼ਰ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ. ਪੀ. ਸਿੰਘ ਓਬਰਾਏ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੋਰੋਨਾ ਵਾਇਰਸ ਰੂਪੀ ਮਹਾਂਮਾਰੀ ਦੇ ਚਲਦਿਆਂ ਟਰੱਸਟ ਵਲੋਂ ਆਪਣੇ ਪੱਧਰ 'ਤੇ ਪੰਜਾਬ ਤੇ ਹੋਰਨਾਂ ਸੂਬਿਆਂ ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਦੀ ਅਗਵਾਈ ਹੇਠ ਕਈ ਆਗੂ ਹੋਏ ਕਾਂਗਰਸ 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਦੀ ਕਾਰਗੁਜਾਰੀ ਤੋਂ ਖੁਸ਼ ਹੋ ਕੇ ਵੱਡੀ ਗਿਣਤੀ ਲੋਕ ਕਾਂਗਰਸ 'ਚ ਸ਼ਾਮਿਲ ਹੋ ਰਹੇ ਹਨ, ਜਿਨ੍ਹਾਂ ਨੂੰ ਪਾਰਟੀ ਅੰਦਰ ਪੂਰਾ ...

ਪੂਰੀ ਖ਼ਬਰ »

ਮੈਂ ਆਜ਼ਾਦ ਗਰੁੱਪ ਦੇ ਨਾਲ ਚਟਾਨ ਵਾਂਗ ਖੜ੍ਹੀ ਹਾਂ-ਡਾ. ਉਮਾ ਸ਼ਰਮਾ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਮੈਂ ਆਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਦੇ ਨਾਲ ਚਟਾਨ ਵਾਂਗ ਖੜ੍ਹੀ ਹਾਂ ਤੇ ਮੈਂ ਕਾਂਗਰਸ ਪਾਰਟੀ 'ਚ ਸ਼ਾਮਿਲ ਨਹੀਂ ਹੋਈ | ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਮੇਰੇ ਬਾਰੇ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਤਿ੍ਣਮੂਲ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਵਿਚਾਰਕ ਇਕਸਾਰਤਾ ਲਿਆਉਣ ਸਬੰਧੀ ਵਿਚਾਰ-ਚਰਚਾ

ਖਰੜ, 21 ਜੂਨ (ਜੰਡਪੁਰੀ)-ਆਲ ਇੰਡੀਆ ਤਿ੍ਣਮੂਲ ਕਾਂਗਰਸ ਪਾਰਟੀ ਦੇ ਖਰੜ ਸਥਿਤ ਮੁੱਖ ਦਫ਼ਤਰ ਵਿਖੇ ਨਰੇਗਾ ਵਰਕਰ ਫਰੰਟ ਤੇ ਮਜ਼ਦੂਰ ਕਿਸਾਨ ਦਲਿਤ ਫਰੰਟ ਦੇ ਅਹੁਦੇਦਾਰਾਂ ਸਮੇਤ ਹੋਰਨਾਂ ਨਾਲ ਵਿਚਾਰਕ ਇਕਸਾਰਤਾ ਲਿਆਉਣ ਸਬੰਧੀ ਵਿਚਾਰ-ਚਰਚਾ ਹੋਈ | ਇਸ ਸਬੰਧੀ ਟੀ. ਐੱਮ. ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਮਨਾਇਆ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਪੂਰਨ ਸ਼ਰਧਾ ਨਾਲ ਮਨਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ...

ਪੂਰੀ ਖ਼ਬਰ »

ਬਿਨਾਂ ਮਿਹਨਤਾਨੇ ਤੋਂ 35 ਪਿੰਡਾਂ ਦੇ ਵਾਧੂ ਸਰਕਲਾਂ ਦਾ ਕੰਮ ਨਹੀਂ ਕਰਨਗੇ ਡੇਰਾਬੱਸੀ ਹਲਕੇ ਦੇ ਪਟਵਾਰੀ

ਡੇਰਾਬੱਸੀ, 21 ਜੂਨ (ਗੁਰਮੀਤ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਦੀ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਤਾਲਮੇਲ ਕਮੇਟੀ ਪੰਜਾਬ ਦੇ ਕਨਵੀਨਰ ਰੁਪਿੰਦਰ ਸਿੰਘ ਗਰੇਵਾਲ ਤੇ ਹਰਵੀਰ ਸਿੰਘ ਢੀਂਡਸਾ ਦੀ ਅਗਵਾਈ ਹੇਠਾਂ ਕੀਤੇ ਜਾ ਰਹੇ ਸੰਘਰਸ਼ ਦੇ ਚੱਲਦੇ ਡੇਰਾਬੱਸੀ ...

ਪੂਰੀ ਖ਼ਬਰ »

ਰਿਵਾਈਜ਼ਡ ਟੈੱਟ 2011 ਬੇਰੁਜ਼ਗਾਰ ਅਧਿਆਪਕ ਯੂਨੀਅਨ ਦਾ ਧਰਨਾ ਜਾਰੀ

ਐੱਸ. ਏ. ਐੱਸ. ਨਗਰ, 21 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਰਿਵਾਈਜ਼ਡ ਟੈੱਟ 2011 ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਟੈੱਟ ਪ੍ਰੀਖਿਆ 'ਚ ਵੱਧ ਮੈਰਿਟ ਰੱਖਦੇ ਹੋਏ 3442 ਤੇ 5178 ਅਸਾਮੀਆਂ ਵਿਚ ਨੌਕਰੀ ਤੋਂ ਵਾਂਝੇ ਰਹਿ ਗਏ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਿਯੁਕਤੀ ...

ਪੂਰੀ ਖ਼ਬਰ »

ਲਾਲੜੂ ਨਗਰ ਕੌ ਾਸਲ ਵਲੋਂ ਸਰਕਾਰੀ ਕਾਲਜ ਖੋਲ੍ਹਣ ਸਬੰਧੀ ਮਤਾ ਪਾਸ

ਲਾਲੜੂ, 21 ਜੂਨ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਦੀ ਹੋਈ ਦੂਜੀ ਮੀਟਿੰਗ 'ਚ ਕੌਂਸਲ ਅੰਦਰ ਸਰਕਾਰੀ ਕਾਲਜ ਖੋਲ੍ਹਣ ਦੇ ਨਾਲ ਵਿਕਾਸ ਕਾਰਜਾਂ 'ਤੇ ਪੰਜ ਕਰੋੜ ਰੁਪਏ ਖਰਚ ਕਰਨ ਸਮੇਤ ਕਈ ਅਹਿਮ ਮਤੇ ਪਾਸ ਕੀਤੇ ਗਏ | ਕੌਂਸਲ ਪ੍ਰਧਾਨ ਬਿੰਦੂ ਰਾਣਾ ਪਤਨੀ ਮੁਕੇਸ਼ ਰਾਣਾ ਦੀ ...

ਪੂਰੀ ਖ਼ਬਰ »

ਕੱਚੇ ਅਧਿਆਪਕ ਯੂਨੀਅਨ ਦਾ ਵਿੱਦਿਆ ਭਵਨ ਅੱਗੇ ਧਰਨਾ ਜਾਰੀ

ਐੱਸ. ਏ. ਐੱਸ. ਨਗਰ, 21 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ 'ਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਪ੍ਰੋਵਾਈਡਰ, ਈ. ਜੀ. ਐਸ., ਐਸ. ਟੀ. ਆਰ., ਏ. ਆਈ. ਈ. ਅਤੇ ਆਈ. ਈ. ਵੀ. ਵਲੰਟੀਅਰਾਂ ਵਲੋਂ ਸਥਾਨਕ ਫੇਜ਼ 8 ਸਥਿਤ ਵਿੱਦਿਆ ਭਵਨ ਅੱਗੇ ਚੱਲ ...

ਪੂਰੀ ਖ਼ਬਰ »

26 ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਰਾਜ ਭਵਨ ਵੱਲ ਰੋਸ ਮਾਰਚ ਕਰਨਗੇ ਕਿਸਾਨ

ਐੱਸ. ਏ. ਐੱਸ. ਨਗਰ, 21 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਦੇ ਸਾਰੇ ਰਾਜਪਾਲਾਂ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ 'ਤੇ ਰੋਸ ਪੱਤਰ ਦੇਣ ਦੇ ਕੀਤੇ ਗਏ ਐਲਾਨ ਦੇ ਤਹਿਤ ਪੰਜਾਬ ਦੇ ਰਾਜਪਾਲ ਨੂੰ ਮੰਗ-ਪੱਤਰ ਦੇਣ ਸਬੰਧੀ ...

ਪੂਰੀ ਖ਼ਬਰ »

ਈ-ਪੰਚਾਇਤ ਕੰਪਿਊਟਰ ਆਪ੍ਰੇਟਰਾਂ ਕਾਮਿਆਂ ਨੂੰ ਸਰਕਾਰ ਪੱਕਾ ਕਰੇ-ਗਾਂਧੀ

ਖਰੜ, 21 ਜੂਨ (ਗੁਰਮੁੱਖ ਸਿੰਘ ਮਾਨ)-ਪਿੰਡ ਘੜੂੰਆਂ ਦੇ ਸਰਪੰਚ ਨਰਿੰਦਰ ਸਿੰਘ ਗਾਂਧੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਗਨਰੇਗਾ ਤੇ ਈ-ਪੰਚਾਇਤ ਕੰਪਿਊਟਰ ਆਪ੍ਰੇਟਰ ਕਾਮਿਆਂ ਨੂੰ ਵੀ ਪੱਕਾ ਕੀਤਾ ਜਾਵੇ, ਜਿਸ ਤਰ੍ਹਾਂ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ...

ਪੂਰੀ ਖ਼ਬਰ »

ਕੱਚੇ ਅਧਿਆਪਕ ਯੂਨੀਅਨ ਦਾ ਵਿੱਦਿਆ ਭਵਨ ਅੱਗੇ ਧਰਨਾ ਜਾਰੀ

ਐੱਸ. ਏ. ਐੱਸ. ਨਗਰ, 21 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ 'ਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਪ੍ਰੋਵਾਈਡਰ, ਈ. ਜੀ. ਐਸ., ਐਸ. ਟੀ. ਆਰ., ਏ. ਆਈ. ਈ. ਅਤੇ ਆਈ. ਈ. ਵੀ. ਵਲੰਟੀਅਰਾਂ ਵਲੋਂ ਸਥਾਨਕ ਫੇਜ਼ 8 ਸਥਿਤ ਵਿੱਦਿਆ ਭਵਨ ਅੱਗੇ ਚੱਲ ਰਿਹਾ ਧਰਨਾ 6ਵੇਂ ਦਿਨ ਵੀ ਜਾਰੀ ਰਿਹਾ | ਧਰਨੇ 'ਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਕੱਚੇ ਅਧਿਆਪਕਾਂ ਦੇ ਵੱਡੇ ਕਾਫਲੇ ਪਹੁੰਚੇ | ਇਸ ਦੌਰਾਨ ਕੱਚੇ ਅਧਿਆਪਕਾਂ ਨੇ ਵਿੱਦਿਆ ਭਵਨ ਤੋਂ ਰੋਸ ਮਾਰਚ ਕਰਦਿਆਂ ਫੇਜ਼ 7-8 ਦੀਆਂ ਲਾਈਟਾਂ 'ਤੇ ਜਾ ਕੇ ਜਾਮ ਲਗਾ ਦਿੱਤਾ | ਇਸ ਦੌਰਾਨ ਇਕ ਮਹਿਲਾ ਅਧਿਆਪਕਾਂ ਬੇਹੋਸ਼ ਹੋ ਗਈ ਜਿਸ ਨੂੰ ਪੁਲਿਸ ਵਲੋਂ ਆਪਣੀ ਗੱਡੀ ਵਿਚ ਹਸਪਤਾਲ ਲਿਜਾਇਆ ਗਿਆ | ਜਾਮ ਕਾਰਨ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ | ਯੂਨੀਅਨ ਵਲੋਂ ਲਗਾਏ ਜਾਮ ਦੌਰਾਨ ਸੂਬਾ ਕਨਵੀਨਰ ਅਜਮੇਰ ਔਲਖ ਨੂੰ ਸਥਾਨਕ ਪ੍ਰਸ਼ਾਸਨ ਵਲੋਂ ਫੋਨ 'ਤੇ ਸੂਚਨਾ ਦਿੱਤੀ ਕਿ 22 ਜੂਨ ਨੂੰ ਸਵੇਰੇ 11 ਵਜੇ ਯੂਨੀਅਨ ਦੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਪੈਨਲ ਮੀਟਿੰਗ ਤੈਅ ਹੋਈ ਹੈ, ਜਿਸ ਤੋਂ ਬਾਅਦ ਅਧਿਆਪਕ ਮੁੜ ਧਰਨਾ ਸਥਾਨ 'ਤੇ ਵਾਪਸ ਆ ਗਏ | ਸੂਬਾ ਕਨਵੀਨਰ ਦਵਿੰਦਰ ਸਿੰਘ ਸੰਧੂ ਤੇ ਮੈਡਮ ਗਗਨਦੀਪ ਕੌਰ ਅਬੋਹਰ ਨੇ ਕਿਹਾ ਕਿ ਜੇਕਰ ਕੱਲ੍ਹ ਦੀ ਪੈਨਲ ਮੀਟਿੰਗ ਰੱਦ ਹੁੰਦੀ ਹੈ ਤਾਂ ਭਰਾਤਰੀ ਜਥੇਬੰਦੀਆਂ ਤੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਤਿੱਖੇ ਐਕਸਨ ਉਲੀਕੇ ਜਾਣਗੇ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਪੈਟਰੋਲ ਦੀਆਂ ਬੋਤਲਾਂ ਲੈ ਕੇ ਵਿੱਦਿਆ ਭਵਨ ਦੀ 7ਵੀਂ ਮੰਜ਼ਿਲ 'ਤੇ ਚੜ੍ਹੇ ਅਧਿਆਪਕ ਆਗੂ ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਰਾਹੁਲ ਅੰਮਿ੍ਤਸਰ ਦੀ ਸਰੀਰਿਕ ਹਾਲਤ ਦਿਨੋਂ ਦਿਨ ਵਿਗੜ ਰਹੀ ਹੈ ਪਰ ਉਨ੍ਹਾਂ ਦੇ ਹੌਂਸਲੇ ਬੁਲੰਦ ਹਨ |

ਖ਼ਬਰ ਸ਼ੇਅਰ ਕਰੋ

 

ਮੈਂ ਆਜ਼ਾਦ ਗਰੁੱਪ ਦੇ ਨਾਲ ਚਟਾਨ ਵਾਂਗ ਖੜ੍ਹੀ ਹਾਂ-ਡਾ. ਉਮਾ ਸ਼ਰਮਾ

*ਕਿਹਾ ਕੈਬਨਿਟ ਮੰਤਰੀ ਸਿੱਧੂ ਕਰ ਰਹੇ ਨੇ ਮੇਰੇ ਬਾਰੇ ਗ਼ਲਤ ਪ੍ਰਚਾਰ ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਮੈਂ ਆਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਦੇ ਨਾਲ ਚਟਾਨ ਵਾਂਗ ਖੜ੍ਹੀ ਹਾਂ ਤੇ ਮੈਂ ਕਾਂਗਰਸ ਪਾਰਟੀ 'ਚ ਸ਼ਾਮਿਲ ਨਹੀਂ ਹੋਈ | ਕੈਬਨਿਟ ਮੰਤਰੀ ਬਲਬੀਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX