ਤਾਜਾ ਖ਼ਬਰਾਂ


ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਮੋਨੂੰ ਡਾਂਗਰ ਤੋਂ ਮੋਬਾਈਲ ਬਰਾਮਦ
. . .  2 minutes ago
ਫ਼ਰੀਦਕੋਟ, 6 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ’ਚ ਬੰਦ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਅਤੇ ਹਰਿਆਣਾ ਦੇ ਗੈਂਗਸਟਰ ਮੋਨੂੰ ਡਾਂਗਰ ਤੋਂ ਟੱਚ ਸਕਰੀਨ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਨੂੰ ਡਾਂਗਰਸ ਜੇਲ੍ਹ ਵਿਚ ਹਾਈ ਸਿਕਉਰਿਟੀ ਜ਼ੋਨ ’ਚ ਬੰਦ...
ਕੌਮੀ ਇਨਸਾਫ਼ ਮੋਰਚੇ ਤੋਂ ਰਵਾਨਾ ਹੋਇਆ 31 ਮੈਬਰਾਂ ਦਾ ਜਥਾ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  31 minutes ago
ਚੰਡੀਗੜ੍ਹ, 6 ਫਰਵਰੀ (ਦਵਿੰਦਰ) - ਅੱਜ ਕੌਮੀ ਇਨਸਾਫ਼ ਮੋਰਚੇ ਤੋਂ ਭਾਈ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਰਵਾਨਾ ਹੋਏ 31 ਮੈਂਬਰੀ ਜਥੇ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ
ਬੈਂਗਲੁਰੂ ਤਕਨਾਲੋਜੀ, ਪ੍ਰਤਿਭਾ ਅਤੇ ਨਵੀਨਤਾ ਦੀ ਊਰਜਾ ਨਾਲ ਭਰਪੂਰ ਸ਼ਹਿਰ- ਨਰਿੰਦਰ ਮੋਦੀ
. . .  35 minutes ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ਵਿਚ ਹਿੱਸਾ ਲਿਆ। ਇਸ ਪ੍ਰੋਗਰਾਮ ਵਿਚ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ, ਰਾਜਪਾਲ ਥਾਵਰਚੰਦ ਗਹਿਲੋਤ ਅਤੇ ਮੁੱਖ ਮੰਤਰੀ ਬਸਵਰਾਜ ਬੋਮਈ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 300
. . .  43 minutes ago
ਅੰਕਾਰਾ, 6 ਫਰਵਰੀ- ਰਾਇਟਰਜ਼ ਤੋਂ ਮਿਲੀ ਜਾਣਕਾਰੀ ਅਨੁਸਾਰ ਮੱਧ ਤੁਰਕੀ ਅਤੇ ਉੱਤਰ ਪੱਛਮੀ ਸੀਰੀਆ ਵਿਚ 7.8 ਤੀਬਰਤਾ ਦੇ ਆਏ ਭੂਚਾਲ ਵਿਚ ਲਗਭਗ 300 ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਲੋਕ ਜ਼ਖ਼ਮੀ ਹੋ ਗਏ। ਭੂਚਾਲ ਦੇ ਝਟਕੇ ਸਾਈਪ੍ਰਸ ਅਤੇ ਲੇਬਨਾਨ ਵਿਚ ਵੀ....
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
. . .  59 minutes ago
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
ਸਾਬਕਾ ਸਰਪੰਚ ਦਾ ਨਿੱਜੀ ਰੰਜਿਸ਼ ਕਾਰਨ ਗੋਲੀ ਮਾਰ ਕੇ ਕਤਲ
. . .  about 1 hour ago
ਊਧਨਵਾਲ, 6 ਫਰਵਰੀ (ਪਰਗਟ ਸਿੰਘ)- ਨਜ਼ਦੀਕੀ ਪਿੰਡ ਦਈਆ ਦੇ ਸਾਬਕਾ ਸਰਪੰਚ ਸਵਰਨ ਸਿੰਘ (65) ਪੁੱਤਰ ਹਰਭਜਨ ਸਿੰਘ ਦਾ ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਸਵਰਨ ਸਿੰਘ ਦੇ ਪੁੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੇੜਲੇ ਪਿੰਡ ਭੰਬੋਈ ਦੇ ਅੱਠ ਦਸ ਵਿਅਕਤੀਆਂ ਨੇ ਸਾਡੇ ਘਰ ਆ...
ਕੌਮੀ ਇਨਸਾਫ਼ ਮੋਰਚੇ ਵਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਮਾਰਚ
. . .  about 1 hour ago
ਚੰਡੀਗੜ੍ਹ, 6 ਫਰਵਰੀ (ਦਵਿੰਦਰ)- ਬੰਦੀ ਸਿੰਘਾਂ ਤੇ ਹੋਰ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਮਾਰਚ ਦੌਰਾਨ ਕੌਮੀ ਇਨਸਾਫ਼ ਮੋਰਚੇ ਤੋਂ 31 ਸਿੰਘਾਂ ਦਾ ਜਥਾ ਮੁੱਖ ਮੰਤਰੀ ਰਿਹਾਇਸ਼ ਵੱਲ ਰਵਾਨਾ ਹੋਇਆ। ਇਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਰਸਤੇ ’ਚ ਭਾਰੀ ਰੋਕਾਂ...
ਦਿੱਲੀ ਐਮ.ਸੀ.ਡੀ ਚੋਣਾਂ: ਸਦਨ ਦੀ ਕਾਰਵਾਈ ਫ਼ਿਰ ਅਣਮਿੱਥੇ ਸਮੇਂ ਲਈ ਮੁਲਤਵੀ
. . .  42 minutes ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਨਗਰ ਨਿਗਮ ਵਿਚ ਮੇਅਰ ਦੀ ਚੋਣ ਦੌਰਾਨ ਐਮ.ਸੀ.ਡੀ. ਹੈੱਡਕੁਆਰਟਰ ਸਿਵਿਕ ਸੈਂਟਰ ਵਿਚ ਹੰਗਾਮਾ ਹੋ ਗਿਆ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।
ਪ੍ਰਧਾਨ ਮੰਤਰੀ ਨੇ ਕੀਤਾ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ
. . .  about 1 hour ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ’ਚ ਇੰਡੀਅਨ ਆਇਲ ਵਲੋਂ ਵਿਕਸਤ ਸੂਰਜੀ ਰਸੋਈ ਪ੍ਰਣਾਲੀ ਦੇ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ...
ਨਾਮਜ਼ਦ ਮੈਂਬਰਾਂ ਨੂੰ ਮੇਅਰ ਦੀ ਚੋਣ ਵਿਚ ਵੋਟ ਪਾਉਣ ਦੀ ਇਜਾਜ਼ਤ- ਐਮ.ਸੀ.ਡੀ. ਪ੍ਰੀਜ਼ਾਈਡਿੰਗ ਅਫ਼ਸਰ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਐਮ.ਸੀ.ਡੀ. ਦੇ ਪ੍ਰੀਜ਼ਾਈਡਿੰਗ ਅਫ਼ਸਰ ਸੱਤਿਆ ਸ਼ਰਮਾ ਨੇ ਕਿਹਾ ਹੈ ਕਿ ਮੇਅਰ ਚੋਣ ਵਿਚ ਨਾਮਜ਼ਦ ਮੈਂਬਰਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀਆਂ...
ਮੈਂ ਹਮੇਸ਼ਾ ਆਪਣੇ ਹਲਕੇ ਤੇ ਪੰਜਾਬ ਦੇ ਨਾਲ ਖੜ੍ਹੀ ਹਾਂ- ਪ੍ਰਨੀਤ ਕੌਰ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਦੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਾਰਟੀ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਮੈਂ ਹਮੇਸ਼ਾ ਆਪਣੇ ਹਲਕੇ ਅਤੇ ਰਾਜ ਪੰਜਾਬ ਦੇ ਨਾਲ ਖੜ੍ਹੀ ਰਹੀ ਹਾਂ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਚੁੱਕਿਆ ਹੈ, ਭਾਵੇਂ ਕੋਈ ਵੀ ਸਰਕਾਰ ਸੱਤਾ ਵਿਚ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਮੇਰੇ ਵਿਰੁੱਧ ਜੋ ਵੀ ਕਾਰਵਾਈ ਤੁਸੀਂ ਕਰਨਾ...
ਸਕੂਲ ਤੋਂ ਆ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
. . .  about 1 hour ago
ਮਾਹਿਲਪੁਰ, 6 ਫਰਵਰੀ (ਰਜਿੰਦਰ ਸਿੰਘ)- ਅੱਜ ਸਵੇਰੇ 9 ਵਜੇ ਦੇ ਕਰੀਬ ਮਾਹਿਲਪੁਰ- ਗੜ੍ਹਸ਼ੰਕਰ ਰੋਡ ’ਤੇ ਪਿੰਡ ਬੱਡੋਆਣ ਸੁਰਦੁੱਲਾਪੁਰ ਮੋੜ ’ਤੇ ਪਿੰਡ ਦੋਹਲਰੋਂ ਵਿਖੇ ਸਕੂਲ ਪੜ੍ਹਨ ਲਈ ਮੋਟਰ ਸਾਈਕਲ ’ਤੇ ਆ ਰਹੇ 16 ਸਾਲਾ ਦੇ ਕਰੀਬ ਨੌਜਵਾਨ ਦੀ ਭਾਰ ਢੋਹਣ ਵਾਲੀ ਇਕ ਗੱਡੀ ਨਾਲ ਟੱਕਰ ਹੋਣ ’ਤੇ ਮੌਤ ਹੋ ਗਈ। ਥਾਣਾ ਮਾਹਿਲਪੁਰ...
ਭਾਰਤ ਤੁਰਕੀ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ- ਪ੍ਰਧਾਨ ਮੰਤਰੀ ਮੋਦੀ
. . .  24 minutes ago
ਨਵੀਂ ਦਿੱਲੀ, 6 ਫਰਵਰੀ- ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਸੰਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਤੋਂ ਦੁੱਖੀ ਹਾਂ। ਦੁੱਖੀ ਪਰਿਵਾਰਾਂ ਨਾਲ ਮੇਰੀ ਸੰਵੇਦਨਾ, ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਤੁਰਕੀ ਦੇ...
ਸੁਪਰੀਮ ਕੋਰਟ ਦੇ ਨਵੇਂ ਜੱਜਾਂ ਨੇ ਚੁੱਕੀ ਅਹੁਦੇ ਦੀ ਸਹੁੰ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਚੀਫ਼ ਜਸਟਿਸ ਆਫ਼ ਇੰਡੀਆ ਡੀ.ਵਾਈ. ਚੰਦਰਚੂੜ ਨੇ ਅੱਜ ਜਸਟਿਸ ਪੰਕਜ ਮਿਥਲ, ਜਸਟਿਸ ਸੰਜੇ ਕਰੋਲ, ਜਸਟਿਸ ਸੰਜੇ ਕੁਮਾਰ, ਜਸਟਿਸ ਅਹਿਸਾਨੁਦੀਨ ਅਮਾਨੁੱਲਾ ਅਤੇ ਜਸਟਿਸ ਮਨੋਜ ਮਿਸ਼ਰਾ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ...
ਏਅਰ ਵਿਸਤਾਰਾ ਨੇ ਅਦਾ ਕੀਤਾ 70 ਲੱਖ ਰੁਪਏ ਦਾ ਜੁਰਮਾਨਾ- ਡੀ.ਜੀ.ਸੀ.ਏ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ ਨੇ ਜਾਣਕਾਰੀ ਦਿੱਤੀ ਕਿ ਦੇਸ਼ ਦੇ ਉੱਤਰ-ਪੂਰਬ ਦੇ ਹੇਠਲੇ ਖ਼ੇਤਰਾਂ ਲਈ ਘੱਟੋ-ਘੱਟ ਲਾਜ਼ਮੀ ਉਡਾਣਾਂ ਦਾ ਸੰਚਾਲਨ ਨਾ ਕਰਨ ਲਈ ਏਅਰ ਵਿਸਤਾਰਾ ’ਤੇ ਜੋ ਪਿਛਲੇ ਸਾਲ ਅਕਤੂਬਰ ਵਿਚ 70 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ, ਏਅਰਲਾਈਨ....
ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਅਡਾਨੀ ਮੁੱਦੇ ’ਤੇ ਜੇ.ਪੀ.ਸੀ. (ਸੰਯੁਕਤ ਸੰਸਦੀ ਕਮੇਟੀ) ਦੀ ਜਾਂਚ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਮੰਗ ਦੇ ਵਿਚਕਾਰ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ...
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਤੁਰਕੀ ਭੂਚਾਲ : ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ
. . .  about 2 hours ago
ਅੰਕਾਰਾ, 6 ਫਰਵਰੀ- ਏ. ਐਫ਼. ਪੀ ਅਨੁਸਾਰ ਤੁਰਕੀ ਅਤੇ ਸੀਰੀਆ ਵਿਚ ਅੱਜ ਆਏ ਭੂਚਾਲ ਵਿਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਭੂਚਾਲ ਉਦੋਂ ਆਇਆ ਜਦੋਂ ਬਹੁਤੇ ਲੋਕ ਸੁੱਤੇ...
ਸੰਸਦ ਦੇ ਦੋਵਾਂ ਸਦਨਾਂ ਵਿਚ ਅਡਾਨੀ ਘੁਟਾਲੇ 'ਤੇ ਮੁਲਤਵੀ ਮਤਾ ਮੰਗਣਗੀਆਂ ਵਿਰੋਧੀ ਪਾਰਟੀਆਂ
. . .  about 3 hours ago
ਨਵੀਂ ਦਿੱਲੀ, 6 ਫਰਵਰੀ-ਸੂਤਰਾਂ ਅਨੁਸਾਰ ਵਿਰੋਧੀ ਪਾਰਟੀਆਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੰਸਦ ਦੇ ਦੋਵਾਂ ਸਦਨਾਂ ਵਿਚ ਮੁਲਤਵੀ ਮਤਾ ਮੰਗਣਗੀਆਂ। ਅਡਾਨੀ ਘੁਟਾਲੇ ਤੋਂ ਇਲਾਵਾ ਕੋਈ ਕੰਮ...
ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਚ ਇਕੱਠੇ ਹੋਏ ਵਿਰੋਧੀ ਧਿਰ ਦੇ ਸੰਸਦ ਮੈਂਬਰ
. . .  about 3 hours ago
ਨਵੀਂ ਦਿੱਲੀ, 6 ਫਰਵਰੀ-ਵਿਰੋਧੀ ਧਿਰ ਦੇ ਸੰਸਦ ਮੈਂਬਰ ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਤੇ ਗਾਂਧੀ ਦੇ ਬੁੱਤ ਦੇ ਸਾਹਮਣੇ ਵਿਰੋਧ ਵਿਚ...
ਦਿੱਲੀ 'ਚ ਹਵਾ ਦੀ ਗੁਣਵੱਤਾ ਖ਼ਰਾਬ ਸ਼੍ਰੇਣੀ 'ਚ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 218 ਦੇ ਨਾਲ ਖਰਾਬ ਸ਼੍ਰੇਣੀ ਵਿਚ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ
. . .  about 3 hours ago
ਅੰਮ੍ਰਿਤਸਰ, 6 ਫ਼ਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁਜੇ। ਉਨਾਂ ਸ਼ਰਧਾ ਸਹਿਤ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ...
ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ-ਖੜਗੇ
. . .  1 minute ago
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ। ਸਰਕਾਰ ਇੰਨੇ ਵੱਡੇ ਮੁੱਦੇ 'ਤੇ ਚੁੱਪ ਹੈ, ਖ਼ਾਸ ਤੌਰ 'ਤੇ ਪ੍ਰਧਾਨ ਮੰਤਰੀ...
ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ, 16 ਇਮਾਰਤਾਂ ਢਹਿ-ਢੇਰੀ-ਸਨਲੀਉਰਫਾ ਦੇ ਮੇਅਰ
. . .  about 4 hours ago
ਅੰਕਾਰਾ, 6 ਫਰਵਰੀ-ਸਨਲੀਉਰਫਾ ਦੇ ਮੇਅਰ ਨੇ ਦੱਸਿਆ ਕਿ ਕਿ ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ ਤੇ 16 ਇਮਾਰਤਾਂ ਢਹਿ-ਢੇਰੀ ਹੋ ਗਈਆਂ...
ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਜਿੱਤਿਆ ਤੀਜਾ ਗ੍ਰੈਮੀ ਪੁਰਸਕਾਰ
. . .  about 3 hours ago
ਲਾਸ ਏਂਜਲਸ, 6 ਫਰਵਰੀ-ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਆਪਣੀ 'ਡਿਵਾਈਨ ਟਾਈਡਜ਼' ਐਲਬਮ ਲਈ ਤੀਜਾ ਗ੍ਰੈਮੀ ਪੁਰਸਕਾਰ ਜਿੱਤਿਆ ਹੈ, ਜਿਸ ਨੂੰ ਸਰਬੋਤਮ ਇਮਰਸਿਵ ਆਡੀਓ ਐਲਬਮ ਸ਼੍ਰੇਣੀ ਵਿਚ ਨਾਮਜ਼ਦ ਕੀਤਾ ਗਿਆ ਸੀ। ਰਿਕੀ ਕੇਜ ਨੇ ਟਵੀਟ ਕੀਤਾ, "ਹੁਣੇ ਹੁਣੇ ਮੈਂ ਤੀਜਾ ਗ੍ਰੈਮੀ ਅਵਾਰਡ ਜਿੱਤਿਆ ਹੈ। ਮੈਂ ਇਹ ਪੁਰਸਕਾਰ ਭਾਰਤ ਨੂੰ ਸਮਰਪਿਤ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553

ਪਟਿਆਲਾ

ਕਾਨੂੰਗੋ ਤੇ ਪਟਵਾਰੀਆਂ ਦੇ ਐਡੀਸ਼ਨਲ ਚਾਰਜ ਛੱਡਣ ਕਾਰਨ 8 ਹਜ਼ਾਰ ਪਿੰਡਾਂ ਦਾ ਕੰਮ ਪ੍ਰਭਾਵਿਤ

ਪਟਿਆਲਾ, 21 ਜੂਨ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੇ ਕਾਨੂੰਗੋ ਤੇ ਪਟਵਾਰੀਆਂ ਉੱਪਰ ਵਾਧੂ ਭਾਰ ਅਤੇ ਸਰਕਾਰ ਵਲੋਂ ਖਾਲੀ ਪਈਆਂ ਅਸਾਮੀਆਂ ਨਾ ਭਰਨ ਕਾਰਨ ਦੁਖੀ ਹੋਏ ਕਾਨੂੰਗੋ ਅਤੇ ਪਟਵਾਰੀਆਂ ਨੇ ਆਪੋ-ਆਪਣੇ ਐਡੀਸ਼ਨਲ ਚਾਰਜ ਛੱਡ ਦਿੱਤੇ ਸਨ, ਜਿਸ ਕਾਰਨ ਪੰਜਾਬ ਦੇ 8 ...

ਪੂਰੀ ਖ਼ਬਰ »

ਘੱਗਰ ਦਰਿਆ ਦੀ ਸਫ਼ਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਕਿਸਾਨ ਯੂਨੀਅਨ ਨੇ ਦਿੱਤਾ ਧਰਨਾ

ਪਾਤੜਾਂ, 21 ਜੂਨ (ਜਗਦੀਸ਼ ਸਿੰਘ ਕੰਬੋਜ)-ਘੱਗਰ ਦਰਿਆ ਦੇ ਸਫ਼ਾਈ ਨਾ ਕੀਤੇ ਜਾਣ ਅਤੇ ਟੁੱਟੇ ਹੋਏ ਬੰਨ੍ਹਾਂ ਨੂੰ ਮਜ਼ਬੂਤ ਨਾ ਕੀਤੇ ਜਾਣ ਦੇ ਰੋਸ ਵਜੋਂ ਘੱਗਰ ਪੱਟੀ ਦੇ ਕਿਸਾਨਾਂ ਨੇ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਗਵਾਈ 'ਚ ਧਰਨਾ ਦੇ ਸਰਕਾਰ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਨਸ਼ੇ ਦੀ ਹਾਲਤ 'ਚ ਪਤੀ ਵਲੋਂ ਪਤਨੀ 'ਤੇ ਕੁਹਾੜੀ ਨਾਲ ਹਮਲਾ, ਹਾਲਤ ਗੰਭੀਰ

ਸ਼ੁਤਰਾਣਾ, 21 ਜੂਨ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਪਿੰਡ ਗੁਲਾਹੜ ਦੇ ਇਕ ਡੇਰੇ 'ਤੇ ਰਹਿੰਦੇ ਇਕ ਪਰਿਵਾਰ ਦੇ ਮੁਖੀ ਵਲੋਂ ਆਪਣੀ ਪਤਨੀ ਨਾਲ ਹੋਏ ਤਕਰਾਰ ਦੌਰਾਨ ਪਤਨੀ 'ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਨੂੰ ਹਸਪਤਾਲ ਪਹੁੰਚਾਇਆ ਗਿਆ | ਹਮਲੇ ਦੀ ...

ਪੂਰੀ ਖ਼ਬਰ »

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਨੇ ਯੋਗਾ ਦਿਵਸ ਨੂੰ ਦਿੱਤੀ ਕੌਮਾਂਤਰੀ ਰੰਗਤ

ਪਟਿਆਲਾ, 21 ਜੂਨ (ਚਹਿਲ)-ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਵਲੋਂ ਸੱਤਵੇਂ ਕੌਮਾਂਤਰੀ ਯੋਗਾ ਦਿਵਸ ਸਬੰਧੀ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ, ਜਿਸ ਤਹਿਤ 1 ਤੋਂ 30 ਜੂਨ ਤੱਕ ਯੋਗਾ ਸਬੰਧੀ ਜਾਗਰੂਕਤਾ ਅਤੇ ਅਭਿਆਸ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਬੈਂਕ ਕਾਲੋਨੀ 'ਚੋਂ 40 ਹਜ਼ਾਰ ਰੁਪਏ ਚੋਰੀ

ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੋੜ)-ਬਡੂੰਗਰ ਨਜ਼ਦੀਕ ਪੈਂਦੀ ਬੈਂਕ ਕਾਲੋਨੀ 'ਚ ਇਕ ਘਰ ਦੇ ਜਿੰਦਰੇ ਤੋੜ ਕੇ ਕੋਈ 40 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਹਰਵਿੰਦਰ ਸਿੰਘ ਨੇ ਥਾਣਾ ਸਿਵਲ ਲਾਇਨ 'ਚ ਦਰਜ ਕਰਵਾਈ ਕਿ ਉਹ 21 ਮਈ ਨੂੰ ...

ਪੂਰੀ ਖ਼ਬਰ »

22 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੁਲ ਦਾ ਕੰਮ ਸ਼ੁਰੂ

ਦੇਵੀਗੜ੍ਹ, 21 ਜੂਨ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਮੁਖੀ ਅਤੇ ਸੀਨੀਅਰ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਵਲੋਂ ਅੱਜ ਪਿੰਡ ਬ੍ਰਹਮਪੁਰ ਅਦਾਲਤੀਵਾਲਾ ਨਜ਼ਦੀਕ ਰੈਂਪ ਦੀ ਥਾਂ ਪੁਲ ਬਣਾਉਣ ਦੇ ਕੰਮ ਦੀ ਸ਼ੁਰੂਆਤ ਰਿਬਨ ਕੱਟ ਕੇ ਕੀਤੀ ਗਈ | ...

ਪੂਰੀ ਖ਼ਬਰ »

ਯੋਗ ਜ਼ਿੰਦਗੀ ਜਿਊਣ ਦੀ ਇਕ ਕਲਾ-ਯੋਗੀ ਗਗਨਦੀਪ ਪਾਠਕ

ਭਾਦਸੋਂ, 21 ਜੂਨ (ਪ੍ਰਦੀਪ ਦੰਦਰਾਲਾ)-7ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਭਾਦਸੋਂ ਵਿਖੇ ਯੋਗ ਦਿਵਸ ਮਨਾਇਆ ਗਿਆ, ਜਿਸ 'ਚ ਯੋਗਆਚਾਰਿਆ ਗਗਨਦੀਪ ਪਾਠਕ (ਸੰਚਾਲਕ ਪਾਠਕ ਯੋਗਾ ਅਕੈਡਮੀ) ਨੇ ਯੋਗ ਅਭਿਆਸ ਕਰਵਾਏ | ਉਨ੍ਹਾਂ ਇਸ ਦੌਰਾਨ ਕਿਹਾ ਕਿ ਯੋਗ ਜ਼ਿੰਦਗੀ ਜਿਊਣ ...

ਪੂਰੀ ਖ਼ਬਰ »

ਲਾਲਕਾ ਵਲੋਂ ਸਰਕਲ ਭਾਦਸੋਂ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਭਾਦਸੋਂ, 21 ਜੂਨ (ਗੁਰਬਖ਼ਸ਼ ਸਿੰਘ ਵੜੈਚ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਨਾਭਾ ਦੇ ਸਾਬਕਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ 'ਚ ਸ਼ੋ੍ਰਮਣੀ ਅਕਾਲੀ ਦਲ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ | ਇਸ ਸਮਾਗਮ 'ਚ ਲਖਵੀਰ ਸਿੰਘ ਲੋਟ ਮੈਂਬਰ ਪੀ. ਏ. ਸੀ. ...

ਪੂਰੀ ਖ਼ਬਰ »

ਚੇਅਰਮੈਨ ਅਸ਼ਵਨੀ ਬੱਤਾ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਪਟਿਆਲਾ, 21 ਜੂਨ (ਗੁਰਵਿੰਦਰ ਸਿੰਘ ਔਲਖ)-ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਅਸ਼ਵਨੀ ਕੁਮਾਰ ਬੱਤਾ ਵਲੋਂ ਆਪਣੇ ਦਫ਼ਤਰ ਵਿਖੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਬੈਠਕ ਕਰਕੇ ਹਲਕਾ ਸਨੌਰ 'ਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਅਸ਼ਵਨੀ ਬੱਤਾ ...

ਪੂਰੀ ਖ਼ਬਰ »

ਡੇਅਰੀ ਮਾਲਕਾਂ ਨੂੰ ਅਬਲੋਵਾਲ ਵਿਖੇ ਪਲਾਟਾਂ ਦਾ ਕਬਜ਼ਾ ਮਿਲਣਾ ਸ਼ੁਰੂ

ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੌੜ)-ਨਿਗਮ ਨੇ ਸ਼ਹਿਰ ਤੋਂ ਬਾਹਰ ਡੇਅਰੀ ਕਾਰੋਬਾਰ ਲਈ ਪਿੰਡ ਅਬੋਵਾਲ ਵਿਖੇ ਸਥਾਪਿਤ ਕੀਤੇ ਸ੍ਰੀ ਗੁਰੂ ਨਾਨਕ ਦੇਵ ਡੇਅਰੀ ਪ੍ਰਾਜੈਕਟ 'ਤੇ ਸੋਮਵਾਰ ਤੋਂ ਡੇਅਰੀ ਸੰਚਾਲਕਾਂ ਨੂੰ ਪਲਾਟ ਸੌਂਪਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਸਨੌਰ ਹਲਕਾ ਮੁਖੀ ਹਰਮੀਤ ਸਿੰਘ ਪਠਾਣ ਮਾਜਰਾ ਵਲੋਂ ਨੁੱਕੜ ਬੈਠਕਾਂ

ਸਨੌਰ, 21 ਜੂਨ (ਸੁਖਵਿੰਦਰ ਸਿੰਘ ਸੋਖਲ)-'ਆਪ' ਲਿਆਓ ਪੰਜਾਬ ਬਚਾਓ ਲਹਿਰ ਤਹਿਤ ਆਮ ਆਦਮੀ ਪਾਰਟੀ ਦੀਆਂ ਨੁੱਕੜ ਮੀਟਿੰਗਾਂ ਦੀ ਰਫ਼ਤਾਰ ਤੇਜ਼ ਕਰ ਦਿੱਤੀ ਗਈ ਹੈ, ਜਿਸ ਤਹਿਤ ਜੋੜੀਆਂ ਸੜਕਾਂ ਤੇ ਆਮ ਆਦਮੀ ਪਾਰਟੀ ਦੇ ਆਗੂ ਹਰਮੀਤ ਸਿੰਘ ਪਠਾਣ ਮਾਜਰਾ ਹਲਕਾ ਇੰਚਾਰਜ ਸਨੌਰ ...

ਪੂਰੀ ਖ਼ਬਰ »

ਐੱਨ. ਐੱਸ. ਕਿਊ. ਐੱਫ਼. ਵੋਕੇਸ਼ਨਲ ਅਧਿਆਪਕ ਯੂਨੀਅਨ ਨੇ ਕਾਂਗਰਸ ਸਰਕਾਰ ਦੇ ਝੂਠੇ ਵਾਅਦਿਆਂ ਦਾ ਘੜਾ ਭੰਨਿਆ

ਪਟਿਆਲਾ, 21 ਜੂਨ (ਧਰਮਿੰਦਰ ਸਿੰਘ ਸਿੱਧੂ)-ਪਿਛਲੇ 7 ਸਾਲਾਂ ਤੋਂ ਸਿੱਖਿਆ ਵਿਭਾਗ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸ ਕਰਵਾ ਰਹੇ ਐੱਨ. ਐੱਸ. ਕਿਊ. ਐੱਫ਼. ਵੋਕੇਸ਼ਨਲ ਅਧਿਆਪਕਾਂ ਨੇ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਕੀਤੇ ਜਾ ਰਹੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਵਲੋਂ ਬਿੱਟੂ ਖ਼ਿਲਾਫ਼ ਨਾਅਰੇਬਾਜ਼ੀ

ਸਮਾਣਾ, 21 ਜੂਨ (ਗੁਰਦੀਪ ਸ਼ਰਮਾ/ਹਰਵਿੰਦਰ ਸਿੰਘ ਟੋਨੀ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਲੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਬਿੱਟੂ ਖ਼ਿਲਾਫ਼ ਕਾਰਵਾਈ ਕਰਨ ਲਈ ਉੱਪ ਮੰਡਲ ਅਫ਼ਸਰ ਨਮਨ ਮੜਕਨ ਨੂੰ ...

ਪੂਰੀ ਖ਼ਬਰ »

ਵਿਕਾਸ ਦੇ ਨਾਂਅ 'ਤੇ ਬਣੇਗੀ ਕਾਂਗਰਸ ਦੀ ਸਰਕਾਰ-ਵਿਧਾਇਕ ਜਲਾਲਪੁਰ

ਘਨੌਰ, 21 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਸ਼ੰਭੂ ਬਲਾਕ ਦੇ ਪ੍ਰਧਾਨ ਗੁਰਨਾਮ ਸਿੰਘ ਭੂਰੀਮਾਜਰਾ ਅਤੇ ਸਰਪੰਚ ਸੁਖਪ੍ਰੀਤ ਸਿੰਘ ਦੀ ਅਗਵਾਈ 'ਚ ਸਾਬਕਾ ਸਰਪੰਚ ਦੇਸਾ ਸਿੰਘ ਭੂਰੀਮਾਜਰਾ ਦੀ ਪ੍ਰੇਰਨਾ ਸਦਕਾ ਦੋ ਦਰਜਨ ਤੋਂ ਵੱਧ ਅਕਾਲੀ ਆਗੂ ਕਾਂਗਰਸ 'ਚ ਸ਼ਾਮਿਲ ਹੋ ਗਏ, ...

ਪੂਰੀ ਖ਼ਬਰ »

1370 ਐੱਨ. ਸੀ. ਸੀ ਕੈਡਿਟਾਂ ਨੇ ਆਨਲਾਈਨ ਯੋਗਾ ਸਮਾਗਮ 'ਚ ਲਿਆ ਹਿੱਸਾ

ਪਟਿਆਲਾ, 21 ਜੂਨ (ਚਹਿਲ)-3 ਪੰਜਾਬ ਏਅਰ ਸੁਕਾਡਰਨ ਐੱਨ. ਸੀ. ਸੀ. ਪਟਿਆਲਾ ਦੇ ਕਮਾਂਡਿੰਗ ਅਫ਼ਸਰ ਗਰੁੱਪ ਕੈਪਟਨ ਰਾਜੇਸ਼ ਸ਼ਰਮਾ ਦੀ ਅਗਵਾਈ 'ਚ ਐੱਨ. ਸੀ. ਸੀ. ਕੈਡਟਾਂ ਨੇ ਕੋਵਿਡ-19 ਮਹਾਂਮਾਰੀ ਦੇ ਦੌਰਾਨ ਆਪਣੇ ਘਰਾਂ ਤੋਂ ਆਨਲਾਈਨ ਹੋ ਕੇ ਸੱਤਵਾਂ ਕੌਮਾਂਤਰੀ ਯੋਗਾ ਦਿਵਸ ...

ਪੂਰੀ ਖ਼ਬਰ »

ਡਾ. ਜੋਧ ਸਿੰਘ ਦਾ ਅਚਨਚੇਤ ਅਕਾਲ ਚਲਾਣਾ ਪੰਜਾਬੀ ਯੂਨੀਵਰਸਿਟੀ ਲਈ ਵੱਡਾ ਘਾਟਾ-ਪ੍ਰੋ. ਅਰਵਿੰਦ

ਪਟਿਆਲਾ, 21 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਆਜੀਵਨ ਫੈਲੋ, ਪ੍ਰਸਿੱਧ ਵਿਦਵਾਨ ਡਾ. ਜੋਧ ਸਿੰਘ ਦੇ ਅਚਨਚੇਤ ਅਕਾਲ ਚਲਾਣਾ ਕਰ ਜਾਣ ਉਪਰੰਤ ਯੂਨੀਵਰਸਿਟੀ ਦੇ ਵੱਖੋ-ਵੱਖ ਫੈਕਲਟੀਆਂ ਦੇ ਡੀਨ, ਵਿਭਾਗਾਂ ਦੇ ਮੁਖੀਆਂ ਅਤੇ ਅਧਿਆਪਨ ਅਮਲੇ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 14 ਨਵੇਂ ਮਾਮਲੇ, 2 ਹੋਰ ਮਰੀਜ਼ਾਂ ਦੀ ਮੌਤ

ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੋੜ)-ਕੋਰੋਨਾ ਨਾਲ 2 ਹੋਰ ਵਿਅਕਤੀਆਂ ਦੀ ਮੌਤ ਹੋਣ ਦੀ ਦੁੱਖਦਾਈ ਘਟਨਾ ਸਾਹਮਣੇ ਆਉਣ ਦੇ ਨਾਲ ਜ਼ਿਲੇ੍ਹ ਦੇ 14 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਹੁਣ ਤੱਕ ਪਟਿਆਲਾ ਜ਼ਿਲੇ੍ਹ ਦੇ 48,309 ਵਿਅਕਤੀ ਕੋਵਿਡ ਦੀ ਲਪੇਟ 'ਚ ...

ਪੂਰੀ ਖ਼ਬਰ »

ਨਗਰ ਕੌਂਸਲ ਬਰਨਾਲਾ ਅਧੀਨ ਆਉਂਦੇ ਖਪਤਕਾਰਾਂ ਨੂੰ 2 ਪੈਸੇ ਪ੍ਰਤੀ ਯੂਨਿਟ ਵੱਧ ਦੇਣਾ ਪਵੇਗਾ ਗਊ ਸੈੱਸ

ਪਟਿਆਲਾ, 21 ਜੂਨ (ਅ.ਸ. ਆਹਲੂਵਾਲੀਆ)-ਨਗਰ ਕੌਂਸਲ ਬਰਨਾਲਾ ਅਧੀਨ ਆਉਂਦੇ ਪਾਵਰਕਾਮ ਦੇ ਖਪਤਕਾਰਾਂ ਨੂੰ 2 ਪੈਸੇ ਪ੍ਰਤੀ ਯੂਨਿਟ ਗਊ ਸੈੱਸ ਹੋਰ ਦੇਣਾ ਪਵੇਗਾ | ਇਸ ਇਕੱਠੇ ਹੋਣ ਵਾਲੇ ਰੁਪਏ ਨੂੰ ਕੌਂਸਲ ਰਾਹੀਂ ਗਊਆਂ ਦੇ ਰੱਖ-ਰਖਾਓ ਲਈ ਖਰਚੇ ਜਾਣ ਦੀ ਗੱਲ ਕਹੀ ਗਈ ਹੈ | 9 ਜੂਨ ...

ਪੂਰੀ ਖ਼ਬਰ »

ਦੋ ਬੱਚਿਆਂ ਦੀ ਮਾਂ ਦੀ ਮੌਤ ਦੇ ਮਾਮਲੇ 'ਚ ਆਇਆ ਨਵਾਂ ਮੋੜ

ਸਮਾਣਾ, 21 ਜੂਨ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਬੀਤੇ ਕੱਲ੍ਹ ਪਿੰਡ ਤੁਲੇਵਾਲ ਵਿਖੇ ਦੋ ਬੱਚਿਆਂ ਦੀ ਮਾਂ ਦੀ ਹੋਈ ਸ਼ੱਕੀ ਹਾਲਾਤ 'ਚ ਹੋਈ ਮੌਤ ਦੇ ਮਾਮਲੇ 'ਚ ਅੱਜ ਉਸ ਵੇਲੇ ਨਵਾਂ ਮੋੜ ਆ ਗਿਆ, ਜਦੋਂ ਪੁਲਿਸ ਵਲੋਂ ਮਿ੍ਤਕ ਔਰਤ ਦੇ ਭਰਾ ਦੇ ਬਿਆਨਾਂ 'ਤੇ ਮਿ੍ਤਕ ਦੇ ...

ਪੂਰੀ ਖ਼ਬਰ »

ਟੈਕਸੀ ਸਟੈਂਡ ਚੁੰਨ੍ਹੀ ਕਲਾਂ ਜਲਦੀ ਹੀ ਪੱਕਾ ਕੀਤਾ ਜਾਵੇਗਾ-ਵਿਧਾਇਕ ਜੀ. ਪੀ.

ਚੁੰਨ੍ਹੀ, 21 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਟੈਕਸੀ ਸਟੈਂਡ ਚੁੰਨ੍ਹੀ ਕਲਾਂ ਨੂੰ ਜਲਦੀ ਹੀ ਪੱਕਾ ਕੀਤਾ ਜਾਵੇਗਾ ਤਾਂ ਜੋ ਡਰਾਈਵਰ ਵੀਰ ਮੀਂਹ ਜਾਂ ਧੁੱਪ ਤੋਂ ਬਚ ਸਕਣ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਵਿਧਾਇਕ ...

ਪੂਰੀ ਖ਼ਬਰ »

ਸਾਬਕਾ ਸਰਪੰਚ ਚੀਮਾ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਭਲਕੇ

ਭਾਦਸੋਂ, 21 ਜੂਨ (ਗੁਰਬਖ਼ਸ਼ ਸਿੰਘ ਵੜੈਚ, ਪ੍ਰਦੀਪ ਦੰਦਰਾਲਾ)-ਸਾਬਕਾ ਸਰਪੰਚ ਪੁਸ਼ਪਿੰਦਰ ਸਿੰਘ ਚੀਮਾ ਪਿੰਡ ਛੰਨਾ ਨੱਥੂ ਵਾਲੀਆਂ ਜ਼ਿਲ੍ਹਾ ਪਟਿਆਲਾ ਬੀਤੇ ਦਿਨੀਂ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ ਸਨ | ਉਨ੍ਹਾਂ ਦੇ ਸੰਸਕਾਰ ਉਪਰੰਤ ਨਿਭਾਈਆਂ ਰਸਮਾਂ ਮੌਕੇ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਯੋਗਾ ਦਿਵਸ ਮਨਾਇਆ

ਪਟਿਆਲਾ, 21 ਜੂਨ (ਚਹਿਲ)-ਪੰਜਾਬ ਸਰਕਾਰ ਵਲੋਂ ਆਰੰਭੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਸੱਤਵਾਂ ਅੰਤਰਰਾਸ਼ਟਰੀ ਯੋਗ ਦਿਵਸ ਵਰਚੂਅਲ ਤਰੀਕੇ ਨਾਲ ਮਨਾਇਆ ਗਿਆ, ਜਿਸ ਨੰੂ ਪਟਿਆਲਾ ਵਾਸੀਆਂ ਨੇ ਉਤਸ਼ਾਹ ਨਾਲ ਸਫਲ ਬਣਾਇਆ | ਆਯੂਸ਼ ਵਿਭਾਗ ਪਟਿਆਲਾ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਵਲੋਂ ਰਵਿੰਦਰ ਸ਼ਰਮਾ ਦਾ ਸਨਮਾਨ

ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੋੜ)-ਮੈਡੀਕਲ ਖੋਜ ਤੇ ਸਿੱਖਿਆ ਵਿਭਾਗ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਨਵੇਂ ਚੁਣੇ ਗਏ ਜਰਨਲ ਸਕੱਤਰ ਰਵਿੰਦਰ ਸ਼ਰਮਾ ਦਾ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ ਨੇ ਸਨਮਾਨ ਕੀਤਾ | ਇਸ ਸਮਾਰੋਹ ਦੌਰਾਨ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕਾਠਗੜ੍ਹ ਛੰਨਾ 'ਚ ਪਾਵਰਕਾਮ ਖ਼ਿਲਾਫ਼ ਨਾਅਰੇਬਾਜ਼ੀ

ਭੁਨਰਹੇੜੀ, 21 ਜੂਨ (ਧਨਵੰਤ ਸਿੰਘ)-ਪਾਵਰਕਾਮ ਦੇ ਮੁਲਾਜ਼ਮਾਂ ਦੀ ਘਾਟ ਕਾਰਨ ਮੁਸ਼ਕਿਲਾਂ ਦਰਪੇਸ਼ ਆ ਰਹੀਆਂ ਹਨ, ਜਿਸ ਦਾ ਖ਼ਮਿਆਜ਼ਾ ਖਪਤਕਾਰਾਂ ਨੂੰ ਭੁਗਤਣਾ ਪੈ ਰਿਹਾ ਹੈ | 10 ਜੁਲਾਈ ਨੂੰ ਆਈ ਹਨੇਰੀ, ਤੂਫ਼ਾਨ ਕਾਰਨ ਸਥਾਨਕ ਖੇਤਰ ਵਿਚ ਲਗਾਤਾਰ ਸਾਰੇ ਪਿੰਡਾਂ 'ਚ ...

ਪੂਰੀ ਖ਼ਬਰ »

ਪਿੰਡ ਆਕੜੀ ਦੇ ਦਰਜਨਾਂ ਪਰਿਵਾਰਾਂ ਵਲੋਂ ਮਿੰਨੀ ਸਕੱਤਰੇਤ ਵਿਖੇ ਧਰਨਾ

ਰਾਜਪੁਰਾ, 21 ਜੂਨ (ਜੀ.ਪੀ. ਸਿੰਘ)-ਸਥਾਨਕ ਮਿੰਨੀ ਸਕੱਤਰੇਤ ਵਿਖੇ ਅੱਜ ਪਿੰਡ ਆਕੜੀ ਦੇ ਵਸਨੀਕਾਂ ਵਲੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਦੇ ਸਹਿਯੋਗ ਨਾਲ ਐਕਵਾਇਰ ਕੀਤੀ ਗਈ ਸ਼ਾਮਲਾਟ ਜ਼ਮੀਨ ਮਾਮਲੇ 'ਚ ਹੋਈ ਧੋਖਾਧੜੀ ਦੇ ਮਾਮਲੇ ਸਬੰਧ 'ਚ ਸਥਾਨਕ ਐੱਸ. ਡੀ. ...

ਪੂਰੀ ਖ਼ਬਰ »

ਦਰਜਾ ਚਾਰ ਕੰਟਰੈਕਟ ਤੇ ਆਊਟ ਸੋਰਸ ਕਰਮਚਾਰੀਆਂ ਵਲੋਂ ਰੋਸ ਰੈਲੀ

ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੌੜ)-ਅੱਜ ਰਾਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ ਪਟਿਆਲਾ ਦੇ ਦਰਜਾ ਚਾਰ ਕੰਟਰੈਕਟ ਅਤੇ ਆਊਟ ਸੋਰਸ ਕਰਮਚਾਰੀਆਂ ਨੇ ਰਾਮ ਕਿਸ਼ਨ ਪ੍ਰਧਾਨ ਕਲਾਸ ਫੋਰਥ ਇੰਪਲਾਈਜ਼ ਯੂਨੀਅਨ ਦੀ ਅਗਵਾਈ 'ਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਰਾਜਿੰਦਰਾ ...

ਪੂਰੀ ਖ਼ਬਰ »

ਮੋਦੀ ਕਾਲਜ ਵਿਖੇ ਰੋਟਰੀ ਕਲੱਬ ਦੀ ਸਥਾਪਨਾ 'ਤੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਪਟਿਆਲਾ, 21 ਜੂਨ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਅੱਜ ਰੋਟਰੀ ਕਲੱਬ ਮਿਡ ਟਾਊਨ ਪਟਿਆਲਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਸਮਾਜ-ਭਲਾਈ ਤੇ ਸਮਾਜਿਕ-ਆਰਥਿਕ ਤੌਰ 'ਤੇ ਪਛੜੇ ਤਬਕਿਆਂ ਦੀ ਸਹਾਇਤਾ ਲਈ ਉਤਸ਼ਾਹਿਤ ਕਰਨ ਲਈ ਰੋਟਰਕ ਕਲੱਬ ਦੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਪਟਿਆਲਾ, 21 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਸਰੀਰਕ ਸਿੱਖਿਆ ਵਿਭਾਗ ਵਲੋਂ ਸੱਤਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਡਾ. ਨਿਸ਼ਾਨ ਸਿੰਘ ਦਿਓਲ, ਮੁਖੀ ਸਰੀਰਕ ਸਿੱਖਿਆ ਵਿਭਾਗ ਦੀ ਨਿਗਰਾਨੀ ਹੇਠ ਕਰਵਾਏ ਇਸ ਪ੍ਰੋਗਰਾਮ ...

ਪੂਰੀ ਖ਼ਬਰ »

ਗੌਰਮਿੰਟ ਯੂਨੀਅਨ ਨੇ ਤਨਖ਼ਾਹ ਕਮਿਸ਼ਨ ਨੂੰ ਦੱਸਿਆ ਛਲਾਵਾ

ਰਾਜਪੁਰਾ, 21 ਜੂਨ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਕੈਬਨਿਟ ਦੀ ਮਨਜੂਰੀ ਲਈ ਪੇਸ਼ ਕੀਤੀ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨਾਲ ਮੁਲਾਜ਼ਮ ਖ਼ੁਸ਼ ਹੋਣ ਦੀ ਬਜਾਏ ਮੁਲਾਜ਼ਮ ਵਰਗ ਦਾ ਪਾਰਾ ਸੱਤਵੇਂ ਆਸਮਾਨ ਚੜ੍ਹ ਗਿਆ ਹੈ | ਇਸ ਰਿਪੋਰਟ ਦੇ ਜਨਤਕ ਹੋਣ ਤੋਂ ...

ਪੂਰੀ ਖ਼ਬਰ »

ਸ਼ਹਿਰੀ ਥਾਣਾ ਪੁਲਿਸ ਵਲੋਂ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ

ਸਮਾਣਾ, 21 ਜੂਨ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਥਾਣਾ ਸ਼ਹਿਰੀ ਪੁਲਿਸ ਵਲੋਂ ਲੋਕਾਂ ਦੀਆਂ ਇਕ ਦੂਜੇ ਖ਼ਿਲਾਫ਼ ਆਇਆ ਤੇ ਪੁਰਾਣੀਆਂ ਪਾਈਆਂ ਸ਼ਿਕਾਇਤਾ ਦਾ ਮੌਕੇ 'ਤੇ ਨਿਪਟਾਰਾ ਕਰਦਿਆਂ ਫੈਸਲੇ ਕਰਵਾਏ ਗਏ | ਥਾਣਾ ਸ਼ਹਿਰੀ ਦੇ ਮੁੱਖ ਅਫਸਰ ਇੰਸ: ਸਾਹਿਬ ਸਿੰਘ ...

ਪੂਰੀ ਖ਼ਬਰ »

ਖਾੜਕੂ ਪੀੜਤ ਔਰਤਾਂ ਨੇ ਸਰਕਾਰ ਤੋਂ ਕੀਤੀ ਸਹੂਲਤਾਂ ਦੀ ਮੰਗ

ਸਮਾਣਾ, 21 ਜੂਨ (ਸਾਹਿਬ ਸਿੰਘ)-ਪੰਜਾਬ 'ਚ ਖਾੜਕੂਵਾਦ ਦੌਰਾਨ ਕਥਿਤ ਪੀੜਤ ਲੋਕਾਂ ਨੇ ਪੰਜਾਬ ਸਰਕਾਰ ਤੋਂ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ | ਕਿ੍ਪਾਲ ਕੌਰ ਜੱਟਾਂ ਪੱਤੀ, ਗੁਰਜੀਤ ਕੌਰ ਫ਼ਤਹਿਮਾਜਰੀ, ਸੰਤੋਸ਼ ਰਾਣੀ ਸੁਨਿਆਰਾ ਮੁਹੱਲਾ, ਪੂਨਮ ਰਾਣੀ ਘੜ੍ਹਾਮਾ ਪੱਤੀ, ...

ਪੂਰੀ ਖ਼ਬਰ »

ਵਿਸ਼ਨੂੰ ਸ਼ਰਮਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ. ਸੀ. ਮੈਂਬਰ ਬਣਨ 'ਤੇ ਕੀਤਾ ਸਨਮਾਨਿਤ

ਪਟਿਆਲਾ, 21 ਜੂਨ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੂੰ ਸਿਆਸੀ ਮਾਮਲਿਆਂ ਬਾਰੇ ਕਮੇਟੀ ਦਾ ਮੈਂਬਰ ਬਣਨ 'ਤੇ ਆਦਰਸ਼ ਨਗਰ ਵਿਖੇ ਵਰਕਰਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਨਾਭਾ ਤੋਂ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਸਾਕੇਤ ਹਸਪਤਾਲ ਵਿਖੇ ਮਨਾਇਆ ਯੋਗਾ ਦਿਵਸ
ਪਟਿਆਲਾ, 21 ਜੂਨ (ਚਹਿਲ)-ਪੰਜਾਬ ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰ ਵਸੇਬਾ ਸੈਂਟਰ ਵਲੋਂ ਮਨਾਏ ਕੌਮਾਂਤਰੀ ਯੋਗਾ ਦਿਵਸ ਮੌਕੇ ਨਸ਼ਾ ਮੁਕਤੀ ਕੇਂਦਰ ਦੇ ਮਰੀਜ਼ ਅਤੇ ਸਾਰਾ ਸਟਾਫ਼ ਸ਼ਾਮਿਲ ਹੋਇਆ | ਯੋਗਾ ਦਿਵਸ ਮੌਕੇ ਸਾਕੇਤ ਹਸਪਤਾਲ ਦੇ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਨੇ ਮਰੀਜ਼ਾ ਨੂੰ ਕਿਹਾ ਕਿ ਯੋਗਾ ਕਰਨ ਨਾਲ ਜਿੱਥੇ ਸਰੀਰ ਨਿਰੋਗ ਹੁੰਦਾ ਹੈ, ਉੱਥੇ ਹੀ ਨਸ਼ਿਆਂ ਤੋਂ ਛੁਟਕਾਰਾ ਪਾ ਕੇ ਤੰਦਰੁਸਤ ਜ਼ਿੰਦਗੀ ਵੀ ਬਤੀਤ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਯੋਗ ਅੱਜ ਦੇ ਸਮੇਂ ਦੀ ਮੁਖ ਲੋੜ ਹੈ ਅਤੇ ਨੌਜਵਾਨ ਵਰਗ ਲਈ ਇਹ ਬਹੁਤ ਮਹੱਤਵਪੂਰਨ ਹੈ | ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਸਾਕੇਤ ਹਸਪਤਾਲ ਨਸ਼ਾ ਛੁਡਾਊ ਕੇਂਦਰ ਦੇ ਸਟਾਫ਼ ਅਤੇ ਮਰੀਜ਼ਾ ਨੂੰ ਚੰਗੀ ਮਾਨਸਿਕ ਤੇ ਸਰੀਰਕ ਤੰਦਰੁਸਤੀ ਲਈ ਯੋਗਾ ਕਰਨ ਲਈ ਪ੍ਰੇਰਿਤ ਕੀਤਾ | ਡਾ. ਸੰਦੀਪ ਸਿੰਘ ਅਤੇ ਕਾਕਾ ਰਾਮ ਵਰਮਾ ਨੇ ਚੰਗੀ ਸਿਹਤ ਲਈ ਰੋਜ਼ਾਨਾ ਅਪਣਾਈਆਂ ਜਾਣ ਵਾਲੀਆਂ ਚੰਗੀਆਂ ਆਦਤਾਂ ਨੂੰ ਅਪਣਾਉਣ 'ਤੇ ਜ਼ੋਰ ਦਿੱਤਾ | ਹਸਪਤਾਲ ਦੇ ਮੈਡੀਕਲ ਅਫ਼ਸਰਾਂ ਵਲੋਂ ਵੀ ਮਰੀਜ਼ਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਤੇ ਬਿਮਾਰੀਆਂ ਤੋਂ ਬਚਣ ਲਈ ਯੋਗ ਨੂੰ ਆਪਣੀ ਜ਼ਿੰਦਗੀ 'ਚ ਅਪਣਾਉਣ ਲਈ ਕਿਹਾ | ਇਸ ਮੌਕੇ ਸਾਕੇਤ ਹਸਪਤਾਲ ਦਾ ਸਾਰਾ ਸਟਾਫ਼ ਤੇ ਮਰੀਜ਼ ਹਾਜ਼ਰ ਸਨ |
ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਵਿਖੇ ਮਨਾਇਆ ਯੋਗਾ ਦਿਵਸ
ਪਟਿਆਲਾ, (ਚਹਿਲ)-ਇੱਥੇ ਸ਼ੀਸ਼ ਮਹਿਲ ਵਿਖੇ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਵਲੋਂ ਕੌਮਾਂਤਰੀ ਯੋਗਾ ਦਿਵਸ ਮਨਾਇਆ ਗਿਆ | ਭਾਰਤੀ ਵਿਰਾਸਤ ਵਜੋਂ ਯੋਗਾ ਨੂੰ ਸਤਿਕਾਰ ਦਿੰਦਿਆਂ ਨਾਮਵਰ ਯੋਗਾ ਮਾਹਿਰ ਅਸ਼ੋਕ ਰਾਣਾ ਵਲੋਂ ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੂੰ ਯੋਗਾ ਦੇ ਆਸਣ ਕਰਵਾਏ | ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਸਮਾਗਮ ਦੌਰਾਨ ਬਹੁਤ ਸਾਰੇ ਕਲਾਕਾਰਾਂ ਤੇ ਕਲਾ ਪ੍ਰੇਮੀਆਂ ਨੇ ਯੋਗਾ ਆਸਣ ਕੀਤੇ | ਇਸ ਮੌਕੇ ਸਮਾਗਮ 'ਚ ਸ਼ਮੂਲੀਅਤ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਟੀ-ਸ਼ਰਟਾਂ ਵੀ ਵੰਡੀਆਂ ਗਈਆਂ | ਸਮਾਗਮ ਦੇ ਅਖੀਰ 'ਚ ਗੁਰਦਰਸ਼ਨ ਸਿੰਘ ਦੀ ਟੀਮ ਵਲੋਂ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ |
ਏਸ਼ੀਅਨ ਕਾਲਜ ਵਿਖੇ ਯੋਗਾ ਦਿਵਸ ਮਨਾਇਆ
ਪਟਿਆਲਾ, (ਗੁਰਪ੍ਰੀਤ ਸਿੰਘ ਚੱਠਾ)-ਏਸ਼ੀਅਨ ਗਰੁੱਪ ਆਫ਼ ਕਾਲਜ਼ਿਜ ਵਲੋਂ 7ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਦਿਨ ਦੀ ਸ਼ੁਰੂਆਤ ਯੋਗਾ ਅਭਿਆਸ ਨਾਲ ਕੀਤੀ ਗਈ | ਏਸ਼ੀਅਨ ਗਰੁੱਪ ਆਫ਼ ਕਾਲਜ ਵਿਖੇ ਚੇਅਰਮੈਨ ਤਰਸੇਮ ਸਿੰਘ ਸੈਣੀ ਅਤੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਅਤੇ ਸਮੂਹ ਅਧਿਆਪਕ ਅਤੇ ਗੈਰ-ਅਧਿਆਪਨ ਕਰਮਚਾਰੀਆਂ ਵਲੋਂ 45 ਮਿੰਟ ਯੋਗ ਕੀਤਾ ਗਿਆ ਅਤੇ ਅੱਗੇ ਤੋਂ ਰੋਜ਼ਮਰ੍ਹਾ ਦੀ ਜ਼ਿੰਦਗੀ 'ਚ ਨਿਯਮਤ ਤੌਰ 'ਤੇ ਯੋਗ ਅਭਿਆਸ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਵੀ ਚੁੱਕੀ ਗਈ | ਚੇਅਰਮੈਨ ਤਰਸੇਮ ਸਿੰਘ ਸੈਣੀ ਨੇ ਯੋਗ ਦਾ ਅਭਿਆਸ ਆਰੰਭ ਕਰਨ ਤੋਂ ਪਹਿਲਾ ਯੋਗ ਦੀ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਇੰਦਰਜੀਤ ਸਿੰਘ ਦੁਆਰਾ ਵੀ ਯੋਗ ਸਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ 'ਇਕ ਤੰਦਰੁਸਤ ਸਰੀਰ ਵਿਚ ਹੀ ਤੰਦਰੁਸਤ ਮਾਨਸਿਕਤਾ ਦਾ ਵਿਕਾਸ ਹੋ ਸਕਦਾ ਹੈ |
ਯੁਵਕ ਸੇਵਾਵਾਂ ਵਿਭਾਗ ਨੇ ਕਰਵਾਇਆ ਯੋਗਾ
ਪਟਿਆਲਾ (ਚਹਿਲ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ. ਮਲਕੀਤ ਸਿੰਘ ਮਾਨ ਦੀ ਅਗਵਾਈ 'ਚ ਵਿਭਾਗ ਨਾਲ ਜੁੜੇ ਸਕੂਲਾਂ ਤੇ ਕਾਲਜਾਂ ਦੇ ਸੈਂਕੜੇ ਵਲੰਟੀਅਰਾਂ ਅਤੇ ਯੂਥ ਕਲੱਬਾਂ ਨੇ ਮਿਲ ਕੇ ਸੱਤਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ | ਡਾ. ਮਾਨ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਾਰਨ ਐੱਨ. ਐੱਸ. ਐੱਸ. ਵਲੰਟੀਅਰਜ਼ ਵਲੋਂ ਵੱਖ-ਵੱਖ ਆਨਲਾਈਨ ਸਾਧਨਾਂ ਦੀ ਵਰਤੋਂ ਕਰਕੇ ਲੋਕਾਂ ਨੂੰ ਯੋਗਾ ਪ੍ਰਤੀ ਜਾਗਰੂਕ ਵੀ ਕੀਤਾ ਗਿਆ ਹੈ | ਅੱਜ ਨੈਨਸੀ ਗਰੁੱਪ ਆਫ਼ ਕਾਲਜਜ਼, ਸੰਤ ਕਬੀਰ ਕਾਲਜ ਕੌਲੀ, ਜਸਦੇਵ ਸਿੰਘ ਸੰਧੂ ਕਾਲਜ ਕੌਲ, ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਪਟਿਆਲਾ ਦੇ ਨੋਡਲ ਅਫ਼ਸਰਾਂ ਦੀ ਅਗਵਾਈ 'ਚ ਵਿਸ਼ੇਸ਼ ਸੈਸ਼ਨ ਵੀ ਕਰਵਾਏ ਗਏ | ਇਸੇ ਤਰ੍ਹਾਂ ਸਕੂਲਾਂ 'ਚ ਯਾਦਵਿੰਦਰਾ ਪਬਲਿਕ ਸਕੂਲ, ਓ. ਪੀ. ਐਲ. ਗਰਲਜ਼ ਸਕੂਲ, ਸਿਵਲ ਲਾਈਨਜ਼ ਸਮਾਰਟ ਸਕੂਲ, ਰਾਇਨ ਇੰਟਰਨੈਸ਼ਨਲ ਸਕੂਲ ਸਮੇਤ ਵੱਡੀ ਗਿਣਤੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਨਲਾਈਨ ਯੋਗਾ ਦਿਵਸ 'ਚ ਹਿੱਸਾ ਲਿਆ |
ਸ਼ਹਿਰ 'ਚ ਕਰੀਬ ਦੋ ਦਰਜਨ ਥਾਵਾਂ 'ਤੇ ਮਨਾਇਆ ਕੌਮਾਂਤਰੀ ਯੋਗ ਦਿਵਸ
ਰਾਜਪੁਰਾ, (ਜੀ.ਪੀ. ਸਿੰਘ)-ਅੱਜ ਰਾਜਪੁਰਾ ਸ਼ਹਿਰ ਵਿਖੇ ਕਰੀਬ ਦੋ ਦਰਜਨ ਥਾਵਾਂ 'ਤੇ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ, ਜਿਸ 'ਚ ਨਿਰੰਕਾਰੀ ਪਾਰਕ, ਅਗਰਵਾਲ ਪਾਰਕ, ਬਹਾਵਲਪੁਰ ਭਵਨ ਵਿਸ਼ੇਸ਼ ਤੌਰ 'ਤੇ ਦੱਸਣਯੋਗ ਹਨ | ਇਸ ਮੌਕੇ ਯੋਗ ਗੁਰੂਆਂ ਨੇ ਦੱਸਿਆ ਕਿ ਸਰੀਰ ਅਤੇ ਮਨ ਨੂੰ ਤੰਦਰੁਸਤ ਰੱਖਣ ਲਈ ਯੋਗਾ ਇਕ ਪੁਰਾਤਨ ਪ੍ਰਣਾਲੀ ਹੈ | ਯੋਗ ਤਨ ਅਤੇ ਮਨ ਨੂੰ ਜੋੜਨ ਦਾ ਇਕ ਸਾਧਨ ਹੈ | ਇਹ ਸਰੀਰਕ, ਮਾਨਸਿਕ, ਭਾਵਨਾਤਮਕ, ਅਧਿਆਤਮਕ ਤੌਰ 'ਤੇ ਸਿਹਤ 'ਚ ਸੁਧਾਰ ਕਰਕੇ ਅਤੇ ਸਰੀਰਕ ਤਣਾਅ, ਚਿੰਤਾ ਨਾਲ ਲੜਨ ਲਈ ਸਰੀਰ ਨੂੰ ਤਿਆਰ ਕਰਦਾ ਹੈ | ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 'ਚ ਇਸ ਦਿਨ ਨੂੰ ਅਪਣਾਉਣ ਲਈ ਪ੍ਰੇਰਿਆ ਅਤੇ 21 ਜੂਨ ਨੂੰ ਇਸ ਦਿਨ ਨੂੰ ਕੌਮਾਂਤਰੀ ਯੋਗ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ |
ਵੱਖ-ਵੱਖ ਸਕੂਲਾਂ ਨੇ ਮਨਾਇਆ ਯੋਗਾ ਦਿਵਸ
ਸਮਾਣਾ, (ਪ੍ਰੀਤਮ ਸਿੰਘ ਨਾਗੀ)-ਆਦਰਸ਼ ਨਰਸਿੰਗ ਕਾਲਜ ਸਮਾਣਾ 'ਚ ਯੋਗਾ ਦਿਵਸ ਮਨਾਇਆ ਗਿਆ | ਕਾਲਜ ਦੇ ਚੇਅਰਮੈਨ ਡਾ. ਕੇ. ਕੇ. ਜੌਹਰੀ ਨੇ ਯੋਗਾ ਦਿਵਸ ਦੀ ਥੀਮ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਕੋਵਿਡ ਕਾਲ ਵਿਚ ਯੋਗਾ ਦੀ ਬਹੁਤ ਜ਼ਰੂਰਤ ਹੈ, ਇਸ ਨਾਲ ਸਰੀਰ ਦੀ ਤਾਕਤ ਵਧਾਈ ਜਾ ਸਕਦੀ ਹੈ | ਕਾਲਜ ਦੀ ਪਿ੍ੰਸੀਪਲ ਡਾ. ਜੋਤੀ ਤਿਵਾੜੀ ਨੇ ਵਿਦਿਆਰਥੀਆਂ ਨੂੰ ਯੋਗ ਦਿਵਸ ਦੇ ਇਤਿਹਾਸ, ਜ਼ਰੂਰਤ ਅਤੇ ਯੋਗ ਆਸਣਾਂ ਦੀ ਜਾਣਕਾਰੀ ਦਿੱਤੀ | ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਯੋਗ ਆਸਣ ਕੀਤੇ | ਇਸ ਦੌਰਾਨ ਡੀ. ਏ. ਵੀ. ਸਕੂਲ ਸਮਾਣਾ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਸਕੂਲ ਪਿ੍ੰਸੀਪਲ ਡਾ. ਮੀਨਾ ਮਹਿਤਾ ਨੇ ਦੱਸਿਆ ਕਿ ਯੋਗਾ ਕੈਂਪ 16 ਤੋਂ 21 ਜੂਨ ਤੱਕ ਲਗਾਇਆ ਗਿਆ ਹੈ, ਇਸ ਵਿਚ ਸਕੂਲ ਦੇ ਬੱਚਿਆਂ ਨੇ ਭਾਗ ਲਿਆ | ਪਿ੍ੰਸੀਪਲ ਡਾ. ਮਹਿਤਾ ਨੇ ਵਿਦਿਆਰਥੀਆਂ ਨੂੰ ਯੋਗਾ ਦੇ ਮਹੱਤਵ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਇਕ ਅਜਿਹੀ ਵਿਧੀ ਹੈ, ਜਿਸ ਨਾਲ ਮਨੁੱਖ ਆਪਣੇ ਸਰੀਰ ਅਤੇ ਮਾਨਸਿਕ ਸਥਿਤੀ ਨੂੰ ਤੰਦਰੁਸਤ ਰੱਖ ਸਕਦਾ ਹੈ | ਇਸ ਮੌਕੇ ਸਕੂਲ ਦੇ ਐੱਨ. ਸੀ. ਸੀ. ਅਫ਼ਸਰ ਰਾਮਫਲ ਮੇਹਲਾ ਨੇ ਵੀ ਵਿਦਿਆਰਥੀਆਂ ਨੂੰ ਯੋਗਾ ਦੀ ਜਾਣਕਾਰੀ ਦਿੱਤੀ |

ਖ਼ਬਰ ਸ਼ੇਅਰ ਕਰੋ

 

ਹਲਕਾ ਘਨੌਰ ਦੇ ਇਕੱਠ ਨੇ ਲਗਾਈ ਬੀਬੀ ਮੁਖਮੈਲਪੁਰ ਦੀ ਉਮੀਦਵਾਰੀ 'ਤੇ ਮੋਹਰ-ਰੱਖੜਾ

ਘਨੌਰ, 21 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਸਥਾਨਕ ਕਸਬੇ ਅੰਦਰ ਸਥਿਤ ਗੁਰਦਵਾਰਾ ਸਾਹਿਬ ਦੀਵਾਨ ਹਾਲ ਵਿਖੇ ਹਲਕਾ ਘਨੌਰ ਦੇ ਠਾਠਾਂ ਮਾਰਦੇ ਨਿਰੋਲ ਇਕੱਠ ਨੇ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰੀ 'ਤੇ ...

ਪੂਰੀ ਖ਼ਬਰ »

ਬਲਜੀਤ ਸਿੰਘ ਵਾਲੀਆ ਨੇ ਵੀ ਜਤਾਇਆ ਪਾਰਟੀ ਟਿਕਟ 'ਤੇ ਹੱਕ

ਰਾਜਪੁਰਾ, 21 ਜੂਨ (ਰਣਜੀਤ ਸਿੰਘ)-ਰਾਜਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਟਿਕਟ ਮੰਗਣ ਵਾਲਿਆਂ ਦੀ ਲਾਇਨ ਲੰਮੀ ਹੁੰਦੀ ਜਾ ਰਹੀ ਹੈ | ਪਾਰਟੀ ਦੀ ਟਿਕਟ ਹਾਸਲ ਕਰਨ ਲਈ ਜਿੱਥੇ ਪਹਿਲਾਂ ਵੀ ਕਈ ਚਰਚਿਤ ਨਾਂਅ ਆਪਣਾ ਦਾਅਵਾ ਪੇਸ਼ ਕਰ ਰਹੇ ਹਨ, ਉੱਥੇ ਹੀ ਪਾਰਟੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX