ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਆਈ. ਐੱਸ. ਐੱਫ. ਕਾਲਜ ਵਿਖੇ ਕਰਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਸੰਦੀਪ ਹੰਸ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਚੋਣਵੇਂ ਅਧਿਕਾਰੀਆਂ ਸ਼੍ਰੀਮਤੀ ਅਨੀਤਾ ਦਰਸ਼ੀ ਅਤੇ ਸੁਭਾਸ਼ ਚੰਦਰ ਦੋਵੇਂ ਵਧੀਕ ਡਿਪਟੀ ਕਮਿਸ਼ਨਰ, ਸਤਵੰਤ ਸਿੰਘ ਤੇ ਰਾਜਪਾਲ ਸਿੰਘ ਦੋਵੇਂ ਐੱਸ. ਡੀ. ਐੱਮ., ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਸ਼੍ਰੀਮਤੀ ਊਸ਼ਾ ਗਰਗ, ਜ਼ਿਲ੍ਹਾ ਸਿਸਟਮ ਮੈਨੇਜਰ ਸੁਰਿੰਦਰ ਕੁਮਾਰ, ਕਾਲਜ ਪ੍ਰਬੰਧਕ ਪਰਵੀਨ ਕੁਮਾਰ ਅਤੇ ਰਾਜ ਕੁਮਾਰ ਨਾਰੰਗ ਅਤੇ ਹੋਰਾਂ ਨੇ ਭਾਗ ਲਿਆ ਅਤੇ ਯੋਗਾ ਕਿਰਿਆਵਾਂ ਕੀਤੀਆਂ | ਆਰਟ ਆਫ਼ ਲਿਵਿੰਗ ਦੇ ਸਹਿਯੋਗ ਨਾਲ ਆਨਲਾਈਨ ਕਰਵਾਏ ਗਏ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਹੰਸ ਨੇ ਕਿਹਾ ਕਿ ਰੋਜ਼ਾਨਾ ਯੋਗਾ ਕਰਨ ਨਾਲ ਵਿਅਕਤੀ ਦਾ ਮਨ ਤੇ ਸਰੀਰ ਪੂਰੀ ਤਰ੍ਹਾਂ ਫਿੱਟ ਰਹਿੰਦਾ ਹੈ | ਯੋਗਾ ਭਾਰਤੀ ਸੰਸਕਿ੍ਤੀ ਦੀ ਸਰੀਰਕ ਕਸਰਤ ਦੀ ਪੁਰਾਤਨ ਵਿਧੀ ਹੈ, ਜੋ ਕਿ ਅੱਜ ਦੇ ਭੱਜ ਦੌੜ ਵਾਲੇ ਸਮੇਂ ਵਿੱਚ ਬਹੁਤ ਉਪਯੋਗੀ ਸਾਬਿਤ ਹੋ ਸਕਦੀ ਹੈ | ਇਸ ਲਈ ਸਾਨੂੰ ਸਾਰਿਆਂ ਨੂੰ ਯੋਗ ਨੂੰ ਅਪਣਾਉਣਾ ਚਾਹੀਦਾ ਹੈ | ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ | ਸਵੇਰੇ 6 ਵਜੇ ਤੋਂ 7 ਵਜੇ ਤੱਕ ਕਰਵਾਏ ਗਏ ਇਸ ਸਮਾਗਮ ਨਾਲ ਆਨਲਾਈਨ ਜੁੜ ਕੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਵਿਚ ਹਜ਼ਾਰਾਂ ਲੋਕਾਂ ਨੇ ਯੋਗ ਕਿਰਿਆਵਾਂ ਕੀਤੀਆਂ | ਆਰਟ ਆਫ਼ ਲਿਵਿੰਗ ਦੀ ਯੋਗਾ ਟਰੇਨਰ ਸ਼੍ਰੀਮਤੀ ਮਧੂ ਪੰਡਿਤ ਵਲੋਂ ਲੋਕਾਂ ਨੂੰ ਯੋਗਾ ਕਰਵਾਇਆ ਗਿਆ | ਦੱਸਣਯੋਗ ਹੈ ਕਿ ਇਸ ਵਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇਹ ਸਮਾਗਮ ਸੰਖੇਪ ਤੇ ਆਨਲਾਈਨ ਹੀ ਕਰਵਾਏ ਗਏ |
ਮੋਗਾ, (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਆਨਲਾਈਨ ਯੋਗਾ ਦਿਵਸ ਮਨਾਇਆ ਗਿਆ | ਬੱਚਿਆਂ ਨੂੰ ਇਸ ਦਿਨ ਦੀ ਮਹੱਤਤਾ ਦੱਸੀ ਗਈ ਤੇ ਅਧਿਆਪਕਾਂ ਵਲੋਂ ਕੁਝ ਕਸਰਤਾਂ ਦੱਸੀਆਂ ਗਈਆਂ ਜੋ ਸਾਨੂੰ ਰੋਜ਼ਾਨਾ ਦੀ ਜ਼ਿੰਦਗੀ ਵਿਚ ਜ਼ਰੂਰੀ ਹਨ | ਇਸ ਮੌਕੇ ਪਿ੍ੰਸੀਪਲ ਡਾ. ਅਮਰਜੀਤ ਕੌਰ ਨਾਜ਼ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਯੋਗਾ ਦਾ ਸਾਡੇ ਜੀਵਨ ਵਿਚ ਅਹਿਮ ਰੋਲ ਹੈ | ਬੱਚਿਆਂ ਨੂੰ ਯੋਗ ਵਿੱਦਿਆ ਨਾਲ ਜੋੜਨ ਦਾ ਅਸਲੀ ਮੰਤਵ ਹੈ ਕਿ ਇਹ ਸਿਹਤ ਪੱਖੋਂ ਨਰੋਏ ਰਹਿਣ ਤੇ ਲੰਬੀ ਉਮਰ ਭੋਗਣ | ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਯੋਗ ਦਿਵਸ ਨੂੰ ਮਨਾ ਕੇ ਲੋਕਾਂ ਨੂੰ ਚੰਗੇ ਜੀਵਨ ਦੀ ਸੇਧ ਦਿੱਤੀ ਜਾ ਸਕਦੀ ਹੈ |
ਮੋਗਾ, (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਪਿ੍ੰਸੀਪਲ ਸਤਵਿੰਦਰ ਕੌਰ ਤੇ ਐਕਟੀਵਿਟੀ ਕੁਆਰਡੀਨੇਟਰ ਮੈਡਮ ਮੋਨਿਕਾ ਸਿੱਧੂ ਦੀ ਅਗਵਾਈ ਵਿਚ ਆਨਲਾਈਨ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਤੇ ਅਧਿਆਪਕਾਂ ਨੇ ਯੋਗ ਦਿਵਸ ਨੂੰ ਸਮਰਪਿਤ ਇਕ ਹਫ਼ਤਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਵੱਖ-ਵੱਖ ਆਸਨ ਕੀਤੇ ਗਏ ਤੇ ਅੰਤ ਵਿਚ ਲਾਈਵ ਸੈਸ਼ਨ ਵਿਚ ਹਿੱਸਾ ਲਿਆ ਗਿਆ | ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸਾਰੀਆਂ ਗਤੀਵਿਧੀਆਂ ਵਿਚ ਭਾਗ ਲਿਆ | ਮੈਡਮ ਮੋਨਿਕਾ ਸਿੱਧੂ ਨੇ ਦੱਸਿਆ ਕਿ ਯੋਗ ਆਸਨ ਭਾਰਤ ਦੀ ਪ੍ਰਾਚੀਨ ਪਰੰਪਰਾ ਦਾ ਅਨਮੋਲ ਤੋਹਫ਼ਾ ਹਨ | ਇਹ ਮਨ ਤੇ ਸਰੀਰ ਨੂੰ ਤੰਦਰੁਸਤ ਬਣਾਉਣ ਵਿਚ ਮੁੱਖ ਭੂਮਿਕਾ ਨਿਭਾਉਂਦੇ ਹਨ | ਪਿ੍ੰਸੀਪਲ ਮੈਡਮ ਸਤਵਿੰਦਰ ਕੌਰ ਨੇ ਦੱਸਿਆ ਕਿ ਕੋਵਿਡ-19 ਦੀ ਮਹਾਂਮਾਰੀ ਦੌਰਾਨ ਵਿਦਿਆਰਥੀਆਂ ਨੂੰ ਤੇ ਹਰ ਕਿਸੇ ਨੂੰ ਯੋਗਾ ਨਾਲ ਜੋੜਨਾ ਬਹੁਤ ਹੀ ਜ਼ਰੂਰੀ ਹੈ ਤਾਂ ਜੋ ਮਾਨਸਿਕ ਪੱਧਰ ਉੱਚਾ ਰੱਖਣ ਦੇ ਨਾਲ-ਨਾਲ ਸਿਹਤਮੰਦ ਵੀ ਰਹਿ ਸਕੀਏ | ਇਸ ਮੌਕੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਵਾਇਸ ਪ੍ਰੈਜ਼ੀਡੈਂਟ ਡਾਕਟਰ ਇਕਬਾਲ ਸਿੰਘ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਸਮੁੱਚੀ ਮੈਨੇਜਮੈਂਟ ਨੇ ਪਿ੍ੰਸੀਪਲ ਸਤਵਿੰਦਰ ਕੌਰ ਤੇ ਮੈਡਮ ਮੋਨੀਕਾ ਸਿੱਧੂ ਦੇ ਯਤਨਾਂ ਦੀ ਸ਼ਲਾਘਾ ਕੀਤੀ |
ਮੋਗਾ, (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਸਵਰਨਜੀਤ ਸਿੰਘ ਦੀ ਅਗਵਾਈ ਹੇਠ ਐੱਨ.ਐੱਸ.ਐੱਸ. ਯੂਨਿਟ ਅਤੇ ਸਰੀਰਕ ਸਿੱਖਿਆ ਵਿਭਾਗ ਨੇ ਸਾਂਝੇ ਤੌਰ 'ਤੇ ਅੰਤਰਰਾਸ਼ਟਰੀ ਯੋਗਾ ਦਿਵਸ 'ਤੇ ਵੈਬੀਨਾਰ ਕਰਵਾਇਆ | ਵੈਬੀਨਾਰ ਦੀ ਸ਼ੁਰੂਆਤ ਡਾ. ਹਰਿੰਦਰ ਮੋਹਨ ਨੇ ਕਰਦਿਆਂ ਮੁੱਖ ਬੁਲਾਰੇ ਡਾ. ਰਾਜਵਿੰਦਰ ਪਾਲ ਸਿੰਘ ਅਸਿਸਟੈਂਟ ਪ੍ਰੋ. ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੀਆਂ ਅਕਾਦਮਿਕ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ | ਇਸ ਮੌਕੇ 'ਤੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਸਵਰਨਜੀਤ ਸਿੰਘ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਯੋਗਾ ਦਿਵਸ ਦੀਆਂ ਵਧਾਈਆਂ ਦਿੱਤੀ | ਮੁੱਖ ਬੁਲਾਰੇ ਨੇ ਗੂਗਲ ਮੀਟ ਦੇ ਮਾਧਿਅਮ ਰਾਹੀਂ ਕੋਵਿਡ-19 'ਤੇ ਪ੍ਰਣਾਯਮ ਦੇ ਪ੍ਰਭਾਵ ਉੱਪਰ ਲੈਕਚਰ ਦਿੱਤਾ | ਪਿ੍ੰਸੀਪਲ ਪ੍ਰੋ. ਸਵਰਨਜੀਤ ਸਿੰਘ ਨੇ ਦੱਸਿਆ ਕਿ ਕੋਵਿਡ ਵਰਗੀ ਮਹਾਂਮਾਰੀ ਤੋਂ ਬਚਣ ਲਈ ਸਾਨੂੰ ਯੋਗ ਆਸਣ ਕਰਨੇ ਚਾਹੀਦੇ ਹਨ ਤਾਂਕਿ ਅਸੀਂ ਸਰੀਰਕ ਤੇ ਮਾਨਸਿਕ ਰੋਗਾਂ ਤੋਂ ਮੁਕਤੀ ਪ੍ਰਾਪਤ ਕਰ ਸਕੀਏ | ਡਾ. ਹਰਿੰਦਰ ਮੋਹਨ ਅਤੇ ਡਾ. ਗੁਰਮੀਤ ਕੌਰ ਨੇ ਕਿਹਾ ਕਿ ਡਾ. ਰਾਜਵਿੰਦਰਪਾਲ ਸਿੰਘ ਵਲੋਂ ਦਿੱਤਾ ਗਿਆ ਲੈਕਚਰ ਸਟਾਫ਼ ਅਤੇ ਵਿਦਿਆਰਥੀਆਂ ਲਈ ਬੜਾ ਮੁੱਲਵਾਨ ਅਤੇ ਸਾਰਥਿਕ ਸੀ | ਇਸ ਮੌਕੇ ਡਾ. ਮਨਪ੍ਰੀਤ ਕੌਰ ਅਤੇ ਡਾ. ਗੁਰਪਾਲ ਸਿੰਘ ਸੰਧੂ, ਪ੍ਰੋ. ਅਮਨਪ੍ਰੀਤ ਕੌਰ ਆਰਗੇਨਾਈਜ਼ਰ ਸੈਕਟਰੀ, ਡਾ. ਗੁਰਿੰਦਰਜੀਤ ਸਿੰਘ ਭੁੱਲਰ ਤੇ ਪ੍ਰੋ. ਦਵਿੰਦਰਪਾਲ ਸਿੰਘ ਆਦਿ ਹਾਜ਼ਰ ਸਨ |
ਅਜੀਤਵਾਲ, (ਸ਼ਮਸ਼ੇਰ ਸਿੰਘ ਗਾਲਿਬ)- ਸਪਰਿੰਗ ਡਿਊ ਪਬਲਿਕ ਸਕੂਲ ਵਲੋਂ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਨਵਨੀਤ ਚੌਹਾਨ ਨੇ ਦੱਸਿਆ ਕਿ ਸੱਤਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਮਨਾਉਣ ਲਈ ਕਲਾਸ ਛੇਵੀਂ ਤੋਂ ਲੈ ਕੇ 12ਵੀਂ ਤੱਕ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਪਣਾ ਯੋਗਦਾਨ ਦਿੱਤਾ | ਇਸ ਐਕਟੀਵਿਟੀ ਨੂੰ ਆਨਲਾਈਨ ਮਾਧਿਅਮ ਰਾਹੀ ਮਨਾਇਆ ਗਿਆ | ਇਸ ਦੇ ਨਾਲ ਹੀ ਬੇਅੰਤ ਬਾਵਾ, ਜਗਸੀਰ ਸ਼ਰਮਾ, ਜਗਦੀਪ ਸਿੰਘ, ਲਖਵੀਰ ਸਿੰਘ ਉੱਪਲ ਆਦਿ ਨੇ ਵੀ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ | ਪ੍ਰਬੰਧਕੀ ਕਮੇਟੀ ਵਲੋਂ ਚੇਅਰਮੈਨ ਬਲਦੇਵ ਬਾਵਾ, ਪ੍ਰਧਾਨ ਮਨਜੋਤ ਕੁਮਾਰ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਸਿੰਘ ਛਾਬੜਾ, ਮੈਨੇਜਰ ਮਨਦੀਪ ਚੌਹਾਨ ਨੇ ਸਾਰੇ ਮਾਤਾ ਪਿਤਾ ਸਾਹਿਬਾਨ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਤੰਦਰੁਸਤੀ ਦਾ ਵੀ ਖਿਆਲ ਰੱਖਣ ਅਤੇ ਸੱਤਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੀ ਵਧਾਈ ਵੀ ਦਿੱਤੀ |
ਸਮਾਧ ਭਾਈ, (ਗੁਰਮੀਤ ਸਿੰਘ ਮਾਣੂੰਕੇ)-ਸੰਤ ਬਾਬਾ ਭਜਨ ਸਿੰਘ ਵਲੋਂ ਚਲਾਈ ਜਾ ਰਹੀ ਇਲਾਕੇ ਦੀ ਨਾਮਵਰ ਸੰਸਥਾ ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਵਲੋਂ ਅਕੈਡਮੀ ਦੇ ਵਿਦਿਆਰਥੀਆਂ ਤੇ ਐੱਨ. ਸੀ. ਸੀ. ਯੂਨਿਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਕੈਡਮੀ ਦੇ ਐੱਨ.ਸੀ.ਸੀ. ਕੈਡਟ ਵਲੋਂ ਏ.ਐੱਨ.ਓ. ਅਮਰੀਕ ਸਿੰਘ ਦੀ ਅਗਵਾਈ 'ਚ ਵੱਖ-ਵੱਖ ਯੋਗਾ ਆਸਣ ਕਰ ਕੇ ਆਨਲਾਈਨ ਤਰੀਕੇ ਨਾਲ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਸੁਮਨ ਸ਼ਰਮਾ ਯੋਗਾ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਕਿ ਅਸੀਂ ਵੱਧ ਤੋਂ ਵੱਧ ਯੋਗਾ ਆਸਣ ਕਰ ਕੇ ਆਪਣੇ ਸਰੀਰ ਨੂੰ ਸਿਹਤਮੰਦ ਰੱਖ ਸਕਦੇ ਹਾਂ ਅਤੇ ਅੱਜ-ਕੱਲ੍ਹ ਦੇ ਤਣਾਅ ਭਰੇ ਵਾਤਾਵਰਨ ਵਿਚ ਯੋਗਾ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ | ਯੋਗਾ ਆਸਣ ਦੁਆਰਾ ਅਸੀਂ ਘਰ ਵਿਚ ਰਹਿ ਕੇ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚ ਸਕਦੇ ਹਾਂ |
ਅਕੈਡਮੀ ਦੇ ਡਾਇਰੈਕਟਰ ਸਰਵਪਾਲ ਸ਼ਰਮਾ ਨੇ ਵਿਦਿਆਰਥੀਆਂ ਨੂੰ ਕੁਦਰਤੀ ਤਰੀਕੇ ਨਾਲ ਮਿਲੇ ਇਸ ਅਨਮੋਲ ਤੋਹਫ਼ੇ ਯੋਗਾ ਆਸਣ ਕਰ ਕੇ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਕੈਡਮੀ ਦੇ ਮੈਨੇਜਰ ਜਗਤਾਰ ਸਿੰਘ, ਡਾਇਰੈਕਟਰ ਸਰਵਪਾਲ ਸ਼ਰਮਾ, ਅਮਰੀਕ ਸਿੰਘ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਤੇ ਪਿ੍ੰਸੀਪਲ ਅਮਰਜੀਤ ਸਿੰਘ ਆਦਿ ਹਾਜ਼ਰ ਸਨ |
ਬੱਧਨੀ ਕਲਾਂ, (ਸੰਜੀਵ ਕੋਛੜ)- ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਐੱਨ. ਐੱਸ. ਐੱਸ. ਯੂਨਿਟ ਅਤੇ ਸਰੀਰਕ ਸਿੱਖਿਆ ਵਿਭਾਗ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ, ਜਿਸ ਵਿਚ ਐੱਨ. ਐੱਸ. ਐੱਸ. ਵਲੰਟੀਅਰਾਂ ਅਤੇ ਕਾਲਜ ਦੇ ਬਾਕੀ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਵਿਦਿਆਰਥੀਆਂ ਨੇ ਘਰ ਤੋਂ ਹੀ ਯੋਗ ਦੇ ਵੱਖ-ਵੱਖ ਆਸਣ ਕਰਕੇ ਤੇ ਸਲੋਗਨ ਲੇਖਣ ਪ੍ਰਤੀਯੋਗਤਾ ਵਿਚ ਆਨਲਾਈਨ ਸ਼ਮੂਲੀਅਤ ਕੀਤੀ | ਇਸੇ ਸਬੰਧ ਵਿਚ ਅੰਤਰਰਾਸ਼ਟਰੀ ਯੋਗਾ ਦਿਵਸ 2021 ਦੇ ਥੀਮ 'ਤੰਦਰੁਸਤੀ ਲਈ ਯੋਗਾ' ਦੇ ਤਹਿਤ ਸਹਾਇਕ ਪ੍ਰੋਫ਼ੈਸਰ ਸਰਵਣਦੀਪ ਸਿੰਘ ਦੀ ਅਗਵਾਈ ਹੇਠ ਆਨਲਾਈਨ ਵੈਬੀਨਾਰ ਵੀ ਕਰਵਾਇਆ ਗਿਆ | ਇਸ ਵੈਬੀਨਾਰ ਵਿਚ ਡਾ. ਸਤੀਸ਼ ਕੁਮਾਰ ਪਵਾਰ ਸਹਾਇਕ ਪ੍ਰੋਫ਼ੈਸਰ ਗੋਬਿੰਦ ਨੈਸ਼ਨਲ ਕਾਲਜ ਨਾਰੰਗਵਾਲ (ਲੁਧਿਆਣਾ) ਨੇ ਮੁੱਖ ਬੁਲਾਰੇ ਵਜੋਂ ਯੋਗਾ ਦੇ ਇਤਿਹਾਸ ਅਤੇ ਮਹੱਤਤਾ ਸੰਬੰਧੀ ਜਾਣਕਾਰੀ ਭਰਪੂਰ ਵਿਚਾਰ ਸਾਂਝੇ ਕਰਦਿਆਂ ਕੋਰੋਨਾ ਵਰਗੀ ਭਿਆਨਕ ਮਹਾਂਮਾਰੀ ਨਾਲ ਨਜਿੱਠਣ ਲਈ 'ਭਸਤਰੀਕਾ' ਆਸਣ, ਦਿਲ ਦੀਆਂ ਬਿਮਾਰੀਆਂ, ਸ਼ੂਗਰ, ਮਾਈਗ੍ਰੇਨ ਤੇ ਬਲੱਡ-ਪ੍ਰੈਸ਼ਰ ਆਦਿ ਵਰਗੀਆਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਹੋਰ ਯੋਗ ਆਸਣਾਂ ਦਾ ਮਹੱਤਵ ਦੱਸਦੇ ਹੋਏ ਬੱਚਿਆਂ ਨੂੰ ਯੋਗ ਆਸਣ ਕਰਕੇ ਦਿਖਾਏ | ਮੁੱਖ ਬੁਲਾਰੇ ਨੇ ਬੱਚਿਆਂ ਦੇ ਵੱਖ-ਵੱਖ ਬਿਮਾਰੀਆਂ ਦੇ ਹੱਲ ਲਈ ਪੁੱਛੇ ਪ੍ਰਸ਼ਨਾਂ ਦੇ ਉੱਤਰ ਦਿੱਤੇ | ਵੈਬੀਨਾਰ ਦੇ ਅਖੀਰ ਵਿਚ ਕਾਲਜ ਦੇ ਕਾਰਜਕਾਰੀ ਪਿੰ੍ਰਸੀਪਲ ਜਸਕਿਰਨ ਕੌਰ ਦਿਆਲ ਨੇ ਮੁੱਖ ਵਕਤਾ ਦਾ ਬਹੁਮੁੱਲੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕਰਨ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਕਾਰਜਕਾਰੀ ਪਿ੍ੰ. ਜਸਕਿਰਨ ਕੌਰ ਦਿਆਲ ਨੇ ਗੁਣਦੀਪ ਕੌਰ, ਝਿਰਮਲ ਸਿੰਘ ਅਤੇ ਸਰਵਣਦੀਪ ਸਿੰਘ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਯੋਗ ਕਰਨ ਤੇ ਇਸ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ |
ਮੋਗਾ, (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕਿ੍ਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਮੋਗਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਸਾਲ ਯੋਗਾ ਦਿਵਸ ਦੀ ਥੀਮ ਮਾਨਵ ਤੰਦਰੁਸਤੀ ਤੇ ਕਲਿਆਣ ਲਈ ਯੋਗ ਰੱਖੀ ਗਈ | ਇਸ ਮੌਕੇ ਕਾਲਜ ਦੇ ਪਿ੍ੰ. ਡਾ. ਮੋਨਿਕਾ ਵਰਮਾ ਨੇ ਵਿਦਿਆਰਥੀਆਂ ਨੂੰ ਆਨਲਾਈਨ ਸੰਬੋਧਿਤ ਕਰਦੇ ਹੋਏ ਕਿਹਾ ਕਿ ਅੱਜ ਦੁਨੀਆਂ ਭਰ ਵਿਚ ਸੱਤਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ | ਇਸ ਮੌਕੇ ਆਨਲਾਈਨ ਯੋਗਾ ਮੁਕਾਬਲੇ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿਚ ਸਾਰੇ ਹੀ ਵਿਦਿਆਰਥੀਆਂ ਨੇ ਵਧ ਚੜ ਕੇ ਹਿੱਸਾ ਲਿਆ | ਇਸ ਮੌਕੇ ਕਾਲਜ ਦੇ ਸੈਕਟਰੀ ਡਾ. ਰਾਘਵ ਗਰਗ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਯੋਗ ਵਿਚ ਸਰੀਰਕ ਸਿਹਤ ਦੇ ਨਾਲ ਨਾਲ ਮਾਨਸਿਕ ਸਿਹਤ ਉੱਪਰ ਵੀ ਜੋਰ ਦਿੱਤਾ | ਉਨ੍ਹਾਂ ਕਿਹਾ ਕਿ ਸਾਨੰੂ ਨਿਯਮਿਤ ਰੂਪ ਨਾਲ ਯੋਗਾ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ ਤਾਂ ਜੋ ਅਸੀ ਆਪਣੇ ਤਨ ਮਨ ਨੂੰ ਸਵਸਥ ਰੱਖ ਸਕੀਏ | ਯੋਗਾ ਸਾਨੰੂ ਤਨਾਵ ਅਤੇ ਆਲਸ ਜਿਹੀਆਂ ਸਮੱਸਿਆਵਾਂ ਤੋਂ ਵੀ ਫ਼ਾਇਦਾ ਪਹੰੁਚਾਉਂਦਾ ਹੈ |
ਕੋਟ ਈਸੇ ਖਾਂ, (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਨਹਿਰੂ ਯੁਵਕ ਕੇਂਦਰ ਮੋਗਾ ਵਲੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਅਤੇ ਯੋਗਾ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਨੈਸ਼ਨਲ ਯੂਥ ਵਲੰਟੀਅਰ ਗੁਰਵਿੰਦਰ ਸਿੰਘ ਬਹਿਰਾਮਕੇ, ਵੱਖ-ਵੱਖ ਕਲੱਬ ਮੈਂਬਰਾਂ ਤੇ ਯੁਵਾ ਕੇਂਦਰ ਦੇ ਵਲੰਟੀਅਰਾਂ ਵਲੋਂ ਹਿੱਸਾ ਲਿਆ ਗਿਆ | ਇਸ ਤੋਂ ਇਲਾਵਾ ਯੁਵਾ ਕੇਂਦਰ ਦੀ ਵਲੰਟੀਅਰ ਮੈਡਮ ਅਮਨਦੀਪ ਕੌਰ ਨੇ ਯੋਗਾ ਟਰੇਨਰ ਵਜੋਂ ਭੂਮਿਕਾ ਨਿਭਾਉਂਦਿਆਂ ਨਾਲ ਜੁੜੇ ਨੌਜਵਾਨਾਂ ਨੂੰ ਯੋਗਾ ਦੀਆਂ ਹਲਕੀਆਂ-ਫੁਲਕੀਆਂ ਕਸਰਤਾਂ ਬਾਰੇ ਸਿਖਾਇਆ | ਉਪਰੰਤ ਮੈਡਮ ਅਮਨਦੀਪ ਕੌਰ ਨੇ ਦੱਸਿਆ ਕਿ ਯੋਗ ਨੂੰ ਜੇਕਰ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਸਮਝ ਕੇ ਰੋਜ਼ਾਨਾ ਕੁਝ ਸਮਾਂ ਯੋਗ ਸਾਧਨਾ ਕੀਤੀ ਜਾਵੇ ਤਾਂ ਅਸੀਂ ਸਰੀਰਕ ਤੇ ਮਾਨਸਿਕ ਤੌਰ 'ਤੇ ਪੂਰਨ ਤੰਦਰੁਸਤ ਭਰਿਆ ਜੀਵਨ ਗੁਜ਼ਾਰਾਂਗੇ |
ਕੋਟ ਈਸੇ ਖਾਂ, (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਦੇ ਵਿਦਿਆਰਥੀਆਂ ਆਨਲਾਈਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ | ਵਿਦਿਆਰਥੀ ਘਰ ਬੈਠਿਆਂ ਹੀ ਅਪਣੇ ਪਰਿਵਾਰ ਨਾਲ ਯੋਗ ਕਰਦਿਆਂ ਸਮਾਗਮ ਦਾ ਹਿੱਸਾ ਬਣੇ | ਵੱਖ-ਵੱਖ ਤਰਾਂ ਦੇ ਆਸਨ ਕੀਤੇ ਗਏ ਅਤੇ ਇਸ ਦਿਵਸ ਸਬੰਧੀ ਪੋਸਟਰ ਤਸਵੀਰਾਂ, ਸਲੋਗਨ ਬਣਾ ਕੇ ਅਧਿਆਪਕਾਂ ਨੂੰ ਆਨਲਾਈਨ ਵਿਖਾਏ | ਸ੍ਰੀ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਮੈਡਮ ਰਣਜੀਤ ਕੌਰ ਸੰਧੂ ਐੱਮ.ਡੀ. ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਦੌੜ ਭੱਜ ਭਰੀ ਜ਼ਿੰਦਗੀ 'ਚ ਇਨਸਾਨ ਹੱਥੀ ਕੰਮ ਕਰਨ ਦੀ ਘਟ ਰਹੀ ਆਦਤ, ਅਰਾਮਦਾਈਕ ਰਹਿਣ, ਸਹਿਣ ਅਤੇ ਫਾਸਟ ਫੂਡ ਦੀ ਲੋੜ ਤੋਂ ਵਧੇਰੇ ਵਰਤੋਂ ਕਰਕੇ ਉਹ ਕਈ ਬਿਮਾਰੀਆਂ 'ਚ ਘਿਰਦਾ ਜਾ ਰਿਹਾ ਹੈ | ਪਿ੍ੰਸੀਪਲ ਰਮਨਜੀਤ ਕੌਰ, ਪਿ੍ੰਸੀਪਲ ਸੋਨੀਆ ਇੰਟਰਨੈਸ਼ਨਲ ਸਕੂਲ ਨੇ ਕਿਹਾ ਕਿ ਯੋਗ ਆਸਣ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਤੇ ਬਲ ਬੁੱਧੀ ਤੇਜ ਹੁੰਦੇ ਹਨ ਉੱਥੇ ਹੀ ਸਾਨੰੂ ਮਾਨਸਿਕ ਤਣਾਅ ਤੋਂ ਵੀ ਛੁਟਕਾਰਾ ਮਿਲਦਾ ਹੈ |
ਨੱਥੂਵਾਲਾ ਗਰਬੀ, (ਸਾਧੂ ਰਾਮ ਲੰਗੇਆਣਾ)- ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਯੋਗਾ ਇੰਸਟਰਕਟਰ ਰਜਨੀ ਬਾਲਾ ਤੇ ਨੀਲਮ ਸੋਬਤ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ | ਇਸ ਮੌਕੇ ਪਿ੍ੰ: ਗੁਰਦੇਵ ਸਿੰਘ, ਡਾਇਰੈਕਟਰ ਸੰਦੀਪ ਮਹਿਤਾ ਦੇ ਦਿਸ਼ਾ ਨਿਰਦੇਸ਼ ਅਤੇ ਪਿ੍ੰ: ਪਰਮਿੰਦਰ ਕੌਰ, ਕੋਆਰਡੀਨੇਟਰ ਮੁਕੇਸ਼ ਅਰੋੜਾ, ਕੋਆਰਡੀਨੇਟਰ ਮਨਜੀਤ ਭੁੱਲਰ ਦੀ ਰਹਿਨੁਮਾਈ ਵਿਚ ਕਿਡਜ਼ੀ ਤੋਂ ਅੱਠਵੀਂ ਜਮਾਤ ਤੱਕ ਚੱਲ ਰਹੇ ਸਮਰ ਕੈਂਪ ਵਿਚ ਯੋਗਾ ਮਾਹਿਰਾਂ ਨੇ ਯੋਗਾ ਦਾ ਮਹੱਤਵ ਦੱਸਦੇ ਹੋਇਆਂ ਕਿਹਾ ਕਿ ਯੋਗਾ ਅਭਿਆਸ ਇਕ ਕੁਦਰਤੀ ਵਿਧੀ ਹੈ, ਜਿਸ ਦੇ ਅਭਿਆਸ ਨਾਲ ਮਾਨਸਿਕ ਤਣਾਅ ਨੂੰ ਜਿੱਥੇ ਖ਼ਤਮ ਕੀਤਾ ਜਾ ਸਕਦਾ ਹੈ ਉੱਥੇ ਸਰੀਰਕ ਊਰਜਾ ਵੀ ਆਸਾਨੀ ਨਾਲ ਪੈਦਾ ਕੀਤੀ ਜਾ ਸਕਦੀ ਹੈ ਪਰ ਲੋੜ ਹੈ ਇਸ ਨੰੂ ਲਗਾਤਾਰ ਅਤੇ ਇਕਾਗਰ ਮਨ ਨਾਲ ਕਰਨ ਦੀ | ਇਸ ਮੌਕੇ ਡਾਇ: ਮਹਿਤਾ ਤੇ ਵੀ.ਪੀ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਮਰ ਕੈਂਪ ਵਿਚ ਵਿਦਿਆਰਥੀ ਭਾਰੀ ਉਤਸ਼ਾਹ ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਆਨਲਾਈਨ ਭਾਗ ਲੈ ਰਹੇ ਹਨ |
ਨੱਥੂਵਾਲਾ ਗਰਬੀ, (ਸਾਧੂ ਰਾਮ ਲੰਗੇਆਣਾ)-ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ ਉੱਪਰਲੇ ਪੰਜਾਬ ਕੋ ਐਜੂਕੇਸ਼ਨ ਸਕੂਲ ਦੇ ਨਜ਼ਦੀਕ ਪਤੰਜਲੀ ਯੋਗ ਸੰਸਥਾ ਵਲੋਂ ਇਕ ਕਾਲੋਨੀ ਵਿਖੇ ਯੋਗਾ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵੱਡੇ ਪੱਧਰ 'ਤੇ ਸ਼ਾਮਿਲ ਮਰਦ ਅਤੇ ਔਰਤਾਂ ਨੂੰ ਸੰਸਥਾ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੱਖ-ਵੱਖ ਪ੍ਰਕਾਰ ਦੇ ਯੋਗ ਆਸਣ ਕਰਵਾਏ | ਇਸ ਮੌਕੇ ਵਿਨੋਦ ਕੁਮਾਰ ਗੂੰਬਰ, ਵਿਜੇ ਸ਼ਰਮਾ, ਕੁਲਵੰਤ ਰਾਏ ਅਰੋੜਾ, ਜਗਦੀਸ਼ ਕੁਮਾਰ ਬਠਲਾ, ਬਲਵਿੰਦਰ ਸਿੰਘ ਗਰੀਨ ਵਾਲੇ, ਰਾਜੀਵ ਕੁਮਾਰ, ਡਾ: ਬਲਜੀਤ ਸਿੰਘ ਤੇ ਸੰਸਥਾ ਦੇ ਹੋਰਨਾਂ ਮੈਂਬਰਾਂ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ ਪੂਰੇ ਦੇਸ਼ ਅੰਦਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਸੰਸਥਾ ਵਲੋਂ ਆਨਲਾਈਨ ਯੋਗਾ ਕੈਂਪ ਲਗਾਏ ਜਾ ਰਹੇ ਹਨ | ਯੋਗਾ ਸਾਡੇ ਸਰੀਰ ਲਈ ਬਹੁਤ ਹੀ ਜ਼ਰੂਰੀ ਹੈ ਕਿਉਂਕਿ ਇਸ ਨਾਲ ਕੋਈ ਵੀ ਬਿਮਾਰੀ ਨੇੜੇ ਨਹੀਂ ਆਉਂਦੀ, ਸਰੀਰ ਚੁਸਤ ਤੇ ਦਰੁਸਤ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਸਿਰਫ਼ ਸਾਨੂੰ ਸਭ ਨੂੰ ਸੁਚੇਤ ਕਰਨ ਲਈ ਹੈ ਕਿ ਸਾਨੂੰ ਰੋਜ਼ਾਨਾ ਹੀ ਯੋਗਾ ਕਰਨਾ ਚਾਹੀਦਾ ਹੈ |
ਮੋਗਾ, 21 ਜੂਨ (ਅਸ਼ੋਕ ਬਾਂਸਲ)-ਅਨਮੋਲ ਵੈੱਲਫੇਅਰ ਕਲੱਬ ਮੋਗਾ ਵਲੋਂ 27 ਜੂਨ ਦਿਨ ਐਤਵਾਰ ਨੂੰ ਮਿੱਤਲ ਹਸਪਤਾਲ ਨੇੜੇ ਟੈਲੀਫੋਂਨ ਐਕਸਚੇਂਜ ਦੁਸਹਿਰਾ ਗਰਾੳਾੂਡ ਦੇ ਬਲੱਡ ਬੈਂਕ ਵਿਚ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਕਲੱਬ ਦੇ ਪ੍ਰਧਾਨ ਰਾਜੇਸ਼ ...
ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੋਰੋਨਾ ਮਹਾਂਮਾਰੀ ਨਾਲ ਲੜਨ ਵਿਚ ਸਾਹ ਪ੍ਰਕਿਰਿਆ, ਮੈਡੀਟੇਸ਼ਨ ਅਤੇ ਯੋਗ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਆਨਲਾਈਨ ਕੋਵਿਡ ਕੇਅਰ ਪ੍ਰੋਗਰਾਮ ਦਾ ਆਯੋਜਨ 22, 23 ਤੇ 24 ਜੂਨ ...
ਮੋਗਾ, 21 ਜੂਨ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ 15,270 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਜਾਣਿਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸੀ. ਆਈ. ਏ. ਸਟਾਫ਼ ਮੋਗਾ ਦੇ ਸਹਾਇਕ ਥਾਣੇਦਾਰ ...
ਨਿਹਾਲ ਸਿੰਘ ਵਾਲਾ, 21 ਜੂਨ (ਪਲਵਿੰਦਰ ਸਿੰਘ ਟਿਵਾਣਾ)-ਪੁਲਿਸ ਚੌਕੀ ਬਿਲਾਸਪੁਰ ਦੀ ਟੀਮ ਵਲੋਂ 440 ਨਸ਼ੀਲੀਆਂ ਗੋਲੀਆਂ ਤੇ 50 ਲੀਟਰ ਲਾਹਣ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ¢ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਗੁਰਵਿੰਦਰ ...
ਬੱਧਨੀ ਕਲਾਂ, 21 ਜੂਨ (ਸੰਜੀਵ ਕੋਛੜ)-ਕੁੱਲ ਹਿੰਦ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਜਨਮ ਦਿਨ ਦੇ ਸਬੰਧ 'ਚ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀ ਅਗਵਾਈ 'ਚ ਲਖਵੀਰ ਸਿੰਘ ਸਿੱਧੂ ਚੇਅਰਮੈਨ ਮਾਰਕੀਟ ਕਮੇਟੀ ਅਤੇ ਰਵੀ ਸ਼ਰਮਾ ਚੇਅਰਮੈਨ ...
ਫ਼ਰੀਦਕੋਟ, 21 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ, ਫ਼ਰੀਦਕੋਟ ਪੁਲਿਸ ਵਲੋਂ 200 ਪਾਬੰਦੀਸ਼ੂਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ...
ਨੱਥੂਵਾਲਾ ਗਰਬੀ, 21 ਜੂਨ (ਸਾਧੂ ਰਾਮ ਲੰਗੇਆਣਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਦੀ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਤਾਲਮੇਲ ਕਮੇਟੀ ਪੰਜਾਬ ਦੇ ਕਨਵੀਨਰ ਰੁਪਿੰਦਰ ਸਿੰਘ ਗਰੇਵਾਲ ਤੇ ਹਰਵੀਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਕੀਤੇ ਜਾ ਰਹੇ ਸੰਘਰਸ਼ ਅਨੁਸਾਰ ...
ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ)-ਹੁੰਡਈ ਮੋਟਰ ਇੰਡੀਆ ਨੇ ਆਪਣੇ ਗ੍ਰਾਹਕਾਂ ਲਈ ਪ੍ਰੀਮੀਅਮ ਟਰੈਵਲ ਤਜਰਬੇ ਨੂੰ ਨਵੇਂ ਸਿਰੇ ਤੋਂ ਪ੍ਰਭਾਵਿਤ ਕੀਤਾ ਹੈ | ਕੰਪਨੀ ਨੇ ਆਪਣੇ ਗ੍ਰਾਹਕਾਂ ਨੂੰ ਲਾਜਵਾਬ ਤੋਹਫ਼ਾ ਦੇਣ ਦੇ ਮਕਸਦ ਨਾਲ ਹੁੰਡਈ ਅਲਕਾਜ਼ਾਰ ਨੂੰ ਮਾਰਕੀਟ ...
ਨੱਥੂਵਾਲਾ ਗਰਬੀ, 21 ਜੂਨ (ਸਾਧੂ ਰਾਮ ਲੰਗੇਆਣਾ)-ਔਰਤ ਵਿੰਗ ਕਿਰਤੀ ਕਿਸਾਨ ਯੂਨੀਅਨ ਵਲੋਂ ਬਲਾਕ ਬਾਘਾ ਪੁਰਾਣਾ ਦੀ ਵਿਸਥਾਰਤ ਮੀਟਿੰਗ ਪਿੰਡ ਰੋਡੇ ਵਿਖੇ ਕੀਤੀ ਗਈ, ਜਿਸ ਦਾ ਮਕਸਦ 26 ਜੂਨ ਨੂੰ ਚੰਡੀਗੜ੍ਹ ਵਿਖੇ ਗਵਰਨਰ ਦਾ ਘਿਰਾਓ ਸਬੰਧੀ ਤਿਆਰੀਆਂ ਕਰਨਾ, ਦਿੱਲੀ ...
ਮੋਗਾ, 21 ਜੂਨ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਕੋਰੋਨਾ ਸਬੰਧੀ ਰਿਪੋਰਟਾਂ ਮਿਲੀਆਂ ਹਨ ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ ਅੱਜ ਦੋ ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 8507 ਹੋ ਗਈ ਹੈ, ਜਦ ਕਿ 111 ...
ਅਜੀਤਵਾਲ, 21 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਪਿੰਡ ਤਖਾਣਵੱਧ ਵਿਖੇ ਵਿੱਦਿਅਕ ਅਦਾਰੇ ਖੁਲ੍ਹਵਾਉਣ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਮੋਹਨ ...
ਕੋਟ ਈਸੇ ਖਾਂ, 21 ਜੂਨ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਪਿੰਡ ਵਰ੍ਹੇ ਦੇ ਪੁਰਾਣੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵਲੋਂ ਵੱਡੀ ਗਿਣਤੀ 'ਚ ਇਕੱਤਰ ਹੋ ਕੇ ਲਾਡੀ ਢੋਸ ਨਾਲ ਬੈਠਕ ਕੀਤੀ ਗਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ...
ਕੋਟ ਈਸੇ ਖਾਂ, 21 ਜੂਨ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਅੰਨਾ ਹਜ਼ਾਰੇ ਅੰਦੋਲਨ ਦੌਰਾਨ ਆਮ ਆਦਮੀ ਪਾਰਟੀ ਦੇ ਗਠਨ ਸਮੇਂ ਤੋਂ ਲੈ ਕੇ ਅਸੀਂ ਪਾਰਟੀ ਨੀਤੀਆਂ ਘਰ-ਘਰ ਪਹੁੰਚਾਉਣ ਅਤੇ ਪਾਰਟੀ ਵਲੋਂ ਮਿਲੀ ਹਰ ਛੋਟੀ ਵੱਡੀ ਜ਼ਿੰਮੇਵਾਰੀ ਨੂੰ ਬਿਨਾਂ ਕਿਸੇ ਲਾਲਚ ...
ਧਰਮਕੋਟ, 21 ਜੂਨ (ਪਰਮਜੀਤ ਸਿੰਘ)-ਬਲਾਕ ਧਰਮਕੋਟ ਦੇ ਪਿੰਡ ਬਾਕਰਵਾਲਾ ਵਿਚ ਆਮ ਆਦਮੀ ਪਾਰਟੀ ਵਲੰਟੀਅਰਾਂ ਨਾਲ ਮੀਟਿੰਗ ਹੋਈ, ਜਿਸ ਵਿਚ ਪਾਰਟੀ ਦੀ ਮਜ਼ਬੂਤੀ ਲਈ ਪਿੰਡ ਵਾਸੀਆਂ ਨੇ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਵਿਚ ਪਾਰਟੀ ਨਾਲ ਹਿੱਕ ਠੋਕ ਕੇ ਚੱਲਣ ਦਾ ...
ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਕਾਂਗਰਸ ਪਾਰਟੀ ਦੇ ਹਲਕਾ ਕੋਟਕਪੂਰਾ ਦੇ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਬੀਤੀ ਰਾਤ ਚੰਡੀਗੜ੍ਹ ਵਿਖੇ ਸੈਕਟਰ 8 ਦੀਆਂ ਲਾਲ ਬੱਤੀਆਂ ਵਾਲੇ ਚੌਕ 'ਚ ਇਕ ਭਿਆਨਕ ਹਾਦਸੇ ਵਿਚ ਸਖ਼ਤ ਜ਼ਖ਼ਮੀ ਹੋ ਗਏ ਹਨ | ਉਨ੍ਹਾਂ ਦਾ ਪੀ. ਜੀ. ...
ਮੋਗਾ, 21 ਜੂਨ (ਅਸ਼ੋਕ ਬਾਂਸਲ)-ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਦੀ ਹਦਾਇਤ ਮੁਤਾਬਿਕ ਜ਼ਿੰਮੇਵਾਰ ਵਿਅਕਤੀਆਂ ਨੂੰ ਪਾਰਟੀ ਵਲੋਂ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਵਲੋਂ ...
ਧਰਮਕੋਟ, 21 ਜੂਨ (ਪਰਮਜੀਤ ਸਿੰਘ)-ਅੱਜ ਹਲਕੇ ਤੋਂ ਬੀ.ਸੀ. ਵਿੰਗ ਦੇ ਪੰਜਾਬ ਪੱਧਰੀ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਗੁਰਦੀਪ ਸਿੰਘ ਮਠਾੜੂ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਹਲਕੇ ਵਿਚ ਸਿਆਸੀ ਹਲਚਲਾਂ ਤੇਜ਼ ਹੋ ਗਈਆਂ ਹਨ | ਹਲਕਾ ਵਿਧਾਇਕ ਸੁਖਜੀਤ ...
ਅਜੀਤਵਾਲ, 21 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਸਿਵਲ ਹਸਪਤਾਲ ਢੁੱਡੀਕੇ ਦੀ ਆਰ. ਬੀ. ਐੱਸ. ਕੇ. ਟੀਮ ਵਲੋਂ ਰਾਸ਼ਟਰੀਆ ਬਾਲ ਸਿਹਤ ਪ੍ਰੋਗਰਾਮ ਤਹਿਤ ਇਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੇ ਦਿਲ ਦਾ ਮੁਫ਼ਤ ਅਪਰੇਸ਼ਨ ਫੋਰਟਿਸ ਹਸਪਤਾਲ ਮੁਹਾਲੀ ਤੋ ਸਫ਼ਲਤਾ ਪੂਰਵਕ ਕਰਵਾਇਆ ...
ਕੋਟ ਈਸੇ ਖਾਂ, 21 ਜੂਨ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਸ਼ਹਿਰ ਕੋਟ ਈਸੇ ਖਾਂ 'ਚ ਕਾਂਗਰਸ ਪਾਰਟੀ ਨੂੰ ਉਦੋਂ ਤਕੜਾ ਝਟਕਾ ਲੱਗਾ ਜਦੋਂ ਆਮ ਆਦਮੀ ਪਾਰਟੀ ਹਲਕਾ ਧਰਮਕੋਟ ਦੇ ਆਗੂ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਪ੍ਰੇਰਨਾ ਸਦਕਾ ਯੂਥ ਕਾਂਗਰਸ ਦੇ ਸ਼ਹਿਰੀ ...
ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ 'ਚ ਕਾਂਗਰਸ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਭਾਰਤੀ ਜਨਤਾ ਪਾਰਟੀ ਦੇ ਐੱਸ. ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਰਜੁਨ ਕੁਮਾਰ ਨੇ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਕਾਂਗਰਸ ਵਿਚ ...
ਸਮਾਧ ਭਾਈ, 21 ਜੂਨ (ਗੁਰਮੀਤ ਸਿੰਘ ਮਾਣੂੰਕੇ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ (ਭੰਗਲ) ਦੇ ਸੱਦੇ 'ਤੇ ਸਬ ਡਵੀਜ਼ਨ ਸਮਾਧ ਭਾਈ ਵਲੋਂ ਝੰਡਾ ਮਾਰਚ ਕਰਨੈਲ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ | ਇਸ ਝੰਡਾ ਮਾਰਚ ਦੌਰਾਨ ਪਿੰਡ ਸਮਾਧ ਭਾਈ ਦੇ ਵੱਖ-ਵੱਖ ਥਾਵਾਂ ਤੇ ...
ਮੋਗਾ, 21 ਜੂਨ (ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦਾ ਰਿਸ਼ਤਾ ਪੁਰਾਣਾ ਹੈ ਤੇ ਇਸ ਗੱਠਜੋੜ ਨੇ ਸਾਲ 1996 ਦੀਆਂ ਲੋਕ ਸਭਾ ਚੋਣਾਂ ਵਿਚ ਵੀ ਹੂੰਝਾਂ ਫੇਰ ਜਿੱਤ ਹਾਸਲ ਕੀਤੀ ਸੀ ਅਤੇ ਇਹ ਗੱਠਜੋੜ ਹੁਣ ਇਕ ਵਾਰ ਫਿਰ ਇਤਿਹਾਸ ਰਚੇਗਾ | ਇਹ ਪ੍ਰਗਟਾਵਾ ਸੀਨੀਅਰ ...
ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਬਲਾਕ ਮੋਗਾ-2 ਦੀ ਮੀਟਿੰਗ ਬਲਾਕ ਪ੍ਰਧਾਨ ਚਮਕੌਰ ਸਿੰਘ ਝੰਡੇਆਣਾ ਗਰਬੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ 26 ਜੂਨ ਨੂੰ ਚੰਡੀਗੜ੍ਹ ਜਾਣ ਵਾਸਤੇ ਤਿਆਰੀਆਂ ...
ਕੋਟ ਈਸੇ ਖਾਂ, 21 ਜੂਨ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਰਾਮ ਸਿੰਘ ਐੱਸ.ਡੀ.ਐੱਮ. ਕਮ ਰਸੀਵਰ ਫ਼ੱਕਰ ਬਾਬਾ ਦਾਮੂ ਸ਼ਾਹ ਅਤੇ ਨਾਇਬ ਤਹਿਸੀਲਦਾਰ ਧਰਮਕੋਟ ਮਨਿੰਦਰ ਸਿੰਘ ਦੇ ਉਪਰਾਲੇ ਸਦਕਾ ਪਿੰਡ ਲੁਹਾਰਾ ਦੇ ...
ਕਿਸ਼ਨਪੁਰਾ ਕਲਾਂ, 21 ਜੂਨ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਅਕਾਲੀ ਦਲ ਤੇ ਬਸਪਾ ਦੇ ਹੋਏ ਗੱਠਜੋੜ ਨੂੰ ਲੈ ਕੇ ਦੋਹਾਂ ਪਾਰਟੀਆਂ ਦੇ ਵਰਕਰਾਂ ਵਲੋਂ ਪਿੰਡ ਕੋਕਰੀ ਬੁੱਟਰਾਂ ਵਿਖੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ਵੰਡੇ ਗਏ | ਇਸ ਮੌਕੇ ਬਸਪਾ ਤੇ ...
ਨੱਥੂਵਾਲਾ ਗਰਬੀ, 21 ਜੂਨ (ਸਾਧੂ ਰਾਮ ਲੰਗੇਆਣਾ)-ਭਾਜਪਾ ਦੇ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਗੁਰਜੰਟ ਸਿੰਘ ਬਾਘਾ ਪੁਰਾਣਾ ਨੇ ਪਾਰਟੀ ਦੀਆਂ ਗ਼ਲਤ ਨੀਤੀਆਂ ਤੋਂ ਤੰਗ ਆ ਕੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਜਥੇਦਾਰ ...
ਨੱਥੂਵਾਲਾ ਗਰਬੀ, 21 ਜੂਨ (ਸਾਧੂ ਰਾਮ ਲੰਗੇਆਣਾ)-ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ, ਜਥਾ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫ਼ਤਹਿ ਸਿੰਘ ਜੀ, ਕੇਸ ਸੰਭਾਲ ਇੰਟਰਨੈਸ਼ਨਲ ਸਿੱਖ ਫਾਊਾਡੇਸ਼ਨ, ਅਦਾਰਾ ਪਹਿਰੇਦਾਰ ਵਲੋਂ ਅਤੇ ਗੁਰਦੁਆਰਾ ਬਾਬਾ ਮਸਤਾਨ ਸਿੰਘ ਜੀ ਵਾਲਾ ...
ਫ਼ਤਿਹਗੜ੍ਹ ਪੰਜਤੂਰ, 21 ਜੂਨ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਦੇ ਵਿਦਿਆਰਥੀਆਂ ਵਲੋਂ ਲਾਕਡਾਊਨ ਦੌਰਾਨ ਆਪੋ ਆਪਣੇ ਘਰ ਬੈਠਿਆਂ ਹੀ ਪਿਤਾ ਦਿਵਸ ਮਨਾਇਆ | ਹੇਮਕੁੰਟ ਵਿੱਦਿਅਕ ਸੰਸਥਾਵਾਂ ਦੇ ...
ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇੱਥੇ ਆਮ ਆਦਮੀ ਪਾਰਟੀ 'ਆਪ' ਲੀਗਲ ਸੈੱਲ ਸੂਬਾਈ ਉਪ ਪ੍ਰਧਾਨ ਨਸੀਬ ਬਾਵਾ ਤੇ ਜ਼ਿਲ੍ਹਾ ਪ੍ਰਧਾਨ ਬਰਿੰਦਰਪਾਲ ਸਿੰਘ ਰੱਤੀਆਂ ਅਤੇ ਜ਼ਿਲ੍ਹਾ ਉਪ ਪ੍ਰਧਾਨ ਗੁਰਪ੍ਰੀਤ ਜੱਸਲ ਨੇ ਸਥਾਨਕ ਪੰਜ ਵਕੀਲਾਂ ਸੰਜੇ ਕੁਮਾਰ, ...
ਬੱਧਨੀ ਕਲਾਂ, 21 ਜੂਨ (ਸੰਜੀਵ ਕੋਛੜ)-ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਠਾਠ ਦੇ ਮੁਖੀ ਬਾਬਾ ਜ਼ੋਰਾ ਸਿੰਘ ਦੀ ਅਗਵਾਈ ਹੇਠ ਸਰਬੱਤ ਦੇ ਭਲੇ ਤੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀਆਂ ਲੜੀਆਂ ਤੇ ...
ਕੋਟ ਈਸੇ ਖਾਂ, 21 ਜੂਨ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਪੰਜਾਬ ਸਰਕਾਰ ਵਿਰੁੱਧ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਦੇ ਸਮਰਥਨ 'ਚ ਆਮ ਆਦਮੀ ਪਾਰਟੀ ਦੇ ਆਗੂ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਸਾਥੀਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX