ਤਾਜਾ ਖ਼ਬਰਾਂ


ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  about 2 hours ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  about 3 hours ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  about 4 hours ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਕੇਂਦਰੀ ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  about 4 hours ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  about 4 hours ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  about 5 hours ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  about 4 hours ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . .  about 5 hours ago
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  about 5 hours ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  about 5 hours ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਮਣੀਪੁਰ: ਹੋਣ ਵਾਲੇ ਫ਼ੈਸ਼ਨ ਪ੍ਰੋਗਰਾਮ ਦੀ ਥਾਂ ਦੇ ਨੇੜੇ ਹੋਇਆ ਬੰਬ ਧਮਾਕਾ
. . .  about 6 hours ago
ਇੰਫ਼ਾਲ, 4 ਫਰਵਰੀ- ਮਣੀਪੁਰ ਦੇ ਹਪਤਾ ਕਾਂਘੇਬੁੰਗ ਵਿਖੇ ਜਿੱਥੇ 5 ਫਰਵਰੀ ਤੱਕ ਇਕ ਫ਼ੈਸ਼ਨ ਪਰੇਡ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ, ਦੇ ਨੇੜੇ ਇਕ ਬੰਬ ਧਮਾਕਾ ਹੋਇਆ। ਇਸ ਪ੍ਰੋਗਰਾਮ ਵਿਚ ਮਸ਼ਹੂਰ ਫ਼ਿਲਮ ਅਭਿਨੇਤਰੀ ਸਨੀ ਲਿਓਨੀ ਦੇ ਆਉਣ ਦਾ ਵੀ ਪ੍ਰੋਗਰਾਮ ਸੀ। ਇੰਫਾਲ ਪੂਰਬੀ ਜ਼ਿਲ੍ਹਾ ਅਧਿਕਾਰੀਆਂ...
ਲੁਟੇਰਿਆਂ ਵਲੋਂ ਪਰਸ ਖ਼ੋਹਣ ਸਮੇਂ ਆਟੋ ’ਚੋਂ ਡਿੱਗਣ ਕਾਰਨ ਲੜਕੀ ਦੀ ਮੌਤ
. . .  about 6 hours ago
ਅਟਾਰੀ, 4 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦੇਖ ਕੇ ਆਟੋ ’ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ। ਲੁਟੇਰਿਆਂ ਵਲੋਂ ਝਪਟ ਮਾਰਨ ਕਾਰਨ ਲੜਕੀ ਹਾਈਵੇ ’ਤੇ ਮੂੰਧੇ ਮੂੰਹ....
ਸਾਨੂੰ ਆਪਣੀਆਂ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ- ਪੀ.ਟੀ.ਊਸ਼ਾ
. . .  about 6 hours ago
ਤਿਰੂਵੰਨਤਪੁਰਮ, 4 ਫਰਵਰੀ- ਭਾਰਤੀ ਉਲਪਿੰਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਦੱਸਿਆ ਕਿ ਕੁਝ ਲੋਕ ਊਸ਼ਾ ਸਕੂਲ ਆਫ਼ ਅਥਲੈਟਿਕਸ ਦੇ ਕੰਪਾਊਂਡ ਵਿਚ ਦਾਖ਼ਲ ਹੋ ਗਏ ਅਤੇ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਨਗੜ ਪੰਚਾਇਤ...
ਸਪਨਾ ਚੌਧਰੀ ਦੇ ਪਰਿਵਾਰ ਖ਼ਿਲਾਫ਼ ਐਫ਼.ਆਈ.ਆਰ ਦਰਜ
. . .  about 6 hours ago
ਚੰਡੀਗੜ੍ਹ, 4 ਫਰਵਰੀ- ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਉਸ ਦੀ ਭਰਜਾਈ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਲਵਲ ਦੇ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ...
ਭਾਰਤ ਸਰਕਾਰ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਦੀ ਫ਼ੈਲੋਸ਼ਿਪ ਮੁੜ ਚਾਲੂ ਕਰੇ- ਐਡਵੋਕੇਟ ਧਾਮੀ
. . .  about 6 hours ago
ਅੰਮ੍ਰਿਤਸਰ, 4 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ....
ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ
. . .  about 6 hours ago
ਚੋਗਾਵਾਂ, 4 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੂਚਕਵਾਲ ਵਿਖੇ ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ ’ਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਚੂਚਕਵਾਲ ਹੀਰਾ ਸਿੰਘ ਹਾਰਡਵੇਅਰ ਦੀ ਦੁਕਾਨ ’ਤੇ ਗਏ ਸਨ, ਜਿੱਥੇ...
ਮੋਟਰਸਾਈਕਲ ਤੇ ਘੋੜੇ ਦੀ ਟੱਕਰ ਵਿਚ ਦੋ ਨੌਜਵਾਨਾਂ ਸਮੇਤ ਘੋੜੇ ਦੀ ਵੀ ਮੌਤ
. . .  about 6 hours ago
ਕਪੂਰਥਲਾ/ਬੇਗੋਵਾਲ, 4 ਫਰਵਰੀ (ਅਮਨਜੋਤ ਸਿੰਘ ਵਾਲੀਆ, ਸੁਖਜਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਵਿਖੇ ਇਕ ਮੋਟਰਸਾਈਕਲ ਦੀ ਟੱਕਰ ਘੋੜੇ ਨਾਲ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਦੋਵਾਂ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ....
ਮੁੰਬਈ: ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ
. . .  about 7 hours ago
ਮਹਾਰਾਸ਼ਟਰ, 4 ਫਰਵਰੀ- ਮੁੰਬਈ ’ਚ ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ ਹੋ ਗਈ। ਫ਼ਾਇਰ ਬਿ੍ਰਗੇਡ ਦੇ ਮੁੱਖ ਅਧਿਕਾਰਨੀ ਨੇ ਕਿਹਾ ਕਿ ਉਚਾਈ ਦੇ ਮਾਪਦੰਡਾਂ ਅਨੁਸਾਰ ਯੋਗਤਾ ਪੂਰੀ ਕਰਨ ਵਾਲੀਆਂ 3318 ਮਹਿਲਾਂ ਉਮੀਦਵਾਰਾਂ ਨੂੰ ਅਗਲੀ ਚੋਣ ਪ੍ਰਕਿਰਿਆ ਲਈ ਚੁਣਿਆ ਗਿਆ। ਪ੍ਰਦਰਸ਼ਨਕਾਰੀ...
ਤਾਮਿਲਨਾਡੂ: ਮਸ਼ਹੂਰ ਪਲੇਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ
. . .  about 7 hours ago
ਚੇਨੱਈ, 4 ਫਰਵਰੀ- ਦੱਖਣੀ ਭਾਰਤ ਦੀ ਮਸ਼ਹੂਰ ਪਲੇਅਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ ਹੋ ਗਿਆ ਹੈ। ਪੁਲਿਸ ਅਨੁਸਾਰ ਉਹ ਚੇਨਈ ਸਥਿਤ ਆਪਣੇ ਘਰ ’ਚ ਮ੍ਰਿਤਕ ਪਾਈ ਗਈ ਸੀ। ਉਨ੍ਹਾਂ ਨੂੰ ਹਾਲ ਹੀ ਵਿਚ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ...
ਤੇਲ ’ਤੇ ਵੈਟ ਦਰ ਵਧਾਉਣ ਕਰਕੇ ਭਗਵੰਤ ਮਾਨ ਦਾ ਫੂਕਿਆ ਪੁਤਲਾ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 4 ਫਰਵਰੀ (ਰਣਜੀਤ ਸਿੰਘ ਢਿੱਲੋਂ)- ਭਗਵੰਤ ਮਾਨ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ’ਤੇ ਵੈਟ ਵਧਾਉਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੁਰਾ ਰੋਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਜਗਜੀਤ ਸਿੰਘ ਹਨੀ ਫੱਤਣਵਾਲਾ ਦੀ ਅਗਵਾਈ ਵਿਚ...
ਪਿਸਤੌਲ ਦੀ ਨੋਕ ’ਤੇ ਲੁਟੇਰੇ ਨੇ ਵੈਸਟਰਨ ਯੂਨੀਅਨ ਦੇ ਕਰਿੰਦੇ ਤੋਂ ਲੁੱਟੇ ਲੱਖਾਂ ਰੁਪਏ
. . .  about 7 hours ago
ਬੇਗੋਵਾਲ, 4 ਫਰਵਰੀ (ਸੁਖਜਿੰਦਰ ਸਿੰਘ)- ਬੀਤੀ ਦੇਰ ਸ਼ਾਮ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ’ਚ ਟਾਂਡਾ ਬੇਗੋਵਾਲ ਰੋਡ ’ਤੇ ਪਿੰਡ ਅਕਬਰਪੁਰ ਨਜ਼ਦੀਕ ਬੇਗੋਵਾਲ ’ਚ ਵੈਸਟਰਨ ਯੂਨੀਅਨ ’ਤੇ ਕੰਮ ਕਰਦੇ ਇਕ ਵਿਅਕਤੀ, ਜੋ ਆਪਣੀ ਐਕਟਿਵਾ ’ਤੇ ਸਵਾਰ ਹੋ ਕਿ ਆਪਣੇ ਪਿੰਡ ਜਾ ਰਿਹਾ ਸੀ, ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ...
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਰਾਜਪਾਲ ਨੂੰ ਸ਼ਿਕਾਇਤ
. . .  about 8 hours ago
ਚੰਡੀਗੜ੍ਹ, 4 ਜਨਵਰੀ-ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਏ.ਟੀ.ਐਫ.ਆਈ. ਮੁਖੀ ਵੀਰੇਸ਼ ਸ਼ਾਡਲਿਆ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸ਼ਿਕਾਇਤ...
ਸਰਵੇਖਣ 'ਚ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਉਭਰੇ ਪ੍ਰਧਾਨ ਮੰਤਰੀ ਮੋਦੀ
. . .  about 8 hours ago
ਨਵੀਂ ਦਿੱਲੀ, 4 ਫਰਵਰੀ -ਅਮਰੀਕਾ ਸਥਿਤ ਸਲਾਹਕਾਰ ਫਰਮ 'ਮੌਰਨਿੰਗ ਕੰਸਲਟ' ਵਲੋਂ ਕੀਤੇ ਗਏ ਸਰਵੇਖਣ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 78 ਫ਼ੀਸਦੀ ਦੀ ਪ੍ਰਵਾਨਗੀ ਰੇਟਿੰਗ ਦੇ ਨਾਲ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਪੇਸ਼ ਕੀਤਾ ਗਿਆ ਹੈ। ਰੇਟਿੰਗ ਦੇ ਮੁਤਾਬਕ...
ਜਦੋਂ ਤੋਂ ਭਾਜਪਾ ਸਰਕਾਰ ਆਈ ਉਦੋਂ ਤੋਂ ਬੇਇਨਸਾਫ਼ੀ ਵਧੀ ਹੈ- ਅਖਿਲੇਸ਼ ਯਾਦਵ
. . .  about 8 hours ago
ਲਖਨਊ, 4 ਫਰਵਰੀ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਮੁਰਾਦਾਬਾਦ ਵਿਚ ਬੋਲਦਿਆਂ ਕਿਹਾ ਕਿ ਜਦੋਂ ਤੋਂ ਭਾਜਪਾ ਦੀ ਸਰਕਾਰ ਆਈ ਹੈ ਉਦੋਂ ਤੋਂ ਬੇਇਨਸਾਫ਼ੀ ਲਗਾਤਾਰ ਵਧ ਰਹੀ ਹੈ। ਪ੍ਰਸ਼ਾਸਨ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ ਅਤੇ ਕਈ ਥਾਵਾਂ ’ਤੇ ਇਹ ਭਾਜਪਾ ਦੇ ਵਰਕਰ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ...
ਯੋਗੀ ਆਦਿੱਤਿਆਨਾਥ ਨੇ ਕੀਤੀ ਭਾਰਤੀ ਜਨਤਾ ਯੁਵਾ ਮੋਰਚਾ ਨਾਲ ਮੁਲਾਕਾਤ
. . .  about 9 hours ago
ਲਖਨਊ, 4 ਫਰਵਰੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਭਾਰਤੀ ਜਨਤਾ ਯੁਵਾ ਮੋਰਚਾ (ਬੀ.ਜੇ.ਵਾਈ.ਐਮ.) ਨਾਲ ਮੁਲਾਕਾਤ ਕੀਤੀ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553

ਫਿਰੋਜ਼ਪੁਰ

ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਲੋਂ ਰਵਨੀਤ ਬਿੱਟੂ ਖ਼ਿਲਾਫ਼ ਕਾਰਵਾਈ ਦੀ ਮੰਗ-ਜ਼ਿਲ੍ਹਾ ਪੁਲਿਸ ਮੁਖੀ ਨੂੰ ਸੌ ਾਪਿਆ ਮੰਗ ਪੱਤਰ

ਫ਼ਿਰੋਜ਼ਪੁਰ, 21 ਜੂਨ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਲੁਧਿਆਣਾ ਤੋਂ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਵਲੋਂ ਦਲਿਤ ਭਾਈਚਾਰੇ ਖ਼ਿਲਾਫ਼ ਕੀਤੀਆਂ ਟਿੱਪਣੀਆਂ ਦੇ ਵਿਰੋਧ ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਵਿਰੋਧ ਦਰਜ ਕਰਵਾਉਂਦਿਆਂ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਕਰਵਾਏ ਐੱਸ.ਬੀ.ਐੱਸ. ਟੈਕਨੀਕਲ ਯੂਨੀਵਰਸਿਟੀ ਲਈ ਸਾਢੇ 4 ਕਰੋੜ ਦੇ ਫ਼ੰਡ ਜਾਰੀ

ਫ਼ਿਰੋਜ਼ਪੁਰ, 21 ਜੂਨ (ਜਸਵਿੰਦਰ ਸਿੰਘ ਸੰਧੂ)- ਐੱਸ.ਬੀ.ਐੱਸ. ਟੈਕਨੀਕਲ ਸਟੇਟ ਯੂਨੀਵਰਸਿਟੀ ਦੇ ਮਹੀਨਿਆਂ ਬੱਧੀ ਸਮੇਂ ਤੋਂ ਤਨਖ਼ਾਹੋਂ ਵਾਂਝੇ ਪੋ੍ਰਫੈਸਰ ਆਦਿ ਮੁਲਾਜ਼ਮਾਂ ਨੂੰ ਉਦੋਂ ਵੱਡੀ ਰਾਹਤ ਮਿਲੀ, ਜਦੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਪੰਜਾਬ ਦੇ ...

ਪੂਰੀ ਖ਼ਬਰ »

ਕੋਰੋਨਾ ਕਹਿਰ ਜਾਰੀ

ਫ਼ਿਰੋਜ਼ਪੁਰ, 21 ਜੂਨ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਨੇ ਅੱਜ ਜ਼ਿਲ੍ਹੇ ਅੰਦਰ ਕੋਰੋਨਾ ਦੇ 15 ਮਰੀਜ਼ ਹੋਰ ਮਿਲੇ ਹਨ ਅਤੇ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ...

ਪੂਰੀ ਖ਼ਬਰ »

ਜ਼ਮੀਨੀ ਮਾਮਲੇ 'ਚ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਧੋਖੇਬਾਜ਼ਾਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 21 ਜੂਨ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਸ਼ਿਕਾਇਤਕਰਤਾ ਹੈਰੀਦੀਪ ਸਿੰਘ ਪੁੱਤਰ ਗੁਰਸਾਹਿਬ ਸਿੰਘ ਵਾਸੀ ਪਿੰਡ ਗੋਬਿੰਦ ਨਗਰੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਿਆਨਾਂ 'ਤੇ ਜ਼ਮੀਨੀ ਮਾਮਲੇ ...

ਪੂਰੀ ਖ਼ਬਰ »

ਪਟਵਾਰੀਆਂ ਨੇ ਨਾਇਬ ਤਹਿਸੀਲਦਾਰ ਨੂੰ ਸੌ ਾਪਿਆ ਮੰਗ ਪੱਤਰ

ਗੁਰੂਹਰਸਹਾਏ, 21 ਜੂਨ (ਕਪਿਲ ਕੰਧਾਰੀ)- ਦੀ ਰੈਵਨਿਉ ਪਟਵਾਰ ਯੂਨੀਅਨ ਪੰਜਾਬ ਦੇ ਆਦੇਸ਼ ਮੁਤਾਬਿਕ ਗੁਰੂਹਰਸਹਾਏ ਤਹਿਸੀਲ ਪ੍ਰਧਾਨ ਭਗਵਾਨ ਸਿੰਘ ਦੀ ਅਗਵਾਈ ਵਿਚ ਪਟਵਾਰੀ ਸਾਥੀਆਂ ਵਲੋਂ ਸ੍ਰੀ ਵਿਕਰਮ ਕੁਮਾਰ ਗੁੰਬਰ ਨਾਇਬ ਤਹਿਸੀਲਦਾਰ ਗੁਰੂਹਰਸਹਾਏ ਨੂੰ ਵਾਧੂ ...

ਪੂਰੀ ਖ਼ਬਰ »

ਟਰੱਕ ਓਪਰੇਟਰਾਂ ਵਲੋਂ ਘੱਟ ਕਿਰਾਏ-ਭਾੜੇ 'ਤੇ ਗੱਡੀਆਂ ਨਾ ਭਰਨ ਦਾ ਐਲਾਨ

ਗੁਰੂਹਰਸਹਾਏ, 21 ਜੂਨ (ਹਰਚਰਨ ਸਿੰਘ ਸੰਧੂ)- ਮੁਸ਼ਕਿਲਾਂ 'ਚ ਘਿਰਦੇ ਆ ਰਹੇ ਪੰਜਾਬ ਦੇ ਟਰੱਕ ਓਪਰੇਟਰਾਂ ਅਤੇ ਟਰਾਂਸਪੋਰਟਰਾਂ ਵਲੋਂ ਇਕ ਹੰਗਾਮੀ ਮੀਟਿੰਗ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਕਰਦਿਆਂ ਮਤਾ ਪਾਸ ਕੀਤਾ ਕਿ ਉਹ ਘੱਟ ਕਿਰਾਏ-ਭਾੜੇ 'ਤੇ ਗੱਡੀਆਂ ਨਹੀਂ ...

ਪੂਰੀ ਖ਼ਬਰ »

ਮੁਲਾਜ਼ਮ ਮੰਗਾਂ ਨੂੰ ਲੈ ਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਗੇਟ ਰੈਲੀ

ਫ਼ਿਰੋਜ਼ਪੁਰ, 21 ਜੂਨ (ਤਪਿੰਦਰ ਸਿੰਘ)- ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ 22 ਜੂਨ ਨੰੂ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਵਿਚ ਮੁਲਾਜ਼ਮ ਮੰਗਾਂ ਨੂੰ ਮਨਵਾਉਣ ਵਾਸਤੇ ਅਤੇ ਤਿੱਖੇ ਸੰਘਰਸ਼ਾਂ ਦੀ ਰੂਪ-ਰੇਖਾ ਸਰਕਾਰ ਵਿਰੱੁਧ ਉਲੀਕਣ ਬਾਰੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 21 ਜੂਨ (ਤਪਿੰਦਰ ਸਿੰਘ)- ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਦੇ ਖ਼ਿਲਾਫ਼ ਅਤੇ ਜਾਇਜ਼ ਮੰਗਾਂ ਨਾ ਮੰਨਣ ਕਾਰਨ ਡੀ.ਸੀ.ਦਫ਼ਤਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਤੇ ਭੁੱਖ ਹੜਤਾਲ ਕੀਤੀ ਗਈ | ਪ੍ਰਦਰਸ਼ਨ ਦੌਰਾਨ ਯੂਨੀਅਨ ਦੇ ਪ੍ਰਧਾਨ ਓਮ ਪ੍ਰਕਾਸ਼ ਰਾਣਾ ਅਤੇ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ 'ਚ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਆਨਲਾਈਨ ਵਰਕਸ਼ਾਪ

ਫ਼ਿਰੋਜ਼ਪੁਰ, 21 ਜੂਨ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਖੇ ਕਾਲਜ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਕਾਲਜ ਦੇ ਯੂਥ ਵੈੱਲਫੇਅਰ ਕਲੱਬ ਵਲੋਂ ਯੋਗ ਪਥ ਸੰਸਥਾਨ ਜਲੰਧਰ ਅਤੇ ਬੀ.ਐੱਸ.ਟੀ. (ਪਤੰਜਲੀ), ...

ਪੂਰੀ ਖ਼ਬਰ »

ਰੇਲਵੇ ਆਫ਼ੀਸਰਜ਼ ਕਲੱਬ ਫ਼ਿਰੋਜ਼ਪੁਰ ਵਿਖੇ 7ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਵਿਸ਼ੇਸ਼ ਯੋਗ ਕੈਂਪ

ਫ਼ਿਰੋਜ਼ਪੁਰ, 21 ਜੂਨ (ਕੁਲਬੀਰ ਸਿੰਘ ਸੋਢੀ)- 7 ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਮੰਡਲ ਫ਼ਿਰੋਜ਼ਪੁਰ ਦੇ ਰੇਲਵੇ ਅਫ਼ਿਸਰਜ਼ ਕਲੱਬ ਵਿਖੇ ਵਿਸ਼ੇਸ਼ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੰਡਲ ਫ਼ਿਰੋਜ਼ਪੁਰ ਦੇ ਕਰੀਬ 80 ਰੇਲਵੇ ਅਧਿਕਾਰੀਆਂ ਅਤੇ ...

ਪੂਰੀ ਖ਼ਬਰ »

ਅਕਾਲੀ ਆਗੂਆਂ ਦਾ ਪਾਰਟੀ 'ਚ ਨਿਯੁਕਤੀਆਂ 'ਤੇ ਨਿੱਘਾ ਸਵਾਗਤ

ਫ਼ਿਰੋਜ਼ਪੁਰ, 21 ਜੂਨ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲੇ੍ਹ ਦੇ ਅਹੁਦੇਦਾਰਾਂ ਦੀ ਜਾਰੀ ਕੀਤੀ ਪਹਿਲੀ ਸੂਚੀ ਵਿਚ ਕਿੱਕਰ ਸਿੰਘ ਕੁਤਬੇ ਵਾਲਾ ਨੂੰ ਮੀਤ ਪ੍ਰਧਾਨ, ਗੁਰਭੇਜ ਸਿੰਘ ਸੂਬਾ ਜਦੀਦ ਨੂੰ ਸੀਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ ਸਾਬਕਾ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਦੁਬਾਰਾ ਪੋਸਟ ਮਾਰਟਮ ਦੇ ਹੁਕਮਾਂ 'ਤੇ ਜੈਪਾਲ ਭੁੱਲਰ ਦੇ ਪਰਿਵਾਰ ਨੇ ਪ੍ਰਗਟਾਈ ਸੰਤੁਸ਼ਟੀ

ਫ਼ਿਰੋਜ਼ਪੁਰ, 21 ਜੂਨ (ਗੁਰਿੰਦਰ ਸਿੰਘ)- ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਗੈਂਗਸਟਰ ਜੈਪਾਲ ਭੁੱਲਰ ਦੇ ਦੁਬਾਰਾ ਪੋਸਟ ਮਾਰਟਮ ਦੇ ਦਿੱਤੇ ਆਦੇਸ਼ਾਂ 'ਤੇ ਪਰਿਵਾਰ ਨੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਇਨਸਾਫ਼ ਦੀ ਉਮੀਦ ਜਾਗੀ ਹੈ | ਮੀਡੀਆ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਗਿ੍ਫ਼ਤਾਰ

ਗੁਰੂਹਰਸਹਾਏ, 21 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਨੇ ਦੋ ਮੋਟਰਸਾਈਕਲ ਸਮੇਤ ਇਕ ਚੋਰ ਨੂੰ ਫੜਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਆਤਮਾ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਵਾ ਚੈਕਿੰਗ ...

ਪੂਰੀ ਖ਼ਬਰ »

ਬਸਤੀ ਝਾਲ ਵਾਲੀ ਤੋਂ ਹਰਬੰਸ ਕੌਰ ਨੂੰ ਬਣਾਇਆ ਅਧਿਕਾਰਤ ਪੰਚ

ਕੁੱਲਗੜ੍ਹੀ, 21 ਜੂਨ (ਸੁਖਜਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਅਧੀਨ ਗ੍ਰਾਮ ਪੰਚਾਇਤ ਬਸਤੀ ਝਾਲ ਵਾਲੀ ਤੋਂ ਮੌਜੂਦਾ ਸਰਪੰਚ ਕਿੱਕਰ ਸਿੰਘ ਵਲੋਂ ਆਪਣੇ ਆਉਂਦੇ ਤੋਂ ਅਸਤੀਫ਼ਾ ਦੇਣ ਕਾਰਨ ਪੰਚ ਹਰਬੰਸ ਕੌਰ ਨੂੰ ਅਧਿਕਾਰਤ ਪੰਚ ਬਣਾਇਆ ਗਿਆ ਹੈ | ਇਸ ਪੰਚਾਇਤ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ ਸਿੱਧੂਪੁਰ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਦੇ ਨਾਮ ਵਧੀਕ ਡਿਪਟੀ ਕਮਿਸ਼ਨਰ ਨੂੰ ਸੌ ਾਪਿਆ ਮੰਗ ਪੱਤਰ

ਫ਼ਿਰੋਜ਼ਪੁਰ, 21 ਜੂਨ (ਕੁਲਬੀਰ ਸਿੰਘ ਸੋਢੀ)- ਕਰੀਬ ਡੇਢ ਸਾਲ ਤੋਂ ਕੋਰੋਨਾ ਮਹਾਂਮਾਰੀ ਦੌਰਾਨ ਦੀ ਲਪੇਟ ਵਿਚ ਆਈ ਜਨਤਾ ਦਾ ਆਰਥਿਕ ਢਾਂਚਾ ਬੁਰੀ ਤਰਾਹ ਖਿੱਲਰ ਚੱੁਕਿਆ ਹੈ, ਜਿਸ ਦਾ ਸਿੱਧਾ ਅਸਰ ਲੋਕਾਂ ਦੇ ਕਾਰੋਬਾਰ 'ਤੇ ਬਹੁਤ ਪਿਆ ਹੈ | ਦੂਸਰੇ ਪਾਸੇ ਲਗਾਤਾਰ ਵੱਧ ...

ਪੂਰੀ ਖ਼ਬਰ »

ਕੈਂਪ ਲਗਾ ਕੇ ਲੋਕਾਂ ਦੀ ਕੀਤੀ ਕੋਰੋਨਾ ਵੈਕਸੀਨੇਸ਼ਨ

ਮਮਦੋਟ, 21 ਜੂਨ (ਸੁਖਦੇਵ ਸਿੰਘ ਸੰਗਮ)- ਸਿਹਤ ਵਿਭਾਗ ਵਲੋਂ ਨੇੜਲੇ ਪਿੰਡ ਹਾਮਦ ਵਿਖੇ ਕੈਂਪ ਲਗਾ ਕੇ ਲੋਕਾਂ ਦੀ ਕੋਰੋਨਾ ਵੈਕਸੀਨੇਸ਼ਨ ਕੀਤੀ ਗਈ | ਇਸ ਦੌਰਾਨ ਸਬ ਸੈਂਟਰ ਲੱਖੋਂ ਕਿ ਬਹਿਰਾਮ ਤੋਂ ਏ ਐਨ ਐਮ ਮੈਡਮ ਰਾਜਵਿੰਦਰ ਕੌਰ, ਰਾਜਿੰਦਰ ਕੌਰ ਆਸ਼ਾ ਵਰਕਰ ਅਤੇ ਸਰਿਤਾ ...

ਪੂਰੀ ਖ਼ਬਰ »

ਆਰ.ਐੱਸ.ਡੀ ਰਾਜ ਰਤਨ ਪਬਲਿਕ ਸਕੂਲ 'ਚ ਮਨਾਇਆ ਯੋਗ ਦਿਵਸ

ਫ਼ਿਰੋਜ਼ਪੁਰ, 21 ਜੂਨ (ਗੁਰਿੰਦਰ ਸਿੰਘ)-ਦੁਨੀਆ ਭਰ ਵਿਚ ਮਨਾਏ ਗਏ ਸੱਤਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਥਾਨਕ ਆਰ.ਐੱਸ.ਡੀ ਰਾਜ ਰਤਨ ਪਬਲਿਕ ਸਕੂਲ ਵਿਚ ਵੀ ਯੋਗ ਦਿਵਸ ਬੜੇ ਜੋਸ਼ ਖਰੋਸ਼ ਨਾਲ ਮਨਾਇਆ ਗਿਆ | ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਆਨਲਾਈਨ ਕਰਵਾਈ ਇਸ ...

ਪੂਰੀ ਖ਼ਬਰ »

ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਗੱਡੀਆਂ ਲਿਆਉਣ 'ਤੇ ਜੁਰਮਾਨੇ ਦਾ ਫ਼ਰਮਾਨ ਦਿੱਲੀ ਸਰਕਾਰ ਨੂੰ ਮਹਿੰਗਾ ਪਵੇਗਾ- ਕਲਸੀ, ਖ਼ਾਲਸਾ

ਫ਼ਿਰੋਜ਼ਪੁਰ, 21 ਜੂਨ (ਗੁਰਿੰਦਰ ਸਿੰਘ)- ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਗੱਡੀਆਂ ਲਿਆਉਣ ਵਾਲੇ ਰਸਤੇ ਨੂੰ ਰੋਕ ਕੇ ਜੁਰਮਾਨਾ ਵਸੂਲ ਕਰਨ ਦੇ ਨੋਟਿਸ ਜਾਰੀ ਕਰਨ ਵਾਲੀ ਦਿੱਲੀ ਸਰਕਾਰ ਨੂੰ ਇਹ ਫ਼ੈਸਲਾ ਮਹਿੰਗਾ ਪਵੇਗਾ | ਦਿੱਲੀ ਸਰਕਾਰ ਦੇ ਇਸ ਨਾਦਰਸ਼ਾਹ ਫ਼ਰਮਾਨ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਫਾਰ ਵੂਮੈਨ ਵਲੋਂ ਪੰਜ ਰੋਜ਼ਾ ਵਰਚੂਅਲ ਵੈਬੀਨਾਰ

ਫ਼ਿਰੋਜ਼ਪੁਰ, 21 ਜੂਨ (ਤਪਿੰਦਰ ਸਿੰਘ)- ਡੀ.ਏ.ਵੀ. ਕਾਲਜ ਫਾਰ ਵੂਮੈਨ ਫ਼ਿਰੋਜ਼ਪੁਰ ਛਾਉਣੀ ਵਲੋਂ ਸੱਤਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਪੰਜ ਰੋਜ਼ਾ ਵਰਚੂਅਲ ਵੈਬੀਨਾਰ ਵਿਚ ਦੇਸ਼ ਭਰ ਦੇ ਪ੍ਰਮੱੁਖ ਮਾਹਿਰਾਂ ਵਲੋਂ ਸ਼ਮੂਲੀਅਤ ਕੀਤੀ ਗਈ | ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਯੋਗਾ ਦਿਵਸ ਮਨਾਇਆ

ਫ਼ਿਰੋਜ਼ਪੁਰ, 21 ਜੂਨ (ਜਸਵਿੰਦਰ ਸਿੰਘ ਸੰਧੂ)- ਲਾਇਨਜ਼ ਕਲੱਬ ਫ਼ਿਰੋਜ਼ਪੁਰ ਗਰੇਟਰ ਵਲੋਂ ਬਾਗੀ ਪਾਰਕ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ, ਜਿਸ ਵਿਚ ਤਿੰਨ ਸਾਲਾਂ ਦੀ ਸਿਮਰਨ ਤੋਂ ਲੈ ਕੇ 75 ਸਾਲਾਂ ਦੇ ਜੁਗਲ ਕਿਸ਼ੋਰ ਅਤੇ ਸੌ ...

ਪੂਰੀ ਖ਼ਬਰ »

ਬਸਪਾ ਤੇ ਅਕਾਲੀ ਵਰਕਰਾਂ ਵਲੋਂ ਡੀ.ਐੱ.ਪੀ. ਜ਼ੀਰਾ ਨੂੰ ਸਾਂਝਾ ਮੰਗ ਪੱਤਰ

ਜ਼ੀਰਾ, 21 ਜੂਨ (ਜੋਗਿੰਦਰ ਸਿੰਘ ਕੰਡਿਆਲ)- ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਗਠਜੋੜ ਤੋਂ ਬਾਅਦ ਸੀਟਾਂ ਦੀ ਵੰਡ ਨੂੰ ਲੈ ਕੇ ਕਾਂਗਰਸੀ ਆਗੂ ਰਵਨੀਤ ਸਿੰਘ ਬਿੱਟੂ ਸਾਂਸਦ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਦਿੱਤੇ ਗਏ ਵਿਵਾਦਿਤ ਬਿਆਨ ਤੋਂ ਭੜਕੇ ਬਸਪਾ ਆਗੂਆਂ ਵਲੋਂ ਭਾਈਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਨਾਲ ਲੈ ਕੇ ਸਥਾਨਕ ਡੀ.ਐੱਸ.ਪੀ. ਦਫ਼ਤਰ ਜ਼ੀਰਾ ਪੁੱਜੇ, ਜਿੱਥੇ ਉਨ੍ਹਾਂ ਨੇ ਐੱਸ.ਪੀ.ਐੱਚ. ਗੁਰਨਾਮ ਸਿੰਘ ਅਤੇ ਡੀ.ਐੱਸ.ਪੀ. ਰਾਜਵਿੰਦਰ ਸਿੰਘ ਰੰਧਾਵਾ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਜਾਤੀ ਵਾਦਕ ਅਤੇ ਭੜਕਾਊ ਵਿਵਾਦਿਤ ਬਿਆਨ ਦੇਣ ਵਾਲੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ | ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀ ਮੰਗ ਉੱਚ ਅਧਿਕਾਰੀਆਂ ਤੱਕ ਪੁੱਜਦੀ ਕਰ ਦਿੱਤੀ ਜਾਵੇਗੀ | ਇਸ ਮੌਕੇ ਦੋਨਾਂ ਪਾਰਟੀਆਂ ਦੇ ਆਗੂਆਂ ਵਿਚ ਸੁਖਦੇਵ ਸਿੰਘ ਸ਼ੀਰਾ ਸੂਬਾ ਸਕੱਤਰ ਬਹੁਜਨ ਸਮਾਜ ਪਾਰਟੀ, ਮੁਖ਼ਤਿਆਰ ਸਿੰਘ ਪ੍ਰਧਾਨ ਹਲਕਾ ਜ਼ੀਰਾ, ਨਿਸ਼ਾਨ ਸਿੰਘ ਸਿੱਧੂ ਬਲਾਕ ਪ੍ਰਧਾਨ ,ਗੁਰਬਖ਼ਸ਼ ਸਿੰਘ, ਚਾਨਣ ਸਿੰਘ ਕਿਲੀ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ ਸ਼ਾਹ ਵਾਲਾ, ਅੰਗਰੇਜ਼ ਸਿੰਘ ਬੰਬ, ਦਰਸ਼ਨ ਸਿੰਘ, ਸਕੱਤਰ ਨੱਥਾ ਸਿੰਘ ਜ਼ਿਲ੍ਹਾ ਇੰਚਾਰਜ ਫ਼ਿਰੋਜ਼ਪੁਰ, ਨਛੱਤਰ ਸਿੰਘ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ ਤਲਵੰਡੀ ਮੰਗੇ ਖਾਂ, ਡਾ: ਨਿਰਵੈਰ ਸਿੰਘ ਉੱਪਲ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਬਾਦਲ, ਬਹਾਦਰ ਸਿੰਘ ਹਰਦਾਸਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਜ਼ੀਰਾ, ਸੁਖਦੇਵ ਸਿੰਘ ਲੋਹਕਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮੱਲਾਂਵਾਲਾ, ਸ਼ੇਰ ਸਿੰਘ ਫ਼ੌਜੀ ਬਲਕਾਰ ਸਿੰਘ ਸਾਬਕਾ ਸਰਪੰਚ ਨਵਾਂ ਜ਼ੀਰਾ, ਜਸਬੀਰ ਸਿੰਘ ਉੱਪਲ, ਗੁਰਬਖ਼ਸ਼ ਸਿੰਘ ਸੇਖੋਂ, ਸੁਖਦੇਵ ਸਿੰਘ, ਕੁਲਵੰਤ ਸਿੰਘ ਕਿੱਲੀ ਨੌਂ ਆਬਾਦ ਗੁਰਦੇਵ ਸਿੰਘ ਬਘੇਲੇਵਾਲਾ, ਗੁਰਜੰਟ ਸਿੰਘ ਬੂਟੇ ਵਾਲਾ, ਜਸਬੀਰ ਸਿੰਘ ਹਾਮਦ ਵਾਲਾ ਆਦਿ ਉਚੇਚੇ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਡਾ: ਨਿਰਵੈਰ ਸਿੰਘ ਉੱਪਲ ਅਤੇ ਸੁਖਦੇਵ ਸਿੰਘ ਸ਼ੀਰਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਕਤ ਆਗੂਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨਾ ਕੀਤੀ ਤਾਂ ਮਜਬੂਰਨ ਸੰਘਰਸ਼ ਤੇਜ਼ ਕਰਨਾ ਪਵੇਗਾ |

ਖ਼ਬਰ ਸ਼ੇਅਰ ਕਰੋ

 

ਫੈਡਰੇਸ਼ਨ ਮਹਿਤਾ ਵਲੋਂ ਮਰਿਆਦਾ ਅਨੁਸਾਰ ਗੁਰਦੁਆਰਿਆਂ 'ਚ ਸੇਵਾ ਸੰਭਾਲ ਨਾ ਕਰਨ ਵਾਲੇ ਗ੍ਰੰਥੀ ਸਿੰਘਾਂ ਨੂੰ ਤਾੜਨਾ

ਫ਼ਿਰੋਜ਼ਪੁਰ, 21 ਜੂਨ (ਗੁਰਿੰਦਰ ਸਿੰਘ)- ਹਾਲ ਹੀ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਬਲਾਕ ਮਮਦੋਟ ਅਤੇ ਗੁਰੂਹਰਸਹਾਏ ਦੇ ਪਿੰਡਾਂ ਵਿਚ ਵਾਪਰੀਆਂ ਦਿਲ ਕੰਬਾਊ ਅਤੇ ਨਾ ਬਰਦਾਸ਼ਤ ਯੋਗ ਘਟਨਾਵਾਂ ਲਈ ਪਿੰਡਾਂ ਦੇ ਗੁਰਦੁਆਰਿਆਂ ਦੇ ਗ੍ਰੰਥੀ ਸਿੱਧੇ ਤੌਰ 'ਤੇ ਜ਼ਿੰਮੇਵਾਰ ...

ਪੂਰੀ ਖ਼ਬਰ »

ਸੰਤ ਮਾਰਗ ਦਰਸ਼ਕ ਮੰਡਲ ਵਲੋਂ ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ ਵਿਅਕਤੀ ਵਿਰੁੱਧ ਕਾਰਵਾਈ ਦੀ ਮੰਗ

ਜ਼ੀਰਾ, 21 ਜੂਨ (ਜੋਗਿੰਦਰ ਸਿੰਘ ਕੰਡਿਆਲ)-ਮਾਂ ਚਿੰਤਪੁਰਨੀ ਮੰਦਿਰ ਮੱਲੋ ਕੇ ਰੋਡ ਜ਼ੀਰਾ ਦੇ ਸੇਵਾਦਾਰ ਰਿੰਕੂ ਦੇਵਾ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸੰਤ ਮਾਰਗ ਦਰਸ਼ਨ ਮੰਡਲ ਪੰਜਾਬ ਦੇ ਮੈਂਬਰਾਂ ਵਲੋਂ ਪਿਛਲੇ ਦਿਨੀਂ ਸੋਸ਼ਲ ਮੀਡੀਆ ਉੱਪਰ ਹਿੰਦੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਐਲਾਨ ਦੇ ਬਾਵਜੂਦ ਨਗਰ ਕੌ ਾਸਲ ਕਾਮਿਆਂ ਦੀ ਹੜਤਾਲ ਜਾਰੀ

ਤਲਵੰਡੀ ਭਾਈ, 21 ਜੂਨ (ਕੁਲਜਿੰਦਰ ਸਿੰਘ ਗਿੱਲ)- ਨਗਰ ਕੌਂਸਲ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਮਿਊਾਸੀਪਲ ਕਰਮਚਾਰੀ ਯੂਨੀਅਨ ਵਲੋਂ ਸ਼ੁਰੂ ਕੀਤੇ ਸੰਘਰਸ਼ ਤਹਿਤ ਚੱਲ ਰਹੀ ਹੜਤਾਲ ਖ਼ਤਮ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਨਗਰ ਕੌਂਸਲਾਂ ਦੇ ਸਫ਼ਾਈ ਕਾਮਿਆਂ ...

ਪੂਰੀ ਖ਼ਬਰ »

ਸੰਦੀਪ ਜਾਖੜ ਦੀ ਅਗਵਾਈ ਹੇਠ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ

ਖੂਈਆਂ ਸਰਵਰ, 21 ਜੂਨ (ਵਿਵੇਕ ਹੂੜੀਆ)-ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਦੀ ਅਗਵਾਈ ਹੇਠ ਪਿੰਡ ਭੰਗਰਖੇੜਾ ਦੇ ਵਸਨੀਕ ਹਰਬੰਸ ਲਾਲ ਕੰਬੋਜ, ਦੇਸ਼ ਰਾਜ, ਸ੍ਰੀ ਚੰਦ, ਬਲਵਿੰਦਰ, ਪ੍ਰਵੀਨ ਕੁਮਾਰ, ਹਰੀਸ਼ ਕੁਮਾਰ ਆਦਿ ਪਰਿਵਾਰ ਤੇ ਸਾਥੀਆਂ ਸਮੇਤ ਅਕਾਲੀ-ਭਾਜਪਾ ਛੱਡ ...

ਪੂਰੀ ਖ਼ਬਰ »

ਕੁਲਬੀਰ ਸਿੰਘ ਜ਼ੀਰਾ ਦੇ ਅੱਗੇ ਨਹੀਂ ਟਿਕ ਸਕਣਗੇ ਵਿਰੋਧੀ- ਮਨੀ

ਜ਼ੀਰਾ, 21 ਜੂਨ (ਜੋਗਿੰਦਰ ਸਿੰਘ ਕੰਡਿਆਲ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜਦੋਂ ਦੀ ਹੋਂਦ ਵਿਚ ਆਈ ਹੈ, ਹਲਕੇ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਇਲਾਕੇ ਦਾ ਬਹੁ ਪੱਖੀ ਵਿਕਾਸ ਕਰਵਾ ਕੇ ਮੁਹਾਂਦਰਾ ਬਦਲ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

2080 ਵਿਅਕਤੀਆਂ ਲਗਵਾਇਆ ਕੋਰੋਨਾ ਵੈਕਸੀਨ ਦਾ ਟੀਕਾਕਰਨ

ਫ਼ਿਰੋਜ਼ਪੁਰ, 21 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੀ ਮਾਰ ਤੋਂ ਬਚਾਉਣ ਲਈ ਭਾਰਤ ਸਰਕਾਰ ਵਲੋਂ ਮੁਫ਼ਤ ਮੁਹੱਈਆ ਕਰਵਾਈ ਗਈ ਕੋਰੋਨਾ ਵੈਕਸੀਨ ਟੀਕਾਕਰਨ ਦਾ ਲਾਭ ਜ਼ਿਲ੍ਹੇ ਅੰਦਰ 2080 ਵਿਕਤੀਆਂ ਵਲੋਂ ਉਠਾਇਆ ਗਿਆ | ਇਸੇ ਸਬੰਧੀ ਵਧੇਰੇ ਜਾਣਕਾਰੀ ...

ਪੂਰੀ ਖ਼ਬਰ »

20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਿਰੋਜ਼ਪੁਰ, 21 ਜੂਨ (ਰਾਕੇਸ਼ ਚਾਵਲਾ)- ਪੰਜਾਬ ਪੁਲਿਸ ਫ਼ਿਰੋਜ਼ਪੁਰ ਦੇ ਵਿੰਗ ਨਾਰਕੋਟਿਕ ਸੈੱਲ ਵਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲੇ ਅਨਸਰਾਂ 'ਤੇ ਸ਼ਿਕੰਜਾ ਕੱਸਦੇ ਹੋਏ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਕੁਲਬੀਰ ਸਿੰਘ ਜ਼ੀਰਾ ਦੇ ਅੱਗੇ ਨਹੀਂ ਟਿਕ ਸਕਣਗੇ ਵਿਰੋਧੀ- ਮਨੀ

ਜ਼ੀਰਾ, 21 ਜੂਨ (ਜੋਗਿੰਦਰ ਸਿੰਘ ਕੰਡਿਆਲ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜਦੋਂ ਦੀ ਹੋਂਦ ਵਿਚ ਆਈ ਹੈ, ਹਲਕੇ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਇਲਾਕੇ ਦਾ ਬਹੁ ਪੱਖੀ ਵਿਕਾਸ ਕਰਵਾ ਕੇ ਮੁਹਾਂਦਰਾ ਬਦਲ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਵੀ ਮੁਲਾਜ਼ਮ ਵਿਰੋਧੀ- ਸਾਧੂ ਵਾਲਾ

ਤਲਵੰਡੀ ਭਾਈ, 21 ਜੂਨ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਮੁਲਾਜ਼ਮਾਂ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਸੀ, ਪ੍ਰੰਤੂ ਪੰਜਾਬ ਸਰਕਾਰ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ ਵੀ ਸੂਬੇ ਦੇ ਮੁਲਾਜ਼ਮਾਂ ਨਾਲ ...

ਪੂਰੀ ਖ਼ਬਰ »

ਲੋੜਵੰਦ ਔਰਤਾਂ ਨੂੰ ਸਰਬੱਤ ਦਾ ਭਲਾ ਟਰੱਸਟ ਨੇ ਵੰਡੀਆਂ ਮਹੀਨਾਵਾਰ ਪੈਨਸ਼ਨਾਂ

ਮਮਦੋਟ, 21 ਜੂਨ (ਸੁਖਦੇਵ ਸਿੰਘ ਸੰਗਮ)- ਵਿਸ਼ਵ ਪੱਧਰ 'ਤੇ ਸਮਾਜਿਕ ਕਾਰਜ ਕਰ ਰਹੀ ਸਰਬੱਤ ਦਾ ਭਲਾ ਟਰੱਸਟ ਸੰਸਥਾ ਦੇ ਸੰਸਥਾਪਕ ਐੱਸ.ਪੀ. ਸਿੰਘ ਓਬਰਾਏ, ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਤੇ ਅਮਰਜੀਤ ਕੌਰ ਛਾਬੜਾ ਪ੍ਰਧਾਨ ਮਹਿਲਾ ਵਿੰਗ ਦੀ ਪ੍ਰੇਰਨਾ ਸਦਕਾ ...

ਪੂਰੀ ਖ਼ਬਰ »

ਘੁਟਾਲਿਆਂ 'ਚ ਲਿਪਤ ਮੰਤਰੀਆਂ ਤੇ ਵਿਧਾਇਕਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰੇ ਸਰਕਾਰ- ਚੀਮਾ

ਫ਼ਿਰੋਜ਼ਪੁਰ, 21 ਜੂਨ (ਗੁਰਿੰਦਰ ਸਿੰਘ)- ਕੋਰੋਨਾ ਵੈਕਸੀਨ ਅਤੇ ਗ਼ਰੀਬ ਬੱਚਿਆਂ ਦੇ ਵਜ਼ੀਫ਼ਿਆਂ 'ਚ ਘੁਟਾਲੇ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਇਸ 'ਤੇ ਮੰਤਰੀਆਂ ਸੰਤਰੀਆਂ ਨੇ ਪੰਜਾਬ ਦੇ ਗ਼ਰੀਬ ਲੋਕਾਂ ਨਾਲ ਬਹੁਤ ਵੱਡੀ ਬੇਇਨਸਾਫ਼ੀ ਕੀਤੀ ਹੈ ਅਤੇ ...

ਪੂਰੀ ਖ਼ਬਰ »

ਲਾਹਣ ਸਮੇਤ ਦੋ ਦੋਸ਼ੀ ਕਾਬੂ

ਆਰਿਫ਼ ਕੇ, 21 ਜੂਨ (ਬਲਬੀਰ ਸਿੰਘ ਜੋਸਨ)- ਥਾਣਾ ਆਰਿਫ਼ ਕੇ ਪੁਲਿਸ ਵਲੋਂ ਪਿੰਡ ਕਾਮਲਵਾਲਾ ਉਰਫ਼ ਮੁੱਠਿਆਂ ਵਾਲਾ ਵਿਚ ਛਾਪੇਮਾਰੀ ਦੌਰਾਨ 45 ਲੀਟਰ ਲਾਹਣ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਆਰਿਫ਼ ਕੇ ਪੁਲਿਸ ਵਲੋਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ...

ਪੂਰੀ ਖ਼ਬਰ »

ਰਾਵਣ ਸੈਨਾ ਮਿਸ਼ਨ ਅੰਬੇਡਕਰ ਦੀ ਪੰਜਾਬ ਟੀਮ ਦੀ ਅਹਿਮ ਬੈਠਕ

ਫ਼ਿਰੋਜ਼ਪੁਰ, 21 ਜੂਨ (ਜਸਵਿੰਦਰ ਸਿੰਘ ਸੰਧੂ)-ਰਾਵਣ ਸੈਨਾ ਭਾਰਤ ਮਿਸ਼ਨ ਅੰਬੇਡਕਰ ਦੇ ਪੰਜਾਬ ਚੇਅਰਮੈਨ ਅਨਿਲ ਵਾਲਮੀਕਿਨ ਅਤੇ ਪੰਜਾਬ ਉਪ ਚੇਅਰਮੈਨ ਵਰਿੰਦਰ ਬਬਰੀਕ ਦੀ ਅਗਵਾਈ 'ਚ ਪੰਜਾਬ ਦੀਆਂ ਸਾਰੀਆਂ ਟੀਮਾਂ ਨਾਲ ਇਕ ਅਹਿਮ ਬੈਠਕ ਕੀਤੀ ਗਈ, ਜਿਸ ਵਿਚ ਰਾਵਣ ਸੈਨਾ ...

ਪੂਰੀ ਖ਼ਬਰ »

ਫ਼ੰਡ ਦੀ ਘਾਟ ਕਾਰਨ ਜਲ ਸਪਲਾਈ ਦੇ ਠੇਕਾ ਵਰਕਰ ਤਨਖ਼ਾਹ ਤੋਂ ਵਾਂਝੇ

ਜਲਾਲਾਬਾਦ, 21 ਜੂਨ (ਜਤਿੰਦਰ ਪਾਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਠੇਕੇ 'ਤੇ ਸੇਵਾਵਾਂ ਦੇ ਰਹੇ ਵਰਕਰ ਫ਼ੰਡਾਂ ਦੀ ਘਾਟ ਕਾਰਨ ਤਨਖ਼ਾਹਾਂ ਤੋਂ ਵਾਂਝੇ ਹਨ | ਬਿਨਾਂ ਤਨਖ਼ਾਹਾਂ ਤੋਂ ਵਰਕਰਾਂ ਨੂੰ ਆਪਣੇ ਘਰਾਂ ਦਾ ਰੁਜ਼ਗਾਰ ਚਲਾਉਣ ਲਈ ਭਾਰੀ ਮੁਸ਼ਕਿਲਾਂ ...

ਪੂਰੀ ਖ਼ਬਰ »

ਅਰੋੜਾ -ਖੱਤਰੀ ਵੈੱਲਫੇਅਰ ਬੋਰਡ ਦਾ ਗਠਨ ਕਰਨ ਦੀ ਮੰਗ

ਮੁੱਦਕੀ, 21 ਜੂਨ (ਭੁਪਿੰਦਰ ਸਿੰਘ)-ਆਲ ਇੰਡੀਆ ਅਰੋੜਾ-ਖੱਤਰੀ ਪੰਜਾਬੀ ਭਾਈਚਾਰੇ ਦੀ ਇਕ ਅਹਿਮ ਮੀਟਿੰਗ (ਵਰਚੂਅਲ) ਪੰਜਾਬ ਪ੍ਰਧਾਨ ਕੁਲਵੰਤ ਰਾਏ ਕਟਾਰੀਆ ਅਤੇ ਅੰਮਿ੍ਤ ਲਾਲ ਛਾਬੜਾ (ਸਰਪ੍ਰਸਤ) ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਅਹਿਮ ਵਿਚਾਰਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਰਸ਼ਪਾਲ ਸਿੰਘ ਕਰਮੂਵਾਲਾ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ 'ਤੇ ਖ਼ੁਸ਼ੀ ਦੀ ਲਹਿਰ

ਖੋਸਾ ਦਲ ਸਿੰਘ, 21 ਜੂਨ (ਮਨਪ੍ਰੀਤ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਫ਼ਿਰੋਜ਼ਪੁਰ ਦੇ ਅਬਜ਼ਰਵਰ ਜਨਮੇਜਾ ਸਿੰਘ ਸੇਖੋਂ, ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਵਲੋਂ ਜ਼ਿਲ੍ਹਾ ਜਥੇਬੰਦੀ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕਰਦਿਆਂ ਸੀਨੀਅਰ ...

ਪੂਰੀ ਖ਼ਬਰ »

ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਆਪ 'ਚ ਸ਼ਾਮਿਲ ਹੋਣ 'ਤੇ ਕੀਤਾ ਸੁਆਗਤ

ਫ਼ਿਰੋਜ਼ਪੁਰ, 21 ਜੂਨ (ਕੁਲਬੀਰ ਸਿੰਘ ਸੋਢੀ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਮੋੜਾ ਸਿੰਘ ਅਣਜਾਣ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX